Friday, May 15, 2026
Home Blog Page 352

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

0

👉ਮਾਨ ਸਰਕਾਰ ਦਾ ਮਹਿਲਾਵਾਂ ਨੂੰ ਸਸ਼ਕਤ ਕਰਨ ਵੱਲ ਵੱਡਾ ਕਦਮ — 295 ਚੁਣੀਆਂ ਗਈਆਂ, 72 ਨੂੰ ਥਾਂ ’ਤੇ ਹੀ ਨੌਕਰੀ ਦੇ ਪੱਤਰ ਜਾਰੀ
Malout News:ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ।ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ‘ਸੀਐਮ ਦੀ ਯੋਗਸ਼ਾਲਾ’ ਨੇ ਰਚਿਆ ਇਤਿਹਾਸ; 2 ਲੱਖ ਲੋਕ ਰੋਜ਼ਾਨਾ ਕਰ ਰਹੇ ਮੁਫ਼ਤ ਯੋਗ, 4,500 ਤੋਂ ਜ਼ਿਆਦਾ ਕਲਾਸਾਂ ਅਤੇ 2,600+ ਨੌਜਵਾਨਾਂ ਨੂੰ ਮਿਲੀ ਨੌਕਰੀ

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਅਤੇ ਦਵਾਈਆਂ ਦੀ ਵੰਡ ਸ਼ਾਮਲ ਹੋਵੇਗੀ।ਇਨ੍ਹਾਂ ਕੈਂਪ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਯੂਰੀਨਰ ਟਰੈਕਟ ਇਨਫੈਕਸ਼ਨ (ਯੂਟੀਆਈ), ਮਾਹਵਾਰੀ ਦੌਰਾਨ ਸਵੱਛਤਾ ਅਤੇ ਕਿਸ਼ੋਰ ਅਵਸਥਾ ਦੀ ਸਿਹਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) , ਜੋ ਆਪਣੇ ਉਤਪਾਦਾਂ ਨੂੰ ਪ੍ਰਦਰਸਿ਼ਤ ਕਰਨ ਅਤੇ ਵੇਚਣ ਲਈ ਵਿਸ਼ੇਸ਼ ਤੌਰ `ਤੇ ਕੰਮ ਕਰਦੇ ਹਨ, ਲਈ ਪਲੇਟਫਾਰਮ ਵੀ ਬਣਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਕੈਂਪ ਦੌਰਾਨ, ਲਗਭਗ 500 ਕੁੜੀਆਂ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੇ ਹੈਲਪ ਡੈਸਕ ‘ਤੇ ਆਪਣੇ ਆਪ ਨੂੰ ਰਜਿਸਟਰ ਕੀਤਾ, ਜਿਨ੍ਹਾਂ ਵਿੱਚੋਂ 295 ਦੀ ਚੋਣ ਹੋਈ ਅਤੇ 72 ਤੋਂ ਵੱਧ ਨੂੰ ਮੌਕੇ ‘ਤੇ ਹੀ ਪੇਸ਼ਕਸ਼ ਪੱਤਰ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਸ ਮੈਗਾ ਜੋਬ ਫੇਅਰ ਵਿੱਚ 16 ਕੰਪਨੀਆਂ ਵੱਲੋਂ ਹਿੱਸਾ ਲਿਆ ਗਿਆ।ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ. ਮਲੋਟ ਜਗਰਾਜ ਸਿੰਘ ਕਾਹਲੋਂ, ਡੀ.ਪੀ.ਓ. ਰਤਨਦੀਪ ਕੌਰ ਸੰਧੂ, ਡੀਈਜੀਟੀਓ ਵੈਸ਼ਾਲੀ ਵਧਵਾ, ਸੀ.ਡੀ.ਪੀ.ਓ. ਰਾਜਵੰਤ ਕੌਰ, ਡੀ.ਸੀ.ਪੀ.ਓ. ਸਿ਼ਵਾਨੀ ਨਾਗਪਾਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਡਿਪਟੀ ਕਮਿਸ਼ਨਰ ਰਾਂਹੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Bathinda News: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਕਿਸਾਨਾਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਜ਼ਿਲਾ ਬਠਿੰਡਾ ਵਿਖੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆ। ਅੱਜ ਦੇ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ,ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ (ਧਨੇਰ)ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ,ਬੀਕੇਯੂ ਡਕੌਦਾ (ਬੁਰਜ ਗਿੱਲ)ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ,ਬੀਕੇਯੂ ਮਾਲਵਾ ਹੀਰ ਕੇ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਬੀਕੇਯੂ ਮਾਨਸਾ ਦੇ ਰੇਸ਼ਮ ਸਿੰਘ ਜੀਦਾ ਅਤੇ ਬੀਕੇਯੂ ਲੱਖੋਵਾਲ ਦੇ ਦਾਰਾ ਸਿੰਘ ਮਾਈਸਰਖਾਨਾ ਨੇ ਬਿਜਲੀ ਸੋਧ ਬਿਲ 2025 ਨੂੰ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਅਤੇ ਬਿਜਲੀ ਖੇਤਰ ਦੇ ਵੰਡ ਦੇ ਖੇਤਰ ਵਿੱਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਦੱਸਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਠ ਨਵੰਬਰ ਤੋਂ ਪਹਿਲਾਂ ਪਹਿਲਾਂ ਇਸ ਦੇ ਖਿਲਾਫ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।

