Friday, May 15, 2026
Home Blog Page 357

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

0

👉858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Chandigarh News: Mission Employment; ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ।ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ‘ਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਥਾਂ ਅਜਿਹੇ ਕਈ ਸਮਾਗਮਾਂ ਦੀ ਗਵਾਹ ਬਣੀ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਨੌਜਵਾਨਾਂ ਨੂੰ ਤਾਂ ਦੋ ਜਾਂ ਤਿੰਨ ਨੌਕਰੀਆਂ ਵੀ ਮਿਲੀਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਕਮਾਨ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਜਿਸ ਦੇ ਚਲਦਿਆਂ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅੱਜ 858 ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਉਹ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਹੈ, ਬਲਕਿ ਉਹ ਆਪਣੀ ਯੋਗਤਾ ਨਾਲ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਬਣੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਪਾਸੇ ਵੱਲ ਧਿਆਨ ਦੇਣ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਲਈ ਆਖਦਿਆਂ ਉਨ੍ਹਾਂ ਨੂੰ ਪੂਰੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ।

ਇਹ ਵੀ ਪੜ੍ਹੋ ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਵੀ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਮੈਰਿਟ ਅਧਾਰ ‘ਤੇ ਕੀਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀਆਂ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ ਅਤੇ ਨੌਜਵਾਨਾਂ ਨੇ ਸਖ਼ਤ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਕੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇੱਕੋ ਇੱਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਸ਼ਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਿਵਸ ਹੈ ਪਰ ਕੀ ਇਹ ਸੱਚਮੁੱਚ ਖੁਸ਼ੀ ਦਾ ਪਲ ਹੈ ਕਿਉਂਕਿ ਇਸ ਦਿਨ ਸੂਬੇ ਨੂੰ ਵੱਖ ਵੱਖ ਹਿੱਸਿਆਂ ਵਿੱਚ ਵੰਡਿਆ ਗਿਆ ਸੀ।

ਇਹ ਵੀ ਪੜ੍ਹੋ Harjot Singh Bains ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਕਦੇ ਵੀ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਤਾਂ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਦੀ ਚਿੰਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਮਿਲਣ ਕਰਕੇ ਨਿਰਾਸ਼ਾ ਦੇ ਆਲਮ ਵਿੱਚ ਘਿਰੀ ਵਿਰੋਧੀ ਧਿਰ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀਆਂ ਇਹ ਘਟੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਕਿਉਂਕਿ ਸੂਬੇ ਦੇ ਲੋਕ ਉਨ੍ਹਾਂ ਦੇ ਘਟੀਆ ਹੱਥਕੰਡਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ, ਜੇਈਈ ਅਤੇ ਜੇਈਈ ਐਡਵਾਂਸਡ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਪਾਸ ਕਰਕੇ ਜ਼ਮੀਨੀ ਪੱਧਰ ‘ਤੇ ਬਦਲਾਅ ਦੇ ਯਤਨਾਂ ‘ਤੇ ਮੋਹਰ ਲਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਸੁਣਨ ਵਿੱਚ ਇਹ ਵੀ ਆਇਆ ਹੈ ਕਿ ਉਹ ਆਪਣੀਆਂ ਸਰਕਾਰੀ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ, ਪਰ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਉਨ੍ਹਾਂ ਨੂੰ ਹੁਣ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਉਕਤ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਵਿਰੋਧੀ ਰਾਜਨੀਤਿਕ ਪਾਰਟੀਆਂ ਵਿਚਕਾਰ ਨਾਪਾਕ ਗਠਜੋੜ ਦਾ ਪਰਦਾਫਾਸ਼ ਹੋਇਆ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾ ਕੇ ਮੁਲਜ਼ਮ ਲਈ ਵਿਸ਼ੇਸ਼ ਸੈੱਲਾਂ ਅਤੇ ਸਹੂਲਤਾਂ ਮੰਗਣ ਦੀ ਕੋਸ਼ਿਸ਼ ਕੀਤੀ।ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫ਼ਸੋਸ ਜਤਾਇਆ ਕਿ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਨੂੰ ਪਰਾਲੀ ਸਾੜਨ ਦੇ ਨਾਂ ‘ਤੇ ਯੋਜਨਾਬੱਧ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਅਸਲੀਅਤ ਇਸ ਤੋਂ ਕਿਤੇ ਵੱਖਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਉਣ ਵਾਲੇ ਭੁੱਲ ਜਾਂਦੇ ਹਨ ਕਿ ਹਰਿਆਣਾ ਸੂਬਾ ਪੰਜਾਬ ਅਤੇ ਰਾਸ਼ਟਰੀ ਰਾਜਧਾਨੀ ਦੇ ਵਿਚਕਾਰ ਪੈਂਦਾ ਹੈ, ਫਿਰ ਵੀ ਉਸ ‘ਤੇ ਕੋਈ ਉਂਗਲ ਨਹੀਂ ਉਠਾ ਰਿਹਾ।

ਇਹ ਵੀ ਪੜ੍ਹੋ ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਉਨ੍ਹਾਂ ਨੇ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਪੱਸ਼ਟ ਤੌਰ ‘ਤੇ ਪੁੱਛਿਆ ਕਿ ਮੌਜੂਦਾ ਸਮੇਂ ਦਿੱਲੀ ਦਾ ਏਕਿਊਆਈ ਇੰਨਾ ਮਾੜਾ ਕਿਉਂ ਹੈ, ਜਦੋਂ ਕਿ ਪੰਜਾਬ ਵਿੱਚ ਤਾਂ ਪਰਾਲੀ ਸਾੜੀ ਹੀ ਨਹੀਂ ਜਾ ਰਹੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਸਿਹਤ ਪ੍ਰਣਾਲੀ ਨੂੰ ਬਦਲਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਬਹੁ-ਕੌਮੀ ਹਸਪਤਾਲ ਚੇਨਾਂ ਤੋਂ ਰਿਸ਼ਵਤ ਅਤੇ ਸਹੂਲਤਾਂ ਮਿਲਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਨਿੱਜੀ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਉਤਸ਼ਾਹਿਤ ਕੀਤਾ ਜਿਸ ਕਾਰਨ ਸਰਕਾਰੀ ਸਹੂਲਤਾਂ ਇਨ੍ਹਾਂ ਖੇਤਰਾਂ ਵਿੱਚ ਪਛੜ ਗਈਆਂ। ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਨੂੰ ਮੁੜ ਸੁਰਜੀਤ ਕਰਨ ‘ਤੇ ਜ਼ੋਰ ਦਿੱਤਾ, ਜਿਸ ਸਦਕਾ ਇਨ੍ਹਾਂ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੇਖੇ ਜਾ ਸਕਦੇ ਹਨ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੋਦੀ ਦੀ ਗਾਰੰਟੀ ਅਤੇ ਨਾਇਬ ਦੇ ਸੰਕਲਪਾਂ ਨਾਲ ਸਾਕਾਰ ਹੋ ਰਿਹਾ ਮਹਿਲਾ ਸਸ਼ਕਤੀਕਰਣ ਦਾ ਸਪਨਾ ਹਰਿਆਣਾ ਦਿਵਸ ‘ਤੇ ਸੂਬੇ ਦੀ ਮਹਿਲਾਵਾਂ ਨੂੰ ਮਿਲੀ ਵੱਡੀ ਸੌਗਾਤ

