Thursday, May 14, 2026
Home Blog Page 345

ਖ਼ਬਰ ਦਾ ਅਸਰ; ਹੁਣ ਥਾਣਿਆਂ ‘ਚ ਸਾਬਕਾ ਪੁਲਿਸ ਮੁਲਾਜਮਾਂ ਨੂੰ ਮਾਣ-ਸਤਿਕਾਰ ਨਾਂ ਦੇਣ ਵਾਲੇ ਅਧਿਕਾਰੀਆਂ ਦੀ ਖ਼ੈਰ ਨਹੀਂ,SSP ਨੇ ਕੱਢਿਆ ਪੱਤਰ

0

Bathinda News: ਬੀਤੇ ਕੱਲ ਅਦਾਰਾ ਪੰਜਾਬੀ ਖ਼ਬਰਸਾਰ ਵੈਬਸਾਈਟ ਵੱਲੋਂ ਪੁਲਿਸ ਥਾਣਿਆਂ ਅਤੇ ਚੌਕੀਆਂ ਵਿੱਚ ਸਾਬਕਾ ਪੁਲਿਸ ਮੁਲਾਜਮਾਂ ਦੀ ਸੁਣਵਾਈ ਨਾਂ ਹੋਣ ਦੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਤ ਕੀਤਾ ਗਿਆ ਸੀ। ਜਿਸਤੋਂ ਬਾਅਦ ਹੁਣ 24 ਘੰਟਿਆਂ ਦੇ ਅੰਦਰ ਹੀ ਇਸਦੇ ਉੱਪਰ ਅਸਰ ਹੁੰਦਾ ਵਿਖਾਈ ਦੇ ਰਿਹਾ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਵੱਲੋਂ ਬੀਤੀ ਸ਼ਾਮ ਹੀ ਇੱਕ ਪੱਤਰ ਜ਼ਿਲ੍ਹੇ ਦੇ ਸਮੂਹ ਗਜਟਿਡ ਅਫ਼ਸਰਾਂ, ਥਾਣਾ ਤੇ ਚੌਕੀ ਮੁਖੀਆਂ,ਯੂਨਿਟ ਇੰਚਾਰਜ਼ਾਂ, ਇੰਚਾਰਜ਼ ਡੀਪੀਓ ਅਤੇ ਪੁਲਿਸ ਲਾਈਨ ਨੂੰ ਲਿਖਕੇ ਸਪੱਸ਼ਟ ਹਿਦਾਇਤਾਂ ਦਿੱਤੀਆਂ ਗਈਆਂ ਹਨ। ਇਸ ਪੱਤਰ ਵਿਚ ਤਾਕੀਦ ਕੀਤੀ ਗਈ ਹੈ ਕਿ ਜੇਕਰ ਕੋਈ ਸਾਬਕਾ ਪੁਲਿਸ ਅਧਿਕਾਰੀ ਤੇ ਮੁਲਾਜਮ ਦਫ਼ਤਰ, ਥਾਣਾ ਜਾਂ ਚੌਕੀ ਵਿਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ ਤੇ ਨਾਲ ਹੀ ਉਨ੍ਹਾਂ ਦੇ ਜਾਇਜ਼ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।

ਇਹ ਵੀ ਪੜ੍ਹੋ ਸਾਬਕਾ ਪੁਲਿਸ ਅਧਿਕਾਰੀਆਂ ਨੇ Bathinda Police ਖਿਲਾਫ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ

ਇਸਦੇ ਨਾਲ ਹੀ ਉਨ੍ਹਾਂ ਨਾਲ ਸ਼ਿਸਟਾਚਾਰ ਸਲੀਕੇ ਨਾਲ ਬੋਲਿਆ ਜਾਵੇ ਤੇ ਬੈਠਣ ਲਈ ਕੁਰਸੀਆਂ ਦਿੱਤੀਆਂ ਜਾਣ। ਇਸ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਪੰਜਾਬੀ ਖ਼ਬਰਸਾਰ ਵੈਬਸਾਈਟ ਵੱਲੋਂ ਪ੍ਰਮੁੱਖਤਾ ਨਾਲ ਪ੍ਰਕਾਸ਼ਤ ਕੀਤੀ ਖਬਰ ਵਿਚ ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਦੀ ਹੋਈ ਮਹੀਨਾਵਾਰ ਮੀਟਿੰਗ ਦੇ ਹਵਾਲੇ ਨਾਲ ਦਸਿਆ ਗਿਆ ਸੀ ਕਿ ਦਹਾਕਿਆਂ ਤੱਕ ਵਿਭਾਗ ਵਿਚ ਨੌਕਰੀਆਂ ਕਰਨ ਵਾਲੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨਾਲ ਥਾਣਿਆਂ ਤੇ ਦਫ਼ਤਰਾਂ ਵਿਚ ਸਹੀ ਤਰੀਕੇ ਨਾਲ ਪੇਸ਼ ਨਹੀਂ ਆਇਆ ਜਾਂਦਾ। ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਾਬਕਾ ਡੀਐਸਪੀ ਰਣਜੀਤ ਸਿੰਘ ਤੂਰ ਦੀ ਪ੍ਰਧਾਨਗੀ ਹੇਠ ਹੋਈ ਸੀ।

ਇਹ ਵੀ ਪੜ੍ਹੋ ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

ਜਿਸ ਵਿਚ ਦੋਸ਼ ਲਗਾਏ ਗਏ ਸਨ ਕਿ ਜਦ ਵੀ ਉਹ ਕਿਸੇ ਕੰਮ ਦੀ ਲਈ ਥਾਣਿਆਂ, ਚੌਂਕੀਆਂ ਤੇ ਦਫਤਰਾਂ ਦੇ ਵਿੱਚ ਜਾਂਦੇ ਹਨ ਤਾਂ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਨਾ ਹੀ ਕੋਈ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇੱਥੋਂ ਤੱਕ ਕੇ ਬੈਠਣ ਲਈ ਵੀ ਨਹੀਂ ਕਿਹਾ ਜਾਂਤਾ ਤੇ ਉਲਟਾ ਮੌਜੂਦ ਪੁਲਸ ਅਧਿਕਾਰੀ ਤੇ ਕਰਮਚਾਰੀ ਬੋਲੀ ਵੀ ਰੁੱਖੀ ਬੋਲਦੇ ਹਨ ਅਤੇ ਰਿਟਾਇਰੀ ਮੁਲਾਜਮਾਂ ਦਾ ਜਾਇਜ ਕੰਮ ਵੀ ਨਹੀਂ ਕੀਤੇ ਜਾਂਦੇਂ ਬਲਕਿ ਦੂਜੀ ਧਿਰ ਦੇ ਸਾਹਮਣੇ ਜਲੀਲ ਕੀਤਾ ਜਾਂਦਾ ਹੈ। ਉਧਰ, ਐਸਐਸਪੀ ਦੇ ਵੱਲੋਂ ਜਾਰੀ ਪੱਤਰ ਦੀ ਸਲਾਘਾ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਕਿਹਾ ਕਿ, ‘ਬੇਸ਼ੱਕ ਇਹ ਚੰਗੀ ਸ਼ੁਰੂਆਤ ਹੈ ਪ੍ਰੰਤੂ ਇਸ ਹੁਕਮਾਂ ਦੀ ਹੇਠਲੇ ਪੱਧਰ ‘ਤੇ ਕਿੰਨੀ ਤਾਮੀਲ ਹੁੰਦੀ ਹੈ, ਇਹ ਆਉਣ ਵਾਲੇ ਸਮੇਂ ਵਿਚ ਦੇਖਣ ਵਾਲੀ ਗੱਲ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

