Thursday, May 14, 2026
Home Blog Page 341

Delhi Blast; ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 9 ਹੋਈ, ਧਮਾਕੇ ਵਾਲੀ ਕਾਰ ਦੇ ਮਾਲਕ ਬਾਰੇ ਲੱਗਿਆ ਪਤਾ

Delhi  Blast News: ਸੋਮਵਾਰ ਦੇਰ ਸ਼ਾਮ ਕਰੀਬ 7 ਵਜੇ ਦਿੱਲੀ ਦੇ ਹਾਈ ਸੁਰੱਖਿਆ ਜੋਨ ਵਾਲੇ ਇਲਾਕੇ ਲਾਲ ਕਿਲੇ ਦੇ ਸਾਹਮਣੇ ਮੈਟਰੋ ਸਟੇਸ਼ਨ ਨਜ਼ਦੀਕ ਇੱਕ ਕਾਰ ਵਿੱਚ ਹੋਏ ਬੰਬ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 9 ਤੱਕ ਪੁੱਜ ਗਈ ਹੈ ਜਦਕਿ ਅੱਧੀ ਦਰਜਨ ਤੋਂ ਵੱਧ ਗੰਭੀਰ ਜਖ਼ਮੀ ਹਨ, ਜਿੰਨ੍ਹਾਂ ਦਾ ਹਸਪਤਾਲ ਅੰਦਰ ਇਲਾਜ਼ ਚੱਲ ਰਿਹਾ। ਹਾਦਸੇ ਤੋਂ ਬਾਅਦ ਦਿੱਲੀ ਪੁਲਿਸ, ਐਨਆਈਏ ਅਤੇ ਹੋਰਨਾਂ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਧਮਾਕੇ ਵਾਲੀ ਕਾਰ ਬਾਰੇ ਪਤਾ ਚੱਲਿਆ ਹੈ।

ਇਹ ਵੀ ਪੜ੍ਹੋ Tarn Taran by-election ਲਈ ਵੋਟਿੰਗ ਸ਼ੁਰੂ; ਸ਼ਾਮ 6 ਵਜੇਂ ਤੱਕ ਪੈਣਗੀਆਂ ਵੋਟਾਂ

ਜਿਸਦੇ ਬਾਰੇ ਦਸਿਆ ਜਾ ਰਿਹਾ ਕਿ ਆਈ-20 ਕਾਰ ਦਾ ਮਾਲਕ ਪੁਲਵਾਮਾ ਦਾ ਤਾਰਿਕ ਨਾਂ ਦਾ ਵਿਅਕਤੀ ਹੈ। ਇਹ ਕਾਰ ਸਭ ਤੋਂ ਪਹਿਲਾਂ ਦਿੱਲੀ ਦੇ ਸਲਮਾਨ ਨਾਂ ਦੇ ਵਿਅਕਤੀ ਨੇ ਵੇਚੀ ਸੀ। ਸੂਚਨਾ ਮੁਤਾਬਕ ਇਸ ਧਮਾਕੇ ਨੂੰ ਫ਼ਿਦਾਇਨ ਹਮਲੇ ਨਾਲ ਜੋੜਿਆ ਜਾ ਰਿਹਾ। ਇਸ ਧਮਾਕੇ ਵਿਚ ਅੱਧੀ ਦਰਜਨ ਦੇ ਕਰੀਬ ਵਾਹਨ ਵੀ ਬੁਰੀ ਤਰ੍ਹਾਂ ਤਬਾਹ ਹੋ ਗਏ। ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਮੌਕੇ ਦਾ ਜਾਇਜ਼ਾ ਲਿਆ ਗਿਆ। ਸੰਭਾਵਿਤ ਤੌਰ ‘ਤੇ ਦਿੱਲੀ ਪੁਲਿਸ ਅੱਜ ਇਸ ਧਮਾਕੇ ਬਾਰੇ ਕੋਈ ਵੱਡਾ ਖੁਲਾਸਾ ਕਰ ਸਕਦੀ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Tarn Taran by-election ਲਈ ਵੋਟਿੰਗ ਸ਼ੁਰੂ; ਸ਼ਾਮ 6 ਵਜੇਂ ਤੱਕ ਪੈਣਗੀਆਂ ਵੋਟਾਂ

0

Tarn Taran News: Tarn Taran by-election; ਪੰਜਾਬ ਦੇ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਲਈ ਮੰਗਲਵਾਰ ਸਵੇਰੇ 7 ਵਜੇਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ, ਜੋਕਿ ਸ਼ਾਮ 6 ਵਜੇਂ ਤੱਕ ਜਾਰੀ ਰਹਿਣਗੀਆਂ। ਇੰਨ੍ਹਾਂ ਵੋਟਾਂ ਦਾ ਨਤੀਜ਼ਾ 14 ਨਵੰਬਰ ਨੂੰ ਸਾਹਮਣੇ ਆਵੇਗਾ। ਇਸ ਹਲਕੇ ਵਿੱਚ ਕੁੱਲ 1,92,838 ਵੋਟਰ ਹਨ, ਜਿਨ੍ਹਾਂ ਵਿੱਚ 1,00,933 ਪੁਰਸ਼, 91,897 ਔਰਤਾਂ ਅਤੇ 8 ਤੀਜਾ ਲਿੰਗ ਸ਼ਾਮਲ ਹਨ। ਇੰਨ੍ਹਾਂ ਵੋਟਾਂ ਦੇ ਭੁਗਤਾਨ ਲਈ ਹਲਕੇ ਵਿੱਚ 114 ਥਾਵਾਂ ‘ਤੇ 222 ਪੋਲਿੰਗ ਬੂਥ ਬਣਾਏ ਗਏ ਹਨ। ਜਿੰਲ੍ਹਾਂ ਵਿਚੋਂ 100 ਦੇ ਕਰੀਬ ਬੂਥ ਸੰਵੇਦਨਸ਼ੀਲ ਕਰਾਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ Delhi ‘ਚ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਵੀ High Alert

ਨਿਰਪੱਖ ਤੇ ਸ਼ਾਂਤੀਪੂਰਨ ਵੋਟਾਂ ਦੇ ਲਈ ਪੰਜਾਬ ਪੁਲਿਸ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਇੱਥੇ ਤੈਨਾਤ ਕੀਤੀਆਂ ਗਈਆਂ ਹਨ।ਬੇਸ਼ੱਕ ਇਸ ਹਲਕੇ ਵਿਚ ਇੱਕ ਦਰਜ਼ਨ ਦੇ ਕਰੀਬ ਆਪਣੀ ਕਿਸਮਤ ਅਜ਼ਮਾ ਰਹੇ ਹਨ ਪ੍ਰੰਤੂ ਮੁਕਾਬਲਾ ਪੰਜ ਉਮੀਦਵਾਰਾਂ ਵਿਚ ਬਣਿਆ ਹੋਇਆ ਹੈ। ਜਿਸਦੇ ਵਿਚ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ, ਅਕਾਲੀ ਦਲ ਪੰਥਕ ਦੇ ਭਾਈ ਮਨਦੀਪ ਸਿੰਘ, ਕਾਂਗਰਸ ਦੇ ਕਰਨਬੀਰ ਸਿੰਘ ਬੁਰਜ ਅਤੇ ਭਾਜਪਾ ਦੇ ਹਰਜੀਤ ਸਿੰਘ ਸੰਧੂ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Delhi ‘ਚ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਵੀ High Alert

👉ਧਮਾਕੇ ‘ਚ ਅੱਧੀ ਦਰਜ਼ਨ ਤੋਂ ਵੱਧ ਮੌਤਾਂ, ਗ੍ਰਹਿ ਮੰਤਰੀ ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ
Delhi/Punjab News: ਅੱਜ ਦੇਰ ਸ਼ਾਮ ਕਰੀਬ 7 ਵਜੇ ਦਿੱਲੀ ਦੇ ਲਾਲ ਕਿਲੇ ਦੇ ਸਾਹਮਣੇ ਮੈਟਰੋ ਸਟੇਸ਼ਨ ਦੇ ਨਜ਼ਦੀਕ ਇੱਕ ਕਾਰ ਵਿੱਚ ਹੋਏ ਬੰਬ ਧਮਾਕੇ ਮਰਨ ਵਾਲਿਆਂ ਦੀ ਗਿਣਤੀ ਅੱਧੀ ਦਰਜਨ ਤੋਂ ਵੱਧ ਦੱਸੀ ਜਾ ਰਹੀ ਹੈ। ਜਦਕਿ ਜਖਮੀਆਂ ਦੀ ਗਿਣਤੀ ਇਸ ਤੋਂ ਕਿਤੇ ਜਿਆਦਾ ਹੈ। ਇਸ ਧਮਾਕੇ ਦੇ ਵਿੱਚ ਅੱਧੀ ਦਰਜਨ ਦੇ ਕਰੀਬ ਵਾਹਨ ਵੀ ਬੁਰੀ ਤਰ੍ਹਾਂ ਤਬਾਹ ਹੋ ਗਏ।

ਇਹ ਵੀ ਪੜ੍ਹੋ ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਘਟਨਾ ਤੋਂ ਬਾਅਦ ਦਿੱਲੀ ਪੁਲਿਸ ਸਹਿਤ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਧਰ ਇਸ ਧਮਾਕੇ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਹੁਣ ਤੱਕ ਸਾਹਮਣੇ ਆ ਰਹੀਆਂ ਰਿਪੋਰਟਾਂ ਮੁਤਾਬਕ ਇਹ ਇੱਕ ਅੱਤਵਾਦੀ ਹਮਲਾ ਹੈ ਅਤੇ ਬਰੂਦ ਨਾਲ ਭਰੀ ਇਕ ਕਾਰ ਰਾਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ DIG Nanak Singh ਦਾ ਦਾਅਵਾ;ਪੰਜਾਬ ‘ਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂ ਕਰਨ ਦੀ ਇਜਾਜਤ ਨਹੀਂ

ਸੂਚਨਾ ਮੁਤਾਬਕ ਕਿਸ ਕਾਰ ਵਿੱਚ ਸਵਾਰ ਵਿਅਕਤੀ ਵੀ ਮੌਕੇ ‘ਤੇ ਹੀ ਮਾਰੇ ਗਏ। ਹਾਲਾਂਕਿ ਦਿੱਲੀ ਪੁਲਿਸ ਸਹਿਤ ਐਨਆਈਏ ਵੱਲੋਂ ਹਾਲੇ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾਵਾਂ ਦੀ ਸਖਤ ਨਿੰਦਾ ਕਰਦਿਆਂ ਐਲਾਨ ਕੀਤਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

