Friday, May 15, 2026
Home Blog Page 358

ਮਰਹੂਮ ਕਬੱਡੀ ਖਿਡਾਰੀ ਤੇਜਪਾਲ ਦੇ ਪ੍ਰਵਾਰ ਨੂੰ ਮਿਲੇ ਰਾਜਾ ਵੜਿੰਗ, ਦਿਵਾਇਆ ਇਨਸਾਫ਼ ਦਾ ਭਰੋਸਾ

0

👉ਲੋਕਾਂ ਨੂੰ ਮਾਰਨ ਦੀ ਸਰਪ੍ਰਸਤੀ ਹਾਸਲ ਕਰਨ ਲਈ ਮੁਕਾਬਲੇ ਕਰ ਰਹੇ ਹਨ ਗੈਂਗ
Jagraon News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗ ਵਾਰ ਸ਼ੁਰੂ ਹੋ ਚੁੱਕੇ ਹਨ ਅਤੇ ਵੱਖ-ਵੱਖ ਗੈਂਗ ਸਰਪ੍ਰਸਤੀ ਹਾਸਲ ਕਰਨ ਲਈ ਇੱਕ ਦੂਜੇ ਨਾਲ ਮੁਕਾਬਲਾ ਕਰ ਰਹੇ ਹਨ, ਜਦੋਂ ਕਿ ਪੰਜਾਬ ਪੁਲਿਸ ਅਤੇ ਸਰਕਾਰ ਸਿਰਫ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ।ਵੜਿੰਗ, ਜਿਹੜੇ ਸਥਾਨਕ ਸੰਸਦ ਮੈਂਬਰ ਵੀ ਹਨ, ਨੇ ਇੱਥੇ ਐਸਐਸਪੀ ਦਫ਼ਤਰ ਨੇੜੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਤੇਜਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਸੂਬਾ ਕਾਂਗਰਸ ਪ੍ਰਧਾਨ ਨੇ ਹਰ ਤਰ੍ਹਾਂ ਦੀ ਮਦਦ ਅਤੇ ਸਹਾਇਤਾ ਦਾ ਭਰੋਸਾ ਦਿੰਦੇ ਹੋਏ, ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਇਹ ਵੀ ਪੜ੍ਹੋ Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਰਿਵਾਰ ਬੇਸੁਧ ਹੈ, ਜਿਸਨੇ ਆਪਣਾ ਇਕਲੌਤਾ ਪੁੱਤਰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਪੁਲਿਸ, ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ ਕਿ ਉਹ ਮਾਸੂਮ ਅਤੇ ਬੇਸਹਾਰਾ ਲੋਕਾਂ ਦੀ ਜਾਨ ਦੀ ਰੱਖਿਆ ਵੀ ਨਹੀਂ ਕਰ ਸਕਦੇ ਹਨ।ਵੜਿੰਗ ਨੇ ਪੰਜਾਬ ਭਰ ਵਿੱਚ ਅਪਰਾਧਿਕ ਗਿਰੋਹਾਂ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ, ਜਿਨ੍ਹਾਂ ਨੇ ਲੋਕਾਂ ਨੂੰ ਬੇਰਹਿਮੀ ਨਾਲ ਮਾਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਵੀ ਇਸ ਹੱਦ ਤੱਕ ਡਰ ਨਹੀਂ ਸੀ।

ਇਹ ਵੀ ਪੜ੍ਹੋ Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਪਰਾਧਿਕ ਗਿਰੋਹ ਲੋਕਾਂ ਨੂੰ ਮਾਰਨ ਅਤੇ ਸਰਪ੍ਰਸਤੀ ਹਾਸਲ ਕਰਨ ਲਈ ਇੱਕ ਦੂਜੇ ਨਾਲ ਖੂਨੀ ਮੁਕਾਬਲੇ ਵਿੱਚ ਸ਼ਾਮਲ ਹੋ ਗਏ ਜਾਪਦੇ ਹਨ, ਤਾਂ ਜੋ ਉਹ ਵੱਧ ਤੋਂ ਵੱਧ ਫਿਰੌਤੀ ਵਸੂਲ ਸਕਣ। ਹਾਲਾਤ ਇੰਨੇ ਬਿਗੜ ਚੁੱਕੇ ਹਨ ਕਿ ਅਪਰਾਧੀ ਅਤੇ ਗੈਂਗਸਟਰ ਹੁਣ ਲੋਕਾਂ ਦੇ ਸਾਹਮਣੇ ਕਿਸੇ ਨੂੰ ਮਾਰਨ ਅਤੇ ਫਿਰ ਕਾਨੂੰਨ ਦੇ ਡਰ ਤੋਂ ਬਿਨਾਂ ਇਨ੍ਹਾਂ ਕਤਲਾਂ ਨੂੰ ਆਪਣੇ ਨਾਂਮ ਕਰਨ ਦੀ ਹਿੰਮਤ ਰੱਖਦੇ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਇਨ੍ਹਾਂ ਭਿਆਨਕ ਘਟਨਾਵਾਂ ਦਾ ਪੰਜਾਬ ਦੀ ਤਰੱਕੀ ‘ਤੇ ਵਿਨਾਸ਼ਕਾਰੀ ਪ੍ਰਭਾਵ ਪਵੇਗਾ, ਜਿਹੜੀ ਪਹਿਲਾਂ ਹੀ ਪਟੜੀ ਤੋਂ ਉਤਰ ਗਈ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਖਦਸ਼ਾ ਪ੍ਰਗਟ ਕੀਤਾ ਕਿ ਅਜਿਹੀਆਂ ਘਟਨਾਵਾਂ ਇੱਕ ਰੁਟੀਨ ਬਣ ਜਾਣ ਕਾਰਨ ਉਦਯੋਗ ਚਿੰਤਤ ਹਨ, ਕਿਉਂਕਿ ਉਹ ਹੁਣ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ।ਵੜਿੰਗ ਨੇ ਕਿਹਾ ਕਿ ਹੁਣ ਵੀ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਇਸ ਤਰ੍ਹਾਂ ਬੇਫਿਕਰ ਜਾਪਦੇ ਹਨ, ਜਿਵੇਂ ਕਿ ਕੁਝ ਹੋਇਆ ਹੀ ਨਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harjot Singh Bains ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ

0

👉ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ
Chandigarh News:Harjot Singh Bains; ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ।

ਇਹ ਵੀ ਪੜ੍ਹੋ ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ, ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਗਏ ਵੱਡੇ ਫਤਵੇ ਦਾ ਜ਼ਿਕਰ ਵੀ ਕੀਤਾ। ਹਰਜੋਤ ਸਿੰਘ ਬੈਂਸ ਨੇ ਸਵਾਲ ਕੀਤਾ, “ਕੇਂਦਰ ਦੀ ਛੇ ਦਹਾਕੇ ਪੁਰਾਣੀ ਲੋਕਤੰਤਰੀ ਸੰਸਥਾ ਨੂੰ ਖਤਮ ਕਰਨ ਦੀ ਹਿੰਮਤ ਕਿਵੇਂ ਹੋਈ?” ਸੈਨੇਟ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸੈਨੇਟ ਚੋਣਾਂ ਵਿੱਚ ਗ੍ਰੈਜੂਏਟ ਹਲਕੇ ਲਈ ਪੰਜਾਬ ਦੇ ਲੋਕਾਂ ਨੇ ਸਾਰੀਆਂ ਸੀਟਾਂ ਜਿੱਤ ਕੇ ਆਪਣੇ ਨੁਮਾਇੰਦੇ ਚੁਣੇ ਸਨ। ਇਹ ਲੋਕਾਂ ਦਾ ਸਪੱਸ਼ਟ ਫਤਵਾ ਸੀ। ਹੁਣ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਬੈਲਟ ਬਾਕਸ ਰਾਹੀਂ ਭਰੋਸਾ ਨਹੀਂ ਜਿੱਤ ਸਕੀ, ਆਪਣੇ ਹੱਥ-ਠੋਕਿਆਂ ਨੂੰ ਅੱਗੇ ਲਿਆ ਕੇ ਇਸ ਸਤਿਕਾਰਤ ਤੇ ਇਤਿਹਾਸਕ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਇਸ ਕਦਮ ਨੂੰ “ਕਬਜ਼ੇ ਅਤੇ ਧੱਕੇਸ਼ਾਹੀ ਭਰੀ ਕਾਰਵਾਈ” ਦੱਸਦਿਆਂ ਸਿੱਖਿਆ ਮੰਤਰੀ ਨੇ ਕੇਂਦਰ ਵੱਲੋਂ ਕੰਟਰੋਲ ਦਾ ਕੇਂਦਰੀਕਰਨ ਕਰਨ, ਪੰਜਾਬ ਦੀ ਵੱਖਰੀ ਆਵਾਜ਼ ਨੂੰ ਦਬਾਉਣ ਅਤੇ ਭਾਰਤੀ ਸੰਵਿਧਾਨ ਵਿੱਚ ਦਰਜ ਸੰਘਵਾਦ ਦੇ ਸਿਧਾਂਤਾਂ ਨੂੰ ਯੋਜਨਾਬੱਧ ਢੰਗ ਨਾਲ ਢਾਹ ਲਗਾਉਣ ਪਿੱਛੇ ਲੁਕੀ ਹੋਈ ਖ਼ਤਰਨਾਕ ਸਾਜ਼ਿਸ਼ ਨੂੰ ਉਭਾਰਿਆ।ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਿੱਧੇ ਤੌਰ ‘ਤੇ ਅਸਹਿਮਤੀ ਨੂੰ ਦਬਾਉਣ ਅਤੇ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਗਾਉਣ ਦੀ ਇੱਕ ਸੋਚੀ-ਸਮਝੀ ਕੋਸ਼ਿਸ਼ ਹੈ। ਪਰ ਪੰਜਾਬ ਇਸ ਤਾਨਾਸ਼ਾਹੀ ਅੱਗੇ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਾਦਮਿਕ ਭਾਈਚਾਰੇ – ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਿਲ ਕੇ – ਹਰ ਲੋਕਤੰਤਰੀ ਮੰਚ ਉਤੇ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਅਤੇ ਅਧਿਕਾਰਾਂ ਦੀ ਰੱਖਿਆ ਲਈ ਸਾਰੇ ਕਾਨੂੰਨੀ ਅਤੇ ਸੰਵਿਧਾਨਕ ਤਰੀਕਿਆਂ ਦੀ ਪੜਚੋਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਉਨ੍ਹਾਂ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਅਤੇ ਇਸਦੇ ਲੋਕਾਂ ਦੀ ਹੈ ਅਤੇ ਇਸ ਦਾ ਇਤਿਹਾਸ ਅਤੇ ਭਵਿੱਖ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਕਿਸੇ ਤਾਨਾਸ਼ਾਹ ਕੇਂਦਰ ਦੀ ਨਿੱਜੀ ਮਿਲਕੀਅਤ ਨਹੀਂ, ਜੋ ਇਸਨੂੰ ਮਨਮਾਨੇ ਢੰਗ ਨਾਲ ਚਲਾਉਣਾ ਅਤੇ ਦਬਾਉਣਾ ਚਾਹੁੰਦਾ ਹੈ। ਪੰਜਾਬ ਦੇ ਲੋਕ ਇਸ ਸਿਆਸੀ ਧੱਕੇਸ਼ਾਹੀ ਨੂੰ ਕਿਸੇ ਵੀ ਸੂਰਤ ਵਿੱਚ ਸਿਰੇ ਨਹੀਂ ਚੜ੍ਹਨ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

