Home Blog Page 38

ਪੋਸਟਮਾਰਟਮ ਤੋਂ ਬਾਅਦ CBI ਨੂੰ ਸੌਂਪੀ ਝੋਟੇ ਦੀ ਮ੍ਰਿ*ਤ*ਕ ਦੇ*ਹ, ਹੁਣ ਭਲਕੇ ਹੋਵੇਗਾ ਅੰਤਿਮ ਸੰਸਕਾਰ

Chandigarh/Mansa News: ਲੰਘੀ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ਮਾਲਕ ਦੁਆਰਾ ਗੋਲੀਆਂ ਮਾਰ ਕੇ ਕ*ਤ*ਲ ਕੀਤੇ ਗਏ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਪੋਸਟਮਾਰਟਮ ਹੋਇਆ। ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਵਿਚ ਲਏ ਫੈਸਲੇ ਤਹਿਤ ਬੀਤੇ ਤੜਕਸਾਰ ਹੀ ਪੁਲਿਸ ਸੁਰੱਖਿਆ ਹੇਠ ਮ੍ਰਿਤਕ ਦੇਹ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚੋਂ ਚੰਡੀਗੜ੍ਹ ਲਿਆਂਦਾ ਗਿਆ ਸੀ। ਪ੍ਰੰਤੂ ਬੀਤੇ ਕੱਲ ਮ੍ਰਿਤਕ ਦੇਹ ਦਾ ਪੋਸਟਮਾਰਟਮ ਇਸ ਕਰਕੇ ਨਹੀਂ ਹੋ ਸਕਿਆ ਸੀ ਕਿ ਕਿਉਂਕਿ ਲਗਾਤਾਰ 25 ਦਿਨ ਮ੍ਰਿਤਕ ਦੇਹ ਫ਼ਰੀਜ਼ਰ ਵਿਚ ਪਈ ਰਹੀ, ਜਿਸ ਕਾਰਨ ਸਰੀਰ ਦਾ ਤਾਪਮਾਨ ਬਹੁਤ ਘੱਟ ਗਿਆ ਸੀ। ਜਿਸਦੇ ਚੱਲਦੇ ਅੱਜ ਡਾਕਟਰਾਂ ਦੇ ਪੈਨਲ ਵੱਲੋਂ ਇਹ ਪ੍ਰੀਕ੍ਰਿਆ ਪੂਰੀ ਕੀਤੀ ਗਈ। ਜਿਸਤੋਂ ਬਾਅਦ ਮ੍ਰਿਤਕ ਦੇਹ ਨੂੰ ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਸੌਪਿ ਦਿੱਤਾ ਗਿਆ। ਜਾਂਚ ਏਜੰਸੀ ਵੱਲੋਂ ਹੁਣ ਇਹ ਦੇਹ ਪ੍ਰਵਾਰ ਨੂੰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ 👉Rajpura ‘ਚ ਨਾਮੀਂ ਹੋਟਲ ਨੂੰ ਲੱਗੀ ਅੱ*ਗ, ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ

ਪ੍ਰਵਾਰਕ ਮੈਂਬਰਾਂ ਮੁਤਾਬਕ ਝੋਟੇ ਦੀ ਦੇਹ ਨੂੰ ਭਲਕੇ ਚੰਡੀਗੜ੍ਹ ਤੋਂ ਸਵੇਰੇ 5 ਵਜੇਂ ਇੱਕ ਕਾਫ਼ਲੇ ਦੇ ਰੂਪ ਵਿਚ ਮਾਨਸਾ ਲਿਜਾਇਆ ਜਾਵੇਗਾ, ਜਿੱਥੇ ਦੁਪਿਹਰ 12 ਵਜੇ ਆਪਣੇ ਹੀ ਖੇਤਾਂ ਵਿਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਸਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪ੍ਰਵਾਰ ਵੱਲੋਂ ਇੱਥੈ ਹੀ ਯਾਦਗਾਰ ਬਣਾਉਣ ਦੀ ਯੋਜਨਾ ਦੱਸੀ ਜਾ ਰਹੀ ਹੈ। ਦਸਣਾ ਬਣਦਾ ਹੈ ਕਿ 4 ਅਕਤੂਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਅਗਵਾਈ ਵਾਲੀ ਸਰਕਾਰੀ ਕਮੇਟੀ ਨਾਲ ਝੋਟੇ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਮੰਗ ਰਹੀ ਐਕਸ਼ਨ ਕਮੇਟੀ ਤੇ ਪ੍ਰਵਾਰਕ ਮੈਂਬਰਾਂ ਨਾਲ ਹੋਈ ਮੀਟਿੰਗ ਵਿਚ ਸਮਝੋਤਾ ਹੋਇਆ ਸੀ। ਇਸ ਸਮਝੋਤੇ ਤਹਿਤ ਪ੍ਰਵਾਰ ਦੀ ਆਰਥਿਕ ਮੱਦਦ ਕਰਨ ਤੋਂ ਇਲਾਵਾ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਹੋਰਨਾਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਨੇ 6507 ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਦਿੱਤਾ ਵੱਡਾ ਤੋਹਫ਼ਾ; DA ’ਚ 40 ਫ਼ੀਸਦੀ ਵਾਧੇ ਦਾ ਐਲਾਨ

0

👉ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੀਵਾਲੀ ਦੇ ਸ਼ੁਭ ਮੌਕੇ ‘ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ 👉ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।”ਉਨ੍ਹਾਂ ਦੱਸਿਆ, “ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।”ਦੀਵਾਲੀ ਦੇ ਪਵਿੱਤਰ ਤਿਉਹਾਰ ‘ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

Punjab News: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿੱਚ ਇੱਕ ਵੱਡੀ ਪ੍ਰਾਪਤੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚਾਰੂ, ਬਿਨਾਂ ਕਿਸੇ ਦਿੱਕਤ ਅਤੇ ਕਿਸਾਨ-ਪੱਖੀ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਕੁਸ਼ਲ ਖਰੀਦ ਪ੍ਰਣਾਲੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ 👉50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਲਿਫਟਿੰਗ 110 ਐਲ.ਐਮ.ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਤਾਜ਼ੀ ਆਮਦ ਲਈ ਖਾਲੀ ਰਹਿਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ।ਸ੍ਰੀ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫੀਸਦੀ ਬਣਦੀ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ।ਮੰਤਰੀ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ ਅਤੇ ਤੁਰੰਤ ਅਦਾਇਗੀ ਨੂੰ ਯਕੀਨੀ ਬਣਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Rajpura ‘ਚ ਨਾਮੀਂ ਹੋਟਲ ਨੂੰ ਲੱਗੀ ਅੱ*ਗ, ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ

0

Rajpura News : ਬੀਤੀ ਰਾਤ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਵਿਚ ਸਥਿਤ ਹੋਟਲ ਗਰੈਂਡ ਵਿਚ ਅੱਗ ਲੱਗਣ ਦੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਅੱਗ ਦੇ ਨਾਲ ਹੋਟਲ ਦੇ ਕਈ ਹਿੱਸਿਆਂ ਨੂੰ ਭਾਰੀ ਨੁਕਸਾਨ ਪੁੱਜਣ ਦੀਆਂ ਖ਼ਬਰਾਂ ਹਨ। ਫ਼ਾਈਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।

