Friday, May 15, 2026
Home Blog Page 348

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

0

👉ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
SAS Nagar News:ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਾਹਾਨਾ ਸਵਾਗਤ ਕੀਤਾ।ਹਵਾਈ ਅੱਡੇ ਜਸ਼ਨ ਦਾ ਮਾਹੌਲ ਰਿਹਾ। ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ, ਹਾਰਾਂ ਨਾਲ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀਡਿਓ ਕਾਲ ਰਾਹੀਂ ਪੰਜਾਬ ਦੀਆਂ ਤਿੰਨੇ ਖਿਡਾਰਨਾਂ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਵਧਾਈ ਦਿੱਤੀ ਗਈ ਸੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੀਤ ਹੇਅਰ ਨੇ ਕਿਹਾ ਕਿ ਸਾਡੀਆਂ ਧੀਆਂ ਨੇ ਨਾਂ ਸਿਰਫ ਪੰਜਾਬ ਬਲਕਿ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਪਤਾਨ ਹਰਮਨਪ੍ਰੀਤ ਕੌਰ ਦੇ ਪੰਜਾਬ ਪਰਤਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਤਿੰਨੇ ਖਿਡਾਰਨਾਂ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਨਗਦ ਰਾਸ਼ੀ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਖੇਡਾਂ ਵਿੱਚ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣ ਰਿਹਾ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਚੈਂਪੀਅਨ ਬਣਨ ਤੋਂ ਮਹਿਲਾ ਕ੍ਰਿਕਟ ਵਿੱਚ ਨਵੀਂ ਕ੍ਰਾਂਤੀ ਆਵੇਗੀ। ਵਿਸ਼ਵ ਕੱਪ ਦੀ ਜਿੱਤ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਸੰਭਵ ਹੋਈ ਹੈ ਜਿਸ ਕਾਰਨ ਇਹ ਜਿੱਤ ਮਿਲੀ ਹੈ।

ਇਹ ਵੀ ਪੜ੍ਹੋ Big News; ਕਥਿਤ ਜਮੀਨ ਘੁਟਾਲੇ ‘ਚ ADC ਮੁਅੱਤਲ, ਕਈਆਂ ‘ਤੇ ਹੋਰ ਕਾਰਵਾਈ ਦੀ ਚਰਚਾ!

ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਛੋਟੇ ਸ਼ਹਿਰਾਂ ਤੇ ਕਸਬਿਆਂ ਵਿੱਚੋਂ ਵੱਡੇ ਕ੍ਰਿਕਟਰ ਅੱਗੇ ਨਿਕਲ ਆ ਰਹੇ ਹਨ। ਸ਼ੁਭਮਨ ਗਿੱਲ, ਹਰਮਨਪ੍ਰੀਤ ਕੌਰ, ਅਰਸ਼ਦੀਪ ਸਿੰਘ, ਹਰਲੀਨ ਦਿਓਲ ਤੇ ਅਮਨਜੋਤ ਕੌਰ ਦੀ ਉਦਾਹਰਨ ਸਾਡੇ ਸਾਹਮਣੇ ਹੈ। ਹਰਲੀਨ ਦਿਓਲ ਤੇ ਅਮਨਜੋਤ ਕੌਰ ਨੇ ਪੰਜਾਬ ਸਰਕਾਰ ਅਤੇ ਉਚੇਚੇ ਤੌਰ ਉੱਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜੋ ਖਿਡਾਰੀਆਂ ਦਾ ਬਹੁਤ ਮਾਣ-ਸਨਮਾਨ ਕਰਦੇ ਹਨ। ਉਨ੍ਹਾਂ ਆਖਿਆ ਕਿ ਅੱਜ ਜੋ ਪੰਜਾਬ ਅਤੇ ਆਪਣੇ ਘਰ ਪੁੱਜਣ ਉਤੇ ਸਨਮਾਨ ਤੇ ਸਵਾਗਤ ਹੋਇਆ, ਉਸ ਨਾਲ ਹੋਰ ਮਿਹਨਤ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਧੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਦੇ ਮੌਕੇ ਦੇਣ। ਉਨ੍ਹਾਂ ਆਪਣੇ ਪਰਿਵਾਰ, ਕੋਚਾਂ ਤੇ ਬੀ ਸੀ ਸੀ ਆਈ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਅਮਨਜੋਤ ਦੇ ਪਰਿਵਾਰਕ ਮੈਂਬਰਾਂ ਵਿੱਚ ਪਿਤਾ ਭੁਪਿੰਦਰ ਸਿੰਘ, ਦਾਦਾ ਈਸ਼ਰ ਸਿੰਘ, ਛੋਟੀ ਭੈਣ ਕਮਲਜੋਤ, ਕੋਚ ਨਗੇਸ਼ ਗੁਪਤਾ ਅਤੇ ਹਰਲੀਨ ਦੇ ਪਰਿਵਾਰਕ ਮੈਬਰਾਂ ਵਿੱਚ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਅਤੇ ਭਰਾ ਮਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਕ੍ਰਿਕਟ ਪ੍ਰੇਮੀ ਸ਼ਾਮਿਲ ਸਨ।ਸਵਾਗਤ ਕਰਨ ਵਾਲਿਆਂ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਪ੍ਰਭਜੋਤ ਕੌਰ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਪੀ ਆਈ ਐਸ ਦੇ ਡਾਇਰੈਕਟਰ ਟ੍ਰੇਨਿੰਗ (ਦਰੋਣਾਚਾਰੀਆ ਐਵਾਰਡੀ) ਜੀਵਨਜੋਤ ਸਿੰਘ ਤੇਜਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਵੀ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਚੋਣ ਸਾਖਰਤਾ ਕਲੱਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

0

Bathinda News: DAV College Bathinda ਦੇ ਚੋਣ ਸਾਖਰਤਾ ਕਲੱਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਬਠਿੰਡਾ ਨੇ ਨਵੇਂ ਵੋਟਰਾਂ ਲਈ ਵੋਟ ਬਣਾਉਣ ਦੀ ਪ੍ਰਕਿਰਿਆ ਸੰਬੰਧੀ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਅਤੇ ਸਵੀਪ ਇੰਚਾਰਜ ਪ੍ਰੋ. ਪਵਨਪ੍ਰੀਤ ਸਿੰਘ ਨੇ ਜ਼ਿਲ੍ਹਾ ਚੋਣ ਸਹਾਇਕ ਨੋਡਲ ਅਫ਼ਸਰ ਸ਼੍ਰੀ ਸੁਭਾਸ਼ ਚੰਦ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਸ਼੍ਰੀ ਸੰਦੀਪ ਕੁਮਾਰ ਅਤੇ ਨੀਰੂ ਚਾਵਲਾ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ Big News; ਕਥਿਤ ਜਮੀਨ ਘੁਟਾਲੇ ‘ਚ ADC ਮੁਅੱਤਲ, ਕਈਆਂ ‘ਤੇ ਹੋਰ ਕਾਰਵਾਈ ਦੀ ਚਰਚਾ!

