Home Blog Page 34

Punjab News : BJP ਦੀ ਨਵੀਂ ਰਣਨੀਤੀ! ਰਾਜ ਸਭਾ ਲਈ ਬਿੱਟੂ ਦਾ ਨਾਮ ਤੈਅ?

0

Punjab News : ਪੰਜਾਬ ਭਾਜਪਾ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀਆਂ ਚਰਚਾਵਾਂ ਨੇ ਜਨਮ ਲੈ ਲਿਆ ਹੈ। ਸੂਤਰਾਂ ਮੁਤਾਬਕ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਭਾਜਪਾ ਦੁਬਾਰਾ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ। ਜਾਣਕਾਰੀ ਅਨੁਸਾਰ ਜੂਨ ਮਹੀਨੇ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਉਨ੍ਹਾਂ ਦਾ ਨਾਮ ਮੁੜ ਉਮੀਦਵਾਰ ਵਜੋਂ ਸਾਹਮਣੇ ਆ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵਿੱਚ ਬਿੱਟੂ ਦੀ ਭੂਮਿਕਾ ਨੂੰ ਦੇਖਦੇ ਹੋਏ ਪਾਰਟੀ ਉਨ੍ਹਾਂ ਨੂੰ ਸੰਸਦ ਦੇ ਉੱਚ ਸਦਨ ਵਿੱਚ ਬਰਕਰਾਰ ਰੱਖਣਾ ਚਾਹੁੰਦੀ ਹੈ। ਇਸ ਕਾਰਨ ਉਨ੍ਹਾਂ ਦੇ ਕੇਂਦਰੀ ਮੰਤਰੀ ਅਹੁਦੇ ‘ਤੇ ਵੀ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ 👉Punjab News : CM ਹਾਊਸ ‘ਚ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ

ਉੱਧਰ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਵੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਾਖੜ ਨੂੰ ਸੰਗਠਨ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ, ਜਿਸ ਨਾਲ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਹਾਲਾਂਕਿ ਭਾਜਪਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਸੂਤਰਾਂ ਦੇ ਹਵਾਲੇ ਨਾਲ ਇਹ ਸੰਕੇਤ ਮਿਲ ਰਹੇ ਹਨ ਕਿ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਜਲਦ ਹੀ ਕੁਝ ਅਹਿਮ ਫ਼ੈਸਲੇ ਲੈ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News : ਪੰਜਾਬ BJP ਵਿੱਚ ਵੱਡੀ ਹਲਚਲ! ਕੇਵਲ ਸਿੰਘ ਢਿੱਲੋਂ ਤੇ ਜਾਖੜ ਦੀ ਹੋਈ ਖ਼ਾਸ ਮੁਲਾਕਾਤ

0

Punjab News : ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਵਿਚਾਲੇ ਇੱਕ ਵਿਸ਼ੇਸ਼ ਮੁਲਾਕਾਤ ਹੋਈ ਹੈ, ਜਿਸ ਨੂੰ ਪਾਰਟੀ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਵਿੱਚ ਭਾਜਪਾ ਦੀ ਆਉਣ ਵਾਲੀ ਰਣਨੀਤੀ, ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੇ ਵਿਸਥਾਰ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਦੋਵੇਂ ਆਗੂਆਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਇਹ ਵੀ ਵਿਚਾਰ ਕੀਤਾ ਕਿ ਕਿਵੇਂ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ 👉Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

ਖ਼ਾਸ ਤੌਰ ’ਤੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਉੱਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਭਾਜਪਾ ਨੂੰ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਤਾਕਤ ਵਜੋਂ ਸਥਾਪਿਤ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ ਗਿਆ। ਪਾਰਟੀ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਸੰਗਠਨ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਮਿਹਨਤ ਨਾਲ ਭਾਜਪਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੀ ਮੌਜੂਦ ਰਹੇ। ਹੁਣ ਇਸ ਮੀਟਿੰਗ ਨੂੰ ਪੰਜਾਬ ਭਾਜਪਾ ਦੀ ਭਵਿੱਖੀ ਰਣਨੀਤੀ ਅਤੇ ਸੰਗਠਨਾਤਮਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News : CM ਹਾਊਸ ‘ਚ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ

0

Punjab News : ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਲੰਘੀ 26 ਮਈ ਨੂੰ ਲੋਕਲ ਬਾਡੀ ਦੀਆਂ ਹੋਈਆਂ ਚੋਣਾਂ ਵਿਚ ਆਪ ਨੂੰ ਮਿਲੀ ਵੱਡੀ ਸਫ਼ਲਤਾ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੈ।

ਇਹ ਵੀ ਪੜ੍ਹੋ 👉Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

ਦੁਪਹਿਰ 12 ਵਜੇ ਹੋਣ ਵਾਲੀ ਇਸ ਬੈਠਕ ਦੌਰਾਨ ਸੂਬੇ ਦੇ ਵਿਕਾਸ, ਲੋਕ ਭਲਾਈ ਅਤੇ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਨਾਲ ਹੀ, ਸਰਕਾਰ ਵੱਲੋਂ ਕੁਝ ਵੱਡੇ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

0

👉ਨੌਜਵਾਨ ਸਾਬਕਾ ਮੇਅਰ ਦੀ ਅਗਵਾਈ ਹੇਠ ਆਪ ਨੇ ਜਿੱਤੀਆਂ 35 ਸੀਟਾਂ, 6 ਅਜ਼ਾਦ, ਕਾਂਗਰਸ ਦੇ 5, ਅਕਾਲੀ ਦਲ ਦੇ 3 ਤੇ ਭਾਜਪਾ ਦਾ 1 ਊਮੀਦਵਾਰ ਹੀ ਜਿੱਤਿਆ
Bathinda News: Bathinda MC Elections; Bathinda ‘ਚ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਜਿੱਤ ਪ੍ਰਾਪਤ ਹੋਈ ਹੈ। ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਲੜੀਆਂ ਗਈਆਂ ਇੰਨ੍ਹਾਂ ਚੋਣਾਂ ਵਿਚ ਆਪ ਨੇ ਸ਼ਹਿਰ ਦੇ 50 ਵਾਰਡਾਂ ਵਿਚੋਂ 35 ‘ਚ ਜਿੱਤ ਪ੍ਰਾਪਤ ਕੀਤੀ ਹੈ। ਜਦਕਿ ਪਿਛਲੀ ਵਾਰ 43 ਸੀਟਾਂ ਜਿੱਤਣ ਵਾਲੀ ਕਾਂਗਰਸ ਨੂੰ ਇਸ ਵਾਰ ਸਿਰਫ਼ 5 ਵਾਰਡਾਂ ਵਿਚ ਹੀ ਜਿੱਤ ਨਸੀਬ ਹੋਈ ਹੈ। ਇਸੇ ਤਰ੍ਹਾਂ ਬਾਦਲਾਂ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਰਾਰੀ ਹਾਰ ਮਿਲੀ ਹੈ ਤੇ ਇਸਦੇ 3 ਉਮੀਦਵਾਰਾਂ ਦੇ ਹੱਥ ਸਫ਼ਲਤਾ ਲੱਗੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਇਸਤੋਂ ਇਲਾਵਾ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਸ਼ਹਿਰੀ ਹਲਕੇ ਵਿਚੋਂ ਵੱਡੀ ਜਿੱਤ ਪ੍ਰਾਪਤ ਕਰਨ ਵਾਲੀ ਭਾਜਪਾ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਨੂੰ ਸਿਰਫ਼ 42 ਨੰਬਰ ਵਾਰਡ ਵਿਚ ਸਫ਼ਲਤਾ ਮਿਲੀ ਹੈ। ਹਾਲਾਂਕਿ ਸ਼ਹਿਰ ਦੇ ਵੱਖ ਵੱਖ ਵਾਰਡਾਂ ਤੋਂ ਅੱਧੀ ਦਰਜ਼ਨ ਅਜ਼ਾਦ ਉਮੀਦਵਾਰ ਜਿੱਤਣ ਵਿਚ ਸਫ਼ਲ ਰਹੇ ਹਨ। ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਸ਼ਹਿਰ ਦੀ ਕਮਾਂਡ ਪੂਰੀ ਤਰ੍ਹਾਂ ਮਹਿਤਾ ਪ੍ਰਵਾਰ(ਪੰਜਾਬ ਕ੍ਰਿਕਟ ਐਸੋੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਤੇ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ) ਦੇ ਹੱਥ ਦਿੱਤੀ ਹੋਈ ਸੀ। ਮੌਜੂਦਾ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਵਾਰਡਬੰਦੀ ਤੇ ਟਿਕਟਾਂ ਦੀ ਵੰਡ ਦੇ ਰੋਸ਼ ਵਜੋਂ ਆਪਣੇ ਸਮਰਥਕਾਂ ਨੂੰ ਮਿਲੀਆਂ ਦੋਨੋਂ ਟਿਕਟਾਂ ਵੀ ਵਾਪਸ ਕਰ ਦਿੱਤੀਆਂ ਗਈਆਂ ਸਨ ਪ੍ਰੰਤੂ ਇਸਦੇ ਬਾਵਜੂਦ ਮਹਿਤਾ ਧੜਾ ਵੱਡੀ ਜਿੱਤ ਪ੍ਰਾਪਤ ਕਰਨ ਵਿਚ ਸਫ਼ਲ ਰਿਹਾ।

