Friday, May 15, 2026
Home Blog Page 371

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

0

👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੈਦੀਆਂ ਲਈ ਮਾਨਸਿਕ ਸਿਹਤ ਸਮੇਤ ਸੰਪੂਰਨ ਦੇਖਭਾਲ ਯਕੀਨੀ ਬਣਾਉਣ ‘ਤੇ ਦਿੱਤਾ ਜ਼ੋਰ
Chandigarh News: ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਕੇਂਦਰੀ ਜੇਲ੍ਹਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਇੱਕ ਪਾਇਲਟ ਪ੍ਰੋਜੈਕਟ ਦੀ ਯੋਜਨਾ ਉਲੀਕੀ ਜਾ ਰਹੀ ਹੈ ਤਾਂ ਜੋ ਕੈਦੀਆਂ ਨੂੰ ਮਾਨਸਿਕ ਸਿਹਤ ਸੰਭਾਲ ਸਮੇਤ ਵਿਆਪਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।ਇਸ ਨਵੀਂ ਪਹਿਲਕਦਮੀ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰੀਰਕ ਬਿਮਾਰੀਆਂ ਦੇ ਇਲਾਜ ਤੋਂ ਇਲਾਵਾ ਕੈਦੀਆਂ ਦੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ Civil Hospital ਦਾ Security Guard ਡੋਪ ਟੈਸਟ ਸਰਟੀਫਿਕੇਟ ਬਦਲੇ 15000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਜੇਲ੍ਹਾਂ ਨੂੰ ‘ਸੁਧਾਰ ਘਰ’ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੱਚੇ ਨਿਆਂ ਦਾ ਅਰਥ ਵਿਅਕਤੀਆਂ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ, “ਜਦੋਂ ਕੋਈ ਕੈਦੀ ਜੇਲ੍ਹ ਵਿੱਚੋਂ ਬਾਹਰ ਜਾਂਦਾ ਹੈ ਤਾਂ ਉਹ ਸਰੀਰਕ ਅਤੇ ਮਾਨਸਿਕ ਪੱਖੋਂ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਸਮੁੱਚਾ ਸੁਧਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬੇਹੱਦ ਜ਼ਰੂਰੀ ਹੈ।” ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਦੀਆਂ ਨੂੰ ਜ਼ਰੂਰੀ ਕਾਉਂਸਲਿੰਗ ਪ੍ਰਦਾਨ ਕਰਨ ਲਈ ਜੇਲ੍ਹਾਂ ਵਿਚਲੇ ਆਮ ਆਦਮੀ ਕਲੀਨਿਕਾਂ ਵਿੱਚ ਮਨੋਵਿਗਿਆਨੀ ਅਤੇ ਮਨੋਰੋਗ ਮਾਹਿਰ ਤਾਇਨਾਤ ਕੀਤੇ ਜਾਣਗੇ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਤੋਂ ਹੀ ਕਾਰਜਸ਼ੀਲ 881 ਆਮ ਆਦਮੀ ਕਲੀਨਿਕ ਸਫ਼ਲਤਾ ਨੂੰ ਦੇਖਦਿਆਂ ਹੁਣ ਸੁਧਾਰ ਘਰਾਂ ਵਿੱਚ ਇਨ੍ਹਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ 15 ਅਗਸਤ, 2022 ਨੂੰ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 4.20 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਇਲਾਜ ਪ੍ਰਦਾਨ ਕਰਕੇ ਇੱਕ ਮੀਲ ਪੱਥਰ ਹਾਸਲ ਕੀਤਾ ਹੈ ਅਤੇ ਇਥੇ 2.29 ਕਰੋੜ ਤੋਂ ਵੱਧ ਜਾਂਚ ਟੈਸਟ ਮੁਫ਼ਤ ਕੀਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਸਿਹਤ ਜਾਂਚ ਟੈਸਟ, ਜਿਨ੍ਹਾਂ ਵਿੱਚ ਗਰਭ ਅਵਸਥਾ, ਹੈਪੇਟਾਈਟਸ ਸੀ, ਐੱਚਆਈਵੀ/ਏਡਜ਼ ਅਤੇ ਡੇਂਗੂ ਲਈ ਵਿਸ਼ੇਸ਼ ਟੈਸਟ ਸ਼ਾਮਲ ਹਨ, ਮੁਫ਼ਤ ਪ੍ਰਦਾਨ ਕਰਦਿਆਂ ਸਾਰਿਆਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ਼ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

Chandigarh News: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਮੇਤ ਇਹਨਾਂ ਯਾਦਗਾਰੀ ਸਮਾਰੋਹਾਂ ਦੇ ਮੁੱਖ ਪਹਿਲੂਆਂ ਬਾਰੇ ਵੀ ਦੱਸਿਆ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ. ਬੈਂਸ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।ਯਾਦਗਾਰੀ ਪ੍ਰੋਗਰਾਮਾਂ ਦੀ ਲੜੀ ਬਾਰੇ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਜੁੜੇ ਵੱਖ-ਵੱਖ ਪਵਿੱਤਰ ਅਸਥਾਨਾਂ ‘ਤੇ ਕਰਵਾਏ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਛੱਠ ਪੂਜਾ ਦਾ ਤਿਉਹਾਰ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ : ਅਮਨ ਅਰੋੜਾ

0

👉ਸੂਬਾ ਸਰਕਾਰ ਵੱਲੋਂ ਪ੍ਰਵਾਸੀ ਭਾਈਚਾਰੇ ਨੂੰ ਹਰ ਸੰਭਵ ਮਦਦ ਮੁਹਈਆ ਕਰਵਾਉਣ ਦਾ ਦਿੱਤਾ ਭਰੋਸਾ
Bathinda News: Chhath Puja festival; ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਨੇ ਸਥਾਨਕ ਸ਼ਹਿਰ ਅੰਦਰ ਮਨਾਏ ਗਏ ਛੱਠ ਪੂਜਾ ਦੇ ਪਾਵਨ ਪਵਿੱਤਰ ਤਿਉਹਾਰ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਮੇਅਰ ਸ਼੍ਰੀ ਪਦਮਜੀਤ ਮਹਿਤਾ, ਚੇਅਰਮੈਨ ਨੀਲ ਗਰਗ ਅਤੇ ਚੇਅਰਮੈਨ ਨਵਦੀਪ ਜੀਦਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀਆਂ।

ਇਹ ਵੀ ਪੜ੍ਹੋ ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਨੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਦੀਆਂ ਪ੍ਰਵਾਸੀ ਭਾਈਚਾਰੇ ਨੂੰ ਜਿੱਥੇ ਵਧਾਈਆਂ ਦਿੱਤੀਆਂ ਉੱਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਉਨਾਂ ਪ੍ਰਵਾਸੀ ਭਾਈਚਾਰੇ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਮੁਹਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ Civil Hospital ਦਾ Security Guard ਡੋਪ ਟੈਸਟ ਸਰਟੀਫਿਕੇਟ ਬਦਲੇ 15000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਛੱਠ ਪੂਜਾ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਲਿਆਵੇ ਅਤੇ ਛੱਠ ਮਾਤਾ ਸਾਰਿਆਂ ‘ਤੇ ਆਪਣਾ ਅਸ਼ੀਰਵਾਦ ਬਣਾਈ ਰੱਖੇ।ਇਸ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਨਹਿਰ ਦਾ ਜਾਇਜਾ ਲਿਆ ਅਤੇ ਨਗਰ ਨਿਗਮ ਵਲੋਂ ਪੂਜਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਰਹਿੰਦ ਨਹਿਰ ‘ਤੇ ਬਣਾਈਆਂ ਵੱਡੀਆਂ ਪੌੜੀਆਂ ‘ਤੇ ਵੀ ਤਸੱਲੀ ਪ੍ਰਗਟ ਕੀਤੀ।ਇਸ ਮੌਕੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

0

ਪੰਜਾਬ ਭਰ ‘ਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦਾ ਵੀ ਦਿੱਤਾ ਭਰੋਸਾ
Chandigarh News: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਬਾਰੇ ਵਿਸਥਾਰਤ ਚਰਚਾ ਕੀਤੀ।ਕੈਬਨਿਟ ਮੰਤਰੀ ਅਰੋੜਾ ਨੇ ਆਦਮਪੁਰ ਹਵਾਈ ਅੱਡੇ ਨੇੜੇ ਲਗਭਗ ਤਿੰਨ ਕਿਲੋਮੀਟਰ ਦੇ ਹਿੱਸੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਿੱਸਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸਨੂੰ ਐਨਐਚਏਆਈ ਦੁਆਰਾ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਹਵਾਈ ਅੱਡੇ ਵੱਲ ਸੁਰੱਖਿਅਤ ਅਤੇ ਕੁਸ਼ਲ ਸੜਕੀ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਲੁਧਿਆਣਾ-ਰੋਪੜ ਹਾਈਵੇਅ ਪ੍ਰੋਜੈਕਟ ‘ਤੇ ਵੀ ਵਿਸ਼ੇਸ਼ ਚਰਚਾ ਹੋਈ ਜਿਸ ਸਬੰਧੀ ਕੈਬਨਿਟਮੰਤਰੀ ਨੇ ਇਸਦੇ ਅਮਲ ਵਿੱਚ ਆ ਰਹੀ ਦੇਰੀ ਦਾ ਜ਼ਿਕਰ ਕਰਦਿਆਂ ਸਬੰਧਤ ਪ੍ਰੋਜੈਕਟ ਲਈ ਮੁੜ ਟੈਂਡਰ ਜਾਰੀ ਕਰਨ ਅਤੇ ਇਸਨੂੰ ਤੇਜ਼ੀ ਨਾਲ ਪੂਰਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਕੰਮਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਜਲਦ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ

ਸ੍ਰੀ ਅਰੋੜਾ ਨੇ ਪੰਜਾਬ ਸਰਕਾਰ ਦੀ ਮਾਈਨਿੰਗ ਨੀਤੀ ਅਨੁਸਾਰ ਪ੍ਰੋਜੈਕਟਾਂ ਲਈ ਮਿੱਟੀ ਦੀ ਭਰਾਈ ਦੇ ਕੰਮ ਵਿੱਚ ਮਦਦ ਦਾ ਭਰੋਸਾ ਦਿੱਤਾ।ਐਨਐਚਐਲਐਮਐਲ ਪਾਰਕਿੰਗ ਪ੍ਰੋਜੈਕਟ ਬਾਰੇ ਕੈਬਨਿਟ ਮੰਤਰੀ ਅਰੋੜਾ ਨੇ ਉੱਚ ਅਧਿਕਾਰੀਆਂ ਦੇ ਪੱਧਰ ‘ਤੇ ਦੇਰੀ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਨਾਲ ਟੈਂਡਰ ਅਤੇ ਨਿਰਮਾਣ ਕਾਰਜ ਰੁਕੇ ਹੋਏ ਹਨ, ਜਿਸ ਉਪਰੰਤ ਐਨਐਚਏਆਈ ਦੇ ਚੇਅਰਮੈਨ ਨੇ ਤੁਰੰਤ ਐਨਐਚਐਲਐਮਐਲ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੰਮ ਜਲਦ ਤੋਂ ਜਲਦ ਸ਼ੁਰੂ ਹੋ ਸਕੇ। ਲੁਧਿਆਣਾ ਸਾਈਕਲ ਟਰੈਕ ਦੀ ਹੌਲੀ ਪ੍ਰਗਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਖੇਤਰੀ ਦਫ਼ਤਰ (ਆਰਓ) ਪੰਜਾਬ ਦੁਆਰਾ ਮਜ਼ਬੂਤ ਨਿਗਰਾਨੀ ਅਤੇ ਸਿੱਧੇ ਦਖਲ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਐਨਐਚਏਆਈ ਦਾ ਇਹ ਪਾਇਲਟ ਪ੍ਰੋਜੈਕਟ ਬਕਾਇਦਾ ਆਉਣ-ਜਾਣ ਵਾਲਿਆਂ ਅਤੇ ਸਾਈਕਲ ਸਵਾਰਾਂ ਦੀ ਸਹੂਲਤ ਲਈ ਸਮੇਂ-ਸਿਰ ਪੂਰਾ ਹੋ ਸਕੇ।ਮੀਟਿੰਗ ਵਿੱਚ ਦਿੱਲੀ-ਕਟੜਾ ਹਾਈਵੇਅ ਨੂੰ ਪ੍ਰਭਾਵਿਤ ਕਰਨ ਅਤੇ ਵਾਰ-ਵਾਰ ਦਰਪੇਸ਼ ਆਉਣ ਵਾਲੇ ਫੰਡ-ਰਿਲੀਜ਼ ਅਤੇ ਪੋਰਟਲ ਸਬੰਧੀ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਫੰਡ ਪੋਰਟਲ ‘ਤੇ ਦਰਪੇਸ਼ ਤਕਨੀਕੀ ਸਮੱਸਿਆਵਾਂ ਕੰਮ ਵਿੱਚ ਅੜਚਨ ਅਤੇ ਵਿੱਤੀ ਅਨਿਸ਼ਚਿਤਤਾ ਵਾਲਾ ਮਾਹੌਲ ਪੈਦਾ ਕਰ ਰਹੀਆਂ ਹਨ; ਚੇਅਰਮੈਨ ਨੇ ਆਰਓ ਪੰਜਾਬ ਨੂੰ ਪੋਰਟਲ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਅਤੇ ਨਿਰਵਿਘਨ ਫੰਡ ਪ੍ਰਵਾਹ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  Civil Hospital ਦਾ Security Guard ਡੋਪ ਟੈਸਟ ਸਰਟੀਫਿਕੇਟ ਬਦਲੇ 15000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸਵੱਲੋਂ ਕਾਬੂ

ਇਸ ਦੌਰਾਨ ਜਲੰਧਰ-ਅੰਮ੍ਰਿਤਸਰ ਹਾਈਵੇਅ ਪ੍ਰੋਜੈਕਟ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ, ਜਿੱਥੇ ਦੋਵਾਂ ਅਧਿਕਾਰੀਆਂ ਨੇ ਮੁਰੰਮਤ ਸਬੰਧੀ ਬਕਾਇਆ ਕਾਰਜਾਂ ‘ਤੇ ਚਰਚਾ ਕੀਤੀ ਅਤੇ ਆਵਾਜਾਈ ਦੇ ਪ੍ਰਵਾਹ ਅਤੇ ਬਿਹਤਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੇਜ਼ ਕਾਰਜ ਯੋਜਨਾਵਾਂ ‘ਤੇ ਸਹਿਮਤੀ ਪ੍ਰਗਟਾਈ। ਹਲਵਾਰਾ ਹਵਾਈ ਅੱਡੇ ‘ਤੇ ਜਲਦ ਹੀ ਵਪਾਰਕ ਕਾਰਜ ਸ਼ੁਰੂ ਹੋਣ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਅਰੋੜਾ ਨੇ ਪੂਰੇ ਮਾਲਵਾ ਖੇਤਰ ਦੀਆਂ ਆਵਾਜਾਈ ਲੋੜਾਂ ਨੂੰ ਪੂਰਾ ਕਰਨ ਲਈ ਹਵਾਈ ਅੱਡੇ ਨਾਲ ਮਜ਼ਬੂਤ ਸੜਕੀ ਸੰਪਰਕ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਜਿਸ ਨੂੰ ਵਿਚਾਰਦਿਆਂ ਐਨਐਚਏਆਈ ਨੇ ਸੰਪਰਕ ਸੜਕਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਮਜ਼ਬੂਤ ਤਾਲਮੇਲ ਅਤੇ ਯੋਜਨਾਬੰਦੀ ਦਾ ਭਰੋਸਾ ਦਿੱਤਾ।ਕੈਬਨਿਟ ਮੰਤਰੀ ਨੇ ਐਸਪੀਐਸ ਹਸਪਤਾਲ ਅਤੇ ਸ਼ੇਰਪੁਰ ਦੇ ਆਲੇ-ਦੁਆਲੇ ਭੀੜ-ਭੜੱਕੇ ਅਤੇ ਟੈਰਫਿਕ ਜਾਮ ਵੱਲ ਧਿਆਨ ਖਿੱਚਦਿਆਂ ਕਿਹਾ ਕਿ ਅਧੂਰੇ ਕੰਮ ਰੋਜ਼ਾਨਾ ਦੀ ਆਵਾਜਾਈ ਵਿੱਚ ਰੁਕਾਵਟਾਂ ਅਤੇ ਨਿਵਾਸੀਆਂ ਲਈ ਅਸੁਵਿਧਾ ਦਾ ਕਾਰਨ ਬਣ ਰਹੇ ਹਨ, ਜਿਸ ‘ਤੇ ਐਨਐਚਏਆਈ ਚੇਅਰਮੈਨ ਨੇ ਭੀੜ-ਭੜੱਕੇ ਅਤੇ ਟਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਰਹਿੰਦੇ ਕੰਮਾਂ ਨੂੰ ਤੇਜ਼ ਨਾਲ ਪੂਰਾ ਕਰਨ ਦੀ ਵਚਨਬੱਧ ਪ੍ਰਗਟਾਈ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਇਸ ਦੇ ਨਾਲ ਹੀ ਸਿੱਧਵਾਂ ਦੇ ਵੱਖ-ਵੱਖ ਪੁਲਾਂ ਕੇ ਕੰਮ ‘ਤੇ ਵੀ ਵਿਸਥਾਰਤ ਚਰਚਾ ਕੀਤੀ, ਜਿਸ ਦੌਰਾਨ ਦੋਹਾਂ ਧਿਰਾਂ ਨੇ ਲੁਧਿਆਣਾ ਦੇ ਸਥਾਨਕ ਭਾਈਚਾਰਿਆਂ ਲਈ ਢਾਂਚਾਗਤ ਸੁਰੱਖਿਆ ਅਤੇ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਲਈ ਰਹਿੰਦੇ ਕੰਮਾਂ ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਕੀਤੀ ਗਈ।ਕੈਬਨਿਟ ਮੰਤਰੀ ਅਰੋੜਾ ਨੇ ਪੰਜਾਬ ਭਰ ਵਿੱਚ ਐਨਐਚਏਆਈ ਹਾਈਵੇਅ ਦੇ ਨਿਯਮਤ ਰੱਖ-ਰਖਾਅ ਵਿੱਚ ਸੁਧਾਰ ਦੀ ਲੋੜ ‘ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਰਾਤ ਦੇ ਸਮੇਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੜਕੀ ਸਤਹਾਂ ਦੀ ਅਤੇ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਅਤੇ ਰੱਖ-ਰਖਾਅ ਸ਼ਾਮਲ ਹੈ। ਐਨਐਚਏਆਈ ਦੇ ਚੇਅਰਮੈਨ ਨੇ ਸਪੱਸ਼ਟ ਭਰੋਸਾ ਦਿੱਤਾ ਕਿ ਕੈਬਨਿਟ ਮੰਤਰੀ ਅਰੋੜਾ ਦੁਆਰਾ ਉਠਾਏ ਗਏ ਸਾਰੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਖੇਤਰੀ ਅਧਿਕਾਰੀਆਂ ਨੂੰ ਬਿਨਾਂ ਦੇਰੀ ਦੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪੰਜਾਬ ਦੇ ਵਿਕਾਸ ਅਤੇ ਸੜਕੀ ਸੰਪਰਕ ਲਈ ਕੈਬਨਿਟ ਮੰਤਰੀ ਅਰੋੜੀ ਦੀ ਸਰਗਰਮ ਸ਼ਮੂਲੀਅਤ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ।ਮੀਟਿੰਗ ਦੀ ਸਮਾਪਤੀ ਫੈਸਲਿਆਂ ਦੇ ਸਮੇਂ ਸਿਰ ਲਾਗੂ ਕਰਨ ਅਤੇ ਤਕਨੀਕੀ, ਪ੍ਰਸ਼ਾਸਕੀ ਅਤੇ ਫੰਡਿੰਗ ਰੁਕਾਵਟਾਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਣ ਲਈ ਨਿਯਮਤ ਫਾਲੋ-ਅੱਪ ਅਤੇ ਨਿਗਰਾਨੀ ਸਬੰਧੀ ਸਮਝੌਤੇ ਨਾਲ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Civil Hospital ਦਾ Security Guard ਡੋਪ ਟੈਸਟ ਸਰਟੀਫਿਕੇਟ ਬਦਲੇ 15000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

0
Amritsar News: Punjab Vigilance bureau ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਦੇ ਤਹਿਤ ਮੁਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ ਅਪਰਾਧ ਵਿੱਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਕਾਰਜ-ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ;ਡਾ. ਰਵਜੋਤ ਸਿੰਘ ਨੇ ਮੇਘਾਲਿਆ ਅਤੇ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

0

Chandigarh News:ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਵਿਖੇ ਇਹ ਸਮਾਗਮ ਕਰਵਾਏ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ ‘ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

0
ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ 
Punjab News: ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।
ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਿਊਰੋ ਦੀਆਂ ਠੋਸ ਅਤੇ ਬਹੁ-ਪੱਖੀ ਪਹਿਲਕਦਮੀਆਂ ਵਿੱਚ ਇਕਜੁੱਟ ਹੋਣ ਲਈ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਅਤੇ ਸਸ਼ਕਤ ਬਣਾਉਣਾ ਹੈ।
ਇਹ ਹਫ਼ਤਾ “ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ” ਦੇ ਆਸ਼ੇ ਹੇਠ ਮਨਾਇਆ ਜਾਵੇਗਾ ਜੋ ਨੈਤਿਕ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਪ੍ਰਤੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਜੀਲੈਂਸ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਪਤਾਹ ਦੌਰਾਨ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏ.ਸੀ.ਏ.ਐਲ.) ਦੇ ਵੱਟਸਅਪ ਨੰਬਰ 9501200200 ਦੀ ਪਹੁੰਚ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2022 ਵਿੱਚ ਸ਼ੁਰੂ ਕੀਤੇ ਗਏ ਇਸ ਸਮਰਪਿਤ ਪਲੇਟਫਾਰਮ ਰਾਹੀਂ ਆਮ ਲੋਕ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਮੈਸੇਜ ਭੇਜ ਕੇ ਗੁਪਤ ਰੂਪ ਵਿੱਚ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਜ ਇਸ ਸਪਤਾਹ ਦੀ ਸ਼ੁਰੂਆਤ ਮੌਕੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸਮੂਹਿਕ ਤੌਰ ‘ਤੇ ਇਕਜੁੱਟਤਾ ਦੀ ਸਹੁੰ ਚੁੱਕੀ।ਉਨ੍ਹਾਂ ਅੱਗੇ ਦੱਸਿਆ ਕਿ ਵਿਆਪਕ ਜਨਤਕ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਨਤਾ ਨੂੰ ਜਾਗਰੂਕ ਕਰਨ ਲਈ ਮੁੱਖ ਜਨਤਕ ਥਾਵਾਂ ‘ਤੇ ਬੈਨਰ ਲਗਾਏ ਜਾਣਗੇ। ਇਨ੍ਹਾਂ ਬੈਨਰਾਂ ਵਿੱਚ ਨਾਮਜ਼ਦ ਵਿਜੀਲੈਂਸ ਅਧਿਕਾਰੀਆਂ ਦੇ ਸੰਪਰਕ ਵੇਰਵੇ ਹੋਣਗੇ ਜੋ ਨਾਗਰਿਕਾਂ ਨੂੰ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਸਿੱਧੇ ਚੈਨਲ ਪ੍ਰਦਾਨ ਕਰਨਗੇ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣਗੇ।ਉਨ੍ਹਾਂ ਅੱਗੇ ਕਿਹਾ ਕਿ ਇੰਨਾਂ ਯਤਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਰੇਂਜ ਅਧਿਕਾਰੀਆਂ ਵੱਲੋਂ ਵਿਦਿਅਕ ਸੰਸਥਾਵਾਂ ਅਤੇ ਹੋਰ ਪ੍ਰਮੁੱਖ ਜਨਤਕ ਥਾਵਾਂ ‘ਤੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਵਿੱਚ ਇਕਜੁੱਟਤਾ ਅਤੇ ਨੈਤਿਕਤਾ ਬਾਰੇ ਵਿਚਾਰ ਚਰਚਾ ਕਰਨ ਲਈ ਉੱਘੀਆਂ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਵਿਜੀਲੈਂਸ ਅਤੇ ਇਮਾਨਦਾਰੀ ਦੇ ਸੰਦੇਸ਼ ਨੂੰ ਫੈਲਾਉਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਵਿਭਾਗੀ ਦਫਤਰਾਂ ਨਾਲ ਤਾਲਮੇਲ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਕੀਤੀ ਅਪੀਲ
New Delhi News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।
ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਇਨ੍ਹਾਂ ਪਵਿੱਤਰ ਸਮਾਗਮਾਂ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਪਹਿਲਾਂ ਹੀ ਕਈ ਸਮਾਗਮ ਉਲੀਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ (ਧਰਮ ਦੇ ਰਾਖੇ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਲੜੀਵਾਰ ਸਮਾਗਮ ਸੂਬੇ ਭਰ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾਣਗੇ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ ‘ਤੇ ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਅਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਵਿਸ਼ਾਲ ਕੀਰਤਨ ਦਰਬਾਰ ਸਜਾਉਣ ਦੇ ਨਾਲ ਹੀ ਲੰਘੇ ਸ਼ਨੀਵਾਰ ਤੋਂ ਇਹ ਯਾਦਗਾਰੀ ਸਮਾਗਮ ਸ਼ੁਰੂ ਹੋ ਚੁੱਕੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ, ਜੋ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫ਼ੇ ‘ਤੇ ਰੌਸ਼ਨੀ ਪਾਉਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿੱਚ ਕੀਰਤਨ ਦਰਬਾਰ ਸਜਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਿਤ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਕਿਹਾ ਕਿ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਮੌਕੇ ਦੇ ਸਨਮਾਨ ਵਿੱਚ ਸੂਬਾ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ‘ਚ ਪਹੁੰਚਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ “ਚੱਕ ਨਾਨਕੀ” ਨਾਮਕ “ਟੈਂਟ ਸਿਟੀ” ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰੂ ਸਾਹਿਬ ਦੇ ਜੀਵਨ-ਦਰਸ਼ਨ ਅਤੇ ਸਦੀਵੀਂ ਸੰਦੇਸ਼ ‘ਤੇ ਰੌਸ਼ਨੀ ਪਾਉਂਦੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਆਂ ਤੋਂ ਇਲਾਵਾ ਅੰਤਰ-ਧਰਮ ਸੰਮੇਲਨ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।

Big news; Kangana Ranaut ਨੇ ਮਾਤਾ ਮਹਿੰਦਰ ਕੌਰ ਕੋਲੋਂ ਮੰਗੀ ਮੁਆਫੀ; ਅਦਾਲਤ ਦੇ ਬਾਹਰ ਦਿੱਤਾ ਵੱਡਾ ਬਿਆਨ

0

Bathinda News: kangana Ranaut; ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ‌ ਦੀ ਐਮ.ਪੀ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ (kangana Ranaut) ਨੇ ਅੱਜ ਆਖ਼ਰਕਾਰ ਆਪਣੀ ਵਿਵਾਦਿਤ ਟਿੱਪਣੀ ਨੂੰ ਲੈਣ ਕੇ ਮੁਆਫੀ ਮੰਗ ਲਈ ਹੈ।  ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ ਬਜੁਰਗ ਬੀਬੀ ਮਹਿੰਦਰ ਕੌਰ ਵਿਰੁਧ ਗਲਤ ਟਿੱਪਣੀਆਂ ਕਰਨ ਕਰਕੇ ਮਾਣਹਾਣੀ ਦੇ ਕੇਸ ਦਾ ਸਾਹਮਣਾ ਕਰ ਰਹੀ ਕੰਗਨਾ ਰਣੌਤ ਅੱਜ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਈ ਸੀ। ਅਦਾਲਤ ਦੇ ਬਾਹਰ ਆਉਂਦਿਆਂ ਹੀ ਉਹਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਉੱਪਰ ਅਫਸੋਸ ਜਤਾਇਆ ਹੈ। ਕੰਗਣਾ ਨੇ ਕਿਹਾ ਕਿ ਉਹਨਾਂ ਵੱਲੋਂ ਆਪਣੇ ਪੱਧਰ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਸੀ ਬਲਕਿ ਇੱਕ ਟਵੀਟ ਨੂੰ ਹੀ ਰਿ-ਟਵੀਟ ਕੀਤਾ ਗਿਆ ਸੀ ਅਤੇ ਇਹ ਮਾਤਾ ਮਹਿੰਦਰ ਕੌਰ ਜਾਂ ਹੋਰ ਕਿਸੇ ਵੀ ਔਰਤ ਦੇ ਵਿਰੁੱਧ ਨਹੀਂ ਸੀ ਬਲਕਿ ਇਹ ਉਸ ਸਮੇਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਮੀਮ ਸੀ। ਉਹਨਾ ਕਿਹਾ ਕਿ ਉਸ ਦੇ ਦਿਲ ਦੇ ਵਿੱਚ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਬਹੁਤ ਸਤਿਕਾਰ ਹੈ ਜਿਸ ਦੇ ਚਲਦੇ ਉਹ ਕਿਸੇ ਦੇ ਬਾਰੇ ਵੀ ਕੋਈ ਗਲਤ ਟਿੱਪਣੀ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਉਸ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਇਹ ਇੰਨਾ ਵੱਡਾ ਵਿਵਾਦ ਬਣ ਜਾਵੇਗਾ। ਕੰਗਨਾ ਨੇ ਕਿਹਾ ਕਿ  ਉਸਨੇ ਅਦਾਲਤ ਦੇ ਵਿੱਚ ਵੀ ਇਹ ਦਰਖਾਸਤ ਦਿੱਤੀ ਹੈ ਕਿ ਉਸ ਦੇ ਵੱਲੋਂ ਕਿਸੇ ਦੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ ਪ੍ਰੰਤੂ ਇਸ ਦੇ ਬਾਵਜੂਦ ਵੀ ਜੇਕਰ ਕਿਸੇ ਦੇ ਮਨ ਨੂੰ ਠੇਸ ਪੁੱਜੇ ਹੈ ਤਾਂ ਉਸਨੂੰ ਇਸਦਾ ਦੁੱਖ ਅਤੇ ਅਫਸੋਸ ਹੈ।

ਇਹ ਵੀ ਪੜ੍ਹੋ Bathinda ਦੇ ਮਸ਼ਹੂਰ ਵਿਦਿਆਦਾਨੀ Prof. N.K. Gosain ਦਾ ਹੋਇਆ ਦਿਹਾਂਤ

ਦੱਸਣਾ ਬਣਦਾ ਹੈ ਕਿ 2021 ਦੇ ਵਿੱਚ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਕੰਗਣਾ ਰਨੌਤ ਨੇ ਬੀਬੀ ਮਹਿੰਦਰ ਕੌਰ ਦੀ ਫੋਟੋ ਲਗਾ ਕੇ ਇੱਕ ਟਵੀਟ ਕੀਤਾ ਸੀ ਜਿਸ ਦੇ ਵਿੱਚ ਉਸਨੂੰ 100-100 ਰੁਪਏ ਦੇ ਲੈ ਕੇ ਇਸ ਅੰਦੋਲਨ ਵਿੱਚ ਪੁੱਜਣ ਦਾ ਦਾਅਵਾ ਕੀਤਾ ਸੀ। ਮਹਿੰਦਰ ਕੌਰ ਨੇ ਇਸ ਮਾਮਲੇ ਵਿੱਚ ਆਪਣੇ ਵਕੀਲ ਦੇ ਰਾਹੀਂ ਕੰਗਨਾ ਦੇ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਕੇਸ ਨੂੰ ਲੈ ਕੇ ਕੰਗਣਾ ਵੱਲੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਉਸ ਤੋਂ ਬਾਅਦ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦਾ ਵੀ ਰੁੱਖ ਕੀਤਾ ਗਿਆ ਸੀ ਪ੍ਰੰਤੂ ਅਦਾਲਤ ਨੇ ਉਸ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਦੁਪਿਹਰ ਕਰੀਬ 2 ਕੁ ਵਜੇਂ ਉਹ ਭਾਰੀ ਸੁਰੱਖਿਆ ਹੇਠ ਬਠਿੰਡਾ ਅਦਾਲਤ ਪੁੱਜੀ ਹੋਈ ਸੀ ਅਤੇ ਸਿੱਧਾ ਪਹਿਲੀ ਮੰਜ਼ਿਲ ਉਪਰ ਸਥਿਤ ਜੂਡੀਸੀਅਲ ਮੈਜਿਸਟਰੇਟ (ਫਸਟ ਕਲਾਸ) ਸ੍ਰੀ ਲਖਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਈ। ਇਸ ਤੋਂ ਬਾਅਦ ਉਸਨੇ ਅਦਾਲਤ ਤੋਂ ਬਾਹਰ ਨਿਕਲਦੇ ਹੋਏ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਵਾਪਸੀ ਲਈ ਰਵਾਨਗੀ ਪਾ ਦਿੱਤੀ।ਦੱਸਣਾ ਬਣਦਾ ਹੈ ਕਿ ਕੰਗਨਾ ਦੀ ਬਠਿੰਡਾ ਆਮਦ ਨੂੰ ਲੈ ਕੇ ਬਠਿੰਡਾ ਪੁਲਿਸ ਵੱਲੋਂ ਸੁਰੱਖਿਆ ਇੰਤਜਾਮ ਵੀ ਸਖ਼ਤ ਕੀਤੇ ਗਏ। ਇਸ ਮੌਕੇ ਕਈ ਐਸਪੀ ਦੀ ਅਗਵਾਈ ਹੇਠ ਦਰਜ਼ਨ ਡੀਐਸਪੀ, ਐਸ ਐਚ ਓ ਸਹਿਤ ਸੈਂਕੜੇ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਵਾਦਾਂ ਦੀ ਰਾਣੀ Kangana Ranaut ਹੋਈ Bathinda ਅਦਾਲਤ ‘ਚ ਪੇਸ਼, ਅਦਾਲਤ ਬਣੀ ਪੁਲਿਸ ਛਾਉਣੀ

0

Bathinda News: kangana Ranaut; ਆਪਣੇ ਵਿਵਾਦਤ ਬੋਲਾਂ ਕਾਰਨ ਅਕਸਰ ਹੀ ਚਰਚਾ ਵਿਚ ਰਹਿਣ ਵਾਲੀ ਭਾਜਪਾ ਐਮ.ਪੀ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ (kangana Ranaut) ਅੱਜ ਆਖ਼ਰਕਾਰ ਬਠਿੰਡਾ ਦੀ ਅਦਾਲਤ ਵਿਚ ਪੇਸ਼ ਹੋ ਗਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ ਬਜੁਰਗ ਬੀਬੀ ਮਹਿੰਦਰ ਕੌਰ ਵਿਰੁਧ ਗਲਤ ਟਿੱਪਣੀਆਂ ਕਰਨ ਕਰਕੇ ਮਾਣਹਾਣੀ ਦੇ ਕੇਸ ਦਾ ਸਾਹਮਣਾ ਕਰ ਰਹੀ ਕੰਗਨਾ ਰਣੌਤ ਨੂੰ ਅਦਾਲਤ ਨੇ ਨਿੱਜੀ ਤੌਰ ‘ਤੇ ਪੇਸ਼ ਹੌਣ ਦੇ ਹੁਕਮ ਦਿੱਤੇ ਸਨ।

ਇਹ ਵੀ ਪੜ੍ਹੋ Bathinda ਦੇ ਮਸ਼ਹੂਰ ਵਿਦਿਆਦਾਨੀ Prof. N.K. Gosain ਦਾ ਹੋਇਆ ਦਿਹਾਂਤ

ਜਿਸਤੋਂ ਬਾਅਦ ਕੰਗਨਾ ਦੁਪਿਹਰ ਕਰੀਬ 2 ਕੁ ਵਜੇਂ ਬਠਿੰਡਾ ਅਦਾਲਤ ਪੁੱਜੀ ਅਤੇ ਸਿੱਧਾ ਪਹਿਲੀ ਮੰਜ਼ਿਲ ਉਪਰ ਸਥਿਤ ਜੂਡੀਸੀਅਲ ਮੈਜਿਸਟਰੇਟ (ਫਸਟ ਕਲਾਸ) ਸ੍ਰੀ ਲਖਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਈ। ਖਬਰ ਲਿਖੇ ਜਾਣ ਤੱਕ ਅਦਾਲਤ ਵਿੱਚ ਦੋਨਾਂ ਧਿਰਾਂ ਦੇ ਵਕੀਲਾਂ ਵਿਚਕਾਰ ਬਹਿਸ ਚੱਲ ਰਹੀ ਹੈ। ਇਸਤੋਂ ਪਹਿਲਾਂ ਉਹ ਹਰਿਆਣਾ ਦੇ ਰਾਸਤੇ ਤੋਂ ਤੋਂ ਬਠਿੰਡਾ ਪੁੱਜੀ ਅਤੇ ਨਹਿਰ ਦੇ ਕੰਢੇ ਬਣੇ ਲੇਕਵਿਊ ਰੇਸਟ ਹਾਊਸ ਵਿਚ ਪੁੱਜੀ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ 112 ਦਵਾਈਆਂ ਦੀ ਵਰਤੋਂ ‘ਤੇ ਲੱਗੀ ਪਾਬੰਦੀ, ਦੇਖੋ ਲਿਸਟ

ਦੱਸਣਾ ਬਣਦਾ ਹੈ ਕਿ ਕੰਗਨਾ ਦੀ ਬਠਿੰਡਾ ਆਮਦ ਨੂੰ ਲੈ ਕੇ ਬਠਿੰਡਾ ਪੁਲਿਸ ਵੱਲੋਂ ਸੁਰੱਖਿਆ ਇੰਤਜਾਮ ਵੀ ਸਖ਼ਤ ਕੀਤੇ ਗਏ। ਇਸ ਮੌਕੇ ਦੋ ਐਸਪੀ ਦੀ ਅਗਵਾਈ ਹੇਠ ਕੲਈ ਡੀਐਸਪੀ, ਐਸ ਐਚ ਓ ਸਹਿਤ ਸੈਂਕੜੇ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਹੋਏ ਹਨ। ਦੱਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਫ਼ਿਲਮੀ ਅਦਾਕਾਰ ਅਦਾਲਤ ਵਿਚ ਪੇਸ਼ ਹੋਣ ਤੋਂ ਬਚਦੀ ਰਹੀ ਹੈ ਤੇ ਆਪਣੇ ਖਿਲਾਫ਼ ਦਾਈਰ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਅਰਜੋਈ ਕਰ ਚੁੱਕੀ ਹੈ ਪ੍ਰੰਤੂ ਉਸਦੇ ਪੱਲੇ ਨਿਰਾਸ਼ਾ ਹੀ ਪਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1904591