Thursday, May 14, 2026
Home Blog Page 344

Punjab University Chandigarh ਪੁਲਿਸ ਛਾਉਣੀ ਵਿਚ ਤਬਦੀਲ; ਵਿਦਿਆਰਥੀਆਂ ਵੱਲੋਂ ਅੱਜ ਹੋਵੇਗਾ ਵੱਡਾ ਪ੍ਰਦਰਸ਼ਨ

0

Chandigarh News: ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਚੰਡੀਗੜ੍ਹ ਪੁਲਿਸ ਵੱਲੋਂ ਬੀਤੀ ਰਾਤ ਤੋਂ ਹੀ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਯੂਨੀਵਰਸਿਟੀ ਵਿੱਚ ਦਾਖਲੇ ਲਈ ਤਿੰਨਾਂ ਹੀ ਗੇਟਾਂ ਉੱਪਰ ਬੈਰੀਗੇਡਿੰਗ ਕਰਕੇ ਭਾਰੀ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ। ਹਾਲਾਤ ਇੱਥੋਂ ਤੱਕ ਉੱਪੜ ਗਏ ਹਨ ਕਿ ਸ਼ਿਨਾਖਤੀ ਕਾਰਡ ਦਿਖਾਉਣ ਦੇ ਬਾਵਜੂਦ ਵੀ ਬਹੁਤ ਸਾਰੇ ਵਿਦਿਆਰਥੀਆਂ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਇਸੇ ਤਰ੍ਹਾਂ ਚੰਡੀਗੜ੍ਹ ਦੀਆਂ ਪੰਜਾਬ ਅਤੇ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਦੇ ਦਾਖਲਾ ਪੁਆਇੰਟਾਂ ਉੱਪਰ ਵੀ ਭਾਰੀ ਸੁਰੱਖਿਆ ਵੱਲ ਤੈਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ Tarn Taran by Election;ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਹੋਇਆ ਖ਼ਤਮ

ਵਿਦਿਆਰਥੀ ਵੱਲੋਂ ਅੱਜ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਨੂੰ ਦੇਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ 10 ਅਤੇ 11 ਨਵੰਬਰ ਦੀ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ। ਪ੍ਰੰਤੂ ਇਸਦੇ ਬਾਵਜੂਦ ਵਿਦਿਆਰਥੀ ਵੱਡੀ ਗਿਣਤੀ ਵਿੱਚ ਇੱਥੇ ਡਟੇ ਹੋਏ ਹਨ। ਬੀਤੀ ਰਾਤ ਵੀ ਕਈ ਮੌਕਿਆਂ ਉੱਪਰ ਵਿਦਿਆਰਥੀਆਂ ਦੀਆਂ ਪੁਲਿਸ ਨਾਲ ਝੜਪਾਂ ਹੋਈਆਂ। ਅੱਧੀ ਰਾਤ ਨੂੰ ਪੁਲਿਸ ਵੱਲੋਂ ਯੂਨੀਵਰਸਿਟੀ ਦੇ ਮੁੱਖ ਗੇਟਾਂ ਨੂੰ ਬੰਦ ਕਰਨ ਦੇ ਰੋਸ ਵਜੋਂ ਵਿਦਿਆਰਥੀਆਂ ਨੇ ਪੁਲਿਸ ਦਾ ਵਿਰੋਧ ਕੀਤਾ। ਇਸ ਮੌਕੇ “ਯੂਨੀਵਰਸਿਟੀ ਪੰਜਾਬ ਦੀ” ਅਤੇ “ਚੰਡੀਗੜ੍ਹ ਪੁਲਿਸ ਗੋ ਬੈਕ” ਦੇ ਨਾਅਰੇ ਵੀ ਲਗਾਏ ਗਏ ।

ਇਹ ਵੀ ਪੜ੍ਹੋ SSP ਦੀ ਮੁਅੱਤਲੀ ਤੋਂ ਬਾਅਦ Election Commission ਦਾ ਵੱਡਾ ਫੈਸਲਾ; ਦਰਜ਼ ਪਰਚਿਆਂ ਤੇ ਗ੍ਰਿਫਤਾਰੀਆਂ ਦੀ ਹੋਵੇਗੀ ਪੜਤਾਲ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿ ਕੇਂਦਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਯੂਨੀਵਰਸਿਟੀ ਦੇ ਪਿਛਲੇ ਕਰੀਬ 59 ਸਾਲਾਂ ਤੋਂ ਚੱਲੇ ਆ ਰਹੇ ਸੈਨਟ ਨੂੰ ਭੰਗ ਕਰ ਦਿੱਤਾ ਸੀ। ਪ੍ਰੰਤੂ ਯੂਨੀਵਰਸਿਟੀ ਵਿਦਿਆਰਥੀਆਂ ਤੋਂ ਇਲਾਵਾ ਪੰਜਾਬ ਵਿੱਚ ਉੱਠੇ ਭਾਰੀ ਰੋਸ ਨੂੰ ਦੇਖਦਿਆਂ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਤੁਰੰਤ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਲਈ ਅੱਜ ਯੂਨੀਵਰਸਿਟੀ ਵਿੱਚ ਸਟੇਜ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੇ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਸਿਆਸੀ ਆਗੂਆਂ, ਸਮਾਜ ਕਾਰਕੁਨਾਂ ਅਤੇ ਕਲਾਕਾਰਾਂ ਸਹਿਤ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੇ ਪੁੱਜਣ ਦੀ ਉਮੀਦ ਹੈ। ਜਿਸ ਨੂੰ ਰੋਕਣ ਦੇ ਲਈ ਹੀ ਚੰਡੀਗੜ੍ਹ ਪੁਲਿਸ ਵੱਲੋਂ ਇਹ ਸਾਰੀ ਕਾਰਵਾਈ ਕੀਤੀ ਗਈ ਹੈ।

 

Tarn Taran by Election;ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਹੋਇਆ ਖ਼ਤਮ

0

👉ਬਾਹਰਲੇ ਵਿਅਕਤੀਆਂ ਨੂੰ ਹਲਕਾ ਛੱਡਣ ਦੇ ਹੁਕਮ
Tarn Taran News: ਪੰਜਾਬ ਦੇ ਬਹੁਚਰਚਿਤ ਹਲਕੇ ਤਰਨਤਾਰਨ ਦੀ ਜਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ ਰੁਕ ਗਿਆ ਹੈ। ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਵੋਟਾਂ ਪੈਣ ਤੋਂ 24 ਘੰਟੇ ਪਹਿਲਾਂ ਖੁੱਲੇ ਚੋਣ ਪ੍ਰਚਾਰ ਉੱਪਰ ਰੋਕ ਲੱਗ ਜਾਂਦੀ ਹੈ। ਇਸ ਹਲਕੇ ਲਈ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਸਦੇ ਨਤੀਜ਼ੇ 14 ਨਵੰਬਰ ਨੂੰ ਆਉਣਗੇ। ਇਹ ਉੱਪ ਚੋਣ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਜੂਨ ਮਹੀਨੇ ਵਿਚ ਬੀਮਾਰੀ ਕਾਰਨ ਹੋਈ ਮੌਤ ਤੋਂ ਬਾਅਦ ਹੋਣ ਜਾ ਰਹੀ ਹੈ। ਇਸ ਉੱਪ ਚੋਣ ਨੂੰ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਨੇ ਆਪਣੇ ਵਕਾਰ ਦਾ ਸਵਾਲ ਬਣਾਇਆ ਹੋਇਆ। ਇਸ ਹਲਕੇ ਨੂੰ ਪੰਥਕ ਹਲਕਾ ਵੀ ਮੰਨਿਆ ਜਾਂਦਾ ਹੈ, ਜਿਸਦੇ ਚੱਲਦੇ ਇੱਥੇ ਪੰਜ-ਕੋਣਾ ਮੁਕਬਲਾ ਹੁੰਦਾ ਜਾਪ ਰਿਹਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਹਾਲਾਂਕਿ ਸਮੂਹ ਸਿਆਸੀ ਧਿਰਾਂ ਵੱਲੋਂ ਆਪਣੇ ਉਮੀਦਵਾਰ ਦੀ ਜਿੱਤ ਲਈ ਹਰ ਸੰਭਵ ਕੋਸ਼ਿਸ ਕੀਤੀ ਹੈ, ਜਿਸਦੇ ਵਿਚ ਚੋਣ ਰੈਲੀਆਂ ਤੋਂ ਇਲਾਵਾ ਰੋਡ ਸ਼ੋਅ ਕੀਤੇ ਗਏ ਅਤੇ ਪੰਜਾਬ ਤੋਂ ਬਾਹਰਲੇ ਰਾਜ਼ਾਂ ਦੇ ਵੱਡੇ ਆਗੂਆਂ ਵੱਲੋਂ ਵੀ ਚੋਣ ਪ੍ਰਚਾਰ ਵਿਚ ਸਮੂਲੀਅਤ ਕੀਤੀ ਗਈ। ਜਿਸਦੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਸਾਬਕਾ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਤੋਂ ਇਲਾਵਾ ਭਾਜਪਾ ਵੱਲੋਂ ਹਰਿਆਣਾ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਇਬ ਸਿੰਘ ਸੈਣੀ ਅਤੇ ਸ਼੍ਰੀਮਤੀ ਰੇਖਾ ਗੁਪਤਾ ਵੀ ਇੱਥੈ ਆ ਚੁੱਕੇ ਹਨ। ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵੀ ਸਾਰੀਆਂ ਪਾਰਟੀਆਂ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਵਿਚ ਕਰਨ ਲਈ ਹੰਭਲਾ ਮਾਰਿਆ ਗਿਆ।