ਇਹ ਵੀ ਪੜ੍ਹੋ  ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਚੋਣ ਨਤੀਜਿਆਂ ਤੋਂ ਬਾਅਦ ਦੇਰ ਸ਼ਾਮ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਸਾਬਕਾ ਮੇਅਰ ਪਦਮਜੀਤ ਮਹਿਤਾ ਨੇ ਸ਼ਹਿਰ ਵਾਸੀਆਂ ਤੇ ਪਾਰਟੀ ਲੀਡਰਸ਼ਿਪ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸ਼ਹਿਰੀਆਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੁਰਾ ਕਰਕੇ ਬਠਿੰਡਾ ਨੂੰ ਨਮੂਨੇ ਦਾ ਸ਼ਹਿਰ ਬਣਾਉਣਗੇ। ਇਸ ਮੌਕੇ ਉਨ੍ਹਾਂ ਸਾਫ਼ ਸੁਥਰੀਆਂ ਚੋਣਾਂ ਕਰਵਾਉਣ ਦਾ ਦਾਅਵਾ ਕਰਦਿਆਂ ਵਿਰੌਧੀਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਤ ਕਰਾਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

👉 ਈਡੀ ਪਾਰਟੀ ਨੇ ਛੋਟੇ ਕਾਰੋਬਾਰਾਂ ‘ਤੇ ਛਾਪੇਮਾਰੀ ਕਰਕੇ ਲੋਕਾਂ ਨੂੰ ਪਰੇਸ਼ਾਨ ਕੀਤਾ, ਅੱਜ ਲੋਕਾਂ ਨੇ ਬਦਲਾ ਲਿਆ – ਕੇਜਰੀਵਾਲ

👉 ਨਗਰ ਨਿਗਮ ਚੋਣਾਂ ਨੇ ਸਾਬਤ ਕਰ ਦਿੱਤਾ ਕਿ ਨਾ ਸਿਰਫ਼ ਪੇਂਡੂ ਸਗੋਂ ਸ਼ਹਿਰੀ ਵਸਨੀਕਾਂ ਨੂੰ ਵੀ ਆਮ ਆਦਮੀ ਪਾਰਟੀ ‘ਤੇ ਪੂਰਾ ਵਿਸ਼ਵਾਸ ਹੈ – ਕੇਜਰੀਵਾਲ

👉 ਕਰਾਰੀ ਹਾਰ ਤੋਂ ਬਾਅਦ, ਈਡੀ ਪਾਰਟੀ ਕਈ ਕਾਰੋਬਾਰਾਂ ‘ਤੇ ਈਡੀ ਛਾਪੇਮਾਰੀ ਦੀ ਯੋਜਨਾ ਬਣਾ ਰਹੀ ਹੈ, ਸਾਰੇ ਕਾਰੋਬਾਰਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ – ਕੇਜਰੀਵਾਲ

👉 ਇਹ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਚੰਗੇ ਸਕੂਲ ਅਤੇ ਜਨਤਾ ਨੂੰ ਦਿੱਤੇ ਜਾ ਰਹੇ ਪਾਰਦਰਸ਼ੀ ਰੁਜ਼ਗਾਰ ਦੀ ਜਿੱਤ ਹੈ – ਭਗਵੰਤ ਸਿੰਘ ਮਾਨ

👉 ਇਸ ਜਿੱਤ ਦਾ ਸੰਦੇਸ਼ ਸਪੱਸ਼ਟ ਹੈ: ਪੰਜਾਬ ਦੇ ਲੋਕ ਈਡੀ ਪਾਰਟੀ ਦੀ ਸਸਤੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ – ਮਨੀਸ਼ ਸਿਸੋਦੀਆ

👉 ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹਮੇਸ਼ਾ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਰਹਿੰਦੇ ਹਨ – ਸੌਰਭ ਭਾਰਦਵਾਜ

New Delhi News : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ। ਦੂਜੇ ਪਾਸੇ ਈਡੀ ਪਾਰਟੀ ਦਾ ਸਫਾਇਆ ਹੋ ਗਿਆ ਹੈ। ਈਡੀ ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ ‘ਤੇ ਜਿਹੜੀਆਂ ਇੰਨੀਆਂ ਰੇਡਾਂ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸਦਾ ਬਦਲਾ ਲੈ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਈਡੀ ਪਾਰਟੀ ਕਈ ਵਪਾਰੀਆਂ ‘ਤੇ ਈਡੀ ਰੇਡ ਦੀ ਪਲੈਨਿੰਗ ਕਰ ਰਹੀ ਹੈ। ਸਾਰੇ ਵਪਾਰੀ ਚੌਕਸ ਰਹਿਣ। ਸਾਡੀ ਸਰਕਾਰ ਪੂਰੀ ਤਰ੍ਹਾਂ ਨਾਲ ਸਾਰੇ ਵਪਾਰੀਆਂ ਦੇ ਨਾਲ ਖੜ੍ਹੀ ਹੈ। ਈਡੀ ਪਾਰਟੀ ਨੂੰ ਪੂਰੀ ਤਰ੍ਹਾਂ ਪੰਜਾਬ ਵਿੱਚੋਂ ਭਜਾਉਣਾ ਹੈ। ਸੋਸ਼ਲ ਮੀਡੀਆ ਐਕਸ ‘ਤੇ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਸ਼ਹਿਰੀ ਨਿਕਾਏ ਦੇ ਨਤੀਜੇ ਆਏ ਹਨ ਅਤੇ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਦੇ ਅੰਦਰ ਕਲੀਨ ਸਵੀਪ ਕੀਤਾ ਹੈ। ਸਾਰੇ ਸ਼ਹਿਰੀ ਨਿਕਾਇਆਂ ਦੇ ਅੰਦਰ ਪਾਰਟੀ ਦੀ ਜ਼ਬਰਦਸਤ ਜਿੱਤ ਹੋਈ ਹੈ। ਅਜੇ ਕੁਝ ਦਿਨ ਪਹਿਲਾਂ ਪੰਚਾਇਤ, ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪੇਂਡੂ ਨਿਕਾਇਆਂ ਦੇ ਨਤੀਜੇ ਆਏ ਸਨ। ਉਸ ਵਿੱਚ ਵੀ “ਆਪ” ਦੀ ਜ਼ਬਰਦਸਤ ਜਿੱਤ ਹੋਈ ਸੀ। ਅਤੇ ਹੁਣ ਅੱਜ ਸ਼ਹਿਰੀ ਖੇਤਰਾਂ ਦੇ ਨਤੀਜੇ ਆਏ ਹਨ, ਇਸ ਵਿੱਚ ਵੀ ਜ਼ਬਰਦਸਤ ਜਿੱਤ ਹਾਸਲ ਹੋਈ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦੇਣਾ ਚਾਹੁੰਦਾ ਹਾਂ। ਉਨ੍ਹਾਂ ਦਾ ਬਹੁਤ-ਬਹੁਤ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਅਤੇ ਪਾਰਟੀ ‘ਤੇ ਇੰਨਾ ਭਰੋਸਾ ਜਤਾਇਆ।