ਇਹ ਵੀ ਪੜ੍ਹੋ 👉ਪਰਵਿੰਦਰ ਸਿੰਘ ਝੋਟਾ ਦਾ ਅੱਜ ਥੋੜੀ ਦੇਰ ਵਿਚ ਹੋਵੇਗਾ ਪੋਸਟਮਾਰਟਮ;ਪੂਰੀਆਂ ਹੋਈਆਂ ਅੰਤਿਮ ਸੰਸਕਾਰ ਦੀਆਂ ਤਿਆਰੀਆਂ

ਜਾਣਕਾਰੀ ਮੁਤਾਬਕ ਬੀਤੀ ਰਾਤ ਦੇ ਡੇਢ ਵਜੇ ਹੋਟਲ ਦੇ ਪਹਿਲੀ ਮੰਜ਼ਿਲ ਉੱਤੇ ਰਸੋਈ ਵਾਲੇ ਹਿੱਸੇ ਵਿਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ। ਰਾਤੀਂ ਉੱਥੇ ਠਹਿਰੇ ਕੁਝ ਮਹਿਮਾਨਾਂ ਨੇ ਧੂੰਏਂ ਦੀ ਗੰਧ ਮਹਿਸੂਸ ਕਰਦਿਆਂ ਹੀ ਅੱਗ ਬਾਰੇ ਸੂਚਨਾ ਦਿੱਤੀ। ਹੋਟਲ ਮੁਲਾਜ਼ਮਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫ਼ੋਨ ਕੀਤਾ ਅਤੇ ਮਹਿਮਾਨਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।ਰਾਜਪੁਰਾ ਤੇ ਆਸ-ਪਾਸ ਦੇ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ਉੱਤੇ ਪਹੁੰਚੀਆਂ। ਅੱਗ ਨੂੰ ਕਾਬੂ ਵਿਚ ਕਰਨ ਲਈ ਲਗਭਗ ਡੇਢ ਘੰਟੇ ਤੱਕ ਪਾਣੀ ਛੱਡਿਆ ਗਿਆ।

ਇਹ ਵੀ ਪੜ੍ਹੋ 👉ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁੱਤਰ ਅਤੇ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ

ਇਸ ਦੌਰਾਨ ਹੋਟਲ ਦੇ ਕੁਝ ਕਮਰਿਆਂ ਦਾ ਫਰਨੀਚਰ, ਬਿਸਤਰੇ ਅਤੇ ਰਸੋਈ ਦਾ ਸਮਾਨ ਸੜ ਗਿਆ। ਫਾਇਰ ਅਧਿਕਾਰੀਆਂ ਅਨੁਸਾਰ ਅੱਗ ਬਿਜਲੀ ਦੀ ਤਾਰ ਵਿਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਮੰਨੀ ਜਾ ਰਹੀ ਹੈ ਪਰ ਇਸ ਦੀ ਪੱਕੀ ਪੁਸ਼ਟੀ ਲਈ ਜਾਂਚ ਜਾਰੀ ਹੈ।ਹੋਟਲ ਮਾਲਕ ਨੇ ਦੱਸਿਆ ਕਿ ਉਸ ਵੇਲੇ ਹੋਟਲ ਵਿਚ ਲਗਭਗ ਵੀਹ ਮਹਿਮਾਨ ਠਹਿਰੇ ਹੋਏ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਕਿਸੇ ਨੂੰ ਚੋਟ ਜਾਂ ਸਾਹ ਦੀ ਤਕਲੀਫ਼ ਨਹੀਂ ਹੋਈ। ਅਧਿਕਾਰੀਆਂ ਨੇ ਕਿਹਾ ਹੈ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਤਕਨੀਕੀ ਟੀਮ ਜਾਂਚ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਰਵਿੰਦਰ ਸਿੰਘ ਝੋਟਾ ਦਾ ਅੱਜ ਥੋੜੀ ਦੇਰ ਵਿਚ ਹੋਵੇਗਾ ਪੋਸਟਮਾਰਟਮ;ਪੂਰੀਆਂ ਹੋਈਆਂ ਅੰਤਿਮ ਸੰਸਕਾਰ ਦੀਆਂ ਤਿਆਰੀਆਂ

Chandigarh/Mansa News: ਨਸ਼ਾ ਮੁਕਤੀ ਦੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦੇਹ ਦਾ ਪੋਸਟਮਾਰਟਮ ਅੱਜ ਥੋੜੀ ਦੇਰ ਵਿਚ ਪੀਜੀਆਈ ਚੰਡੀਗੜ੍ਹ ਵਿਖੇ ਸ਼ੁਰੂ ਹੋਣ ਦੀ ਉਮੀਦ ਹੈ। ਮ੍ਰਿਤਕ ਦੇਹ ਦਾ ਤਾਪਮਾਨ ਬਹੁਤ ਜਿਆਦਾ ਘੱਟ ਹੋਣ ਕਾਰਨ ਬੀਤੇ ਕੱਲ ਇਹ ਪ੍ਰਕ੍ਰਿਆ ਪੂਰੀ ਨਹੀਂ ਹੋ ਸਕੀ ਸੀ। ਅੱਜ ਡਾਕਟਰਾਂ ਪੈਨਲ ਦੀ ਦੇਖਰੇਖ ਹੇਠ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਇਸ ਮੌਕੇ ਭਾਰੀ ਗਿਣਤੀ ਵਿਚ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਝੋਟਾ ਦੇ ਨਜ਼ਦੀਕੀਆਂ ਮੁਤਾਬਕ ਪੋਸਟਮਾਰਟਮ ਤੋਂ ਤੁਰੰਤ ਬਾਅਦ ਦੇਹ ਨੂੰ ਮਾਨਸਾ ਲਿਆਂਦਾ ਜਾਵੇਗਾ, ਜਿੱਥੇ ਉਨ੍ਹਾਂ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ 👉Bathinda ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ*ਤ*ਲ, ਲੜਕੀ ਸਮੇਤ ਅੱਧੀ ਦਰਜ਼ਨ ਵਿਰੁਧ ਪਰਚਾ ਦਰਜ਼

