Friday, May 15, 2026
Home Blog Page 361

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

0

Chandigarh News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ: ਮੋਹਿੰਦਰ ਭਗਤ

ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤੱਕ ਸੱਤ ਜ਼ਿਲਿ੍ਹਆਂ ਵਿੱਚ ਕਾਰਜਾਂ ਦਾ ਨਿਰੀਖਣ ਕਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਜ਼ਿਲਿ੍ਹਆਂ ਵਿੱਚ ਫਰੀਦਕੋਟ, ਐਸ.ਬੀ.ਐਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਸ਼ਾਮਲ ਹਨ।ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚੋਂ 33492 ਕਿਲੋਮੀਟਰ ਸੜਕਾਂ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਦਾ ਜਾਗਰੂਕਤਾ ਸਪਤਾਹ; ਬਠਿੰਡਾ ਦੇ ਰਜਿੰਦਰਾ ਕਾਲਜ਼ ’ਚ ਹੋਇਆ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ’ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲਾਂ ਦੇ ਰੱਖ-ਰਖਾਅ ਦਾ ਖਰਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖਰਚ ਕੀਤੇ ਜਾਣਗੇ ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੇ ਰੱਖ-ਰਖਾਅ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੁਰੰਮਤ ਅਤੇ ਅੱਪਗ੍ਰੇਡ ਕੀਤੀਆਂ ਲਿੰਕ ਸੜਕਾਂ ’ਤੇ 91.83 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ੇਸ਼ ਸੜਕ ਸੁਰੱਖਿਆ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ: ਮੋਹਿੰਦਰ ਭਗਤ

0

👉ਮੰਤਰੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
Chandigarh News: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ

ਇਹ ਵੀ ਪੜ੍ਹੋ ਵਿਜੀਲੈਂਸ ਦਾ ਜਾਗਰੂਕਤਾ ਸਪਤਾਹ; ਬਠਿੰਡਾ ਦੇ ਰਜਿੰਦਰਾ ਕਾਲਜ਼ ’ਚ ਹੋਇਆ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ

ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ।ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਵਿਜੀਲੈਂਸ ਦਾ ਜਾਗਰੂਕਤਾ ਸਪਤਾਹ; ਬਠਿੰਡਾ ਦੇ ਰਜਿੰਦਰਾ ਕਾਲਜ਼ ’ਚ ਹੋਇਆ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ

0

Bathinda News: ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜ੍ਹੀ ਤਹਿਤ ਅੱਜ ਸਥਾਨਕ ਰਾਜਿੰਦਰਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਉਨ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਭ੍ਰਿਸ਼ਟਾਚਾਰ ਰਿਸ਼ਵਤਖੋਰੀ ਤੋਂ ਵੀ ਕਿਤੇ ਵੱਡਾ ਗੁਨਾਹ ਹੈ ਅਤੇ ਅੱਜ ਦੇ ਸਮੇਂ ਇਸ ਨੂੰ ਲਗਾਮ ਲਗਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕੀਤਾ ਪ੍ਰੇਰਿਤ

ਸੈਮੀਨਾਰ ਦੌਰਾਨ ਸ੍ਰੀ ਕੁਲਵੰਤ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਵਿਭਾਗ ਵੱਲੋਂ ਕੀਤੀ ਜਾ ਰਹੀ ਕਾਰਵਾਈ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਭ੍ਰਿਸ਼ਟਾਚਾਰ ਰੋਕਣ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਦੌਰਾਨ ਸਾਈਬਰ ਕ੍ਰਾਈਮ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਜ਼ਰੂਰ ਦਿੱਤੀ ਜਾਵੇ।

ਇਹ ਵੀ ਪੜ੍ਹੋ Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000 ਵੀ ਜਾਰੀ ਕੀਤਾ ਹੋਇਆ ਹੈ। ਇਸ ਦੌਰਾਨ ਦੌਰਾਨ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਮੈਡਮ ਜਯੋਤਸਨਾ ਵੱਲੋਂ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਡੀ.ਐਸ.ਪੀ. ਵਿਜੀਲੈਂਸ ਸੰਦੀਪ ਸਿੰਘ, ਡੀ.ਐਸ.ਪੀ. ਗੁਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕੀਤਾ ਪ੍ਰੇਰਿਤ

0

👉ਕਿਸਾਨ ਜਗਤਾਰ ਸਿੰਘ ਨੂੰ 26 ਜਨਵਰੀ ਤੇ ਕੀਤਾ ਜਾਵੇਗਾ ਸਨਮਾਣਿਤ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਦੌਰੇ ਦੌਰਾਨ ਉਨ੍ਹਾਂ ਪਿੰਡ ਲਹਿਰਾ ਮੁਹੱਬਤ ਅਤੇ ਗਿੱਲ ਕਲਾਂ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਧੀਰਜ ਅਤੇ ਠਰੰਮੇ ਨਾਲ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਲਹਿਰਾ ਮੁਹੱਬਤ ਦੇ ਕਿਸਾਨ ਜਗਤਾਰ ਸਿੰਘ ਜੋ ਕਿ ਪਿਛਲੇ ਕਰੀਬ 10 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਨੂੰ ਆਧੁਨਿਕ ਤਰੀਕੇ ਨਾਲ ਖੇਤ ਵਿਚ ਹੀ ਮਿਲਾ ਕੇ ਉਸ ਦੀ ਸੁਚੱਜੀ ਸੰਭਾਲ ਕਰ ਰਿਹਾ ਹੈ, ਦੀ ਜਿਥੇ ਹੌਂਸਲਾ ਅਫਜ਼ਾਈ ਕੀਤੀ ਉੱਥੇ ਹੀ ਉਸ ਨੂੰ 26 ਜਨਵਰੀ ਵਾਲੇ ਦਿਨ ਸਨਮਾਣਿਤ ਕਰਨ ਦਾ ਵੀ ਭਰੋਸਾ ਦਿਵਾਇਆ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਕਰਨ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।

