Friday, May 15, 2026
Home Blog Page 365

ਨਸ਼ੇ ਦੀ ਬੁਰਾਈ ਨੂੰ ਦੂਰ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼ : ਡਿਪਟੀ ਕਮਿਸ਼ਨਰ

0

👉”ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ : ਡੀਆਈਜੀ
👉ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਆਮ ਲੋਕ : ਐਸਐਸਪੀ
👉ਸੂਬਾ ਸਰਕਾਰ ਵਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਲਈ ਜ਼ਮੀਨੀ ਪੱਧਰ ‘ਤੇ ਉਪਰਾਲੇ ਜਾਰੀ : ਚੁਸਪਿੰਦਰਬੀਰ
Bathinda News: ਸਮਾਜ ਅੰਦਰੋਂ ਨਸ਼ੇ ਦੀ ਬੁਰਾਈ ਨੂੰ ਦੂਰ ਕਰਨਾ, ਸਾਡਾ ਸਭ ਦਾ ਮੁੱਢਲਾ ਫਰਜ਼ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਾ ਮੁਕਤੀ ਮੁਹਿੰਮ ਤਹਿਤ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ ਭੈੜੀ ਅਲਾਮਤ ਨੂੰ ਖਤਮ ਕਰ ਲਈ ਸਾਡਾ ਸਾਰਿਆਂ ਦਾ ਇੱਕਜੁੱਟ ਹੋਣਾ ਬਹੁਤ ਜ਼ਰੂਰੀ ਹੈ ਉਹਨਾਂ ਕਿਹਾ ਕਿ ਜੋ ਵਿਅਕਤੀ ਨਸ਼ੇ ਦਾ ਆਦੀ ਹੁੰਦਾ ਹੈ ਉਹ ਆਪਣੀ ਮੌਤ ਨੂੰ ਬੁਲਾਵਾ ਦੇ ਰਿਹਾ ਹੁੰਦਾ ਹੈ। ਉਹਨਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰਨੀ ਹੈ ਤਾਂ ਨਸ਼ੇ ਵਰਗੇ ਕੋਹੜ ਨੂੰ ਤਿਆਗਣਾ ਹੀ ਸਾਡਾ ਅਸਲ ਧਰਮ ਹੈ।

ਇਹ ਵੀ ਪੜ੍ਹੋ ਸਾਬਕਾ DSP ਨੇ AAP ਆਗੂ ਦੇ ਮਾਰੀਆਂ ਗੋ+ਲੀ+ਆਂ, ਹਾਲਾਤ ਗੰਭੀਰ

ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਜ਼ਿਲ੍ਹੇ ਅੰਦਰ ਨਸ਼ੇ ਨੂੰ ਠੱਲ ਪਾਉਣ ਲਈ ਜ਼ਮੀਨੀ ਪੱਧਰ ‘ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ 01 ਮਾਰਚ 2025 ਤੋਂ 1311 ਮੁਕੱਦਮੇ ਦਰਜ ਕਰਕੇ 1973 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿੰਨ੍ਹਾਂ ਵਿੱਚ 68 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ। ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 14 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਸਿਵਲ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਹੋਈ ਹੈ ਤੇ ਇਹ ਲੜਾਈ ਪੂਰੀ ਤਰ੍ਹਾਂ ਤਾਂ ਹੀ ਸਫਲ ਹੋ ਸਕਦੀ ਹੈ, ਜੇਕਰ ਲੋਕ ਇਸ ਵਿੱਚ ਪੂਰਨ ਸਾਥ ਦੇਣ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਆਪ ਦੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਵੈਸਟ ਦੇ ਕੋਆਡੀਨੇਟਰ ਸ਼੍ਰੀ ਚੁਸ਼ਪਿੰਦਰਬੀਰ ਚਹਿਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਲਈ ਜ਼ਮੀਨੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ Sadhu Ram Kusla ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦੇ OSD ਨਿਯੁਕਤ

ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਪਿੰਡਾਂ ਵਿੱਚ ਲਾਈਬ੍ਰੇਰੀਆਂ, ਗਰਾਊਂਡ ਤੋਂ ਇਲਾਵਾ ਜਿਮ ਅਤੇ ਨੌਜਵਾਨਾਂ ਦੀ ਰੁਚੀ ਅਨੁਸਾਰ ਉਹਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਮੌਕੇ ਨਸ਼ਾ ਮੁਕਤੀ ਐਪ ਵੀ ਲਾਂਚ ਕੀਤੀ ਗਈ। ਇਸ ਤੋਂ ਇਲਾਵਾ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਇਸ ਐਪ ਬਾਰੇ ਜਾਣੂ ਕਰਵਾਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਕੰਚਨ, ਨਸ਼ਾ ਮੁਕਤੀ ਮੁਹਿੰਮ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰੁਪਿੰਦਰ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

0

Chandigarh News:‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਨੂੰ ਇੱਕ ਜੀਵੰਤ, ਸਿਹਤਮੰਦ ਅਤੇ ਭਵਿੱਖ ਲਈ ਤਿਆਰ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਲਾਨਾ 2300 ਕਰੋੜ ਰੁਪਏ ਦੇ ਟਰਨਓਵਰ ਵਾਲੀ ਕੰਪਨੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਕੰਪਨੀ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਵਿੱਚ ਇੱਕ ਨਵੀਂ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟ (ਏ.ਪੀ.ਆਈ.) ਨਿਰਮਾਣ ਸਹੂਲਤ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਇਸ ਸਹੂਲਤ ਨਾਲ 2,000 ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

ਇਹ ਵੀ ਪੜ੍ਹੋ  ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ;260 ਕਰੋੜ ਰੁਪਏ ਦਾ ਹੋਇਆ ਨਿਵੇਸ਼ ਅਤੇ 400 ਲੋਕਾਂ ਨੂੰ ਮਿਲੇਗਾ ਰੁਜ਼ਗਾਰ:ਸੰਜੀਵ ਅਰੋੜਾ

ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਾਤਾਵਰਣ ਸਬੰਧੀ ਪ੍ਰਵਾਨਗੀ ਮਿਲ ਗਈ ਹੈ ਅਤੇ ਸਹੂਲਤ ਸਥਾਪਤ ਕਰਨ ਲਈ ਜ਼ਮੀਨ ਕੰਪਨੀ ਦੇ ਕਬਜ਼ੇ ਅਧੀਨ ਹੈ। ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਭਾਰਤ ਦੇ ਮੋਹਰੀ ਐਕਟਿਵ ਫਾਰਮਾਸਿਊਟੀਕਲ ਇੰਗ੍ਰੇਡੀਐਂਟਸ (ਏ.ਪੀ.ਆਈ.) ਅਤੇ ਵਿਸ਼ੇਸ਼ ਰਸਾਇਣ ਨਿਰਮਾਤਾਵਾਂ ਵਿੱਚੋਂ ਇੱਕ ਹੈ। ਇਹ ਕੰਪਨੀ ਦਰਦ, ਬੁਖਾਰ ਅਤੇ ਸੋਜ ਦੇ ਇਲਾਜ ਲਈ ਵਿਆਪਕ ਤੌਰ ‘ਤੇ ਵਰਤੀ ਜਾਂਦੀ ਨਾਲ-ਸਟੀਰੌਇਡਲ ਐਂਟੀ-ਇਨਫਲੇਮੇਟਰੀ ਡਰੱਗ (ਐਨ.ਐਸ.ਏ.ਆਈ.ਡੀ.) ਆਈਬਿਊਪ੍ਰੋਫੇਨ ਬਣਾਉਣ ਵਾਲੀ ਦੁਨੀਆ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਵੀ ਹੈ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਪਨੀ ਦੀ ਨਿਰਮਾਣ ਯੂਨਿਟ ਪਹਿਲਾਂ ਹੀ ਫਤਿਹਗੜ੍ਹ ਛੰਨਾ, ਬਰਨਾਲਾ ਵਿਖੇ ਕਾਰਜਸ਼ੀਲ ਹੈ। ਜ਼ਿਕਰਯੋਗ ਹੈ ਕਿ ਨਵੀਂ ਯੂਨਿਟ ਦੀ ਸਥਾਪਨਾ ਨਾਲ ਪੰਜਾਬ ਵਿੱਚ ਇਸ ਕੰਪਨੀ ਦਾ ਨਿਵੇਸ਼ 2533 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ ਅਤੇ ਕੰਪਨੀ ਦੀਆਂ ਯੂਨਿਟਾਂ ਵਿੱਚ ਕੁੱਲ 3100 ਲੋਕ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਬਡਬਰ, ਬਰਨਾਲਾ ਵਿਖੇ ਪ੍ਰਸਤਾਵਿਤ 1,400 ਕਰੋੜ ਰੁਪਏ ਦਾ ਗ੍ਰੀਨਫੀਲਡ ਪ੍ਰੋਜੈਕਟ ਆਈ.ਓ.ਐਲ. ਦੀ ਏ.ਪੀ.ਆਈ. ਉਤਪਾਦਨ ਸਮਰੱਥਾ ਵਿੱਚ ਵਾਧਾ ਕਰਨ ਵਾਲਾ ਇੱਕ ਵੱਡਾ ਕਦਮ ਹੈ ਅਤੇ ਫਾਰਮਾਸਿਊਟੀਕਲ ਅਤੇ ਰਸਾਇਣਕ ਉਦਯੋਗਾਂ ਲਈ ਇੱਕ ਉੱਭਰ ਰਹੇ ਹੱਬ ਵਜੋਂ ਪੰਜਾਬ ਦੇ ਰੁਤਬੇ ਨੂੰ ਮਜ਼ਬੂਤ ਕਰੇਗਾ।ਸ੍ਰੀ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਕੁੱਲ 1.30 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ 5 ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ।ਇਸ ਮੌਕੇ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰਿੰਦਰ ਗੁਪਤਾ ਅਤੇ ਨਿਵੇਸ਼ ਪ੍ਰੋਤਸਾਹਨ ਦੇ ਸੀ.ਈ.ਓ. ਅਮਿਤ ਢਾਕਾ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

👉ਪਵਿੱਤਰ ਮੰਦਿਰ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Chandigarh/Gandhinagar News:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ।ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਅਤੇ ਇਸਦੇ ਲੋਕਾਂ ‘ਤੇ ਦੀ ਸਦੀਵੀਂ ਮਿਹਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਸ਼ਰਧਾਮ ਦੇ ਬ੍ਰਹਮ ਆਭਾ ਵਿੱਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਰੇ ਮੱਤਾਂ ਲਈ ਸਤਿਕਾਰ ਅਤੇ ਏਕਤਾ ਦੀ ਡੂੰਘੀ ਭਾਵਨਾ ਦੇ ਨਾਲ ਸਾਡੇ ਮਹਾਨ ਰਾਸ਼ਟਰ ਨੂੰ ਇੱਕ ਧਾਗੇ ਵਿੱਚ ਪਰੋ ਕੇ ਰੱਖਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ;260 ਕਰੋੜ ਰੁਪਏ ਦਾ ਹੋਇਆ ਨਿਵੇਸ਼ ਅਤੇ 400 ਲੋਕਾਂ ਨੂੰ ਮਿਲੇਗਾ ਰੁਜ਼ਗਾਰ:ਸੰਜੀਵ ਅਰੋੜਾ

0

Ludhiana News: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫੋਰਜਿੰਗ ਕੰਪੋਨੈਂਟਸ ਤਿਆਰ ਕਰਨ, ਨਿਰਮਾਣ ਕਰਨ ਅਤੇ ਵੇਚਣ ਲਈ ਸਾਂਝਾ ਉੱਦਮ ਸ਼ੁਰੂ ਕੀਤਾ ਸੀ। ਐਸ.ਟੀ.ਪੀ. ਗਰੁੱਪ ਇੱਕ ਉੱਘੀ ਜਰਮਨ ਫੋਰਜਿੰਗ ਮਾਹਰ ਕੰਪਨੀ ਹੈ ਜਿਸ ਦੀਆਂ ਜਰਮਨੀ ਵਿੱਚ ਛੇ ਸਹੂਲਤਾਂ ਸਥਾਪਤ ਹਨ ਅਤੇ ਇਹ ਕੰਪਨੀ ਆਟੋਮੋਟਿਵ ਅਤੇ ਉਦਯੋਗਿਕ ਐਪਲੀਕੇਸ਼ਨਾਂ ਲਈ ਉੱਚ-ਸ਼ੁੱਧਤਾ ਵਾਲੇ ਫੋਰਜਡ ਅਤੇ ਮਸ਼ੀਨਡ ਉਪਕਰਨ ਤਿਆਰ ਕਰਦੀ ਹੈ।

ਇਹ ਵੀ ਪੜ੍ਹੋ  ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਉਨ੍ਹਾਂ ਦੱਸਿਆ ਕਿ ਐਚ.ਐਮ.ਐਲ. ਇੱਕ ਤਕਨਾਲੋਜੀ-ਅਧਾਰਤ ਆਟੋਮੋਟਿਵ ਕੰਪੋਨੈਂਟ ਕੰਪਨੀ ਹੈ ਜੋ ਉੱਚ ਪੱਧਰੀ ਇੰਜੀਨੀਅਰਡ ਪਾਵਰਟ੍ਰੇਨ ਸਲਿਊਸ਼ਨਜ਼ ਅਤੇ ਅਲੌਏ ਅਤੇ ਧਾਤੂ ਨਿਰਮਾਣ ਲਈ ਜਾਣੀ ਜਾਂਦੀ ਹੈ। ਇਸ ਕੰਪਨੀ ਦੀਆਂ ਖੋਜ ਤੇ ਵਿਕਾਸ ਸਹੂਲਤਾਂ ਭਾਰਤ ਅਤੇ ਯੂਨਾਈਟਿਡ ਕਿੰਗਡਮ ਵਿੱਚ ਫੈਲੀਆਂ ਹੋਈਆਂ ਹਨ ਅਤੇ ਇਸ ਦੀਆਂ ਨਿਰਮਾਣ ਸਹੂਲਤਾਂ ਭਾਰਤ, ਯੂਨਾਈਟਿਡ ਕਿੰਗਡਮ ਅਤੇ ਥਾਈਲੈਂਡ ਵਿੱਚ ਸਥਾਪਤ ਹਨ।ਸ੍ਰੀ ਅਰੋੜਾ ਅਤੇ ਸ੍ਰੀਮਤੀ ਸੀਮਾ ਨੇ ਸਾਂਝੇ ਉੱਦਮ ਵਿੱਚ ਸ਼ਾਮਲ ਭਾਈਵਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਰਿਕਾਰਡ ਸਮੇਂ ਵਿੱਚ ਪ੍ਰਵਾਨਗੀਆਂ ਦੇਣ ਦਾ ਭਰੋਸਾ ਦਿੱਤਾ। ਐਚ.ਐਮ.ਸੀ. ਦੇ ਚੇਅਰਮੈਨ ਪੰਕਜ ਮੁੰਜਾਲ ਨੇ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਉਦਯੋਗ ਪੱਖੀ ਸਾਰੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ।ਐਚ.ਐਮ.ਐਲ. ਦੇ ਚੇਅਰਮੈਨ ਪੰਕਜ ਮੁੰਜਾਲ ਨੇ ਕਿਹਾ, “ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਐਸ.ਟੀ.ਪੀ. ਗਰੁੱਪ ਦੇ ਸਹਿਯੋਗ ਨਾਲ ਭਾਰਤ ਵਿੱਚ ਨਿਰਮਾਣ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸਾਡੀ ਮੁਹਿੰਮ ਨੂੰ ਦਰਸਾਉਂਦਾ ਹੈ। ਇਹ ਸਹੂਲਤ ਹੀਰੋ ਇੰਡਸਟਰੀਅਲ ਪਾਰਕ, ਲੁਧਿਆਣਾ ਵਿਖੇ ਹੋਰ ਮੁੱਖ ਆਟੋਮੋਟਿਵ ਅਤੇ ਈ.ਵੀ. ਯੂਨਿਟਾਂ ਜਿਵੇਂ ਕਿ ਐਚ.ਐਮ.ਸੀ. ਐਚ.ਆਈ.ਵੀ.ਈ., ਐਚ.ਵਾਈ.ਐਮ. ਡਰਾਈਵ ਸਿਸਟਮਜ਼ ਪ੍ਰਾਈਵੇਟ ਲਿਮਟਿਡ ਅਤੇ ਸਪੁਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਨਾਲ ਸਥਾਪਿਤ ਕੀਤੀ ਜਾ ਰਹੀ ਹੈ।”

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਐਚ.ਐਮ.ਐਲ. ਦੇ ਐਮ.ਡੀ. ਅਤੇ ਸੀ.ਈ.ਓ. ਅਮਿਤ ਗੁਪਤਾ ਨੇ ਕਿਹਾ, “ਇਹ ਨਵੀਂ ਸਹੂਲਤ ਸਾਡੇ ਪਾਵਰਟ੍ਰੇਨ ਸਲਿਊਸ਼ਨਜ਼ ਨਿਰਮਾਣ ਨੂੰ ਹੋਰ ਮਜ਼ਬੂਤ ਕਰੇਗੀ, ਅਤੇ ਆਟੋਮੋਟਿਵ, ਏਰੋਸਪੇਸ, ਰੱਖਿਆ ਅਤੇ ਉਦਯੋਗਿਕ ਖੇਤਰਾਂ ਵਿੱਚ ਵਿਸ਼ਵ ਭਰ ਦੇ ਗਾਹਕਾਂ ਨੂੰ ਉਪਕਰਨ ਅਤੇ ਟ੍ਰਾਂਸਮਿਸ਼ਨ ਹੱਲ ਪ੍ਰਦਾਨ ਕਰਨ ਵਿੱਚ ਸਾਡੀਆਂ ਸਮਰੱਥਾਵਾਂ ਵਿੱਚ ਵਾਧਾ ਕਰੇਗੀ। ਇਸ ਵਿੱਚ ਜਟਿਲ ਉਪਕਰਨਾਂ ਲਈ ਸੈਮੀ-ਆਟੋਮੈਟਿਕ ਫੋਰਜਿੰਗ ਲਾਈਨਾਂ ਸ਼ਾਮਲ ਹੋਣਗੀਆਂ, ਜਿਸ ਵਿੱਚ ਲਾਗਤ ਨੂੰ ਘੱਟ ਕਰਨ ਅਤੇ ਗੁਣਵੱਤਾ ਸਬੰਧੀ ਮਿਆਰਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।”ਐਸ.ਟੀ.ਪੀ. ਦੇ ਚੇਅਰਮੈਨ ਅਤੇ ਸੀ.ਈ.ਓ., ਕਾਰਨੇਲ ਮੂਲਰ ਨੇ ਕਿਹਾ, “ਐਚ.ਐਮ.ਐਲ. ਨਾਲ ਸਾਡੀ ਭਾਈਵਾਲੀ ਐਸ.ਟੀ.ਪੀ. ਦੇ ਵਿਸਥਾਰ ਅਤੇ ਭਾਰਤ ਦੇ ਉੱਨਤ ਨਿਰਮਾਣ ਈਕੋਸਿਸਟਮ ਦਾ ਲਾਹਾ ਲੈਣ ਲਈ ਚੁੱਕਿਆ ਅਹਿਮ ਕਦਮ ਹੈ। ਇਹ ਭਾਈਵਾਲੀ ਐਸ.ਟੀ.ਪੀ. ਦੀ ਉੱਚ-ਸ਼ੁੱਧਤਾ ਵਾਲੀ ਫੋਰਜਿੰਗ ਵਿੱਚ ਮੁਹਾਰਤ ਨੂੰ ਐਚ.ਐਮ.ਐਲ. ਦੀਆਂ ਨਿਰਮਾਣ ਅਤੇ ਇੰਜੀਨੀਅਰਿੰਗ ਸਮਰੱਥਾਵਾਂ ਨਾਲ ਜੋੜਨ, ਜਰਮਨੀ ਅਤੇ ਭਾਰਤ ਵਿੱਚ ਸਾਡੀਆਂ ਟੀਮਾਂ ਦਰਮਿਆਨ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਕਾਰਜਸ਼ੀਲਤਾ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਹੈ।”ਇਸ ਮੌਕੇ ਹੀਰੋ ਗਰੁੱਪ ਤੋਂ ਪੰਕਜ ਮੁੰਜਾਲ, ਐਸ.ਕੇ. ਰਾਏ, ਅਸ਼ਵਰਿਆ ਮੁੰਜਾਲ, ਆਦਿਤਿਆ ਮੁੰਜਾਲ, ਅਮਿਟੀ ਗੁਪਤਾ ਸਮੇਤ ਹੋਰਨਾਂ ਨੇ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ DSP ਨੇ AAP ਆਗੂ ਦੇ ਮਾਰੀਆਂ ਗੋ+ਲੀ+ਆਂ, ਹਾਲਾਤ ਗੰਭੀਰ

0

Sri Anandpur Sahib News: ਜਿਲਾ ਰੂਪਨਗਰ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਨਾਮੀ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ਦੇ ਅੱਜ ਇੱਕ ਵਿਆਹ ਸਮਾਗਮ ਦੌਰਾਨ ਚੰਡੀਗੜ੍ਹ ਪੁਲਿਸ ਦੇ ਇੱਕ ਸਾਬਕਾ ਡੀਐਸਪੀ ਵੱਲੋਂ ਗੋਲੀਆਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਆਪ ਆਗੂ ਨੰਦਾ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਹਨਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਨਿਤਨ ਨੰਦਾ ਦੇ ਦੋ ਗੋਲੀਆਂ ਲੱਗੀਆਂ ਹਨ ਜਿਨਾਂ ਵਿੱਚੋਂ ਇੱਕ ਗੋਲੀ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗੀ ਹੈ।

ਇਹ ਵੀ ਪੜ੍ਹੋ  ਨਨਕਾਣਾ ਸਾਹਿਬ ਜਾਣ ਲਈ 2185 ਸ਼ਰਧਾਲੂਆਂ ਨੂੰ ਮਿਲੇ ਪਾਕਿਸਤਾਨ ਦੇ ਵੀਜ਼ੇ

ਨਿਤਨ ਨੰਦਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਜਦੀਕੀ ਸਾਥੀਆਂ ਵਿੱਚੋਂ ਗਿਣੇ ਜਾਂਦੇ ਹਨ ਅਤੇ ਉਹ ਹਲਕੇ ਦੇ ਪਿੰਡ ਅਗਮਪੁਰ ਦੇ ਰਹਿਣ ਵਾਲੇ ਹਨ। ਜਾਣਕਾਰੀ ਮੁਤਾਬਿਕ ਉਹਨਾਂ ਨੂੰ ਗੋਲੀਆਂ ਮਾਰਨ ਵਾਲੇ ਸਾਬਕਾ ਡੀਐਸਪੀ ਦੀ ਪਹਿਚਾਣ ਦਿਲਸ਼ੇਰ ਸਿੰਘ ਵਜੋਂ ਹੋਈ ਹੈ ਜੋ ਕਿ ਚੰਡੀਗੜ੍ਹ ਪੁਲਿਸ ਵਿੱਚੋਂ ਸੇਵਾ ਮੁਕਤ ਹੋਏ ਹਨ। ਦੱਸਿਆ ਜਾ ਰਿਹਾ ਕਿ ਦੋਨੇ ਇੱਕ ਵਿਆਹ ਸਮਾਗਮ ਦੌਰਾਨ ਵਿੱਚ ਇਕੱਠੇ ਹੋਏ ਸਨ, ਜਿੱਥੇ ਕਿਸੇ ਗੱਲ ਨੂੰ ਲੈ ਕੇ ਬਹਿਸਬਾਜੀ ਹੋ ਗਈ। ਜਿਸਤੋਂ ਬਾਅਦ ਤੈਸ਼ ਵਿੱਚ ਆਏ ਸਾਬਕਾ ਡੀਐਸਪੀ ਦਿਲਸੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨਿਤਨ ਨੰਦਾ ਉੱਪਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਮੁਲਜਮ ਨੂੰ ਫੜ ਲਈ ਛਾਪੇ ਮਾਰੀ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

0

👉5 ਕਰਮਚਾਰੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
Chandigarh News: ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ।ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ।

ਇਹ ਵੀ ਪੜ੍ਹੋ  ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।ਵਿੱਤ ਮੰਤਰੀ ਵੱਲੋਂ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਮਾਸਟਰ ਕੇਡਰ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਸ਼ਾਮਲ ਹਨ, ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨਾਂ ਵੱਲੋਂ ਤਨਖਾਹ, ਤਰੱਕੀ ਅਤੇ ਛੁੱਟੀਆਂ ਦੀਆਂ ਸਹੂਲਤਾ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪ੍ਰਕ੍ਰਿਆ ਅਧੀਨ ਮੁੱਦਿਆਂ ਨੂੰ ਹੱਲ ਕਰਨ ਵਿੱਚ ਤੇਜੀ ਲਿਆਉਣ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਲਈ ਯੂਨੀਅਨ ਆਗੂਆਂ ਨਾਲ ਨਿਯਮਤ ਮੀਟਿੰਗਾਂ ਕਰਨ।ਵਿੱਤ ਮੰਤਰੀ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਵਾਅਦੇ ਦੀ ਰਫ਼ਤਾਰ ਤੇਜ਼: 6 ਮੈਗਾ-ਪ੍ਰੋਜੈਕਟਾਂ ਨਾਲ ਪੰਜਾਬ ਬਣ ਰਿਹਾ ਉੱਤਰੀ ਭਾਰਤ ਦਾ ਟੂਰਿਜ਼ਮ ਹੱਬ, PPP ਰੋਡਮੈਪ ਤਿਆਰ

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਇਜ਼ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਨਿਰਪੱਖਤਾ, ਸਤਿਕਾਰ ਅਤੇ ਜਵਾਬਦੇਹੀ ‘ਤੇ ਅਧਾਰਤ ਕੰਮਕਾਜ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ‘ਤੇ ਕਾਇਮ ਹੈ।ਮੀਟਿੰਗਾਂ ਵਿੱਚ ਮੌਜੂਦ ਯੂਨੀਅਨ ਆਗੂਆਂ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਭੱਠਲ ਅਤੇ ਅਨਿਰੁਧ ਮੋਦਗੁਲ, ਮਾਸਟਰ ਕੇਡਰ ਯੂਨੀਅਨ ਤੋਂ ਬਲਜਿੰਦਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਭੁੱਲਰ, ਦਲਜੀਤ ਸਿੰਘ ਸਬਰਵਾਲ ਅਤੇ ਅਮਰਬੀਰ ਸਿੰਘ; ਐਲੀਮੈਂਟਰੀ ਟੀਚਰਜ਼ ਯੂਨੀਅਨ ਤੋਂ ਹਰਜਿੰਦਰਪਾਲ ਸਿੰਘ ਪੰਨੂ, ਸਤਬੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੁਹਾਲੀ ਅਤੇ ਗੁਰਿੰਦਰ ਸਿੰਘ ਘੁੱਲੇਵਾਲੀ; ਮੁੜ੍ਹ ਬਹਿਲ ਕੱਚੇ ਆਧਿਆਪਕ ਯੂਨੀਅਨ ਤੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਕੌਰ; ਅਤੇ ਪੰਜਾਬ ਪੁਲਿਸ ਕਰੋਨਾ ਵਾਰੀਅਰਜ਼ ਯੂਨੀਅਨ ਤੋਂ ਅਮਰਜੀਤ ਸਿੰਘ, ਗੁਰਬਾਜ ਸਿੰਘ, ਪਵਨਬੀਰ ਸਿੰਘ ਅਤੇ ਜਗਰੂਪ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

0

👉ਪੰਜਾਬ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ; ਪੰਜਾਬ ਅਜਿਹੀਆਂ ਸੇਵਾਵਾਂ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ
Ludhiana News: ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ।ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ ਦੇ ਯੁੱਗ ਨੂੰ ਖ਼ਤਮ ਕਰਨ ਦੇ ਪ੍ਰਤੀਕ ਵਜੋਂ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾਇਆ।ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਸੂਬੇ ਦੇ ਲੋਕ ਨੌਕਰਸ਼ਾਹੀ ਅਤੇ ਉਸ ਦੇ ਭ੍ਰਿਸ਼ਟ ਕੰਮਾਂ ਦੇ ਗੁਲਾਮ ਬਣ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਸ ਗੁਲਾਮੀ ਤੋਂ ਮੁਕਤ ਹੋ ਗਿਆ ਹੈ ਅਤੇ ਹੁਣ ਲੋਕ 1076 `ਤੇ ਕਾਲ ਕਰ ਕੇ ਆਪਣਾ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰ ਸਕਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਭ੍ਰਿਸ਼ਟਾਚਾਰ, ਪ੍ਰੇਸ਼ਾਨੀਆਂ ਅਤੇ ਵਿਚੋਲਿਆਂ ਤੋਂ ਆਜ਼ਾਦੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਿਲੱਖਣ ਕੰਮ ਦੇਸ਼ ਵਿੱਚ ਹੀ ਨਹੀਂ, ਸਗੋਂ ਦੁਨੀਆ ਵਿੱਚ ਪਹਿਲੀ ਵਾਰ ਹੋ ਰਿਹਾ ਹੈ।‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਹਿਲੀ ਵਾਰ ਸੂਬੇ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨੂੰ ਸੱਚਮੁੱਚ ਟਰਾਂਸਪੋਰਟ ਵਿਭਾਗ ਵਿੱਚ ਡਿਜੀਟਲ ਕ੍ਰਾਂਤੀ ਕਿਹਾ ਜਾ ਸਕਦਾ ਹੈ ਕਿਉਂਕਿ ਲੋਕਾਂ ਨੂੰ ਹੁਣ ਉਨ੍ਹਾਂ ਦੇ ਘਰਾਂ ਵਿੱਚ ਹੀ ਸੇਵਾਵਾਂ ਮਿਲਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈੱਸ ਕਰ ਦਿੱਤਾ ਗਿਆ ਹੈ।ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੇਵਾਵਾਂ ਹੈਲਪਲਾਈਨ ਨੰਬਰ 1076 ਉੱਤੇ ਕਾਲ ਕਰ ਕੇ ਸੇਵਾ ਕੇਂਦਰਾਂ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਪਹਿਲਾਂ ਡਰਾਈਵਿੰਗ ਲਾਇਸੈਂਸ ਜਾਂ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਾਈਬਰ ਕੈਫ਼ੇ ਜਾਣਾ ਪੈਂਦਾ ਸੀ ਜਾਂ ਖ਼ੁਦ ਆਨਲਾਈਨ ਅਰਜ਼ੀ ਦੇਣੀ ਪੈਂਦੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਰਜ਼ੀ ਦੇਣ ਤੋਂ ਬਾਅਦ ਉਨ੍ਹਾਂ ਨੂੰ ਦਸਤਾਵੇਜ਼ ਤਸਦੀਕ ਵਰਗੇ ਕੰਮਾਂ ਲਈ ਕਈ ਵਾਰ ਆਰ.ਟੀ.ਓ. ਦਫ਼ਤਰਾਂ ਦਾ ਚੱਕਰ ਕੱਟਣਾ ਪੈਂਦਾ ਸੀ, ਜਿਸ ਕਾਰਨ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ, ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਨੂੰ ਕਾਫ਼ੀ ਮੁਸ਼ਕਲ ਹੁੰਦੀ ਸੀ।‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਲੋਕਾਂ ਦਾ ਸਮਾਂ ਤੇ ਊਰਜਾ ਲੱਗਦੀ ਹੈ, ਸਗੋਂ ਵਿੱਤੀ ਬੋਝ ਵੀ ਵਧਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਨਾਗਰਿਕਾਂ ਨੂੰ ਆਰ.ਟੀ.ਓ. ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਕਿਉਂਕਿ ਇਹ ਸੇਵਾਵਾਂ ਪੰਜਾਬ ਭਰ ਵਿੱਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਇਸ ਲਈ ਇਨ੍ਹਾਂ ਕੇਂਦਰਾਂ ਦੇ ਸਟਾਫ਼ ਨੂੰ ਸਹੀ ਢੰਗ ਨਾਲ ਸਿਖਲਾਈ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਘਰ ਬੈਠੇ ਹੈਲਪਲਾਈਨ ਨੰਬਰ 1076 `ਤੇ ਕਾਲ ਕਰ ਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਰ.ਟੀ.ਓ. ਦਫ਼ਤਰਾਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅੱਜ ਦਾ ਦਿਨ ਇਨ੍ਹਾਂ ਦਿੱਕਤਾਂ ਦੇ ਅੰਤ ਦਾ ਸੂਚਕ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਮ ਆਦਮੀ ਨੂੰ ਹੋਣ ਵਾਲੀ ਦਿੱਕਤ ਅਤੇ ਭ੍ਰਿਸ਼ਟਾਚਾਰ `ਤੇ ਰੋਕ ਲਗਾਈ ਗਈ ਹੈ ਅਤੇ ਇਹ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਮੁਤਾਬਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਾਲ ਵਿਭਾਗ ਵਿਚਲੇ ਸੁਧਾਰਾਂ ਕਾਰਨ ਬਹੁਤ ਲਾਭ ਹੋਇਆ ਹੈ, ਜਿਸ ਨੇ ਲੋਕਾਂ ਨੂੰ ਵੱਡੇ ਪੱਧਰ `ਤੇ ਅਧਿਕਾਰ ਦਿੱਤੇ ਹਨ।ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਹੋਰ ਵਿਭਾਗਾਂ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਰਿਬਨ ਕੱਟੇ ਜਾਂਦੇ ਸਨ, ਹੁਣ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਦਫ਼ਤਰਾਂ ਨੂੰ ਤਾਲੇ ਲਗਾ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਤਾਂ ਜੋ ਲੋਕਾਂ ਦੀ ਬੇਲੋੜੀ ਲੁੱਟ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਵਾਅਦੇ ਦੀ ਰਫ਼ਤਾਰ ਤੇਜ਼: 6 ਮੈਗਾ-ਪ੍ਰੋਜੈਕਟਾਂ ਨਾਲ ਪੰਜਾਬ ਬਣ ਰਿਹਾ ਉੱਤਰੀ ਭਾਰਤ ਦਾ ਟੂਰਿਜ਼ਮ ਹੱਬ, PPP ਰੋਡਮੈਪ ਤਿਆਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਸਹੂਲਤਾਂ ਪ੍ਰਦਾਨ ਕਰ ਕੇ ਆਰ.ਟੀ.ਓ. ਦਫ਼ਤਰਾਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਨੇ ਜਨਤਾ ਨੂੰ ਸੂਬਾ ਸਰਕਾਰ ਦੇ ਇਸ ਵੱਡੇ ਲੋਕ-ਪੱਖੀ ਉਪਰਾਲੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਡਿਜੀਟਲ ਅਤੇ ਲੋਕ-ਪੱਖੀ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਟਰਾਂਸਪੋਰਟ ਵਿਭਾਗ ਨੇ ਕੁੱਲ 29,23,390 ਅਰਜ਼ੀਆਂ `ਤੇ ਕਾਰਵਾਈ ਕੀਤੀ, ਜਿਨ੍ਹਾਂ ਵਿੱਚੋਂ 19,63,209 ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਸਨ ਅਤੇ 9,60,181 ਡਰਾਈਵਿੰਗ ਲਾਇਸੈਂਸ ਸੇਵਾਵਾਂ ਨਾਲ ਸਬੰਧਤ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਅਰਜ਼ੀਆਂ ਨੂੰ ਕੁਸ਼ਲਤਾ ਨਾਲ ਕਾਰਵਾਈ ਲਈ ਨਵਾਂ ਨਾਗਰਿਕ-ਪੱਖੀ ਮਾਡਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਰ.ਟੀ.ਓ. ਦਫ਼ਤਰਾਂ ਵਿੱਚ ਪਹਿਲੇ 15 ਦਿਨਾਂ ਲਈ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਡੈਸਕ ਨਾਗਰਿਕਾਂ ਨੂੰ ਨਵੇਂ ਮਾਡਲ ਤਹਿਤ ਲੋੜੀਂਦੇ ਦਸਤਾਵੇਜ਼ਾਂ ਅਤੇ ਪ੍ਰਕਿਰਿਆਵਾਂ ਬਾਰੇ ਮਾਰਗ ਦਰਸ਼ਨ ਦੇਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਆਰ.ਟੀ.ਓ. ਦਫ਼ਤਰ ਹੁਣ ਆਪਣੀਆਂ ਮੁੱਖ ਜ਼ਿੰਮੇਵਾਰੀਆਂ ਅਤੇ ਵਿਭਾਗੀ ਕਾਰਜਾਂ ਦੇ ਸਮੁੱਚੇ ਸੁਧਾਰ `ਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੁਚਾਰੂ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰ ਕੇ ਲੋਕਾਂ ਦੀ ਸਹੂਲਤ ਲਈ ਹਰ ਕਦਮ ਚੁੱਕਣ ਲਈ ਵਚਨਬੱਧ ਹੈ।ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

0

👉ਪੰਜਾਬ ਸਰਕਾਰ ਦੀ ਇਹ ਵਿਲੱਖਣ ਪਹਿਲ ਲੋਕਾਂ ਨੂੰ ਪਵਿੱਤਰ ਥਾਵਾਂ ਦੇ ਦਰਸ਼ਨ ਕਰਵਾਏਗੀ
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਆਪਣੇ ਸੰਬੋਧਨ ਵਿੱਚ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।zਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਵੇਗਾ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਬੇਨਤੀ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਭਾਈਚਾਰਕ ਸਾਂਝ, ਏਕਤਾ ਅਤੇ ਫਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਬਜ਼ੁਰਗਾਂ ਦੇ ਮਨ ਵਿੱਚ ਲੰਮੇ ਸਮੇਂ ਤੋਂ ਪਾਵਨ ਅਸਥਾਨਾਂ ਦੇ ਦਰਸ਼ਨ ਕਰਨ ਦੀ ਤਾਂਘ ਸੀ, ਉਨ੍ਹਾਂ ਲੋਕਾਂ ਦੀ ਇੱਛਾ ਪੂਰੀ ਹੋਵੇਗੀ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਇਹ ਦੂਜਾ ਗੇੜ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਯਾਤਰਾ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ 16 ਹਜ਼ਾਰ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਨਾਗਰਿਕ ਪੰਜਾਬ ਵਿੱਚ ਸ੍ਰੀ ਅਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਦੇ ਮਾਤਾ ਨੈਣਾ ਦੇਵੀ ਮੰਦਰ ਵਰਗੀਆਂ ਪਵਿੱਤਰ ਥਾਵਾਂ ਦੇ ਦਰਸ਼ਨ ਵੀ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਅਧੀਨ ਸਾਰੇ ਵਰਗਾਂ, ਧਰਮਾਂ, ਵੱਖ-ਵੱਖ ਆਮਦਨ ਗਰੁੱਪਾਂ ਅਤੇ ਖਿੱਤਿਆਂ ਨਾਲ ਸਬੰਧਤ ਲੋਕ ਯਾਤਰਾ ਉੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਵਾਅਦੇ ਦੀ ਰਫ਼ਤਾਰ ਤੇਜ਼: 6 ਮੈਗਾ-ਪ੍ਰੋਜੈਕਟਾਂ ਨਾਲ ਪੰਜਾਬ ਬਣ ਰਿਹਾ ਉੱਤਰੀ ਭਾਰਤ ਦਾ ਟੂਰਿਜ਼ਮ ਹੱਬ, PPP ਰੋਡਮੈਪ ਤਿਆਰ

ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਤਿੰਨ ਦਿਨ ਤੇ ਦੋ ਰਾਤਾਂ ਦੀ ਠਹਿਰ ਮੁਹੱਈਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ 100 ਰਜਿਸਟਰਡ ਵਿਅਕਤੀਆਂ ਵਿੱਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ 40 ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਸ਼ਰਧਾਲੂਆਂ ਨੂੰ ਏ.ਸੀ. ਬੱਸਾਂ, ਏ.ਸੀ. ਹੋਟਲਾਂ ਦੀ ਠਹਿਰ ਦੇ ਨਾਲ-ਨਾਲ ਖਾਣਾ ਵੀ ਮੁਹੱਈਆ ਕੀਤਾ ਜਾਵੇਗਾ। ਹਰੇਕ ਬੱਸ ਵਿੱਚ ਯਾਤਰੂਆਂ ਦੀ ਮਦਦ ਲਈ ਇਕ ਸਹਾਇਕ ਵੀ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਲੋਕਾਈ ਨੂੰ ਪਿਆਰ, ਭਾਈਚਾਰਕ ਸਾਂਝ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਦੇਸ਼ ਭਰ ਦੇ ਇਨ੍ਹਾਂ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨਾਲ ਵੀ ਤਾਲਮੇਲ ਕੀਤਾ ਹੈ ਤਾਂ ਕਿ ਯਾਤਰੂਆਂ ਨੂੰ ਦੂਜੇ ਸੂਬਿਆਂ ਦਾ ਵੀ ਸਫ਼ਰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਦੀਆਂ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਹੈ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਭਾਗਾਂ ਵਾਲੀ ਸਮਝਦੀ ਹੈ ਕਿ ਪਰਮਾਤਮਾ ਨੇ ਉਸ ਨੂੰ ਲੋਕਾਈ ਦੀ ਅਜਿਹੀ ਸੇਵਾ ਕਰਨ ਦਾ ਸੁਭਾਗ ਬਖ਼ਸ਼ਿਆ ਹੈ। ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ, ਨਗਰ ਕੀਰਤਨਾਂ ਅਤੇ ਮੁੱਖ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਇਤਿਹਾਸਕ ਮੌਕੇ ਨੂੰ ਲੜੀਵਾਰ ਸਮਾਗਮਾਂ ਰਾਹੀਂ ਯਾਦਗਾਰੀ ਬਣਾਉਣ ਲਈ ਪਹਿਲਾਂ ਹੀ ਵਿਸਥਾਰਤ ਪ੍ਰੋਗਰਾਮਾਂ ਦੀ ਲੜੀ ਉਲੀਕੀ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਬਰਿੰਦਰ ਕੁਮਾਰ ਗੋਇਲ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

0

👉ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕੀਤਾ ਪ੍ਰੇਰਿਤ ਤੇ ਸੁਣੀਆਂ ਸਮੱਸਿਆਵਾਂ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਦੌਰੇ ਦੌਰਾਨ ਉਨ੍ਹਾਂ ਪਿੰਡ ਕੋਟਫੱਤਾ, ਕੋਟਸ਼ਮੀਰ, ਜੋਧਪੁਰ ਰੋਮਾਣਾ, ਜੱਸੀ ਪੋ ਵਾਲੀ ਅਤੇ ਨਰੂਆਣਾ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਮਿਲਕੇ ਉਨ੍ਹਾਂ ਨਾਲ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਧੀਰਜ ਅਤੇ ਠਰੰਮੇ ਨਾਲ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ।

ਇਹ ਵੀ ਪੜ੍ਹੋ  ਮੋਹਾਲੀ ਪੁਲਿਸ ਨੇ ਚੋਰੀ ਅਤੇ ਸਨੈਚਿੰਗ ਕਰਨ ਵਾਲ਼ੇ ਦੋ ਦੋਸ਼ੀ ਕੀਤੇ ਗ੍ਰਿਫਤਾਰ

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ  Punjab ਦੇ Transport ਦਫ਼ਤਰਾਂ ‘ਚ ਹੁਣ ਲੋਕਾਂ ਨੂੰ ਨਹੀਂ ਹੋਣਾ ਪਏਗਾ ਖੱਜਲਖੁਆਰ; ਸੇਵਾ ਕੇਂਦਰਾਂ ਵਿਚ ਮਿਲਣੀਆਂ ਸੇਵਾਵਾਂ

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਵਾਤਾਵਰਨ ਵੀ ਪ੍ਰਦੂਸਿਤ ਹੋਣ ਤੋਂ ਬਚੇਗਾ।ਦੌਰੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੁਆਰਾ ਪਿੰਡ ਕੋਟਫੱਤਾ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਰਹੇ ਇੱਕ ਆਧੁਨਿਕ ਬਿਗ ਬੇਲਰ ਦਾ ਵੀ ਨਿਰੀਖਣ ਕੀਤਾ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sadhu Ram Kusla ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦੇ OSD ਨਿਯੁਕਤ

0

Chandigarh News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣਾ ਨਵਾਂ ਓਐਸਡੀ ਨਿਯੁਕਤ ਕੀਤਾ ਹੈ। ਉਹਨਾਂ ਇਹ ਜਿੰਮੇਵਾਰੀ ਬਠਿੰਡਾ ਦੇ ਨਾਮਵਾਰ ਸਾਬਕਾ ਅਧਿਕਾਰੀ ਸ੍ਰੀ ਸਾਧੂ ਰਾਮ ਕੁਸਲਾ ਨੂੰ ਦਿੱਤੀ ਹੈ। ਸ੍ਰੀ ਕੁਸ਼ਲਾ ਬਠਿੰਡਾ ਜ਼ਿਲਾ ਪਰਿਸ਼ਦ ਵਿੱਚੋਂ ਬਤੌਰ ਅਧਿਕਾਰੀ ਸੇਵਾ ਮੁਕਤ ਹੋਏ ਹਨ ਅਤੇ ਮੌਜੂਦਾ ਸਮੇਂ ਉਹ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਜੁੜੇ ਹੋਏ ਹਨ। ਆਪਣੀ ਇਮਾਨਦਾਰ ਤੇ ਧੜੱਲੇਦਾਰ ਸ਼ੈਲੀ ਕਾਰਨ ਜਾਣੇ ਜਾਂਦੇ ਸ੍ਰੀ ਕੁਸ਼ਲਾ ਨੂੰ ਨਵੀਂ ਮਿਲੀ ਇਸ ਜਿੰਮੇਵਾਰੀ ‘ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1904150