0

Chandigarh News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ।ਇਸ ਮੀਟਿੰਗ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਯੂ.ਪੀ. ਦੇ ਮੁੱਖ ਮੰਤਰੀ ਨੂੰ ਰਸਮੀ ਤੌਰ ‘ਤੇ ਸੱਦਾ ਦੇਣਾ ਸੀ।

ਇਹ ਵੀ ਪੜ੍ਹੋ Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸਾਰੇ ਭਾਰਤੀਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਵਿੱਚ ਸ਼ਹੀਦੀ ਦੇਣ ਵਾਲੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ।ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਮਾਜ ਦੇ ਸਿਧਾਂਤਾਂ ਦੀ ਨੀਂਹ ਹੈ। ਉਸ ਸਮੇਂ ਰਾਜਧਾਨੀ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੇ ਉਨ੍ਹਾਂ ਦੀ ਵਿਰਾਸਤ ਨੂੰ ਹਮੇਸ਼ਾ ਲਈ ਭਾਰਤ ਦੀ ਰੂਹ ਵਿੱਚ ਸਮੋਇਆ ਹੈ। ਇਹਨਾਂ ਸਮਾਗਮਾਂ ਵਿੱਚ ਯੂ.ਪੀ. ਦੇ ਮੁੱਖ ਮੰਤਰੀ ਦੀ ਸ਼ਮੂਲੀਅਤ ਰਾਸ਼ਟਰੀ ਏਕਤਾ ਦੇ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਕੰਮ ਕਰੇਗੀ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਜ਼ੁਲਮ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਾਰੇ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਦੇ ਸਿਧਾਂਤ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।”

ਇਹ ਵੀ ਪੜ੍ਹੋ 4 ਨੂੰ ਮਿਲੇਗਾ ਬਠਿੰਡਾ ਨੂੰ ਨਵਾਂ ਸੀਨੀ ਡਿਪਟੀ ਮੇਅਰ, ਸ਼ਾਮ ਲਾਲ ਜੈਨ ਦੇ ਸਿਰ ਤਾਜ਼ ਸਜਣ ਦੀ ਚਰਚਾ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਪੰਜਾਬ ਅਤੇ ਉੱਤਰ ਪ੍ਰਦੇਸ਼ ਦਰਮਿਆਨ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ਦਾ ਜ਼ਰੀਆਂ ਬਣੇਗਾ। ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ‘ਸਰਬੱਤ ਦੇ ਭਲੇ’ ਦੇ ਸੰਕਲਪ ਨਾਲ ਸਬੰਧਤ ਪਰੰਪਰਾਵਾਂ ਨੂੰ ਉਜਾਗਰ ਕਰਨ ਵਾਲੇ ਇਸ ਇਤਿਹਾਸਕ ਮੌਕੇ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਤਿਆਰ ਹੈ।ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਨਿਮਰਤਾ ਨਾਲ ਸੱਦਾ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਤੇ ਲਾਸਾਨੀ ਵਿਰਾਸਤ ਨੂੰ ਨਮਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਾਗੋ ਮੌਕੇ ਹਵਾਈ ਫ਼ਾਈਰ ਕਰਕੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾਉਣੀ ਪਈ ਮਹਿੰਗੀ; ਗ੍ਰਿਫਤਾਰ, ਲਾਇਸੰਸ ਹੋਣਗੇ ਕੈਂਸਲ

0

Bathinda News:ਜ਼ਿਲ੍ਹੇ ਦੇ ਪਿੰਡ ਬਾਂਡੀ ਵਿਖੇ ਇੱਕ ਵਿਆਹ ਦੇ ਜਾਗੋ ਸਮਾਗਮ ਦੌਰਾਨ ਨੱਚਦੇ ਹੋਏ ਹਵਾਈ ਫ਼ਾਈਰ ਕਰਕੇ ਵੀਡੀਓ ਸੋਸ਼ਲ ਮੀਡੀਆ ‘ਤੇ ਪਾਉਣੀ ਦੋ ਨੌਜਵਾਨਾਂ ਨੂੰ ਮਹਿੰਗੀ ਪੈ ਗਈ ਹੈ। ਪੁਲਿਸ ਨੇ ਨਾਂ ਸਿਰਫ਼ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ, ਬਲਕਿ ਦੋਨਾਂ ਦੇ ਪਿਸਤੌਲ ਬਰਾਮਦ ਕਰਕੇ ਉਨ੍ਹਾਂ ਦੇ ਲਾਇਸੰਸ ਕੈਂਸਲ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦਿਹਾਤੀ ਦੇ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਦਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਥਾਣਾ ਸੰਗਤ ਇਲਾਕੇ ਅਧੀਨ ਆਉਂਦੇ ਪਿੰਡ ਬਾਡੀ ਦੀ ਇੱਕ ਵੀਡੀਓ ਸੋਸਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ ਜਿਸ ਵਿੱਚ ਦੋ ਨੌਜਵਾਨ ਇੱਕ ਪ੍ਰੋਗਰਾਮ ਦੌਰਾਨ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਸਨ। ਥਾਣਾ ਸੰਗਤ ਦੀ ਪੁਲਿਸ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਗੁਰਸੇਵਕ ਸਿੰਘ ਅਤੇ ਕਿਸੋਰ ਕੁਮਾਰ ਵਾਸੀ ਬਾਂਡੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨਾਲ ਹੀ ਗੋਲੀਬਾਰੀ ਵਿੱਚ ਵਰਤੇ ਗਏ .32 ਬੋਰ ਅਤੇ .22 ਬੋਰ ਦੇ ਪਿਸਤੌਲਾਂ ਦੇ ਨਾਲ-ਨਾਲ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ 32 ਬੋਰ ਦੇ ਪਿਸਤੌਲ ਸਮੇਤ ‘ਸੱਪ’ ਗ੍ਰਿਫਤਾਰ!