ਜਿਕਰਯੋਗ ਹੈ ਕਿ ਲੰਘੀ 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ੀਲੀਆਂ ਦਵਾਈਆਂ ਖਿਲਾਫ਼ ਕਾਰਵਾਈ ਕਰਦਿਆਂ ਇੱਕ ਮੈਡੀਕਲ ਸਟੋਰ ਸੰਚਾਲਕ ਨਾਲ ਹੋਏ ਤਕਰਾਰ ਦੌਰਾਨ ਪਰਮਿੰਦਰ ਝੋਟਾ ਉੱਤੇ ਗੋਲੀਆਂ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ, ਸੰਘਰਸ਼ ਕਮੇਟੀ ਅਤੇ ਵੱਖ-ਵੱਖ ਭਾਈਚਾਰਕ ਜਥੇਬੰਦੀਆਂ ਵੱਲੋਂ ਮਾਨਸਾ ਵਿੱਚ ਲਗਾਤਾਰ ਧਰਨਾ ਦਿੱਤਾ ਗਿਆ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਨਾ ਕਰਵਾਉਣ ਦੀ ਸ਼ਰਤ ਰੱਖੀ ਸੀ। ​ਇਸ ਜਨਤਕ ਰੋਸ ਤੋਂ ਬਾਅਦ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਦੀ ਟੀਮ ਨੇ ਸੰਘਰਸ਼ੀ ਕਮੇਟੀ ਅਤੇ ਪੀੜਤ ਪਰਿਵਾਰ ਨਾਲ ਲੰਬੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ 👉50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੀਟਿੰਗ ਵਿੱਚ ਸਰਕਾਰ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ, ਮਾਮਲੇ ਦੀ ਉੱਚ ਪੱਧਰੀ ਜਾਂਚ, ਸਬੰਧਤ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਅਤੇ ਪਰਿਵਾਰ ਨੂੰ ਢੁਕਵੀਂ ਆਰਥਿਕ ਮਦਦ ਦੇਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਇਹ ਖੜੋਤ ਖ਼ਤਮ ਹੋਈ।ਪਰਿਵਾਰਕ ਫੈਸਲੇ ਅਨੁਸਾਰ ਉਨ੍ਹਾਂ ਦਾ ਸਸਕਾਰ ਸ਼ਮਸ਼ਾਨਘਾਟ ਦੀ ਬਜਾਏ ਉਨ੍ਹਾਂ ਦੇ ਆਪਣੇ ਪੈਤਰਿਕ ਖੇਤ ਵਿੱਚ ਹੀ ਕੀਤਾ ਜਾਵੇਗਾ। ਇਸ ਦੇ ਲਈ ਖੇਤ ਵਿੱਚ ਚਿਤਾ ਲਈ ਵਿਸ਼ੇਸ਼ ਥੜ੍ਹਾ ਤਿਆਰ ਕਰ ਲਿਆ ਗਿਆ ਹੈ। ਵੱਖ-ਵੱਖ ਜਨਤਕ ਆਗੂਆਂ ਅਤੇ ਆਮ ਲੋਕਾਂ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਧੇਰੇ ਚੌਕਸ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ*ਤ*ਲ, ਲੜਕੀ ਸਮੇਤ ਅੱਧੀ ਦਰਜ਼ਨ ਵਿਰੁਧ ਪਰਚਾ ਦਰਜ਼

0

Bathinda News: Bathinda ਦੇ ਥਾਣਾ ਸੰਗਤ ‘ਚ ਪੈਂਦੇ ਪਥਰਾਲਾ ਪਿੰਡ ਵਿਚ ਸ਼ੁੱਕਰਵਾਰ ਨੂੰ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਵੱਢਿਆ ਹੋਇਆ ਸੀ, ਜਿਸਤੋਂ ਬਾਅਦ ਊਸਦੀ ਲਾਸ਼ ਖੇਤਾਂ ਵਿਚੋਂ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਮਸੀਤਾਂ (ਡਬਵਾਲੀ) ਹਰਿਆਣਾ ਵਜੋਂ ਹੋਈ ਹੈ। ਮੁਢਲੀ ਜਾਂਚ ਮੁਤਾਬਕ ਕੁਲਦੀਪ ਸਿੰਘ ਘਟਨਾ ਸਮੇਂ ਆਪਣੇ ਵਿਰੁਧ ਚੱਲ ਰਹੇ ਇੱਕ ਕਤਲ ਕੇਸ ‘ਚ ਤਰੀਕ ਭੁਗਤਣ ਲਈ ਤਲਵੰਡੀ ਸਾਬੋ ਦੀ ਅਦਾਲਤ ‘ਚ ਜਾ ਰਿਹਾ ਸੀ। ਇਸ ਦੌਰਾਨ ਉਸਦੇ ਪਿੱਛੇ ਲੱਗੇ ਕਾਰ ਸਵਾਰਾਂ ਵੱਲੋਂ ਪਿੰਡ ਪਥਰਾਲਾ ਕੋਲ ਉਸਨੂੰ ਘੇਰ ਕੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁੱਤਰ ਅਤੇ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ

ਇਸ ਹਮਲੇ ਵਿਚ ਆਪਣੀ ਜਾਨ ਬਚਾਉਣ ਲਈ ਕੁਲਦੀਪ ਸਿੰਘ ਨੇ ਕਾਫ਼ੀ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਹਮਲਾਵਾਰਾਂ ਨੇ ਉਸਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਵੱਢ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਡੀਐਸਪੀ ਪਰਵਿੰਦਰ ਸਿੰਘ ਤੋਂ ਇਲਾਵਾ ਥਾਣਾ ਸੰਗਤ ਦੀ ਪੁਲਿਸ ਪਾਰਟੀ ਸਮੇਤ ਫ਼ੌਰੇਂਸਕ ਟੀਮਾਂ ਮੌਕੇ ‘ਤੇ ਪੁੱਜੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਮੁਤਾਬਕ ਸ਼ੁਰੂਆਤੀ ਜਾਂਚ ਮੁਤਾਬਕ ਇਹ ਕਤਲ ਪੁਰਾਣੀ ਦੁਸ਼ਮਣੀ ਦਾ ਨਤੀਜਾ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਮ੍ਰਿਤਕ ਕੁਲਦੀਪ ਸਿੰਘ ਆਪਣੇ ਹੀ ਪਿੰਡ ਦੇ ਗੁਰਸੇਵਕ ਸਿੰਘ ਦੇ ਕਤਲ ਵਜੋਂ ਨਾਮਜਦ ਸੀ ਤੇ ਉਹ ਕਰੀਬ ਡੇਢ ਸਾਲ ਜੇਲ੍ਹ ਵਿਚ ਰਹਿਣ ਤੋਂ ਬਾਅਦ ਜਮਾਨਤ ‘ਤੇ ਬਾਹਰ ਆਇਆ ਸੀ। ਡੀਐਸਪੀ ਮੁਤਾਬਕ ਇਸ ਕਤਲ ਮਾਮਲੇ ਵਿਚ ​ਥਾਣਾ ਸੰਗਤ ਦੀ ਪੁਲਿਸ ਨੇ ਹਰਸ਼ ਸਿੰਘ, ਸਚਿਨ ਬਿਸ਼ਨੋਈ, ਸੁਖਬੀਰ ਸਿੰਘ, ਵੀਰਦਵਿੰਦਰ ਸਿੰਘ ਉਰਫ਼ ਗੋਰੀ, ਸਰਬਜੀਤ ਸਿੰਘ ਅਤੇ ਸੱਤੀ ਕੌਰ ਨੂੰ ਨਾਮਜ਼ਦ ਕੀਤਾ ਹੈ ਤੇ ਗ੍ਰਿਫਤਾਰ ਕਰਨ ਲਈ ਟੀਮਾਂ ਭੇਜ ਦਿੱਤੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁੱਤਰ ਅਤੇ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ

0

Patiala News: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਤੇ ਸਾਬਕਾ ਐਮਪੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਪੂਰੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਇਸ ਸਬੰਧ ਵਿਚ ਪਟਿਆਲਾ ਰਿਹਾਇਸ਼ ਵਿਖੇ ਹੋਏ ਇੱਕ ਭਰਵੇਂ ਸਵਾਗਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੋ ਚੰਦੂਮਾਜ਼ਰਾ ਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ 👉50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸਦੇ ਨਾਲ ਹੀ ਸ: ਬਾਦਲ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਹੈ। ਇਸ ਮੌਕੇ ਸ: ਬਾਦਲ ਨੇ ਕਿਹਾ ਕਿ ਪੁਰਾਣੀ ਟੀਮ ਦੀ ਘਰ-ਵਾਪਸੀ ਦੇ ਨਾਲ ਹੁਣ ਉਹ ਇਹ ਵਿਸ਼ਵਾਸ ਨਾਲ ਕਹਿ ਸਕਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਜਿੱਤੇਗਾ ਅਤੇ ਪੰਜਾਬ ਵਿੱਚ ਵੱਡੇ ਬਹੁਮਤ ਨਾਲ ਸਰਕਾਰ ਬਣਾਏਗਾ। ਜਿਕਰਯੋਗ ਹੈ ਕਿ ਪ੍ਰੋ ਚੰਦੂਮਾਜ਼ਰਾ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤੀ) ਨੂੰ ਵੱਡੀ ਸਿਆਸੀ ਢਾਹ ਲੱਗੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