 

ਬਠਿੰਡਾ ‘ਚ “ਲਾਈਟ ਐਂਡ ਸਾਊਂਡ” ਧਾਰਮਿਕ ਸਮਾਗਮ 17 ਨੂੰ;20 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਕੱਢਿਆ ਜਾਵੇਗਾ ਨਗਰ ਕੀਰਤਨ: ਡਿਪਟੀ ਕਮਿਸ਼ਨਰ

0

👉ਸੰਗਤਾਂ ਨੂੰ ਸਮਾਗਮ ਮੌਕੇ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਪਹੁੰਚਣ ਦੀ ਕੀਤੀ ਅਪੀਲ
Bathinda News: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ 17 ਨਵੰਬਰ 2025 ਨੂੰ “ਲਾਈਟ ਐਂਡ ਸਾਊਂਡ” ਸਮਾਗਮ ਕਰਵਾਇਆ ਜਾਵੇਗਾ, ਜੋ ਕਿ ਸ਼ਾਮ 6 ਤੋਂ ਸ਼ਾਮ 7 ਵਜੇ ਤੱਕ ਚੱਲੇਗਾ। ਇਸਤੋਂ ਇਲਾਵਾ ਜ਼ਿਲ੍ਹਾ ਪੱਧਰ ਤੋਂ 20 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸਵੇਰੇ 6 ਵਜੇ ਨਗਰ ਕੀਰਤਨ ਕੱਢਿਆ ਜਾਵੇਗਾ। ਇਹ ਨਗਰ ਕੀਰਤਨ 20 ਨਵੰਬਰ 2025 ਨੂੰ ਸਵੇਰੇ 6 ਵਜੇ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਕੋਟਸ਼ਮੀਰ, ਬਠਿੰਡਾ, ਰਾਮਪੁਰਾ, ਬਰਨਾਲਾ ਅਤੇ ਹੋਰ ਵੱਖ-ਵੱਖ ਸ਼ਹਿਰਾਂ ‘ਚੋਂ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਮਾਗਮ ਦੀਆਂ ਆਗਾਂਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਹ ਵੀ ਪੜ੍ਹੋ ਬੱਸ ਸਟੈਂਡ ਬਚਾਓ ਮੋਰਚੇ ਨੇ ਸਰਕਾਰ ਨੂੰ ਮੌਜੂਦਾ ਥਾਂ ‘ਤੇ ਬਣੇ ਬੱਸ ਅੱਡੇ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਕੀਤੀ ਅਪੀਲ

ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਗਮ ਸਾਨੂੰ ਆਪਣੇ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਦਾ ਇਕ ਅਨਮੋਲ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ “ਰੌਸ਼ਨੀ ਤੇ ਆਵਾਜ਼” ਦੇ ਇਸ ਵਿਲੱਖਣ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਲਈ ਕੀਤੇ ਬਲਿਦਾਨਮਈ ਜੀਵਨ ਪ੍ਰਸੰਗ ਨੂੰ ਦਰਸਾਇਆ ਜਾਵੇਗਾ, ਜੋ ਹਰ ਉਮਰ ਦੇ ਲੋਕਾਂ, ਖ਼ਾਸ ਤੌਰ ‘ਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਨੂੰ ਆਪਣੇ ਇਤਿਹਾਸ, ਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਦੇਸ਼ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪੋਂ-ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਨਿਭਾਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ 17 ਨਵੰਬਰ 2025 ਦੀ ਸ਼ਾਮ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿੱਚ ਕਰਵਾਏ ਜਾ ਰਹੇ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਡਮੁੱਲੀ ਜਾਣਕਾਰੀ ਹਾਸਲ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਧਾਲੀਵਾਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ, ਐਸਡੀਐਮ ਤਲਵੰਡੀ ਸਾਬੋ ਸ੍ਰੀ ਪੰਕਜ, ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ, ਆਰ.ਟੀ.ਓ. ਪੁਨੀਤ ਸ਼ਰਮਾ, ਡੀਡੀਪੀਓ ਸ਼੍ਰੀ ਅਭਿਨਵ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ ‘ਸਾਡਾ ਪੰਜਾਬ’ ਦਾ ਪੰਜਾਬੀ ਐਡੀਸ਼ਨ ਰਿਲੀਜ਼

0

👉ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਪੁਸਤਕ ਦੀ ਸਰਾਹਨਾ ਕੀਤੀ
👉ਪੁਸਤਕ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਹੈ – ਮੁਨੀਸ਼ ਜਿੰਦਲ
Sangrur News:ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰਸਿੱਧ ਲੇਖਕ ਸ਼੍ਰੀ ਮੁਨੀਸ਼ ਜਿੰਦਲ ਵੱਲੋਂ ਲਿਖੀ ਪ੍ਰਸਿੱਧ ਪੁਸਤਕ ‘ਸਾਡਾ ਪੰਜਾਬ’ ਦਾ ਪੰਜਾਬੀ ਐਡੀਸ਼ਨ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿਖੇ ਰਿਲੀਜ਼ ਕੀਤਾ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਦੇ ਜੰਮਪਲ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਹਨਾਂ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਇਸ ਵਿਆਪਕ ਪੁਸਤਕ ਦਾ ਪੰਜਾਬੀ ਐਡੀਸ਼ਨ ਪੇਸ਼ ਕਰਨ ਲਈ ਸਰਾਹਨਾ ਕੀਤੀ।

ਇਹ ਵੀ ਪੜ੍ਹੋ ਬੱਸ ਸਟੈਂਡ ਬਚਾਓ ਮੋਰਚੇ ਨੇ ਸਰਕਾਰ ਨੂੰ ਮੌਜੂਦਾ ਥਾਂ ‘ਤੇ ਬਣੇ ਬੱਸ ਅੱਡੇ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਕੀਤੀ ਅਪੀਲ

ਦੱਸਣਯੋਗ ਹੈ ਕਿ ਇਸ ਪੁਸਤਕ ਵਿੱਚ ਜਿੱਥੇ ਪੰਜਾਬ ਦਾ ਭੂਗੋਲ, ਪੁਰਾਤਨ, ਮੱਧਕਾਲੀਨ, ਵਰਤਮਾਨ ਇਤਿਹਾਸ ਅਤੇ ਸੱਭਿਆਚਾਰ ਨੂੰ ਸ਼ਾਮਲ ਕੀਤਾ ਗਿਆ ਹੈ, ਉਥੇ ਪੰਜਾਬ ਵਿੱਚ ਚੱਲੀਆਂ ਸਮਾਜਿਕ ਅਤੇ ਧਾਰਮਿਕ ਸੁਧਾਰ ਲਹਿਰਾਂ ਅਤੇ ਪੰਜਾਬ ਦੇ ਨਿਰਮਾਣ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ। ਇਸ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਬੜੇ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਪੁਸਤਕ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਇਤਿਹਾਸ ਤੋਂ ਹੁਣ ਤੱਕ ਦੀ ਜਾਣਕਾਰੀ ਵਿਸਥਾਰ ਵਿੱਚ ਦਿੱਤੀ ਗਈ ਹੈ। ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵੱਲੋਂ ਭਾਰਤ ਦੀ ਆਜ਼ਾਦੀ ਲਈ ਦਿੱਤੀਆਂ ਸ਼ਹਾਦਤਾਂ ਦਾ ਵਿਸਥਾਰ ਅਧਿਆਇ ਪੰਜਾਬ ਦੀ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦਾ ਹੈ।ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਲੇਖਕ ਸ਼੍ਰੀ ਮੁਨੀਸ਼ ਜਿੰਦਲ ਨੇ ਦੱਸਿਆ ਕਿ ਇਸ ਕਿਤਾਬ ਦਾ ਮੰਤਵ ਪੰਜਾਬ ਅਤੇ ਪੰਜਾਬੀਅਤ ਬਾਰੇ ਸਮਾਜ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ।

ਇਹ ਵੀ ਪੜ੍ਹੋ ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਉਹਨਾਂ ਕਿਹਾ ਪਿਛਲੇ 13 ਸਾਲਾਂ ਤੋਂ ਪ੍ਰਕਾਸ਼ਿਤ ਹੋ ਰਹੇ ਇਸ ਕਿਤਾਬ ਦੇ ਅੰਗਰੇਜ਼ੀ ਐਡੀਸ਼ਨ ਨੂੰ ਲੱਖਾਂ ਪਾਠਕਾਂ ਵੱਲੋਂ ਪ੍ਰਸ਼ੰਸਾ ਅਤੇ ਪਿਆਰ ਮਿਲਿਆ ਹੈ। ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਇਸਦੇ ਪੰਜਾਬੀ ਰੂਪ ਦੇ ਪ੍ਰਕਾਸ਼ਿਤ ਹੋਣ ਨਾਲ ਇਹ ਕਿਤਾਬ ਹਰ ਪੰਜਾਬੀ ਨੂੰ ਪੰਜਾਬ ਨਾਲ ਜੋੜੇਗੀ। ਇਹ ਕਿਤਾਬ ਮੁਕਾਬਲਾ ਪ੍ਰੀਖਿਆਵਾਂ ਖਾਸ ਕਰ ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵੀ ਬਹੁਤ ਸਹਾਈ ਸਿੱਧ ਹੋਵੇਗੀ।ਲੇਖਕ ਮੁਨੀਸ਼ ਜਿੰਦਲ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਇਸ ਕਿਤਾਬ ਦਾ ਪੰਜਾਬ ਦੇ ਮੁੱਖ ਮੰਤਰੀ ਹੱਥੋਂ ਜਾਰੀ ਹੋਣਾ ਸਾਡੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੌਜੂਦ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਵੀ ਲੇਖਕ ਮੁਨੀਸ਼ ਜਿੰਦਲ ਨੂੰ ਇਸ ਕਾਰਜ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਬੱਸ ਸਟੈਂਡ ਬਚਾਓ ਮੋਰਚੇ ਨੇ ਸਰਕਾਰ ਨੂੰ ਮੌਜੂਦਾ ਥਾਂ ‘ਤੇ ਬਣੇ ਬੱਸ ਅੱਡੇ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਕੀਤੀ ਅਪੀਲ

0

Bathinda News:ਬਠਿੰਡਾ ਸ਼ਹਿਰ ਦੇ ਐਨ ਵਿਚਕਾਰ ਬਣੇ ਬੱਸ ਸਟੈਂਡ ਨੂੰ ਤਬਦੀਲ ਕਰਨ ਦੀ ਯੋਜਨਾ ਵਿਰੁਧ ਸ਼ੁਰੂ ਹੋਇਆ ਸੰਘਰਸ਼ ਅੱਜ 201ਵੇਂ ਦਿਨ ਵਿਚ ਪੁੱਜ ਗਿਆ। ਇਸ ਦੌਰਾਨ ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਸਥਾਨਕ ਟੀਚਰਜ਼ ਹੋਮ ਵਿੱਚ ਸ਼ਹਿਰੀਆਂ ਨਾਲ ਮਿਲਕੇ ਸਰਕਾਰ ਨੂੰ ਮੌਜੂਦਾ ਬੱਸ ਅੱਡੇ ਨੁੰ ਤਬਦੀਲ ਕਰਨ ਦੀ ਯੋਜਨਾ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੀਤੀ ਪ੍ਰੈਸ ਕਾਨਫਰੰਸ ਵਿਚ ਕਿਹਾ ਗਿਆ ਕਿ ਮੌਜੂਦਾ ਬਸ ਸਟੈਂਡ ਸ਼ਹਿਰ ਦੇ ਬਿਲਕੁਲ ਕੇਂਦਰ ਵਿੱਚ ਸਥਿਤ ਹੈ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ, ਸਿਵਲ ਹਸਪਤਾਲ, ਅਦਾਲਤਾਂ, ਰੇਲਵੇ ਸਟੇਸ਼ਨ, ਰਾਜਿੰਦਰਾ ਕਾਲਜ ਅਤੇ ਮੇਨ ਬਜ਼ਾਰ ਬਹੁਤ ਨੇੜੇ ਹਨ। ਰੋਜ਼ਾਨਾ ਹਜ਼ਾਰਾਂ ਯਾਤਰੀਆਂ, ਵਿਦਿਆਰਥੀਆਂ, ਬਜ਼ੁਰਗਾਂ, ਮਰੀਜ਼ਾਂ ਅਤੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਲਈ ਇਹ ਬਹੁਤ ਹੀ ਸੁਵਿਧਾਜਨਕ ਸਥਾਨ ਹੈ। ਬਸ ਸਟੈਂਡ ਨੂੰ ਸ਼ਹਿਰ ਦੀ ਬਾਹਰੀ ਸੀਮਾ ਤੇ ਲਿਜਾਣ ਨਾਲ ਨਾ ਸਿਰਫ਼ ਸਹੂਲਤਾਂ ਦੇ ਮਾਪਦੰਡਾਂ ਦਾ ਉਲੰਘਣ ਹੋਵੇਗਾ, ਸਗੋਂ ਜਨਤਾ ’ਤੇ ਵਾਧੂ ਆਰਥਿਕ ਬੋਝ ਪਵੇਗਾ ਅਤੇ ਖ਼ਾਸ ਕਰਕੇ ਮਹਿਲਾਵਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਪੈਦਾ ਹੋਵੇਗਾ, ਕਿਉਂਕਿ ਬਾਹਰੀ ਇਲਾਕੇ ਆਮ ਤੌਰ ’ਤੇ ਸੁੰਨੇ ਤੇ ਅਸੁਰੱਖਿਅਤ ਹੁੰਦੇ ਹਨ।