0

Haryana News:ਹਰਿਆਣਾ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਅੱਜ ਸੂਬੇ ਦੀ ਮਹਿਲਾਵਾਂ ਨੂੰ ਆਤਮਨਿਰਭਰਤਾ ਅਤੇ ਆਰਥਕ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇੱਕ ਹੋਰ ਵੱਡੀ ਸੌਗਾਤ ਮਿਲੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਦੀਨ ਦਿਆਲ ਲਾਡੋ ਲਕਛਮੀ ਯੋਜਨਾ ਤਹਿਤ ਯੋਗ 5,22,162 ਮਹਿਲਾ ਲਾਭਕਾਰਾਂ ਨੂੰ 2100-2100 ਰੁਪਏ ਦੀ ਰਕਮ ਜਾਰੀ ਕੀਤੀ। ਇੰਨ੍ਹਾਂ ਮਹਿਲਾਵਾਂ ਨੂੰ 109 ਕਰੋੜ 65 ਲੱਖ 40 ਹਜਾਰ 200 ਰੁਪਏ ਦਾ ਲਾਭ ਮਿਲਿਆ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਗਾਰੰਟੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸੰਕਲਪ ਸੂਬੇ ਵਿੱਚ ਬਦਲਾਅ ਦੀ ਨਵੀਂ ਕਹਾਣੀ ਲਿਖ ਰਹੇ ਹਨ। ਇਸੀ ਲੜੀ ਵਿੱਚ ਮਹਿਲਾ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇਹ ਪਹਿਲ ਸਿਰਫ ਇੱਕ ਯੋਜਨਾ ਨਹੀਂ, ਸਗੋ ਡਬਲ ਇੰਜਨ ਸਰਕਾਰ ਦੀ ਸਪਸ਼ਟ ਨੀਤੀ ਅਤੇ ਸਾਫ ਨੀਅਤ ਦੀ ਇੱਕ ਝਲਕ ਹੈ।ਮੁੰਖ ਮੰਤਰੀ ਅੱਜ ਇੱਥੇ ਹਰਿਆਣਾ ਦਿਵਸ ਮੌਕੇ ‘ਤੇ ਆਯੋਜਿਤ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਬਮਾ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਵੀ ਮੌਜੂਦ ਰਹੇ। ਇਸ ਮੌਕੇ ‘ਤੇ ਮੁੱਖ ਮੰਤਰੀ ਅਤੇ ਹੋਰ ਮਹਿਮਾਨਾਂ ਨੇ ਦੀਨ ਦਿਆਲ ਲਾਡੋ ਲਕਛਮੀ ਯੋਜਨਾ ਦੇ ਤਹਿਤ 21 ਮਹਿਲਾ ਲਾਭਕਾਰਾਂ ਨੂੰ ਪ੍ਰਤੀਕਾਤਮਕ ਰੂਪ ਨਾਲ ਚੈਕ ਵੰਡੇ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਡਿਤ ਦੀਨ ਦਿਆਲ ਉਪਾਧਿਆਏ ੧ੀ ਦੇ 109ਵੇਂ ਜਨਮਦਿਨ ਮੌਕੇ ‘ਤੇ 25 ਸਤੰਬਰ ਨੂੰ ਦੀਨ ਦਿਆਲ ਲਾਡੋ ਲਕਛਮੀ ਐਪ ਦਾ ਉਦਘਾਟਨ ਕੀਤਾ ਗਿਆ ਸੀ। ਇਸ ਐਪ ‘ਤੇ 31 ਅਕਤੂਬਰ, 2025 ਦੀ ਅੱਧੀ ਰਾਤ ਤੱਕ ਕੁੱਲ 6,97,697 ਮਹਿਲਾਵਾਂ ਨੇ ਸਫਲਤਾਪੂਰਵਕ ਬਿਨੈ ਕੀਤਾ, ਜਿਨ੍ਹਾਂ ਵਿੱਚੋਂ 6,51,529 ਵਿਆਹੇ ਅਤੇ 46,168 ਅਣਵਿਆਹੇ ਹਨ।

ਇਹ ਵੀ ਪੜ੍ਹੋ  ਹਰਿਆਣਾ ਦੀ ਪਾਰਦਰਸ਼ੀ ਭਰਤੀ ਵਿਵਸਥਾ ਬਣੀ ਮਿਸਾਲ, ਹੁਣ ਤੱਕ 3 ਲੱਖ ਨੌਜੁਆਨਾਂ ਨੂੰ ਮਿਲਿਆ ਰੁਜ਼ਗਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

30 ਅਕਤੂਬਰ ਦੀ ਅੱਧੀ ਰਾਤ ਤੋਂ 31 ਅਕਤੂਬਰ ਦੀ ਅੱਧੀ ਰਾਤ ਤੱਕ ਦੀ 24 ਘੰਟੇ ਦੇ ਸਮੇਂ ਵਿੱਚ ਹੀ ਲਗਭਗ 37,735 ਨਵੇਂ ਬਿਨੈ ਪ੍ਰਾਪਤ ਹੋਏ ਸਨ, ਜੋ ਇਸ ਯੋਜਨਾ ਦੀ ਲਗਾਤਾਰ ਵੱਧਦੀ ਪ੍ਰਸਿੱਦੀ ਅਤੇ ਜਨ-ਮੰਜੂਰੀ ਦਾ ਸਪਸ਼ਟ ਪ੍ਰਮਾਣ ਹੈ।ਉਨ੍ਹਾਂ ਨੇ ਕਿਹਾ ਕਿ ਇਸ ਯੋ੧ਨਾ ਦਾ ਲਾਭ 23 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਉਹ ਸਾਰੀ ਮਹਿਲਾਵਾਂ ਲੈ ਸਕਦੀਆਂ ਹਨ, ਜਿਨ੍ਹਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ ਇੱਕ ਲੱਖ ਰੁਪਏ ਤੋਂ ਘੱਟ ਹੈ। ਇਸ ਯੋਜਨਾ ਦਾ ਵਿਸ਼ੇਸ਼ ਪਹਿਲੂ ਇਹ ਹੈ ਕਿ ਪਰਿਵਾਰ ਦੀ ਸਾਰੀ ਯੋਗ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਸ ਯੋਜਨਾ ਦਾ ਲਾਭ ਪਾਉਣ ਲਈ ਬਿਨੈ ਪ੍ਰਕ੍ਰਿਆ ਪੂਰੀ ਤਰ੍ਹਾ ਪਾਰਦਰਸ਼ੀ ਅਤੇ ਆਨਲਾਇਨ ਹੈ। ਬਿਨੈ ਲਾਡੋ ਲਕਛਮੀ ਮੋਬਾਇਲ ਐਪ ਰਾਹੀਂ ਕਿਸੇ ਵੀ ਸਥਾਨ ਤੋਂ ਕਿਸੇ ਵੀ ਸਮੇਂ ਸਰਲਤਾ ਨਾਲ ਕੀਤਾ ਜਾ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਬਿਨੈ ਪੂਰਾ ਹੁੰਦੇ ਹੀ 24 ਤੋਂ 48 ਘੰਟੇ ਦੇ ਸਮੇਂ ਵਿੱਚ ਸਾਰੀ ਤਸਦੀਕ ਪ੍ਰਕ੍ਰਿਆ ਪੂਰੀ ਕਰ ਲਈ ਜਾਂਦੀ ਹੈ ਅਤੇ ਯੋਗ ਪਾਈ ਗਈਆਂ ਮਹਿਲਾਵਾਂ ਨੂੰ ਐਸਐਮਅੇਸ ਵੱਲੋਂ ਸੂਚਿਤ ਕਰ ਦਿੱਤਾ ਜਾਂਦਾ ਹੈ। ਇਸ ਐਸਐਮਐਸ ਵਿੱਚ ਉਨ੍ਹਾਂ ਤੋਂ ਬਿਨੈ ਬੇਨਤੀ ਕੀਤੀ ਜਾਂਦੀ ਹੈ ਕਿ ਤੁਸੀਂ ਬਿਨੈ ਦੇ ਆਖੀਰੀ ਪੜਾਅ ਵਿੱਚ ਇਸੀ ਐਪ ‘ਤੇ ਮੁੜ ਜਾ ਕੇ ਆਪਣਾ ਲਾਇਵ ਫੋਟੋ ਖਿੱਚ ਕੇ ਅਪਲੋਡ ਕਰਨ।ਇਸ ਨਾਲ ਅਗਲੇ ਹੀ ਲੰਮ੍ਹੇ ਆਧਾਰ ਡੇਟਾਬੇਸ ਰਾਹੀਂ ਈ-ਕੇਵਾਈਸੀ ਹੋ ਜਾਂਦੀ ਹੈ ਅਤੇ ਅਜਿਹਾ ਹੁੰਦੇ ਹੀ ਸੇਵਾ ਵਿਭਾਗ ਇਸ ਯੋਜਨਾ ਦੀ ਆਈਡੀ ੧ਾਰੀ ਕਰ ਦਿੰਦਾ ਹੈ।ਉਨ੍ਹਾਂ ਨੇ ਕਿਹਾ ਕਿ ਪਿਛਡੀ ਰਾਤ 12 ਵਜੇ ਤੱਕ ਸਫਲਤਾਪੂਰਵਕ ਬਿਨੈ ਕਰਨ ਵਾਲੀ ਮਹਿਲਾਵਾਂ ਦੀ ਜੋ ਗਿਣਤੀ 6,97,697 ਵਿੱਚੋਂ 5,22,162 ਮਹਿਲਾਵਾਂ ਉਦੋਂ ਤੱਕ ੧ਾਂਚ ਬਾਅਦ ਯੋਗ ਪਾਈਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਵਧਾਈ ਐਸਐਮਐਸ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ  Bathinda Police ਵੱਲੋਂ 32 ਬੋਰ ਦੇ ਪਿਸਤੌਲ ਸਮੇਤ ‘ਸੱਪ’ ਗ੍ਰਿਫਤਾਰ!