Barnala News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ 👉ਭਲਕੇ 1 ਵਜੇ ਹੋਵੇਗਾ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ, ਪੋਸਟਮਾਰਟਮ ਦੀ ਕਾਰਵਾਈ ਜਲਦੀ ਪੂਰੀ ਹੋਣ ਦੀ ਉਮੀਦ

ਰਿਸ਼ਵਤ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

👉ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੋਇਆ ਸਾਕਾਰ
👉ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸਰਵੋਤਮ ਖਿਡਾਰੀ ਦੇ ਨਾਲ 10 ਗੋਲਾਂ ਨਾਲ ਸਰਵੋਤਮ ਸਕੋਰਰ ਤੇ ਕ੍ਰਿਸ਼ਨ ਬਹਾਦੁਰ ਪਾਠਕ ਨੂੰ ਸਰਵੋਤਮ ਗੋਲਕੀਪਰ ਦਾ ਐਵਾਰਡ ਮਿਲਿਆ
👉ਹਰਮਨਪ੍ਰੀਤ ਸਿੰਘ ਨੇ ਸਥਾਪਤ ਕੀਤਾ 250 ਗੋਲਾਂ ਦਾ ਮਿਸਾਲੀ ਰਿਕਾਰਡ
ਸੂਬੇ ਦਾ 2030 ਹਾਕੀ ਵਿਸ਼ਵ ਕੱਪ ਕਰਵਾਉਣ ਦਾ ਦਾਅਵਾ ਹੋਇਆ ਮਜ਼ਬੂਤ

Mohali News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਲਈ ਦੇਖਿਆ ਸੁਪਨਾ ਸਾਕਾਰ ਹੋਣ ਨਾਲ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਏ ਜੁੜ ਗਿਆ ਹੈ।ਸਾਬਕਾ ਭਾਰਤੀ ਵਿਸ਼ਵ ਕੱਪ ਜੇਤੂਆਂ, ਓਲੰਪੀਅਨਾਂ ਅਤੇ ਵਿਦੇਸ਼ੀ ਹਾਕੀ ਸਿਤਾਰਿਆਂ ਦੀ ਮੌਜੂਦਗੀ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ- 2026’ ਦੀ ਮੇਜ਼ਬਾਨੀ ਅਤੇ ਭਾਰਤ ਦੀ ਸ਼ਾਨਦਾਰ ਜਿੱਤ ਨਾਲ ਇਹ ਟੂਰਨਾਮੈਂਟ ਪੰਜਾਬ ਦੇ ਖੇਡ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਇਆ। ਭਾਰਤ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਟਰਾਫੀ ਆਪਣੇ ਨਾਂ ਕੀਤੀ। ਇਸ ਦੌਰਾਨ ਪੰਜਾਬ ਦੇ ਦੋ ਇਤਿਹਾਸਕ ਸਟੇਡੀਅਮਾਂ – ਮੋਹਾਲੀ ਸਥਿਤ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ’ ਅਤੇ ਜਲੰਧਰ ਸਥਿਤ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ – ਇਸ ਵੱਕਾਰੀ ਟੂਰਨਾਮੈਂਟ ਦੇ ਗਵਾਹ ਬਣੇ ।ਭਾਰਤ ਪੂਰੇ ਟੂਰਨਾਮੈਂਟ ਦੌਰਾਨ ਅਜੇਤੂ ਰਿਹਾ। ਟੀਮ ਨੇ ਆਪਣੇ ਸਾਰੇ 7 ਮੈਚ ਜਿੱਤੇ – ਜਿਸ ਵਿੱਚ ਜਲੰਧਰ ਵਿਖੇ 5 ਲੀਗ ਮੈਚ ਅਤੇ ਮੋਹਾਲੀ ਵਿਖੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਸ਼ਾਮਲ ਹਨ। ਇਸ ਜਿੱਤ ਨਾਲ ਭਾਰਤ ਨੇ ਰਿਕਾਰਡ ਕਾਇਮ ਕਰਦਿਆਂ 6ਵੀਂ ਵਾਰ ਖਿਤਾਬ ਜਿੱਤਿਆ। ਇਸਦੇ ਨਾਲ ਹੀ, 2023 ਅਤੇ 2024 ਦੀਆਂ ਜਿੱਤਾਂ ਤੋਂ ਬਾਅਦ ਭਾਰਤ ਨੇ ਲਗਾਤਾਰ ਖਿਤਾਬ ਜਿੱਤ ਕੇ ਆਪਣੀ ’ਹੈਟ੍ਰਿਕ’ ਵੀ ਪੂਰੀ ਕੀਤੀ ਹੈ।

ਇਹ ਵੀ ਪੜ੍ਹੋ 👉48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ ‘ਕੱਟੜ ਈਮਾਨਦਾਰ’ ਦਾ ਸਰਟੀਫਿਕੇਟ ਦਿੱਤਾ: ਹਰਪਾਲ ਸਿੰਘ ਚੀਮਾ

👉ਇੱਕ ਯਾਦਗਾਰ ਫਾਈਨਲ:
ਜਾਪਾਨ ਨੇ ਮੈਚ ਦੇ ਤੀਜੇ ਮਿੰਟ ਵਿੱਚ ਕਾਜ਼ੂਮਾਸਾ ਮਾਤਸੁਮੋਤੋ ਦੇ ਗੋਲ ਨਾਲ ਭਾਰਤ ’ਤੇ ਹਾਫ-ਟਾਈਮ ਤੱਕ 1-0 ਦੀ ਬੜ੍ਹਤ ਬਣਾਈ ਰੱਖੀ। ਪਰ ਚੈਂਪੀਅਨਾਂ ਨੇ ਚੈਂਪੀਅਨਾਂ ਵਾਂਗ ਹੀ ਜਵਾਬ ਦਿੱਤਾ।42ਵੇਂ ਮਿੰਟ ਵਿੱਚ ਸ਼ਿਲਾਨੰਦ ਲਾਕੜਾ ਨੇ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ, 47ਵੇਂ ਮਿੰਟ ਵਿੱਚ ਦਿਲਪ੍ਰੀਤ ਸਿੰਘ ਨੇ ਇੱਕ ਹੋਰ ਗੋਲ ਕਰਕੇ ਟੀਮ ਨੂੰ 2-1 ਨਾਲ ਅੱਗੇ ਕਰ ਦਿੱਤਾ। ਇਸ ਤੋਂ ਬਾਅਦ 52ਵੇਂ ਮਿੰਟ ਵਿੱਚ ਜੁਗਰਾਜ ਸਿੰਘ ਨੇ ਸਕੋਰ 3-1 ਕਰ ਦਿੱਤਾ ਅਤੇ 53ਵੇਂ ਮਿੰਟ ਵਿੱਚ ਵਿਵੇਕ ਸਾਗਰ ਪ੍ਰਸਾਦ ਨੇ 4-1 ਨਾਲ ਜਿੱਤ ਪੱਕੀ ਕਰ ਦਿੱਤੀ। ਆਖਰੀ 18 ਮਿੰਟਾਂ ਵਿੱਚ ਕੀਤੇ ਗਏ ਚਾਰ ਗੋਲਾਂ ਨੇ ਮੈਚ ਦਾ ਪਾਸਾ ਹੀ ਪਲਟ ਦਿੱਤਾ।ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।

