Thursday, May 14, 2026
Home Blog Page 338

ਮੁੱਖ ਮੰਤਰੀ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, 14 ਨੂੰ ਹੋਵੇਗੀ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 14 ਨੂੰ ਸੱਦ ਲਈ ਹੈ। ਹਾਲਾਕਿ ਇਸ ਮੀਟਿੰਗ ਵਿਚਾਰੇ ਜਾਣ ਵਾਲੇ ਏਜੰਡਿਆਂ ਬਾਰੇ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਪ੍ਰੰਤੂ ਮੀਟਿੰਗ ਵਿਚ ਮਹੱਤਵਪੂਰਨ ਮੁੱਦੇ ਵਿਚਾਰਨ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ ਸੈਸਨ ਬਾਰੇ ਵੀ ਚਰਚਾ ਹੋ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Silver Oaks School ਦੀ Satyajeet Kaur ਨੇ ਰਾਸ਼ਟਰੀ ਪੱਧਰ ਦੀ Roller Skating Championship ਵਿਚ ਜਿੱਤਿਆ Gold Medal

0

Bathinda News: Silver Oaks School ਸ਼ੁਸਾਂਤ ਸਿਟੀ-2 ਬਠਿੰਡਾ ਦੀ ਨੌਂਵੀ ਕਲਾਸ ਦੀ ਪ੍ਰਤਿਭਾਸ਼ਾਲੀ ਅਤੇ ਸਮਰਪਿਤ ਵਿਦਿਆਰਥਣ ਸੱਤਿਆਜੀਤ ਕੌਰ ਨੇ ਰਾਸ਼ਟਰੀ ਪੱਧਰ ਦੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਆਪਣਾ ਸਥਾਨ ਸੁਰਖਿਅਤ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਅੰਮ੍ਰਿਤਸਰ ਵਿਖੇ ਹੋਏ ਰਾਜ ਪੱਧਰ ਦੇ ਮੁਕਾਬਲੇ ਵਿੱਚ ਸੱਤਿਆਜੀਤ ਦੇ ਸ਼ਾਨਦਾਰ ਪ੍ਰਦਰਸ਼ਨ, ਕਠਿਨ ਮਿਹਨਤ ਅਤੇ ਦ੍ਰਿੜ ਇਰਾਦੇ ਨੇ ਉਸਨੂੰ ਸਵਰਣ ਪਦਕ ਦਵਾਇਆ।ਇਹ ਪੂਰੇ ਬਠਿੰਡੇ ਜਿਲੇ ਲਈ ਬਹੁਤ ਹੀ ਵੱਡੀ ਉਪਬਲਧ ਹੈ, ਕਿ ਉਹ ਸਕੂਲ ਅਤੇ ਰਾਜ ਦੋਨਾਂ ਦੀ ਪ੍ਰਤੀਨਿਧਤਾ ਰਾਸ਼ਟਰੀ ਪੱਧਰ ‘ਤੇ ਕਰ ਰਹੀ ਹੈ।

ਇਹ ਵੀ ਪੜ੍ਹੋ Rajan Garg ਦੇ ਸਿਰ ਮੁੜ ਸਜ਼ਿਆ ਜ਼ਿਲ੍ਹਾ ਕਾਂਗਰਸ ਬਠਿੰਡਾ ਦੀ ਪ੍ਰਧਾਨਗੀ ਦਾ ਤਾਜ਼

ਇਸੇ ਪ੍ਰਤਿਯੋਗਿਤਾ ਵਿਚ ਦਸਵੀਂ ਕਲਾਸ ਦੇ ਅਮਨ ਗੋਦਾਰਾ ਨੇ ਵੀ ਕਾਂਸੇ ਦਾ ਤਮਗਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਸੱਤਿਆਜੀਤ ਦੀ ਇਹ ਉਪਲਬਧੀ ਉਸਦੀ ਅਨੁਸ਼ਾਸਨ, ਦ੍ਰਿੜਤਾ ਅਤੇ ਖੇਡ ਪ੍ਰਤੀ ਉਸਦੇ ਜੋਸ਼ ਦਾ ਪ੍ਰਮਾਣ ਹੈ। ਤਿਆਰੀ ਅਤੇ ਮੁਕਾਬਲਿਆਂ ਦੌਰਾਨ ਉਸਨੇ ਬੇਮਿਸਾਲ ਧਿਆਨ ਅਤੇ ਉਤਸ਼ਾਹ ਦਿਖਾਇਆ ਹੈ, ਜੋ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।

ਇਹ ਵੀ ਪੜ੍ਹੋ ਪ੍ਰਾਈਵੇਟ ਹਸਪਤਾਲ ਦਾ ਕਾਰਨਾਮਾ; ਬੰਦੇ ਦੀ ਬਜਾਏ ਔਰਤ ਦੀ ਲਾਸ਼ ਸੌਂਪੀ, ਸੰਸਕਾਰ ਸਮੇਂ ਖੁੱਲਿਆ ਰਾਜ਼

ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ, ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਸੱਤਿਆਜੀਤ ਕੌਰ ਅਤੇ ਉਸਦੇ ਮਾਤਾ-ਪਿਤਾ ਨੂੰ ਇਸ ਸ਼ਾਨਦਾਰ ਉਪਲਬਧੀ ‘ਤੇ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਨੇ ਉਸਦੀ ਮਿਹਨਤ ਅਤੇ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ ਅਤੇ ਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਉਸਦੀ ਅੱਗੇ ਵਧਦੀ ਸਫਲਤਾ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਪੂਰਾ ਸਕੂਲ ਪਰਿਵਾਰ ਇਹ ਵਿਸ਼ਵਾਸ ਕਰਦਾ ਹੈ ਕਿ ਉਹ ਰਾਸ਼ਟਰੀ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਰਾਜ ਦਾ ਨਾਮ ਚਮਕਾਏਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Pritam Singh Kotbhai ਦੀ ਮੁੜ ਚਮਕੀ ਕਿਸਮਤ; ਬਣੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ(ਦਿਹਾਤੀ)