0

Bathinda News: ਬਠਿੰਡਾ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨਾਲ ਮਿਲਕੇ ਕੀਤੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਬਠਿੰਡਾ ਪੱਟੀ ਇਲਾਕੇ ਦੇ ਨਾਮੀ ਗੈਂਗਸਟਰ ਦੇ ਸਾਥੀ ਨੂੰ .32 ਬੋਰ ਦੇ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਸਹਿਤ ਗ੍ਰਿਫਤਾਰ ਕੀਤਾ ਹੈ। ਮੁਲਜਮ ਦੀ ਪਹਿਚਾਣ ਪਿੰਡ ਬੰਗੀ ਨਿਹਾਲ ਸਿੰਘ ਦੇ ਰਹਿਣ ਵਾਲੇ ਰਣਜੀਤ ਸਿੰਘ ਉਰਫ਼ ਸੱਪ ਦੇ ਤੌਰ ‘ਤੇ ਹੋਈ ਹੈ, ਜੋਕਿ ਪੁਲਿਸ ਨੂੰ ਕਈ ਮਾਮਲਿਆਂ ਵਿਚ ਲੋੜੀਦਾ ਸੀ। ਪੁਲਿਸ ਨੂੰ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜਮ ਸੱਪ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਸਾਥੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ।

ਇਹ ਵੀ ਪੜ੍ਹੋ  Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

ਪਿਛਲੇ ਦਿਨੀਂ ਪੁਲਿਸ ਨੇ ਉਸਦੇ ਘਰੇ ਛਾਪਾ ਮਾਰ ਕੇ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸਾਂ ਦੇ ਨਾਲ ਇੱਕ 9 ਐਮਐਮ ਦਾ ਦੇਸੀ ਪਿਸਤੌਲ ਅਤੇ ਇੱਕ ਦੇਸੀ 12 ਬੋਰ ਪਿਸਤੌਲ ਬਰਾਮਦ ਕੀਤਾ ਸੀ। ਉਸ ਸਮੇਂ ਰਣਜੀਤ ਉਰਫ਼ ਸੱਪ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।ਜਦਕਿ ਉਸਦੀ ਮਾਂ ਪਰਮਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਰਣਜੀਤ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸਦੇ ਖਿਲਾਫ ਕਈ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਸੱਟ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿੱਚ ਦਾਖਲ ਹੋਣਾ, ਅਸਲਾ ਐਕਟ, ਜੇਲ੍ਹ ਐਕਟ ਅਤੇ NDPS ਐਕਟ ਦੀ ਉਲੰਘਣਾ ਸ਼ਾਮਲ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਰਤਨ ਲਾਟਰੀ ਸਟਾਲ ਤੋਂ ਖਰੀਦੀ ਟਿਕਟ’ਚੋਂ ਨਿਕਲਿਆਂ 43ਵਾਂ ਕਰੋੜਪਤੀ

0

👉ਹੁਣ ਮੁੜ ਨਿਕਲੀ 11 ਕਰੋੜ ਦੀ ਲਾਟਰੀ, ਪਰ ਕਰੋੜਪਤੀ ਬਣਨ ਵਾਲੇ ਦਾ ਹਾਲੇ ਤੱਕ ਕੋਈ ਥਹੁ-ਪਤਾ ਨਹੀਂ !
Bathinda News: ਪੰਜਾਬ ਸਰਕਾਰ ਵੱਲੋਂ ਚਲਾਈ ਜਾਂਦੀ ਲਾਟਰੀ ਦੇ ਦੀਵਾਲੀ ਬੰਪਰ ਦੇ 11 ਕਰੋੜ ਰੁਪਏ ਦਾ ਪਹਿਲਾ ਇਨਾਮ ਬਠਿੰਡਾ ਇਲਾਕੇ ‘ਚ ਨਿਕਲਿਆ ਹੈ। ਸ਼ਹਿਰ ਦੇ ਵੀਰ ਕਲੌਨੀ ਇਲਾਕੇ ਦੀ ਮਸ਼ਹੂਰ ਰਤਨ ਲਾਟਰੀ ਦੀ ਸਟਾਲ ਤੋਂ ਖਰੀਦੀ ਗਈ ਟਿਕਟ (ਨੰਬਰ ਏ-438586) ਨੂੰ ਇਹ ਇਨਾਮ ਨਿਕਲਿਆ ਹੈ ਪ੍ਰੰਤੂ ਹੈਰਾਨੀ ਦੀ ਗੱਲ ਇਹ ਹੈ ਕਿ ਜਿੱਤਣ ਵਾਲੇ ਦਾ ਹਾਲੇ ਤੱਕ ਕੋਈ ਥਹੁ-ਪਤਾ ਨਹੀਂ ਲੱਗ ਰਿਹਾ। ਜਦ ਕਿ ਦੂਜੇ ਪਾਸੇ ਲਾਟਰੀ ਵਾਲੇ ਅੱਡੇ ਨੂੰ ਵਿਆਹ ਸਮਾਗਮ ਦੀ ਤਰ੍ਹਾਂ ਸਜਾਇਆ ਗਿਆ ਹੈ ਤੇ ਸਵੇਰ ਤੋਂ ਹੀ ਲੱਡੁ ਵੰਡੇ ਜਾ ਰਹੇ ਹਨ।

ਇਹ ਵੀ ਪੜ੍ਹੋ  Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

ਲਾਟਰੀ ਸੰਚਾਲਕਾਂ ਨੂੰ ਇਸ ਗੱਲ ਦੀ ਖ਼ੁਸੀ ਹੈ ਕਿ ਪਹਿਲਾਂ ਇਨਾਮ ਉਨ੍ਹਾਂ ਦੇ ਅੱਡੇ ਤੋਂ ਖਰੀਦੀ ਟਿਕਟ ਨੂੰ ਨਿਕਲਿਆ ਹੈ, ਜਿਸਦਾ ਕਮਿਸ਼ਨ ਉਨ੍ਹਾਂ ਨੂੰ ਮਿਲਣਾ ਹੈ ਪ੍ਰੰਤੂ ਲਾਟਰੀ ਖਰੀਦਣ ਵਾਲੇ ਦਾ ਕੋਈ ਥਹੁ-ਪਤਾ ਨਾ ਲੱਗਣ ਕਾਰਨ ਪ੍ਰੇਸ਼ਾਨ ਵੀ ਦਿਖਾਈ ਦੇ ਰਹੇ ਹਨ। ਰਤਨ ਲਾਟਰੀ ਦੇ ਪ੍ਰੋਪਾਈਟਰ ਊਮੇਸ਼ ਕੁਮਾਰ ਨੇ ਮੀਡੀਆ ਨੁੰ ਦਸਿਆ ਕਿ , ”ਉਨ੍ਹਾਂ ਦੇ ਸਟਾਲ ਤੋਂ ਖਰੀਦੀ ਟਿਕਟ ਨੂੰ ਪਹਿਲਾਂ ਇਨਾਮ ਨਿਕਲਣ ਦੀ ਬਹੁਤ ਖ਼ੁਸੀ ਹੈ ਤੇ ਇਸਦੇ ਚੱਲਦੇ ਹੀ ਸਟਾਲ ਨੂੰ ਦੁਲਹਨ ਵਾਂਗ ਸਜਾਉਣ ਤੋਂ ਇਲਾਵਾ ਇੱਥੇ ਲੱਡੁ ਵੰਡੇ ਜਾ ਰਹੇ ਹਨ ਅਤੇ ਭੰਗੜੇ ਪਾਏ ਜਾ ਰਹੇ ਹਨ। ”

ਇਹ ਵੀ ਪੜ੍ਹੋ  ਮੰਦਿਰ ‘ਚ ਮੱਚੀ ਭਗਦੜ; 9 ਸ਼ਰਧਾਲੂਆਂ ਦੀ ਹੋਈ ਮੌ+ਤ, ਕਈ ਹੋਏ ਜਖ਼ਮੀ

ਉਮੇਸ਼ ਨੇ ਅੱਗੇ ਦਸਿਆ ਕਿ ਕਰੀਬ 35-40 ਸਾਲਾਂ ਤੋਂ ਉਹ ਲਾਟਰੀ ਦਾ ਕੰਮ ਕਰਦੇ ਆ ਰਹੇ ਹਨ ਤੇ ਹੁਣ ਤੱਕ 43 ਵਿਅਕਤੀ ਉਨ੍ਹਾਂ ਦੇ ਸਟਾਲ ਤੋਂ ਟਿਕਟ ਖਰੀਦ ਕੇ ਕਰੋੜਪਤੀ ਬਣ ਚੁੱਕੇ ਹਨ, ਜਦਕਿ ਲੱਖਾਂ ਤੇ ਹਜ਼ਾਰਾਂ ਵਾਲਿਆਂ ਦੀ ਗਿਣਤੀ ਅਣਗਿਣਤ ਹੈ। ਉਮੇਸ਼ ਦੇ ਸਾਥੀ ਟਿੰਕੂ ਮੁਕੁਲ ਨੇ ਪੰਜਾਬੀ ਖਬਰਸਾਰ ਵੈਬਸਾਈਟ ਨੂੰ ਦਸਿਆ ਕਿ ਲਾਟਰੀ ਦੀ ਟਿਕਟ ਵੇਚਣ ਸਮੇਂ ਕਈ ਵਾਰ ਗ੍ਰਾਹਕ ਖੁਦ ਆਪਣਾ ਨੰਬਰ ਨਹੀਂ ਲਿਖਾਉਂਦਾ ਤੇ ਇਸ ਕੇਸ ਵਿਚ ਵੀ ਸ਼ਾਇਦ ਅਜਿਹਾ ਹੋਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਜਲਦੀ ਹੀ ਕਰੋੜਪਤੀ ਬਣਨ ਜਾ ਰਿਹਾ ਸਖ਼ਸ ਆਪਣੀ ਲਾਟਰੀ ਦੀ ਟਿਕਟ ਲੈ ਕੇ ਇੱਥੇ ਪੁੱਜੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSD Girls College ਕਾਲਜ ਪ੍ਰਬੰਧਨ ਵੱਲੋਂ ਸਟਾਫ ਲਈ ਯਾਦਗਾਰ ਸਾਲਾਸਰ ਯਾਤਰਾ ਦਾ ਆਯੋਜਨ

0

Bathinda News:SSD Girls College ਦੇ ਸਟਾਫ ਲਈ ਸ਼੍ਰੀ ਸਨਾਤਨ ਧਰਮ ਸਭਾ ਬਠਿੰਡਾ ਸਾਲਾਸਰ ਬਾਲਾਜੀ ਧਾਮ ਅਤੇ ਨੇੜਲੇ ਧਾਰਮਿਕ ਸਥਾਨਾਂ ਦਾ ਇਕ ਯਾਦਗਾਰ ਦੌਰਾ ਕਰਵਾਇਆ ਗਿਆ। ਇਸ ਯਾਤਰਾ ਦਾ ਮਕਸਦ ਅਧਿਆਪਕਾਂ ਨੂੰ ਰੂਹਾਨੀ ਤੇ ਤਾਜ਼ਗੀਭਰਾ ਤਜਰਬਾ ਦੇਣਾ ਸੀ, ਜਿਸ ਨਾਲ ਆਪਸੀ ਏਕਤਾ, ਆਰਾਮ ਅਤੇ ਟੀਮ ਭਾਵਨਾ ਨੂੰ ਮਜ਼ਬੂਤੀ ਮਿਲ ਸਕੇ।ਸਟਾਫ ਮੈਂਬਰਾਂ ਨੇ ਪ੍ਰਸਿੱਧ ਸਾਲਾਸਰ ਬਾਲਾਜੀ ਮੰਦਰ ਵਿੱਚ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਯਾਤਰਾ ਦੌਰਾਨ ਉਨ੍ਹਾਂ ਨੇ ਹੋਰ ਧਾਰਮਿਕ ਤੇ ਸਭਿਆਚਾਰਕ ਥਾਵਾਂ ਜਿਵੇਂ ਕਿ ਇੱਛਾਪੂਰਣ ਬਾਲਾਜੀ ਮੰਦਰ (ਸਰਦਾਰਸ਼ਹਰ), ਕਾਲਿਕਾ ਮਾਤਾ ਮੰਦਰ (ਸੰਦਨ), ਅੰਜਨੀ ਮਾਤਾ ਮੰਦਰ (ਸਾਲਾਸਰ), ਮਾਤਾ ਰਾਣੀ ਸਤੀ ਮੰਦਰ (ਝੁੰਝੁਨੂੰ) ਅਤੇ ਤਿਰੁਪਤੀ ਬਾਲਾਜੀ ਮੰਦਰ (ਹਿਸਾਰ) ਦਾ ਵੀ ਦੌਰਾ ਕੀਤਾ,