ਇਹ ਵੀ ਪੜ੍ਹੋ ਯੁਵਕ ਮੇਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸ਼ਾਹ ਅਸਵਾਰ ਬਣਾਉਂਦੇ ਹਨ: ਡਾ ਗੋਸਲ

1 ਲੱਖ 92 ਹਜ਼ਾਰ ਵੋਟਰ ਚੁਣਨਗੇ ਨਵਾਂ ਵਿਧਾਇਕ
ਇਸ ਹਲਕੇ ਦਾ ਨਵਾਂ ਵਿਧਾਇਕ ਚੁਣਨ ਲਈ ਕਰੀਬ 1 ਲੱਖ 92 ਵੋਟਰ 11 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇਂ ਤੱਕ ਆਪਣੀਆਂ ਵੋਟਾਂ ਦਾ ਭੁਗਤਾਣ ਕਰਨਗੇ। ਇਸਦੇ ਲਈ ਚੋਣ ਅਧਿਕਾਰੀਆਂ ਵੱਲੋਂ ਇੱਥੇ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਤੇ ਨਿਰਪੱਖ ਚੋਣਾਂ ਲਈ ਮਾਈਕਰੋ ਆਬਜਰੱਵਰ ਅਤੇ ਪੋਲਿੰਗ ਸਟੇਸ਼ਨਾਂ ‘ਤੇ ਵੈੱਬ ਕੈਮਰਿਆਂ ਦਾ ਇੰਤਜ਼ਾਮ ਹੋਵੇਗਾ। ਇਸਤੋਂ ਇਲਾਵਾ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਪੁੱਜ ਚੁੱਕੀਆਂ ਹਨ।

ਇਹ ਵੀ ਪੜ੍ਹੋ ਬਠਿੰਡਾ-ਜੈਤੋ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਚ ਬੱਚੇ ਸਹਿਤ ਤਿੰਨ ਦੀ ਹੋਈ ਮੌ+ਤ, ਚਾਰ ਜਖ਼ਮੀ

ਹਲਕੇ ਵਿਚ ਉਮੀਦਵਾਰਾਂ ਦੀ ਸਥਿਤੀ
ਜੇਕਰ ਇਸ ਹਲਕੇ ਵਿਚ ਉਮੀਦਵਾਰਾਂ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਜਦਕਿ ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ‘ਤੇ ਭਰੋਸਾ ਜਤਾਇਆ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਭਾਜਪਾ ਵੱਲੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ। ਜਦਕਿ ਪੰਥਕ ਧਿਰਾਂ ਵੱਲੋਂ ਜੇਲ੍ਹ ਵਿਚ ਬੰਦ ਭਾਈ ਸੰਦੀਪ ਸਿੰਘ ਸਨੀ ਦੇ ਭਰਾ ਭਾਈ ਮਨਦੀਪ ਸਿੰਘ ਨੂੰ ਚੋਣ ਮੈਦਾਨ ਵਿਚ ਲਿਆਂਦਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

NDA ਦੇ ਪੱਖ ਵਿੱਚ ਬਿਹਾਰ ਦੀ ਜਨਤਾ ਵਿੱਚ ਜਬਰਦਸਤ ਉਤਸਾਹ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਮੁੱਖ ਮੰਤਰੀ ਨੇ ਬਗਾਹ ਵਿੱਚ ਕੀਤਾ ਰੋਡ ਸ਼ੋ, ਕਿਹਾ-ਬਿਹਾਰ ਵਿੱਚ ਕਾਇਮ ਰਵੇਗਾ ਸੁਸ਼ਾਸਨ ਦਾ ਦੌਰ
Haryana News: Bihar Election; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਬਿਹਾਰ ਦੇ ਬਗਾਹ ਵਿਧਾਨਸਭਾ ਖੇਤਰ ਵਿੱਚ ਐਨਡੀਏ ਗਠਜੋੜ ਦੇ ਉਮੀਦਵਾਰ ਦੇ ਸਮਰਥਨ ਵਿੱਚ ਸ਼ਾਨਦਾਰ ਚੌਣ ਰੋਡ ਸ਼ੋ ਕੀਤਾ। ਇਸ ਦੌਰਾਨ ਮੁੱਖ ਮੰਤਰੀ ਦੇ ਸੁਆਗਤ ਵਿੱਚ ਜਨਸੈਲਾਬ ਵੇਖਣ ਨੂੰ ਮਿਲਿਆ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੀ ਜਨਤਾ ਵਿੱਚ ਐਨਡੀਏ ਪ੍ਰਤੀ ਜਬਰਦਸਤ ਉਤਸਾਹ ਹੈ ਅਤੇ ਜਨਤਾ ਆਗਾਮੀ ਵਿਧਾਨਸਭਾ ਚੌਣਾਂ ਵਿੱਚ ਇੱਕ ਵਾਰ ਫੇਰ ਐਨਡੀਏ ਦੀ ਸਰਕਾਰ ਬਨਣ ਜਾ ਰਹੀ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਟ੍ਰਿਪਲ ਇੰਜਨ ਦੀ ਸਰਕਾਰ ਜਨਭਲਾਈ ਅਤੇ ਵਿਕਾਸ ਦੇ ਨਵੇਂ ਆਯਾਮ ਪੈਦਾ ਕਰ ਰਹੀ ਹੈ।

ਇਹ ਵੀ ਪੜ੍ਹੋ ਹਿੰਦ ਦੀ ਚਾਦਰ ਮੈਰਾਥਨ ਨੂੰ ਹਰੀ ਝੰਡੀ, 61 ਹਜ਼ਾਰ ਨੌਜੁਆਨਾਂ ਨੇ ਲਿਆ ਹਿੱਸਾ

ਉਨ੍ਹਾਂ ਨੇ ਕਿਹਾ ਕਿ ਬਿਹਾਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜਬੂਤ ਕਰਨ, ਨੌਜੁਆਨਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਾਉਣ ਅਤੇ ਵਿਕਾਸ ਨੂੰ ਨਵੀ ਦਿਸ਼ਾ ਦੇਣ ਲਈ ਐਨਡੀਏ ਸਰਕਾਰ ਪੂਰੀ ਤਰ੍ਹਾਂ ਤੋਂ ਪ੍ਰਤੀਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬਿਹਾਰ ਨੇ ਹਮੇਸ਼ਾ ਸੁਸ਼ਾਸਨ ਨੂੰ ਪ੍ਰਾਥਮਿਕਤਾ ਦਿੱਤੀ ਹੈ। ਐਨਡੀਏ ਸਰਕਾਰ ਨੇ ਸੂਬੇ ਦੇ ਵਿਕਾਸ ਦੀ ਗਤੀ ਤੇਜ ਕੀਤੀ, ਕਾਨੂੰਨ ਦਾ ਰਾਜ ਕਾਇਮ ਕੀਤਾ ਅਤੇ ਧੀਆਂ ਦੀ ਸੁਰੱਖਿਆ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵਰਣਯੋਗ ਕੰਮ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੀ ਜਨਤਾ ਨੇ ਐਨਡੀਏ ‘ਤੇ ਭਰੋਸਾ ਕਰ ਕੇ ਉਸ ਨੂੰ ਸ਼ਾਸਨ ਦਾ ਮੌਕਾ ਦਿੱਤਾ ਅਤੇ ਅੱਜ ਉਸ ਦੇ ਨਤੀਜੇ ਸਭ ਤੇ ਸਾਹਮਣੇ ਹਨ। ਵਿਕਾਸ ਹੋ ਰਿਹਾ ਹੈ, ਸੁਰੱਖਿਆ ਅਤੇ ਸਥਿਰਤਾ ਦਾ ਮਾਹੌਲ ਹੈ।

