Thursday, May 14, 2026
Home Blog Page 342

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ ‘ਸਾਡਾ ਪੰਜਾਬ’ ਦਾ ਪੰਜਾਬੀ ਐਡੀਸ਼ਨ ਰਿਲੀਜ਼

0

👉ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਪੁਸਤਕ ਦੀ ਸਰਾਹਨਾ ਕੀਤੀ
👉ਪੁਸਤਕ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਹੈ – ਮੁਨੀਸ਼ ਜਿੰਦਲ
Sangrur News:ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰਸਿੱਧ ਲੇਖਕ ਸ਼੍ਰੀ ਮੁਨੀਸ਼ ਜਿੰਦਲ ਵੱਲੋਂ ਲਿਖੀ ਪ੍ਰਸਿੱਧ ਪੁਸਤਕ ‘ਸਾਡਾ ਪੰਜਾਬ’ ਦਾ ਪੰਜਾਬੀ ਐਡੀਸ਼ਨ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿਖੇ ਰਿਲੀਜ਼ ਕੀਤਾ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਦੇ ਜੰਮਪਲ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਹਨਾਂ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਇਸ ਵਿਆਪਕ ਪੁਸਤਕ ਦਾ ਪੰਜਾਬੀ ਐਡੀਸ਼ਨ ਪੇਸ਼ ਕਰਨ ਲਈ ਸਰਾਹਨਾ ਕੀਤੀ।

ਇਹ ਵੀ ਪੜ੍ਹੋ ਬੱਸ ਸਟੈਂਡ ਬਚਾਓ ਮੋਰਚੇ ਨੇ ਸਰਕਾਰ ਨੂੰ ਮੌਜੂਦਾ ਥਾਂ ‘ਤੇ ਬਣੇ ਬੱਸ ਅੱਡੇ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਕੀਤੀ ਅਪੀਲ

ਦੱਸਣਯੋਗ ਹੈ ਕਿ ਇਸ ਪੁਸਤਕ ਵਿੱਚ ਜਿੱਥੇ ਪੰਜਾਬ ਦਾ ਭੂਗੋਲ, ਪੁਰਾਤਨ, ਮੱਧਕਾਲੀਨ, ਵਰਤਮਾਨ ਇਤਿਹਾਸ ਅਤੇ ਸੱਭਿਆਚਾਰ ਨੂੰ ਸ਼ਾਮਲ ਕੀਤਾ ਗਿਆ ਹੈ, ਉਥੇ ਪੰਜਾਬ ਵਿੱਚ ਚੱਲੀਆਂ ਸਮਾਜਿਕ ਅਤੇ ਧਾਰਮਿਕ ਸੁਧਾਰ ਲਹਿਰਾਂ ਅਤੇ ਪੰਜਾਬ ਦੇ ਨਿਰਮਾਣ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ। ਇਸ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਬੜੇ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਪੁਸਤਕ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਇਤਿਹਾਸ ਤੋਂ ਹੁਣ ਤੱਕ ਦੀ ਜਾਣਕਾਰੀ ਵਿਸਥਾਰ ਵਿੱਚ ਦਿੱਤੀ ਗਈ ਹੈ। ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵੱਲੋਂ ਭਾਰਤ ਦੀ ਆਜ਼ਾਦੀ ਲਈ ਦਿੱਤੀਆਂ ਸ਼ਹਾਦਤਾਂ ਦਾ ਵਿਸਥਾਰ ਅਧਿਆਇ ਪੰਜਾਬ ਦੀ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦਾ ਹੈ।ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਲੇਖਕ ਸ਼੍ਰੀ ਮੁਨੀਸ਼ ਜਿੰਦਲ ਨੇ ਦੱਸਿਆ ਕਿ ਇਸ ਕਿਤਾਬ ਦਾ ਮੰਤਵ ਪੰਜਾਬ ਅਤੇ ਪੰਜਾਬੀਅਤ ਬਾਰੇ ਸਮਾਜ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ।

ਇਹ ਵੀ ਪੜ੍ਹੋ ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਉਹਨਾਂ ਕਿਹਾ ਪਿਛਲੇ 13 ਸਾਲਾਂ ਤੋਂ ਪ੍ਰਕਾਸ਼ਿਤ ਹੋ ਰਹੇ ਇਸ ਕਿਤਾਬ ਦੇ ਅੰਗਰੇਜ਼ੀ ਐਡੀਸ਼ਨ ਨੂੰ ਲੱਖਾਂ ਪਾਠਕਾਂ ਵੱਲੋਂ ਪ੍ਰਸ਼ੰਸਾ ਅਤੇ ਪਿਆਰ ਮਿਲਿਆ ਹੈ। ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਇਸਦੇ ਪੰਜਾਬੀ ਰੂਪ ਦੇ ਪ੍ਰਕਾਸ਼ਿਤ ਹੋਣ ਨਾਲ ਇਹ ਕਿਤਾਬ ਹਰ ਪੰਜਾਬੀ ਨੂੰ ਪੰਜਾਬ ਨਾਲ ਜੋੜੇਗੀ। ਇਹ ਕਿਤਾਬ ਮੁਕਾਬਲਾ ਪ੍ਰੀਖਿਆਵਾਂ ਖਾਸ ਕਰ ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵੀ ਬਹੁਤ ਸਹਾਈ ਸਿੱਧ ਹੋਵੇਗੀ।ਲੇਖਕ ਮੁਨੀਸ਼ ਜਿੰਦਲ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਇਸ ਕਿਤਾਬ ਦਾ ਪੰਜਾਬ ਦੇ ਮੁੱਖ ਮੰਤਰੀ ਹੱਥੋਂ ਜਾਰੀ ਹੋਣਾ ਸਾਡੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੌਜੂਦ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਵੀ ਲੇਖਕ ਮੁਨੀਸ਼ ਜਿੰਦਲ ਨੂੰ ਇਸ ਕਾਰਜ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਬੱਸ ਸਟੈਂਡ ਬਚਾਓ ਮੋਰਚੇ ਨੇ ਸਰਕਾਰ ਨੂੰ ਮੌਜੂਦਾ ਥਾਂ ‘ਤੇ ਬਣੇ ਬੱਸ ਅੱਡੇ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਕੀਤੀ ਅਪੀਲ

