Friday, May 1, 2026
Home Blog Page 35

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

0

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਕਾਲਜ ਦੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਵੱਲੋਂ SSDWIT ਦੇ ਸਹਿਯੋਗ ਨਾਲ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਆਯੋਜਿਤ ਕੀਤਾ।ਪ੍ਰਿੰਸੀਪਲ ਨੇ ਸੁੰਦਰ ਪੌਧਿਆਂ ਨਾਲ ਮਾਣਯੋਗ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਸੈਸ਼ਨ ਦੇ ਸਰੋਤ ਵਿਅਕਤੀ ਵਿਸ਼ੇਸ਼ ਗਿਆਨ ਡਾ. ਨੇਹਾ ਗੁਪਤਾ (ਮੈਡੀਕਲ ਓਂਕੋਲੋਜਿਸਟ) ਅਤੇ ਡਾ. ਅਨੂ ਗੁਪਤਾ (ਡਰਮੈਟੋਲੋਜਿਸਟ) ਸਨ। ਮਿਸਟਰ ਰੋਬਿਨ (ਮਾਰਕੇਟਿੰਗ ਮੈਨੇਜਰ) ਅਤੇ ਮਿਸ ਰਿਤੂ (RBI ਤੋਂ ਫਾਇਨੈਂਸ਼ਲ ਕੌਂਸਲਰ) ਵੀ ਸ਼ਾਮਲ ਸਨ।

ਇਹ ਵੀ ਪੜ੍ਹੋ  Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

ਇਸ ਲੈਕਚਰ ਵਿੱਚ ਮਹੱਤਵਪੂਰਣ ਸਿਹਤ ਵਿਸ਼ਿਆਂ ਜਿਵੇਂ ਕਿ HPV ਟੀਕਾਕਰਨ ਅਤੇ ਬ੍ਰੈਸਟ ਕੈਂਸਰ ਜਾਗਰੂਕਤਾ ਦੇ ਨਾਲ-ਨਾਲ ਆਮ ਚਮੜੀ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਐਕਨੇ, ਸੋਰਾਇਸਿਸ, ਸੇਬੋਰੇਹਿਕ ਏਕਜ਼ੀਮਾ ਅਤੇ ਮੇਲਾਜ਼ਮਾ ਨੂੰ ਵੀ ਕਵਰ ਕੀਤਾ ਗਿਆ, ਜਿਸ ਦਾ ਉਦੇਸ਼ ਰੋਕਥਾਮੀ ਸਿਹਤ ਸੇਵਾਵਾਂ ਅਤੇ ਸ਼ੁਰੂਆਤੀ ਪਹਿਚਾਣ ਨੂੰ ਪ੍ਰੋਤਸਾਹਿਤ ਕਰਨਾ ਸੀ।ਇਹ ਕਾਰਜਕ੍ਰਮ IIC ਟੀਮ ਦੇ ਮੈਂਬਰਾਂ ਡਾ. ਮੋਨਿਕਾ ਬੰਸਲ (ਐਸੋਸੀਏਟ ਪ੍ਰੋਫੈਸਰ, ਕੰਪਿਊਟਰ ਸਾਇੰਸ), ਮਿਸਿਜ਼ ਮਧੁ ਬਾਲਾ (ਅਸਿਸਟੈਂਟ ਪ੍ਰੋਫੈਸਰ, ਕਾਮਰਸ), ਡਾ. ਸ਼ਵੇਤਾ (ਅਸਿਸਟੈਂਟ ਪ੍ਰੋਫੈਸਰ, ਮੈਨੇਜਮੈਂਟ) ਅਤੇ ਮਿਸਿਜ਼ ਸੁਰਿੰਦਰ ਕੌਰ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ  ਪੋਤੀ ‘ਤੇ ਤਸ਼ੱਦਦ ਢਾਹੁਣ ਵਾਲੀ ‘ਥਾਣੇਦਾਰਨੀ’ ਮੁਅੱਤਲ

ਸੈਸ਼ਨ ਦੇ ਅੰਤ ਵਿੱਚ, ਡਾ. ਮੋਨਿਕਾ ਬੰਸਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਐਡਵੋਕੇਟ ਸ਼੍ਰੀ ਸੰਜੇ ਗੋਇਲ (ਪ੍ਰਧਾਨ, SSDGGC), ਸ਼੍ਰੀ ਵਿਕਾਸ ਗਰਗ (ਸਚਿਵ, SSDGC), ਸ਼੍ਰੀ ਅਸ਼ੁਤੋਸ਼ ਚੰਦਰ (ਸਚਿਵ, SSDWIT) ਅਤੇ ਡਾ. ਨੀਰੂ ਗਰਗ (ਪ੍ਰਿੰਸੀਪਲ) ਨੇ ਇਸ ਐਕਸਪਰਟ ਟਾਕ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਇੰਸਟਿਟਿਊਸ਼ਨ ਇਨੋਵੇਸ਼ਨ ਕੌਂਸਲ ਦੇ ਕੋਆਰਡੀਨੇਟਰਾਂ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

0

👉ਚੰਡੀਗੜ੍ਹ ਭਾਜਪਾ ਦਫ਼ਤਰ ‘ਤੇ ਹੋਏ ਗ੍ਰਨੇਡ ਹਮਲੇ ਦੇ ਨਾਲ ਵੀ ਲਿੰਕ ਜੁੜਿਆ
Amritsar News: Punjab Police ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪਿਛਲੇ ਦਿਨੀਂ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ‘ਤੇ ਹੋਏ ਗ੍ਰਨੇਡ ਹਮਲੇ ਵਿਚ ਜਾਂਚ ਦੌਰਾਨ ਇਹ ਸਫ਼ਲਤਾ ਮਿਲੀ ਹੈ। ਸੂਚਨਾ ਮੁਤਾਬਕ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ SSOC ਅੰਮ੍ਰਿਤਸਰ ਅਤੇ SSOC ਮੋਹਾਲੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕੋਲੋਂ ਗੋਲਾ ਬਾਰੂਦ ਦੇ ਨਾਲ 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ। ਇਹ ਗ੍ਰਨੇਡ ਤੇ ਪਿਸਤੌਲ ਪਾਕਿਸਤਾਨ ਤੋਂ ਆਏ ਸਨ ਅਤੇ ਇੰਨ੍ਹਾਂ ਦੇ ਨਾਲ ਪੰਜਾਬ ਵਿਚ ਹੋਰ ਵੱਡੇ ਧਮਾਕੇ ਕਰਨ ਦੀ ਯੋਜਨਾ ਸੀ।

ਇਹ ਵੀ ਪੜ੍ਹੋ  CM Bhagwant Mann ਅੱਜ ਬਟਾਲਾ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ !

ਇਸਦਾ ਖੁਲਾਸਾ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਆਪਣੇ ਸੋੱਸਲ ਮੀਡੀਆ ਰਾਹੀਂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਉਸ ਦੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਸਬੰਧ ਹਨ। ਇਸ ਸਬੰਧ ਵਿਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਟੀਮਾਂ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ, ਟਰੈਕ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਸਰਗਰਮ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਅੱਜ ਬਟਾਲਾ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ !

0

Chandigarh News: CM Bhagwant Mann (ਮੁੱਖ ਮੰਤਰੀ ਭਗਵੰਤ ਮਾਨ) ਲਗਾਤਾਰ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੇ ਹਨ। ਇਸੇ ਕੜੀ ਤਹਿਤ ਉਹ ਅੱਜ, ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣਗੇ। ਸੂਚਨਾ ਮੁਤਾਬਕ ਮੁੱਖ ਮੰਤਰੀ ਸ: ਮਾਨ ਬਟਾਲਾ ਨਗਰ ਨਿਗਮ ਅਧੀਨ ₹95.72 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਅਧੀਨ ₹16.10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਜਦਕਿ ਲੋਕ ਨਿਰਮਾਣ ਵਿਭਾਗ ਅਧੀਨ 65.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖਣਗੇ।

ਇਹ ਵੀ ਪੜ੍ਹੋ BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਦਸਿਆ ਜਾ ਰਿਹਾ ਕਿ ਬਟਾਲਾ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਵੱਲੋਂ ਇੱਕ ਨਵੇਂ ਬੱਸ ਸਟੈਂਡ ਦੇ ਨਿਰਮਾਣ ਦਾ ਐਲਾਨ ਵੀ ਕੀਤਾ ਜਾਵੇਗਾ। ਵਿਕਾਸ ਕਾਰਜ਼ਾਂ ਦੀ ਝੜੀ ਲਗਾਉਂਦੇ ਹੋਏ ਮੁੱਖ ਮੰਤਰੀ ਦੁਆਰਾ ਬਟਾਲਾ ਵਿੱਚ ਨਵੀਂ ਪੁਲਿਸ ਲਾਈਨ ਤੋਂ ਇਲਾਵਾ, ਉਹ ਮਨਸੂਰ ਵਿੱਚ ਕੋਟਲਾ ਡਰੇਨ, ਗ੍ਰੇਟਰ ਕੈਲਾਸ਼ ਨੇੜੇ ਹੰਸਾਲੀ ਅਤੇ ਕਸੂਰ ਡਰੇਨ ‘ਤੇ ਪੁਲਾਂ ਦਾ ਵੀ ਐਲਾਨ ਕੀਤਾ ਜਾਵੇਗਾ। ਇਸਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਵੀ ਸੰਬੋਧਨ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP MP Ashok Mittal ਦੇ 24 ਘੰਟਿਆਂ ਬਾਅਦ ED ਦੀ Raid ਸਮਾਪਤ

0

Jalandhar News: ED Raid on AAP MP Ashok Mittal; AAP MP Ashok Mittal ਦੇ ਜਲੰਧਰ ਸਥਿਤ ਘਰ ਅਤੇ ਹੋਰਨਾਂ ਥਾਵਾਂ ‘ਤੇ ਬੀਤੇ ਕੱਲ ਤੜਕਸਾਰ ED ਦੀ ਸ਼ੁਰੂ ਹੋਈ Raid (ਛਾਪੇਮਾਰੀ) ਅੱਜ ਵੀਰਵਾਰ ਤੜਕਸਾਰ ਸਮਾਪਤ ਹੋ ਗਈ। ਸੂਚਨਾ ਮੁਤਾਬਕ ED ਦੀਆਂ ਟੀਮਾਂ ਕਰੀਬ 24 ਘੰਟੇ ਤੱਕ ਮੌਜੂਦ ਰਹੀਆਂ ਅਤੇ ਇਸ ਦੌਰਾਨ ਦਫ਼ਤਰ ਅਤੇ ਘਰ ਦੇ ਕੋਨੇ-ਕੋਨੇ ਦੀ ਛਾਣਬੀਣ ਕੀਤੀ। ਛਾਪੇਮਾਰੀ ਦੌਰਾਨ ਨਾਂ ਹੀ ਕਿਸੇ ਨੂੰ ਬਾਹਰ ਆਉਣ ਦਿੱਤਾ ਅਤੇ ਨਾਂ ਹੀ ਕਿਸੇ ਨੂੰ ਅੰਦਰ ਆਉਣ ਦਿੱਤਾ ਗਿਆ।

