Friday, May 15, 2026
Home Blog Page 356

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

0

Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ — ਜੋ ਰਾਜ ਦੇ ਹਰ ਬੱਚੇ ਦੇ ਪੁਨਰਵਾਸ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਹਨ। ਇਹ ਪ੍ਰੋਜੈਕਟ ਬਾਲ ਸੁਰੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਪ੍ਰੇਰਕ ਯਤਨ ਦੀ ਸ਼ਾਨਦਾਰ ਮਿਸਾਲ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ, ਜੁਲਾਈ 2024 ਤੋਂ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ ‘ਤੇ ਕੇਂਦ੍ਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਅਤੇ ਦਸਤਾਵੇਜ਼ਾਂ ਦੀ ਉਪਲਬਧਤਾ ਦੇ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਸ਼ੋਸ਼ਣ ਵਿਰੁੱਧ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਉਜਾਗਰ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਮਨੁੱਖੀ ਤਸਕਰੀ ਅਤੇ ਸੰਗਠਿਤ ਭੀਖ ਮੰਗਣ ਵਾਲੇ ਰੈਕੇਟਾਂ ਨੂੰ ਰੋਕਣ ਲਈ ਰਾਜ ਸਰਕਾਰ ਨੇ ਪ੍ਰੋਜੈਕਟ ਜੀਵਨਜੋਤ 2.0 ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦੇ ਤਹਿਤ, ਬਚਾਏ ਗਏ ਬੱਚਿਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਬਾਲਗਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਲਈ ਡੀਐਨਏ ਟੈਸਟ ਕੀਤੇ ਜਾਂਦੇ ਹਨ। ਜੇਕਰ ਡੀਐਨਏ ਨਤੀਜੇ ਮੇਲ ਨਹੀਂ ਖਾਂਦੇ, ਤਾਂ ਅਪਰਾਧੀਆਂ ਵਿਰੁੱਧ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਬਚਾਏ ਗਏ 704 ਬੱਚਿਆਂ ਵਿੱਚੋਂ, 269 ਨੂੰ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, 15 ਆਂਗਨਵਾੜੀ ਸੈਂਟਰਾਂ ਵਿੱਚ ਦਾਖਲ ਹੋਏ ਹਨ, 43 ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਪ੍ਰਦਾਨ ਕੀਤੇ ਗਏ ਹਨ, ਅਤੇ 15 ਨੂੰ ਸਿਹਤ ਯੋਜਨਾ ਤਹਿਤ ਕਵਰ ਕੀਤਾ ਗਿਆ ਹੈ।ਇਸ ਪਹਿਲਕਦਮੀ ਬਾਰੇ ਬੋਲਦਿਆਂ, ਡਾ. ਬਲਜੀਤ ਕੌਰ ਨੇ ਕਿਹਾ,“ਹਰ ਬੱਚਾ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਬਚਪਨ ਦਾ ਹੱਕਦਾਰ ਹੈ।

ਇਹ ਵੀ ਪੜ੍ਹੋ  ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ:ਹਰਪਾਲ ਸਿੰਘ ਚੀਮਾ

ਪ੍ਰੋਜੈਕਟ ਜੀਵਨਜੋਤ ਰਾਹੀਂ, ਪੰਜਾਬ ਸਰਕਾਰ ਨਾ ਸਿਰਫ਼ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾ ਰਹੀ ਹੈ, ਸਗੋਂ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਿੱਖਿਆ, ਸਿਹਤ ਸੰਭਾਲ ਅਤੇ ਉਮੀਦ ਨਾਲ ਭਰਿਆ ਭਵਿੱਖ ਮਿਲੇ।”ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਬੱਚੇ ਦੇ ਸਿੱਖਿਆ, ਸਿਹਤ ਅਤੇ ਸਨਮਾਨ ਦੇ ਅਧਿਕਾਰ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਪੰਜਾਬ ਦੇ ਹਰ ਬੱਚੇ ਲਈ ਭੀਖ-ਮੁਕਤ, ਸੁਰੱਖਿਅਤ ਅਤੇ ਸਨਮਾਨਜਨਕ ਬਚਪਨ ਯਕੀਨੀ ਬਣਾਇਆ ਜਾ ਸਕੇ।ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਬੱਚੇ ਨੂੰ ਭੀਖ ਮੰਗਦਾ ਵੇਖਣ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ, ਤਾਂ ਜੋ ਬੱਚੇ ਨੂੰ ਸੁਰੱਖਿਅਤ ਬਚਪਨ ਵੱਲ ਵਾਪਸ ਲਿਆਂਦਾ ਜਾ ਸਕੇ। ਆਓ, ਅਸੀਂ ਸਭ ਮਿਲ ਕੇ ਪੰਜਾਬ ਨੂੰ ਬਾਲ ਭੀਖ-ਮੁਕਤ ਅਤੇ ਸੁਰੱਖਿਅਤ ਬਚਪਨ ਵਾਲਾ ਰਾਜ ਬਣਾਈਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ:ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ

0

Punjab News:ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ।ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਆਮ ਲੋਕਾਂ ਲਈ ਬਿਨਾਂ ਕਿਸੇ ਅਸੁਵਿਧਾ ਤੋਂ ਸੁਚਾਰੂ ਢੰਗ ਨਾਲ ਵਾਹਨਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ।ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਵੱਲੋਂ ਡਰੋਨਾਂ ਰਾਹੀਂ ਅੰਤਰਰਾਸ਼ਟਰੀ ਸਰਹੱਦ ਤੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਅਤੇ ਵਾਹਨਾਂ ਰਾਹੀ ਅੱਗੇ ਪਹੁੰਚਾ ਕੇ ਭਾਰਤ ਨਾਲ ਪ੍ਰੌਕਸੀ ਯੁੱਧ ਛੇੜਨ ਦੇ ਮਨਸੂਬਿਆਂ ਦਾ, ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ  SAS Nagar Police ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ,ਚਾਰ ਵਾਹਨ ਜ਼ਬਤ ਕੀਤੇ; ਤਿੰਨ FIR ਦਰਜ

ਦੇਸ਼ ਵਿਰੋਧੀ ਤਾਕਤਾਂ ਨੇ ਭਾਰਤ ਵਿੱਚ ਉਥਲ-ਪੁਥਲ ਫੈਲਾਉਣ ਲਈ ਨਵੇਂ ਢੰਗ-ਤਰੀਕੇ ਈਜਾਦ ਕਰ ਲਏ ਹਨ ਅਤੇ ਆਪ੍ਰੇਸ਼ਨ “ਸਿੰਦੂਰ” ਤੋਂ ਬਾਅਦ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ।ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸੂਬੇ ਦੀ ਪੁਲਿਸ, ਇਥੋਂ ਦੇ ਨਾਗਰਿਕਾਂ ਅਤੇ ਆਪਣੇ ਫਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਭਲੀਭਾਂਤ ਜਾਣਦੀ ਹੈ ਕਿ ਆਮ ਸੁਰੱਖਿਆ ਉਪਾਅ ਇਸ ਤਰੀਕੇ ਨਾਲ ਕੀਤੇ ਜਾਣੇ ਚਾਹੀਦੇ ਹਨ ਜਿਸ ਨਾਲ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ।

ਇਹ ਵੀ ਪੜ੍ਹੋ  ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ:ਹਰਪਾਲ ਸਿੰਘ ਚੀਮਾ

ਪ੍ਰਾਪਤ ਰਿਪੋਰਟਾਂ ਮੁਤਾਬਿਕ ਰਾਜ ਦੇ ਕਈ ਹਿੱਸਿਆਂ ਵਿੱਚ ਅਖ਼ਬਾਰਾਂ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਦੇ ਚਲਦਿਆਂ ਅਖ਼ਬਾਰਾਂ ਦੀ ਡਿਲੀਵਰੀ ਵਿੱਚ ਦੇਰੀ ਹੋਈ ਹੈ।ਪੰਜਾਬ ਪੁਲਿਸ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੁਰੱਖਿਆ ਜਾਂਚ ਦੌਰਾਨ, ਖਾਸ ਕਰਕੇ ਵਾਹਨਾਂ ਦੀ ਚੈਕਿੰਗ ਦੌਰਾਨ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਹੋਵੇ। ਇਸ ਦੇ ਨਾਲ ਹੀ, ਸੁਰੱਖਿਆ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਵਿੱਚ ਇੱਕ ਸਰਗਰਮ ਅਤੇ ਅੰਦਰੂਨੀ ਸੁਰੱਖਿਆ ਗਰਿੱਡ ਦੀ ਲੋੜ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

0

👉ਨਾਗਰਿਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ: ਮੁੰਡੀਆਂ
SAS Nagar News:ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਅੱਜ ਦੂਜੇ ਅਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ ਤਸੱਲੀ ਅਨੁਸਾਰ ਹੱਲ ਕੀਤਾ ਗਿਆ।ਕੈਂਪ ਦੀ ਦੂਜੇ ਦਿਨ ਵੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਂਪ ਵਿੱਚ ਅਸਟੇਟ ਆਫਿਸ, ਲੇਖਾ ਸ਼ਾਖਾ, ਪਲਾਨਿੰਗ ਵਿੰਗ ਆਦਿ ਵਿਖੇ ਲੰਬਿਤ ਪਈਆਂ ਅਰਜ਼ੀਆਂ ਉਪਰ ਲੋਂੜੀਦੀ ਕਾਰਵਾਈ ਕਰਦਿਆਂ 1000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਆਮ ਲੋਕਾਂ ਅਤੇ ਹੋਰ ਭਾਗੀਦਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ:ਹਰਪਾਲ ਸਿੰਘ ਚੀਮਾ

