Friday, May 15, 2026
Home Blog Page 363

‘ਆਪ’ ਗੈਂਗਸਟਰਾਂ ਨੂੰ ਖਤਮ ਕਰਨ ਵਿੱਚ ਅਸਫਲ ਰਹੀ, ਅਕਾਲੀ ਉਨ੍ਹਾਂ ਨਾਲ ਮਿਲ ਕੇ ਕੰਮ ਕਰ ਰਹੇ: ਵੜਿੰਗ

0

👉ਕਿਹਾ: ਗੰਭੀਰ ਚੁਣੌਤੀਆਂ ਗੈਰ-ਰਵਾਇਤੀ ਹੱਲ ਦੀ ਮੰਗ ਕਰਦੀਆਂ ਹਨ
Tarn Taran News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਦੋਸ਼ੀ ਠਹਿਰਾਇਆ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਵਧਣ ਅਤੇ ਫੈਲਣ ਦਿੱਤਾ ਹੈ।ਇਸ ਦੌਰਾਨ ਉਨ੍ਹਾਂ ਨੇ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ, ਜਿਹੜੇ ਇਨ੍ਹਾਂ (ਗੈਂਗਸਟਰਾਂ) ਦੇ ਨਾਮ ‘ਤੇ ਲੋਕਾਂ ਨੂੰ ਧਮਕਾਉਣ ਅਤੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਲਈ ਆਪਣੀ ਮੁਹਿੰਮ ਦੌਰਾਨ ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਗੈਂਗਸਟਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ, ਤਾਂ ਜੋ ਇਨ੍ਹਾਂ ਨੂੰ ਪੰਜਾਬ ਨੂੰ ਇੱਕ ਅਰਾਜਕ ਅਤੇ ਕਾਨੂੰਨਹੀਣ ਸ਼ਾਸਨ ਵਿੱਚ ਬਦਲਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ‘ਜੰਗਲ ਰਾਜ’ ਵਿੱਚ ਨਹੀਂ ਬਦਲਣ ਦੇ ਸਕਦੇ ਅਤੇ ਜਲਦੀ ਹੀ ਸਖ਼ਤ ਤੋਂ ਸਖ਼ਤ ਕਦਮ ਨਾ ਚੁੱਕੇ ਗਏ, ਤਾਂ ਅਜਿਹੇ ਹਾਲਾਤ ਬਣ ਸਕਦੇ ਹਨ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇੱਕ ਵਾਰ ਕਾਂਗਰਸ ਸਰਕਾਰ ਬਣਨ ਤੋਂ ਬਾਅਦ, ਅਸੀਂ ਪੰਜਾਬ ਵਿੱਚੋਂ ਅਪਰਾਧ ਅਤੇ ਗੈਂਗਸਟਰ ਕਲਚਰ ਨੂੰ ਖਤਮ ਕਰਨ ਲਈ ਇੱਕ ਛੋਟੀ ਸਮਾਂ ਸੀਮਾ ਨਿਰਧਾਰਤ ਕਰਾਂਗੇ।ਵੜਿੰਗ ਨੇ ਕਿਹਾ ਕਿ ਜਿੱਥੇ ‘ਆਪ’ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦੇ ਗੁਨਾਹ ਲਈ ਦੋਸ਼ੀ ਹੈ। ਉੱਥੇ ਹੀ, ਅਕਾਲੀ ਦਲ ਨਾ ਸਿਰਫ਼ ਗੈਂਗਸਟਰਾਂ ਨਾਲ ਸਹਿਯੋਗ ਕਰਕੇ, ਸਗੋਂ ਵੋਟਰਾਂ ਨੂੰ ਡਰਾਉਣ ਅਤੇ ਧਮਕਾਉਣ ਲਈ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਕੇ ਦੇ ਅਪਰਾਧ ਲਈ ਵੀ ਦੋਸ਼ੀ ਹੈ।ਉਨ੍ਹਾਂ ਸੁਝਾਅ ਦਿੱਤਾ ਕਿ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਹੜੇ ਗੈਂਗਸਟਰਾਂ ਦੇ ਨਾਮ ਦੀ ਵਰਤੋਂ ਕਰਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ Capt Amarinder Singh ਮੁੜ ਮੈਦਾਨ ‘ਚ; ਮਜੀਠਿਆ ਦੀ ਹਿਮਾਇਤ ਦੇ ਬਿਆਨ ਤੋਂ ਲੈ ਕੇ 2027 ਦੇ ਗਠਜੋੜ ਬਾਰੇ ਕੀਤਾ ਅਹਿਮ ਐਲਾਨ

ਉਨ੍ਹਾਂ ਕਿਹਾ ਕਿ ਇਹ ਸਾਫ ਤੌਰ ਤੇ ਤਰਨਤਾਰਨ ਵਿੱਚ ਹੋ ਰਿਹਾ ਹੈ, ਜਿੱਥੇ ਅਕਾਲੀ ਉਮੀਦਵਾਰ ਯੂਕੇ ਸਥਿਤ ਇੱਕ ਗੈਂਗਸਟਰ ਦੇ ਇਸ਼ਾਰੇ ‘ਤੇ ਲੋਕਾਂ ਨੂੰ ਡਰਾ ਤੇ ਧਮਕਾ ਰਿਹਾ ਹੈ, ਜਿਹੜਾ ਗੈਂਗਸਟਰ ਉਸਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਹੈ।ਜਦਕਿ ਇਹ ਪੁੱਛੇ ਜਾਣ ‘ਤੇ ਕਿ ਉਹ ਕੀ ਕਾਰਵਾਈ ਸੁਝਾਉਣਗੇ, ਵੜਿੰਗ ਨੇ ਟਿੱਪਣੀ ਕੀਤੀ ਕਿ ਗੰਭੀਰ ਸਥਿਤੀਆਂ ਅਤੇ ਚੁਣੌਤੀਆਂ ਲਈ ਗੈਰ-ਰਵਾਇਤੀ ਅਤੇ ਲਾਈਨ ਤੋਂ ਹੱਟ ਕੇ ਹੱਲ ਕੱਢਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਜਦੋਂ 2027 ਵਿੱਚ ਕਾਂਗਰਸ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ, ਤਾਂ ਉਹ ਦਿਖਾਏਗੀ ਕਿ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਨੂੰ ਸਮਾਂਬੱਧ ਤਰੀਕੇ ਨਾਲ ਕਿਵੇਂ ਖਤਮ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

0

Patiala News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿੱਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸ਼ਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸ਼ਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ।