ਉਨ੍ਹਾਂ ਵਿੱਚੋਂ ਉਸ ਸਮੇਂ ਤੱਕ 3,96,983 ਯੋਗ ਮਹਿਲਾਵਾਂ ਨੇ ਆਧਾਰ ਕੇਵਾਈਸੀ ਦਾ ਆਖੀਰੀ ਪੜਾਅ ਵੀ ਪੂਰਾ ਕਰ ਲਿਆ ਸੀ ਅਤੇ ਬਾਕੀ 1,75,179 ਮਹਿਲਾਵਾਂ ਦੇ ਬਿਨਿਆਂ ਵਿੱਚ ਇਹ ਉਸ ਸਮੇਂ ਤੱਕ ਪੈਂਡਿੰਗ ਸੀ। ਇਸ ਤਰ੍ਹਾ, ਅੱਜ ਇਸ ਯੋਜਨਾ ਤਹਿਤ 5,22,162 ਯੋਗ ਭੈਣ-ਕੁੜੀਆਂ ਨੂੰ 2100-2100 ਰੁਪਏ ਦੀ ਆਰਥਕ ਸਹਾਇਤਾ ਸਿੱਧੇ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ। ਮੁੱਖ ਮੰਤਰੀ ਨੇ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦਾ ਆਧਾਰ ਕੇਵਾਈਸੀ ਦਾ ਆਖੀਰੀ ਪੜਾਅ ਹੁਣ ਵੀ ਬਕਾਇਆ ਹੈ, ਉਹ ਜਲਦੀ ਤੋਂ ਜਲਦੀ ਪੂਰਾ ਕਰ ਲੈਣ। ਇਸ ਪੜਾਅ ਦੇ ਪੂਰਾ ਹੁੰਦੇ ਹੀ ਉਨ੍ਹਾਂ ਦੇ ਖਾਤੇ ਵਿੱਚ ਰਕਮ ਤੁਰੰਤ ਪਹੁੰਚ ਜਾਵੇਗੀ।ਇਸ ਮੌਕੇ ‘ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ ਅਨੁਪਮਾ, ਸੂਚਨਾ, ਜਨ ਸੰਪਰਕ ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਮਕਰੰਦ ਪਾਂਡੂਰੰਗ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਅਤੇ ਮਾਲ ਅਤੇ ਆਪਦਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਯੱਸ਼ਪਾਲ, ਸੇਵਾ ਵਿਭਾਗ ਦੇ ਨਿਦੇਸ਼ਕ ਸ੍ਰੀ ਪ੍ਰਸ਼ਾਂਤ ਪੰਵਾਰ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਭਗਵੰਤ ਸਿੰਘ ਮਾਨ

0

👉ਪੰਜਾਬ ਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਗੁਮਰਾਹਕੁੰਨ ਪ੍ਰਚਾਰ ਵਿੱਚ ਉਲਝੀ
👉ਭਾਜਪਾ ਕੈਪਟਨ ਤੋਂ ਪੁੱਛੇ ਕਿ ਕੀ ਅਰੂਸਾ ਇਸੇ ‘ਸ਼ੀਸ਼ ਮਹਿਲ’ ਵਿੱਚ ਰਹਿੰਦੀ ਸੀ

Punjab News: ਬੇਬੁਨਿਆਦ ਪ੍ਰਚਾਰ ਨਾਲ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾ ਪਾਰਟੀ ਦੇ ਆਗੂਆਂ ਨੂੰ ‘ਸ਼ੀਸ਼ ਮਹਿਲ’ ਬਾਰੇ ਆਪਣੇ ਦਾਅਵਿਆਂ ਨੂੰ ਪ੍ਰਮਾਣਿਤ ਸਬੂਤਾਂ ਨਾਲ ਸਾਬਤ ਕਰਨ ਦੀ ਚੁਣੌਤੀ ਦਿੱਤੀ।ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਦੇਸ਼ ਭਰ ਵਿੱਚ ਖਾਸ ਕਰ ਕੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਵਧ ਰਹੇ ਅਧਾਰ ਤੋਂ ਹੈਰਾਨ ਹੈ, ਜਿਸ ਕਾਰਨ ਉਹ ਅਜਿਹੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਰੁੱਧ ਕੋਈ ਵੀ ਠੋਸ ਮੁੱਦਾ ਨਾ ਹੋਣ ਕਰ ਕੇ ਭਾਜਪਾ ਜ਼ਹਿਰ ਉਗਲ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਕੋਲ ਸੂਬੇ ਲਈ ਕੋਈ ਰੋਡਮੈਪ ਨਹੀਂ ਹੈ, ਜਿਸ ਕਰ ਕੇ ਇਹ ਪਾਰਟੀ ਸੂਬਾ ਸਰਕਾਰ ਨੂੰ ਬਦਨਾਮ ਕਰਨ ਲਈ ਤੋੜ-ਮਰੋੜ ਕੇ ਪੇਸ਼ ਕੀਤੇ ਵੀਡੀਓਜ਼ ਅਤੇ ਅਜਿਹੇ ਬੇਤੁਕੇ ਦਾਅਵਿਆਂ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਕਮਾਨ ਸੰਭਾਲੀ ਹੈ, ਚੰਡੀਗੜ੍ਹ ਵਿੱਚ ਕੋਠੀ ਨੰਬਰ 45 ਮੁੱਖ ਮੰਤਰੀ ਦਾ ਸਰਕਾਰੀ ਨਿਵਾਸ ਹੈ, ਜਦੋਂ ਕਿ ਕੋਠੀ ਨੰਬਰ 50 ਉਨ੍ਹਾਂ ਦਾ ਗੈਸਟ ਹਾਊਸ/ਕੈਂਪ ਆਫਿਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਰ ਵਿੱਚ ਕਈ ਮਹੱਤਵਪੂਰਨ ਮੀਟਿੰਗਾਂ ਹੁੰਦੀਆਂ ਹਨ ਅਤੇ ਸੂਬੇ ਵਿੱਚ ਆਉਣ ਵਾਲੇ ਪਤਵੰਤਿਆਂ ਨੂੰ ਵੀ ਇਸ ਘਰ ਵਿੱਚ ਠਹਿਰਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਘਰ ਕਿਸੇ ਨੂੰ ਅਲਾਟ ਨਹੀਂ ਕੀਤਾ ਗਿਆ ਹੈ ਅਤੇ ਇਸ ਨੂੰ ਸਿਰਫ਼ ਖਾਸ ਮਹਿਮਾਨਾਂ ਲਈ ਕੈਂਪ ਹਾਊਸ-ਕਮ-ਰੈਸਟ ਹਾਊਸ ਵਜੋਂ ਵਰਤਿਆ ਜਾਂਦਾ ਹੈ।