👉ਹਰਮਨਪ੍ਰੀਤ ਸਿੰਘ – ਟੂਰਨਾਮੈਂਟ ਦਾ ਹੀਰੋ ਤੇ ਸਰਵੋਤਮ ਸਕੋਰਰ
ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਇਸ ਟੂਰਨਾਮੈਂਟ ਦਾ ਸਟਾਰ ਖਿਡਾਰੀ ਰਿਹਾ।ਉਸ ਨੂੰ ਟੂਰਨਾਮੈਂਟ ਦਾ ‘ਸਰਵੋਤਮ ਖਿਡਾਰੀ’ ਚੁਣਿਆ ਗਿਆ ਅਤੇ ਉਹ 10 ਗੋਲਾਂ ਨਾਲ ‘ਟਾਪ ਸਕੋਰਰ’ ਵੀ ਬਣਿਆ। ਟੂਰਨਾਮੈਂਟ ਵਿੱਚ ਹਰਮਨਪ੍ਰੀਤ ਸਿੰਘ ਵੱਲੋਂ ਕੀਤੇ 10ਵੇਂ ਗੋਲ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਉਸ ਦੇ ਗੋਲਾਂ ਦੀ ਕੁੱਲ ਗਿਣਤੀ 250 ਦੇ ਅਹਿਮ ਅੰਕੜੇ ਤੱਕ ਪਹੁੰਚ ਗਈ ਹੈ।ਭਾਵੇਂ , ਲੀਗ ਮੈਚ ਵਿੱਚ ਮਲੇਸ਼ੀਆ ਵਿਰੁੱਧ ਲਗਾਈ ਗਈ ’ਹੈਟ੍ਰਿਕ’ ਹੋਵੇ, ਦਬਾਅ ਹੇਠ ਮਾਰੇ ਸ਼ਾਨਦਾਰ ‘ਡਰੈਗ-ਫਲਿਕ’ ਹੋਣ ਜਾਂ ਫਿਰ ਫਾਈਨਲ ਵਿੱਚ ਉਨ੍ਹਾਂ ਦੀ ਸ਼ਾਂਤ ਅਗਵਾਈ ਹੋਵੇ ਹਰਮਨ ਨੇ ਹਰ ਮੈਚ ਵਿੱਚ ਟੀਮ ਨੂੰ ਮੂਹਰੇ ਰੱਖਿਆ।

ਇਹ ਵੀ ਪੜ੍ਹੋ 👉ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿੱਤਿਆ

👉ਕ੍ਰਿਸ਼ਨ ਬਹਾਦੁਰ ਪਾਠਕ – ਭਾਰਤ ਦੀ ਦੀਵਾਰ:
ਗੋਲਕੀਪਰ ਕ੍ਰਿਸ਼ਨ ਬਹਾਦੁਰ ਪਾਠਕ ਨੂੰ ਗੋਲਕੀਪਰ ਆਫ਼ ਟੂਰਨਾਮੈਂਟ ਐਲਾਨਿਆ ਗਿਆ। ਟੂਰਨਾਮੈਂਟ ਦੇ ਕੁਝ ਅਹਿਮ ਪਲਾਂ ਵਿੱਚ, ਖਾਸ ਕਰਕੇ ਮਲੇਸ਼ੀਆ ਅਤੇ ਦੱਖਣੀ ਕੋਰੀਆ ਵਿਰੁੱਧ ਲੀਗ ਮੈਚ ਦੌਰਾਨ ਪੈਨਲਟੀ ਕਾਰਨਰਾਂ ’ਤੇ ਉਸਦੇ ਸ਼ਾਨਦਾਰ ਬਚਾਅ ਨੇ ਭਾਰਤ ਨੂੰ ਪੂਰੇ ਸਮੇਂ ਦੌਰਾਨ ਅਜੇਤੂ ਰੱਖਿਆ।

👉ਮੋਹਾਲੀ ’ਚ ਵਿਸ਼ਵ ਪੱਧਰੀ ਸ਼ੁਰੂਆਤ :
ਪਹਿਲੀ ਵਾਰ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਹੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ, ਮੋਹਾਲੀ ਨੇ ਜ਼ੋਰਦਾਰ ਢੰਗ ਨਾਲ ਵਿਸ਼ਵ ਪੱਧਰੀ ਖੇਡ ਮੰਚ ’ਤੇ ਆਪਣੀ ਸ਼ੁਰੂਆਤ ਕੀਤੀ।ਖਚਾਖਚ ਭਰਿਆ ਸਟੇਡੀਅਮ, ਜੋਸ਼ੀਲਾ ਮਾਹੌਲ, ਵਿਸ਼ਵ ਪੱਧਰੀ ਸਹੂਲਤਾਂ ਅਤੇ ਸੈਮੀਫਾਈਨਲ, ਕਾਂਸੀ ਦੇ ਤਗਮੇ ਦੇ ਮੈਚ ਅਤੇ ਫਾਈਨਲ ਲਈ ਪੁਖ਼ਤਾ ਪ੍ਰਬੰਧਾਂ ਲਈ ਮੋਹਾਲੀ ਨੇ ਏਸ਼ੀਆ ਭਰ ਦੀਆਂ ਟੀਮਾਂ, ਅਧਿਕਾਰੀਆਂ ਅਤੇ ਪ੍ਰਸ਼ੰਸਕਾਂ ਤੋਂ ਵਾਹ-ਵਾਹ ਖੱਟੀ।