ਪ੍ਰੋ. ਪਵਨਪ੍ਰੀਤ ਸਿੰਘ, ਸਵੀਪ ਨੋਡਲ ਅਫ਼ਸਰ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਜਾਗਰੂਕਤਾ ਪ੍ਰੋਗਰਾਮ ਦੇ ਵਿਸ਼ੇ ਅਤੇ ਸਾਰਥਕਤਾ ਬਾਰੇ ਜਾਣੂੰ ਕਰਵਾਇਆ।ਸੰਦੀਪ ਕੁਮਾਰ ਨੇ ਵੋਟਰ ਹੈਲਪਲਾਈਨ ਐਪ ਰਾਹੀਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।ਸ਼੍ਰੀ ਸੁਭਾਸ਼ ਚੰਦ ਨੇ ਹਾਜ਼ਰੀਨ ਨੂੰ ਸਵੀਪ ਦੀ ਭੂਮਿਕਾ ਬਾਰੇ ਦੱਸਿਆ ਕਿ ਕਿਵੇਂ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵੋਟਰਾਂ ਨੂੰ ਲਾਮਬੰਦ ਕਰਨ ਅਤੇ ਚੋਣਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੁਝ ਅਹਿਮ ਨੁਕਤਿਆਂ ਬਾਰੇ ਦੱਸਿਆ।

ਇਹ ਵੀ ਪੜ੍ਹੋ ਨਜਾਇਜ਼ ਸਬੰਧਾਂ ਦੀ ਭੇਂਟ ਚੜਿਆ ਹਸਦਾ-ਵਸਦਾ ਪ੍ਰਵਾਰ ਪਤੀ-ਪਤਨੀ ਨੇ ਕੀਤੀ ਖੁਦਕਸ਼ੀ,

ਵਿਦਿਆਰਥੀਆਂ ਨੇ ਵੋਟਿੰਗ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਕਈ ਸਵਾਲ ਪੁੱਛੇ।ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹਾ ਚੋਣ ਦਫ਼ਤਰ ਬਠਿੰਡਾ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਚੋਣ ਭਾਗੀਦਾਰੀ ਲਈ ਲਾਮਬੰਦ ਕਰਨ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਡਾ.ਕਰਮਜੀਤ ਕੌਰ, ਡਾ. ਗੁਰਵਿੰਦਰ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਵਰਿੰਦਰ ਸਿੰਘ, ਪ੍ਰੋ.ਦੀਪਾਂਸ਼ੂ ਸ਼ਰਮਾ, ਪ੍ਰੋ. ਰੁਪਿੰਦਰ ਸਿੰਘ ਹਾਜ਼ਰ ਰਹੇ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਦੀ ਹਿਮਾਇਤ

Chandigarh News: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪੰਜਾਬ ਯੂਨੀਵਰਸਿਟੀ ਦਾ ਸੈਨੇਟ ਢਾਂਚਾ ਭੰਗ ਕਰਨ ਰਾਹੀਂ ਤੇ ਇਸ ਪ੍ਰਕਿਰਿਆ ਨੂੰ ਸਿੱਧੀਆਂ ਹਕੂਮਤੀ ਨਿਯੁਕਤੀਆਂ ਦੀ ਮੁਥਾਜ ਬਣਾਉਣ ਰਾਹੀਂ ਕੇਂਦਰੀ ਹਕੂਮਤ ਦੇ ਕੰਟਰੋਲ ਵਿੱਚ ਲੈਣ ਦੇ ਕਦਮਾਂ ਦਾ ਵਿਰੋਧ ਕੀਤਾ ਹੈ ਅਤੇ ਕੇਂਦਰੀਕਰਨ ਦੇ ਇਹਨਾਂ ਕਦਮਾਂ ਨੂੰ ਸਿੱਖਿਆ ਦੇ ਫਿਰਕੂ-ਕਰਨ , ਨਿੱਜੀਕਰਨ ਤੇ ਵਪਾਰੀਕਰਨ ਦੇ ਹਮਲੇ ਨੂੰ ਤੇਜ਼ ਕਰਨ ਦੀ ਵਿਉਂਤ ਦਾ ਹਿੱਸਾ ਕਰਾਰ ਦਿੱਤਾ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਯੂਨੀਵਰਸਿਟੀ ਦਾ ਸੈਨਟ ਤੇ ਸਿੰਡੀਕੇਟ ਵਾਲਾ ਤੁਰਿਆ ਆਉਂਦਾ ਸਿਸਟਮ ਚਾਹੇ ਆਪਣੇ ਆਪ ਵਿੱਚ ਯੂਨੀਵਰਸਿਟੀ ਦੇ ਪ੍ਰਬੰਧਕੀ ਅਮਲ ‘ਚ ਇਸ ਦੇ ਵਿਦਿਆਰਥੀਆਂ ਤੇ ਲੋਕਾਂ ਦੀ ਹਕੀਕੀ ਜਮਹੂਰੀ ਸ਼ਮੂਲੀਅਤ ਦਾ ਕੋਈ ਬਹੁਤਾ ਅਸਰਦਾਰ ਢੰਗ ਨਹੀਂ ਸੀ, ਪਰ ਕੇਂਦਰੀ ਭਾਜਪਾ ਹਕੂਮਤ ਦੀ ਆਪਣੀ ਲੋਕ-ਦੋਖੀ ਧੁੱਸ ਏਨੀ ਜ਼ੋਰਦਾਰ ਹੈ ਕਿ ਉਸਨੂੰ ਇਹ ਰਸਮੀ ਅਮਲ ਵੀ ਰੜਕਦਾ ਆ ਰਿਹਾ  ਤੇ ਆਪਣਾ ਫਿਰਕੂ ਤੇ ਕਾਰਪੋਰੇਟ ਏਜੰਡਾ ਲਾਗੂ ਕਰਨ ਦੇ ਰਾਹ ‘ਚ ਅੜਿੱਕਾ ਜਾਪਦਾ ਸੀ।

ਇਹ ਵੀ ਪੜ੍ਹੋ Big News; ਕਥਿਤ ਜਮੀਨ ਘੁਟਾਲੇ ‘ਚ ADC ਮੁਅੱਤਲ, ਕਈਆਂ ‘ਤੇ ਹੋਰ ਕਾਰਵਾਈ ਦੀ ਚਰਚਾ!