0

Bathinda News: Pritam Singh Kotbhai; ਭੁੱਚੋਂ ਮੰਡੀ ਹਲਕੇ ਤੋਂ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਵੱਡੇ ਆਗੂਆਂ ਵਿਚ ਸ਼ੁਮਾਰ ਪ੍ਰੀਤਮ ਸਿੰਘ ਕੋਟਭਾਈ ਨੂੰ ਪਾਰਟੀ ਨੇ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦਾ ਪ੍ਰਧਾਨ ਬਣਾਇਆ ਹੈ। ਹਾਲਾਂਕਿ ਪ੍ਰਧਾਨਗੀ ਦੀ ਚੱਲੀ ਪ੍ਰੀਕ੍ਰਿਆ ਦੌਰਾਨ ਉਨ੍ਹਾਂ ਦਾ ਨਾਮਚਰਚਾ ਵਿਚ ਨਹੀਂ ਰਿਹਾ ਪ੍ਰੰਤੂ ਸਿਆਸਤ ਦੇ ਉੱਚ ਗਲਿਆਰਿਆਂ ਦੇ ਵਿਚ ਪ੍ਰੀਤਮ ਸਿੰਘ ਕੋਟਭਾਈ ਨੂੰ ਪ੍ਰਧਾਨਗੀ ਮਿਲਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ।

ਇਹ ਵੀ ਪੜ੍ਹੋ Rajan Garg ਦੇ ਸਿਰ ਮੁੜ ਸਜ਼ਿਆ ਜ਼ਿਲ੍ਹਾ ਕਾਂਗਰਸ ਬਠਿੰਡਾ ਦੀ ਪ੍ਰਧਾਨਗੀ ਦਾ ਤਾਜ਼

ਜਿਕਰਯੋਗ ਹੈ ਕਿ ਬਠਿੰਡਾ ਦਿਹਾਤੀ ਲਈ ਮੌਜੂਦਾ ਪ੍ਰਧਾਨ ਖੁਸਬਾਜ਼ ਸਿੰਘ ਜਟਾਣਾ ਤੋਂ ਇਲਾਵਾ ਸਾਬਕਾ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ, ਸਾਬਕਾ ਉਪ ਪ੍ਰਧਾਨ ਕਿਰਨਜੀਤ ਕੌਰ ਅਤੇ ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ ਸਹਿਤ ਕਈ ਆਗੂ ਦੋੜ ਵਿਚ ਸਨ, ਜਿੰਨ੍ਹਾਂ ਦੇ ਵੱਲੋਂ ਵਰਕਰਾਂ ਤੱਕ ਪਹੁੰਚ ਕੀਤੀ ਗਈ ਪ੍ਰੰਤੂ ਕਿਸਮਤ ਦੇ ਧਨੀ ਮੰਨੇ ਜਾਂਦੇ ਪ੍ਰੀਤਮ ਸਿੰਘ ਕੋਟਭਾਈ ਦੀ ਲਾਟਰੀ ਨਿਕਲ ਆਈ ਹੈ।

ਇਹ ਵੀ ਪੜ੍ਹੋ Punjab Congress ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਦੇਖੋ List

ਉਧਰ, ਆਪਣੀ ਨਿਯੂਕਤੀ ‘ਤੇ ਖੁਸੀ ਪ੍ਰਗਟ ਕਰਦਿਆਂ ਸਾਬਕਾ ਵਿਧਾਇਕ ਕੋਟਭਾਈ ਨੇ ਇਸਦੇ ਲਈ ਜਿੱਥੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉਥੇ ਨਾਂਲ ਹੀ ਜ਼ਿਲ੍ਹਾ ਕਾਂਗਰਸ ਦੇ ਸਮੁੱਚੇ ਆਗੁਆਂ ਤੇ ਵਰਕਰਾਂ ਨੂੰ ਵੀ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਨੂੰ ਬੁਲੰਦੀਆਂ ‘ਤੇ ਲੈ ਕੇ ਜਾਣਗੇ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਝੰਡਾ ਲਹਿਰਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Rajan Garg ਦੇ ਸਿਰ ਮੁੜ ਸਜ਼ਿਆ ਜ਼ਿਲ੍ਹਾ ਕਾਂਗਰਸ ਬਠਿੰਡਾ ਦੀ ਪ੍ਰਧਾਨਗੀ ਦਾ ਤਾਜ਼

0

Bathinda News:ਕਾਂਗਰਸ ਦੇ ਕੌਮੀ ਜਨਰਲ ਸਕੱਤਰ ਵੱਲੋਂ ਬੀਤੀ ਦੇਰ ਰਾਤ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਦੇ ਵਿਚ ਐਡਵੋਕੇਟ ਰਾਜ਼ਨ ਗਰਗ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਕੁੱਝ ਅੰਦਰੂਨੀ ਤੇ ਬਾਹਰੀ ਵਿਰੋਧ ਦੇ ਬਾਵਜੂਦ ਐਡਵੋਕੇਟ ਗਰਗ ਉਪਰ ਕਾਂਗਰਸ ਲੀਡਰਸ਼ਿਪ ਵੱਲੋਂ ਮੁੜ ਪ੍ਰਗਟਾਏ ਗਏ ਭਰੋਸੇ ਨੇ ਉਨ੍ਹਾਂ ਦੇ ਸਿਆਸੀ ਕੱਦ ਨੂੰ ਹੋਰ ਉੱਚਾ ਕੀਤਾ ਹੈ। ਇੱਥੇ ਜ਼ਿਲ੍ਹਾ ਪ੍ਰਧਾਨਗੀ ਲਈ ਕਰੀਬ ਅੱਧੀ ਦਰਜ਼ਨ ਆਗੂਆਂ ਨੇ ਆਪਣੀ ਕਿਸਮਤ ਅਜਮਾਈ ਸੀ ਪ੍ਰੰਤੂ ਜਿਆਦਾਤਰ ਵਰਕਰ ਤੇ ਆਗੂ ਰਾਜਨ ਗਰਗ ਦੇ ਹੀ ਹੱਕ ਵਿਚ ਖੜ੍ਹਦੇ ਦਿਖਾਈ ਦੇ ਰਹੇ ਸਨ।