ਇਹ ਵੀ ਪੜ੍ਹੋ  11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਕੋਲੋਂ ਅਧਿਕਾਰ ਖੋਹਣ ਦੀ ਕਾਰਵਾਈ ਨੂੰ ਸਿੱਧਾ ਧੱਕਾ ਗਰਦਾਨਦਿਆਂ ਮੰਗ ਕੀਤੀ ਕਿ ਇਸ ਦਾ ਪਹਿਲਾ ਸਟੇਟਸ ਬਹਾਲ ਕਰਦਿਆਂ ਅਸਲੀ ਅਰਥਾਂ ਵਿੱਚ ਜਮਹੂਰੀ ਸਿਸਟਮ ਸਥਾਪਿਤ ਕੀਤਾ ਜਾਵੇ। ਐਸਕੇਐਮ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਮੰਗ ਪੱਤਰ ਵਿੱਚ ਦੱਸੇ ਗਏ ਅਨੁਸਾਰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਦਰਿਆਵਾਂ ਦੇ ਨਾਲ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇ। ਇੱਕ ਪਾਸੇ ਕਿਸਾਨ ਘੱਟ ਝਾੜ ਅਤੇ ਹੜਾਂ ਦੀ ਮਾਰ ਝੱਲ ਰਹੇ ਹਨ ਦੂਜੇ ਪਾਸੇ ਪ੍ਰਦੂਸ਼ਣ ਦਾ ਬਹਾਨਾ ਬਣਾ ਕੇ ਮਜਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕਈ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌ+ਤ

ਡੀਏਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਡੀਏਪੀ ਅਤੇ ਯੂਰੀਆ ਖਾਦ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਜਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ ਤੋਂ ਇਲਾਵਾ ਮੰਗ ਕੀਤੀ ਗਈ ਕਿ ਝੋਨੇ ਵਿੱਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ। ਨਮੀ ਅਤੇ ਬਦਰੰਗ ਦਾਣੇ ਦੇ ਬਹਾਨੇ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ/ਝੋਨੇ ਤੇ ਕਾਟ ਲੱਗਣੀ ਬੰਦ ਕੀਤੀ ਜਾਵੇ। ਦਿੱਲੀ ਅੰਦੋਲਨ ਅਤੇ ਉਸ ਤੋਂ ਬਾਅਦ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਸਾਰੇ ਕੇਸ ਅਤੇ ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ ਤੇ ਬਣੇ ਸਾਰੇ ਕੇਸ ਰੱਦ ਕੀਤੇ ਜਾਣ। ਅੱਜ ਦੇ ਇਕੱਠ ਨੂੰ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਬੱਗੀ ਹਰਿੰਦਰ ਕੌਰ ਬਿੰਦੂ ਜਸਵੀਰ ਸਿੰਘ ਆਕਲੀਆ ਜਗਸੀਰ ਸਿੰਘ ਝੁੰਬਾ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ;ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

0

Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ।

ਇਹ ਵੀ ਪੜ੍ਹੋ  Big News: ਅਜ਼ਾਦੀ ਘੁਲਾਟੀਆਂ ਦੀਆਂ ਪੋਤਰੀਆਂ ਦੇ ਮੌਕੇ ਸੂਬਾ ਸਰਕਾਰ ਦੇਵੇਗੀ 51,000 ਰੁਪਏ ਦੀ ਆਰਥਕ ਸਹਾਇਤਾ

ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ। ਓਧਰ ਪਠਾਨਕੋਟ ਦੇ ਲਮੀਨੀ ਸਟੇਡੀਅਮ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਮੂਲੀਆ ਕੀਤੀ।

ਇਹ ਵੀ ਪੜ੍ਹੋ  ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਸਾਰੀਆਂ ਥਾਵਾਂ ਉੱਤੇ ਸੰਗਤ ਨੇ ਇਸ ਉਪਰਾਲੇ ਦੀ ਭਰਵੀਂ ਸ਼ਲਾਂਘਾ ਕੀਤੀ ਅਤੇ ਪੂਰੇ ਆਦਰ, ਸ਼ਰਧਾ ਤੇ ਸਤਿਕਾਰ ਨਾਲ ਸ਼ੋਅ ਵੇਖੇ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਦਰਸਾਇਆ ਗਿਆ। ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜੋ ਕਿ 20 ਨਵੰਬਰ ਤੱਕ ਜਾਰੀ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Online ਕੰਪਨੀਆਂ ‘ਤੇ Punjab Chemists Association ਨੇ ਮੁੜ ਖੜ੍ਹੇ ਕੀਤੇ ਸਵਾਲ

0

👉ਕਿਹਾ, ਬਿਨਾਂ ਕਿਸੇ ਡਰ ਦੇ ਵੇਚ ਰਹੀਆਂ ਹਨ ਪਾਬੰਦੀਸ਼ੁਦਾ ਦਵਾਈਆਂ, ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ: ਅਸ਼ੋਕ ਬਾਲਿਆਂਵਾਲੀ
Amritsar News: Punjab Chemists Association ਦੀ ਇੱਕ ਮੀਟਿੰਗ ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿੱਚ ਹੋਈ, ਜਿਸ ਵਿੱਚ ਪੀਸੀਏ ਦੇ ਜਨਰਲ ਸਕੱਤਰ ਜੀਐਸ ਚਾਵਲਾ, ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਸਕੱਤਰ ਸ਼ਾਮਲ ਹੋਏ। ਇਸ ਦੌਰਾਨ ਅੰਮ੍ਰਿਤਸਰ ਤੋਂ ਵਿਧਾਇਕ ਮੈਡਮ ਜੀਵਨਜੋਤ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ, ਬਠਿੰਡਾ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੁਆਰਾ ਲਾਗੂ ਕੀਤੇ ਗਏ ਜਨਰਲ ਕੈਮਿਸਟਾਂ ਅਤੇ ਕਾਰਪੋਰੇਟਰਜ (ਵੱਡੇ ਘਰਾਣੇ) ਲਈ ਵੱਖਰੇ ਨਿਯਮਾਂ ਨੂੰ ਖਤਮ ਕਰਨਾ, ਪੰਜਾਬ ਪੁਲਿਸ ਦੀ ਜਾਂਚ ਦੌਰਾਨ ਡਰੱਗ ਵਿਭਾਗ ਦੀ ਮੌਜੂਦਗੀ ਨੂੰ ਲਾਜ਼ਮੀ ਬਣਾਉਣਾ, ਪ੍ਰਧਾਨ ਮੰਤਰੀ ਜਨ ਔਸ਼ਧੀ ਦੁਕਾਨਾਂ ਦੁਆਰਾ ਕਵਰ ਕੀਤੀਆਂ ਜਾਣ ਵਾਲੀਆਂ ਦਵਾਈਆਂ ਤੋਂ ਇਲਾਵਾ ਹੋਰ ਦਵਾਈਆਂ ਦੀ ਵਿਕਰੀ ‘ਤੇ ਪਾਬੰਦੀ ਲਗਾਉਣਾ, ਸ਼ਡਿਊਲ ਐਚ ਰਜਿਸਟਰ ਲਈ ਪਰੇਸ਼ਾਨੀ ਨੂੰ ਰੋਕਣਾ, ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੈਮਿਸਟ ਲਾਇਸੈਂਸ ਰਿਨਿਉ ਲਈ ਇੱਕ ਸਮਾਨ ਨੀਤੀ ਲਾਗੂ ਕਰਨਾ ਅਤੇ ਲਾਇਸੈਂਸ ਜਾਰੀ ਹੋਣ ‘ਤੇ ਕੈਮਿਸਟਾਂ ਨੂੰ ਪਾਸਵਰਡ ਪ੍ਰਦਾਨ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ  11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ

ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਦਵਾਈਆਂ ‘ਤੇ ਹੁਣ ਜੀਐਸਟੀ 2 ਅਧੀਨ 5 ਪ੍ਰਤੀਸ਼ਤ ਟੈਕਸ ਲਗਾਇਆ ਜਾਂਦਾ ਹੈ, ਇਸ ਲਈ ਸਰਕਾਰ ਨੂੰ ਛੋਟੇ ਦੁਕਾਨਦਾਰਾਂ ਅਤੇ ਕੰਪੋਜ਼ੀਸ਼ਨ ਸਕੀਮ ਅਧੀਨ ਆਉਣ ਵਾਲੀਆਂ ਦੁਕਾਨਾਂ ਨੂੰ ਪਹਿਲਾ ਵਾਲੇ GST ਦੇ ਹੋਏ ਨੁਕਸਾਨ ਦੀ ਭਰਪਾਈ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਪ੍ਰਦਾਨ ਕਰਨਾ ਚਾਹੀਦਾ ਹੈ। ਪੀਸੀਏ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐਸ ਚਾਵਲਾ ਨੇ ਸਾਰੇ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਖਾਂਸੀ ਦੀ ਦਵਾਈ, ਐਮਟੀਪੀ ਕਿੱਟਾਂ ਅਤੇ ਨਸ਼ੀਲੇ ਪਦਾਰਥ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ਤੋਂ ਗੁਰੇਜ਼ ਕਰਨ ਅਤੇ ਵਿਕਰੀ ਤੇ ਖਰੀਦਦਾਰੀ ਦਾ ਪੂਰਾ ਰਿਕਾਰਡ ਰੱਖਣ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌ+ਤ

ਪੀਸੀਏ ਪ੍ਰਧਾਨ ਨੇ ਨਵੀਆਂ ਅਤੇ ਪੁਰਾਣੀਆਂ ਦੋਵਾਂ ਕੰਪਨੀਆਂ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਦੁਆਰਾ ਨਿਰਧਾਰਤ ਹੋਲਸੇਲ ਅਤੇ ਰਿਟੇਲ ਮਾਰਜਿਨ ਨਾਲੋਂ ਘੱਟ ਰੇਟ ਤੇ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਾਂ ਉਨ੍ਹਾਂ ਨੂੰ ਆਪਣੀਆਂ ਦਰਾਂ ਨੂੰ ਠੀਕ ਕਰਨਾ ਚਾਹੀਦਾ ਹੈ। ਵਿਧਾਇਕ ਜੀਵਨਜੋਤ ਕੌਰ ਨੇ ਪੀਸੀਏ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੰਜਾਬ ਦੇ ਸਿਹਤ ਮੰਤਰੀ ਸਾਹਮਣੇ ਰੱਖਣਗੇ, ਜਿਸ ਨਾਲ ਜਲਦੀ ਹੱਲ ਹੋ ਸਕੇਗਾ। ਇਸ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਰੁਪਿੰਦਰ ਗੁਪਤਾ, ਸਾਬਕਾ ਹੋਲਸੇਲ ਪ੍ਰਧਾਨ ਦਰਸ਼ਨ ਜੋੜਾ, ਰਿਟੇਲ ਕੈਮਿਸਟ ਕੈਸ਼ੀਅਰ ਪੋਰਿੰਦਰ ਸਿੰਗਲਾ, ਮਾਨਸਾ ਦੇ ਪ੍ਰਧਾਨ ਅਜੈ ਕੁਮਾਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Summer Hill Convent School ਵਿਖੇ ਅੱਜ ਉਤਸ਼ਾਹ ਤੇ ਸ਼ਰਧਾ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ

0

Bathinda News: Summer Hill Convent School ਬਠਿੰਡਾ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ।ਇਸ ਮੌਕੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਦਾ ਪਾਠ ਕੀਤਾ। ਵਿਦਿਆਰਥੀਆਂ ਨੇ ਮੂਲ ਮੰਤਰ ਦਾ ਜਾਪ ਕੀਤਾ ਅਤੇ ਸ਼ਬਦ ਗਾਇਨ ਕੀਤੇ।ਕੋਰੀਓਗ੍ਰਾਫੀ ਰਾਹੀਂ, ਵਿਦਿਆਰਥੀਆਂ ਨੇ ਅਰਦਾਸ ਦੇ ਅਰਥ ਸਮਝਾਏ ਅਤੇ ਸੱਚੇ ਸਿੱਖ ਬਣਨ ਦਾ ਰਸਤਾ ਦਿਖਾਇਆ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌ+ਤ

ਪੰਜਾਬੀ ਅਧਿਆਪਕਾ ਸੁਮਨਜੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਗੱਲ ਕੀਤੀ। ਸਕੂਲ ਪ੍ਰਿੰਸੀਪਲ ਮੈਡਮ ਜਗਦੀਸ਼ ਕੌਰ ਅਤੇ ਸਕੂਲ ਐਮਡੀ ਮੈਡਮ ਰਮੇਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਦੇ ਸਮੂਹ ਨੂੰ ਗੁਰੂ ਪੁਰਬ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌ+ਤ

0

Bathinda News: ਨਜਦੀਕੀ ਪਿੰਡ ਕੋਟਲੀ ਅਬਲੂ ਦੇ ਖੇਤਾਂ ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਸੂਚਨਾ ਮੁਤਾਬਕ ਰਮਨਦੀਪ ਸਿੰਘ ਰੰਮੀ (24 ਸਾਲ) ਪੁੱਤਰ ਜਪਸਾਲ ਸਿੰਘ ਨੂੰ ਉਸ ਵਕਤ ਕਰੰਟ ਲੱਗ ਗਿਆ ਜਦ ਉਹ ਖੇਤ ਵਿਚ ਝੋਨੇ ਦੀ ਕਟਾਈ ਕਰਵਾ ਰਹੇ ਸਨ। ਇਸ ਦੌਰਾਨ ਉਕਤ ਨੌਜਵਾਨ ਵੱਲੋਂ ਖੇਤ ਵਿਚ ਪਈ ਇੱਕ ਤਾਰ ਨੂੰ ਪਾਸੇ ਕਰਨ ਦੀ ਕੋਸ਼ਿਸ ਕੀਤੀ ਜਿਸਦੇ ਵਿਚ ਕਰੰਟ ਆ ਗਿਆ। ਘਟਨਾ ‘ਤੇ ਪਿੰਡ ਦੇ ਲੋਕਾਂ ਨੇ ਦੁੱਖ ਪ੍ਰਗਟਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Guru Kashi University ਵੱਲੋਂ ਪਰਾਲੀ ਨਾ ਸਾੜਨ ਦਾ ਹੋਕਾ ਦਿੰਦੀ ਜਾਗਰੂਕਤਾ ਮੁਹਿੰਮ ਸ਼ੁਰੂ

0

👉ਵਰਸਿਟੀ ਗੋਦ ਲਏ 20 ਪਿੰਡਾਂ ਵਿੱਚ ਚਲਾਏਗੀ ਜਾਗਰੂਕਤਾ ਅਭਿਆਨ- ਡਾ. ਰਾਮੇਸ਼ਵਰ ਸਿੰਘ
Talwandi Sabo News: Guru Kashi University ਦੇ ਫੈਕਲਟੀ ਆਫ਼ ਐਗਰੀਕਲਚਰ ਵੱਲੋਂ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵਾਈਸ ਚਾਂਸਲਰ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵੱਲੋਂ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਕੀਤੀ ਗਈ। ਇਸ ਮੌਕੇ ਡਾ. ਜਗਤਾਰ ਸਿੰਘ ਧੀਮਾਨ ਪਰੋ-ਵਾਈਸ ਚਾਂਸਲਰ , ਸਰਦੂਲ ਸਿੰਘ ਸਿੱਧੂ ਨਿਰਦੇਸ਼ਕ ਵਿਦਿਆਰਥੀ ਭਲਾਈ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਮਾਰੋਹ ਵਿੱਚ ਡਾ. ਲੋਕੇਂਦਰ ਕਸ਼ਅਪ ਡੀਨ, ਨਰਿੰਦਰ ਕੌਰ ਐਨ.ਐਸ.ਐਸ. ਕੁਆਰਡੀਨੇਟਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਕਾਰੀ ਅਤੇ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ Big News: ਅਜ਼ਾਦੀ ਘੁਲਾਟੀਆਂ ਦੀਆਂ ਪੋਤਰੀਆਂ ਦੇ ਮੌਕੇ ਸੂਬਾ ਸਰਕਾਰ ਦੇਵੇਗੀ 51,000 ਰੁਪਏ ਦੀ ਆਰਥਕ ਸਹਾਇਤਾ

ਰੈਲੀ ਨੂੰ ਰਵਾਨਾ ਕਰਨ ਮੌਕੇ ਵਾਈਸ ਚਾਂਸਲਰ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲੀ ਮਕਸਦ ਦੇਸ਼ ਅਤੇ ਸਮਾਜ ਦੇ ਕੰਮ ਆਉਣਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਚੀ ਹੋਈ ਰਹਿੰਦ-ਖੁਹੰਦ ਜਾਂ ਪਰਾਲੀ ਨੂੰ ਸਾੜਨ ਨਾਲ ਕਈ ਤਰ੍ਹਾਂ ਦੇ ਨੁਕਸਾਨ ਹੁੰਦੇ ਹਨ, ਜਿਵੇਂ ਧਰਤੀ ਦੇ ਪੋਸ਼ਕ ਤੱਤਾਂ ਦੀ ਘਾਟ, ਮਿੱਤਰ ਕੀੜਿਆਂ, ਸੂਖਮ ਜੀਵਾਂ ਦਾ ਸੜ ਜਾਣਾ ਅਤੇ ਮਨੁੱਖੀ ਸਿਹਤ ਤੇ ਕਈ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਹਰ ਕਿਸਾਨ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵੱਲੋਂ ਆਪਣੇ ਵਲੰਟੀਅਰਾਂ ਰਾਹੀਂ ਗੋਦ ਲਏ 20 ਪਿੰਡਾਂ ਵਿੱਚ ਰੈਲੀਆਂ, ਸੈਮੀਨਾਰਾਂ ਅਤੇ ਪਰਚੇ ਵੰਡ ਕੇ ਪਰਾਲੀ ਨਾ ਸਾੜਨ ਦਾ ਸੰਦੇਸ਼ ਸਾਂਝਾ ਕੀਤਾ ਜਾਵੇਗਾ।ਇਸ ਮੌਕੇ ਡਾ. ਧੀਮਾਨ ਪਰੋ-ਵਾਈਸ ਚਾਂਸਲਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਨੁਕਸਾਨ ਬਾਰੇ ਚਾਨਣਾ ਪਾਇਆ।

ਇਹ ਵੀ ਪੜ੍ਹੋ 11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਗੱਤਾ ਬਣਾਉਣ, ਸਰਦੀਆਂ ਵਿੱਚ ਪਸ਼ੂਆਂ ਹੇਠਲੀ ਥਾਂ ਨੂੰ ਗਰਮ ਰੱਖਣ, ਅਤੇ ਹੋਰ ਵਸਤਾਂ ਵਿੱਚ ਮਿਲਾ ਕੇ ਪਸ਼ੂਆਂ ਦੇ ਚਾਰੇ ਦੇ ਤੌਰ ‘ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਦੀਆਂ ਗੱਠਾਂ ਬਣਾਉਣ ਤੋਂ ਬਾਦ ਜੈਵਿਕ ਬਾਲਣ ਅਦਿ ਲਈ ਵੀ ਇਸ ਨੂੰ ਵਰਤਿਆ ਜਾ ਸਕਦਾ ਹੈ। ਉਨ੍ਹਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਦਾ ਤਕਨੀਕੀ ਅਤੇ ਵਿਗਿਆਨਿਕ ਪੱਖ ਰੱਖਦਿਆਂ ਦੱਸਿਆ ਕਿ ਜੇਕਰ ਇਸ ਦੀ ਰਹਿੰਦ-ਖੁਹੰਦ ਨੂੰ ਧਰਤੀ ਵਿੱਚ ਮਿਲਾ ਕੇ ਖੇਤੀ ਕੀਤੀ ਜਾਵੇਗੀ ਤਾਂ ਪੈਲੀ ਦੇ ਜੈਵਿਕ ਮਾਦੇ ਵਿੱਚ ਖਾਦ ਦੇ ਵਾਧੇ ਕਾਰਨ ਫਸਲਾਂ ਦਾ ਝਾੜ ਵੀ ਵੱਧੇਗਾ। ਉਨ੍ਹਾਂ ਪਰਾਲੀ ਨੂੰ ਸਾੜਨ ਤੇ ਬੇਜ਼ੁਬਾਨ ਜੀਵਾਂ ਜਿਵੇਂ ਗੰਡੋਏ, ਮਿੱਤਰ ਕੀੜਿਆਂ ਅਤੇ ਸੂਖਮ ਜੀਵਾਂ ਦੇ ਹੁੰਦੇ ਜਾਨੀ ਨੁਕਸਾਨ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਵੱਲੋਂ ਪਰਾਲੀ ਤੋਂ ਖਾਦ ਬਣਾਉਣ ਅਤੇ ਖੁੰਭਾਂ ਉਗਾਉਣ ਲਈ ਵਿਕਸਿਤ ਕੀਤੀ ਗਈ ਤਕਨਾਲੋਜੀ ਨੂੰ ਵਰਤ ਕੇ ਪਰਾਲੀ ਦਾ ਸੁਯੋਗ ਪ੍ਰਬੰਧਨ ਕੀਤਾ ਜਾ ਸਕਦਾ ਹੈ।ਨਿਰਦੇਸ਼ਕ ਵਿਦਿਆਰਥੀ ਭਲਾਈ ਸਿੱਧੂ ਨੇ ਦੱਸਿਆ ਕਿ ਰੈਲੀ ਵਿੱਚ ਵਰਸਿਟੀ ਦੀਆਂ 13 ਫੈਕਲਟੀਆਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ 6 ਕਿਲੋਮੀਟਰ ਤੋਂ ਵੱਧ ਸਫ਼ਰ ਤੈਅ ਕਰਕੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਵਰਸਿਟੀ ਦੀ ਪ੍ਰਬੰਧਨ ਕਮੇਟੀ, ਫੈਕਲਟੀ ਅਤੇ ਵਲੰਟੀਅਰ ਸਮਾਜ ਸੇਵਾ ਦੇ ਕੰਮਾਂ ਵਿੱਚ ਹਮੇਸ਼ਾ ਮੋਹਰੀ ਹੋ ਕੇ ਕਾਰਜਸ਼ੀਲ ਰਹਿੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

SSD Girls College Bathinda ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਵ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

0

Bathinda News: SSD Girls College Bathinda ; ਐਸ.ਐਸ.ਡੀ. ਗਰੁੱਪ ਆਫ ਗਰਲਜ਼ ਕਾਲਜ਼ ਬਠਿੰਡਾ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ । ਇਸ ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਪੜ੍ਹਾਈ ਦੇ ਨਾਲ ਵਿਦਿਆਰਥਣਾਂ ਵਿੱਚ ਹਰ ਧਰਮ ਪ੍ਰਤੀ ਸਤਿਕਾਰ ਅਤੇ ਧਾਰਮਿਕ ਰੁਚੀ ਪੈਦਾ ਕਰਨ ਲਈ ਹਰ ਧਰਮ ਨਾਲ ਸਬੰਧਤ ਅਤੇ ਇਤਿਹਾਸਿਕ ਦਿਵਸ ਮਨਾਏ ਜਾਦੇ ਹਨ।

ਇਹ ਵੀ ਪੜ੍ਹੋ Big News: ਅਜ਼ਾਦੀ ਘੁਲਾਟੀਆਂ ਦੀਆਂ ਪੋਤਰੀਆਂ ਦੇ ਮੌਕੇ ਸੂਬਾ ਸਰਕਾਰ ਦੇਵੇਗੀ 51,000 ਰੁਪਏ ਦੀ ਆਰਥਕ ਸਹਾਇਤਾ

ਇਸ ਮੌਕੇ ਕਾਲਜ਼ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਅਤੇ ਸੇਵਾ ਭਾਵਨਾ ਨੂੰ ਮੁੱਖ ਰੱਖਦੇ ਹੋਏ ਲੰਗਰ ਦੀ ਸੇਵਾ ਕੀਤੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਜਿਸ ਵਿੱਚ ਐਸ.ਐਸ.ਡੀ. ਸਭਾ ਪ੍ਰਧਾਨ ਸ਼੍ਰੀ ਅਭੈ ਸਿੰਗਲਾ, ਐਸ.ਐਸ.ਡੀ. ਗਰੁੱਪ ਆਫ ਗਰਲਜ਼ ਕਾਲਜ ਦੇ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ, ਵਾਈਸ ਪ੍ਰਧਾਨ ਸ਼੍ਰੀ ਸਤੀਸ਼ ਅਰੋੜਾ ,ਕਾਲਜ ਦੇ ਸਕੱਤਰ ਸ਼੍ਰੀ ਵਿਕਾਸ ਗਰਗ, ਵਿੱਟ ਦੇ ਵਾਈਸ ਪ੍ਰਧਾਨ ਸ਼੍ਰੀ ਯਸ਼ਵੰਤ ਰਾਏ ਸਿੰਗਲਾ, ਬੀ.ਐੱਡ ਕਾਲਜ ਦੇ ਸਕੱਤਰ ਸ਼੍ਰੀ ਸੁਦਰਸ਼ਨ ਗੋਇਲ, ਸ਼ਾਮਿਲ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Big News: ਅਜ਼ਾਦੀ ਘੁਲਾਟੀਆਂ ਦੀਆਂ ਪੋਤਰੀਆਂ ਦੇ ਮੌਕੇ ਸੂਬਾ ਸਰਕਾਰ ਦੇਵੇਗੀ 51,000 ਰੁਪਏ ਦੀ ਆਰਥਕ ਸਹਾਇਤਾ

0

Haryana News: ਹਰਿਆਣਾ ਸਰਕਾਰ ਨੇ ਸੂਬੇ ਦੇ ਸੁਤੰਤਰਤਾ ਸੈਨਾਨੀਆਂ ਅਤੇ ਭਾਰਤੀ ਕੌਮੀ ਸੇਨਾ (ਆਈਐਨਏ) ਦੇ ਕਰਮਚਾਰੀਆਂ ਦੀ ਪੌਤਰੀਆਂ, ਆਸ਼ਰਿਤ ਭੈਣਾਂ ਅਤੇ ਪੌਤਰੀਆਂ ਦੇ ਵਿਆਹ ਤਹਿਤ ਦਿੱਤੀ ਜਾਣ ਵਾਲੀ 51,000 ਰੁਪਏ ਦੀ ਆਰਥਕ ਸਹਾਇਤਾ ਯੋਜਨਾ ਦਾ ਸੁਚਾਰੂ ਲਾਗੂ ਕਰਨਾ ਯਕੀਨੀ ਕਰਨ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਪੱਤਰ ਅਨੁਸਾਰ, ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਕਿਸੇ ਸੁਤੰਤਰਤਾ ਸੈਨਾਨੀ ਜਾਂ ਆਈਐਨਏ ਕਰਮਚਾਰੀ ਅਤੇ ਉਨ੍ਹਾਂ ਦੀ ਵਿਧਵਾ ਦਾ ਨਿਧਨ ਹੋ ਚੁੱਕਾ ਹੈ, ਜੋ ਉਸ ਸੁਤੰਤਰਤਾ ਸੈਨਾਨੀ ਦੇ ਪੁੱਤਰ ਜਾਂ ਨੂੰਹ ਵੀ ਆਪਣੀ ਪੁੱਤਰੀ (ਸੁਤੰਤਰਤਾ ਸੈਨਾਨੀ ਦੀ ਪੌਤਰੀ) ਦੇ ਵਿਆਹ ‘ਤੇ 51,000 ਰੁਪਏ ਦੀ ਆਰਥਕ ਸਹਾਇਤਾ ਪ੍ਰਾਪਤ ਕਰਨ ਦੇ ਬਿਨੇ ਕਰ ਸਕਣਗੇ।

ਇਹ ਵੀ ਪੜ੍ਹੋ 11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ

ਇਹ ਫੈਸਲਾ ਪਹਿਲਾਂ ਦੇ ਨਿਰਦੇਸ਼ਾਂ ਵਿੱਚ ਵਿਵਹਾਰਕ ਅਸਪਸ਼ਟਾ ਨੂੰ ਦੂਰ ਕਰਨ ਅਤੇ ਯੋਗ ਪਰਿਵਾਰਾਂ ਨੂੰ ਸਹਾਇਤਾ ਪ੍ਰਾਪਤ ਕਰਨ ਵਿੱਚ ਆਪਣੀ ਮੁਸ਼ਕਲਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਨਵੇਂ ਨਿਰਦੇਸ਼ਾਂ ਅਨੁਸਾਰ, ਵਿਆਹ ਦੀ ਮਿੱਤੀ ਤੋਂ ਛੇ ਮਹੀਨੇ ਦੇ ਅੰਦਰ ਅਤੇ ਵੱਧ ਤੋਂ ਵੱਧ 12 ਮਹੀਨੇ ਦੇ ਅੰਦਰ (ਵਿਸ਼ੇਸ਼ ਪਰਿਸਥਿਤੀਆਂ ਵਿੱਚ ਵੈਧ ਕਾਰਣਾਂ ਸਮੇਤ) ਸਬੰਧਿਤ ਡਿਪਟੀ ਕਮਿਸ਼ਨਰ ਰਾਹੀਂ ਬਿਨੈ ਕਰਨਾ ਹੋਵੇਗਾ। ਜਾਂਚ ਬਾਅਦ, ਡਿਪਟੀ ਕਮਿਸ਼ਨਰ ਬਿਨੈ ਨੂੰ ਮੁੱਖ ਸਕੱਤਰ ਦੇ ਅਨੁਮੋਦਨ ਲਈ ਭੇਜਣਗੇ। ਭੁਗਤਾਨ ਦੀ ਵਿਵਸਥਾ ਏਡਮਿਨਿਸਟ੍ਰੇਟਰ ਜਨਰਲ ਅਤੇ ਆਫੀਸ਼ਿਅਲ ਟਰਸਟੀ-ਕਮ-ਟ੍ਰੈਜਰਰ, ਚੈਰੀਟੇਬਲ ਏਂਡੋਮੇਂਟਸ ਹਰਿਆਣਾ ਵੱਲੋਂ ਕੀਤੀ ਜਾਵੇਗੀ।ਸਰਕਾਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਪਾਰਦਰਸ਼ਿਤਾ ਯਕੀਨੀ ਕਰਨ ਲਈ ਇਹ ਆਰਥਕ ਸਹਾਇਤਾ ਸਿਰਫ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਰਾਹੀਂ ਸਿੱਧੇੇ ਡੀਬੀਟੀ ਵਜੋ ਹੀ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ

0

Bathinda News: ਪੰਜਾਬ ਸਰਕਾਰ ਦੀ ਦੀਵਾਲੀ ਬੰਪਰ ਲਾਟਰੀ ਦਾ 11 ਕਰੋੜ ਦਾ ਪਹਿਲਾਂ ਇਨਾਮ ਜਿੱਤਣ ਵਾਲਾ ਰਾਜਸਥਾਨ ਦਾ ਅਮਿਤ ਸੇਹਰਾ ਹੁਣ ਮੁੜ ਚਰਚਾ ਵਿਚ ਹੈ। ਇਸ ਚਰਚਾ ਦਾ ਕਾਰਨ ਉਸਨੂੰ ਨਿਕਲੀ 11 ਕਰੋੜ ਦੀ ਲਾਟਰੀ ਤੋਂ ਵੀ ਵੱਡਾ ਹੈ, ਜਿਸਦੇ ਲਈ ਇਸ ਗਰੀਬ ਬੰਦੇ ਨੇ ਵੱਡਾ ਦਿਲ ਦਿਖਾਇਆ ਹੈ। ਕਰੀਬ ਪੰਜ ਦਿਨਾਂ ਬਾਅਦ ਮਿਲੇ ਅਮਿਤ ਨੇ ਐਲਾਨ ਕੀਤਾ ਹੈ ਕਿ ਉਹ ਜਿੱਤੇ ਹੋਏ ਇਨਾਮ ਦੇ ਵਿਚੋਂ 1 ਕਰੋੜ ਆਪਣੇ ਦੋਸਤ ਮੁਕੇਸ਼ ਦੀਆਂ ਧੀਆਂ ਨੂੰ ਦੇਵੇਗਾ, ਜਿਸਨੇ ਉਸਨੂੰ ਲਾਟਰੀ ਪਾਉਣ ਲਈ ਉਤਸ਼ਾਹਤ ਕੀਤਾ ਸੀ। ਬਠਿੰਡਾ ਦੇ ਰਤਨ ਲਾਟਰੀ ਸਟਾਲ ਤੋਂ 500 ਦੀ ਟਿਕਟ ਖਰੀਦ ਕੇ ਕਰੋੜਪਤੀ ਬਣੇ ਅਮਿਤ ਅੱਜ ਆਪਣੀ ਪਤਨੀ ਤੇ ਦੋਨਾਂ ਪੁੱਤਰਾਂ ਤੋਂ ਇਲਾਵਾ ਦੋਸਤ ਮੁਕੇਸ਼ ਦੇ ਨਾਲ ਚੰਡੀਗੜ੍ਹ ਦਫ਼ਤਰ ਵਿਚ ਆਪਣੀ ਲਾਟਰੀ ਦੀ ਟਿਕਟ ਜਮ੍ਹਾਂ ਕਰਵਾਉਣ ਪੁੱਜਾ ਹੋਇਆ ਸੀ।

ਇਹ ਵੀ ਪੜ੍ਹੋ ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਇਸ ਦੌਰਾਨ ਉਸਨੇ ਜਿੱਥੇ ਰੱਬ ਦਾ ਸ਼ੁਕਰੀਆ ਅਦਾ ਕੀਤਾ, ਉਥੇ ਆਪਣੇ ਦੋਸਤ ਮੁਕੇਸ਼ ਦਾ ਵੀ ਧੰਨਵਾਦ ਕੀਤਾ, ਜਿਸਦੇ ਨਾਲ ਉਹ ਮੋਗਾ ਦੇ ਵਿਚ ਆਇਆ ਤੇ ਵਾਪਸੀ ਸਮੇਂ ਬਠਿੰਡਾ ਰੁਕਣ ‘ਤੇ ਇੱਥੋਂ ਟਿਕਟ ਖਰੀਦੀ। ਅਮਿਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਉਹ ਗਰੀਬ ਬੰਦਾ ਹੈ ਤੇ ਸਬਜ਼ੀ ਦੀ ਰੇਹੜੀ ਲਗਾ ਕੇ ਆਪਣੇ ਪ੍ਰਵਾਰ ਦਾ ਪੇਟ ਪਾਲਦਾ ਹੈ। ਜਿਸਦੇ ਚੱਲਦੇ ਉਸਨੂੰ ਆਪਣੀ ਕਿਸਮਤ ‘ਤੇ ਇੰਨ੍ਹਾਂ ਭਰੋਸਾ ਨਹੀਂ ਸੀ ਪ੍ਰੰਤੂ ਮੁਕੇਸ਼ ਵੱਲੋਂ ਦਿੱਤੀ ਹੱਲਾਸ਼ੇਰੀ ਦੇ ਚੱਲਦੇ ਹੀ ਉਸਨੇ ਇੱਕ ਆਪਣੀ ਤੇ ਇੱਕ ਆਪਣੀ ਪਤਨੀ ਦੇ ਨਾਂ ‘ਤੇ ਦੀਵਾਲੀ ਬੰਪਰ ਦੀ ਲਾਟਰੀ ਖਰੀਦੀ।

ਇਹ ਵੀ ਪੜ੍ਹੋ Trump Govt ਦੀ Truck Drivers ‘ਤੇ ਸਖ਼ਤੀ; 7 ਹਜ਼ਾਰ ਦੇ ਲਾਇੰਸਸ ਰੱਦ, ਅੰਗਰੇਜ਼ੀ ਭਾਸ਼ਾ ਹੋਈ ਲਾਜ਼ਮੀ

ਉਸਨੂੰ ਜਿੱਥੇ 11 ਕਰੋੜ ਦਾ ਪਹਿਲਾਂ ਇਨਾਮ ਨਿਕਲਿਆ, ਉਥੇ ਉਸਦੀ ਪਤਨੀ ਦੇ ਨਾਂ ‘ਤੇ ਖਰੀਦੀ ਟਿਕਟ ਵਿਚੋਂ ਵੀ 1000 ਆਇਆ। ਅਮਿਤ ਮੁਤਾਬਕ ਮੁਕੇਸ਼ ਉਸਦਾ ਵਧੀਆ ਦੋਸਤ ਹੈ, ਜਿਸਦੇ ਦੋ ਧੀਆਂ ਹੈ ਤੇ ਉਹ ਇੰਨ੍ਹਾਂ ਧੀਆਂ ਨੂੰ ਆਪਣੇ ਜੇਤੂ ਇਨਾਮ ਵਿਚੋਂ 50-50 ਲੱਖ ਰੁਪਏ ਦੇਵੇਗਾ, ਜੋਕਿ ਉਨ੍ਹਾਂ ਦੀ ਪੜਾਈ ਤੇ ਵਿਆਹ ਲਈ ਇੱਕ ਸ਼ਗਨ ਹੋਵੇਗਾ। ਉਸਨੇ ਦਸਿਆ ਕਿ ਉਹ ਇੰਨ੍ਹਾਂ ਗਰੀਬ ਹੈ ਕਿ ਲਾਟਰੀ ਨਿਕਲਣ ਤੋਂ ਬਾਅਦ ਵੀ ਉਸਦੇ ਨਜਦੀਕੀ ਯਕੀਨ ਨਹੀਂ ਕਰ ਰਹੇ ਸਨ। ਭਰੀਆਂ ਅੱਖਾਂ ਨਾਲ ਅਮਿਤ ਨੇ ਦਸਿਆ ਕਿ ਉਹ ਚੰਡੀਗੜ੍ਹ ਤੱਕ ਪੁੱਜਣ ਲਈ ਕਿਰਾਏ ਦੇ ਪੈਸੇ ਵੀ ਕਿਸੇ ਤੋਂ ਮੰਗ ਕੇ ਲਿਆਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903249