ਇਸ ਲਈ ਉਸਨੇ ਇਸ ਅੜਿੱਕੇ ਨੂੰ ਵੀ ਦੂਰ ਕਰਨ ਤੇ ਯੂਨੀਵਰਸਿਟੀ ਉੱਤੇ ਆਪਣਾ ਮੁਕੰਮਲ ਕੰਟਰੋਲ ਬਣਾਉਣ ਦੀ ਨੀਤ ‘ਚੋਂ ਹੀ ਇਹ ਕਦਮ ਚੱਕਿਆ ਹੈ। ਇਹ ਪੰਜਾਬ ਦੇ ਲੋਕਾਂ ਦੀ ਯੂਨੀਵਰਸਿਟੀ ਪ੍ਰਬੰਧਾਂ ‘ਚ ਦਖਲ ਦੀ ਬਚੀ ਖੁਚੀ ਨਿਗੂਣੀ ਭੂਮਿਕਾ ਨੂੰ ਵੀ ਖਤਮ ਕਰ ਦੇਵੇਗਾ। ਇਹ ਕਦਮ ਯੂਨੀਵਰਸਟੀ ਉੱਤੇ ਪੰਜਾਬੀ ਕੌਮੀਅਤ ਦੇ ਦਾਅਵੇ ਨੂੰ ਵੀ ਕਮਜ਼ੋਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸਾਡੀ ਜਥੇਬੰਦੀ ਵਿਦਿਆਰਥੀਆਂ ਵੱਲੋਂ ਉਠਾਈ ਜਾ ਰਹੀ ਆਵਾਜ਼ ਦਾ ਜ਼ੋਰਦਾਰ ਸਮਰਥਨ ਕਰਦੀ ਹੈ, ਤੇ ਕੇਂਦਰ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕਰਦੀ ਹੈ। ਉਹਨਾਂ ਕਿਹਾ ਕਿ ਨਾ ਸਿਰਫ ਇਹ ਕਦਮ ਵਾਪਸ ਹੋਣਾ ਚਾਹੀਦਾ ਹੈ ਸਗੋਂ ਸਿੱਖਿਆ ਦੇ ਕੇਂਦਰੀਕਰਨ, ਨਿਜੀਕਰਨ ਤੇ ਵਪਾਰੀਕਰਨ ਦੇ ਸਾਰੇ ਕਦਮ ਰੋਕੇ ਜਾਣੇ ਚਾਹੀਦੇ ਹਨ। ਸਿੱਖਿਆ ਦੇ ਨਿੱਜੀਕਰਨ ਦੀ ਨੀਤੀ ਮੁੱਢੋਂ ਰੱਦ ਕੀਤੀ ਜਾਣੀ ਚਾਹੀਦੀ ਹੈ‌।

ਇਹ ਵੀ ਪੜ੍ਹੋ Punjab Police ਦੇ Former DGP ਅਤੇ Ex Minister ਦੇ ਨੌਜਵਾਨ ਪੁੱਤਰ ਦੀ ਮੌਤ ਦੇ ਮਾਮਲੇ ਦੀ ਹੁਣ CBI ਕਰੇਗੀ ਜਾਂਚ

ਨਵੀਂ ਸਿੱਖਿਆ ਨੀਤੀ 2020 ਰੱਦ ਹੋਣੀ ਚਾਹੀਦੀ ਹੈ। ਯੂਨੀਵਰਸਿਟੀਆਂ ਤੇ ਵਿਦਿਅਕ ਸੰਸਥਾਵਾਂ ਅੰਦਰ ਵਿਦਿਆਰਥੀਆਂ ਦੀ ਜਮਹੂਰੀ ਪੁੱਗਤ ਯਕੀਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਕਿਰਤੀ ਕਿਸਾਨਾਂ ਦੇ ਬੱਚਿਆਂ ਲਈ ਉਚੇਰੀ ਸਿੱਖਿਆ ਦਾ ਹੱਕ ਯਕੀਨੀ ਕੀਤਾ ਜਾਣਾ ਚਾਹੀਦਾ ਹੈ।ਜਥੇਬੰਦੀ ਵੱਲੋਂ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਦੀਆਂ ਮੌਕਾਪ੍ਰਸਤ ਹਾਕਮ ਪਾਰਟੀਆਂ ਤੇ ਮੌਕਾਪ੍ਰਸਤ ਵੋਟ ਸਿਆਸਤਦਾਨਾਂ ਨੂੰ ਆਪਣੇ ਸੰਘਰਸ਼ ਤੋਂ ਪਾਸੇ ਰੱਖਣ ਅਤੇ ਉਹਨਾਂ ਨੂੰ ਆਪਣੇ ਤੌਰ ‘ਤੇ ਇਸ ਮਸਲੇ ‘ਤੇ ਆਵਾਜ਼ ਉਠਾਉਣ ਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਮਜਬੂਰ ਕਰਨ।ਸੰਘਰਸ਼ ਲੜਨ ਲਈ ਪੰਜਾਬ ਦੇ ਸੰਘਰਸ਼ਸ਼ੀਲ ਲੋਕਾਂ ਦੀ ਹਮਾਇਤ ‘ਤੇ ਟੇਕ ਰੱਖਣੀ ਚਾਹੀਦੀ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

0

Hoshiarpur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ ਪੀਐਕਸ30 ਪਿਸਤੌਲ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ Punjab Police ਦੇ Former DGP ਅਤੇ Ex Minister ਦੇ ਨੌਜਵਾਨ ਪੁੱਤਰ ਦੀ ਮੌਤ ਦੇ ਮਾਮਲੇ ਦੀ ਹੁਣ CBI ਕਰੇਗੀ ਜਾਂਚ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਜਿਸਦੀ ਪਛਾਣ ਅੰਮ੍ਰਿਤ ਦਾਲਮ ਵਜੋਂ ਹੋਈ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਕਲਾਨੌਰ ਦੇ ਵਡਾਲਾ ਬਾਂਗਰ ਵਿਖੇ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾ ਕੇ ਮੈਡੀਕਲ ਦੀ ਦੁਕਾਨ ‘ਤੇ ਕੀਤੀ ਗੋਲੀਬਾਰੀ ਸਬੰਧੀ ਮਾਮਲੇ ਵਿੱਚ ਲੋੜੀਂਦੇ ਸਨ। ਇਹ ਗੋਲੀਬਾਰੀ ਉਨ੍ਹਾਂ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੀਤੀ ਸੀ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਨਜਾਇਜ਼ ਸਬੰਧਾਂ ਦੀ ਭੇਂਟ ਚੜਿਆ ਹਸਦਾ-ਵਸਦਾ ਪ੍ਰਵਾਰ ਪਤੀ-ਪਤਨੀ ਨੇ ਕੀਤੀ ਖੁਦਕਸ਼ੀ,