ਇਹ ਵੀ ਪੜ੍ਹੋ ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਵੱਡੀ ਜਨਸਹਿਮਤੀ ਦੇ ਬਾਵਜੂਦ, ਸਰਕਾਰ ਇੱਕ ਨੇਤਾ ਅਤੇ ਉਸਦੇ ਸਮਰਥਕਾਂ ਦੇ ਦਬਾਅ ਹੇਠ ਫੈਸਲਾ ਕਰਨ ਲਈ ਯੋਜਨਾਵਾਂ ਬਣਾ ਰਹੀ ਹੈ ਅਤੇ ਬਠਿੰਡਾ ਦੇ ਨਾਗਰਿਕਾਂ ਤੇ ਸਮਾਜ ਦੇ ਲਗਭਗ ਸਭ ਵਰਗਾਂ ਦੀ ਰਾਇ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਜਦਕਿ ਇੱਕ ਸੌ ਤੋਂ ਵੱਧ ਗ੍ਰਾਮ ਪੰਚਾਇਤਾਂ, ਵਪਾਰ ਮੰਡਲਾਂ, ਵਿਦਿਆਰਥੀ ਤੇ ਪੈਂਸ਼ਨਰ ਯੂਨੀਅਨਾਂ, ਸਿਹਤ ਕਰਮੀਆਂ, ਅਧਿਆਪਕਾਂ, ਟਰਾਂਸਪੋਰਟ ਕਰਮੀਆਂ ਅਤੇ ਨਗਰ ਨਿਗਮ ਦੇ ਬਹੁਗਿਣਤੀ ਮੈਂਬਰਾਂ ਨੇ ਇਸ ਪ੍ਰਸਤਾਵਿਤ ਤਬਦੀਲੀ ਦਾ ਅਧਿਕਾਰਿਕ ਵਿਰੋਧ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ, ਬਲਕਾਰ ਸਿੱਧੂ, ਸੁਖਵੀਰ ਸਿੰਘ ਮਾਇਸਰਖਾਨਾ, ਮਾਸਟਰ ਜਗਸੀਰ ਸਿੰਘ, ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਿਹਤਾ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਰਗੇ ਪ੍ਰਮੁੱਖ ਜਨ ਪ੍ਰਤਿਨਿਧੀਆਂ ਨੇ ਵੀ ਸਰਕਾਰ ਨੂੰ ਪੱਤਰ ਲਿਖ ਕੇ ਬਸ ਸਟੈਂਡ ਨੂੰ ਮੌਜੂਦਾ ਥਾਂ ’ਤੇ ਕਾਇਮ ਰੱਖਣ ਦੀ ਮੰਗ ਕੀਤੀ ਹੈ। ਸੰਘਰਸ਼ ਕਮੇਟੀ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਬਸ ਸਟੈਂਡ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਅਧਿਕਾਰਿਕ ਘੋਸ਼ਣਾ ਤੁਰੰਤ ਕੀਤੀ ਜਾਵੇ, ਤਾਂ ਜੋ ਜਨਤਾ ਦਾ ਭਰੋਸਾ ਮੁੜ ਬਣ ਸਕੇ ਅਤੇ ਲੋਕਤੰਤਰਿਕ ਸ਼ਾਸਨ ਦੀ ਸਾਖ ਕਾਇਮ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

0

👉ਸੜਕ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਉਪਰੰਤ ਕੀਤੀ ਕਾਰਵਾਈ
Sangrur News:ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਨਗਰ ਕੌਂਸਲ ਭਵਾਨੀਗੜ੍ਹ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਜਾਰੀ ਮੁਅੱਤਲੀ ਸਬੰਧੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇੱਕ ਸੜਕੀ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ DIG Nanak Singh ਦਾ ਦਾਅਵਾ;ਪੰਜਾਬ ‘ਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂ ਕਰਨ ਦੀ ਇਜਾਜਤ ਨਹੀਂ

ਹੁਕਮ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਇਹ ਬੇਨਿਯਮੀਆਂ ਲਾਭ ਸਿੰਘ ਤੋਂ ਜੋਗਿੰਦਰ ਨਗਰ ਅਤੇ ਸੰਗਤਸਰ ਤੱਕ ਸੜਕ ਦੇ ਨਿਰੀਖਣ ਦੌਰਾਨ ਸਾਹਮਣੇ ਆਈਆਂ ਹਨ। ਹੁਕਮ ਮੁਤਾਬਕ, ਮੁਅੱਤਲੀ ਦੀ ਮਿਆਦ ਦੌਰਾਨ, ਜੂਨੀਅਰ ਇੰਜੀਨੀਅਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਦੇ ਦਫ਼ਤਰ ਨਾਲ ਜੁੜੇ ਰਹਿਣਗੇ ਅਤੇ ਇਸ ਸਬੰਧੀ ਚਾਰਜਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਡਿਊਟੀ ਵਿੱਚ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਨਤਕ ਕੰਮਾਂ ਵਿੱਚ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DIG Nanak Singh ਦਾ ਦਾਅਵਾ;ਪੰਜਾਬ ‘ਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂ ਕਰਨ ਦੀ ਇਜਾਜਤ ਨਹੀਂ

0

👉ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ
👉ਕਿਹਾ, ਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ
SAS Nagar News:DIG Nanak Singh; ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨਾਨਕ ਸਿੰਘ, ਜਿਨ੍ਹਾਂ ਨੇ ਖੁਦ ਹੋਰ ਅਧਿਕਾਰੀਆਂ ਨਾਲ ਮੌਕੇ ‘ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ, ਨੇ ਪੁਸ਼ਟੀ ਕੀਤੀ ਕਿ ਹਰਿਆਣਾ ਪੁਲਿਸ ਵੱਲੋਂ ਉਕਤ ਸਥਾਨ ‘ਤੇ ਕੋਈ ਨਾਕਾਬੰਦੀ ਜਾਂ ਚੈਕਿੰਗ ਨਹੀਂ ਕੀਤੀ ਗਈ ਸੀ। ਉਨ੍ਹਾਂ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਰਮਿਆਨ ਦਹਿਸ਼ਤ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ Panjab University ‘ਚ ਮਾਹੌਲ ਤਨਾਣਪੂਰਨ; ਕਿਸਾਨਾਂ ਰੋਕਾਂ ਤੋੜ ਕੇ ਚੰਡੀਗੜ੍ਹ ‘ਚ ਦਾਖਲ ਹੋਏ

ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਬਿਨਾਂ ਇਜਾਜ਼ਤ ਦੇ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਗਤੀਵਿਧੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡੀਆਈਜੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਾਲੇ ਪਾਸੇ ਤੋਂ ਜੁੜਨ ਵਾਲੀਆਂ ਸਾਰੀਆਂ ਸੜਕਾਂ ਤੋਂ ਚੰਡੀਗੜ੍ਹ ਵੱਲ ਆਉਣ-ਜਾਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਲਈ ਆਵਾਜਾਈ ਪੂਰੀ ਤਰ੍ਹਾਂ ਖੁੱਲ੍ਹੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ; ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

0

Sri Anandpur Sahib News: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ‘ਸਰਬ ਧਰਮ ਸੰਮੇਲਨ’ ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖੀ ਦੇ ਸੰਦੇਸ਼ ਨੂੰ ਦੁਨੀਆਂ ਭਰ ਦੀ ਸੰਗਤ ਤੱਕ ਪਹੁੰਚਾਉਣ ਵਾਲਾ ਇਹ ਸਰਬ ਧਰਮ ਸੰਮੇਲਨ ਇੱਕ ਬੇਹੱਦ ਅਹਿਮ ਸਮਾਗਮ ਹੋਵੇਗਾ ਜੋ ਸਾਰੇ ਮਨੁੱਖਾਂ ਵਿੱਚ ਏਕਤਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰੇਗਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ,ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਹਨਾਂ ਇਤਿਹਾਸਕ ਸਮਾਗਮਾਂ ਸਬੰਧੀ ਸੂਬਾ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਉਂਦਿਆਂ ਸ. ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ‘ਤੇ ਚਾਨਣਾ ਪਾਇਆ।ਸਿੱਖਿਆ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਰਪਿਤ ਹੈ। ਇਸ ਇਤਿਹਾਸਕ ਦਿਹਾੜੇ ਦੇ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਨੂੰ ਮੁੱਖ ਰੱਖਦਿਆਂ ਅਸੀਂ ਦੁਨੀਆ ਭਰ ਤੋਂ ਇੱਥੇ ਆਉਣ ਵਾਲੀ ਸੰਗਤ ਲਈ ਬੁਨਿਆਦੀ ਢਾਂਚੇ, ਸਹੂਲਤਾਂ ਅਤੇ ਢੁਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਭਾਰਤ ਨੈੱਟ ਯੋਜਨਾ: ਪੰਜਾਬ ਦੇਸ਼ ਦਾ ਬਣਿਆ ਪਹਿਲਾ ਸੂਬਾ ਜਿਸਨੇ ਹਰ ਪਿੰਡ ਵਿੱਚ ਤੇਜ਼ੀ ਨਾਲ ਪਹੁੰਚਾਇਆ ਇੰਟਰਨੈੱਟ

0

 👉ਇਸ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ: ਕੇ.ਏ.ਪੀ. ਸਿਨਹਾ
Chandigarh News:ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨਾਲੋਜੀ ਦੇ ਖੇਤਰ ਵਿੱਚ ਪੁੱਟੀਆਂ ਗਈਆਂ ਤਰੱਕੀ ਦੀਆਂ ਲੰਮੀਆਂ ਪੁਲਾਘਾਂ ਨੂੰ ਦਰਸਾਉਂਦਾ ਹੈ।ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਚੰਡੀਗੜ੍ਹ ਵਿਖੇ ਬੀਐਸਐਨਐਲ, ਪੰਜਾਬ ਸਰਕਲ ਦੇ ਸੀਜੀਐਮ ਅਜੈ ਕੁਮਾਰ ਕਰਾਰ੍ਹਾ ਤੋਂ ਇਹ ਪੁਰਸਕਾਰ ਹਾਸਲ ਕੀਤਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ,ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ

ਇਸ ਪੁਰਸਕਾਰ ਨੂੰ ਤਕਨੀਕੀ ਖੇਤਰ ਵਿੱਚ ਪੰਜਾਬ ਦੇ ਲਗਾਤਾਰ ਵਧ ਰਹੇ ਅਧਾਰ ਦਾ ਪ੍ਰਮਾਣ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਸੂਬੇ ਦੇ 43 ਖੇਤਰਾਂ (ਸਿਰਫ਼ ਇੱਕ ਪਿੰਡ ਬਾਕੀ) ਵਿੱਚ ਇੰਟਰਨੈੱਟ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੰਬਰ ਮਹੀਨੇ ਦੇ ਅਖ਼ੀਰ ਤੱਕ ਹਰੇਕ ਪਿੰਡ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ।ਇਹ ਆਖਦਿਆਂ ਕਿ ਇਸ ਨਵੀਂ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਹਤਰ ਸਾਸ਼ਨ ਦੇ ਰੋਡਮੈਪ ਨੂੰ ਹੁਲਾਰਾ ਦੇਣ ਵੱਲ ਇਹ ਇੱਕ ਵੱਡਾ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਵੱਡੇ ਪੱਧਰ ‘ਤੇ ਪਿੰਡ, ਇਸ ਵਿਸ਼ਾਲ ਡਿਜੀਟਲ ਪਰਿਵਾਰ ਦਾ ਹਿੱਸਾ ਬਣ ਜਾਣਗੇ, ਜਿਸ ਨਾਲ ਵੱਖ-ਵੱਖ ਸਰਕਾਰੀ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਆਸਾਨ ਹੋ ਜਾਵੇਗੀ।ਜ਼ਿਕਰਯੋਗ ਹੈ ਕਿ ਭਾਰਤ ਨੈੱਟ ਯੋਜਨਾ ਦਾ ਉਦੇਸ਼ ਘਰਾਂ ਅਤੇ ਸੰਸਥਾਵਾਂ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਪ੍ਰਦਾਨ ਕਰਨਾ ਹੈ। ਇਸ ਨੈੱਟਵਰਕ ਜ਼ਰੀਏ ਪੇਂਡੂ ਖੇਤਰਾਂ ਵਿੱਚ ਈ-ਸਿਹਤ ਅਤੇ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਦਾ ਵਿਚਾਰ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ, ਪੰਜਾਬ ਨੂੰ ਦੱਸਿਆ ਕਿ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ, ਬੀਐਸਐਨਐਲ ਤਹਿਤ ਪੰਜਾਬ ਭਾਰਤ ਦਾ ਪਹਿਲਾ ਰਾਜ ਹੈ ਜਿੱਥੇ ਐਸ-ਐਨਓਸੀ ਕਾਰਜਸ਼ੀਲ ਹੈ, ਜਿਸਦੀ ਦੇਸ਼ ਦੇ ਕਿਸੇ ਵੀ ਸਥਾਨ ਤੋਂ ਲਾਈਵ ਨਿਗਰਾਨੀ ਕੀਤੀ ਜਾ ਸਕਦੀ ਹੈ। ਪੰਜਾਬ ਰਾਜ ਨੇ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰੋਜੈਕਟ ਵੱਖ-ਵੱਖ ਰਾਜ ਸਰਕਾਰਾਂ ਦੇ ਸਰਗਰਮ ਸਹਿਯੋਗਅਤੇ ਤਾਲਮੇਲ ਨਾਲ ਅੰਮ੍ਰਿਤਸਰ ਦੇ ਹਰਸ਼ਾ ਛੀਨਾ ਬਲਾਕ ਤੋਂ ਸ਼ੁਰੂ ਕੀਤਾ ਗਿਆ ਸੀ। ਏਜੰਸੀਆਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਮੌਜੂਦਾ ਸਮੇਂ ਪੰਜਾਬ ਦੇ 22 ਬਲਾਕਾਂ ਵਿੱਚ 1000 ਕਿਲੋਮੀਟਰ ਐਚਡੀਡੀ ਅਤੇ ਲਗਭਗ 400 ਕਿਲੋਮੀਟਰ ਓਐਫਸੀ ਪਾਈਆਂ ਗਈਆਂ ਹਨ। ਇਹ ਸਭ ਜੂਨ 2025 ਵਿੱਚ ਮੁੱਖ ਸਕੱਤਰ, ਪੰਜਾਬ ਅਤੇ ਸਕੱਤਰ ਦੂਰਸੰਚਾਰ, ਭਾਰਤ ਸਰਕਾਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਤਾਲਮੇਲ ਮੀਟਿੰਗ ਰਾਹੀਂ ਹੀ ਸੰਭਵ ਹੋ ਸਕਿਆ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ ਵੱਡੀ ਕਾਮਯਾਬੀ: ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਮੁੱਖ ਸਕੱਤਰ ਨੂੰ ਰਾਜ ਆਫ਼ਤ ਪ੍ਰਬੰਧਨ ਪ੍ਰੋਗਰਾਮ ਤਹਿਤ ਵੱਖ-ਵੱਖ ਰਾਜ ਸਰਕਾਰ ਦੇ ਪ੍ਰੋਜੈਕਟਾਂ ਲਈ ਨਾਮਜ਼ਦਗੀ ਦੇ ਆਧਾਰ ‘ਤੇ ਬੀਐਸਐਨਐਲ ਬਾਰੇ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਸੀ।ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਬੀਐਸਐਨਐਲ ਵੱਲੋਂ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸਭ ਤੋਂ ਦੂਰ-ਦੁਰਾਡੇ ਦੇ ਸਰਹੱਦੀ ਪਿੰਡਾਂ ਵਿੱਚੋਂ ਇੱਕ, ਪਿੰਡ ਰਾਮਕਲਵਾਂ ਨੂੰ ਬੀਐਸਐਨਐਲ ਦੀ ਵਿਦਿਆ ਮਿੱਤਰਮ ਸਕੀਮ ਅਧੀਨ ਵਾਈ-ਫਾਈ ਕੁਨੈਕਟੀਵਿਟੀ ਪ੍ਰਦਾਨ ਕੀਤੀ ਗਈ ਹੈ। ਪਿੰਡ ਦੇ ਸਰਪੰਚ ਨੇ ਪਿੰਡ ਨੂੰ ਵਾਈ-ਫਾਈ ਨਾਲ ਜੋੜਨ ਲਈ ਬੀਐਸਐਨਐਲ ਨਾਲ ਸੰਪਰਕ ਕੀਤਾ। ਸੀ.ਜੀ.ਐਮ.ਟੀ. ਨੇ ਮੁੱਖ ਸਕੱਤਰ, ਪੰਜਾਬ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਇਹ ਸਹੂਲਤ ਲੈਣ ਲਈ ਉਤਸ਼ਾਹਿਤ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902849