ਇਹ ਵੀ ਪੜ੍ਹੋ Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਵਾਤਾਵਰਨ ਵੀ ਪ੍ਰਦੂਸਿਤ ਹੋਣ ਤੋਂ ਬਚੇਗਾ।ਦੌਰੇ ਦੌਰਾਨ ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਦੌਰੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਫ਼ਤਰਾਂ ਤੋਂ ਖੇਤਾਂ ਤੱਕ: ਪੰਜਾਬ ਦੇ ਮੁੱਖ ਮੰਤਰੀ ਕਿਸਾਨ-ਕੇਂਦ੍ਰਿਤ ਸ਼ਾਸਨ ਨੂੰ ਕਰ ਰਹੇ ਹਨ ਮੁੜ ਪਰਿਭਾਸ਼ਤ , ਸਮੱਸਿਆਵਾਂ ਦਾ ਕੀਤਾ ਜਾ ਰਿਹਾ ਤੁਰੰਤ ਹੱਲ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ “ਆਪਣਾ ਮੁੱਖ ਮੰਤਰੀ – ਆਪਣਾ ਖੇਤਾ ਵਿੱਚ” ਰਾਹੀਂ ਸੂਬੇ ਵਿੱਚ ਸ਼ਾਸਨ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ। ਇਹ ਸਿਰਫ਼ ਇੱਕ ਰਾਜਨੀਤਿਕ ਨਾਅਰਾ ਨਹੀਂ ਹੈ, ਸਗੋਂ ਇੱਕ ਜ਼ਮੀਨੀ ਹਕੀਕਤ ਹੈ ਜਿੱਥੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਤੁਰੰਤ ਹੱਲ ਯਕੀਨੀ ਬਣਾਉਂਦੇ ਹਨ। ਪਿਛਲੇ 10 ਮਹੀਨਿਆਂ ਵਿੱਚ, ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦਾ ਵਿਆਪਕ ਦੌਰਾ ਕੀਤਾ ਹੈ ਅਤੇ 3,200 ਤੋਂ ਵੱਧ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਹੈ। ਇਸ ਇਨਕਲਾਬੀ ਪਹਿਲਕਦਮੀ ਤਹਿਤ, ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਔਸਤਨ 48 ਘੰਟਿਆਂ ਦੇ ਅੰਦਰ ਕੀਤਾ ਜਾ ਰਿਹਾ ਹੈ, ਜੋ ਕਿ ਪਿਛਲੇ 20-30 ਦਿਨਾਂ ਦੇ ਮੁਕਾਬਲੇ ਹੈ।ਮੌਜੂਦਾ ਹਾੜੀ ਸੀਜ਼ਨ 2025 ਵਿੱਚ, ਪੰਜਾਬ ਸਰਕਾਰ ਨੇ 142 ਲੱਖ ਮੀਟ੍ਰਿਕ ਟਨ ਕਣਕ ਦੀ ਸਰਕਾਰੀ ਖਰੀਦ ਦਾ ਇੱਕ ਮਹੱਤਵਾਕਾਂਖੀ ਟੀਚਾ ਰੱਖਿਆ ਹੈ। ਰਾਜ ਭਰ ਵਿੱਚ 4,500 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜੋ ਕਿ ₹2,275 ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਨਾਲ ਇੱਕ ਪਾਰਦਰਸ਼ੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਂਦੇ ਹਨ। ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ, ਕਿਸਾਨਾਂ ਨੂੰ ਹੁਣ ਆਪਣੀ ਉਪਜ ਵੇਚਣ ਦੇ 24-36 ਘੰਟਿਆਂ ਦੇ ਅੰਦਰ ਭੁਗਤਾਨ ਮਿਲ ਰਹੇ ਹਨ, ਅਤੇ ਇਸ ਸੀਜ਼ਨ ਵਿੱਚ ਹੁਣ ਤੱਕ, ₹11,400 ਕਰੋੜ ਸਿੱਧੇ 7.8 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਲਈ, ਪੰਜਾਬ ਸਰਕਾਰ ਨੇ ₹3,200 ਕਰੋੜ ਦਾ ਇੱਕ ਵਿਸ਼ੇਸ਼ “ਜਲ ਸੰਭਾਲ ਅਤੇ ਸਿੰਚਾਈ ਆਧੁਨਿਕੀਕਰਨ ਪੈਕੇਜ” ਸ਼ੁਰੂ ਕੀਤਾ ਹੈ। ਪਿਛਲੇ 15 ਮਹੀਨਿਆਂ ਵਿੱਚ, 1,150 ਕਿਲੋਮੀਟਰ ਨਹਿਰਾਂ ਦੀ ਸਫਾਈ ਅਤੇ ਮੁਰੰਮਤ ਕੀਤੀ ਗਈ ਹੈ। “ਪਾਣੀ ਬਚਾਓ, ਪੈਸੇ ਕਮਾਓ” ਯੋਜਨਾ ਦੇ ਤਹਿਤ, ਸੂਖਮ-ਸਿੰਚਾਈ ਪ੍ਰਣਾਲੀਆਂ ਅਪਣਾਉਣ ਵਾਲੇ ਕਿਸਾਨਾਂ ਨੂੰ 90 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਹੁਣ ਤੱਕ, 28,500 ਕਿਸਾਨਾਂ ਨੂੰ ਤੁਪਕਾ ਅਤੇ ਛਿੜਕਾਅ ਸਿੰਚਾਈ ਨਾਲ ਜੋੜਿਆ ਗਿਆ ਹੈ, ਜਿਸਦੇ ਨਤੀਜੇ ਵਜੋਂ 35-45 ਪ੍ਰਤੀਸ਼ਤ ਪਾਣੀ ਦੀ ਬੱਚਤ ਹੋਈ ਹੈ।ਖੇਤੀਬਾੜੀ ਖੇਤਰ ਵਿੱਚ ਬਿਜਲੀ ਸਪਲਾਈ ਨੂੰ ਤਰਜੀਹ ਦਿੰਦੇ ਹੋਏ, ਸਰਕਾਰ ਨੇ “ਹਰ ਖੇਤ ਲਈ ਰੌਸ਼ਨੀ” ਮੁਹਿੰਮ ਸ਼ੁਰੂ ਕੀਤੀ ਹੈ। ਵਰਤਮਾਨ ਵਿੱਚ, ਕਿਸਾਨਾਂ ਨੂੰ ਪ੍ਰਤੀ ਦਿਨ 10-11 ਘੰਟੇ ਬਿਜਲੀ ਮਿਲਦੀ ਹੈ, ਜਿਸ ਨੂੰ ਦਸੰਬਰ 2025 ਤੱਕ 14-15 ਘੰਟੇ ਕਰਨ ਦਾ ਟੀਚਾ ਹੈ। ₹1,650 ਕਰੋੜ ਦੇ ਨਿਵੇਸ਼ ਨਾਲ 4,200 ਨਵੇਂ ਟ੍ਰਾਂਸਫਾਰਮਰ ਲਗਾਏ ਗਏ ਹਨ, ਅਤੇ “ਬਿਜਲੀ” ਐਪ ਰਾਹੀਂ ਔਸਤਨ 6 ਘੰਟਿਆਂ ਦੇ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਰਾਜ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਲਈ ₹8,200 ਕਰੋੜ ਦੀ ਸਾਲਾਨਾ ਸਬਸਿਡੀ ਪ੍ਰਦਾਨ ਕਰ ਰਹੀ ਹੈ।”ਨਵੀਂ ਖੇਤੀਬਾੜੀ ਉਪਕਰਣ ਯੋਜਨਾ” ਦੇ ਤਹਿਤ, ਆਧੁਨਿਕ ਖੇਤੀਬਾੜੀ ਉਪਕਰਣਾਂ ‘ਤੇ 50-75 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਪਿਛਲੇ 20 ਮਹੀਨਿਆਂ ਵਿੱਚ, 46,000 ਕਿਸਾਨਾਂ ਨੂੰ ₹820 ਕਰੋੜ ਸਬਸਿਡੀਆਂ ਪ੍ਰਾਪਤ ਹੋਈਆਂ ਹਨ। ਪਰਾਲੀ ਪ੍ਰਬੰਧਨ ਲਈ 8,500 ਮਸ਼ੀਨਾਂ ਵੰਡੀਆਂ ਗਈਆਂ ਹਨ, ਜਿਸ ਨਾਲ ਪਰਾਲੀ ਸਾੜਨ ਵਿੱਚ 68 ਪ੍ਰਤੀਸ਼ਤ ਦੀ ਕਮੀ ਆਈ ਹੈ। ਛੋਟੇ ਕਿਸਾਨਾਂ ਲਈ 420 ਕਸਟਮ ਹਾਇਰਿੰਗ ਸੈਂਟਰ ਖੋਲ੍ਹੇ ਗਏ ਹਨ, ਜੋ ਕਿਰਾਏ ‘ਤੇ ਉਪਕਰਣ ਪੇਸ਼ ਕਰਦੇ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ‘ਈ-ਗਵਰਨੈਂਸ’ ਨੇ ਪੰਜਾਬ ‘ਚ ਲਿਆਂਦੀ ਨਿਵੇਸ਼ ਦੀ ਬਹਾਰ! ਜ਼ਿਲ੍ਹਾ ਪੱਧਰ ‘ਤੇ 98% ਰੈਗੂਲੇਟਰੀ ਕਲੀਅਰੈਂਸ ਨਾਲ ਵਪਾਰੀਆਂ ਨੂੰ ਮਿਲੀ ਵੱਡੀ ਰਾਹਤ

ਫਸਲ ਬੀਮਾ ਯੋਜਨਾ ਤਹਿਤ, ਇਸ ਸਾਲ 10 ਦਿਨਾਂ ਦੇ ਅੰਦਰ 58,000 ਆਫ਼ਤ ਪ੍ਰਭਾਵਿਤ ਕਿਸਾਨਾਂ ਨੂੰ 285 ਕਰੋੜ ਰੁਪਏ ਵੰਡੇ ਗਏ। ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਏਆਈ-ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਦੀ ਵਰਤੋਂ ਸ਼ੁਰੂ ਹੋ ਗਈ ਹੈ। ਪੰਜਾਬ ਕਿਸਾਨ ਸਮ੍ਰਿੱਧੀ ਯੋਜਨਾ ਤਹਿਤ, ਕਿਸਾਨ ਕ੍ਰੈਡਿਟ ਕਾਰਡਾਂ ‘ਤੇ 0-2 ਪ੍ਰਤੀਸ਼ਤ ਵਿਆਜ ‘ਤੇ 5 ਲੱਖ ਰੁਪਏ ਤੱਕ ਦੇ ਕਰਜ਼ੇ ਉਪਲਬਧ ਹਨ। ਹੁਣ ਤੱਕ, 3.1 ਲੱਖ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਗਏ ਹਨ, ਅਤੇ ਛੋਟੇ ਕਿਸਾਨਾਂ ਲਈ 2,100 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ।ਪੰਜਾਬ ਕਿਸਾਨ ਪੋਰਟਲ ਅਤੇ ਕਿਸਾਨ ਸੁਵਿਧਾ ਐਪ ‘ਤੇ 4.2 ਲੱਖ ਕਿਸਾਨ ਰਜਿਸਟਰਡ ਹਨ, ਜਿੱਥੇ ਉਹ ਮਿੱਟੀ ਪਰਖ, ਫਸਲ ਸਲਾਹ, ਬਾਜ਼ਾਰ ਕੀਮਤਾਂ ਅਤੇ ਸਬਸਿਡੀਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਟੋਲ-ਫ੍ਰੀ ਹੈਲਪਲਾਈਨ ਨੂੰ 5.2 ਲੱਖ ਕਾਲਾਂ ਪ੍ਰਾਪਤ ਹੋਈਆਂ ਹਨ, ਅਤੇ 94 ਪ੍ਰਤੀਸ਼ਤ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ 184 ਏਕੀਕ੍ਰਿਤ ਕਿਸਾਨ ਸੇਵਾ ਕੇਂਦਰ (IKSCs) ਖੋਲ੍ਹੇ ਗਏ ਹਨ, ਜੋ ਇੱਕ-ਸਟਾਪ ਹੱਲ ਪ੍ਰਦਾਨ ਕਰਦੇ ਹਨ।ਮੁੱਖ ਮੰਤਰੀ ਦੀ ਇਹ ਵਿਲੱਖਣ ਪਹਿਲਕਦਮੀ ਪੰਜਾਬ ਵਿੱਚ ਸ਼ਾਸਨ ਨੂੰ ਮੁੜ ਪਰਿਭਾਸ਼ਿਤ ਕਰ ਰਹੀ ਹੈ। ਪਿਛਲੇ ਕਈ ਮਹੀਨਿਆਂ ਤੋਂ, ਮੁੱਖ ਮੰਤਰੀ ਚਾਰ ਤੋਂ ਪੰਜ ਪਿੰਡਾਂ ਦਾ ਦੌਰਾ ਕਰ ਰਹੇ ਹਨ, ਕਿਸਾਨਾਂ ਨਾਲ ਚਾਹ ਪੀ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਖੇਤਾਂ ਦਾ ਦੌਰਾ ਕਰ ਰਹੇ ਹਨ, ਅਤੇ ਮੌਕੇ ‘ਤੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਹਨ। 48 ਘੰਟਿਆਂ ਦੇ ਅੰਦਰ ਇੱਕ ਐਕਸ਼ਨ ਰਿਪੋਰਟ ਮੰਗੀ ਜਾਂਦੀ ਹੈ। ਇਹ ਕੋਈ ਰਸਮੀ ਦੌਰਾ ਨਹੀਂ ਹੈ, ਸਗੋਂ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਅਤੇ ਤੁਰੰਤ ਹੱਲ ਪ੍ਰਦਾਨ ਕਰਨ ਦੀ ਵਚਨਬੱਧਤਾ ਹੈ। ਪੰਜਾਬ ਦੇ ਕਿਸਾਨ ਹੁਣ ਵਿਸ਼ਵਾਸ ਨਾਲ ਕਹਿੰਦੇ ਹਨ, “ਮੁੱਖ ਮੰਤਰੀ ਉੱਥੇ ਖੜ੍ਹੇ ਹਨ।” ਇਹ ਪਹਿਲਕਦਮੀ ਸਾਬਤ ਕਰਦੀ ਹੈ ਕਿ ਜਦੋਂ ਸਰਕਾਰ ਕਿਸਾਨਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਹੁੰਦੀ ਹੈ, ਤਾਂ ਖੇਤੀਬਾੜੀ ਖੇਤਰ ਵਿੱਚ ਸੱਚੀ ਤਬਦੀਲੀ ਸੰਭਵ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

 

ਵਾਰਡ ਨੰਬਰ 48 ਨੂੰ ਮਾਡਲ ਵਾਰਡ ਵਜੋਂ ਕੀਤਾ ਜਾ ਰਿਹਾ ਹੈ ਵਿਕਸਤ, ਬਠਿੰਡਾ ਬਣੇਗਾ ਇੱਕ ਆਧੁਨਿਕ ਸ਼ਹਿਰ: ਮੇਅਰ ਪਦਮਜੀਤ ਸਿੰਘ ਮਹਿਤਾ

0

👉ਅਰਜੁਨ ਨਗਰ ਵਿੱਚ 23 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਕੰਮ ਦਾ ਸ਼ੁਭ ਆਰੰਭ
Bathinda News:ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਮੇਅਰ ਵਾਰਡ ਨੰਬਰ 48 ਵਿੱਚ ਸਥਿਤ ਅਰਜੁਨ ਨਗਰ, ਮੇਨ ਰੋਡ, ਗਲੀ ਨੰਬਰ 3 ਵਿੱਚ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਸ੍ਰੀ ਅਸ਼ਵਨੀ ਬੰਟੀ, ਸ੍ਰੀ ਜਸਵਿੰਦਰ ਸਿੰਘ ਬਰਾੜ, ਸ੍ਰੀ ਯਾਦਵਿੰਦਰ ਸਿੰਘ ਮਾਨ, ਸ੍ਰੀ ਮਿੰਟੂ ਠਾਕੁਰ, ਸ੍ਰੀ ਰਵੀ ਕੁਮਾਰ, ਸ੍ਰੀ ਰਾਜਿੰਦਰ ਗੋਰਾ, ਸ੍ਰੀ ਹੈਪੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।ਇਸ ਪ੍ਰੋਗ੍ਰਾਮ ਦੌਰਾਨ, ਮੇਅਰ ਸ੍ਰੀ ਮਹਿਤਾ ਨੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਦੇ ਸੁਝਾਅ ਲਏ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 48 ਦੀਆਂ ਸਾਰੀਆਂ 33 ਗਲੀਆਂ ਦਾ ਨਵੀਨੀਕਰਨ ਨਗਰ ਨਿਗਮ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।ਮੇਅਰ ਸ੍ਰੀ ਮਹਿਤਾ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਆਧੁਨਿਕ ਬਣਾਉਣ ਲਈ ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ, ਜਿਸ ਨਾਲ ਸ਼ਹਿਰ ਦੀ ਦਿੱਖ ਅਤੇ ਸਹੂਲਤਾਂ ਦੋਵਾਂ ਵਿੱਚ ਕਾਫ਼ੀ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ  Patiala ‘ਚ ਬੱਸ ਤੇ ਟਰੱਕ ਵਿਚਕਾਰ ਤੜਕਸਾਰ ਭਿਆਨਕ ਹਾਦਸਾ; ਬੱਸ ਕੰਢਕਟਰ ਤੇ ਟਰੱਕ ਡਰਾਈਵਰ ਦੀ ਹੋਈ ਮੌ+ਤ

ਮੇਅਰ ਨੇ ਕਿਹਾ ਕਿ ਵਾਰਡ ਨੰਬਰ 48 ਨੂੰ ਇੱਕ ਮਾਡਲ ਵਾਰਡ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਲਈ ਨਗਰ ਨਿਗਮ ਵੱਲੋਂ ਜਨਤਾ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਵੀ ਮਹੱਤਵਪੂਰਨ ਹੈ, ਇਸ ਲਈ ਸਾਰਿਆਂ ਨੂੰ “ਸਾਫ਼, ਸੁੰਦਰ ਤੇ ਆਧੁਨਿਕ ਬਠਿੰਡਾ” ਬਣਾਉਣ ਵਿੱਚ ਯੋਗਦਾਨ ਪਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

0

Amritsar News: ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਦੇ 7 ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 15 ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਜਾਣਕਾਰੀ ਖੁਦ ਆਪਣੇ ਸੋਸ਼ਲ ਮੀਡੀਆ ‘ਤੇ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫ਼ਤਾਰ ਮੁਲਜ਼ਮਾਂ ਵਿੱਚ ਸ਼ਮਸ਼ੇਰ ਸਿੰਘ ਉਰਫ ਸਿੰਮਾ, ਅਮਨਦੀਪ ਸਿੰਘ ਉਰਫ ਬੌਬੀ, ਬਲਵਿੰਦਰ ਸਿੰਘ ਉਰਫ ਕਾਕਾ, ਗੁਰਦੇਵ ਸਿੰਘ, ਕਰਨਪ੍ਰੀਤ ਸਿੰਘ, ਹਰਮਨ ਸਿੰਘ ਅਤੇ 1 ਨਾਬਾਲਗ, ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ  Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਇੰਨਾਂ ਕੋਲੋਂ 9 ਗਲੌਕ 9MM ਪਿਸਤੌਲ ਅਤੇ 6 ਪਿਸਤੌਲ .30 ਬੋਰ ਬਰਾਮਦ ਕੀਤੇ ਗਏ ਹਨ। ਉਨਾਂ ਦਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਇੱਕ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਪ੍ਰਾਪਤੀ ਅਤੇ ਸਪਲਾਈ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਇੰਨਾਂ ਵਿਰੁੱਧ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਇੰਨਾਂ ਕੋਲੋਂ ਹੁਣ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

0

Bathinda News: Bathinda Police, CIA-1 ਤੇ Counter Intelligence ਵੱਲੋਂ ਚਲਾਏ ਸਾਂਝੇ ਓਪਰੇਸ਼ਨ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਅੱਜ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸਨ ਜਸਮੀਤ ਸਿੰਘ ਸਾਹੀਵਾਲ ਨੇ ਦਸਿਆ ਕਿ ਲੰਘੀ 26/27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਏਅਰ ਫੋਰਸ ਸਟੇਸ਼ਨ ਭਿਸੀਆਣਾ ਸਥਿਤ ਕੇਂਦਰੀ ਵਿਦਿਆਲਾ 3 ਸਥਿਤ ਸਕੂਲ ਦੀ ਕੰਧ ‘ਤੇ ਅੰਗਰੇਜੀ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ।

ਇਹ ਵੀ ਪੜ੍ਹੋ Patiala ‘ਚ ਬੱਸ ਤੇ ਟਰੱਕ ਵਿਚਕਾਰ ਤੜਕਸਾਰ ਭਿਆਨਕ ਹਾਦਸਾ; ਬੱਸ ਕੰਢਕਟਰ ਤੇ ਟਰੱਕ ਡਰਾਈਵਰ ਦੀ ਹੋਈ ਮੌ+ਤ

ਇਸੇ ਤਰ੍ਹਾਂ 19-20 ਅਕਤੂਬਰ ਦੀ ਰਾਤ ਨੂੰ ਸਰਕਾਰੀ ਸਕੂਲ ਮਾਨਾਂਵਾਲਾ ਥਾਣਾ ਰਾਮਾ ਮੰਡੀ ਵਿਖੇ ਵੀ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਭਿਸੀਆਣਾ ਵਿਖੇ ਵਾਪਰੀ ਘਟਨਾ ਸਬੰਧੀ ਥਾਣਾ ਨਹਿਆਵਾਲਾ ਅਤੇ ਮਾਨਾਂਵਾਲਾ ਸਬੰਧੀ ਥਾਣਾ ਰਾਮਾ ਮੰਡੀ ਵਿਖੇ ਵੱਖ ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਇੰਨਾਂ ਕੇਸਾਂ ਦੇ ਹੱਲ ਲਈ ਟੀਮਾਂ ਬਣਾਈਆਂ ਗਈਆਂ ਸਨ ਤੇ ਹੁਣ ਸੀ.ਆਈ.ਏ ਸਟਾਫ-1 ਬਠਿੰਡਾ ਅਤੇ ਚੌਂਕੀ ਕਿਲੀ ਵੱਲੋ ਭਿਸੀਆਣਾ ਕੇਸ ਨੂੰ ਟਰੇਸ ਕਰਦੇ ਹੋਏ ਦੋ ਨੌਜਵਾਨਾਂ ਨਵਜੋਤ ਸਿੰਘ ਉਰਫ ਜੋਤਾ ਅਤੇ ਰਾਜਪ੍ਰੀਤ ਸਿੰਘ , ਦੋਨੇ ਵਾਸੀ ਪਿੰਡ ਕਾਲੀਏਵਾਲਾ ਜਿਲ੍ਹਾ ਫਿਰੋਜਪੁਰ ਨੂੰ ਪਿੰਡ ਬੁਰਜ ਮਹਿਮਾ ਤੋ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ SSD ਸਭਾ ਦੀ ਜਮੀਨ ਮਾਲਕੀ ਦਾ ਵਿਵਾਦ; ਨਗਰ ਨਿਗਮ ਸਖ਼ਤ ਕਾਰਵਾਈ ਦੇ ਰੌਅ ‘ਚ, 3 ਨੂੰ ਮੁੜ ਸੱਦਿਆ

ਪੁਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਇਹ ਨਾਅਰੇ ਉਨ੍ਹਾਂ ਵੱਲੋਂ ਵਿਦੇਸ਼ ਵਿਚ ਰਹਿੰਦੇ ਪਵਨਪ੍ਰੀਤ ਸਿੰਘ ਉਰਫ ਦੀਪ ਚਹਿਲ ਨਾਮ ਦੇ ਵਿਅਕਤੀ ਦੇ ਕਹਿਣ ਉਪਰ ਲਿਖੇ ਸਨ । ਇਸੇ ਤਰ੍ਹਾਂ ਮਾਨਾਂਵਾਲਾ ਮਾਮਲੇ ਵਿੱਚ ਕਾਉੰਟਰ ਇੰਟੈਲੀਜੈਂਸ ਵਿੰਗ ਅਤੇ ਬਠਿੰਡਾ ਪੁਲਿਸ ਦੀ ਟੀਮ ਵੱਲੋਂ ਮਿਲਕੇ ਕੀਤੀ ਕਾਰਵਾਈ ਦੌਰਾਨ ਇਸੇ ਪਿੰਡ ਦੇ ਹਰਜਿੰਦਰ ਸਿੰਘ ਨੂੰ ਕਾਬੂ ਕੀਤਾ ਗਿਆ। ਜਦ ਪੜਤਾਲ ਕੀਤੀ ਤਾਂ ਪਤਾ ਚੱਲਿਆ ਕਿ ਹਰਜਿੰਦਰ ਨੂੰ ਇਹ ਕੰਮ ਕਰਨ ਲਈ ਨਵਜੋਤ ਜੋਤਾ ਨੇ ਪਵਨਪ੍ਰੀਤ ਉਰਫ਼ ਦੀਪ ਚਹਿਲ ਨਾਲ ਗੱਲ ਕਰਵਾਈ ਸੀ। ਇਸ ਕੰਮ ਬਦਲੇ ਮੁਲਜ਼ਮਾਂ ਨੂੰ ਦੀਪ ਚਹਿਲ ਵੱਲੋਂ ਆਨਲਾਈਨ ਪੈਸੇ ਵੀ ਭੇਜੇ ਗਏ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਦੀਪ ਚਹਿਲ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ, ਜੋ ਕਿ ਵਿਦੇਸ਼ ਵਿੱਚ ਬੈਠੇ ਵੱਖਵਾਦੀ ਆਗੂ ਗੁਰਵੰਤ ਪੰਨੂੰ ਦੇ ਸੰਪਰਕ ਵਿਚ ਹੈ।

 

Patiala ‘ਚ ਬੱਸ ਤੇ ਟਰੱਕ ਵਿਚਕਾਰ ਤੜਕਸਾਰ ਭਿਆਨਕ ਹਾਦਸਾ; ਬੱਸ ਕੰਢਕਟਰ ਤੇ ਟਰੱਕ ਡਰਾਈਵਰ ਦੀ ਹੋਈ ਮੌ+ਤ

0

Patiala News: Accident between bus and truck; ਪਟਿਆਲਾ ਦੇ ਸਰਹਿੰਦ ਰੋਡ ‘ਤੇ ਸ਼ੁੱਕਰਵਾਰ ਤੜਕਸਾਰ ਇੱਕ ਬੱਸ ਅਤੇ ਟਰੱਕ ਵਿਚਕਾਰ ਵਾਪਰੇ ਭਿਆਨਕ ਹਾਦਸੇ ਵਿਚ ਬੱਸ ਕੰਢਕਟਰ ਸਹਿਤ ਦੋ ਜਣਿਆਂ ਦੀ ਮੌਤ ਹੋਣ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ ਪਿੰਡ ਬਾਰਨ ਦੇ ਨਜ਼ਦੀਕ ਵਾਪਰਿਆ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਹਾਦਸੇ ਵਿਚ ਬੱਸ ਦੇ ਕੰਢਕਟਰ ਰੇਸ਼ਮ ਸਿੰਘ ਅਤੇ ਟਰੱਕ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੇ ਪਠਾਨਕੋਟ ਡੀਪੂ ਦੀ ਬੱਸ (ਨੰਬਰ ਪੀਬੀ 06 ਬੀਬੀ-3765) ਅੱਜ ਸਵੇਰ ਪਟਿਆਲਾ ਤੋਂ ਜਲੰਧਰ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਇਸ ਦੌਰਾਨ ਜਦ ਇਹ ਬੱਸ ਬਾਰਨ ਪਿੰਡ ਕੋਲ ਸੈਣੀ ਪੰਪ ਦੇ ਨਜ਼ਦੀਕ ਪੁੱਜੀ ਤਾਂ ਇੱਕ ਵਾਹਨ ਨੂੰ ਓਵਰਟੇਕ ਕਰਦੇ ਹੋਏ ਅੱਗੇ ਤੋਂ ਆ ਰਹੇ ਟਰੱਕ ਦੇ ਨਾਲ ਇਸਦੀ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਟਰੱਕ ਅਤੇ ਬੱਸ ਦੇ ਮੂਹਰਲੇ ਹਿੱਸੇ ਦੇ ਬੁਰੀ ਤਰ੍ਹਾਂ ਪਰਖੱਚੜੇ ਉੱਡ ਗਏ ਅਤੇ ਕੰਢਕਟਰ ਦੀ ਲਾਸ਼ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਕਰੀਬ ਅੱਧੀ ਦਰਜ਼ਨ ਸਵਾਰੀਆਂ ਜਖ਼ਮੀਆਂ ਹੋ ਗਈਆਂ, ਜਿੰਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੋਪਾਸ਼ਟਮੀ-ਗੌਸ਼ਾਲਾਵਾਂ ਨੂੰ ਸਵੈ-ਨਿਰਭਰ ਬਨਾਉਣ ਦੇ ਯਤਨ ਵਿੱਚ ਸਹਿਭਾਗੀ ਬਣੇ ਆਮਜਨ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਕਰਨਾਲ ਦੀ ਸ਼੍ਰੀ ਕ੍ਰਿਸ਼ਣ ਗੌਸ਼ਾਲਾ ਵਿੱਚ ਆਯੋਜਿਤ ਗੋਪਾਸ਼ਟਮੀ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਮੁੱਖ ਮੰਤਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੌ ਦੀ ਸੁਰੱਖਿਆ ਲਈ ਗੌ ਭਗਤਾਂ ਨੂੰ ਜਨ ਜਾਗਰਣ ਚਲਾਨਾ ਹੋਵੇਗਾ। ਗੌ ਸੇਵਾ ਸਭਦਾ ਨੈਤਿਕ ਜਿੰਮੇਦਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਉਆਂ ਨੂੰ ਸੜਕਾਂ ‘ਤੇ ਨਾ ਛੱਡੇ ਅਤੇ ਗੌਸ਼ਾਲਾਵਾਂ ਨੂੰ ਸਵੈ-ਨਿਰਭਰ ਨੂੰ ਸਵੈ-ਨਿਰਭਰ ਬਨਾਉਣ ਦੇ ਯਤਨਾਂ ਵਿੱਚ ਸਹਿਭਾਗੀ ਬਣੇ। ਗੋਬਰ ਅਤੇ ਗਉਮੂਤਰ ਨਾਲ ਬਣੇ ਉਤਪਾਦਾਂ ਦਾ ਉਪਯੋਗ ਕਰਨ। ਉਨ੍ਹਾਂ ਨੇ ਸ਼੍ਰੀ ਕ੍ਰਿਸ਼ਣ ਗੌਸ਼ਾਲਾ, ਕਰਨਾਲ ਨੂੰ ਆਪਣੇ ਏਛਿੱਕ ਫੰਡ ਤੋਂ 21 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ ਵਿਕਾਸ ਕੰਮਾਂ ਵਿੱਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਮੁੱਖ ਮੰਤਰੀ

ਮੁੱਖ ਮੰਤਰੀ ਗੁਰੂਵਾਰ ਨੂੰ ਸ਼੍ਰੀ ਕ੍ਰਿਸ਼ਣ ਗੌਸ਼ਾਲਾ ਵਿੱਚ ਆਯੋਜਿਤ ਗੋਪਾਸ਼ਟਮੀ ਮਹੋਤਸਵ ਵਿੱਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੌਸ਼ਾਲਾ ਵਿੱਚ ਗਉਆਂ ਦੀ ਪੂਜਾ ਕੀਤੀ ਗਉਆਂ ਨੂੰ ਚਾਰਾ ਪਾਇਆ ਅਤੇ ਇੱਥੇ ਬਣੇ ਮੈਡੀਕਲ ਦਾ ਦੌਰਾ ਕਰ ਗੌਵੰਸ਼ ਲਈ ਮੁਹੱਈਆ ਕਰਾਈ ਜਾ ਰਹੀ ਸੇਵਾਵਾਂ ਦਾ ਜਾਇਜਾ ਲਿਆ। ਮੁੱਖ ਮੰਤਰੀ ਨੇ ਗੋਪਾਸ਼ਟਮੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਭਾਰਤੀ ਸਨਾਤਨ ਜੀਵਨ ਦਾ ਪਵਿੱਤਰ ਦਿਨ ਹੈ ਜੋ ਸਾਨੂੰ ਸਭਿਆਚਾਰ, ਭਾਈਚਾਰੇ ਅਤੇ ਪ੍ਰੇਮਭਾਵ ਨਾਲ ਜੋੜਦਾ ਹੈ। ਇਹ ਸਿਰਫ ਤਿਉਹਾਰ ਨਹੀਂ ਸਗੋਂ ਸੇਵਾ ਅਤੇ ਜਿੰਮੇਵਾਰੀ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੌ ਮਾਤਾ ਦਾ ਜਿੱਥੇ ਸਮਾਜਿਕ ਅਤੇ ਅਧਿਆਤਮਿਕ ਮਹੱਤਵ ਹੈ ਉੱਥੇ ਹੀ ਇਸ ਦਾ ਸਬੰਧ ਗੌਧਨ ਨਾਲ ਵੀ ਰਿਹਾ ਹੈ। ਪ੍ਰਾਚੀਨ ਸਮੇ ਵਿੱਚ ਜਿਸ ਕੋਲ੍ਹ ਜਿਨ੍ਹੀ ਵੱਧ ਗਉਆਂ ਸਨ ਉਸ ਨੂੰ ਉਨ੍ਹਾਂ ਹੀ ਵੱਧ ਮਜਬੂਤ ਮੰਨਿਆ ਜਾਂਦਾ ਸੀ। ਸਮੰਦਰ ਮੰਥਨ ਵਿੱਚੋਂ ਨਿਕਲੇ 14 ਰਤਨਾਂ ਵਿੱਚੋਂ ਇੱਕ ਕਾਮਧੇਨੁ ਗਉ ਸੀ। ਉਨ੍ਹਾਂ ਨੇ ਕਾਮਧੇਨੁ ਸ਼੍ਰੀ ਕ੍ਰਿਸ਼ਣ ਦਾ ਅਭਿਸ਼ੇਕ ਕੀਤਾ ਅਤੇ ਉਸ ਦਾ ਨਾਮ ਗੋਵਿੰਦ ਰੱਖਿਆ। ਉੱਦੋਂ ਤੋਂ ਹੀ ਅਸ਼ਟਮੀ ਨੂੰ ਗੋਪਾਸ਼ਟਮੀ ਵੱਜੋਂ ਮਨਾਇਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1903821