ਇਹ ਵੀ ਪੜ੍ਹੋ Harjot Singh Bains ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੀਸ਼ ਮਹਿਲ ਨਹੀਂ ਹਨ, ਸਗੋਂ ਉਹ ਰਿਹਾਇਸ਼ਾਂ ਹਨ, ਜਿਨ੍ਹਾਂ ਦੀ ਵਰਤੋਂ ਪੰਜਾਬੀਆਂ ਦੁਆਰਾ ਚੁਣੇ ਗਏ ਆਮ ਆਗੂਆਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਮਹਿਲ ਹਨ, ਉਹ ਹੁਣ ਭਾਜਪਾ ਨਾਲ ਜਾ ਰਲੇ ਹਨ ਅਤੇ ਉਹ ਕਦੇ ਵੀ ਇਨ੍ਹਾਂ ਸਰਕਾਰੀ ਕੋਠੀਆਂ ਵਿੱਚ ਨਹੀਂ ਰਹੇ, ਬਲਕਿ ਇਹ ਕੋਠੀਆਂ ਉਨ੍ਹਾਂ ਦੇ ਸਟਾਫ਼ ਅਤੇ ਨਜ਼ਦੀਕੀਆਂ ਨੇ ਮੱਲੀਆਂ ਹੋਈਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਭਾਜਪਾ ਆਗੂਆਂ ਅਤੇ ਸੁਖਬੀਰ ਸਿੰਘ ਬਾਦਲ ਵਰਗੇ ਭਗਵਾ ਪਾਰਟੀ ਦੇ ਪੁਰਾਣੇ ਦੋਸਤਾਂ ਨੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰ ਕੇ ਵੱਡੇ-ਵੱਡੇ ਮਹਿਲ ਬਣਾਏ ਹਨ ਪਰ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਬਾਰੇ ਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ।

ਇਹ ਵੀ ਪੜ੍ਹੋ 4 ਨੂੰ ਮਿਲੇਗਾ ਬਠਿੰਡਾ ਨੂੰ ਨਵਾਂ ਸੀਨੀ ਡਿਪਟੀ ਮੇਅਰ, ਸ਼ਾਮ ਲਾਲ ਜੈਨ ਦੇ ਸਿਰ ਤਾਜ਼ ਸਜਣ ਦੀ ਚਰਚਾ

ਭਾਜਪਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਭਗਵਾ ਪਾਰਟੀ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ ਵਿਖੇ ਇੱਕ ਘਰ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ, ਜੋ ਕਦੇ ਉਨ੍ਹਾਂ ਦੇ ਚਾਚਾ ਤੇਜ ਪ੍ਰਕਾਸ਼ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਈ ਵਾਰ ਯਾਦ ਦਿਵਾਉਣ ਦੇ ਬਾਵਜੂਦ ਪੰਜਾਬ ਦੇ ਰਾਜਪਾਲ ਨੇ ਭਾਜਪਾ ਆਗੂ ਤੋਂ ਇਸ ਸ਼ੀਸ਼ ਮਹਿਲ ਨੂੰ ਖਾਲੀ ਕਰਵਾਉਣ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

0

👉ਵਿਦੇਸ਼ੀ ਕੱਟੜਪੰਥੀ ਗੈਂਗਸਟਰਾਂ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਨਿਰਦੇਸ਼ਾਂ ਤੇ ਕੰਮ ਕਰਦੇ ਸਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ: ਡੀਜੀਪੀ ਗੌਰਵ ਯਾਦਵ
👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ : ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ

Gurdaspur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੋਟਲਾ ਸੁਲਤਾਨ ਸਿੰਘ ਦੇ ਰਹਿਣ ਵਾਲੇ ਨਿਤੀਸ਼ ਸਿੰਘ ਅਤੇ ਗੁਰਦਾਸਪੁਰ ਦੇ ਦਿਓਲ ਦੇ ਰਹਿਣ ਵਾਲੇ ਕਰਨ ਮਸੀਹ ਉਰਫ਼ ਅਜੇ ਉਰਫ਼ ਅੱਜੂ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਜਾਣਕਾਰੀ ਅਨੁਸਾਰ, 22 ਸਤੰਬਰ, 2025 ਨੂੰ ਦੋ ਬਾਈਕ ਸਵਾਰ ਵਿਅਕਤੀਆਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ `ਤੇ ਗੋਲੀਬਾਰੀ ਕੀਤੀ ਅਤੇ ਉਸਨੂੰ ਫੱਟੜ ਕਰ ਦਿੱਤਾ। ਇਸੇ ਤਰ੍ਹਾਂ 15 ਅਕਤੂਬਰ, 2025 ਨੂੰ ਦੋ ਬਾਈਕ ਸਵਾਰਾਂ ਨੇ ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਗੋਲੀਬਾਰੀ ਕੀਤੀ ਸੀ। ਦੋਵਾਂ ਕੇਸਾਂ ਵਿੱਚ ਪੀੜਤਾਂ ਨੂੰ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਜੁੜੇ ਵਿਦੇਸ਼ੀ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਨਿਰਦੇਸ਼ਾਂ ਤੇ ਕੰਮ ਕਰਦੇ ਸਨ।

ਇਹ ਵੀ ਪੜ੍ਹੋ Bathinda Police ਵੱਲੋਂ 32 ਬੋਰ ਦੇ ਪਿਸਤੌਲ ਸਮੇਤ ‘ਸੱਪ’ ਗ੍ਰਿਫਤਾਰ!

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਦੋਵੇਂ ਮੁਲਜ਼ਮ ਇੱਕ ਮੈਡੀਕਲ ਸਟੋਰ ਅਤੇ ਇੱਕ ਹਸਪਤਾਲ ਦੇ ਮਾਲਕ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਗੋਲੀਬਾਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦਿਆਂ ਐਸਐਸਪੀ ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਗੁਰਦਾਸਪੁਰ ਤੋਂ ਪੁਲਿਸ ਟੀਮਾਂ ਨੇ ਕਲਾਨੌਰ ਦੇ ਪਿੰਡ ਉੱਪਲ ਦੇ ਟੀ-ਪੁਆਇੰਟ ਤੋਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ।

ਇਹ ਵੀ ਪੜ੍ਹੋ Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਪੁਲਿਸ ਟੀਮਾਂ ਦੀ ਅਗਵਾਈ ਡੀਐਸਪੀ ਕਲਾਨੌਰ ਗੁਰਵਿੰਦਰ ਸਿੰਘ ਚੰਦੀ, ਇੰਚਾਰਜ ਵਿਸ਼ੇਸ਼ ਟੀਮ ਗੁਰਦਾਸਪੁਰ ਐਸ.ਆਈ. ਗੁਰਵਿੰਦਰ ਸਿੰਘ ਅਤੇ ਐਸ.ਐਚ.ਓ. ਕਲਾਨੌਰ ਇੰਸਪੈਕਟਰ ਜਤਿੰਦਰ ਸਿੰਘ ਕਰ ਰਹੇ ਸਨ।ਡੀਆਈਜੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪੁਲਿਸ ਟੀਮਾਂ ਗੁਰਲਾਲ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕਰ ਰਹੀਆਂ ਹਨ ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ।ਇਸ ਸਬੰਧ ਵਿੱਚ, ਐਫਆਈਆਰ ਨੰਬਰ 150 ਮਿਤੀ 16.10.25 ਨੂੰ ਬੀਐਨਐਸ ਦੀ ਧਾਰਾ 308(4), 324(4) ਅਤੇ 3(5) ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਥਾਣਾ ਕਲਾਨੌਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦਿਵਸ ‘ਤੇ ਦਿੱਤੀ ਵੱਡੀ ਸੌਗਾਤ;ਪੂਰੇ ਸੂਬੇ ਵਿੱਚ ਪੇਪਰਲੈਸ ਰਜਿਸਟਰੀ ਪ੍ਰਣਾਲੀ ਦੀ ਸ਼ੁਰੂਆਤ

0

Haryana News:ਹਰਿਆਣਾ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਨੂੰ ਇੱਕ ਹੋਰ ਸੌਗਾਤ ਦਿੱਤੀ ਹੈ। ਸੂਬਾ ਸਰਕਾਰ ਨੇ ਹਰਿਆਣਾ ਨੂੰ ਡਿਜੀਟਲ ਗਵਰਨੈਂਸ ਦੀ ਦਿਸ਼ਾ ਵਿੱਚ ਇੱਕ ਹੋਰ ਇਤਿਹਾਸਕ ਕਦਮ ਵੱਲ ਅਗਰਸਰ ਕਰਦੇ ਹੋਏ ਮੁੱਖ ਮੰਤਰੀ ਪੂਰੇ ਸੂਬੇ ਵਿੱਚ ਪੇਪਰਲੈਸ ਰਜਿਸਟਰੀ ਪ੍ਰਣਾਲੀ ਲਾਗੂ ਕੀਤੀ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਨਿਵਾਸ ‘ਤੇ ਆਯੋਜਿਤ ਇੱਕ ਪ੍ਰੈਸ ਕਾਨਫ੍ਰੈਂਸ ਦੌਰਾਨ ਬਟਨ ਦਬਾ ਕੇ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਹੈ। ਮੁੱਖ ਮੰਤਰੀ ਨੇ ਦਸਿਆ ਕਿ 29 ਸਤੰਬਰ ਨੂੰ ਕੁਰੂਕਸ਼ੇਤਰ ਜਿਲ੍ਹਾ ਦੀ ਲਾਡਵਾ ਤਹਿਸੀਲ ਤੋਂ ਇਸ ਪਹਿਲ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਹੁਣ ਪੂਰੇ ਸੂਬੇ ਵਿੱਚ ਵਿਸਤਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਜਾਗੋ ਮੌਕੇ ਹਵਾਈ ਫ਼ਾਈਰ ਕਰਕੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾਉਣੀ ਪਈ ਮਹਿੰਗੀ; ਗ੍ਰਿਫਤਾਰ, ਲਾਇਸੰਸ ਹੋਣਗੇ ਕੈਂਸਲ