ਇਹ ਵੀ ਪੜ੍ਹੋ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਸਰੋਤ: CM ਨਾਇਬ ਸਿੰਘ ਸੈਣੀ

ਉਨ੍ਹਾਂ ਨੇ ਕਿਹਾ ਕਿ ਬਿਹਾਰ ਵਿੱਚ ਇੱਕ ਵਾਰ ਫੇਰ ਐਨਡੀਏ ਦੀ ਸਰਕਾਰ ਬਨਣ ਨਾਲ ਰਾਜ ਨੂੰ ਟ੍ਰਿਪਲ ਇੰਜਨ ਦੀ ਤਾਕਤ ਮਿਲੇਗੀ ਜਿਸ ਨਾਲ ਵਿਕਾਸ ਹੋਰ ਤੇਜੀ ਨਾਲ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਨਡੀਏ ਗਠਜੋੜ ਨੂੰ ਸਫਲ ਬਨਾਉਣ ਅਤੇ ਸੁਸ਼ਾਸਨ ਦੀ ਇਸ ਯਾਤਰਾ ਨੂੰ ਲਗਾਤਾਰ ਬਣਾਏ ਰਖਣ। ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਜਨਤਾ ਆਪਣੇ ਆਸ਼ੀਰਵਾਦ ਨਾਲ ਐਨਡੀਏ ਨੂੰ ਫੇਰ ਤੋਂ ਜਨਾਦੇਸ਼ ਦੇਵੇਗੀ ਅਤੇ ਬਿਹਾਰ ਨੂੰ ਵਿਕਾਸ ਦੇ ਨਵੇਂ ਰਸਤੇ ‘ਤੇ ਅੱਗੇ ਵਧਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਿੰਦ ਦੀ ਚਾਦਰ ਮੈਰਾਥਨ ਨੂੰ ਹਰੀ ਝੰਡੀ, 61 ਹਜ਼ਾਰ ਨੌਜੁਆਨਾਂ ਨੇ ਲਿਆ ਹਿੱਸਾ

0

Haryana News:ਕੇਂਦਰੀ ਰਿਹਾਇਸ, ਊਰਜਾ ਅਤੇ ਸ਼ਹਿਰੀ ਮਾਮਲੇ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੀ ਸ਼ਹਾਦਤ ਤੋਂ ਪ੍ਰੇਰਣਾ ਮਿਲਦੀ ਹੈ ਕਿ ਸਾਨੂੰ ਸਮਾਜ, ਧਰਮ ਅਤੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ।ਕੇਂਦਰੀ ਮੰਤਰੀ ਐਂਤਵਾਰ ਨੂੰ ਕਰਨਾਲ ਵਿੱਚ ਐਨਡੀਆਰਆਈ ਚੌਂਕ ‘ਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਿੰਦ ਦੀ ਚਾਦਰ ਮੈਰਾਥਨ ਨੂੰ ਹਰੀ ਝੰਡੀ ਵਿਖਾਉਣ ਤੋਂ ਪਹਿਲਾਂ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੇ 350 ਸਾਲਾਂ ਸ਼ਹੀਦੀ ਦਿਵਸ ‘ਤ। ਕਰਨਾਲ ਦੇ ਨਾਲ ਨਾਲ ਦੇਸ਼ਭਰ ਵਿੱਚ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹਜ਼ਾਰਾਂ ਨੌਜੁਆਨ 9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਇੱਕਠੇ ਹੋਏ ਹਨ। ਇੱਥੇ ਆਯੋਜਿਤ ਯਾਤਰਾ ਇਤਿਹਾਸ ਰਚ ਰਹੀ ਹੈ।

ਇਹ ਵੀ ਪੜ੍ਹੋ ਯੁਵਕ ਮੇਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸ਼ਾਹ ਅਸਵਾਰ ਬਣਾਉਂਦੇ ਹਨ: ਡਾ ਗੋਸਲ

ਇਹ ਯਾਤਰਾ ਸਿਰਫ਼ ਦੌੜ ਨਹੀਂ ਸਗੋਂ ਦੇਸ਼ ਨੂੰ ਆਜਾਦ ਕਰਾਉਣ ਵਾਲਿਆਂ ਪ੍ਰਤੀ ਸ਼ਰਧਾਂਜਲੀ ਵਿਅਕਤ ਕਰਨ ਲਈ ਇੱਕ ਉਤਸਾਹ, ਜੱਜਬਾ ਅਤੇ ਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸੈਂਕੜਾਂ ਨੌਜੁਆਨਾਂ ਨੇ 21 ਕਿਲ੍ਹੋਮੀਟਰ ਲੰਬੀ ਅਤੇ 10 ਕਿਲ੍ਹੋਮੀਟਰ ਲੰਬੀ ਦੌੜ ਵਿੱਚ ਹਿੱਸਾ ਲਿਆ ਹੈ ਅਤੇ ਹੁਣ ਲਗਭਗ 61 ਹਜ਼ਾਰ ਨੌਜੁਆਨ 5 ਕਿਲ੍ਹੋਮੀਟਰ ਲੰਬੀ ਦੌੜ ਵਿੱਚ ਹਿੱਸਾ ਲੈ ਰਹੇ ਹਨ।ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਸਥਿਤ ਗੁਰੂਦੁਆਰਾ ਸ਼ੀਸ਼ਗੰਜ ਦੇ ਸਥਾਨ ‘ਤੇ ਸ਼੍ਰੀ ਗੁਰੂ ਤੇਗ ਬਹਾਦੁਰ ਦਾ ਧੜ ਸਿਰ ਤੋਂ ਵੱਖ ਕਰ ਦਿੱਤਾ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਸ਼ੀਸ਼ ਨੂੰ ਦਿੱਲੀ ਤੋਂ ਆਨੰਦਪੁਰ ਸਾਹਿਬ ਲੈ ਜਾਣ ਦੀ ਘਟਨਾ ਦੌਰਾਨ ਹਰਿਆਣਾ ਦੀ ਧਰਤੀ ਨਾਲ ਜੁੜੇ ਇੱਕ ਬਲਿਦਾਨ ਦਾ ਵੀ ਵਰਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹਾ ਦੇ ਬੜਖਾਲਸਾ ਪਿੰਡ ਦੇ ਇੱਕ ਨੌਜੁਆਨ ਨੇ ਗੁਰੂ ਜੀ ਦੇ ਸ਼ੀਸ਼ ਨੂੰ ਮੁਗਲ ਸੇਨਾ ਤੋਂ ਬਚਾਉਣ ਲਈ ਆਪਣਾ ਸ਼ੀਸ਼ ਕਟਵਾ ਦਿੱਤਾ।

ਇਹ ਵੀ ਪੜ੍ਹੋ ਬਠਿੰਡਾ-ਜੈਤੋ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਚ ਬੱਚੇ ਸਹਿਤ ਤਿੰਨ ਦੀ ਹੋਈ ਮੌ+ਤ, ਚਾਰ ਜਖ਼ਮੀ