0

Bathinda News:ਬਠਿੰਡਾ ਸ਼ਹਿਰ ਦੇ ਐਨ ਵਿਚਕਾਰ ਬਣੇ ਬੱਸ ਸਟੈਂਡ ਨੂੰ ਤਬਦੀਲ ਕਰਨ ਦੀ ਯੋਜਨਾ ਵਿਰੁਧ ਸ਼ੁਰੂ ਹੋਇਆ ਸੰਘਰਸ਼ ਅੱਜ 201ਵੇਂ ਦਿਨ ਵਿਚ ਪੁੱਜ ਗਿਆ। ਇਸ ਦੌਰਾਨ ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਸਥਾਨਕ ਟੀਚਰਜ਼ ਹੋਮ ਵਿੱਚ ਸ਼ਹਿਰੀਆਂ ਨਾਲ ਮਿਲਕੇ ਸਰਕਾਰ ਨੂੰ ਮੌਜੂਦਾ ਬੱਸ ਅੱਡੇ ਨੁੰ ਤਬਦੀਲ ਕਰਨ ਦੀ ਯੋਜਨਾ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੀਤੀ ਪ੍ਰੈਸ ਕਾਨਫਰੰਸ ਵਿਚ ਕਿਹਾ ਗਿਆ ਕਿ ਮੌਜੂਦਾ ਬਸ ਸਟੈਂਡ ਸ਼ਹਿਰ ਦੇ ਬਿਲਕੁਲ ਕੇਂਦਰ ਵਿੱਚ ਸਥਿਤ ਹੈ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ, ਸਿਵਲ ਹਸਪਤਾਲ, ਅਦਾਲਤਾਂ, ਰੇਲਵੇ ਸਟੇਸ਼ਨ, ਰਾਜਿੰਦਰਾ ਕਾਲਜ ਅਤੇ ਮੇਨ ਬਜ਼ਾਰ ਬਹੁਤ ਨੇੜੇ ਹਨ। ਰੋਜ਼ਾਨਾ ਹਜ਼ਾਰਾਂ ਯਾਤਰੀਆਂ, ਵਿਦਿਆਰਥੀਆਂ, ਬਜ਼ੁਰਗਾਂ, ਮਰੀਜ਼ਾਂ ਅਤੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਲਈ ਇਹ ਬਹੁਤ ਹੀ ਸੁਵਿਧਾਜਨਕ ਸਥਾਨ ਹੈ। ਬਸ ਸਟੈਂਡ ਨੂੰ ਸ਼ਹਿਰ ਦੀ ਬਾਹਰੀ ਸੀਮਾ ਤੇ ਲਿਜਾਣ ਨਾਲ ਨਾ ਸਿਰਫ਼ ਸਹੂਲਤਾਂ ਦੇ ਮਾਪਦੰਡਾਂ ਦਾ ਉਲੰਘਣ ਹੋਵੇਗਾ, ਸਗੋਂ ਜਨਤਾ ’ਤੇ ਵਾਧੂ ਆਰਥਿਕ ਬੋਝ ਪਵੇਗਾ ਅਤੇ ਖ਼ਾਸ ਕਰਕੇ ਮਹਿਲਾਵਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਪੈਦਾ ਹੋਵੇਗਾ, ਕਿਉਂਕਿ ਬਾਹਰੀ ਇਲਾਕੇ ਆਮ ਤੌਰ ’ਤੇ ਸੁੰਨੇ ਤੇ ਅਸੁਰੱਖਿਅਤ ਹੁੰਦੇ ਹਨ।

ਇਹ ਵੀ ਪੜ੍ਹੋ ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਵੱਡੀ ਜਨਸਹਿਮਤੀ ਦੇ ਬਾਵਜੂਦ, ਸਰਕਾਰ ਇੱਕ ਨੇਤਾ ਅਤੇ ਉਸਦੇ ਸਮਰਥਕਾਂ ਦੇ ਦਬਾਅ ਹੇਠ ਫੈਸਲਾ ਕਰਨ ਲਈ ਯੋਜਨਾਵਾਂ ਬਣਾ ਰਹੀ ਹੈ ਅਤੇ ਬਠਿੰਡਾ ਦੇ ਨਾਗਰਿਕਾਂ ਤੇ ਸਮਾਜ ਦੇ ਲਗਭਗ ਸਭ ਵਰਗਾਂ ਦੀ ਰਾਇ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਜਦਕਿ ਇੱਕ ਸੌ ਤੋਂ ਵੱਧ ਗ੍ਰਾਮ ਪੰਚਾਇਤਾਂ, ਵਪਾਰ ਮੰਡਲਾਂ, ਵਿਦਿਆਰਥੀ ਤੇ ਪੈਂਸ਼ਨਰ ਯੂਨੀਅਨਾਂ, ਸਿਹਤ ਕਰਮੀਆਂ, ਅਧਿਆਪਕਾਂ, ਟਰਾਂਸਪੋਰਟ ਕਰਮੀਆਂ ਅਤੇ ਨਗਰ ਨਿਗਮ ਦੇ ਬਹੁਗਿਣਤੀ ਮੈਂਬਰਾਂ ਨੇ ਇਸ ਪ੍ਰਸਤਾਵਿਤ ਤਬਦੀਲੀ ਦਾ ਅਧਿਕਾਰਿਕ ਵਿਰੋਧ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ, ਬਲਕਾਰ ਸਿੱਧੂ, ਸੁਖਵੀਰ ਸਿੰਘ ਮਾਇਸਰਖਾਨਾ, ਮਾਸਟਰ ਜਗਸੀਰ ਸਿੰਘ, ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਿਹਤਾ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਰਗੇ ਪ੍ਰਮੁੱਖ ਜਨ ਪ੍ਰਤਿਨਿਧੀਆਂ ਨੇ ਵੀ ਸਰਕਾਰ ਨੂੰ ਪੱਤਰ ਲਿਖ ਕੇ ਬਸ ਸਟੈਂਡ ਨੂੰ ਮੌਜੂਦਾ ਥਾਂ ’ਤੇ ਕਾਇਮ ਰੱਖਣ ਦੀ ਮੰਗ ਕੀਤੀ ਹੈ। ਸੰਘਰਸ਼ ਕਮੇਟੀ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਬਸ ਸਟੈਂਡ ਨੂੰ ਤਬਦੀਲ ਕਰਨ ਦੀ ਯੋਜਨਾ ਰੱਦ ਕਰਨ ਦੀ ਅਧਿਕਾਰਿਕ ਘੋਸ਼ਣਾ ਤੁਰੰਤ ਕੀਤੀ ਜਾਵੇ, ਤਾਂ ਜੋ ਜਨਤਾ ਦਾ ਭਰੋਸਾ ਮੁੜ ਬਣ ਸਕੇ ਅਤੇ ਲੋਕਤੰਤਰਿਕ ਸ਼ਾਸਨ ਦੀ ਸਾਖ ਕਾਇਮ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

0

👉ਸੜਕ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਉਪਰੰਤ ਕੀਤੀ ਕਾਰਵਾਈ
Sangrur News:ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਨਗਰ ਕੌਂਸਲ ਭਵਾਨੀਗੜ੍ਹ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਜਾਰੀ ਮੁਅੱਤਲੀ ਸਬੰਧੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇੱਕ ਸੜਕੀ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ DIG Nanak Singh ਦਾ ਦਾਅਵਾ;ਪੰਜਾਬ ‘ਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂ ਕਰਨ ਦੀ ਇਜਾਜਤ ਨਹੀਂ

ਹੁਕਮ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਇਹ ਬੇਨਿਯਮੀਆਂ ਲਾਭ ਸਿੰਘ ਤੋਂ ਜੋਗਿੰਦਰ ਨਗਰ ਅਤੇ ਸੰਗਤਸਰ ਤੱਕ ਸੜਕ ਦੇ ਨਿਰੀਖਣ ਦੌਰਾਨ ਸਾਹਮਣੇ ਆਈਆਂ ਹਨ। ਹੁਕਮ ਮੁਤਾਬਕ, ਮੁਅੱਤਲੀ ਦੀ ਮਿਆਦ ਦੌਰਾਨ, ਜੂਨੀਅਰ ਇੰਜੀਨੀਅਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਦੇ ਦਫ਼ਤਰ ਨਾਲ ਜੁੜੇ ਰਹਿਣਗੇ ਅਤੇ ਇਸ ਸਬੰਧੀ ਚਾਰਜਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਡਿਊਟੀ ਵਿੱਚ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਨਤਕ ਕੰਮਾਂ ਵਿੱਚ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DIG Nanak Singh ਦਾ ਦਾਅਵਾ;ਪੰਜਾਬ ‘ਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂ ਕਰਨ ਦੀ ਇਜਾਜਤ ਨਹੀਂ

0

👉ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ
👉ਕਿਹਾ, ਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ
SAS Nagar News:DIG Nanak Singh; ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨਾਨਕ ਸਿੰਘ, ਜਿਨ੍ਹਾਂ ਨੇ ਖੁਦ ਹੋਰ ਅਧਿਕਾਰੀਆਂ ਨਾਲ ਮੌਕੇ ‘ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ, ਨੇ ਪੁਸ਼ਟੀ ਕੀਤੀ ਕਿ ਹਰਿਆਣਾ ਪੁਲਿਸ ਵੱਲੋਂ ਉਕਤ ਸਥਾਨ ‘ਤੇ ਕੋਈ ਨਾਕਾਬੰਦੀ ਜਾਂ ਚੈਕਿੰਗ ਨਹੀਂ ਕੀਤੀ ਗਈ ਸੀ। ਉਨ੍ਹਾਂ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਰਮਿਆਨ ਦਹਿਸ਼ਤ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ Panjab University ‘ਚ ਮਾਹੌਲ ਤਨਾਣਪੂਰਨ; ਕਿਸਾਨਾਂ ਰੋਕਾਂ ਤੋੜ ਕੇ ਚੰਡੀਗੜ੍ਹ ‘ਚ ਦਾਖਲ ਹੋਏ

ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਬਿਨਾਂ ਇਜਾਜ਼ਤ ਦੇ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਗਤੀਵਿਧੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡੀਆਈਜੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਾਲੇ ਪਾਸੇ ਤੋਂ ਜੁੜਨ ਵਾਲੀਆਂ ਸਾਰੀਆਂ ਸੜਕਾਂ ਤੋਂ ਚੰਡੀਗੜ੍ਹ ਵੱਲ ਆਉਣ-ਜਾਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਲਈ ਆਵਾਜਾਈ ਪੂਰੀ ਤਰ੍ਹਾਂ ਖੁੱਲ੍ਹੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ; ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

0

Sri Anandpur Sahib News: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ‘ਸਰਬ ਧਰਮ ਸੰਮੇਲਨ’ ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖੀ ਦੇ ਸੰਦੇਸ਼ ਨੂੰ ਦੁਨੀਆਂ ਭਰ ਦੀ ਸੰਗਤ ਤੱਕ ਪਹੁੰਚਾਉਣ ਵਾਲਾ ਇਹ ਸਰਬ ਧਰਮ ਸੰਮੇਲਨ ਇੱਕ ਬੇਹੱਦ ਅਹਿਮ ਸਮਾਗਮ ਹੋਵੇਗਾ ਜੋ ਸਾਰੇ ਮਨੁੱਖਾਂ ਵਿੱਚ ਏਕਤਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰੇਗਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ,ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਹਨਾਂ ਇਤਿਹਾਸਕ ਸਮਾਗਮਾਂ ਸਬੰਧੀ ਸੂਬਾ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਉਂਦਿਆਂ ਸ. ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ‘ਤੇ ਚਾਨਣਾ ਪਾਇਆ।ਸਿੱਖਿਆ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਰਪਿਤ ਹੈ। ਇਸ ਇਤਿਹਾਸਕ ਦਿਹਾੜੇ ਦੇ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਨੂੰ ਮੁੱਖ ਰੱਖਦਿਆਂ ਅਸੀਂ ਦੁਨੀਆ ਭਰ ਤੋਂ ਇੱਥੇ ਆਉਣ ਵਾਲੀ ਸੰਗਤ ਲਈ ਬੁਨਿਆਦੀ ਢਾਂਚੇ, ਸਹੂਲਤਾਂ ਅਤੇ ਢੁਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਭਾਰਤ ਨੈੱਟ ਯੋਜਨਾ: ਪੰਜਾਬ ਦੇਸ਼ ਦਾ ਬਣਿਆ ਪਹਿਲਾ ਸੂਬਾ ਜਿਸਨੇ ਹਰ ਪਿੰਡ ਵਿੱਚ ਤੇਜ਼ੀ ਨਾਲ ਪਹੁੰਚਾਇਆ ਇੰਟਰਨੈੱਟ

0

 👉ਇਸ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ: ਕੇ.ਏ.ਪੀ. ਸਿਨਹਾ
Chandigarh News:ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨਾਲੋਜੀ ਦੇ ਖੇਤਰ ਵਿੱਚ ਪੁੱਟੀਆਂ ਗਈਆਂ ਤਰੱਕੀ ਦੀਆਂ ਲੰਮੀਆਂ ਪੁਲਾਘਾਂ ਨੂੰ ਦਰਸਾਉਂਦਾ ਹੈ।ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਚੰਡੀਗੜ੍ਹ ਵਿਖੇ ਬੀਐਸਐਨਐਲ, ਪੰਜਾਬ ਸਰਕਲ ਦੇ ਸੀਜੀਐਮ ਅਜੈ ਕੁਮਾਰ ਕਰਾਰ੍ਹਾ ਤੋਂ ਇਹ ਪੁਰਸਕਾਰ ਹਾਸਲ ਕੀਤਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ,ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ

ਇਸ ਪੁਰਸਕਾਰ ਨੂੰ ਤਕਨੀਕੀ ਖੇਤਰ ਵਿੱਚ ਪੰਜਾਬ ਦੇ ਲਗਾਤਾਰ ਵਧ ਰਹੇ ਅਧਾਰ ਦਾ ਪ੍ਰਮਾਣ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਸੂਬੇ ਦੇ 43 ਖੇਤਰਾਂ (ਸਿਰਫ਼ ਇੱਕ ਪਿੰਡ ਬਾਕੀ) ਵਿੱਚ ਇੰਟਰਨੈੱਟ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੰਬਰ ਮਹੀਨੇ ਦੇ ਅਖ਼ੀਰ ਤੱਕ ਹਰੇਕ ਪਿੰਡ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ।ਇਹ ਆਖਦਿਆਂ ਕਿ ਇਸ ਨਵੀਂ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਹਤਰ ਸਾਸ਼ਨ ਦੇ ਰੋਡਮੈਪ ਨੂੰ ਹੁਲਾਰਾ ਦੇਣ ਵੱਲ ਇਹ ਇੱਕ ਵੱਡਾ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਵੱਡੇ ਪੱਧਰ ‘ਤੇ ਪਿੰਡ, ਇਸ ਵਿਸ਼ਾਲ ਡਿਜੀਟਲ ਪਰਿਵਾਰ ਦਾ ਹਿੱਸਾ ਬਣ ਜਾਣਗੇ, ਜਿਸ ਨਾਲ ਵੱਖ-ਵੱਖ ਸਰਕਾਰੀ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਆਸਾਨ ਹੋ ਜਾਵੇਗੀ।ਜ਼ਿਕਰਯੋਗ ਹੈ ਕਿ ਭਾਰਤ ਨੈੱਟ ਯੋਜਨਾ ਦਾ ਉਦੇਸ਼ ਘਰਾਂ ਅਤੇ ਸੰਸਥਾਵਾਂ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਪ੍ਰਦਾਨ ਕਰਨਾ ਹੈ। ਇਸ ਨੈੱਟਵਰਕ ਜ਼ਰੀਏ ਪੇਂਡੂ ਖੇਤਰਾਂ ਵਿੱਚ ਈ-ਸਿਹਤ ਅਤੇ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਦਾ ਵਿਚਾਰ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ, ਪੰਜਾਬ ਨੂੰ ਦੱਸਿਆ ਕਿ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ, ਬੀਐਸਐਨਐਲ ਤਹਿਤ ਪੰਜਾਬ ਭਾਰਤ ਦਾ ਪਹਿਲਾ ਰਾਜ ਹੈ ਜਿੱਥੇ ਐਸ-ਐਨਓਸੀ ਕਾਰਜਸ਼ੀਲ ਹੈ, ਜਿਸਦੀ ਦੇਸ਼ ਦੇ ਕਿਸੇ ਵੀ ਸਥਾਨ ਤੋਂ ਲਾਈਵ ਨਿਗਰਾਨੀ ਕੀਤੀ ਜਾ ਸਕਦੀ ਹੈ। ਪੰਜਾਬ ਰਾਜ ਨੇ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰੋਜੈਕਟ ਵੱਖ-ਵੱਖ ਰਾਜ ਸਰਕਾਰਾਂ ਦੇ ਸਰਗਰਮ ਸਹਿਯੋਗਅਤੇ ਤਾਲਮੇਲ ਨਾਲ ਅੰਮ੍ਰਿਤਸਰ ਦੇ ਹਰਸ਼ਾ ਛੀਨਾ ਬਲਾਕ ਤੋਂ ਸ਼ੁਰੂ ਕੀਤਾ ਗਿਆ ਸੀ। ਏਜੰਸੀਆਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਮੌਜੂਦਾ ਸਮੇਂ ਪੰਜਾਬ ਦੇ 22 ਬਲਾਕਾਂ ਵਿੱਚ 1000 ਕਿਲੋਮੀਟਰ ਐਚਡੀਡੀ ਅਤੇ ਲਗਭਗ 400 ਕਿਲੋਮੀਟਰ ਓਐਫਸੀ ਪਾਈਆਂ ਗਈਆਂ ਹਨ। ਇਹ ਸਭ ਜੂਨ 2025 ਵਿੱਚ ਮੁੱਖ ਸਕੱਤਰ, ਪੰਜਾਬ ਅਤੇ ਸਕੱਤਰ ਦੂਰਸੰਚਾਰ, ਭਾਰਤ ਸਰਕਾਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਤਾਲਮੇਲ ਮੀਟਿੰਗ ਰਾਹੀਂ ਹੀ ਸੰਭਵ ਹੋ ਸਕਿਆ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ ਵੱਡੀ ਕਾਮਯਾਬੀ: ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਮੁੱਖ ਸਕੱਤਰ ਨੂੰ ਰਾਜ ਆਫ਼ਤ ਪ੍ਰਬੰਧਨ ਪ੍ਰੋਗਰਾਮ ਤਹਿਤ ਵੱਖ-ਵੱਖ ਰਾਜ ਸਰਕਾਰ ਦੇ ਪ੍ਰੋਜੈਕਟਾਂ ਲਈ ਨਾਮਜ਼ਦਗੀ ਦੇ ਆਧਾਰ ‘ਤੇ ਬੀਐਸਐਨਐਲ ਬਾਰੇ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਸੀ।ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਬੀਐਸਐਨਐਲ ਵੱਲੋਂ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸਭ ਤੋਂ ਦੂਰ-ਦੁਰਾਡੇ ਦੇ ਸਰਹੱਦੀ ਪਿੰਡਾਂ ਵਿੱਚੋਂ ਇੱਕ, ਪਿੰਡ ਰਾਮਕਲਵਾਂ ਨੂੰ ਬੀਐਸਐਨਐਲ ਦੀ ਵਿਦਿਆ ਮਿੱਤਰਮ ਸਕੀਮ ਅਧੀਨ ਵਾਈ-ਫਾਈ ਕੁਨੈਕਟੀਵਿਟੀ ਪ੍ਰਦਾਨ ਕੀਤੀ ਗਈ ਹੈ। ਪਿੰਡ ਦੇ ਸਰਪੰਚ ਨੇ ਪਿੰਡ ਨੂੰ ਵਾਈ-ਫਾਈ ਨਾਲ ਜੋੜਨ ਲਈ ਬੀਐਸਐਨਐਲ ਨਾਲ ਸੰਪਰਕ ਕੀਤਾ। ਸੀ.ਜੀ.ਐਮ.ਟੀ. ਨੇ ਮੁੱਖ ਸਕੱਤਰ, ਪੰਜਾਬ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਇਹ ਸਹੂਲਤ ਲੈਣ ਲਈ ਉਤਸ਼ਾਹਿਤ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ,ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ

0

Chandigarh News: employees demand; ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਪੰਜ ਘੰਟਿਆਂ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਮੁਲਾਜ਼ਮ-ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਿਆਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੀਆਂ 47 ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਅਤੇ ਹਮਦਰਦੀ ਨਾਲ ਸੁਣਿਆ। ਇੰਨ੍ਹਾਂ ਯੂਨੀਅਨਾਂ ਵਿੱਚ ਸਿੱਖਿਆ, ਸਿਹਤ, ਜਲ ਸਪਲਾਈ ਤੇ ਬਿਜਲੀ ਵਿਭਾਗ ਅਤੇ ਠੇਕਾ ਮੁਲਾਜ਼ਮਾਂ ਤੇ ਸਾਂਝੇ ਮੋਰਚਿਆਂ ਵਰਗੇ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਸਨ। ਯੂਨੀਅਨਾਂ ਦੁਆਰਾ ਉਠਾਏ ਗਏ ਮੁੱਦਿਆਂ ਵਿੱਚ ਮੁੱਖ ਤੌਰ ‘ਤੇ ਠੇਕਾ ਅਧਾਰਿਤ ਅਤੇ ਆਊਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨਾਲ ਸਬੰਧਤ ਸਨ, ਜਿਸ ‘ਤੇ ਵਿੱਤ ਮੰਤਰੀ ਨੇ ਕਾਨੂੰਨ ਤਹਿਤ ਹਮਦਰਦੀ ਨਾਲ ਸਮੀਖਿਆ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਮਾਂ-ਬੱਧ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਬੰਧਕੀ ਵਿਭਾਗਾਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜਿਸ ਤਹਿਤ ਪਹਿਲਾਂ, ਪ੍ਰਬੰਧਕੀ ਵਿਭਾਗਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਮੁਲਾਜ਼ਮ ਭਲਾਈ ਨਾਲ ਸਬੰਧਤ ਕਿਸੇ ਵੀ ਨੀਤੀਗਤ ਪ੍ਰਸਤਾਵ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ ਅੰਤਿਮ ਰੂਪ ਦੇਣ ਤੋਂ ਪਹਿਲਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਕਰਨ। ਇਸ ਕਦਮ ਦਾ ਉਦੇਸ਼ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਦੀਆਂ ਗੁੰਝਲਾਂ ਨੂੰ ਖਤਮ ਕਰਨਾ ਹੈ। ਦੂਜਾ, ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸਾਰੇ ਉਨ੍ਹਾਂ ਸਾਰੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਜੋ ਵਿਭਾਗੀ-ਪੱਧਰ ਦੀ ਕਾਰਵਾਈ ਦੇ ਦਾਇਰੇ ਵਿੱਚ ਆਉਂਦੇ ਹਨ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ ਵੱਡੀ ਕਾਮਯਾਬੀ: ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਅੰਤ ਵਿੱਚ, ਕਾਨੂੰਨੀ ਅਤੇ ਵਿੱਤੀ ਪ੍ਰਭਾਵਾਂ ਵਾਲੇ ਗੁੰਝਲਦਾਰ ਮਾਮਲਿਆਂ ਲਈ, ਵਿਭਾਗਾਂ ਨੂੰ ਜਲਦੀ ਹੱਲ ਯਕੀਨੀ ਬਣਾਉਣ ਲਈ ਐਡਵੋਕੇਟ ਜਨਰਲ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਦਫ਼ਤਰਾਂ ਨਾਲ ਲੋੜੀਂਦਾ ਤਾਲਮੇਲ ਕਰਨ ਲਈ ਕਿਹਾ ਗਿਆ।ਕੈਬਨਿਟ ਸਬ-ਕਮੇਟੀ ਦੇ ਉਦੇਸ਼ ਨੂੰ ਦੁਹਰਾਉਂਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਮੁਲਾਜ਼ਮ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿਰਫ਼ ਭਰੋਸੇ ਦੇਣ ਤੋਂ ਅੱਗੇ ਵਧ ਕੇ ਸਪੱਸ਼ਟ, ਕਾਰਜਯੋਗ ਅਤੇ ਸਮਾਂ-ਬੱਧ ਹੱਲ ਪ੍ਰਦਾਨ ਕਰਨਾ ਚਾਹੁੰਦੀ ਹੈ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਅੱਜ ਹੋਈਆਂ ਵਿਆਪਕ ਚਰਚਾਵਾਂ ਨੂੰ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਜਲਦੀ ਤੋਂ ਜਲਦੀ ਹੱਲ ਕਰਨ ਲਈ ਕਾਰਜਸ਼ੀਲ ਯਤਨਾਂ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇੱਕ ਸਦਭਾਵਨਾਪੂਰਨ ਅਤੇ ਹਾਂ ਪੱਖੀ ਮਾਹੌਲ ਸਿਰਜਣ ਲਈ ਲਗਨ ਨਾਲ ਕੰਮ ਕਰ ਰਹੀ ਤਾਂ ਜੋ ਮੁਲਾਜ਼ਮਾਂ ਅਤੇ ਸੂਬੇ, ਦੋਵਾਂ ਨੂੰ ਲਾਭ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਐਮ.ਏ. ਇਤਿਹਾਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਐਮ.ਏ. ਇਤਿਹਾਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।ਕਾਲਜ ਦੀਆਂ ਵਿਦਿਆਰਥਣਾਂ ਖੁਸ਼ਪਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ ਕਲਾਸ ਵਿਚੋਂ ਪਹਿਲਾ ਸਥਾਨ, ਹਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਅਨੁਸ਼ਮਿੰਦਰ ਕੌਰ, ਹਰਮਨ ਕੌਰ, ਕਿਰਨਦੀਪ ਕੌਰ ਅਤੇ ਜਸ਼ਨਪ੍ਰੀਤ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  Panjab University ‘ਚ ਮਾਹੌਲ ਤਨਾਣਪੂਰਨ; ਕਿਸਾਨਾਂ ਰੋਕਾਂ ਤੋੜ ਕੇ ਚੰਡੀਗੜ੍ਹ ‘ਚ ਦਾਖਲ ਹੋਏ

ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੀ ਯੋਗ ਅਗਵਾਈ ਹੇਠ ਉਨ੍ਹਾਂ ਨੇ ਸਫ਼ਲਤਾ ਹਾਸਿਲ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਹਿਸਟਰੀ ਵਿਭਾਗ ਦੇ ਮੁਖੀ ਪ੍ਰੋ.ਸੰਦੀਪ ਭਾਟੀਆ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਉਨਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਦੀ ਤਾਕੀਦ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦਿੱਲੀ ਵਿਖੇ ਹੋਣ ਵਾਲੀ ਗਣਤੰਤਰ ਦਿਵਸ 2026 ਦੀ ਪਰੇਡ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਚੋਣ ਕੈਂਪ ਸ਼ੁਰੂ

0

👉40 ਵਲੰਟੀਅਰਾਂ ਦੀ ਕੀਤੀ ਜਾਵੇਗੀ ਚੋਣ
Bathinda News:ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੇ ਅਧੀਨ ਡਾਇਰੈਕਟੋਰੇਟ ਆਫ਼ ਐਨ.ਐਸ.ਐਸ. ਚੰਡੀਗੜ੍ਹ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ 26 ਜਨਵਰੀ 2026 ਦੀ ਪਰੇਡ ਲਈ ਐਨ.ਐਸ.ਐਸ. ਵਲੰਟੀਅਰਾਂ ਦਾ ਰਾਜ ਪੱਧਰੀ ਚੋਣ ਕੈਂਪ ਜੈ ਭਗਵਾਨ, ਖੇਤਰੀ ਡਾਇਰੈਕਟਰ ਚੰਡੀਗੜ੍ਹ ਦੀ ਦੇਖ-ਰੇਖ ਹੇਠ ਸ਼ੁਰੂ ਹੋਇਆ। ਇਸ ਮੌਕੇ ਕੁਲਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਯੂਥ ਸਰਵਿਸਜ਼ ਚੰਡੀਗੜ੍ਹ ਤੇ ਸ਼੍ਰੀ ਪਰਵੀਨ ਠਾਕੁਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਚੋਣ ਕੈਂਪ ਵਿੱਚ 31 ਯੂਨੀਵਰਸਿਟੀਆਂ 250 ਤੋਂ ਵੱਧ ਪ੍ਰਤੀਭਾਗੀਆਂ ਨੇ ਹਿੱਸਾ ਲਿਆ ਜਿੰਨ੍ਹਾਂ ਵਿੱਚੋਂ ਗਣਤੰਤਰ ਦਿਵਸ ਪਰੇਡ ਲਈ 40 ਵਲੰਟੀਅਰਾਂ ਦੀ ਚੋਣ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਦੇਸ ਨੂੰ ਦਹਿਲਾਉਣ ਦੀ ਸਾਜਸ਼ ਨਾਕਾਮ;ਡਾਕਟਰ ਦੇ ਘਰੋਂ 300 ਕਿਲੋ RDX ਤੇ AK-56 ਰਾਈਫ਼ਲ ਬਰਾਮਦ

ਇਸ ਮੌਕੇ ਕਰਵਾਏ ਗਏ ਸਮਾਰੋਹ ਵਿੱਚ ਮੁੱਖ ਮਹਿਮਾਨ, ਜੈ ਭਗਵਾਨ ਨੇ ਚੋਣ ਕੈਂਪ ਦੀ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਚੋਣ ਕਮੇਟੀ ਦੇ ਮੈਂਬਰਾਂ ਵੱਲੋਂ ਸਮੂਹ ਪ੍ਰਤੀਭਾਗੀਆਂ ਵੱਲੋਂ ਲਏ ਅੰਕ ਭਰੇ ਜਾਣਗੇ ਤੇ ਚੁਣੇ ਗਏ ਵਲੰਟੀਅਰਾਂ ਦੀ ਚੋਣ ਕੰਪਿਉਟਰ ਰਾਹੀਂ ਕੀਤੀ ਜਾਵੇਗੀ।ਵਿਸ਼ੇਸ਼ ਮਹਿਮਾਨ ਠਾਕੁਰ ਦੀ ਦੇਖ-ਰੇਖ ਹੇਠ ਕੈਂਪ ਵਿੱਚ ਵਿਦਿਆਰਥੀਆਂ ਦੇ ਸ਼ਰੀਰਕ ਟੈਸਟ, ਕੱਦ, ਸਟੈਮਿਨੇ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੇ ਟੈਸਟਾਂ ਤੋਂ ਬਾਦ ਚੁਣੇ ਗਏ ਵਿਦਿਆਰਥੀਆਂ ਦੀ ਇੰਟਰਵਿਊ ਤੋਂ ਬਾਦ ਯੋਗ ਉਮੀਦਵਾਰਾਂ ਦੇ ਨਾਮ ਐਲਾਨੇ ਜਾਣਗੇ।ਇਸ ਮੌਕੇ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਵਲੰਟੀਅਰਾਂ ਨੂੰ ਐਨ.ਐਸ.ਐਸ. ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਹ ਤੁਹਾਡੇ ਸਰਵਪੱਖੀ ਵਿਕਾਸ ਵਿੱਚ ਮਹਤੱਵਪੂਰਨ ਯੋਗਦਾਨ ਅਦਾ ਕਰਦੀ ਹੈ।

ਇਹ ਵੀ ਪੜ੍ਹੋ  Panjab University ‘ਚ ਮਾਹੌਲ ਤਨਾਣਪੂਰਨ; ਕਿਸਾਨਾਂ ਰੋਕਾਂ ਤੋੜ ਕੇ ਚੰਡੀਗੜ੍ਹ ‘ਚ ਦਾਖਲ ਹੋਏ

ਉਨ੍ਹਾਂ ਐਸ.ਐਸ.ਐਸ. ਦਾ ਨਾਅਰੇ “ਮੈਂ ਨਹੀਂ ਪਰ ਤੁਸੀਂ” ਦੀ ਵਿਆਖਿਆ ਕਰਦੇ ਹੋਏ ਕਿਹਾ ਕਿ ਨੌਜਵਾਨ ਪੀੜੀ ਨੂੰ ਰਾਸ਼ਟਰ ਦੇ ਵਿਕਾਸ ਲਈ ਤਿਆਰ ਰਹਿਣਾ ਚਾਹੀਦਾ ਹੈ।ਨਰਿੰਦਰ ਕੌਰ, ਕੁਆਰਡੀਨੇਟਰ ਐਨ.ਐਸ.ਐਸ. ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਐਨ.ਐਸ.ਐਸ. ਵੱਲੋਂ ਚਲਾਈਆਂ ਜਾਂਦੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਸਭਨਾਂ ਦੀ ਖਿੱਚ ਦਾ ਕੇਂਦਰ ਰਿਹਾ।ਲਵਲੀਨ ਸੱਚਦੇਵਾ, ਡਿਪਟੀ ਡਾਇਰੈਕਟਰ ਨੇ ਆਪਣੇ ਵਿਲੱਖਣ ਸ਼ਾਇਰਾਨਾ ਅੰਦਾਜ਼ ਵਿੱਚ ਦਿਲ ਖਿੱਚਵਾਂ ਮੰਚ ਸੰਚਾਲਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