ਇਹ ਵੀ ਪੜ੍ਹੋ BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਹਾਲਾਂਕਿ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਕਿ ਛਾਪੇਮਾਰੀ ਦੌਰਾਨ ਜਾਂਚ ਟੀਮ ਆਪਣੇ ਨਾਲ ਕੀ ਕੁੱਝ ਲੈ ਕੇ ਗਈ ਹੈ। ਇਸ ਛਾਪੇਮਾਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਬਜ਼ਾਰ ਗਰਮ ਰਿਹਾ। ਇਸ ਮੁੱਦੇ ‘ਤੇ ਖੁਦ MP Ashok Mittal ਦਾ ਵੀ ਕੋਈ ਅਧਿਕਾਰਤ ਬਿਆਨ ਸਾਹਮਣੈ ਨਹੀਂ ਆਇਆ ਹੈ, ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲੈ ਕੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਇਸਨੂੰ ਭਾਜਪਾ ਦੀ ਜਾਂਚ ਏਜੰਸੀਆਂ ਰਾਹੀਂ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਦੀ ਪੁਰਾਣੀ ਨੀਤੀ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਹੁਣ ਪੰਜਾਬ ਵਿਚ ਚੋਣਾਂ ਆ ਗਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CBSE ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਵਿਚ ਦਾ Silver Oaks School ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

0

Bathinda News: Silver Oaks School ; CBSE ਵੱਲੋਂ ਐਲਾਨੇ ਗਏ ਦਸਵੀਂ ਜਮਾਤ(2025—26) ਦੇ ਨਤੀਜਿਆਂ ਵਿਚ ਸਿਲਵਰ ਓਕਸ ਸਕੂਲ ਬੀਬੀਵਾਲਾ ਰੋਡ ਦੇ ਵਿਦਿਆਰਥੀਆਂ ਨੇ ਇਸ ਵਾਰ ਦੀ ਬੋਰਡ ਪਰੀਖਿਆ ਵਿੱਚੋਂ ਚੰਗੇ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਇੱਕ ਬੁਲਾਰੇ ਨੇ ਦਸਿਆ ਕਿ ਵਿਦਿਆਰਥਣ ਤਵੀਸ਼ੀ ਨੇ 98.6% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੋਹਮ ਸਿੰਗਲਾ ਨੇ 98.4% ਅੰਕਾਂਨਾਲ ਦੂਜਾ ਸਥਾਨ ਅਤੇ ਨਵਦੀਪ ਕੌਰ ਨੇ 98% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ ਪੋਤੀ ‘ਤੇ ਤਸ਼ੱਦਦ ਢਾਹੁਣ ਵਾਲੀ ‘ਥਾਣੇਦਾਰਨੀ’ ਮੁਅੱਤਲ

ਇਸ ਵਾਰ ਦੀ ਬੋਰਡ ਦੀ ਪਰੀਖਿਆ ਵਿੱਚ ਸਿਲਵਰ ਓਕਸ ਸਕੂਲ ਦੇ 135 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 54 ਵਿਦਿਆਰਥੀਆਂ ਨੇ 90% ਅੰਕਾਂ ਤੋਂ ਵੱਧ ਅੰਕ ਹਾਸਿਲ ਕੀਤੇ ਹਨ। ਸਕੂਲ ਦੇ ਡਾਇਰੈਕਟਰ ਮੈਡਮ ਮਾਲਵਿੰਦਰ ਕੌਰ ਸਿੱਧੂ ਅਤੇ ਪ੍ਰਿੰਸੀਪਲ ਮੈਡਮ ਨੀਲਮ ਵਰਮਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਵਧਾਈ ਦਿੱਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

0

👉ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਸਪੱਸ਼ਟ ਕਰਨ ਕਿ ਉਹ ਭਾਜਪਾ ਨਾਲ ਹਨ ਜਾਂ ਪੰਜਾਬ ਨਾਲ: ਬਲਤੇਜ ਪੰਨੂ
👉ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ ‘ਤੇ ਲੜਾਈ ਲੜੇਗੀ: ਬਲਤੇਜ ਪੰਨੂ