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਜਲੰਧਰ ਰੇਂਜ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਹੁਸ਼ਿਆਰਪੁਰ ਪੁਲਿਸ ਦੇ ਤਾਲਮੇਲ ਨਾਲ ਦਸੂਹਾ ਦੇ ਪਿੰਡ ਬੋਦਲਾ ਵਿਖੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਨੇੜੇ ਟੀ-ਪੁਆਇੰਟ ਕੋਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਮਲਿਕ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਅਗਵਾ ਅਤੇ ਬੱਚਿਆਂ ਦੀ ਤਸਕਰੀ ਸਬੰਧੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧ ਵਿੱਚ, ਐਫਆਈਆਰ ਨੰਬਰ 229 ਮਿਤੀ 06.11.2025 ਨੂੰ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਵਿਖੇ ਅਸਲਾ ਐਕਟ ਦੀ ਧਾਰਾ 25(6) ਤਹਿਤ ਦਰਜ ਕੀਤੀ ਗਈ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; ਕਥਿਤ ਜਮੀਨ ਘੁਟਾਲੇ ‘ਚ ADC ਮੁਅੱਤਲ, ਕਈਆਂ ‘ਤੇ ਹੋਰ ਕਾਰਵਾਈ ਦੀ ਚਰਚਾ!

0

Moga News: ADC Suspended; ਪੰਜਾਬ ਸਰਕਾਰ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਸੀਨੀਅਰ ਪੀਸੀਐਸ ਅਧਿਕਾਰੀ ਅਤੇ ਮੋਗਾ ਜ਼ਿਲ੍ਹੇ ਦੀ ਏਡੀਸੀ ਚਾਰੂਮਿਤਾ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਆਦੇਸ਼ਾਂ ਤਹਿਤ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ)ਰੂਲਜ਼ 1970 ਦੇ ਨਿਯਮ 4(1)ਏ ਤਹਿਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲਾ ਕੀਤਾ ਗਿਆ।

ਇਹ ਵੀ ਪੜ੍ਹੋ Punjab Police ਦੇ Former DGP ਅਤੇ Ex Minister ਦੇ ਨੌਜਵਾਨ ਪੁੱਤਰ ਦੀ ਮੌਤ ਦੇ ਮਾਮਲੇ ਦੀ ਹੁਣ CBI ਕਰੇਗੀ ਜਾਂਚ

ਸੂਤਰਾਂ ਮੁਤਾਬਕ ਇਹ ਕਾਵਰਾਈ ਮੋਗੇ ਜ਼ਿਲ੍ਹੇ ਅੰਦਰ ਧਰਮਕੋਟ ਤੋਂ ਬਹਾਦਰਵਾਲਾ ਤੱਕ ਜਾਣ ਵਾਲੇ ਰਾਸ਼ਟਰੀ ਰਾਜਮਾਰਗ 71 ਲਈ ਜ਼ਮੀਨ ਐਕੂਆਇਰ ਕੀਤੀ ਗਈ ਸੀ,ਜਿਸਦਾ ਸੀਐਲਯੂ ਬਦਲ ਕੇ ਸਰਕਾਰੀ ਤੇ ਗੈਰ ਸਰਕਾਰੀ ਵਿਅਕਤੀ ਕਥਿਤ ਤੌਰ ‘ਤੇ ਮੁਆਵਜ਼ਾ ਲੈ ਗਏ। ਇਸ ਮਾਮਲੇ ਵਿਚ ਵਿੱਤੀ ਲੈਣ-ਦੇਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ‘ਤੇ ਵਿਜੀਲੈਂਸ ਬਿਊਰੋ ਵੱਲੋਂ ਵੀ ਪੜਤਾਲ ਕੀਤੀ ਸੀ ਤੇ ਉਕਤ ਅਧਿਕਾਰੀ ਨੂੰ ਵੀ ਚਾਰਜਸ਼ੀਟ ਕੀਤਾ ਗਿਆ ਸੀ, ਜਿਸਤੋਂ ਬਾਅਦ ਹੁਣ ਸਰਕਾਰ ਨੇ ਵੀ ਇਹ ਕਾਰਵਾਈ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਜਾਇਜ਼ ਸਬੰਧਾਂ ਦੀ ਭੇਂਟ ਚੜਿਆ ਹਸਦਾ-ਵਸਦਾ ਪ੍ਰਵਾਰ ਪਤੀ-ਪਤਨੀ ਨੇ ਕੀਤੀ ਖੁਦਕਸ਼ੀ,

0

ਗੁਆਂਢੀ ਨੌਜਵਾਨ ਸਹਿਤ ਚਾਰ ਵਿਰੁੱਧ ਪਰਚਾ ਦਰਜ਼ 
Barnala News: ਬਰਨਾਲਾ ਜਿਲੇ ਦੇ ਮਹਿਤਾ ਪਿੰਡ ਦਾ ਇੱਕ ਹੱਸਦਾ ਵੱਸਦਾ ਪਰਿਵਾਰ ਨਜਾਇਜ਼ ਸਬੰਧਾਂ ਦੀ ਭੇਂਟ ਚੜ ਗਿਆ। ਗਵਾਂਢੀ ਨੌਜਵਾਨ ਵੱਲੋਂ ਲਗਾਤਾਰ ਤੰਗ ਪਰੇਸ਼ਾਨ ਕਰਨ ‘ਤੇ ਨੌਜਵਾਨ ਪਤੀ ਪਤਨੀ ਨੇ ਖੁਦਕੁਸ਼ੀ ਕਰ ਲਈ ਅਤੇ ਉਹਨਾਂ ਦਾ ਛੋਟਾ ਬੱਚਾ ਲਵਾਰਸ ਹੋ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਪਰਿਵਾਰ ਦੇ ਗੁਆਂਢੀ ਨੌਜਵਾਨ ਪ੍ਰੀਤ, ਉਸਦੇ ਛੋਟੇ ਭਰਾ ਅਤੇ ਮਾਂ ਬਾਪ ਵਿਰੁੱਧ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ Punjab Police ਦੇ Former DGP ਅਤੇ Ex Minister ਦੇ ਨੌਜਵਾਨ ਪੁੱਤਰ ਦੀ ਮੌਤ ਦੇ ਮਾਮਲੇ ਦੀ ਹੁਣ CBI ਕਰੇਗੀ ਜਾਂਚ

ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਐਸਐਚਓ ਸ਼ਰੀਫ ਖ਼ਾਨ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਅਤੇ ਉਸਦੀ ਪਤਨੀ ਰਮਨਦੀਪ ਕੌਰ ਵਜੋ ਹੋਈ ਹੈ। ਇੰਨਾਂ ਦੀਆਂ ਲਾਸ਼ਾਂ ਘਰ ਦੇ ਕਮਰੇ ਵਿਚੋਂ ਬਰਾਮਦ ਹੋਈਆਂ ਹਨ। ਨਿਰਮਲ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਕਮਰੇ ਦੀ ਕੰਧ ‘ਤੇ ਆਪਣੀ ਮੌਤ ਲਈ ਪ੍ਰੀਤ ਨਾਂ ਦੇ ਗਵਾਂਢੀ ਨੌਜਵਾਨ ਨੂੰ ਜਿੰਮੇਵਾਰ ਠਹਿਰਾਇਆ ਹੈ । ਪਿੰਡ ਵਿੱਚ ਚੱਲ ਰਹੀ ਚਰਚਾ ਮੁਤਾਬਕ ਰਮਨਦੀਪ ਕੌਰ ਦੇ ਕਥਿਥ ਤੌਰ ‘ਤੇ ਉਕਤ ਨੌਜਵਾਨ ਦੇ ਨਾਲ ਦੋਸਤਾਨਾਂ ਸਬੰਧ ਸਨ।

ਇਹ ਵੀ ਪੜ੍ਹੋ ਸਬਜ਼ੀ ਦੇ ਵੱਧ ਰੇਟਾਂ ਨੂੰ ਲੈ ਕੇ ਬਠਿੰਡਾ ਦੀ ਸਬਜ਼ੀ ਮੰਡੀ ‘ਚ ਹੰਗਾਮਾ, ਪੁਲਿਸ ਨੂੰ ਸਥਿਤੀ ਸੰਭਾਲਣੀ ਪਈ

ਇਸ ਮਾਮਲੇ ਵਿੱਚ ਹੁਣ ਉਸਦੇ ਵੱਲੋਂ ਦੋਨਾਂ ਪਤੀ ਪਤਨੀ ਨੂੰ ਬਲੈਕਮੇਲ ਕੀਤਾ ਜਾ ਰਿਹਾ ਸੀ। ਇਹ ਵੀ ਪਤਾ ਚੱਲਿਆ ਹੈ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਵੱਲੋਂ ਵੀ ਉਕਤ ਨੌਜਵਾਨ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਉਸ ਵੱਲੋਂ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਉਣ ਕਾਰਨ ਦੋਨਾਂ ਮੀਆਂ ਬੀਵੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ Former DGP ਅਤੇ Ex Minister ਦੇ ਨੌਜਵਾਨ ਪੁੱਤਰ ਦੀ ਮੌਤ ਦੇ ਮਾਮਲੇ ਦੀ ਹੁਣ CBI ਕਰੇਗੀ ਜਾਂਚ

0

Haryana News: ਪਿਛਲੇ ਦਿਨੀ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਰਜੀਆ ਸੁਲਤਾਨਾ ਦੇ ਨੌਜਵਾਨ ਪੁੱਤਰ ਅਕੀਲ ਅਖ਼ਤਰ ਦੀ ਰਹੱਸਮਈ ਹਾਲਤਾਂ ਦੇ ਵਿੱਚ ਹੋਈ ਮੌਤ ਦੇ ਮਾਮਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਏਜੰਸੀ(CBI) ਕਰੇਗੀ।ਇਸ ਸਬੰਧ ਵਿੱਚ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੀ ਅਰਜੀ ਨੂੰ ਕੇਂਦਰ ਵੱਲੋਂ ਮੰਨਜੂਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਸੀ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਿਕ ਸੀਬੀਆਈ ਵੱਲੋਂ ਇਸ ਮਾਮਲੇ ਦੇ ਵਿੱਚ ਮੁਢਲੀ ਐਫਆਈਆਰ (FIR) ਦਰਜ ਕਰ ਲਈ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਦਾ ਜਿੰਮਾ ਸਥਾਨਕ ਅਧਿਕਾਰੀਆਂ ਨੂੰ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟੇਸਲਾ ਨੂੰ ਹਰਿਆਣਾ ਵਿੱਚ ਮੈਨੂਫੈਕਚਰਿੰਗ ਯੁਨਿਟ ਲਗਾਉਣ ਦਾ ਦਿੱਤਾ ਸੱਦਾ

ਜਿਕਰਯੋਗ ਹੈ ਕਿ ਅਕੀਲ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਸਥਿਤ ਰਿਹਾਇਸ਼ ਉੱਪਰ ਮੌਤ ਹੋ ਗਈ ਸੀ। ਕਿਹਾ ਜਾ ਰਿਹਾ ਹੈ ਕਿ ਇਹ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ ਆਪਣੇ ਜੱਦੀ ਪਿੰਡ ਸਹਾਰਨਪੁਰ ਵਿਖੇ ਦਫਨ ਕਰ ਦਿੱਤਾ ਗਿਆ ਸੀ। ਇਸ ਦੌਰਾਨ ਮੌਤ ਤੋਂ ਬਾਅਦ ਇੱਕ ਵੀਡੀਓ ਬੜੀ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ ਜੋ ਕਿ 27 ਅਗਸਤ ਦੀ ਦੱਸੀ ਜਾ ਰਹੀ ਹੈ ਅਤੇ ਇਸ ਵੀਡੀਓ ਦੇ ਵਿੱਚ ਅਕੀਲ ਅਖਤਰ ਆਪਣੇ ਮਾਂ ਬਾਪ ਅਤੇ ਪਰਿਵਾਰ ਉੱਪਰ ਉਸਨੂੰ ਮਾਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਗਾ ਰਿਹਾ ਹੈ। ਇਸ ਦੇ ਨਾਲ ਹੀ ਉਸਦੇ ਵੱਲੋਂ ਇਸ ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਉਸਦੀ ਪਤਨੀ ਦੇ ਉਸਦੇ ਪਿਤਾ ਨਾਲ ਕਥਿਤ ਤੌਰ ਤੇ ਨਜਾਇਜ਼ ਸਬੰਧ ਹਨ।

