Friday, May 15, 2026
Home Blog Page 354

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

0

👉ਅਰਜ਼ੀ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਜਾਰੀ ਹੋਵੇਗਾ ਲਾਇਸੈਂਸ: ਹਰਦੀਪ ਸਿੰਘ ਮੁੰਡੀਆਂ
Punjab News: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕੀਤੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਇਲਾਕੇ ਵਿੱਚ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਲਈ ਤਿਆਰ ਕੀਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ ਨੂੰ ਮੁੱਖ ਤੌਰ ‘ਤੇ ਐਲ.ਓ.ਆਈ ਜਾਰੀ ਕਰਨ (30 ਦਿਨ) ਅਤੇ ਲਾਇਸੈਂਸ ਜਾਰੀ ਕਰਨ (30 ਦਿਨ) ਦੇ 2 ਪੜਾਵਾਂ ਅੰਦਰ ਵੰਡਦੇ ਹੋਏ ਕਿਸੇ ਵੀ ਵਿਕਾਸ ਅਥਾਰਟੀ ਵੱਲੋਂ ਬਿਨੈਕਾਰ ਦੇ ਲਾਇਸੈਂਸ ਪ੍ਰਾਪਤ ਕਰਨ ਦੀ ਅਰਜ਼ੀ ਦੇਣ ਦੀ ਮਿਤੀ ਤੋਂ ਲਾਇਸੈਂਸ ਜਾਰੀ ਕਰਨ ਦਾ ਕੁੱਲ ਸਮਾਂ 60 ਦਿਨ ਨਿਯਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਇਹ ਮਹਿਸੂਸ ਕੀਤਾ ਜਾ ਰਿਹਾ ਸੀ ਕਿ ਵਿਭਾਗ ਵੱਲੋਂ ਪ੍ਰਮੋਟਰਾਂ ਨੂੰ ਕਾਲੋਨੀਆਂ ਵਿਕਸਤ ਕਰਨ ਲਈ ਜਾਰੀ ਕੀਤੇ ਜਾਣ ਵਾਲੇ ਲਾਇਸੈਸਾਂ ਦੀ ਪ੍ਰਕਿਰਿਆ ਬਹੁਤ ਗੁੰਝਲਦਾਰ ਅਤੇ ਲੰਮੀ ਹੈ ਜਿਸ ਕਾਰਨ ਵਿਭਾਗ ਅਧੀਨ ਕੰਮ ਕਰਦੀਆਂ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ ਪ੍ਰੋਮਟਰਾਂ ਨੂੰ ਲਾਇਸੈਂਸ ਜਾਰੀ ਕਰਨ ਵਿੱਚ ਬੇਲੋੜੀ ਦੇਰੀ ਹੁੰਦੀ ਸੀ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਸਬੰਧੀ ਐਸ.ਓ.ਪੀ. ਤਿਆਰ ਕੀਤੀ ਗਈ ਹੈ। ਇਸ ਅਨੁਸਾਰ ਭਵਿੱਖ ਵਿੱਚ ਪ੍ਰਮੋਟਰਾਂ ਨੂੰ ਅਰਜ਼ੀ ਦੇਣ ਤੋਂ 60 ਦਿਨਾਂ ਦੇ ਅੰਦਰ-ਅੰਦਰ ਸਬੰਧਤ ਵਿਕਾਸ ਅਥਾਰਟੀ ਵੱਲੋਂ ਲਾਇਸੈਂਸ ਜਾਰੀ ਕਰ ਦਿੱਤਾ ਜਾਵੇਗਾ।ਸ. ਮੁੰਡੀਆਂ ਨੇ ਕਿਹਾ ਕਿ ਐਸ.ਓ.ਪੀ. ਅਨੁਸਾਰ ਲਾਇਸੈਂਸ ਜਾਰੀ ਕਰਨ ਦੀ ਇਸ ਪ੍ਰਕਿਰਿਆ ਨੂੰ ਸਮਾਂ-ਬੱਧ ਕਰ ਦਿੱਤਾ ਗਿਆ ਹੈ।ਹੁਣ ਕਿਸੇ ਵੀ ਕੇਸ ਉਪਰ ਕੰਮ ਕਰਨ ਵਾਲੀ ਹਰੇਕ ਸ਼ਾਖਾ ਜਿਵੇਂ ਪਲਾਨਿੰਗ, ਅਕਾਊਂਂਟ, ਲਾਇਸੈਂਸਿੰਗ ਆਦਿ ਅਤੇ ਵੱਖ-ਵੱਖ ਵਿਭਾਗਾਂ ਜਿਵੇਂ ਪੀ.ਪੀ.ਸੀ.ਬੀ, ਪੀ.ਐਸ.ਪੀ.ਸੀ.ਐਲ, ਜੰਗਲਾਤ, ਡਰੇਨੇਜ, ਐਨ.ਐਚ.ਏ.ਆਈ/ਪੀ.ਡਬਲਯੂ.ਡੀ. ਅਦਿ ਵੱਲੋਂ ਕੇਸਾਂ ਦਾ ਨਿਪਟਾਰਾ ਕਰਨ ਦੀ ਸਪਸ਼ੱਟ ਟਾਈਮਲਾਈਨ ਮਿੱਥੀ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਔਰਤਾਂ ਨੂੰ ਕਦ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ; ਮੁੱਖ ਮੰਤਰੀ ਨੇ ਕੀਤਾ ਅਹਿਮ ਐਲਾਨ

ਹਰੇਕ ਕਰਮਚਾਰੀ ਇਸ ਟਾਈਮਲਾਈਨ ਅਨੁਸਾਰ ਕੰਮ ਕਰਨ ਦਾ ਪਾਬੰਦ ਹੋਵੇਗਾ ਅਤੇ ਬੇਵਜ੍ਹਾ ਦੇਰੀ ਕਰਨ ‘ਤੇ ਸਬੰਧਤ ਕਰਮਚਾਰੀ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਦੇ ਸੂਬੇ ਦੀ ਅਰਥ ਵਿਵਸਥਾ ਵਿੱਚ ਦਿੱਤੇ ਜਾਂਦੇ ਯੋਗਦਾਨ ਅਤੇ ਰੁਜ਼ਗਾਰ ਦੇ ਸਾਧਨ ਉਤਪੰਨ ਕਰਨ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਖੇਤਰ ਨਾਲ ਸਬੰਧਤ ਪਹਿਲਾਂ ਵੀ ਕਈ ਉਪਰਾਲੇ ਕੀਤੇ ਗਏ ਹਨ ਅਤੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਦੇ ਸਰਲੀਕਰਨ ਨਾਲ ਪ੍ਰਮੋਟਰਾਂ ਦੀ ਖੱਜਲ-ਖੁਆਰੀ ਘਟੇਗੀ ਅਤੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

0

Chandigarh News: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ ਗਾਲੁਸ਼ਕਾ ਨੂੰ ਹਰਾ ਕੇ ਇਤਿਹਾਸ ਰਚਿਆ। ਉਹ ਸ੍ਰੀ ਚਮਕੌਰ ਸਾਹਿਬ, ਜਿ਼ਲ੍ਹਾ ਰੋਪੜ ਨਾਲ ਸਬੰਧਤ ਹੈ।ਸਪੀਕਰ ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਅਤੇ ਸਮਰਪਣ ਸਦਕਾ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ ਵਿੱਚ ਨਵੀਂ ਪਛਾਣ ਬਣਾ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ‘ਚ ਔਰਤਾਂ ਨੂੰ ਕਦ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ; ਮੁੱਖ ਮੰਤਰੀ ਨੇ ਕੀਤਾ ਅਹਿਮ ਐਲਾਨ

ਸ. ਸੰਧਵਾਂ ਨੇ ਜੁਝਾਰ ਸਿੰਘ ਨੂੰ ਇਸ ਖੇਤਰ ਵਿਚ ਨਾਮਣਾ ਖੱਟਣ ਅਤੇ ਆਪਣੀ ਖੇਡ ਵਿਚ ਸਿਖਰ `ਤੇ ਪਹੁੰਚਣ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਖੇਡਾਂ ਨਸਿ਼ਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਮਰੱਥ ਸਾਧਨ ਹੋ ਸਕਦੀਆਂ ਹਨ ਅਤੇ ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਸੇਧ ਲੈਣ ਦੀ ਲੋੜ ਹੈ। ਸਾਡੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਨਸਿ਼ਆਂ ਦੇ ਖਾਤਮੇ ਲਈ ਖੇਡਾਂ ਵੱਲ ਧਿਆਨ ਦੇਣ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਰਨਤਾਰਨ ਉੱਪ ਚੋਣ;ਖੁਸਬਾਜ਼ ਜਟਾਣਾ ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਡਟੇ

0

Tarn Taran News: ਆਗਾਮੀ 11 ਨਵੰਬਰ ਨੂੰ ਹੋਣ ਜਾ ਰਹੀ ਤਰਨਤਾਰਨ ਜ਼ਿਮਨੀ ਚੋਣ ਦੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਜ਼ਿਲ੍ਹਾ ਕਾਂਗਰਸ ਬਠਿੰਡਾ ਦੇ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਆਪਣੀ ਟੀਮ ਨਾਲ ਪੂਰੀ ਤਰ੍ਹਾਂ ਡਟੇ ਹੋਏ ਹਨ।ਇਸ ਮੌਕੇ ਸ: ਜਟਾਣਾ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ ਤੇ ਮੁਲਾਜਮਾਂ, ਕਿਸਾਨਾਂ ਤੇ ਵਪਾਰੀਆਂ ਤੋਂ ਲੈ ਕੇ ਹਰ ਵਰਗ ਇਸਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੂਰੇ ਹਲਕੇ ਵਿਚ ਕਾਂਗਰਸ ਪਾਰਟੀ ਦੀ ਲਹਿਰ ਹੈ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਕਰਨਬੀਰ ਸਿੰਘ ਬੁਰਜ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੀ ਹੈ।

ਇਹ ਵੀ ਪੜ੍ਹੋ  Big News: Bathinda AIIMS ਦਾ ਵੱਡਾ ਉਪਰਾਲਾ; ਹਸਪਤਾਲ ਵਿਚ ਦਾਖਲ ਹਰ ਮਰੀਜ਼ ਨੂੰ ਬੈੱਡ ‘ਤੇ ਮਿਲੇਗਾ ਖਾਣਾ

ਅਕਾਲੀ ਦਲ ਬਾਰੇ ਬੋਲਦਿਆਂ ਕਾਂਗਰਸ ਦੇ ਸੀਨੀਅਰ ਆਗੂ ਜਟਾਣਾ ਨੇ ਕਿਹਾ ਕਿ ਪੰਜਾਬ ਦੇ ਵਿਚ ਪਹਿਲਾਂ ਆਪਣੀ ਸਰਕਾਰ ਦੌਰਾਨ ਨਸ਼ਿਆਂ ਤੇ ਗੈਗਸਟਰਵਾਦ ਨੂੰ ਲਿਆਉਣ ਵਾਲੀ ਇਹ ਪਾਰਟੀ ਹੁਣ ਆਪਣੀ ਹੌਂਦ ਬਚਾਉਣ ਲਈ ਜਦੋਜਹਿਦ ਕਰ ਰਹੀ ਹੈ। ਜਦਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸਾਲ 2027 ਵਿਚ ਇੱਕ ਬਦਲ ਵਜੋਂ ਦੇਖ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਸੰਧੂ ਜਨਰਲ ਸਕੱਤਰ ਯੂਥ ਕਾਂਗਰਸ ਅਤੇ ਜ਼ਿਲ੍ਹਾਂ ਪ੍ਰਧਾਨ ਯੂਥ ਵਿੰਗ ਲਖਵਿੰਦਰ ਸਿੰਘ ਲੱਖੀ ਸਹਿਤ ਹਲਕਾ ਤਲਵੰਡੀ ਸਾਬੋ ਦੀ ਲੀਡਰਸ਼ਿਪ ਕਾਂਗਰਸ ਪਾਰਟੀ ਦੀ ਤਰਨ ਤਾਰਨ ਜਿਮਨੀ ਚੋਣ ਵਿੱਚ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰਦੀ ਦਿਖਾਈ ਦੇ ਰਹੀ ਹੈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News: Bathinda AIIMS ਦਾ ਵੱਡਾ ਉਪਰਾਲਾ; ਹਸਪਤਾਲ ਵਿਚ ਦਾਖਲ ਹਰ ਮਰੀਜ਼ ਨੂੰ ਬੈੱਡ ‘ਤੇ ਮਿਲੇਗਾ ਖਾਣਾ

0

👉ਆਯੂਸਮਾ ਸਕੀਮ ਵਾਲੇ ਮਰੀਜ਼ਾਂ ਤੋਂ ਖਾਣੇ ਦੇ ਨਹੀਂ ਲਏ ਵੱਖਰੇ ਪੈਸੇ, ਏਮਜ਼ ਡਾਇਰੈਕਟਰ ਨੇ ਕੀਤੀ ਸ਼ੁਰੂਆਤ
Bathinda News: ਮਾਲਵਾ ਪੱਟੀ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੇ ਬਠਿੰਡਾ ਏਮਜ਼ ਵੱਲੋਂ ਹੁਣ ਹਸਪਤਾਲ ਦੇ ਮਰੀਜ਼ਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। ਇੱਥੇ ਦਾਖਲ ਹੋਣ ਵਾਲੇ ਹਰ ਮਰੀਜ਼ ਨੂੰ ਹੁਣ ਏਮਜ਼ ਆਪਣੇ ਪੱਧਰ ‘ਤੇ ਬੈੱਡ ਉਪਰ ਖਾਣਾ ਮੁਹੱਈਆ ਕਰਵਾਏਗਾ। ਵੱਡੀ ਗੱਲ ਇਹ ਵੀ ਹੈ ਕਿ ਆਯੂਸਮਾਨ ਸਕੀਮ ਤਹਿਤ ਦਾਖਲ ਹੋਣ ਵਾਲੇ ਮਰੀਜ਼ਾਂ ਤੋਂ ਖਾਣੇ ਦੇ ਕੋਈ ਵੱਖਰੇ ਪੈਸੇ ਨਹੀਂ ਲਏ ਜਾਣਗੇ, ਬਲਕਿ ਇਹ ਖਾਣਾ ਵੀ ਕਾਰਡ ਦੇ ਵਿਚ ਮਿਲਦੇ ਪੈਕੇਜ਼ ‘ਚ ਹੀ ਉਪਲਬਣ ਹੋਵੇਗਾ।

ਇਹ ਵੀ ਪੜ੍ਹੋ  ਪੰਜਾਬ ‘ਚ ਔਰਤਾਂ ਨੂੰ ਕਦ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ; ਮੁੱਖ ਮੰਤਰੀ ਨੇ ਕੀਤਾ ਅਹਿਮ ਐਲਾਨ

ਜਦਕਿ ਪ੍ਰਾਈਵੇਟ ਮਰੀਜ਼ਾਂ ਨੂੰ ਬਹੁਤ ਘੱਟ ਰੇਟਾਂ ‘ਤੇ ਇਹ ਖਾਣਾ ਉੱਪਲਬਧ ਹੋਵੇਗਾ। ਬਠਿੰਡਾ ਏਮਜ਼ ਦੇ ਪ੍ਰਬੰਧਕ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਦੀ ਅਗਵਾਈ ਹੇਠ ਭਰਤੀ ਮਰੀਜਾਂ ਲਈ ਕਿਚਨ ਸੇਵਾਵਾਂ ਦੀ ਸਫਲ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦੀ ਮਹੱਤਵਪੂਰਨ ਪਹਿਲੂ ਇਹ ਵੀ ਹੈ ਕਿ ਏਮਜ਼ ਦੇ ਡਾਇਟੀਸ਼ੀਅਨਾਂ ਦੀ ਨਿਗਰਾਨੀ ਹੇਠ ਸਾਫ-ਸੁਥਰਾ, ਤਾਜ਼ਾ ਅਤੇ ਪੋਸ਼ਟਿਕ ਭੋਜਨ ਮਰੀਜ਼ਾਂ ਨੂੰ ਉਪਲਬਧ ਹੋਵੇਗਾ, ਜੋਕਿ ਉਨ੍ਹਾਂ ਦੀ ਜਲਦੀ ਸਿਹਤ ਸੁਧਾਰ ਵਿਚ ਵੱਡੀ ਭੂਮਿਕਾ ਨਿਭਾਏਗਾ। ਇਸ ਯੋਜਨਾ ਦੀ ਸ਼ੁਰੂਆਤ ਮੌਕੇ ਏਮਜ਼ ਦੇ ਡਾ. ਰਾਜੀਵ ਕੁਮਾਰ (ਮੈਡੀਕਲ ਸੁਪਰਿੰਟੈਂਡੈਂਟ), ਕਰਨਲ ਰਾਜੀਵ ਸੇਨ ਰਾਏ (ਡਿਪਟੀ ਡਾਇਰੈਕਟਰ), ਡਾ. ਮੂਨੀਸ ਮਿਰਜ਼ਾ (ਹੈੱਡ, ਹਸਪਤਾਲ ਪ੍ਰਬੰਧਨ ਵਿਭਾਗ), ਇੰਜੀ. ਅਭਿਨਵ ਕੁਮਾਰ (ਐਗਜ਼ਿਕਿਊਟਿਵ ਇੰਜੀਨੀਅਰ) ਅਤੇ ਡਾਇਟੀਟਿਕਸ ਵਿਭਾਗ ਦੀ ਟੀਮ ਡਾ. ਕਾਮਨਾ ਭਾਟੀ (ਡਾਇਟੀਸ਼ੀਅਨ), ਸੁਸ਼ਰੀ ਅੰਕੀਤਾ (ਸਹਾਇਕ ਡਾਇਟੀਸ਼ੀਅਨ), ਸੁਸ਼ਰੀ ਪੂਜਾ ਕੁਮਾਰੀ (ਸਹਾਇਕ ਡਾਇਟੀਸ਼ੀਅਨ) ਆਦਿ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਇਸ ਮੌਕੇ ‘ਤੇ ਡਾ. ਕਾਮਨਾ ਭਾਟੀ ਨੇ ਦੱਸਿਆ ਕਿ ਇੱਹ ਕਿਚਨ ਵਿਚੋਂ ਰੋਜਾਨਾ ਪੰਜ ਸੇਵਾਵਾਂ ਦਿਤੀਆਂ ਜਾਣਗੀਆਂ, ਜਿੰਨ੍ਹਾਂ ਵਿਚ ਬਰੇਕਫ਼ਾਸਟ, ਲੰਚ ਤੇ ਡਿੰਨਰ ਅਤੇ ਦੋ ਚਾਹ ਸੇਵਾਵਾਂ ਵੀ ਮੁਹੱਈਆਂ ਹੋਣਗੀਆਂ। ਮਰੀਜ਼ਾਂ ਨੂੰ ਉਨ੍ਹਾਂ ਦੀਆਂ ਚਿਕਿਤਸਾ ਸੰਬੰਧੀ ਲੋੜਾਂ ਮੁਤਾਬਕ ਆਮ ਜਾਂ ਬਿਮਾਰੀ ਮੁਤਾਬਿਕ ਖੁਰਾਕ ਦਿੱਤੀ ਜਾਵੇਗੀ। ਇਸਤੋਂ ਇਲਾਵਾ ਜੋ ਮਰੀਜ਼ ਮੂੰਹ ਰਾਹੀਂ ਭੋਜਨ ਨਹੀਂ ਕਰ ਸਕਦੇ, ਉਨ੍ਹਾਂ ਲਈ ਵਿਸ਼ੇਸ਼ ਟਿਊਬ-ਫੀਡਿੰਗ ਡਾਇਟ ਵੀ ਤਿਆਰ ਕੀਤੇ ਜਾਣਗੇ। ਸਾਰਾ ਭੋਜਨ ਤਿਆਰੀ ਅਤੇ ਸੇਵਾਵਾਂ ਡਾਇਟੀਟਿਕਸ ਵਿਭਾਗ ਦੀ ਸਖਤ ਦੇਖ-ਰੇਖ ਹੇਠ ਕੀਤੀ ਜਾਵੇਗੀ, ਜਿਸ ਨਾਲ ਉੱਚ ਸਫਾਈ, ਭੋਜਨ ਸੁਰੱਖਿਆ ਅਤੇ ਪੋਸ਼ਣ ਨੂੰ ਯਕੀਨੀ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

0

Punjab News:ਪੰਜਾਬ ਵਿੱਚ ਹੁਣ ਈਮਾਨਦਾਰੀ ਦੀ ਰਾਜਨੀਤੀ ਚੱਲ ਰਹੀ ਹੈ, ਅਤੇ ਇਸ ਭਰੋਸੇ ਦੀ ਸਭ ਤੋਂ ਵੱਡੀ ਮਿਸਾਲ ਹਨ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਆਯੋਜਿਤ ਸ਼ਾਨਦਾਰ ਰੋਡ ਸ਼ੋਅ ਵਿੱਚ ਸੂਬੇ ਦੀਆਂ ਔਰਤਾਂ ਨੂੰ ਇੱਕ ਇਤਿਹਾਸਕ ਤੋਹਫਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਮਹੱਤਵਪੂਰਨ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ ਬਜਟ ਸੈਸ਼ਨ ਵਿੱਚ ਹਰ ਔਰਤ ਨੂੰ ਪ੍ਰਤੀ ਮਹੀਨਾ ₹1000 ਦੀ ਆਰਥਿਕ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ – ਬਿਨਾਂ ਕਿਸੇ ਕਾਗਜ਼ੀ ਕਾਰਵਾਈ, ਬਿਨਾਂ ਕਿਸੇ ਦਲਾਲ ਦੇ, ਬੱਸ ਇੱਕ ਕਲਿੱਕ ਵਿੱਚ!

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਪੁੱਜੇ ਸ: ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚੋਂ ਹੁਣ ਔਰਤਾਂ ਨੂੰ ਮਹੀਨਾਵਾਰ ਸਨਮਾਨ ਦੇਣ ਵਾਲਾ ਵਾਅਦਾ ਵੀ ਜਲਦ ਹੀ ਪੂਰਾ ਕੀਤਾ ਜਾਵੇਗਾ ਤੇ ਇਸਦੇ ਲਈ ਅਗਲੇ ਬਜ਼ਟ ਸੈਸ਼ਨ ਵਿਚ ਪ੍ਰਬੰਧ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਸੂਬੇ ਭਰ ਵਿਚ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ। 58 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ, ਜਿਸ ਤਰ੍ਹਾਂ ਲਾਣੇਦਾਰ ਨੂੰ ਘਰ ਚਲਾਉਣ ਦਾ ਫ਼ਿਕਰ ਹੁੰਦਾ ਹੈ, ਇਸੇ ਤਰ੍ਹਾਂ ਬਤੌਰ ਮੁੱਖ ਮੰਤਰੀ ਉਨ੍ਹਾਂ ਨੂੰ ਵੀ ਪੂਰੇ ਪੰਜਾਬ ਦੀ ਚਿੰਤਾਂ ਹੈ। ਅਸੀਂ ਮਾਵਾਂ ਅਤੇ ਭੈਣਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਹੈ।ਜਿਸਨੂੰ ਅਗਲੇ ਬਜਟ ਵਿੱਚ ਪੂਰਾ ਕਰਨ ਜਾ ਰਹੇ ਹਾਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ

0

👉ਪੋਰਟਲ ਪੈਨਸ਼ਨਰਾਂ ਲਈ ਵਨ-ਸਟਾਪ ਹੱਲ, ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕੰਮ ਨੂੰ ਕਰੇਗਾ ਸਵੈਚਾਲਤ
Chandigarh News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪ੍ਰੋਫ਼ਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ/ਬਦਲਾਅ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ:ਡੀਜੀਪੀ ਗੌਰਵ ਯਾਦਵ

‘ਜੀਵਨ ਪ੍ਰਮਾਣ’ ਮੋਬਾਈਲ ਐਪ ਐਂਡਰਾਇਡ ‘ਤੇ https://play.google.com/store/apps/details?id=com.aadhaar.life ਅਤੇ ਐਪਲ ਫੋਨ ਲਈ https://apps.apple.com/in/app/jeevanpramaan/id6736359405 ‘ਤੇ ਉਪਲਬਧ ਹੈ।ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਹਨਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂਕਾਰ-ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰ ਪੋਰਟਲ ‘ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇ.ਵਾਈ.ਸੀ. ਪੂਰੀ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ‘ਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰੰਤ ਪੈਨਸ਼ਨਰ ਆਪਣੇ ਮੋਬਾਈਲ ਫੋਨਾਂ, ਪੀ.ਸੀਜ਼, ਜਾਂ ਲੈਪਟਾਪਾਂ ਰਾਹੀਂ ਪੋਰਟਲ ‘ਤੇ ਆਪਣੀ ਲੌਗਇਨ ਆਈ.ਡੀ. ਦੀ ਵਰਤੋਂ ਕਰਕੇ ਘਰ ਬੈਠੇ ਹੀ ਇਹਨਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਇਹਨਾਂ ਸੇਵਾਵਾਂ ਦਾ ਲਾਭ ਨਜ਼ਦੀਕੀ ਸੇਵਾ ਕੇਂਦਰਾਂ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ, ਜਾਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ‘ਤੇ ਜਾ ਕੇ ਵੀ ਲਿਆ ਜਾ ਸਕਦਾ ਹੈ।ਵਿੱਤ ਮੰਤਰੀ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰਾਂ ਲਈ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਫਿਲਹਾਲ, ‘ਪੈਨਸ਼ਨਰ ਸੇਵਾ ਪੋਰਟਲ’ ਸਿਰਫ਼ ਭਾਰਤ ਦੇ ਅੰਦਰ ਹੀ ਚਾਲੂ ਹੈ, ਇਸ ਲਈ ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰਾਂ ਨੂੰ ਇਸ ਸ਼ੁਰੂਆਤੀ ਪੜਾਅ ਵਿੱਚ ਈ-ਕੇ.ਵਾਈ.ਸੀ. ਪੂਰਾ ਕਰਨ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

ਉਨ੍ਹਾਂ ਭਰੋਸਾ ਦਿੱਤਾ ਕਿ ਐੱਨ.ਆਰ.ਆਈ. ਪੈਨਸ਼ਨਰਾਂ ਲਈ ਈ-ਕੇ.ਵਾਈ.ਸੀ. ਨੂੰ ਸਮਰੱਥ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਉਦੋਂ ਤੱਕ, ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰ ਪਹਿਲਾਂ ਵਾਂਗ ਹੀ ਮੈਨੂਅਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਵਾਉਂਦੇ ਰਹਿਣਗੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਨਿਆ ਕਿ ਕੁਝ ਪੈਨਸ਼ਨਰਾਂ ਨੂੰ ਰਜਿਸਟ੍ਰੇਸ਼ਨ ਦੌਰਾਨ ਸ਼ੁਰੂਆਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਤੁਰੰਤ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੋਰਟਲ ਦੇ ਸ਼ੁਰੂ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਜਲਦੀ ਹੱਲ ਕਰਨ ਲਈ ਡਾਇਰੈਕਟੋਰੇਟ ਆਫ਼ ਟ੍ਰੇਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਅਤੇ ਨਵੀਂ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਡਾਇਰੈਕਟੋਰੇਟ ਪੱਧਰ ‘ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ (18001802148, 01722996385, 01722996386) ਨਿਰਧਾਰਤ ਕੀਤੇ ਗਏ ਹਨ, ਜੋ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।ਪੋਰਟਲ ਦੇ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ, ਬੈਂਕਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਲਈ ਸਿਖਲਾਈ ਸੈਸ਼ਨ ਸਫ਼ਲਤਾਪੂਰਵਕ ਕਰਵਾਏ ਗਏ ਹਨ ਅਤੇ ਵਿਸਥਾਰ ਵਿੱਚ ਜਾਣਕਾਰੀ ਦੇਣ ਵਾਲੇ ਦਸਤਾਵੇਜ ਮੁਹੱਈਆ ਕਰਵਾਏ ਗਏ ਹਨ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਪੰਜਾਬ ਕੀਤਾ ਰੌਸ਼ਨ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ, ਪਿਛਲੀਆਂ ਸਰਕਾਰਾਂ ਨੂੰ ਦਿਖਾਇਆ ਆਈਨਾ

ਉਨ੍ਹਾਂ ਕਿਹਾ ਕਿ ਖਾਸਤੌਰ ‘ਤੇ ‘ਪੈਨਸ਼ਨਰ ਸੇਵਾ ਪੋਰਟਲ’ ਦਾ ਇੱਕ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ, ਬੈਂਕਾਂ ਅਤੇ ਸੇਵਾ ਕੇਂਦਰਾਂ ਦੇ ਪੱਧਰ ‘ਤੇ ਪਹਿਲਾਂ ਹੀ ਸਫ਼ਲਤਾਪੂਰਵਕ ਸੰਪੰਨ ਹੋ ਚੁੱਕਾ ਹੈ, ਜੋ ਸੂਬਾ ਪੱਧਰੀ ਲਾਗੂਕਰਨ ਲਈ ਇਸਦੀ ਤਿਆਰੀ ਦੀ ਪੁਸ਼ਟੀ ਕਰਦਾ ਹੈ।ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ “ਸਾਡੇ ਪੈਨਸ਼ਨਰ ਸਾਡਾ ਮਾਣ” ਹਨ ਅਤੇ ਇਹ ਮਹੱਤਵਪੂਰਨ ਕਦਮ ਸੇਵਾਮੁਕਤ ਕਰਮਚਾਰੀਆਂ ਦੀਆਂ ਲੋੜਾਂ ਦੀ ਦੇਖਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਅਤੇ ਕਿਹਾ, ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਅਤੇ ‘ਪੈਨਸ਼ਨਰ ਸੇਵਾ ਪੋਰਟਲ’ ਸੂਬੇ ਦੇ ਸਾਰੇ ਪੈਨਸ਼ਨਰਾਂ ਲਈ ਸਮੇਂ ਸਿਰ, ਸਹੀ ਅਤੇ ਔਕੜ ਰਹਿਤ ਪੈਨਸ਼ਨ ਸੇਵਾਵਾਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਕ੍ਰਾਂਤੀਕਾਰੀ ਕਦਮ ਨਾਲ ਸੂਬੇ ਵਿੱਚ ਰਹਿ ਰਹੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੀ ਜ਼ਿੰਦਗੀ ਆਸਾਨ ਹੋ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ:ਡੀਜੀਪੀ ਗੌਰਵ ਯਾਦਵ

0

Firozpur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਸ਼ਪਾਲ ਉਰਫ਼ ਸੇਵਕ ਵਾਸੀ ਪਿੰਡ ਕੁੰਡੇ (ਫਿਰੋਜ਼ਪੁਰ) ਅਤੇ ਰਾਜੀਵ ਉਰਫ਼ ਜੱਸਾ, ਪਿੰਡ ਬੜੇ (ਫਿਰੋਜ਼ਪੁਰ) ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਯੁਵੀ ਦੇ ਸੰਪਰਕ ਵਿੱਚ ਸਨ ਜੋ ਕਿ ਮਈ 2025 ਵਿੱਚ ਫਿਰੋਜ਼ਪੁਰ ਵਿਖੇ ਹੋਏ ਆਸ਼ੂ ਮੌਂਗਾ ਕਤਲ ਕੇਸ ਵਿੱਚ ਲੋੜੀਂਦਾ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਮੰਡੀਆਂ ‘ਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਪੁੱਜਿਆ; 124 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਹੋਈ ਖ਼ਰੀਦ

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਜੀ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ. ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਪੁਲਿਸ ਦੇ ਤਾਲਮੇਲ ਨਾਲ ਫਿਰੋਜ਼ਪੁਰ ਦੇ ਪਿੰਡ ਮਧਰੇ ਵਿਖੇ ਰੇਲਵੇ ਕਰਾਸਿੰਗ ਦੇ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀ ਰਸ਼ਪਾਲ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ।ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 61 ਅਤੇ 85 ਦੇ ਤਹਿਤ ਐਫਆਈਆਰ ਨੰਬਰ 319 ਮਿਤੀ ਦਰਜ਼ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਡੀਆਂ ‘ਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਪੁੱਜਿਆ; 124 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਹੋਈ ਖ਼ਰੀਦ

👉ਕਿਸਾਨਾਂ ਦੇ ਖਾਤਿਆਂ ‘ਚ 27,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ
Punjab News:  paddy procurement; ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ।ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ Adv Harjinder Singh Dhami 5ਵੀਂ ਵਾਰ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਉਨ੍ਹਾਂ ਕਿਹਾ ਕਿ ਜੇ ਫ਼ਸਲ ਦੀ ਆਮਦ ਦੀ ਗੱਲ ਕਰੀਏ ਤਾਂ ਮੰਡੀਆਂ ਵਿੱਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ਵਿੱਚੋਂ 124 ਲੱਖ ਮੀਟਰਕ ਟਨ ਦੀ ਖਰੀਦ ਹੋ ਗਈ ਹੈ।ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 27000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

0

Chandigarh News: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ ‘ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਪੈਰਾਮੈਡਿਕਸ ਟੀਮ ਵੱਲੋਂ ਤਿਆਰ ਕੀਤੀ ਗਈ ਹੈ।ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਹੜ੍ਹਾਂ ਦੌਰਾਨ ਪਸ਼ੂ ਪਾਲਕਾਂ ਦੀ ਮਦਦ ਲਈ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਇਸ ਭਿਆਨਕ ਆਫ਼ਤ ਨਾਲ ਨਜਿੱਠਣ ਲਈ ਵਿਭਾਗ ਦੀ “ਮਿਸ਼ਨ ਮੋਡ” ਪਹੁੰਚ ‘ਤੇ ਚਾਨਣਾ ਪਾਇਆ।

ਇਹ ਵੀ ਪੜ੍ਹੋ Adv Harjinder Singh Dhami 5ਵੀਂ ਵਾਰ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ. ਖੁੱਡੀਆਂ ਨੇ ਦੱਸਿਆ ਕਿ ਇਹਨਾਂ ਹੜ੍ਹਾਂ ਕਾਰਨ ਸੂਬੇ ਭਰ ਦੇ 713 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ 494 ਸਮਰਪਿਤ ਟੀਮਾਂ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਭਿਆਨਕ ਹਾਲਾਤਾਂ ਦਾ ਸਾਹਮਣਾ ਕਰਦਿਆਂ ਘਰ-ਘਰ ਜਾ ਕੇ ਪਸ਼ੂਧਨ ਨੂੰ ਜੀਵਨ-ਰੱਖਿਅਕ ਇਲਾਜ ਪ੍ਰਦਾਨ ਕੀਤਾ ਤਾਂ ਜੋ ਪਸ਼ੂਧਨ ਦੀ ਸਿਹਤਯਾਬੀ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 37 ਲੱਖ ਰੁਪਏ ਦੀਆਂ ਮੁਫ਼ਤ ਦਵਾਈਆਂ ਵੰਡਣ ਤੋਂ ਇਲਾਵਾ, 2.53 ਲੱਖ ਤੋਂ ਵੱਧ ਪਸ਼ੂਆਂ ਦਾ ਗਲਘੋਟੂ (ਐਚ.ਐਸ.) ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੈਸਟਾਇਟਸ ਟੈਸਟਿੰਗ ਕਿੱਟਾਂ ਅਤੇ ਡੀਵੌਰਮਰਸ ਵੀ ਮੁਹੱਈਆ ਕਰਵਾਏ ਗਏ ਤਾਂ ਜੋ ਪਸ਼ੂਧਨ ਵਿੱਚ ਆਮ ਰੋਗ ਦਾ ਪ੍ਰਭਾਵਸ਼ਾਲੀ ਢੰਗ ਨਾਲ ਪਤਾ ਲਗਾਇਆ ਜਾ ਸਕੇ ਅਤੇ ਤੁਰੰਤ ਇਲਾਜ ਪ੍ਰਦਾਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ telangana accident News; 20 ਸਵਾਰੀਆਂ ਦੀ ਹੋਈ ਮੌ+ਤ; ਦਰਜ਼ਨਾਂ ਜਖ਼ਮੀ

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਹੜ੍ਹਾਂ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਕੀਤੇ ਗਏ ਮਹੱਤਵਪੂਰਨ ਰੋਕਥਾਮ ਉਪਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,”ਹੜ੍ਹਾਂ ਕਾਰਨ ਬਿਮਾਰੀ ਦੇ ਫੈਲਣ ਦਾ ਇੱਕ ਵੱਡਾ ਖ਼ਤਰਾ ਸੀ, ਪਰ ਸਾਡੀ ਸਰਗਰਮ ਪਹੁੰਚ ਨੇ ਇਸ ਖਤਰੇ ਨੂੰ ਘਟਾਉਣ ਵਿੱਚ ਮਦਦ ਕੀਤੀ। ਅਸੀਂ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਇੱਕ ਵਿਆਪਕ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ, ਜਿਸ ਨਾਲ ਪਸ਼ੂਧਨ ਨੂੰ ਐਚ.ਐਸ. ਵਰਗੀਆਂ ਬਿਮਾਰੀਆਂ ਤੋਂ ਬਚਾਇਆ ਗਿਆ। ਇਸ ਤੋਂ ਇਲਾਵਾ, ਹਰੇ ਚਾਰੇ ਦੀ ਗੰਭੀਰ ਘਾਟ ਨੂੰ ਦੂਰ ਕਰਨ ਲਈ, ਅਸੀਂ ਪਸ਼ੂਆਂ ਨੂੰ ਸਿਹਤਮੰਦ ਰੱਖਣ ਲਈ ਯੂਰੋਮਿਨ ਲਿਕਸ ਅਤੇ ਖਣਿਜ ਮਿਸ਼ਰਣ ਮੁਫ਼ਤ ਵੰਡੇ ਗਏ।”

ਇਹ ਵੀ ਪੜ੍ਹੋ ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਪੰਜਾਬ ਕੀਤਾ ਰੌਸ਼ਨ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ, ਪਿਛਲੀਆਂ ਸਰਕਾਰਾਂ ਨੂੰ ਦਿਖਾਇਆ ਆਈਨਾ

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਨੇ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਪਸ਼ੂਧਨ ਦੀ ਸਿਹਤ ਅਤੇ ਉਤਪਾਦਕਤਾ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਸ਼ੂਆਂ ਅਤੇ ਕਿਸਾਨ ਭਾਈਚਾਰੇ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਦਸਤਾਵੇਜ਼ੀ ਫਿਲਮ ਹੜ੍ਹਾਂ ਨਾਲ ਨਜਿੱਠਣ ਪ੍ਰਤੀ ਪੰਜਾਬ ਦੇ ਜਜ਼ਬੇ ਅਤੇ ਇਸ ਦੇ ਪ੍ਰਸ਼ਾਸਨ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਦਸਤਾਵੇਜ਼ੀ ਫਿਲਮ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਉਪਲਬਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Adv Harjinder Singh Dhami 5ਵੀਂ ਵਾਰ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Amritsar News: Adv Harjinder Singh Dhami ਮੁੜ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਗਏ ਹਨ। ਸੋਮਵਾਰ ਨੂੰ ਇੱਥੇ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ 136 ਵੋਟਾਂ ਪਈਆਂ, ਜਿਸਦੇ ਵਿਚੋਂ ਐਡਵੋਕੇਟ ਧਾਮੀ ਦੇ ਹੱਕ ਵਿਚ 117 ਵੋਟਾਂ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ। ਇਸਤੋਂ ਇਲਾਵਾ ਇੱਕ ਵੋਟ ਰੱਦ ਹੋ ਗਈ।

ਇਹ ਵੀ ਪੜ੍ਹੋ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਭਗੋੜਾ ਕਰਾਰ; ਅਦਾਲਤ ਨੇ ਇਸ ਮਾਮਲੇ ਵਿਚ ਕੀਤੀ ਵੱਡੀ ਕਾਰਵਾਈ

ਜਨਰਲ ਇਜਲਾਜ਼ ਦੌਰਾਨ ਐਡਵੋਕੇਟ ਧਾਮੀ ਤੋਂ ਇਲਾਵਾ ⁠ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ,ਬਲਦੇਵ ਸਿੰਘ ਕਲਿਆਣ ⁠ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ⁠ਜਨਰਲ ਸਕੱਤਰ ਚੁਣੇ ਗਏ।ਦਸਣਾ ਬਣਦਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਬਣੇ ਹਨ।

ਇਹ ਵੀ ਪੜ੍ਹੋ ਬਰਾਤ ਦੇ ਸਵਾਗਤ ‘ਚ ਚਲਾਈ ਆਤਿਸ਼ਬਾਜ਼ੀ ਨੇ ਸਾੜਿਆ ਮੈਰਿਜ਼ ਪੈਲੇਸ, ਬਰਾਤੀਆਂ ਤੇ ਕੁੜੀ ਵਾਲਿਆਂ ਦੀ ਪਈ ਭਾਜ਼ੜ

ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਦੇ ਵਿਚ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲਾ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕੈਮਪੁਰੀ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਜੰਗਬਹਾਦਰ ਸਿੰਘ ਰਾਏ ਅਤੇ ਮਿੱਠੂ ਸਿੰਘ ਕਾਹਨੇਕੇ ਲਏ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903279