Saturday, May 16, 2026
Home Blog Page 376

SDM Balkarn Singh Mahal ਦੀ ਅਗਵਾਈ ਹੇਠ ਕਲੱਸਟਰ ਅਫ਼ਸਰਾਂ ਨੂੰ ਉੱਨਤ ਕਿਸਾਨ ਐਪ ਦੀ ਕਰਵਾਈ ਟਰੈਨਿੰਗ

Bathinda News: ਐਸ.ਡੀ.ਐਮ ਬਠਿੰਡਾ ਬਲਕਰਨ ਸਿੰਘ ਮਾਹਲ ਦੀ ਅਗਵਾਈ ਹੇਠ ਅਤੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਡੀ.ਸੀ. ਕੰਪਲੈਕਸ ਮੀਟਿੰਗ ਹਾਲ ਵਿਖੇ ਸਬ- ਡਿਵੀਜ਼ਨ ਬਠਿੰਡਾ ਦੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਤਾਇਨਾਤ ਸਮੂਹ ਕਲੱਸਟਰ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ। ਇਹ ਟਰੈਨਿੰਗ ਨੈਸ਼ਨਲ ਗਰੀਨ ਟਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੁਆਰਾ ਬਣਾਈ ਐਪ ਉੰਨਤ ਕਿਸਾਨ ਤਹਿਤ ਕਰਵਾਈ ਗਈ। ਐਪਲੀਕੇਸ਼ਨ ਦੇ ਸੰਚਾਲਨ ਸਬੰਧੀ ਇਸ ਟ੍ਰੇਨਿੰਗ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਮੌਜੂਦ ਪਰਾਲੀ ਦੇ ਪ੍ਰਬੰਧਨ ਸਬੰਧੀ ਮੌਜੂਦ ਮਸ਼ੀਨਰੀ ਦੀ ਵਰਤੋਂ ਦਾ ਡਾਟਾ ਇਕੱਤਰ ਕਰਨਾ ਹੈ।

ਇਹ ਵੀ ਪੜ੍ਹੋ Breaking News; Punjab ਦੇ ਪੌਣੀ ਦਰਜ਼ਨ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੇ ਕਾਰਜ਼ਕਾਲ ‘ਚ ਹੋਇਆ ਵਾਧਾ, ਪੜ੍ਹੋ ਲਿਸਟ

ਇਸ ਟਰੇਨਿੰਗ ਦੌਰਾਨ ਐਸ.ਡੀ.ਐਮ ਵੱਲੋਂ ਪਰਾਲੀ ਦੇ ਪ੍ਰਬੰਧਨ ਸਬੰਧੀ ਤਾਇਨਾਤ ਸਮੂਹ ਸਟਾਫ ਨੂੰ ਉਪਰੋਕਤ ਐਪ ਉੱਤੇ ਖੇਤਾਂ ਵਿੱਚ ਚੱਲ ਰਹੀ ਮਸ਼ੀਨਰੀ ਦਾ ਡਾਟਾ ਅਪਡੇਟ ਕਰਨ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ । ਨਾਲ ਹੀ ਸਮੂਹ ਸਟਾਫ ਨੂੰ ਪੂਰੀ ਮੁਸਤੈਦੀ ਅਤੇ ਤਨ ਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੇ ਵਿੱਚ ਕਟੌਤੀ ਕੀਤੀ ਜਾ ਸਕੇ। ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵੱਲੋਂ ਸਮੂਹ ਫੀਲਡ ਸਟਾਫ ਦਾ ਇਸ ਟਰੇਨਿੰਗ ਸੈਸ਼ਨ ਵਿੱਚ ਆਉਣ ਤੇ ਧੰਨਵਾਦ ਕੀਤਾ ਗਿਆ ਅਤੇ ਫੀਲਡ ਦੇ ਕੰਮ ਦੌਰਾਨ ਖੇਤੀਬਾੜੀ ਮਹਿਕਮੇ ਵੱਲੋਂ ਹਰ ਕਿਸਮ ਦੇ ਸਹਿਯੋਗ ਦਾ ਵਾਦਾ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ।ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇੱਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਕ ਸੈਸ਼ਨ ਕਰਵਾਇਆ ਜਾਵੇਗਾ। ਇਸ ਮੌਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ।ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀਆਂ ਨੂੰ ਸਿਆਸਤ ਬਾਰੇ ਸਹੀ ਜਾਣਕਾਰੀ ਹੋਵੇਗੀ, ਤਾਂ ਹੀ ਉਹ ਅੱਗੇ ਵਧ ਸਕਦੇ ਹਨ ਅਤੇ ਸਹੀ ਪ੍ਰਤੀਨਿਧੀ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਸਕੂਲਾਂ ਦੇ ਲਗਭਗ 2400-2500 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

0

👉ਜਲ ਸਰੋਤ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਉਪਰਾਲਿਆਂ ਦਾ ਲਿਆ ਜਾਇਜ਼ਾ
Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਵਿਸ਼ੇਸ਼ ਕਮੇਟੀ ਗਠਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਹੋਰਨਾਂ ਸੂਬਿਆਂ ਦਾ ਦੌਰਾ ਕਰਕੇ ਉੱਥੋਂ ਦੀਆਂ ਕਿਫ਼ਾਇਤੀ ਅਤੇ ਨਿਵੇਕਲੀਆਂ ਹੜ੍ਹ ਪ੍ਰਬੰਧਨ ਤਕਨੀਕਾਂ ਦਾ ਅਧਿਐਨ ਕਰੇਗੀ ਤਾਂ ਜੋ ਉਨ੍ਹਾਂ ਤਕਨੀਕਾਂ ਨੂੰ ਪੰਜਾਬ ਦੇ ਅਨੁਕੂਲ ਵਾਤਾਵਰਣ ਅਨੁਸਾਰ ਅਪਣਾਇਆ ਜਾ ਸਕੇ।ਸਿੰਜਾਈ ਭਵਨ ਦੇ ਕਮੇਟੀ ਰੂਮ ਵਿਖੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਅਜਿਹੇ ਤੁਲਨਾਤਮਕ ਅਧਿਐਨ ਸੂਬੇ ਦੇ ਹੜ੍ਹ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਫ਼ੀ ਲਾਹੇਵੰਦ ਅਤੇ ਵਿਹਾਰਕ ਤਰੀਕੇ ਅਪਣਾਉਣ ਵਿੱਚ ਸਹਾਇਤਾ ਕਰਨਗੇ। ਅਗਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਸੁਰੱਖਿਆ ਅਤੇ ਗਾਰ ਕੱਢਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਲਈ ਚੱਲ ਰਹੇ ਅਤੇ ਪ੍ਰਸਤਾਵਿਤ ਉਪਾਵਾਂ ਦੀ ਵੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ  ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਬਾਊਪੁਰ ਆਈਲੈੰਡ ਵਿਖੇ ਵਾਰ-ਵਾਰ ਆਉਂਦੇ ਹੜ੍ਹਾਂ ਅਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਸਥਾਈ ਰਾਹਤ ਪ੍ਰਦਾਨ ਕਰਨ ਲਈ ਢੁਕਵੇਂ ਤਕਨੀਕੀ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਣੀ ਭਰੇ ਇਲਾਕਿਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਥਾਈ ਹੱਲ ਯਕੀਨੀ ਬਣਾਉਣ ਲਈ ਦੀਰਘਕਾਲੀ ਪ੍ਰਾਜੈਕਟਾਂ ਦੀ ਯੋਜਨਾ ਉਲੀਕਣ ਅਤੇ ਲਾਗੂ ਕਰਨ ਲਈ ਕਿਹਾ। ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਹੜ੍ਹ ਸੁਰੱਖਿਆ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾਣ ਅਤੇ ਅਗਲੇ ਮਾਨਸੂਨ ਸੀਜ਼ਨ ਦੀ ਆਮਦ ਤੋਂ ਪਹਿਲਾਂ ਹੀ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੇਤਰ ਵਿੱਚ ਚਲ ਰਹੇ ਕੰਮਾਂ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਟੈਂਡਰ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਗਾਰ ਕੱਢਣ ਸਬੰਧੀ ਪ੍ਰੋਗਰਾਮ ‘ਤੇ ਚਰਚਾ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਦਰਿਆਵਾਂ ਅਤੇ ਡਰੇਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਛੇਤੀ ਤੋਂ ਛੇਤੀ ਸ਼ੁਰੂ ਕੀਤੇ ਜਾਣ।

ਇਹ ਵੀ ਪੜ੍ਹੋ  ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਦਰਿਆਵਾਂ ਦੇ ਰਾਹ ਵਿੱਚ ਉੱਗੇ ਪੌਦਿਆਂ ਅਤੇ ਹੋਰ ਰੁਕਾਵਟਾਂ ਨੂੰ ਬਿਨਾਂ ਦੇਰੀ ਦੇ ਦੂਰ ਕੀਤਾ ਜਾਵੇ।ਨਾਜਾਇਜ਼ ਕਬਜ਼ਿਆਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਬਜ਼ਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।ਮੀਟਿੰਗ ਦੌਰਾਨ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪਏ ਪਾੜਾਂ ਨੂੰ ਪੂਰਨ ਸਬੰਧੀ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਜਲ ਸਰੋਤ ਮੰਤਰੀ ਨੇ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖੇਤਰੀ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੇ ਕੁਮਾਰ ਗਰਗ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

0

Sri AnandPur Sahib News:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ੁੱਕਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਪ੍ਰੋਜੈਕਟਾਂ ਨੂੰ 15 ਨਵੰਬਰ2025 ਤੋਂ ਪਹਿਲਾਂ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।ਇੱਥੇ ਪੱਤਰਕਾਰਾਂ ਨੂੰ ਬਿਆਨ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਸ੍ਰੀ ਅਨੰਦਪੁਰ ਸਾਹਿਬ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਅਤੇ ਸੜਕਾਂ ਤੇ ਲਾਈਟਾਂ ਦੀ ਅਪਗ੍ਰੇਡਸ਼ਨ ਦੀ ਵਿਆਪਕ ਯੋਜਨਾ ਨੂੰ ਚੰਡੀਗੜ੍ਹ ਸਰਕਲ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

ਮਿੱਥੇ ਗਏ ਕੰਮਾਂ ਅਤੇ ਇਨ੍ਹਾਂ ਕੰਮਾਂ ਨਾਲ ਸਬੰਧਤ ਰੱਖ-ਰਖਾਅ ਕਾਰਜਾਂ ਲਈ ਲਗਭਗ 24.51 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਫੰਡ ਰੱਖ ਗਏ ਹਨ।ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਕਾਰਜ ਯੋਜਨਾ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਦਸ਼ਮੇਸ਼ ਅਕੈਡਮੀ ਰੋਡ, ਸ਼ਹਿਰ ਦੀਆਂ ਅੰਦਰਲੀਆਂ ਸੜਕਾਂ,ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਨੈਣਾ ਦੇਵੀ ਰੋਡ ਅਤੇ ਹੋਰ ਸੜਕਾਂ ਦੀ ਅਪਗ੍ਰੇਡਸ਼ਨ ਸ਼ਾਮਲ ਹੈ।ਇਸ ਵਿੱਚ 23 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਸੜਕਾਂ,ਪੁਲਾਂ ਅਤੇ ਕੰਨੈਕਟਡ ਲੇਨਜ਼ ਦੀ ਅਪਗ੍ਰੇਡਸ਼ਨ ਕਰਨਾ ਵੀ ਸਾ਼ਮਲ ਹੈ। ਇਸੇ ਤਰ੍ਹਾਂ ਵਿਸ਼ੇ਼ਸ਼ ਮੁਰੰਮਤ ਅਤੇ ਰੱਖ-ਰਖਾਵ ਦੇ ਕੰਮਾਂ ਦੇ ਲਈ 77.58 ਲੱਖ ਦੀ ਵਾਧੂ ਰਾਸ਼ੀ ਅਲਾਟ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਰੰਮਤ ਕਾਰਜਾਂ ਵਿੱਚ ਸੜਕਾਂ ਅਤੇ ਸੜਕਾਂ ਦੇ ਕਿਨਾਰੇ ਲੱਗੀਆਂ ਲਾਈਟਾਂ ਦੀ ਅਪਗ੍ਰੇਸਡਸ਼ਨ ਤੇ ਮੁਰੰਮਤ ਨੂੰ ਤਰਜੀਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਸਟੇਟ ਬੈਂਕ ਆਫ਼ ਇੰਡੀਆ ਨੇ ਲਗਾਇਆ ਗਿਆ ਜਾਗਰੂਕਤਾ ਕੈਂਪ

ਇਸ ਤੋਂ ਇਲਾਵਾ ਕਾਰਜਕੁਸ਼ਲਤਾ ਤੇ ਸੁਰੱਖਿਆ ਨੂੰ ਵਧਾਉਣ ਲਈ ਰੈਗੂਲਰ ਅਤੇ ਸਪੈਸ਼ਲ ਰਿਪੇਅਰ, ਬਿਜਲੀ ਦੇ ਪੁਰਾਣੇ ਜਾਂ ਖਰਾਬ ਖੰਭਿਆਂ ਨੂੰ ਬਦਲਣਾ, ਐਲਈਡੀ ਲਾਈਟਾਂ ਲਗਾਉਣਾ ਅਤੇ ਐਲੂਮੀਨੀਅਮ ਤੇ ਕਾਪਰ ਵਾਇਰਿੰਗ ਅਪਗ੍ਰੇਡ ਕਰਨਾ ਵੀ ਇਸ ਪਹਿਲਕਦਮੀ ਦਾ ਹਿੱਸਾ ਹੈ।ਹਰਭਜਨ ਸਿੰਘ ਈਟੀਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਨ੍ਹਾਂ ਕੰਮਾਂ ਲਈ ਕੁੱਲ 24.51 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।ਵਿਭਾਗ ਨੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੁਖਾਲੀ ਤੇ ਸਚਾਰੂ ਯਾਤਰਾ ਦੀ ਸਹੂਲਤ ਦੇਣ ਲਈ ਉੱਚ ਗੁਣਵੱਤਾ ਬੁਨਿਆਦੀ ਢਾਚਾ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਤਾਂ ਜੋ ਇਸ ਇਤਿਹਾਸਕ ਸਮਾਗਮ ਦੌਰਾਨ ਵਧੀਆਂ ਤੋਂ ਵਧੀਆ ਮਾਹੌਲ ਸਿਰਜਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਵਾਪਸੀ ਤੋਂ ਬਾਅਦ 15 ਉਮੀਦਵਾਰ ਮੈਦਾਨ ‘ਚ ਡਟੇ

0

👉5 ਨੇ ਆਪਣੇ ਨਾਮਜਦਗੀ ਪੱਤਰ ਲਏ ਵਾਪਸ
Tarn Taran News: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਲੇ 5 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਪੰਜ ਉਮੀਦਵਾਰਾਂ ਹਰਪਾਲ ਸਿੰਘ, ਨਿਰਮਲ ਕੌਰ, ਗੁਰਮੀਤ ਕੌਰ, ਸਾਰਿਕਾ ਜੌੜਾ ਅਤੇ ਹਰਪ੍ਰੀਤ ਸਿੰਘ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 20 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਸਨ ਅਤੇ ਹੁਣ ਪੰਜ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਕੁੱਲ ਉਮੀਦਵਾਰਾਂ ਦੀ ਗਿਣਤੀ 15 ਰਹਿ ਗਈ ਹੈ ਜੋ ਕਿ ਇਸ ਪ੍ਰਕਾਰ ਹਨ

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

:- ਸੁਖਵਿੰਦਰ ਕੌਰ (ਸ਼੍ਰੋਮਣੀ ਅਕਾਲੀ ਦਲ), ਹਰਜੀਤ ਸਿੰਘ ਸੰਧੂ (ਭਾਰਤੀ ਜਨਤਾ ਪਾਰਟੀ), ਹਰਮੀਤ ਸਿੰਘ ਸੰਧੂ (ਆਮ ਆਦਮੀ ਪਾਰਟੀ), ਕਰਨਬੀਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਸ਼ਾਮ ਲਾਲ ਗਾਂਧੀ (ਸੱਚੋ ਸੱਚ ਪਾਰਟੀ), ਨਾਇਬ ਸਿੰਘ (ਨੈਸ਼ਨਲਿਸਟ ਜਸਟਿਸ ਪਾਰਟੀ), ਅਰੁਣ ਕੁਮਾਰ ਖੁਰਮੀ ਰਾਜਪੂਤ (ਆਜ਼ਾਦ), ਹਰਪਾਲ ਸਿੰਘ ਭੰਗੂ (ਆਜ਼ਾਦ), ਹਰਬਰਿੰਦਰ ਕੌਰ ਉਸਮਾਨ (ਆਜ਼ਾਦ), ਐਡਵੋਕੇਟ ਕੋਮਲਪ੍ਰੀਤ ਸਿੰਘ (ਆਜ਼ਾਦ), ਜਸਵੰਤ ਸਿੰਘ ਸੋਹਲ (ਆਜ਼ਾਦ), ਨੀਟੂ ਸ਼ਟਰਾਂ ਵਾਲਾ (ਆਜ਼ਾਦ), ਮਨਦੀਪ ਸਿੰਘ (ਆਜ਼ਾਦ), ਮਨਦੀਪ ਸਿੰਘ ਖਾਲਸਾ (ਆਜ਼ਾਦ) ਅਤੇ ਵਿਜੈ ਕੁਮਾਰ (ਆਜ਼ਾਦ)। ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 14 ਨਵੰਬਰ 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

👉’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਰਾਜਧਾਨੀ ਵਿੱਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਲੈਣਗੇ ਹਿੱਸਾ
New Delhi News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ (25 ਅਕਤੂਬਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਆਰੰਭ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਸਿੱਖਾਂ ਦੇ ਨੌਵੇਂ ਗੁਰੂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਮੀਰ ਵਿਰਾਸਤ ਨੂੰ ਅੱਗੇ ਤੋਰਨ ਦੇ ਉਦੇਸ਼ ਨਾਲ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਲਈ 25 ਅਕਤੂਬਰ ਨੂੰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰੇਗੀ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨਤਮਸਤਕ ਹੋਣਗੇ। ਇਸ ਕੀਰਤਨ ਦਰਬਾਰ ਵਿੱਚ ਪ੍ਰਸਿੱਧ ਰਾਗੀ ਭਾਈ ਅਮਰਜੀਤ ਸਿੰਘ ਤਾਨ, ਭਾਈ ਅਨੰਤਬੀਰ ਸਿੰਘ, ਭਾਈ ਚਮਨਜੀਤ ਸਿੰਘ ਲਾਲ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਜਸਕਰਨ ਸਿੰਘ ਅਤੇ ਹੋਰ ਪ੍ਰਮੁੱਖ ਰਾਗੀ ਕੀਰਤਨ ਕਰਨਗੇ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਇਤਿਹਾਸਕ ਅਤੇ ਅਹਿਮ ਮੌਕੇ ਨੂੰ ਰਾਜ ਭਰ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਕਈ ਸਮਾਗਮ ਉਲੀਕੇ ਗਏ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਅਹਿਮ ਅਤੇ ਇਤਿਹਾਸਕ ਸਮਾਗਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ ਸਟੇਟ ਬੈਂਕ ਆਫ਼ ਇੰਡੀਆ ਨੇ ਲਗਾਇਆ ਗਿਆ ਜਾਗਰੂਕਤਾ ਕੈਂਪ

ਇਹ ਸਮਾਗਮਾਂ ਦੀ ਲੜੀ ਪੂਰੇ ਸੂਬੇ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਜਾਵੇਗੀ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ ‘ਤੇ ਸੂਬਾ ਸਰਕਾਰ ਦੀ ਦੇਖਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਣਗੇ।ਇਨ੍ਹਾਂ ਸਮਾਗਮਾਂ ਦੀ ਲੜੀ ਦਾ ਮੁੱਖ ਸੰਦੇਸ਼ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਨੁੱਖਤਾਵਾਦ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਨਾ ਹੋਵੇਗਾ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਨਾਲ-ਨਾਲ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕੀਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਇਹ ਸਰਵਉੱਚ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਅਨੋਖੀ ਅਤੇ ਬੇਮਿਸਾਲ ਹੈ ਅਤੇ ਇਹ ਬੇਇਨਸਾਫ਼ੀ, ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ; IGP ਬਲਜੋਤ ਸਿੰਘ ਰਾਠੌੜ ਦੀ ਅਗਵਾਈ ਹੇਠ ਪਿੰਡ ਖਿਓਵਾਲੀ ਢਾਬ ਵਿੱਚ ਵਿਸ਼ੇਸ਼ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਨੁੱਖੀ ਏਕਤਾ, ਵਿਸ਼ਵਵਿਆਪੀ ਭਾਈਚਾਰਾ, ਬਹਾਦਰੀ, ਧਰਮ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ।ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਇਹ ਲੜੀ ਮਹਾਨ ਸਿੱਖ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਸੱਚੀ ਭਾਵਨਾ ਨਾਲ ਚੱਲਣ ਲਈ ਪ੍ਰੇਰਿਤ ਕਰੇਗੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਇਹ ਸਮਾਗਮ ਇੱਕ ਪਾਸੇ ਇਸ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਸਹਾਇਕ ਹੋਣਗੇ ਅਤੇ ਦੂਜੇ ਪਾਸੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹੋਰ ਮਜ਼ਬੂਤ ਕਰਨਗੇ। ਇਨ੍ਹਾਂ ਸਮਾਗਮਾਂ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਮਹਾਨ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

0

👉’ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
Chandigarh News: ‘War on Drugs’: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 237ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 73 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 237 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,950 ਹੋ ਗਈ ਹੈ।ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 197 ਗ੍ਰਾਮ ਹੈਰੋਇਨ, 40 ਕਿਲੋ ਭੁੱਕੀ, 1029 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।ਇਸ ਆਪਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 340 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ -ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਟੇਟ ਬੈਂਕ ਆਫ਼ ਇੰਡੀਆ ਨੇ ਲਗਾਇਆ ਗਿਆ ਜਾਗਰੂਕਤਾ ਕੈਂਪ

0

Bathinda News:ਕੇਂਦਰੀ ਖ਼ਜ਼ਾਨਾ ਮੰਤਰਾਲੇ ਅਤੇ ਸੂਬਾ ਪੱਧਰੀ ਬੈਂਕਰਜ਼ ਕਮੇਟੀ ਐੱਸਐੱਲਬੀਸੀ ਦੀਆਂ ਹਦਾਇਤਾਂ ਅਨੁਸਾਰ ਲੀਡ ਬੈਂਕ, ਸਟੇਟ ਬੈਂਕ ਆਫ ਇੰਡੀਆ ਬਠਿੰਡਾ ਵੱਲੋਂ ਟੀਚਰਜ਼ ਹੋਮ ਬਠਿੰਡਾ ਵਿੱਚ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅਜਿਹੀਆਂ ਰਕਮਾਂ ਬਾਰੇ ਚਰਚਾ ਕੀਤੀ ਗਈ, ਜਿਨ੍ਹਾਂ ‘ਤੇ ਕਿਸੇ ਵੱਲੋਂ ਦਾਅਵਾ ਨਹੀਂ ਕੀਤਾ ਜਾ ਰਿਹਾ।ਕੈਂਪ ਦੀ ਪ੍ਰਧਾਨਗੀ ਡਿਪਟੀ ਜਨਰਲ ਮੈਨੇਜਰ ਅਭਿਸ਼ੇਕ ਸ਼ਰਮਾ ਨੇ ਕੀਤੀ।

ਇਹ ਵੀ ਪੜ੍ਹੋ  Ex DGP ਦੇ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ‘ਚ ਹੁਣ CBI ਦੀ ਹੋ ਸਕਦੀ ਹੈ Entry !

ਹਾਜ਼ਰ ਲੋਕਾਂ ਨੂੰ ਅਜਿਹੀਆਂ ਰਕਮਾਂ ਬਾਰੇ ਉਦਗਮ ਪੋਰਟਲ ਰਾਹੀਂ ਜਾਗਰੂਕ ਕੀਤਾ ਗਿਆ। ਇਸ ਮੌਕੇ ਭਾਰਤੀ ਜੀਵਨ ਬੀਮਾ ਨਿਗਮ ਯਾਨੀ ਐੱਲਆਈਸੀ ਅਤੇ ਹੋਰ ਸਰਕਾਰੀ ਤੇ ਨਿੱਜੀ ਬੈਂਕਾਂ ਦੇ ਨੁਮਾਇੰਦਿਆਂ ਨੇ ਵੀ ਇਸ ਕੈਂਪ ਵਿੱਚ ਹਿੱਸਾ ਲਿਆ।ਇਸ ਮੌਕੇ ‘ਤੇ ਖੇਤਰੀ ਪ੍ਰਬੰਧਕ ਸ੍ਰੀ ਰੋਹਿਤ ਕੱਕੜ, ਮੁੱਖ ਜ਼ਿਲ੍ਹਾ ਪ੍ਰਬੰਧਕ ਸ੍ਰੀ ਕੁਲਭੂਸ਼ਣ ਬਾਂਸਲ ਅਤੇ ਮੁੱਖ ਪ੍ਰਬੰਧਕ ਸ੍ਰੀ ਜਿੰਮੀ ਮਹਿਤਾ, ਮੁੱਖ ਪ੍ਰਬੰਧਕ ਸ੍ਰੀ ਗੁਰਜੀਤ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ; IGP ਬਲਜੋਤ ਸਿੰਘ ਰਾਠੌੜ ਦੀ ਅਗਵਾਈ ਹੇਠ ਪਿੰਡ ਖਿਓਵਾਲੀ ਢਾਬ ਵਿੱਚ ਵਿਸ਼ੇਸ਼ ਸੈਮੀਨਾਰ

0

Fazilka News:ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਧੀਨ ਅੱਜ ਫਾਜ਼ਿਲਕਾ ਪੁਲਿਸ ਵੱਲੋਂ ਥਾਣਾ ਖੂਈਖੇੜਾ ਅਧੀਨ ਪਿੰਡ ਖਿਓਵਾਲੀ ਢਾਬ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਆਈ.ਜੀ. ਜੀ.ਆਰ.ਪੀ. ਪੰਜਾਬ ਸ੍ਰੀ ਬਲਜੋਤ ਸਿੰਘ ਰਾਠੌੜ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਸਥਾਨਕ ਸਰਪੰਚਾਂ, ਸਕੂਲ ਅਧਿਆਪਕਾਂ, ਨੌਜਵਾਨਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਭਾਗ ਲਿਆ।ਸੈਮੀਨਾਰ ਦੌਰਾਨ ਸ੍ਰੀ ਬਲਜੋਤ ਸਿੰਘ ਰਾਠੌੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ,“ਨਸ਼ਿਆਂ ਦੇ ਖ਼ਿਲਾਫ਼ ਲੜਾਈ ਕੇਵਲ ਪੁਲਿਸ ਜਾਂ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਨਾਗਰਿਕ ਆਪਣੇ ਪਿੰਡ ਤੇ ਆਪਣੇ ਪਰਿਵਾਰ ਵਿੱਚ ਜਾਗਰੂਕਤਾ ਪੈਦਾ ਕਰੇ, ਤਾਂ ਨਸ਼ੇ ਦੀ ਜੜ੍ਹ ਕੱਟੀ ਜਾ ਸਕਦੀ ਹੈ।

ਇਹ ਵੀ ਪੜ੍ਹੋ  Moga Police ਨੇ ਥਾਣਾ ਸਿਟੀ ਸਾਊਥ ਦੇ ਏਰੀਆ ਵਿੱਚ ਸਮੱਗਲਰਾਂ ਦੇ ਘਰ ਢਾਏ

”ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਨਸ਼ਾ ਤਸਕਰੀ ਅਤੇ ਵਰਤੋਂ ਬਾਰੇ ਸੁਰਾਗ ਰੱਖਣ ਤੇ ਤੁਰੰਤ ਪੁਲਿਸ ਨਾਲ ਸਾਂਝ ਬਣਾਉਣ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਸ਼ਿਆਂ ਦੇ ਕਾਰੋਬਾਰੀਆਂ ਖ਼ਿਲਾਫ਼ ਲੜਾਈ ਲੜ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਜੰਗ ਜਰੂਰ ਜਿੱਤੀ ਜਾਵੇਗੀ।ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਗੁਰਮੀਤ ਸਿੰਘ (ਐਸਐਸਪੀ ਫਾਜ਼ਿਲਕਾ) ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ। ਉਨ੍ਹਾਂ ਕਿਹਾ “ਨਸ਼ਾ ਸਿਰਫ਼ ਸਿਹਤ ਲਈ ਹੀ ਨਹੀਂ, ਸਗੋਂ ਪਰਿਵਾਰਕ ਅਤੇ ਸਮਾਜਕ ਢਾਂਚੇ ਲਈ ਵੀ ਇੱਕ ਵੱਡਾ ਖ਼ਤਰਾ ਹੈ। ਇਹ ਸਮੇਂ ਦੀ ਮੰਗ ਹੈ ਕਿ ਹਰ ਮਾਪੇ, ਹਰ ਅਧਿਆਪਕ ਅਤੇ ਹਰ ਜ਼ਿੰਮੇਵਾਰ ਨਾਗਰਿਕ ਇਸ ਮੁਹਿੰਮ ਦਾ ਹਿੱਸਾ ਬਣੇ।”ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਉਹ ਬਿਨਾਂ ਹਿਚਕ ਆਪਣੇ ਨੇੜਲੇ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ਨਾਲ ਸੰਪਰਕ ਕਰੇ।

ਇਹ ਵੀ ਪੜ੍ਹੋ  Sri Mukatsar Sahib Police ਵੱਲੋਂ ਜ਼ਿਲ੍ਹਾ ਸੁਧਾਰ ਘਰ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ

ਪੁਲਿਸ ਵੱਲੋਂ ਉਸਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਵੇਚਣ ਜਾਂ ਤਸਕਰੀ ਦੀ ਜਾਣਕਾਰੀ ਮਿਲਦੀ ਹੈ, ਤਾਂ ਉਸ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ — ਤੁਹਾਡੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਸੈਮੀਨਾਰ ਦੌਰਾਨ ਲੋਕਾਂ ਨਾਲ ਸੰਵਾਦ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਦੇ ਨੁਕਸਾਨਾਂ, ਕਾਨੂੰਨੀ ਸਜ਼ਾਵਾਂ ਅਤੇ ਪੁਨਰਵਾਸ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸੈਮੀਨਾਰ ਦੇ ਅੰਤ ਵਿੱਚ ਪਿੰਡ ਵਾਸੀਆਂ ਨੇ ਪੁਲਿਸ ਦੀ ਇਸ ਪਹਿਲ ਦੀ ਸਰਾਹਨਾ ਕੀਤੀ ਤੇ ਵਚਨ ਦਿੱਤਾ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਦੇ ਸਾਥੀ ਬਣ ਕੇ ਇਸ ਮੁਹਿੰਮ ਨੂੰ ਸਫਲ ਬਣਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਨੇ ਐਸ ਐਸ ਪੀ ਤਰਨ ਤਾਰਨ ਡਾ. ਰਵਜੋਤ ਕੌਰ ਗਰੇਵਾਲ ਖਿਲਾਫ ਕੀਤੀ ਸ਼ਿਕਾਇਤ, ਮੰਗਿਆ ਤਬਾਦਲਾ

0

ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਪੁਲਿਸ ਫੋਰਸ ਦੀ ਦੁਰਵਰਤੋਂ ਰੋਕਣਾ ਜ਼ਰੂਰੀ: ਅਰਸ਼ਦੀਪ ਕਲੇਰ
Chandigarh News:ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਫਸਰ (ਸੀ ਈ ਓ) ਕੋਲ ਤਰਨ ਤਾਰਨ ਦੇ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਪੁਲਿਸ ਫੋਰਸ ਦੀ ਦੁਰਵਰਤੋਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਕੇਡਰ ਦੇ ਖਿਲਾਫ ਝੂਠੀਆਂ ਅਤੇ ਆਧਾਰਹੀਣ ਐਫ ਆਈ ਆਰ ਦਰਜ ਕਰਵਾਉਣ ਵਾਸਤੇ ਕੀਤੀ ਜਾ ਰਹੀ ਹੈ।ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਤੇ ਕੇਡਰ ਦੇ ਖਿਲਾਫ ਧਾਰਾ 126/169 ਬੀ ਐਨ ਐਸ ਤਹਿਤ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਸੱਤਾਧਾਰੀ ਆਪ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ।

ਇਹ ਵੀ ਪੜ੍ਹੋ Ex DGP ਦੇ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ‘ਚ ਹੁਣ CBI ਦੀ ਹੋ ਸਕਦੀ ਹੈ Entry !

ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਦੋ ਡੀ ਐਸ ਪੀਜ਼ ਜਗਜੀਤ ਸਿੰਘ ਤੇ ਸੁਖਬੀਰ ਸਿੰਘ ਦੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਤਰਨ ਤਾਰਨ ਵਿਚ ਕੀਤੇ ਜਾਣ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਉਹਨਾਂ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਪੁਲਿਸ ਫੋਰਸ ਦਾ ਮਨੋਬਲ ਵੱਧ ਗਿਆ ਤੇ ਉਹ ਅਕਾਲੀ ਦਲ ਵਰਕਰਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਖਿਲਾਫ ਝੂਠੀਆਂ ਤੇ ਸਿਆਸੀ ਤੌਰ ’ਤੇ ਪ੍ਰੇਰਿਤ ਐਫ ਆਈ ਆਰ ਦਰਜ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬਹੁਤੀਆਂ ਐਫ ਆਈ ਆਰਜ਼ ਵਿਚ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ ਤੇ ਉਹਨਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਚੋਣ ਪ੍ਰਚਾਰ ਤੋਂ ਦੂਰ ਰਹਿਣ।ਉਹਨਾਂ ਹੋਰ ਦੱਸਿਆ ਕਿ ਕਿਵੇਂ ਹੁਣ ਪਿੰਡ ਢੋਡੇ ਦੇ ਸਰਪੰਚ ਵਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਉਮੀਦਵਾਰ  ਸੁਖਵਿੰਦਰ ਕੌਰ ਰੰਧਾਵਾ ਦੇ ਪੀ ਏ ਮਨਪ੍ਰੀਤ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Andhra Bus Fire News; ਮੰਦਭਾਗੀ ਖ਼ਬਰ; ਚੱਲਦੀ ਬੱਸ ਬਣੀ ਅੱਗ ਦਾ ਗੋਲਾ; ਇੱਕ ਦਰਜ਼ਨ ਤੋਂ ਵੱਧ ਯਾਤਰੀ ਜਿੰਦਾ ਜਲੇ

ਉਹਨਾਂ ਕਿਹਾ ਕਿ ਪ੍ਰਭਜੀਤ ਸਿੰਘ ਨਾਂ ਦਾ ਅਕਾਲੀ ਵਰਕਰ ਉਸਦੀ ਫਾਰਚੂਨਰ ਕਾਰ ਸਮੇਤ ਲਾਪਤਾ ਹੈ ਜਿਸਨੂੰ ਸੀ ਆਈ ਏ ਸਟਾਫ ਨੇ ਅਗਵਾ ਕਰ ਲਿਆ ਤੇ ਹੁਣ ਤੱਕ ਉਹਨਾਂ ਦਾ ਕੋਈ ਥਹੁ ਪਤਾ ਨਹੀਂ ਹੈ।ਉਹਨਾਂ ਕਿਹਾ ਕਿ ਜੇਕਰ ਪੁਲਿਸ ਫੋਰਸ ਦੀ ਵਰਤੋਂ ਇਕ ਸਿਆਸੀ ਪਾਰਟੀ ਦੇ ਖਿਲਾਫ ਹਥਿਆਰ ਵਜੋਂ ਕੀਤੀ ਜਾਣੀ ਹੈ ਤਾਂ ਫਿਰ ਆਜ਼ਾਦ ਤੇ ਨਿਰਪੱਖ ਚੋਣਾਂ ਸੰਭਵ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਤਰਨ ਤਾਰਨ ਦੇ ਦੋ ਡੀ ਐਸ ਪੀਜ਼ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਜਾਂ ਫਿਰ ਚੋਣਾਂ ਨਾਲ ਸਬੰਧਤ ਕੰਮਾਂ ਵਿਚ ਉਹਨਾਂ ਦਾ ਦਖਲ ਰੋਕਿਆ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਪ੍ਰਭਾਵਤ ਨਾ ਹੋਵੇ।
ਉਹਨਾਂ ਇਹ ਵੀ ਮੰਗ ਕੀਤੀ ਕਿ ਸਾਰੀਆਂ ਪੁਲਿਸ ਤਾਇਨਾਤੀਆਂ ਤੇ ਪਹਿਲਾਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਦਰਜ ਐਫ ਆਈ ਆਰਜ਼ ਦੀ ਪੜਤਾਲ ਵਾਸਤੇ ਨਿਰਪੱਖ ਨੋਡਲ ਅਫਸਰ ਨਿਯੁਕਤ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904689