ਕੇਂਦਰੀ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾਈ ਅਤੇ ਯਾਤਰਾ ‘ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਤੋਂ ਪਹਿਲਾਂ ਮੰਤਰੀ ਦੀ ਮੌਜ਼ੂਦਗੀ ਵਿੱਚ ਹਿੰਦ ਦੀ ਚਾਦਰ, ਸ਼੍ਰੀ ਗੁਰੂ ਤੇਗ ਬਹਾਦੁਰ ਗੀਤ ਲਾਂਚ ਕੀਤਾ ਗਿਆ। ਇਸ ਮੌਕੇ ‘ਤੇ ਕੀਰਤਨ ਤੋਂ ਇਲਾਵਾ ਸ਼ਬਦ ਗਾਇਨ ਵੀ ਕੀਤਾ ਗਿਆ। ਮੈਰਾਥਨ ਵਿੱਚ ਸ਼ਾਮਲ ਲੋਕਾਂ ਨੇ ਬੋਲੇ ਸੋ ਨਿਹਾਲ ਅਤੇ ਭਾਰਤ ਮਾਤਾ ਦੀ ਜੈਅ ਦੇ ਜੈਅਕਾਰੇ ਲਗਾਏ। ਪੋ੍ਰਗਰਾਮ ਵਿੱਚ ਕੇਂਦਰੀ ਮੰਤਰੀ ਨੂੰ ਕ੍ਰਿਪਾਣ ਅਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਫੋਟੋ ਭੇਂਟ ਕੀਤਾ ਗਿਆ।ਇਸ ਮੌਕੇ ‘ਤੇ ਵਿਧਾਇਕ ਜਗਮੋਹਨ ਆਨੰਦ, ਇੰਦਰੀ ਦੇ ਵਿਧਾਇਕ ਰਾਮਕੁਮਾਰ ਕਸ਼ਯਪ, ਅਸੰਧ ਦੇ ਵਿਧਾਇਕ ਯੋਗੇਂਦਰ ਰਾਣਾ, ਨੀਲੋਖੇੜੀ ਦੇ ਭਗਵਾਨਦਾਸ ਕਬੀਰਪੰਥੀ, ਡਿਪਟੀ ਕਮੀਸ਼ਨਰ ਉਤਮ ਸਿੰਘ, ਐਸਪੀ ਗੰਗਾ ਰਾਮ ਪੂਨਿਆ, ਮੇਅਰ ਰੇਣੂ ਬਾਲਾ ਗੁਪਤਾ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਲਾਠਰ ਸਮੇਤ ਪ੍ਰਸ਼ਾਸਣਿਕ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮਾਤਾ ਸੀਤਾ ਦੇਵੀ ਜੀ ਦੀ 14ਵੀਂ ਬਰਸੀ ‘ਤੇ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ, 53 ਯੂਨਿਟ ਖੂਨ ਇਕੱਤਰ

0

Bathinda News: ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੇ ਸਤਿਕਾਰਯੋਗ ਮਾਤਾ ਸਵਰਗੀ ਸ਼੍ਰੀਮਤੀ ਸੀਤਾ ਦੇਵੀ ਜੀ ਦੀ 14ਵੀਂ ਬਰਸੀ ‘ਤੇ ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਬੈਂਕ, ਬਠਿੰਡਾ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ। ਇਸ ਦੌਰਾਨ ਖੂਨ ਦਾਨੀਆਂ ਨੇ 53 ਯੂਨਿਟ ਖੂਨਦਾਨ ਕਰਕੇ ਮਾਤਾ ਸੀਤਾ ਦੇਵੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਅਸ਼ੋਕ ਬਾਲਿਆਂਵਾਲੀ ਨੇ ਆਪਣੀ ਮਾਂ ਨੂੰ ਯਾਦ ਕਰਦੇ ਹੋਏ, ਕਿਹਾ, “ਇੱਕ ਮਾਂ ਸਾਡੀ ਪਹਿਲੀ ਅਧਿਆਪਕਾ ਅਤੇ ਪ੍ਰੇਰਨਾ ਹੈ। ਉਨ੍ਹਾਂ ਦੀ ਸੇਵਾ, ਕੁਰਬਾਨੀ ਅਤੇ ਪਿਆਰ ਦੀ ਭਾਵਨਾ ਨੇ ਹਮੇਸ਼ਾ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਮਾਜ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ।”ਕੈਂਪ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਦਿਆਲ ਦਾਸ ਸੋਢੀ, ਅਸ਼ੋਕ ਭਾਰਤੀ, ਸ਼ਾਮ ਲਾਲ ਬਾਂਸਲ, ਨੀਰਜ ਜੌੜਾ, ਜੈਅੰਤ ਸ਼ਰਮਾ, ਹਰੀਸ਼ ਕੁਮਾਰ,

ਇਹ ਵੀ ਪੜ੍ਹੋ ਯੁਵਕ ਮੇਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸ਼ਾਹ ਅਸਵਾਰ ਬਣਾਉਂਦੇ ਹਨ: ਡਾ ਗੋਸਲ

ਡਾ: ਵੀਨਾ ਗਰਗ, ਸੋਨੀਆ ਨਈਅਰ, ਆਨੰਦ ਗੁਪਤਾ, ਲਵ ਸਚਦੇਵਾ, ਕਰਨ ਸਿੰਘ, ਸ਼ਾਂਤਨੂੰ ਸ਼ਰਮਾ, ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਅਮਿਤ ਕਪੂਰ, ਜ਼ਿਲ੍ਹਾ ਪ੍ਰਧਾਨ ਜੀਵਨ ਗੋਇਲ, ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਗੋਇਲ, ਸਾਬਕਾ ਪ੍ਰਧਾਨ ਦਰਸ਼ਨ ਜੌੜਾ, ਹਰੀਸ਼ ਟਿੰਕੂ, ਵੇਦ ਪ੍ਰਕਾਸ਼ ਬੇਦੀ, ਜਸਪਾਲ ਜੌੜਾ, ਹਰਨੇਕ ਸਿੰਘ ਅਤੇ ਉਨ੍ਹਾਂ ਦੀ ਟੀਮ, ਨਥਾਣਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ, ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਪ੍ਰੀਤਮ ਸਿੰਘ ਵਿਰਕ, ਗੁਰਜਿੰਦਰ ਸਾਹਨੀ, ਪੋਰਿੰਦਰ ਸਿੰਗਲਾ, ਰਾਜ ਕੁਮਾਰ, ਪ੍ਰਿੰਸ ਕੁਮਾਰ, ਦੋਸਤ ਵੈਲਫੇਅਰ ਸੁਸਾਇਟੀ ਤੋਂ ਰਮਣੀਕ ਵਾਲੀਆ, ਰਮੇਸ਼ ਗਰਗ, ਅਨਿਲ ਕੁਮਾਰ, ਮਨਦੀਪ ਜਿੰਦਲ, ਰਾਜੇਸ਼ ਸ਼ਰਮਾ, ਪ੍ਰੇਮ ਕਾਂਸਲ, ਰਜਿੰਦਰ ਸਿੰਗਲਾ, ਬਲਦੇਵ ਸਿੰਘ, ਦਵਿੰਦਰ ਸਿੰਘ, ਬਾਲਿਆਂਵਾਲੀ ਮੂਲ ਨਿਵਾਸੀ ਸਭਾ ਤੋਂ ਬਾਲ ਮੁਕੰਦ ਗਰਗ, ਵੇਦ ਪ੍ਰਕਾਸ਼ ਜਿੰਦਲ, ਪ੍ਰੇਮ ਜਿੰਦਲ, ਮੋਦਨ ਸਿੰਘ ਮਾਨ, ਸ਼ੀਸ਼ਨ ਮੋਦੀ, ਹੀਰਾ ਲਾਲ ਮੋਦੀ ਨੇ ਪਹੁੰਚ ਕੇ ਮਾਤਾ ਸੀਤਾ ਦੇਵੀ ਨੂੰ ਸ਼ਰਧਾਂਜਲੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਯੁਵਕ ਮੇਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸ਼ਾਹ ਅਸਵਾਰ ਬਣਾਉਂਦੇ ਹਨ: ਡਾ ਗੋਸਲ

