Friday, May 15, 2026
Home Blog Page 359

ਮੰਦਿਰ ‘ਚ ਮੱਚੀ ਭਗਦੜ; 9 ਸ਼ਰਧਾਲੂਆਂ ਦੀ ਹੋਈ ਮੌ+ਤ, ਕਈ ਹੋਏ ਜਖ਼ਮੀ

Andhra Pradesh News: ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੂਲਮ ਜ਼ਿਲ੍ਹੇ ਵਿਚ ਸਥਿਤ ਇਤਿਹਾਸਕ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਿਰ ‘ਚ ਮੱਚੀ ਭਗਦੜ ਦੌਰਾਨ 9 ਸ਼ਰਧਾਲੂਆਂ ਦੀ ਮੌਤ ਹੋਣ ਅਤੇ ਦਰਜ਼ਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬਚਾਓ ਕਾਰਜ਼ ਵੱਡੇ ਪੱਧਰ ‘ਤੇ ਸ਼ੁਰੂ ਕਰ ਦਿੱਤੇ ਗਏ ਹਨ। ਸੂਬੇ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ ਕੁਦਰਤ ਦਾ ਕਹਿਰ; ਭੈਣ ਤੋਂ ਬਾਅਦ ਭਰਾ ਨੇ ਵੀ ਤੋੜਿਆ ਦਮ, ਡੇਂਗੂ ਨੇ ਲਈ ਜਾਨ

ਜਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ। ਸੂਚਨਾ ਮੁਤਾਬਕ ਮੰਦਿਰ ਵਿਚ ਵੱਡੀ ਗਿਣਤੀ ‘ਚ ਸ਼ਰਧਾਲੂ ਏਕਦਾਸ਼ੀ ਮੌਕੇ ਇੱਥੇ ਨਤਮਸਤਕ ਹੋਣ ਆਏ ਸਨ। ਦਸਿਆ ਜਾ ਰਿਹਾ ਕਿ ਅਚਾਨਕ ਲੋਕਾਂ ਨੇ ਇੱਕ ਦੂਜੇ ਨੂੰ ਧੱਕੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸਤੋਂ ਬਾਅਦ ਭਗਦੜ ਮੱਚ ਗਈ। ਫ਼ਿਲਹਾਲ ਘਟਨਾ ਦੇ ਵਿਸਥਾਰਕ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੁਦਰਤ ਦਾ ਕਹਿਰ; ਭੈਣ ਤੋਂ ਬਾਅਦ ਭਰਾ ਨੇ ਵੀ ਤੋੜਿਆ ਦਮ, ਡੇਂਗੂ ਨੇ ਲਈ ਜਾਨ

0

Sirsa News: ਸਿਰਸਾ ਜ਼ਿਲ੍ਹੇ ਵਿਚ ਇੱਕ ਦਿਲ-ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਡੇਂਗੂ ਦੇ ਕਾਰਨ ਨਾਬਾਲਿਗ ਭੈਣ-ਭਰਾ ਦੀ ਮੌਤ ਹੋ ਗਈ। ਦੋਨਾਂ ਨੂੰ ਡੇਂਗੂ ਹੋਇਆ ਸੀ ਤੇ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਛੋਟੇ ਭਰਾ ਦੀ ਹਾਲਾਤ ਗੰਭੀਰ ਹੋਣ ਕਾਰਨ ਉਸਨੂੰ ਹਿਸਾਰ ਰੈਫ਼ਰ ਕਰ ਦਿੱਤਾ। ਭਰਾ ਦੀ ਇਹ ਹਾਲਾਤ ਦੇਖਦਿਅ ਸਦਮੇ ਵਿਚ ਬੀਮਾਰ ਪਈ ਵੱਡੀ ਦੀ ਮੌਤ ਹੋ ਗਈ। ਇਸਤੋਂ ਬਾਅਦ ਭਰਾ ਨੇ ਵੀ ਹਸਪਤਾਲ ਵਿਚ ਦਮ ਤੋੜ ਦਿੱਤਾ। ਇਸ ਦਿਲ-ਦਹਿਲਾਉਣ ਵਾਲੀ ਖ਼ਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਭੈਣ-ਭਰਾ ਦੀ ਫ਼ੋਟੋ ਹੁਣ ਸੋੱਸਲ ਮੀਡੀਅ ‘ਤੇ ਵਾਈਰਲ ਹੋ ਰਹੀ ਹੈ।

ਇਹ ਵੀ ਪੜ੍ਹੋ 4 ਨੂੰ ਮਿਲੇਗਾ ਬਠਿੰਡਾ ਨੂੰ ਨਵਾਂ ਸੀਨੀ ਡਿਪਟੀ ਮੇਅਰ, ਸ਼ਾਮ ਲਾਲ ਜੈਨ ਦੇ ਸਿਰ ਤਾਜ਼ ਸਜਣ ਦੀ ਚਰਚਾ

ਇਹ ਘਟਨਾ ਸਿਰਸਾ ਜ਼ਿਲ੍ਹੇ ਦੀ ਤਹਿਸੀਲ ਰਾਣੀਆਂ ਦੇ ਪਿੰਡ ਗੋਬਿੰਦਪੁਰਾ ਦੀ ਹੈ। ਜਾਣਕਾਰੀ ਮੁਤਾਬਕ ਪਿੰਡ ਦੇ ਕਿਸਾਨ ਸੰਦੀਪ ਸਿੰਘ ਦੇ ਇੱਕ ਪੁੱਤਰ ਸਹਿਦੀਪ ਸਿੰਘ (13 ਸਾਲ) ਅਤੇ ਧੀ ਅਸਮੀਨ ਕੌਰ (16 ਸਾਲ) ਸੀ। ਸਹਿਦੀਪ 7ਵੀਂ ਅਤੇ ਅਸਮੀਨ 11 ਵੀਂ ਕਲਾਸ ਵਿਚ ਪੜਦੀ ਸੀ। ਕੁੱਝ ਦਿਨ ਪਹਿਲਾਂ ਦੋਨਾਂ ਨੂੰ ਬੁਖਾਰ ਹੋਣਾ ਸ਼ੁਰੂ ਹੋ ਗਿਆ ਤੇ ਬੱਚਿਆਂ ਦੀ ਹਾਲਾਤ ਵਿਗੜਣ ਲੱਗੀ। ਇੰਨ੍ਹਾਂ ਦਾ ਪਹਿਲਾਂ ਇਲਾਜ਼ ਰਾਣਆ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸਹਿਦੀਪ ਦੀ ਸਿਹਤ ਜਿਆਦਾ ਖਰਾਬ ਹੋ ਗਈ, ਜਿਸ ਕਾਰਨ ਉਸਨੂੰ ਹਿਸਾਰ ਰੈਫ਼ਰ ਕਰ ਦਿੱਤਾ।

ਇਹ ਵੀ ਪੜ੍ਹੋ SHO ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ Private ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਛੋਟੇ ਭਰਾ ਦੀ ਹਾਲਾਤ ਜਿਆਦਾ ਵਿਗੜਣ ‘ਤੇ ਬੀਮਾਰ ਪਈ ਵੱਡੀ ਭੈਣ ਸਦਮੇ ਵਿਚ ਆ ਗਈ ਤੇ ਅਚਾਨਕ ਉਸਦੀ ਮੌਤ ਹੋ ਗਈ। ਹਾਲੇ ਪ੍ਰਵਾਰ ਲੜਕੀ ਦੀ ਮੌਤ ਦੇ ਸਦਮੇ ਵਿਚੋਂ ਬਾਹਰ ਨਹੀਂ ਨਿਕਲਿਆ ਸੀ ਕਿ 3 ਦਿਨਾਂ ਬਾਅਦ ਸਹਿਦੀਪ ਦੀ ਵੀ ਹਿਸਾਰ ਦੇ ਨਿੱਜੀ ਹਸਪਤਾਲ ਵਿਚ ਮੌਤ ਦੀ ਖ਼ਬਰ ਆ ਗਈ। ਇਸ ਘਟਨਾ ਕਾਰਨ ਨਾਂ ਸਿਰਫ਼ ਪ੍ਰਵਾਰ ਦਾ ਸਾਰਾ ਕੁੱਝ ਖ਼ਤਮ ਹੋ ਗਿਆ, ਬਲਕਿ ਪਿੰਡ ਤੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਫੈਲ ਗਈ। ਦਸਿਆ ਜਾ ਰਿਹਾ ਕਿ ਡੇਂਗੂ ਦੇ ਕਾਰਨ ਸੰਦੀਪ ਸਿੰਘ ਦਾ ਬਜ਼ੁਰਗ ਪਿਤਾ ਜਸਵਿੰਦਰ ਸਿੰਘ ਵੀ ਬੀਮਾਰ ਚੱਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

4 ਨੂੰ ਮਿਲੇਗਾ ਬਠਿੰਡਾ ਨੂੰ ਨਵਾਂ ਸੀਨੀ ਡਿਪਟੀ ਮੇਅਰ, ਸ਼ਾਮ ਲਾਲ ਜੈਨ ਦੇ ਸਿਰ ਤਾਜ਼ ਸਜਣ ਦੀ ਚਰਚਾ

0

Bathinda News: ਬਠਿੰਡਾ ਨਗਰ ਨਿਗਮ ਨੂੰ ਆਗਾਮੀ ਚਾਰ ਨਵੰਬਰ ਵਾਲੇ ਦਿਨ ਨਵਾਂ ਸੀਨੀਅਰ ਡਿਪਟੀ ਮੇਅਰ ਮਿਲਣ ਜਾ ਰਿਹਾ ਹੈ। ਕਰੀਬ ਛੇ ਮਹੀਨਿਆਂ ਤੋਂ ਖਾਲੀ ਪਈ ਇਸ ਕੁਰਸੀ ਉੱਪਰ ਮੇਅਰ ਦੇ ਐਡਵਾਈਜ਼ਰ ਸ਼ਾਮ ਲਾਲ ਜੈਨ ਦੇ ਬਿਰਾਜਮਾਨ ਹੋਣ ਦੀ ਪੂਰੀ ਚਰਚਾ ਹੈ। ਹਾਲਾਂਕਿ ਕਾਂਗਰਸ, ਅਕਾਲੀ ਦਲ ਅਤੇ ਵਿਧਾਇਕ ਧੜਾ ਇਸ ਮੌਕੇ ਕੀ ਰਣਨੀਤੀ ਅਪਣਾਏਗਾ?, ਇਹ ਵੀ ਮਹੱਤਵਪੂਰਨ ਹੋਵੇਗਾ। ਵੱਡੀ ਗੱਲ ਇਹ ਵੀ ਹੈ ਕਿ ਬੇਸ਼ੱਕ ਡਿਪਟੀ ਮੇਅਰ ਦੀ ਕੁਰਸੀ ਵੀ ਖਾਲੀ ਪਈ ਹੈ ਪ੍ਰੰਤੂ ਹੁਣ ਚੋਣ ਇਕੱਲੀ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਹੀ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਮਿਲੀ ਜਾਣਕਾਰੀ ਦੇ ਮੁਤਾਬਕ ਬੀਤੀ ਸ਼ਾਮ ਨਗਰ ਨਿਗਮ ਦਫਤਰ ਵੱਲੋਂ ਸ਼ਹਿਰ ਦੇ 50 ਕੌਸਲਰਾਂ ਤੋਂ ਇਲਾਵਾ ਡਵੀਜਨਲ ਕਮਿਸ਼ਨਰ ਅਤੇ ਹਲਕਾ ਵਿਧਾਇਕ ਨੂੰ ਸੀਨੀਅਰ ਡਿਪਟੀ ਮੇਅਰ ਦੀ ਚੋਣ ਸਬੰਧੀ ਚਾਰ ਨਵੰਬਰ ਨੂੰ ਨਗਰ ਨਿਗਮ ਦੇ ਮੀਟਿੰਗ ਹਾਲ ਵਿੱਚ ਦੁਪਹਿਰ ਸਾਢੇ 12 ਵਜੇ ਰੱਖੀ ਮੀਟਿੰਗ ਸਬੰਧੀ ਸੂਚਿਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਫਰਵਰੀ ਦੇ ਪਹਿਲੇ ਹਫਤੇ ਪਦਮਜੀਤ ਸਿੰਘ ਮਹਿਤਾ ਵੱਲੋਂ ਮੇਅਰ ਦੀ ਕੁਰਸੀ ‘ਤੇ ਕਾਬਜ ਹੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਕੁਰਸੀਆਂ ਵੀ ਖਾਲੀ ਕਰਵਾ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ SHO ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ Private ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਵੱਲੋਂ ਆਵਿਸ਼ਵਾਸ ਦਾ ਮਤਾ ਆਉਂਦੇ ਹੀ ਜਿੱਥੇ ਖੁਦ ਅਸਤੀਫਾ ਦੇ ਦਿੱਤਾ ਗਿਆ ਸੀ, ਉੱਥੇ ਅਸ਼ੋਕ ਪ੍ਰਧਾਨ ਨੂੰ ਦੋ ਤਿਹਾਈ ਤੋਂ ਵੱਧ ਬਹੁਮਤ ਦੇ ਨਾਲ ਗੱਦੀਓ ਉਤਾਰ ਦਿੱਤਾ ਗਿਆ ਸੀ। ਇਸ ਦੌਰਾਨ ਹੀ ਸ਼ਾਮ ਲਾਲ ਜੈਨ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਜਿਨਾਂ ਨੂੰ ਬਾਅਦ ਵਿੱਚ ਮੇਅਰ ਪਰਮਜੀਤ ਸਿੰਘ ਮਹਿਤਾ ਵੱਲੋਂ ਆਪਣਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਲਗਾਤਾਰ ਤਿੰਨ ਵਾਰ ਤੋਂ ਕੌਂਸਲਰ ਚੱਲੇ ਆ ਰਹੇ ਅਤੇ ਠੰਡੇ ਸੁਭਾਅ ਦੇ ਮੰਨੇ ਜਾਂਦੇ ਸ਼ਾਮ ਲਾਲ ਜੈਨ ਨੂੰ ਹੁਣ ਇਸ ਕੁਰਸੀ ਲਈ ਸਭ ਤੋਂ ਮਜਬੂਤ ਦਾਵੇਦਾਰ ਮੰਨਿਆ ਜਾ ਰਿਹਾ। ਨਗਰ ਨਿਗਮ ਦੀ ਮੌਜੂਦਾ ਬਣਤਰ ਦੇ ਮੁਤਾਬਕ ਮੇਅਰ ਧੜਾ ਪੂਰਨ ਬਹੁਮਤ ਵਿੱਚ ਦਿਖਾਈ ਦੇ ਰਿਹਾ।

’ਮਿਸ਼ਨ ਚੜ੍ਹਦੀਕਲਾ’ ਨੂੰ ਮਿਲਿਆ ਜਨ-ਜਨ ਦਾ ਸਾਥ: ਮੁੱਖ ਮੰਤਰੀ ਮਾਨ ਨੇ ਕਿਹਾ, ’ਅਟੁੱਟ ਵਿਸ਼ਵਾਸ ਅਤੇ ਹਿੰਮਤ ਨਾਲ ਪੰਜਾਬ ਵਧੇਗਾ ਅੱਗੇ, ਹਰ ਹਾਲ ਵਿੱਚ’

0

Punjab News: ਪੰਜਾਬ ਨੂੰ ਇੱਕ ਵਾਰ ਫਿਰ ਖੁਸ਼ਹਾਲ ਅਤੇ ’ਰੰਗਲਾ ਪੰਜਾਬ’ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ’ਮਿਸ਼ਨ ਚੜ੍ਹਦੀਕਲਾ’ ਨੂੰ ਸੂਬੇ ਦੇ ਲੋਕਾਂ ਅਤੇ ਦੁਨੀਆ ਭਰ ਦੇ ਸ਼ੁਭਚਿੰਤਕਾਂ ਵੱਲੋਂ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਇਹ ਮਿਸ਼ਨ ਸਿਰਫ਼ ਇੱਕ ਸਰਕਾਰੀ ਪਹਿਲਕਦਮੀ ਨਹੀਂ, ਸਗੋਂ ਇਹ ਪੰਜਾਬ ਦੀ ਸਮੂਹਿਕ ਭਾਵਨਾ ਅਤੇ ਅਟੁੱਟ ਏਕਤਾ ਦਾ ਪ੍ਰਤੀਕ ਬਣ ਗਿਆ ਹੈ, ਜਿੱਥੇ ਹਰ ਨਾਗਰਿਕ ਸੂਬੇ ਦੇ ਭਵਿੱਖ ਲਈ ਆਪਣਾ ਯੋਗਦਾਨ ਪਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕੋਨੇ-ਕੋਨੇ ਤੋਂ ਆ ਰਹੇ ਇਸ ਆਰਥਿਕ ਸਹਿਯੋਗ ਲਈ ਦਾਨ ਦੇਣ ਵਾਲੇ ਹਰ ਨਾਗਰਿਕ ਪ੍ਰਤੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਦਾਨ ਸਿਰਫ਼ ਰਾਸ਼ੀ ਨਹੀਂ, ਸਗੋਂ ਇਹ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਉਸਦੀ ਤਰੱਕੀ ’ਤੇ ਲੋਕਾਂ ਦਾ ਵਿਸ਼ਵਾਸ ਹੈ।

ਇਹ ਵੀ ਪੜ੍ਹੋ ਦਫ਼ਤਰਾਂ ਤੋਂ ਖੇਤਾਂ ਤੱਕ: ਪੰਜਾਬ ਦੇ ਮੁੱਖ ਮੰਤਰੀ ਕਿਸਾਨ-ਕੇਂਦ੍ਰਿਤ ਸ਼ਾਸਨ ਨੂੰ ਕਰ ਰਹੇ ਹਨ ਮੁੜ ਪਰਿਭਾਸ਼ਤ , ਸਮੱਸਿਆਵਾਂ ਦਾ ਕੀਤਾ ਜਾ ਰਿਹਾ ਤੁਰੰਤ ਹੱਲ

ਮੁੱਖ ਮੰਤਰੀ ਮਾਨ ਨੇ ਦ੍ਰਿੜਤਾ ਨਾਲ ਕਿਹਾ, “ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਹੁਣ ਹੋਰ ਵੀ ਤੇਜ਼ੀ ਨਾਲ ਅੱਗੇ ਵਧੇਗਾ, ਅਤੇ ਅਸੀਂ ਸਾਰੇ ਮਿਲ ਕੇ ਇਸਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ।”ਇਸ ਪਹਿਲਕਦਮੀ ਵਿੱਚ ਲੋਕਾਂ ਦੀ ਸਰਗਰਮ ਅਤੇ ਉਤਸ਼ਾਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਪੰਜਾਬ ਦੀ ਜਨਤਾ ਅੱਜ ਜਾਗਰੂਕ ਅਤੇ ਸੁਚੇਤ ਹੈ। ਉਹ ਸਮਝਦੇ ਹਨ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਸਕਦੀ ਹੈ। ਉਹ ਕਿਸੇ ਵੀ ਆਫ਼ਤ ਜਾਂ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਇੰਨੀ ਵੱਡੀ ਗਿਣਤੀ ਵਿੱਚ ਦਾਨ ਦਾ ਆਉਣਾ ਇਹ ਵੀ ਸਾਬਤ ਕਰਦਾ ਹੈ ਕਿ ਲੋਕਾਂ ਨੂੰ ਵਰਤਮਾਨ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੇਤਰਤਵ ’ਤੇ ਅਟੁੱਟ ਭਰੋਸਾ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਇਸੇ ਵਿਸ਼ਵਾਸ ਦੀ ਇੱਕ ਮਜ਼ਬੂਤ ਮਿਸਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੇਸ਼ ਕੀਤੀ, ਜਿਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਵੱਖ-ਵੱਖ ਦਾਨੀਆਂ ਤੋਂ ਇਕੱਠੀ ਕੀਤੀ ਗਈ ₹5,652,759 (ਪੰਜਾਹ ਲੱਖ ਬਾਸਠ ਹਜ਼ਾਰ ਸੱਤ ਸੌ ਉਨੱਤਰ ਰੁਪਏ) ਦੀ ਇੱਕ ਵੱਡੀ ਰਾਸ਼ੀ ਮੁੱਖ ਮੰਤਰੀ ਨੂੰ ਸੌਂਪੀ। ਉੱਥੇ ਹੀ, ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨਿਵਾਸੀਆਂ ਦਾ ਜਜ਼ਬਾ ਵੀ ਬੇਹੱਦ ਸ਼ਲਾਘਾਯੋਗ ਰਿਹਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਜਾਗਰੂਕ ਲੋਕਾਂ ਦੁਆਰਾ ਇਕੱਤਰ ਕੀਤੀ ਗਈ ₹2,881,123 (ਅੱਠਾਈ ਲੱਖ ਇਕਿਆਸੀ ਹਜ਼ਾਰ ਇੱਕ ਸੌ ਤੇਈ ਰੁਪਏ) ਦੀ ਰਾਸ਼ੀ ਮੁੱਖ ਮੰਤਰੀ ਮਾਨ ਨੂੰ ਭੇਟ ਕੀਤੀ। ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਕਾਰਜਾਂ ਅਤੇ ’ਮਿਸ਼ਨ ਚੜ੍ਹਦੀਕਲਾ’ ਤਹਿਤ ₹1,248,257 (ਬਾਰ੍ਹਾਂ ਲੱਖ ਅਠਤਾਲੀ ਹਜ਼ਾਰ ਦੋ ਸੌ ਸਤਵੰਜਾ ਰੁਪਏ) ਦੀ ਰਾਸ਼ੀ ਸੌਂਪੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਦਾਨੀਆਂ ਅਤੇ ਸ਼ੁਭਚਿੰਤਕਾਂ ਨੇ ਮੁਸ਼ਕਿਲ ਸਮੇਂ ਵਿੱਚ ਦਿਲ ਖੋਲ੍ਹ ਕੇ ਸਹਾਇਤਾ ਕੀਤੀ ਹੈ, ਜਿਸਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਲੋੜਵੰਦਾਂ ਦੀ ਮਦਦ ਵਿੱਚ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੁਹਰਾਇਆ ਕਿ ਦਾਨ ਵਿੱਚ ਆਈ ਇੱਕ-ਇੱਕ ਪਾਈ ਦੀ ਵਰਤੋਂ ਸਿਰਫ਼ ਵਿਕਾਸ ਅਤੇ ਰਾਹਤ ਕਾਰਜਾਂ ਵਿੱਚ ਪੂਰੀ ਇਮਾਨਦਾਰੀ ਨਾਲ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ’ਮਿਸ਼ਨ ਚੜ੍ਹਦੀਕਲਾ’ ਦੇ ਮਾਧਿਅਮ ਨਾਲ ਇੱਕ ਮਜ਼ਬੂਤ ਅਤੇ ਸੁਰੱਖਿਅਤ ਪੰਜਾਬ ਦੀ ਨੀਂਹ ਰੱਖ ਰਹੀ ਹੈ, ਜਿਸਦੀ ਜਾਣਕਾਰੀ ਜਨਤਾ [https://rangla.punjab.gov.in/](https://rangla.punjab.gov.in/) ’ਤੇ ਦੇਖ ਸਕਦੀ ਹੈ। ਪੰਜਾਬ ਸਰਕਾਰ ਅਤੇ ਜਨਤਾ ਦੇ ਵਿਚਕਾਰ ਬਣੇ ਇਸ ਮਜ਼ਬੂਤ, ਵਿਸ਼ਵਾਸ ਭਰੇ ਰਿਸ਼ਤੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਸਿਰਫ਼ ਇੱਕ ਰਾਹਤ ਫੰਡ ਨਹੀਂ ਹੈ, ਸਗੋਂ ਇਹ ਪੰਜਾਬ ਦੀ ਏਕਤਾ ਅਤੇ ਗੌਰਵ ਦੀ ਕਹਾਣੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ, ਜਨਤਾ ਦੇ ਸਹਿਯੋਗ ਨਾਲ, ਇਹ ਯਕੀਨੀ ਹੈ ਕਿ ’ਰੰਗਲਾ ਪੰਜਾਬ’ ਦਾ ਸੁਪਨਾ ਜਲਦ ਹੀ ਜ਼ਮੀਨ ’ਤੇ ਉੱਤਰੇਗਾ ਅਤੇ “ਪੰਜਾਬ ਵਧੇਗਾ ਅੱਗੇ, ਹਰ ਹਾਲ ਵਿੱਚ!”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SHO ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ Private ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

0
Amritsar News: ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ, ਨੂੰ ਛੇਹਰਟਾ ਥਾਣੇ ਦੇ ਐਸਐਚਓ (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਛੇਹਰਟਾ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ ਜਿਸ ਨੇ ਰਿਪੋਰਟ ਦਿੱਤੀ ਸੀ ਕਿ ਐਸਐਚਓ ਅਤੇ ਉਸਦੀ ਟੀਮ ਉਸਦੇ ਘਰ ਗਈ ਸੀ, ਜਿਸ ਵਿੱਚ ਉਸ ‘ਤੇ ਅਤੇ ਉਸਦੇ ਚਚੇਰੇ ਭਰਾ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਪੁਲਿਸ ਨੇ ਕਥਿਤ ਤੌਰ ‘ਤੇ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੋਵਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਸ਼ਿਕਾਇਤਕਰਤਾ ਦੀ ਇੱਕ ਕਾਰ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜਿਸ ਵਿੱਚ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ।
ਸ਼ਿਕਾਇਤ ਦੇ ਅਨੁਸਾਰ, ਸ਼ਿਕਾਇਤਕਰਤਾ ਨੇ ਬਾਅਦ ਵਿੱਚ ਮਾਮਲੇ ਨੂੰ ਸੁਲਝਾਉਣ ਵਿੱਚ ਮਦਦ ਕਰਨ ਲਈ ਐਸਐਚਓ ਦੇ ਜਾਣਕਾਰ ਲਲਿਤ ਅਰੋੜਾ, ਨਾਲ ਸੰਪਰਕ ਕੀਤਾ। ਅਰੋੜਾ ਨੇ ਕਥਿਤ ਤੌਰ ‘ਤੇ ਐਸਐਚਓ ਵੱਲੋਂ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਨਾ ਕਰਨ ਦੇ ਬਦਲੇ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਤੁਰੰਤ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਸਿਰਫ਼ 5 ਲੱਖ ਰੁਪਏ ਦਾ ਪ੍ਰਬੰਧ ਕਰ ਸਕਦਾ ਹੈ, ਜਿਸ ਨੂੰ ਅਰੋੜਾ ਨੇ ਪਹਿਲੀ ਕਿਸ਼ਤ ਦੇ ਭੁਗਤਾਨ ਵਜੋਂ ਦੇਣ ਲਈ ਸਹਿਮਤੀ ਦੇ ਦਿੱਤੀ।
ਉਕਤ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਅਰੋੜਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ ‘ਤੇ ਜ਼ੋਰ ਦਿੱਤਾ

0

👉ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ “ਕ੍ਰਿਸ਼ਨ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ” ਨੇ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ-ਯੂਨਾਈਟ ਫਾਰ ਪਿੰਕਟੂਬਰ ਕਰਵਾਇਆ
Ludhiana News:ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕ੍ਰਿਸ਼ਨਾ ਪ੍ਰਾਣ ਬਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਅੱਜ ਇੱਥੇ ਗੁਰੂ ਨਾਨਕ ਭਵਨ ਵਿਖੇ ਛਾਤੀ ਦੇ ਕੈਂਸਰ ਸਬੰਧੀ ਸਾਲਾਨਾ ਜਾਗਰੂਕਤਾ ਸਮਾਗਮ ਯੂਨਾਈਟ ਫਾਰ ਪਿੰਕਟੂਬਰ ਕਰਵਾਇਆ।ਇਸ ਸਮਾਗਮ ਵਿੱਚ ਛਾਤੀ ਦੇ ਕੈਂਸਰ ਨੂੰ ਮਾਤ ਦੇਣ ਵਾਲੀਆਂ ਭਾਰਤ ਦੀ ਟੀ.ਵੀ. ਤੇ ਫਿਲਮੀ ਅਦਾਕਾਰਾ ਹਿਨਾ ਖਾਨ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸੀਮਾ ਬਾਂਸਲ ਨੇ ਸ਼ਿਰਕਤ ਕੀਤੀ ਅਤੇ ਆਪਣੇ ਸੰਘਰਸ਼ਮਈ ਨਿੱਜੀ ਜੀਵਨ ਦੇ ਸਫ਼ਰ ਨੂੰ ਸਾਂਝਾ ਕੀਤਾ। ਇਸ ਸੈਸ਼ਨ ਦਾ ਸੰਚਾਲਨ ਨੋਮਿਤਾ ਖੰਨਾ ਅਤੇ ਸ਼ਵੇਤਾ ਜਿੰਦਲ ਦੁਆਰਾ ਕੀਤਾ ਗਿਆ।ਇਸ ਗੱਲਬਾਤ ਦੌਰਾਨ ਹਿਨਾ ਖਾਨ, ਜਿਹਨਾਂ ਨੂੰ 2024 ਵਿੱਚ ਤੀਜੀ ਸਟੇਜ ‘ਤੇ ਛਾਤੀ ਦੇ ਕੈਂਸਰ ਦਾ ਪਤਾ ਲੱਗਾ ਸੀ, ਨੇ ਮੰਤਰੀ ਸੰਜੀਵ ਅਰੋੜਾ ਦਾ ਕੈਂਸਰ, ਖਾਸ ਕਰਕੇ ਛਾਤੀ ਦੇ ਕੈਂਸਰ, ਬਾਰੇ ਜਾਗਰੂਕਤਾ ਫੈਲਾਉਣ ਲਈ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਉਹਨਾਂ ਨੇ ਕਿਵੇਂ ਇਸ ਨਾਮੁਰਾਦ ਬਿਮਾਰੀ ਦਾ ਡਟ ਕੇ ਸਾਹਮਣਾ ਕਰਦਿਆਂ ਮਜ਼ਬੂਤੀ ਨਾਲ ਇਸ ‘ਤੇ ਜਿੱਤ ਹਾਸਲ ਕੀਤੀ।ਹਿਨਾ ਖਾਨ ਨੇ ਹਾਜ਼ਰੀਨਾਂ ਨੂੰ ਚੌਕਸ ਰਹਿਣ ਅਤੇ ਆਪਣੇ ਸਰੀਰਕ ਲੱਛਣਾਂ ਬਾਰੇ ਜਾਗਰੂਕ ਰਹਿਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ ਮਾਨਸਾ ਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਉਹਨਾਂ ਨੇ ਇਸ ਬੀਮਾਰੀ ਦੀ ਸਵੈ-ਪੜਚੋਲ ਦੀ ਜ਼ੋਰਦਾਰ ਵਕਾਲਤ ਕਰਦਿਆਂ ਕੈਂਸਰ ਬਾਰੇ ਬਿਨਾਂ ਕਿਸੇ ਡਰ ਦੇ ਗੱਲਬਾਤ ਕਰਨ ਅਤੇ ਇਸਦਾ ਸਾਹਮਣਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਸਲਾਹ ਦਿੱਤੀ ਕਿ ਹਰ ਪੰਦਰਾਂ ਦਿਨਾਂ ਬਾਅਦ ਇਸ ਦੀ ਸਵੈ-ਜਾਂਚ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸਰੀਰ ਵਿੱਚ ਕੋਈ ਵੀ ਅਸਾਧਾਰਨ ਤਬਦੀਲੀਆਂ ਜਿਵੇਂ ਗੰਢਾਂ, ਸਕਿਨ ਡਿੰਪਲਿੰਗ ਜਾਂ ਡਿਸਚਾਰਜ ਹੋਣ ‘ਤੇ ਤੁਰੰਤ ਡਾਕਟਰੀ ਸਲਾਹ ਲਈ ਪ੍ਰੇਰਿਤ ਕੀਤਾ।ਹਿਨਾ ਖਾਨ ਨੇ ਆਪਣੇ ਜੀਵਨ ਦਾਰਸ਼ਨਿਕਤਾ ਨੂੰ ਵੀ ਸਾਂਝਾ ਕਰਦਿਆਂ ਕਿਹਾ ਕਿ ਵਰਤਮਾਨ ਵਿੱਚ ਜੀਓ ਅਤੇ ਬੀਤੇ ਸਮੇਂ ਬਾਰੇ ਨਾ ਸੋਚੋ ਅਤੇ ਨਾ ਹੀ ਭਵਿੱਖ ਤੋਂ ਡਰੋ ਅਤੇ ਇੱਛਾ ਸ਼ਕਤੀ ਤੇ ਸਕਾਰਾਤਮਕਤਾ ਨਾਲ ਚੁਣੌਤੀਆਂ ਦਾ ਸਾਹਮਣਾ ਕਰੋ।ਸੀਮਾ ਬਾਂਸਲ ਨੇ ਕਿਹਾ ਕਿ ਇਸ ਬੀਮਾਰੀ ਦਾ ਸਮੇਂ ਸਿਰ ਪਤਾ ਲੱਗਣਾ ਹੀ ਇਸ ਦਾ ਇਲਾਜ ਹੈ। ਉਹਨਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੈਮੋਗ੍ਰਾਮ ਵਰਗੇ ਸਧਾਰਨ ਤੇ ਪਹੁੰਚਯੋਗ ਟੈਸਟ ਸ਼ੁਰੂਆਤ ਵਿੱਚ ਕੈਂਸਰ ਦਾ ਪਤਾ ਲਗਾ ਸਕਦੇ, ਜਿਸ ਨਾਲ ਬਚਾਅ ਦਰ ਵਿੱਚ ਕਾਫ਼ੀ ਸੁਧਾਰ ਹੋ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਛਾਤੀ ਦੇ ਕੈਂਸਰ ਦਾ ਜਲਦ ਪਤਾ ਲੱਗਣ ‘ਤੇ ਇਸਦਾ ਇਲਾਜ ਸੰਭਵ ਹੈ ਅਤੇ ਇਸ ਲਈ ਇਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਹੋਣੀ ਚਾਹੀਦੀ ਹੈ।ਆਪਣੇ ਭਾਵੁਕ ਸੰਬੋਧਨ ਵਿੱਚ ਮੰਤਰੀ ਸੰਜੀਵ ਅਰੋੜਾ ਨੇ ਪਿੰਕ ਮੰਥ ਵਜੋਂ ਅਕਤੂਬਰ ਦੇ ਆਲਮੀ ਮਹੱਤਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਮਹੀਨਾ 1985 ਤੋਂ ਦੁਨੀਆ ਭਰ ਵਿੱਚ ਛਾਤੀ ਦੇ ਕੈਂਸਰ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ: ਮੋਹਿੰਦਰ ਭਗਤ

ਉਨ੍ਹਾਂ ਨੇ ਇਸ ਮਹੱਤਵਪੂਰਨ ਕਾਰਜ ਲਈ ਆਪਣੀ ਆਵਾਜ਼ ਦੇਣ ਵਾਸਤੇ ਹਿਨਾ ਖਾਨ ਅਤੇ ਸੀਮਾ ਬਾਂਸਲ ਦਾ ਦਿਲੋਂ ਧੰਨਵਾਦ ਕੀਤਾ।ਸ੍ਰੀ ਅਰੋੜਾ ਨੇ ਕਿਹਾ ਕਿ ਛਾਤੀ ਦੇ ਕੈਂਸਰ ਦੀ ਮੌਤ ਦਰ ਨੂੰ ਘਟਾਉਣ ਲਈ ਸਵੈ-ਪੜਚੋਲ ਕਰਨਾ ਸਾਡੇ ਕੋਲ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ, ਜੋ ਸਬੰਧਤ ਵਿਅਕਤੀ ਨੂੰ ਸਸ਼ਕਤ ਬਣਾ ਕੇ ਉਸ ਦੀ ਜਾਨ ਬਚਾਉਣ ਵਿੱਚ ਕਾਰਗਰ ਭੂਮਿਕਾ ਨਿਭਾਉਂਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਬੀਮਾਰੀ ਨੂੰ ਕਦੇ ਵੀ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋ ਜਾਂ ਘੱਟ ਨਾ ਸਮਝੋ, ਸਗੋਂ ਇਸਦਾ ਤੁਰੰਤ ਇਲਾਜ ਕਰਾਓ।ਇਸ ਮੌਕੇ ਭਾਵੁਕ ਹੁੰਦਿਆਂ ਸ੍ਰੀ ਅਰੋੜਾ ਨੇ ਆਪਣੇ ਸਵਰਗਵਾਸੀ ਮਾਤਾ ਸ੍ਰੀਮਤੀ ਕ੍ਰਿਸ਼ਨਾ ਅਤੇ ਪਿਤਾ ਸ੍ਰੀ ਪ੍ਰਾਣ ਅਰੋੜਾ, ਜਿਨ੍ਹਾਂ ਦੇ ਨਾਮ ‘ਤੇ ਟਰੱਸਟ ਦਾ ਨਾਂ ਰੱਖਿਆ ਗਿਆ ਹੈ, ਨੂੰ ਸ਼ਰਧਾਂਜਲੀ ਭੇਟ ਕੀਤੀ। ਭਰੀਆਂ ਅੱਖਾਂ ਨਾਲ ਉਹਨਾਂ ਕਿਹਾ ਕਿ ਜੇ ਮੇਰੀ ਮਾਂ ਦੀ ਇਸ ਬੀਮਾਰੀ ਦਾ ਪਹਿਲਾਂ ਪਤਾ ਲੱਗ ਜਾਂਦਾ, ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਸੀ। ਇਹੀ ਦਰਦ ਮੈਨੂੰ ਇਹ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ ਕਿ ਦੇਰੀ ਨਾਲ ਬੀਮਾਰੀ ਦਾ ਪਤਾ ਲੱਗਣ ਨਾਲ ਕਿਸੇ ਪਰਿਵਾਰ ਨੂੰ ਅਜਿਹਾ ਨੁਕਸਾਨ ਨਾ ਹੋਵੇ। ਉਹਨਾਂ ਨੇ ਮਾਣ ਨਾਲ ਐਲਾਨ ਕੀਤਾ ਕਿ ਕ੍ਰਿਸ਼ਨਾ ਪ੍ਰਾਣ ਚੈਰੀਟੇਬਲ ਟਰੱਸਟ ਵਿੱਚ 350 ਤੋਂ ਵੱਧ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਟਰੱਸਟ ਵੱਲੋਂ ਬਾਕਾਇਦਾ ਜਾਗਰੂਕਤਾ ਮੁਹਿੰਮਾਂ ਅਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡਾ ਮਿਸ਼ਨ ਸਿਰਫ਼ ਇਲਾਜ ਹੀ ਨਹੀਂ, ਸਗੋਂ ਜਾਗਰੂਕਤਾ ਅਤੇ ਸ਼ੁਰੂਆਤੀ ਦਖਲ ਨਾਲ ਇਸਦੀ ਰੋਕਥਾਮ ਕਰਨਾ ਹੈ।ਸ੍ਰੀ ਅਰੋੜਾ ਨੇ ਛਾਤੀ ਦੇ ਕੈਂਸਰ ਦੀ ਘਾਤਕ ਬੀਮਾਰੀ ਦੇ ਜੜ੍ਹੋਂ ਖਾਤਮੇ ਲਈ ਸਿਰਫ਼ ਅਕਤੂਬਰ ਮਹੀਨੇ ਵਿੱਚ ਹੀ ਨਹੀਂ, ਸਗੋਂ ਰੋਜ਼ਾਨਾ ਪੱਧਰ ‘ਤੇ ਇੱਕਜੁੱਟ ਹੋ ਕੇ ਸਮੂਹਿਕ ਯਤਨ ਕਰਨ ਅਤੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਛਾਤੀ ਦੇ ਕੈਂਸਰ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਕੈਂਸਰ ਦੇ ਮਰੀਜ਼ਾਂ ਦੀ ਵਿੱਤੀ ਮਦਦ ਕਰਨ ਲਈ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟਰੱਸਟ ਸਾਰਿਆਂ ਨੂੰ ਘੱਟ ਖਰਚੇ ਵਿੱਚ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਸ਼ਾਨਦਾਰ ਕੰਮ ਕਰ ਰਿਹਾ ਹੈ।ਇਸ ਮੌਕੇ ਡਾ. ਗੁਰਪ੍ਰੀਤ ਵਾਂਦਰ, ਡਾ. ਸੰਧਿਆ, ਡਾ. ਬਿਸ਼ਵ ਮੋਹਨ ਅਤੇ ਹੋਰਨਾਂ ਵੱਲੋਂ ਛਾਤੀ ਦੇ ਕੈਂਸਰ ਅਤੇ ਕੈਂਸਰ ਦੀਆਂ ਹੋਰ ਕਿਸਮਾਂ ਦੀ ਰੋਕਥਾਮ ਲਈ ਆਪਣੀ ਡਾਕਟਰੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸਿਰਫ਼ ਔਰਤਾਂ ਹੀ ਨਹੀਂ, ਸਗੋਂ ਮਰਦ ਵੀ ਛਾਤੀ ਦੇ ਕੈਂਸਰ ਤੋਂ ਪੀੜਤ ਹਨ। ਉਨ੍ਹਾਂ ਕਿਹਾ ਕਿ ਕੈਂਸਰ ਅੱਜਕੱਲ੍ਹ ਇਲਾਜਯੋਗ ਹੈ ਅਤੇ ਸਮੇਂ ਨਾਲ ਨਵੇਂ ਇਲਾਜ ਆ ਰਹੇ ਹਨ, ਇਸ ਲਈ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ।ਇਸ ਮੌਕੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡਚਲਵਾਲ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਡਾ: ਪ੍ਰਗਤੀ ਰਾਣੀ, ਪਾਇਲ ਗੋਇਲ, ਐੱਸਡੀਐੱਮ ਜਸਲੀਨ ਕੌਰ ਭੁੱਲਰ, ਸਿਵਲ ਸਰਜਨ ਡਾ: ਰਮਨਦੀਪ ਕੌਰ, ਪ੍ਰਸਿੱਧ ਉਦਯੋਗਪਤੀ ਪਦਮ ਸ੍ਰੀ ਸਨਮਾਨਿਤ ਸ੍ਰੀਮਤੀ ਰਜਨੀ ਬੈਕਟਰ, ਗਗਨ ਖੰਨਾ, ਅਮਿਤ ਥਾਪਰ, ਰੀਨਾ ਗੁਪਤਾ, ਰਜਨੀ ਗੁਪਤਾ, ਮਧੂ ਗੁਪਤਾ, ਸੰਜਨਾ, ਇਸ਼ਿਤਾ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

ਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ: ਅਰਵਿੰਦ ਕੇਜਰੀਵਾਲ
ਰਾਜਕੋਟ (ਗੁਜਰਾਤ) ਵਿੱਚ ਕਿਸਾਨਾਂ ਮਹਾਪੰਚਾਇਤ ਨੂੰ ਕੀਤਾ ਸੰਬੋਧਨ
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ।ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ ਨਾਲ ਉਤਪਾਦਨ ਵਿੱਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਭਾਰਤ ਦੂਜੇ ਦੇਸ਼ਾਂ ਤੋਂ ਅਨਾਜ ਮੰਗ ਰਿਹਾ ਸੀ।
ਆਪਣੇ ਸੰਬੋਧਨ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕੀਤੇ ਗਏ ਅੱਤਿਆਚਾਰਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਜਪਾ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ 85 ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਚਾਹੁੰਦੀ ਸੀ ਪਰ ਸੂਬਾ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ ਜੋ ਕੌਮੀ ਖੁਰਾਕ ਪੂਲ ਵਿੱਚ 180 ਲੱਖ ਮੀਟਰਿਕ ਟਨ ਝੋਨੇ ਅਤੇ 150 ਲੱਖ ਮੀਟਰਿਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ। ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਬੇਮੌਸਮੀ ਬਾਰਿਸ਼ ਕਾਰਨ ਤਬਾਹ ਹੋਈਆਂ ਫਸਲਾਂ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਇੱਕ ਪੈਸਾ ਵੀ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੋਂ ਬਾਅਦ ਮਹਿਜ਼ ਇੱਕ ਮਹੀਨੇ ਦੇ ਅੰਦਰ-ਅੰਦਰ ਆਪਣੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਪੰਚਾਇਤ ਵਿੱਚ ਕਿਸਾਨਾਂ ਦੀ ਭਾਰੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਭਾਜਪਾ ਦਾ ਪਤਨ ਸ਼ੁਰੂ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਹੰਕਾਰੀ ਆਗੂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਛਲਾਵਾ ਹਨ ਪਰ ਦੇਸ਼ ਵਿੱਚ ‘ਸੱਚੇ ਦਿਨ’ ਜਲਦੀ ਹੀ ਆਉਣਗੇ ਜਦੋਂ ਦੇਸ਼ ਦੇ ਸੂਝਵਾਨ ਲੋਕ ਭਗਵਾ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕੇ, ਜਦੋਂ ਕਿ ਭਾਜਪਾ ਨੇ ਉਨ੍ਹਾਂ ‘ਤੇ ਸਿਰਫ਼ ਜ਼ੁਲਮ ਅਤੇ ਬੇਇਨਸਾਫ਼ੀ ਦੇ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਜਲਦੀ ਹੀ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦੇਣਗੇ ਅਤੇ ਇਸ ਕਿਸਾਨ ਮਹਾਂਪੰਚਾਇਤ ਵਿੱਚ ਲੋਕਾਂ ਦੀ ਭਾਰੀ ਭੀੜ ਇਸ ਦਾ ਸੰਕੇਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ‘ਤੇ ਆਪਣੇ ਜਾਇਜ਼ ਹੱਕ ਮੰਗਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਅਮੀਰ ਕਾਰੋਬਾਰੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਗਈਆਂ ਹਨ, ਜਿਨ੍ਹਾਂ ‘ਤੇ ਉਹ ਪੂਰੀ ਤਰ੍ਹਾਂ ਮਿਹਰਬਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ, ਕੇਂਦਰ ਸਰਕਾਰ ਦੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ ‘ਤੇ ਵੇਚੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਮੰਦਭਾਗਾ ਹੈਖੇਤੀਬਾੜੀ ਅਤੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜਦੋਂ ਕਿ ਹੰਕਾਰੀ ਭਾਜਪਾ ਆਗੂ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਰੋਧੀ ਨੀਤੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਇਆ ਹੈ। ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਹੈ।

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ “ਰੋਹੂ” ਨੂੰ ਰਾਜ ਮੱਛੀ ਐਲਾਨਿਆ

0

👉43 ਹਜ਼ਾਰ ਏਕੜ ਤੋਂ ਵੱਧ ਰਕਬੇ ‘ਤੇ ਸਾਲਾਨਾ 2 ਲੱਖ ਮੀਟਰਕ ਟਨ ਉਤਪਾਦਨ ਨਾਲ ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ: ਗੁਰਮੀਤ ਸਿੰਘ ਖੁੱਡੀਆਂ
Chandigarh News:ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹੂ (ਲਾਬਿਓ ਰੋਹਿਤਾ) ਨੂੰ ਪੰਜਾਬ ਦੀ ਰਾਜ ਮੱਛੀ ਘੋਸ਼ਿਤ ਕੀਤਾ ਹੈ।ਸੂਬੇ ਦੇ ਅਮੀਰ ਜਲ ਜੀਵ ਸਰੋਤਾਂ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦਾ ਜਲ ਜੀਵ ਖੇਤਰ ਲਗਾਤਾਰ ਪ੍ਰਗਤੀ ਵੱਲ ਵੱਧ ਰਿਹਾ ਹੈ, ਜਿਸ ਵਿੱਚ ਮੱਛੀ ਪਾਲਣ ਅਧੀਨ 43,683 ਏਕੜ ਰਕਬਾ ਹੈ, ਜਿਸ ਤੋਂ ਸਾਲਾਨਾ 200,000 ਮੀਟ੍ਰਿਕ ਟਨ ਮੱਛੀ ਦੀ ਪੈਦਾਵਾਰ ਹੁੰਦੀ ਹੈ।

ਇਹ ਵੀ ਪੜ੍ਹੋ  ਮਾਨਸਾ ਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਇਸ ਪੈਦਾਵਾਰ ਵਿੱਚ ਰੋਹੂ ਮੱਛੀ ਦਾ ਅਹਿਮ ਯੋਗਦਾਨ ਸ਼ਾਮਲ ਹੈ, ਜੋ 42,353 ਮੀਟ੍ਰਿਕ ਟਨ (ਕੁੱਲ ਉਤਪਾਦਨ ਦਾ 21.18 ਫ਼ੀਸਦ) ਹੈ ਅਤੇ ਇਸ ਦੀ ਕੀਮਤ 160-200 ਰੁਪਏ ਪ੍ਰਤੀ ਕਿਲੋਗ੍ਰਾਮ ਹੁੰਦੀ ਹੈ। ਇਹ ਕੀਮਤੀ ਮੱਛੀ ਫਿਊਸੀਫਾਰਮ ਸਰੀਰ ਅਤੇ ਵੱਡੇ ਸਾਈਕਲੋਇਡ ਸਕੇਲ ਕਾਰਨ ਕੁਦਰਤੀ ਜਲ ਸਰੋਤਾਂ ਵਿੱਚ 45 ਕਿਲੋਗ੍ਰਾਮ ਤੱਕ ਵਧ ਸਕਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਰੋਹੂ ਮੱਛੀ ਪੌਸ਼ਟਿਕ ਤੱਤਾਂ ਜਿਵੇਂ ਪ੍ਰੋਟੀਨ, ਵਿਟਾਮਿਨ ਏ, ਬੀ ਅਤੇ ਡੀ, ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ, ਜਿਸ ਕਾਰਨ ਇਸ ਨੂੰ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੂਜੇ ਸੂਬਿਆਂ ਵਿੱਚ ਵੀ ਸੁਆਦੀ ਤੇ ਪੌਸ਼ਟਿਕ ਭੋਜਨ ਮੰਨਿਆ ਜਾਂਦਾ ਹੈ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਖੇਤਰ ਦੇ ਵਿਕਾਸ ਵਿੱਚ ਮੱਛੀ ਪਾਲਣ ਵਿਭਾਗ ਅਤੇ ਭਾਈਵਾਲਾਂ ਦੀ ਭੂਮਿਕਾ ਨੂੰ ਮਾਨਤਾ ਦਿੰਦਿਆਂ ਰੋਹੂ ਨੂੰ ਰਾਜ ਮੱਛੀ ਘੋਸ਼ਿਤ ਕਰਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇੰਡੀਅਨ ਮੇਜਰ ਕਾਰਪਸ (ਆਈ.ਐਮ.ਸੀਜ਼)- ਰੋਹੂ, ਕਤਲਾ ਅਤੇ ਮ੍ਰਿਗਲ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਰੋਹੂ ਨੂੰ ਰਾਜ ਮੱਛੀ ਘੋਸ਼ਿਤ ਕਰਨ ਨਾਲ ਜਲ ਸਰੋਤਾਂ ਵਿੱਚ ਇਸ ਮੱਛੀ ਦੀ ਸੰਖਿਆ ਵਧਾਉਣ ਅਤੇ ਐਕੁਆਕਲਚਰ ਉਤਪਾਦਨ ਵਿੱਚ ਵਾਧਾ ਕਰਨ ਲਈ ਟੀਚਾਗਤ ਨੀਤੀਆਂ ਬਣਾਈਆਂ ਜਾਣਗੀਆਂ ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੀ.ਐਮ.ਐਮ.ਐਸ.ਵਾਈ. ਸਕੀਮ ਤਹਿਤ ਵੱਡੇ ਪੱਧਰ ‘ਤੇ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਦਿਆਂ ਮੱਛੀ ਪਾਲਣ ਲਈ 637 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ, ਜਿਸ ‘ਤੇ 30.63 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਖੇਤੀਬਾੜੀ ਨਾਲ ਸਬੰਧਤ ਸੂਬੇ ਦੇ ਅਰਥਚਾਰੇ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨਸਾ ਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

0

Mansa News: ਲੰਘੀ 28 ਅਕਤੂਬਰ ਨੂੰ ਦਿਨ-ਦਿਹਾੜੇ ਮਾਨਸ਼ਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਜ਼ਾਰ ’ਚ ਇੱਕ ਵਪਾਰੀ ਦੀ ਦੁਕਾਨ ’ ਤੇ ਫ਼ਾਈਰਿੰਗ ਕਰਨ ਵਾਲੇ ਸ਼ੂਟਰਾਂ ਨੂੰ ਅੱਜ ਮਾਨਸਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਇਸ ਮੁਕਾਬਲੇ ਵਿਚ ਇੱਕ ਸ਼ੂਟਰ ਗੋਲੀ ਲੱਗਣ ਕਾਰਨ ਗੰਭੀਰ ਜਖਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਘਟਨਾ ਵਾਲੇ ਦਿਨ ਮੋਟਰਸਾਈਕਲ ਸਵਾਰ ਦੋ ਮੁਲਜ਼ਮ ਗੁਰੂਦੁਆਰਾ ਚੌਂਕ ਮਾਨਸਾ ਵਿਖੇ ਸਥਿਤ ਸਤੀਸ਼ ਕੁਮਾਰ ਉਰਫ ਨੀਟੂ ਵਾਸੀ ਵਾ.ਨੰ 02 ਮਾਨਸਾ ਦੀ ਪੈਸਟੀਸਾਈਡ ਦੀ ਦੁਕਾਨ ਗੁਰ ਸ਼ਕਤੀ ਟਰੇਡਿੰਗ ਕੰਪਨੀ ਉਪਰ ਫਾਇਰਿੰਗ ਕਰਕੇ ਭੱਜ ਗਏ ਸਨ।

ਇਹ ਵੀ ਪੜ੍ਹੋ ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਇਸ ਸਬੰਧ ਵਿਚ ਸਤੀਸ਼ ਕੁਮਾਰ ਉਕਤ ਦੇ ਬਿਆਨ ’ਤੇ ਮੁਕੱਦਮਾ ਨੰਬਰ 152 ਮਿਤੀ 28-10-2025 ਅ/ਧ 109,125,3(5) ਬੀ.ਐਨ.ਐਸ, 25 ਆਰਮਜ ਐਕਟ ਥਾਣਾ ਸਿਟੀ-1 ਮਾਨਸਾ ਦਰਜ਼ ਕੀਤਾ ਗਿਆ ਸੀ। ਜਿਸਤੋਂ ਬਾਅਦ ਮੁਲਜਮਾਂ ਨੁੰ ਕਾਬੂ ਕਰਨ ਲਈ ਵੱਖ ਵੱਖ ਸਰਚ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸੇ ਸਬੰਧ ਵਿਚ ਮੁੱਖ ਅਫਸਰ ਥਾਣਾ ਸਿਟੀ-1 ਮਾਨਸਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਅੱਜ ਅੰਡਰ ਬਰਿੱਜ ਚਕੇਰੀਆਂ ਤੋਂ ਬਰਨਾਲਾ ਰੋਡ ਦੇ ਨੇੜੇ ਝਾੜੀਆਂ ਕੋਲ ਮੌਜੂਦ ਦੋਵਾਂ ਮੁਲਜਮਾਂ ਨੂੰ ਕਾਬੂ ਕੀਤਾ, ਜਿੰਨ੍ਹਾਂ ਦੀ ਪਹਿਚਾਣ ਗੁਰਸਾਹਿਬ ਸਿੰਘ ਵਾਸੀ ਗੁਰੂਨਾਨਕਪੁਰਾ ਜਿਲ੍ਹਾ ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ ਜਿਲ੍ਹਾ ਰੂਪਨਗਰ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਐਸਐਸਪੀ ਮੁਤਾਬਕ ਜਦ ਮੁਲਜਮਾਂ ਨੂੰ ਕਾਬੂ ਕਰਨ ਤੋਂ ਬਾਅਦ ਪੁਲਿਸ ਪਾਰਟੀ ਉਨ੍ਹਾਂ ਵੱਲੋਂ ਵਾਰਦਾਤ ਵਿਚ ਵਰਤੇ ਹਥਿਆਰ ਬਰਾਮਦ ਕਰਵਾਉਣ ਲਈ ਭੀਖੀ ਡਰੇਨ ਦੀ ਪੱਟੜੀ ਪਾਸ ਪੁੱਜੀ ਤਾਂ ਮੁਲਜਮ ਗੁਰਸਾਹਿਬ ਸਿੰਘ ਨੇ ਪਹਿਲਾਂ ਹੀ ਲੋਡ ਪਏ ਪਿਸਟਲ ਨੂੰ ਚੁੱਕਕੇ ਪੁਲਿਸ ਪਾਰਟੀ ਉਪਰ ਫਾਇਰ ਕੀਤਾ ਜਿਸ ਤੇ ਪੁਲਿਸ ਪਾਰਟੀ ਵੱਲੋਂ ਆਪਣੇ ਬਚਾਉ ਅਤੇ ਜਵਾਬੀ ਕਾਰਵਾਈ ਦੌਰਾਨ ਗੁਰਸਾਹਿਬ ਸਿੰਘ ਦੀ ਸੱਜੀ ਲੱਤ ਪਰ ਗੋਲੀ ਲੱਗੀ, ਜਿਸਨੂੰ ਜਖਮੀ ਹਾਲਤ ਵਿੱਚ ਇਲਾਜ ਲਈ ਸਰਕਾਰੀ ਹਸਪਤਾਲ ਮਾਨਸਾ ਦਾਖਲ ਕਰਵਾਇਆ। ਮੌਕਾ ਤੋਂ ਇੱਕ ਪਿਸਤੌਲ ਦੇਸੀ ਕੱਟਾ .32 ਬੋਰ ਸਮੇਤ 1 ਰੌਂਦ ਜਿੰਦਾ, 1 ਖੋਲ ਰੌਂਦ ਬਰਾਮਦ ਕੀਤੇ ਗਏ। ਪੁਲਿਸ ਪਾਰਟੀ ਪਰ ਹਮਲਾ ਕਰਨ ਸਬੰਧੀ ਵੱਖਰਾ ਮੁਕੱਦਮਾ ਥਾਣਾ ਭੀਖੀ ਵਿਖੇ ਦਰਜ ਰਜਿਸਟਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ Patiala ‘ਚ ਬੱਸ ਤੇ ਟਰੱਕ ਵਿਚਕਾਰ ਤੜਕਸਾਰ ਭਿਆਨਕ ਹਾਦਸਾ; ਬੱਸ ਕੰਢਕਟਰ ਤੇ ਟਰੱਕ ਡਰਾਈਵਰ ਦੀ ਹੋਈ ਮੌ+ਤ

ਇਸਤੋਂ ਇਲਾਵਾ ਮੁਲਜਮਾਂ ਕੋਲੋਂ ਵਾਰਦਾਤ ਵਿਚ ਵਰਤਿਆਂ ਮੋਟਰਸਾਈਕਲ, ਇੱਕ ਹੈਲਮਟ, ਇੱਕ ਪਿਸਟਲ .30 ਬੋਰ ਸਮੇਤ 8 ਜਿੰਦਾ ਰੌਂਦ, 5 ਖੋਲ ਰੌਂਦ ਬ੍ਰਾਮਦ ਕੀਤੇ ਗਏ ਹਨ। ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਵਾਰਦਾਤ ਸਮੇਂ ਰਮਨਪ੍ਰੀਤ ਸਿੰਘ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਗੁਰਸਾਹਿਬ ਸਿੰਘ ਉਸਦੇ ਪਿੱਛੇ ਬੈਠਾ ਸੀ ਅਤੇ ਗੁਰਸਾਹਿਬ ਸਿੰਘ ਨੇ ਹੀ ਦੁਕਾਨ ਪਰ ਫਾਇਰ ਕੀਤੇ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਵਾਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

0

👉ਕਮਿਸ਼ਨ ਦੇ ਯਤਨਾਂ ਸਦਕਾ ਪੁਲਿਸ ਵਿਭਾਗ ਵੱਲੋਂ ਨੋਡਲ ਅਧਿਕਾਰੀ ਨਿਯੁਕਤ
Chandigarh News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਦੂਰ-ਦਰਾਡੇ ਇਲਾਕਿਆਂ ਤੋਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਲਈ ਲੋਕ ਲੰਮਾ ਪੈਂਡਾ ਤੈਅ ਕਰਕੇ ਚੰਡੀਗੜ੍ਹ ਆਉਂਦੇ ਹਨ, ਜਿਸ ਵਿੱਚ ਉਨ੍ਹਾਂ ਦਾ ਪੈਸਾ ਅਤੇ ਸਮਾਂ ਵੱਡੇ ਪੱਧਰ ‘ਤੇ ਖ਼ਰਚ ਹੁੰਦਾ ਹੈ। ਉਨ੍ਹਾਂ ਕਿਹਾ ਇਸ ਸਮੱਸਿਆ ਨੂੰ ਦੂਰ ਕਰਨ ਲਈ ਉਹ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵਰਚੂਅਲ ਕੋਰਟ ਰੂਮ ਸਥਾਪਤ ਕਰਨ ਲਈ ਯਤਨ ਕਰ ਰਹੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਉਨ੍ਹਾਂ ਦੱਸਿਆ ਕਿ ਐਸ.ਸੀ. ਕਮਿਸ਼ਨ ਦਾ ਨਵਾਂ ਕੋਰਟ ਰੂਮ ਪੰਜਾਬ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ‘ਤੇ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਨਵੰਬਰ ਵਿੱਚ ਮੁਕੰਮਲ ਹੋ ਕੇ ਕਾਰਜਸ਼ੀਲ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਯਤਨਾਂ ਸਦਕਾ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦੇ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਏ ਹਨ ਅਤੇ ਰਾਜ ਪੱਧਰ ਤੇ ਡੀ.ਆਈ.ਜੀ. ਪੱਧਰ ਦਾ ਅਧਿਕਾਰੀ ਸ੍ਰੀ ਨਵੀਨ ਸੈਣੀ ਡੀਜੀਪੀ ਕ੍ਰਾਈਮ ਅਤੇ ਕਮਿਸ਼ਨ ਦੇ ਨੋਡਲ ਅਧਿਕਾਰੀ ਏਆਈਜੀ ਸੁਰਿੰਦਰਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਸਪੈਸ਼ਲ ਡੀਜੀਪੀ ਸ਼੍ਰੀ ਨਰੇਸ਼ ਅਰੋੜਾ ਜੀ ਵਿਸ਼ੇਸ਼ ਤੌਰ ਤੇ ਚੇਅਰਮੈਨ ਜਸਵੀਰ ਸਿੰਘ ਗੜੀ ਨਾਲ ਕਮਿਸ਼ਨ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨੂੰ ਮਜਬੂਤ ਕਰਨਗੇ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ।

ਇਹ ਵੀ ਪੜ੍ਹੋ Guru Kashi University ਬਣੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨ

ਇਸ ਤੋਂ ਇਲਾਵਾ ਕਮਿਸ਼ਨ ਦੀ 26ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਕਬਾ ਸਾਹਿਬ (ਲੁਧਿਆਣਾ) ਅਤੇ ਸ੍ਰੀ ਝਾਂਡੀਆਂ ਧਾਮ (ਰੋਪੜ) ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਪ-ਅਸਥਾਨ ਅਤੇ ਚਰਨ ਛੋਹ ਗੰਗਾ ਵਿਖੇ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ।

ਇਹ ਵੀ ਪੜ੍ਹੋ ਦਫ਼ਤਰਾਂ ਤੋਂ ਖੇਤਾਂ ਤੱਕ: ਪੰਜਾਬ ਦੇ ਮੁੱਖ ਮੰਤਰੀ ਕਿਸਾਨ-ਕੇਂਦ੍ਰਿਤ ਸ਼ਾਸਨ ਨੂੰ ਕਰ ਰਹੇ ਹਨ ਮੁੜ ਪਰਿਭਾਸ਼ਤ , ਸਮੱਸਿਆਵਾਂ ਦਾ ਕੀਤਾ ਜਾ ਰਿਹਾ ਤੁਰੰਤ ਹੱਲ

ਸ: ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿ%E

Our Visitor

1903472