ਕੈਂਪ ਵਿੱਚ ਪਹੁੰਚੇ ਬਿਨੈਕਾਰ, ਜਿਨ੍ਹਾਂ ਦੇ ਕੇਸਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ, ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਛੁੱਟੀਆਂ ਵਾਲੇ ਦਿਨ (ਸ਼ਨੀਵਾਰ ਅਤੇ ਐਤਵਾਰ) ਕੈਂਪ ਲਗਾਉਣ ਦਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂਜੋ ਆਮ ਕੰਮ-ਕਾਜ ਵਾਲੇ ਦਿਨ ਨਿੱਜੀ ਰੁਝੇਵਿਆਂ ਕਾਰਨ ਉਹ ਕਈ ਵਾਰ ਆਪਣੇ ਕੰਮਾਂ ਲਈ ਗਮਾਡਾ ਦਫ਼ਤਰ ਨਹੀਂ ਆ ਸਕਦੇ।ਗਮਾਡਾ ਦੇ ਮੁੱਖ ਪ੍ਰਸ਼ਾਸਕ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਸਾਂ ਦੀ ਪੇਂਡੇਂਸੀ ਖ਼ਤਮ ਕਰਨ ਲਈ ਗਮਾਡਾ ਵੱਲੋਂ ਇਹ 2 ਦਿਨਾਂ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਅਨੁਸਾਰ ਅਜਿਹੇ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਕੈਂਪ ਨੂੰ ਕਾਮਯਾਬ ਬਣਾਉਣ ਲਈ ਗਮਾਡਾ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁੱਹਈਆ ਕਰਵਾਉਣ ਲਈ ਗਮਾਡਾ ਵਚਨਬੱਧ ਹੈ।

ਇਹ ਵੀ ਪੜ੍ਹੋ  ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ.ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹੁਣ ਤੋਂ ਵੱਖ-ਵੱਖ ਸ਼ਾਖਾਵਾਂ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਬੇਲੋੜੀ ਦੇਰ ਨਾ ਹੋਵੇ।ਕੈਂਪ ਦੌਰਾਨ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ, ਸ੍ਰੀ ਹਰਦੀਪ ਸਿੰਘ, ਅਸਟੇਟ ਅਫਸਰ (ਹਾਊਸਿੰਗ)-ਕਮ-ਭੌਂ ਪ੍ਰਾਪਤੀ ਕੂਲੈਕਟਰ, ਸ੍ਰੀ ਰਵਿੰਦਰ ਸਿੰਘ, ਅਸਟੇਟ ਅਫਸਰ (ਪਲਾਟ) ਤੋਂ ਇਲਾਵਾ ਪਲਾਨਿੰਗ, ਮਿਲਖ ਦਫ਼ਤਰ, ਅਕਾਊਂਟ ਆਫਿਸ, ਲਾਇਸੈਂਸਿੰਗ ਸ਼ਾਖਾ ਅਤੇ ਇੰਜੀਨੀਅਰ ਵਿੰਗ ਦੇ ਸਮੂਹ ਅਧਿਕਾਰੀ/ਕਰਮਚਾਰੀ ਮੌਜੂਦ ਰਹੇ, ਜਿਨ੍ਹਾਂ ਨੇ ਆਪਣੇ ਆਪਣੇ ਦਫ਼ਤਰਾਂ ਨਾਲ ਸਬੰਧਤ ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ:ਹਰਪਾਲ ਸਿੰਘ ਚੀਮਾ

0

Chandigarh News:ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਪ੍ਰਾਪਤੀ 12,907.31 ਕਰੋੜ ਰੁਪਏ ਸੀ, ਜਿਸ ਵਿੱਚ ਕਿ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਉਲਟ, ਵਿੱਤੀ ਸਾਲ 2024-25 ਵਿੱਚ ਅਕਤੂਬਰ 2024 ਤੱਕ ਵਾਧਾ ਦਰ ਸਿਰਫ 3.8 ਫੀਸਦੀ ਸੀ।

ਇਹ ਵੀ ਪੜ੍ਹੋ  ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ.ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਅਕਤੂਬਰ 2025 ਲਈ ਸੂਬੇ ਦੀ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2,359.16 ਕਰੋੜ ਰੁਪਏ ਰਹੀ, ਜੋ ਕਿ ਅਕਤੂਬਰ 2024 ਵਿੱਚ ਪ੍ਰਾਪਤ ਹੋਏ 2,061.23 ਕਰੋੜ ਰੁਪਏ ਦੇ ਮੁਕਾਬਲੇ ਇੱਕ ਮਹੱਤਵਪੂਰਨ ਵਾਧਾ ਹੈ। ਉਨ੍ਹਾ ਕਿਹਾ ਕਿ ਇਹ 298 ਕਰੋੜ ਰੁਪਏ ਦਾ ਵਾਧਾ ਸੂਬੇ ਦੇ ਲਗਾਤਾਰ ਆਰਥਿਕ ਗਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਤੰਬਰ 2025 ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. 2.0 ਸੁਧਾਰਾਂ ਤੋਂ ਬਾਅਦ ਹੋਈ ਹੈ, ਜਿਸ ਵਿੱਚ ਕਈ ਟੈਕਸ ਸਲੈਬਾਂ ਨੂੰ ਘਟਾਇਆ ਗਿਆ ਸੀ।ਵਿੱਤ ਮੰਤਰੀ ਚੀਮਾ ਨੇ ਕਿਹਾ, “ਇਨ੍ਹਾਂ ਟੈਕਸ ਸਲੈਬਾਂ ਵਿੱਚ ਕਟੌਤੀਆਂ ਅਤੇ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਪੰਜਾਬ ਦੀ ਜੀ.ਐਸ.ਟੀ. ਆਮਦਨ ਵਿੱਚ ਵਾਧਾ ਹੋਇਆ ਹੈ, ਜੋ ਕਿ ਬਿਹਤਰ ਪਾਲਣਾ, ਕਰ ਚੋਰੀ ਵਿਰੋਧੀ ਪਹਿਲਕਦਮੀਆਂ, ਅਤੇ ਡਿਜੀਟਲ ਨਿਗਰਾਨੀ ਪ੍ਰਣਾਲੀਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਸੂਬੇ ਦੀ 21.5 ਫ਼ੀਸਦ ਦੀ ਵਾਧਾ ਦਰ ਕੌਮੀ ਔਸਤ 7 ਫ਼ੀਸਦ ਤੋਂ ਕਿਤੇ ਵੱਧ ਹੈ, ਜਿਸ ਨਾਲ ਸੂਬਾ ਉੱਤਰੀ ਭਾਰਤ ਵਿੱਚ ਮੋਹਰੀ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸ਼ਾਮਲ ਹੋ ਗਿਆ ਹੈ।”

ਇਹ ਵੀ ਪੜ੍ਹੋ  “ਅਪਰਾਧ ਤੇ ਵਾਰ: ਪੰਜਾਬ ਵਿੱਚ ਮੁੜ ਆਈ ਅਮਨ-ਸ਼ਾਂਤੀ ਦੀ ਬਹਾਰ! ਮਾਨ ਸਰਕਾਰ ਦੇ ਸਮੇਂ-ਸਮੇਂ ਤੇ ਲਏ ਐਕਸ਼ਨ ਨਾਲ, ਹੋਇਆ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ।”

ਉਨ੍ਹਾਂ ਅੱਗੇ ਕਿਹਾ ਕਿ ਐਸ.ਜੀ.ਐਸ.ਟੀ. ਅਤੇ ਆਈ.ਜੀ.ਐਸ.ਟੀ. ਦੇ ਪੋਸਟ-ਸੈਟਲਮੈਂਟ ਅੰਕੜੇ ਅਕਤੂਬਰ 2025 ਤੱਕ ਪੰਜਾਬ ਦੀ ਵਿੱਤੀ ਤਾਕਤ ਦੀ ਹੋਰ ਵੀ ਪੁਸ਼ਟੀ ਕਰਦੇ ਹਨ, ਕਿਉਂਕਿ ਸਮੁੱਚੀ ਪ੍ਰਾਪਤੀਆਂ ਦੀ ਵਾਧਾ ਦਰ ਹਰਿਆਣਾ ਨੂੰ ਛੱਡ ਕੇ ਸਾਰੇ ਗੁਆਂਢੀ ਰਾਜਾਂ ਨੂੰ ਪਛਾੜ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਦੇ ਵਪਾਰ ਅਤੇ ਉਦਯੋਗ ਦੇ ਲਚਕੀਲੇਪਨ ਨੂੰ ਦਰਸਾਉਂਦਾ ਹੈ, ਖਾਸ ਤੌਰ ‘ਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਇਸ ਸਮੇਂ ਦੌਰਾਨ ਸੂਬੇ ਦੇ ਲਗਭਗ ਅੱਧੇ ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਸਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਨਤੀਜਿਆਂ ਦਾ ਸਿਹਰਾ ਆਬਕਾਰੀ ਅਤੇ ਕਰ ਵਿਭਾਗ ਦੇ ਡਾਟਾ ਵਿਸ਼ਲੇਸ਼ਣ, ਡਿਜੀਟਲ ਏਕੀਕਰਨ, ਸਖ਼ਤ ਫੀਲਡ ਲਾਗੂਕਰਨ ਅਤੇ ਰਣਨੀਤਕ ਫੋਕਸ ਨੂੰ ਦਿੱਤਾ। ਉਨ੍ਹਾਂ ਨੇ ਇਮਾਨਦਾਰ ਕਰਦਾਤਾਵਾਂ ਲਈ ਪਾਲਣਾ ਨੂੰ ਸੁਵਿਧਾਜਨਕ ਬਣਾਉਣ, ਕਰ ਚੋਰੀ ‘ਤੇ ਸਖ਼ਤੀ ਕਰਨ, ਅਤੇ ਪਾਰਦਰਸ਼ੀ ਤੇ ਕੁਸ਼ਲ ਟੈਕਸ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਆਰਥਿਕ ਪੁਨਰ-ਸੁਰਜੀਤੀ ਨੂੰ ਅੱਗੇ ਵਧਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ.ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

0

👉ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ
ਸਿੱਖਿਆ ਮੰਤਰੀ ਵੱਲੋਂ ਹੈੱਡਮਾਸਟਰਾਂ ਦੇ 5ਵੇਂ ਬੈਚ ਨੂੰ 15 ਦਸੰਬਰ ਤੋਂ ਸਿਖਲਾਈ ਲਈ ਭੇਜਣ ਦਾ ਐਲਾਨ
Chandigarh News:ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ “ਲੀਡਰਸ਼ਿਪ ਅਤੇ ਮੈਂਟਰਸ਼ਿਪ ਸਕਿੱਲਜ਼” ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ।

ਇਹ ਵੀ ਪੜ੍ਹੋ  SAS Nagar Police ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ,ਚਾਰ ਵਾਹਨ ਜ਼ਬਤ ਕੀਤੇ; ਤਿੰਨ FIR ਦਰਜ

ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ ਭੇਜਿਆ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਅਧਿਆਪਨ ਦੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਆਲਮੀ ਪ੍ਰਬੰਧਨ ਅਤੇ ਮਾਰਗਦਰਸ਼ਨ ਦੇ ਹੁਨਰਾਂ ਨਾਲ ਲੈਸ ਕਰਨਾ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫਸਰਾਂ ਨੂੰ ਸਿੰਗਾਪੁਰ, 152 ਹੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਅਤੇ 144 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਲਮੀ ਤੇ ਕੌਮੀ ਮੁਹਾਰਤ ਅਤੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਰਗੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜਣਾ, ਸਿੱਖਿਆ ਵਿੱਚ ਰਣਨੀਤਕ ਨਿਵੇਸ਼ ਦਾ ਹਿੱਸਾ ਹੈ।

ਇਹ ਵੀ ਪੜ੍ਹੋ  “ਅਪਰਾਧ ਤੇ ਵਾਰ: ਪੰਜਾਬ ਵਿੱਚ ਮੁੜ ਆਈ ਅਮਨ-ਸ਼ਾਂਤੀ ਦੀ ਬਹਾਰ! ਮਾਨ ਸਰਕਾਰ ਦੇ ਸਮੇਂ-ਸਮੇਂ ਤੇ ਲਏ ਐਕਸ਼ਨ ਨਾਲ, ਹੋਇਆ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ।”

ਇਨ੍ਹਾਂ ਅਧਿਆਪਕਾਂ ਨੂੰ ਸਿਰਫ ਸਕੂਲਾਂ ਦੇ ਸੁਚਾਰੂ ਪ੍ਰਬੰਧ ਲਈ ਹੀ ਨਹੀਂ ਬਲਕਿ ਆਪਣੇ ਸਾਥੀ ਅਧਿਆਪਕਾਂ ਨੂੰ ਪ੍ਰੇਰਿਤ ਕਰਨ, ਕਲਾਸਰੂਮਾਂ ਵਿੱਚ ਨਵੀਨਤਮ ਵਿਦਿਅਕ ਅਭਿਆਸ ਸ਼ਾਮਲ ਕਰਨ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਗਿਆਨ ਦੇ ਸਾਗਰ ਵਿੱਚ ਬਦਲਣ ਦੀ ਦ੍ਰਿੜ੍ਹ ਵਚਨਬੱਧਤਾ ਦੀ ਨੀਂਹ ਹੈ।ਇਸੇ ਦਿਸ਼ਾ ਵਿੱਚ ਪੰਜਾਬ ਸਰਕਾਰ ਦੀ ਦੂਰਅੰਦੇਸ਼ ਸੋਚ ‘ਤੇ ਚਾਨਣਾ ਪਾਉਂਦਿਆਂ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਦੂਰਅੰਦੇਸ਼ ਵਿਦਿਅਕ ਆਗੂਆਂ ਦਾ ਮਜ਼ਬੂਤ ​​ਕੇਡਰ ਖੜ੍ਹਾ ਕਰ ਰਿਹਾ ਹੈ। ਅਧਿਆਪਨ ਦੇ ਹੁਨਰਾਂ ਨੂੰ ਨਿਖ਼ਾਰਨ ਦੀ ਇਹ ਵਿਸ਼ੇਸ਼ ਪਹਿਲ ਪੰਜਾਬ ਦੇ ਅਧਿਆਪਕਾਂ ਨੂੰ 21ਵੀਂ ਸਦੀ ਦੀਆਂ ਵਿਦਿਅਕ ਚੁਣੌਤੀਆਂ ਲਈ ਤਿਆਰ ਕਰੇਗੀ ਅਤੇ ਸੂਬੇ ਦੇ ਹਰੇਕ ਵਿਦਿਆਰਥੀ ਲਈ ਇੱਕ ਰੌਸ਼ਨ ਭਵਿੱਖ ਦਾ ਰਾਹ ਪੱਧਰਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SAS Nagar Police ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ,ਚਾਰ ਵਾਹਨ ਜ਼ਬਤ ਕੀਤੇ; ਤਿੰਨ FIR ਦਰਜ

0

SAS Nagar News:ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦੇ ਹੋਏ, ਮੋਹਾਲੀ ਪੁਲਿਸ ਨੇ ਅਜਿਹੇ ਗੈਰ-ਕਾਨੂੰਨੀ ਕਾਰਜਾਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।ਬੀਤੇ ਦਿਨੀਂ ਕੀਤੀ ਗਈ ਕਾਰਵਾਈ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਪੁਲਿਸ ਕਪਤਾਨ, ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਲੱਗੇ ਚਾਰ ਵਾਹਨ ਜ਼ਬਤ ਕੀਤੇ ਗਏ ਹਨ, ਅਤੇ ਡੇਰਾਬੱਸੀ ਸਬ-ਡਿਵੀਜ਼ਨ ਵਿੱਚ ਤਿੰਨ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।ਐਸ.ਐਸ.ਪੀ. ਨੇ ਦੱਸਿਆ ਕਿ ਇਹ ਕਾਰਵਾਈ ਪੁਲਿਸ ਕਪਤਾਨ (ਦਿਹਾਤੀ) ਮਨਪ੍ਰੀਤ ਸਿੰਘ, ਦੀ ਨਿਗਰਾਨੀ ਅਤੇ ਡੇਰਾਬੱਸੀ ਦੇ ਉਪ ਕਪਤਾਨ ਪੁਲਿਸ ਬਿਕਰਮਜੀਤ ਸਿੰਘ ਬਰਾੜ ਦੀ ਸਿੱਧੀ ਨਿਗਰਾਨੀ ਹੇਠ ਕੀਤੀ ਗਈ।

ਇਹ ਵੀ ਪੜ੍ਹੋ  Bathinda-Dabwali Road ਬਾਦਲ ਰੋਡ ਤੱਕ ਬਣੀ ਜਾਮ ਦਾ ਘਰ; ਹਰ ਰੋਜ਼ ਹੋ ਰਹੇ ਹਨ ਭਿਆਨਕ ਹਾਦਸੇ

ਡੇਰਾਬੱਸੀ, ਲਾਲੜੂ ਅਤੇ ਹੰਡੇਸਰਾ ਪੁਲਿਸ ਸਟੇਸ਼ਨਾਂ ਦੇ ਸਟੇਸ਼ਨ ਹਾਊਸ ਅਫਸਰਾਂ ਦੁਆਰਾ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਟੀਮਾਂ ਨੇ ਕਈ ਇਲਾਕਿਆਂ ਵਿੱਚ ਨਾਕਾਬੰਦੀ ਅਤੇ ਛਾਪੇਮਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਚਾਰ ਵਾਹਨ ਕਾਬੂ ਕੀਤੇ ਗਏ।ਕਾਬੂ ਕੀਤੇ ਗਏ ਵਾਹਨਾਂ ਵਿੱਚ ਰਜਿਸਟ੍ਰੇਸ਼ਨ ਨੰਬਰ ਪੀ ਬੀ 65 ਬੀ ਐਲ 7619 ਅਤੇ ਪੀ ਬੀ 65 ਏ ਵੀ 1252 ਵਾਲੇ ਦੋ ਟਿੱਪਰ ਅਤੇ ਰਜਿਸਟ੍ਰੇਸ਼ਨ ਨੰਬਰ ਪੀ ਬੀ 70 ਐਮ 4082 ਵਾਲਾ ਇੱਕ ਟਰੈਕਟਰ-ਟਰਾਲੀ ਅਤੇ ਇੱਕ ਹੋਰ ਬਿਨਾਂ ਨੰਬਰ ਵਾਲਾ ਟਰੈਕਟਰ-ਟਰਾਲੀ ਸ਼ਾਮਲ ਹੈ।ਦਰਜ ਕੀਤੇ ਗਏ ਮਾਮਲਿਆਂ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ, ਐਸ ਐਸ ਪੀ ਨੇ ਦੱਸਿਆ ਕਿ ਮਾਈਨਿੰਗ ਐਕਟ ਦੀ ਧਾਰਾ 4(1) ਅਤੇ 21(1) ਦੇ ਤਹਿਤ ਐਫ ਆਈ ਆਰ ਨੰਬਰ 311 ਮਿਤੀ 01-11-2025 ਥਾਣਾ ਡੇਰਾਬੱਸੀ ਵਿਖੇ ਦਰਜ ਕੀਤੀ ਗਈ

ਇਹ ਵੀ ਪੜ੍ਹੋ  15000 ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਦਰੋਗਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਨ੍ਹਾਂ ਧਾਰਾਵਾਂ ਦੇ ਤਹਿਤ ਹੀ ਐਫ ਆਈ ਆਰ ਨੰਬਰ 175 ਮਿਤੀ 01-11-2025 ਥਾਣਾ ਲਾਲੜੂ ਵਿਖੇ ਦਰਜ ਕੀਤੀ ਗਈ; ਅਤੇ ਐਫ ਆਈ ਆਰ ਨੰਬਰ 58 ਮਿਤੀ 01-11-2025 ਥਾਣਾ ਹੰਡੇਸਰਾ ਵਿਖੇ ਦਰਜ ਕੀਤੀ ਗਈ।ਜ਼ਿਲ੍ਹਾ ਪੁਲਿਸ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ, ਐਸ ਐਸ ਪੀ ਹਾਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਗੈਰ-ਕਾਨੂੰਨੀ ਮਾਈਨਿੰਗ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਅਤੇ ਨਿਰੰਤਰ ਕਾਰਵਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda-Dabwali Road ਬਾਦਲ ਰੋਡ ਤੱਕ ਬਣੀ ਜਾਮ ਦਾ ਘਰ; ਹਰ ਰੋਜ਼ ਹੋ ਰਹੇ ਹਨ ਭਿਆਨਕ ਹਾਦਸੇ