Punjab News: BBMB ; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ ‘ਤੇ ਰਾਜ ਦੇ ਜਾਇਜ਼ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਦਰਸਾਉਂਦਾ ਹੈ।ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦਾ ਬੇਇਨਸਾਫ਼ੀ ਦਾ ਸਾਹਮਣਾ ਕਰਨ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ, ਪਰ ਸੂਬੇ ਨੇ ਹਮੇਸ਼ਾ ਦ੍ਰਿੜਤਾ ਨਾਲ ਜਵਾਬ ਦਿੱਤਾ ਹੈ, ਭਾਵੇਂ ਕਿ ਪਿਛਲੇ ਸਮੇਂ ਵਿੱਚ ਰਾਜ ਦੇ ਅੰਦਰਲੇ ਕੁਝ ਆਗੂਆਂ ਨੇ ਹੀ ਇਸਦੀ ਸਥਿਤੀ ਨੂੰ ਕਮਜ਼ੋਰ ਕੀਤਾ ਸੀ। ਉਨ੍ਹਾਂ ਕਿਹਾ ਕਿ।ਪੰਜਾਬ ਨਾਲ ਹੋਈਆਂ ਬੇਇਨਸਾਫ਼ੀਆਂ ਦੀ ਕਹਾਣੀ ਲੰਬੀ ਹੈ, ਪਰ ਰਾਜ ਦੇ ਲੋਕਾਂ ਨੇ ਹਮੇਸ਼ਾ ਦੁੱਗਣੀ ਤਾਕਤ ਨਾਲ ਲੜਾਈ ਲੜੀ ਹੈ। ਬਦਕਿਸਮਤੀ ਨਾਲ, ਅਤੀਤ ਵਿੱਚ ਪੰਜਾਬ ਦੇ ਆਪਣੇ ਹੀ ਕੁਝ ਨੇਤਾਵਾਂ ਨੇ ਰਾਜ ਦੇ ਹਿੱਤਾਂ ਨੂੰ ਕਮਜ਼ੋਰ ਕਰਨ ਵਿੱਚ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਸੂਬਾ ਮੀਡੀਆ ਇੰਚਾਰਜ ਨੇ ਕਿਹਾ ਕਿ ਬੀਬੀਐਮਬੀ ਦੀਆਂ ਅਹਿਮ ਅਸਾਮੀਆਂ ਨੂੰ ਦੇਸ਼ ਭਰ ਦੇ ਉਮੀਦਵਾਰਾਂ ਲਈ ਖੋਲ੍ਹਣ ਦਾ ਕੇਂਦਰ ਦਾ ਫੈਸਲਾ ਪੰਜਾਬ ਪੁਨਰਗਠਨ ਐਕਟ, 1966 ਅਤੇ ਬੀਬੀਐਮਬੀ ਦੇ ਗਠਨ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ, 1966 ਦੇ ਤਹਿਤ ਅਤੇ ਬਾਅਦ ਵਿੱਚ 1976 ਵਿੱਚ ਜਦੋਂ ਬੀਬੀਐਮਬੀ ਦਾ ਗਠਨ ਹੋਇਆ ਸੀ, ਇਹ ਅਹਿਮ ਅਹੁਦੇ ਪੰਜਾਬ ਲਈ ਸਨ। ਹੁਣ, ਕੇਂਦਰ ਆਪਣੇ ਅਫਸਰਾਂ ਨੂੰ ਤਾਇਨਾਤ ਕਰਕੇ ਕੰਟਰੋਲ ਆਪਣੇ ਹੱਥ ਵਿੱਚ ਲੈਣਾ ਚਾਹੁੰਦਾ ਹੈ।ਇਸ ਘਟਨਾਕ੍ਰਮ ਨੂੰ ਪੰਜਾਬ ਦੇ ਪਾਣੀ ਦੇ ਸਰੋਤਾਂ ਦੀ ਲੁੱਟ ਦੇ ਵਿਆਪਕ ਏਜੰਡੇ ਨਾਲ ਜੋੜਦਿਆਂ ਬਲਤੇਜ ਪੰਨੂ ਨੇ ਇਸ਼ਾਰਾ ਕੀਤਾ ਕਿ ਹਰਿਆਣਾ ਪਿਛਲੇ ਸਾਲ ਪਹਿਲਾਂ ਹੀ ਪਾਣੀ ਦੇ ਆਪਣੇ ਨਿਰਧਾਰਤ ਹਿੱਸੇ ਨੂੰ ਖਤਮ ਕਰ ਚੁੱਕਾ ਸੀ ਅਤੇ ਬਾਅਦ ਵਿੱਚ ਵਾਧੂ ਸਪਲਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਹਰਿਆਣਾ ਆਪਣੇ ਹਿੱਸੇ ਦੀ ਸਹੀ ਵਰਤੋਂ ਕਰਨ ਵਿੱਚ ਅਸਫਲ ਰਿਹਾ ਹੈ, ਤਾਂ ਇਹ ਉਨ੍ਹਾਂ ਦੀ ਗਲਤੀ ਹੈ, ਪੰਜਾਬ ਦੀ ਨਹੀਂ। ਇਸ ਸਾਲ ਵੀ ਪੰਜਾਬ ਨੇ ਹਰਿਆਣਾ ਨੂੰ ਵਾਰ-ਵਾਰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ।

ਇਹ ਵੀ ਪੜ੍ਹੋ 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਬਲਤੇਜ ਪੰਨੂ ਨੇ ਅੱਗੇ ਕਿਹਾ ਕਿ ਮੌਜੂਦਾ ਅਧਿਕਾਰੀਆਂ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ ਕੇਂਦਰ ਨਾਲ ਜੁੜੇ ਵਿਅਕਤੀਆਂ ਨੂੰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਫੈਸਲਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪਹਿਲਾਂ ਹੀ ਜ਼ਮੀਨੀ ਪਾਣੀ ਦੇ ਬਹੁਤ ਜ਼ਿਆਦਾ ਦੋਹਣ ਅਤੇ ਇਸਦੇ ਨਤੀਜਿਆਂ ਦਾ ਬੋਝ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਬਹੁਤ ਪੀੜਤ ਹੈ, ਝੋਨੇ ਦੀ ਕਾਸ਼ਤ ਕਾਰਨ ਸਾਡਾ ਜ਼ਮੀਨੀ ਪਾਣੀ ਖਤਮ ਹੋ ਗਿਆ ਹੈ, ਅਤੇ ਕੀਟਨਾਸ਼ਕਾਂ ਕਾਰਨ ਲੋਕ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ।ਐਸਵਾਈਐਲ ਨਹਿਰ ਦੇ ਮੁੱਦੇ ਦੇ ਇਤਿਹਾਸ ਨੂੰ ਚੇਤੇ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਅਜਿਹੇ ਫੈਸਲੇ ਲਏ ਜੋ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਸਨ।ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਕਾਰਜਕਾਲ ਦੌਰਾਨ ਹੋਏ ਸਮਝੌਤਿਆਂ, ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਹੋਈ ਜ਼ਮੀਨ ਦੀ ਵੰਡ ਅਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਕੀਤੇ ਗਏ ਨੀਂਹ ਪੱਥਰ ਸਮਾਗਮ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਅਜਿਹੇ ਫੈਸਲਿਆਂ ਕਾਰਨ ਰਾਜ ਵਿੱਚ ਅਸ਼ਾਂਤੀ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਕਾਰਨ ਪੰਜਾਬ ਨੇ ਅਸ਼ਾਂਤੀ ਦੇਖੀ ਹੈ, ਅਤੇ ਲੋਕ ਇਹ ਭੁੱਲੇ ਨਹੀਂ ਹਨ।