ਇਹ ਵੀ ਪੜ੍ਹੋ ਮੰਦਿਰ ‘ਚ ਮੱਚੀ ਭਗਦੜ; 9 ਸ਼ਰਧਾਲੂਆਂ ਦੀ ਹੋਈ ਮੌ+ਤ, ਕਈ ਹੋਏ ਜਖ਼ਮੀ

ਜਿਸ ਨਾਲ ਸਾਰੇ ਮੈਂਬਰਾਂ ਨੂੰ ਇਲਾਕੇ ਦੀ ਧਾਰਮਿਕ ਤੇ ਸਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲਿਆ।ਇਹ ਯਾਤਰਾ ਕਾਲਜ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੇ ਸਹਿਯੋਗ ਨਾਲ ਸਫਲਤਾਪੂਰਵਕ ਸੰਪੰਨ ਹੋਈ। ਪ੍ਰਬੰਧਨ ਵੱਲੋਂ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਬਹੁਤ ਸੁਚਾਰੂ ਅਤੇ ਆਰਾਮਦਾਇਕ ਸਨ।ਸਟਾਫ ਮੈਂਬਰਾਂ ਨੇ ਇਸ ਰੂਹਾਨੀ ਤੇ ਮਨੋਰੰਜਕ ਯਾਤਰਾ ਦੇ ਸ਼ਾਨਦਾਰ ਆਯੋਜਨ ਲਈ ਪ੍ਰਿੰਸੀਪਲ ਅਤੇ ਪ੍ਰਬੰਧਨ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਇਹ ਯਾਤਰਾ ਨਾ ਸਿਰਫ ਸਟਾਫ ਮੈਂਬਰਾਂ ਵਿਚਕਾਰ ਭਾਈਚਾਰੇ ਅਤੇ ਮਿਲਾਪ ਦੀ ਭਾਵਨਾ ਨੂੰ ਮਜ਼ਬੂਤ ਕਰ ਗਈ, ਸਗੋਂ ਰੁਟੀਨ ਅਕਾਦਮਿਕ ਜੀਵਨ ਤੋਂ ਇਕ ਤਾਜ਼ਗੀਭਰਾ ਬਦਲਾਅ ਵੀ ਸਾਬਤ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Big News; ਕ੍ਰਿਸ਼ਨੂ ਤੋਂ ਬਾਅਦ ਹੁਣ CBI ਨੇ DIG Bhullar ਦਾ ਵੀ ਹਾਸਲ ਕੀਤਾ ਪੁਲਿਸ ਰਿਮਾਂਡ, Vigilance ਵੀ ਕਰੇਗੀ ਜਾਂਚ

0

Chandigarh News: DIG Harcharn Singh Bhullar; ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਦਿਨ-ਬ-ਦਿਨ ਵਧਦੀਆਂ ਦਿਖਾਈ ਦੇ ਰਹੀਆਂ ਹਨ। 16 ਅਕਤੂਬਰ ਨੂੰ ਕੇਂਦਰੀ ਜਾਂਚ ਏਜੰਸੀ(CBI) ਵੱਲੋਂ ਰੋਪੜ ਰੇਂਜ ਦੇ ਡੀਆਈਜੀ ਭੁੱਲਰ ਅਤੇ ਉਨ੍ਹਾਂ ਦੇ ਇੱਕ ਦਲਾਲ ਕ੍ਰਿਸ਼ਨੂ ਸ਼ਾਰਦਾ ਨੂੰ ਕਰੀਬ ਅੱਠ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਇਸਤੋਂ ਬਾਅਦ ਸੀਬੀਆਈ ਦੀਆਂ ਕਈ ਟੀਮਾਂ ਵੱਲੋਂ ਭੁੱਲਰ ਦੀ ਰਿਹਾਇਸ਼, ਫ਼ਾਰਮ ਹਾਊਸ ਅਤੇ ਹੋਰਨਾਂ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ ਕੁਦਰਤ ਦਾ ਕਹਿਰ; ਭੈਣ ਤੋਂ ਬਾਅਦ ਭਰਾ ਨੇ ਵੀ ਤੋੜਿਆ ਦਮ, ਡੇਂਗੂ ਨੇ ਲਈ ਜਾਨ