ਆਪ” ਦੇ ਜੋ ਚੰਗੇ ਕੰਮ ਹਨ, ਉਸ ‘ਤੇ ਇੱਕ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਸ਼ਾਬਾਸ਼ੀ ਦਿੱਤੀ ਹੈ ਕਿ ਚੰਗਾ ਕਰ ਰਹੇ ਹੋ, ਲੱਗੇ ਰਹੋ। ਕੁਝ ਲੋਕ ਕਹਿ ਰਹੇ ਸਨ ਕਿ “ਆਪ” ਸ਼ਹਿਰਾਂ ਵਿੱਚ ਕਮਜ਼ੋਰ ਹੈ। ਅੱਜ ਇਹ ਸਾਬਤ ਹੋ ਗਿਆ ਹੈ ਕਿ ਪਾਰਟੀ ਸ਼ਹਿਰਾਂ ਵਿੱਚ ਵੀ ਬਹੁਤ ਮਜ਼ਬੂਤ ਹੈ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਲੋਕਾਂ ਦਾ ਵੀ ਆਮ ਆਦਮੀ ਪਾਰਟੀ ਉੱਤੇ ਉਨਾ ਹੀ ਪੂਰਾ ਭਰੋਸਾ ਹੈ ਜਿੰਨਾ ਪੇਂਡੂ ਖੇਤਰਾਂ ਦੇ ਲੋਕਾਂ ਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈਡੀ ਪਾਰਟੀ ਕਹਿ ਰਹੀ ਸੀ ਕਿ ਉਹ ਸ਼ਹਿਰਾਂ ਵਿੱਚ ਮਜ਼ਬੂਤ ਹੈ। ਅੱਜ ਇਹ ਪਤਾ ਲੱਗ ਗਿਆ ਹੈ ਕਿ ਸ਼ਹਿਰਾਂ ਵਿੱਚੋਂ ਈਡੀ ਪਾਰਟੀ ਦਾ ਬਿਲਕੁਲ ਸਫਾਇਆ ਹੋ ਗਿਆ ਹੈ। ਖਾਸ ਤੌਰ ‘ਤੇ ਜਿਸ ਤਰ੍ਹਾਂ ਈਡੀ ਪਾਰਟੀ ਨੇ ਈਡੀ ਦੀ ਵਰਤੋਂ ਕਰਕੇ ਪਿਛਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਛੋਟੇ-ਛੋਟੇ ਵਪਾਰੀਆਂ ‘ਤੇ ਰੇਡ ਕਰਵਾਈ ਹੈ, ਆਮ ਵਪਾਰੀਆਂ ਅਤੇ ਹਿੰਦੂ ਵਪਾਰੀਆਂ ਨੂੰ ਜਿਸ ਤਰ੍ਹਾਂ ਈਡੀ ਪੰਜਾਬ ਦੇ ਅੰਦਰ ਪ੍ਰੇਸ਼ਾਨ ਕਰ ਰਹੀ ਹੈ, ਲੋਕਾਂ ਨੇ ਉਸ ਦਾ ਈਡੀ ਪਾਰਟੀ ਤੋਂ ਬਦਲਾ ਲਿਆ ਹੈ ਅਤੇ ਪੂਰੇ ਪੰਜਾਬ ਦੇ ਅੰਦਰ ਈਡੀ ਪਾਰਟੀ ਦਾ ਪੂਰਾ ਸਫਾਇਆ ਕਰ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਚੰਗਾ ਕੰਮ ਕਰ ਰਹੇ ਹਨ, ਅਜਿਹਾ ਚੰਗਾ ਕੰਮ ਜਾਰੀ ਰਹੇਗਾ। ਬੱਸ ਜਨਤਾ ਆਪਣਾ ਪਿਆਰ ਅਤੇ ਭਰੋਸਾ ਬਣਾਈ ਰੱਖੇ। ਪੰਜਾਬ ਨਿਕਾਏ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ‘‘ਆਪ ਦੀ ਸਰਕਾਰ’’ ਦੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ। ਵਿਧਾਨ ਸਭਾ, ਲੋਕ ਸਭਾ, ਪੰਚਾਇਤ ਚੋਣਾਂ ਅਤੇ ਹੁਣ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। 90 ਫੀਸਦੀ ਤੋਂ ਵੱਧ ਨਗਰ ਕੌਂਸਲਾਂ ਵਿੱਚ ਸਾਡੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਕੁੱਲ ਵੋਟਾਂ ਵੀ ਮਿਲਾ ਲਈਆਂ ਜਾਣ, ਤਾਂ ਵੀ ਉਹ “ਆਪ” ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਖਿਸਕ ਕੇ ਪੰਜਵੇਂ ਸਥਾਨ ‘ਤੇ ਪਹੁੰਚ ਗਈ ਹੈ। ਇਹ ਜਿੱਤ ਜਨਤਾ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰੀਨ ਸਕੂਲਾਂ ਅਤੇ ਪਾਰਦਰਸ਼ੀ ਤਰੀਕੇ ਨਾਲ ਮਿਲ ਰਹੀਆਂ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਬਹੁਤ-ਬਹੁਤ ਵਧਾਈ। ਹੁਣ ਕੋਈ ਵਿਤਕਰਾ ਨਹੀਂ ਹੋਵੇਗਾ। ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਇੱਕ ਸਮਾਨ ਵਿਕਾਸ ਹੋਵੇਗਾ। ਅਸੀਂ ਸਕਾਰਾਤਮਕ ਅਤੇ ਵਿਕਾਸ ਦੀ ਰਾਜਨੀਤੀ ਕਰਨ ਵਾਲੇ ਲੋਕ ਹਾਂ।

ਦੂਜੇ ਪਾਸੇ, ਪੰਜਾਬ ‘‘ਆਪ’’ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ।

ਇਹ ਜਿੱਤ ਜਨਤਾ ਦਾ ਸੁਨੇਹਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਤੋਂ ਜਨਤਾ ਖੁਸ਼ ਹੈ। ਨਾਲ ਹੀ ਜਨਤਾ ਦਾ ਸੁਨੇਹਾ ਹੈ ਕਿ ਈਡੀ ਪਾਰਟੀ ਦੀ ਘਟੀਆ ਰਾਜਨੀਤੀ ਪੰਜਾਬ ਦੀ ਜਨਤਾ ਨੂੰ ਪ੍ਰਵਾਨ ਨਹੀਂ ਹੈ। ਪੰਜਾਬ ਵਿੱਚ ਈਡੀ ਪਾਰਟੀ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਪੰਜਾਬ ਵਿੱਚ ਈਡੀ ਪਾਰਟੀ ਦੀ ਦਹਿਸ਼ਤ, ਨਫ਼ਰਤ ਅਤੇ ਗੱਦਾਰੀ ਦੀ ਰਾਜਨੀਤੀ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਚੋਣ ਜਿੱਤ ਨਹੀਂ ਹੈ, ਬਲਕਿ ਪੰਜਾਬ ਦੀ ਜਨਤਾ ਦਾ ਸਾਫ਼ ਸੁਨੇਹਾ ਹੈ ਕਿ ਉਹ ਗੱਦਾਰੀ ਅਤੇ ਧੋਖੇ ਦੀ ਰਾਜਨੀਤੀ ਦੇ ਨਾਲ ਖੜ੍ਹੇ ਨਹੀਂ ਹੋਣਗੇ। ਇਮਾਨਦਾਰੀ ਦੇ ਨਾਲ ਖੜ੍ਹੇ ਹੋਣਗੇ, ਕੰਮ ਦੀ ਰਾਜਨੀਤੀ ਦੇ ਨਾਲ ਖੜ੍ਹੇ ਹੋਣਗੇ। ਇਸ ਦੇ ਨਾਲ ਹੀ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੀਆਂ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਇਹ ਸਾਬਤ ਹੋ ਗਿਆ ਹੈ ਕਿ ਜਨਤਾ ਹਮੇਸ਼ਾ ਬੇਇਨਸਾਫ਼ੀ ਦੇ ਖ਼ਿਲਾਫ਼ ਖੜ੍ਹੀ ਹੁੰਦੀ ਹੈ। ਜਦੋਂ ਕਿਸੇ ਨਾਲ ਨਾਇਨਸਾਫ਼ੀ ਹੁੰਦੀ ਹੈ ਅਤੇ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਲੋਕ ਉਸ ਦੇ ਸਮਰਥਨ ਵਿੱਚ ਇੱਕਜੁੱਟ ਹੋ ਜਾਂਦੇ ਹਨ। ਪਿਛਲੇ ਦੋ ਮਹੀਨਿਆਂ ਤੋਂ ਈਡੀ ਨੇ ਪੰਜਾਬ ਵਿੱਚ ਆਪਣਾ ਡੇਰਾ ਲਾਇਆ ਹੋਇਆ ਹੈ। ਪਹਿਲਾਂ ਸਾਡੇ ਸੰਸਦ ਮੈਂਬਰਾਂ ਦੇ ਘਰਾਂ ‘ਤੇ ਛਾਪੇ ਮਾਰੇ ਗਏ, ਜਿਸ ਤੋਂ ਬਾਅਦ ਕੁਝ ਨੇ ਡਰ ਜਾਂ ਲਾਲਚ ਵਿੱਚ ਆ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ। ਇਸ ਦੇ ਬਾਵਜੂਦ ਸਾਡੇ ਮੰਤਰੀਆਂ, ਵਿਧਾਇਕਾਂ ਅਤੇ ਸਰਕਾਰੀ ਦਫ਼ਤਰਾਂ ‘ਤੇ ਲਗਾਤਾਰ ਛਾਪੇਮਾਰੀ ਹੋ ਰਹੀ ਹੈ। ਲਗਭਗ ਹਰ ਹਫ਼ਤੇ ਦੋ-ਤਿੰਨ ਥਾਵਾਂ ‘ਤੇ ਈਡੀ ਦੀ ਕਾਰਵਾਈ ਹੋ ਰਹੀ ਹੈ। ਪੰਜਾਬ ਦੇ ਲੋਕ ਇਹ ਸਭ ਦੇਖ ਰਹੇ ਹਨ ਕਿ ਕੇਂਦਰ ਵਿੱਚ ਬੈਠੀ ਭਾਜਪਾ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੇ ਚੱਕਰ ਵਿੱਚ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹੋ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

0

Chandigarh News : ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 03 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਵੜਿੰਗ ਨੇ ਡਟ ਕੇ ਮੁਕਾਬਲਾ ਕਰਨ ਲਈ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕੀਤੀ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ 02-09- 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09- 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸਮਾਂ-ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

0

👉 ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉 ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਧੂਰੀ ਦੀਆਂ 21 ਵਿੱਚੋਂ 19 ਸੀਟਾਂ ‘ਤੇ ‘ਆਪ’ ਦੀ ਹੂੰਝਾ ਫੇਰ ਜਿੱਤ, ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਚਿੱਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਲੋਕਾਂ ਨੇ ਮੁਫ਼ਤ ਬਿਜਲੀ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਵਧੀਆ ਸਕੂਲਾਂ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ ‘ਕੰਮ ਦੀ ਰਾਜਨੀਤੀ’ ‘ਤੇ ਮੋਹਰ ਲਗਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪੰਜਾਬ ਨੇ ਸੰਕੇਤ ਦੇ ਦਿੱਤਾ ਹੈ ਕਿ ‘ਆਪ’ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ 2022 ਵਾਲਾ ਰਿਕਾਰਡ ਵੀ ਤੋੜੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਕੋਈ ਪੱਖਪਾਤ ਨਹੀਂ ਹੋਵੇਗਾ; ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਰਾਬਰ ਵਿਕਾਸ ਦੇਖਣ ਨੂੰ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ ‘ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ ‘ਸਫ਼ਾਇਆ’ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪੂਰੇ ਪੰਜਾਬ ਵਿੱਚ ‘ਆਪ’ ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ “ਈ.ਡੀ. ਪਾਰਟੀ” ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ ਅਤੇ ਇੱਕ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਨਾਲ ਖੜ੍ਹਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫ਼ਤਵਾ ਇਸ ਗੱਲ ਦਾ ਵੀ ਸੰਕੇਤ ਹੈ ਕਿ ‘ਆਪ’ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 2022 ਦੀ ਆਪਣੀ ਇਤਿਹਾਸਕ ਜਿੱਤ ਦੇ ਰਿਕਾਰਡ ਨੂੰ ਵੀ ਪਾਰ ਕਰਨ ਦੇ ਰਾਹ ‘ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਵਿਕਾਸ ਕੀਤਾ ਜਾਵੇਗਾ।