ਇਹ ਵੀ ਪੜ੍ਹੋ Gurmeet Khudian ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ 2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਗਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀਆਂ ਦੀ ਵੰਡ ਨੂੰ ਲੈ ਕੇ ਸੂਬੇ ਦੇ ਅਧਿਕਾਰਾਂ ਦੀ ਲਗਾਤਾਰ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਾਹਿਬ ਨੇ ਐਸਵਾਈਐਲ ‘ਤੇ ਲਗਾਤਾਰ ਦ੍ਰਿੜ ਸਟੈਂਡ ਲਿਆ ਹੈ। ਉਨ੍ਹਾਂ ਨੇ ਸਹੀ ਕਿਹਾ ਕਿ ਜੇਕਰ ਇਹ ਸਤਲੁਜ-ਯਮੁਨਾ ਲਿੰਕ ਹੈ, ਤਾਂ ਯਮੁਨਾ ਦਾ ਪਾਣੀ ਪਹਿਲਾਂ ਪੰਜਾਬ ਪਹੁੰਚਣਾ ਚਾਹੀਦਾ ਹੈ।ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਭਗਵੰਤ ਮਾਨ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਨਾਲ ਜ਼ਮੀਨੀ ਪਾਣੀ ‘ਤੇ ਨਿਰਭਰਤਾ ਘਟੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ 2022 ਵਿੱਚ 22% ਤੋਂ ਵਧ ਕੇ ਅੱਜ ਲਗਭਗ 80% ਹੋ ਗਈ ਹੈ, ਅਤੇ ਜਲਦੀ ਹੀ 90% ਤੱਕ ਪਹੁੰਚ ਜਾਵੇਗੀ। ਕਈ ਇਲਾਕਿਆਂ ਵਿੱਚ ਜ਼ਮੀਨੀ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਐਮਐਲਏ ਜਗਰੂਪ ਸਿੰਘ ਗਿੱਲ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਲਤੇਜ ਪੰਨੂ ਨੇ ਇਹ ਵੀ ਕਿਹਾ ਕਿ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਕੇ ਅਤੇ ਅਹਿਮ ਮੁੱਦਿਆਂ ‘ਤੇ ਵਿਵਾਦ ਖੜ੍ਹੇ ਕਰਕੇ ਪੰਜਾਬ ਨੂੰ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਦੇ ਕਾਂਗਰਸ ਵਿੱਚ ਸਨ ਅਤੇ ਹੁਣ ਭਾਜਪਾ ਵਿੱਚ ਹਨ, ਜਿਵੇਂ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਰਵਨੀਤ ਬਿੱਟੂ, ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਨਾਲ ਖੜ੍ਹੇ ਹਨ ਜਾਂ ਨਹੀਂ।ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਦਾ ਵਿਰੋਧ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਚਾਹੇ ਕਾਨੂੰਨੀ ਕਾਰਵਾਈ ਦੀ ਲੋੜ ਹੋਵੇ, ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਹੋਵੇ, ਜਾਂ ਹਰ ਮੰਚ ‘ਤੇ ਮੁੱਦਾ ਚੁੱਕਣਾ ਹੋਵੇ, ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ। ਪੰਜਾਬ ਅਜਿਹੀਆਂ ਸਾਜ਼ਿਸ਼ਾਂ ਅੱਗੇ ਨਹੀਂ ਝੁਕੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

“नारी शक्ति वंदन अधिनियम” महिलाओं को देश के नीति निर्माण में नेतृत्व की भूमिका प्रदान करेगा : मुख्यमंत्री नायब सिंह सैनी

0

👉चंडीगढ़ सेक्टर 38 में “नारी शक्ति वंदन” कार्यक्रम आयोजित
Haryana News:हरियाणा के मुख्यमंत्री श्री नायब सिंह सैनी ने कहा कि “नारी शक्ति वंदन अधिनियम” महिलाओं को देश के नीति निर्माण में नेतृत्व की भूमिका प्रदान करेगा।मुख्यमंत्री आज चंडीगढ़ के सेक्टर 38 स्थित रानी लक्ष्मी बाई भवन में आयोजित कार्यक्रम को संबोधित कर रहे थे।इस अवसर पर हरियाणा की महिला एवं बाल विकास मंत्री श्रुति चौधरी भी उपस्थित थी।श्री नायब सिंह सैनी ने कहा कि वर्षों तक हमारी व्यवस्था में महिलाओं की भूमिका को सीमित करने का प्रयास हुआ। वे घर की चारदीवारी तक सीमित कर दी गईं, निर्णय लेने की प्रक्रिया से दूर रखी गईं। फिर भी रानी पद्मावती, रानी दुर्गावती, चांदबीबी, रानी लक्ष्मीबाई जैसी कुछ नारियों ने इस काल में भी अपनी प्रतिभा और बुद्धिमता की छाप छोड़ी है।उन्होंने भारत के प्रधानमंत्री श्री नरेंद्र मोदी द्वारा महिलाओं के कल्याण के लिए शुरू की गई योजनाओं की जानकारी देते हुए कहा कि वर्ष 2015 में जब मोदी जी ने हरियाणा के पानीपत से “बेटी बचाओ-बेटी पढ़ाओ” का नारा दिया तो उसकी गूंज पूरे देश में सुनाई दी। यही नहीं, पूरे समाज का मन भी बदला और बेटियों को बचाने व पढ़ाने का एक अभियान शुरू हो गया। उसी का परिणाम है कि आज देश में लिंगानुपात में बड़ा सुधार हुआ है।

इसे भी पढ़ें  कृषि एवं किसान कल्याण मंत्री श्याम सिंह राणा ने जिला की मंडियों का किया निरीक्षण