ਇਹ ਵੀ ਪੜ੍ਹੋ ਪੰਜਾਬ ਕਾਂਗਰਸ ਨੇ ਭਾਜਪਾ ਦੀ ਵੋਟ ਚੋਰੀ ਖਿਲਾਫ਼ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ

ਜਿਸ ਦੇ ਚੱਲਦੇ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਲੇਰਕੋਟਲਾ ਦੇ ਇੱਕ ਵਾਸੀ ਚੌਧਰੀ ਸ਼ਮਸ਼ੂਦੀਨ ਵੱਲੋਂ ਪੰਚਕੁਲਾ ਪੁਲਿਸ ਕੋਲ ਲਿਖਤੀ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਸ ਦੀ ਪਤਨੀ ਰਜੀਆ ਸੁਲਤਾਨਾ, ਧੀ ਅਤੇ ਨੂੰਹ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕੀਤਾ ਸੀ। ਇਸ ਦੌਰਾਨ ਹੀ ਹਰਿਆਣਾ ਸਰਕਾਰ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਬੀਆਈ ਨੂੰ ਜਾਂਚ ਲਈ ਲਿਖਿਆ ਗਿਆ ਸੀ , ਜਿਸ ਤੋਂ ਬਾਅਦ ਹੁਣ ਸੀਬੀਆਈ ਵੱਲੋਂ ਇਹ ਪੜਤਾਲ ਸ਼ੁਰੂ ਕੀਤੀ ਗਈ ਹੈ! 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ੇਫਾਲੀ ਵਰਮਾ ਦਾ ਪ੍ਰਦਰਸ਼ਨ ਸਿਰਫ ਹਰਿਆਣਾ ਹੀ ਨਹੀਂ, ਸਗੋ ਪੂਰੇ ਦੇਸ਼ ਲਈ ਮਾਣ ਦਾ ਲੰਮ੍ਹਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕ੍ਰਿਕੇਟਰ ਸ਼ੇਫਾਲੀ ਵਰਮਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੰਤ ਕਬੀਰ ਕੁਟੀਰ ਆਉਣ ਦਾ ਸੱਦਾ ਦਿੱਤਾ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿਲਾ ਕ੍ਰਿਕੇਟ ਟੀਮ ਦੀ ਸਟਾਰ ਖਿਡਾਰੀ ਅਤੇ ਹਰਿਆਣਾ ਦੀ ਬੇਟੀ ਸ਼ੇਫਾਲੀ ਵਰਮਾ ਨਾਲ ਫੋਨ ‘ਤੇ ਗੱਲ ਕਰ ਮਹਿਲਾ ਕ੍ਰਿਕੇਟ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਫਾਈਨਲ ਮੁਕਾਬਲੇ ਵਿੱਚ ਉਨ੍ਹਾਂ ਦੇ ਪਲੇਟਰ ਆਫ ਦ ਮੈਚ ਰਹਿਣ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਸ਼ੇਫਾਲੀ ਵਰਮਾ ਦਾ ਪ੍ਰਦਰਸ਼ਨ ਸਿਰਫ ਹਰਿਆਣਾ ਹੀ ਨਹੀਂ, ਸਗੋ ਪੂਰੇ ਦੇਸ਼ ਲਈ ਮਾਣ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਮਹਿਲਾਵਾਂ ਨੂੰ ਖੇਡਾਂ ਵਿੱਚ ਅੱਗੇ ਵਧਾਉਣ ਲਈ ਪ੍ਰਤੀਬੱਧ ਹੈ, ਅਤੇ ਸ਼ੇਫਾਲੀ ਵਰਗੀ ਬੇਟੀਆਂ ਨੇ ਪੂਰੀ ਦੁਨੀਆ ਵਿੱਚ ਰਾਜ ਦਾ ਨਾਮ ਰੋਸ਼ਨ ਕੀਤਾ ਹੈ।

ਇਹ ਵੀ ਪੜ੍ਹੋ  ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੈ ਸ਼ੇਫਾਲੀ ਵਰਮਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੰਤ ਕਬੀਰ ਕੁਟੀਰ ਆਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੂਬੇ ਸੂਬੇ ਨੂੰ ਆਪਣੇ ਪ੍ਰਦਰਸ਼ਨ ‘ਤੇ ਮਾਣ ਹੈ। ਆਪਣੇ ਹਰਿਆਣਾ ਦੀ ਬੇਟੀਆਂ ਦੀ ਸ਼ਕਤੀ ਅਤੇ ਪ੍ਰਤਿਭਾ ਦਾ ਦੁਨੀਆ ਦੇ ਸਾਹਮਣੇ ਸਾਬਤ ਕੀਤਾ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਸ਼ੇਫਾਲੀ ਵਰਮਾ ਨੂੰ ਬਹੁਤ ਸ਼ੁਭਕਾਮਨਾਵਾਂ ਦਿੰਦੇ ਹੋਏ ਆਉਣ ਵਾਲੇ ਸਮੇਂ ਵਿੱਚ ਵੀ ਇਸੀ ਤਰ੍ਹਾ ਵਧੀਆ ਪ੍ਰਦਰਸ਼ਨ ਕਰ ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪਟਲ ‘ਤੇ ਰੋਸ਼ਨ ਕਰਨ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