ਇਹ ਵੀ ਪੜ੍ਹੋ ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ ‘ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ-ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਇਥੇ ਲਗਪਗ 10,000 ਸ਼ਰਧਾਲੂ ਰੋਜ਼ਾਨਾ, ਲਗਭਗ 40,000 ਹਰ ਸ਼ਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇੱਕ ਲੱਖ ਹੋ ਜਾਂਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਸਰੋਵਰ ਨੂੰ ਭਾਖੜਾ ਨਹਿਰ ਤੋਂ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ਼ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿੱਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿੱਚ 15.11 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਿਫਟ ਲਗਾਈ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ਼ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ ‘ਤੇ ਸ਼ੁਰੂ ਕੀਤੇ ਗਏ ਹਨ। ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸ਼ਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜ਼ਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਖਾਦ ਨਾਲ ਵਾਧੂ ਸਮਾਨ ਦੀ ਜਬਰੀ ਵੰਡ ‘ਤੇ ਰੋਕ — ਕਿਸਾਨਾਂ ਦੀ ਮਰਜ਼ੀ ਦਾ ਸਨਮਾਨ ਕਰਨ ਲਈ ਸਹਿਕਾਰੀ ਵਿਭਾਗ ਸਖ਼ਤ

ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜ਼ੁਰਗ ਸ਼ਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਹਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸ਼ਾਨਦਾਰ ਅਤੀਤ ਨਾਲ ਜੁੜੀ ਰਹੇ।ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਸ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

0

Chandigarh News: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਤ ਹਨ। ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਇਹਨਾਂ ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁਰੰਮਤ ਦੇ ਕੰਮਾਂ ਦੀ ਅਲਾਟਮੈਂਟ ਵਿੱਚ ਹੋ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਅਤੇ ਨਾਲ ਹੀ ਇਸ ਸਬੰਧੀ ਵਿਸਥਾਰਪੂਰਵਕ ਰਿਪੋਰਟ ਭੇਜਣ ਲਈ ਕਿਹਾ। ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਦਾ ਹੁਕਮ ਦਿੰਦਿਆਂ ਵਿਭਾਗੀ ਵਿਜੀਲੈਂਸ ਕਮੇਟੀ ਵਲੋਂ ਨਾਭਾ ਮਾਰਕਿਟ ਕਮੇਟੀ ਦੀ ਲੱਗਭਗ 2.5 ਕਿ. ਮੀ. ਸੜਕ ਚੈੱਕ ਕੀਤੀ ਗਈ ਅਤੇ ਚੱਲਦੇ ਕੰਮ ਵਿੱਚ ਹੀ ਊਣਤਾਈਆਂ ਨੂੰ ਠੀਕ ਕਰਵਾਉਣ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੀ ਚੈਕਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਕੰਮ ਦੀ ਮਿਆਰ ਵਿੱਚ ਕਿਸੇ ਕਿਸਮ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ, ਇੰਜੀਨੀਅਰ ਇਨ ਚੀਫ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਵਿਜੈ ਚੋਪੜਾ, ਸ਼੍ਰੀ ਅਨਿਲ ਗੁਪਤਾ, ਸ੍ਰੀ ਰਮਤੇਸ਼ ਬੈਂਸ, ਸ੍ਰੀ ਅਰਸ਼ਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

0

👉ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ।ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ।

ਇਹ ਵੀ ਪੜ੍ਹੋ Capt Amarinder Singh ਮੁੜ ਮੈਦਾਨ ‘ਚ; ਮਜੀਠਿਆ ਦੀ ਹਿਮਾਇਤ ਦੇ ਬਿਆਨ ਤੋਂ ਲੈ ਕੇ 2027 ਦੇ ਗਠਜੋੜ ਬਾਰੇ ਕੀਤਾ ਅਹਿਮ ਐਲਾਨ

ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਜਥੇਬੰਦੀਆਂ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਸਮਰਪਣ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਸਿੱਖਿਆ ਸਕੱਤਰ ਅਨਿੰਦਿਤਾ ਮਿਤਰਾ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਦਾ ਹੱਲ ਜਾਂ ਤਾਂ ਅੰਤਿਮ ਪੜਾਅ ‘ਤੇ ਹੈ ਜਾਂ ਇੰਨ੍ਹਾਂ ‘ਤੇ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਵੱਲੋਂ ਉਠਾਈਆਂ ਗਈਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ, ਵਿੱਤ ਮੰਤਰੀ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਨਾਲ ਜੁੜੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਵਿੱਤ ਵਿਭਾਗ ਨਾਲ ਸਾਂਝਾ ਕਰੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਜ਼ਰੂਰੀ ਕਾਰਵਾਈ ਬਾਰੇ ਫੈਸਲਾ ਲਿਆ ਜਾ ਸਕੇ।ਇੱਕ ਵੱਖਰੀ ਮੀਟਿੰਗ ਵਿੱਚ, ਵਿੱਤ ਮੰਤਰੀ ਚੀਮਾ ਨੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵੀ ਇੱਕ ਸਾਰਥਕ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋ ਮੰਗਾਂ ਮਨਵਾਉਣ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ

ਇਨ੍ਹਾਂ ਮੀਟਿੰਗਾਂ ਦੌਰਾਨ ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਵਿਸ਼ੇਸ਼ ਸਕੱਤਰ (ਵਿੱਤ) ਅਜੈ ਅਰੋੜਾ ਨੇ ਵਿੱਤ ਮੰਤਰੀ ਨੂੰ ਜਥੇਬੰਦੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਦੀ ਆਪਣੇ ਸਬੰਧਤ ਵਿਭਾਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ।ਮੀਟਿੰਗ ਦੌਰਾਨ ਸਪੈਸ਼ਲ ਕਾਡਰ ਅਧਿਆਪਕ ਫਰੰਟ ਤੋਂ ਵੀਰਪਾਲ ਕੌਰ ਸਿਧਾਣਾ, ਮਨਪ੍ਰੀਤ ਸਿੰਘ ਮੋਗਾ, ਪਰਮਜੀਤ ਕੌਰ ਪੱਖੋਵਾਲ; ਕੰਪਿਊਟਰ ਅਧਿਆਪਕ ਯੂਨੀਅਨ ਤੋਂ ਗੁਰਵਿੰਦਰ ਸਿੰਘ, ਰਾਖੀ ਮਨਨ, ਹਰਪ੍ਰੀਤ ਸਿੰਘ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਨੀ ਸਿੰਗਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ; ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਤੋਂ ਜਸਵੰਤ ਘੁਬਾਇਆ, ਹਰਦੀਪ ਸਿੰਘ, ਸੰਦੀਪ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਤੋਂ ਸੁਨੀਲ ਕੁਮਾਰ, ਸਲਵਿੰਦਰ ਸਿੰਘ, ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ, ਸੋਹਨ ਸਿੰਘ ਅਤੇ ਗੁਰਮੁੱਖ ਸਿੰਘ, ਅਤੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਪ੍ਰਦੀਪ ਸਿੰਘ ਨੇ ਆਪਣੇ ਮੁੱਦੇ ਉਠਾਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Capt Amarinder Singh ਮੁੜ ਮੈਦਾਨ ‘ਚ; ਮਜੀਠਿਆ ਦੀ ਹਿਮਾਇਤ ਦੇ ਬਿਆਨ ਤੋਂ ਲੈ ਕੇ 2027 ਦੇ ਗਠਜੋੜ ਬਾਰੇ ਕੀਤਾ ਅਹਿਮ ਐਲਾਨ