0

Chandigarh News:ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਲਈ 100 ਅਪ੍ਰੈਂਟਿਸ ਸ਼ਾਮਲ ਹਨ।ਸ੍ਰੀ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸਟਾਫ ਅਤੇ ਤਕਨੀਕੀ ਕੁਸ਼ਲਤਾ ਪੱਖੋਂ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 2,106 (2,023 ਸਹਾਇਕ ਲਾਈਨਮੈਨ, 48 ਅੰਦਰੂਨੀ ਆਡੀਟਰ ਅਤੇ 35 ਮਾਲੀਆ ਲੇਖਾਕਾਰ) ਦੀ ਨਿਯੁਕਤੀ ਦੇ ਨਾਲ ਅਪ੍ਰੈਲ 2022 ਤੋਂ ਬਾਅਦ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 8,984 ਹੋ ਗਈ ਹੈ ਜੋ ਕਿ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”ਕਾਰੋਬਾਰ ਕਰਨ ਵਿੱਚ ਸੌਖ” ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਡੇ ਖਪਤਕਾਰ-ਪੱਖੀ ਸੁਧਾਰ ਵੱਲ ਕਦਮ ਵਧਾਉਂਦਿਆਂ, ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨਵੇਂ ਬਿਜਲੀ ਕੁਨੈਕਸ਼ਨ ਪ੍ਰਾਪਤ ਕਰਨ ਅਤੇ ਲੋਡ ਸਮਰੱਥਾ ਵਿੱਚ ਤਬਦੀਲੀਆਂ ਸਬੰਧੀ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ ਹੈ।
ਇਸ ਕਦਮ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਨਵੀਂ ਪ੍ਰਣਾਲੀ ਦੇ ਤਹਿਤ, ਐਲ.ਟੀ. (ਲੋਅ ਟੈਂਸ਼ਨ) ਸ਼੍ਰੇਣੀ ਦੇ ਤਹਿਤ 50 ਕਿਲੋਵਾਟ ਤੱਕ ਦੇ ਲੋਡ ਵਿੱਚ ਨਵੇਂ ਕੁਨੈਕਸ਼ਨ ਜਾਂ ਤਬਦੀਲੀਆਂ ਦੀ ਮੰਗ ਕਰਨ ਵਾਲੇ ਬਿਨੈਕਾਰਾਂ ਜਾਂ ਖਪਤਕਾਰਾਂ ਨੂੰ ਕਿਸੇ ਲਾਇਸੰਸਸ਼ੁਦਾ ਇਲੈਕਟ੍ਰੀਕਲ ਠੇਕੇਦਾਰ ਤੋਂ ਕੋਈ ਟੈਸਟ ਰਿਪੋਰਟ ਜਾਂ ਇਮਾਰਤ ਵਿੱਚ ਬਿਜਲੀ ਸਬੰਧੀ ਵਿਵਸਥਾ ਲਈ ਕੋਈ ਸਵੈ-ਪ੍ਰਮਾਣੀਕਰਨ/ਦਸਤਖਤ ਕੀਤੇ ਦਸਤਾਵੇਜ਼ ਜਮ੍ਹਾ ਕਰਨ ਦੀ ਲੋੜ ਨਹੀਂ ਹੋਵੇਗੀ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਵੱਡੀ ਕਾਮਯਾਬੀ: ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਇਸ ਦੀ ਬਜਾਏ, ਆਨਲਾਈਨ ਅਰਜ਼ੀ ਫਾਰਮ ਵਿੱਚ ਇੱਕ ਘੋਸ਼ਣਾ ਹੋਵੇਗੀ ਜਿਸ ਵਿੱਚ ਬਿਨੈਕਾਰ ਘੋਸ਼ਣਾ ਕਰੇਗਾ “ਕਿ ਇਮਾਰਤ ਵਿੱਚ ਅੰਦਰੂਨੀ ਤਾਰਾਂ ਇੱਕ ਲਾਇਸੰਸਸ਼ੁਦਾ ਇਲੈਕਟ੍ਰੀਕਲ ਠੇਕੇਦਾਰ/ਸਰਕਾਰ ਦੇ ਮਨੋਨੀਤ ਅਧਿਕਾਰੀ ਵੱਲੋਂ ਲਗਾਈਆਂ ਗਈਆਂ ਹਨ ਅਤੇ ਟੈਸਟ ਕੀਤਾ ਗਿਆ ਹੈ ਅਤੇ ਟੈਸਟ ਸਰਟੀਫਿਕੇਟ ਬਿਨੈਕਾਰ ਕੋਲ ਉਪਲਬਧ ਹੈ।” ਜ਼ਿਕਰਯੋਗ ਹੈ ਕਿ, PSPCL (AP ਨੂੰ ਛੱਡ ਕੇ) ਵਿੱਚ 50KW ਤੋਂ ਘੱਟ ਲੋਡ ਵਾਲੇ ਕੁੱਲ ਕੁਨੈਕਸ਼ਨ 99.5% ਤੋਂ ਵੱਧ ਹਨ।ਉਹਨਾਂ ਕਿਹਾ ਕਿ ਐਲ.ਟੀ. ਸਪਲਾਈ ‘ਤੇ 50 ਕਿਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ, ਟੈਸਟ ਰਿਪੋਰਟ ਜਮ੍ਹਾ ਕਰਨਾ ਲਾਜ਼ਮੀ ਰਹੇਗੀ, ਪਰ ਪੀਐਸਪੀਸੀਐਲ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਦੀ ਲੋੜ ਨਹੀਂ ਹੋਵੇਗੀ। ਇਸੇ ਤਰ੍ਹਾਂ, ਸਾਰੇ ਨਵੇਂ ਐਚ.ਟੀ. (ਹਾਈ ਟੈਂਸ਼ਨ) ਅਤੇ ਈ.ਐਚ.ਟੀ. (ਐਕਸਟਰਾ ਹਾਈ ਟੈਂਸ਼ਨ) ਬਿਨੈਕਾਰਾਂ ਲਈ, ਚੀਫ ਇਲੈਕਟ੍ਰੀਕਲ ਇੰਸਪੈਕਟਰ (ਸੀਈਆਈ) ਵੱਲ ਨਿਰੀਖਣ ਰਿਪੋਰਟ ਲਾਜ਼ਮੀ ਰਹੇਗੀ; ਹਾਲਾਂਕਿ, ਟੈਸਟ ਰਿਪੋਰਟ ਜਮ੍ਹਾ ਕਰਨਾ ਹੁਣ ਜ਼ਰੂਰੀ ਨਹੀਂ ਹੋਵੇਗਾ।ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਲੋਡ ਐਕਸਟੈਂਸ਼ਨ ਦੀ ਮੰਗ ਕਰਨ ਵਾਲੇ ਮੌਜੂਦਾ ਐਚ.ਟੀ./ਈ.ਐਚ.ਟੀ. ਖਪਤਕਾਰਾਂ ਦੀ ਸ਼੍ਰੇਣੀ ਵਿੱਚ, ਸੀਈਆਈ ਨਿਰੀਖਣ ਸਿਰਫ਼ ਉਦੋਂ ਹੀ ਲੋੜੀਂਦਾ ਹੋਵੇਗਾ ਜਦੋਂ ਇੱਕ ਨਵਾਂ ਟ੍ਰਾਂਸਫਾਰਮਰ ਲਗਾਇਆ ਜਾਵੇਗਾ। ਹੋਰ ਸਾਰੇ ਮਾਮਲਿਆਂ ਵਿੱਚ, ਸੀਈਆਈ ਪ੍ਰਮਾਣੀਕਰਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਪ੍ਰਕਿਰਿਆ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਏਗਾ, ਪਾਰਦਰਸ਼ਤਾ ਵਧਾਏਗਾ ਅਤੇ ਕੁਨੈਕਸ਼ਨ ਜਲਦ ਜਾਰੀ ਕਰਨ ਦੇ ਸਮੱਰਥ ਬਣਾਏਗਾ।ਬਿਜਲੀ ਮੰਤਰੀ ਨੇ ਕਿਹਾ ਕਿ ਬਿਨੈਕਾਰ/ਖਪਤਕਾਰ ਵੱਲੋਂ ਨਵਾਂ ਕੁਨੈਕਸ਼ਨ/ਵਾਧੂ ਲੋਡ/ਮੰਗ/ਨਾਮ ਬਦਲਣ ਆਦਿ ਲਈ ਲਾਇਸੰਸਸ਼ੁਦਾ ਬਿਜਲੀ ਠੇਕੇਦਾਰ ਰਾਹੀਂ ਜਮ੍ਹਾਂ ਕਰਵਾਈ ਗਈ ਟੈਸਟ ਰਿਪੋਰਟ (ਜਿੱਥੇ ਵੀ ਲਾਗੂ ਹੋਵੇ) ਦੀ ਤਸਦੀਕ ਪੀਐਸਪੀਸੀਐਲ ਵੱਲੋਂ ਨਹੀਂ ਕੀਤੀ ਜਾਵੇਗੀ।ਬਿਜਲੀ ਮੰਤਰੀ ਨੇ ਦੁਹਰਾਇਆ ਕਿ ਸੁਰੱਖਿਆ ਨਿਯਮਾਂ ਦੀ ਪਾਲਣਾ ਪ੍ਰਮੁੱਖ ਤਰਜੀਹ ਰਹੇਗੀ। ਸਾਰੇ ਮੌਜੂਦਾ ਐਚ.ਟੀ./ਈ.ਐਚ.ਟੀ. ਖਪਤਕਾਰ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸੀਈਆਈ ਵੱਲੋਂ ਦੁਆਰਾ ਸਾਲਾਨਾ ਨਿਰੀਖਣ ਕਰਵਾਉਂਦੇ ਰਹਿਣਗੇ।