👉ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਫਿਰਕੂ ਤਾਕਤਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਅਤੇ ਧਰਮ ਨਿਰਪੱਖਤਾ ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਫ਼ੈਸਲਾ ਸੁਣਾਇਆ ਹੈ। ਅੱਤ ਦੀ ਗਰਮੀ ਦੇ ਬਾਵਜੂਦ ਲੋਕ ਜਮਹੂਰੀਅਤ ਦੀ ਰਾਖੀ ਲਈ ਵੋਟ ਪਾਉਣ ਬਾਹਰ ਨਿਕਲੇ, ਜੋ ਬਹੁਤ ਹੀ ਉਤਸ਼ਾਹਜਨਕ ਸੰਕੇਤ ਹੈ।”

ਪਿਛਲੇ ਚਾਰ ਸਾਲਾਂ ਦੌਰਾਨ ਪਾਰਟੀ ਦੇ ਚੋਣ ਪ੍ਰਦਰਸ਼ਨ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਲਗਾਤਾਰ ‘ਆਪ’ ਅਤੇ ਇਸ ਦੀਆਂ ਨੀਤੀਆਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, “ਆਪ ਨੇ ਲਗਪਗ 13,000 ਪੰਚਾਇਤਾਂ ਵਿੱਚੋਂ 11,000 ਤੋਂ ਵੱਧ ਪੰਚਾਇਤੀ ਸੀਟਾਂ ਜਿੱਤੀਆਂ ਸਨ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ, ਚਾਰ ਵਿਧਾਨ ਸਭਾ ਸੀਟਾਂ, ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸਮਿਤੀਆਂ ਅਤੇ ਹੁਣ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਲਈ ਜਨਤਾ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸਾਂਝੀ ਤਾਕਤ ਵੀ ‘ਆਪ’ ਨੂੰ ਮਿਲੇ ਸਮਰਥਨ ਦਾ ਮੁਕਾਬਲਾ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ, “ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ, ਜਿਸ ਨੂੰ ਮੈਂ ਈ.ਡੀ. ਪਾਰਟੀ ਕਹਿੰਦਾ ਹਾਂ, ਸਾਰੇ ਮਿਲ ਕੇ ਵੀ ‘ਆਪ’ ਵੱਲੋਂ ਜਿੱਤੀਆਂ ਗਈਆਂ ਸੀਟਾਂ ਦੀ ਗਿਣਤੀ ਤੱਕ ਨਹੀਂ ਪਹੁੰਚ ਸਕੇ। ਲੋਕਾਂ ਨੇ ਉਨ੍ਹਾਂ ਦੇ ਨਕਾਰਾਤਮਕ ਅਤੇ ਵੰਡ-ਪਾਊ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੋਂ ਤੱਕ ਕਿ ਸ਼ਹਿਰੀ ਖੇਤਰਾਂ ਵਿੱਚ ਵੀ, ਜਿਨ੍ਹਾਂ ਨੂੰ ਭਾਜਪਾ ਆਪਣਾ ਰਵਾਇਤੀ ਵੋਟ ਬੈਂਕ ਮੰਨਦੀ ਹੈ, ਵੋਟਰਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।” ਭਾਜਪਾ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ 1,000 ਤੋਂ ਵੱਧ ਸੀਟਾਂ ‘ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ। ਇੰਨਾ ਜ਼ਿਆਦਾ ਪ੍ਰਚਾਰ ਕਰਨ ਦੇ ਬਾਵਜੂਦ ਉਹ ਇਨ੍ਹਾਂ ਚੋਣਾਂ ਵਿੱਚ ਪੰਜਵੇਂ ਸਥਾਨ ‘ਤੇ ਰਹੀ ਹੈ। ਕਈ ਥਾਵਾਂ ‘ਤੇ ਤਾਂ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ। ਅਜਿਹਾ ਲੱਗਦਾ ਸੀ ਜਿਵੇਂ ਭਾਜਪਾ ਸਿਰਫ਼ ‘ਨੋਟਾ’ ਨਾਲ ਮੁਕਾਬਲਾ ਕਰ ਰਹੀ ਹੋਵੇ।”

👉ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੇ ਚੋਣਾਂ ਵਿੱਚ ਵਿਆਪਕ ਫ਼ਤਵਾ ਹਾਸਲ ਕੀਤਾ ਹੈ ਅਤੇ ਉਨ੍ਹਾਂ ਪਾਰਟੀ ਕਾਰਕੁਨਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਇਨ੍ਹਾਂ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ 2027 ਵਿੱਚ ‘ਆਪ’ ਦਾ ਰਾਹ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਹੈ, ਜਿਨ੍ਹਾਂ ਨੇ ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਈ.ਡੀ.ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਸੀ।”

ਪਾਰਟੀ ਛੱਡ ਕੇ ਜਾਣ ਵਾਲੇ ‘ਆਪ’ ਦੇ ਸਾਬਕਾ ਰਾਜ ਸਭਾ ਮੈਂਬਰਾਂ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਰਾਹ ਚੁਣਿਆ, ਉਨ੍ਹਾਂ ਨੂੰ ਲੋਕਾਂ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਅਤੇ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੀ ਹਾਸਲ ਕੀਤਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।” ਹਲਕਾਵਾਰ ਨਤੀਜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੂਰੇ ਪੰਜਾਬ ਵਿੱਚ ‘ਆਪ’ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਪੰਜਾਬ ਕਾਂਗਰਸ ਪ੍ਰਧਾਨ ਦੇ ਜੱਦੀ ਹਲਕੇ ਗਿੱਦੜਬਾਹਾ ਵਿੱਚ ‘ਆਪ’ ਨੇ 19 ਵਿੱਚੋਂ 17 ਸੀਟਾਂ ਜਿੱਤੀਆਂ। ਬਰਨਾਲਾ, ਜੋ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਨਾਲ ਸਬੰਧਤ ਹੈ, ਉੱਥੇ ਭਾਜਪਾ ਕਿਤੇ ਮੁਕਾਬਲੇ ਵਿੱਚ ਹੀ ਨਹੀਂ ਸੀ, ਜਦੋਂਕਿ ‘ਆਪ’ ਨੇ 50 ਵਿੱਚੋਂ 37 ਸੀਟਾਂ ‘ਤੇ ਜਿੱਤ ਦਰਜ ਕੀਤੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਮਿਲ ਰਿਹਾ ਸਮਰਥਨ ਸੂਬੇ ਦੇ ਸਾਰੇ ਖੇਤਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। “ਮੇਰੇ ਆਪਣੇ ਧੂਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਨੇ 21 ਵਿੱਚੋਂ 19 ਸੀਟਾਂ ਜਿੱਤੀਆਂ ਹਨ। ਵਿਰੋਧੀ ਪਾਰਟੀਆਂ ਨੇ ਸ਼ਾਇਦ ਕੁਝ ਇੱਕਾ-ਦੁੱਕਾ ਥਾਂਵਾਂ ‘ਤੇ ਜਿੱਤ ਹਾਸਲ ਕੀਤੀ ਹੋਵੇ, ਪਰ ‘ਆਪ’ ਨੇ ਦੁਆਬਾ, ਮਾਝਾ ਅਤੇ ਮਾਲਵਾ ਸਾਰੇ ਪਾਸੇ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ, ਮਿਆਰੀ ਸਕੂਲੀ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਹੱਕ ਵਿੱਚ ਵੋਟ ਪਾਈ ਹੈ।”

👉ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਦਾ ਪੈਮਾਨਾ ਸਮਾਜ ਦੇ ਹਰ ਵਰਗ ਦੇ ਵਿਆਪਕ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਹਰ ਕਿਸੇ ਨੇ ‘ਆਪ’ ਨੂੰ ਵੋਟ ਦਿੱਤੀ ਹੈ, ਜਿਸ ਕਾਰਨ ਪਾਰਟੀ ਨੇ 90 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ। ਕਾਂਗਰਸ ਅਤੇ ਅਕਾਲੀ ਦਲ ਹਾਰ ਤੋਂ ਬਾਅਦ ਸ਼ਿਕਾਇਤਾਂ ਕਰਨ ਦੀ ਆਪਣੀ ਪੁਰਾਣੀ ਆਦਤ ਨੂੰ ਜਾਰੀ ਰੱਖ ਸਕਦੇ ਹਨ, ਪਰ ਉਨ੍ਹਾਂ ਨੂੰ ਲੋਕਾਂ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ। ਕਈ ਥਾਵਾਂ ‘ਤੇ ਤਾਂ ਉਨ੍ਹਾਂ ਨੂੰ ਚੋਣ ਲੜਨ ਲਈ ਉਮੀਦਵਾਰ ਵੀ ਨਹੀਂ ਮਿਲ ਸਕੇ।”