👉ਜਲੰਧਰ ਨੇ ਜਿੱਤੇ ਦਿਲ:
ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ , ਜਿੱਥੇ ਲੀਗ ਮੁਕਾਬਲੇ ਖੇਡੇ ਗਏ, ਨੇ ਵੀ ਅੰਤਰਰਾਸ਼ਟਰੀ ਪੱਧਰ ’ਤੇ ਲੋਕਾਂ ਦਾ ਧਿਆਨ ਖਿੱਚਿਆ ਅਤੇ ਪ੍ਰਸ਼ੰਸਾ ਹਾਸਲ ਕੀਤੀ। ਬੰਗਲਾਦੇਸ਼ ਵਿਰੁੱਧ ਭਾਰਤ ਦੀ 13-0 ਦੀ ਸ਼ਾਨਦਾਰ ਸ਼ੁਰੂਆਤੀ ਜਿੱਤ ਤੋਂ ਲੈ ਕੇ ਮਲੇਸ਼ੀਆ ਵਿਰੁੱਧ 4-2 ਦੇ ਰੋਮਾਂਚਕ ਮੁਕਾਬਲੇ ਤੱਕ, ਜਲੰਧਰ ਵਿੱਚ ਹਰ ਸ਼ਾਮ ਸਟੇਡੀਅਮ ਦਰਸ਼ਕਾਂ ਨਾਲ ਖਚਾਖਚ ਭਰਿਆ ਰਿਹਾ ਅਤੇ ਭੀੜ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ 👉ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਜਲੰਧਰ ਅਤੇ ਮੋਹਾਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਨਾ ਸਿਰਫ਼ ਭਾਰਤੀ ਹਾਕੀ ਦੀ ’ਨਰਸਰੀ’ ਹੈ ਸਗੋਂ ਇਹ ਵਿਸ਼ਵ ਹਾਕੀ ਦੇ ਸਭ ਤੋਂ ਵੱਡੇ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਇਸ ਨਾਲ 2030 ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦੇ ਪੰਜਾਬ ਦੇ ਦਾਅਵੇ ਨੂੰ ਹੋਰ ਮਜ਼ਬੂਤੀ ਮਿਲੀ ਹੈ।ਪੰਜਾਬ ਦੀ ਧਰਤੀ ’ਤੇ ਭਾਰਤ ਦੀ ਇਹ ਜਿੱਤ ਸਿਰਫ਼ ਇੱਕ ਖਿਤਾਬ ਨਹੀਂ ਹੈ। ਇਹ ਇੱਕ ਸੁਨੇਹਾ ਹੈ ਕਿ ਹਰਮਨਪ੍ਰੀਤ ਸਿੰਘ ਦੀ ਅਗਵਾਈ ਅਤੇ ਕ੍ਰਿਸ਼ਨ ਬਹਾਦਰ ਪਾਠਕ ਦੀ ਰਖਵਾਲੀ ਹੇਠ ਭਾਰਤੀ ਹਾਕੀ ਏਸ਼ੀਆ ਵਿੱਚ ਸ਼ਿਖਰ ’ਤੇ ਹੈ ਅਤੇ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਪੂਰੀ ਤਰ੍ਹਾਂ ਤਿਆਰ ਹੈ।ਇਸ ਟੂਰਨਾਮੈਂਟ ਵਿੱਚ 1966 ਦੀਆਂ ਏਸ਼ਿਆਈ ਖੇਡਾਂ, 1975 ਵਿਸ਼ਵ ਕੱਪ ਤੇ 1980 ਮਾਸਕੋ ਓਲੰਪਿਕਸ ਦੇ ਸੋਨ ਤਮਗ਼ਾ ਜੇਤੂ ਪੁਰਾਣੇ ਦਿੱਗਜ਼ ਖਿਡਾਰੀਆਂ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀਆਂ ਤੱਕ ਵੱਡੀ ਗਿਣਤੀ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੇ ਹਾਜ਼ਰੀ ਲਗਾਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ ‘ਕੱਟੜ ਈਮਾਨਦਾਰ’ ਦਾ ਸਰਟੀਫਿਕੇਟ ਦਿੱਤਾ: ਹਰਪਾਲ ਸਿੰਘ ਚੀਮਾ

0

👉*ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ-ਧਮਕਾਉਣ ਲਈ ਭਾਜਪਾ ਈਡੀ, ਸੀਬੀਆਈ, ਇਨਕਮ ਟੈਕਸ ਅਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*
👉*ਭਾਜਪਾ ਨੇ ‘ਆਪ’ ਵਿਧਾਇਕਾਂ ਨੂੰ ਮੰਤਰੀ ਅਹੁਦਿਆਂ ਅਤੇ ਰਾਜ ਸਭਾ ਮੈਂਬਰਸ਼ਿਪ ਦਾ ਲਾਲਚ ਦੇ ਕੇ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਦੇ ਨੇਤਾਵਾਂ ਨੇ ਝੁਕਣ ਤੋਂ ਇਨਕਾਰ ਕਰ ਦਿੱਤਾ: ਹਰਪਾਲ ਸਿੰਘ ਚੀਮਾ*
👉*ਜਦੋਂ ਤੱਕ ਜਿਉਂਦੀ ਹਾਂ, ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨਾਲ ਚਟਾਨ ਵਾਂਗ ਖੜ੍ਹੀ ਰਹਾਂਗੀ, ਭਾਜਪਾ ਪੰਜਾਬ ਦੀਆਂ ਔਰਤਾਂ ਦੀ ਆਵਾਜ਼ ਨਹੀਂ ਦਬਾ ਸਕਦੀ: ਡਾ. ਅਮਨਦੀਪ ਕੌਰ ਅਰੋੜਾ*
👉*ਕੋਈ ਵੀ ਧੱਕੇਸ਼ਾਹੀ ਜਾਂ ਡਰਾਵਾ ‘ਆਪ’ ਦੀਆਂ ਮਹਿਲਾ ਆਗੂਆਂ ਨੂੰ ਕਮਜ਼ੋਰ ਨਹੀਂ ਕਰ ਅਰੋੜ, ਅਸੀਂ ਪੰਜਾਬ ਲਈ ਕੰਮ ਕਰਨਾ ਜਾਰੀ ਰੱਖਾਂਗੇ: ਡਾ. ਅਮਨਦੀਪ ਕੌਰ ਅਰੋੜਾ*
👉*ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ 11 ਮਹਿਲਾ ਵਿਧਾਇਕਾਂ ਨਾਲ ‘ਆਪ’ ਕੋਲ ਔਰਤਾਂ ਦੀ ਸਭ ਤੋਂ ਵੱਧ ਪ੍ਰਤੀਨਿਧਤਾ ਹੈ: ਡਾ. ਅਮਨਦੀਪ ਕੌਰ ਅਰੋੜਾ*

Chandigarh News : ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਅਤੇ ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਲਗਭਗ 48 ਘੰਟੇ ਚੱਲੀ ਈਡੀ ਦੀ ਛਾਪੇਮਾਰੀ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਏਜੰਸੀ ਖਾਲੀ ਹੱਥ ਪਰਤੀ ਹੈ ਅਤੇ ਇੱਕ ਵੀ ਪੈਸਾ ਬਰਾਮਦ ਨਹੀਂ ਕਰ ਸਕੀ, ਜਿਸ ਨੇ ਇੱਕ ਵਾਰ ਫਿਰ ‘ਆਪ’ ਆਗੂਆਂ ਨੂੰ ‘ਕੱਟੜ ਈਮਾਨਦਾਰ’ ਹੋਣ ਦਾ ਸਰਟੀਫਿਕੇਟ ਦਿੱਤਾ ਹੈ।ਸੀਨੀਅਰ ‘ਆਪ’ ਆਗੂ ਨੇ ਅੱਗੇ ਕਿਹਾ ਕਿ ਭਾਜਪਾ ‘ਆਪ’ ਵਿਧਾਇਕਾਂ ਨੂੰ ਮੰਤਰੀ ਅਹੁਦਿਆਂ ਅਤੇ ਰਾਜ ਸਭਾ ਮੈਂਬਰਸ਼ਿਪ ਦਾ ਲਾਲਚ ਦੇ ਕੇ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਨੇਤਾਵਾਂ ਨੇ ਅਜਿਹੇ ਲਾਲਚਾਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਪ੍ਰਤੀ ਆਪਣੀ ਅਟੁੱਟ ਵਫ਼ਾਦਾਰੀ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਐਲਾਨ ਕੀਤਾ ਕਿ ਕੋਈ ਵੀ ਛਾਪੇਮਾਰੀ, ਧਮਕੀ ਜਾਂ ਸਿਆਸੀ ਦਬਾਅ ਉਨ੍ਹਾਂ ਨੂੰ ਜਾਂ ‘ਆਪ’ ਦੀਆਂ ਮਹਿਲਾ ਆਗੂਆਂ ਨੂੰ ਚੁੱਪ ਨਹੀਂ ਕਰਵਾ ਸਕਦਾ ਅਤੇ ਉਹ ਪੰਜਾਬ ਤੇ ਇਸ ਦੇ ਲੋਕਾਂ ਲਈ ਲੜਾਈ ਜਾਰੀ ਰੱਖਣਗੇ।

ਇਹ ਵੀ ਪੜ੍ਹੋ 👉ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿੱਤਿਆ

‘ਆਪ’ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ‘ਆਪ’ ਆਗੂ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਜਦੋਂ ਵੀ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ। ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਦੀ ਵਰਤੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ, ਦੋਸ਼ ਲਾਉਣ ਅਤੇ ਸਿਆਸੀ ਪਾਰਟੀਆਂ ਨੂੰ ਬਦਨਾਮ ਕਰਨ ਲਈ ਮੀਡੀਆ ਨਰੇਟਿਵ ਬਣਾਉਣ ਲਈ ਕੀਤੀ ਜਾ ਰਹੀ ਹੈ। ਇਸ ਦਾ ਮਕਸਦ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਕਮਜ਼ੋਰ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਢਾਹ ਲਾਉਣਾ ਹੈ।”ਪਿਛਲੇ ਪੰਜ ਸਾਲਾਂ ਦੌਰਾਨ ਵਿਧਾਇਕ ਵਜੋਂ ਡਾ. ਅਮਨਦੀਪ ਕੌਰ ਅਰੋੜਾ ਦੇ ਸਮਰਪਿਤ ਕੰਮ ਦੀ ਸ਼ਲਾਘਾ ਕਰਦਿਆਂ ਸੀਨੀਅਰ ‘ਆਪ’ ਆਗੂ ਨੇ ਕਿਹਾ, “ਡਾ. ਅਮਨਦੀਪ ਕੌਰ ਅਰੋੜਾ ਨੇ ਔਰਤਾਂ, ਵਿਦਿਆਰਥੀਆਂ, ਸਿਹਤ ਸੰਭਾਲ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਇਆ ਅਤੇ ਹੱਲ ਕੀਤਾ ਹੈ। ਉਨ੍ਹਾਂ ਦੀ ਸਮਾਜ ਸੇਵਾ ਦੀ ਸ਼ਲਾਘਾ ਕਰਨ ਦੀ ਬਜਾਏ, ਭਾਜਪਾ ਨੇ ਕੇਂਦਰੀ ਏਜੰਸੀਆਂ ਰਾਹੀਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਹੈ।”

ਇਹ ਵੀ ਪੜ੍ਹੋ 👉42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਉਨ੍ਹਾਂ ਅੱਗੇ ਕਿਹਾ, “ਈਡੀ ਨੇ ਲਗਭਗ 48 ਘੰਟੇ ਛਾਪੇਮਾਰੀ ਕੀਤੀ, ਪਰ ਇੱਕ ਵੀ ਇਤਰਾਜ਼ਯੋਗ ਦਸਤਾਵੇਜ਼ ਜਾਂ ਇੱਕ ਪੈਸਾ ਵੀ ਬਰਾਮਦ ਨਹੀਂ ਕਰ ਸਕੀ। ਇਹ ਇਸ ਪੂਰੀ ਕਾਰਵਾਈ ਦੇ ਸਿਆਸੀ ਨਿਸ਼ਾਨੇ ਨੂੰ ਸਪੱਸ਼ਟ ਤੌਰ ‘ਤੇ ਨੰਗਾ ਕਰਦਾ ਹੈ। ਇੱਕ ਚੁਣੇ ਹੋਏ ਨੁਮਾਇੰਦੇ ਅਤੇ ਉਸ ਦੇ ਪਰਿਵਾਰ ‘ਤੇ ਇਸ ਤਰ੍ਹਾਂ ਦੀ ਲੰਬੀ ਤਲਾਸ਼ੀ, ਪੁੱਛਗਿੱਛ ਅਤੇ ਦਬਾਅ ਪਾਉਣਾ ਮਾਨਸਿਕ ਪ੍ਰੇਸ਼ਾਨੀ ਹੈ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।”ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਭਾਜਪਾ ‘ਆਪ’ ਆਗੂਆਂ ਨੂੰ ਇਸ ਲਈ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਪੰਜਾਬ, ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚਟਾਨ ਵਾਂਗ ਖੜ੍ਹੇ ਹਨ। ਭਾਜਪਾ ‘ਆਪ’ ਵਿਧਾਇਕਾਂ ਨੂੰ ਮੰਤਰੀ ਅਹੁਦਿਆਂ, ਰਾਜ ਸਭਾ ਮੈਂਬਰਸ਼ਿਪ ਅਤੇ ਹੋਰ ਸ਼ਕਤੀਸ਼ਾਲੀ ਅਹੁਦਿਆਂ ਦੀ ਪੇਸ਼ਕਸ਼ ਕਰਕੇ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਸਾਡੇ ਆਗੂ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ ਅਤੇ ਅਹੁਦਿਆਂ ਜਾਂ ਲਾਲਚਾਂ ਨਾਲ ਖਰੀਦੇ ਨਹੀਂ ਜਾ ਸਕਦੇ।”ਭਾਜਪਾ ਦੀ ਧਮਕਾਉਣ ਅਤੇ ਵੰਡ ਪਾਊ ਰਾਜਨੀਤੀ ਦੀ ਨਿਖੇਧੀ ਕਰਦਿਆਂ ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਨੂੰ ਕਮਜ਼ੋਰ ਕਰਨ, ਵਿਰੋਧੀ ਪਾਰਟੀਆਂ ਨੂੰ ਅਸਥਿਰ ਕਰਨ ਅਤੇ ਲੋਕਾਂ ਦੇ ਫਤਵੇ ਨੂੰ ਢਾਹ ਲਾਉਣ ਦੀ ਹਰ ਕੋਸ਼ਿਸ਼ ਦਾ ਢੁੱਕਵਾਂ ਜਵਾਬ ਦੇਣਗੇ।

ਇਹ ਵੀ ਪੜ੍ਹੋ 👉ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

👉*ਈਡੀ ਨੇ ਮੇਰੀ ਰਿਹਾਇਸ਼, ਦਫ਼ਤਰ, ਹਸਪਤਾਲ ਅਤੇ ਪਰਿਵਾਰਕ ਮੈਂਬਰਾਂ ਦੇ ਘਰਾਂ ‘ਤੇ ਲਗਭਗ 48 ਘੰਟੇ ਛਾਪੇਮਾਰੀ ਕੀਤੀ, ਖਾਲੀ ਹੱਥ ਪਰਤੀ: ਡਾ. ਅਮਨਦੀਪ ਕੌਰ ਅਰੋੜਾ*
ਇਸ ਦੌਰਾਨ ‘ਆਪ’ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਈਡੀ ਨੇ ਮੇਰੇ ਅਤੇ ਮੇਰੇ ਪਰਿਵਾਰ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਮੇਰੀ ਰਿਹਾਇਸ਼, ਦਫ਼ਤਰ, ਹਸਪਤਾਲ ਅਤੇ ਮੇਰੇ ਮਾਤਾ-ਪਿਤਾ, ਭਰਾ ਤੇ ਰਿਸ਼ਤੇਦਾਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਅਧਿਕਾਰੀਆਂ ਨੇ ਲਗਭਗ 42 ਤੋਂ 48 ਘੰਟਿਆਂ ਤੱਕ ਆਪਣੀ ਤਲਾਸ਼ੀ ਅਤੇ ਪੁੱਛਗਿੱਛ ਜਾਰੀ ਰੱਖੀ, ਪਰ ਅੰਤ ਵਿੱਚ ਇੱਕ ਵੀ ਦਸਤਾਵੇਜ਼ ਜਾਂ ਪੈਸਾ ਬਰਾਮਦ ਕੀਤੇ ਬਿਨਾਂ ਹੀ ਵਾਪਸ ਪਰਤ ਗਏ।”’ਆਪ’ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨੇ ਕਿਹਾ, “ਖਾਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਵਿਰੋਧੀ ਨੇਤਾਵਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਨ ਲਈ ਕਰ ਰਹੀ ਹੈ। ਔਰਤਾਂ ਦੇ ਸ਼ਕਤੀਕਰਨ ਅਤੇ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ, ਭਾਜਪਾ ਉਨ੍ਹਾਂ ਮਹਿਲਾ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀਆਂ ਹਨ ਅਤੇ ਜਨਤਕ ਮੁੱਦੇ ਉਠਾ ਰਹੀਆਂ ਹਨ।”ਪੁੱਛਗਿੱਛ ਦੇ ਵੇਰਵੇ ਦਿੰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਅਧਿਕਾਰੀਆਂ ਨੇ ਉਨ੍ਹਾਂ ਤੋਂ ਬੱਚਿਆਂ ਦੀਆਂ ਮਾਰਕਸ਼ੀਟਾਂ, ਪਰਿਵਾਰਕ ਜਾਇਦਾਦ ਦੇ ਦਸਤਾਵੇਜ਼ਾਂ ਤੋਂ ਲੈ ਕੇ ਹਸਪਤਾਲ ਦੇ ਰਿਕਾਰਡ, ਜਨਤਕ ਸ਼ਿਕਾਇਤਾਂ ਅਤੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਨੇਤਾਵਾਂ ਨਾਲ ਸਬੰਧਤ ਜਾਣਕਾਰੀ ਤੱਕ ਹਰ ਚੀਜ਼ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਕਿਹਾ ਕਿ ਲੰਬੀ ਤਲਾਸ਼ੀ ਅਤੇ ਪੁੱਛਗਿੱਛ ਮੇਰੇ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਲਈ ਜਾਣਬੁੱਝ ਕੇ ਲੰਬੀ ਕੀਤੀ ਗਈ ਸੀ।“ਮੈਨੂੰ ਮੰਤਰੀ ਪਦ ਸਮੇਤ ਕਈ ਅਹੁਦਿਆਂ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਪਰ ਮੈਂ ਇਹ ਲਾਲਚ ਠੁਕਰਾ ਦਿੱਤੇ। ਮੈਂ ਪੰਜਾਬ ਅਤੇ ਦੇਸ਼ ਲਈ ਕੰਮ ਕਰਨ ਲਈ ਰਾਜਨੀਤੀ ਵਿੱਚ ਆਈ ਹਾਂ, ਅਹੁਦੇ, ਚੋਣ ਟਿਕਟਾਂ ਜਾਂ ਨਿੱਜੀ ਮਨਸੂਬਿਆਂ ਨੂੰ ਪੂਰਾ ਕਰਨ ਲਈ ਨਹੀਂ। ਮੇਰੀ ਵਚਨਬੱਧਤਾ ਉਨ੍ਹਾਂ ਲੋਕਾਂ ਪ੍ਰਤੀ ਹੈ ਜਿਨ੍ਹਾਂ ਨੇ ਮੇਰੇ ‘ਤੇ ਭਰੋਸਾ ਕੀਤਾ ਹੈ,”

ਇਹ ਵੀ ਪੜ੍ਹੋ 👉Bathinda ਦੀਆਂ ਮੰਡੀਆਂ ’ਚ 9.94 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, ਖ਼ਰੀਦ ਏਜੰਸੀਆਂ ਵੱਲੋਂ 8.20 ਲੱਖ ਮੀਟ੍ਰਿਕ ਟਨ ਦੀ ਖ਼ਰੀਦ

‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਸਿੰਘ ਮਾਨ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਜਦੋਂ ਤੱਕ ਮੈਂ ਜਿਉਂਦੀ ਹਾਂ, ਮੈਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਖੜ੍ਹੀ ਰਹਾਂਗੀ। ਕੋਈ ਵੀ ਦਬਾਅ, ਧਮਕੀ ਜਾਂ ਲਾਲਚ ਮੈਨੂੰ ਆਪਣੇ ਸਿਧਾਂਤਾਂ ਨਾਲ ਸਮਝੌਤਾ ਕਰਨ ਜਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਮਜਬੂਰ ਨਹੀਂ ਕਰ ਸਕਦਾ।”ਔਰਤਾਂ ਦੇ ਸਿਆਸੀ ਸ਼ਕਤੀਕਰਨ ਲਈ ‘ਆਪ’ ਦੀ ਵਚਨਬੱਧਤਾ ‘ਤੇ ਚਾਨਣਾ ਪਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਅੱਜ ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਦੀਆਂ 11 ਮਹਿਲਾ ਵਿਧਾਇਕਾਂ ਹਨ, ਜੋ ਸੂਬੇ ਦੇ ਵਿਧਾਨ ਸਭਾ ਇਤਿਹਾਸ ਵਿੱਚ ਮਹਿਲਾ ਵਿਧਾਇਕਾਂ ਦੀ ਸਭ ਤੋਂ ਵੱਧ ਪ੍ਰਤੀਨਿਧਤਾ ਹੈ। ਸਾਡੀ ਪਾਰਟੀ ਨੇ ਆਮ ਔਰਤਾਂ ਅਤੇ ਮਰਦਾਂ ਲਈ ਰਾਜਨੀਤੀ ਦੇ ਦਰਵਾਜ਼ੇ ਖੋਲ੍ਹੇ ਹਨ, ਜਿਸ ਨਾਲ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਅਤੇ ਬਦਲਾਅ ਲਿਆਉਣ ਦਾ ਮੌਕਾ ਮਿਲਿਆ ਹੈ।”’ਆਪ’ ਨੇਤਾਵਾਂ ਨੂੰ ਡਰਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਚੁਣੌਤੀ ਦਿੰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਕੋਈ ਵੀ ਡਰਾਵਾ, ਦਬਾਅ ਜਾਂ ਪ੍ਰੇਸ਼ਾਨੀ ਮੇਰੇ ਜਾਂ ‘ਆਪ’ ਦੀਆਂ ਮਹਿਲਾ ਨੇਤਾਵਾਂ ਦੇ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕਦੀ। ਅਸੀਂ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਹਾਂ, ਅਤੇ ਅਸੀਂ ਡਰ ਕੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਨਹੀਂ ਭੱਜਾਂਗੇ।”ਪੰਜਾਬ ਪ੍ਰਤੀ ਪਾਰਟੀ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ‘ਆਪ’ ਬਿਹਤਰ ਸਿੱਖਿਆ, ਸਿਹਤ ਸੰਭਾਲ, ਜਨਤਕ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਨਾ ਤਾਂ ਛਾਪੇਮਾਰੀ, ਨਾ ਹੀ ਧਮਕੀਆਂ ਅਤੇ ਨਾ ਹੀ ਸਿਆਸੀ ਲਾਲਚ ਪੰਜਾਬ ਦੇ ਲੋਕਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਨੂੰ ਡੋਲਾ ਸਕਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।