ਉਨ੍ਹਾਂ ਨੇ ਕਿਹਾ ਕਿ 29 ਸਤੰਬਰ ਤੋਂ 31 ਅਕਤੂਬਰ, 2025 ਤੱਕ ਕੁੱਲ 917 ਪੇਪਰਲੈਸ ਰਜਿਸਟਰੀ ਸਫਲਤਾਪੂਰਵਕ ਕੀਤੀਆਂ ਜਾ ਚੁੱਕੀਆਂ ਹਨ, ਜੋ ਇਸ ਵਿਵਸਥਾ ਦੀ ਸਫਲਤਾ ਦਾ ਨਤੀਜਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਪ੍ਰਣਾਲੀ ਨਾਲ ਦਿਹਾਕਿਆਂ ਪੁਰਾਣੀ ਮੁਸ਼ਕਲ ਰਜਿਸਟਰੀ ਪ੍ਰਕ੍ਰਿਆ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਹੁਣ ਰਜਿਸਟਰੀ ਕੰਮਾਂ ਵਿੱਚ ਗੈਰ-ਜਰੂਰੀ ਦੇਰੀ ਦੀ ਸਮਸਿਆ ਖਤਮ ਹੋ ਜਾਵੇਗੀ। ਨਾਗਰਿਕ ਹੁਣ ਆਪਣੇ ਘਰ ਬੈਠੇ ਹੀ ਵੱਧ ਤੋਂ ਵੱਧ ਪ੍ਰਕ੍ਰਿਆ ਪੂਰੀ ਕਰ ਸਕਣਗੇ। ਸਿਰਫ ਇੱਕ ਵਾਰ ਫੋਟੋ ਖਿਚਵਾਉਣ ਲਈ ਸਬੰਧਿਤ ਤਹਿਸੀਲ ਵਿੱਚ ਜਾਣਾ ਜਰੂਰੀ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਇਹ ਪਹਿਲ ਨਾ ਸਿਰਫ ਪਾਰਦਰਸ਼ਿਤਾ ਅਤੇ ਸੁਸਾਸ਼ਨ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਕਦਮ ਹੈ, ਸਗੋ ਇਸ ਨਾਲ ਸੂਬੇ ਦੀ ਜਨਤਾ ਨੂੰ ਮੌਜੂਦਾ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ  Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਉਨ੍ਹਾਂ ਨੇ ਇਹ ਵੀ ਜੋੜਿਆ ਕਿ ਪੇਪਰਲੈਸ ਰਜਿਸਟਰੀ ਨਾਲ ਸਮੇਂ ਅਤੇ ਸਰੋਤਾਂ ਦੀ ਬਚੱਤ ਹੋਵੇਗੀ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾਵਾਂ ‘ਤੇ ਰੋਕ ਲੱਗੇਗੀ।ਇਸ ਦੌਰਾਨ ਸੈਰ-ਸਪਾਟਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ, ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਅੰਤੋਂਦੇਯ ਵਿਭਾਗ ਦੀ ਵਧੀਕ ਮੁੱਖ ਸਕੱਤਰ ਜੀ ਅਨੂਪਮਾ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ, ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਯਸ਼ਪਾਲ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

0

SAS Nagar News:ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵੱਲੋਂ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਲਗਾਏ ਜਾ ਰਹੇ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਖੇਤਰ ਅਤੇ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਵੱਲੋਂ ਆਮ ਜਨਤਾ ਅਤੇ ਹੋਰ ਭਾਗੀਦਾਰਾਂ ਜਿਵੇਂ ਡਿਵੈਲਪਰਾਂ, ਪ੍ਰਮੋਟਰਾਂ ਆਦਿ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਇਹ ਦੋ ਦਿਨਾ ਕੈਂਪ ਉਲੀਕਿਆ ਗਿਆ ਹੈ।