ਇਨ੍ਹਾਂ ਚੋਣਾਂ ਨੂੰ ਇੱਕ ਵੱਡੇ ਸਿਆਸੀ ਸਫ਼ਰ ਦੀ ਸ਼ੁਰੂਆਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਤੀਜੇ ਸਿਰਫ਼ ਇੱਕ ਸ਼ੁਰੂਆਤ ਹਨ। ‘ਆਪ’ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਹੋਰ ਸੀਟਾਂ ਜਿੱਤਣਾ ਜਾਰੀ ਰੱਖੇਗੀ। ਰੱਬ ਦੀ ਮਿਹਰ ਨਾਲ ਸੁਨੀਲ ਜਾਖੜ ਨੇ ਸਹੀ ਸਮੇਂ ‘ਤੇ ਆਪਣਾ ਅਹੁਦਾ ਛੱਡ ਦਿੱਤਾ। ਦੂਜੇ ਪਾਸੇ ਰਾਜਾ ਵੜਿੰਗ ਨੂੰ ਦਿੱਲੀ ਵਿੱਚ ਆਪਣੀ ਪਾਰਟੀ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਔਖੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।” ਵੋਟਿੰਗ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਹਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਵੋਟਿੰਗ ਵਾਲੇ ਦਿਨ ਜੋ ਡਰਾਮੇਬਾਜ਼ੀ ਦੇਖਣ ਨੂੰ ਮਿਲੀ, ਉਹ ਬੇਲੋੜੀ ਅਤੇ ਮੰਦਭਾਗੀ ਸੀ। ਅਜਿਹਾ ਰਵੱਈਆ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦਾ।”ਵੋਟਿੰਗ ਪ੍ਰਣਾਲੀ ‘ਤੇ ਉਠਾਏ ਗਏ ਖ਼ਦਸ਼ਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁਝ ਪਾਰਟੀਆਂ ਜਦੋਂ ਵੀ ਹਾਰਦੀਆਂ ਹਨ ਤਾਂ ਉਹ ਬੈਲਟ ਪੇਪਰਾਂ ਅਤੇ ਈ.ਵੀ.ਐਮ. ਦੋਵਾਂ ‘ਤੇ ਇਤਰਾਜ਼ ਜਤਾਉਂਦੀਆਂ ਹਨ। ਭਾਰਤੀ ਚੋਣ ਕਮਿਸ਼ਨ ਨੂੰ ਈ.ਵੀ.ਐਮਜ਼. ਬਾਰੇ ਫੈਲੀਆਂ ਗਲਤਫ਼ਹਿਮੀਆਂ ਨੂੰ ਦੂਰ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।” ਇਸ ਵੱਡੇ ਫਤਵੇ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਸਰਕਾਰ ਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ, “ਇਸ ਜਿੱਤ ਨੇ ਸਾਨੂੰ ਨਿਮਰਤਾ ਨਾਲ ਭਰ ਦਿੱਤਾ ਹੈ। ਅਸੀਂ ਪੂਰੀ ਮਿਸ਼ਨਰੀ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

0

👉ਵਿੱਤ ਮੰਤਰੀ ਹਰਪਾਲ ਚੀਮਾ ਅਤੇ ਵਿਧਾਇਕ ਧਾਲੀਵਾਲ,ਬਲਤੇਜ ਪੰਨੂ ਸਮੇਤ ਪਾਰਟੀ ਦੇ ਤਮਾਮ ਆਗੂ ਅਤੇ ਅਹੁਦੇਦਾਰ ਰਹੇ ਮੌਜੂਦ, ਮਿਠਾਈ ਵੰਡ ਕੇ ਇੱਕ-ਦੂਜੇ ਨੂੰ ਦਿੱਤੀ ਵਧਾਈ

👉ਪੰਜਾਬ ਦੀ ਜਨਤਾ ਨੇ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੇ ਕੰਮ ‘ਤੇ ਲਗਾਈ ਮੋਹਰ:ਮਨੀਸ਼ ਸਿਸੋਦੀਆ

👉ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

👉ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

Chandigarh News : ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ ‘ਆਪ’ ਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ ‘ਤੇ ਇਕੱਠਾ ਹੋਣਾ ਸ਼ੁਰੂ ਹੋ ਗਏ। ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ ‘ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਵਿਜੇ ਉਤਸਵ ਦੇ ਮੌਕੇ ‘ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ।

ਇਸ ਮੌਕੇ ਮੌਜੂਦ ਸੀਨੀਅਰ ਆਗੂਆਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਜਨਤਾ ਦੀ ਮੋਹਰ ਹੈ। ਨਗਰ ਨਿਗਮਾਂ ਵਿੱਚ ਵੀ ਹੁਣ ‘ਆਪ’ ਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।

ਉੱਥੇ ਹੀ, ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਦੀ ਜਨਤਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਬਹੁਤ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਚੋਣਾਂ ਵਿੱਚ ‘ਆਪ’ ਦੇ ਪੱਖ ਵਿੱਚ ਆਏ ਨਤੀਜਿਆਂ ਨੂੰ ਲੈ ਕੇ ਮੈਂ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਾ ਵੱਡਾ ਸਨਮਾਨ ਅਤੇ ਆਸ਼ੀਰਵਾਦ ਦਿੱਤਾ ਹੈ।” ਜਨਤਾ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦਾ ਇਮਾਨਦਾਰੀ ਦੀ ਰਾਜਨੀਤੀ ਕਰਨ ਦਾ ਤਰੀਕਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿਛਲੇ 4 ਸਾਲਾਂ ਦਾ ਕੰਮ ਕਰਨ ਦਾ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ।ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜਦੋਂ ਪੰਜਾਬ ਵਿੱਚ ਜ਼ਿਲ੍ਹਾ ਪੰਚਾਇਤ ਦੀਆਂ ਚੋਣਾਂ ਹੋਈਆਂ ਸਨ, ਉਦੋਂ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕਤਰਫ਼ਾ ਬੰਪਰ ਜਿੱਤ ਦਿਵਾਈ ਸੀ ਅਤੇ ਹੁਣ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਵਿੱਚ, ਖ਼ਾਸ ਕਰਕੇ ਸ਼ਹਿਰਾਂ ਦੇ ਲੋਕਾਂ ਨੇ ਇਹ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਨ੍ਹਾਂ ਨੂੰ ਸਾਡੀ ਸਰਕਾਰ ਦੇ ਜਨਹਿਤ ਦੇ ਕੰਮ ਪਸੰਦ ਆ ਰਹੇ ਹਨ।ਸਿਸੋਦੀਆ ਨੇ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਨੇ ਬਿਜਲੀ, ਪਾਣੀ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੋ ਕ੍ਰਾਂਤੀਕਾਰੀ ਕਦਮ ਚੁੱਕੇ ਹਨ, ਜਨਤਾ ਨੇ ਅੱਜ ਉਸ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ 👉ਵੜਿੰਗ ਨੇ ਡਟ ਕੇ ਮੁਕਾਬਲਾ ਕਰਨ ਲਈ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕੀਤੀ

ਪੰਜਾਬ ਦੇ ਇਸ ਚੋਣ ਨਤੀਜਿਆਂ ਨੇ ਦੋ ਬੇਹੱਦ ਸਾਫ਼ ਸੰਦੇਸ਼ ਦਿੱਤੇ ਹਨ। ਪਹਿਲਾ ਸੰਦੇਸ਼ ਜਨਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਆਪਣਾ ਸਮਰਥਨ ਦੇ ਕੇ ਦਿੱਤਾ ਹੈ, ਅਤੇ ਦੂਜਾ ਕਰਾਰਾ ਸੰਦੇਸ਼ ਜਨਤਾ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਦਿੱਤਾ ਹੈ। ਪੰਜਾਬ ਦੇ ਜਾਗਰੂਕ ਵੋਟਰਾਂ ਨੇ ਇਹ ਸਾਫ਼ ਦੱਸ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ‘ਈਡੀ ਪਾਰਟੀ’ ਅਤੇ ਉਸ ਦੀ ਬਦਲਾਖੋਰੀ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।ਇਸ ਚੋਣ ਵਿੱਚ ਜਨਤਾ ਨੇ ‘ਈਡੀ ਪਾਰਟੀ’ ਨੂੰ ਇਸ ਕਦਰ ਨਕਾਰਿਆ ਹੈ ਕਿ ਉਨ੍ਹਾਂ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਬਹੁਮਤ ਨਾਲ ਜਿੱਤਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਹਾਲਾਂਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਜਿੱਤੇ ਸਾਡੇ ਇਹ ਤਮਾਮ ਨਵੇਂ ਚੁਣੇ ਗਏ ਮੇਅਰ ਅਤੇ ਕੌਂਸਲਰ ਹੁਣ ਜ਼ਮੀਨੀ ਪੱਧਰ ‘ਤੇ ਮਾਨ ਸਾਹਿਬ ਦਾ ਹੱਥ ਵਟਾਉਣਗੇ। ਅਸੀਂ ਸਾਰੇ ਮਿਲ ਕੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਾਂਗੇ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਜਿੱਤ ਦਾ ਪਰਚਮ ਲਹਿਰਾਵਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री नायब सिंह सैनी के नेतृत्व में प्रदेशभर में स्वास्थ्य सुविधाओं का विस्तार, राज्य को मिली नई स्वास्थ्य परियोजनाओं की सौगात