उस समय हरियाणा का लिंगानुपात 871 था, जो आज बढ़कर 923 हो गया है।उन्होंने ‘सुकन्या समृद्धि योजना’, ‘प्रधानमंत्री उज्ज्वला योजना’ ‘प्रधानमंत्री जन धन योजना’, ‘मुद्रा योजना’ और ‘स्टैंड-अप इंडिया’ , ‘वन स्टॉप सेंटर योजना’, ‘महिला हेल्पलाइन-181’ और ‘निर्भया फंड’ जैसी योजनाओं को महिलाओं की सुरक्षा को सुदृढ़ करने वाला बताया। उन्होंने आगे कहा कि सेनाओं में महिलाओं को बड़े पदों पर नहीं रखा जाता था। लेकिन प्रधानमंत्री श्री नरेंद्र मोदी ने रक्षा सेवाओं में महिला अधिकारियों को स्थायी कमीशन प्रदान किया। सैनिक स्कूलों में बेटियों के दाखिले को मंजूरी दी गई है। इसके बाद देश के सशस्त्र बलों ने एन.डी.ए में महिलाओं के लिए प्रवेश खोल दिए।मुख्यमंत्री ने कहा कि हमें गर्व है कि आज दुनियाभर में सबसे ज्यादा महिला पायलट भारत में हैं। इतना ही नहीं, चंद्रयान-3 मिशन को सफल बनाने में 100 से अधिक महिलाओं ने महत्वपूर्ण भूमिका निभाई। ऑपरेशन सिंदूर के दौरान कर्नल सोफिया कुरैशी और विंग कमांडर व्योमिका सिंह की भूमिका को आज कौन नहीं जानता। साफ जाहिर है कि महिलाओं को जब भी अवसर दिया गया, उन्होंने स्वयं को साबित कर दिखाया। अब आई.आई.टी में दाखिला लेने वाली बेटियों की संख्या दोगुणा से भी अधिक हो गई है। वर्ष 2016 से पहले केवल 8 प्रतिशत बेटियों को दाखिला मिलता था।

इसे भी पढ़ें  मुख्यमंत्री नायब सिंह सैनी से कंपनियों के प्रतिनिधिमंडल ने की मुलाकात

अब यह संख्या 20 प्रतिशत से अधिक हो गई है।श्री नायब सिंह सैनी ने बताया कि हरियाणा में पंचायती राज संस्थाओं में महिलाओं को 50 प्रतिशत प्रतिनिधित्व दिया है जिसके बाद से पानी, शिक्षा, स्वास्थ्य और स्वच्छता जैसे विषयों पर गांवों की हालत पहले से बहुत बेहतर हो गई है।उन्होंने आगे कहा कि प्रधानमंत्री जी ने महिलाओं के मान-सम्मान का जो अभियान पिछले 11 वर्षों से चलाया हुआ है, वह अब नारी शक्ति वंदन अधिनियम तक पहुंच गया है। यह कानून वर्ष 2034 में लागू होना था, लेकिन प्रधानमंत्री जी इसे वर्ष 2029 में ही लागू करना चाहते हैं। इसीलिए, उन्होंने कल 16 अप्रैल से संसद का विशेष सत्र बुलाया है।मुख्यमंत्री श्री नायब सिंह सैनी ने कहा कि पहले यह कानून कई दशकों से लटकाया गया। पहले की सरकारों ने इसे केवल चर्चा तक सीमित रखा, लेकिन कभी भी इसे लागू करने की इच्छाशक्ति नहीं दिखाई। कभी जातिगत आरक्षण के नाम पर, कभी राजनीतिक स्वार्थों के चलते, इस महत्वपूर्ण कानून को टालते रहे। लेकिन, प्रधानमंत्री श्री नरेंद्र मोदी ने इस विषय को केवल राजनीति का मुद्दा नहीं बनाया, बल्कि इसे राष्ट्र निर्माण का आधार बनाया है। अब जब यह कानून लागू होने जा रहा है, तो यह देश की करोड़ों माताओ-बहनों के सपनों की जीत है।उन्होंने कहा कि यह कानून देश की संसद और विधानसभाओं में महिलाओं को 33 प्रतिशत आरक्षण देकर उन्हें निर्णय लेने की मुख्यधारा में लाता है।

इसे भी पढ़ें  राज्य सरकार प्रदेश में स्वास्थ्य सेवाओं की पहुंच और गुणवत्ता को बेहतर बनाने के लिए पूरी तरह प्रतिबद्ध :आरती सिंह राव

यह कानून महिलाओं को केवल भागीदारी नहीं, बल्कि नीति निर्माण में नेतृत्व की भूमिका देता है। यह उस नए भारत की तस्वीर है, जहां बेटियां केवल सपने नहीं देखेंगी, बल्कि उन्हें साकार भी करेंगी।महिला एवं बाल विकास मंत्री श्रुति चौधरी ने नारी शक्ति वंदन अधिनियम को लागू करने के लिए प्रधानमंत्री श्री नरेंद्र मोदी का आभार व्यक्त करते हुए कहा कि इस अधिनियम से महिलाओं का सशक्तीकरण होगा, यह देश की महिलाओं के लिए ऐतिहासिक निर्णय है।उन्होंने कहा कि हरियाणा के मुख्यमंत्री श्री नायब सिंह सैनी ने भी हरियाणा में महिलाओं के कल्याण के लिए कई योजनाएं चलाई हैं जिससे प्रदेश में महिलाएं हर क्षेत्र में अपनी प्रतिभा का परचम लहरा रही हैं।इस अवसर पर मुख्यमंत्री श्री नायब सिंह सैनी ने विभिन्न क्षेत्रों में उत्कृष्ट प्रदर्शन करने वाली अनेक महिलाओं को भी सम्मानित किया।”स्त्री सामर्थ्य फाउंडेशन” द्वारा आयोजित इस कार्यक्रम में शिवानी सैनी, भाजपा जिला प्रधान जितेंद्र पाल मल्होत्रा, चंडीगढ़ की डिप्टी मेयर सुमन शर्मा, पूर्व मेयर सर्वजीत कौर, हरप्रीत बबला समेत कई गणमान्य महिलाएं उपस्थित थी।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