ਇਹ ਵੀ ਪੜ੍ਹੋ  Harjot Singh Bains ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਿਪਟਾਏ ਗਏ ਕੁੱਲ 864 ਕੇਸਾਂ ਵਿੱਚ ਸਿਟੀਜ਼ਨ ਸਰਵਿਸਿਜ਼ ਦੇ 618 ਕੇਸ, ਲੈਟਰ ਆਫ ਇੰਟੈਂਟ ਦੇ 4, ਪ੍ਰਮੋਟਰ ਲਾਇਸੈਂਸ ਰਿਨਿਊਲ ਦੇ 2, ਜ਼ੋਨਿੰਗ ਪਲਾਨ ਦੇ 2, ਪ੍ਰਾਜੈਕਟ ਲਾਇਸੈਂਸ/ਲੇਅ-ਆਊਟ ਪਲਾਟ ਦੇ 3, ਆਰਕੀਟੈਕਚਰਲ ਕੰਟਰੋਲ ਦੇ 2, ਅਸਟੇਟ ਏਜੰਟ ਸਰਟੀਫਿਕੇਟ ਦੇ 8, ਪ੍ਰਮੋਟਰ ਲਾਇਸੈਂਸ ਦੇ 7, ਬਿਲਡਿੰਗ ਪਲਾਨ ਦੇ 92, ਡਿਮਾਰਕੇਸ਼ਨ ਸਰਟੀਫੀਕੇਟ ਦੇ 11, ਡੀਪੀਸੀ ਦੇ 30, ਕੰਪਲੀਸ਼ਨ ਸਰਟੀਫਿਕੇਟ ਦੇ 84 ਅਤੇ ਕਨਵੇਅੰਸ ਡੀਡ ਦਾ 1 ਕੇਸ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮਕਾਨ ਉਸਾਰੀ ਵਿਭਾਗ ਵੱਲੋਂ ਆਮ ਜਨਤਾ ਅਤੇ ਕਾਲੋਨਾਈਜ਼ਰਾਂ, ਪ੍ਰਮੋਟਰਾਂ ਅਤੇ ਡਿਵੈਲਪਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਕਿਰਿਆ ਨੂੰ ਸਰਲ ਕੀਤਾ ਗਿਆ ਹੈ, ਜਿਸ ਨਾਲ ਸੇਵਾਵਾਂ ਦੀ ਡਿਲੀਵਰੀ ਵਿੱਚ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਮਾਂ ਦਾ ਸਮੇਂ-ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਤਰੀਕੇ ਨਾਲ ਨਿਪਟਾਰਾ ਕਰਨਾ ਪੰਜਾਬ ਸਰਕਾਰ ਦਾ ਉਦੇਸ਼ ਹੈ ਅਤੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਸਬੰਧੀ ਸਪੱਸ਼ਟ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਅੱਜ ਕੈਂਪ ਦੀ ਕਾਰਵਾਈ ਦੌਰਾਨ ਸ੍ਰੀ ਵਿਕਾਸ ਗਰਗ, ਪ੍ਰਮੁੱਖ ਸਕੱਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸਬੰਧਤ ਵਿਅਕਤੀਆਂ ਅਤੇ ਕੰਪਨੀਆਂ ਨੂੰ ਬਿਲਡਿੰਗ ਪਲਾਨ, ਲੇਅ-ਆਊਟ ਪਲਾਨ, ਐਲ.ਓ.ਆਈ, ਅਸਟੇਟ ਏਜੰਟ ਅਤੇ ਪ੍ਰਮੋਟਰ ਰਜਿਸ਼ਟ੍ਰੇਸ਼ਨ ਦੇ ਸਰਟੀਕਿਫਕੇਟ ਸੌਂਪੇ ਗਏ ਜਦਕਿ ਮੈਡਮ ਸ਼ਾਕਸੀ ਸਾਹਨੀ, ਮੁੱਖ ਪ੍ਰਸ਼ਾਸਕ, ਗਮਾਡਾ ਨੇ ਕੈਂਪ ਵਿੱਚ ਆਈ ਜਨਤਾ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਲੰਬਿਤ ਅਰਜ਼ੀਆਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ।ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ, ਸ੍ਰੀ ਹਰਦੀਪ ਸਿੰਘ, ਅਸਟੇਟ ਅਫਸਰ (ਹਾਊਸਿੰਗ)-ਕਮ-ਭੌਂ ਪ੍ਰਾਪਤੀ ਕੂਲੈਕਟਰ, ਸ੍ਰੀ ਰਵਿੰਦਰ ਸਿੰਘ, ਅਸਟੇਟ ਅਫ਼ਸਰ (ਪਲਾਟ) ਅਤੇ ਹੋਰ ਅਧਿਕਾਰੀ ਕੈਂਪ ਵਿੱਚ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਦੀ ਪਾਰਦਰਸ਼ੀ ਭਰਤੀ ਵਿਵਸਥਾ ਬਣੀ ਮਿਸਾਲ, ਹੁਣ ਤੱਕ 3 ਲੱਖ ਨੌਜੁਆਨਾਂ ਨੂੰ ਮਿਲਿਆ ਰੁਜ਼ਗਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਨੌਜੁਆਨਾਂ ਦੇ ਰੁਜ਼ਗਾਰ ਸ੍ਰਿਜਨ ਵਿੱਚ ਵਿਲੱਖਣ ਪ੍ਰਗਤੀ ਹਾਸਲ ਕਰਦੇ ਹੋਏ ਬੀਤੇ 11 ਸਾਲਾਂ ਦੇ ਕਾਰਜਕਾਲ ਵਿੱਚ 3 ਲੱਖ ਨੌਜੁਆਨਾਂ ਨੂੰ ਪੂਰੀ ਪਾਰਦਰਸ਼ਿਤਾ ਦੇ ਆਧਾਰ ‘ਤੇ ਸਰਕਾਰੀ ਸੇਵਾਵਾਂ ਵਿੱਚ ਨਿਯੁਕਤੀ ਦਾ ਮੌਕਾ ਪ੍ਰਦਾਨ ਕੀਤਾ ਹੈ। ਇੰਨ੍ਹਾਂ ਵਿੱਚੋਂ 1,80,000 ਨੌਜੁਆਨਾਂ ਨੂੰ ਨਿਯਮਤ ਸਰਕਾਰੀ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ 1,20,000 ਨੌਜੁਆਨਾਂ ਨੂੰ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਰਾਹੀਂ ਰੁਜ਼ਗਾਰ ਉਪਲਬਧ ਕਰਾਇਆ ਗਿਆ ਹੈ। ਮੁੱਖ ਮੰਤਰੀ ਨੈ ਕਿਹਾ ਕਿ ਕੌਸ਼ਲ ਰੁਜ਼ਗਾਰ ਨਿਗਮ ਨਾਲ ਜੁੜੇ ਕਰਮਚਾਰੀਆਂ ਨੂੰ ਨਾ ਸਿਰਫ ਰੁਜ਼ਗਾਰ ਉਪਲਬਧ ਹੋਇਆ ਹੈ, ਸਗੋ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਵੀ ਯਕੀਨੀ ਕੀਤੀ ਗਈ ਹੈ। ਪਾਰਦਰਸ਼ਿਤਾ ਦੇ ਆਧਾਰ ‘ਤੇ ਇਹ ਪ੍ਰਕ੍ਰਿਆ ਲਗਾਤਾਰ ਜਾਰੀ ਹੈ।ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਦਿਵਸ ਮੌਕੇ ‘ਤੇ ਆਯੋਜਿਤ ਇੱਕ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ।

ਇਹ ਵੀ ਪੜ੍ਹੋ  ਮਹਰੂਮ ਕਬੱਡੀ ਖਿਡਾਰੀ ਤੇਜਪਾਲ ਦੇ ਪ੍ਰਵਾਰ ਨੂੰ ਮਿਲੇ ਰਾਜਾ ਵੜਿੰਗ, ਦਿਵਾਇਆ ਇਨਸਾਫ਼ ਦਾ ਭਰੋਸਾ

ਇਸ ਮੌਕੇ ‘ਤੇ ਉਨ੍ਹਾਂ ਨੇ ਦੀਨਦਿਆਲ ਲਾਡੋ ਲਕਛਮੀ ਯੋਜਨਾ ਦੀ ਪਹਿਲੀ ਕਿਸਤ ਤਹਿਤ 5,22,162 ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ 109 ਕਰੋੜ 65 ਲੱਖ 40 ਹਜਾਰ 200 ਰੁਪਏ ਦੀ ਰਕਮ ਵੀ ਟ੍ਰਾਂਸਫਰ ਕੀਤੀ। ਨਾਂਲ ਹੀ ਮੁੱਖ ਮੰਤਰੀ ਨੇ ਪੂਰੇ ਸੂਬੇ ਵਿੱਚ ਪੇਪਰਲੈਸ ਰਜਿਸਟਰੀ ਪ੍ਰਣਾਲੀ ਦੀ ਵੀ ਸ਼ੁਰੂਆਤ ਕੀੀਤ। ਉਨ੍ਹਾਂ ਨੇ ਕਿਹਾ ਕਿ ਇਸ ਨਵੀਂ ਵਿਵਸਥਾ ਨਾਲ ਰਜਿਸਟਰੀ ਕਰਵਾਉਣ ਦੀ ਪੁਰਾਣੀ ਮੁਸ਼ਕਲ ਪ੍ਰਕ੍ਰਿਆਵਾਂ ਨਾਲ ਨਾਗਰਿਕਾਂ ਨੂੰ ਰਾਹਤ ਮਿਲੇਗੀ, ਗੈਰ-ਜਰੂਰੀ ਦੇਰੀ ਖਤਮ ਹੋਵੇਗੀ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾਵਾਂ ‘ਤੇ ਪੂਰੀ ਤਰ੍ਹਾ ਨਾਲ ਰੋਕ ਲਗਾਈ ਜਾ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਕੁਸ਼ਲ ਮਾਰਗਦਰਸ਼ਨ ਹੇਠ ਡਬਲ ਇੰਜਨ ਸਰਕਾਰ ਹਰਿਆਣਾ ਨੂੰ ਇਨੋਵੇਸ਼ਨ, ਇੰਫ੍ਰਾਸਟਕਚਰ ਅਤੇ ਸਮਾਵੇਸ਼ੀ ਵਿਕਾਸ ਦੇ ਮਾਰਗ ‘ਤੇ ਲਗਾਤਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਨੇ ਦਸਿਆ ਕਿ ਡਬਲ ਇੰਜਨ ਸਰਕਾਰ ਦੇ ਚਲਦੇ ਸੂਬੇ ਵਿੱਚ ਵਿਕਾਸ ਦੀ ਗਤੀ ਦੁਗਣੀ ਹੋਈ ਹੈ। ਇਸੀ ਦਾ ਨਤੀਜਾ ਹੈ ਕਿ ਮੌਜੂਦਾ ਸੂਬਾ ਸਰਕਾਰ ਨੇ ਆਪਣੇ ਸੰਕਲਪ ਪੱਤਰ ਦੇ 217 ਵਿੱਚੋਂ 48 ਵਾਅਦਿਆਂ ਨੂੰ ਸਿਰਫ ਇੱਕ ਸਾਲ ਵਿੱਚ ਪੂਰਾ ਕਰ ਦਿਖਾਇਆ ਹੈ ਜਦੋਂ ਕਿ 158 ਵਾਅਦਿਆਂ ‘ਤੇ ਕੰਮ ਪ੍ਰਗਤੀ ‘ਤੇ ਹੈ।