0

👉प्रदेश सरकार नागरिकों को बेहतर, सुलभ और आधुनिक स्वास्थ्य सुविधाएं उपलब्ध करवाने के लिए प्रतिबद्ध

👉मुख्यमंत्री ने वर्चुअल माध्यम से प्रदेशभर में स्वास्थ्य परियोजनाओं का किया उद्घाटन व शिलान्यास

Chandigarh News : रियाणा के मुख्यमंत्री श्री नायब सिंह सैनी के नेतृत्व में प्रदेश सरकार आमजन को बेहतर, सुलभ और आधुनिक स्वास्थ्य सुविधाएं उपलब्ध करवाने की दिशा में निरंतर कार्य कर रही है। इसी कड़ी में मुख्यमंत्री श्री नायब सिंह सैनी ने पंचकूला से वर्चुअल माध्यम के जरिए ‘स्वस्थ हरियाणा–समृद्ध हरियाणा’ अभियान के तहत प्रदेशभर में लगभग 100 करोड़ रुपये की स्वास्थ्य संबंधी विभिन्न परियोजनाओं का उद्घाटन एवं शिलान्यास किया। इन परियोजनाओं का उद्देश्य ग्रामीण और शहरी क्षेत्रों में स्वास्थ्य सेवाओं के आधारभूत ढांचे को मजबूत करना तथा नागरिकों को उनके नजदीक गुणवत्तापूर्ण चिकित्सा सुविधाएं उपलब्ध करवाना है। इस प्रदेशव्यापी कार्यक्रम के अंतर्गत विभिन्न जिलों में जिला स्तरीय आयोजनों में प्रदेश सरकार के मंत्री शामिल हुए, जिन्होंने स्थानीय जनप्रतिनिधियों एवं अधिकारियों की उपस्थिति में स्वास्थ्य संबंधी परियोजनाओं का उद्घाटन एवं शिलान्यास किया।

गरीब के इलाज में नहीं आएगी पैसों की कमी, हर गांव तक पहुंचेगी आधुनिक स्वास्थ्य सुविधा: कृष्ण लाल पंवार

हरियाणा के विकास एवं पंचायत तथा खनन मंत्री कृष्ण लाल पंवार ने जिला नागरिक अस्पताल पानीपत में 10 करोड़ की लागत से तैयार एमआरआई सेंटर तथा एसएनएसपी क्लीनिक का उद्घाटन भी किया और पीएचसी काबड़ी, पीएचसी सींक, एसएचसी परढ़ाना, एसएचसी पाथरी, एसएचसी शाहपुर, एसएचसी खोजकीपुर और एसएचसी भाऊपुर सहित विभिन्न स्वास्थ्य केंद्रों के निर्माण कार्यों का शिलान्यास किया। इनमें पीएचसी काबड़ी पर लगभग 458.55 लाख रुपये तथा पीएचसी सींक पर लगभग 484.76 लाख रुपये की लागत से कार्य करवाए जाएंगे। वहीं एसएचसी परढ़ाना, पाथरी, शाहपुर, खोजकीपुर और भाऊपुर पर लगभग 55.50 लाख रुपये प्रति केंद्र की लागत से निर्माण कार्य किए जाएंगे। इन कार्यों का निष्पादन जिला परिषद के माध्यम से किया जा रहा है।

इसे भी पढ़ें 👉स्वस्थ हरियाणा की दिशा में बड़ा कदम, मुख्यमंत्री ने 100 करोड़ से अधिक की स्वास्थ्य परियोजनाओं का किया शुभारंभ

इस अवसर पर मंत्री कृष्ण लाल पंवार ने चिकित्सकों से आह्वान किया कि वे गरीब बस्तियों और ग्रामीण क्षेत्रों में जाकर स्वास्थ्य जांच करें तथा बीमारी फैलने की आशंका होने पर तुरंत दवाइयां उपलब्ध कराएं। मंत्री ने कहा कि सरकार ग्रामीण स्व‘छता और पर्यावरण सुधार को लेकर भी गंभीर है। गांवों में प्रतिदिन ट्रैक्टर-ट्रॉलियों के माध्यम से कूड़ा डंपिंग स्थलों तक पहुंचाने की योजना पर कार्य किया जा रहा है। साथ ही प्रदेश के 19 हजार तालाबों के सौंदर्यीकरण का लक्ष्य रखा गया है, जिनमें से 2200 तालाबों पर कार्य जारी है। इन स्थानों पर लाइट, बैठने की व्यवस्था और स्व‘छ वातावरण विकसित किया जाएगा। उन्होंने कहा कि सरकार द्वारा स्वास्थ्य क्षेत्र के बजट में लगातार वृद्धि की जा रही है ताकि आम व्यक्ति को अधिक से अधिक लाभ मिल सके। मंत्री ने अस्पताल की ओपीडी व्यवस्था की जानकारी लेते हुए चिकित्सकों को निर्देश दिए कि मरीजों के उपचार में किसी भी प्रकार की लापरवाही न बरती जाए।

आमजन की आवश्यकता अनुरूप प्रदेश में स्वास्थ्य सेवाओं में निरंतर विस्तार कर रही सरकार: कैबिनेट मंत्री महीपाल ढांडा

सिरसा में जिला स्तरीय कार्यक्रम का आयोजन किया गया जिसमें शिक्षा मंत्री महीपाल ढांडा ने बतौर मुख्य अतिथि शिरकत की। सिरसा में आयोजित कार्यक्रम के दौरान शिक्षामंत्री महीपाल ढांडा ने कहा कि हरियाणा में स्वास्थ्य सेवाओं का लगातार विस्तार किया जा रहा है। स्वस्थ हरियाणा से सुदृढ हरियाणा बने, इसी मुख्य फोकस के आधार पर सरकार निरंतर प्रदेश में स्वास्थ्य सेवाओं में बढोतरी कर रही है। आज सरकारी अस्पतालों में लैब रिपोर्ट भी कुछ ही समय में उपलब्ध हो रही है। इसके लिए स्वास्थ्य विभाग के कर्मचारी बधाई के पात्र हैं। उन्होंने कहा कि सेवा परमो धर्म ही मूल आधार है। इसी पर स्वास्थ्य विभाग के कर्मचारी जी जान से मेहनत भी करते हैं। उन्होंने स्वास्थ्य विभाग के कर्मचारियों से आह्वïान किया कि वे निष्ठïा व ईमानदारी से काम करें ताकि हर गरीब व्यक्ति तक स्वास्थ्य सेवाओं का लाभ पहुंचे। उन्होंने यह भी कहा कि सरकार पीपीपी मॉडल पर स्वास्थ्य सेवाओं के और अधिक सुधार के लिए भी काम कर रही है। उन्होंने बताया कि आज इस कार्यक्रम में जिला सिरसा को भी स्वास्थ्य सेवाओं के क्षेत्र में कई सौगातें मिली है, जोकि लगभग पांच करोड़ रुपये की है। इन परियोजनाओं के माध्यम से जिले में स्वास्थ्य सुविधाओं को और अधिक मजबूत किया जाएगा।

कैबिनेट मंत्री रणबीर गंगवा ने सशक्त परिवार क्लीनिक, तीन हेल्थ सब सेंटर के शुभारंभ सहित अमृत फार्मेसी व मिल्क पार्लर का भी किया शिलान्यास

हिसार में जिला स्तरीय कार्यक्रम के मुख्य अतिथि कैबिनेट मंत्री रणबीर गंगवा ने सशक्त परिवार क्लीनिक, तीन हेल्थ सब सेंटर के शुभारंभ सहित अमृत फार्मेसी व मिल्क पार्लर का शिलान्यास किया। हेल्थ सब सेंटर असरावां, मोडाखेड़ा एवं जाखोद खेड़ा में आरंभ किए गए हैं।

कैबिनेट मंत्री रणबीर गंगवा ने कहा कि मुख्यमंत्री नायब सिंह सैनी के नेतृत्व में हरियाणा सरकार स्वास्थ्य सेवाओं को जन-जन तक पहुंचाने के लिए प्रतिबद्ध है। सरकार की जनकल्याणकारी नीतियों का लाभ अब ग्रामीण क्षेत्रों तक प्रभावी रूप से पहुंच रहा है। उन्होंने कहा कि महिलाओं में एनीमिया, थायराइड, हाई ब्लड प्रेशर, डायबिटीज, स्तन कैंसर एवं सर्वाइकल कैंसर जैसी बीमारियों के मामलों में लगातार बढ़ोतरी देखी जा रही है। ऐसे में समय पर जांच एवं परामर्श अत्यंत आवश्यक है। उन्होंने कहा कि स्वस्थ नारी सशक्त परिवार क्लीनिक महिलाओं को स्वास्थ्य के प्रति जागरूक करने में महत्वपूर्ण भूमिका निभाएगा। यहां किशोरियों एवं महिलाओं को पोषण, गर्भावस्था देखभाल तथा मानसिक स्वास्थ्य संबंधी परामर्श एवं काउंसलिंग सेवाएं उपलब्ध करवाई जाएंगी। इससे मातृ एवं शिशु स्वास्थ्य में सुधार आएगा तथा महिलाओं को विभिन्न सरकारी योजनाओं जैसे आयुष्मान भारत एवं जननी सुरक्षा योजना की जानकारी भी एक ही स्थान पर मिल सकेगी। उन्होंने बताया कि सिविल अस्पताल परिसर में स्थापित की जा रही अमृत फार्मेसी में मरीजों को उच्च गुणवत्ता की जेनेरिक एवं ब्रांडेड दवाइयां, इम्प्लांट्स एवं आवश्यक उपकरण रियायती दरों पर उपलब्ध करवाए जाएंगे। वहीं मिल्क पार्लर के माध्यम से मरीजों एवं उनके परिजनों को 24 घंटे पौष्टिक खान-पान की सुविधा मिलेगी। दोनों सेवाएं सप्ताह के सातों दिन निरंतर संचालित रहेंगी।