0

Ludhiana News: ਹੁਣ ਸ਼ਹਿਰ ਦੇ ਖੁੱਲੇ ਥਾਵਾਂ ‘ਤੇ ਕੂੜਾ-ਕਰਕਟ ਸੁੱਟਣ ਵਾਲਿਆਂ ਦੀ ਖ਼ੈਰ ਨਹੀਂ ਹੋਵੇਗੀ। ਨਗਰ ਨਿਗਮ ਨੇ ਸ਼ਹਿਰ ਵਿਚ ਗੰਦ ਪਾਉਣ ਵਾਲਿਆਂ ਵਿਰੁਧ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਅਜਿਹੇ ਵਿਅਕਤੀਆਂ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ ਤੇ ਨਾਲ ਹੀ ਮੁਕੱਦਮੇ ਦਰਜ਼ ਕਰਵਾਉਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਬੀਤੇ ਕੱਲ ਤੋਂ ਸ਼ੁਰੂ ਹੋਈ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਨਗਰ ਨਿਗਮ ਨੇ ਟੀਮਾਂ ਬਣਾ ਦਿੱਤੀਆਂ ਹਨ, ਜੋ ਦਿਨ ਦੇ ਨਾਲ ਰਾਤ ਨੂੰ ਵੀ ਸੜਕਾਂ ‘ਤੇ ਗਸ਼ਤ ਕਰਦੀਆਂ ਹਨ।

ਇਹ ਵੀ ਪੜ੍ਹੋ Moga Civil Hospital ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਬੀਤੀ ਰਾਤ ਖੁਦ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਵੀ ਆਪਣੀਆਂ ਟੀਮਾਂ ਦੇ ਨਾਲ ਸੜਕਾਂ ‘ਤੇ ਉਤਰੇ ਅਤੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਅਜਿਹੇ ਵਿਅਕਤੀਆਂ ਨੂੰ ਮੌਕੇ ‘ਤੇ ਫ਼ੜਿਆ, ਜੋ ਆਪਣੇ ਘਰ ਦਾ ਗੰਦ ਸੜਕਾਂ ਦੇ ਕਿਨਾਰੇ ਸੁੱਟ ਰਹੇ ਸਨ। ਜ਼ੋਨਲ ਕਮਿਸ਼ਨਰ ਵੱਲੋਂ ਅਜਿਹੇ ਵਿਅਕਤੀਆਂ ਨੂੰ ਨਾਂ ਸਿਰਫ਼ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੀਤੇ, ਸਗੋਂ ਉਨ੍ਹਾਂ ਨੂੰ ਸੁੱਟੇ ਹੋਏ ਕੂੜੇ ਨੂੰ ਮੁੜ ਚੁੱਕਣ ਲਈ ਵੀ ਮਜਬੂਰ ਕੀਤਾ। ਵੱਡੀ ਗੱਲ ਇਹ ਵੀ ਰਹੀ ਕਿ ਬਹੁਤ ਸਾਰੇ ਵਿਅਕਤੀਆਂ ਨੇ ਜੁਰਮਾਨੇ ਤੋਂ ਬਚਣ ਲਈ ਜੋਨਲ ਕਮਿਸ਼ਨਰ ਨੂੰ ਸਿਫ਼ਾਰਿਸਾਂ ਦੇ ਫ਼ੋਨ ਵੀ ਕਰਵਾਉਣ ਦੀ ਕੋਸ਼ਿਸ ਕੀਤੀ ਪ੍ਰੰਤੂ ਇਸ ਅਫ਼ਸਰ ਨੇ ਵੀ ਆਪਣੀ ਡਿਊਟੀ ‘ਤੇ ਅਡਿੱਗ ਰਹਿੰਦਿਆਂ ਅਜਿਹੇ ਫ਼ੋਨ ਸੁਣਨ ਤੋਂ ਸਾਫ਼ ਇੰਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ ਨਾਮੀ ਕਬੱਡੀ ਖਿਡਾਰੀ ਦੀ ਖੇਡ ਦੇ ਮੈਦਾਨ ‘ਚ ‘ਰੇਡ’ ਪਾਉਂਦੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਜ਼ੋਨਲ ਕਮਿਸ਼ਨਰ ਸੇਖੋ ਨੇ ਇਸ ਮੁੱਦੇ ‘ਤੇ ਗੱਲ ਕਰਦਿਆਂ ਕਿਹਾ ਕਿ, ‘ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਿਚ ਕੂੜਾ ਸੁੱਟਣ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ ਅਤੇ ਸ਼ਹਿਰ ਵਿਚ ਗੰਦਗੀ ਦੇ ਢੇਰ ਨਾਲ ਸੁੰਦਰਤਾ ਨੂੰ ਢਾਹ ਲਾ ਰਹੇ ਹਨ। ਜਿਸ ਕਾਰਨ ਹੁਣ ਇਹ ਫੈਸਲਾ ਕੀਤਾ ਗਿਆ ਕਿ ਅਜਿਹਾ ਕਰਨ ਵਾਲਿਆਂ ਨਾਲ ਨਜਿੱਠਿਆ ਜਾਵੇ। ‘ ਇਸੇ ਲਈ ਨਗਰ ਨਿਗਮ ਦੀ ਟੀਮ ਰਾਤ ਨੂੰ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਨੂੰ ਵੀ ਸੜਕਾਂ ‘ਤੇ ਕੂੜਾ ਸੁੱਟਣ ਦੀ ਇਜਾਜ਼ਤ ਨਹੀਂ ਦੇਣਗੇ।ਇਸਦੇ ਲਈ ਜੁਰਮਾਨਾ ₹5,000 ਹੈ, ਅਤੇ ਜੇਕਰ ਕੋਈ ਵਾਰ-ਵਾਰ ਫੜਿਆ ਜਾਂਦਾ ਹੈ, ਤਾਂ ਐਫਆਈਆਰ ਦਰਜ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡ੍ਰੇਨਾਂ ਦੀ ਮੁਰੰਮਤ ਕੰਮ ਸਮੇਂ ‘ਤੇ ਤੇ ਗੁਣਵੱਤਾਪੂਰਣ ਢੰਗ ਨਾਲ ਪੂਰੇ ਕੀਤੇ ਜਾਣਗੇ :ਮੰਤਰੀ ਸ਼ਰੂਤੀ ਚੌਧਰੀ