ਇਹ ਵੀ ਪੜ੍ਹੋ  ਦੇਸ ਨੂੰ ਦਹਿਲਾਉਣ ਦੀ ਸਾਜਸ਼ ਨਾਕਾਮ;ਡਾਕਟਰ ਦੇ ਘਰੋਂ 300 ਕਿਲੋ RDX ਤੇ AK-56 ਰਾਈਫ਼ਲ ਬਰਾਮਦ

ਉਨ੍ਹਾਂ ਅੱਗੇ ਕਿਹਾ ਕਿ ਇਹ ਹਦਾਇਤਾਂ ਏ.ਪੀ. (ਖੇਤੀਬਾੜੀ ਬਿਜਲੀ) ਸ਼੍ਰੇਣੀ ਦੇ ਖਪਤਕਾਰਾਂ ਲਈ ਲਾਗੂ ਨਹੀਂ ਹੋਣਗੀਆਂ।ਇਸ ਸੁਧਾਰ ਨੂੰ ਕੁਸ਼ਲਤਾ ਅਤੇ ਵਿਸ਼ਵਾਸ-ਅਧਾਰਤ ਪ੍ਰਸ਼ਾਸਨ ਵੱਲ ਇੱਕ ਪ੍ਰਗਤੀਸ਼ੀਲ ਕਦਮ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਵਿੱਚ ਖਪਤਕਾਰ-ਪੱਖੀ, ਪਾਰਦਰਸ਼ੀ ਅਤੇ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ।
ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਕੋਲ ਹੁਣ ਲਗਭਗ 30,000 ਕਰਮਚਾਰੀਆਂ ਹਨ ਅਤੇ ਅਪ੍ਰੈਂਟਿਸ ਐਕਟ, 1961 ਦੇ ਮੁਤਾਬਕ 30 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੀ ਹਰੇਕ ਸੰਸਥਾ ਨੂੰ ਕੁੱਲ ਸਟਾਫ ਦੇ 2.5 ਫੀਸਦ ਤੋਂ 15 ਫੀਸਦ ਤੱਕ ਅਪ੍ਰੈਂਟਿਸ (ਇੰਟਰਨ) ਨੂੰ ਨਿਯੁਕਤ ਕਰਨ ਦੀ ਜ਼ਰੂਰਤ ਹੁੰਦੀ ਹੈ। ਇਸ ਸਬੰਧ ਵਿੱਚ, ਪੀਐਸਪੀਸੀਐਲ ਨੇ ਵਿੱਤੀ ਸਾਲ 2025-26 ਲਈ ਅਪ੍ਰੈਂਟਿਸ (ਇੰਟਰਨ) ਦੀ ਚੋਣ ਮੁਕੰਮਲ ਕਰ ਲਈ ਹੈ, ਜਿਸ ਨਾਲ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਭਵਿੱਖ ਦੇ ਰੁਜ਼ਗਾਰ ਲਈ ਰਾਹ ਪੱਧਰਾ ਕਰਦੇ ਹੋਏ ਕੌਮੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇਗਾ।ਉਹਨਾਂ ਦੱਸਿਆ ਕਿ ਲਾਈਨਮੈਨ ਟ੍ਰੇਡ ਵਿੱਚ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਸਿਖਲਾਈ ਲਈ, ਯੋਗ ਉਮੀਦਵਾਰਾਂ ਨੂੰ ਮੈਟ੍ਰਿਕ ਪਾਸ ਹੋਣਾ ਚਾਹੀਦਾ ਹੈ, ਮੈਟ੍ਰਿਕ ਪੱਧਰ ਤੱਕ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਚਾਹੀਦਾ ਹੈ ਅਤੇ ਇਲੈਕਟ੍ਰੀਸ਼ੀਅਨ ਜਾਂ ਵਾਇਰਮੈਨ ਟ੍ਰੇਡ ਵਿੱਚ ਆਈ.ਟੀ.ਆਈ. ਯੋਗਤਾ ਹੋਣੀ ਚਾਹੀਦੀ ਹੈ। ਚੋਣ ਪ੍ਰਕਿਰਿਆ ਕੰਪਿਊਟਰ ਅਧਾਰਤ ਟੈਸਟ (ਸੀਬੀਟੀ) ਰਾਹੀਂ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਚੁਣੇ ਗਏ ਉਮੀਦਵਾਰਾਂ ਨੂੰ ਪ੍ਰਵਾਨਿਤ ਸ਼ਡਿਊਲ ਅਨੁਸਾਰ ਪ੍ਰੈਕਟੀਕਲ ਅਤੇ ਸਿਧਾਂਤਕ ਸਿਖਲਾਈ ਲਈ ਵੱਖ-ਵੱਖ ਡਿਵੀਜ਼ਨਾਂ ਵਿੱਚ ਭੇਜਿਆ ਜਾਂਦਾ ਹੈ। ਸਿਖਲਾਈ ਦੌਰਾਨ ਉਨ੍ਹਾਂ ਨੂੰ 7700 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ।ਬਿਜਲੀ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ, 1,500 ਅਪ੍ਰੈਂਟਿਸਾਂ (ਇੰਟਰਨਾਂ) ਨੇ ਅਕਤੂਬਰ 2024 ਵਿੱਚ ਸਫਲਤਾਪੂਰਵਕ ਆਪਣੀ ਸਿਖਲਾਈ ਮੁਕੰਮਲ ਕੀਤੀ ਸੀ।