ਇਹ ਵੀ ਪੜ੍ਹੋ  Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਮੁੱਖ ਮੰਤਰੀ ਨੇ ਦਸਿਆ ਕਿ ਇਸ ਸਾਲ ਹਰਿਆਣਾ ਦਿਵਸ ਮੌਕੇ ‘ਤੇ ਤਿੰਨ ਦਿਨਾਂ ਦੇ ਸਭਿਆਚਾਰਕ ਉਤਸਵ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੱਲੋਂ ਅੱਜ ਪੰਚਕੂਲਾ ਵਿੱਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਗਾਮੀ ਹਰਿਆਣਾ ਦਿਵਸ ਤੋਂ ਹਫਤਾਵਾਰ ਪੁਸਤਕ ਮੇਲੇ ਦਾ ਆਯੋਜਨ ਵੀ ਕੀਤਾ ਜਾਵੇਗਾ।, ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਜਨਸੇਵਾ ਦੇ 11 ਸਾਲ ਪੂਰੇ ਕੀਤੇ ਹਨ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਸੱਭਕਾ ਸਾਥ, ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ਦੇ ਮੰਤਰ ਨੂੰ ਸਾਕਾਰ ਕਰਨ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜੁਆਨਾਂ ਦੀ ਪ੍ਰਤਿਭਾ ਦਾ ਸਨਮਾਨ ਕਰਦੇ ਹੋਏ ਗਰੁੱਪ-ਸੀ ਅਤੇ ਗਰੁੱਪ-ਡੀ ਦੀ ਭਰਤੀਆਂ ਵਿੱਚ ਇੰਟਰਵਿਊ ਦੀ ਪ੍ਰਕ੍ਰਿਆ ਖਤਮ ਕੀਤੀ ਗਈ ਹੈ। ਹਰਿਆਣਾ ਦਾ ਇਹ ਭਰਤੀ ਪਾਰਦਰਸ਼ਿਤਾ ਮਾਡਲ ਅੱਜ ਪੂਰੇ ਦੇਸ਼ ਵਿੱਚ ਮਿਸਾਲ ਬਣ ਚੁੱਕਾ ਹੈ, ਜਿਸ ਦੀ ਸ਼ਲਾਘਾ ਖੁਦ ਪ੍ਰਧਾਨ ਮੰਤਰੀ ਜੀ ਵੀ ਕਈ ਵਾਰ ਕਰ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਰਹੂਮ ਕਬੱਡੀ ਖਿਡਾਰੀ ਤੇਜਪਾਲ ਦੇ ਪ੍ਰਵਾਰ ਨੂੰ ਮਿਲੇ ਰਾਜਾ ਵੜਿੰਗ, ਦਿਵਾਇਆ ਇਨਸਾਫ਼ ਦਾ ਭਰੋਸਾ

0

👉ਲੋਕਾਂ ਨੂੰ ਮਾਰਨ ਦੀ ਸਰਪ੍ਰਸਤੀ ਹਾਸਲ ਕਰਨ ਲਈ ਮੁਕਾਬਲੇ ਕਰ ਰਹੇ ਹਨ ਗੈਂਗ
Jagraon News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗ ਵਾਰ ਸ਼ੁਰੂ ਹੋ ਚੁੱਕੇ ਹਨ ਅਤੇ ਵੱਖ-ਵੱਖ ਗੈਂਗ ਸਰਪ੍ਰਸਤੀ ਹਾਸਲ ਕਰਨ ਲਈ ਇੱਕ ਦੂਜੇ ਨਾਲ ਮੁਕਾਬਲਾ ਕਰ ਰਹੇ ਹਨ, ਜਦੋਂ ਕਿ ਪੰਜਾਬ ਪੁਲਿਸ ਅਤੇ ਸਰਕਾਰ ਸਿਰਫ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ।ਵੜਿੰਗ, ਜਿਹੜੇ ਸਥਾਨਕ ਸੰਸਦ ਮੈਂਬਰ ਵੀ ਹਨ, ਨੇ ਇੱਥੇ ਐਸਐਸਪੀ ਦਫ਼ਤਰ ਨੇੜੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਤੇਜਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਸੂਬਾ ਕਾਂਗਰਸ ਪ੍ਰਧਾਨ ਨੇ ਹਰ ਤਰ੍ਹਾਂ ਦੀ ਮਦਦ ਅਤੇ ਸਹਾਇਤਾ ਦਾ ਭਰੋਸਾ ਦਿੰਦੇ ਹੋਏ, ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਇਹ ਵੀ ਪੜ੍ਹੋ Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਰਿਵਾਰ ਬੇਸੁਧ ਹੈ, ਜਿਸਨੇ ਆਪਣਾ ਇਕਲੌਤਾ ਪੁੱਤਰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਪੁਲਿਸ, ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ ਕਿ ਉਹ ਮਾਸੂਮ ਅਤੇ ਬੇਸਹਾਰਾ ਲੋਕਾਂ ਦੀ ਜਾਨ ਦੀ ਰੱਖਿਆ ਵੀ ਨਹੀਂ ਕਰ ਸਕਦੇ ਹਨ।ਵੜਿੰਗ ਨੇ ਪੰਜਾਬ ਭਰ ਵਿੱਚ ਅਪਰਾਧਿਕ ਗਿਰੋਹਾਂ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ, ਜਿਨ੍ਹਾਂ ਨੇ ਲੋਕਾਂ ਨੂੰ ਬੇਰਹਿਮੀ ਨਾਲ ਮਾਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਵੀ ਇਸ ਹੱਦ ਤੱਕ ਡਰ ਨਹੀਂ ਸੀ।

ਇਹ ਵੀ ਪੜ੍ਹੋ Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਪਰਾਧਿਕ ਗਿਰੋਹ ਲੋਕਾਂ ਨੂੰ ਮਾਰਨ ਅਤੇ ਸਰਪ੍ਰਸਤੀ ਹਾਸਲ ਕਰਨ ਲਈ ਇੱਕ ਦੂਜੇ ਨਾਲ ਖੂਨੀ ਮੁਕਾਬਲੇ ਵਿੱਚ ਸ਼ਾਮਲ ਹੋ ਗਏ ਜਾਪਦੇ ਹਨ, ਤਾਂ ਜੋ ਉਹ ਵੱਧ ਤੋਂ ਵੱਧ ਫਿਰੌਤੀ ਵਸੂਲ ਸਕਣ। ਹਾਲਾਤ ਇੰਨੇ ਬਿਗੜ ਚੁੱਕੇ ਹਨ ਕਿ ਅਪਰਾਧੀ ਅਤੇ ਗੈਂਗਸਟਰ ਹੁਣ ਲੋਕਾਂ ਦੇ ਸਾਹਮਣੇ ਕਿਸੇ ਨੂੰ ਮਾਰਨ ਅਤੇ ਫਿਰ ਕਾਨੂੰਨ ਦੇ ਡਰ ਤੋਂ ਬਿਨਾਂ ਇਨ੍ਹਾਂ ਕਤਲਾਂ ਨੂੰ ਆਪਣੇ ਨਾਂਮ ਕਰਨ ਦੀ ਹਿੰਮਤ ਰੱਖਦੇ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਇਨ੍ਹਾਂ ਭਿਆਨਕ ਘਟਨਾਵਾਂ ਦਾ ਪੰਜਾਬ ਦੀ ਤਰੱਕੀ ‘ਤੇ ਵਿਨਾਸ਼ਕਾਰੀ ਪ੍ਰਭਾਵ ਪਵੇਗਾ, ਜਿਹੜੀ ਪਹਿਲਾਂ ਹੀ ਪਟੜੀ ਤੋਂ ਉਤਰ ਗਈ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਖਦਸ਼ਾ ਪ੍ਰਗਟ ਕੀਤਾ ਕਿ ਅਜਿਹੀਆਂ ਘਟਨਾਵਾਂ ਇੱਕ ਰੁਟੀਨ ਬਣ ਜਾਣ ਕਾਰਨ ਉਦਯੋਗ ਚਿੰਤਤ ਹਨ, ਕਿਉਂਕਿ ਉਹ ਹੁਣ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ।ਵੜਿੰਗ ਨੇ ਕਿਹਾ ਕਿ ਹੁਣ ਵੀ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਇਸ ਤਰ੍ਹਾਂ ਬੇਫਿਕਰ ਜਾਪਦੇ ਹਨ, ਜਿਵੇਂ ਕਿ ਕੁਝ ਹੋਇਆ ਹੀ ਨਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harjot Singh Bains ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ

0

👉ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ
Chandigarh News:Harjot Singh Bains; ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ।