ਇਹ ਵੀ ਪੜ੍ਹੋ Punjab Congress ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਦੇਖੋ List

ਉੰਝ ਵੀ ਸ਼ਹਿਰੀ ਹਲਕੇ ਵਿਚ ਰਾਜਨ ਗਰਗ ਦੀ ਆਮ ਵਰਕਰਾਂ ਤੱਕ ਵੀ ਪਹੁੰਚ ਰਹੀ ਹੈ ਤੇ ਦਹਾਕਿਆਂ ਤੋਂ ਲੰਬਿਤ ਪਏ ਕਾਂਗਰਸ ਦਫ਼ਤਰ ਦੀ ਅਦਾਇਗੀ ਵੀ ਉਸਦੇ ਹਿੱਸੇ ਆਈ ਹੈ।ਜ਼ਿਲ੍ਹਾ ਪ੍ਰਧਾਨਗੀ ਦੀ ਮੁੜ ਜਿੰਮੇਵਾਰੀ ਮਿਲਣ ‘ਤੇ ਰਾਜਨ ਗਰਗ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਹਿਤ ਸਮੁੱਚੀ ਲੀਡਰਸ਼ਿਪ ਅਤੇ ਬਠਿੰਡਾ ਸ਼ਹਿਰੀ ਹਲਕੇ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ, ”ਜਿਸ ਤਰ੍ਹਾਂ ਉਸਦੇ ਉੱਪਰ ਵਿਸ਼ਵਾਸ ਪ੍ਰਗਟਾਇਆ ਗਿਆ ਹੈ,ਉਹ ਉਸ ਵਿਸਵਾਸ਼ ਨੂੰ ਟੁੱਟਣ ਨਹੀਂ ਦੇਣਗੇ ਅਤੇ ਕਾਂਗਰਸ ਪਾਰਟੀ ਤੇ ਵਰਕਰ ਲਈ ਹਮੇਸ਼ਾ ਖੜ੍ਹੇ ਰਹਿਣਗੇ। ”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Congress ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਦੇਖੋ List

0

Punjab News:ਪੰਜਾਬ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਿਛਲੇ ਦਿਨੀਂ ਪਾਰਟੀ ਵੱਲੋਂ ਚਲਾਏ ਸੰਗਠਨ ਸਿਰਜ਼ਨ ਅਭਿਆਨ ਤਹਿਤ ਕੌਮੀ ਪੱਧਰ ਦੇ ਆਗੂਆਂ ਦੀ ਤੈਨਾਤੀ ਕਰਕੇ ਵਰਕਰਾਂ ਦੀ ਰਾਏ ਜਾਣੀ ਗਈ ਸੀ। ਜਿਸਤੋਂ ਬਾਅਦ ਇਹ ਰੀਪੋਰਟ ਕੌਮੀ ਲੀਡਰਸ਼ਿਪ ਨੂੰ ਸੌਪੀ ਗਈ ਅਤੇ ਪੰਜਾਬ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਉਦਯੋਗਿਕ ਵਿਕਾਸ ਵਿੱਚ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਦੇਸ਼ ਦਾ ‘ਟੌਪ ਅਚੀਵਰ’ ਸੂਬਾ ਐਲਾਨਿਆ ਗਿਆ

0

ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ “ਟਾਪ ਅਚੀਵਰ” ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ “ਟਾਪ ਅਚੀਵਰ” ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ।

ਇਹ ਵੀ ਪੜ੍ਹੋ ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।

ਇਹ ਵੀ ਪੜ੍ਹੋ 12 ਲੱਖ ਤੋਂ ਵੱਧ ਸ਼ਰਧਾਲੂ ਜੁੜੇ: ਕੀਰਤਨ, ਨਗਰ-ਕੀਰਤਨ ਅਤੇ ਅਰਦਾਸ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ।

 

ਪ੍ਰਾਈਵੇਟ ਹਸਪਤਾਲ ਦਾ ਕਾਰਨਾਮਾ; ਬੰਦੇ ਦੀ ਬਜਾਏ ਔਰਤ ਦੀ ਲਾਸ਼ ਸੌਂਪੀ, ਸੰਸਕਾਰ ਸਮੇਂ ਖੁੱਲਿਆ ਰਾਜ਼

0

Ludhian News: ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਇੱਕ ਨਾਮੀ ਪ੍ਰਾਈਵੇਟ ਹਸਪਤਾਲ ਦੀ ਲਾਪਰਵਾਹੀ ਦਾ ਇੱਕ ਵੱਡਾ ਕਾਰਨਾਮਾ ਸਾਹਮਣੇ ਆਇਆ ਹੈ, ਜਿਸਨੂੰ ਸੁਣ ਕੇ ਹਾਸਾ ਵੀ ਆਵੇਗਾ ਤੇ ਗੁੱਸਾ ਵੀ। ਹੋਇਆ ਇਸ ਤਰ੍ਹਾਂ ਕਿ ਜਗਰਾਓ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਨੂੰ ਬੀਮਾਰੀ ਕਾਰਨ ਪੰਜ ਦਿਨ ਪਹਿਲਾਂ ਲੁਧਿਆਣਾ ਦੇ ਦੀਪਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਪ੍ਰੰਤੂ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਜਿਸਤੋਂ ਬਾਅਦ ਪ੍ਰਵਾਰ ਉਸਦੀ ਲਾਸ਼ ਲੈ ਕੇ ਘਰ ਆ ਗਿਆ।

ਇਹ ਵੀ ਪੜ੍ਹੋ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਅਸਲ ਟਵਿਸਟ ਇੱਥੋਂ ਹੀ ਸ਼ੁਰੂ ਹੁੰਦਾ ਹੈ ਕਿਉਂਕਿ ਲਾਸ਼ ਨੂੰ ਹਸਪਤਾਲ ਵੱਲੋਂ ਕਵਰ ਕਰਕੇ ਭੇਜਿਆ ਸੀ ਤੇ ਦਸਿਆ ਗਿਆ ਸੀਕਿ ਮ੍ਰਿਤਕ ਦੇਹ ਉੱਪਰ ਦਵਾਈ ਲਗਾਈ ਗਈ ਹੈ ਤੇ ਇਸਦੀ ਪੈਕਿੰਗ ਨੂੰ ਖੋਲਿਆ ਨਾਂ ਜਾਵੇ। ਪ੍ਰਵਾਰ ਨੇ ਹਸਪਤਾਲ ਦਾ ਕਹਿਣਾ ਮੰਨਿਆ ਪ੍ਰੰਤੂ ਅੰਤਿਮ ਸੰਸਕਾਰ ਤੋਂ ਪਹਿਲਾਂ ਮ੍ਰਿਤਕ ਦੀ ਲੜਕੀ ਅਮਨਦੀਪ ਕੌਰ ਨੇ ਆਪਣੇ ਬਾਪ ਦਾ ਆਖ਼ਰੀ ਵਾਰ ਮੂੰਹ ਦੇਖਣ ਦੀ ਜਿੱਦ ਫ਼ੜ ਲਈ। ਜਿਸਤੋਂ ਬਾਅਦ ਜਦ ਪ੍ਰਵਾਰ ਨੇ ਮ੍ਰਿਤਕ ਦੇਹ ਦੇ ਮੂੰਹ ਤੋਂ ਕੱਪੜਾ ਹਟਾਇਆ ਤਾਂ ਉਥੇ ਮੌਜੂਦ ਸਾਰਿਆਂ ਦੇ ਹੋਸ਼ ਉੱਡ ਗਏ, ਕਿਉਂਕਿ ਇਹ ਲਾਸ਼ ਜੋਗਿੰਦਰ ਸਿੰਘ ਦੀ ਨਹੀਂ, ਬਲਕਿ ਇੱਕ ਔਰਤ ਦੀ ਸੀ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਦੇ ਨਾਮੀ ਵਕੀਲ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਜਿਸਤੋਂ ਬਾਅਦ ਮਾਹੌਲ ਬਦਲ ਗਿਆ ਤੇ ਹਸਪਤਾਲ ਦੇ ਡਾਕਟਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਪਰਿਵਾਰ ਨੇ ਆਪਣਾ ਗੁੱਸਾ ਜ਼ਾਹਰ ਕੀਤਾ।ਇਸਤੋਂ ਇਲਾਵਾ ਪ੍ਰਵਾਰ ਵੱਲੋਂ ਹਸਪਤਾਲ ਪ੍ਰਸ਼ਾਸਨ ਵਿਰੁੱਧ ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ, ਜਿਸਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਹਸਪਤਾਲ ਦੇ ਪ੍ਰਬੰਧਕਾਂ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਤੇ ਜਦ ਪਤਾ ਲੱਗਿਆ ਕਿ ਜੋਗਿੰਦਰ ਸਿੰਘ ਦੀ ਲਾਸ਼ ਉਕਤ ਮ੍ਰਿਤਕ ਔਰਤ ਦਾ ਪ੍ਰਵਾਰ ਲੈ ਗਿਆ।ਜਿਸਨੂੰ ਵੀ ਇਸ ਗਲਤੀ ਦਾ ਪਤਾ ਅੰਤਿਮ ਸੰਸਕਾਰ ਕਰਦਿਆਂ ਲੱਗਿਆ। ਉਸਤੋਂ ਵੀ ਉਸ ਪ੍ਰਵਾਰ ਦੇ ਵੀ ਹੋਸ਼ ਉੱਡ ਗਏ। ਹਸਪਤਾਲ ਵਾਲਿਆਂ ਨੇ ਵੀ ਉਨਾਂ ਤੋਂ ਲਾਸ਼ ਨੂੰ ਵਾਪਸ ਮੰਗਵਾਇਆ ਅਤੇ ਫ਼ਿਰ ਦੋਨਾਂ ਲਾਸ਼ਾਂ ਦੀ ਅਦਲਾ-ਬਦਲੀ ਕੀਤੀ। ਇਸ ਘਟਨਾ ਦੀ ਪੂਰੇ ਇਲਾਕੇ ਵਿਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

0

👉ਮਾਨ ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ
Punjab News: ਮਿਸ਼ਨ ਚੜ੍ਹਦੀ ਕਲਾ;ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਮਿਲੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਸਮੇਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਵੰਡਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਈ ਜਾ ਸਕੇ।

ਇਹ ਵੀ ਪੜ੍ਹੋ 12 ਲੱਖ ਤੋਂ ਵੱਧ ਸ਼ਰਧਾਲੂ ਜੁੜੇ: ਕੀਰਤਨ, ਨਗਰ-ਕੀਰਤਨ ਅਤੇ ਅਰਦਾਸ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਨੇ ਆਪਣੇ ਕਿਸਾਨਾਂ ਨੂੰ ਪ੍ਰਗਤੀਸ਼ੀਲ ਪਹਿਲਕਦਮੀ “ਜਿਸਦਾ ਖੇਤ, ਉਸਦੀ ਰੇਤ” ਰਾਹੀਂ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦਾ ਅਧਿਕਾਰ ਦਿੱਤਾ ਅਤੇ ਉਨ੍ਹਾਂ ਨੂੰ ਆਪਣੀ ਜ਼ਮੀਨ ਨੂੰ ਬਹਾਲ ਕਰਨ ਅਤੇ ਅਗਲੇ ਬਿਜਾਈ ਸੀਜ਼ਨ ਲਈ ਖੇਤਾਂ ਨੂੰ ਤਿਆਰ ਕਰਨ ਦੇ ਸਮਰੱਥ ਬਣਾਇਆ ਹੈ। ਸੂਬਾ ਸਰਕਾਰ ਨੇ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦੇਣ ਦਾ ਫ਼ੈਸਲਾ ਲਿਆ ਹੈ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਰਾਹਤ ਵੰਡ ਵਿੱਚ ਤੇਜ਼ੀ ਲਿਆਉਂਦਿਆਂ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਹਲਕੇ ਦੇ 11 ਪਿੰਡਾਂ ਦੇ 81 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 22.71 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਨਾਮ ਦੇ 11 ਪਿੰਡਾਂ ਦੇ 82 ਪ੍ਰਭਾਵਿਤ ਪਰਿਵਾਰਾਂ ਨੂੰ 17.47 ਲੱਖ ਰੁਪਏ ਵੰਡੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’ : ਹਰਪਾਲ ਸਿੰਘ ਚੀਮਾ

ਅਜਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਈ ਪਿੰਡਾਂ ਦੇ 594 ਪਰਿਵਾਰਾਂ ਨੂੰ 2.09 ਕਰੋੜ ਰੁਪਏ ਵੰਡੇ, ਜਦੋਂ ਕਿ ਮਹਿਲ ਕਲਾਂ ਹਲਕੇ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ 27 ਲਾਭਪਾਤਰੀਆਂ ਨੂੰ 5.49 ਲੱਖ ਰੁਪਏ ਵੰਡੇ, ਜਿਸ ਨਾਲ ਮਹਿਲ ਕਲਾਂ ਹਲਕੇ ‘ਚ 41 ਹੜ੍ਹ ਪੀੜਤਾਂ ਨੂੰ 9.82 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਘਨੌਰ ਹਲਕੇ ਵਿੱਚ ਵਿਧਾਇਕ ਗੁਰਲਾਲ ਘਨੌਰ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਨਾ ਨੇ ਨੁਕਸਾਨੇ ਗਏ 3,478 ਏਕੜ ਫਸਲੀ ਰਕਬੇ ਦੇ ਮੁਆਵਜ਼ੇ ਵਜੋਂ 11 ਹੜ੍ਹ ਪ੍ਰਭਾਵਿਤ ਪਿੰਡਾਂ ਦੇ 2,113 ਲਾਭਪਾਤਰੀਆਂ ਨੂੰ 5.15 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ। ਭਦੌੜ ਹਲਕੇ ਵਿੱਚ ਵਿਧਾਇਕ ਲਾਭ ਸਿੰਘ ਉੱਗੋਕੇ ਨੇ 16 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 32 ਲੱਖ ਰੁਪਏ ਵੰਡੇ। ਹੜ੍ਹ ਪ੍ਰਭਾਵਿਤ ਲੋਕਾਂ ਨੇ ਪੰਜਾਬ ਸਰਕਾਰ ਦਾ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨਾਲ ਡਟ ਕੇ ਖੜ੍ਹੇ ਹੋਣ ਲਈ ਧੰਨਵਾਦ ਕੀਤਾ।ਨਵਾਂਸ਼ਹਿਰ ਵਿੱਚ ਵੀ ਰਾਹਤ ਰਾਸ਼ੀ ਵੰਡਦਿਆਂ ਆਪ ਦੇ ਆਗੂ ਲਲਿਤ ਮੋਹਨ ਪਾਠਕ ਅਤੇ ਐਸ.ਡੀ.ਐਮ. ਸ੍ਰੀਮਤੀ ਅਨਮਜੋਤ ਕੌਰ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਚੈੱਕ ਸੌਂਪੇ, ਜਦੋਂ ਕਿ ਬਲਾਚੌਰ ਵਿਖੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਅਤੇ ਐਸ.ਡੀ.ਐਮ. ਸ੍ਰੀਮਤੀ ਕ੍ਰਿਤਿਕਾ ਗੋਇਲ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

0

👉ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ 14 ਪ੍ਰਮੁੱਖ ਬ੍ਰਾਂਡਾਂ ਨੂੰ ਰਹਿੰਦ-ਖੂੰਹਦ ਇਕੱਠਾ ਕਰਨ ਲਈ ਸਮਾਂ-ਬੱਧ ਯੋਜਨਾਵਾਂ ਪੇਸ਼ ਕਰਨ ਦੇ ਨਿਰਦੇਸ਼
Chandigarh News:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁਸ਼ਕਲ ਨਾਲ ਰੀਸਾਈਕਲ ਹੋਣ ਵਾਲੇ ਪਲਾਸਟਿਕ ਰਹਿੰਦ ਖੂੰਹਦ ਪੈਦਾ ਕਰਨ ਲਈ ਜ਼ਿੰਮੇਵਾਰ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ। ਬੋਰਡ ਨੇ ਇਨ੍ਹਾਂ ਕੰਪਨੀਆਂ ਨੂੰ ਸਪੱਸ਼ਟ, ਸਮਾਂ-ਬੱਧ ਰਣਨੀਤੀਆਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਖਪਤਕਾਰਾਂ ਨੂੰ ਵਰਤੋਂ ਤੋਂ ਬਾਅਦ ਪਲਾਸਟਿਕ ਪੈਕੇਜਿੰਗ ਵਾਪਸ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ।ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਕਿਸੇ ਵੀ ਕੰਪਨੀ ਨੂੰ ਪੰਜਾਬ ਵਿੱਚ ਪ੍ਰਦੂਸ਼ਣ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  12 ਲੱਖ ਤੋਂ ਵੱਧ ਸ਼ਰਧਾਲੂ ਜੁੜੇ: ਕੀਰਤਨ, ਨਗਰ-ਕੀਰਤਨ ਅਤੇ ਅਰਦਾਸ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਨ੍ਹਾਂ ਕੰਪਨੀਆਂ ਦੀ ਜਵਾਬਦੇਹੀ ਤੈਅ ਕਰਾਂਗੇ ਅਤੇ ਆਪਣੇ ਸਾਰੇ ਸ਼ਹਿਰਾਂ ਨੂੰ ਸਾਫ਼ ਕਰਾਂਗੇ। ਭਾਰਤ ਵਿੱਚ ਪਹਿਲੀ ਵਾਰ ਬੋਰਡ ਦੁਆਰਾ ਕਰਵਾਏ ਪਲਾਸਟਿਕ ਵੇਸਟ ਬ੍ਰਾਂਡ ਆਡਿਟ ਉਪਰੰਤ ਇਹ ਕਦਮ ਚੁੱਕਿਆ ਗਿਆ ਹੈ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਦੇ ਛੇ ਸ਼ਹਿਰਾਂ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਵਿੱਚ ਪਲਾਸਟਿਕ ਵੇਸਟ ਬ੍ਰਾਂਡ ਆਡਿਟ 2025 ਕੀਤਾ। ਇਸ ਅਧਿਐਨ ਵਿੱਚ ਇਨ੍ਹਾਂ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਤੋਂ ਇਕੱਠੇ ਕੀਤੇ ਗਏ ਪਲਾਸਟਿਕ ਰਹਿੰਦ ਖੂੰਹਦ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਹੜੀਆਂ ਕੰਪਨੀਆਂ ਸਭ ਤੋਂ ਵੱਧ ਪਲਾਸਟਿਕ ਰਹਿੰਦ ਖੂੰਹਦ ਪੈਦਾ ਕਰਦੀਆਂ ਹਨ। ਅਧਿਐਨ ਕੀਤੇ ਗਏ ਵਿਭਿੰਨ ਸਮਾਜਿਕ-ਆਰਥਿਕ ਪ੍ਰੋਫਾਈਲਾਂ ਵਿੱਚ ਕੁੱਲ ਮਿਉਂਸਪਲ ਰਹਿੰਦ ਖੂੰਹਦ ਵਿੱਚੋਂ 6,991 ਕਿਲੋਗ੍ਰਾਮ ਵਿੱਚੋਂ 613 ਕਿਲੋਗ੍ਰਾਮ ਪਲਾਸਟਿਕ ਪਾਇਆ ਗਿਆ।

ਇਹ ਵੀ ਪੜ੍ਹੋ  ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਇਹ ਨਤੀਜੇ ਦਰਸਾਉਂਦੇ ਹਨ ਕਿ ਇਸ ਪਲਾਸਟਿਕ ਰਹਿੰਦ ਖੂੰਹਦ ਦਾ 88 ਫ਼ੀਸਦ ਰੀਸਾਈਕਲ ਕਰਨਾ ਬਹੁਤ ਮੁਸ਼ਕਲ ਹੈ।ਬ੍ਰਾਂਡ-ਵਾਰ ਵਿਸ਼ਲੇਸ਼ਣ ਵਿੱਚ ਪਾਇਆ ਗਿਆ ਕਿ 11,810 ਪਲਾਸਟਿਕ ਪੈਕੇਟਾਂ ਦੇ ਰੀਸਾਈਕਲ ਨਾ ਹੋਣ ਵਾਲੇ ਵੇਸਟ ਦਾ ਲਗਭਗ 59 ਫ਼ੀਸਦ ਹਿੱਸੇ ਲਈ ਸਿਰਫ਼ 14 ਪ੍ਰਮੁੱਖ ਬ੍ਰਾਂਡ ਜ਼ਿੰਮੇਵਾਰ ਸਨ।ਬੋਰਡ ਨੇ ਨੋਟ ਕੀਤਾ ਕਿ ਈ.ਪੀ.ਆਰ. ਟੀਚਿਆਂ ਨੂੰ ਪੂਰਾ ਕਰਨ ਲਈ ਕੁਝ ਕੰਪਨੀਆਂ ਵੱਲੋਂ ਗੈਰ-ਪ੍ਰਮਾਣਿਤ ਸਰਟੀਫਿਕੇਟਾਂ ਰਾਹੀਂ ਜਾਂ ਦੂਜੇ ਰਾਜਾਂ ‘ਤੇ ਜ਼ਿੰਮੇਵਾਰੀ ਪਾ ਕੇ ਪੰਜਾਬ ਦੇ ਪ੍ਰਦੂਸ਼ਣ ਸੰਕਟ ਨੂੰ ਹੱਲ ਕਰਨ ਦੀ ਬਜਾਏ ਇਸਨੂੰ ਹੋਰ ਵਧਾਇਆ ਜਾ ਰਿਹਾ ਹੈ।ਬੋਰਡ ਵੱਲੋਂ ਪੰਜਾਬ ਲਈ ਇੱਕ ਸਾਫ਼-ਸੁੱਥਰੇ ਅਤੇ ਪਲਾਸਟਿਕ ਰਹਿਤ ਭਵਿੱਖ ਵਾਸਤੇ ਨਿਗਰਾਨੀ, ਲਾਗੂਕਰਨ ਅਤੇ ਉਦਯੋਗ ਸਹਿਯੋਗ ਦੇਣਾ ਜਾਰੀ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਸਿਖਰ ‘ਤੇ ਪਹੁੰਚਿਆ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ

0

Chandigarh News:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ “ਰੰਗਲਾ ਪੰਜਾਬ” ਦੇ ਆਪਣੇ ਦ੍ਰਿਸ਼ਟੀਕੋਣ ਨੂੰ ਹਕੀਕਤ ਵਿੱਚ ਬਦਲਣ ਲਈ ਹਵਾਬਾਜ਼ੀ ਖੇਤਰ ਨੂੰ ਆਪਣੀਆਂ ਪ੍ਰਮੁੱਖ ਤਰਜੀਹਾਂ ਵਿੱਚ ਰੱਖਿਆ ਹੈ। ਮਾਰਚ 2022 ਤੋਂ, ਸਰਕਾਰ ਨੇ ਇਸ ਖੇਤਰ ਨੂੰ ਪੰਜਾਬ ਦੇ ਆਰਥਿਕ ਵਿਕਾਸ, ਉਦਯੋਗਿਕ ਸੰਪਰਕ ਅਤੇ ਸੈਰ-ਸਪਾਟੇ ਦਾ ਮੁੱਖ ਇੰਜਣ ਬਣਾਉਣ ਲਈ ਇੱਕ ਵਿਆਪਕ ਰਣਨੀਤੀ ਲਾਗੂ ਕੀਤੀ ਹੈ। ਰਾਜ ਸਰਕਾਰ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਦੇ ਤਹਿਤ, ਹਵਾਈ ਅੱਡੇ-ਅਗਵਾਈ ਵਾਲੇ ਉਦਯੋਗਿਕ ਗਲਿਆਰਿਆਂ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ, ਜਿਸ ਲਈ ਸਰਕਾਰ ਨੇ ₹1 ਬਿਲੀਅਨ ਤੋਂ ਵੱਧ ਦਾ ਨਿਵੇਸ਼ ਕੀਤਾ ਹੈ।ਇਸਦੀ ਇੱਕ ਪ੍ਰਮੁੱਖ ਉਦਾਹਰਣ ਲੁਧਿਆਣਾ ਦੇ ਨੇੜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰੋਜੈਕਟ ਹੈ। ਪਿਛਲੀਆਂ ਸਰਕਾਰਾਂ ਦੇ ਅਧੀਨ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ 2022 ਤੱਕ ਲਗਭਗ ਰੁਕ ਗਿਆ ਸੀ। ਫੰਡਾਂ ਦੀ ਘਾਟ ਅਤੇ ਪ੍ਰਸ਼ਾਸਨਿਕ ਉਦਾਸੀਨਤਾ ਕਾਰਨ, ਕੰਮ ਪੂਰੀ ਤਰ੍ਹਾਂ ਰੁਕ ਗਿਆ ਸੀ, ਜਿਸ ਨਾਲ ਪੰਜਾਬ ਦੇ ਉਦਯੋਗਿਕ ਹੱਬ, ਲੁਧਿਆਣਾ ਦੀ ਗਲੋਬਲ ਕਨੈਕਟੀਵਿਟੀ ਖਤਰੇ ਵਿੱਚ ਪੈ ਗਈ ਸੀ। ਇਹ ਇੱਕ ਖੜੋਤ ਵਾਲੀ ਵਿਰਾਸਤ ਸੀ ਜਿਸ ਲਈ ਤੁਰੰਤ ਰਾਜਨੀਤਿਕ ਇੱਛਾ ਸ਼ਕਤੀ ਅਤੇ ਫੈਸਲਾਕੁੰਨ ਦਖਲ ਦੀ ਲੋੜ ਸੀ।ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਚੁਣੌਤੀ ਨੂੰ ਇੱਕ ਮੌਕੇ ਵਿੱਚ ਬਦਲ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਸ ਰੁਕੇ ਹੋਏ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਪਹਿਲ ਕੀਤੀ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੈਸਲਾਕੁੰਨ ਕਾਰਵਾਈ ਕੀਤੀ, ਪ੍ਰੋਜੈਕਟ ਲਈ ਸਰਕਾਰੀ ਖਜ਼ਾਨੇ ਵਿੱਚੋਂ 60 ਕਰੋੜ ਰੁਪਏ ਦੀ ਵੱਡੀ ਰਕਮ ਜਾਰੀ ਕੀਤੀ। ਇਹ ਮੁੱਖ ਮੰਤਰੀ ਮਾਨ ਦੀ ਸਿੱਧੀ ਦਖਲਅੰਦਾਜ਼ੀ ਅਤੇ ਵਚਨਬੱਧਤਾ ਸੀ ਜਿਸ ਨੇ ਇਹ ਯਕੀਨੀ ਬਣਾਇਆ ਕਿ ਫੰਡਾਂ ਦੀ ਘਾਟ ਕਾਰਨ ਕੰਮ ਰੁਕਿਆ ਨਾ ਹੋਵੇ ਅਤੇ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਨਵੀਂ ਜ਼ਿੰਦਗੀ ਮਿਲੀ।

ਇਹ ਵੀ ਪੜ੍ਹੋ  12 ਲੱਖ ਤੋਂ ਵੱਧ ਸ਼ਰਧਾਲੂ ਜੁੜੇ: ਕੀਰਤਨ, ਨਗਰ-ਕੀਰਤਨ ਅਤੇ ਅਰਦਾਸ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ

ਆਪ ਸਰਕਾਰ ਦੇ ਇਨ੍ਹਾਂ ਅਣਥੱਕ ਯਤਨਾਂ ਦੇ ਨਤੀਜੇ ਪ੍ਰਭਾਵਸ਼ਾਲੀ ਰਹੇ ਹਨ। ਅਪ੍ਰੈਲ 2025 ਤੱਕ, ਅੰਤਰਿਮ ਟਰਮੀਨਲ 100% ਪੂਰਾ ਹੋ ਗਿਆ ਸੀ, ਅਤੇ 27 ਜੁਲਾਈ, 2025 ਨੂੰ ਇਸਦਾ ਉਦਘਾਟਨ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਸਰਕਾਰ ਨੇ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿੱਚ ਇਸਦਾ ਨਾਮ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦਾ ਮਤਾ ਵੀ ਪਾਸ ਕੀਤਾ। ਇਹ ਹਵਾਈ ਅੱਡਾ, ਜੋ ਅੰਤਿਮ ਪ੍ਰਵਾਨਗੀ ਤੋਂ ਬਾਅਦ ਜਲਦੀ ਹੀ ਕਾਰਜਸ਼ੀਲ ਹੋਣ ਜਾ ਰਿਹਾ ਹੈ, ਲੁਧਿਆਣਾ ਦੇ ਨਿਰਮਾਣ ਖੇਤਰ ਲਈ ਇੱਕ ਵਰਦਾਨ ਹੋਵੇਗਾ ਅਤੇ ਲਗਭਗ 10,000 ਨਵੀਆਂ ਨੌਕਰੀਆਂ ਪੈਦਾ ਕਰੇਗਾ।ਮੁੱਖ ਮੰਤਰੀ ਮਾਨ ਦੀ ਸਰਕਾਰ ਨਾ ਸਿਰਫ਼ ਨਵੇਂ ਪ੍ਰੋਜੈਕਟਾਂ ‘ਤੇ, ਸਗੋਂ ਮੌਜੂਦਾ ਹਵਾਈ ਅੱਡਿਆਂ ਨੂੰ ਵਿਸ਼ਵ ਪੱਧਰੀ ਹਵਾਈ ਅੱਡਿਆਂ ਵਿੱਚ ਵਿਕਸਤ ਕਰਨ ‘ਤੇ ਵੀ ਕੇਂਦ੍ਰਿਤ ਹੈ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ (SGRDJ) ਅੰਤਰਰਾਸ਼ਟਰੀ ਹਵਾਈ ਅੱਡਾ “ਪੰਜਾਬ ਦੇ ਹਵਾਬਾਜ਼ੀ ਗਹਿਣੇ” ਵਜੋਂ ਉਭਰਿਆ ਹੈ। ਵਿੱਤੀ ਸਾਲ 2024-25 ਵਿੱਚ, ਇਸਨੇ ਯਾਤਰੀਆਂ ਦੀ ਆਵਾਜਾਈ ਵਿੱਚ 22.6% ਦੀ ਰਿਕਾਰਡ ਵਾਧਾ ਦੇਖਿਆ, ਜੋ ਕਿ 3.5 ਮਿਲੀਅਨ ਤੋਂ ਵੱਧ ਯਾਤਰੀਆਂ ਦੇ ਇਤਿਹਾਸਕ ਅੰਕੜੇ ਨੂੰ ਪਾਰ ਕਰ ਗਿਆ, ਜੋ ਕਿ ਇਸਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ।ਇਹ ਬੇਮਿਸਾਲ ਵਾਧਾ ‘ਆਪ’ ਸਰਕਾਰ ਦੇ ਅੰਤਰਰਾਸ਼ਟਰੀ ਸੰਪਰਕ ਨੂੰ ਵਧਾਉਣ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਇਸ ਸਮੇਂ ਦੌਰਾਨ, ਅੰਮ੍ਰਿਤਸਰ ਤੋਂ ਕੁਆਲਾਲੰਪੁਰ, ਲੰਡਨ, ਰੋਮ ਅਤੇ ਵੇਰੋਨਾ ਵਰਗੇ ਪ੍ਰਮੁੱਖ ਸਥਾਨਾਂ ਲਈ ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ। ਜੁਲਾਈ 2024 ਵਿੱਚ, ਅੰਮ੍ਰਿਤਸਰ ਹਵਾਈ ਅੱਡੇ ਨੂੰ ਏਅਰਏਸ਼ੀਆ ਐਕਸ ਦੁਆਰਾ 24 ਗਲੋਬਲ ਹਵਾਈ ਅੱਡਿਆਂ ਵਿੱਚੋਂ ‘ਬੈਸਟ ਸਟੇਸ਼ਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਸੀ, ਜੋ ਕਿ ਇਸਦੇ 95% ਸਮੇਂ ਸਿਰ ਪ੍ਰਦਰਸ਼ਨ ਅਤੇ ਉੱਤਮ ਸਹੂਲਤਾਂ ਦੀ ਪੁਸ਼ਟੀ ਕਰਦਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’ : ਹਰਪਾਲ ਸਿੰਘ ਚੀਮਾ

ਸਰਕਾਰ ਨੇ ਖੇਤਰੀ ਸੰਪਰਕ ‘ਤੇ ਵੀ ਜ਼ੋਰ ਦਿੱਤਾ ਹੈ। ‘ਆਪ’ ਸਰਕਾਰ ਦੇ ਸਰਗਰਮ ਯਤਨਾਂ ਅਤੇ ਕੇਂਦਰ ਸਰਕਾਰ ਨਾਲ ਲਗਾਤਾਰ ਵਕਾਲਤ ਦੇ ਕਾਰਨ, ਆਦਮਪੁਰ (ਜਲੰਧਰ) ਅਤੇ ਬਠਿੰਡਾ ਵਰਗੇ ਖੇਤਰੀ ਹਵਾਈ ਅੱਡਿਆਂ ਤੋਂ ਉਡਾਣਾਂ ਸਫਲਤਾਪੂਰਵਕ ਮੁੜ ਸ਼ੁਰੂ ਹੋਈਆਂ ਹਨ। ਆਦਮਪੁਰ ਤੋਂ ਮੁੰਬਈ ਅਤੇ ਜੈਪੁਰ ਲਈ ਨਵੇਂ ਰੂਟਾਂ ਦਾ ਵੀ ਐਲਾਨ ਕੀਤਾ ਗਿਆ ਹੈ, ਜੋ ਕਿ ਦੋਆਬਾ ਖੇਤਰ ਲਈ ਇੱਕ ਵੱਡਾ ਹੁਲਾਰਾ ਹੈ। ਇਹ ਪੰਜਾਬ ਦੇ ਹਰ ਕੋਨੇ ਨੂੰ ਹਵਾਈ ਰਸਤੇ ਨਾਲ ਜੋੜਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਕੁੱਲ ਮਿਲਾ ਕੇ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਵਾਬਾਜ਼ੀ ਖੇਤਰ ਵਿੱਚ ₹150 ਤੋਂ ₹200 ਕਰੋੜ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਚਾਹੇ ਉਹ ਚੰਡੀਗੜ੍ਹ ਹਵਾਈ ਅੱਡੇ ਤੱਕ ਪਹੁੰਚਣ ਲਈ ₹200 ਕਰੋੜ ਦੀ ਲਾਗਤ ਨਾਲ 8.5 ਕਿਲੋਮੀਟਰ ਸੜਕ ਬਣਾਉਣ ਦਾ ਹੋਵੇ, ਹਲਵਾਰਾ ਵਿੱਚ ਰੁਕੇ ਹੋਏ ਪ੍ਰੋਜੈਕਟ ਨੂੰ ਬਚਾਉਣ ਦਾ ਹੋਵੇ, ਜਾਂ ਅੰਮ੍ਰਿਤਸਰ ਨੂੰ ਅੰਤਰਰਾਸ਼ਟਰੀ ਉਚਾਈਆਂ ‘ਤੇ ਉੱਚਾ ਚੁੱਕਣ ਦਾ ਹੋਵੇ, ਹਰ ਕਦਮ ਪੰਜਾਬ ਨੂੰ ਇੱਕ ਗਲੋਬਲ ਹਵਾਬਾਜ਼ੀ ਹੱਬ ਬਣਾਉਣ ਵੱਲ ਇੱਕ ਠੋਸ ਯਤਨ ਹੈ। ਇਹ ਸਪੱਸ਼ਟ ਹੈ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਅਸਮਾਨ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902706