0

👉ਪੀ.ਏ.ਯੂ. ਯੁਵਕ ਮੇਲਾ ਸ਼ਬਦ ਗਾਇਨ ਮੁਕਾਬਲੇ ਨਾਲ ਸ਼ੁਰੂ
Ludhiana News: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅੰਤਰ ਕਾਲਜ ਯੂਵਕ ਮੇਲੇ ਦਾ ਉਦਘਾਟਨ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਕੀਤਾ ਗਿਆ ਜਦੋਂ ਕਿ ਸਰਦਾਰਨੀ ਭੁਪਿੰਦਰ ਕੌਰ ਪਾਤਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਵਰਸਿਟੀ ਵੱਲੋਂ ਸਥਾਪਤ ‘ਸੁਰਜੀਤ ਪਾਤਰ ਸੱਥ’ ਵਿਖੇ ਹੋਏ ਉਦਘਾਟਨੀ ਸਮਾਗਮ ਦੌਰਾਨ ਇਕੱਤਰ ਵਿਦਿਆਰਥੀਆਂ, ਅਧਿਆਪਕਾਂ ਅਤੇ ਮਹਿਮਾਨਾਂ ਨੂੰ ਸੰਬੋਧਨ ਹੁੰਦਿਆ ਡਾ ਗੋਸਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਨੇ ਜਿੱਥੇ ਖੋਜ ਦੇ ਖੇਤਰ ਵਿੱਚ ਅੰਤਰ ਰਾਸ਼ਟਰੀ ਪ੍ਰਾਪਤੀਆਂ ਕੀਤੀਆਂ ਹਨ, ਉੱਥੇ ਖੇਡਾਂ, ਸਾਹਿਤ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਵੀ ਵਿਸ਼ਵ ਪੱਧਰ ਦੀਆਂ ਮੱਲਾਂ ਮਾਰੀਆਂ ਹਨ। ਡਾ. ਗੋਸਲ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਵਿੱਚ ਹੁੰਦੇ ਯੁਵਕ ਮੇਲੇ ਵਿਦਿਆਰਥੀਆਂ ਲਈ ਵਰਦਾਨ ਹੁੰਦੇ ਹਨ। ਉਹਨਾ ਕਿਹਾ ਕਿ ਯੁਵਕ ਮੇਲਿਆਂ ਦੀ ਤਾਸੀਰ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸਾਹ ਅਸਵਾਰ ਬਣਾਉਂਦੀ ਹੈ।

ਇਹ ਵੀ ਪੜ੍ਹੋ ਬਠਿੰਡਾ-ਜੈਤੋ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਚ ਬੱਚੇ ਸਹਿਤ ਤਿੰਨ ਦੀ ਹੋਈ ਮੌ+ਤ, ਚਾਰ ਜਖ਼ਮੀ

ਡਾ ਗੋਸਲ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜਿੱਤ ਹਾਰ ਦੀ ਚਿੰਤਾ ਕੀਤੇ ਬਿਨਾਂ ਸੁਹਿਰਦਤਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਸਵਾਗਤੀ ਸ਼ਬਦਾਂ ਦੌਰਾਨ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਅੰਦਰ ਵਸਦੀ ਕਲਾ ਅਤੇ ਹੁਨਰ ਨੂੰ ਉਜਾਗਰ ਕਰਨ ਲਈ ਯੁਵਕ ਮੇਲੇ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ.ਨਿਰਮਲ ਜੌੜਾ ਨੇ ਕਿਹਾ ਸਾਹਿਤਕ ਅਤੇ ਸੱਭਿਆਚਾਰਕ ਕਲਾਵਾਂ ਵਿੱਦਿਅਕ ਗਤੀਵਿਧੀਆਂ ਦਾ ਅਟੁੱਟ ਹਿੱਸਾ ਹਨ।ਸ਼ਾਮ ਨੂੰ ਹੋਏ ਕਾਵਿ ਉਚਾਰਣ ਅਤੇ ਹਾਸ ਰਸ ਕਾਵਿ ਮੁਕਾਬਲਿਆਂ ਦੀ ਪ੍ਰਧਾਨਗੀ ਕਰਦਿਆਂ ਸਰਦਾਰਨੀ ਭੁਪਿੰਦਰ ਕੌਰ ਪਾਤਰ ਨੇ ਕਿਹਾ ਕਿ ਅੱਜ ਦੀਆਂ ਕਵਿਤਾਵਾਂ ਸੁਣਕੇ ਮਹਿਸੂਸ ਹੋਇਆ ਕਿ ਨੌਜਵਾਨ ਪੀੜੀ ਸਾਹਿਤ ਵਿੱਚ ਵਧੇਰੇ ਰੁਚੀ ਰੱਖਦੀ ਹੈ। ਸਰਦਾਰਨੀ ਭੁਪਿੰਦਰ ਕੌਰ ਪਾਤਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਾਹਿਤਕ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਇਸ ਮੌਕੇ ਯੂਨੀਵਰਸਿਟੀ ਦੇ ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ. ਮਾਨਵ ਇੰਦਰਾ ਸਿੰਘ ਗਿੱਲ, ਖੇਤੀਬਾੜੀ ਕਾਲਜ ਦੇ ਡੀਨ ਡਾ ਚਰਨਜੀਤ ਸਿੰਘ ਔਲਖ, ਬਾਗਬਾਨੀ ਕਾਲਜ ਦੇ ਡੀਨ ਡਾ. ਰਿਸ਼ੀ ਇੰਦਰਾ ਸਿੰਘ ਗਿੱਲ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਵਧੀਕ ਨਿਰਦੇਸ਼ਕ ਖੋਜ ਡਾ ਗੁਰਜੀਤ ਸਿੰਘ ਮਾਗਟ ਅਤੇ ਫੋਟੋ ਆਰਟਿਸਟ ਸ਼੍ਰੀ ਤੇਜ ਪ੍ਰਤਾਪ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਹਿਯੋਗੀ ਨਿਰਦੇਸ਼ਕ ਸੱਭਿਆਚਾਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਯੁਵਕ ਮੇਲੇ ਦੇ ਸਾਹਿਤਕ, ਲਲਿਤ ਕਲਾਵਾਂ ਅਤੇ ਵਿਰਾਸਤੀ ਕਲਾਵਾਂ ਦੇ ਮੁਕਾਬਲੇ ਚਾਰ ਦਿਨ ਚੱਲਣਗੇ ਅਤੇ ਬਾਅਦ ਵਿੱਚ ਗਰੁੱਪ ਆਈਟਮਾਂ ਦੇ ਮੁਕਾਬਲੇ ਸ਼ੁਰੂ ਹੋਣਗੇ। ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਸ਼ਬਦ (ਸਮੂਹ) ਮੁਕਾਬਲੇ ਵਿੱਚ ਖੇਤਾਬਾੜੀ ਕਾਲਜ ਲੁਧਿਆਣਾ ਨੇ ਪਹਿਲਾ, ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਨੇ ਦੂਜਾ ਅਤੇ ਕਮਿਉਨਟੀ ਸਾਇੰਸ ਕਾਲਜ ਨੇ ਤੀਸਰਾ ਇਨਾਮ ਹਾਸਲ ਕੀਤਾ। ਇਸੇ ਤਰ੍ਹਾਂ ਵਿਅਕਤੀਗਤ ਸ਼ਬਦ ਮੁਕਾਬਲੇ ਵਿੱਚ ਪਹਿਲਾ ਇਨਾਮ ਗੁਰਵੀਰ ਸਿੰਘ ਨੇ, ਦੂਜਾ ਇਨਾਮ ਅਜੇਪ੍ਰੀਤ ਸਿੰਘ ਨੇ ਅਤੇ ਤੀਸਰਾ ਇਨਾਮ ਜਸਕੀਰਤ ਸਿੰਘ ਨੇ ਹਾਸਲ ਕੀਤਾ।ਸੰਯੁਕਤ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦਾ ਸੰਚਾਲਨ ਡਾ ਦਿਵਿਆ ਉਤਰੇਜਾ ਅਤੇ ਡਾ. ਸੁਮੇਧਾ ਭੰਡਾਰੀ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਵਿਸ਼ਾਲ ਬੈਕਟਰ, ਡਾ ਸਵਰਨਜੀਤ ਸਿੰਘ ਹੁੰਦਲ, ਡਾ. ਜਸਵਿੰਦਰ ਕੌਰ ਬਰਾੜ, ਡਾ. ਬੂਟਾ ਸਿੰਘ ਢਿੱਲੋਂ, ਵੱਖ-ਵੱਖ ਕਾਲਜਾਂ ਦੇ ਨਾਚ-ਨਾਟਕ-ਸੰਗੀਤ ਕਲੱਬਾਂ ਦੇ ਪ੍ਰਧਾਨ ਡਾ ਕਮਲਦੀਪ ਸੰਘਾ, ਡਾ ਗੁਰਨਾਜ਼ ਗਿੱਲ, ਡਾ ਕਰਨਵੀਰ ਸਿੰਘ ਗਿੱਲ, ਡਾ ਸੁਮਨ ਕੁਮਾਰੀ ਅਤੇ ਡਾ ਜਸਲੀਨ ਕੌਰ ਅਤੇ ਸ਼੍ਰੀ ਸਤਵੀਰ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਬਠਿੰਡਾ-ਜੈਤੋ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਚ ਬੱਚੇ ਸਹਿਤ ਤਿੰਨ ਦੀ ਹੋਈ ਮੌ+ਤ, ਚਾਰ ਜਖ਼ਮੀ