“ਹੈਪੀ ਖੁਸ਼ ਹੋ ਗਿਆ” ਦਾ ਗ੍ਰੈਂਡ ਪ੍ਰੀਮੀਅਰ ‘ਸਿਨੇਪੋਲਿਸ’ ਗ੍ਰੀਨ ਸਿਟੀ ਬਠਿੰਡਾ ਵਿਖੇ ਹੋਇਆ

Bathinda News: ਬਹੁਤ ਉਡੀਕੀ ਜਾ ਰਹੀ ਪੰਜਾਬੀ ਕਾਮੇਡੀ ਐਂਟਰਟੇਨਰ ਫ਼ਿਲਮ “ਹੈਪੀ ਖੁਸ਼ ਹੋ ਗਿਆ” ਦਾ ਗ੍ਰੈਂਡ ਪ੍ਰੀਮੀਅਰ ਦਰਸ਼ਕਾਂ ਦੇ ਭਾਰੀ ਹੁੰਗਾਰੇ ਦੇ ਵਿਚਕਾਰ ਸਿਨੇਪੋਲਿਸ, ਗ੍ਰੀਨ ਸਿਟੀ, ਬਠਿੰਡਾ ਵਿਖੇ ਹੋਇਆ।ਇਸ ਪ੍ਰੋਗਰਾਮ ਵਿੱਚ ਲੇਖਕ ਅਤੇ ਅਦਾਕਾਰ ਨਰੇਸ਼ ਕਥੂਰੀਆ, ਅਦਾਕਾਰ ਦੀਦਾਰ ਗਿੱਲ, ਨਿਰਦੇਸ਼ਕ ਸ਼ਿਤਿਜ ਚੌਧਰੀ, ਅਤੇ ਨਿਰਮਾਤਾ ਮੁਨੀਸ਼ ਸਾਹਨੀ ਅਤੇ ਸੰਨੀ ਰਾਜ ਸ਼ਾਮਲ ਹੋਏ, ਜਿਨ੍ਹਾਂ ਨੇ ਪ੍ਰੀਮੀਅਰ ਵਿੱਚ ਸ਼ਿਰਕਤ ਕੀਤੀ ਅਤੇ ਪ੍ਰਸ਼ੰਸਕਾਂ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਸ਼ਾਮ ਨੂੰ ਇੱਕ ਇਲੈਕਟ੍ਰੀਕਲ ਮਾਹੌਲ ਦੇਖਣ ਨੂੰ ਮਿਲਿਆ ਕਿਉਂਕਿ ਆਉਣ ਵਾਲੀ ਰਿਲੀਜ਼ ਦਾ ਜਸ਼ਨ ਮਨਾਉਣ ਲਈ ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ।

ਇਹ ਵੀ ਪੜ੍ਹੋ Bathinda ਨਗਰ ਨਿਗਮ ਦੇ ਵਾਰਡ ਵਧਾਉਣ ਦੀ ਮੰਗ ਨੂੰ ਲੈ ਕੇ ਬਲਾਕ ਤੇ ਵਾਰਡ ਪ੍ਰਧਾਨਾਂ ਨੇ ਕੀਤੀ ਮੀਟਿੰਗ

ਇਸ ਮੌਕੇ ਸੰਗੀਤਕ ਜਾਦੂ ਜੋੜਦੇ ਹੋਏ, ਪ੍ਰਸਿੱਧ ਗਾਇਕ ਅਸ਼ੋਕ ਮਸਤੀ ਅਤੇ ਦੀਪਕ ਢਿੱਲੋਂ ਨੇ ਵੀ ਪ੍ਰੀਮੀਅਰ ਅਤੇ ਪ੍ਰਮੋਸ਼ਨਲ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ, ਜਿਸ ਨਾਲ ਜਸ਼ਨ ਹੋਰ ਵੀ ਯਾਦਗਾਰ ਬਣ ਗਿਆ।ਹੈਪੀ ਖੁਸ਼ ਹੋ ਗਿਆ ਹਾਸੇ, ਭਾਵਨਾਵਾਂ ਅਤੇ ਆਕਰਸ਼ਕ ਸੰਗੀਤ ਨਾਲ ਭਰਿਆ ਇੱਕ ਪੂਰਾ ਪਰਿਵਾਰਕ ਮਨੋਰੰਜਨ ਹੋਣ ਦਾ ਵਾਅਦਾ ਕਰਦਾ ਹੈ। ਇਹ ਫਿਲਮ 7 ਨਵੰਬਰ 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।ਦਰਸ਼ਕ ਇਸ ਹਫਤੇ ਦੇ ਅੰਤ ਵਿੱਚ ਵੱਡੇ ਪਰਦੇ ‘ਤੇ ਆਉਣ ਦੇ ਨਾਲ-ਨਾਲ ਮੌਜ-ਮਸਤੀ ਅਤੇ ਖੁਸ਼ੀ ਦੇ ਇੱਕ ਰੋਲਰਕੋਸਟਰ ਦੀ ਉਡੀਕ ਕਰ ਸਕਦੇ ਹਨ।

ਇਹ ਵੀ ਪੜ੍ਹੋ ਪੁਲਿਸ ਨੇ ਸੁਖਬੀਰ ਬਾਦਲ ਦੇ ਨੇੜਲੇ ਅਕਾਲੀ ਆਗੂ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ

ਇਸ ਮੌਕੇ ਤੇ ਗ੍ਰੀਨ ਸਿਟੀ ਗਰੁੱਪ ਦੇ ਐਮ.ਡੀ ਡੀ.ਪੀ ਗੋਇਲ, ਵਿਨੋਦ ਸਿੰਗਲਾ, ਪਰਵੀਨ ਗੋਇਲ ਕਾਟਾ, ਨਰੇਸ਼ ਗੋਇਲ ਨੀਤੂ, ਪੰਕਜ ਗੋਇਲ ਡਿੰਪੀ ਰਾਕੇਸ਼ ਗੋਇਲ ਰਾਮਪੁਰਾ, ਡਾ: ਰਾਕੇਸ਼ ਗੋਇਲ, ਗੁਰਦਾਸ ਰਾਏ ਗੋਇਲ ਦੀਪਾਂਸ਼ੂ ਗੋਇਲ, ਪ੍ਰੇਮ ਗੋਇਲ, ਹਨੀ ਗ੍ਰੀਨ ਸਿਟੀ, ਮਨੋਜ ਮਿੱਤਲ, ਨਮਨ ਗੋਇਲ, ਉਰਮਿਲਾ ਗੋਇਲ, ਅਬਸੇਮੁਸ਼ ਗੋਇਲ, ਏ. ਸਿੰਗਲਾ, ਸੰਜੇ ਜੀ ਰਾਮਾ ਆਦਿ ਹਾਜ਼ਰ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟੇਸਲਾ ਨੂੰ ਹਰਿਆਣਾ ਵਿੱਚ ਮੈਨੂਫੈਕਚਰਿੰਗ ਯੁਨਿਟ ਲਗਾਉਣ ਦਾ ਦਿੱਤਾ ਸੱਦਾ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਸ਼ਵ ਪ੍ਰਸਿੱਦ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਨੂੰ ਹਰਿਆਣਾ ਵਿੱਚ ਆਪਣੀ ਮੈਨੁਫੈਕਚਰਿੰਗ ਪਲਾਂਟ ਸਥਾਪਿਤ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਲੈਕਟ੍ਰਿਕ ਵਾਹਨਾਂ ਨੂੰ ਪ੍ਰੋਤਸਾਹਨ ਦੇਣ ਅਤੇ ਉਦਯੋਗਿਕ ਨਿਵੇਸ਼ ਆਕਰਸ਼ਿਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਲਈ ਪ੍ਰਤੀਬੱਧ ਹੈ।ਮੁੱਖ ਮੰਤਰੀ ਨੇ ਟੇਸਲਾ ਪ੍ਰਤੀਨਿਧੀਆਂ ਨੂੰ ਹਰਿਆਣਾ ਇਲੈਕਟ੍ਰਿਕ ਵੀਕਲ ਪੋਲਿਸੀ ਦੀ ਫੋਟੋਕਾਪੀ ਭੇਂਅ ਕੀਤੀ ਅਤੇ ਦਸਿਆ ਕਿ ਹਰਿਆਣਾ ਇਸ ਖੇਤਰ ਵਿੱਚ ਮੋਹਰੀ ਬਨਣ ਦੀ ਦਿਸ਼ਾ ਵਿੱਚ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਨਾਇਬ ਸਿੰਘ ਸੈਣੀ ਅੱਜ ਇੱਥੇ ਟੇਸਲਾ ਕੰਪਨੀ ਦੇ ਪ੍ਰਤੀਨਿਧੀਆਂ ਨਾਲ ਅਯੋਜਿਰਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਟੇਸਲਾ ਹਰਿਆਣਾ ਵਿੱਚ ਆਪਣਾ ਮੈਨੁਫੈਕਚਰਿੰਗ ਪਲਾਂਟ ਸਥਾਪਿਤ ਕਰਦੀ ਹੈ, ਤਾਂ ਇਸ ਨਾਲ ਕੰਪਨੀ ਦੀ ਵਿਕਰੀ ਵਿੱਚ ਵਰਨਣਯੋਗ ਵਾਧਾ ਹੋਵੇਗਾ ਅਤੇ ਭਾਰਤੀ ਖਪਤਕਾਰਾਂ ਨੂੰ ਟੇਸਲਾ ਇਲੈਕਟ੍ਰਿਕ ਕਾਰਾਂ ਵੱਧ ਕਿਫਾਇਤੀ ਦਰਾਂ ‘ਤੇ ਉਪਲਬਧ ਹੋ ਸਕਣਗੀਆਂ ।