0

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ ‘ਤੇ ਜਨ ਅੰਦੋਲਨ ਕਰਨ ਦੀ ਚੇਤਾਵਨੀ
Punjab News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਲੀਮਾਨੀ ਅਤੇ ਵਿਧਾਨ ਸਭਾ ਹਲਕਿਆਂ ਦੀ ਪ੍ਰਸਤਾਵਿਤ ਹੱਦਬੰਦੀ ਦਰਅਸਲ ਵਿੱਚ ਭਾਜਪਾ ਵੱਲੋਂ ਪੰਜਾਬ ਵਰਗੇ ਰਾਜਾਂ ‘ਤੇ ਇੱਕ ਲੁਕਿਆ ਹੋਇਆ ਹਮਲਾ ਹੈ, ਜਿਨ੍ਹਾਂ ਨੇ ਵਾਰ-ਵਾਰ ਇਸ ਪਾਰਟੀ ਨੂੰ ਨਕਾਰਿਆ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸਿਆਸੀ ਭੇਦਭਾਵ ਵਧੇਗਾ ਅਤੇ ਪਹਿਲਾਂ ਤੋਂ ਭਾਜਪਾ ਦੇ ਹਮਲੇ ਝੇਲ ਰਹੀ ਦੇਸ਼ ਦੀ ਸੰਘੀ ਸੰਰਚਨਾ ਹੋਰ ਕਮਜ਼ੋਰ ਹੋਵੇਗੀ।ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਹੈ ਕਿ ਕਾਂਗਰਸ ਪਾਰਟੀ ਹੱਦਬੰਦੀ ਦੇ ਵਿਰੋਧ ਵਿੱਚ ਸੂਬੇ ਭਰ ਵਿੱਚ ਵੱਡਾ ਜਨ ਅੰਦੋਲਨ ਸ਼ੁਰੂ ਕਰੇਗੀ, ਕਿਉਂਕਿ ਇਸਦਾ ਅਸਲ ਮਕਸਦ ਸੂਬਿਆਂ ਨੂੰ ਮਜ਼ਬੂਤ ਕਰਨਾ ਨਹੀਂ, ਸਗੋਂ ਪੰਜਾਬ ਵਰਗੇ ਸੂਬਿਆਂ ਨੂੰ ਕਮਜ਼ੋਰ ਕਰਨਾ ਹੈ, ਜਿਨ੍ਹਾਂ ਨੇ ਭਗਵਾ ਪਾਰਟੀ ਨੂੰ ਸਵੀਕਾਰ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ  Kamal Bhabi Murder Case; ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਜੇਲ੍ਹ ਭੇਜਿਆ

ਇਸ ਦੌਰਾਨ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਹੱਦਬੰਦੀ ਦੇ ਖ਼ਿਲਾਫ਼ ਪ੍ਰਸਤਾਵ ਪਾਸ ਕਰਨ ਦੀ ਚੁਣੌਤੀ ਦਿੱਤੀ ਹੈ, ਤਾਂ ਜੋ ਇਸਦਾ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵਿਰੋਧ ਕੀਤਾ ਜਾ ਸਕੇ।ਉਨ੍ਹਾਂ ਨੇ ਸੰਦੇਹ ਜਤਾਇਆ ਕਿ ਆਪ ਸਰਕਾਰ ਇਹ ਕਦਮ ਨਹੀਂ ਚੁੱਕੇਗੀ, ਕਿਉਂਕਿ ਉਹ ਹਮੇਸ਼ਾਂ ਤੋਂ ਭਾਜਪਾ ਦੇ ਸਹਾਇਕ ਦੀ ਭੂਮਿਕਾ ਨਿਭਾਉਂਦੀ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂੰ ਹਮੇਸ਼ਾ ਤੋਂ ਨਕਾਰਨ ਵਾਲੇ ਪੰਜਾਬ, ਤਮਿਲਨਾਡੂ ਅਤੇ ਕੇਰਲ ਵਰਗੇ ਸੂਬਿਆਂ ਨੂੰ ਇਸਦਾ ਨੁਕਸਾਨ ਹੋਵੇਗਾ, ਜਦਕਿ ਉੱਤਰ ਪ੍ਰਦੇਸ਼, ਬਿਹਾਰ ਅਤੇ ਮੱਧ ਪ੍ਰਦੇਸ਼ ਨੂੰ ਵੱਡਾ ਫ਼ਾਇਦਾ ਹੋਵੇਗਾ। ਉਹਨਾਂ ਦਾ ਸਵਾਲ ਕੀਤਾ ਕਿ ਕੀ ਇਸ ਨਾਲ ਹੱਦਬੰਦੀ ਦੇ ਅਸਲ ਮਕਸਦ ਅਤੇ ਉਦੇਸ਼ ‘ਤੇ ਕੋਈ ਸ਼ੱਕ ਬਾਕੀ ਰਹਿੰਦਾ ਹੈ? ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਪਤਾ ਹੈ ਕਿ ਉਹ ਇਹ ਕਾਨੂੰਨ ਸੰਸਦ ਵਿੱਚ ਆਪਣੇ ਬਲਬੂਤੇ ‘ਤੇ ਪਾਸ ਨਹੀਂ ਕਰਵਾ ਸਕਦੀ, ਇਸ ਲਈ ਮਹਿਲਾ ਰਾਖਾਕਰਨ ਬਿੱਲ ਨੂੰ ਇਸ ਮਕਸਦ ਲਈ ਇੱਕ ਢਾਲ ਵਜੋਂ ਵਰਤਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪੋਤੀ ‘ਤੇ ਤਸ਼ੱਦਦ ਢਾਹੁਣ ਵਾਲੀ ‘ਥਾਣੇਦਾਰਨੀ’ ਮੁਅੱਤਲ