ਇਹ ਵੀ ਪੜ੍ਹੋ ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ, ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਗਏ ਵੱਡੇ ਫਤਵੇ ਦਾ ਜ਼ਿਕਰ ਵੀ ਕੀਤਾ। ਹਰਜੋਤ ਸਿੰਘ ਬੈਂਸ ਨੇ ਸਵਾਲ ਕੀਤਾ, “ਕੇਂਦਰ ਦੀ ਛੇ ਦਹਾਕੇ ਪੁਰਾਣੀ ਲੋਕਤੰਤਰੀ ਸੰਸਥਾ ਨੂੰ ਖਤਮ ਕਰਨ ਦੀ ਹਿੰਮਤ ਕਿਵੇਂ ਹੋਈ?” ਸੈਨੇਟ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸੈਨੇਟ ਚੋਣਾਂ ਵਿੱਚ ਗ੍ਰੈਜੂਏਟ ਹਲਕੇ ਲਈ ਪੰਜਾਬ ਦੇ ਲੋਕਾਂ ਨੇ ਸਾਰੀਆਂ ਸੀਟਾਂ ਜਿੱਤ ਕੇ ਆਪਣੇ ਨੁਮਾਇੰਦੇ ਚੁਣੇ ਸਨ। ਇਹ ਲੋਕਾਂ ਦਾ ਸਪੱਸ਼ਟ ਫਤਵਾ ਸੀ। ਹੁਣ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਬੈਲਟ ਬਾਕਸ ਰਾਹੀਂ ਭਰੋਸਾ ਨਹੀਂ ਜਿੱਤ ਸਕੀ, ਆਪਣੇ ਹੱਥ-ਠੋਕਿਆਂ ਨੂੰ ਅੱਗੇ ਲਿਆ ਕੇ ਇਸ ਸਤਿਕਾਰਤ ਤੇ ਇਤਿਹਾਸਕ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਇਸ ਕਦਮ ਨੂੰ “ਕਬਜ਼ੇ ਅਤੇ ਧੱਕੇਸ਼ਾਹੀ ਭਰੀ ਕਾਰਵਾਈ” ਦੱਸਦਿਆਂ ਸਿੱਖਿਆ ਮੰਤਰੀ ਨੇ ਕੇਂਦਰ ਵੱਲੋਂ ਕੰਟਰੋਲ ਦਾ ਕੇਂਦਰੀਕਰਨ ਕਰਨ, ਪੰਜਾਬ ਦੀ ਵੱਖਰੀ ਆਵਾਜ਼ ਨੂੰ ਦਬਾਉਣ ਅਤੇ ਭਾਰਤੀ ਸੰਵਿਧਾਨ ਵਿੱਚ ਦਰਜ ਸੰਘਵਾਦ ਦੇ ਸਿਧਾਂਤਾਂ ਨੂੰ ਯੋਜਨਾਬੱਧ ਢੰਗ ਨਾਲ ਢਾਹ ਲਗਾਉਣ ਪਿੱਛੇ ਲੁਕੀ ਹੋਈ ਖ਼ਤਰਨਾਕ ਸਾਜ਼ਿਸ਼ ਨੂੰ ਉਭਾਰਿਆ।ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਿੱਧੇ ਤੌਰ ‘ਤੇ ਅਸਹਿਮਤੀ ਨੂੰ ਦਬਾਉਣ ਅਤੇ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਗਾਉਣ ਦੀ ਇੱਕ ਸੋਚੀ-ਸਮਝੀ ਕੋਸ਼ਿਸ਼ ਹੈ। ਪਰ ਪੰਜਾਬ ਇਸ ਤਾਨਾਸ਼ਾਹੀ ਅੱਗੇ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਾਦਮਿਕ ਭਾਈਚਾਰੇ – ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਿਲ ਕੇ – ਹਰ ਲੋਕਤੰਤਰੀ ਮੰਚ ਉਤੇ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਅਤੇ ਅਧਿਕਾਰਾਂ ਦੀ ਰੱਖਿਆ ਲਈ ਸਾਰੇ ਕਾਨੂੰਨੀ ਅਤੇ ਸੰਵਿਧਾਨਕ ਤਰੀਕਿਆਂ ਦੀ ਪੜਚੋਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਉਨ੍ਹਾਂ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਅਤੇ ਇਸਦੇ ਲੋਕਾਂ ਦੀ ਹੈ ਅਤੇ ਇਸ ਦਾ ਇਤਿਹਾਸ ਅਤੇ ਭਵਿੱਖ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਕਿਸੇ ਤਾਨਾਸ਼ਾਹ ਕੇਂਦਰ ਦੀ ਨਿੱਜੀ ਮਿਲਕੀਅਤ ਨਹੀਂ, ਜੋ ਇਸਨੂੰ ਮਨਮਾਨੇ ਢੰਗ ਨਾਲ ਚਲਾਉਣਾ ਅਤੇ ਦਬਾਉਣਾ ਚਾਹੁੰਦਾ ਹੈ। ਪੰਜਾਬ ਦੇ ਲੋਕ ਇਸ ਸਿਆਸੀ ਧੱਕੇਸ਼ਾਹੀ ਨੂੰ ਕਿਸੇ ਵੀ ਸੂਰਤ ਵਿੱਚ ਸਿਰੇ ਨਹੀਂ ਚੜ੍ਹਨ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

0

Chandigarh News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ।ਇਸ ਮੀਟਿੰਗ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਯੂ.ਪੀ. ਦੇ ਮੁੱਖ ਮੰਤਰੀ ਨੂੰ ਰਸਮੀ ਤੌਰ ‘ਤੇ ਸੱਦਾ ਦੇਣਾ ਸੀ।

ਇਹ ਵੀ ਪੜ੍ਹੋ Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸਾਰੇ ਭਾਰਤੀਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਵਿੱਚ ਸ਼ਹੀਦੀ ਦੇਣ ਵਾਲੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ।ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਮਾਜ ਦੇ ਸਿਧਾਂਤਾਂ ਦੀ ਨੀਂਹ ਹੈ। ਉਸ ਸਮੇਂ ਰਾਜਧਾਨੀ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੇ ਉਨ੍ਹਾਂ ਦੀ ਵਿਰਾਸਤ ਨੂੰ ਹਮੇਸ਼ਾ ਲਈ ਭਾਰਤ ਦੀ ਰੂਹ ਵਿੱਚ ਸਮੋਇਆ ਹੈ। ਇਹਨਾਂ ਸਮਾਗਮਾਂ ਵਿੱਚ ਯੂ.ਪੀ. ਦੇ ਮੁੱਖ ਮੰਤਰੀ ਦੀ ਸ਼ਮੂਲੀਅਤ ਰਾਸ਼ਟਰੀ ਏਕਤਾ ਦੇ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਕੰਮ ਕਰੇਗੀ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਜ਼ੁਲਮ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਾਰੇ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਦੇ ਸਿਧਾਂਤ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।”

ਇਹ ਵੀ ਪੜ੍ਹੋ 4 ਨੂੰ ਮਿਲੇਗਾ ਬਠਿੰਡਾ ਨੂੰ ਨਵਾਂ ਸੀਨੀ ਡਿਪਟੀ ਮੇਅਰ, ਸ਼ਾਮ ਲਾਲ ਜੈਨ ਦੇ ਸਿਰ ਤਾਜ਼ ਸਜਣ ਦੀ ਚਰਚਾ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਪੰਜਾਬ ਅਤੇ ਉੱਤਰ ਪ੍ਰਦੇਸ਼ ਦਰਮਿਆਨ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ਦਾ ਜ਼ਰੀਆਂ ਬਣੇਗਾ। ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ‘ਸਰਬੱਤ ਦੇ ਭਲੇ’ ਦੇ ਸੰਕਲਪ ਨਾਲ ਸਬੰਧਤ ਪਰੰਪਰਾਵਾਂ ਨੂੰ ਉਜਾਗਰ ਕਰਨ ਵਾਲੇ ਇਸ ਇਤਿਹਾਸਕ ਮੌਕੇ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਤਿਆਰ ਹੈ।ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਨਿਮਰਤਾ ਨਾਲ ਸੱਦਾ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਤੇ ਲਾਸਾਨੀ ਵਿਰਾਸਤ ਨੂੰ ਨਮਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903319