लोगों को बेहतर स्वास्थ्य सुविधाएं मुहैया करवाने के लिए प्रदेश सरकार कृतसंकल्प : कृष्ण कुमार बेदी

जिला फतेहाबाद को करीब साढ़े 5 करोड़ रुपये की 9 स्वास्थ्य परियोजनाओं की मिली सौगात हरियाणा के सामाजिक न्याय एवं अधिकारिता, अनुसूचित जाति एवं पिछड़ा वर्ग कल्याण मंत्री श्री कृष्ण कुमार बेदी ने कहा प्रदेश सरकार आमजन को बेहतर, सुलभ और आधुनिक स्वास्थ्य सुविधाएं उपलब्ध करवाने के लिए निरंतर कार्य कर रही है। ग्रामीण क्षेत्रों में स्वास्थ्य सेवाओं को मजबूत करने के साथ-साथ अस्पतालों और स्वास्थ्य केंद्रों के आधारभूत ढांचे को भी सुदृढ़ किया जा रहा है, ताकि लोगों को बेहतर चिकित्सा सुविधाएं उनके नजदीक ही उपलब्ध हो सकें।

श्री कृष्ण कुमार बेदी फतेहाबाद में आयोजित जिला स्तरीय कार्यक्रम में शामिल हुए। कार्यक्रम में स्वास्थ्य विभाग की विभिन्न परियोजनाओं का उद्घाटन एवं शिलान्यास किया गया। जिला फतेहाबाद को करीब 5 करोड़ 50 लाख रुपये की स्वास्थ्य परियोजनाओं की सौगात मिली।

सरकार हर नागरिक को बेहतर चिकित्सा सुविधाएं प्रदान करने के लिए प्रतिबद्ध है: राज्य मंत्री राजेश नागर

प्रदेश के खाद्य, नागरिक आपूर्ति एवं उपभोक्ता मामलों के मंत्री राजेश नागर ने कहा कि प्रदेश सरकार हर नागरिक को बेहतर से बेहतर व सस्ती चिकित्सा सुविधाएं प्रदान करने के लिए प्रतिबद्ध है। चिकित्सा सुविधाओं में निरंतर विस्तार व आधारभूत ढांचे को मजबूत किया जा रहा है। मंत्री श्री नागर भिवानी में चिकित्सा परियोजनाओं का शुभारंभ के अवसर पर अपना संदेश दे रहे थे। यहां पर मंत्री श्री नागर, भिवानी के विधायक घनश्याम सर्राफ और बवानीखेड़ा के विधायक कपूर सिंह वाल्मीकि ने जिला में चार करोड़ 19 लाख रुपए की लागत से निर्मित स्वास्थ्य परियोजनाओं का शुभारंभ किया।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

स्वस्थ हरियाणा की दिशा में बड़ा कदम, मुख्यमंत्री ने 100 करोड़ से अधिक की स्वास्थ्य परियोजनाओं का किया शुभारंभ

0

👉पंचकूला से स्वास्थ्य सेवाओं को नई उड़ान, 9 बड़ी परियोजनाओं का उद्घाटन व शिलान्यास

👉हरियाणा में स्वास्थ्य ढांचे को मजबूती, जिला अस्पतालों तक पहुंचेंगी हाई-एंड सुविधाएं – मुख्यमंत्री नायब सिंह सैनी

👉मुख्यमंत्री ने कहा , हरियाणा सरकार का स्वास्थ्य पर विशेष फोकस, बजट और सुविधाओं दोनों में ऐतिहासिक बढ़ोतरी

👉777 मेडिकल ऑफिसर्स की भर्ती पूरी, 450 मेडिकल ऑफिसर्स की भर्ती अंतिम चरण में है- मुख्यमंत्री

 

Chandigarh News : हरियाणा के मुख्यमंत्री श्री नायब सिंह सैनी ने स्वस्थ हरियाणा-समृद्व हरियाणा के संकल्प को और मजबूत करते हुए और प्रदेशवासियों के बेहतर स्वास्थ्य और सम्मानजनक जीवन की दिशा में एक बडा कदम उठाते हुए पंचकूला में आयोजित राज्यस्तरीय कार्यक्रम में स्वास्थ्य क्षेत्र की 100 करोड रूपये से अधिक की 9 महत्वपूर्ण परियोजनाओं का उदघाटन एवं शिलान्यास किया। इस अवसर पर हरियाणा की स्वास्थ्य मंत्री कुमारी आरती सिंह राव और महिला एवं बाल विकास मंत्री श्रीमती श्रुति चैधरी भी उपस्थित रही। मुख्यमंत्री ने स्वास्थ्य अवसंरचना को आधुनिक और सशक्त बनाने की दिशा में बडा कदम उठाते हुए 22.29 करोड रूपये की लागत से 30 स्वास्थ्य संस्थानों का उदघाटन और 21.50 करोड रूपये की लागत से 16 स्वास्थ्य संस्थानों का शिलान्यास किया। इसके अलावा उन्होने जिला नागरिक अस्पताल सोनीपत में 6.45 करोड रूपये की लागत से विश्राम गृह का शिलान्यास, 0.34 करोड रूपये प्रतिवर्ष की लागत से 23 जिला अस्पताओं में स्वस्थ नारी, सशक्त परिवार क्लिनिक( महिला क्लिनिक) का शुभारंभ किया। इसके साथ ही उन्होने पीपीपी माॅडल के तहत सीटी स्कैन एंव एमआरआई सेवाओं का विस्तार करते हुए 12 करोड रूपये की लागत से जिला अस्पताल पानीपत और कुरूक्षेत्र में एमआरआई और 10 करोड रूपये की लागत से सब डिविजनल अस्पताल बहादुरगढ और जिला अस्पताल दादरी में 10 करोड रूपये की लागत से सीटी स्कैन सेवाओं का शुभारंभ किया।

इसे भी पढ़ें 👉प्रदेश की इलेक्ट्रिक बसों में विद्यार्थियों को उपलब्ध होगी बस-पास सेवा– मुख्यमंत्री श्री नायब सिंह सैनी

मुख्यमंत्री ने हृदय रोगों की समय पर पहचान एवं उपचार हेतु 600 स्वास्थ्य संस्थाओं में 3 करोड रूपये प्रतिवर्ष की लागत से टेली-ईसीजी सेवाओं का शुभारंभ, कारपोरेट सोशल रिंसपोंसिबिलिटि के तहत 24 करोड रूपये से अधिक राशि के एनस्थिसिया वर्कस्टेशन, डिफिब्रिलेटर, एक्स-रे मशीन, टूनैट मशीन और आईसीयू बेड की व्यवस्था का शुभारंभ, 3.60 करोड रूपये प्रतिवर्ष की लागत से महर्षि च्वयन मैडिकल कोलेज, कोरियावास (नारनौल) और श्री अटल बिहारी वाजेपयी राजकीय मैडिकल कालेज छांयसा (फरीदाबाद) में निशुल्क डायलिसिस सुविधा का शुभारंभ, 1.73 करोड रूप्ये की लागत से 23 जिला अस्पतालों में आमजन को ब्रांडेड दवाईयां सस्ती दरों पर उपलब्ध करवाने के लिए अमृत फार्मेसी का शिलान्यास और 0.91 करोड रूपये की लागत से 4600 आशा कार्यकर्ताओं के लिए आपदा प्रबंधन का विशेष प्रशिक्षण कार्यक्रम का शुभारंभ किया गया। मुख्यमंत्री ने इस अवसर पर कार्यक्रम को संबोधित करते हुए कहा का आज का दिन इसलिए भी विशेष है क्योंकि हम प्रधानमंत्री श्री नरेंद्र मोदी के नेतृत्व में केंद्र सरकार के 12 वर्षों की जनसेवा यात्रा का गौरवपूर्ण उत्सव मना रहे हैं। इन 12 वर्षों में भारत ने स्वास्थ्य क्षेत्र में जो ऐतिहासिक परिवर्तन देखा है, वह अभूतपूर्व है। उन्होने कहा कि एक समय था जब गरीब परिवार इलाज के लिए बड़े शहरों के चक्कर लगाते थे। बीमारी केवल शारीरिक पीड़ा नहीं देती थी, बल्कि परिवार की आर्थिक स्थिति भी तोड़ देती थी। लेकिन आज आयुष्मान भारत योजना, जन औषधि केंद्र, डिजिटल हेल्थ मिशन, मेडिकल कॉलेजों का विस्तार और आधुनिक जांच सुविधाओं ने स्वास्थ्य सेवाओं को गरीब के घर-द्वार तक पहुंचा दिया है। मुख्यमंत्री ने कहा कि उन्होने स्वास्थ्य विभाग को लक्ष्य दिया था कि हर जिला अस्पताल अपने शहर का सबसे बेहतर अस्पताल बने। आज उन्हें खुशी है कि हरियाणा के जिला अस्पतालों में तेजी से बदलाव दिखाई दे रहा है।