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਪਿਛਲੇ ਦਰਵਾਜ਼ੇ ਰਾਹੀਂ ਇਹ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਨੂੰ ਕਾਂਗਰਸ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਉਹਨਾਂ ਨੇ ਸਪਸ਼ਟ ਕੀਤਾ ਕਿ ਮਹਿਲਾ ਰਾਖਵਾਂਕਰਨ ਬਿੱਲ ਸਤੰਬਰ, 2023 ਵਿੱਚ ਹੀ ਸੰਸਦ ਵਿੱਚ ਪਾਸ ਹੋ ਚੁੱਕਾ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਹਿਲਾਵਾਂ ਲਈ ਰਾਖਵਾਂਕਰਨ ਕੋਈ ਮੇਹਰਬਾਨੀ ਨਹੀਂ ਹੈ, ਸਗੋਂ ਇਹ ਉਹਨਾਂ ਦਾ ਹੱਕ ਹੈ। ਇਸਦੇ ਲਈ ਸ਼੍ਰੀਮਤੀ ਸੋਨੀਆ ਗਾਂਧੀ ਦੀ ਸੋਚ ਤੋਂ ਲੈ ਕੇ ਅੱਜ ਤੱਕ ਕਾਂਗਰਸ ਹਮੇਸ਼ਾਂ ਮਹਿਲਾਵਾਂ ਦੇ ਸਿਆਸੀ ਸਸ਼ਕਤੀਕਰਨ ਲਈ ਡਟ ਕੇ ਖੜ੍ਹੀ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਸਦੀ ਲਾਗੂਆਤ ਸੱਚੀ ਹੋਣੀ ਚਾਹੀਦੀ ਹੈ, ਨਾ ਕਿ ਸਿਰਫ਼ ਪ੍ਰਤੀਕ ਵਜੋਂ ਰਹਿਣੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

0

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਪੱਧਰ ‘ਤੇ ਕਮਿਸ਼ਨਾਂ ਦਾ ਗਠਨ ਕੀਤਾ
Bathinda News: ਜ਼ਿਲ੍ਹਾ ਬਠਿੰਡਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਉਚ ਪੱਧਰੀ ਬੈਠਕ ਮੌਕੇ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਇਸ ਬੈਠਕ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  Kamal Bhabi Murder Case; ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਜੇਲ੍ਹ ਭੇਜਿਆ

ਉਨ੍ਹਾਂ ਕਿਹਾ ਕਿ ਕਮਿਸ਼ਨ ਨਾਲ ਤਾਲਮੇਲ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

0

👉ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਰਫ਼ਤਾਰ ਦੀ ਨਿਗਰਾਨੀ ਲਈ ਲਾਜ਼ਮੀ ਫੀਲਡ ਦੌਰਿਆਂ ਦੇ ਦਿੱਤੇ ਹੁਕਮ: ਹਰਪਾਲ ਸਿੰਘ ਚੀਮਾ
Chandigarh News: ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਬੂਤ ਵਿੱਤੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਸਕੀਮ ਲਈ ਲੋੜੀਂਦੇ ਫੰਡਾਂ ਦੀ ਵੰਡ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਦੂਜੇ ਪੜਾਅ ਲਈ ਵੀ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ।ਕੰਮ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਨਿਯਮਤ ਫੀਲਡ ਦੌਰੇ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਉਨ੍ਹਾਂ ਕਿਹਾ, “ਇਸ ਕਦਮ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਚੱਲ ਰਹੀਆਂ ਵਿਕਾਸ ਪਹਿਲਕਦਮੀਆਂ ਦੀ ਗੁਣਵੱਤਾ ਅਤੇ ਰਫ਼ਤਾਰ ਦੋਵਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨਾ ਹੈ।”ਵੱਡੇ ਬੁਨਿਆਦੀ ਢਾਂਚੇ ਦੇ ਕਾਰਜਾਂ ਲਈ ਜੋ ਅਟੱਲ ਕਾਰਨਾਂ ਕਰਕੇ 15 ਮਈ ਦੇ ਟੀਚੇ ਤੋਂ ਅੱਗੇ ਜਾ ਸਕਦੇ ਹਨ, ਵਿੱਤ ਮੰਤਰੀ ਨੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸੋਧੀਆਂ ਅਤੇ ਸਖ਼ਤ ਸਮਾਂ-ਸੀਮਾਵਾਂ ਤੁਰੰਤ ਪੇਸ਼ ਕਰਨ ਦੇ ਆਦੇਸ਼ ਦਿੱਤੇ।ਇਸ ਮੌਕੇ ਪਾਰਦਰਸ਼ਤਾ ਅਤੇ ਡਿਜੀਟਲ ਜਵਾਬਦੇਹੀ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਮਰਪਿਤ ਨੋਡਲ ਅਫ਼ਸਰ ਨਿਯੁਕਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ, “ਇਹ ਅਧਿਕਾਰੀ ਸਾਰੇ ਵਿਕਾਸ ਕਾਰਜਾਂ ਦੀਆਂ ਰੀਅਲ-ਟਾਈਮ ਸਥਿਤੀ ਰਿਪੋਰਟਾਂ ਨੂੰ ਸਿੱਧਾ ਰੰਗਲਾ ਪੰਜਾਬ ਪੋਰਟਲ ‘ਤੇ ਅਪਲੋਡ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ। ਜਿਹੜੇ ਵੀ ਸਬੰਧਤ ਕਰਮਚਾਰੀਆਂ ਨੇ ਅਜੇ ਤੱਕ ਪੋਰਟਲ ਦੀ ਸਿਖਲਾਈ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਨੂੰ ਭਲਕੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨਆਈਸੀ) ਦੁਆਰਾ ਕਰਵਾਏ ਜਾਣ ਵਾਲੇ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਵਿੱਚ ਜ਼ਰੂਰ ਸ਼ਾਮਲ ਹੋਣ।”

ਇਹ ਵੀ ਪੜ੍ਹੋ  Gurmeet Khudian ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ 2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ

ਇਹ ਹਦਾਇਤਾਂ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਦਿੱਤੀਆਂ ਗਈਆਂ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਜੀਤ ਬਾਲਾਜੀ ਜੋਸ਼ੀ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਸਕੱਤਰ ਸਿੱਖਿਆ ਸੋਨਾਲੀ ਗਿਰੀ, ਸਕੱਤਰ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਕੁਮਾਰ ਅਮਿਤ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਅਤੇ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਤਲਵਾੜ ਸ਼ਾਮਲ ਹੋਏ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਕਾਰਵਾਈ ਵਿੱਚ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1891480