Saturday, May 16, 2026
Home Blog Page 378

Breaking News; Punjab ਦੇ ਪੌਣੀ ਦਰਜ਼ਨ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੇ ਕਾਰਜ਼ਕਾਲ ‘ਚ ਹੋਇਆ ਵਾਧਾ, ਪੜ੍ਹੋ ਲਿਸਟ

0

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਪਲਾਨਿੰਗ ਬੋਰਡਾਂ ਦੇ ਚੇਅਰਮੈਨਾਂ ਦੇ ਕਾਰਜ਼ਕਾਲ ਵਿਚ ਇੱਕ ਸਾਲ ਦਾ ਵਾਧਾ ਕੀਤਾ ਹੈ। ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ 3 ਜ਼ਿਲ੍ਹਿਆਂ ਦੇ ਚੇਅਰਮੈਨਾਂ ਦਾ ਕਾਰਜ਼ਕਾਲ 8 ਅਕਤੂਬਰ 2026 ਅਤੇ 6 ਚੇਅਰਮੈਨਾਂ ਦੇ ਕਾਰਜ਼ਕਾਲ ਵਿਚ15 ਜਨਵਰੀ 2027 ਤੱਕ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ Ex DGP ਦੇ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ‘ਚ ਹੁਣ CBI ਦੀ ਹੋ ਸਕਦੀ ਹੈ Entry !

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Delhi Heart Hospital ਦੇ ਡਾਕਟਰ ਦੀਪਕ ਗਰਗ ਦੀ ਅਗਵਾਈ ਹੇਠ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਹੋਈ ਹੱਡੀ ਦੇ ਕੈਂਸਰ ਦੀ ਸਰਜਰੀ

0

Bathinda News: Delhi Heart Hospital; ਇੱਕ 69 ਸਾਲਾ ਵਿਅਕਤੀ, ਜਿਸ ਨੇ ਮੁੜ ਤੁਰਨ ਦੀ ਉਮੀਦ ਗੁਆ ਦਿੱਤੀ ਸੀ, ਨੂੰ ਡਾ: ਦੀਪਕ ਗਰਗ ਸਲਾਹਕਾਰ ਆਰਥੋਪੈਡਿਕ ਸਰਜਨ ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਨੇ ਹੱਡੀਆਂ ਦੇ ਕੈਂਸਰ ਦਾ ਆਪ੍ਰੇਸ਼ਨ ਕਰਕੇ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਯੋਗ ਬਣਾਇਆ ਅਤੇ ਉਸ ਦੀ ਗੁਆਚੀ ਹੋਈ ਮੁਸਕਰਾਹਟ ਵਾਪਸ ਲਿਆ ਦਿੱਤੀ ਹੈ ।
ਪੀੜਤ ਤਰਲੋਕ ਸਿੰਘ ਦੀਆਂ ਹੱਡੀਆਂ ਵਿੱਚ ਕੈਂਸਰ ਪੂਰੀ ਤਰ੍ਹਾਂ ਫੈਲ ਗਿਆ ਸੀ, ਜਿਸ ਕਾਰਨ ਉਸ ਦੀ ਕਮਰ ਦੀ ਹੱਡੀ ਬਿਨਾਂ ਕਿਸੇ ਸੱਟ ਦੇ ਟੁੱਟ ਗਈ ਸੀ। ਨਤੀਜੇ ਵਜੋਂ, ਉਹ ਤੁਰਨ ਜਾਂ ਰੋਜ਼ਾਨਾ ਕੰਮ ਕਰਨ ਤੋਂ ਅਸਮਰੱਥ ਸੀ। ਡਾ: ਦੀਪਕ ਗਰਗ ਨੇ ਇੱਕ ਵਿਸ਼ੇਸ਼ ਅੰਗ-ਬਚਾਅ ਸਰਜਰੀ ਕੀਤੀ, ਜਿਸ ਵਿੱਚ ਕੈਂਸਰ ਪ੍ਰਭਾਵਿਤ ਹੱਡੀ ਨੂੰ ਹਟਾ ਦਿੱਤਾ ਗਿਆ ਅਤੇ ਇੱਕ ਮੈਟਲ ਇਮਪਲਾਂਟ (ਮੈਗਾਪ੍ਰੋਸਥੀਸਿਸ) ਨਾਲ ਬਦਲਿਆ ਗਿਆ।

ਇਹ ਵੀ ਪੜ੍ਹੋ Ex DGP ਦੇ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ‘ਚ ਹੁਣ CBI ਦੀ ਹੋ ਸਕਦੀ ਹੈ Entry !

ਹੱਡੀਆਂ ਦੇ ਕੈਂਸਰ ਦੀਆਂ ਅਜਿਹੀਆਂ ਅਡਵਾਂਸ ਸਰਜਰੀਆਂ ਸਿਰਫ ਦਿੱਲੀ-ਮੁੰਬਈ ਵਰਗੇ ਵੱਡੇ ਸ਼ਹਿਰਾਂ ‘ਚ ਹੀ ਹੁੰਦੀਆਂ ਸਨ, ਪਰ ਡਾ: ਗਰਗ ਨੇ ਬਠਿੰਡਾ ਦੇ ਮਰੀਜ਼ਾਂ ਲਈ ਘਰ ਦੇ ਨੇੜੇ ਹੀ ਵਿਸ਼ਵ ਪੱਧਰੀ ਇਲਾਜ ਕਰਵਾਉਣਾ ਸੰਭਵ ਬਣਾਇਆ ਹੈ।ਨਤੀਜਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ – ਮਰੀਜ਼ ਨੇ ਸਰਜਰੀ ਤੋਂ ਅਗਲੇ ਦਿਨ ਹੀ ਤੁਰਨਾ ਸ਼ੁਰੂ ਕਰ ਦਿੱਤਾ।ਡਾ: ਦੀਪਕ ਗਰਗ ਨੇ ਕਿਹਾ, “ਸਾਡਾ ਉਦੇਸ਼ ਬਿਮਾਰੀ ਨੂੰ ਠੀਕ ਕਰਨਾ ਅਤੇ ਮਰੀਜ਼ ਨੂੰ ਦੁਬਾਰਾ ਚੱਲਣ ਦਾ ਮੌਕਾ ਦੇਣਾ ਸੀ। ਉਸ ਨੂੰ ਆਪਣਾ ਪਹਿਲਾ ਕਦਮ ਚੁੱਕਣਾ ਸਾਡੀ ਪੂਰੀ ਟੀਮ ਲਈ ਇੱਕ ਭਾਵਨਾਤਮਕ ਅਤੇ ਮਾਣ ਵਾਲਾ ਪਲ ਸੀ।” ਮਰੀਜ਼ ਅਤੇ ਉਸਦਾ ਪਰਿਵਾਰ ਬਹੁਤ ਖੁਸ਼ ਹੈ।

ਇਹ ਵੀ ਪੜ੍ਹੋ Andhra Bus Fire News; ਮੰਦਭਾਗੀ ਖ਼ਬਰ; ਚੱਲਦੀ ਬੱਸ ਬਣੀ ਅੱਗ ਦਾ ਗੋਲਾ; ਇੱਕ ਦਰਜ਼ਨ ਤੋਂ ਵੱਧ ਯਾਤਰੀ ਜਿੰਦਾ ਜਲੇ

“ਅਸੀਂ ਸਾਰੀਆਂ ਉਮੀਦਾਂ ਗੁਆ ਲਈਆਂ ਸਨ, ਪਰ ਡਾਕਟਰ ਦੀਪਕ ਗਰਗ ਨੇ ਸਾਨੂੰ ਇੱਕ ਨਵੀਂ ਜ਼ਿੰਦਗੀ ਦਿੱਤੀ,” ਇੱਕ ਪਰਿਵਾਰਕ ਮੈਂਬਰ ਨੇ ਆਪਣੀਆਂ ਅੱਖਾਂ ਵਿੱਚ ਹੰਝੂਆਂ ਨਾਲ ਕਿਹਾ। ਆਯੂਸ਼ਮਾਨ, ਭਾਰਤ ਸਰਕਾਰ ਦੀ ਸਕੀਮ ਤਹਿਤ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਸਮੁੱਚੇ ਇਲਾਜ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਬਠਿੰਡਾ ਵਰਗੇ ਛੋਟੇ ਸ਼ਹਿਰਾਂ ਵਿੱਚ ਵੀ ਮਰੀਜ਼ ਹੁਣ ਦਿੱਲੀ ਜਾਂ ਚੰਡੀਗੜ੍ਹ ਦੀ ਯਾਤਰਾ ਕੀਤੇ ਬਿਨਾਂ ਉੱਚ ਪੱਧਰੀ, ਉੱਨਤ ਡਾਕਟਰੀ ਦੇਖਭਾਲ ਪ੍ਰਾਪਤ ਕਰ ਸਕਦੇ ਹਨ।ਡਾ. ਦੀਪਕ ਗਰਗ ਨੇ ਬਹੁਤ ਸਾਰੇ ਗੁੰਝਲਦਾਰ ਕੇਸਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਹੈ ਅਤੇ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਲੋਕਾਂ ਲਈ ਅਡਵਾਂਸਡ ਹੱਡੀਆਂ ਦੇ ਕੈਂਸਰ, ਜੋੜਾਂ ਦੀ ਤਬਦੀਲੀ ਅਤੇ ਟਰਾਮਾ ਸਰਜਰੀਆਂ ਲਿਆ ਰਹੇ ਹਨ-ਬਠਿੰਡਾ ਨੂੰ ਆਧੁਨਿਕ ਆਰਥੋਪੀਡਿਕ ਦੇਖਭਾਲ ਦਾ ਇੱਕ ਵਧ ਰਿਹਾ ਕੇਂਦਰ ਬਣਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ex DGP ਦੇ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ‘ਚ ਹੁਣ CBI ਦੀ ਹੋ ਸਕਦੀ ਹੈ Entry !

Haryana News:Punjab Ex DGP Son Death Case; ਲੰਘੀ 16 ਅਕਤੂਬਰ ਦੀ ਦੇਰ ਰਾਤ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ (Former DGP Mohammad Mustafa) ਦੇ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ (CBI)ਦੀ ਇੰਟਰੀ ਹੋ ਸਕਦੀ ਹੈ। ਮੀਡੀਆ ਵਿਚ ਸਾਹਮਣੈ ਆ ਰਹੀਆਂ ਰੀਪੋਰਟਾਂ ਦੇ ਮੁਤਾਬਕ ਹਰਿਆਣਾ ਸਰਕਾਰ ਬਹੁ-ਚਰਚਿਤ ਤੇ ਹਾਈਪ੍ਰੋਫ਼ਾਈਲ ਮਾਮਲੇ ਵਿਚ ਆਪਣੇ ਉਪਰ ਕੋਈ ਉਂਗਲ ਨਹੀਂ ਉੱਠਣ ਦੇਣਾ ਚਾਹੁੰਦੀ ਹੈ, ਜਿਸਦੇ ਚੱਲਦੇ ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਕੇਂਦਰ ਨੁੰ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਲਈ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ Andhra Bus Fire News; ਮੰਦਭਾਗੀ ਖ਼ਬਰ; ਚੱਲਦੀ ਬੱਸ ਬਣੀ ਅੱਗ ਦਾ ਗੋਲਾ; ਇੱਕ ਦਰਜ਼ਨ ਤੋਂ ਵੱਧ ਯਾਤਰੀ ਜਿੰਦਾ ਜਲੇ

ਦਸਣਾ ਬਣਦਾ ਹੈ ਕਿ ਪ੍ਰਵਾਰ ਵੱਲੋਂ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਕਿ ਉਨ੍ਹਾਂ ਦਾ ਪੁੱਤਰ ਅਕੀਲ ਅਖ਼ਤਰ ਨਸ਼ੇ ਦਾ ਆਦੀ ਸੀ ਤੇ ਓਵਰਡੋਜ਼ ਕਾਰਨ ਹੀ ਉਸਦੀ ਮੌਤ ਹੋਈ ਹੈ। ਉਹ ਪੰਚਕੂਲਾ ‘ਚ ਰਹਿ ਰਿਹਾ ਸੀ। ਅਕੀਲ ਦੇ ਪਿਤਾ ਮੁਹੰਮਦ ਮੁਸਤਫ਼ਾ ਜਿੱਥੇ ਪੰਜਾਬ ਦੇ ਸਾਬਕਾ ਡੀਜੀਪੀ ਰਹੇ ਹਨ, ਉਥੇ ਮਾਤਾ ਰਜ਼ੀਆ ਸੁਲਤਾਨਾ ਪੰਜਾਬ ਦੇ ਹਲਕਾ ਮਲੇਰਕੋਟਲਾ ਤੋਂ ਤਿੰਨ ਵਾਰ ਵਿਧਾਇਕ ਤੇ ਕਾਂਗਰਸ ਸਰਕਾਰ ਵਿਚ ਪਾਰਲੀਮਾਨੀ ਸਕੱਤਰ ਵੀ ਰਹੀ ਹੈ। ਮੌਤ ਤੋਂ ਬਾਅਦ ਅਕੀਲ ਅਖ਼ਤਰ ਦੀ ਇੱਕਵੀਡੀਓ ਵੀ ਵਾਈਰਲ ਹੋਈ ਸੀ, ਜੋਕਿ 27 ਅਗਸਤ ਨੂੰ ਬਣਾਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ ਅਮਰੀਕਾ ‘ਚ ਇੱਕ ਹੋਰ ਪੰਜਾਬੀ ਡਰਾਈਵਰ ਨੇ ਚੰਦ ਚਾੜਿਆ; 3 ਦੀ ਹੋਈ ਮੌ+ਤ, ਕਈ ਜਖ਼ਮੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਵੀਡੀਓ ਦੇ ਵਿਚ ਅਕੀਲ ਨੇ ਆਪਣੇ ਪਿਤਾ ਅਤੇ ਆਪਣੀ ਪਤਨੀ ਵਿਚਕਾਰ ਕਥਿਤ ਨਜਾਇਜ਼ ਸਬੰਧ ਹੋਣ ਅਤੇ ਖੁਦ ਦੀ ਜਾਨ ਨੂੰ ਖਤਰਾ ਹੋਣ ਦਾ ਖ਼ਦਸਾ ਪ੍ਰਗਟਾਇਆ ਸੀ। ਉਸਦੀ ਮੌਤ ਤੋਂ ਬਾਅਦ ਮਲੇਰਟਕੋਟਲਾ ਦੇ ਇੱਕ ਵਿਅਕਤੀ ਚੌਧਰੀ ਸਮਸ਼ੂਦੀਨ ਦੀ ਸਿਕਾਇਤ ਉੱਪਰ ਪੰਚਕੂਲਾ ਦੀ ਐਮਡੀਸੀ ਪੁਲਿਸ ਨੇ ਸਾਬਕਾ ਡੀਜੀਪੀ ਮੁਹਮੰਦ ਮੁਸਤਫ਼ਾ, ਉਸਦੀ ਪਤਨੀ ਰਜ਼ੀਆ ਸੁਲਤਾਨਾ, ਨੂੰਹ ਅਤੇ ਬੇਟੀ ਵਿਰੁਧ ਕਤਲ ਦਾ ਮਾਮਲਾ ਦਰਜ਼ ਕੀਤਾ ਸੀ। ਇਸਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਲਈ ਏਸੀਪੀ ਵਿਕਰਮ ਨਹਿਰਾ ਦੀ ਅਗਵਾਈ ਹੇਠ ਇੱਕ 6 ਮੈਂਬਰੀ ਜਾਂਚ ਟੀਮ ਵੀ ਬਣਾਈ ਗਈ ਹੈ ਪ੍ਰੰਤੂ ਹੁਣ ਚਰਚਾ ਹੈ ਕਿ ਇਹ ਮਾਮਲਾ ਸੀਬੀਆਈ ਆਪਣੇ ਹੱਥਾਂ ਵਿਚ ਲੈ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Andhra Bus Fire News; ਮੰਦਭਾਗੀ ਖ਼ਬਰ; ਚੱਲਦੀ ਬੱਸ ਬਣੀ ਅੱਗ ਦਾ ਗੋਲਾ; ਇੱਕ ਦਰਜ਼ਨ ਤੋਂ ਵੱਧ ਯਾਤਰੀ ਜਿੰਦਾ ਜਲੇ

Andhra Bus Fire News; ਸ਼ੁੱਕਰਵਾਰ ਦੀ ਤੜਕਸਾਰ ਆਂਧਰਾ ਪ੍ਰਦੇਸ਼ ਦੇ ਸ਼ਹਿਰ ਕੁਰਨੂਲ ਦੇ ਨਜਦੀਕ ਚਿਨਨੇਟਕੁਰ ਵਿਖੇ ਇੱਕ ਚੱਲਦੀ ਹੋਈ ਪ੍ਰਾਈਵੇਟ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਇੱਕ ਦਰਜ਼ਨ ਤੋਂ ਵੱਧ ਯਾਤਰੀ ਬੱਸ ਵਿਚ ਹੀ ਜ਼ਿੰਦਾ ਸੜ ਗਏ। ਜਦਕਿ ਇੱਕ ਦਰਜ਼ਨ ਤੋਂ ਵੱਧ ਦੀ ਹਲਾਤ ਹੋਰ ਗੰਭੀਰ ਬਣੀ ਹੋਈ ਹੈ। ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਇਸ ਬੱਸ ਵਿੱਚ ਲਗਭਗ 40 ਯਾਤਰੀ ਸਵਾਰ ਸਨ।

ਇਹ ਵੀ ਪੜ੍ਹੋ ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਇਹ ਘਟਨਾ ਸ਼ੁੱਕਰਵਾਰ ਸਵੇਰੇ 3:30 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦ ਇਸ ਬੱਸ ਦੇ ਤੇਲ ਟੈਂਕ ਵਿਚ ਇੱਕ ਮੋਟਰਸਾਈਕਲ ਆ ਟਕਰਾਇਆ,ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ। ਏਸੀ ਬੱਸ ਹੋਣ ਕਾਰਨ ਨਾਂ ਤਾਂ ਜਲਦੀ ਇਸਦੇ ਜਿਆਦਾਤਰ ਸ਼ੀਸ਼ੇ ਟੁੱਟੇ ਅਤੇ ਨਾਂ ਹੀ ਤਾਕੀ ਖੁੱਲੀ, ਜਿਸ ਕਾਰਨ ਬੱਸ ਵਿਚ ਸਵਾਰ ਬਹੁਤ ਸਾਰੇ ਸੜ ਗਏ। ਜਖ਼ਮੀਆਂ ਨੂੰ ਨਜ਼ਦੀਕ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੱਸ ਵਿਚ ਸੜ੍ਹਣ ਵਾਲੀਆਂ ਸਵਾਰੀਆਂ ਦੀਆਂ ਮ੍ਰਿਤਕ ਦੇਹਾਂ ਬਿਲਕੁੱਲ ਸੜ ਗਈਆਂ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਵੀ ਮੁਸ਼ਕਿਲ ਹੋ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੋਤੀ ਫਾਊਂਡੇਸ਼ਨ ਨੇ ਫਾਜ਼ਿਲਕਾ ਦੇ 14 ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਨਾਲ ਮਨਾਈ ਹਰੀ ਦੀਵਾਲੀ

0

Fazilka News:ਜੋਤੀ ਫਾਊਂਡੇਸ਼ਨ, ਸੰਸਥਾਪਕ ਪ੍ਰਭਕਿਰਨ ਬਰਾੜ ਅਤੇ ਅਜੀਤ ਬਰਾੜ ਦੀ ਅਗਵਾਈ ਹੇਠ, ਹੜ੍ਹਾਂ ਨਾਲ ਤਬਾਹ ਹੋਏ ਫਾਜ਼ਿਲਕਾ ਦੇ 14 ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਦੀਵਾਲੀ ਦਾ ਨਿੱਘ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਰੁਸ਼ਨਾ ਰਹੀ ਹੈ। ਫਾਊਂਡੇਸ਼ਨ ਦੀ ਟੀਮ ਨੇ ਸਥਾਨਕ ਪਰਿਵਾਰਾਂ ਨਾਲ ਤਿਉਹਾਰ ਮਨਾਇਆ ਅਤੇ ਉਨ੍ਹਾਂ ਨੂੰ ਨਵੇਂ ਕੱਪੜੇ, ਮਿਠਾਈਆਂ ਅਤੇ ਵਾਤਾਵਰਣ ਪੱਖੀ ਦੀਵੇ ਵੰਡੇ। ਇਸਦੇ ਨਾਲ ਹੀ ਫਾਊਂਡੇਸ਼ਨ ਦੀ ਟੀਮ ਨੇ ਸਥਿਰਤਾ, ਉਮੀਦ ਅਤੇ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਕਰਨ ‘ਤੇ ਅਧਾਰਤ ਵਾਤਾਵਰਣ ਪੱਖੀ ਅਤੇ ਹਰੀ ਦੀਵਾਲੀ ਮਨਾਉਣ ਦੇ ਸੰਦੇਸ਼ ਦਾ ਪ੍ਰਚਾਰ ਕੀਤਾ।12,000 ਤੋਂ ਵੱਧ ਆਬਾਦੀ ਵਾਲੇ ਇਹ 14 ਪਿੰਡ ਹੜ੍ਹਾਂ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਸਨ ਅਤੇ ਇਹਨਾਂ ਪਿੰਡਾਂ ਵਿੱਚ 7,000 ਏਕੜ ਤੋਂ ਵੱਧ ਉਪਜਾਊ ਖੇਤੀਯੋਗ ਜ਼ਮੀਨ ਨੂੰ ਡੁੱਬ ਗਈ। ਇਨ੍ਹਾਂ ਪਿੰਡਾਂ ਨੂੰ ਗੋਦ ਲੈਣ ਤੋਂ ਬਾਅਦ, ਜੋਤੀ ਫਾਊਂਡੇਸ਼ਨ ਵੱਲੋਂ ਵੱਡੇ ਪੱਧਰ ‘ਤੇ ਬਹਾਲੀ ਤੇ ਰਾਹਤ ਕਾਰਜਾਂ ਦੀ ਅਗਵਾਈ ਕੀਤੀ ਜਾ ਰਿਹਾ ਹੈ,

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਜਿਸ ਵਿੱਚ ਕਿਸਾਨਾਂ ਨੂੰ ਆਪਣੀ ਰੋਜ਼ੀ-ਰੋਟੀ ਮੁੜ ਪ੍ਰਾਪਤ ਕਰਨ ਦੇ ਯੋਗ ਬਣਾਉਣ ਲਈ ਨੁਕਸਾਨੇ ਗਏ ਖੇਤਾਂ ਵਿੱਚੋਂ ਗਾਰ ਕੱਢਣਾ, ਪੱਧਰਾ ਕਰਨਾ ਅਤੇ ਖੇਤੀ ਕਰਨਾ ਸ਼ਾਮਲ ਹੈ।ਜੋਤੀ ਫਾਊਂਡੇਸ਼ਨ ਦੇ ਸੰਸਥਾਪਕ ਅਜੀਤ ਬਰਾੜ ਨੇ ਕਿਹਾ, “ਦੀਵਾਲੀ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ – ਅਤੇ ਇਨ੍ਹਾਂ ਪਰਿਵਾਰਾਂ ਲਈ, ਉਨ੍ਹਾਂ ਦੀ ਹਿੰਮਤ ਹੀ ਉਹ ਰੌਸ਼ਨੀ ਹੈ।” ਉਨ੍ਹਾਂ ਕਿਹਾ, “ਅਸੀਂ ਸਿਰਫ਼ ਰਾਹਤ ਪ੍ਰਦਾਨ ਕਰਨ ਲਈ ਹੀ ਨਹੀਂ ਸਗੋਂ ਅਸੀਂ ਜ਼ਿੰਦਗੀਆਂ ਨੂੰ ਮੁੜ ਬਹਾਲ ਕਰਨ, ਜ਼ਮੀਨ ਨੂੰ ਖੇਤੀਯੋਗ ਬਣਾਉਣ ਅਤੇ ਉਮੀਦ ਨੂੰ ਕਾਇਮ ਰੱਖ ਕੇ ਲੰਬੇ ਸਮੇਂ ਤੱਕ ਪੁਨਰਵਾਸ ਲਈ ਵੀ ਵਚਨਬੱਧ ਹਾਂ।”ਜੋਤੀ ਫਾਊਂਡੇਸ਼ਨ ਦੇ ਚੇਅਰਪਰਸਨ ਪ੍ਰਭਕਿਰਨ ਬਰਾੜ ਨੇ ਕਿਹਾ,”ਮੈਂ ਹਮੇਸ਼ਾ ਇਹ ਮੰਨਦਾ ਰਿਹਾ ਹਾਂ ਕਿ ਤਿਉਹਾਰ ਪ੍ਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ ਦਾ ਸਬਕ ਸਿਖਾਉਂਦੇ ਹਨ। ਇਸ ਦੀਵਾਲੀ ‘ਤੇ, ਅਸੀਂ ਸਿਰਫ਼ ਦੀਵਿਆਂ ਨਾਲ ਹੀ ਰੌਸ਼ਨੀ ਨਹੀਂ ਬਿਖੇਰਾਂਗੇ ਸਗੋਂ ਆਪਸੀ ਦਿਆਲਤਾ ਨਾਲ ਦੂਜਿਆਂ ਦੀਆਂ ਜਿੰਦਗੀਆਂ ਨੂੰ ਵੀ ਰੁਸ਼ਨਾਵਾਂਗੇ। ਇਨ੍ਹਾਂ ਪਿੰਡਾਂ ਵਿੱਚ ਬੱਚਿਆਂ ਨੂੰ ਦੁਬਾਰਾ ਮੁਸਕਰਾਉਂਦੇ ਦੇਖਣਾ ਮੈਨੂੰ ਇਹ ਯਾਦ ਦਿਵਾਉਂਦਾ ਹੈ ਕਿ ਜਦੋਂ ਦੂਜਿਆਂ ਦੀ ਜ਼ਿੰਦਗੀ ਵਿੱਚ ਉਮੀਦ ਭਰਦੇ ਹਾਂ ਤਾਂ ਉਹ ਰੋਸ਼ਨੀ ਚੁਫੇਰਾ ਰੁਸ਼ਨਾ ਦਿੰਦੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਡੀਸੀ ਦਫ਼ਤਰ ਵਿਖੇ ਚਿਤਾਵਨੀ ਰੈਲੀ ਕਰਕੇ ਪੱਕੇ ਮੋਰਚੇ ਦਾ ਐਲਾਨ

0

Bathinda News: ਅੱਜ ਪੇਂਡੂ ਤੇ ਖੇਤ ਮਜ਼ਦੂਰ ਜੰਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋ ਡੀ ਸੀ ਦਫ਼ਤਰ ਬਠਿੰਡਾ ਅੱਗੇ ਚੇਤਾਵਨੀ ਰੈਲੀ ਕਰਕੇ 17 ਨਵਬੰਰ ਨੂੰ ਡੀ ਸੀ ਦਫ਼ਤਰ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ ।ਰੈਲੀ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ ,ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੁਖਪਾਲ ਸਿੰਘ ਖਿਆਲੀ ਵਾਲਾ ਖੇਤ ਮਜ਼ਦੂਰ ਯੂਨੀਅਨ ਦੇ ਮਨਦੀਪ ਸਿਵੀਆਂ ਦਿਹਾਤੀ ਮਜ਼ਦੂਰ ਸਭਾ ਪ੍ਰਕਾਸ਼ ਸਿੰਘ ਨੰਦਗੜ,ਮਜ਼ਦੂਰ ਮੁਕਤੀ ਮੋਰਚਾ ਦੇ ਅਮੀ ਲਾਲ ਬਲਾਹੜ ਮਹਿਮਾ , ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਨੱਛਤਰ ਸਿੰਘ ਰਾਮ ਨਗਰ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮਨਰੇਗਾ ਦੇ ਬੰਦ ਪਏ ਕੰਮ ਨੂੰ ਚਾਲੂ ਕੀਤਾ ਜਾਵੇ, ਬਾਰਿਸ਼ ਕਾਰਨ ਡਿੱਗੇ ਅਤੇ ਡਿੱਗਣ ਵਾਲੇ ਮਕਾਨਾ ਦਾ ਮੁਆਵਜ਼ਾ ਦਿੱਤਾ ਜਾਵੇ,

ਇਹ ਵੀ ਪੜ੍ਹੋ DAV College Bathinda ਨੂੰ ਰਾਜਪਾਲ ਵੱਲੋਂ ਯੂਥ ਰੈੱਡ ਕਰਾਸ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਭੇਂਟ

ਔਰਤਾਂ ਨੂੰ 1100=1100ਸੌ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ, ਬੁਢਾਪਾ ਵਿਧਵਾ ,ਆਸਰਿਤ ਪੈਨਸ਼ਨ ਪੰਜ ਹਜ਼ਾਰ ਦਿੱਤਾ ਜਾਵੇ, ਸਰਕਾਰੀ,ਅਰਧ ਸਰਕਾਰੀ ਅਤੇ ਮਾਈਕਰੋ ਬਨਾਇਆ ਕੰਪਨੀਆਂ ਦੇ ਕਰਜ਼ੇ ਮੁਆਫ਼ ਕੀਤੇ ਜਾਣ,ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਦਿੱਤੇ ਜਾਣ ਅਤੇ ਲੋੜਵੰਦ ਪਰਿਵਾਰਾਂ ਨੂੰ 10=10ਮਰਲੇ ਦੇ ਪਲਾਟ ਦਿੱਤੇ ਜਾਣ, ਆਦਿ ਮਜ਼ਦੂਰਾਂ ਦੀਆ ਹੋਰ ਮੰਗਾਂ 15 ਨਵੰਬਰ ਤੱਕ ਹੱਲ ਨਾ ਕੀਤਾ ਤਾਂ ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ 17 ਨਵੰਬਰ ਤੋਂ ਪੱਕਾ ਡੀਸੀ ਦਫ਼ਤਰ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ। ਪੱਕੇ ਮੋਰਚੇ ਦੀ ਤਿਆਰੀ ਸੰਬੰਧੀ ਬਠਿੰਡੇ ਦੇ 8ਬਲਾਕਾਂ ਦੇ 50 ਤੋ ਵੱਧ ਪਿੰਡਾ ਵਿੱਚ ਝੰਡਾ ਮਾਰਚ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

DAV College Bathinda ਨੂੰ ਰਾਜਪਾਲ ਵੱਲੋਂ ਯੂਥ ਰੈੱਡ ਕਰਾਸ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਭੇਂਟ

0

Bathinda News: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ DAV College Bathinda ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੂੰ ਯੂਥ ਰੈੱਡ ਕਰਾਸ ਪ੍ਰਤੀ ਕਾਲਜ ਦੀ ਵਚਨਬੱਧਤਾ ਅਤੇ ਯੋਗਦਾਨ ਲਈ ਦੂਜਾ ਪੁਰਸਕਾਰ ਪ੍ਰਦਾਨ ਕੀਤਾ।ਇਹ ਪੁਰਸਕਾਰ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਪੰਜਾਬ ਦੇ ਮਾਣਯੋਗ ਪਤਵੰਤਿਆਂ ਦੀ ਹਾਜ਼ਰੀ ਵਿੱਚ ਇੱਕ ਵਿਸ਼ੇਸ਼ ਸਮਾਰੋਹ ਵਿੱਚ ਪੇਸ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੂੰ ਸਮਾਜ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਵਾਰ-ਵਾਰ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ ਅਮਰੀਕਾ ‘ਚ ਇੱਕ ਹੋਰ ਪੰਜਾਬੀ ਡਰਾਈਵਰ ਨੇ ਚੰਦ ਚਾੜਿਆ; 3 ਦੀ ਹੋਈ ਮੌ+ਤ, ਕਈ ਜਖ਼ਮੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਮਾਣਯੋਗ ਲੀਡਰਸ਼ਿਪ ਅਤੇ ਡੀ.ਏ.ਵੀ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮੈਂਬਰਾਂ ਦਾ ਹਰ ਪੜਾਅ ‘ਤੇ ਉਨ੍ਹਾਂ ਦੇ ਅਟੁੱਟ ਸਮਰਥਨ ਅਤੇ ਨਿਰੰਤਰ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ। ਇਹ ਮਾਨਤਾ ਸੰਸਥਾ ਦੇ ਨੈਤਿਕ ਤੌਰ ‘ਤੇ ਆਧਾਰਿਤ ਅਤੇ ਸਮਾਜਿਕ ਤੌਰ ‘ਤੇ ਜ਼ਿੰਮੇਵਾਰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜ ਸਮਰਪਣ ਦਾ ਪ੍ਰਮਾਣ ਹੈ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਪ੍ਰਬੰਧਨ, ਫੈਕਲਟੀ, ਵਿਦਿਆਰਥੀਆਂ ਅਤੇ ਹਿੱਸੇਦਾਰਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ

ਉਨ੍ਹਾਂ ਨੇ ਕਾਲਜ ਦੀ ਐਨਐਸਐਸ ਯੂਨਿਟ ਅਤੇ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡੀ.ਏ.ਵੀ. ਕਾਲਜ ਬਠਿੰਡਾ ਦੇ ਵਿਦਿਆਰਥੀ ਹਮੇਸ਼ਾ ਲੋੜਵੰਦਾਂ ਦੀ ਮੱਦਦ ਲਈ ਵਚਨਬੱਧ ਰਹੇ ਹਨ। ਉਨ੍ਹਾਂਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਹੀ ਪ੍ਰਭਾਵਸ਼ਾਲੀ ਭਾਈਚਾਰਕ ਸਾਂਝ ਵਿੱਚ ਆਪਣੇ ਆਪ ਨੂੰ ਸ਼ਾਮਲ ਕਰਨਾ ਸਿਖਾਇਆ ਗਿਆ ਹੈ। ਡਾ. ਰਾਜੀਵ ਕੁਮਾਰ ਸ਼ਰਮਾ ਨੇ ਸੰਸਥਾ ਦੇ ਵਿੱਦਿਅਕ ਵਿਸ਼ੇਸ਼ਤਾ ਲਈ ਯਤਨਸ਼ੀਲ ਰਹਿਣ ਅਤੇ ਰਾਸ਼ਟਰ ਨਿਰਮਾਣ ਪ੍ਰਕਿਰਿਆ ਵਿੱਚ ਸਾਰਥਕ ਯੋਗਦਾਨ ਪਾਉਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਇਆ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੇ ਸਰਕਾਰੀ ਸਕੂਲ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ, ਪੁਲਿਸ ਵੱਲੋਂ ਜਾਂਚ ਸ਼ੁਰੂ

0

Bathinda News: ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਦੇ ਵਿਚ ਸਥਿਤ ਸਰਕਾਰੀ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਪਰਚਾ ਦਰਜ਼ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ ਪ੍ਰੰਤੂ ਹਾਲੇ ਤੱਕ ਮੁਲਜਮਾਂ ਦਾ ਕੋਈ ਥਹੁ-ਪਤਾ ਨਹੀਂ ਲੱਗਿਆ ਹੈ।

ਇਹ ਵੀ ਪੜ੍ਹੋ ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮਾਮਲੇ ਦੀ ਪੁਸ਼ਟੀ ਕਰਦਿਆਂ ਬਠਿੰਡਾ ਦੇ ਐਸਪੀ(ਇਨਵੈਸਟੀਗੇਸ਼ਨ) ਜਸਮੀਤ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਮਾ ਥਾਣੇ ਦੇ ਅਧੀਨ ਆਉਂਦੇ ਪਿੰਡ ਮਾਨਵਾਲਾ ਵਿਖੇ ਕੁੱਝ ਸਰਾਰਤੀ ਲੋਕਾਂ ਵੱਲੋਂ ਖਾਲਿਸਤਾਨ ਜਿੰਦਾਬਾਦ ਨਾਂ ਦੇ ਨਾਅਰੇ ਲਿਖੇ ਹਨ। ਪੁਲਿਸ ਨੇ ਪਤਾ ਲੱਗਦੇ ਹੀ ਇੰਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਤੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਕਿਸੇ ਸਰਕਾਰੀ ਸਕੂਲ ਵਿਚ ਇਸ ਤਰ੍ਹਾਂ ਦੇ ਨਾਅਰੇ ਲਿਖੇ ਜਾਣ ਦੀ ਇਹ ਪਹਿਲੀ ਘਟਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

0

Chandigarh News:ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਇਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਸ੍ਰੀਮਤੀ ਗੀਤਾ ਗਿੱਲ ਨੇ ਵਾਇਸ ਚੇਅਰਪਰਸਨ ਵਜੋਂ ਅੱਜ ਅਹੁਦਾ ਸੰਭਾਲਿਆ ਹੈ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 10 ਮੈਂਬਰਾਂ ਨੇ ਅੱਜ ਅਹੁਦਾ ਸੰਭਾਲਿਆ ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਜਲੰਧਰ ਤੋਂ ਸ੍ਰੀਮਤੀ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅਜਿੰਦਰਪਾਲ ਕੌਰ, ਜ਼ਿਲ੍ਹਾ ਮੋਹਾਲੀ ਤੋਂ ਸ੍ਰੀਮਤੀ ਸਵਰਨਜੀਤ ਕੌਰ,

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਸੁਨੀਤਾ ਰਾਣੀ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸ੍ਰੀਮਤੀ ਸੁਖਬੀਰ ਕੌਰ, ਜ਼ਿਲ੍ਹਾ ਪਠਾਨਕੋਟ ਤੋਂ ਸ੍ਰੀਮਤੀ ਰੇਖਾ ਮਨੀ ਸ਼ਰਮਾ, ਜ਼ਿਲ੍ਹਾ ਪਟਿਆਲਾ ਤੋਂ ਸ੍ਰੀਮਤੀ ਵੀਰਪਾਲ ਕੌਰ ਚਹਿਲ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅੰਮ੍ਰਿਤ ਪੁਰੀ ਸ਼ਾਮਲ ਹਨ।ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਤਪਰਤਾ ਨਾਲ ਕੰਮ ਕਰਨ।ਇਸ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਗਸਤ 2025 ਵਿੱਚ ਇੱਕ ਨਸ਼ਾ ਤਸਕਰ ਲੱਕੀ ਨੂੰ 3 ਕਿਲੋਗ੍ਰਾਮ ਹੈਰੋਰਿਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸੇ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦੀ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਰਾਜਪਾਲ ਸਿੰਘ ਦੀ ਸ਼ਮੂਲੀਅਤ ਪਾਈ ,

ਇਹ ਵੀ ਪੜ੍ਹੋ ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਜਿਸ ਕਾਰਨ ਉਸਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ, 19 ਅਕਤੂਬਰ ਨੂੰ, ਪੁਲਿਸ ਪੁਲਿਸ ਟੀਮਾਂ ਨੇ ਰਾਜਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਖੁਲਾਸੇ ਅਤੇ ਸ਼ਨਾਖ਼ਤ ਤੋਂ ਬਾਅਦ 5.025 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ।ਸੀ.ਪੀ. ਨੇ ਕਿਹਾ ਕਿ ਦੋਸ਼ੀ ਰਾਜਪਾਲ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਛੁਪਾਉਣ ਲਈ ਕੱਪੜਿਆਂ ਨਾਲ ਭਰੇ ਬੈਗਾਂ ਦੀ ਵਰਤੋਂ ਕਰ ਰਿਹਾ ਸੀ ਅਤੇ ਉਨ੍ਹਾਂ ਬੈਗਾਂ ਨੂੰ ਸੁਰੱਖਿਅਤ ਢੰਗ ਨਾਲ ਟਿਕਾਣੇ ‘ਤੇ ਭੇਜਣ ਲਈ ਬੱਸਾਂ ਰਾਹੀਂ ਜਲੰਧਰ ਅਤੇ ਲੁਧਿਆਣਾ ਸਮੇਤ ਵੱਖ-ਵੱਖ ਬੱਸ ਅੱਡਿਆਂ `ਤੇ ਪਹੁੰਚਾਇਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰਬਰ 151 ਮਿਤੀ 07-08-2025 ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਮੁਹਿੰਮ’ ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਖਿੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਡਰੱਗ ਸਰਗਨਾ ਨੂੰ 5.025 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜਪਾਲ ਸਿੰਘ (25) ਵਜੋਂ ਹੋਈ ਹੈ, ਜੋ ਕਿ ਛੇਹਰਟਾ, ਅੰਮ੍ਰਿਤਸਰ ਵਿੱਚ ਮਜੀਦ ਬਿਲਡਿੰਗ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ, ਪਾਕਿਸਤਾਨੀ ਹੈਂਡਲਰ ਵੱਲੋਂ ਸੰਚਾਲਿਤ ਇੱਕ ਸਰਹੱਦ ਪਾਰ ਦਾ ਨੈੱਟਵਰਕ ਚਲਾ ਰਿਹਾ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1904699