Friday, May 15, 2026
Home Blog Page 368

‘ਐੱਸ.ਆਈ.ਆਰ’ ਚੋਣ ਕਮਿਸ਼ਨ ਦਾ ਭਾਜਪਾ ਲਈ ਚੋਣਾਂ ਤੋਂ ਪਹਿਲਾਂ ਦਾ ਹੋਮਵਰਕ ਹੈ: ਵੜਿੰਗ

0

Chandigarh News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਆਉਣ ਵਾਲੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸਲੀਅਤ ਵਿਚ ਐਸ.ਆਈ.ਆਰ ਕੁਝ ਵੀ ਨਹੀਂ, ਸਗੋਂ ਚੋਣ ਕਮਿਸ਼ਨ ਵੱਲੋਂ ਹੁਣ ਭਾਜਪਾ ਲਈ ਕੀਤਾ ਜਾਣ ਵਾਲਾ ਹੋਮਵਰਕ ਹੈ।ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਆਪਣੇ ਮੌਜੂਦਾ ਪੜਾਅ ਵਿੱਚ ਚੋਣਾਂ ਵਾਲੇ ਸੂਬਿਆਂ ਲਈ ਪਹਿਲਾਂ ਹੀ ਐਸ.ਆਈ.ਆਰ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਯਕੀਨੀ ਤੌਰ ‘ਤੇ ਅਗਲੀ ਕਤਾਰ ਵਿੱਚ ਹੋਵੇਗਾ।ਇਸ ਦੌਰਾਨ ਅਗਲੇ ਸਾਲ ਚੋਣਾਂ ਦਾ ਸਾਹਮਣਾ ਕਰ ਰਹੇ ਤਾਮਿਲਨਾਡੂ, ਕੇਰਲਾ ਅਤੇ ਪੱਛਮੀ ਬੰਗਾਲ ਵਰਗੇ ਸੂਬਿਆਂ ਵਿੱਚ ਐਸ.ਆਈ.ਆਰ ਕਰਨ ਸਬੰਧੀ ਚੋਣ ਕਮਿਸ਼ਨ ਦੇ ਪ੍ਰਸਤਾਵ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਜ਼ਿਕਰ ਕੀਤਾ ਕਿ ਪੰਜਾਬ ਅਗਲੀ ਕਤਾਰ ਵਿੱਚ ਹੋਵੇਗਾ, ਕਿਉਂਕਿ ਸੂਬੇ ਅੰਦਰ 2027 ਦੀ ਸ਼ੁਰੂਆਤ ਵਿੱਚ ਚੋਣਾਂ ਹੋਣਗੀਆਂ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਇਹ ਭਾਜਪਾ ਲਈ ਚੋਣ ਕਮਿਸ਼ਨ ਦੁਆਰਾ ਵੋਟਾਂ ਚੋਰੀ ਕਰਨ ਦਾ ਇੱਕ ਸੰਗਠਿਤ ਤਰੀਕਾ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਆਰ ਰਾਹੀਂ, ਚੋਣ ਕਮਿਸ਼ਨ ਨਾ ਸਿਰਫ਼ ਵੋਟਰਾਂ ਦਾ ਡੇਟਾ ਇਕੱਠਾ ਕਰਦਾ ਹੈ, ਜਿਹੜਾ ਇਹ ਭਾਜਪਾ ਨਾਲ ਸਾਂਝਾ ਕਰਦਾ ਹੈ, ਸਗੋਂ ਇਸ ਪ੍ਰਕਿਰਿਆ ਵਿੱਚ ਦਲਿਤਾਂ, ਪੱਛੜੇ ਵਰਗਾਂ ਅਤੇ ਘੱਟ ਗਿਣਤੀਆਂ ਵਰਗੇ ਉਨ੍ਹਾਂ ਸਾਰੇ ਵੋਟਰਾਂ ਨੂੰ ਵੀ ਵੋਟ ਪਾਉਣ ਤੋਂ ਵਾਂਝਾ ਕਰਦਾ ਹੈ, ਜਿਨ੍ਹਾਂ ‘ਤੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਸਨੂੰ ਵੋਟ ਨਹੀਂ ਦੇ ਰਹੇ ਹਨ।ਉਨ੍ਹਾਂ ਨੇ ਡੂੰਘਾ ਖਦਸ਼ਾ ਪ੍ਰਗਟ ਕੀਤਾ ਕਿ ਭਾਜਪਾ ਪੰਜਾਬ ਵਿੱਚ ਵੀ ਭਾਰਤੀ ਚੋਣ ਕਮਿਸ਼ਨ ਦੀ ਵਰਤੋਂ ਕਰਕੇ ਉਹੀ ਰਣਨੀਤੀ ਦੁਹਰਾਏਗੀ।

ਇਹ ਵੀ ਪੜ੍ਹੋ  Punjab Roadways ਤੇ ਟਰਾਲੇ ਵਿਚਕਾਰ ਭਿਆਨਕ ਟੱਕਰ; 16 ਔਰਤਾਂ ਸਮੇਤ 22 ਜ਼ਖਮੀ

ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜਿਹਾ ਨਾ ਹੋਣ ਤੇ ਭਾਜਪਾ ਦਾ ਪੰਜਾਬ ਵਿੱਚ ਇੱਕ ਵੀ ਵਿਧਾਨ ਸਭਾ ਹਲਕੇ ਦੇ ਬਰਾਬਰ ਵੀ ਕੋਈ ਮਹੱਤਵਪੂਰਨ ਅਧਾਰ ਨਹੀਂ ਹੈ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਭਾਜਪਾ ਲਈ ਕੰਮ ਨਹੀਂ ਕਰਨ ਦੇਵੇਗੀ। ਇਸਦੇ ਨਾਲ ਹੀ, ਉਨ੍ਹਾਂ ਲੋਕਾਂ ਨੂੰ ਵੀ ਵੋਟਰ ਸੂਚੀਆਂ ਤੋਂ ਆਪਣੇ ਨਾਮ ਹਟਾਉਣ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ, ਜੋ ਕਿ ਐਸਆਈਆਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕਾਂਗਰਸੀ ਵਰਕਰਾਂ ਨੂੰ ਐਸ.ਆਈ.ਆਰ ਰਾਹੀਂ ਵੋਟਰਾਂ ਨੂੰ ਵੋਟਾਂ ਤੋਂ ਵਾਂਝੇ ਕਰਕੇ ਸੰਭਾਵਿਤ ਵੋਟ ਚੋਰੀ ਤੋਂ ਬਚਾਉਣ ਲਈ ਡਿਊਟੀਆਂ ਸੌਂਪੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਬਲ, ਬਬਲੀ ਢਿੱਲੋਂ ਦੀ ਅਗਵਾਈ ਹੇਠ ਸਮਾਜ ਸੇਵੀ ਪਰਿਵਾਰ ਹੋਇਆ ਪਾਰਟੀ ਵਿੱਚ ਸ਼ਾਮਿਲ

0

Bathinda News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਖੇਤਰ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਮਹਿਣਾ ਮੁਹੱਲਾ ਵਾਰਡ ਨੰਬਰ 27 ਦੇ ਸਮਾਜ ਸੇਵੀ ਪਰਿਵਾਰ ਪ੍ਰਦੀਪ ਚੋਪੜਾ, ਵਿਜੇ ਚੋਪੜਾ ਅਤੇ ਅਸਵਨੀ ਘਈ ਸਮੁੱਚੇ ਪਰਿਵਾਰ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਜਿਨਾਂ ਨੂੰ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਵੱਲੋਂ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆ ਕਿਹਾ ਤੇ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦੇਣ ਦਾ ਵਿਸ਼ਵਾਸ ਦਵਾਇਆ।

ਇਹ ਵੀ ਪੜ੍ਹੋ  Punjab Roadways ਤੇ ਟਰਾਲੇ ਵਿਚਕਾਰ ਭਿਆਨਕ ਟੱਕਰ; 16 ਔਰਤਾਂ ਸਮੇਤ 22 ਜ਼ਖਮੀ

ਇਸ ਮੌਕੇ ਹਰਤਾਰ ਸਿੰਘ ਸਰਕਲ ਪ੍ਰਧਾਨ ਪਰਮਪਾਲ ਸਿੰਘ ਸਿੱਧੂ ਸਰਕਲ ਪ੍ਰਧਾਨ ਯਾਦਵਿੰਦਰ ਸਿੰਘ ਯਾਦੀ ਡਾਇਮੰਡ ਖੰਨਾ ਯੂਥ ਆਗੂ ਰਣਜੀਤ ਸਿੰਘ ਬਿੱਟੂ ਪਾਰਸ ਨਨਚਹਿਲ ਅਤੇ ਗੁਰਪ੍ਰੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ । ਇਸ ਮੌਕੇ ਪ੍ਰਦੀਪ ਚੋਪੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿੱਤ ਨੀਤੀਆਂ ਨੂੰ ਮੁੱਖ ਰੱਖ ਕੇ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਕਿਉਂਕਿ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਹਰ ਵਰਗ ਨੂੰ ਅੱਗੇ ਵਧਾਉਣ ਲਈ ਸਹਿਯੋਗ ਮਿਲਦਾ ਰਿਹਾ ਹੈ।

ਇਹ ਵੀ ਪੜ੍ਹੋ  ਬਠਿੰਡਾ ਦੇ ਇੱਕ ਡੇਰੇਦਾਰ ਵੱਲੋਂ ਗੁਰੂ ਗਰੰਥ ਸਾਹਿਬ ਦੇ ਬਰਾਬਰ ਕੁਰਸੀ ਢਾਹੁਣ ਦਾ ਮਾਮਲਾ ਭਖਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋ ਨੇ ਸਮੂਹ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਏਜੰਡਾ ਹਰ ਵਰਗ ਦੀ ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ ਹੈ ਜਿਸ ਲਈ ਉਹ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਕੰਮ ਕਰ ਲਈ ਯਤਨਸ਼ੀਲ ਉਹਨਾਂ ਕਿਹਾ ਕਿ ਸਮਾਜ ਸੇਵੀ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਆਉਣ ਵਾਲੀਆਂ ਵਿਧਾਨ ਸਭਾ ਤੇ ਨਗਰ ਨਿਗਮ ਚੋਣਾਂ ਲਈ ਪਾਰਟੀ ਦੀ ਚੜ੍ਹਦੀ ਕਲਾ ਦਾ ਸ਼ੁਭ ਸੰਕੇਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

0

Chandigarh News: ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਐਕਟ ਦਾ ਉਦੇਸ਼ ਪੰਜਾਬ ਭਰ ਵਿੱਚ ਇਮਾਰਤ ਅਤੇ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕਰਨ ਵਾਲਾ ਵਿਆਪਕ ਅਤੇ ਇਕਸਾਰ ਰੈਗੂਲੇਟਰੀ ਢਾਂਚਾ ਸਥਾਪਤ ਕਰਨਾ ਹੈ। ਇਹ ਨਿਯਮ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ‘ਤੇ ਬਰਾਬਰ ਲਾਗੂ ਹੁੰਦੇ ਹਨ ਜੋ ਪ੍ਰਵਾਨਗੀਆਂ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਉਣ ਅਤੇ ਪੇਚੀਦਗੀਆਂ ਦੂਰ ਕਰਨ ਨੂੰ ਯਕੀਨੀ ਬਣਾਉਂਦੇ ਹਨ। ਇਸ ਖੇਤਰ ਵਿੱਚ ਕੀਤੇ ਗਏ ਮੁੱਖ ਸੁਧਾਰ ਕਾਰੋਬਾਰ ਕਰਨ ਵਿੱਚ ਸੌਖ, ਜ਼ਮੀਨ ਦੀ ਸੁਚੱਜੀ ਵਰਤੋਂ ਅਤੇ ਸਟੀਕ (ਵਰਟੀਕਲ) ਸ਼ਹਿਰੀ ਵਿਕਾਸ ‘ਤੇ ਕੇਂਦਰਿਤ ਹਨ। ਇਹ ਐਕਟ ਘੱਟ ਉਚਾਈ ਵਾਲੀਆਂ ਇਮਾਰਤਾਂ ਲਈ ਪ੍ਰਵਾਨਗੀਯੋਗ ਉਚਾਈ ਨੂੰ 15 ਮੀਟਰ ਤੋਂ ਵਧਾ ਕੇ 21 ਮੀਟਰ ਕਰਨ ਅਤੇ ਯੋਜਨਾ ਦੀ ਪ੍ਰਵਾਨਗੀ ਅਤੇ ਸੰਪੂਰਨਤਾ ਲਈ ਤੀਜੀ-ਧਿਰ ਨੂੰ ਸਵੈ-ਤਸਦੀਕ ਕਰਨ ਦੇ ਸਮਰੱਥ ਬਣਾਉਣ ਦੀਆਂ ਸ਼ਰਤਾਂ ਨਿਰਧਾਰਤ ਕਰਦਾ ਹੈ। ਵੱਧ ਉੱਚਾਈ ਵਾਲੇ ਪ੍ਰੋਜੈਕਟਾਂ ਲਈ ਪੜਤਾਲ ਨੂੰ ਜ਼ਰੂਰੀ ਸੁਰੱਖਿਆ ਮਾਪਦੰਡਾਂ ਤੱਕ ਸੀਮਤ ਕਰਨਾ ਹੈ, ਜਿਸ ਨਾਲ ਦੇਰੀ ਘੱਟ ਹੁੰਦੀ ਹੈ। ਭੁਗਤਾਨ ਦੇ ਆਧਾਰ ‘ਤੇ ਵਾਧੂ ਗਰਾਊਂਡ ਕਵਰੇਜ ਅਤੇ ਐਫ.ਏ.ਆਰ. ਦੀ ਆਗਿਆ ਦੇਣਾ ਅਤੇ ਪਾਰਕਿੰਗ, ਸੈੱਟਬੈਕ ਅਤੇ ਖੁੱਲ੍ਹੀ ਜਗ੍ਹਾ ਦੇ ਨਿਯਮਾਂ ਵਿੱਚ ਢਿੱਲ ਦੇਣਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਵਿੱਚ ਸਿੰਗਲ ਯੂਨੀਫਾਈਡ ਫਰੇਮਵਰਕ (ਇਕੋ ਢਾਂਚੇ ਹੇਠ ਰਹਿ ਕੇ) ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਕਿਫਾਇਤੀ ਅਤੇ ਕਿਰਾਏ ਦੇ ਮਕਾਨ ਦੀਆਂ ਵਿਵਸਥਾਵਾਂ ਨੂੰ ਵੀ ਸ਼ਾਮਲ ਕਰਨਾ ਹੈ। ਸ਼ਹਿਰਾਂ ਦੀਆਂ ਆਧੁਨਿਕ ਜ਼ਰੂਰਤਾਂ ਅਨੁਸਾਰ ਮਿਕਸਡ ਲੈਂਡ ਯੂਜ਼ ਅਤੇ ਮਲਟੀ ਲੈਵਲ ਪਾਰਕਿੰਗ ਵਰਗੀਆਂ ਨਵੀਆਂ ਇਮਾਰਤੀ ਸ਼੍ਰੇਣੀਆਂ ਨੂੰ ਅਮਲ ਵਿੱਚ ਲਿਆਉਣਾ ਹੈ। ਵਿਸ਼ਾਲ ਬਾਲਕੋਨੀਆਂ, ਬੇਸਮੈਂਟ ਦੀ ਵਰਤੋਂ, ਕਾਰ ਲਿਫਟਾਂ ਦੀ ਆਗਿਆ ਦੇਣਾ ਅਤੇ ਇਸ ਤੋਂ ਇਲਾਵਾ ਜਿੱਥੇ ਸ਼ਹਿਰਾਂ ਦੇ ਪੱਧਰ ਦੀਆਂ ਸਹੂਲਤਾਂ ਮੌਜੂਦ ਹਨ, ਉੱਥੇ ਸਾਈਟ ‘ਤੇ ਐਸ.ਟੀ.ਪੀ. ਤੋਂ ਛੋਟਾਂ ਸ਼ਾਮਲ ਹਨ। ਇਹ ਸੁਧਾਰ ਪੰਜਾਬ ਭਰ ਵਿੱਚ ਟਿਕਾਊ, ਨਿਵੇਸ਼ ਪੱਖੀ ਅਤੇ ਮਿਆਰੀ ਇਮਾਰਤੀ ਨਿਯਮ ਵੱਲ ਪ੍ਰਗਤੀਸ਼ੀਲ ਕਦਮ ਦਰਸਾਉਂਦੇ ਹਨ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਗਿਰਵੀਕਰਨ ਅਤੇ ਰਹਿਣਨਾਮੇ ਦੇ ਦਸਤਵੇਜ਼ਾਂ ਉਪਰ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਨੂੰ ਤਰਕਸੰਗਤ ਬਣਾਉਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ, 1899 (ਪੰਜਾਬ) ਅਤੇ ਰਜਿਸਟ੍ਰੇਸ਼ਨ ਫੀਸ ਨਿਯਮਾਂ ਵਿੱਚ ਸੋਧ ਕਰਕੇ ਗਿਰਵੀਕਰਨ ਅਤੇ ਰਹਿਣਨਾਮੇ (ਹਾਈਪੋਥੀਸੇਸ਼ਨ ਐਂਡ ਇਕੁਟੇਬਲ ਮੌਰਟਗੇਜ) ਦੇ ਦਸਤਾਵੇਜ਼ਾਂ ‘ਤੇ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਨੂੰ ਤਰਕਸੰਗਤ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਦਮ ਉਦਯੋਗ ‘ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪ੍ਰਗਤੀਸ਼ੀਲ ਅਤੇ ਕਾਰੋਬਾਰ-ਪੱਖੀ ਪਹਿਲਕਦਮੀ ਹੈ। ਇਹ ਫੈਸਲਾ ਕਾਰੋਬਾਰ ਕਰਨ ਦੀ ਸੌਖ ਨੂੰ ਵੀ ਉਤਸ਼ਾਹਿਤ ਕਰਦਾ ਹੈ ਅਤੇ ਪੰਜਾਬ ਵਿੱਚ ਮੁਕਾਬਲੇਬਾਜ਼ੀ ਅਤੇ ਸਮੁੱਚੇ ਆਰਥਿਕ ਵਾਤਾਵਰਣ ਨੂੰ ਵਧਾਉਣ ਦੇ ਨਾਲ-ਨਾਲ ਕਿਫਾਇਤੀ ਕਰਜ਼ੇ ਤੱਕ ਪਹੁੰਚ ਵਿੱਚ ਸੁਧਾਰ ਕਰਦਾ ਹੈ।

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਸਬੰਧੀ ਵਿਕਾਰਾਂ ਦਾ ਇਲਾਜ ਅਤੇ ਸਲਾਹ ਅਤੇ ਪੁਨਰਵਾਸ ਨਿਯਮ-2025 ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਸਬੰਧੀ ਵਿਕਾਰਾਂ ਦਾ ਇਲਾਜ ਅਤੇ ਸਲਾਹ ਅਤੇ ਪੁਨਰਵਾਸ ਕੇਂਦਰ ਨਿਯਮ-2025 (ਪੰਜਾਬ ਸਬਸਟਾਂਸ ਯੂਜ਼ ਡਿਸਆਰਡਰ ਟਰੀਟਮੈਂਟ ਐਂਡ ਕੌਂਸਲਿੰਗ ਐਂਡ ਰੀ-ਹੈਬਲੀਟੇਸ਼ਨ ਰੂਲਜ਼-2025) ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਿਯਮ ਮੌਜੂਦਾ ਸਾਲ 2011 ਦੇ ਨਿਯਮਾਂ ਅਤੇ ਪਹਿਲੇ ਸੋਧ ਨਿਯਮਾਂ-2020 ਦੀ ਥਾਂ ਲਾਗੂ ਹੋਣਗੇ ਤਾਂ ਜੋ ਪੰਜਾਬ ਭਰ ਵਿੱਚ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਦੇ ਨਿਯਮਾਂ ਨੂੰ ਹੋਰ ਸਖ਼ਤ ਕੀਤਾ ਜਾ ਸਕੇ। ਇਹ ਨਿਯਮ ਸਾਲ 2011 ਦੇ ਨਿਯਮਾਂ ਵਿੱਚ ਕਮੀਆਂ ਅਤੇ ਸਾਲ 2020 ਵਿੱਚ ਬਾਅਦ ਵਿੱਚ ਕੀਤੇ ਗਈਆਂ ਸੋਧਾਂ ਨੂੰ ਦੂਰ ਕਰਦੇ ਹਨ ਤਾਂ ਜੋ 36 ਸਰਕਾਰੀ ਅਤੇ 177 ਲਾਇਸੰਸਸ਼ੁਦਾ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ ਓਟ ਕਲੀਨਿਕਾਂ ਨੂੰ ਰੈਗੂਲੇਟ ਕਰਨਗੇ। ਇਹ ਕਦਮ ਲਾਇਸੈਂਸਿੰਗ, ਨਵੀਨੀਕਰਨ ਅਤੇ ਨਿਰੀਖਣ ਪ੍ਰਕਿਰਿਆਵਾਂ, ਬਾਇਓਮੈਟ੍ਰਿਕ ਹਾਜ਼ਰੀ ਅਤੇ ਲਾਜ਼ਮੀ ਔਨਲਾਈਨ ਡੇਟਾ ਰਿਪੋਰਟਿੰਗ, ਨਿਯਮਾਂ ਦੀ ਪਾਲਣਾ ਨਾ ਕਰਨ ਜਾਂ ਛੋਟੀਆਂ ਕਮੀਆਂ ਲਈ ਸਜ਼ਾ ਦੀ ਵਿਵਸਥਾ, ਸੋਧੇ ਹੋਏ ਬੁਨਿਆਦੀ ਢਾਂਚੇ, ਸਟਾਫ ਅਤੇ ਰਿਕਾਰਡ ਰੱਖਣ ਦੇ ਮਿਆਰਾਂ ਅਤੇ ਬੁਪ੍ਰੇਨੌਰਫੀਨ-ਨੈਲੌਕਸੋਨ ਦੀ ਸੁਰੱਖਿਅਤ ਅਤੇ ਪਾਰਦਰਸ਼ੀ ਵੰਡ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ।

ਖੇਡ ਵਿਭਾਗ ਵਿੱਚ 100 ਤੋਂ ਵੱਧ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਜ਼ਿਲ੍ਹਿਆਂ ਵਿੱਚ ਖੇਡ ਮੈਡੀਕਲ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਪੋਰਟਸ ਮੈਡੀਕਲ ਕਾਡਰ ਵਿੱਚ ਗਰੁੱਪ-ਏ ਦੀਆਂ 14, ਗਰੁੱਪ-ਬੀ ਦੀਆਂ 16 ਅਤੇ ਗਰੁੱਪ-ਸੀ ਦੀਆਂ 80 ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਖਿਡਾਰੀਆਂ ਦੇ ਸੱਟ ਵੱਜ ਜਾਣ ਦੀ ਸੂਰਤ ਵਿੱਚ ਛੇਤੀ ਰਿਕਵਰੀ ਨੂੰ ਯਕੀਨੀ ਬਣਾਉਣ ਅਤੇ ਖੇਡ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਖੇਡਾਂ ਦੇ ਵਿਗਿਆਨਕ ਵਿਧੀ ਨਾਲ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਕੌਮੀ ਮਾਪਦੰਡਾਂ ਦੇ ਅਨੁਸਾਰ ਸਹਾਇਤਾ ਕਰੇਗਾ। ਇਨ੍ਹਾਂ ਪੇਸ਼ੇਵਰਾਂ ਨੂੰ ਪਟਿਆਲਾ, ਸੰਗਰੂਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਐਸ.ਏ.ਐਸ. ਨਗਰ, ਰੋਪੜ ਅਤੇ ਹੁਸ਼ਿਆਰਪੁਰ ਵਰਗੇ ਪ੍ਰਮੁੱਖ ਖੇਡ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ, ਜਿੱਥੇ ਖਿਡਾਰੀਆਂ ਦੀ ਗਿਣਤੀ ਵਧੇਰੇ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ਵਿੱਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਡੇਰਾ ਬੱਸੀ ਵਿਖੇ 100 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਸਥਾਪਤ ਕਰਨ ਲਈ ਜ਼ਮੀਨ ਅਲਾਟ ਕਰਨ ਨੂੰ ਪ੍ਰਵਾਨਗੀ
ਡੇਰਾ ਬੱਸੀ ਅਤੇ ਨੇੜਲੇ ਖੇਤਰਾਂ ਦੀਆਂ ਫੈਕਟਰੀਆਂ ਅਤੇ ਉਦਯੋਗਿਕ ਇਕਾਈਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਮੰਤਰੀ ਮੰਡਲ ਨੇ ਡੇਰਾ ਬੱਸੀ ਵਿੱਚ 100 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਸਥਾਪਤ ਕਰਨ ਲਈ ਲਗਭਗ ਚਾਰ ਏਕੜ ਜ਼ਮੀਨ ਲੀਜ਼ ‘ਤੇ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸਮੇਂ ਡੇਰਾ ਬੱਸੀ ਅਤੇ ਨਾਲ ਲੱਗਦੇ ਉਦਯੋਗਿਕ ਜ਼ੋਨਾਂ ਦੇ ਕਰਮਚਾਰੀ ਲੁਧਿਆਣਾ, ਮੋਹਾਲੀ ਅਤੇ ਚੰਡੀਗੜ੍ਹ ਵਿੱਚ ਸਥਿਤ ਈ.ਐਸ.ਆਈ. ਸਹੂਲਤਾਂ ‘ਤੇ ਨਿਰਭਰ ਕਰਦੇ ਹਨ। ਇਸ ਕਦਮ ਨਾਲ ਮੌਜੂਦਾ ਈ.ਐਸ.ਆਈ. ਹਸਪਤਾਲਾਂ ਉਤੇ ਮਰੀਜ਼ਾਂ ਦਾ ਬੋਝ ਘਟੇਗਾ ਅਤੇ ਪੰਜਾਬ ਦੇ ਉਦਯੋਗਿਕ ਇਲਾਕੇ ਵਿੱਚ ਸਨਅਤੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਉਤਸ਼ਾਹਤ ਕੀਤਾ ਜਾ ਸਕੇਗਾ।

ਸਬ-ਤਹਿਸੀਲ ਲੁਧਿਆਣਾ (ਉੱਤਰੀ) ਬਣਾਉਣ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰੀ ਖੇਤਰਾਂ ਵਿੱਚ ਪ੍ਰਸ਼ਾਸਕੀ ਕੁਸ਼ਲਤਾ ਅਤੇ ਜਨਤਕ ਸਹੂਲਤ ਵਿੱਚ ਸੁਧਾਰ ਲਈ ਸਬ-ਤਹਿਸੀਲ ਲੁਧਿਆਣਾ (ਉੱਤਰੀ) ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਸ਼ਹਿਰ ਨਾਲ ਜੁੜੇ ਤੇਜ਼ੀ ਨਾਲ ਵਿਕਾਸ ਕਰ ਰਹੇ ਪਿੰਡਾਂ ਨੂੰ ਰਜਿਸਟਰੀ ਅਤੇ ਇੰਤਕਾਜ ਦੀ ਤੇਜ਼ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਵੱਡੀ ਸਹੂਲਤ ਦੇਵੇਗਾ। ਇਸ ਕਦਮ ਨਾਲ ਲੁਧਿਆਣਾ ਦੀਆਂ ਉੱਤਰੀ ਅਤੇ ਪੱਛਮੀ ਤਹਿਸੀਲਾਂ ਦਰਮਿਆਨ ਬੋਝ ਨੂੰ ਘਟਾਉਣ ਅਤੇ ਮੌਜੂਦਾ ਬੁਨਿਆਦੀ ਢਾਂਚੇ ਦੀ ਢੁਕਵੀਂ ਵਰਤੋਂ ਕਰਕੇ ਨਾਗਰਿਕਾਂ ਲਈ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਹੈ।
ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕੀਤਾ ਜਾਵੇਗਾ

ਮੰਤਰੀ ਮੰਡਲ ਨੇ ਮੌਜੂਦਾ ਨਗਰ ਕੌਂਸਲ, ਬਰਨਾਲਾ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ ਯੋਜਨਾਬੱਧ ਸ਼ਹਿਰੀ ਵਿਕਾਸ, ਨਾਗਰਿਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਤੇਜ਼ੀ ਨਾਲ ਤਰੱਕੀ ਰਹੇ ਇਸ ਸ਼ਹਿਰ ਲਈ ਕੁਸ਼ਲ ਸ਼ਾਸਨ ਨੂੰ ਹੋਰ ਸਮਰੱਥ ਬਣਾਇਆ ਜਾ ਸਕੇਗਾ। ਇਸ ਫੈਸਲੇ ਨਾਲ ਸ਼ਹਿਰੀ ਸ਼ਾਸਨ ਵਿੱਚ ਸੁਧਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰੀਆਂ ਲਈ ਚੰਗਾ ਜੀਵਨ ਹੋਰ ਬਿਹਤਰ ਬਣਾਉਣ ਅਤੇ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ਵਿੱਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

0

👉ਜੇਲ੍ਹਾਂ ਵਿੱਚ ਸਿਹਤ ਕ੍ਰਾਂਤੀ! 881 ਤੋਂ 1,117 AACs ਦਾ ਵਿਸਤਾਰ: 10 ਕੇਂਦਰੀ ਜੇਲ੍ਹਾਂ ਵਿੱਚ ਮੁਫ਼ਤ ਦਵਾਈ-ਟੈਸਟ, ਹੈਪੇਟਾਈਟਸ C/HIV ਦਾ ਖ਼ਤਰਾ ਹੋਵੇਗਾ ਘੱਟ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਮ ਆਦਮੀ ਕਲੀਨਿਕ’ (AACs) ਯੋਜਨਾ ਨੇ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਇੱਕ ਨਵੀਂ ਕ੍ਰਾਂਤੀ ਲਿਆ ਦਿੱਤੀ ਹੈ, ਅਤੇ ਹੁਣ ਇਹ ਇਤਿਹਾਸਕ ਪਹਿਲ ਜੇਲ੍ਹਾਂ ਦੀਆਂ ਉੱਚੀਆਂ ਕੰਧਾਂ ਤੋਂ ਪਾਰ ਵੀ ਪਹੁੰਚਣ ਵਾਲੀ ਹੈ। ਸਿਹਤ ਸੇਵਾਵਾਂ ਦੇ ਖੇਤਰ ਵਿੱਚ 4.20 ਕਰੋੜ ਤੋਂ ਵੱਧ ਮਰੀਜ਼ਾਂ ਦੇ ਸਫਲ ਇਲਾਜ ਅਤੇ ਰੋਜ਼ਾਨਾ 73,000 ਲੋਕਾਂ ਨੂੰ ਮੁਫ਼ਤ ਸੇਵਾ ਪ੍ਰਦਾਨ ਕਰਕੇ, ਮਾਨ ਸਰਕਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਨੀਅਤ ਅਤੇ ਨੀਤੀ, ਆਮ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ।

ਇਹ ਵੀ ਪੜ੍ਹੋ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ 2025-26 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ

ਮਾਨ ਸਰਕਾਰ ਦਾ ਇਹ ਫ਼ੈਸਲਾਕੁਨ ਕਦਮ ਹੁਣ ਸੂਬੇ ਦੀਆਂ ਸਾਰੀਆਂ 10 ਕੇਂਦਰੀ ਜੇਲ੍ਹਾਂ ਵਿੱਚ ‘ਆਮ ਆਦਮੀ ਕਲੀਨਿਕ’ ਸਥਾਪਤ ਕਰਨ ਦੀ ਦਿਸ਼ਾ ਵਿੱਚ ਵੱਧ ਰਿਹਾ ਹੈ। ਇਹ ਪਹਿਲ ਸਿਰਫ਼ ਸਿਹਤ ਸੁਧਾਰ ਦਾ ਕਦਮ ਨਹੀਂ ਹੈ, ਸਗੋਂ ‘ਸੇਵਕ’ ਸਰਕਾਰ ਦੇ ਉਸ ਫਲਸਫੇ ਦਾ ਪ੍ਰਤੀਕ ਹੈ, ਜਿੱਥੇ ਹਰ ਨਾਗਰਿਕ, ਭਾਵੇਂ ਉਹ ਸਮਾਜ ਦਾ ਹੋਵੇ ਜਾਂ ਜੇਲ੍ਹ ਦੇ ਅੰਦਰ, ਮੁਫ਼ਤ ਅਤੇ ਮਿਆਰੀ ਸਿਹਤ ਸੇਵਾ ਦਾ ਹੱਕਦਾਰ ਹੈ। ਜੇਲ੍ਹਾਂ ਵਿੱਚ AACs ਸਥਾਪਤ ਕਰਨ ਦਾ ਇਹ ਪ੍ਰਸਤਾਵ ਜੇਲ੍ਹਾਂ ਵਿੱਚ ਵੱਧ ਭੀੜ (ਓਵਰਕਰਾਊਡਿੰਗ) ਅਤੇ ਕੈਦੀਆਂ ਵਿੱਚ ਹੈਪੇਟਾਈਟਸ ਸੀ, ਐੱਚਆਈਵੀ ਅਤੇ ਟੀਬੀ ਵਰਗੀਆਂ ਗੰਭੀਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਹੈ। ਹਾਲਾਂਕਿ ਪੰਜਾਬ ਸਿਹਤ ਵਿਭਾਗ ਕੋਲ ਪਹਿਲਾਂ ਹੀ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ 24×7 ਮੈਡੀਕਲ ਅਫ਼ਸਰ ਤਾਇਨਾਤ ਹਨ, ਪਰ ਇਹ ਨਵੀਨਤਮ ਪਹਿਲ ਮੌਜੂਦਾ ਸਿਹਤ ਢਾਂਚੇ ਨੂੰ ਮਜ਼ਬੂਤੀ ਦੇਵੇਗੀ ਅਤੇ ਵਿਸ਼ੇਸ਼ ਸਹੂਲਤਾਂ ਦਾ ਵਿਸਤਾਰ ਕਰੇਗੀ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ਲਈ ਜਗ੍ਹਾ ਦੀ ਪਛਾਣ ਸ਼ੁਰੂ ਹੋ ਚੁੱਕੀ ਹੈ, ਜਿੱਥੇ ਕੈਦੀਆਂ ਨੂੰ 107 ਪ੍ਰਕਾਰ ਦੀਆਂ ਮੁਫ਼ਤ ਦਵਾਈਆਂ ਅਤੇ 47 ਪ੍ਰਕਾਰ ਦੇ ਮੁਫ਼ਤ ਡਾਇਗਨੌਸਟਿਕ ਟੈਸਟ ਦੀ ਸਹੂਲਤ ਮਿਲੇਗੀ, ਜੋ ਉਨ੍ਹਾਂ ਦੇ ਇਲਾਜ ਵਿੱਚ ਅਭੂਤਪੂਰਵ ਸੁਧਾਰ ਲਿਆਵੇਗਾ।ਪੰਜਾਬ ਵਿੱਚ 881 ‘ਆਮ ਆਦਮੀ ਕਲੀਨਿਕ’ ਸਫ਼ਲਤਾਪੂਰਵਕ ਕੰਮ ਕਰ ਰਹੇ ਹਨ ਅਤੇ ਜਲਦ ਹੀ 236 ਨਵੇਂ ਕਲੀਨਿਕ ਖੁੱਲ੍ਹਣ ਜਾ ਰਹੇ ਹਨ, ਜਿਸ ਲਈ ਸਰਕਾਰ ਨੇ ਹਾਲ ਹੀ ਵਿੱਚ ਟੈਂਡਰ ਜਾਰੀ ਕੀਤੇ ਹਨ। ਇਸ ਵਿਸਤਾਰ ਨਾਲ ਸੂਬੇ ਵਿੱਚ ਕਾਰਜਸ਼ੀਲ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 1,117 ਹੋ ਜਾਵੇਗੀ। ਇਨ੍ਹਾਂ ਕਲੀਨਿਕਾਂ ‘ਤੇ ਲੋਕਾਂ ਦਾ ਵਧਦਾ ਭਰੋਸਾ ਇਹ ਸਾਬਤ ਕਰਦਾ ਹੈ ਕਿ ਸਰਕਾਰੀ ਸਿਹਤ ਪ੍ਰਣਾਲੀ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ।

ਇਹ ਵੀ ਪੜ੍ਹੋ Punjab Roadways ਤੇ ਟਰਾਲੇ ਵਿਚਕਾਰ ਭਿਆਨਕ ਟੱਕਰ; 16 ਔਰਤਾਂ ਸਮੇਤ 22 ਜ਼ਖਮੀ

ਜਿੱਥੇ ਪਹਿਲਾਂ ਪੇਂਡੂ ਅਤੇ ਗਰੀਬ ਤਬਕੇ ਦੇ ਲੋਕਾਂ ਨੂੰ ਛੋਟੇ ਇਲਾਜ ਲਈ ਵੱਡੇ ਹਸਪਤਾਲਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਉੱਥੇ ਹੁਣ ਉਹ ਆਪਣੇ ਮੁਹੱਲੇ ਜਾਂ ਪਿੰਡ ਵਿੱਚ AACs ਵਿੱਚ ਜਾ ਕੇ ਮੁਫ਼ਤ ਅਤੇ ਉੱਚ ਗੁਣਵੱਤਾ ਦਾ ਇਲਾਜ ਪ੍ਰਾਪਤ ਕਰ ਰਹੇ ਹਨ। ਇਸ ਪਹਿਲ ਨੇ ਲੱਖਾਂ ਗਰੀਬ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਮੁਕਤ ਕੀਤਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ‘ਚੰਗੀ ਸਿਹਤ’ ਕੇਵਲ ਇੱਕ ਨਾਅਰਾ ਨਹੀਂ, ਸਗੋਂ ਸਰਕਾਰ ਦੀ ਸਰਵਉੱਚ ਤਰਜੀਹ ਹੈ। ਜੇਲ੍ਹਾਂ ਵਿੱਚ ਇਸ ਯੋਜਨਾ ਦਾ ਵਿਸਤਾਰ ਕਰਕੇ, ਸਰਕਾਰ ਨੇ ਸਮਾਜ ਦੇ ਸਭ ਤੋਂ ਵਾਂਝੇ ਅਤੇ ਅਦਿੱਖ ਵਰਗ ਤੱਕ ਵੀ ਭਲਾਈ ਸੇਵਾਵਾਂ ਨੂੰ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ। ਇਹ ਇਤਿਹਾਸਕ ਕਦਮ ਨਾ ਸਿਰਫ਼ ਜੇਲ੍ਹਾਂ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਵੇਗਾ, ਸਗੋਂ ਇੱਕ ਮਾਨਵੀ ਅਤੇ ਨਿਆਂਪੂਰਨ ਪ੍ਰਣਾਲੀ ਸਥਾਪਤ ਕਰਨ ਦੀ ਦਿਸ਼ਾ ਵਿੱਚ ਵੀ ਮੀਲ ਪੱਥਰ ਸਾਬਤ ਹੋਵੇਗਾ। ਮਾਨ ਸਰਕਾਰ ਦੀ ਇਹ ਪਹਿਲ ਪੰਜਾਬ ਨੂੰ ਦੇਸ਼ ਵਿੱਚ ਇੱਕ ਮੋਹਰੀ ਸਿਹਤ ਮਾਡਲ ਵਜੋਂ ਸਥਾਪਤ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

0

Firozpur news:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ ‘ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ।

ਇਹ ਵੀ ਪੜ੍ਹੋ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ 2025-26 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਸ਼ੱਕੀ ਗੁਰਪ੍ਰੀਤ ਉਰਫ਼ ਗੋਰਾ ਨੂੰ ਲਿੰਕ ਰੋਡ ਬਸਤੀ ਖੁਸ਼ਹਾਲ ਸਿੰਘ ਵਾਲਾ, ਪਿੰਡ ਹਸਨ ਧੂਤ, ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ।ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਸਥਾਨਕ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਤਸਕਰ ਦੀ ਪਛਾਣ ਅਤੇ ਪਾਕਿ ਅਧਾਰਤ ਤਸਕਰ ਦੀ ਭੂਮਿਕਾ ਸਮੇਤ ਇਸਦੇ ਵਿਆਪਕ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 17, ਮਿਤੀ 28-10-2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ 2025-26 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ

0

👉ਜੀ.ਕੇ.ਯੂ. ਦੇ ਰਿਸ਼ਵ ਯਾਦਵ, ਕੁਸ਼ਲ ਦਲਾਲ, ਰਿਤਿਕ ਚਹਿਲ ਤੇ ਹਰਸ਼ ਕੁਮਾਰ ਦੀ ਟੀਮ ਨੇ ਜਿੱਤੇ ਸੋਨ ਤਗਮੇ
Talwandi Sabo News: Guru kashi University; ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ 2025-26 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਿਸ਼ਭ ਯਾਦਵ, ਕੁਸ਼ਲ ਦਲਾਲ, ਰਿਤਿਕ ਚਹਿਲ ਤੇ ਹਰਸ਼ ਕੁਮਾਰ ਨੇ ਕੰਪਾਉਂਡ ਟੀਮ ਇਵੈਂਟ ਵਿੱਚ ਸੋਨ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਦਕਿ ਲੜਕੀਆਂ ਦੇ ਕੰਪਾਉਂਡ ਇਵੈਂਟ ਵਿੱਚ ਜੀ.ਕੇ.ਯੂ. ਦੀਆਂ ਖਿਡਾਰਨਾਂ ਪ੍ਰਗਤੀ, ਦੀਪ ਸ਼ਿਖਾ, ਤਾਨੀਆ ਰਾਣੀ ਅਤੇ ਸੋਮਾਂਸ਼ੀ ਨੇ ਚਾਂਦੀ ਦੇ ਤਗਮੇ ਵਰਸਿਟੀ ਦੀ ਝੋਲੀ ਪਾਏ।ਮੈਡਲ ਸੈਰੇਮਨੀ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕੀਤੇ।

ਇਹ ਵੀ ਪੜ੍ਹੋ Punjab Cabinet ਦੀ ਮੀਟਿੰਗ ‘ਚ ਅਹਿਮ ਫੈਸਲਾ; Barnala ਨੂੰ ਮਿਲਿਆ ਨਗਰ ਨਿਗਮ ਦਾ ਦਰਜ਼ਾ

ਸੈਰੇਮਨੀ ਵਿੱਚ ਡਾ. ਜਗਤਾਰ ਸਿੰਘ ਧੀਮਾਨ ਪਰੋ-ਵਾਈਸ ਚਾਂਸਲਰ, ਡਾ. ਪੀਯੂਸ਼ ਵਰਮਾ ਪਰੋ-ਵਾਈਸ ਚਾਂਸਲਰ, ਡਾ. ਹਰਜਸਪਾਲ ਸਿੰਘ ਡਾਇਰੈਕਟਰ ਕੈਂਪਸ, ਦੇਸਰਾਜ ਕੰਬੋਜ ਨਿਰਦੇਸ਼ਕ ਸੁਰੱਖਿਆ, ਸਰਦੂਲ ਸਿੰਘ ਸਿੱਧੂ ਨਿਰਦੇਸ਼ਕ ਵਿਦਿਆਰਥੀ ਭਲਾਈ, ਏ.ਆਈ.ਯੂ. ਤੇ ਵਰਸਿਟੀ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਮੁੱਖ ਮਹਿਮਾਨ ਡਾ. ਸਿੰਘ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਜਿੱਤ ਅਤੇ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ਨੌਜਵਾਨ ਪੀੜੀ ਭਾਰਤ ਦਾ ਭਵਿੱਖ ਹੈ। ਇਸ ਲਈ ਉਨ੍ਹਾਂ ਨੂੰ ਆਪਣੀ ਊਰਜਾ ਨਿੱਗਰ ਸਮਾਜ ਦੇ ਨਿਰਮਾਣ ਵਿੱਚ ਲਗਾਉਣੀ ਚਾਹੀਦੀ ਹੈ। ਡਾ. ਧੀਮਾਨ ਨੇ ਖਿਡਾਰੀਆਂ ਨੂੰ ਹਰ ਰੋਜ਼ ਘੱਟੋ- ਘੱਟ 45 ਮਿੰਟ ਖੇਡ ਮੈਦਾਨ ਵਿੱਚ ਕਸਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਖਿਡਾਰੀ ਸਰੀਰਕ ਪੱਖੋਂ ਤੰਦਰੁਸਤ ਅਤੇ ਮਾਨਸਿਕ ਪੱਖੋਂ ਚੁਸਤ ਬਣਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਦਿਲਚਸਪੀ ਰੱਖਣ ਵਾਲਾ ਖਿਡਾਰੀ ਸਫਲਤਾ ਹਾਸਿਲ ਕਰਦਾ ਹੈ।

ਇਹ ਵੀ ਪੜ੍ਹੋ Punjab Roadways ਤੇ ਟਰਾਲੇ ਵਿਚਕਾਰ ਭਿਆਨਕ ਟੱਕਰ; 16 ਔਰਤਾਂ ਸਮੇਤ 22 ਜ਼ਖਮੀ

ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਅਨੁਸਾਰ ਚੌਥੇ ਦਿਨ ਦੇ ਨਤੀਜੇ ਇਸ ਤਰ੍ਹਾਂ ਰਹੇ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੰਪਾਉਂਡ ਮਿਕਸਡ ਟੀਮ ਈਵੈਂਟ ਵਿੱਚ ਸੋਨ, ਗੁਰੂ ਕਾਸ਼ੀ ਯੂਨੀਵਰਸਿਟੀ ਨੇ ਚਾਂਦੀ, ਡਾ. ਬਾਬਾ ਸਾਹਿਬ ਅੰਬੇਦਕਰ ਮਰਾਠਵਾੜਾ ਯੂਨੀਵਰਸਿਟੀ ਨੇ ਕਾਂਸੀ, ਕੰਪਾਉਂਡ ਵੁਮੈਨ ਟੀਮ ਇਵੈਂਟ ਵਿੱਚ ਕਰਮਵੀਰ ਬਾਊਰਾਓ ਪਾਟਿਲ ਯੂਨੀਵਰਸਿਟੀ ਸਤਾਰਾ ਦੇ ਤੀਰਅੰਦਾਜ਼ਾਂ ਨੇ ਸੋਨ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਚਾਂਦੀ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਤੀਰਅੰਦਾਜ਼ਾਂ ਨੇ ਕਾਂਸੀ, ਕੰਪਾਉਂਡ ਮੈਨ 50 ਮੀਟਰ (।) ਵਿੱਚ ਰਿਸ਼ਭ ਯਾਦਵ ਨੇ ਸੋਨ, ਓਜਸ ਪ੍ਰਵੀਨ ਦੇਤਲੇ ਨੇ ਚਾਂਦੀ, ਕਮਲਦੀਪ ਸਿੰਘ ਨੇ ਕਾਂਸੀ, ਕੰਪਾਉਂਡ ਮੈਨ 50 ਮੀਟਰ (।।) ਵਿੱਚ ਉਦੈ ਕੰਬੋਜ ਨੇ ਸੋਨ, ਪ੍ਰਥਮੇਸ਼ ਜਾਵਕੇਰ ਨੇ ਚਾਂਦੀ, ਓਜਸ ਪ੍ਰਵੀਨ ਦੇਤਲੇ ਨੇ ਕਾਂਸੀ, ਕੰਪਾਉਂਡ ਵੁਮੈਨ 50 ਮੀਟਰ (।) ਵਿੱਚ ਤੇਜਲ ਸਾਲਵੇ ਨੇ ਸੋਨ, ਪਠਾਨ ਮਹਿਕ ਨੇ ਚਾਂਦੀ, ਪ੍ਰਗਤੀ ਨੇ ਕਾਂਸੀ, ਕੰਪਾਉਂਡ ਵੁਮੈਨ 50 ਮੀਟਰ (।।) ਵਿੱਚ ਅਵਨੀਤ ਕੌਰ ਨੇ ਸੋਨ, ਖੁਸ਼ੀ ਸ਼ਰਮਾ ਨੇ ਚਾਂਦੀ, ਪਾਠਨ ਮਹਿਕ ਨੇ ਕਾਂਸੀ, ਕੰਪਾਉਂਡ ਵੁਮੈਨ ਓਵਰਆਲ ਰੈਂਕਿੰਗ ਵਿੱਚ ਅਵਨੀਤ ਕੌਰ ਨੇ ਸੋਨ, ਪਠਾਨ ਮਹਿਕ ਨੇ ਚਾਂਦੀ, ਪ੍ਰਗਤੀ ਨੇ ਕਾਂਸੀ, ਕੰਪਾਉਂਡ ਮੈਨ ਓਵਰਆਲ ਰੈਂਕਿੰਗ ਵਿੱਚ ਓਜਸ ਪ੍ਰਵੀਨ ਦੇਤਲੇ ਨੇ ਸੋਨ ਤਮਗਾ, ਰਿਸ਼ਭ ਯਾਦਵ ਨੇ ਚਾਂਦੀ, ਉਦੈ ਕੰਬੋਜ ਨੇ ਕਾਂਸੀ, ਕੰਪਾਉਂਡ ਵੁਮੈਨ ਇੰਡੀਵਿਜੁਅਲ ਇਲਿਮੀਨੇਸ਼ਨ ਵਿੱਚ ਤੇਜਲ ਸਾਲਵੇ ਨੇ ਸੋਨ, ਮਾਧੁਰਾ ਧਾਮੰਗੋਂਕਰ ਨੇ ਚਾਂਦੀ, ਅਵਨੀਤ ਕੌਰ ਨੇ ਕਾਂਸੀ, ਕੰਪਾਉਂਡ ਮੈਨ ਇੰਡੀਵਿਜੁਅਲ ਇਲਿਮੀਨੇਸ਼ਨ ਵਿੱਚ ਪ੍ਰਥਮੇਸ਼ ਜਾਵਕੇਰ ਨੇ ਸੋਨ, ਸਾਹਿਲ ਨੇ ਚਾਂਦੀ ਅਤੇ ਸਮਰਦੀਪ ਸਿੰਘ ਨੇ ਕਾਂਸੀ ਦਾ ਤਮਗਾ ਹਾਸਿਲ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

0

Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ।ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ।

ਇਹ ਵੀ ਪੜ੍ਹੋ  Punjab Cabinet ਦੀ ਮੀਟਿੰਗ ‘ਚ ਅਹਿਮ ਫੈਸਲਾ; Barnala ਨੂੰ ਮਿਲਿਆ ਨਗਰ ਨਿਗਮ ਦਾ ਦਰਜ਼ਾ

ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮੁਸਕਾਨ ਠਾਕੁਰ ਨੇ ਵਿੱਤ ਮੰਤਰੀ ਅੱਗੇ ਆਪਣਾ ਪੱਖ ਪੇਸ਼ ਕੀਤਾ। ਯੂਨੀਅਨ ਵੱਲੋਂ ਪੇਸ਼ ਮੰਗਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਦੇ ਅੰਦਰ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਵਿੱਤ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਪਹਿਲਾਂ ਹੀ ਕਾਰਵਾਈ ਚੱਲ ਰਹੀ ਹੈ ਅਤੇ ਜਲਦੀ ਹੀ ਉਹ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਲੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।ਇਹ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈ, ਜਿਸ ਦੌਰਾਨ ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਚਿੰਤਾਵਾਂ ਸੁਣਨ ਅਤੇ ਜਲਦੀ ਕਾਰਵਾਈ ਕਰਨ ਦੀ ਇੱਛਾ ਲਈ ਧੰਨਵਾਦ ਪ੍ਰਗਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Roadways ਤੇ ਟਰਾਲੇ ਵਿਚਕਾਰ ਭਿਆਨਕ ਟੱਕਰ; 16 ਔਰਤਾਂ ਸਮੇਤ 22 ਜ਼ਖਮੀ

0

Ludhiana News: ਮੰਗਲਵਾਰ ਨੂੰ ਲੁਧਿਆਣਾ ਦੇ ਖੰਨਾ ਵਿੱਚ ਪੰਜਾਬ ਰੋਡਵੇਜ਼ ਅਤੇ ਇੱਕ ਟਰਾਲੇ ਵਿਚਕਾਰ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿੱਚ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਖੰਨਾ ਨੈਸ਼ਨਲ ਹਾਈਵੇ ਉੱਪਰ ਮੈਕਡੋਨਲਡ ਦੇ ਨਜਦੀਕ ਵਾਪਰਿਆ, ਜਿੱਥੇ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਵਿੱਚ ਦੂਜੇ ਪਾਸੇ ਤੋਂ ਇੱਕ ਤੇਜ਼ ਰਫਤਾਰ ਟਰਾਲਾ ਡਿਵਾਈਡਰ ਪਾਰ ਕਰਕੇ ਆ ਵੱਜਿਆ।

ਇਹ ਵੀ ਪੜ੍ਹੋ Punjab Cabinet ਦੀ ਮੀਟਿੰਗ ‘ਚ ਅਹਿਮ ਫੈਸਲਾ; Barnala ਨੂੰ ਮਿਲਿਆ ਨਗਰ ਨਿਗਮ ਦਾ ਦਰਜ਼ਾ

ਹਾਦਸੇ ਦਾ ਪਤਾ ਚੱਲਦੇ ਹੀ ਰਾਹਗੀਰਾਂ ਤੋਂ ਇਲਾਵਾ ਸਿਟੀ ਪੁਲਿਸ, ਸੜਕ ਸੁਰੱਖਿਆ ਫੋਰਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਕੇ ‘ਤੇ ਪੁੱਜੇ, ਜਿਨਾਂ ਵੱਲੋਂ ਜ਼ਖਮੀ ਹੋਏ ਲੋਕਾਂ ਨੂੰ ਬੱਸ ਵਿੱਚੋਂ ਕੱਢ ਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਿਕ ਹੁਣ ਤੱਕ ਇਸ ਹਾਦਸੇ ਵਿੱਚ 22 ਸਵਾਰੀਆਂ ਜਖਮੀ ਹੋਈਆਂ ਹਨ, ਜਿਨਾਂ ਵਿੱਚ 16 ਔਰਤਾਂ ਅਤੇ ਮਰਦ ਸ਼ਾਮਿਲ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਹਾਦਸੇ ਲਈ ਟਰਾਲਾ ਡਰਾਈਵਰ ਜਿੰਮੇਵਾਰ ਹੈ, ਜਿਸ ਦੇ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Moga Police ਵੱਲੋ ਪਿੰਡ ਮਾੜੀ ਮੁਸਤਫਾ ਵਿੱਚ ਪੈਟਰੋਲ ਬੰਬ ਸੁੱਟਣ ਵਾਲੇ 03 ਵਿਅਕਤੀ ਕਾਬੂ

0

Moga News:ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀਮਤੀ ਨੀਲਾਂਬਰੀ ਜਗਦਲੇ ਵਿਜੇ ,ਡੀ.ਆਈ.ਜੀ ਫਰੀਦਕੋਟ ਰੇਂਜ,ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ, .S/ਐਸ.ਪੀ (ਆਈ),ਸੁੱਖਅਮ੍ਰਿਤ ਸਿੰਘ DSP (D) ਅਤੇ ਦਲਬੀਰ ਸਿੰਘ PPS ਉਪ ਕਪਤਾਨ ਪੁਲਿਸ, ਬਾਘਾਪੁਰਾਣਾ ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਅਤੇ ਥਾਣਾ ਬਾਘਾਪੁਰਾਣਾ ਦੀਆ ਪੁਲਿਸ ਪਾਰਟੀਆ ਵੱਲੋ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ,ਟੈਕਨੀਕਲ ਢੰਗ ਨਾਲ ਅਤੇ ਖੁਫੀਆ ਸੋਰਸਾ ਦੀ ਮਦਦ ਨਾਲ ਪਿੰਡ ਮਾੜੀ ਮੁਸਤਫਾ ਵਿੱਚ ਪੈਟਰੋਲ ਬੰਬ ਸੁੱਟਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ 03 ਵਿਅਕਤੀਆ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; ਬਠਿੰਡਾ ਸ਼ਹਿਰ ’ਚ ਇੱਕ ਹੋਰ ਮਹਿਲਾ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜ਼ਾ

ਇਹ ਕਿ ਮਿਤੀ 25.10.2025 ਨੂੰ  ਤਿੰਨ ਮੋਟਰ ਸਾਇਕਲ ਸਵਾਰਾ ਵੱਲੋ ਡਿੰਪਲ ਬਾਂਸਲ ਵਾਸੀ ਮਾੜੀ ਮੁਸਤਫਾ ਜਿਲਾ ਮੋਗਾ ਦੀ ਮੋਟਰ ਸਾਇਕਲ ਰਿਪੇਅਰ ਦੀ ਦੁਕਾਨ ਤੇ ਇੱਕ ਪੈਟਰੋਲ ਬੰਬ ਸੁੱਟ ਕੇ ਮਾਰ ਦੇਣ ਦੀ ਨੀਅਤ ਨਾਲ ਉਸਦੀ ਦੁਕਾਨ ਨੂੰ ਅੱਗ ਲਗਾ ਦਿੱਤੀ ਸੀ ਜੋ ਇਸ ਵਾਰਦਾਤ ਸਬੰਧੀ ਤਿੰਨ ਅਣਪਛਾਤੇ ਵਿਅਤਕੀਆ ਤੇ ਮੁਕੱਦਮਾ ਦਰਜ ਕੀਤਾ ਗਿਆ ਸੀ । ਜੋ ਉਕਤ ਮੁਕੱਦਮਾ ਦੀ ਤਫਤੀਸ਼ ਟੈਕਨੀਕਲ ਢੰਗ ਨਾਲ ਕਰਦਿਆ ਹੋਇਆ ਮੁਕੱਦਮਾ ਵਿੱਚ ਬਲਜਿੰਦਰ ਸਿੰਘ ਉਰਫ ਗੋਰਾ ਪੁੱਤਰ ਰਣਜੀਤ ਸਿੰਘ ਵਾਸੀ ਜਿਉਣਵਾਲਾ,ਵੰਸਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਜਿਉਣਵਾਲਾ, ਅਰਸ਼ਦੀਪ ਸਿੰਘ ਉਰਫ ਗੋਰਾ ਪੁੱਤਰ ਬਲਜੀਤ ਸਿੰਘ ਵਾਸੀ ਜਿਉਣਵਾਲਾ ਨੂੰ ਨਾਮਜਦ ਕੀਤਾ ਗਿਆ । ਜੋ ਖੂਫੀਆ ਸੋਰਸ ਲਗਾ ਕੇ ਬਲਜਿੰਦਰ ਸਿੰਘ ਉਰਫ ਗੋਰਾ, ਵੰਸਪ੍ਰੀਤ ਸਿੰਘ,ਅਰਸ਼ਦੀਪ ਸਿੰਘ ਉਰਫ ਗੋਰਾ ਉਕਤਾਨ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ  Commissionerate Police Jalandhar ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜਦੀਕੀ ਸਾਥੀਆਂ ਕੋਲੋਂ ਅੱਧੀ ਦਰਜ਼ਨ ਪਿਸਤੌਲ ਹੋਰ ਬਰਾਮਦ

ਜੋ ਦੋਰਾਨੇ ਤਫਤੀਸ਼ ਪਾਇਆ ਗਿਆ ਕਿ ਗ੍ਰਿਫਤਾਰ ਦੋਸ਼ੀਆਨ ਬਲਜਿੰਦਰ ਸਿੰਘ ਉਰਫ ਗੋਰਾ, ਵੰਸਪ੍ਰੀਤ ਸਿੰਘ,ਅਰਸ਼ਦੀਪ ਸਿੰਘ ਉਰਫ ਗੋਰਾ ਉਕਤਾਨ ਨੇ ਇਹ ਵਾਰਦਾਤ ਵਿਦੇਸ਼ ਵਿੱਚ ਬੈਠੇ ਸਾਨਦੀਪ ਸਿੰਘ ਉਰਫ ਸਨੀ ਉਰਫ ਸੰਦੀਪ ਪੁੱਤਰ ਬਲਦੇਵ ਸਿੰਘ ਵਾਸੀ ਮਾੜੀ ਮੁਸਤਫਾ ਅਤੇ ਧਰਮਪ੍ਰੀਤ ਸਿੰਘ ਉਰਫ ਧਰਮਾ ਪੁੱਤਰ ਕੁਲਦੀਪ ਸਿੰਘ ਵਾਸੀ ਜਿਊਣ ਵਾਲਾ ਜੋ ਵਿਦੇਸ਼ ਵਿੱਚ ਬੈਠੇ ਹਨ ਜਿੰਨਾ ਦੇ ਕਹਿਣ ਪਰ ਕੀਤੀ ਸੀ। ਜਿਸਤੇ ਮਕੱਦਮਾ ਵਿੱਚ ਸਾਨਦੀਪ ਸਿੰਘ ਉਰਫ ਸਨੀ ਅਤੇ ਧਰਮਪ੍ਰੀਤ ਸਿੰਘ ਉਰਫ ਧਰਮਾ ਨੂੰ ਮੁਕਮਦਾ ਵਿੱਚ ਹੱਕੀ ਦੋਸ਼ੀ ਨਾਮਜਦ ਕੀਤਾ ਗਿਆ ਜਿੰਨਾ ਦੀ ਗ੍ਰਿਫਤਾਰੀ ਅਜੇ ਬਾਕੀ ਹੈ।ਦੋਸ਼ੀਆਨ ਬਲਜਿੰਦਰ ਸਿੰਘ ਉਰਫ ਗੋਰਾ, ਵੰਸਪ੍ਰੀਤ ਸਿੰਘ,ਅਰਸ਼ਦੀਪ ਸਿੰਘ ਉਰਫ ਗੋਰਾ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Cabinet ਦੀ ਮੀਟਿੰਗ ‘ਚ ਅਹਿਮ ਫੈਸਲਾ; Barnala ਨੂੰ ਮਿਲਿਆ ਨਗਰ ਨਿਗਮ ਦਾ ਦਰਜ਼ਾ

0

Chandigarh News: Punjab Cabinet ਦੀ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਇੱਕ ਅਹਿਮ ਮੀਟਿੰਗ ਵਿਚ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ਦੌਰਾਨ ਜਿੱਥੇ ਲੁਧਿਆਣਾ ਨਾਰਥ ਨੂੰ ਨਵੀਂ ਸਬ ਤਹਿਸੀਲ ਬਣਾਉਣ ਦਾ ਫੈਸਲਾ ਲਿਆ ਗਿਆ, ਉਥੇ ਬਰਨਾਲਾ ਨਗਰ ਕੋਂਸਲ ਨੂੰ ਹੁਣ ਨਗਰ ਨਿਗਮ ਦਾ ਦਰਜ਼ਾ ਦੇਣ ਦਾ ਵੀ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁਧ; ਬਠਿੰਡਾ ਸ਼ਹਿਰ ’ਚ ਇੱਕ ਹੋਰ ਮਹਿਲਾ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜ਼ਾ

ਆਪਣੀ ਰਿਹਾਇਸ਼ ‘ਤੇ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਦਸਿਆ ਕਿ ਮੀਟਿੰਗ ਦੌਰਾਨ ਪੰਜਾਬ ਯੂਨੀਫਾਈਡ ਨਿਯਮ 2025 ਵਿਚ ਸੋਧ ਕੀਤੀ ਗਈ ਹੈ, ਜਿਸਦੇ ਨਾਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਨਿਯਮਾਂ ਵਿਚ ਇਕਸੁਰਤਾ ਹੋਵੇਗੀ। ਇਸੇ ਤਰ੍ਹਾਂ ਖੇਡਾਂ ਦੇ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵਧੀਆਂ ਸਹੂਲਤਾਂ ਦੇਣ ਦੇ ਲਈ ਪੰਜਾਬ ਸਪੋਰਟਸ ਮੈਡੀਕਲ ਗਰੁੱਪ ਵਿਚ ਕਰੀਬ 100 ਤੋਂ ਵੱਧ ਪੋਸਟਾਂ ਭਰਨ ਨੂੰ ਮੰਨਜੂਰੀ ਦਿੱਤੀ ਗਈ।

ਇਹ ਵੀ ਪੜ੍ਹੋ ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਮੁੱਖ ਮੰਤਰੀ ਨੇ ਦਸਿਆ ਕਿ ਡੇਰਾ ਬੱਸੀ ਵਿਖੇ 100 ਬੈੱਡ ਦਾ ਹਸਪਤਾਲ ਬਣਾਉਣ ਲਈ ਈਐਸਆਈ ਨੂੰ 4 ਏਕੜ ਜਮੀਨ ਦੇਣ ਦੀ ਵੀ ਕੈਬਨਿਟ ਵਿਚ ਪ੍ਰਵਾਨਗੀ ਦਿੱਤੀ ਗਈ। ਇਸਤੋਂ ਇਲਾਵਾ ਨਸ਼ਾ ਮੁਕਤੀ ਕੇਂਦਰਾਂ ਦੇ ਨਿਯਮਾਂ ਵਿਚ ਸੋਧ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਅੱਗੇ ਦਸਿਆ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾਂ ਸਹੀਦੀ ਸਮਾਗਮਾਂ ਨੁੰ ਲੈ ਕੇ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਕਸ਼ਮੀਰ ਤੋਂ ਕਾਫ਼ਲਾ ਚੱਲੇਗਾ।ਮੁੱਖ ਮੰਤਰੀ ਨੇ ਦਸਿਆ ਕਿ ਹੜ ਪੀੜਤਾਂ ਨੁੰ ਮੁਆਵਜ਼ਾ ਦੇਣ ਦਾ ਕੰਮ ਜਾਰੀ ਹੈ ਤੇ ਕਿਸਾਨਾਂ ਨੂੰ ਮੁਫਤ ਬੀਜ਼ ਵੰਡਿਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904249