ਇਸ ਛਾਪੇਮਾਰੀ ਦੌਰਾਨ ਕਰੀਬ ਸਾਢੇ 7 ਕਰੋੜ ਦੀ ਨਗਦੀ, ਢਾਈ ਕਿਲੋਂ ਸੋਨਾ ਤੇ ਚਾਂਦੀ ਦੇ ਗਹਿਣੇ ਸਮੇਤ ਵੱਡੀ ਪੱਧਰ ‘ਤੇ ਅਚੱਲ ਜਾਇਦਾਦਾਂ ਦੇ ਦਸਤਾਵੇਜ਼ ਮਿਲੇ ਸਨ। ਪ੍ਰੰਤੂ ਸੀਬੀਆਈ ਨੇ 17 ਅਕਤੂਬਰ ਨੂੰ ਅਦਾਲਤ ਵਿਚ ਪੇਸ਼ੀ ਦੋਨਾਂ ਦਾਂ ਪੁਲਿਸ ਰਿਮਾਂਡ ਹਾਸਲ ਨਹੀਂ ਕੀਤਾ ਸੀ, ਬਲਕਿ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਇਸਤੋਂ ਬਾਅਦ ਮੁੜ 31 ਅਕਤੂਬਰ ਨੂੰ ਰਿਮਾਂਡ ਖਤਮ ਹੋਣ ‘ਤੇ ਮੁੜ ਨਿਆਂਇਕ ਹਿਰਾਸਤ ਤਹਿਤ ਬੁੜੇਲ ਜੇਲ੍ਹ ਵਿਚ ਭੇਜ ਦਿੱਤਾ ਸੀ ਪ੍ਰੰਤੂ ਹੁਣ ਅੱਜ ਅਚਾਨਕ ਸੀਬੀਆਈ ਵੱਲੋਂ ਵਿਸ਼ੇਸ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਲਗਾ ਕੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ SHO ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ Private ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਜਦੋਂਕਿ ਦਲਾਲ ਕ੍ਰਿਸ਼ਨੂ ਪਹਿਲਾਂ ਹੀ ਸੀਬੀਆਈ ਦੇ ਕੋਲ 9 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਹੈ। ਜਿਕਰਯੋਗ ਹੈ ਕਿ ਸੀਬੀਆਈ ਦੀ ਜਾਂਚ ਦੌਰਾਨ ਵਿਜੀਲੈਂਸ ਵੱਲੋਂ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁਧ ਪਰਚਾ ਦਰਜ਼ ਕੀਤਾ ਸੀ। ਇਸਦੇ ਨਾਲ ਹੀ ਬੀਤੇ ਕੱਲ ਹੀ ਵਿਜੀਲੈਂਸ ਅਧਿਕਾਰੀਆਂ ਨੇ ਜੇਲ੍ਹ ਅੰਦਰ ਹੀ ਭੁੱਲਰ ਕੋਲੋਂ ਪੁੱਛਗਿਛ ਕੀਤੀ ਸੀ ਪ੍ਰੰਤੂ ਇਸਤੋਂ ਪਹਿਲਾਂ ਵਿਜੀਲੈਂਸ ਅੱਗੇ ਵਧਦੀ,ਹੁਣ ਸੀਬੀਆਈ ਵੱਲੋਂ ਡੀਆਈਜੀ ਭੁੱਲਰ ਦਾ ਰਿਮਾਂਡ ਲਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਿਰ ‘ਚ ਮੱਚੀ ਭਗਦੜ; 9 ਸ਼ਰਧਾਲੂਆਂ ਦੀ ਹੋਈ ਮੌ+ਤ, ਕਈ ਹੋਏ ਜਖ਼ਮੀ

Andhra Pradesh News: ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੂਲਮ ਜ਼ਿਲ੍ਹੇ ਵਿਚ ਸਥਿਤ ਇਤਿਹਾਸਕ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਿਰ ‘ਚ ਮੱਚੀ ਭਗਦੜ ਦੌਰਾਨ 9 ਸ਼ਰਧਾਲੂਆਂ ਦੀ ਮੌਤ ਹੋਣ ਅਤੇ ਦਰਜ਼ਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬਚਾਓ ਕਾਰਜ਼ ਵੱਡੇ ਪੱਧਰ ‘ਤੇ ਸ਼ੁਰੂ ਕਰ ਦਿੱਤੇ ਗਏ ਹਨ। ਸੂਬੇ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ ਕੁਦਰਤ ਦਾ ਕਹਿਰ; ਭੈਣ ਤੋਂ ਬਾਅਦ ਭਰਾ ਨੇ ਵੀ ਤੋੜਿਆ ਦਮ, ਡੇਂਗੂ ਨੇ ਲਈ ਜਾਨ

ਜਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ। ਸੂਚਨਾ ਮੁਤਾਬਕ ਮੰਦਿਰ ਵਿਚ ਵੱਡੀ ਗਿਣਤੀ ‘ਚ ਸ਼ਰਧਾਲੂ ਏਕਦਾਸ਼ੀ ਮੌਕੇ ਇੱਥੇ ਨਤਮਸਤਕ ਹੋਣ ਆਏ ਸਨ। ਦਸਿਆ ਜਾ ਰਿਹਾ ਕਿ ਅਚਾਨਕ ਲੋਕਾਂ ਨੇ ਇੱਕ ਦੂਜੇ ਨੂੰ ਧੱਕੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸਤੋਂ ਬਾਅਦ ਭਗਦੜ ਮੱਚ ਗਈ। ਫ਼ਿਲਹਾਲ ਘਟਨਾ ਦੇ ਵਿਸਥਾਰਕ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੁਦਰਤ ਦਾ ਕਹਿਰ; ਭੈਣ ਤੋਂ ਬਾਅਦ ਭਰਾ ਨੇ ਵੀ ਤੋੜਿਆ ਦਮ, ਡੇਂਗੂ ਨੇ ਲਈ ਜਾਨ

0

Sirsa News: ਸਿਰਸਾ ਜ਼ਿਲ੍ਹੇ ਵਿਚ ਇੱਕ ਦਿਲ-ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਡੇਂਗੂ ਦੇ ਕਾਰਨ ਨਾਬਾਲਿਗ ਭੈਣ-ਭਰਾ ਦੀ ਮੌਤ ਹੋ ਗਈ। ਦੋਨਾਂ ਨੂੰ ਡੇਂਗੂ ਹੋਇਆ ਸੀ ਤੇ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਛੋਟੇ ਭਰਾ ਦੀ ਹਾਲਾਤ ਗੰਭੀਰ ਹੋਣ ਕਾਰਨ ਉਸਨੂੰ ਹਿਸਾਰ ਰੈਫ਼ਰ ਕਰ ਦਿੱਤਾ। ਭਰਾ ਦੀ ਇਹ ਹਾਲਾਤ ਦੇਖਦਿਅ ਸਦਮੇ ਵਿਚ ਬੀਮਾਰ ਪਈ ਵੱਡੀ ਦੀ ਮੌਤ ਹੋ ਗਈ। ਇਸਤੋਂ ਬਾਅਦ ਭਰਾ ਨੇ ਵੀ ਹਸਪਤਾਲ ਵਿਚ ਦਮ ਤੋੜ ਦਿੱਤਾ। ਇਸ ਦਿਲ-ਦਹਿਲਾਉਣ ਵਾਲੀ ਖ਼ਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਭੈਣ-ਭਰਾ ਦੀ ਫ਼ੋਟੋ ਹੁਣ ਸੋੱਸਲ ਮੀਡੀਅ ‘ਤੇ ਵਾਈਰਲ ਹੋ ਰਹੀ ਹੈ।

ਇਹ ਵੀ ਪੜ੍ਹੋ 4 ਨੂੰ ਮਿਲੇਗਾ ਬਠਿੰਡਾ ਨੂੰ ਨਵਾਂ ਸੀਨੀ ਡਿਪਟੀ ਮੇਅਰ, ਸ਼ਾਮ ਲਾਲ ਜੈਨ ਦੇ ਸਿਰ ਤਾਜ਼ ਸਜਣ ਦੀ ਚਰਚਾ

ਇਹ ਘਟਨਾ ਸਿਰਸਾ ਜ਼ਿਲ੍ਹੇ ਦੀ ਤਹਿਸੀਲ ਰਾਣੀਆਂ ਦੇ ਪਿੰਡ ਗੋਬਿੰਦਪੁਰਾ ਦੀ ਹੈ। ਜਾਣਕਾਰੀ ਮੁਤਾਬਕ ਪਿੰਡ ਦੇ ਕਿਸਾਨ ਸੰਦੀਪ ਸਿੰਘ ਦੇ ਇੱਕ ਪੁੱਤਰ ਸਹਿਦੀਪ ਸਿੰਘ (13 ਸਾਲ) ਅਤੇ ਧੀ ਅਸਮੀਨ ਕੌਰ (16 ਸਾਲ) ਸੀ। ਸਹਿਦੀਪ 7ਵੀਂ ਅਤੇ ਅਸਮੀਨ 11 ਵੀਂ ਕਲਾਸ ਵਿਚ ਪੜਦੀ ਸੀ। ਕੁੱਝ ਦਿਨ ਪਹਿਲਾਂ ਦੋਨਾਂ ਨੂੰ ਬੁਖਾਰ ਹੋਣਾ ਸ਼ੁਰੂ ਹੋ ਗਿਆ ਤੇ ਬੱਚਿਆਂ ਦੀ ਹਾਲਾਤ ਵਿਗੜਣ ਲੱਗੀ। ਇੰਨ੍ਹਾਂ ਦਾ ਪਹਿਲਾਂ ਇਲਾਜ਼ ਰਾਣਆ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸਹਿਦੀਪ ਦੀ ਸਿਹਤ ਜਿਆਦਾ ਖਰਾਬ ਹੋ ਗਈ, ਜਿਸ ਕਾਰਨ ਉਸਨੂੰ ਹਿਸਾਰ ਰੈਫ਼ਰ ਕਰ ਦਿੱਤਾ।

ਇਹ ਵੀ ਪੜ੍ਹੋ SHO ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ Private ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਛੋਟੇ ਭਰਾ ਦੀ ਹਾਲਾਤ ਜਿਆਦਾ ਵਿਗੜਣ ‘ਤੇ ਬੀਮਾਰ ਪਈ ਵੱਡੀ ਭੈਣ ਸਦਮੇ ਵਿਚ ਆ ਗਈ ਤੇ ਅਚਾਨਕ ਉਸਦੀ ਮੌਤ ਹੋ ਗਈ। ਹਾਲੇ ਪ੍ਰਵਾਰ ਲੜਕੀ ਦੀ ਮੌਤ ਦੇ ਸਦਮੇ ਵਿਚੋਂ ਬਾਹਰ ਨਹੀਂ ਨਿਕਲਿਆ ਸੀ ਕਿ 3 ਦਿਨਾਂ ਬਾਅਦ ਸਹਿਦੀਪ ਦੀ ਵੀ ਹਿਸਾਰ ਦੇ ਨਿੱਜੀ ਹਸਪਤਾਲ ਵਿਚ ਮੌਤ ਦੀ ਖ਼ਬਰ ਆ ਗਈ। ਇਸ ਘਟਨਾ ਕਾਰਨ ਨਾਂ ਸਿਰਫ਼ ਪ੍ਰਵਾਰ ਦਾ ਸਾਰਾ ਕੁੱਝ ਖ਼ਤਮ ਹੋ ਗਿਆ, ਬਲਕਿ ਪਿੰਡ ਤੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਫੈਲ ਗਈ। ਦਸਿਆ ਜਾ ਰਿਹਾ ਕਿ ਡੇਂਗੂ ਦੇ ਕਾਰਨ ਸੰਦੀਪ ਸਿੰਘ ਦਾ ਬਜ਼ੁਰਗ ਪਿਤਾ ਜਸਵਿੰਦਰ ਸਿੰਘ ਵੀ ਬੀਮਾਰ ਚੱਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903410