0

👉ਗਣਪਤੀ ਇਨਕਲੇਵ ਤੇ ਸ਼ੀਸ ਮਹਿਲ ਦੇ ਸਾਹਮਣੇ ਬਣੇ ਭੀੜੇ ਪੁਲਾਂ ‘ਤੇ ਰਹਿੰਦਾ ਹੈ ਟਰੈਫ਼ਿਕ ਜਾਮ
Bathinda News: ਰਿੰਗ ਰੋਡ-1 ਚਾਲੂ ਹੋਣ ਅਤੇ ਬਠਿੰਡਾ ਏਮਜ਼ ‘ਚ ਮਰੀਜ਼ਾਂ ਦੀ ਵਧਦੀ ਦਿਨ-ਬ-ਦਿਨ ਭੀੜ ਬਠਿੰਡਾ-ਡੱਬਵਾਲੀ ਰੋਡ ‘ਤੇ ਟਰੈਫ਼ਿਕ ਜਾਮ ਦਾ ਵੱਡਾ ਸਬੱਬ ਬਣ ਗਈ ਹੈ। ਇੱਥੈ ਚੱਲਣ ਵਾਲੇ ਹੈਵੀ ਟਰੈਫ਼ਿਕ ਅਤੇ ਆਮ ਵਾਹਨਾਂ ਦੇ ਕਾਰਨ ਬਠਿੰਡਾ ਦੇ ਆਈਟੀਆਈ ਚੌਕ ਤੋਂ ਲੈ ਕੇ ਗਿਆਨੀ ਜੈਲ ਸਿੰਘ ਇੰਜੀਨੀਅਰਿੰਗ ਕਾਲਜ਼ ਤੱਕ ਇਹ ਸੜਕ ਕਰਾਸ ਕਰਨਾ ਰਾਹਗੀਰਾਂ ਲਈ ਵੱਡੀ ਚੁਣੌਤੀ ਬਣ ਗਿਆ ਹੈ। ਇੱਥੇ ਹਰ ਦਿਨ ਲੱਗਣ ਵਾਲੇ ਵੱਡੇ ਜਾਮ ਦੇ ਵਿਚ ਅਕਸਰ ਹੀ ਮਰੀਜ਼ਾਂ ਨੂੰ ਲੈ ਕੇ ਜਾ ਰਹੀ ਐਬੁਲੈਂਸਾਂ ਇੱਥੇ ਫਸਦੀਆਂ ਦਿਖਾਈ ਦਿੰਦੀਆਂ ਹਨ। ਗਣਪਤੀ ਇਨਕਲੇਵ ਤੇ ਸ਼ੀਸ ਮਹਿਲ ਦੇ ਅੱਗੇ ਬਣੇ ਭੀੜੇ ਓਵਰਬ੍ਰਿਜ ਵੀ ਆਏ ਦਿਨ ਹਾਦਸਿਆਂ ਦਾ ਘਰ ਬਣ ਰਹੇ ਹਨ। ਜਿਕਰਯੋਗ ਹੈ ਕਿ ਚਹੁੰ ਮਾਰਗੀ ਕੌਮੀ ਮਾਰਗ ‘ਤੇ ਸਿਰਫ਼ ਦੋ ਮਾਰਗੀ ਪੁਲ ਬਣਾਏ ਹੋਏ ਹਨ, ਜਿਹੜੇ ਇੱਥੇ ਵਧਦੇ ਟਰੈਫ਼ਿਕ ਦੇ ਦਬਾਅ ਨੂੰ ਸਹਿਣ ਕਰਨ ਦੇ ਸਮਰੱਥ ਨਹੀਂ ਹਨ।ਪ੍ਰਸ਼ਾਸਨ ਵੱਲੋਂ ਇੱਥੇ ਵਧਦੇ ਟਰੈਫ਼ਿਕ ਜਾਮ ਦੇ ਬਾਵਜੂਦ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇੱਥੇ ਇਹ ਦਸਣਾ ਵੀ ਜਰੂਰੀ ਹੈ ਕਿ ਫ਼ੌਜੀ ਛਾਉਣੀ ਦੇ ਨਾਲ ਕਰੀਬ 6 ਮਹੀਨੇ ਪਹਿਲਾਂ ਸ਼ੁਰੂ ਹੋਈ ਰਿੰਗ ਰੋਡ-1 ਦੇ ਕਾਰਨ ਜਿਆਦਾਤਰ ਹੈਵੀ ਟਰੈਫ਼ਿਕ ਆਈਟੀਆਈ ਕੋਲੋਂ ਹੋ ਕੇ ਡੱਬਵਾਲੀ ਰੋਡ ਅਤੇ ਬਾਦਲ ਰੋਡ ਨੂੰ ਗੁਜ਼ਰਦਾ ਹੈ। ਇਸੇ ਤਰ੍ਹਾਂ ਏਮਜ਼ ਬਣਨ ਕਾਰਨ ਵੀ ਇਸ ਮਾਰਗ ਉੱਪਰ ਟਰੈਫ਼ਿਕ ਵਿਚ ਭਾਰੀ ਵਾਧਾ ਹੋਇਆ ਹੈ। ਪ੍ਰੰਤੂ ਪ੍ਰਸ਼ਾਸਨ ਵੱਲੋਂ ਇਸ ਮਾਰਗ ‘ਤੇ ਵਧਦੇ ਟਰੈਫ਼ਿਕ ਦੇ ਹੱਲ ਲਈ ਫ਼ਿਲਹਾਲ ਕੋਈ ਯੋਜਨਾ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ। ਹਾਲਾਕਿ ਆਮ ਲੋਕਾਂ ਦਾ ਵੀ ਮੰਨਣਾ ਹੈਕਿ ਸ਼ਹਿਰ ਦੇ ਵਿਚ ਹੀ ਆ ਚੁੱਕੇ ਇਸ ਇਲਾਕੇ ਵਿਚ ਟਰੈਫ਼ਿਕ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਇੱਕ ਹੋਰ ਇੰਨਰ ਰਿੰਗ ਰੋਡ ਤਿਆਰ ਕਰਨ ਦੀ ਜਰੂਰਤ ਹੈ।

ਇਹ ਵੀ ਪੜ੍ਹੋ  15000 ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਦਰੋਗਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

👉ਇਸ ਮਸਲੇ ‘ਤੇ ਕੀ ਕਹਿਣਾ ਹੈ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਦਾ
ਉਧਰ, ਜਦ ਇਸ ਮਸਲੇ ਸਬੰਧੀ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਮੰਨਿਆ ਕਿ ਇਸ ਰੋਡ ਉਪਰ ਸਚਮੁੱਚ ਹੀ ਟਰੈਫ਼ਿਕ ਸਮੱਸਿਆ ਬਹੁਤ ਗੰਭੀਰ ਰੂਪ ਧਾਰਨ ਕਰ ਰਹੀ ਹੈ। ਸ: ਗਿੱਲ ਨੇ ਕਿਹਾ ਕਿ ਇਸਦੇ ਹੱਲ ਲਈ ਉਨ੍ਹਾਂ ਵੱਲੋਂ ਬਠਿੰਡਾ ਸ਼ਹਿਰ ਦੇ ਆਸਪਾਸ ਇੱਕ ਇੰਨਰ ਰਿੰਗ ਰੋਡ ਬਣਾਉਣ, ਫ਼ੌਜੀ ਛਾਉਣੀ ਦੇ ਨਾਲ ਗੁਜਰਦੀ ਰਿੰਗ ਰੋਡ-1 ਨੂੰ ਮਾਨਸਾ ਰੋਡ ਤੱਕ ਲਿਜਾਣ ਅਤੇ ਬਠਿੰਡਾ ਏਮਜ਼ ਦੇ ਸਾਹਮਣੇ ਓਵਰਬ੍ਰਿਜ ਬਣਾਉਣ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਹਨ ਤੇ ਇਸਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਵੀ ਡੀਓ ਲੈਟਰ ਲਿਖਵਾਇਆ ਗਿਆ। ਵਿਧਾਇਕ ਗਿੱਲ ਮੁਤਾਬਕ ਬਠਿੰਡਾ ਸ਼ਹਿਰ ਦੇ ਲਈ ਸੰਭਾਵੀ ਇੰਨਰ ਰਿੰਗ ਰੋਡ ਬਹੁਤ ਜਰੂਰੀ ਹੈ ਤੇ ਇਸਦੇ ਉੱਪਰ ਕਰੀਬ 800 ਤੋਂ 1000 ਹਜ਼ਾਰ ਕਰੋੜ ਦਾ ਖਰਚ ਆਵੇਗਾ। ਮੁੱਖ ਮੰਤਰੀ ਵੱਲੋਂ ਭੇਜੇ ਪੱਤਰ ਤੋਂ ਬਾਅਦ ਇਸ ਸਬੰਧੀ ਕੇਂਦਰ ਨੇ ਐਨਐਚਆਈ ਨੂੰ ਲਿਖਿਆ ਹੈ।ਜਗਰੂਪ ਸਿੰਘ ਗਿੱਲ ਮੁਤਾਬਕ ਇਸੇ ਤਰ੍ਹਾਂ ਰਿੰਗ ਰੋਡ-1 ਨੂੰ ਮਾਨਸਾ ਰੋਡ ਤੱਕ ਲਿਜਾਣ ਲਈ ਉਨ੍ਹਾਂ ਵੱਲੋਂ ਮੁੱਦਾ ਵਿਧਾਨ ਸਭਾ ਵਿਚ ਵੀ ਚੁੱਕਿਆ ਗਿਆ ਸੀ। ਜਦਕਿ ਏਮਜ਼ ਦੇ ਸਾਹਮਣੇ ਪੁਲ ਲਈ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਅਤੇ ਪੁਰਾਣਾ ਸ਼ਹਿਰੀ ਹੋਣ ਦੇ ਨਾਤੇ ਉਹ ਹਰ ਮੁਸ਼ਕਿਲ ਤੋਂ ਵਾਕਫ਼ ਹਨ ਅਤੇ ਇਸਦੇ ਹੱਲ ਲਈ ਵੀ ਯਤਨਸ਼ੀਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

“ਅਪਰਾਧ ਤੇ ਵਾਰ: ਪੰਜਾਬ ਵਿੱਚ ਮੁੜ ਆਈ ਅਮਨ-ਸ਼ਾਂਤੀ ਦੀ ਬਹਾਰ! ਮਾਨ ਸਰਕਾਰ ਦੇ ਸਮੇਂ-ਸਮੇਂ ਤੇ ਲਏ ਐਕਸ਼ਨ ਨਾਲ, ਹੋਇਆ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ।”