0

Moga/Faridkot News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸੀ ਤੌਰ ‘ਤੇ ਸਰਗਰਮ ਹੁੰਦੇ ਦਿਖਾਈ ਦੇ ਰਹੇ ਹਨ। ਕਾਫ਼ੀ ਲੰਮੀ ਸਿਆਸੀ ਚੁੱਪ ਤੋਂ ਬਾਅਦ ਅੱਜ ਵੀਰਵਾਰ ਨੂੰ ਉਹ ਸਭ ਤੋਂ ਪਹਿਲਾਂ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸਤੋਂ ਬਾਅਦ ਉਹ ਫ਼ਰੀਦਕੋਟ ਵਿਚ ਵੀ ਪੁੱਜੇ, ਜਿੱਥੇ ਉਨ੍ਹਾਂ ਆਪਣੇ ਸਾਬਕਾ ਓਐਸਡੀ ਤੇ ਮੌਜੂਦਾ ਅਕਾਲੀ ਆਗੂ ਸੰਦੀਪ ਸਿੰਘ ਸਨੀ ਬਰਾੜ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਕਾਰਜ਼ਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਗ੍ਰਿਫਤਾਰੀ ਤੋਂ ਲੈ ਕੇ ਸਾਲ2027 ਦੀਆਂ ਵਿਧਾਨ ਸਭਾ ਵਿਚ ਸਿਆਸੀ ਗਠਜੋੜ ਤੱਕ ਹਰ ਮੁੱਦੇ ‘ਤੇ ਖੁੱਲ ਕੇ ਗੱਲਬਾਤ ਕੀਤੀ। ਕੈਪਟਨ ਸਿੰਘ ਨੇ ਦਾਅਵਾ ਕੀਤਾ ਕਿ ਸਰੀਰਕ ਸਮੱਸਿਆਵਾਂ ਕਾਰਨ ਉਹ ਥੋੜਾ ਸਿਆਸੀ ਮੰਚ ਤੋਂ ਦੂਰ ਹੋਏ ਸਨ ਪ੍ਰੰਤੂ ਹੂਣ ਮੈਦਾਨ ਵਿੱਚ ਵਾਪਸ ਆ ਗਿਆ ਹਾਂ।

ਇਹ ਵੀ ਪੜ੍ਹੋ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਡਾਕਾ; ਹਥਿਆਰਾਂ ਦੀ ਨੋਕ ‘ਤੇ ਲੱਖਾਂ ਦੇ ਗਹਿਣੇ ਲੁੱਟੇ,ਦੇਖੋ ਵੀਡੀਓ

ਸਾਬਕਾ ਮੁੱਖ ਮੰਤਰੀ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨਾਲ ਗਠਜੋੜ ਸਬੰਧੀ ਪੁੱਛੇ ਜਾਣ ‘ਤੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਦਮ ‘ਤੇ ਚੋਣਾਂ ਲੜ ਸਕਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਬਹੁਤ ਸਾਰੇ ਕੰਮ ਕੀਤੇ ਹਨ, ਜਿਸਦੇ ਨਾਲ ਲੋਕ ਭਾਜਪਾ ਵੱਲ ਆ ਰਹੇ ਹਨ। ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਵਿਚ ਕਾਫ਼ੀ ਸਮਾਂ ਬਾਕੀ ਹੈ, ਜਿਸਦੇ ਚੱਲਦੇ ਸਮਝੌਤਾ ਕਰਨ ਜਾਂ ਨਾ ਕਰਨ ਦਾ ਫੈਸਲਾ ਪਾਰਟੀ ਹਾਈ ਕਮਾਂਡ ਕਰਨਾ ਹੈ। ਆਪਣੇ ਵੱਲੋਂ ਨਸ਼ਾ ਖ਼ਤਮ ਕਰਨ ਸਬੰਧੀ ਗੁੱਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਮਾਮਲੇ ਵਿਚ ਉਨ੍ਹਾਂ ਸਫ਼ਾਈ ਦਿੰਦਿਆਂ ਕਿਹਾ ਕਿ, ‘ਉਨ੍ਹਾਂ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਖਾਧੀ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਮੈਂ ਕਿਹਾ ਸੀ ਕਿ ਨਸ਼ੇ ਬੰਦ ਹੋ ਜਾਣਗੇ।’ ਉ੍ਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਰਕਾਰ ਦੌਰਾਨ ਛੱਤੀਸਗੜ੍ਹ ਤੋਂ ਡੀਜੀਪੀ ਹਰਪ੍ਰੀਤ ਸਿੱਧੂ ਨੂੰ ਪੰਜਾਬ ਲਿਆਂਦਾ ਗਿਆ ਤੇ ਕਰੀਬ ਇੱਕ ਲੱਖ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਵਿਚ ਸੁੱਟਿਆ ਗਿਆ, ਜਿਸ ਕਾਰਨ ਜੇਲ੍ਹਾਂ ਵਿੱਚ ਜਗ੍ਹਾ ਨਹੀਂ ਬਚੀ ਸੀ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਬਣ ਰਿਹਾ ਵੱਡੀ ਆਰਥਕ ਸ਼ਕਤੀ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਹਿਮਾਇਤ ਕਰਨ ਦੇ ਮੁੱਦੇ ‘ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਜੀਠਿਆ ਨਾਲ ਉਸਦੀ ਕੋਈ ਰਿਸ਼ਤੇਦਾਰੀ ਨਹੀਂ, ਬਲਕਿ ੲੈਡੀਜੀਪੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਪੜਤਾਲ ਦੀ ਕਾਪੀ ਹਾਈਕੋਰਟ ਪਈ ਹੈ ਤੇ ਹੁਣ ਇਸ ਮਾਮਲੇ ਵਿਚ ਉੱਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਣਾ ਚਾਹੀਦਾ ਹੈ ਪ੍ਰੰਤੂ ਭਗਵੰਤ ਮਾਨ ਨੇ ਇਸ ਮਾਮਲੇ ਦੀ ਮੁੜ ਜਾਂਚ ਕਰਨ ਦਾ ਐਲਾਨ ਕਰਕੇ ਜੇਲ੍ਹ ਭੇਜ ਦਿੱਤਾ ਹੈ, ਜੋਕਿ ਗਲਤ ਹੈ। ਪੰਜਾਬ ਵਿਚ ਵਧ ਰਹੇ ਗੈਂਗਸਟਰਵਾਦ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੰਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ ਪ੍ਰੰਤੁ ਹੁਣ ਇਹ ਖੁੱਲ੍ਹੇ ਹਨ। ਸਾਬਕਾ ਮੰਤਰੀ ਨਵਜੋਤ ਸਿੱਧੂ ਨਾਲ ਆਪਣੇ ਤਲਖ ਸਬੰਧਾਂ ਦੇ ਕਾਰਨਾਂ ਦਾ ਖੁਲਾਸਾ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਦ ਉਸਦੀ ਸਰਕਾਰ ਵਿੱਚ ਮੰਤਰੀ ਸਨ, ਤਾਂ ਉਹ ਮਹੀਨਿਆਂ ਤੱਕ ਫਾਈਲਾਂ ਕਲੀਅਰ ਨਹੀਂ ਕਰਦੇ ਸਨ। ਜਦ ਇਸਦੇ ਬਾਰੇ ਪੁੱਛਿਆ ਗਿਆ ਤਾਂ ਉਹ ਜਵਾਬ ਦੇਣ ਦੀ ਬਜਾਏ ਅਸਤੀਫ਼ਾ ਦੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋ ਮੰਗਾਂ ਮਨਵਾਉਣ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ

0

Bathinda News:ਖੇਤੀਬਾੜੀ ਵਿਕਾਸ ਅਫਸਰ ਅਤੇ ਬਾਗਬਾਨੀ ਵਿਕਾਸ ਅਫਸਰਾਂ ਦੀ ਸਾਂਝੀ ਐਸੋਸੀਏਸ਼ਨ ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਵਿੱਚ ਸਮੂਹ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਰਾਹੀ ਪੰਜਾਬ ਸਰਕਾਰ ਨੂੰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸੰਬੰਧੀ ਪ੍ਰਬੰਧਕੀ ਸਕੱਤਰ ਖੇਤੀਬਾੜੀ ਵਿਭਾਗ ਦੇ ਨਾਮ ਦੇ ਮੰਗ ਪੱਤਰ ਸੌਪੇ ਗਏ। ਇਸ ਦੌਰਾਨ ਪੀ ਡੀ ਐਸ ਏ ਪੰਜਾਬ ਦੇ ਸੂਬਾ ਪ੍ਰਧਾਨ ਡਾ. ਹਰਮਨਦੀਪ ਸਿੰਘ ਘੁੰਮਣ ਨੇ ਕਿਹਾ ਕਿ ਕਿਸੇ ਵੀ ਮੁਲਾਜ਼ਮ ਦੀ ਪਦਉੱਨਤੀ ਸਮੇਂ ਸਿਰ ਹੋਣ ਨਾਲ ਉਸ ਦਾ ਮਨੋਬਲ ਉੱਚਾ ਹੁੰਦਾ ਹੈ ਅਤੇ ਉਹ ਹੋਰ ਤਨਦੇਹੀ ਨਾਲ ਲੋਕ ਹਿੱਤ ਵਿੱਚ ਕੰਮ ਕਰਦਾ ਹੈ। ਪ੍ਰੰਤੂ ਖੇਤੀਬਾੜੀ ਵਿਭਾਗ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਖੇਤੀਬਾੜੀ ਅਫ਼ਸਰ ਦੀ ਪਦਉੱਨਤੀ ਲਈ ਲੌੜੀਦੇ 6 ਸਾਲ ਦੇ ਉਲਟ 13 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਯੋਗ ਉਮੀਦਵਾਰ ਪਦਉੱਨਤੀ ਲਈ ਉਡੀਕ ਕਰ ਰਹੇਂ ਹਨ।

ਇਹ ਵੀ ਪੜ੍ਹੋ  ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਡਾਕਾ; ਹਥਿਆਰਾਂ ਦੀ ਨੋਕ ‘ਤੇ ਲੱਖਾਂ ਦੇ ਗਹਿਣੇ ਲੁੱਟੇ,ਦੇਖੋ ਵੀਡੀਓ

ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾ ਵੀ ਹਨ ਕਿ ਹਰ ਸਾਲ ਪਦਉੱਨਤੀ ਲਈ ਨਾਮ ਵਿਚਾਰੇ ਜਾਣ, ਪ੍ਰੰਤੂ ਵਿਭਾਗ ਵਿਚ ਵੱਡੇ ਪੱਧਰ ਤੇ ਖੇਤੀਬਾੜੀ ਅਫ਼ਸਰ ਦੀਆਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਪਦਉਨਤੀ ਲਈ ਟਾਲਾ ਵੱਟਿਆ ਜਾ ਰਿਹਾ ਹੈ। ਇਸ ਤੋ ਇਲਾਵਾ ਉਨ੍ਹਾਂ ਕਿਹਾ ਕਿ ਬਾਗਬਾਨੀ ਵਿਭਾਗ ਵਿੱਚ ਬਾਗਬਾਨੀ ਵਿਕਾਸ ਅਫ਼ਸਰਾਂ ਦੀ ਲੰਮੇ ਸਮੇਂ ਤੋਂ ਤਰੱਕੀ ਨਹੀਂ ਹੋਈ ਹੈ ਅਤੇ ਕਈ ਅਧਿਕਾਰੀ ਤਾਂ 25 ਸਾਲ ਤੋਂ ਤਰੱਕੀ ਦੀ ਉਡੀਕ ਲਗਾਕੇ ਰਿਟਾਇਰਮੈਂਟ ਦੇ ਨੇੜੇ ਪਹੁੰਚ ਚੁੱਕੇ ਹਨ।ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਤਨਖਾਹ ਸਕੇਲ ਜੋ ਕਿ ਵੈਟਨਰੀ ਅਫ਼ਸਰਾਂ ਦੇ ਬਰਾਬਰ 1/1/1986 ਤੋਂ ਚੱਲਦੇ ਆ ਰਹੇ ਉਹ ਵੀ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਉੱਚ ਅਧਿਕਾਰੀਆ ਵੱਲੋ ਜਾਣ ਬੁੱਝ ਕੇ ਵਿੱਤ ਵਿਭਾਗ ਦੇ 4/3/2022 ਦੇ ਪੱਤਰ ਦਾ ਹਵਾਲਾ ਦੇ ਕੇ ਘਟਾਏ ਗਏ ਹਨ, ਜਿਸ ਕਾਰਨ ਸਮੂਹ ਕੇਡਰ ਦਾ ਮਨੋਬਲ ਡਿੱਗਿਆ ਹੈ।

ਇਹ ਵੀ ਪੜ੍ਹੋ  gilbertosolis@tutu.dobunny.com

ਉਨਾਂ ਕਿਹਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਪਣੇ ਕੰਮ ਦੇ ਨਾਲ ਨਾਲ ਅਪਣੀ ਪੂਰੀ ਤਨਖਾਹ ਲੈਣ ਲਈ ਕੋਰਟ ਕੇਸ ਦਾ ਸਹਾਰਾ ਲੈਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਉਕਤ ਮੰਗਾਂ ਸਬੰਧੀ ਐਸੋਸੀਏਸ਼ਨ ਵੱਲੋਂ ਕਈ ਵਾਰੀ ਸਰਕਾਰ ਪੱਧਰ ਤੇ ਮਿਲਿਆ ਜਾ ਚੁੱਕਿਆ ਪ੍ਰੰਤੂ ਸਾਡੇ ਮੁੱਦਿਆਂ ਨੂੰ ਅਣਗੌਲਿਆਂ ਹੀ ਕੀਤਾ ਜਾ ਰਿਹਾ ਹੈ। ਸਮੂਹ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਸਾਡੀਆਂ ਉਕਤ ਜਾਇਜ਼ ਮੰਗਾਂ ਵੱਲ ਧਿਆਂਨ ਦੇ ਕੇ ਹੱਲ ਕਰਵਾਉਣਾ ਚਾਹੀਦਾ ਹੈ ਨਹੀ ਐਸੋਸੀਏਸ਼ਨ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖਾਦ ਨਾਲ ਵਾਧੂ ਸਮਾਨ ਦੀ ਜਬਰੀ ਵੰਡ ‘ਤੇ ਰੋਕ — ਕਿਸਾਨਾਂ ਦੀ ਮਰਜ਼ੀ ਦਾ ਸਨਮਾਨ ਕਰਨ ਲਈ ਸਹਿਕਾਰੀ ਵਿਭਾਗ ਸਖ਼ਤ

0

👉ਡੀਏਪੀ ਨਾਲ ਨੈਨੋ ਯੂਰੀਆ ਦੀ ਟੈਗਿੰਗ ਬਰਦਾਸਤ ਨਹੀਂ; ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦਿੱਤੀਆਂ ਸਖ਼ਤ ਹਦਾਇਤਾਂ
Bathinda News:ਸਹਿਕਾਰੀ ਵਿਭਾਗ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੀਆਂ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਧਕੇ ਨਾਲ ਟੈਗ ਕੀਤੀ ਜਾ ਰਹੀ ਨੈਨੋ ਯੂਰੀਆ ਅਤੇ ਡੀਏਪੀ ਤੇ ਰੋਕ ਲੱਗਾ ਦਿੱਤੀ ਹੈ। ਉਪ ਰਾਜਿਸਟਰਾਰ ਵਲੋਂ ਜਾਰੀ ਕੀਤੇ ਪੱਤਰ ਨੰਬਰ 4182 ਰਾਹੀਂ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਡੀਏਪੀ ਖਾਦ ਨਾਲ ਕੋਈ ਵੀ ਵਾਧੂ ਸਮੱਗਰੀ, ਜਿਵੇਂ ਨੈਨੋ ਯੂਰੀਆ ਆਦਿ, ਕਿਸਾਨਾਂ ਨੂੰ ਜ਼ਬਰਦਸਤੀ ਨਾ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਵਿੱਚ ਸਹਿਕਾਰੀ ਸਭਾਵਾਂ ਦੇ ਗੁਦਾਮਾਂ ਵਿੱਚ ਪਏ ਨੈਨੋ ਦੇ ਸਟਾਕ ਨੂੰ ਵਾਪਿਸ ਚੁੱਕਣ ਬਾਰੇ ਹਦਾਇਤ ਕੀਤੀ ਗਈ। ਜ਼ਿਕਰਯੋਗ ਹੈ, ਕਿ ਜ਼ਿਲ੍ਹੇ ਵਿੱਚ ਇਸ ਸਮੇਂ ਕਰੀਬ 200 ਦੇ ਕਰੀਬ ਸਹਿਕਾਰੀ ਬਹੁਮੰਤਵੀ ਸੁਸਾਇਟੀਆਂ ਹਨ ।

ਇਹ ਵੀ ਪੜ੍ਹੋ  ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਡਾਕਾ; ਹਥਿਆਰਾਂ ਦੀ ਨੋਕ ‘ਤੇ ਲੱਖਾਂ ਦੇ ਗਹਿਣੇ ਲੁੱਟੇ

ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਲਗਭਗ ਅੱਧੀਆਂ ਸੁਸਾਇਟੀਆਂ ਵਿੱਚ 50 ਪ੍ਰਤੀਸ਼ਤ ਡੀਏਪੀ ਤੇ ਨੈਨੋ ਯੂਰੀਆ ਦਾ ਸਟਾਕ ਮੌਜੂਦ ਹੈ। ਦਸਣਯੋਗ ਹੈ, ਕਿ ਬਠਿੰਡਾ ਬਲਾਕ, ਤਲਵੰਡੀ ਤੇ ਰਾਮਪੁਰਾ ਦੀਆਂ ਕਾਫੀ ਸਹਿਕਾਰੀ ਸਭਾਵਾਂ ਦੇ ਕੁਝ ਖੇਤਰਾਂ ਵਿੱਚ ਡੀਏਪੀ ਖਾਦ ਨਾਲ ਨੈਨੋ ਯੂਰੀਆ ਦੇਣ ਦੀ ਕਾਣੀ ਵੰਡ ਚੱਲ ਰਹੀ ਸੀ, ਜਿਸ ‘ਤੇ ਹੁਣ ਵਿਭਾਗ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਆਦੇਸ਼ਾਂ ਅਨੁਸਾਰ ਜਿਨ੍ਹਾਂ ਸਹਿਕਾਰੀ ਸਭਾਵਾਂ ਅੰਦਰ ਵਾਧੂ ਮਾਲ ਭੇਜਿਆ ਗਿਆ ਹੈ, ਉਸਨੂੰ ਤੁਰੰਤ ਵਾਪਸ ਭੇਜਣ ਦੀ ਹਦਾਇਤ ਕੀਤੀ ਗਈ ਹੈ।ਇਕ ਸਹਿਕਾਰੀ ਸਭਾ ਦੇ ਸਕੱਤਰ ਨੇ ਨਵੇਂ ਆਦੇਸਾਂ ਨੂੰ ਸੁਭ ਸ਼ਗਨ ਮੰਨਿਆ ਹੈ। ਉਨ੍ਹਾਂ ਕਿਹਾ ਭਾਵੇਂ ਉਨ੍ਹਾਂ ਵਲੋਂ ਨੈਨੋ ਪ੍ਰੋਡਕਟ ਲੈਣ ਤੋਂ ਪਹਿਲਾਂ ਇਨਕਾਰ ਕੀਤਾ ਜਾ ਚੁੱਕਿਆ ਹੈ।ਪਰ ਫੇਰ ਵੀ“ਇਫਕੋ ਵਲੋਂ ਧੱਕੇ ਨਾਲ ਡੀਏਪੀ ਖਾਦ ਨਾਲ ਨੈਨੋ ਯੂਰੀਆ ਟੈਗ ਕਰਕੇ ਭੇਜਿਆ ਜਾ ਰਿਹਾ ਸੀ, ਪਰ ਕਿਸਾਨ ਇਸਨੂੰ ਲੈਣ ਲਈ ਤਿਆਰ ਨਹੀਂ।

ਇਹ ਵੀ ਪੜ੍ਹੋ  ਸਿਲਚਰ ਜੇਲ੍ਹ ਤੋਂ ਲਿਆਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮਿਲਿਆ 3 ਦਿਨਾਂ ਦਾ ਰਿਮਾਂਡ; ਗੈਂਗਸਟਰ ਨੂੰ Encounter ਦਾ ਡਰ

ਚੇਤੇ ਰਹੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਵਲੋਂ ਹਾਲ ਹੀ ਵਿੱਚ ਬੁਲਾਈ ਮੀਟਿੰਗ ਦੌਰਾਨ ਖੇਤੀਬਾੜੀ ਅਫਸਰਾਂ ਅਤੇ ਸਹਿਕਾਰੀ ਵਿਭਾਗ ਦੇ ਖ਼ੇਤਰੀ ਅਫਸਰਾਂ ਨੂੰ ਖਾਦ ਦੀ ਸਹੀ, ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਯਕੀਨੀ ਬਣਾਉਣ ਦੀ ਸਖ਼ਤ ਹਦਾਇਤ ਦਿੱਤੀ ਗਈ ਸੀ।ਵਿਭਾਗ ਦੇ ਡਿਪਟੀ ਰਜਿਸਟਰਾਰ ਦਾ ਪੱਖ… ਇਸ ਸਬੰਧੀ ਡਿਪਟੀ ਰਜਿਸਟਰਾਰ ਤੇਜਸਵਰ ਸਿੰਘ ਨੇ ਕਿਹਾ ਕਿਸਾਨਾਂ ਨੂੰ ਕਣਕ ਬੀਜਣ ਲਈ ਲਈ ਡੀਏਪੀ ਖਾਦ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ 60 ਪ੍ਰਤੀਸ਼ਤ ਖਾਦ ਭੇਜ਼ ਦਿੱਤੀ ਗਈ ਹੈ। ਉਨ੍ਹਾਂ ਜਾਰੀ ਕੀਤੇ ਪੱਤਰ ਦੀ ਪੁਸ਼ਟੀ ਕਰਦਿਆਂ ਕਿਹਾ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਵਲੋਂ ਇਫਕੋ ਸਮੇਤ ਸਹਿਕਾਰੀ ਸਾਂਭਵਾ ਨੂੰ ਲਿਖਤੀ ਹਦਾਇਤ ਕੀਤੀ ਗਈ ਗਈ ਕਿਸਾਨਾਂ ਨੂੰ ਡੀਏਪੀ ਦੇ ਨਾਲ ਜਬਰੀ ਨੈਨੋ ਦੀ ਵਿਕਰੀ ਦੀ ਕੋਸ਼ਿਸ਼ ਤੋਂ ਗਰੇਜ ਕੀਤਾ ਜਾਵੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਡਾਕਾ; ਹਥਿਆਰਾਂ ਦੀ ਨੋਕ ‘ਤੇ ਲੱਖਾਂ ਦੇ ਗਹਿਣੇ ਲੁੱਟੇ,ਦੇਖੋ ਵੀਡੀਓ

0

Jalandhar News: Jalandhar ਸ਼ਹਿਰ ਦੇ ਭੀੜ-ਭੜੱਕੇ ਵਾਲੇ ਭਾਰਗਵ ਕੈਂਪ ਇਲਾਕੇ ਵਿੱਚ ਵੀਰਵਾਰ ਦਿਨ-ਦਿਹਾੜੇ ਹਥਿਆਰਬੰਦ ਨਕਾਬਪੋਸ਼ ਲੁਟੇਰਿਆ ਵੱਲੋਂ ਇੱਕ ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦੇ ਗਹਿਣੇ ਲੁੱਟਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦਾ ਹੀ ਦੁਕਾਨਦਾਰਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ ਅਤੇ ਪੁਲਿਸ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਕਰੀਬ ਪੌਣੇ 11 ਵਜੇ ਵਾਪਰੀ ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇਲਾਕੇ ਵਿੱਚ ਸਥਿਤ ਵਿਜੇ ਜਵੈਲਰਸ ਦੀ ਦੁਕਾਨ ਉੱਪਰ ਤਿੰਨ ਨਕਾਬ ਪੋਸ਼ ਨੌਜਵਾਨ ਦਾਖਲ ਹੋਏ, ਜਿਨਾਂ ਦੇ ਹੱਥਾਂ ਵਿੱਚ ਹਥਿਆਰ ਸਨ।


ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜਾ; ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਉਨਾਂ ਆਉਂਦਿਆਂ ਹੀ ਦੁਕਾਨ ‘ਤੇ ਬੈਠੇ ਦੁਕਾਨ ਮਾਲਕ ਦੇ ਭਤੀਜੇ ਨਿਖਿਲ ਉੱਪਰ ਹਥਿਆਰਾਂ ਨੂੰ ਤਾਣ ਦਿੱਤਾ। ਜਿਸ ਤੋਂ ਬਾਅਦ ਉਹ ਘਬਰਾ ਗਿਆ। ਇਸ ਦੌਰਾਨ ਲੁਟੇਰਿਆਂ ਨੇ ਪੂਰੀ ਤਸੱਲੀ ਦੇ ਨਾਲ ਸ਼ੀਸ਼ੇ ਦੇ ਕੈਬਿਨਾਂ ਨੂੰ ਭੰਨ ਕੇ ਦੁਕਾਨ ਅੰਦਰ ਪਏ ਸੋਨੇ ਦੇ ਗਹਿਣੇ ਆਪਣੇ ਕਬਜ਼ੇ ਵਿੱਚ ਕਰ ਲਏ ਅਤੇ ਇਸ ਤੋਂ ਬਾਅਦ ਅਰਾਮ ਦੇ ਨਾਲ ਦੁਕਾਨ ਦੇ ਵਿੱਚੋਂ ਚਲੇ ਗਏ। ਲੁਟੇਰਿਆਂ ਦੇ ਨਿਕਲਦੇ ਹੀ ਦੁਕਾਨਦਾਰ ਵੱਲੋਂ ਰੌਲਾ ਪਾਇਆ ਗਿਆ ਪ੍ਰੰਤੂ ਇਸ ਦੌਰਾਨ ਲੁਟੇਰੇ ਭੱਜਣ ਵਿੱਚ ਸਫਲ ਰਹੇ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਦੁਕਾਨ ਤੋਂ ਇਲਾਵਾ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗੋਲਣਾ ਸ਼ੁਰੂ ਕਰ ਦਿੱਤਾ ਤਾਂ ਕਿ ਲੁਟੇਰਿਆਂ ਦੀ ਪਹਿਚਾਣ ਹੋ ਸਕੇ।

ਇਹ ਵੀ ਪੜ੍ਹੋ  ਪੰਜਾਬ ਦੇ ਨੌਜਵਾਨ ਮੁੜ ਰਹੇ ਖੇਤੀ ਵੱਲ! ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਨੇ 1,200 ਤੋਂ ਵੱਧ ਨੌਜਵਾਨਾਂ ਨੂੰ ਬਣਾਇਆ ਸਫਲ ‘ਖੇਤੀ-ਕਾਰੋਬਾਰੀ

ਉਧਰ ਦੁਕਾਨ ਮਾਲਕ ਨੇ ਦੁੱਖ ਭਰੇ ਮਨ ਨਾਲ ਦੱਸਿਆ ਕਿ ਇਹ ਬਿਲਕੁਲ ਪੂਰੀ ਤਿਆਰੀ ਦੇ ਨਾਲ ਕੀਤੀ ਗਈ ਵਾਰਦਾਤ ਲੱਗਦੀ ਹੈ ਕਿਉਂਕਿ ਹਰ ਰੋਜ ਉਹਨਾਂ ਵੱਲੋਂ ਸਵਾ ਦਸ ਤੋਂ ਸਾਢੇ ਦਸ ਦੇ ਵਿਚਕਾਰ ਦੁਕਾਨ ਖੋਲੀ ਜਾਂਦੀ ਸੀ ਤੇ ਉਸ ਸਮੇਂ ਦੌਰਾਨ ਨਾ ਹੀ ਜਿਆਦਾਤਰ ਕੋਈ ਗਾਹਕ ਹੁੰਦਾ ਹੈ ਅਤੇ ਦੁਕਾਨ ਦੇ ਵਿੱਚ ਇੱਕ ਦੋ ਜਣੇ ਹੀ ਹੁੰਦੇ ਹਨ। ਉਹਨਾਂ ਮੰਗ ਕੀਤੀ ਲੁਟੇਰਿਆਂ ਵਿਰੁੱਧ ਸਖਤ ਕਾਰਵਾਈ ਕਰਕੇ ਉਹਨਾਂ ਦਾ ਲੁੱਟਿਆ ਹੋਇਆ ਮਾਲ ਵਾਪਸ ਦਿਵਾਇਆ ਜਾਵੇ। ਉਧਰ ਇਸ ਘਟਨਾ ਉੱਪਰ ਦੁੱਖ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ ਹੈ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਦੇ ਵਿੱਚ ਦਿਨੋਂ ਦਿਨ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰੀਤ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਦੇ ਕੰਮ ਦਾ ਸ਼ੁਭ ਆਰੰਭ

0

👉ਪ੍ਰੀਮਿਕਸ ਦੇ ਕੰਮ ਵਿੱਚ ਸਫਾਈ ਅਤੇ ਗੁਣਵੱਤਾ ਬਣਾਈ ਰੱਖੀ ਜਾਵੇ, ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ: ਮੇਅਰ ਪਦਮਜੀਤ ਸਿੰਘ ਮਹਿਤਾ
Bathinda News:ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ਼੍ਰੀ ਬਲਜੀਤ ਸਿੰਘ ਰਾਜੂ ਸਰਾਂ ਦੇ ਵਾਰਡ ਨੰਬਰ 11 ਵਿੱਚ ਸਥਿਤ ਪ੍ਰੀਤ ਨਗਰ ਦੀਆਂ ਸੜਕਾਂ ‘ਤੇ ਲਗਭਗ 45 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਉਨ੍ਹਾਂ ਦੇ ਨਾਲ ਕੌਂਸਲਰ ਸ਼੍ਰੀ ਬਲਜੀਤ ਸਿੰਘ ਰਾਜੂ ਸਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।ਸੰਬੋਧਨ ਕਰਦਿਆਂ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਬਿਹਤਰ ਸੜਕੀ ਪਹੁੰਚ ਪ੍ਰਦਾਨ ਕਰਨ ਲਈ ਸ਼ਹਿਰ ਦੀਆਂ ਸੜਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  DIG ਭੁੱਲਰ ਵਿਰੂਧ ਇੱਕ ਹੋਰ ਕੇਸ ਦਰਜ਼, ਬਠਿੰਡਾ ਨਾਲ ਵੀ ਤਾਰਾਂ ਜੁੜੀਆਂ

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੰਮ ਦੌਰਾਨ ਜਾਂ ਬਾਅਦ ਵਿੱਚ ਕੋਈ ਕਮੀਂ ਨਜ਼ਰ ਆਉਂਦੀ ਹੈ, ਤਾਂ ਇਸ ਦੀ ਜਾਣਕਾਰੀ ਤੁਰੰਤ ਉਨ੍ਹਾਂ ਨੂੰ ਜਾਂ ਐਮਸੀ ਸ਼੍ਰੀ ਬਲਜੀਤ ਸਿੰਘ ਰਾਜੂ ਸਰਾਂ ਨੂੰ ਦਿੱਤੀ ਜਾਵੇ, ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪ੍ਰੀਮਿਕਸ ਦਾ ਕੰਮ ਚਾਰ ਜਾਂ ਪੰਜ ਸਾਲਾਂ ਬਾਅਦ ਹੀ ਦੁਬਾਰਾ ਕੀਤਾ ਜਾਂਦਾ ਹੈ, ਇਸ ਲਈ ਇਹ ਯਕੀਨੀ ਬਣਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਕੰਮ ਬਹੁਤ ਹੀ ਗੁਣਵੱਤਾ ਅਤੇ ਇਮਾਨਦਾਰੀ ਨਾਲ ਕੀਤਾ ਜਾਵੇ। ਉਨ੍ਹਾਂ ਮੌਕੇ ‘ਤੇ ਮੌਜੂਦ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਪ੍ਰੀਮਿਕਸ ਦੇ ਕੰਮ ਦੌਰਾਨ ਸਫਾਈ ਅਤੇ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜਾ; ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਇਸ ਮੌਕੇ ਕੌਂਸਲਰ ਸ੍ਰੀ ਬਲਜੀਤ ਸਿੰਘ ਰਾਜੂ ਸਰਾਂ ਅਤੇ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਕਈ ਸਾਲਾਂ ਤੋਂ ਰੁਕੇ ਹੋਏ ਸਨ, ਪਰ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੇ ਹੁਣ ਰਫ਼ਤਾਰ ਫੜ ਲਈ ਹੈ ਅਤੇ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕੰਮ ਇਲਾਕੇ ਦੇ ਲੋਕਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਸੁਪਨਿਆਂ ਨੂੰ ਪੂਰਾ ਕਰ ਰਹੇ ਹਨ ਅਤੇ ਸ਼ਹਿਰ ਨੂੰ ਇੱਕ ਨਵੀਂ ਦਿਸ਼ਾ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Delhi Heart Hospital ਦੇ ਡਾ.ਜੋੜਾ ਨੇ ਛੋਟਾ ਚੀਰਾ ਲਗਾਕੇ ਕੱਢਿਆ ਖਰਾਬ ਗੁਰਦਾ, ਮਰੀਜ਼ ਨੂੰ ਦਿੱਤੀ ਨਵੀਂ ਜਿੰਦਗੀ

0

Bathinda News:  ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ ਦੇ ਯੂਰੋਲੋਜਿਸਟ ਡਾ.ਮਨਿੰਦਰ ਸਿੰਘ ਜੋੜਾ ਨੇ ਇਕ ਮਰੀਜ਼ ਦੇ ਛੋਟਾ ਚੀਰਾ ਲਗਾਕੇ ਖਰਾਬ ਗੁਰਦਾ ਕੱਢਣ ਦਾ ਸਫਲ ਅਪ੍ਰੇਸ਼ਨ ਕੀਤਾ ਅਤੇ ਮਰੀਜ਼ ਨੂੰ ਨਵੀਂ ਜਿੰਦਗੀ ਦਿੱਤੀ ਹੈ। ਹਸਪਤਾਲ ਵੱਲੋ ਮਰੀਜ਼ ਦਾ ਸਾਰਾ ਇਲਾਜ਼ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਸਿਲਚਰ ਜੇਲ੍ਹ ਤੋਂ ਲਿਆਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮਿਲਿਆ 3 ਦਿਨਾਂ ਦਾ ਰਿਮਾਂਡ; ਗੈਂਗਸਟਰ ਨੂੰ Encounter ਦਾ ਡਰ

ਜਾਣਕਾਰੀ ਦਿੰਦੇ ਹੋਏ ਮਰੀਜ਼ ਅਮਨਪ੍ਰੀਤ ਸਿੰਘ ਵਾਸੀ ਸਮਾਧ ਭਾਈ ਨੇ ਦੱਸਿਆ ਕਿ ਉਸਦਾ ਇਕ ਗੁਰਦਾ ਬੁਰੀ ਤਰ੍ਹਾਂ ਖਰਾਬ ਹੋ ਚੁਕਾ ਸੀ ਅਤੇ ਇਨਫੈਕਸ਼ਨ ਬਹੁਤ ਜਿਆਦਾ ਵੱਧ ਚੁਕੀ ਸੀ। ਜਿਸ ਕਰਕੇ ਉਸਦਾ ਖਾਣਾ-ਪੀਣਾ ਵੀ ਬੰਦ ਹੋ ਗਿਆ ਸੀ। ਡਾ.ਜੌੜਾ ਨੇ ਛੋਟਾ ਜਿਹਾ ਕੱਟ ਲਗਾਕੇ ਉਸਦਾ ਅਪ੍ਰੇਸ਼ਨ ਕੀਤਾ ਅਤੇ ਹੁਣ ਉਹ ਠੀਕ ਹੈ ਅਤੇ ਖਾ ਪੀ ਸਕਦਾ ਹੈ। ਡਾ.ਜੋੜਾ ਨੇ ਦੱਸਿਆ ਕਿ ਮਰੀਜ਼ ਕਾਫੀ ਖਰਾਬ ਹਾਲਤ ਦੇ ਵਿਚ ਉਨ੍ਹਾਂ ਕੋਲ ਆਇਆ ਸੀ।

ਇਹ ਵੀ ਪੜ੍ਹੋ DIG ਭੁੱਲਰ ਵਿਰੂਧ ਇੱਕ ਹੋਰ ਕੇਸ ਦਰਜ਼, ਬਠਿੰਡਾ ਨਾਲ ਵੀ ਤਾਰਾਂ ਜੁੜੀਆਂ

ਉਸਦਾ ਗੁਰਦਾ ਬੁਰੀ ਤਰ੍ਹਾਂ ਖਰਾਬ ਹੋ ਚੁਕਾ ਸੀ, ਜਿਸ ਕਰਕੇ ਮਰੀਜ਼ ਦੀ ਜਾਨ ਬਚਾਉਣ ਲਈ ਗੁਰਦਾ ਕੱਢਣਾ ਜਰੂਰੀ ਸੀ। ਦਿੱਲੀ ਹਾਰਟ ਹਸਪਤਾਲ ‘ਚ ਮੌਜੂਦ ਆਧੁਨਿਕ ਤਕਨੀਕ ਦੇ ਚਲਦਿਆਂ ਇਕ ਛੋਟਾ ਜਿਹਾ ਚੀਰਾ ਲਗਾਕੇ ਖਰਾਬ ਗੁਰਦੇ ਨੂੰ ਕੱਢਿਆ ਗਿਆ ਹੈਂ। ਕੱਟ ਛੋਟਾ ਹੋਣ ਕਰਕੇ ਮਰੀਜ਼ ਦੀ ਰਿਕਵਰੀ ਤੇਜ਼ੀ ਨਾਲ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਹਸਪਤਾਲ ‘ਚ ਵੱਖ-ਵੱਖ ਅਪ੍ਰੇਸ਼ਨ ਮੁਫ਼ਤ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904046