0

Jaito News: Road Accident; ਐਤਵਾਰ ਦੁਪਿਹਰ ਬਠਿੰਡਾ-ਜੈਤੋ ਰੋਡ ‘ਤੇ ਪਿੰਡ ਚੰਦਭਾਨ ਕੋਲ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਇੱਕ ਬੱਚੇ ਸਮੇਤ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਚਾਰ ਜਣੇ ਗੰਭੀਰ ਜਖ਼ਮੀ ਹੋ ਗਏ। ਇਹ ਹਾਦਸਾ ਹੋਂਡਾ ਸਿਟੀ ਕਾਰ ਨਾਲ ਵਾਪਰਿਆਂ, ਜਿਸਦੀ ਤੇਜ ਰਫ਼ਤਾਰ ਹੋਣ ਕਾਰਨ ਡਰਾਈਵਰ ਉੱਸਦੇ ਉੱਪਰੋਂ ਕੰਟਰੋਲ ਖੋਹ ਬੈਠਾ ਤੇ ਕਾਰ ਖਤਾਨਾਂ ਵਿਚ ਲੱਗੇ ਸਫੈਦੇ ਨਾਲ ਜਾ ਟਕਰਾਈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਜਿੱਥੇ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ, ਉਥੇ ਜਖ਼ਮੀਆਂ ਤੇ ਮ੍ਰਿਤਕਾਂ ਨੂੰ ਵੀ ਰਾਹਗੀਰਾਂ ਤੇ ਪਿੰਡ ਦੇ ਲੋਕਾਂ ਨੇ ਕਾਫ਼ੀ ਮੁਸ਼ੱਕਤ ਬਾਅਦ ਕੱਢਿਆ।

ਇਹ ਵੀ ਪੜ੍ਹੋ SSP ਦੀ ਮੁਅੱਤਲੀ ਤੋਂ ਬਾਅਦ Election Commission ਦਾ ਵੱਡਾ ਫੈਸਲਾ; ਦਰਜ਼ ਪਰਚਿਆਂ ਤੇ ਗ੍ਰਿਫਤਾਰੀਆਂ ਦੀ ਹੋਵੇਗੀ ਪੜਤਾਲ

ਮ੍ਰਿਤਕਾਂ ਦੀ ਪਹਿਚਾਣ ਸਿਮਰਜੀਤ ਕੌਰ ਤੇ ਰਾਜਵਿੰਦਰ ਸਿੰਘ ਦੋਨੋਂ ਵਾਸੀ ਚੰਦਭਾਨ ਅਤੇ ਗੁਰੂ ਕੀ ਢਾਬ ਵਾਸੀ ਅੰਗਰੇਜ਼ ਕੌਰ ਵਜੋਂ ਹੋਈ ਹੈ। ਜਖ਼ਮੀਆਂ ਨੂੰ ਸਮਾਜ ਸੇਵੀ ਸੰਸਥਾਵਾਂ ਵੱਲੋਂ ਪਹਿਲਾਂ ਕੋਟਕਪੂਰਾ ਦੇ ਸਿਵਲ ਹਸਪਤਾਲ ਅਤੇ ਬਾਅਦ ਵਿਚ ਹਾਲਾਤ ਗੰਭੀਰ ਹੋਣ ਕਾਰਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ਼ ਵਿਚ ਭਰਤੀ ਕਰਵਾਇਆ। ਜਾਣਕਾਰੀ ਮੁਤਾਬਕ ਕਾਰ ਸਵਾਰ ਪਿੰਡ ਚੰਦਭਾਨ ਤੋਂ ਹੀ ਚੱਲੇ ਸਨ ਅਤੇ ਜੈਤੋ ਨਜ਼ਦੀਕ ਬਰਾੜ ਪੈਲੇਸ ਦੇ ਵਿਚ ਆਪਣੀ ਲੜਕੀ ਦੇ ਵਿਆਹ ਵਿਚ ਜਾ ਰਹੇ ਸਨ ਪ੍ਰੰਤੂ ਦਸਿਆ ਜਾ ਰਿਹਾ ਕਿ ਚੰਦਭਾਨ ਤੋਂ ਦੋ ਕਿਲੋਮੀਟਰ ਬਾਅਦ ਹੀ ਇਹ ਹਾਦਸਾ ਵਾਪਰ ਗਿਆ। ਘਟਨਾ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ: ਤੀਰਥ ਯਾਤਰਾ ਦਾ ਦੂਜਾ ਕਾਫਲਾ ਪੰਜਾਬ ਤੋਂ ਰਵਾਨਾ

0

👉ਸੂਬਾ ਕਾਂਗਰਸ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਇਸ ਲਈ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰ ਰਹੇ
👉ਕੇਂਦਰ ਸਰਕਾਰ ਵਿੱਚ ਅਹੁਦਿਆਂ ਦੀ ਲਾਲਸਾ ਕਰਕੇ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂ ਸਿਰਫ਼ ‘ਸਜਾਵਟੀ ਮੰਤਰੀ’
ਧੂਰੀ (ਸੰਗਰੂਰ), 9 ਨਵੰਬਰ : Chief Minister Pilgrimage Scheme, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।


ਇਹ ਵੀ ਪੜ੍ਹੋ ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵੀ-ਦੇਵਤਿਆਂ, ਸੰਤਾਂ-ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਸ ਨੇਕ ਕਾਰਜ ਰਾਹੀਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ, ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਅਨੁਸਾਰ ਉਲੀਕੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ Moga Civil Hospital ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਸਮਾਗਮਾਂ ਅਤੇ ਮੁੱਖ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦਾ ਪ੍ਰੋਗਰਾਮ ਉਲੀਕਿਆ ਹੈ।ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕਾਂਗਰਸ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ ਜਿਸ ਕਾਰਨ ਉਹ ਗੈਰ-ਜ਼ਿੰਮੇਵਾਰ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬੇਤੁਕੇ ਬਿਆਨ ਕਿਸੇ ਆਮ ਜਾਂ ਸਮਝਦਾਰ ਵਿਅਕਤੀ ਦੁਆਰਾ ਨਹੀਂ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਤਰਨ ਤਾਰਨ ਚੋਣਾਂ ਵਿੱਚ ਆਪਣੀ ਪਾਰਟੀ ਦੀ ਸਪੱਸ਼ਟ ਹਾਰ ਨੂੰ ਮਹਿਸੂਸ ਕਰਦਿਆਂ ਸੂਬਾ ਕਾਂਗਰਸ ਮੁਖੀ ਬੌਖਲਾਏ ਹੋਏ ਹਨ, ਜਿਸ ਕਾਰਨ ਉਹ ਅਜਿਹੀਆਂ ਘਟੀਆ ਹਰਕਤਾਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੂੜੇ ਦੇ ਢੇਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ ‘ਚੋਂ ਕ੍ਰਮਵਾਰ ਵੀਵੀਪੈਟ ਅਤੇ ਈਵੀਐਮ ਦੀਆਂ ਪਰਚੀਆਂ ਮਿਲਣਾ ਭਾਰਤ ਦੇ ਚੋਣ ਕਮਿਸ਼ਨ ਦੇ ਕੰਮਕਾਜ ਦੇ ਨਾਲ-ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ ‘ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਮੁੱਖ ਮੰਤਰੀ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈਵੀਐਮ ਅਤੇ ਵੋਟ ਚੋਰੀ ‘ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਾਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀਬੀਐਮਬੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ Punjab ‘ਚ 150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ;ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਆਗੂ, ਜੋ ਭਾਰਤ ਸਰਕਾਰ ਵਿੱਚ ਅਹੁਦਿਆਂ ਲਈ ਭਾਜਪਾ ਵਿੱਚ ਸ਼ਾਮਲ ਹੋਏ ਸਨ, ਉਹ ਸਿਰਫ਼ ‘ਸਜਾਵਟੀ ਮੰਤਰੀ’ ਹਨ ਕਿਉਂਕਿ ਉਨ੍ਹਾਂ ਕੋਲ ਕਿਸੇ ਵੀ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦੀ ਸ਼ਕਤੀ ਨਹੀਂ ਹੈ। ਉਨ੍ਹਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਯੋਤਿਰਦਿੱਤਿਆ ਸਿੰਧੀਆ, ਰਵਨੀਤ ਬਿੱਟੂ ਅਤੇ ਅਜਿਹੇ ਕਈ ਹੋਰਾਂ ਆਗੂਆਂ ਕੋਲ ਸੂਬਿਆਂ ਨੂੰ ਕੋਈ ਪ੍ਰੋਜੈਕਟ ਦੇਣ ਦੀ ਸ਼ਕਤੀ ਹੀ ਨਹੀਂ ਹੈ ਅਤੇ ਉਹ ਸਿਰਫ਼ ਨਾਮ ਦੇ ਕੇਂਦਰੀ ਮੰਤਰੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਮੁੱਖ ਸੈਕਟਰਾਂ ਦੇ ਨਿੱਜੀਕਰਨ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਇਨ੍ਹਾਂ ਮੰਤਰੀਆਂ ਕੋਲ ਕਰਨ ਨੂੰ ਕੁਝ ਨਹੀਂ ਹੈ।ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਹੜ੍ਹ ਰਾਹਤ ਲਈ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਅਜੇ ਤੱਕ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਹੋਰ ਵਿਗਾੜਨ ਲਈ ਕੇਂਦਰ ਸਰਕਾਰ ਇਨ੍ਹਾਂ ਫੰਡਾਂ ਵਿੱਚੋਂ ਵੀ ਚੱਲ ਰਹੀਆਂ ਹੋਰ ਯੋਜਨਾਵਾਂ ਦੇ ਖ਼ਰਚਿਆਂ ਨੂੰ ਐਡਜਸਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ, ਜੋ ਦੇਸ਼ ਦਾ ਅੰਨਦਾਤਾ ਅਤੇ ਖੜਗ ਭੁਜਾ ਹੈ, ਨਾਲ ਇਹ ਦੁਰਵਿਵਹਾਰ ਬੰਦ ਕਰਨਾ ਚਾਹੀਦਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਅੰਨ ਉਤਪਾਦਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਇਸ ਲਈ ਸੂਬਾ ਸਰਕਾਰ ਉਨ੍ਹਾਂ ਨੂੰ 74 ਕਰੋੜ ਰੁਪਏ ਦਾ ਦੋ ਲੱਖ ਕੁਇੰਟਲ ਬੀਜ ਮੁਫ਼ਤ ਪ੍ਰਦਾਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ ਜਲਦੀ ਹੀ ਪੂਰੀ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਵੰਡਿਆ ਹੈ, ਜੋ ਕਿ ਅਜੇ ਤੱਕ ਦੇਸ਼ ਵਿੱਚ ਕਿਸੇ ਵੀ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼€ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSP ਦੀ ਮੁਅੱਤਲੀ ਤੋਂ ਬਾਅਦ Election Commission ਦਾ ਵੱਡਾ ਫੈਸਲਾ; ਦਰਜ਼ ਪਰਚਿਆਂ ਤੇ ਗ੍ਰਿਫਤਾਰੀਆਂ ਦੀ ਹੋਵੇਗੀ ਪੜਤਾਲ

0

👉ਸਪੈਸ਼ਲ ਡੀਜੀਪੀ ਰਾਮ ਸਿੰਘ ਜਾਂਚ ਅਧਿਕਾਰੀ ਨਿਯੁਕਤੀ; 36 ਘੰਟਿਆਂ ਵਿਚ ਦੇਣੀ ਹੋਵੇਗੀ ਰੀਪੋਰਟ
Chandigarh/Tarn Taran News: tarn taran by election ; ਦੋ ਦਿਨਾਂ ਬਾਅਦ ਜਾਣੀ 11 ਨਵੰਬਰ ਨੂੰ ਹੋਣ ਜਾ ਰਹੀ ਤਰਨਤਾਰਨ ਹਲਕੇ ਦੀ ਉੱਪ ਚੋਣ ਤੋਂ ਪਹਿਲਾਂ SSP ਦੀ ਹੋਈ ਮੁਅੱਤਲੀ ਤੋਂ ਬਾਅਦ ਹੁਣ Election Commission ਨੇ ਇੱਕ ਹੋਰ ਵੱਡਾ ਆਦੇਸ਼ ਜਾਰੀ ਕੀਤਾ ਹੈ। ਇੰਨ੍ਹਾਂ ਆਦੇਸ਼ਾਂ ਤਹਿਤ ਇਸ ਜਿਮਨੀ ਚੋਣ ਵਾਲੇ ਹਲਕੇ ਵਿਚ ਪਿਛਲੇ ਦਿਨਾਂ ਦੌਰਾਨ ਦਰਜ਼ ਹੋਏ ਮੁਕੱਦਮਿਆਂ ਅਤੇ ਕੀਤੀਅ ਗਈਆਂ ਗ੍ਰਿਫਤਾਰੀਆਂ ਦੇ ਮਾਮਲੇ ਦੀ ਪੜਤਾਲ ਦੇ ਹੁਕਮ ਦਿੱਤੇ ਗਏ ਹਨ।ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਇਸ ਸਬੰਧ ਵਿਚ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਪੰਜਾਬ ਪੁਲਿਸ ਦੇ ਮੁਖੀ ਨੂੰ ਪੱਤਰ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

ਇਸ ਪੱਤਰ ਤੋਂ ਬਾਅਦ ਡੀਜੀਪੀ ਵੱਲੋਂ ਸਪੈਸ਼ਲ DGP ਰਾਮ ਸਿੰਘ ਨੂੰ ਇਹ ਪੜਤਾਲ ਕਰਨ ਦੀ ਡਿਊਟੀ ਲਗਾਈ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਹਲਕੇ ਨਾਲ ਸਬੰਧਤ ਆਪਣੇ ਸਰਪੰਚਾਂ ਤੇ MC ਅਤੇ ਹੋਰ ਆਗੂਆਂ ਵਿਰੁਧ ਪੰਜਾਬ ਦੇ ਵੱਖ ਵੱਖ ਜਿਲਿਆਂ ਵਿੱਚ ਝੂਠੇ ਮੁਕੱਦਮੇ ਦਰਜ ਕਰਕੇ ਗ੍ਰਿਫਤਾਰ ਕਰਨ ਦਾ ਦੋਸ਼ ਲਗਾਇਆ ਸੀ, ਜਿਸਦੀ ਸ਼ਿਕਾਇਤ ਭਾਰਤੀ ਚੋਣ ਕਮਿਸ਼ਨ ਅਤੇ ਤਰਨਤਾਰਨ ਵਿੱਚ ਤੈਨਾਤ ਚੋਣ ਅਬਜ਼ਰਵਰ ਸਾਹਿਬਾਨ ਨੂੰ ਕੀਤੀ ਸੀ। ਇਸਤੋਂ ਇਲਾਵਾ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਚੋਣ ਇੰਚਾਰਜ਼ ਤੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਸੁਖਦੇਵ ਸਿੰਘ ਦੀ ਗੱਡੀ ਉਪਰ ਵੀ ਪੈਟਰੋਲ ਪੰਪ ਸੁੱਟਣ ਦੇ ਦੋਸ਼ ਲੱਗੇ ਸਨ। ਜਦਕਿ ਸਰਕਾਰ ਨੇ ਇੰਨ੍ਹਾਂ ਦੋਸ਼ਾਂ ਤੋਂ ਖੰਡਨ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖ਼ਬਰ ਦਾ ਅਸਰ; ਹੁਣ ਥਾਣਿਆਂ ‘ਚ ਸਾਬਕਾ ਪੁਲਿਸ ਮੁਲਾਜਮਾਂ ਨੂੰ ਮਾਣ-ਸਤਿਕਾਰ ਨਾਂ ਦੇਣ ਵਾਲੇ ਅਧਿਕਾਰੀਆਂ ਦੀ ਖ਼ੈਰ ਨਹੀਂ,SSP ਨੇ ਕੱਢਿਆ ਪੱਤਰ

0

Bathinda News: ਬੀਤੇ ਕੱਲ ਅਦਾਰਾ ਪੰਜਾਬੀ ਖ਼ਬਰਸਾਰ ਵੈਬਸਾਈਟ ਵੱਲੋਂ ਪੁਲਿਸ ਥਾਣਿਆਂ ਅਤੇ ਚੌਕੀਆਂ ਵਿੱਚ ਸਾਬਕਾ ਪੁਲਿਸ ਮੁਲਾਜਮਾਂ ਦੀ ਸੁਣਵਾਈ ਨਾਂ ਹੋਣ ਦੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਤ ਕੀਤਾ ਗਿਆ ਸੀ। ਜਿਸਤੋਂ ਬਾਅਦ ਹੁਣ 24 ਘੰਟਿਆਂ ਦੇ ਅੰਦਰ ਹੀ ਇਸਦੇ ਉੱਪਰ ਅਸਰ ਹੁੰਦਾ ਵਿਖਾਈ ਦੇ ਰਿਹਾ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਵੱਲੋਂ ਬੀਤੀ ਸ਼ਾਮ ਹੀ ਇੱਕ ਪੱਤਰ ਜ਼ਿਲ੍ਹੇ ਦੇ ਸਮੂਹ ਗਜਟਿਡ ਅਫ਼ਸਰਾਂ, ਥਾਣਾ ਤੇ ਚੌਕੀ ਮੁਖੀਆਂ,ਯੂਨਿਟ ਇੰਚਾਰਜ਼ਾਂ, ਇੰਚਾਰਜ਼ ਡੀਪੀਓ ਅਤੇ ਪੁਲਿਸ ਲਾਈਨ ਨੂੰ ਲਿਖਕੇ ਸਪੱਸ਼ਟ ਹਿਦਾਇਤਾਂ ਦਿੱਤੀਆਂ ਗਈਆਂ ਹਨ। ਇਸ ਪੱਤਰ ਵਿਚ ਤਾਕੀਦ ਕੀਤੀ ਗਈ ਹੈ ਕਿ ਜੇਕਰ ਕੋਈ ਸਾਬਕਾ ਪੁਲਿਸ ਅਧਿਕਾਰੀ ਤੇ ਮੁਲਾਜਮ ਦਫ਼ਤਰ, ਥਾਣਾ ਜਾਂ ਚੌਕੀ ਵਿਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ ਤੇ ਨਾਲ ਹੀ ਉਨ੍ਹਾਂ ਦੇ ਜਾਇਜ਼ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।

ਇਹ ਵੀ ਪੜ੍ਹੋ ਸਾਬਕਾ ਪੁਲਿਸ ਅਧਿਕਾਰੀਆਂ ਨੇ Bathinda Police ਖਿਲਾਫ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ

ਇਸਦੇ ਨਾਲ ਹੀ ਉਨ੍ਹਾਂ ਨਾਲ ਸ਼ਿਸਟਾਚਾਰ ਸਲੀਕੇ ਨਾਲ ਬੋਲਿਆ ਜਾਵੇ ਤੇ ਬੈਠਣ ਲਈ ਕੁਰਸੀਆਂ ਦਿੱਤੀਆਂ ਜਾਣ। ਇਸ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਪੰਜਾਬੀ ਖ਼ਬਰਸਾਰ ਵੈਬਸਾਈਟ ਵੱਲੋਂ ਪ੍ਰਮੁੱਖਤਾ ਨਾਲ ਪ੍ਰਕਾਸ਼ਤ ਕੀਤੀ ਖਬਰ ਵਿਚ ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਦੀ ਹੋਈ ਮਹੀਨਾਵਾਰ ਮੀਟਿੰਗ ਦੇ ਹਵਾਲੇ ਨਾਲ ਦਸਿਆ ਗਿਆ ਸੀ ਕਿ ਦਹਾਕਿਆਂ ਤੱਕ ਵਿਭਾਗ ਵਿਚ ਨੌਕਰੀਆਂ ਕਰਨ ਵਾਲੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨਾਲ ਥਾਣਿਆਂ ਤੇ ਦਫ਼ਤਰਾਂ ਵਿਚ ਸਹੀ ਤਰੀਕੇ ਨਾਲ ਪੇਸ਼ ਨਹੀਂ ਆਇਆ ਜਾਂਦਾ। ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਾਬਕਾ ਡੀਐਸਪੀ ਰਣਜੀਤ ਸਿੰਘ ਤੂਰ ਦੀ ਪ੍ਰਧਾਨਗੀ ਹੇਠ ਹੋਈ ਸੀ।

ਇਹ ਵੀ ਪੜ੍ਹੋ ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

ਜਿਸ ਵਿਚ ਦੋਸ਼ ਲਗਾਏ ਗਏ ਸਨ ਕਿ ਜਦ ਵੀ ਉਹ ਕਿਸੇ ਕੰਮ ਦੀ ਲਈ ਥਾਣਿਆਂ, ਚੌਂਕੀਆਂ ਤੇ ਦਫਤਰਾਂ ਦੇ ਵਿੱਚ ਜਾਂਦੇ ਹਨ ਤਾਂ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਨਾ ਹੀ ਕੋਈ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇੱਥੋਂ ਤੱਕ ਕੇ ਬੈਠਣ ਲਈ ਵੀ ਨਹੀਂ ਕਿਹਾ ਜਾਂਤਾ ਤੇ ਉਲਟਾ ਮੌਜੂਦ ਪੁਲਸ ਅਧਿਕਾਰੀ ਤੇ ਕਰਮਚਾਰੀ ਬੋਲੀ ਵੀ ਰੁੱਖੀ ਬੋਲਦੇ ਹਨ ਅਤੇ ਰਿਟਾਇਰੀ ਮੁਲਾਜਮਾਂ ਦਾ ਜਾਇਜ ਕੰਮ ਵੀ ਨਹੀਂ ਕੀਤੇ ਜਾਂਦੇਂ ਬਲਕਿ ਦੂਜੀ ਧਿਰ ਦੇ ਸਾਹਮਣੇ ਜਲੀਲ ਕੀਤਾ ਜਾਂਦਾ ਹੈ। ਉਧਰ, ਐਸਐਸਪੀ ਦੇ ਵੱਲੋਂ ਜਾਰੀ ਪੱਤਰ ਦੀ ਸਲਾਘਾ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਕਿਹਾ ਕਿ, ‘ਬੇਸ਼ੱਕ ਇਹ ਚੰਗੀ ਸ਼ੁਰੂਆਤ ਹੈ ਪ੍ਰੰਤੂ ਇਸ ਹੁਕਮਾਂ ਦੀ ਹੇਠਲੇ ਪੱਧਰ ‘ਤੇ ਕਿੰਨੀ ਤਾਮੀਲ ਹੁੰਦੀ ਹੈ, ਇਹ ਆਉਣ ਵਾਲੇ ਸਮੇਂ ਵਿਚ ਦੇਖਣ ਵਾਲੀ ਗੱਲ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903098