Saturday, May 16, 2026
Home Blog Page 380

Verka Milk Plant Ludhiana ‘ਚ ਧਮਾਕਾ, 1 ਅਧਿਕਾਰੀ ਦੀ ਮੌ+ਤ, ਅੱਧੀ ਦਰਜ਼ਨ ਜਖ਼ਮੀ

0

Ludhiana News: Verka Milk Plant Ludhiana; ਦੀਵਾਲੀ ਤੋਂ ਇੱਕ ਰਾਤ ਬਾਅਦ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿੱਚ ਜਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ, ਜਿਸਦੇ ਵਿਚ ਪਲਾਂਟ ਦੇ ਇੱਕ ਅਧਿਕਾਰੀ ਦੀ ਮੌਤ ਅਤੇ ਅੱਧੀ ਦਰਜ਼ਨ ਕਰਮਚਾਰੀਆਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਜਖ਼ਮੀਆਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਅਧਿਕਾਰੀ ਦੀ ਪਹਿਚਾਣ ਕੁਨਾਲ ਜੈਨ (42 ਸਾਲ) ਵਾਸੀ ਹੈਬੋਵਾਲੀ ਲੁਧਿਆਣਾ ਅਤੇ ਜਖ਼ਮੀਆਂ ਦੀ ਪਹਿਚਾਣ ਕੁਲਵੰਤ ਸਿੰਘ, ਅਜੀਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ ਅਤੇ ਗੁਰਤੇਜ ਵਜੋਂ ਹੋਈ ਹੈ।

ਇਹ ਵੀ ਪੜ੍ਹੋ 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਣਕਾਰੀ ਮੁਤਾਬਕ ਇਹ ਧਮਾਕਾ ਸਟੀਮਰ ਪਲਾਂਟ ਦੇ ਬਾਇਲਰ ਫਟਣ ਕਾਰਨ ਹੋਇਆ ਹੈ।ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਕੁਨਾਲ ਜੈਨ ਦੀ ਦਿਨ ਸਮੇਂ ਡਿਊਟੀ ਸੀ ਅਤੇ ਰਾਤ ਨੂੰ ਬਾਇਲਰ ਦੀ ਚੈਕਿੰਗ ਲਈ ਬੁਲਾਇਆ ਹੋਇਆ ਸੀ। ਇਸ ਦੌਰਾਨ ਟ੍ਰਾਇਲ ਦੌਰਾਨ ਹੀਟਰ ਪਲਾਂਟ ਵਿੱਚ ਧਮਾਕਾ ਹੋ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਦੀ ਪਤਨੀ ਵੀ ਪਲਾਂਟ ਵਿੱਚ ਠੇਕੇ ‘ਤੇ ਕੰਮ ਕਰਦੀ ਸੀ। ਮ੍ਰਿਤਕ ਦੇ ਦੋ ਛੋਟੇ ਬੱਚੇ (ਇੱਕ ਲੜਕਾ ਤੇ ਇੱਕ ਲੜਕੀ) ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ‘ਤੇ ਕੀਤਾ ਪੂਜਾ-ਪਾਠ

0

👉ਸੂਬੇ ਵਾਸਿਆਂ ