Saturday, May 16, 2026
Home Blog Page 379

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

0

👉ਹਮਲੇ ਤੋਂ ਬਾਅਦ ਦੁਕਾਨ ਦੇ ਮਾਲਕ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਮਿਲੀ ਸੀ ਫੋਨ ਤੇ ਧਮਕੀ : ਡੀਜੀਪੀ ਗੌਰਵ ਯਾਦਵ
Hoshiarpur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ ਸਟੋਰ `ਤੇ ਮਿੱਥਕੇ ਕਤਲ ਲਈ ਕੀਤੀ ਗੋਲੀਬਾਰੀ, ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ DAV College Bathinda ਨੂੰ ਰਾਜਪਾਲ ਵੱਲੋਂ ਯੂਥ ਰੈੱਡ ਕਰਾਸ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਭੇਂਟ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ .32 ਕੈਲੀਬਰ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ , ਹੁਸਿ਼ਆਰਪੁਰ ਦੇ ਗਣਪਤੀ ਜਿਉਲਰਜ਼ `ਤੇ 18 ਅਕਤੂਬਰ, 2025 ਨੂੰ ਮੋਟਰਸਾਈਕਲਾਂ `ਤੇ ਸਵਾਰ ਦੋ ਹਮਲਾਵਰਾਂ ਵੱਲੋਂ ਮਿੱਥ ਕੇ ਹੱਤਿਆ ਕਰਨ ਲਈ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ, ਦੁਕਾਨ ਮਾਲਕ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ, ਜਿਸ ਵਿੱਚ ਉਸ ਵੱਲੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।ਇਸ ਸਬੰਧੀ ਹੁਸਿ਼ਆਰਪੁਰ ਦੇ ਪੁਲਿਸ ਸਟੇਸ਼ਨ ਮਾਹਿਲਪੁਰ ਵਿਖੇ ਬੀਐਨਐਸ ਦੀ ਧਾਰਾ 336, 324(4) ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 170 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਗਹਿਣਿਆਂ ਦੀ ਦੁਕਾਨ `ਤੇ ਹਮਲੇ ਤੋਂ ਬਾਅਦ, ਡੀਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਐਸਐਸਪੀ ਹੁਸਿ਼ਆਰਪੁਰ ਸੰਦੀਪ ਮਲਿਕ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਹੁਸਿ਼ਆਰਪੁਰ ਜਿਲ੍ਹੇ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ `ਤੇ ਮਾਮਲੇ ਦੀ ਜਾਂਚ ਕੀਤੀ ਅਤੇ ਇਸ ਮਾਮਲੇ ਵਿੱਚ ਸ਼ੱਕੀਆਂ ਦੀ ਸਫਲਤਾਪੂਰਵਕ ਪਛਾਣ ਕਰ ਲਈ ।ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਅਤੇ ਹੁਸਿ਼ਆਰਪੁਰ ਪੁਲਿਸ ਦੀਆਂ ਟੀਮਾਂ ਨੇ ਹੁਸਿ਼ਆਰਪੁਰ ਦੇ ਪਿੰਡ ਮਹਿਦੂਦਪੁਰ ਵਿਖੇ ਸ਼ੱਕੀਆਂ – ਕ੍ਰਿਸ਼ਨ ਗੋਪਾਲ ਅਤੇ ਕੇਸ਼ਵ – ਨੂੰ ਰੋਕਿਆ। ਦੋਸ਼ੀਆਂ ਨੇ ਮੌਕੇ ਤੋਂ ਭੱਜਣ ਲਈ ਪੁਲਿਸ ਪਾਰਟੀ `ਤੇ ਗੋਲੀਬਾਰੀ ਕੀਤੀ, ਪਰ ਸੰਖੇਪ ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਟੀਮਾਂ ਦੀ ਅਗਵਾਈ ਐਸਪੀ (ਜਾਂਚ) ਪਰਮਿੰਦਰ ਸਿੰਘ, ਇੰਚਾਰਜ ਸੀਆਈਏ ਹਸਿ਼ਆਰਪੁਰ ਗੁਰਪ੍ਰੀਤ ਸਿੰਘ ਅਤੇ ਇੰਚਾਰਜ ਏਜੀਟੀਐਫ ਚੰਦਰ ਮੋਹਨ ਕਰ ਰਹੇ ਸਨ।ਇਸ ਸਬੰਧ ਵਿੱਚ, ਇੱਕ ਤਾਜ਼ਾ ਕੇਸ ਐਫਆਈਆਰ ਨੰ. 172 ਹੁਸਿ਼ਆਰਪੁਰ ਦੇ ਪੁਲਿਸ ਸਟੇਸ਼ਨ ਮਾਹਿਲਪੁਰ ਵਿਖੇ ਬੀਐਨਐਸ ਦੀ ਧਾਰਾ 109, 221, 132 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

0

👉ਪੰਜਾਬ ਦੇ ਸਿੱਖਿਆ ਮੰਤਰੀ ਨੇ ਪਾਵਨ ਅਸਥਾਨ ‘ਤੇ ਹੋਈ ਆਪਣੀ ‘ਦਸਤਾਰਬੰਦੀ’ ਨੂੰ ਯਾਦ ਕੀਤਾ
Chandigarh News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਇਸ ਦੌਰਾਨ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਹਰਜੋਤ ਸਿੰਘ ਬੈਂਸ ਨੂੰ ਦਸਤਾਰ ਸਜਾਈ ਅਤੇ ਸਿਰੋਪਾਓ ਭੇਟ ਕੀਤਾ।

ਇਹ ਵੀ ਪੜ੍ਹੋ DAV College Bathinda ਨੂੰ ਰਾਜਪਾਲ ਵੱਲੋਂ ਯੂਥ ਰੈੱਡ ਕਰਾਸ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਭੇਂਟ

ਇਸ ਮੌਕੇ ਗੱਲਬਾਤ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪਾਵਨ ਅਸਥਾਨ ‘ਤੇ ਨਤਮਸਤਕ ਹੋਣਾ ਉਨ੍ਹਾਂ ਲਈ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਤਖ਼ਤ ਸਾਹਿਬ ‘ਤੇ ਹੋਈ ਆਪਣੀ ਦਸਤਾਰਬੰਦੀ ਨੂੰ ਯਾਦ ਕੀਤਾ।ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨਾ ਉਨ੍ਹਾਂ ਲਈ ਰੂਹਾਨੀ ਅਨੁਭਵ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੱਦਾ ਨਹੀਂ, ਸਗੋਂ ਪੰਜਾਬ ਦੀ ਪਵਿੱਤਰ ਧਰਤੀ ਵੱਲੋਂ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਤਿਕਾਰ ਭਰਪੂਰ ਦਿਲੀ ਅਪੀਲ ਹੈ।ਹਰਜੋਤ ਸਿੰਘ ਬੈਂਸ ਨੇ ਗਿਆਨੀ ਕੁਲਵੰਤ ਸਿੰਘ ਜੀ ਨੂੰ ਜਾਣੂ ਕਰਵਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਵਿਸ਼ਵ ਭਰ ਤੋਂ ਇੱਕ ਕਰੋੜ ਤੋਂ ਵੱਧ ਸੰਗਤ ਦੇ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਉਨ੍ਹਾਂ ਦੱਸਿਆ ਕਿ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤ ਦੀ ਠਹਿਰ ਲਈ ਪਵਿੱਤਰ ਸ਼ਹਿਰ ਵਿਖੇ ਇੱਕ ਟੈਂਟ ਸਿਟੀ (ਚੱਕ ਨਾਨਕੀ) ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਸ਼ੁਰੂ ਹੋਣਗੇ। ਇਸ ਤੋਂ ਬਾਅਦ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖ਼ਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਂਦਾ ਵਿਲੱਖਣ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ ਜਦਕਿ ਰਾਤ ਸਮੇਂ “ਸ਼ਹਾਦਤ ਦੀ ਲੋਅ” ਨਾਲ ਪਵਿੱਤਰ ਸ਼ਹਿਰ ਮਸ਼ਾਲਾਂ ਦੀ ਰੌਸ਼ਨੀ ਨਾਲ ਜਗਮਾਏਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ “ਸੀਸ ਭੇਟ” ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਖੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ SSD Girls College Bathinda ਵਿਖੇ ਸੱਤ ਰੋਜ਼ਾ NSS ਕੈਂਪ ਸਮਾਪਤ

ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਜਿਸ ਉਪਰੰਤ ਪ੍ਰਸਿੱਧ ਕੀਰਤਨੀਏ ਨੌਵੇਂ ਪਾਤਿਸ਼ਾਹ ਦੇ ਸ਼ਬਦਾਂ ਦਾ ਗਾਇਨ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਵਸ ਅਥਾਹ ਸਤਿਕਾਰ ਅਤੇ ਸ਼ਰਧਾ ਨਾਲ ਮਨਾ ਰਹੀ ਹੈ ਅਤੇ ਇਸ ਦੌਰਾਨ ਗੁਰੂ ਸਾਹਿਬ ਦੇ ਨਿਸ਼ਕਾਮ ਸੇਵਾ, ਧਰਮ ਦੀ ਰਾਖੀ, ਸੱਚਾਈ ‘ਤੇ ਪਹਿਰਾ ਦੇਣ ਅਤੇ ਮਨੁੱਖੀ ਅਧਿਕਾਰਾਂ ਲਈ ਡਟਣ ਜਿਹੇ ਸਦੀਵੀ ਸਿਧਾਂਤਾਂ ਨੂੰ ਦਰਸਾਇਆ ਜਾਵੇਗਾ ਅਤੇ ਲੋਕਾਈ ਤੱਕ ਪਹੁੰਚਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ

👉ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
👉ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਦਾ ਦੌਰਾ, ਝੋਨੇ ਦਾ ਇਕ-ਇਕ ਦਾਣਾ ਖਰੀਦਣ ਅਤੇ ਲਿਫਟਿੰਗ ਲਈ ਵਚਨਬੱਧਤਾ ਦੁਹਰਾਈ
Fatehgarh Sahib:ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।ਅੱਜ ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ, ਖਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਿਤ ਖੇਤਰਾਂ ਵਿੱਚ ਝੋਨੇ ਦਾ ਨੁਕਸਾਨ ਹੋਇਆ ਅਤੇ ਦਾਣੇ ਬਦਰੰਗ ਹੋ ਗਏ ਹਨ।