ਇਹ ਵੀ ਪੜ੍ਹੋ  ਸਬਜ਼ੀ ਦੇ ਵੱਧ ਰੇਟਾਂ ਨੂੰ ਲੈ ਕੇ ਬਠਿੰਡਾ ਦੀ ਸਬਜ਼ੀ ਮੰਡੀ ‘ਚ ਹੰਗਾਮਾ, ਪੁਲਿਸ ਨੂੰ ਸਥਿਤੀ ਸੰਭਾਲਣੀ ਪਈ

ਉਨ੍ਹਾਂ ਨੇ ਦਸਿਆ ਕਿ ਹਰਿਆਣਾ ਦੀ ਇਲੈਕਟ੍ਰਿਕ ਵਹੀਕਲ ਨੀਤੀ ਨਿਵੇਸ਼ਕਾਂ ਨੂੰ ਆਕਰਸ਼ਕ ਪ੍ਰੋਤਸਾਹਨ, ਮਜਬੂਤ ਬੁਨਿਆਦੀ ਢਾਂਚਾ ਅਤੇ ਉਦਯੋਗਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਰਿਆਣਾ ਨਿਵੇਸ਼ ਅਤੇ ਨਵਾਚਾਰ ਲਈ ਆਦਰਸ਼ ਡੇਸਟੀਨੇਸ਼ਨ ਬਣ ਚੁੱਕਾ ਹੈ। ਸੂਬਾ ਸਰਕਾਰ ਉਦਯੋਗਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਟੇਸਲਾ ਦੀ ਮੌਜੂਦਗੀ ਸੂਬੇ ਦੇ ਉਦਯੋਗਿਕ ਅਤੇ ਤਕਨੀਕੀ ਵਿਕਾਸ ਨੂੰ ਨਵੀਂ ਗਤੀ ਦਵੇਗੀ। ਇਸ ਮੌਕੇ ‘ਤੇ ਟੇਸਲਾ ਦੀ ਸੀਨੀਅਰ ਡਾਇਰੈਕਟਰ ਸੁਸ੍ਰੀ ਇਸਾਬੈਲ ਫੈਨ ਨੇ ਮੁੱਖ ਮੰਤਰੀ ਨੂੰ ਭਾਰਤ ਦੇ ਪਹਿਲੇ ਏਕੀਕ੍ਰਿਤ ਟੇਸਲਾ ਸੈਂਟਰ ਦੇ ਉਦਘਾਟਨ ਮੌਕੇ ਵਿੱਚ ਮੁੱਖ ਮਹਿਮਾਨ ਵਜੋ ਸੱਦਾ ਦਿੱਤਾ, ਜੋ ਆਉਣ ਵਾਲੀ 27 ਨਵੰਬਰ ਨੂੰ ਗੁਰੂਗ੍ਰਾਮ ਵਿੱਚ ਆਯੋਜਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Punjab Cong ਦੇ ਪ੍ਰਧਾਨ Raja Warring ਨੂੰ ਮਿਲੀ ਜਾਨੋ-ਮਾਰਨ ਦੀ ਧਮਕੀ; ਪੁਲਿਸ ਵੱਲੋਂ ਜਾਂਚ ਸ਼ੁਰੂ

ਇਹ ਸੈਂਟਰ ਇੱਕ ਹੀ ਪਰਿਸਰ ਵਿੱਚ ਐਕਸਪੀਰਿਐਂਸ ਸੈਂਟਰ, ਡਿਲੀਵਰੀ ਸੈਂਟਰ, ਸਰਵਿਸ ਸੈਂਟਰ, ਆਫਿਸ ਸਪੇਸ ਅਤੇ ਸੁਪਰਚਾਰਜਿੰਗ ਸਟੇਸ਼ਨ ਨੂੰ ਸ਼ਾਮਿਲ ਕਰੇਗਾ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸੁਸ੍ਰੀ ਇਸਾਬੇਲ ਫੈਨ ਨੂੰ ਸ੍ਰੀਮਦਭਗਵਦ ਗੀਤਾ ਦੀ ਕਾਪੀ ਵੀ ਭੇਂਟ ਕੀਤੀ।ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਟ੍ਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਡਰੂ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਐਮ ਪਾਂਡੂਰੰਗ, ਐਚਐਸਆਈਆਈਡੀਸੀ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਯੱਸ਼ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1903228