0

Haryana News:ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ 20 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪ੍ਰੋਜੈਕਟਰਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪ੍ਰੋਜੈਕਟਰਾਂ ਦੀ ਖੁਦ ਨਿਗਰਾਨੀ ਕਰਨ, ਨਿਯਮਤ ਗਰਾਉਂਡ ਰਿਪੋਰਟ ਤਿਆਰ ਕਰਨ ਅਤੇ ਕੰਮਾਂ ਦੀ ਪ੍ਰਗਤੀ ‘ਤੇ ਪੂਰਾ ਧਿਆਨ ਰੱਖਣ। ਉਨ੍ਹਾਂ ਨੇ ਕਿਹਾ ਕਿ ਠੇਕੇਦਾਰ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਤੋਂ ਇੱਕ ਸਾਲ ਜਾਂ ਉਸ ਤੋਂ ਵੱਧ ਦੀ ਦੇਰੀ ਕਰਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਜਾਵੇ। ਇਸ ਤੋਂ ਇਲਾਵਾ ਸਬੰਧਿਤ ਕਾਰਜਕਾਰੀ ਇੰਜੀਨੀਅਰਿੰਗ ਅਤੇ ਸੁਪਰਡੈਂਟ ਇੰਜੀਨੀਅਰਿ ਦੇ ਖਿਲਾਫ ਵੀ ਅਨੁਸਾਸ਼ਨਾਤਮਕ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਦੇ ਇਸ ਜ਼ਿਲ੍ਹੇ ਦੀ ਮਹਿਲਾ SSP ਮੁਅੱਤਲ

ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਡੇ੍ਰਨਾਂ ਦੀ ਮੁਰੰਮਤ ਅਤੇ ਸੁਧਾਰ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ੧ਾਵੇ ਅਤੇ ਇਸ ਵਿੱਚ ਉੱਚ ਗੁਣਵੱਤਾ ਦੀ ਸਮੱਗਰੀ ਦੀ ਵਰਤੋ ਯਕੀਨੀ ਕੀਤੀ ਜਾਵੇ।ਮੰਤਰੀ ਅੱਜ ਚੰਡੀਗੜ੍ਹ ਸਿਵਲ ਸਕੱਤਰੇਤ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੀ ਸੀ।ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਪ੍ਰਾਥਮਿਕਤਾ ਨਾਲ ਚੋਣ ਕੀਤਾ ਜਾਵੇ ਅਤੇ ਇੱਥੇ ਰਿੀਤਜ ਗੁਣਵੱਤਾ ਵਾਲੀ ਪਾਇਪਲਾਇਨ ਵਿਛਾਈ ਜਾਵੇ, ਤਾਂ ਜੋ ਭਵਿੱਖ ਜਲ੍ਹ ਨਿਕਾਸੀ ਪ੍ਰਭਾਵੀ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਇਲਾਕਿਆਂ ਵਿੱਚ ਬਰਸਾਤ ਦੇ ਦਿਨਾਂ ਵਿੱਚ ਡੇ੍ਰਨਾਂ ਵਿੱਚ ਸਮਰੱਥਾ ਤੋਂ ਵੱਧ ਪਾਣੀ ਭਰ ਜਾਂਦਾ ਹੈ, ਉੱਥੇ ਜਲ੍ਹ ਪ੍ਰਬੰਧਨ ਪ੍ਰਣਾਲੀ ਨੂੰ ਮਜਬੂਤ ਕੀਤਾ ੧ਾਵੇ ਅਤੇ ਪਾਣੀ ਦੀ ਵੰਡ ਦੀ ਸਹੀ ਵਿਵਸਥਾ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਜਲਭਰਾਵ ਦੀ ਸਮਸਿਆ ਤੋਂ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ ਮਾਲਵਾ ਪੱਟੀ ‘ਚ ਚੱਲੀ ਪਹਿਲੀ ਵੰਦੇ ਮਾਤਰਮ ਟਰੇਨ, ਰਵਨੀਤ ਬਿੱਟੂ ਨੇ ਦਿਖਾਈ ਹਰੀ ਝੰਡੀ

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪ੍ਰੋਜੈਕਟਸ ਦੀ ਖੁਦ ਨਿਗਰਾਨੀ ਕਰਨ, ਨਿਯਮਤ ਗਰਾਉਂਡ ਰਿਪੋਰਟ ਤਿਆਰ ਕਰਨ ਅਤੇ ਕੰਮਾਂ ਦੀ ਪ੍ਰਗਤੀ ‘ਤੇ ਸਖਤ ਨਜਰ ਰੱਖਣ।ਮੰਤਰੀ ਨੇ ਕਿਹਾ ਕਿ ਉਹ ਕੰਮਾਂ ਦੀ ਖੁਦ ਮਾਨੀਟਰਿੰਗ ਕਰੇਗੀ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਵਿੱਚ ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਸਰੋਤ: CM ਨਾਇਬ ਸਿੰਘ ਸੈਣੀ

0

👉ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਬਣੇਗੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਅਧਿਐਨ ਚੇਅਰ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਦਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗੀ ਬਹਾਦੁਰ ਜੀ ਨੇ 17ਵੀਂ ਸ਼ਤਾਬਦੀ ਵਿੱਚ ਅਨਿਆਂ, ਜ਼ੁਲਮ ਅਤੇ ਦਮਨ ਦੇ ਵਿਰੁੱਧ ਜੋ ਤਿਆਰਗ ਅਤੇ ਕੁਰਬਾਨੀ ਦਿੱਤੀ, ਉਹ ਨਾ ਸਿਰਫ ਸਿੱਖ ਇਤਿਹਾਸ ਸਗੋ ਪੂਰੀ ਮਨੁੱਖ ਸਭਿਅਦਾ ਦਾ ਸੱਭ ਤੋਂ ਉੱਚਾ ਆਦਰਸ਼ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਵਿੱਚ ਆਯੋਜਿਤ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਦਰਸ਼ਨ ਵਿਸ਼ਾ ‘ਤੇ ਆਯੋਜਿਤ ਰਾਸ਼ਟਰੀ ਸੇਮੀਨਾਰ ਵਿੱਚ ਮੁੱਖ ਮਹਿਮਾਨ ਵਜੋ ਬੋਲ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਬਣਾਈ ਗਈ ਗੁਰੂਆਂ ਦੇ ਜੀਵਨ ‘ਤੇ ਅਧਾਰਿਤ ਪੇਂਟਿੰਗ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਐਲਾਨ ਕੀਤਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਤੋਂ ਪੇ੍ਰਰਣਾ ਲੈਂਦੇ ਹੋਏ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਅਧਿਐਨ ਚੇਅਰ ਸਥਾਪਿਤ ਕੀਤੀ ਜਾਵੇਗੀ, ਜਿੱਥੇ ਵਿਦਿਆਰਥੀ ਉਨ੍ਹਾਂ ਦੇ ਜੀਵਨ ਨੇ ਦਰਸ਼ਨ ‘ਤੇ ਖੋਜ ਕਰ ਸਕਣਗੇ। ਉਨ੍ਹਾਂ ਨੇ ਦਸਿਆ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਵਿੱਚ 1 ਨਵੰਬਰ ਤੋਂ ਪ੍ਰੋਗਰਾਮ ਸ਼ੁਰੂ ਹੋ ਚੁੱਕੇ ਹਨ, ਜੋ 25 ਨਵੰਬਰ ਤੱਕ ਚੱਲਣਗੇ। ਮੁੱਖ ਸਮਾਰੋਹ ਕੁਰੂਕਸ਼ੇਤਰ ਵਿੱਚ ਆਸੋਜਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ Punjab ‘ਚ 150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ;ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ

ਮੁੱਖ ਮੰਤਰੀ ਨੇ ਕਿਹਾ ਕਿ ਚਾਰ ਪਵਿੱਤਰ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚੋਂ ਪਹਿਲੀ ਯਾਤਰਾ ਦਾ ਉਦਘਾਟਨ ਅੱਜ ਸਿਰਸਾ ਜਿਲ੍ਹਾ ਦੇ ਰੋੜੀ ਤੋਂ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਪੂਰੇ ਸੂਬੇ ਤੋਂ ਆਏ ਸੰਤਾਂ, ਵਿਦਵਾਨਾਂ ਅਤੇ ਖੋਜਕਰਤਾਵਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਅਜਿਹੇ ਮਹਾਪੁਰਸ਼ ਦੇ ਜੀਵਨ ਅਤੇ ਸੰਦੇਸ਼ ‘ਤੇ ਅਮਲ ਕਰ ਰਹੇ ਹਨ, ਜਿਨ੍ਹਾਂ ਨੇ ਇਹ ਸਿਖਾਇਆ ਕਿ ਧਰਮ ਸਿਰਫ ਆਪਣਾ ਧਰਮ ਬਚਾਉਣ ਦਾ ਨਾਮ ਨਹੀਂ, ਸਗੋ ਪੂਰੇ ਵਿਸ਼ਵ ਦੇ ਨੈਤਿਕ ਵਿਵੇਕ ਨੂੰ ਬਚਾਉਣ ਦੀ ਜਿਮੇਵਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਗੁਰੂ ਮਹਾਰਾਜ ਜੀ ਦੀ ਸਿਖਿਆਵਾਂ ਦੇ ਅਨੁਰੂਪ ਮਨੁੱਖਤਾ ਦੇ ਮਾਰਗਦਰਸ਼ਨ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ਅੱਜ ਇੱਕ ਪ੍ਰਥਵੀ, ਇੱਕ ਪਰਿਵਾਰ, ਇੱਕ ਭਵਿੱਖ ਦੇ ਸਿਦਾਂਤ ‘ਤੇ ਅੱਗੇ ਵੱਧ ਰਿਹਾ ਹੈ, ਜੋ ਗੁਰੂ ਪਰੰਪਰਾ ਦੀ ਭਾਵਨਾ ਦਾ ਹੀ ਵਿਸਤਾਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਸਰੰਖਤ ਅਤੇ ਪ੍ਰਚਾਰਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦਸਿਆ ਕਿ 1984 ਦੇ ਦੰਗਿਆਂ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੋਹ ਚੁੱਕੇ ਹਰਿਆਣਾ ਦੇ 121 ਸਿੱਖ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਦਸੰਬਰ 2022 ਵਿੱਚ ਹਰਿਆਣਾਂ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ, ਜਿਸ ਨਾਲ ਸਿੱਖ ਕਮਿਊਨਿਟੀ ਨੂੰ ਖੁਦਖੁਖਤਿਆਰੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਸਾ ਸਥਿਤ ਗੁਰੂਦੁਅਰਾ ਸ੍ਰੀ ਚਿੱਲਾ ਸਾਹਿਬ ਨੂੰ 70 ਕਨਾਲ ਭੁਮੀ ਟ੍ਰਾਂਸਫਰ ਕੀਤੀ ਗਈ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਦੇ ਇਸ ਜ਼ਿਲ੍ਹੇ ਦੀ ਮਹਿਲਾ SSP ਮੁਅੱਤਲ

ਉਨ੍ਹਾਂ ਨੇ ਦਸਿਆ ਕਿ ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ੍ਰੀ ਗੁਰੂਦ ਤੇਗ ਬਹਾਦੁਰ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਅਸੰਧ ਕਾਲਜ ਦਾ ਨਾਮ ਬਾਬਾ ਫਤਿਹ ਸਿੰਘ ਜੀ ਕਾਲਜ ਰੱਖਿਆ ਗਿਆ ਹੈ। ਲਖਨੌਰ ਸਾਹਿਬ ਵਿੱਚ ਮਾਤਾ ਗੁਜਰੀ ਵੀਐਲਡੀਏ ਕਾਲਜ ਸਥਾਪਿਤ ਕੀਤਾ ਗਿਆ ਹੈ। ਯਮੁਨਾਨਗਰ ਦੇ ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਯਾਦਗਾਰ ਦਾ ਨੀਂਹ ਪੱਥਰ ਕੀਤਾ ਗਿਆ ਹੈ। ਤੀਰਥ ਯਾਤਰੀਆਂ ਨੂੰ ਸ਼੍ਰੀ ਹਜੂਰ ਸਾਹਿਬ, ਸ਼੍ਰੀ ਨਨਕਾਨਾ ਸਾਹਿਬ, ਸ਼੍ਰੀ ਹੇਮਕੁੰਡ ਸਾਹਿਬ ਅਤੇ ਸ਼੍ਰੀ ਪਟਨਾ ਸਾਹਿਬ ਵਰਗੇ ਇਤਿਹਾਸਕ ਸਥਾਨਾਂ ਦੀ ਯਾਤਰਾ ਤਹਿਤ ਵਿੱਤੀ ਸਹਾਇਤਾ ਦੇਣ ਲਈ ਗੋਲਡਨ ਜੈਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਸਿੱਖ ਵਿਰਾਸਤ ਅਤੇ ਗੁਰੁਆਂ ਦੇ ਇਤਿਹਾਸਕ ਸਥਾਨਾਂ ਨੂੰ ਜੋ ਮਾਨ ਸਨਮਾਨ ਮਿਲਿਆ ਹੈ, ਉਹ ਸਾਡੀ ਰਾਸ਼ਟਰਗੀਤ ਦਾ ਹਿੱਸਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਯੰਤੀ ਤੋਂ ਲੈ ਕੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਦੇ 350ਵੇਂ ਯਾਦਗਾਰ ਸਾਲ ਤੱਕ ਭਾਰਤ ਤੇਜੀ ਨਾਲ ਅੱਗੇ ਵੱਧ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀ ਸਿਖਿਆਵਾਂ ਨੂੰ ਸਿਰਫ ਯਾਦਗਾਰ ਨਹੀਂ, ਸਗੋ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਗੁਰੂ ਸਾਹਿਬ ਦੀ ਕਿਰਪਾ ਤੋਂ ਸਮੂਚੀ ਮਨੁੱਖਤਾ ਦੇ ਜੀਵਨ ਵਿੱਚ ਸ਼ਾਂਤੀ, ਸੁਹਿਰਦਤਾ ਅਤੇ ਅਧਿਆਤਮਿਕ ਸ਼ਕਤੀ ਦਾ ਸੰਚਾਰ ਹੋਵੇ।ਇਸ ਮੌਕੇ ‘ਤੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਵਿਜੈ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ, ਸ੍ਰੀ ਰਾਜ ਨਹਿਰੂ, ਪ੍ਰੋਫੈਸਰ ਜਗਦੀਪ ਸਿੰਘ, ਪ੍ਰੋਫੈਸਰ ਕੁਲਦੀਪ ਸਿੰਘ ਅਗਨੀਹੋਤਰੀ ਸਮੇਤ ਅਨੈਕ ਵਿਦਵਾਨ ਅਤੇ ਮਾਣਯੋਗ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

0

Chandigarh News: 350th Martyrdom Day of Shri Guru Tegh Bahadur Ji; ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਸਰਬ ਧਰਮ ਸੰਮੇਲਨ” ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ।ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਦੀਵੀਂ ਵਿਰਾਸਤ ਨੂੰ ਸਿਜਦਾ ਕਰਦਿਆਂ ਨਿਮਰਤਾ ਨਾਲ ਪੰਜਾਬ ਸਰਕਾਰ ਦੇ ਸੱਦੇ ਨੂੰ ਸਵੀਕਾਰ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Civil Hospital ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

0

👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਤੇਜ਼ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ
Moga News: Moga Civil Hospital; ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ।ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ Punjab ‘ਚ 150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ;ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ

ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ।ਡਾ. ਬਲਬੀਰ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਇਸ ਲਾਹਨਤ ਦੇ ਖ਼ਾਤਮੇ ਲਈ ਮੀਲ ਪੱਥਰ ਸਾਬਤ ਹੋ ਰਹੀ ਹੈ, ਜਿਸ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਲਗਭਗ 20,000 ਵਿਅਕਤੀਆਂ ਨੇ ਨਸ਼ੇ ਦਾ ਸੇਵਨ ਛੱਡ ਦਿੱਤਾ ਹੈ।ਕੇਸ ਦੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਦੀਵਾਲੀ ਵਾਲੀ ਰਾਤ ਨੂੰ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਹੋਈ ਸੀ।

ਇਹ ਵੀ ਪੜ੍ਹੋ ਨਾਮੀ ਕਬੱਡੀ ਖਿਡਾਰੀ ਦੀ ਖੇਡ ਦੇ ਮੈਦਾਨ ‘ਚ ‘ਰੇਡ’ ਪਾਉਂਦੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਕੋਲੋਂ ਕੁੱਲ 10,150 ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਦੋਸ਼ੀ ਨੇ 850 ਗੋਲੀਆਂ ਵੇਚ ਦਿੱਤੀਆਂ ਹਨ।ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸਐਸਪੀ ਅਜੇ ਗਾਂਧੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।ਡਾ. ਬਲਬੀਰ ਸਿੰਘ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਵਿਆਪਕ ਯਤਨਾਂ ‘ਤੇ ਚਾਨਣਾ ਪਾਇਆ ਜਿਸ ਵਿੱਚ 1400 ਡਾਕਟਰਾਂ ਦੀ ਭਰਤੀ, 1000 ਹੋਰ ਨਰਸਾਂ ਭਰਤੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਅਤੇ ਹਸਪਤਾਲਾਂ ਵਿੱਚ 350 ਕਿਸਮਾਂ ਦੀਆਂ ਦਵਾਈਆਂ ਦੀ ਮੁਫ਼ਤ ਉਪਲਬਧਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਟ ਈਸੇ ਖਾਂ ਵਿਖੇ ਨਸ਼ਾ ਛੁਡਾਊ ਕੇਂਦਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ, ਜਿਸ ਜਰੀਏ ਹੁਣ ਤੱਕ ਹਜ਼ਾਰ ਦੇ ਕਰੀਬ ਵਿਅਕਤੀ ਨਸ਼ਾ ਛੱਡ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬੀ ਸਾਹਿਤ ਸਭਾ ਰਜਿ ਬਠਿੰਡਾ ਵੱਲੋਂ ਪਹਿਲਾ “ਜੇਸੀ ਪਰਿੰਦਾ ਪੁਰਸਕਾਰ” ਕਾ. ਜਰਨੈਲ ਭਾਈਰੂਪਾ ਨੂੰ ਦਿੱਤਾ

Bathinda News:ਪੰਜਾਬੀ ਸਾਹਿਤ ਸਭਾ ਰਜਿ ਬਠਿੰਡਾ; ਸਥਾਨਕ ਟੀਚਰਜ਼ ਹੋਮ ਵਿੱਚ ਪੰਜਾਬੀ ਸਾਹਿਤ ਸਭਾ ਰਜਿ ਬਠਿੰਡਾ ਵੱਲੋਂ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਭਰਵੀਂ ਹਾਜ਼ਰੀ ਵਾਲਾ ਸਮਾਗਮ ਕੀਤਾ ਗਿਆ। ਜਿਸ ਵਿਚ ਮਰਹੂਮ ਜੇ ਸੀ ਪਰਿੰਦਾ ਦੇ ਪਰਿਵਾਰ ਵੱਲੋਂ ਸਥਾਪਤ ਕੀਤਾ ਗਿਆ ‘ਪਹਿਲਾ ਜੇ ਸੀ ਪਰਿੰਦਾ ਪੁਰਸਕਾਰ” ਉਮਰ ਭਰ ਦੀ ਘਾਲਣਾ ਲਈ ਸਵ. ਕਾ. ਜਰਨੈਲ ਭਾਈਰੂਪਾ ਨੂੰ ਪ੍ਰਦਾਨ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਪੀ ਸੀ ਐਸ ਅਧਿਕਾਰੀ ਗੋਪਾਲ ਸਿੰਘ ਨੇ ਕੀਤੀ। ਪ੍ਰਧਾਨਗੀ ਮੰਡਲ ਵਿੱਚ ਜੇ ਸੀ ਪਰਿੰਦਾ ਦੀ ਜੀਵਨ ਸਾਥੀ ਨੀਲਮ ਰਾਣੀ,ਕਾ. ਜਰਨੈਲ ਭਾਈਰੂਪਾ ਦੀ ਪਤਨੀ ਦਲਜੀਤ ਕੌਰ, ਸਾਹਿਤ ਸਭਾ ਦੇ ਸਰਪ੍ਰਸਤ ਗੁਰਦੇਵ ਖੋਖਰ, ਪ੍ਰਧਾਨ ਜਸਪਾਲ ਮਾਨਖੇੜਾ ਸ਼ਾਮਲ ਸਨ। ਮੰਚ ਸੰਚਾਲਨ ਸਭਾ ਦੇ ਜਨਰਲ ਸਕੱਤਰ ਰਣਜੀਤ ਗੌਰਵ ਨੇ ਬਾਖੂਬੀ ਕੀਤਾ।ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਭਾ ਦੇ ਪ੍ਰਧਾਨ ਜਸਪਾਲ ਮਾਨਖੇੜਾ ਨੇ ਇਸ ਪੁਰਸਕਾਰ ਬਾਰੇ ਅਤੇ ਇਸ ਪੁਰਸਕਾਰ ਦੀ ਕਾਰਜ ਪ੍ਰਣਾਲੀ ਬਾਰੇ ਦਸਿਆ।ਕਹਾਣੀਕਾਰ ਅਗਾਜਬੀਰ ਨੇ ਸਨਮਾਨ ਪੱਤਰ “ਲੋਕਾਂ ਦਾ ਜਰਨੈਲ -ਕਾ. ਜਰਨੈਲ ਭਾਈਰੂਪਾ” ਪੜ੍ਹਿਆ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਦੇ ਇਸ ਜ਼ਿਲ੍ਹੇ ਦੀ ਮਹਿਲਾ SSP ਮੁਅੱਤਲ

ਕਾ. ਜਰਨੈਲ ਭਾਈਰੂਪਾ ਦੀ ਪਤਨੀ ਦਲਜੀਤ ਕੌਰ ਨੂੰ ਸ਼ਾਲ , ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੇ ਮੁੱਖ ਵਕਤਾ ਇਤਿਹਾਸਕਾਰ ਡਾ ਸੁਮੇਲ ਸਿੰਘ ਸਿੱਧੂ ਨੇ ਭਾਵਪੂਰਤ ਸ਼ਬਦਾਂ ਵਿਚ ਕਿਹਾ ਕਿ ਜੇ ਸੀ ਪਰਿੰਦਾ ਨੇ ਮਾਰਕਸਵਾਦ ਵੀ ਪੜ੍ਹਿਆ ਸੀ ਤੇ ਉਨ੍ਹਾਂ ਵੇਦ,ਉਪਨਿਸ਼ਦ ਦਾ ਵੀ ਗਹਿਨ ਅਧਿਐਨ ਕੀਤਾ ਸੀ। ਉਨ੍ਹਾਂ ਕਿਹਾ ਕਿ ਹੀਰ ਵਾਰਿਸ ਅਤੇ ਮਿਰਜ਼ਾ ਗ਼ਾਲਿਬ ਦੇ ਪ੍ਰਸੰਗ ਵਿੱਚ ਪਰਿੰਦਾ ਦਾ ਅਧਿਐਨ ਅਤੇ ਪਕੜ ਬਹੁਤ ਜ਼ਿਆਦਾ ਸੀ।ਕਾ. ਜਰਨੈਲ ਭਾਈਰੂਪਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਬੁੱਕ ਸੈਂਟਰ ਰਾਹੀਂ ਉਨ੍ਹਾਂ ਮਾਲਵੇ ਦੇ ਇਸ ਖਿੱਤੇ ਵਿੱਚ ਹਜ਼ਾਰਾਂ ਪਾਠਕ ਪੈਦਾ ਕੀਤੇ ਹਨ।ਬੈਂਕ ਇੰਪਲਾਈਜ ਯੂਨੀਅਨ ਦੇ ਸਾਥੀ ਪਵਨ ਕੁਮਾਰ ਜਿੰਦਲ ਨੇ ਜੇ ਸੀ ਪਰਿੰਦਾ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਸਾਬਕਾ ਵਿਧਾਇਕ ਕਾ. ਹਰਦੇਵ ਅਰਸ਼ੀ ਨੇ ਜੇ ਸੀ ਪਰਿੰਦਾ ਅਤੇ ਕਾ ਜਰਨੈਲ ਭਾਈਰੂਪਾ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋਵੇਂ ਸਾਥੀ ਭਾਰਤੀ ਕਮਿਊਨਿਸਟ ਪਾਰਟੀ ਨਾਲ ਜੁੜੇ ਹੋਏ ਸਨ।

ਇਹ ਵੀ ਪੜ੍ਹੋ ਨਾਮੀ ਕਬੱਡੀ ਖਿਡਾਰੀ ਦੀ ਖੇਡ ਦੇ ਮੈਦਾਨ ‘ਚ ‘ਰੇਡ’ ਪਾਉਂਦੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਲਛਮਣ ਮਲੂਕਾ,ਕਾ. ਮਹੀਪਾਲ,ਦਮਜੀਤ ਦਰਸ਼ਨ, ਗੁਰਦੇਵ ਖੋਖਰ ਨੇ ਵੀ ਜੇ ਸੀ ਪਰਿੰਦਾ ਅਤੇ ਕਾ ਜਰਨੈਲ ਭਾਈਰੂਪਾ ਬਾਰੇ ਯਾਦਾਂ ਅਤੇ ਦਿਲਚਸਪ ਜਾਣਕਾਰੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।ਇਸ ਸਮੇਂ ਜੇ ਸੀ ਪਰਿੰਦਾ ਅਤੇ ਕਾ ਜਰਨੈਲ ਭਾਈਰੂਪਾ ਦੇ ਪਰਿਵਾਰ ਦੇ ਮੈਂਬਰ ਹਾਜ਼ਰ ਸਨ। ਸਮੂਹ ਅਗਾਂਹਵਧੂ ਧਿਰਾਂ ਦੇ ਸਾਥੀ, ਸਾਹਿਤਕ ਸੰਸਥਾਵਾਂ ਦੇ ਮੈਂਬਰ,ਟਰੇਡ ਯੂਨੀਅਨ ਆਗੂ ਅਤੇ ਦੋਹਾਂ ਸਾਥੀਆਂ ਦੇ ਨਿੱਜੀ ਦੋਸਤ ਇਸ ਮੌਕੇ ਹਾਜ਼ਰ ਸਨ। ਹੋਰਨਾਂ ਤੋਂ ਇਲਾਵਾ ਬਲਕਰਨ ਬਰਾੜ, ਹਰਮੰਦਰ ਢਿੱਲੋਂ, ਰਾਜਪਾਲ ਸਿੰਘ,ਪ੍ਰੋ.ਸੁਭਪ੍ਰੇਮ ਬਰਾੜ, ਖੁਸ਼ਵੰਤ ਬਰਗਾੜੀ , ਸੁਰਿੰਦਰ ਪ੍ਰੀਤ ਘਣੀਆਂ , ਅਮਰਜੀਤ ਸਿੰਘ ਜੀਤ, ਸੁਖਦਰਸ਼ਨ ਗਰਗ,ਪ੍ਰਿ. ਜਸਬੀਰ ਸਿੰਘ ਢਿੱਲੋਂ, ਰਮੇਸ਼ ਸੇਠੀ ਸਮੇਤ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ।ਅੰਤ ਵਿੱਚ ਸਾਹਿਤ ਸਭਾ ਦੇ ਆਗੂ ਦਿਲਬਾਗ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ!

0

1 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

Chandigarh News: paddy procurement;ਪੰਜਾਬ ਦੇ ਮਿਹਨਤੀ ਕਿਸਾਨਾਂ ਲਈ ਇਹ ਸੀਜ਼ਨ ਉਮੀਦ, ਮਿਹਨਤ ਅਤੇ ਭਰੋਸੇ ਦੀ ਜਿੱਤ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਖਰੀਦ ਵਿੱਚ ਨਵਾਂ ਇਤਿਹਾਸ ਰਚਦਿਆਂ 150 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਖਰੀਦ ਲਿਆ ਹੈ। ਇਹ ਬਹੁਤ ਵੱਡੀ ਸਫਲਤਾ ਉਸ ਵੇਲੇ ਹਾਸਲ ਹੋਈ ਜਦੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਆਏ ਹੜ੍ਹਾਂ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਸੀ, ਪਰ ਸਰਕਾਰ ਦੀ ਮਜ਼ਬੂਤ ਨੀਤੀ ਅਤੇ ਕਿਸਾਨਾਂ ਦੇ ਹੌਸਲੇ ਨੇ ਸਾਰੀਆਂ ਮੁਸ਼ਕਲਾਂ ਨੂੰ ਪਿੱਛੇ ਛੱਡ ਦਿੱਤਾ।ਸਰਕਾਰੀ ਅੰਕੜਿਆਂ ਮੁਤਾਬਕ, 10 ਨਵੰਬਰ ਦੀ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਕੁੱਲ 1,51,80,075.88 ਮੀਟ੍ਰਿਕ ਟਨ ਝੋਨਾ ਆਇਆ, ਜਿਸ ਵਿੱਚੋਂ 1,50,35,129.93 ਮੀਟ੍ਰਿਕ ਟਨ ਝੋਨਾ ਖਰੀਦ ਲਿਆ ਗਿਆ — ਭਾਵ ਕੁੱਲ ਆਈ ਫਸਲ ਦਾ ਲਗਭਗ 99 ਫੀਸਦੀ! ਇਹ ਦਿਖਾਉਂਦਾ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਪੱਕਾ ਅਤੇ ਮਜ਼ਬੂਤ ਢਾਂਚਾ ਕਿੰਨਾ ਕਾਮਯਾਬ ਰਿਹਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਖਰੀਦ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਤੇਜ਼ ਅਤੇ ਸੌਖੀ ਬਣਾਉਣ ਲਈ ਆਧੁਨਿਕ ਢਾਂਚਾ ਤਿਆਰ ਕੀਤਾ ਹੈ। ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚਕ ਖੁਦ ਜ਼ਮੀਨੀ ਪੱਧਰ ’ਤੇ ਨਿਗਰਾਨੀ ਕਰ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਹੋਵੇ।ਇਸ ਵਧੀਆ ਪ੍ਰਬੰਧ ਦਾ ਨਤੀਜਾ ਇਹ ਹੈ ਕਿ ਹੁਣ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ ਮਿਲ ਚੁੱਕਾ ਹੈ। ਇਨ੍ਹਾਂ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਰਿਹਾ, ਜਿੱਥੇ ਸਭ ਤੋਂ ਵੱਧ ਕਿਸਾਨਾਂ ਨੂੰ MSP ਦੇ ਤਹਿਤ ਭੁਗਤਾਨ ਹੋਇਆ ਹੈ। ਮੰਡੀਆਂ ਤੋਂ ਖਰੀਦੇ ਗਏ ਝੋਨੇ ਦਾ ਲਗਭਗ 90 ਫੀਸਦੀ (135 ਲੱਖ ਮੀਟ੍ਰਿਕ ਟਨ ਤੋਂ ਵੱਧ) ਹਿੱਸਾ ਪਹਿਲਾਂ ਹੀ ਉਠਾ ਲਿਆ ਗਿਆ ਹੈ, ਜਿਸ ਨਾਲ ਮੰਡੀਆਂ ਵਿੱਚ ਭੀੜ-ਭੜੱਕੇ ਨੂੰ ਰੋਕਿਆ ਜਾ ਸਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ 26 ਲੱਖ ਤੋਂ ਵੱਧ ਫਾਰਮ ਜਮ੍ਹਾਂ ਕਰਵਾਏ

0

👉ਦਸਤਖਤ ਕੀਤੇ ਫਾਰਮਾਂ ਦਾ ਟਰੱਕ ਦਿੱਲੀ ਭੇਜਿਆ
Chandigarh News: ‘vote theft issue’; ਲੋਕ ਸਭਾ ਵਿੱਚ ਵਿਰੋਧੀ ਲੀਡਰ ਦੇ ਲੀਡਰ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਤਹਿਤ ਪੰਜਾਬ ਕਾਂਗਰਸ ਨੇ ਵੋਟ ਚੋਰੀ ਵਿਰੁੱਧ 26 ਲੱਖ ਤੋਂ ਵੱਧ ਦਸਤਖਤ ਕੀਤੇ ਫਾਰਮ ਭੇਜੇ।ਇਸ ਦੌਰਾਨ ਸੂਬਾ ਕਾਂਗਰਸ ਮੁੱਖ ਦਫ਼ਤਰ ਤੋਂ 26,30,845 ਦਸਤਖਤ ਕੀਤੇ ਫਾਰਮਾਂ ਵਾਲੇ ਟਰੱਕ ਨੂੰ ਇਥੋਂ ਸੀਨੀਅਰ ਪਾਰਟੀ ਆਗੂਆਂ ਰਵਿੰਦਰ ਦਲਵੀ, ਵਿਜੇ ਇੰਦਰ ਸਿੰਗਲਾ, ਰਣਦੀਪ ਨਾਭਾ, ਪ੍ਰਗਟ ਸਿੰਘ ਅਤੇ ਕੁਲਜੀਤ ਨਾਗਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਪੰਜਾਬ ਵਿੱਚ ਦਸਤਖਤ ਮੁਹਿੰਮ ਇੱਕ ਮਹੀਨਾ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ ਸਾਬਕਾ ਪੁਲਿਸ ਅਧਿਕਾਰੀਆਂ ਨੇ Bathinda Police ਖਿਲਾਫ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਭਾਰਤੀ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਕੀਤੀ ਗਈ ‘ਵੋਟ ਚੋਰੀ’ ਵਿਰੁੱਧ ਪੰਜਾਬ ਵਿੱਚ ਪਾਰਟੀ ਵਰਕਰਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ ਹੈ।ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਹੁੰਗਾਰਾ ਉਨ੍ਹਾਂ ਦੇ ਟੀਚਿਆਂ ਅਤੇ ਉਮੀਦਾਂ ਤੋਂ ਕਿਤੇ ਵੱਧ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸਰਕਾਰ ਅਤੇ ਚੋਣ ਕਮਿਸ਼ਨ ਦਾ ਪਰਦਾਫਾਸ਼ ਕਰਨ ਕਰਕੇ ਹਰ ਭਾਰਤ ਵਾਸੀ ਹੁਣ ਜਾਣਦਾ ਹੈ ਕਿ ਭਾਜਪਾ ਕਿਵੇਂ ਜਾਅਲੀ ਵੋਟਾਂ ਨਾਲ ਚੋਣਾਂ ਵਿੱਚ ਹੇਰਾਫੇਰੀ ਕਰ ਰਹੀ ਹੈ ਅਤੇ ਉਨ੍ਹਾਂ ਲੋਕਾਂ ਦੇ ਨਾਂਮ ਵੀ ਹਟਾ ਰਹੀ ਹੈ, ਜਿਨ੍ਹਾਂ ਬਾਰੇ ਉਹ ਸਮਝਦੀ ਹੈ ਕਿ ਇਹ ਭਾਜਪਾ ਨੂੰ ਵੋਟ ਨਹੀਂ ਪਾਉਣਗੇ।ਸੀਨੀਅਰ ਆਗੂ ਅਤੇ ਏ.ਆਈ.ਸੀ.ਸੀ. ਦੇ ਸੰਯੁਕਤ ਖਜ਼ਾਨਚੀ ਵਿਜੇ ਇੰਦਰ ਸਿੰਗਲਾ ਨੇ ਛੇ ਮਹੀਨਿਆਂ ਦੇ ਅੰਦਰ ਮਹਾਰਾਸ਼ਟਰ ਵਿੱਚ ਵੋਟਾਂ ਦੇ ਵੱਡੇ ਵਾਧੇ ਦਾ ਜ਼ਿਕਰ ਕੀਤਾ, ਜਿਸਨੇ ਸੰਸਦੀ ਤੋਂ ਲੈ ਕੇ ਵਿਧਾਨ ਸਭਾ ਚੋਣਾਂ ਤੱਕ ਚੋਣ ਨਤੀਜਿਆਂ ਨੂੰ ਪੂਰੀ ਤਰ੍ਹਾਂ ਉਲਟਾ ਦਿੱਤਾ ਸੀ।

ਇਹ ਵੀ ਪੜ੍ਹੋ ਵੰਦੇ ਭਾਰਤ ਟਰੇਨ ਦਾ ਬਰਨਾਲਾ ਵਿਖੇ ਠਹਿਰਾਓ ਨਾ ਰੱਖਣ ‘ਤੇ MP Meet Hayar ਨੇ ਪ੍ਰਗਟਾਈ ਨਰਾਜ਼ਗੀ, ਕੀਤਾ ਵੱਡਾ ਐਲਾਨ

ਸਿੰਗਲਾ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਹਰਿਆਣਾ ਬਾਰੇ ਕੀਤੇ ਗਏ ਹਾਲ ਹੀ ਦੇ ਵੱਡੇ ਖੁਲਾਸਿਆਂ ਨੇ ਭਾਜਪਾ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ ਅਤੇ ਉਸਨੂੰ ਬਚਣ ਲਈ ਕੋਈ ਰਸਤਾ ਨਹੀਂ ਲੱਭ ਰਿਹਾ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਭਾਰਤ ਦੇ ਚੋਣ ਕਮਿਸ਼ਨ ਕੋਲ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਖੁਲਾਸਿਆਂ ਦਾ ਕੋਈ ਠੋਸ ਜਵਾਬ ਜਾਂ ਸਪੱਸ਼ਟੀਕਰਨ ਨਹੀਂ ਹੈ।ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਮੌਜੂਦਾ ਦਸਤਖਤ ਮੁਹਿੰਮ ਨੇ ਪੰਜਾਬ ਵਿੱਚ ਸੰਭਾਵਿਤ ਵੋਟ ਚੋਰੀ ਅਤੇ ਹੇਰਾਫੇਰੀ ਵਿਰੁੱਧ ਪੰਜਾਬ ਦੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਮਦਦ ਕੀਤੀ ਹੈ।ਉਨ੍ਹਾਂ ਐਲਾਨ ਕੀਤਾ ਕਿ ਦਸਤਖਤ ਮੁਹਿੰਮ ਤੋਂ ਬਾਅਦ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕਿਸੇ ਵੀ ਜਾਅਲੀ ਵੋਟਰ ਨੂੰ ਸ਼ਾਮਲ ਨਾ ਹੋਣ ਦਿੱਤਾ ਜਾਵੇ ਅਤੇ ਕਿਸੇ ਵੀ ਅਸਲੀ ਵੋਟਰ ਨੂੰ ਵੋਟਰ ਸੂਚੀਆਂ ਵਿੱਚੋਂ ਨਾ ਹਟਾਇਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

0

👉ਕਿਹਾ, ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ
👉ਪੰਜਾਬ ਯੂਨੀਵਰਸਿਟੀ ਵਿੱਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਲਈ ਤਰਲੋ-ਮੱਛੀ ਹੋ ਰਹੀ ਕੇਂਦਰ ਸਰਕਾਰ
👉ਭਾਜਪਾ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ
👉ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ
Batala (Gurdaspur)News: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ।

ਇਹ ਵੀ ਪੜ੍ਹੋ Bathinda ਦੀ Bhagu Road ਨੂੰ ਚੌੜਾ ਕਰਨ ਦਾ ਕੰਮ ਹੋਇਆ ਸ਼ੁਰੂ, ਚੱਲਿਆ ਕਾਰਪੋਰੇਸ਼ਨ ਦਾ ਪੀਲਾ ਪੰਜਾਂ 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਛੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਦਾ ਨੀਂਹ ਪੱਥਰ 4 ਜਨਵਰੀ, 2024 ਨੂੰ ਰੱਖਿਆ ਗਿਆ ਸੀ ਅਤੇ ਇਹ ਇੱਕ ਏਕੜ ਤੇ ਸਾਢੇ ਪੰਜ ਕਨਾਲ ਦੇ ਖੇਤਰ ਵਿੱਚ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿੱਚ ਐਸਡੀਐਮ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਦੇ ਦਫ਼ਤਰਾਂ ਦੇ ਨਾਲ ਇੱਕ ਨਾਗਰਿਕ ਸੇਵਾ ਕੇਂਦਰ ਵੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ ਵੀ ਹੈ ਅਤੇ ਜਨਤਕ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਵਿੱਚ ਬੈਠਣ ਲਈ ਆਰਾਮਦਾਇਕ ਪ੍ਰਬੰਧ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ ਇੱਕ ਸ਼ਾਨਦਾਰ ਵੇਟਿੰਗ ਰੂਮ ਵੀ ਬਣਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਜੁਡੀਸ਼ੀਅਲ ਕੰਪਲੈਕਸ ਅਤੇ ਪੁਲਿਸ ਲਾਈਨ ਦੇ ਨੇੜੇ ਸਥਿਤ ਹੈ, ਜਿਸ ਨਾਲ ਵਸਨੀਕਾਂ ਲਈ ਪ੍ਰਸ਼ਾਸਨਿਕ ਕੰਮ ਆਸਾਨ ਹੋ ਜਾਵੇਗਾ।

ਇਹ ਵੀ ਪੜ੍ਹੋ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਬੱਡੀ ਖਿਡਾਰੀ ਜੀਤ ਕੋਟਲੀ ਦੀ ਬੇਵਕਤੀ ਮੌਤ ‘ਤੇ ਪ੍ਰਗਟਾਇਆ ਦੁੱਖ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀਬੀਐਮਬੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ ਵੰਦੇ ਭਾਰਤ ਟਰੇਨ ਦਾ ਬਰਨਾਲਾ ਵਿਖੇ ਠਹਿਰਾਓ ਨਾ ਰੱਖਣ ‘ਤੇ MP Meet Hayar ਨੇ ਪ੍ਰਗਟਾਈ ਨਰਾਜ਼ਗੀ, ਕੀਤਾ ਵੱਡਾ ਐਲਾਨ

ਇੱਕ ਹੋਰ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਚਰਨ ਛੋਹ ਪ੍ਰਾਪਤ ਲਗਭਗ 140 ਕਸਬਿਆਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 70 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ 23-25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਮੇਤ ਵੱਡੇ ਸਮਾਗਮ ਉਲੀਕੇ ਗਏ ਹਨ।ਮੁੱਖ ਮੰਤਰੀ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈਵੀਐਮ ਅਤੇ ਵੋਟ ਚੋਰੀ ‘ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸ ਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਆਮ ਲੋਕਾਂ ਵਿਰੁੱਧ ਭੱਦੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵੜਿੰਗ ਨੇ ਅਜਿਹਾ ਬੇਬੁਨਿਆਦ ਬਿਆਨ ਦਿੱਤਾ ਹੈ ਜਦੋਂ ਕਿ ਇਹ ਸ਼ੁਰੂ ਤੋਂ ਹੀ ਇਨ੍ਹਾਂ ਹੰਕਾਰੀ ਆਗੂਆਂ ਦੀ ਆਦਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ (ਹੁਣ ਭਾਜਪਾ ਵਿੱਚ) ਵਰਗੇ ਅਤੇ ਹੋਰਾਂ ਆਗੂਆਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਵੀ ਅਜਿਹੀ ਭਾਸ਼ਾ ਹੀ ਵਰਤੀ ਸੀ।

ਇਹ ਵੀ ਪੜ੍ਹੋ ਪ੍ਰਵਾਸੀ ਪੰਜਾਬੀ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸੜਕ ਸੁਰਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਸਦਕਾ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 48 ਫੀਸਦ ਤੱਕ ਘਟੀ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ ਲਗਭਗ 2 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 67 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903175