ਇਹ ਵੀ ਪੜ੍ਹੋ DAV College Bathinda ਨੂੰ ਰਾਜਪਾਲ ਵੱਲੋਂ ਯੂਥ ਰੈੱਡ ਕਰਾਸ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਭੇਂਟ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅੰਨ ਭੰਡਾਰ ਵਿੱਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿੱਚ ਝੋਨੇ ਦੀ ਖਰੀਦ ਲਈ 1822 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ ਅਤੇ ਇਹ ਸਾਰੀਆਂ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੁਆਰਾ ਅਲਾਟ ਕੀਤੀਆਂ ਗਈਆਂ ਹਨ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੱਕ ਸੂਬੇ ਦੀਆਂ ਮੰਡੀਆਂ ਵਿੱਚ 63.49 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿੱਚੋਂ 61.01 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਮੰਡੀਆਂ ਵਿੱਚੋਂ 91.80 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਬਦਲੇ ਕਿਸਾਨਾਂ ਨੂੰ ਕੁੱਲ 13073.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿੱਚ ਖਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਸਹੂਲਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿੱਚੋਂ ਫ਼ਸਲ ਦੀ ਸਮੇਂ ਸਿਰ ਅਤੇ ਤੁਰੰਤ ਚੁਕਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੂੰ ਫਸਲ ਦੀ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾ ਰਹੀ ਹੈ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਗੰਭੀਰ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜੇ ਤੱਕ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਰਾਹਤ ਲਈ ਐਲਾਨੇ ਗਏ 1600 ਕਰੋੜ ਰੁਪਏ ਨਹੀਂ ਮਿਲੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਨਾਲ ਇਸ ਦੁਰਵਿਵਹਾਰ ਨੂੰ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਦੇ ਤੌਰ ’ਤੇ ਜਾਣਿਆ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਹ ਵੀ ਪੜ੍ਹੋ SSD Girls College Bathinda ਵਿਖੇ ਸੱਤ ਰੋਜ਼ਾ NSS ਕੈਂਪ ਸਮਾਪਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੀਆਂ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ, ਸੂਬਾ ਸਰਕਾਰ ਨੇ ਇਨ੍ਹਾਂ ਪੰਜ ਖੇਤਰਾਂ ਨੂੰ ਸਭ ਤੋਂ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ।

ਇਹ ਵੀ ਪੜ੍ਹੋ Guru Kashi University ਦੇ ਤੀਰਅੰਦਾਜ਼ੀ ਮਹਾਂ-ਕੁੰਭ ਵਿੱਚ 168 ਯੂਨੀਵਰਸਿਟੀਆਂ ਦੇ 1400 ਤੋਂ ਵੱਧ ਤੀਰ-ਅੰਦਾਜ਼ ਜੁੜਨਗੇ

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਬਿਜਲੀ ਖੇਤਰ ਹੋਰ ਮਜ਼ਬੂਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਸਮੀ ਤੌਰ ‘ਤੇ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਲਈ ਪੂਰੇ ਇੰਤਜ਼ਾਮ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਭਰ ਵਿੱਚ ਸ਼ਹੀਦੀ ਦਿਹਾੜੇ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਲਈ ਕਈ ਸਮਾਗਮ ਉਲੀਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜੀਵਾਰ ਸਮਾਗਮ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਣਗੇ। ਸੂਬਾ ਸਰਕਾਰ ਇਹ ਇਤਿਹਾਸਕ ਸਮਾਗਮ ਮੁੱਖ ਤੌਰ ‘ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਰਵਾਏਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੜੀਵਾਰ ਸਮਾਗਮਾਂ ਦਾ ਉਦੇਸ਼ ਲੋਕਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੋਵੇਗਾ, ਜਿਨ੍ਹਾਂ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਬਲੀਦਾਨ ਦੇ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਜੋ ਅਨਿਆਂ, ਜਬਰ-ਜ਼ੁਲਮ ਅਤੇ ਦਮਨ ਦੇ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

0

Chandigarh News: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਇਹ ਵੀ ਪੜ੍ਹੋ DAV College Bathinda ਨੂੰ ਰਾਜਪਾਲ ਵੱਲੋਂ ਯੂਥ ਰੈੱਡ ਕਰਾਸ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਭੇਂਟ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ ਹੋਇਆ ਹੈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, ‘ਤੇ ਕਰਵਾਏ ਜਾਣੇ ਹਨ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਆਜ਼ਾਦੀ ਦੀ ਰਾਖੀ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਲਈ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜ਼ਾਦੀ, ਸਹਿਣਸ਼ੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

0

Chandigarh News: ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਉੱਚ-ਪੱਧਰੀ ਦੌਰੇ ਦਾ ਮੁੱਖ ਮੰਤਵ ਨੌਵੇਂ ਸਿੱਖ ਗੁਰੂ, ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਮੁੱਖ ਮੰਤਰੀ ਮਾਝੀ ਨੂੰ ਰਸਮੀ ਤੌਰ ‘ਤੇ ਸੱਦਾ ਦੇਣਾ ਸੀ।ਓਡੀਸ਼ਾ ਦੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਸੱਦਾ ਪੱਤਰ ਪੇਸ਼ ਕੀਤਾ ਅਤੇ ਯਾਦਗਾਰੀ ਪ੍ਰੋਗਰਾਮਾਂ ਦੇ ਪੈਮਾਨੇ ਅਤੇ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ SSD Girls College Bathinda ਵਿਖੇ ਸੱਤ ਰੋਜ਼ਾ NSS ਕੈਂਪ ਸਮਾਪਤ

ਐਡਵੋਕੇਟ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਸਮਰਪਿਤ ਇੱਕ ਕੌਮੀ ਸ਼ਰਧਾਂਜਲੀ ਹਨ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਉਹ ਮਹੱਤਵਪੂਰਨ ਹਿੱਸਾ ਹੈ ਜੋ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਵੱਲੋਂ ਕੀਤੀ ਗਈ ਬੇਮਿਸਾਲ ਕੁਰਬਾਨੀ ਇੱਕ ਅਜਿਹੀ ਕੌਮੀ ਵਿਰਾਸਤ ਹੈ ਜੋ ਸਾਰੀਆਂ ਧਾਰਮਿਕ ਅਤੇ ਖੇਤਰੀ ਹੱਦਾਂ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ ਦਾ ਸੁਆਗਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਤਰ-ਰਾਜੀ ਭਾਈਵਾਲੀ ਦੀ ਮਹੱਤਤਾ ‘ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮਾਝੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ Guru Kashi University ਦੇ ਤੀਰਅੰਦਾਜ਼ੀ ਮਹਾਂ-ਕੁੰਭ ਵਿੱਚ 168 ਯੂਨੀਵਰਸਿਟੀਆਂ ਦੇ 1400 ਤੋਂ ਵੱਧ ਤੀਰ-ਅੰਦਾਜ਼ ਜੁੜਨਗੇ

ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਨੋਰਥ ਉਸ ਇਕਜੁੱਟ ਸ਼ਰਧਾਂਜਲੀ ਨੂੰ ਸਮੱਰਪਿਤ ਹੈ ਜੋ ਸਮੁੱਚੇ ਦੇਸ਼ ਵੱਸੋਂ ਗੁਰੂ ਸਾਹਿਬ ਨੂੰ ਭੇਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਹਿਮੰਤ, ਧਰਮ ਨਿਰਪੱਖਤਾ ਅਤੇ ਵਿਸ਼ਵ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਓਡੀਸ਼ਾ ਦੇ ਅਮੀਰ ਸੱਭਿਆਚਾਰਕ ਤਾਣੇ-ਬਾਣੇ ਸਮੇਤ ਸਾਰੇ ਰਾਜਾਂ ਵਿੱਚ ਗੂੰਜਦਾ ਹੈ।ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਲਈ ਡੂੰਘਾ ਸਤਿਕਾਰ ਪ੍ਰਗਟਾਇਆ ਅਤੇ 350ਵੀਂ ਬਰਸੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਝੀ ਨੂੰ ਇੱਕ ਯਾਦਗਾਰੀ ਚਿੰਨ੍ਹ ਅਤੇ ਸਾਹਿਤ ਵੀ ਭੇਂਟ ਕੀਤਾ, ਜਿਸ ਵਿੱਚ ਸਮਾਗਮ ਦੇ ਇਤਿਹਾਸਕ ਪ੍ਰਸੰਗ ਦਾ ਵੇਰਵਾ ਦਿੱਤਾ ਗਿਆ। ਇਸ ਤਰ੍ਹਾਂ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਰਾਜਨੀਤਿਕ ਅਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

SSD Girls College Bathinda ਵਿਖੇ ਸੱਤ ਰੋਜ਼ਾ NSS ਕੈਂਪ ਸਮਾਪਤ

Bathinda News: SSD Girls College Bathinda ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ‘ਯੂਥ ਫਾਰ ਮਾਈ ਭਾਰਤ’ ਮਿਸ਼ਨ ਤਹਿਤ ਚੱਲ ਰਿਹਾ ਸੱਤ ਰੋਜ਼ਾ ਐਨ. ਐਨ. ਐਸ. ਕੈਂਪ ਸਮਾਪਤ ਹੋਇਆ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਸੰਜੇ ਗੋਇਲ (ਪ੍ਰਧਾਨ ਐਸ.ਐਸ.ਡੀ. ਗਰੁੱਪ ਆਫ ਗਰਲਜ਼ ਕਾਲਜ਼), ਸ੍ਰੀ ਵਿਕਾਸ ਗਰਗ ( ਜਨਰਲ ਸਕੱਤਰ ਐਸ. ਐਸ. ਡੀ. ਕਾਲਜ) ਸ੍ਰੀ ਜਸਵੰਤ ਰਾਏ ਸਿੰਗਲਾ (ਉਪ ਪ੍ਰਧਾਨ ਡਬਲਿਯੂਆਈਟੀ ਕਾਲਜ) ਸ਼੍ਰੀ ਅਨਿਲ ਭੋਲਾ ਸ਼ਾਮਿਲ, ਸ਼੍ਰੀ ਸੰਦੀਪ ਗੁਪਤਾ (ਵਿੱਤ ਸਕੱਤਰ ਐਸ.ਐਸ.ਡੀ. ਗਰੁੱਪ ਆਫ ਗਰਲਜ਼ ਕਾਲਜ਼) ਰਹੇ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ

ਕੈਂਪ ਦੀ ਸ਼ੁਰੂਆਤ ਮੌਕੇ ਵਲੰਟੀਅਰ ਖੁਸ਼ੀ ਸਿੱਕਾ ਨੇ ਕੈਂਪ ਦੇ ਪਿਛਲੇ ਛੇ ਦਿਨਾਂ ਦੀ ਰਿਪੋਰਟ ਪ੍ਰੈਜਨਟੇਸ਼ਨ ਦੇ ਰੂਪ ਵਿੱਚ ਪੇਸ਼ ਕੀਤੀ ਗਈ। ਵਲੰਟੀਅਰਾਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਵਿੱਚ ਮੰਨਤ ਐਂਡ ਗਰੁੱਪ ਵੱਲੋਂ ਡਾਂਸ, ਅਰਚਿਤਾ ਬਿਸਵਾਸ ਵੱਲੋਂ ਐਨ. ਐਸ. ਐਸ. ਤੇ ਕਵਿਤਾ, ਸਨੇਹਾ ਐਂਡ ਗਰੁੱਪ ਵੱਲੋਂ “ਏਡਜ਼” ਤੇ ਨੁੱਕੜ ਨਾਟਕ, ਅੰਸ਼ਿਕਾ ਅਤੇ ਅਰਮਨਵੀਰ ਕੌਰ ਵੱਲੋਂ ਕੈਂਪ ਬਾਰੇ ਆਪਣਾ ਅਨੁਭਵ ਸਾਂਝਾ ਕੀਤਾ ਗਿਆ।ਇਸ ਮੌਕੇ ਰੈੱਡ ਕਰਾਸ ਸੁਸਾਇਟੀ ਵਲੋਂ ਆਏ ਸ਼੍ਰੀ ਨਰੇਸ਼ ਪਠਾਣੀਆਂ ਨੇ ਵਲੰਟੀਅਰਾਂ ਨੂੰ ਸੀਆਰਪੀ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ ਅਮਰੀਕਾ ‘ਚ ਇੱਕ ਹੋਰ ਪੰਜਾਬੀ ਡਰਾਈਵਰ ਨੇ ਚੰਦ ਚਾੜਿਆ; 3 ਦੀ ਹੋਈ ਮੌ+ਤ, ਕਈ ਜਖ਼ਮੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਕੈਂਪ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲੇ ਵਲੰਟੀਅਰਾਂ ਨੂੰ ਬੈਸਟ ਵਲੰਟੀਅਰ ਦਾ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਸ੍ਰੀ ਸੰਜੇ ਗੋਇਲ ਅਤੇ ਡਾ. ਨੀਰੂ ਗਰਗ ਦੁਆਰਾ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਸਮਾਰੋਹ ਵਿੱਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੁਆਰਾ ਕੀਤਾ ਗਿਆ।ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਦੇ ਤੀਰਅੰਦਾਜ਼ੀ ਮਹਾਂ-ਕੁੰਭ ਵਿੱਚ 168 ਯੂਨੀਵਰਸਿਟੀਆਂ ਦੇ 1400 ਤੋਂ ਵੱਧ ਤੀਰ-ਅੰਦਾਜ਼ ਜੁੜਨਗੇ

0

Talwandi Sabo News: Guru Kashi University Talwandi Sabo ਵਿਖੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ ਮਿਤੀ 24 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਅੱਠ ਦਿਨ ਚੱਲਣ ਵਾਲੀ ਚੈਂਪੀਅਨਸ਼ਿਪ ਵਿੱਚ ਭਾਰਤ ਦੀਆਂ 168 ਯੂਨੀਵਰਸਿਟੀਆਂ ਦੇ 1400 ਤੋਂ ਵੱਧ ਤੀਰਅੰਦਾਜ਼ 99 ਤਗਮਿਆਂ ਤੇ ਨਿਸ਼ਾਨਾ ਲਾਉਣਗੇ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ

ਉਨ੍ਹਾਂ ਦੱਸਿਆ ਕਿ ਜੀ.ਕੇ.ਯੂ. ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ 2022 ਤੋਂ ਸਫਲਤਾਪੂਰਵਰਕ ਆਯੋਜਿਤ ਕੀਤੀਆਂ ਗਈਆਂ ਚੈਂਪੀਅਨਸ਼ਿਪ ਅਤੇ ਸ਼ਾਨਦਾਰ ਪ੍ਰਬੰਧਨ ਨੂੰ ਮੱਦੇਨਜ਼ਰ ਰੱਖਦੇ ਹੋਏ ਏ.ਆਈ.ਯੂ. ਵੱਲੋਂ ਇਸ ਦੀ ਮੇਜ਼ਬਾਨੀ ਜੀ.ਕੇ.ਯੂ. ਨੂੰ ਸੌਂਪੀ ਗਈ ਹੈ। ਜਿਸ ਦੇ ਪ੍ਰਬੰਧਨ ਲਈ ਯੂਨੀਵਰਸਿਟੀ ਦੇ ਸਮੂਹ ਅਧਿਕਾਰੀਆਂ, ਖਿਡਾਰੀਆਂ, ਕੋਚ ਅਤੇ ਸਟਾਫ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ।ਪਹਿਲੇ ਦਿਨ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੋ. (ਡਾ.) ਰਾਜ ਕੁਮਾਰ ਸ਼ਰਮਾ ਡਾਇਰੈਕਟਰ ਆਫ਼ ਸਪੋਰਟਸ ਨੇ ਦੱਸਿਆ ਕਿ ਚੈਂਪੀਅਨਸ਼ਿਪ ਦਾ ਆਗਾਜ਼ ਮੁੱਖ ਮਹਿਮਾਨ ਪਦਮ ਸ਼੍ਰੀ, ਅਰਜੁਨ ਅਵਾਰਡੀ ਹਰਵਿੰਦਰ ਸਿੰਘ ਧੰਜੂ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਅਮਰੀਕਾ ‘ਚ ਇੱਕ ਹੋਰ ਪੰਜਾਬੀ ਡਰਾਈਵਰ ਨੇ ਚੰਦ ਚਾੜਿਆ; 3 ਦੀ ਹੋਈ ਮੌ+ਤ, ਕਈ ਜਖ਼ਮੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਮੌਕੇ, ਦਰੋਣਾਚਾਰਿਆ ਅਵਾਰਡੀ ਜੀਵਨਜੋਤ ਸਿੰਘ ਤੇਜਾ ਡਾਇਰੈਕਟਰ ਟ੍ਰੇਨਿੰਗ ਐਂਡ ਕਰੀਕੁਲਮ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਚੈਂਪੀਅਨਸ਼ਿਪ ਦੇ ਮਸ਼ਾਲ ਆਯੋਜਨ ਦੀ ਅਗਵਾਈ ਵਿਸ਼ਵ ਯੂਨੀਵਰਸਿਟੀ ਖੇਡਾਂ ਦੇ ਸੋਨ ਪਦਕ ਜੇਤੂ, ਖੁਸ਼ਹਾਲ ਦਲਾਲ, ਅਰਜੁਨ ਅਵਾਰਡੀ ਅਦਿਤੀ ਗੋਪੀ ਚੰਦ ਤੇ ਓਜਸ ਪਰਵੀਨ ਡਿਉਟੇਲ, ਜੀ.ਕੇ.ਯੂ. ਦੀ ਖਿਡਾਰਣ ਭਜਨ ਕੌਰ ਓਲੰਪੀਅਨ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਜੀ.ਕੇ.ਯੂ. ਦੇ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀਆਂ ਵੱਲੋਂ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਅਤੇ ਭੰਗੜਾ ਦਰਸ਼ਕਾਂ ਦੇ ਆਕਰਸ਼ਣ ਦਾ ਕੇਂਦਰ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ

0

👉ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ
ਮੋਰਿੰਡਾ (ਰੂਪਨਗਰ), 23 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ। ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦੇ ਯੋਗ ਬਣਾਉਣ ਵਿੱਚ ਉਸਾਰੂ ਨਤੀਜੇ ਲਿਆ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਕਈ ਯਤਨ ਕੀਤੇ ਗਏ ਹਨ।

ਇਹ ਵੀ ਪੜ੍ਹੋ ਅਮਰੀਕਾ ‘ਚ ਇੱਕ ਹੋਰ ਪੰਜਾਬੀ ਡਰਾਈਵਰ ਨੇ ਚੰਦ ਚਾੜਿਆ; 3 ਦੀ ਹੋਈ ਮੌ+ਤ, ਕਈ ਜਖ਼ਮੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ, ਹਵਾਈ ਜਹਾਜ਼ ਨੂੰ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ‘ਤੇ ਪਹੁੰਚਣ ਵਿੱਚ ਮਦਦ ਕਰਨ ਲਈ ਸੂਬੇ ਨੇ ਸਾਲ 2022 ਵਿੱਚ “ਸਿੱਖਿਆ ਕ੍ਰਾਂਤੀ” ਦੀ ਸ਼ੁਰੂਆਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵੱਲ ਨਜ਼ਰ ਮਾਰੀਏ ਤਾਂ ਦੁੱਖ ਹੁੰਦਾ ਹੈ ਕਿ ਕਿਵੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਜਿਨ੍ਹਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਹੋਏ ਹਨ।

ਇਹ ਵੀ ਪੜ੍ਹੋ IPS Dr Nanak Singh ਬਣੇ ਰੋਪੜ ਰੇਂਜ ਦੇ DIG,ਸੰਦੀਪ ਗੋਇਲ ਨੂੰ ਮਿਲੀ ਇਹ ਜਿੰਮੇਵਾਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਕ ਵੀ ਕੁੜੀ ਸਿੱਖਿਆ ਪ੍ਰਾਪਤ ਕਰਨ ਤੋਂ ਪਿੱਛੇ ਨਾ ਰਹੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ “ਆਧੁਨਿਕ ਯੁੱਗ ਦੇ ਮੰਦਰ” ਵਜੋਂ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਹਜ਼ਾਰਾਂ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਇਸ ਮਾਡਲ ਦੀ ਸਫਲਤਾ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਤੋਂ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਵਿੱਚ ਯੋਗਤਾ ਪ੍ਰਾਪਤ ਕੀਤੀ, 44 ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਕ ਹੋਰ ਪਹਿਲਕਦਮੀ ਕਰਦਿਆਂ ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਸਕੂਲੀ ਬੱਚਿਆਂ ਦਾ ਮਾਰਗਦਰਸ਼ਨ ਪ੍ਰੋਗਰਾਮ) ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਸੀਨੀਅਰ ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੇਧ ਦੇ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਸ਼ੁਰੂ ਕੀਤੀ ਜਿਸ ਨੂੰ ਮਾਪਿਆਂ ਤੋਂ ਵੱਡਾ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 19,200 ਸਰਕਾਰੀ ਸਕੂਲ ਹਨ ਅਤੇ ਲਗਭਗ 25 ਲੱਖ ਮਾਪੇ ਪੀ.ਟੀ.ਐਮ. ਵਿੱਚ ਹਿੱਸਾ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਿਆਰੀ ਸਿੱਖਿਆ ਵਿੱਚ ਸਰਕਾਰੀ ਤੇ ਨਿੱਜੀ ਸਕੂਲਾਂ ਵਿਚਕਾਰ ਪਾੜੇ ਨੂੰ ਪੂਰਨ ਲਈ ਦ੍ਰਿੜ ਯਤਨ ਕਰ ਰਹੀ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕਾ ‘ਚ ਇੱਕ ਹੋਰ ਪੰਜਾਬੀ ਡਰਾਈਵਰ ਨੇ ਚੰਦ ਚਾੜਿਆ; 3 ਦੀ ਹੋਈ ਮੌ+ਤ, ਕਈ ਜਖ਼ਮੀ, ਪੁਲਿਸ ਨੇ ਕੀਤਾ ਗ੍ਰਿਫਤਾਰ

USA News: ਅਮਰੀਕਾ ‘ਚ ਟਰੰਪ ਪ੍ਰਸ਼ਾਸਨ ਵੱਲੋਂ ਪ੍ਰਵਾਸੀਆਂ ਵਿਰੁਧ ਦਿਖਾਈ ਜਾ ਰਹੀ ਸਖ਼ਤੀ ਦੌਰਾਨ ਜਿੱਥੇ ਭਾਰਤੀ ਤੇ ਖਾਸਕਰ ਪੰਜਾਬੀ ਭਾਈਚਾਰਾ ਡਰ ਦੇ ਸਾਏ ਹੇਠ ਜੀਅ ਰਿਹਾ, ਉਥੇ ਇੱਕ ਹੋਰ ਪੰਜਾਬੀ ਡਰਾਈਵਰ ਨੇ ਨਸ਼ੇ ਦੀ ਹਾਲਾਤ ਵਿਚ ਡਰਾਈਵਿੰਗ ਕਰਕੇ ਚੰਦ ਚਾੜ ਦਿੱਤਾ ਹੈ। ਨਸ਼ੇ ਦੀ ਹਾਲਾਤ ਵਿਚ ਟਰੱਕ ਚਲਾਉਣ ਵਾਲੇ ਇਸ 21 ਸਾਲਾਂ ਜਸ਼ਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਦੇ ਟਰੱਕ ਹੇਠ ਆਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਕਈ ਜਖ਼ਮੀ ਹੋ ਗਏ।

ਇਹ ਵੀ ਪੜ੍ਹੋ IPS Dr Nanak Singh ਬਣੇ ਰੋਪੜ ਰੇਂਜ ਦੇ DIG,ਸੰਦੀਪ ਗੋਇਲ ਨੂੰ ਮਿਲੀ ਇਹ ਜਿੰਮੇਵਾਰੀ

ਅਮਰੀਕੀ ਪੁਲਿਸ ਨੇ ਜਸ਼ਨਪ੍ਰੀਤ ਨੂੰ ਕਾਬੂ ਕਰ ਲਿਆ ਹੈ, ਜਿਸਦੇ ਬਾਰੇ ਦਸਿਆ ਜਾ ਰਿਹਾ ਕਿ ਉਹ ਸਾਲ 2022 ਵਿਚ ਗਲਤ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਇਆ ਸੀ।ਜਿਕਰਯੋਗ ਹੈ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਗਲਤ ਤਰੀਕੇ ਨਾਲ ਯੂ-ਟਰਨ ਲੈਣ ਦੇ ਚੱਲਦੇ ਇਕ ਪੰਜਾਬੀ ਡਰਾਈਵਰ ਹਰਜਿੰਦਰ ਸਿੰਘ ਚਰਚਾ ਵਿਚ ਆਇਆ ਸੀ, ਜਿਸਦੀ ਗੱਡੀ ਨਾਲ ਟਕਰਾਉਣ ਕਾਰਨ ਇੱਕ ਕਾਰ ਵਿਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ Verka Milk Plant Ludhiana ‘ਚ ਧਮਾਕਾ, 1 ਅਧਿਕਾਰੀ ਦੀ ਮੌ+ਤ, ਅੱਧੀ ਦਰਜ਼ਨ ਜਖ਼ਮੀ

ਸੂਚਨਾ ਮੁਤਾਬਕ ਹੁਣ ਤਾਜ਼ਾ ਮਾਮਲੇ ਵਿਚ ਯੂਬਾ ਸਿਟੀ ਦੇ ਰਹਿਣ ਵਾਲੇ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਨੂੰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਗੱਡੀ ਚਲਾਉਣ ਅਤੇ ਲੋਕਾਂ ਨੂੰ ਮਾਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਚਨਾ ਮੁਤਾਬਕ ਇਹ ਖ਼ਤਰਨਾਕ ਹਾਦਸਾ ਕੈਲੀਫੋਰਨੀਆ ਵਿਚ ਮੰਗਲਵਾਰ ਨੂੰ ਵਾਪਰਿਆਂ। ਜਿੱਥੇ ਜਸ਼ਨਪ੍ਰੀਤ ਦੇ ਟਰੱਕ ਨਾਲ ਟਕਰਾਉਣ ਕਾਰਨ ਕਈ ਹੋਰ ਵਾਹਨ ਕੁਚਲੇ ਗਏ। ਇਹ ਹਾਦਸਾ ਸੀਸੀਟੀਵੀ ਫੁਟੇਜ ਵਿਚ ਕੈਦ ਹੋ ਗਿਆ। ਇਸ ਹਾਦਸੇ ਕਾਰਨ ਫਰੀਵੇਅ ’ਤੇ ਲਗਾਤਾਰ ਕਈ ਘੰਟੇ ਜਾਮ ਲੱਗਿਆ ਰਿਹਾ, ਜਿਸ ਕਾਰਨ ਆਮ ਲੋਕ ਵੀ ਪ੍ਰੇਸ਼ਾਨ ਹੁੰਦੇ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

IPS Dr Nanak Singh ਬਣੇ ਰੋਪੜ ਰੇਂਜ ਦੇ DIG,ਸੰਦੀਪ ਗੋਇਲ ਨੂੰ ਮਿਲੀ ਇਹ ਜਿੰਮੇਵਾਰੀ

0

Rupnagar News: IPS Dr Nanak Singh; ਪੰਜਾਬ ਸਰਕਾਰ ਵੱਲੋਂ ਬੀਤੀ ਦੇਰ ਸ਼ਾਮ ਜਾਰੀ ਹੁਕਮਾਂ ਦੇ ਵਿਚ ਪੰਜਾਬ ਪੁਲਿਸ ‘ਚ ਦੋ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਇੰਨ੍ਹਾਂ ਵਿਚ ਬਾਰਡਰ ਰੇਂਜ ਦੇ ਡੀਆਈਜੀ ਡਾ ਨਾਨਕ ਸਿੰਘ ਨੂੰ ਹੁਣ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ Verka Milk Plant Ludhiana ‘ਚ ਧਮਾਕਾ, 1 ਅਧਿਕਾਰੀ ਦੀ ਮੌ+ਤ, ਅੱਧੀ ਦਰਜ਼ਨ ਜਖ਼ਮੀ

ਉਨ੍ਹਾਂ ਨੂੰ ਇਹ ਜਿੰਮੇਵਾਰੀ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਥਾਂ ਦਿੱਤੀ ਹੈ, ਜਿੰਨ੍ਹਾਂ ਨੁੰ ਕੁੱਝ ਦਿਨ ਪਹਿਲਾਂ ਸੀਬੀਆਈ ਵੱਲੋਂ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰਨ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਦਸਣਾ ਬਣਦਾ ਹੈ ਕਿ 2011 ਬੈਚ ਦੇ ਆਈਪੀਐਸ ਅਧਿਕਾਰੀ ਡਾ ਨਾਨਕ ਸਿੰਘ ਇਸਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਪਟਿਆਲਾ ਰੇਂਜ ਦੇ ਡੀਆਈਜੀ ਵਜੋਂ ਕੰਮ ਕਰ ਚੁੱਕੇ ਹਨ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਬਾਰਡਰ ਰੇਂਜ ਦੀ ਜਿੰਮੇਵਾਰੀ ਏਜੀਟੀਐਫ਼ ਦੇ ਏਆਈਜੀ ਸੰਦੀਪ ਗੋਇਲ ਨੂੰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904708