इसे भी पढ़ें 👉केंद्रीय मंत्री मनोहर लाल ने किया बंधवाड़ी कचरा निस्तारण प्लांट का दौरा

उन्होने कहा कि प्रदेश सरकार हर जिले तक हाई-एंड डायग्नोस्टिक सुविधाएं पहुंचाने के लिए निरंतर काम कर रही है। आज प्रदेश के 18 जिलों में सी.टी. स्कैन सेवाएं उपलब्ध हैं। इसके अलावा, 7 जिलों में एम.आर.आई. सेवाएं शुरू हो चुकी हैं तथा सभी जिलों में अल्ट्रासाउंड और ब्लड एनालाइजर सुविधाएं उपलब्ध हैं। इस वित्त वर्ष के बजट में शेष जिलों में भी सी.टी.स्कैन, एम.आर.आई. और डिजिटल एक्स-रे मशीनों की व्यवस्था करने का प्रावधान किया है। उन्होने कहा कि इसके अलावा 13 और जिला अस्पतालों में एम.आर.आई. सेवाओं के लिए टेंडर प्रक्रिया पूरी हो चुकी है। आने वाले समय में हरियाणा का नागरिक अपने ही जिले में विश्वस्तरीय जांच सुविधाओं का लाभ ले सकेगा। मुख्यमंत्री ने कहा कि प्रदेश के 22 जिला अस्पतालों में डे-केयर कैंसर सेंटर शुरू किए गए हैं। अब कैंसर मरीजों को अपने जिले में ही इलाज की सुविधा मिलेगी। इससे गरीब और मध्यम वर्गीय परिवारों को बहुत बड़ी राहत मिली है। उन्होने कहा कि समय पर जाचं को ही जीवन की सुरक्षा माना जाता है। इसलिए हम जांच सेवाएं व्यापक कर रहे हैं। पिछले वर्ष पीपीपी मॉडल के माध्यम से जिला अस्पतालों में लगभग 2 लाख डायलिसिस सत्र, 1 लाख 65 हजार सीटी स्कैन, 70 हजार एम.आर.आई स्कैन, 36 हजार ईको कार्डियोग्राफी और हजारों कोरोनरी एंजियोग्राम एवं स्टेंट प्रत्यारोपण किए गए। ये आंकड़े बताते हैं कि अब लोगों को उच्च स्तरीय स्वास्थ्य सेवाएं अपने जिले में ही मिल रही हैं।

इसे भी पढ़ें 👉Haryana News: ‘स्वस्थ हरियाणा – समृद्ध हरियाणा अभियान’ पकड़ेगा तेज रफ़्तार : आरती सिंह राव

मुख्यमंत्रीे कहा कि स्वास्थ्य सेवाओं की गुणवत्ता डॉक्टरों और चिकित्साकर्मियों की उपलब्धता पर भी निर्भर करती है। पिछले वर्ष 777 मेडिकल ऑफिसर्स की भर्ती पूरी की गई है और 450 मेडिकल ऑफिसर्स की भर्ती अंतिम चरण में है। आने वाले समय में हरियाणा के अस्पतालों में विशेषज्ञ डॉक्टरों की उपलब्धता को और मजबूत किया जाएगा। उन्होने कहा कि स्वस्थ नागरिक किसी भी राज्य की सबसे बड़ी पूंजी होते हैं। इसी सोच के साथ हमने स्वास्थ्य बजट में ऐतिहासिक वृद्धि की है। इस वर्ष स्वास्थ्य क्षेत्र के बजट में 32.89 प्रतिशत की वृद्धि करते हुए 14 हजार करोड़ रुपये का प्रावधान किया गया है। उन्होने कहा कि जब वर्ष 2014 में हमने जनसेवा का दायित्व संभाला था, तब प्रदेश का स्वास्थ्य बजट केवल 2 हजार 646 करोड़ रुपये था। आज यह कई गुणा बढ़ चुका है। मुख्यमंत्री ने कहा कि प्रदेश में डॉक्टरों और मेडिकल स्टाफ की कमी को दूर करने के लिए हमने वर्ष 2014 में हर जिले में मेडिकल कॉलेज खोलने का संकल्प लिया था। उस समय हरियाणा में केवल 6 मेडिकल कॉलेज थे। आज उनकी संख्या बढ़कर 17 हो चुकी है। इसके अलावा एम.बी.बी.एस सीटें 700 से बढ़कर 2 हजार 710 हो गई हैं। इसी प्रकार नर्सिंग, फिजियोथैरेपी और पैरामेडिकल शिक्षा का भी तेजी से विस्तार किया गया है। उन्होने कहा कि प्रदेश में आपातकालीन स्वास्थ्य सेवाओं को मजबूत करने के लिए 550 एम्बुलेंस का नेटवर्क स्थापित किया है और उसे डायल-112 से जोडा गया है। किसी भी आपातकालीन स्थिति में फोन आते ही 9 से 10 मिनट में एंबुलेंस वहां पहुंच जाती है। इस वित वर्ष के बजट में आपातकालीन सेवाओं को और मजबूत करने के लिए 70 नई एडवांस लाइफ स्पोर्ट एंबुलेंस और 167 नई बेसिक लाइफ स्पोर्ट एंबुलेंस खरीदने का प्रावधान किया है।

इसे भी पढ़ें 👉योग को जन-जन तक पहुंचाने के लिए हरियाणा सरकार प्रतिबद्ध- मुख्यमंत्री नायब सिंह सैनी

इस अवसर पर मुख्यमंत्री ने आधुनिक स्वास्थ्य सुविधाओं के साथ-साथ योग, संतुलित आहार, नियमित व्यायाम और नशा मुक्त जीवनशैली को भी अपनाने का आहवान किया। इस मौके पर मुख्यमंत्री ने आशा कार्यकर्ताओं के लिए आपदा जागरूकता और प्राथमिक चिकित्सा प्रशिक्षण कार्यक्रम की प्रशिक्षण पुस्तिका का विमोचन भी किया। इसके अलावा उन्होने कारपोरेट सोशल रिसपोंसिबिलिटी के तहत स्वास्थ्य के क्षेत्र में महत्वपूर्ण योगदान देेने के लिए बीपीसीएल फाउंडेशन, एचडीएफसी बैंक और जना बैंक के प्रतिनिधियों को समृति चिन्ह देकर सम्मानित किया। कार्यक्रम को संबोधित करते हुए स्वास्थ्य मंत्री कुमारी आरती सिंह राव ने कहा कि प्रधामंत्री श्री नरेंद्र मोदी के मार्गदर्शन में और मुख्यमंत्री श्री नायब सिंह सैनी के नेतृत्व में स्वास्थ्य के साथ साथ विभिन्न क्षेत्रों में अभूतपूर्व विकास हुआ है। उन्होने कहा कि वर्तमान सरकार का लक्ष्य केवल इलाज देना नहीं, बल्कि हर नागरिक तक बेहतर, सस्ती और समय पर स्वास्थ्य सेवाएं पहुंचाना है। उन्होने कहा कि मुख्यमंत्री ने आज जिन परियोजनाओं की शुरुआत की है, वह प्रदेश के लाखों लोगों को सीधा लाभ पहुंचाएंगी। उन्होने कहा कि महिलाओं के स्वास्थ्य को मजबूत करने के लिए राज्य के सभी जिला अस्पतालों में स्वस्थ नारी, सशक्त परिवार (महिला क्लीनिक) शुरू किए गए हैं, जहां महिलाओं को सर्वाईकल कैंसर, ब्रेस्ट कैंसर, अनिमिया, मैनापोज जैसी बीमारियों की जांच व इलाज की सुविधा मिलेगी। स्वास्थ्य विभाग की अतिरिक्त मुख्य सचिव डाॅ सुमिता मिश्रा ने कहा कि आज का अवसर केवल परियोजनाओं के उदघाटन और शिलान्यास का कार्यक्रम नही बल्कि यह प्रदेश के स्वास्थ्य क्षेत्र में हो रहे व्यापक परिवर्तन और जनसेवा के प्रति सरकार की प्रतिबद्यता का प्रतीक है। उन्होने कहा कि मुख्यमंत्री ने आज जिन परियोजनाओं का उदघाटन एवं शिलान्यास किया है उससे ग्रामीण और शहरी दोनो क्षेत्रों में स्वास्थ्य सेवाओं को नई मजबूती मिलेगी। इस अवसर पर कालका की विधायक श्रीमती शक्ति रानी शर्मा, हरियाणा योग आयोग के चेयरमैन डाॅ जयदीप आर्य, मेयर श्री शाम लाल बंसल, प्रदेश उपाध्यक्ष श्रीमती बंतो कटारिया, जिला अध्यक्ष श्री अजय मितल, शिवालिक विकास बोर्ड के उपाध्यक्ष श्री ओमप्रकाश देवीनगर, एनएचएम के प्रबंध निदेशक श्री आरएस ढिल्लों, चिकित्सा शिक्षा एवं अनुसंधान विभाग के निर्देशक श्री यशेंद्र सिंह, महानिदेशक स्वास्थ्य सेवाएं डाॅ मनीष बंसल, मुख्यमंत्री के मीडिया सचिव प्रवीण अत्रे सहित अन्य गणमान्य व्यक्ति उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें