Thursday, May 14, 2026
Home Blog Page 339

12 ਲੱਖ ਤੋਂ ਵੱਧ ਸ਼ਰਧਾਲੂ ਜੁੜੇ: ਕੀਰਤਨ, ਨਗਰ-ਕੀਰਤਨ ਅਤੇ ਅਰਦਾਸ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ

0

👉350ਵੀਂ ਸ਼ਹੀਦੀ ਵਰ੍ਹੇਗੰਢ: ਪੂਰੇ ਨਵੰਬਰ ਪੰਜਾਬ ਵਿੱਚ ਸੇਵਾ, ਕੀਰਤਨ ਅਤੇ ਭਾਈਚਾਰੇ ਦੇ ਪ੍ਰੋਗਰਾਮ, ਕਰੋੜਾਂ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ
Punjab News:ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਲ ਤੇ ਇਸ ਵਾਰ ਪੂਰਾ ਨਵੰਬਰ ਮਹੀਨਾ ਪੰਜਾਬ ਵਿੱਚ ਸ਼ਰਧਾ ਅਤੇ ਸੇਵਾ ਨੂੰ ਸਮਰਪਿਤ ਹੈ। ਨੌਵੇਂ ਗੁਰੂ ਨੇ ਧਰਮ, ਇੰਸਾਨੀਅਤ ਅਤੇ ਕਮਜ਼ੋਰਾਂ ਦੀ ਰੱਖਿਆ ਲਈ ਆਪਣਾ ਸੀਸ ਦਿੱਤਾ। ਇਸ ਲਈ ਪੰਜਾਬ ਸਰਕਾਰ ਨੇ ਨਵੰਬਰ 2025 ਨੂੰ “ਸ਼ਹੀਦੀ ਸਮਰਨ ਮਾਹ” ਵਜੋਂ ਮਨਾਉਣ ਦਾ ਇਤਿਹਾਸਕ ਫੈਸਲਾ ਲਿਆ। ਇਹ ਪਹਿਲਾ ਮੌਕਾ ਹੈ ਜਦੋਂ ਪੂਰੇ ਸੂਬੇ ਵਿੱਚ ਇੱਕ ਮਹੀਨੇ ਤੱਕ ਲਗਾਤਾਰ ਸਰਕਾਰੀ ਪੱਧਰ ਤੇ ਇੰਨੇ ਵੱਡੇ ਪ੍ਰੋਗਰਾਮ ਹੋ ਰਹੇ ਹਨ।ਪ੍ਰੋਗਰਾਮ 1 ਨਵੰਬਰ ਤੋਂ ਸ਼ੁਰੂ ਹੋਏ। ਹਰ ਜ਼ਿਲ੍ਹੇ ਦੇ ਗੁਰਦੁਆਰਿਆਂ ਵਿੱਚ ਰੋਜ਼ ਸਵੇਰ-ਸ਼ਾਮ ਕੀਰਤਨ, ਅਰਦਾਸ ਅਤੇ ਕਥਾ ਹੋ ਰਹੀ ਹੈ। ਹੁਣ ਤੱਕ 12 ਲੱਖ ਤੋਂ ਵੱਧ ਸ਼ਰਧਾਲੂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਚੁੱਕੇ ਹਨ। ਵੱਡੇ ਸ਼ਹਿਰਾਂ – ਅਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਰੋਜ਼ “ਸ਼ਹੀਦੀ ਕੀਰਤਨ ਦਰਬਾਰ” ਹੋ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਅਤੇ ਬਾਹਰੋਂ ਵੀ ਸੰਗਤਾਂ ਪਹੁੰਚ ਰਹੀਆਂ ਹਨ। ਸ਼ਹਿਰਾਂ ਦੇ ਮੁੱਖ ਬਾਜ਼ਾਰਾਂ ਅਤੇ ਰੂਟਾਂ ਤੇ ਨਗਰ-ਕੀਰਤਨ ਕੱਢੇ ਜਾ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’ : ਹਰਪਾਲ ਸਿੰਘ ਚੀਮਾ

ਪ੍ਰਸ਼ਾਸਨ ਨੇ ਸੁਰੱਖਿਆ ਅਤੇ ਟ੍ਰੈਫਿਕ ਲਈ ਪੂਰੇ ਮਹੀਨੇ ਵਾਧੂ ਪੁਲਿਸ, ਹੋਮਗਾਰਡ ਅਤੇ ਮੈਡੀਕਲ ਟੀਮ ਤਾਇਨਾਤ ਕੀਤੀ ਹੈ।ਮਾਨ ਸਰਕਾਰ ਨੇ ਤੈਅ ਕੀਤਾ ਕਿ ਗੁਰੂ ਸਾਹਿਬ ਦੀ ਸਿੱਖਿਆ ਸਿਰਫ ਸ਼ਰਧਾਂਜਲੀ ਤੱਕ ਸੀਮਤ ਨਾ ਰਹੇ, ਬਲਕਿ ਸੇਵਾ ਅਤੇ ਸਮਾਜ ਤੱਕ ਪਹੁੰਚੇ। ਇਸੇ ਕਾਰਨ ਪੂਰੇ ਪੰਜਾਬ ਵਿੱਚ 500 ਤੋਂ ਵੱਧ ਸੇਵਾ ਕੈਂਪ ਲਗਾਏ ਗਏ ਹਨ। ਇਨ੍ਹਾਂ ਵਿੱਚੋਂ ਕਈ ਥਾਵਾਂ ਤੇ ਰੋਜ਼ ਲੰਗਰ ਚੱਲਦਾ ਹੈ। ਸਿਹਤ ਵਿਭਾਗ ਨੇ 220 ਮੈਡੀਕਲ ਕੈਂਪ ਲਗਾਏ, ਜਿਨ੍ਹਾਂ ਵਿੱਚ ਕਰੀਬ 1.4 ਲੱਖ ਲੋਕਾਂ ਦਾ ਮੁਫਤ ਚੈਕਅੱਪ ਹੋਇਆ ਅਤੇ ਦਵਾਈਆਂ ਦਿੱਤੀਆਂ ਗਈਆਂ।ਸਿੱਖਿਆ ਵਿਭਾਗ ਨੇ ਵੀ ਸੂਬੇ ਭਰ ਵਿੱਚ “ਮੋਰਲ ਐਜੂਕੇਸ਼ਨ ਡਰਾਈਵ” ਸ਼ੁਰੂ ਕੀਤੀ। 20 ਹਜ਼ਾਰ ਤੋਂ ਵੱਧ ਸਕੂਲਾਂ ਅਤੇ ਕਾਲਜਾਂ ਵਿੱਚ 10 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਲੇਖ, ਕਵਿਤਾ, ਪੋਸਟਰ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। ਬੱਚਿਆਂ ਨੂੰ ਇਹ ਦੱਸਿਆ ਗਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਿਰਫ ਇਤਿਹਾਸ ਨਹੀਂ, ਬਲਕਿ ਇੰਸਾਨੀਅਤ ਦੀ ਰੱਖਿਆ ਦੀ ਸਭ ਤੋਂ ਵੱਡੀ ਮਿਸਾਲ ਹੈ। ਸਰਕਾਰ ਦੀ “ਡਿਜੀਟਲ ਡਾਕੂਮੈਂਟਰੀ ਸੀਰੀਜ਼” ਨੂੰ ਔਨਲਾਈਨ ਲੱਖਾਂ ਵਾਰ ਦੇਖਿਆ ਜਾ ਚੁੱਕਾ ਹੈ। ਪਹਿਲੀ ਵਾਰ ਸੂਬਾ ਸਰਕਾਰ ਨੇ ਧਾਰਮਿਕ ਅਤੇ ਸੱਭਿਆਚਾਰਕ ਇਤਿਹਾਸ ਨੂੰ ਤਕਨੀਕ ਨਾਲ ਜੋੜ ਕੇ ਘਰ-ਘਰ ਤੱਕ ਪਹੁੰਚਾਇਆ।ਅੱਜ 10 ਨਵੰਬਰ ਨੂੰ ਸੂਬੇ ਭਰ ਵਿੱਚ ਖਾਸ ਕੀਰਤਨ ਅਤੇ ਅਰਦਾਸ ਹੋ ਰਹੀ ਹੈ। ਅਮ੍ਰਿਤਸਰ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।

ਇਹ ਵੀ ਪੜ੍ਹੋ  ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਪ੍ਰਬੰਧਕ ਕਮੇਟੀਆਂ ਨੇ ਰਾਤ ਭਰ ਸਫਾਈ, ਰੋਸ਼ਨੀ, ਪਾਣੀ, ਪਾਰਕਿੰਗ ਅਤੇ ਸੁਰੱਖਿਆ ਦੀ ਤਿਆਰੀ ਕੀਤੀ। ਜ਼ਿਲ੍ਹੇ-ਦਰ-ਜ਼ਿਲ੍ਹੇ ਕੰਟਰੋਲ ਰੂਮ ਬਣਾਏ ਗਏ ਹਨ ਤਾਂ ਜੋ ਕਿਸੇ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਧਰਮ ਦੀ ਆਜ਼ਾਦੀ ਦੀ ਸਭ ਤੋਂ ਵੱਡੀ ਮਿਸਾਲ ਹੈ। ਸਰਕਾਰ ਦਾ ਮਕਸਦ ਹੈ ਕਿ ਪੰਜਾਬ ਦਾ ਹਰ ਬੱਚਾ ਸਮਝੇ ਕਿ ਧਰਮ ਦਾ ਮਤਲਬ ਨਫਰਤ ਨਹੀਂ, ਬਲਕਿ ਭਾਈਚਾਰਾ, ਹਿੰਮਤ ਅਤੇ ਇੰਸਾਨੀਅਤ ਹੈ। ਨਵੰਬਰ ਦੇ ਬਾਕੀ ਦਿਨਾਂ ਵਿੱਚ ਵੀ ਸਕੂਲਾਂ ਅਤੇ ਯੂਨੀਵਰਸਿਟੀਆਂ ਵਿੱਚ “ਮਾਨਵਤਾ ਅਤੇ ਧਾਰਮਿਕ ਆਜ਼ਾਦੀ” ਤੇ ਸੈਮੀਨਾਰ ਅਤੇ ਚਰਚਾਵਾਂ ਹੋਣਗੀਆਂ।ਇਨ੍ਹਾਂ ਪ੍ਰੋਗਰਾਮਾਂ ਨੇ ਸਾਬਤ ਕੀਤਾ ਕਿ ਪੰਜਾਬ ਸਿਰਫ ਇਤਿਹਾਸ ਨਹੀਂ ਮਨਾਉਂਦਾ, ਬਲਕਿ ਸਿੱਖ ਨੂੰ ਸਮਾਜ ਵਿੱਚ ਲਾਗੂ ਵੀ ਕਰਦਾ ਹੈ। ਸੂਬੇ ਵਿੱਚ ਏਕਤਾ, ਸੇਵਾ ਅਤੇ ਭਾਈਚਾਰੇ ਦਾ ਮਾਹੌਲ ਬਣ ਰਿਹਾ ਹੈ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ, ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ, ਹਰ ਕੋਈ ਇਹੀ ਸੰਦੇਸ਼ ਦੇ ਰਿਹਾ ਹੈ ਕਿ ਗੁਰੂ ਸਾਹਿਬ ਦਾ ਬਲੀਦਾਨ ਹਮੇਸ਼ਾ ਜ਼ਿੰਦਾ ਰਹੇਗਾ।350 ਸਾਲ ਬਾਅਦ ਵੀ ਉਨ੍ਹਾਂ ਦੀ ਹਿੰਮਤ, ਤਿਆਗ ਅਤੇ ਇੰਸਾਨੀਅਤ ਪੰਜਾਬ ਦੇ ਦਿਲ ਵਿੱਚ ਵੱਸਦੇ ਹਨ।ਪੰਜਾਬ ਦੀ ਜਨਤਾ ਕਹਿ ਰਹੀ ਹੈ,“ਜਿੱਥੇ ਇੰਸਾਨੀਅਤ ਖ਼ਤਰੇ ਵਿੱਚ ਹੋਵੇ, ਉੱਥੇ ਖੜੇ ਹੋਣਾ ਹੀ ਅਸਲੀ ਧਰਮ ਹੈ।“

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

0

Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਪਿੰਡ ਰੁਹੇਲਾ ਹਾਜ਼ੀ, ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 05 ਏਕੇ 9761) ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ  Mayor Padmajit Mehta ਨੇ ਗੁਰੂਕੁਲ ਰੋਡ ‘ਤੇ 32 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਕੰਮ ਦਾ ਕੀਤਾ ਉਦਘਾਟਨ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਕਰਮਜੀਤ ਸਿੰਘ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਕਿਹਾ ਕਿ ਦੋਸ਼ੀ ਵਿਕਰਮਜੀਤ ਨੇ ਇਹ ਵੀ ਕਬੂਲਿਆ ਹੈ ਕਿ ਉਹ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਥਾਨਕ ਸੰਪਰਕਾਂ ਨੂੰ ਹਥਿਆਰ ਸਪਲਾਈ ਕਰਦਾ ਸੀ।ਡੀਜੀਪੀ ਨੇ ਦੱਸਿਆ ਕਿ ਵਿਕਰਮਜੀਤ ਦੀ ਗ੍ਰਿਫ਼ਤਾਰੀ ਨਾਲ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਇਸੇ ਨੈੱਟਵਰਕ ਵੱਲੋਂ ਭੇਜੀ ਇੱਕ ਏਕੇ-47 ਅਸਾਲਟ ਰਾਈਫਲ ਦੀ ਬਰਾਮਦਗੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਨੂੰ ਟਰੇਸ ਕਰਨ ਵਿੱਚ ਵੀ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਭਰੋਸੇਯੋਗ ਸੂਹਾਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬਸਤੀ ਬੂਟੇ ਵਾਲਾ ਤੋਂ ਦੋਵਾਂ ਮੁਲਜ਼ਮਾਂ ਨੂੰ ਦੋ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  Delhi Blast; ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 9 ਹੋਈ, ਧਮਾਕੇ ਵਾਲੀ ਕਾਰ ਦੇ ਮਾਲਕ ਬਾਰੇ ਲੱਗਿਆ ਪਤਾ

ਉਨ੍ਹਾਂ ਕਿਹਾ ਕਿ ਦੋਸ਼ੀਆਂ ਵੱਲੋਂ ਕੀਤੇ ਖੁਲਾਸੇ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੁਆਰਾ ਦੱਸੇ ਗਏ ਟਿਕਾਣਿਆਂ ਤੋਂ ਦੋ ਹੋਰ ਗਲੌਕ ਪਿਸਤੌਲ ਬਰਾਮਦ ਕੀਤੇ।ਐਸਐਸਪੀ ਨੇ ਦੱਸਿਆ ਕਿ ਜ਼ਬਤ ਕੀਤੇ ਡਿਜੀਟਲ ਡਿਵਾਈਸਾਂ ਦਾ ਤਕਨੀਕੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੀ ਸਪਲਾਈ ਚੇਨ – ਜਿਸ ਵਿੱਚ ਵਿਦੇਸ਼ੀ ਹੈਂਡਲਰ ਅਤੇ ਸਥਾਨਕ ਸਹਿਯੋਗੀ ਸ਼ਾਮਲ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 8.11.2025 ਨੂੰ ਥਾਣਾ ਸਦਰ ਜ਼ੀਰਾ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mayor Padmajit Mehta ਨੇ ਗੁਰੂਕੁਲ ਰੋਡ ‘ਤੇ 32 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਕੰਮ ਦਾ ਕੀਤਾ ਉਦਘਾਟਨ

0

Bathinda News: Mayor Padmajit Mehta ਨੇ ਅੱਜ ਆਪਣੇ ਮੇਅਰ ਵਾਰਡ ਨੰਬਰ 48 ਵਿੱਚ ਸਥਿਤ ਗੁਰੂਕੁਲ ਰੋਡ ‘ਤੇ ਲਗਭਗ 32 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ, ਮੇਅਰ ਸ਼੍ਰੀ ਮਹਿਤਾ ਨੇ ਖੁਦ ਲੱਡੂ ਵੰਡ ਕੇ ਲੋਕਾਂ ਦਾ ਮੁੰਹ ਮਿੱਠਾ ਕਰਵਾਇਆ।ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਅਤੇ ਸੁੰਦਰ ਬਣਾਉਣ ਲਈ ਸ਼ਹਿਰ ਦੇ ਹਰੇਕ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਦੇ ਨਾਮੀ ਵਕੀਲ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਇਸ ਪ੍ਰੀਮਿਕਸ ਕੰਮ ਦੇ ਪੂਰਾ ਹੋਣ ਨਾਲ ਇਲਾਕੇ ਦੇ ਵਸਨੀਕਾਂ ਲਈ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ।ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਉਮੇਸ਼ ਗੋਗੀ, ਜਸਵਿੰਦਰ ਸਿੰਘ ਬਰਾੜ, ਮੋਹਣੀ, ਗੰਡਾ ਸਿੰਘ, ਕੁਲਵੰਤ ਰਾਏ, ਅਸ਼ਵਨੀ ਬੰਟੀ, ਸੁਖਮੰਦਰ ਬਰਾੜ, ਸੋਨੀ ਪ੍ਰਧਾਨ, ਵਿਕਾਸ, ਪੰਕਜ ਸ਼ਰਮਾ, ਰਵੀ ਕੁਮਾਰ, ਸੁਨੀਲ ਕੁਮਾਰ, ਵਿਮਲ ਮਿੱਤਲ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਅਤੇ ਨਿਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਸਮਾਰੋਹ “ਗ੍ਰੈਂਡ ਵਾਕ” ਦਾ ਸ਼ਾਨਦਾਰ ਆਯੋਜਨ

👉ਹਰਮਨ ਸਿੰਘ ਮਿਸਟਰ ਜੀ.ਕੇ.ਯੂ. ਤੇ ਕਮਲਪ੍ਰੀਤ ਕੌਰ ਮਿਸ ਜੀ.ਕੇ.ਯੂ. ਬਣੇ
Talwandi Sabo News: Guru Kashi University ਦੇ ਡਾਇਰੈਕਟੋਰੇਟ ਆਫ਼ ਯੂਵਾ ਤੇ ਸੱਭਿਆਚਾਰਕ ਮਾਮਲਿਆਂ ਵੱਲੋਂ ਵਿਦਿਆਰਥੀਆਂ ਦੀ ਸ਼ਖਸੀਅਤ ਨੂੰ ਨਿਖਾਰਨ ਅਤੇ ਆਤਮ ਵਿਸ਼ਵਾਸ ਨੂੰ ਵਧਾਉਣ ਲਈ ਸਮਾਰੋਹ “ਗ੍ਰੈਂਡ ਵਾਕ” ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ, ਪਰੋ-ਵਾਈਸ ਚਾਂਸਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਜਾਵੇਦ ਅਹਿਮਦ ਖਾਨ, ਡੀਨ ਅਕਾਦਮਿਕ, ਸਰਦੂਲ ਸਿੰਘ ਸਿੱਧੂ, ਨਿਰਦੇਸ਼ਕ ਵਿਦਿਆਰਥੀ ਭਲਾਈ, ਦੇਸ ਰਾਜ ਕੰਬੋਜ਼, ਨਿਰਦੇਸ਼ਕ ਸੁਰੱਖਿਆ, ਵੱਖ-ਵੱਖ ਵਿਭਾਗਾਂ ਦੇ ਡੀਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਮਾਰੋਹ ਵਿੱਚ 300 ਤੋਂ ਵੱਧ ਵਿਦਿਆਰਥੀ ਸ਼ਾਮਲ ਸਨ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਦੇ ਨਾਮੀ ਵਕੀਲ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਇਸ ਮੌਕੇ ਮੁੱਖ ਮਹਿਮਾਨ ਡਾ. ਧੀਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਹੁਨਰ ਤੇ ਸ਼ਖਸੀਅਤ ਨੂੰ ਨਿਖਾਰਨ ਲਈ ਇਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਜਿਹੇ ਆਯੋਜਨਾਂ ਰਾਹੀ ਵਿਦਿਆਰਥੀਆਂ ਨੂੰ ਵਿਸ਼ੇਸ਼ ਪਹਿਚਾਣ ਮਿਲਦੀ ਹੈ, ਜਿਸ ਸਦਕਾ ਉਹ ਆਪਣੇ ਹੁਨਰ ਨੂੰ ਨਿਖਾਰ ਕੇ ਇਸ ਰਾਹੀਂ ਪ੍ਰਸਿਧੀ ਹਾਸਿਲ ਕਰ ਸਕਦੇ ਹਨ ਅਤੇ ਫੈਸ਼ਨ ਦੇ ਖੇਤਰ ਵਿੱਚ ਉੱਦਮੀ ਬਣ ਕੇ ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ। ਵਿਸ਼ੇਸ਼ ਮਹਿਮਾਨ ਡਾ. ਖਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸੂਖਮ ਕਲਾਵਾਂ ਵਿੱਚ ਹਿੱਸਾ ਜ਼ਰੂਰ ਲੈਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਸਦਕਾ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਅਤੇ ਆਤਮ ਬੱਲ ਵੱਧਦਾ ਹੈ।

ਇਹ ਵੀ ਪੜ੍ਹੋ Panjab University Chandigarh ‘ਚ ਸੈਨੇਟ ਚੋਣਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਪੱਕੇ ਮੋਰਚੇ ਵਿਚ ਤਬਦੀਲ

ਇਸ ਮੌਕੇ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਡਾ. ਕੰਵਲਜੀਤ ਕੌਰ ਡਾਇਰੈਕਟਰ ਯੂਵਾ ਤੇ ਸੱਭਿਆਚਾਰਕ ਮਾਮਲਿਆਂ ਨੇ ਦੱਸਿਆ ਕਿ ਗ੍ਰੈਂਡ ਵਾਕ ਵਿੱਚ ਯੂਨੀਵਰਸਿਟੀ ਦੀਆਂ 13 ਫੈਕਲਟੀਆਂ ਦੇ 60 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਮੌਕੇ ਦੱਖਣੀ ਅਫਰੀਕਾ ਤੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ, ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਿਆ। ਵਿਦਿਆਰਥੀਆਂ ਵੱਲੋਂ ਇਤਿਹਾਸਕ ਸ਼ਖਸੀਅਤਾਂ ਦੇ ਰੂਪ ਵਿੱਚ ਸਜੇ ਜਿਵੇਂ ਰਾਣੀ ਜਿੰਦਾ, ਰਾਣੀ ਪਦਮਾਵਤੀ, ਮੀਰਾ ਬਾਈ ਤੇ ਰਾਧਾ ਦੇ ਰੂਪ ਅਤੇ ਵੱਖ-ਵੱਖ ਰਾਜਾਂ ਦੇ ਪਹਿਰਾਵੇ ਵਿੱਚ ਸਜੇ ਕਲਾਕਾਰਾਂ ਨੇ ਮੰਚ ਨੂੰ ਚਾਰ ਚੰਨ ਲਾ ਦਿੱਤੇ। ਜੱਜਾਂ ਵੱਲੋਂ ਤਿੰਨ ਪੜਾਵਾਂ ਤੋਂ ਬਾਦ ਹਰਮਨ ਸਿੰਘ ਨੂੰ ਮਿਸਟਰ ਜੀ.ਕੇ.ਯੂ. ਅਤੇ ਕਮਲਪ੍ਰੀਤ ਕੌਰ ਨੂੰ ਮਿਸ ਜੀ.ਕੇ.ਯੂ. ਚੁਣਿਆ ਗਿਆ। ਆਯੋਜਕਾਂ ਵੱਲੋਂ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਤੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਡਾ. ਜੀਨੀਅਸ ਵਾਲੀਆ ਦਾ ਮੰਚ ਸੰਚਾਲਨ ਬਾਖੂਬ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਪੈਨਸ਼ਨਰਾਂ ਲਈ ਤੋਹਫ਼ਾ: ਸੂਬੇ ਭਰ ਵਿੱਚ 13-15 ਨਵੰਬਰ ਨੂੰ ਹੋਵੇਗਾ ‘ਪੈਨਸ਼ਨਰ ਸੇਵਾ ਮੇਲਾ’, ਮਿਲੇਗੀ ਈ-ਕੇਵਾਈਸੀ ਦੀ ਸਹੂਲਤ ਅਤੇ ਜਾਣਕਾਰੀ

0

👉ਪਹਿਲਕਦਮੀ ਦਾ ਉਦੇਸ਼ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਸਹਿਜ ਈ-ਕੇਵਾਈਸੀ ਦੀ ਸਹੂਲਤ ਦੇਣਾ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ ‘ਪੈਨਸ਼ਨਰ ਸੇਵਾ ਮੇਲਾ’ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚਣ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਦੇ ਨਾਮੀ ਵਕੀਲ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਇਸ ਪੋਰਟਲ, ਜੋ ਕਿ https://pensionersewa.punjab.gov.in ‘ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। ‘ਜੀਵਨ ਪ੍ਰਮਾਣ’ ਮੋਬਾਈਲ ਐਪ ਐਂਡਰਾਇਡ ‘ਤੇ https://play.google.com/store/apps/details?id=com.aadhaar.life ਅਤੇ ਆਈ.ਓ.ਐੱਸ. (iOS) ‘ਤੇ https://apps.apple.com/in/app/jeevanpramaan/id6736359405 ‘ਤੇ ਉਪਲਬਧ ਹੈ।

ਇਹ ਵੀ ਪੜ੍ਹੋ Panjab University Chandigarh ‘ਚ ਸੈਨੇਟ ਚੋਣਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਪੱਕੇ ਮੋਰਚੇ ਵਿਚ ਤਬਦੀਲ

ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿੱਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ ‘ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ‘ਤੇ ਰਜਿਸਟਰ ਕਰ ਸਕਦੇ ਹਨ। ਇੱਕ ਵਾਰ ਰਜਿਸਟਰ ਹੋਣ ਤੋਂ ਬਾਅਦ, ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ ‘ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ ‘ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AIIMS Bathinda ਵਿਖੇ “ਸਹਿਯੋਗੀ ਸਿਹਤ ਤਕਨਾਲੋਜੀ ਲਈ ਸਹਿਯੋਗੀ ਕੇਂਦਰ (ਸੀ ਸੀ ਏ ਐਚ ਟੀ)” ਦਾ ਉਦਘਾਟਨ

0

Bathinda News: AIIMS Bathinda; ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਠਿੰਡਾ ਵਿਖੇ ਏਮਜ਼ ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋਫੈਸਰ (ਡਾ.) ਰਤਨ ਗੁਪਤਾ ਦੀ ਅਗਵਾਈ ਹੇਠ ਪੀਐਮਆਰ (ਫਿਜ਼ੀਕਲ ਮੈਡੀਸਨ ਐਂਡ ਰੀਹੈਬਲੀਟੇਸ਼ਨ) ਵਿਭਾਗ ਵਿੱਚ “ਸਹਿਯੋਗੀ ਸਿਹਤ ਤਕਨਾਲੋਜੀ ਲਈ ਸਹਿਯੋਗੀ ਕੇਂਦਰ (ਸੀ ਸੀ ਏ ਐਚ ਟੀ)” ਦਾ ਉਦਘਾਟਨ ਕੀਤਾ, ਜੋ ਕਿ ਕਿਫਾਇਤੀ ਸਹਾਇਕ ਉਪਕਰਣਾਂ ਅਤੇ ਤਕਨਾਲੋਜੀ ਦੇ ਵਿਕਾਸ ਰਾਹੀਂ ਖੇਤਰ ਵਿੱਚ ਸਮਾਵੇਸ਼ੀ ਸਿਹਤ ਸੰਭਾਲ ਅਤੇ ਪੁਨਰਵਾਸ ਸੇਵਾਵਾਂ ਨੂੰ ਅੱਗੇ ਵਧਾਉਣ ਵਿੱਚ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਦੇ ਨਾਮੀ ਵਕੀਲ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਉਦਘਾਟਨ ਸਮਾਰੋਹ ਵਿੱਚ ਡਾ. ਰਵਿੰਦਰ ਸਿੰਘ, ਸੀਨੀਅਰ ਵਿਗਿਆਨੀ ਆਈਸੀਐਮਆਰ ਹੈੱਡਕੁਆਰਟਰ, ਨਵੀਂ ਦਿੱਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਪ੍ਰੋ. (ਡਾ.) ਅਖਿਲੇਸ਼ ਪਾਠਕ, ਡੀਨ ਅਕਾਦਮਿਕ, ਏਮਜ਼ ਬਠਿੰਡਾ, ਪ੍ਰੋ. (ਡਾ.) ਰਾਜੀਵ ਕੁਮਾਰ ਗੁਪਤਾ, ਮੈਡੀਕਲ ਸੁਪਰਡੈਂਟ, ਏਮਜ਼ ਬਠਿੰਡਾ, ਡਾ: ਗੀਤਾ ਰਾਣੀ (ਵਿਗਿਆਨੀ, ਆਈ ਸੀ ਐਮ ਆਰ), ਡਾ: ਸੂਰਜ ਸਿੰਘ ਸੇਨਜਮ (ਪ੍ਰੋ. ਕਮਿਊਨਿਟੀ ਓਫਥੈਲਮੋਲੋਜੀ, ਏਮਜ਼ ਦਿੱਲੀ), ਡਾ: ਸਲਾਜ ਰਾਣਾ (ਵਿਗਿਆਨੀ ਡੀ, ਸੀ ਸੀ ਏ ਐਚ ਟੀ ਏਮਜ਼ ਦਿੱਲੀ), ਪ੍ਰੋਫੈਸਰ (ਡਾ.) ਅਨੁਰਾਧਾ ਰਾਜ (ਵਿਭਾਗ ਮੁੱਖੀ, ਨੇਤਰ ਵਿਗਿਆਨ) ਅਤੇ ਸੀਸੀਏਐਚਟੀ ਦੀ ਮਾਣਯੋਗ ਪ੍ਰਬੰਧਕੀ ਕਮੇਟੀ ਦੇ ਮੈਂਬਰ, ਪ੍ਰੋਫੈਸਰ (ਡਾ.) ਤਰੁਣ ਗੋਇਲ (ਵਿਭਾਗ ਮੁੱਖੀ, ਆਰਥੋਪੈਡਿਕਸ), ਪ੍ਰੋਫੈਸਰ (ਡਾ.) ਵੈਭਵ ਸੈਣੀ (ਵਿਭਾਗ ਮੁੱਖੀ, ਈਐਨਟੀ), ਡਾ. ਮਧੁਰ ਵਰਮਾ (ਸਹਾਇਕ ਪ੍ਰੋਫੈਸਰ, ਸੀਐਫਐਮ), ਡਾ. ਵਿਕਾਸ ਲਖਨਪਾਲ (ਸਹਾਇਕ ਪ੍ਰੋਫੈਸਰ, ਨਿਊਰੋਸਾਇੰਸ), ਅਤੇ ਡਾ. ਚੰਦਰਕਾਂਤ ਪਿਲਾਨੀਆ (ਸਹਾਇਕ ਪ੍ਰੋਫੈਸਰ, ਪੀਐਮਆਰ) ਸ਼ਾਮਿਲ ਸਨ।

ਇਹ ਵੀ ਪੜ੍ਹੋ ਬੱਸ ਸਟੈਂਡ ਬਚਾਓ ਮੋਰਚੇ ਨੇ ਸਰਕਾਰ ਨੂੰ ਮੌਜੂਦਾ ਥਾਂ ‘ਤੇ ਬਣੇ ਬੱਸ ਅੱਡੇ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਕੀਤੀ ਅਪੀਲ

ਸੀਸੀਏਐਚਟੀ ਦਾ ਉਦੇਸ਼ ਅਪਾਹਜਤਾਵਾਂ ਅਤੇ ਕਾਰਜਸ਼ੀਲ ਕਮਜ਼ੋਰੀਆਂ ਵਾਲੇ ਵਿਅਕਤੀਆਂ ਦੇ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਸਹਾਇਕ ਸਿਹਤ ਤਕਨਾਲੋਜੀਆਂ, ਜਿਸ ਵਿੱਚ ਗਤੀਸ਼ੀਲਤਾ ਸਹਾਇਤਾ, ਵਿਜ਼ੂਅਲ ਏਡਜ਼, ਪ੍ਰੋਸਥੇਟਿਕਸ, ਆਰਥੋਟਿਕਸ, ਸੰਚਾਰ ਉਪਕਰਣ ਅਤੇ ਡਿਜੀਟਲ ਸਿਹਤ ਉਪਕਰਣ ਸ਼ਾਮਿਲ ਹਨ, ਵਿੱਚ ਨਵੀਨਤਾ, ਖੋਜ ਅਤੇ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨਾ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਸ਼ਹਿਰ ਦੇ ਨਾਮੀ ਵਕੀਲ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

0

Bathinda News: ਬਠਿੰਡਾ ਸ਼ਹਿਰ ਦੇ ਨਾਮੀ ਵਕੀਲ ਜੈਦੀਪ ਨਈਅਰ ਦੀ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਕਰੀਬ 60 ਸਾਲਾਂ ਜੈਦੀਪ ਪਿਛਲੇ ਕਈ ਦਹਾਕਿਆਂ ਤੋਂ ਬਠਿੰਡਾ ਅਦਾਲਤ ਵਿਚ ਸਿਵਲ ਮਾਮਲਿਆਂ ਵਿਚ ਪ੍ਰੈਕਿਟਸ ਕਰਦੇ ਆ ਰਹੇ ਸਨ। ਉਹ ਪ੍ਰਸਿੱਧ ਵਕੀਲ ਸੱਤਿਆ ਮੂਰਤੀ ਨਈਅਰ ਦੇ ਪੁੱਤਰ ਸਨ ਅਤੇ ਹੁਣ ਉਨ੍ਹਾਂ ਦਾ ਪੁੱਤਰ ਆਰੀਅਨ ਨਈਅਰ ਵੀ ਬਠਿੰਡਾ ਅਦਾਲਤ ਵਿਚ ਪ੍ਰੈਕਿਟਸ ਕਰ ਰਿਹਾ ਹੈ।

ਇਹ ਵੀ ਪੜ੍ਹੋ ਬਠਿੰਡਾ ਦੀ ਗ੍ਰੀਨ ਸਿਟੀ ਦੇ ਸ਼੍ਰੀ ਰਾਮ ਮੰਦਿਰ ਦੀ ਕਾਰਜ਼ਕਾਰੀ ਦੀ ਹੋਈ ਚੋਣ, ਰਵਿੰਦਰ ਬਾਂਸਲ ਬਣੇ ਪ੍ਰਧਾਨ

ਆਪਣੇ ਸਾਥੀ ਦੀ ਬੇਵਕਤੀ ਮੌਤ ‘ਤੇ ਬਠਿੰਡਾ ਕਚਿਹਰੀਆਂ ਵਿਚ ਸੋਗ ਦੀ ਲਹਿਰ ਹੈ। ਦਸਿਆ ਜਾ ਰਿਹਾ ਕਿ ਬੀਤੀ ਸ਼ਾਮ ਐਡਵੋਕੇਟ ਜੈਦੀਪ ਨਈਅਰ ਗਣਪਤੀ ਇਨਕਲੇਵ ਕਲੌਨੀ ਵਿਚ ਰੱਖੇ ਸਮਾਗਮ ਦੌਰਾਨ ਭਾਸ਼ਣ ਦੇ ਰਹੇ ਸਨ। ਇਸ ਦੌਰਾਨ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸਤੋਂ ਬਾਅਦ ਬਠਿੰਡਾ ਦੇ 100 ਫੁੱਟੀ ਰੋਡ ‘ਤੇ ਸਥਿਤ ਇੱਕ ਨਾਮੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਅੱਜ ਦੁਪਿਹਰ ਉਨ੍ਹਾਂ ਦੀ ਮੌਤ ਹੋ ਗਈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਡਰਾਈਵਿੰਗ ਸਕਿੱਲ ਇੰਸਟੀਚਿਊਟ ਦੇ ਦੋ ਸਾਲ ਪੂਰੇ ਹੋਣ ‘ਤੇ ਕਰਵਾਇਆ ਪ੍ਰੋਗਰਾਮ,ਡਰਾਈਵਰਾਂ ਨੂੰ ਵੰਡੇ ਸਰਟੀਫਿਕੇਟ

0

👉ਪਿਛਲੇ 2 ਸਾਲਾਂ ਦੌਰਾਨ 10 ਹਜ਼ਾਰ ਦੇ ਕਰੀਬ ਡਰਾਈਵਰਾਂ ਨੇ ਲਾਭ ਉਠਾਇਆ
Bathinda News: ਰੈਡ ਕਰਾਸ ਸੁਸਾਇਟੀ ਬਠਿੰਡਾ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਹੂਆਣਾ ਦੀ ਤਰਜ਼ ‘ਤੇ ਵਪਾਰਕ ਗੱਡੀਆਂ ਦੇ ਨਵੇਂ ਅਤੇ ਰੀਨਿਊ ਲਾਈਸੰਸਾਂ ਲਈ 2 ਦਿਨਾਂ ਦਾ ਰੋਡ ਸੇਫਟੀ ਰਿਫਰੈਸ਼ਰ ਕੋਰਸ ਕਰਵਾਉਣ ਲਈ ਰੈਡ ਕਰਾਸ ਭਵਨ, ਸਿਵਲ ਸਟੇਸ਼ਨ, ਬਠਿੰਡਾ ਵਿਖੇ ਖੋਲ੍ਹੇ ਗਏ ਬਠਿੰਡਾ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਦੇ 2 ਸਾਲ ਪੂਰੇ ਹੋਣ ‘ਤੇ ਰੈਡ ਕਰਾਸ ਭਵਨ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਅਵੇਤਨੀ ਸਕੱਤਰ-ਕਮ-ਐਸਡੀਐਮ ਬਠਿੰਡਾ ਬਲਕਰਨ ਸਿੰਘ, ਆਰ.ਟੀ.ਓ ਪੁਨੀਤ ਸ਼ਰਮਾ, ਐਮਬੀਆਈ ਗੁਰਭਿੰਦਰਜੀਤ ਸਿੰਘ ਗਿੱਲ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਬਾਂਸਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ Panjab University Chandigarh ‘ਚ ਸੈਨੇਟ ਚੋਣਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਪੱਕੇ ਮੋਰਚੇ ਵਿਚ ਤਬਦੀਲ

ਮੌਕੇ ਅਵੇਤਨੀ ਸਕੱਤਰ-ਕਮ-ਐਸਡੀਐਮ ਬਲਕਰਨ ਸਿੰਘ, ਆਰਟੀਓ ਪੁਨੀਤ ਸ਼ਰਮਾ ਅਤੇ ਐਮਬੀਆਈ ਗੁਰਭਿੰਦਰਜੀਤ ਸਿੰਘ ਗਿੱਲ ਨੇ ਸੰਸਥਾ ਅਧਿਕਾਰੀਆਂ ਨੂੰ ਜਿਥੇ ਵਧਾਈ ਦਿੱਤੀ ਉਥੇ ਡਰਾਈਵਰਜ਼ ਨੂੰ ਸਰਟੀਫਿਕੇਟਾਂ ਦੀ ਵੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਨਾਲ ਖੋਲ੍ਹੇ ਗਏ ਇਸ ਇੰਸਟੀਚਿਊਟ ਵਿੱਚ ਜ਼ਿਲ੍ਹੇ ਦੇ ਲੋਕਾਂ ਨੂੰ ਬੇਹੱਦ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਰੋਡ ਸੇਫਟੀ ਦਾ ਇਹ ਰਿਫਰੈਸ਼ਰ ਕੋਰਸ ਕਰਨ ਲਈ ਲੋਕਾਂ ਨੂੰ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਹੂਆਣਾ ਸਥਿਤ ਇੰਸਟੀਚਿਊਟ ਜਾਣਾ ਪੈਂਦਾ ਸੀ ਜੋ ਕਾਫੀ ਦੂਰ ਸੀ। ਇਸ ਸੈਂਟਰ ਦੇ ਖੁੱਲ੍ਹਣ ਨਾਲ ਜਿੱਥੇ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ, ਉਥੇ ਉਨ੍ਹਾਂ ਦੀ ਦੂਰੀ ਵੀ ਘਟੀ ਹੈ।

ਇਹ ਵੀ ਪੜ੍ਹੋ Delhi Blast; ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 9 ਹੋਈ, ਧਮਾਕੇ ਵਾਲੀ ਕਾਰ ਦੇ ਮਾਲਕ ਬਾਰੇ ਲੱਗਿਆ ਪਤਾ

ਇਸ ਦੌਰਾਨ ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਬਾਂਸਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਚਲ ਰਹੇ ਇਸ ਇੰਸਟੀਚਿਊਟ ਵਿਖੇ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਇਸ ਸੈਂਟਰ ‘ਚ ਬਾਹਰਲੇ ਜ਼ਿਲ੍ਹਿਆਂ ਦੇ ਵੀ ਡਰਾਈਵਰਜ਼ ਰੋਡ ਸੇਫਟੀ ਕੋਰਸ ਕਰਨ ਲਈ ਪਹੁੰਚਦੇ ਹਨ।ਸਮਾਗਮ ਦੌਰਾਨ ਸੈਂਟਰ ਦੇ ਇੰਸਟਰਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ ਦਸ ਹਜ਼ਾਰ ਦੇ ਕਰੀਬ ਡਰਾਈਵਰਾਂ ਨੇ ਲਾਭ ਉਠਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੇਨਿਗ ਸੈਂਟਰ ਤੋਂ 2 ਰੋਜ਼ਾ ਕੋਰਸ ਕਰਨ ਲਈ ਸੰਸਥਾ ਦੀ ਵੈਬ-ਸਾਈਟ www.redcrossbathinda.org ‘ਤੇ ਆਨਲਾਈਨ ਸਲਾਟ ਬੁੱਕ ਕੀਤੇ ਜਾ ਸਕਦੇ ਹਨ।ਇਸ ਮੌਕੇ ਫਸਟ ਏਡ ਟ੍ਰੇਨਰ ਸ਼੍ਰੀ ਨਰੇਸ਼ ਪਠਾਣੀਆ ਨੇ ਦੱਸਿਆ ਕਿ ਇਥੇ ਰੋਡ ਸੇਫਟੀ ਤੋਂ ਇਲਾਵਾ ਡਰਾਈਵਰਜ਼ ਨੂੰ ਫਸਟ ਏਡ ਦੀ ਬੇਸਿਕ ਜਾਣਕਾਰੀ ਵੀ ਦਿੱਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

69ਵੀਆਂ ਸੂਬਾ ਪੱਧਰੀ ਖੇਡਾਂ ਦਾ ਬਠਿੰਡਾ ਵਿੱਚ ਹੋਇਆ ਆਗਾਜ਼, ਗੂੰਜੀ ਕੁੜੀਆਂ ਦੀ ਕਬੱਡੀ ਦੀ ਅਵਾਜ਼

0

Bathinda News: ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਸੂਬਾ ਪੱਧਰੀ ਖੇਡਾਂ ਸਰਕਲ ਕਬੱਡੀ ਅੰਡਰ 17 ਕੁੜੀਆ ਦਾ ਅਗਾਜ਼ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ਹੋਇਆ।ਇਹਨਾਂ ਖੇਡਾਂ ਦਾ ਉਦਘਾਟਨ ਗਗਨਦੀਪ ਸਿੰਘ ਸਹਾਇਕ ਕਮਿਸ਼ਨਰ ਬਠਿੰਡਾ ਵਲੋਂ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਵਲੋਂ ਕੀਤੀ ਗਈ। ਇਸ ਮੌਕੇ ਗਗਨਦੀਪ ਸਿੰਘ ਨੇ ਬੋਲਦਿਆਂ ਕਿਹਾ ਕਿ ਅੱਜ ਦੀਆਂ ਕੁੜੀਆਂ ਹਰ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰ ਰਹੀਆਂ ਹਨ ਚਾਹੇ ਪੜਾਈ ਹੋਵੇ, ਵਿਗਿਆਨ, ਸੈਨਾ ਜਾਂ ਖੇਡ ਮੈਦਾਨ।

ਇਹ ਵੀ ਪੜ੍ਹੋ Panjab University Chandigarh ‘ਚ ਸੈਨੇਟ ਚੋਣਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਪੱਕੇ ਮੋਰਚੇ ਵਿਚ ਤਬਦੀਲ

ਅੰਤ ਵਿੱਚ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਕਿ ਤੁਸੀਂ ਖੇਡ ਜ਼ਜਬੇ ਨਾਲ ਖੇਡੋ, ਇਮਾਨਦਾਰੀ ਨਾਲ ਖੇਡੋ, ਤੇ ਜਿੱਤੋ ਤਾਂ ਨਿਮਰ ਰਹੋ, ਤੇ ਹਾਰੋ ਤਾਂ ਸਿੱਖੋ।ਲੀਗ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਫਰੀਦਕੋਟ ਨੇ ਮਾਨਸਾ ਨੂੰ, ਮੋਗਾ ਨੇ ਪਟਿਆਲਾ ਨੂੰ, ਰੂਪਨਗਰ ਨੇ ਗੁਰਦਾਸਪੁਰ ਨੂੰ, ਬਰਨਾਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ,ਫਾਜ਼ਿਲਕਾ ਨੇ ਬਠਿੰਡਾ ਨੂੰ, ਫਿਰੋਜ਼ਪੁਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ, ਹੁਸ਼ਿਆਰਪੁਰ ਨੇ ਮਲੇਰਕੋਟਲਾ ਨੂੰ ਹਰਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਗੁਰਪ੍ਰੀਤ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਗੁਰਲਾਲ ਸਿੰਘ, ਰੇਸ਼ਮ ਸਿੰਘ ਰਾਜਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ, ਹਰਵਿੰਦਰ ਸਿੰਘ, ਹਰਭਗਵਾਨ, ਗੁਰਮੀਤ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਬਠਿੰਡਾ ਦੀ ਗ੍ਰੀਨ ਸਿਟੀ ਦੇ ਸ਼੍ਰੀ ਰਾਮ ਮੰਦਿਰ ਦੀ ਕਾਰਜ਼ਕਾਰੀ ਦੀ ਹੋਈ ਚੋਣ, ਰਵਿੰਦਰ ਬਾਂਸਲ ਬਣੇ ਪ੍ਰਧਾਨ

0

Bathinda News: ਬਠਿੰਡਾ ਸ਼ਹਿਰ ਦੀ ਗ੍ਰੀਨ ਸਿਟੀ ਦੇ ਫ਼ੇਜ-3 ਵਿਖੇ ਬਣੇ ਸ੍ਰੀ ਰਾਮ ਮੰਦਰ ਸੋਸਾਇਟੀ ਦੀ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਸਬੰਧ ਵਿਚ ਹੋਈ ਮੀਟਿੰਗ ਦੌਰਾਨ ਹਾਜ਼ਰੀਨ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਨਵੀਂ ਕਮੇਟੀ ਚੁਣਨ ਦਾ ਫੈਸਲਾ ਲਿਆ। ਜਿਸਦੇ ਆਧਾਰ ‘ਤੇ ਨਵੀਂ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਰਵਿੰਦਰ ਬਾਂਸਲ ਨੂੰ ਇਸ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ।

ਇਹ ਵੀ ਪੜ੍ਹੋ Panjab University Chandigarh ‘ਚ ਸੈਨੇਟ ਚੋਣਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਪੱਕੇ ਮੋਰਚੇ ਵਿਚ ਤਬਦੀਲ

ਇਸੇ ਤਰ੍ਹਾਂ ਵਿਪਨ ਜਿੰਦਲ ਨੂੰ ਉਪ ਪ੍ਰਧਾਨ, ਪ੍ਰਦੀਪ ਮਿੱਤਲ ਨੂੰ ਜਨਰਲ ਸਕੱਤਰ ਅਤੇ ਦਰਸ਼ਨ ਸਿੰਗਲਾ ਨੂੰ ਸ਼੍ਰੀ ਰਾਮ ਮੰਦਰ ਸੁਸਾਇਟੀ ਦਾ ਖ਼ਜ਼ਾਨਚੀ ਬਣਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਪੰਕਜ ਗੋਇਲ ਡਿੰਪੀ, ਯਸ਼ਪਾਲ ਗੱਖੜ, ਮਨੀਸ਼ ਅਗਰਵਾਲ, ਸਤੀਸ਼ ਮਿੱਤਲ, ਸ਼ਿਆਮ ਲਾਲ ਸ਼ਰਮਾ, ਗੌਰਵ ਗੋਇਲ, ਜੇ.ਪੀ.ਭਾਰਦਵਾਜ, ਸੁਰਿੰਦਰ ਗਰਗ, ਪ੍ਰੋ. ਸੁਸ਼ੀਲ ਅਤੇ ਹੋਰ ਨਿਵਾਸੀ ਹਾਜ਼ਰ ਸਨ। ਇੰਨ੍ਹਾਂ ਵੱਲੋਂ ਸ਼੍ਰੀ ਰਾਮ ਮੰਦਿਰ ਦੀ ਨਵੀਂ ਚੁਣੀ ਗਈ ਕਾਰਜਕਾਰੀ ਕਮੇਟੀ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਨਵੀਂ ਕਮੇਟੀ ਇਸ ਮੰਦਰ ਦਾ ਪ੍ਰਬੰਧਨ ਸੁਚੱਜੇ ਢੰਗ ਨਾਲ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1902724