0

Chandigarh News: ਜਦੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਤਾਂ ਸਭ ਤੋਂ ਵੱਡੀ ਚੁਣੌਤੀ ਸੀ – ਸੰਗਠਿਤ ਅਪਰਾਧ (ਗੈਂਗਸਟਰਵਾਦ) ਅਤੇ ਨਸ਼ੇ ਦਾ ਜਾਲ। ਪਿਛਲੀਆਂ ਸਰਕਾਰਾਂ ਦੀਆਂ ਢਿੱਲੀਆਂ ਨੀਤੀਆਂ ਕਾਰਨ ਇਹ ਸਮੱਸਿਆ ਇੱਕ ਵਿਕਰਾਲ ਰੂਪ ਲੈ ਚੁੱਕੀ ਸੀ, ਜਿਸ ਨਾਲ ਖਾਸ ਕਰਕੇ ਸਾਡੀ ਨੌਜਵਾਨ ਪੀੜ੍ਹੀ ਦਾ ਭਵਿੱਖ ਖਤਰੇ ਵਿੱਚ ਸੀ। ਪਰ, ਸਰਕਾਰ ਨੇ ਆਉਂਦੇ ਹੀ ਇਹ ਸਪੱਸ਼ਟ ਕਰ ਦਿੱਤਾ ਕਿ ‘ਜੁਰਮ’ ਅਤੇ ‘ਮਾਫੀਆ’ ਲਈ ‘ਰੰਗਲਾ-ਪੰਜਾਬ’ ਵਿੱਚ ਕੋਈ ਜਗ੍ਹਾ ਨਹੀਂ ਹੋਵੇਗੀ। ਇਹ ਸਰਕਾਰ ਦਾ ਪਹਿਲਾ ਅਤੇ ਸਭ ਤੋਂ ਵੱਡਾ ਸੰਕਲਪ ਸੀ।ਸਰਕਾਰ ਨੇ ਇਸ ਸਮੱਸਿਆ ਦੀ ਜੜ੍ਹ ਤੇ ਵਾਰ ਕਰਨ ਲਈ ਤੁਰੰਤ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦਾ ਗਠਨ ਕੀਤਾ। ਇਹ ਕੋਈ ਸਾਧਾਰਨ ਪੁਲਿਸ ਟੀਮ ਨਹੀਂ ਸੀ, ਬਲਕਿ ਸੰਗਠਿਤ ਅਪਰਾਧ ਦੇ ਮਾਡਿਊਲਾਂ ਨੂੰ ਧੁੱਪ ਕਰਨ ਲਈ ਖਾਸ ਤੌਰ ਤੇ ਬਣਾਈ ਗਈ ਸੀ। ਇਸ ਫੋਰਸ ਨੂੰ ਪੂਰੀ ਛੁੱਟ ਅਤੇ ਆਧੁਨਿਕ ਸਾਧਨ ਦਿੱਤੇ ਗਏ, ਜਿਸ ਨਾਲ ਇਹ ਪ੍ਰਦੇਸ਼ ਭਰ ਵਿੱਚ ਵੱਡੇ-ਵੱਡੇ ਗੈਂਗਸਟਰਾਂ ਦੇ ਨੈੱਟਵਰਕ ਨੂੰ ਫੜ੍ਹਨ ਅਤੇ ਤੋੜਨ ਵਿੱਚ ਕਾਮਯਾਬ ਰਹੀ।ਮਾਨ ਸਰਕਾਰ ਦੇ ਸਖ਼ਤ ਕਦਮਾਂ ਦਾ ਅਸਰ ਜਲਦ ਹੀ ਅੰਕੜਿਆਂ ਵਿੱਚ ਦਿਖਣ ਲੱਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਆਧਿਕਾਰਿਕ NCRB (ਨੈਸ਼ਨਲ ਕ੍ਰਾਈਮ ਰਿਕਾਰਡਸ ਬਿਊਰੋ) ਦੇ ਅੰਕੜਿਆਂ ਅਨੁਸਾਰ (2021 ਦੀ ਤੁਲਨਾ ਵਿੱਚ 2022 ਵਿੱਚ), ਪੰਜਾਬ ਵਿੱਚ ਕਤਲ (Murder) ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਇਸ ਤੋਂ ਇਲਾਵਾ, ਅਗਵਾ (Kidnapping) ਅਤੇ ਚੋਰੀ (Theft) ਵਰਗੇ ਅਪਰਾਧਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। 2022 ਵਿੱਚ, ਪੰਜਾਬ ਦੀ ਅਪਰਾਧ ਦਰ ਦੇਸ਼ ਦੇ ਕਈ ਹੋਰ ਰਾਜਾਂ ਨਾਲੋਂ ਬਿਹਤਰ ਰਹੀ, ਜੋ ਸਰਕਾਰ ਦੀ ‘ਜ਼ੀਰੋ ਟਾਲਰੈਂਸ’ ਨੀਤੀ ਦੀ ਸਫਲਤਾ ਨੂੰ ਦਰਸਾਉਂਦੀ ਹੈ।ਪੰਜਾਬ ਲਈ ਨਸ਼ਾ ਇੱਕ ਅਭਿਸ਼ਾਪ ਬਣ ਚੁੱਕਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਨੂੰ ਖਤਮ ਕਰਨ ਲਈ ‘ਯੁੱਧ ਨਸ਼ੇ ਦੇ ਵਿਰੁੱਧ’ ਦਾ ਐਲਾਨ ਕੀਤਾ। ਪੰਜਾਬ ਪੁਲਿਸ ਨੇ ਵੱਡੇ ਪੈਮਾਨੇ ਤੇ ਆਪਰੇਸ਼ਨ ਚਲਾਏ, ਜਿਸ ਵਿੱਚ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪਹਿਲੀ ਵਾਰ, ਸਰਕਾਰ ਨੇ ਕੁਝ ਕੁਖਿਆਤ ਨਸ਼ਾ ਤਸਕਰਾਂ ਦੀਆਂ ਅਵੈਧ ਜਾਇਦਾਦਾਂ ਤੇ ਬੁਲਡੋਜ਼ਰ ਵੀ ਚਲਾਇਆ। ਇਹ ਸਖ਼ਤ ਕਾਰਵਾਈ ਅਪਰਾਧੀਆਂ ਦੇ ਮਨ ਵਿੱਚ ਡਰ ਪੈਦਾ ਕਰਨ ਅਤੇ ਉਨ੍ਹਾਂ ਨੂੰ ਕੜਾ ਸੰਦੇਸ਼ ਦੇਣ ਲਈ ਜ਼ਰੂਰੀ ਸੀ ਕਿ ‘ਨਸ਼ੇ ਦਾ ਧੰਦਾ’ ਹੁਣ ਪੰਜਾਬ ਵਿੱਚ ਨਹੀਂ ਚੱਲੇਗਾ।ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਤੋੜਨ ਵਿੱਚ AGTF ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਭਗਵੰਤ ਸਿੰਘ ਮਾਨ

ਪੁਲਿਸ ਨੇ ਨਾ ਸਿਰਫ਼ ਹਥਿਆਰ ਅਤੇ ਵਿਸਫੋਟਕ (ਜਿਵੇਂ RDX, IED, ਹੈਂਡ ਗ੍ਰਨੇਡ) ਬਰਾਮਦ ਕੀਤੇ, ਬਲਕਿ ਡਰੋਨ ਦੇ ਮਾਧਿਅਮ ਨਾਲ ਹੋਣ ਵਾਲੀ ਹਥਿਆਰਾਂ ਦੀ ਤਸਕਰੀ ਦੇ ਕਈ ਮਾਡਿਊਲਾਂ ਦਾ ਵੀ ਪਰਦਾਫਾਸ਼ ਕੀਤਾ। ਇਹ ਕਾਰਵਾਈ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ਇੱਕ ਵੱਡੀ ਜਿੱਤ ਹੈ, ਜਿਸ ਨੇ ਰਾਸ਼ਟਰਵਿਰੋਧੀ ਤੱਤਾਂ ਦੇ ਮਨਸੂਬਿਆਂ ਤੇ ਪਾਣੀ ਫੇਰ ਦਿੱਤਾ।ਅਪਰਾਧ ਨੂੰ ਨਿਯੰਤਰਿਤ ਕਰਨ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ। ਮੁੱਖ ਮੰਤਰੀ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (9501200200) ਸ਼ੁਰੂ ਕੀਤੀ। ਇਸ ਕਦਮ ਨਾਲ ਸਰਕਾਰੀ ਦਫ਼ਤਰਾਂ ਵਿੱਚ ਰਿਸ਼ਵਤਖੋਰੀ ਤੇ ਲਗਾਮ ਲੱਗੀ ਹੈ। ਨਾਲ ਹੀ, ਭ੍ਰਿਸ਼ਟਾਚਾਰ ਦੇ ਆਰੋਪ ਲੱਗਣ ਤੇ ਆਪਣੀ ਹੀ ਪਾਰਟੀ ਦੇ ਮੰਤਰੀਆਂ ਅਤੇ ਅਧਿਕਾਰੀਆਂ ਤੇ ਸਖ਼ਤ ਕਾਰਵਾਈ ਕਰਨ ਦਾ ਸਾਹਸਿਕ ਕਦਮ ਵੀ ਚੁੱਕਿਆ ਗਿਆ ਹੈ, ਜਿਸ ਨਾਲ ਇਹ ਸੰਦੇਸ਼ ਗਿਆ ਕਿ ਕਾਨੂੰਨ ਸਭ ਲਈ ਬਰਾਬਰ ਹੈ।ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਤੇ ਜ਼ੋਰ ਦਿੱਤਾ ਗਿਆ। ਨਵੀਆਂ ਭਰਤੀਆਂ ਕੀਤੀਆਂ ਗਈਆਂ ਅਤੇ ‘ਸੜਕ ਸੁਰੱਖਿਆ ਫੋਰਸ’ ਵਰਗੀਆਂ ਵਿਸ਼ੇਸ਼ ਇਕਾਈਆਂ ਬਣਾਈਆਂ ਗਈਆਂ। ਸਭ ਤੋਂ ਮਹੱਤਵਪੂਰਨ, ਮੁੱਖ ਮੰਤਰੀ ਨੇ ਜਵਾਬਦੇਹੀ (Accountability) ਤੈਅ ਕੀਤੀ।

ਇਹ ਵੀ ਪੜ੍ਹੋ ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਨੇ ਸਪੱਸ਼ਟ ਨਿਰਦੇਸ਼ ਦਿੱਤਾ ਕਿ ਜੇਕਰ ਕਿਸੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਿਗੜਦੀ ਹੈ, ਤਾਂ ਉਸ ਲਈ ਐੱਸਐੱਸਪੀ (SSP) ਅਤੇ ਉਪਾਇੁਕਤ (DC) ਨਿੱਜੀ ਤੌਰ ਤੇ ਜ਼ਿੰਮੇਵਾਰ ਹੋਣਗੇ। ਇਸ ਸਖ਼ਤੀ ਨੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਸਰਗਰਮ ਅਤੇ ਜਵਾਬਦੇਹ ਬਣਾਇਆ ਹੈ।ਕਾਨੂੰਨ ਵਿਵਸਥਾ ਤਾਂ ਹੀ ਸੁਧਰਦੀ ਹੈ ਜਦੋਂ ਆਮ ਜਨਤਾ ਦਾ ਪੁਲਿਸ ਤੇ ਵਿਸ਼ਵਾਸ ਵਧਦਾ ਹੈ। ਸਰਕਾਰ ਨੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਿਤ ਕੀਤੇ, ਜਿੱਥੇ ਲੋਕ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਦੇ ਹਨ। ਇਸ ਨਾਲ ਸਰਕਾਰੀ ਕਾਰਜਾਲਿਆਂ ਵਿੱਚ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਘੱਟ ਹੋਈ ਹੈ, ਜੋ ਸੁਸ਼ਾਸਨ ਵੱਲ ਇੱਕ ਵੱਡਾ ਕਦਮ ਹੈ।ਮਾਨ ਸਰਕਾਰ ਦੇ ‘ਅਪਰਾਧ ਤੇ ਵਾਰ’ ਅਭਿਆਨ ਦਾ ਸਭ ਤੋਂ ਵੱਡਾ ਫਾਇਦਾ ਪੰਜਾਬ ਦੇ ਨੌਜਵਾਨਾਂ ਨੂੰ ਮਿਲ ਰਿਹਾ ਹੈ। ਜਦੋਂ ਗੈਂਗਸਟਰ ਅਤੇ ਨਸ਼ੇ ਦਾ ਜਾਲ ਟੁੱਟਦਾ ਹੈ, ਤਾਂ ਨੌਜਵਾਨਾਂ ਨੂੰ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਮਿਲਦਾ ਹੈ। ਹੁਣ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਧਿਆਨ ਲਗਾ ਸਕਦੇ ਹਨ, ਨਾ ਕਿ ਅਪਰਾਧ ਜਾਂ ਨਸ਼ੇ ਵੱਲ ਭਟਕਣ ਲਈ ਮਜਬੂਰ ਹੋਣ। ਇਹ ਸਰਕਾਰ ਦੀ ਦੂਰਦਰਸ਼ੀ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਭਵਿੱਖ, ਯਾਨੀ ਨੌਜਵਾਨਾਂ ਲਈ ਸ਼ਾਂਤੀ ਅਤੇ ਵਿਕਾਸ ਦਾ ਰਸਤਾ ਖੋਲ੍ਹਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

15000 ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਦਰੋਗਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

👉ਮੁਲਜ਼ਮ ਪਹਿਲਾਂ ਕਿਸ਼ਤਾਂ ਵਿੱਚ ਵਸੂਲ ਚੁੱਕਾ ਸੀ 12000 ਰੁਪਏ ਰਿਸ਼ਵਤ
Hoshiarpur News: ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿੱਚ ਤਾਇਨਾਤ ਇੱਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਾਜ਼ਮ ਨੂੰ ਤਹਿਸੀਲ ਗੜਸ਼ੰਕਰ ਦੇ ਪਿੰਡ ਥਿੰਦਾ ਦੇ ਵਸਨੀਕ (ਸ਼ਿਕਾਇਤਕਰਤਾ) ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ 10-12 ਸਾਲਾਂ ਤੋਂ ਲੱਕੜ ਦੀ ਕਟਾਈ ਦਾ ਕੰਮ ਕਰਦਾ ਹੈ। 11.10.2025 ਨੂੰ ਸ਼ਿਕਾਇਤਕਰਤਾ ਅਤੇ ਉਸਦਾ ਸਾਥੀ ਗੁਰਵਿੰਦਰ ਸਿੰਘ ਉਰਫ਼ ਗੋਨੀ ਆਪਣਾ ਦਿਨ ਦਾ ਕੰਮ ਪੂਰਾ ਕਰਨ ਤੋਂ ਬਾਅਦ ਆਪਣੀ ਕਾਰ ‘ਚ ਸਵਾਰ ਹੋ ਕੇ ਪਿੰਡ ਥੀਦਾਨ ਵਾਪਸ ਪਹੁੰਚੇ। ਸ਼ਿਕਾਇਤਕਰਤਾ ਨੇ ਗੱਡੀ ਆਪਣੇ ਚਾਚੇ ਦੇ ਪਲਾਟ ਵਿੱਚ ਖੜ੍ਹੀ ਕਰ ਦਿੱਤੀ, ਜਦੋਂ ਕਿ ਗੁਰਵਿੰਦਰ ਸਿੰਘ ਉਰਫ਼ ਗੋਨੀ ਕਾਰ ਵਿੱਚ ਬੈਠਾ ਰਿਹਾ ਅਤੇ ਸ਼ਿਕਾਇਤਕਰਤਾ ਆਪਣਾ ਖਾਣਾ ਲੈਣ ਲਈ ਘਰ ਚਲਾ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਭਗਵੰਤ ਸਿੰਘ ਮਾਨ

ਲਗਭਗ ਇੱਕ ਘੰਟੇ ਬਾਅਦ ਜਦੋਂ ਉਹ ਵਾਪਸ ਆਇਆ, ਤਾਂ ਗੁਰਵਿੰਦਰ ਸਿੰਘ ਕਾਰ ਦੇ ਕੋਲ ਨਹੀਂ ਸੀ ਅਤੇ ਉਸਦੀ ਗੱਡੀ ਵਿੱਚੋਂ ਕਈ ਰੁੱਖ ਕੱਟਣ ਵਾਲੇ ਔਜ਼ਾਰ ਗਾਇਬ ਸਨ।ਉਨ੍ਹਾਂ ਅੱਗੇ ਕਿਹਾ ਕਿ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਜੰਗਲਾਤ ਵਿਭਾਗ ਮਾਹਿਲਪੁਰ ਦਾ ਰੇਂਜ ਅਫ਼ਸਰ ਅਮਰਜੀਤ ਸਿੰਘ 3-4 ਹੋਰ ਕਰਮਚਾਰੀਆਂ ਦੇ ਨਾਲ ਇੱਕ ਸਰਕਾਰੀ ਗੱਡੀ ਵਿੱਚ ਆਇਆ ਸੀ ਅਤੇ ਉਹ ਉਸਦੇ ਰੁੱਖ ਕੱਟਣ ਵਾਲੇ ਔਜ਼ਾਰ ਲੈ ਗਏ ਹਨ ਅਤੇ ਉਸਨੂੰ ਜੰਗਲਾਤ ਵਿਭਾਗ ਦਫ਼ਤਰ ਮਾਹਿਲਪੁਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ।ਇਸ ਉਪਰੰਤ ਸ਼ਿਕਾਇਤਕਰਤਾ ਸਰਪੰਚ ਦੇ ਨਾਲ ਜੰਗਲਾਤ ਵਿਭਾਗ ਦਫ਼ਤਰ ਮਾਹਿਲਪੁਰ ਗਿਆ ਅਤੇ ਅਮਰਜੀਤ ਸਿੰਘ ਰੇਂਜ ਅਫ਼ਸਰ ਨੂੰ ਮਿਲਿਆ, ਜਿੱਥੇ ਉਸਨੂੰ ਉਕਤ ਅਧਿਕਾਰੀ ਨੇ ਕਿਹਾ ਕਿ ਉਸਦੀ ਗੱਡੀ ਵਿੱਚੋਂ ਰੁੱਖ ਕੱਟਣ ਵਾਲੇ ਔਜ਼ਾਰ ਮਿਲੇ ਹਨ ਅਤੇ ਉਸ ‘ਤੇ ਨਹਿਰੀ ਖੇਤਰ ‘ਚ ਸਰਕਾਰੀ ਰੁੱਖਾਂ ਦੀ ਚੋਰੀ ਦਾ ਦੋਸ਼ ਲਾਇਆ। ਉਕਤ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਅੱਗੇ ਕਿਹਾ ਕਿ ਸਰਕਾਰੀ ਰੁੱਖਾਂ ਦੀ ਕਥਿਤ ਚੋਰੀ ਲਈ ਉਸਨੂੰ 1,23,000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।

ਇਹ ਵੀ ਪੜ੍ਹੋ ਜਾਗੋ ਮੌਕੇ ਹਵਾਈ ਫ਼ਾਈਰ ਕਰਕੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾਉਣੀ ਪਈ ਮਹਿੰਗੀ; ਗ੍ਰਿਫਤਾਰ, ਲਾਇਸੰਸ ਹੋਣਗੇ ਕੈਂਸਲ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਰੁੱਖਾਂ ਨੂੰ ਕਾਨੂੰਨੀ ਤੌਰ ‘ਤੇ ਖਰੀਦਣ ਤੋਂ ਬਾਅਦ ਹੀ ਕੱਟਿਦਾ ਹੈ। ਰੇਂਜ ਅਫ਼ਸਰ ਅਮਰਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਜ਼ਬਤ ਕੀਤੇ ਰੁੱਖ ਕੱਟਣ ਵਾਲੇ ਔਜ਼ਾਰਾਂ ਨੂੰ ਵਾਪਸ ਕਰਨ ਲਈ 31,000 ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ ਅਤੇ 2,000 ਰੁਪਏ ਦੇਣ ਦੀ ਪੇਸ਼ਕਸ਼ ਕੀਤੀ, ਜਿਸ ਉਪਰੰਤ ਅਮਰਜੀਤ ਸਿੰਘ ਨੇ ਉਸਨੂੰ ਇਹ ਰਕਮ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ ਸੌਂਪਣ ਲਈ ਕਿਹਾ। ਸ਼ਿਕਾਇਤਕਰਤਾ ਨੇ ਪਿੰਡ ਦੇ ਸਰਪੰਚ ਦੀ ਮੌਜੂਦਗੀ ਵਿੱਚ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ 2000 ਰੁਪਏ ਦਿੱਤੇ ਅਤੇ ਬਾਕੀ ਰਿਸ਼ਵਤ ਲਈ 17.10.2025 ਤਾਰੀਖ਼ ਤੈਅ ਕੀਤੀ ਗਈ।ਇਸ ਤੋਂ ਬਾਅਦ ਸਿ਼ਕਾਇਤਕਰਤਾ ਦੁਬਾਰਾ ਜੰਗਲਾਤ ਵਿਭਾਗ ਦਫ਼ਤਰ, ਮਾਹਿਲਪੁਰ ਗਿਆ, ਜਿੱਥੇ ਅਮਰਜੀਤ ਸਿੰਘ ਅਤੇ ਸੁਰਿੰਦਰਜੀਤ ਪਾਲ ਨੇ 10,000 ਰੁਪਏ ਦੀ ਇੱਕ ਹੋਰ ਕਿਸ਼ਤ ਦੀ ਮੰਗ ਕੀਤੀ, ਜੋ ਸਿ਼ਕਾਇਤਕਰਤਾ ਨੇ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ ਅਦਾ ਕੀਤੀ ਅਤੇ 29.10.2025 ਨੂੰ ਰਿਸ਼ਵਤ ਦੀ ਬਕਾਇਆ ਰਕਮ ਅਦਾ ਕਰਨ ਲਈ ਇਕਰਾਰ ਕੀਤਾ ।

ਇਹ ਵੀ ਪੜ੍ਹੋ Bathinda Police ਵੱਲੋਂ 32 ਬੋਰ ਦੇ ਪਿਸਤੌਲ ਸਮੇਤ ‘ਸੱਪ’ ਗ੍ਰਿਫਤਾਰ!

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਪੈਸੇ ਦਾ ਪ੍ਰਬੰਧ ਨਹੀਂ ਕਰ ਸਕਿਆ ਅਤੇ ਉਸ ਮਿਤੀ ਨੂੰ ਦਫ਼ਤਰ ਨਹੀਂ ਪਹੁੰਚਿਆ। ਬਾਅਦ ਵਿੱਚ ਸਿ਼ਕਾਇਤਕਰਤਾ ਨੂੰ ਫੋਰੈਸਟਰ ਸੁਰਿੰਦਰਜੀਤ ਪਾਲ ਦਾ ਫ਼ੋਨ ਆਇਆ, ਜਿਸਨੇ ਫਿਰ ਬਾਕੀ ਰਿਸ਼ਵਤ ਦੀ ਰਕਮ ਦੀ ਮੰਗ ਕੀਤੀ। ਸਿ਼ਕਾਇਤਕਰਤਾ ਨੇ ਕਿਹਾ ਕਿ ਉਹ ਸਿਰਫ਼ 15,000 ਦਾ ਪ੍ਰਬੰਧ ਕਰ ਸਕਦਾ ਹੈ ਜਿਸ `ਤੇ ਸੁਰਿੰਦਰਜੀਤ ਪਾਲ ਸਹਿਮਤ ਹੋ ਗਿਆ ਅਤੇ ਉਸ ਨੂੰ ਆਉਣ ਲਈ ਕਿਹਾ। ਸਿ਼ਕਾਇਤਕਰਤਾ ਨੇ ਇਸ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।ਸਿ਼ਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ `ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਨੇ ਅਮਰਜੀਤ ਸਿੰਘ ਰੇਂਜ ਅਫਸਰ ਅਤੇ ਸੁਰਿੰਦਰਜੀਤ ਪਾਲ ਫਾਰੈਸਟਰ ਜੰਗਲਾਤ ਵਿਭਾਗ ਮਾਹਿਲਪੁਰ ਵਿਰੁੱਧ ਕੇਸ ਦਰਜ ਕੀਤਾ।ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੁਰਿੰਦਰਜੀਤ ਪਾਲ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਦਿਵਸ ਮੌਕੇ ‘ਤੇ ਪੰਚਕੂਲਾ ਵਿੱਚ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ

0

👉ਸੂਬਾ ਵਾਸੀਆਂ ਦੀ ਸਖਤ ਮਿਹਨਤ ਨਾਲ ਖੁਸ਼ਹਾਲ ਹੋਇਆ ਹਰਿਆਣਾ: ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼
👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਨੂੰ ਪੱਗ ਤੇ ਰਾਜ ਦੀ ਪ੍ਰਗਤੀ ਦੇ ਪ੍ਰਤੀਕਾਂ ਨੂੰ ਦਰਸ਼ਾਇਆ ਅਨੋਖਾ ਸਮ੍ਰਿਤੀ ਚਿੰਨ੍ਹ ਅਤੇ ਸ਼ਾਲ ਭੇਂਟ ਕਰ ਕੀਤਾ ਸਨਮਾਨਿਤ
Haryana News: ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਹਰਿਆਣਾ ਰਾਜ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਦੂਰਦਰਸ਼ੀ ਮਾਰਗਦਰਸ਼ਨ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਮਰਪਿਤ ਯਤਨਾਂ ਨਾਲ, ਸਿਹਤ ਸੇਵਾ, ਸਿਖਿਆ, ਉਦਯੋਗਿਕ ਵਿਕਾਸ, ਨਿਵੇਸ਼ ਪ੍ਰੋਤਸਾਹਨ, ਬੁਨਿਆਦੀ ਢਾਂਚਾ ਦੇ ਅਪਗ੍ਰੇਡ ਅਤੇ ਕਾਨੂੰਨ-ਵਿਵਸਥਾ ਦੇ ਖੇਤਰ ਵਿੱਚ ਵਰਨਣਯੋਗ ਪ੍ਰਗਤੀ ਕੀਤੀ ਹੈ। ਸਮਾਜ ਦੇ ਹਰੇਕ ਵਰਗ, ਵਿਸ਼ੇਸ਼ਕਰ ਆਖੀਰੀ ਲਾਇਨ ਵਿੱਚ ਖੜੇ ਵਿਅਕਤੀ ਦੀ ਉਮੀਦਾਂ ‘ਤੇ ਖਰਾ ਉਤਰਦੇ ਹੋਏ, ਸੂਬਾ ਸਰਕਾਰ ਸੱਭਕਾ ਸਾਥ, ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ਦੇ ਸਿਦਾਂਤ ਦੇ ਨਾਲ ਪੂਰਾ ਤਾਲਮੇਲ ਦੇ ਨਾਲ ਕੰਮ ਕਰ ਰਹੀ ਹੈ, ਜੋ ਵਿਕਸਿਤ ਭਾਰਤ ਤੇ ਵਿਕਸਿਤ ਹਰਿਆਣਾ ਦੇ ਵਿਜਨ ਨੂੰ ਸਾਕਾਰ ਕਰਨ ਦਾ ਰੋਡਮੈਪ ਹੈ।ਰਾਜਪਾਲ ਅੱਜ ਹਰਿਆਣਾ ਦੇ 60ਵੇਂ ਸਥਾਪਨਾ ਦਿਵਸ ਮੌਕੇ ‘ਤੇ ਪੰਚਕੂਲਾ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਹਰਿਆਣਾ ਦਿਵਸ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਰਾਜਪਾਲ ਨੇ ਆਪਣੇ ਧਰਮ ਪਤਨੀ ਅਤੇ ਲੇਡੀ ਗਵਰਨਰ ਸ੍ਰੀਮਤੀ ਮਿਤਰਾ ਘੋਸ਼ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਹਰਿਆਣਾਂ ਦੇ ਸਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਵਾਲੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦਿਵਸ ‘ਤੇ ਦਿੱਤੀ ਵੱਡੀ ਸੌਗਾਤ;ਪੂਰੇ ਸੂਬੇ ਵਿੱਚ ਪੇਪਰਲੈਸ ਰਜਿਸਟਰੀ ਪ੍ਰਣਾਲੀ ਦੀ ਸ਼ੁਰੂਆਤ

ਇਸ ਮੌਕੇ ‘ਤੇ ਸੈਰ-ਸਪਾਟਾ ਅਤੇ ਵਿਰਾਸਤ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਤੇ ਸਾਬਕਾ ਵਿਧਾਨਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ ਵੀ ਉਨ੍ਹਾਂ ਦੇ ਨਾਲ ਸਨ। ਰਾਜਪਾਲ ਨੈ ਹਰਿਆਣਾ ਦੀ ਵਿਰਾਸਤ ‘ਤੇ ਲੱਗੀ ਪ੍ਰਦਰਸ਼ਨੀ ਤੇ ਸਭਿਆਚਾਰਕ ਪੇਸ਼ਗੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇੰਨ੍ਹਾ ਪੇਸ਼ਗੀਆਂ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਹਰਿਆਣਾ ਦਾ ਸਭਿਆਚਾਰ ਅਤੇ ਵਿਰਾਸਤ ਦਾ ਭਵਿੱਖ ਬਹੁਤ ਸੁਨਹਿਰਾ ਹੈ।ਉਨ੍ਹਾਂ ਨੇ ਕਿਹਾ ਕਿ ਰਾਜਭਵਨ ਤੋਂ ਉਨ੍ਹਾਂ ਨੂੰ ਹਰਿਆਣਾ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ। ਇਹ ਉਨ੍ਹਾਂ ਦੇ ਲਈ ਬਹੁਤ ਹੀ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ 1 ਨਵੰਬਰ, 1966 ਨੂੰ ਆਪਣੇ ਗਠਨ ਦੇ ਬਾਅਦ ਤੋਂ, ਹਰਿਆਣਾ ਸਾਰੇ ਖੇਤਰਾਂ ਵਿੱਚ ਵਰਨਣਯੋਗ ਉਪਲਬਧੀਆਂ ਦੇ ਨਾਲ ਵਿਕਾਸ ਅਤੇ ਤਰੱਕੀ ਦੇ ਨਾਲ ਤੇਜੀ ਨਾਲ ਵਿਕਾਸ ਦੇ ਰਾਹ ਦੇ ਵੱਧ ਰਿਹਾ ਹੈ। ਇਹ ਯਾਤਰਾ ਹਰਿਆਣਾ ਦੇ ਲੋਕਾਂ ਦੀ ਸਖਤ ਮਿਹਨਤ, ਦ੍ਰਿੜਤਾ ਅਤੇ ਉਦਮਸ਼ੀਲਤਾ ਨਾਲ ਸੰਭਵ ਹੋਈ ਹੈ। ਹੁਣ ਅਸੀਂ ਰਾਜ ਦੀ 59 ਸਾਲਾਂ ਦੀ ਵਿਕਾਸ ਯਾਤਰਾ ਦੇ ਇਤਿਹਾਸ ਦੀ ਸਮੀਖਿਆ ਕਰਦੇ ਹਨ, ਤਾਂ ਪਾਉਂਦੇ ਹਨ ਕਿ ਸੂਬੇ ਨੇ ਗਰੀਬੀ ਤੋਂ ਖੁਸ਼ਹਾਲੀ ਤੱਕ ਕਈ ਮੀਲ ਦੇ ਪੱਥਰ ਸਥਾਪਿਤ ਕੀਤੇ ਹਨ।ਹਰਿਆਣਾ ਦੇਸ਼ ਦੇ ਖੇਤਰਫੱਲ ਦਾ ਸਿਰਫ 1.34 ਫੀਸਦੀ ਅਤੇ ਆਬਾਦੀ ਦਾ 2.09 ਫੀਸਦੀ ਹੋਣ ਦੇ ਬਾਵਜੂਦ ਵੀ ਦੇਸ਼ ਦੇ ਸਕਲ ਘਰੇਲੂ ਉਤਪਾਦ ਵਿੱਚ 3.6 ਫੀਸਦੀ ਯੋਗਦਾਨ ਦੇ ਰਿਹਾ ਹੈ।

ਇਹ ਵੀ ਪੜ੍ਹੋ ਹਰਿਆਣਾ ਦੀ ਪਾਰਦਰਸ਼ੀ ਭਰਤੀ ਵਿਵਸਥਾ ਬਣੀ ਮਿਸਾਲ, ਹੁਣ ਤੱਕ 3 ਲੱਖ ਨੌਜੁਆਨਾਂ ਨੂੰ ਮਿਲਿਆ ਰੁਜ਼ਗਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰਾਜ ਦੀ ਪ੍ਰਤੀ ਵਿਅਕਤੀ ਆਮਦਨ ਵੱਡੇ ਸੂਬਿਆਂ ਵਿੱਚ ਸੱਭ ਤੋਂ ਵੱਧ ਹੈ, ਜੋ ਲਗਭਗ 3 ਲੱਖ 53 ਹਜਾਰ ਹੈ, ਜਦੋਂ ਕਿ 1966 ਵਿੱਚ ਇਹ ਸਿਰਫ 343 ਰੁਪਏ ਸੀ। 1966 ਵਿੱਚ ਰਾਜ ਦਾ ਨਿਰਯਾਤ ਸਿਰਫ 4 ਕਰੋੜ 50 ਲੱਖ ਰੁਪਏ ਸੀ, ਜੋ ਹੁਣ ਵੱਧ ਕੇ 2 ਲੱਖ 75 ਹਜਾਰ ਰੁਪਏ ਤੋਂ ਵੱਧ ਹੋ ਗਿਆ ਹੈ। ਇਸੀ ਤਰ੍ਹਾਂ ਹਰਿਆਣਾ ਪ੍ਰਤੀ ਵਿਅਕਤੀ ਜੀਐਸਟੀ ਸੰਗ੍ਰਿਹ ਵਿੱਚ ਵੱਡੇ ਸੂਬਿਆਂ ਵਿੱਚ ਵੀ ਮੋਹਰੀ ਹੈ। ਦੁਨੀਆ ਦੀ 250 ਤੋਂ ਵੱਧ ਫਾਰਚੂਨ ਕੰਪਨੀਆਂ ਦੇ ਦਫਤਰ ਹਰਿਆਣਾ ਵਿੱਚ ਸਥਿਤ ਹਨ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ 24 ਫਸਲਾਂ ਦੀ ਖਰੀਦ ਐਮਐਸਪੀ ‘ਤੇ ਕੀਤੀ ਜਾਂਦੀ ਹੈ। ਦੇਸ਼ ਵਿੱਚ ਗੰਨੇ ਦਾ ਸੱਭ ਤੋਂ ਵੱਧ ਮੁੱਲ 415 ਰੁਪਏ ਪ੍ਰਤੀ ਕੁਇੰਟਲ ਦੇਣ ਵਾਲਾ ਸੂਬਾ ਵੀ ਹਰਿਆਣਾ ਹੀ ਹੈ। ਸੂਬੇ ਵਿੱਚ 3,200 ਰੁਪਏ ਪ੍ਰਤੀ ਮਹੀਨਾ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਦਿੱਤੀ ਜਾ ਰਹੀ ਹੈ, ਜੋ ਦੇਸ਼ ਵਿੱਚ ਸੱਭ ਤੋਂ ਵੱਧ ਹੈ। ਹਰਿਆਣਾ ਦਾ ਹਰ ਜਿਲ੍ਹਾ ਕੌਮੀ ਰਾਜਮਾਰਗ ਨਾਲ ਜੁੜਿਆ ਹੈ। ਪੰਚਾਇਤੀ ਰਾਜ ਅਦਾਰਿਆਂ ਵਿੱਚ ਮਹਿਲਾਵਾਂ ਨੂੰ 50 ਫੀਸਦੀ ਪ੍ਰਤੀਨਿਧੀਤਵ ਦੇ ਕੇ ਹਰਿਆਣਾ ਦੇ ਦੇਸ਼ ਦੇ ਸਾਹਮਣੇ ਉਦਾਹਰਣ ਪੇਸ਼ ਕੀਤਾ ਹੈ। ਰਾਜਪਾਲ ਨੇ ਕਿਹਾ ਕਿ ਮਹਿਲਾਵਾਂ, ਬੱਚਿਆਂ, ਸੀਨੀਅਰ ਨਾਗਰਿਕਾਂ ਦੀ ਭਲਾਈ ਅਤੇ ਅਨੁਸੂਚਿਤ ਜਾਤੀਆਂ ਅਤੇ ਪਿਛੜਾ ਵਰਗਾਂ ਵਰਗੇ ਸਮਾਜ ਦੇ ਕਮਜੋਰ ਅਤੇ ਵਾਂਝੇ ਵਰਗਾਂ ਦੇ ਉਥਾਨ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਪਹਿਲ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਹਰਿਆਣਾ ਦੇ ਲੋਕ ਇਸ ਗੱਲ ਨਾਲ ਸਹਿਮਤ ਹੋਣਗੇ ਕਿ ਸਹੀ ਅਤੇ ਲਗਾਤਾਰ ਵਿਕਾਸ ਤਾਂਹੀ ਪ੍ਰਾਪਤ ਕੀਤਾ ਜਾ ਸਕਦਾ ਹੈ, ੧ਦੋਂ ਹਰੇਕ ਭਲਾਈਕਾਰੀ ਯੋ੧ਨਾ ਅਤੇ ਸੇਵਾ ਦਾ ਲਾਭ ਆਖੀਰੀ ਛੋਰ ‘ਤੇ ਖੜੈ ਵਿਅਕਤੀ ਤੱਕ ਪਹੁੰਚੇ ਅਤੇ ਹਰਿਆਣਾ ਸਰਕਾਰ ਵੀ ਇਹ ਯਕੀਨੀ ਕਰਨ ‘ਤੇ ਅੜੀ ਹੈ ਕਿ ਵਿਕਾਸ ਦਾ ਲਾਭ ਹਰੇਕ ਨਾਗਰਿਕ ਨੂੰ ਮਿਲੇ।ਰਾਜਪਾਲ ਨੇ ਕਿਹਾ ਕਿ ਸਮੂਹਿਕ ਯਤਨਾਂ ਵਿੱਚ ਅਸੀਂ ਸਮਾਨਤਾ, ਸਮਤਾ, ਨਿਆਂ ਅਤੇ ਵਸੂਧੇਵ ਦੇ ਆਦੇਸ਼ਾਂ ਨੂੰ ਕਾਇਮ ਰੱਖਣਗੇ ਅਤੇ ਆਪਣੇ ਹਰਿਆਣਾ ਦੇ ਮਾਣ ਨੂੰ ਹੋਰ ਵੱਧ ਉਚਾਈਆਂ ‘ਤੇ ਲੈ ਜਾਵਾਂਗੇ। ਇਸ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਨੂੰ ਹਰਿਆਣਾ ਦੀ ਆਨ-ਬਾਨ -ਸ਼ਾਨ ਦਾ ਪ੍ਰਤੀਕ ਪੱਗੜੀ ਤੇ ਕਿਸਾਨ, ਖਿਡਾਰੀ, ਮਹਿਲਾ ਸਸ਼ਕਤੀਕਰਣ ਵਿੱਚ ਰਾਜ ਦੀ ਪ੍ਰਗਤੀ ਦੇ ਪ੍ਰਤੀਕਾਂ ਨੂੰ ਦਰਸ਼ਾਉਂਦਾ ਅਨੋਖਾ ਸਮ੍ਰਿਤੀ ਚਿੰਨ੍ਹ ਅਤੇ ਸ਼ਾਲ ਭੈਂਟ ਕਰ ਸਨਮਾਨਿਤ ਕੀਤਾ। ਜਿਸ ਨੂੰ ਦੇਖ ਕੇ ਰਾਜਪਾਲ ਗਦਗਦ ਹੋ ਗਏ। ਪ੍ਰੋਗਰਾਮ ਦੌਰਾਨ ਰਾਜਪਾਲ ਨੇ 28 ਮਾਰਚ, 2025 ਨੂੰ ਅਪਣਾਏ ਗਏ ਰਾਜ ਗੀਤ ਜੈ ਜੈ ਜੈ ਹਰਿਆਣਾ, ਜੈ ਜੈ ਜੈ ਹਰਿਆਣ। ਪਾਵਨ ਧਰਤੀ ਵੇਦੋਂ ਕੀ, ਜਹਾਂ ਹੁਆ ਹਰਿਕਾ ਆਣਾ। ਦੇ ਫਿਲਮਾਂਕਨ ਦਾ ਰਿਮੋਟ ਨਾਲ ਬਟਨ ਦਬਾ ਕੇ ਉਦਘਾਟਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903304