Friday, May 15, 2026
Home Blog Page 360

ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

ਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ: ਅਰਵਿੰਦ ਕੇਜਰੀਵਾਲ
ਰਾਜਕੋਟ (ਗੁਜਰਾਤ) ਵਿੱਚ ਕਿਸਾਨਾਂ ਮਹਾਪੰਚਾਇਤ ਨੂੰ ਕੀਤਾ ਸੰਬੋਧਨ
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ।ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ ਨਾਲ ਉਤਪਾਦਨ ਵਿੱਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਭਾਰਤ ਦੂਜੇ ਦੇਸ਼ਾਂ ਤੋਂ ਅਨਾਜ ਮੰਗ ਰਿਹਾ ਸੀ।
ਆਪਣੇ ਸੰਬੋਧਨ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕੀਤੇ ਗਏ ਅੱਤਿਆਚਾਰਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਜਪਾ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ 85 ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਚਾਹੁੰਦੀ ਸੀ ਪਰ ਸੂਬਾ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ ਜੋ ਕੌਮੀ ਖੁਰਾਕ ਪੂਲ ਵਿੱਚ 180 ਲੱਖ ਮੀਟਰਿਕ ਟਨ ਝੋਨੇ ਅਤੇ 150 ਲੱਖ ਮੀਟਰਿਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ। ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਬੇਮੌਸਮੀ ਬਾਰਿਸ਼ ਕਾਰਨ ਤਬਾਹ ਹੋਈਆਂ ਫਸਲਾਂ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਇੱਕ ਪੈਸਾ ਵੀ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੋਂ ਬਾਅਦ ਮਹਿਜ਼ ਇੱਕ ਮਹੀਨੇ ਦੇ ਅੰਦਰ-ਅੰਦਰ ਆਪਣੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਪੰਚਾਇਤ ਵਿੱਚ ਕਿਸਾਨਾਂ ਦੀ ਭਾਰੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਭਾਜਪਾ ਦਾ ਪਤਨ ਸ਼ੁਰੂ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਹੰਕਾਰੀ ਆਗੂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਛਲਾਵਾ ਹਨ ਪਰ ਦੇਸ਼ ਵਿੱਚ ‘ਸੱਚੇ ਦਿਨ’ ਜਲਦੀ ਹੀ ਆਉਣਗੇ ਜਦੋਂ ਦੇਸ਼ ਦੇ ਸੂਝਵਾਨ ਲੋਕ ਭਗਵਾ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕੇ, ਜਦੋਂ ਕਿ ਭਾਜਪਾ ਨੇ ਉਨ੍ਹਾਂ ‘ਤੇ ਸਿਰਫ਼ ਜ਼ੁਲਮ ਅਤੇ ਬੇਇਨਸਾਫ਼ੀ ਦੇ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਜਲਦੀ ਹੀ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦੇਣਗੇ ਅਤੇ ਇਸ ਕਿਸਾਨ ਮਹਾਂਪੰਚਾਇਤ ਵਿੱਚ ਲੋਕਾਂ ਦੀ ਭਾਰੀ ਭੀੜ ਇਸ ਦਾ ਸੰਕੇਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ‘ਤੇ ਆਪਣੇ ਜਾਇਜ਼ ਹੱਕ ਮੰਗਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਅਮੀਰ ਕਾਰੋਬਾਰੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਗਈਆਂ ਹਨ, ਜਿਨ੍ਹਾਂ ‘ਤੇ ਉਹ ਪੂਰੀ ਤਰ੍ਹਾਂ ਮਿਹਰਬਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ, ਕੇਂਦਰ ਸਰਕਾਰ ਦੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ ‘ਤੇ ਵੇਚੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਮੰਦਭਾਗਾ ਹੈਖੇਤੀਬਾੜੀ ਅਤੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜਦੋਂ ਕਿ ਹੰਕਾਰੀ ਭਾਜਪਾ ਆਗੂ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਰੋਧੀ ਨੀਤੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਇਆ ਹੈ। ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਹੈ।

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ “ਰੋਹੂ” ਨੂੰ ਰਾਜ ਮੱਛੀ ਐਲਾਨਿਆ

0

👉43 ਹਜ਼ਾਰ ਏਕੜ ਤੋਂ ਵੱਧ ਰਕਬੇ ‘ਤੇ ਸਾਲਾਨਾ 2 ਲੱਖ ਮੀਟਰਕ ਟਨ ਉਤਪਾਦਨ ਨਾਲ ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ: ਗੁਰਮੀਤ ਸਿੰਘ ਖੁੱਡੀਆਂ
Chandigarh News:ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹੂ (ਲਾਬਿਓ ਰੋਹਿਤਾ) ਨੂੰ ਪੰਜਾਬ ਦੀ ਰਾਜ ਮੱਛੀ ਘੋਸ਼ਿਤ ਕੀਤਾ ਹੈ।ਸੂਬੇ ਦੇ ਅਮੀਰ ਜਲ ਜੀਵ ਸਰੋਤਾਂ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦਾ ਜਲ ਜੀਵ ਖੇਤਰ ਲਗਾਤਾਰ ਪ੍ਰਗਤੀ ਵੱਲ ਵੱਧ ਰਿਹਾ ਹੈ, ਜਿਸ ਵਿੱਚ ਮੱਛੀ ਪਾਲਣ ਅਧੀਨ 43,683 ਏਕੜ ਰਕਬਾ ਹੈ, ਜਿਸ ਤੋਂ ਸਾਲਾਨਾ 200,000 ਮੀਟ੍ਰਿਕ ਟਨ ਮੱਛੀ ਦੀ ਪੈਦਾਵਾਰ ਹੁੰਦੀ ਹੈ।

ਇਹ ਵੀ ਪੜ੍ਹੋ  ਮਾਨਸਾ ਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਇਸ ਪੈਦਾਵਾਰ ਵਿੱਚ ਰੋਹੂ ਮੱਛੀ ਦਾ ਅਹਿਮ ਯੋਗਦਾਨ ਸ਼ਾਮਲ ਹੈ, ਜੋ 42,353 ਮੀਟ੍ਰਿਕ ਟਨ (ਕੁੱਲ ਉਤਪਾਦਨ ਦਾ 21.18 ਫ਼ੀਸਦ) ਹੈ ਅਤੇ ਇਸ ਦੀ ਕੀਮਤ 160-200 ਰੁਪਏ ਪ੍ਰਤੀ ਕਿਲੋਗ੍ਰਾਮ ਹੁੰਦੀ ਹੈ। ਇਹ ਕੀਮਤੀ ਮੱਛੀ ਫਿਊਸੀਫਾਰਮ ਸਰੀਰ ਅਤੇ ਵੱਡੇ ਸਾਈਕਲੋਇਡ ਸਕੇਲ ਕਾਰਨ ਕੁਦਰਤੀ ਜਲ ਸਰੋਤਾਂ ਵਿੱਚ 45 ਕਿਲੋਗ੍ਰਾਮ ਤੱਕ ਵਧ ਸਕਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਰੋਹੂ ਮੱਛੀ ਪੌਸ਼ਟਿਕ ਤੱਤਾਂ ਜਿਵੇਂ ਪ੍ਰੋਟੀਨ, ਵਿਟਾਮਿਨ ਏ, ਬੀ ਅਤੇ ਡੀ, ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ, ਜਿਸ ਕਾਰਨ ਇਸ ਨੂੰ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੂਜੇ ਸੂਬਿਆਂ ਵਿੱਚ ਵੀ ਸੁਆਦੀ ਤੇ ਪੌਸ਼ਟਿਕ ਭੋਜਨ ਮੰਨਿਆ ਜਾਂਦਾ ਹੈ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਖੇਤਰ ਦੇ ਵਿਕਾਸ ਵਿੱਚ ਮੱਛੀ ਪਾਲਣ ਵਿਭਾਗ ਅਤੇ ਭਾਈਵਾਲਾਂ ਦੀ ਭੂਮਿਕਾ ਨੂੰ ਮਾਨਤਾ ਦਿੰਦਿਆਂ ਰੋਹੂ ਨੂੰ ਰਾਜ ਮੱਛੀ ਘੋਸ਼ਿਤ ਕਰਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇੰਡੀਅਨ ਮੇਜਰ ਕਾਰਪਸ (ਆਈ.ਐਮ.ਸੀਜ਼)- ਰੋਹੂ, ਕਤਲਾ ਅਤੇ ਮ੍ਰਿਗਲ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਰੋਹੂ ਨੂੰ ਰਾਜ ਮੱਛੀ ਘੋਸ਼ਿਤ ਕਰਨ ਨਾਲ ਜਲ ਸਰੋਤਾਂ ਵਿੱਚ ਇਸ ਮੱਛੀ ਦੀ ਸੰਖਿਆ ਵਧਾਉਣ ਅਤੇ ਐਕੁਆਕਲਚਰ ਉਤਪਾਦਨ ਵਿੱਚ ਵਾਧਾ ਕਰਨ ਲਈ ਟੀਚਾਗਤ ਨੀਤੀਆਂ ਬਣਾਈਆਂ ਜਾਣਗੀਆਂ ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੀ.ਐਮ.ਐਮ.ਐਸ.ਵਾਈ. ਸਕੀਮ ਤਹਿਤ ਵੱਡੇ ਪੱਧਰ ‘ਤੇ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਦਿਆਂ ਮੱਛੀ ਪਾਲਣ ਲਈ 637 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ, ਜਿਸ ‘ਤੇ 30.63 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਖੇਤੀਬਾੜੀ ਨਾਲ ਸਬੰਧਤ ਸੂਬੇ ਦੇ ਅਰਥਚਾਰੇ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨਸਾ ਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

0

Mansa News: ਲੰਘੀ 28 ਅਕਤੂਬਰ ਨੂੰ ਦਿਨ-ਦਿਹਾੜੇ ਮਾਨਸ਼ਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਜ਼ਾਰ ’ਚ ਇੱਕ ਵਪਾਰੀ ਦੀ ਦੁਕਾਨ ’ ਤੇ ਫ਼ਾਈਰਿੰਗ ਕਰਨ ਵਾਲੇ ਸ਼ੂਟਰਾਂ ਨੂੰ ਅੱਜ ਮਾਨਸਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਇਸ ਮੁਕਾਬਲੇ ਵਿਚ ਇੱਕ ਸ਼ੂਟਰ ਗੋਲੀ ਲੱਗਣ ਕਾਰਨ ਗੰਭੀਰ ਜਖਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਘਟਨਾ ਵਾਲੇ ਦਿਨ ਮੋਟਰਸਾਈਕਲ ਸਵਾਰ ਦੋ ਮੁਲਜ਼ਮ ਗੁਰੂਦੁਆਰਾ ਚੌਂਕ ਮਾਨਸਾ ਵਿਖੇ ਸਥਿਤ ਸਤੀਸ਼ ਕੁਮਾਰ ਉਰਫ ਨੀਟੂ ਵਾਸੀ ਵਾ.ਨੰ 02 ਮਾਨਸਾ ਦੀ ਪੈਸਟੀਸਾਈਡ ਦੀ ਦੁਕਾਨ ਗੁਰ ਸ਼ਕਤੀ ਟਰੇਡਿੰਗ ਕੰਪਨੀ ਉਪਰ ਫਾਇਰਿੰਗ ਕਰਕੇ ਭੱਜ ਗਏ ਸਨ।

ਇਹ ਵੀ ਪੜ੍ਹੋ ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਇਸ ਸਬੰਧ ਵਿਚ ਸਤੀਸ਼ ਕੁਮਾਰ ਉਕਤ ਦੇ ਬਿਆਨ ’ਤੇ ਮੁਕੱਦਮਾ ਨੰਬਰ 152 ਮਿਤੀ 28-10-2025 ਅ/ਧ 109,125,3(5) ਬੀ.ਐਨ.ਐਸ, 25 ਆਰਮਜ ਐਕਟ ਥਾਣਾ ਸਿਟੀ-1 ਮਾਨਸਾ ਦਰਜ਼ ਕੀਤਾ ਗਿਆ ਸੀ। ਜਿਸਤੋਂ ਬਾਅਦ ਮੁਲਜਮਾਂ ਨੁੰ ਕਾਬੂ ਕਰਨ ਲਈ ਵੱਖ ਵੱਖ ਸਰਚ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸੇ ਸਬੰਧ ਵਿਚ ਮੁੱਖ ਅਫਸਰ ਥਾਣਾ ਸਿਟੀ-1 ਮਾਨਸਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਅੱਜ ਅੰਡਰ ਬਰਿੱਜ ਚਕੇਰੀਆਂ ਤੋਂ ਬਰਨਾਲਾ ਰੋਡ ਦੇ ਨੇੜੇ ਝਾੜੀਆਂ ਕੋਲ ਮੌਜੂਦ ਦੋਵਾਂ ਮੁਲਜਮਾਂ ਨੂੰ ਕਾਬੂ ਕੀਤਾ, ਜਿੰਨ੍ਹਾਂ ਦੀ ਪਹਿਚਾਣ ਗੁਰਸਾਹਿਬ ਸਿੰਘ ਵਾਸੀ ਗੁਰੂਨਾਨਕਪੁਰਾ ਜਿਲ੍ਹਾ ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ ਜਿਲ੍ਹਾ ਰੂਪਨਗਰ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਐਸਐਸਪੀ ਮੁਤਾਬਕ ਜਦ ਮੁਲਜਮਾਂ ਨੂੰ ਕਾਬੂ ਕਰਨ ਤੋਂ ਬਾਅਦ ਪੁਲਿਸ ਪਾਰਟੀ ਉਨ੍ਹਾਂ ਵੱਲੋਂ ਵਾਰਦਾਤ ਵਿਚ ਵਰਤੇ ਹਥਿਆਰ ਬਰਾਮਦ ਕਰਵਾਉਣ ਲਈ ਭੀਖੀ ਡਰੇਨ ਦੀ ਪੱਟੜੀ ਪਾਸ ਪੁੱਜੀ ਤਾਂ ਮੁਲਜਮ ਗੁਰਸਾਹਿਬ ਸਿੰਘ ਨੇ ਪਹਿਲਾਂ ਹੀ ਲੋਡ ਪਏ ਪਿਸਟਲ ਨੂੰ ਚੁੱਕਕੇ ਪੁਲਿਸ ਪਾਰਟੀ ਉਪਰ ਫਾਇਰ ਕੀਤਾ ਜਿਸ ਤੇ ਪੁਲਿਸ ਪਾਰਟੀ ਵੱਲੋਂ ਆਪਣੇ ਬਚਾਉ ਅਤੇ ਜਵਾਬੀ ਕਾਰਵਾਈ ਦੌਰਾਨ ਗੁਰਸਾਹਿਬ ਸਿੰਘ ਦੀ ਸੱਜੀ ਲੱਤ ਪਰ ਗੋਲੀ ਲੱਗੀ, ਜਿਸਨੂੰ ਜਖਮੀ ਹਾਲਤ ਵਿੱਚ ਇਲਾਜ ਲਈ ਸਰਕਾਰੀ ਹਸਪਤਾਲ ਮਾਨਸਾ ਦਾਖਲ ਕਰਵਾਇਆ। ਮੌਕਾ ਤੋਂ ਇੱਕ ਪਿਸਤੌਲ ਦੇਸੀ ਕੱਟਾ .32 ਬੋਰ ਸਮੇਤ 1 ਰੌਂਦ ਜਿੰਦਾ, 1 ਖੋਲ ਰੌਂਦ ਬਰਾਮਦ ਕੀਤੇ ਗਏ। ਪੁਲਿਸ ਪਾਰਟੀ ਪਰ ਹਮਲਾ ਕਰਨ ਸਬੰਧੀ ਵੱਖਰਾ ਮੁਕੱਦਮਾ ਥਾਣਾ ਭੀਖੀ ਵਿਖੇ ਦਰਜ ਰਜਿਸਟਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ Patiala ‘ਚ ਬੱਸ ਤੇ ਟਰੱਕ ਵਿਚਕਾਰ ਤੜਕਸਾਰ ਭਿਆਨਕ ਹਾਦਸਾ; ਬੱਸ ਕੰਢਕਟਰ ਤੇ ਟਰੱਕ ਡਰਾਈਵਰ ਦੀ ਹੋਈ ਮੌ+ਤ

ਇਸਤੋਂ ਇਲਾਵਾ ਮੁਲਜਮਾਂ ਕੋਲੋਂ ਵਾਰਦਾਤ ਵਿਚ ਵਰਤਿਆਂ ਮੋਟਰਸਾਈਕਲ, ਇੱਕ ਹੈਲਮਟ, ਇੱਕ ਪਿਸਟਲ .30 ਬੋਰ ਸਮੇਤ 8 ਜਿੰਦਾ ਰੌਂਦ, 5 ਖੋਲ ਰੌਂਦ ਬ੍ਰਾਮਦ ਕੀਤੇ ਗਏ ਹਨ। ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਵਾਰਦਾਤ ਸਮੇਂ ਰਮਨਪ੍ਰੀਤ ਸਿੰਘ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਗੁਰਸਾਹਿਬ ਸਿੰਘ ਉਸਦੇ ਪਿੱਛੇ ਬੈਠਾ ਸੀ ਅਤੇ ਗੁਰਸਾਹਿਬ ਸਿੰਘ ਨੇ ਹੀ ਦੁਕਾਨ ਪਰ ਫਾਇਰ ਕੀਤੇ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਵਾਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

0

👉ਕਮਿਸ਼ਨ ਦੇ ਯਤਨਾਂ ਸਦਕਾ ਪੁਲਿਸ ਵਿਭਾਗ ਵੱਲੋਂ ਨੋਡਲ ਅਧਿਕਾਰੀ ਨਿਯੁਕਤ
Chandigarh News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਦੂਰ-ਦਰਾਡੇ ਇਲਾਕਿਆਂ ਤੋਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਲਈ ਲੋਕ ਲੰਮਾ ਪੈਂਡਾ ਤੈਅ ਕਰਕੇ ਚੰਡੀਗੜ੍ਹ ਆਉਂਦੇ ਹਨ, ਜਿਸ ਵਿੱਚ ਉਨ੍ਹਾਂ ਦਾ ਪੈਸਾ ਅਤੇ ਸਮਾਂ ਵੱਡੇ ਪੱਧਰ ‘ਤੇ ਖ਼ਰਚ ਹੁੰਦਾ ਹੈ। ਉਨ੍ਹਾਂ ਕਿਹਾ ਇਸ ਸਮੱਸਿਆ ਨੂੰ ਦੂਰ ਕਰਨ ਲਈ ਉਹ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵਰਚੂਅਲ ਕੋਰਟ ਰੂਮ ਸਥਾਪਤ ਕਰਨ ਲਈ ਯਤਨ ਕਰ ਰਹੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਉਨ੍ਹਾਂ ਦੱਸਿਆ ਕਿ ਐਸ.ਸੀ. ਕਮਿਸ਼ਨ ਦਾ ਨਵਾਂ ਕੋਰਟ ਰੂਮ ਪੰਜਾਬ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ‘ਤੇ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਨਵੰਬਰ ਵਿੱਚ ਮੁਕੰਮਲ ਹੋ ਕੇ ਕਾਰਜਸ਼ੀਲ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਯਤਨਾਂ ਸਦਕਾ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦੇ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਏ ਹਨ ਅਤੇ ਰਾਜ ਪੱਧਰ ਤੇ ਡੀ.ਆਈ.ਜੀ. ਪੱਧਰ ਦਾ ਅਧਿਕਾਰੀ ਸ੍ਰੀ ਨਵੀਨ ਸੈਣੀ ਡੀਜੀਪੀ ਕ੍ਰਾਈਮ ਅਤੇ ਕਮਿਸ਼ਨ ਦੇ ਨੋਡਲ ਅਧਿਕਾਰੀ ਏਆਈਜੀ ਸੁਰਿੰਦਰਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਸਪੈਸ਼ਲ ਡੀਜੀਪੀ ਸ਼੍ਰੀ ਨਰੇਸ਼ ਅਰੋੜਾ ਜੀ ਵਿਸ਼ੇਸ਼ ਤੌਰ ਤੇ ਚੇਅਰਮੈਨ ਜਸਵੀਰ ਸਿੰਘ ਗੜੀ ਨਾਲ ਕਮਿਸ਼ਨ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨੂੰ ਮਜਬੂਤ ਕਰਨਗੇ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ।

ਇਹ ਵੀ ਪੜ੍ਹੋ Guru Kashi University ਬਣੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨ

ਇਸ ਤੋਂ ਇਲਾਵਾ ਕਮਿਸ਼ਨ ਦੀ 26ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਕਬਾ ਸਾਹਿਬ (ਲੁਧਿਆਣਾ) ਅਤੇ ਸ੍ਰੀ ਝਾਂਡੀਆਂ ਧਾਮ (ਰੋਪੜ) ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਪ-ਅਸਥਾਨ ਅਤੇ ਚਰਨ ਛੋਹ ਗੰਗਾ ਵਿਖੇ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ।

ਇਹ ਵੀ ਪੜ੍ਹੋ ਦਫ਼ਤਰਾਂ ਤੋਂ ਖੇਤਾਂ ਤੱਕ: ਪੰਜਾਬ ਦੇ ਮੁੱਖ ਮੰਤਰੀ ਕਿਸਾਨ-ਕੇਂਦ੍ਰਿਤ ਸ਼ਾਸਨ ਨੂੰ ਕਰ ਰਹੇ ਹਨ ਮੁੜ ਪਰਿਭਾਸ਼ਤ , ਸਮੱਸਿਆਵਾਂ ਦਾ ਕੀਤਾ ਜਾ ਰਿਹਾ ਤੁਰੰਤ ਹੱਲ

ਸ: ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿ%E

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

0

👉ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ
Chandigarh News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ। ਲਗਭਗ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ’ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਢੁਕਵੇਂ ਹੱਲ ਲੱਭਣ ਲਈ ਉਪਰਾਲੇ ਕੀਤੇ ਗਏ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ ਸਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ, ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਰਗੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਉਠਾਏ ਗਏ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਿਆ। ਉਨ੍ਹਾਂ ਤੁਰੰਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮੁੱਦੇ ਵਿਭਾਗੀ ਪੱਧਰ ’ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਬਾਰੇ, ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ ’ਤੇ ਸਰਕਾਰ ਵੱਲੋਂ ਪਹਿਲਾਂ ਹੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ: ਮੋਹਿੰਦਰ ਭਗਤ

ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ, ਜਿਨ੍ਹਾਂ ਵਿੱਚ ਬਲਿਹਾਰ ਸਿੰਘ, ਹਾਕਮ ਸਿੰਘ, ਜਸਪ੍ਰੀਤ ਸਿੰਘ (ਠੇਕਾ ਮੁਲਾਜ਼ਮ ਯੂਨੀਅਨ); ਜਸਵੀਰ ਸਿੰਘ, ਸੁਖਜੀਤ ਸਿੰਘ, ਵਿਕਰਮਜੀਤ ਸਿੰਘ (ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ); ਕੁਲਦੀਪ ਸਿੰਘ, ਪ੍ਰਵੀਨ ਕੁਮਾਰ, ਜਗਮੋਹਨ ਸਿੰਘ (ਸਰਵ ਸਮਗ੍ਰ ਸਿੱਖਿਆ ਅਭਿਆਨ (ਮਿਡ ਡੇ ਮੀਲ) ਦਫ਼ਤਰੀ ਕਰਮਚਾਰੀ ਯੂਨੀਅਨ); ਰਾਹੁਲ ਕੰਬੋਜ, ਜਸਵਿੰਦਰ ਸਿੰਘ, ਹਰਜੀਤ ਕੌਰ (ਪੀ.ਐਸ.ਟੀ.ਈ.ਟੀ ਯੂਨੀਅਨ); ਜਸਪਾਲ ਸਿੰਘ (10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ); ਰਣਜੀਤ ਸਿੰਘ, ਰਾਜੇਸ਼ ਕੁਮਾਰ, ਓਂਕਾਰ ਸਿੰਘ (ਈ.ਟੀ.ਟੀ. ਅਧਿਆਪਕ ਯੂਨੀਅਨ); ਗੁਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਪਾਲ ਸਿੰਘ (ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ); ਸਮਰਜੀਤ ਸਿੰਘ, ਸੁਖਦੀਪ ਸਿੰਘ, ਹਰਮਲ ਸਿੰਘ (ਟੈਟ ਪਾਸ ਕੱਚੇ ਅਧਿਆਪਕ ਯੂਨੀਅਨ); ਤਜਿੰਦਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ (ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ); ਬੇਅੰਤ ਸਿੰਘ, ਬੋਹਰ ਸਿੰਘ, ਮੇਹਰ ਸਿੰਘ (ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ); ਸਰਬਜੀਤ ਕੌਰ, ਅਮਰੀਕ ਸਿੰਘ (ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ); ਆਰਤੀ ਬਾਲੀ, ਹਰਵਿੰਦਰ ਸਿੰਘ, ਬਲਜੀਤ ਸਿੰਘ (ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ) ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

0

👉ਓ.ਐਸ.ਡੀ. (ਮੀਡੀਆ)/ ਮੁੱਖ ਮੰਤਰੀ ਅਮਨਜੋਤ ਅਤੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਚੰਗੇਰੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ
Chandigarh News:ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਵਿਭਾਗ ਵਿੱਚ 24 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸ. ਹਰਜੀਤ ਸਿੰਘ ਗਰੇਵਾਲ ਅਤੇ ਵਿਭਾਗ ਵਿੱਚ 35 ਸਾਲ ਦੇ ਸੇਵਾਕਾਲ ਨਿਭਾਉਣ ਵਾਲੇ ਸ. ਹਰਦੀਪ ਸਿੰਘ ਦੀ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਪ੍ਰਬੰਧਕੀ ਸੂਝ-ਬੂਝ ਲਈ ਭਰਵੀਂ ਸ਼ਲਾਘਾ ਕੀਤੀ ਗਈ। ਸ. ਗਰੇਵਾਲ ਅਤੇ ਸ. ਹਰਦੀਪ ਸਿੰਘ ਦੇ ਡੀਆਈਪੀਆਰ ਵਿੱਚ ਲੰਬੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਵਿਭਾਗ ਦੇ ਸਕੱਤਰ ਸ੍ਵੀ ਰਾਮਵੀਰ ਨੇ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਅਤੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕਾਰਜਕਾਲ ਲਈ ਵਿਭਾਗ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ’ਚ ਭਾਜਪਾ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ’ਤੇ ‘ਰਨ ਫਾਰ ਯੂਨਿਟੀ’ ਦਾ ਆਯੋਜਨ

0

Bathinda news: ਬਠਿੰਡਾ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਰਤ ਦੇ ਲੋਹ ਪੁਰਸ਼ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਪ੍ਰਤੀਕ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਅੱਜ ਇੱਕ ਸ਼ਾਨਦਾਰ “ਰਨ ਫਾਰ ਯੂਨਿਟੀ” ਪ੍ਰੋਗਰਾਮ ਦਾ ਆਯੋਜਨ ਕੀਤਾ। ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਹੋਏ ਇਸ ਪ੍ਰੋਗਰਾਮ ਦਾ ਉਦੇਸ਼ ਦੇਸ਼ ਦੇ ਲੋਕਾਂ ਨੂੰ ਏਕਤਾ, ਅਖੰਡਤਾ, ਦੇਸ਼ ਭਗਤੀ ਅਤੇ ਸੰਗਠਨਾਤਮਕ ਤਾਕਤ ਦਾ ਸੰਦੇਸ਼ ਫੈਲਾਉਣਾ ਸੀ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦਿਆਲ ਦਾਸ ਸੋਢੀ ਵਿਸ਼ੇਸ਼ ਮਹਿਮਾਨ ਸਨ। ਇਸ ਸਮਾਗਮ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਮੋਹਨ ਲਾਲ ਗਰਗ, ਅਸ਼ੋਕ ਭਾਰਤੀ, ਨਰਿੰਦਰ ਮਿੱਤਲ ਸਹਿਤ ਸਾਰੇ ਜ਼ਿਲ੍ਹਾ ਅਧਿਕਾਰੀ, ਵਰਕਰ, ਯੁਵਾ ਮੋਰਚਾ ਮੈਂਬਰ, ਮਹਿਲਾ ਮੋਰਚਾ ਮੈਂਬਰ ਅਤੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਇਸ ਮੌਕੇ ਸਰੂਪਚੰਦ ਸਿੰਗਲਾ ਨੇ ਕਿਹਾ, “ਪਟੇਲ ਜੀ ਨੇ ਭਾਰਤ ਦੀ ਏਕਤਾ ਦੀ ਨੀਂਹ ਰੱਖੀ; ਭਾਜਪਾ ਇੱਕ ਅਜਿਹੀ ਪਾਰਟੀ ਹੈ ਜੋ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਦੀ ਹੈ।”ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਟੇਲ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਗੁਜਰਾਤ ਦੇ ਕੇਵੜੀਆ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ, ’ਸਟੈਚੂ ਆਫ਼ ਯੂਨਿਟੀ’ ਸਥਾਪਤ ਕਰਕੇ ਇੱਕ ਇਤਿਹਾਸਕ ਕਾਰਨਾਮਾ ਕੀਤਾ ਹੈ। ਇਹ ਮੂਰਤੀ ਸਿਰਫ਼ ਲੋਹੇ ਦੀ ਨਹੀਂ ਹੈ, ਸਗੋਂ ਭਾਰਤ ਦੀਆਂ ਅਣਗਿਣਤ ਭਾਵਨਾਵਾਂ ਅਤੇ ਏਕਤਾ ਦਾ ਪ੍ਰਤੀਕ ਹੈ।ਪ੍ਰੋਗਰਾਮ ਦੇ ਅੰਤ ਵਿੱਚ, ਦੇਸ਼ ਦੀ ਅਖੰਡਤਾ ਲਈ ਇੱਕ ਪ੍ਰਣ ਲਿਆ ਗਿਆ: “ਅਸੀਂ ਸਾਰੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਇਕੱਠੇ ਕੰਮ ਕਰਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਬਣੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨ

0

5 ਸੋਨ, 5 ਚਾਂਦੀ ਅਤੇ 4 ਕਾਂਸੇ ਦੇ ਤਗਮਿਆਂ ਨਾਲ ਰਹੀ ਮੋਹਰੀ
Talwandi Sabo News: Guru Kashi University ਵਿਖੇ ਪਿਛਲੇ ਅੱਠ ਦਿਨਾਂ ਤੋਂ ਚੱਲ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ (ਲੜਕੇ ਅਤੇ ਲੜਕੀਆਂ) 2025-26 ਦੀ ਓਵਰ ਆਲ ਟਰਾਫੀ ਮੇਜ਼ਬਾਨ ਗੁਰੂ ਕਾਸ਼ੀ ਯੂਨੀਵਰਸਿਟੀ ਨੇ 5 ਸੋਨ, 5 ਚਾਂਦੀ ਤੇ 4 ਕਾਂਸੀ ਦੇ ਤਗਮਿਆਂ ਨਾਲ ਜਿੱਤੀ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ 10 ਤਗਮਿਆਂ ਨਾਲ ਰਨਰ ਅੱਪ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ 9 ਤਗਮਿਆਂ ਨਾਲ ਸੈਕੰਡ ਰਨਰ ਅੱਪ ਰਹੀ। ਇਸ ਮੌਕੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਇਨਾਮ ਤਕਸੀਮ ਕੀਤੇ। ਇਸ ਮੌਕੇ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਪਰੋ-ਵਾਈਸ ਚਾਂਸਲਰ, ਡਾ. ਜਾਵੇਦ ਅਹਿਮਦ ਖਾਨ ਡੀਨ ਅਕਾਦਮਿਕ, ਏ.ਆਈ.ਯੂ.ਅਬਸਰਵਰ ਰਵਿੰਦਰ ਕੁਮਾਰ ਬਾਲੀ ਪ੍ਰਧਾਨ ਪੰਜਾਬ ਤੀਰਅੰਦਾਜ਼ੀ ਐਸੋਸਿਏਸ਼ਨ, ਦੇਸ ਰਾਜ ਕੰਬੋਜ਼ ਨਿਰਦੇਸ਼ਕ ਸੁਰੱਖਿਆ, ਆਲ ਇੰਡੀਆ ਤੀਰਅੰਦਾਜ਼ੀ ਐਸੋਸਿਏਸ਼ਨ ਦੇ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਪਤਵੰਤੇ ਤੇ ਵੱਖ-ਵੱਖ ਪ੍ਰਦੇਸ਼ਾਂ ਦੇ ਖਿਡਾਰੀ ਤੇ ਮਹਿਮਾਨ ਵੀ ਹਾਜ਼ਰ ਹੋਏ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਜੀ.ਕੇ.ਯੂ. ਦੇ ਚੈਂਪੀਅਨ ਬਣਨ ਤੇ ਚਾਂਸਲਰ ਸ. ਗੁਰਲਾਭ ਸੰਘ ਸਿੱਧੂ ਨੇ ਆਪਣੇ ਵਧਾਈ ਸਦੇਸ਼ ਵਿੱਚ ਇਸ ਨੂੰ ਮਾਲਵਾ ਖੇਤਰ ਦੀ ਵੱਡੀ ਪ੍ਰਾਪਤੀ ਦੱਸਿਆ ਤੇ ਕਿਹਾ ਕਿ ਇਸ ਪ੍ਰਾਪਤੀ ਨੇ ਉੱਭਰ ਰਹੇ ਤੀਰਅੰਦਾਜ਼ਾਂ ਲਈ ਨਵੇਂ ਰਸਤੋ ਖੋਲ੍ਹੇ ਹਨ।ਉਨ੍ਹਾਂ ਮੇਜ਼ਬਾਨ ਟੀਮ ਦੇ ਖਿਡਾਰੀਆਂ ਨੂੰ ਦੇਸ਼ ਦਾ ਭਵਿੱਖ ਦੱਸਿਆ। ਉਨ੍ਹਾਂ ਇਸ ਗੱਲ ਤੇ ਤਸੱਲੀ ਪ੍ਰਗਟਾਈ ਕਿ ਜੀ.ਕੇ.ਯੂ. ਨੇ ਵਿਸ਼ਵ ਪੱਧਰੀ ਸੁਵਿਧਾਵਾਂ ਰਾਹੀਂ ਰਾਸ਼ਟਰੀ ਪੱਧਰ ਤੇ ਨਾਮਣੇ ਖੱਟਿਆ ਹੈ।ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਸਿੰਘ ਨੇ ਕਿਹਾ ਕਿ ਖਿਡਾਰੀਆਂ ਨੂੰ ਹਮੇਸ਼ਾ ਸਿੱਖਣ ਦੀ ਲਾਲਸਾ ਕਾਇਮ ਰੱਖਣੀ ਚਾਹੀਦੀ ਹੈ, ਕਿਉਂਕਿ ਇਨਸਾਨ ਸਾਰੀ ਉਮਰ ਕੁਝ ਨਾ ਕੁਝ ਸਿੱਖਦਾ ਰਹਿੰਦਾ ਹੈ। ਉਨ੍ਹਾਂ ਤਗਮਾ ਜੇਤੂਆਂ ਨੂੰ ਵਧਾਈ ਦਿੱਤੀ ਤੇ ਖਿਡਾਰੀਆਂ ਨੂੰ ਹੋਰ ਜ਼ਿਆਦਾ ਮਿਹਨਤ ਅਤੇ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਆਯੋਜਨਾਂ ਵਿੱਚ ਖਿਡਾਰੀ ਜਾਂ ਤਾਂ ਜਿੱਤਦੇ ਹਨ ਜਾਂ ਜਿੱਤਣ ਲਈ ਤਜ਼ੁਰਬਾ ਹਾਸਿਲ ਕਰਦੇ ਹਨ ਪਰ ਹਾਰਦਾ ਕੋਈ ਨਹੀਂ।ਇਸ ਮੌਕੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਡਾ. ਧੀਮਾਨ ਪਰੋ-ਵਾਈਸ ਚਾਂਸਲਰ ਨੇ ਖਿਡਾਰੀਆਂ ਨੂੰ ਆਪਣੇ ਇਰਾਦੇ ਮਜ਼ਬੂਤ ਕਰਨ ਅਤੇ ਆਪਣੇ ਟੀਚੇ ਹੋਰ ਉੱਚੇ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਡਾ. ਰਾਜ ਕੁਮਾਰ ਸ਼ਰਮਾ, ਨਿਰਦੇਸ਼ਕ ਖੇਡਾਂ ਅਨੁਸਾਰ ਖੇਡ ਨਤੀਜੇ ਇਸ ਤਰ੍ਹਾਂ ਰਹੇ- ਟੀਮ ਇੰਡੀਅਨ ਰਾਉਂਡ ਵੁਮੈਨ ਦਾ ਖਿਤਾਬ ਡੀ.ਏ.ਵੀ. ਯੂਨੀਵਰਸਿਟੀ ਜਲੰਧਰ ਨੇ ਸੋਨ, ਸ਼੍ਰੀ ਗੋਬਿੰਦ ਗੁਰੂ ਯੂਨੀਵਰਸਿਟੀ ਗੁਜਰਾਤ ਨੇ ਚਾਂਦੀ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਨੇ ਕਾਂਸੀ ਦਾ ਤਗਮਾ ਜਿੱਤਿਆ। ਇੰਡੀਅਨ ਰਾਉਂਡ ਮੈਨ ਦਾ ਸੋਨ ਤਗਮਾ ਮਾਂ ਸ਼ਾਕੁੰਬਰੀ ਯੂਨੀਵਰਸਿਟੀ ਸਹਾਰਨਪੁਰ, ਚਾਂਦੀ ਦਾ ਤਗਮਾ ਬੋਡੋਲੈਂਡ ਯੂਨੀਵਰਸਿਟੀ ਆਸਾਮ ਤੇ ਕਾਂਸੀ ਦਾ ਤਗਮਾ ਚੌਧਰੀ ਚਰਨ ਸਿੰਘ ਯੂਨੀਵਰਸਿਟੀ ਮੇਰਠ ਦੇ ਹਿੱਸੇ ਆਇਆ। ਸਾਵਿਤਰੀਬਾਈ ਫੁੱਲੇ ਯੂਨੀਵਰਸਿਟੀ ਨੇ ਇੰਡੀਅਨ ਰਾਉਂਡ ਮਿਕਸਡ ਟੀਮ ਦਾ ਸੋਨ, ਮਨੀਪੁਰ ਯੂਨੀਵਰਸਿਟੀ ਚਾਂਦੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਾਂਸੀ ਦਾ ਤਗਮਾ ਜਿੱਤਣ ਵਿੱਚ ਸਫਲ ਰਹੀ। ਆਯੋਜਕਾਂ ਵੱਲੋਂ ਏ.ਆਈ.ਯੂ. ਦੇ ਅਧਿਕਾਰੀਆਂ, ਵੱਖ-ਵੱਖ ਟੀਮਾਂ ਦੇ ਮੈਨੇਜ਼ਰ ਅਤੇ ਕੋਚਾਂ ਨੂੰ ਯਾਦਾਸ਼ਤ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

0

Chandigarh News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ: ਮੋਹਿੰਦਰ ਭਗਤ

ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤੱਕ ਸੱਤ ਜ਼ਿਲਿ੍ਹਆਂ ਵਿੱਚ ਕਾਰਜਾਂ ਦਾ ਨਿਰੀਖਣ ਕਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਜ਼ਿਲਿ੍ਹਆਂ ਵਿੱਚ ਫਰੀਦਕੋਟ, ਐਸ.ਬੀ.ਐਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਸ਼ਾਮਲ ਹਨ।ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚੋਂ 33492 ਕਿਲੋਮੀਟਰ ਸੜਕਾਂ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਦਾ ਜਾਗਰੂਕਤਾ ਸਪਤਾਹ; ਬਠਿੰਡਾ ਦੇ ਰਜਿੰਦਰਾ ਕਾਲਜ਼ ’ਚ ਹੋਇਆ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ’ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲਾਂ ਦੇ ਰੱਖ-ਰਖਾਅ ਦਾ ਖਰਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖਰਚ ਕੀਤੇ ਜਾਣਗੇ ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੇ ਰੱਖ-ਰਖਾਅ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੁਰੰਮਤ ਅਤੇ ਅੱਪਗ੍ਰੇਡ ਕੀਤੀਆਂ ਲਿੰਕ ਸੜਕਾਂ ’ਤੇ 91.83 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ੇਸ਼ ਸੜਕ ਸੁਰੱਖਿਆ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ: ਮੋਹਿੰਦਰ ਭਗਤ

0

👉ਮੰਤਰੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
Chandigarh News: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ

ਇਹ ਵੀ ਪੜ੍ਹੋ ਵਿਜੀਲੈਂਸ ਦਾ ਜਾਗਰੂਕਤਾ ਸਪਤਾਹ; ਬਠਿੰਡਾ ਦੇ ਰਜਿੰਦਰਾ ਕਾਲਜ਼ ’ਚ ਹੋਇਆ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ

ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ।ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1903579