ਇਹ ਵੀ ਪੜ੍ਹੋ  ਹੋਟਲ ਕਾਰੋਬਾਰੀ ਦੇ ਘਰ ਅੱਗੇ ਫ਼ਾਈਰਿੰਗ ਕਰਨ ਵਾਲਾ ਲੱਕੀ ਪਟਿਆਲ ਗੈਂਗ ਦਾ ਗੁਰਗਾ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਇਸ ਸਫਲਤਾ ਦੇ ਆਧਾਰ ‘ਤੇ, ਨਵੇਂ ਬੈਚ ਲਈ 52-ਹਫ਼ਤਿਆਂ ਦਾ ਸਿਖਲਾਈ ਪ੍ਰੋਗਰਾਮ ਚਲਾਇਆ ਜਾਵੇਗਾ ਅਤੇ ਇਹ ਸਿਖਲਾਈ ਪ੍ਰੋਗਰਾਮ ਉਹਨਾਂ ਨੂੰ ਸਿਧਾਂਤਕ ਗਿਆਨ ਅਤੇ ਵਿਹਾਰਕ ਹੁਨਰ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।ਬਿਜਲੀ ਮੰਤਰੀ ਨੇ ਦੱਸਿਆ ਕਿ ਸਿਖਲਾਈ ਪਾਠਕ੍ਰਮ ਵਿੱਚ ਜ਼ਰੂਰੀ ਸੁਰੱਖਿਆ ਅਤੇ ਤਕਨੀਕੀ ਪਾਠ ਸ਼ਾਮਲ ਹੋਣਗੇ – ਜਿਸ ਵਿੱਚ ਨਿੱਜੀ ਸੁਰੱਖਿਆ ਉਪਕਰਣ (ਪੀ.ਪੀ.ਈ.), ਮੁੱਢਲੀ ਸਹਾਇਤਾ ਤਕਨੀਕਾਂ ਅਤੇ ਹਾਈ-ਟੈਂਸ਼ਨ (ਐਚ.ਟੀ.) ਅਤੇ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ‘ਤੇ ਸੁਰੱਖਿਅਤ ਕੰਮ ਕਰਨ ਦੇ ਅਭਿਆਸ ਸ਼ਾਮਲ ਹਨ। ਅਗਲੇ ਹਫ਼ਤਿਆਂ ਵਿੱਚ, ਸਿਖਿਆਰਥੀ ਵੋਲਟੇਜ, ਕਰੰਟ ਅਤੇ ਵਿਰੋਧ ਦਾ ਮਾਪ, ਐਚ.ਟੀ. /ਐਲ.ਟੀ. ਲਾਈਨਾਂ ਦੀ ਸਥਾਪਨਾ ਅਤੇ ਰੱਖ-ਰਖਾਅ, ਕੇਬਲ ਜੋੜਨ, ਅਰਥਿੰਗ ਸਿਸਟਮ ਅਤੇ ਮੀਟਰ ਲਗਾਉਣ ਬਾਰੇ ਸਿੱਖਣਗੇ। ਉੱਨਤ ਮਾਡਿਊਲਾਂ ਵਿੱਚ ਨੁਕਸ ਖੋਜਣਾ, ਟ੍ਰਾਂਸਫਾਰਮਰ ਦੇ ਰੱਖ-ਰਖਾਅ, ਲਾਈਨਾਂ ਦੀ ਗਸ਼ਤ ਅਤੇ ਤੂਫਾਨ ਜਾਂ ਬਾਰਿਸ਼ ਤੋਂ ਬਾਅਦ ਐਮਰਜੈਂਸੀ ਪ੍ਰਤੀਕਿਰਿਆ ਸ਼ਾਮਲ ਹੈ।ਸਿਖਲਾਈ ਦੌਰਾਨ, ਅਪ੍ਰੈਂਟਿਸ (ਇੰਟਰਨ) ਤਜਰਬੇਕਾਰ ਪੀਐਸਪੀਸੀਐਲ ਕਰਮਚਾਰੀਆਂ ਦੀ ਨਿਗਰਾਨੀ ਹੇਠ ਕੰਮ ਕਰਨਗੇ, ਆਪਣੇ ਸੁਪਰਵਾਈਜ਼ਰਾਂ ਵੱਲੋਂ ਹਫਤਾਵਾਰੀ ਚੈੱਕ ਕੀਤੀਆਂ ਜਾਣ ਵਾਲੀਆਂ ਰੋਜ਼ਾਨਾ ਡਾਇਰੀਆਂ ਨੂੰ ਬਰਕਰਾਰ ਰੱਖਣਗੇ। ਸਿਖਲਾਈ ਸਫਲਤਾਪੂਰਵਕ ਮੁਕੰਮਲ ਹੋਣ ‘ਤੇ, ਉਮੀਦਵਾਰਾਂ ਦਾ ਸਿਧਾਂਤਕ ਅਤੇ ਵਿਵਹਾਰਕ ਮੁਲਾਂਕਣਾਂ ਰਾਹੀਂ ਮੁਲਾਂਕਣ ਕੀਤਾ ਜਾਵੇਗਾ, ਜਿਸ ਤੋਂ ਬਾਅਦ ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ (ਐਨਏਸੀ), ਨਵੀਂ ਦਿੱਲੀ ਵੱਲੋਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ।ਇਸ ਪਹਿਲਕਦਮੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸ੍ਰੀ ਅਰੋੜਾ ਨੇ ਕਿਹਾ, “ਇਹ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਨਾ ਸਿਰਫ਼ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤਕਨੀਕੀ ਹੁਨਰਾਂ ਨਾਲ ਲੈਸ ਕਰਦਾ ਹੈ ਬਲਕਿ ਬਿਜਲੀ ਖੇਤਰ ਲਈ ਸਿਖਲਾਈ ਪ੍ਰਾਪਤ ਸਟਾਫ ਦੀ ਸਿੱਧੀ ਭਰਤੀ ਨੂੰ ਵੀ ਯਕੀਨੀ ਬਣਾਉਂਦਾ ਹੈ। ਇਹ ਪ੍ਰੋਗਰਾਮ ਇਹ ਵੀ ਯਕੀਨੀ ਬਣਾਉਂਦਾ ਹੈ ਕਿ ਸਾਡੇ ਨੌਜਵਾਨ ਨੌਕਰੀ ਲਈ ਤਿਆਰ, ਕੁਸ਼ਲ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਹਨ।”ਉਨ੍ਹਾਂ ਅੱਗੇ ਕਿਹਾ ਕਿ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਸਿਖਲਾਈ ਦਾ ਸਫਲਤਾਪੂਰਵਕ ਮੁਕੰਮਲ ਹੋਣਾ ਪੀਐਸਪੀਸੀਐਲ ਵਿੱਚ ਸਹਾਇਕ ਲਾਈਨਮੈਨ (ਏਐਲਐਮ) ਦੇ ਅਹੁਦੇ ਲਈ ਮੁੱਢਲੀ ਯੋਗਤਾ ਮਾਪਦੰਡ ਨੂੰ ਦਰਸਾਉਂਦਾ ਹੈ ਅਤੇ ਅਪ੍ਰੈਂਟਿਸ (ਇੰਟਰਨ) ਨੂੰ ਬਿਜਲੀ ਖੇਤਰ ਵਿੱਚ ਇੱਕ ਸਪਸ਼ਟ ਅਤੇ ਯੋਗਤਾ-ਅਧਾਰਤ ਕਰੀਅਰ ਤਰੱਕੀ ਪ੍ਰਦਾਨ ਕਰਦਾ ਹੈ।ਇਸ ਪ੍ਰੈਸ ਕਾਨਫਰੰਸ ਦੌਰਾਨ ਬਿਜਲੀ ਵਿਭਾਗ ਦੇ ਸਕੱਤਰ ਸ੍ਰੀ ਬਸੰਤ ਗਰਗ ਆਈ.ਏ.ਐਸ. ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902951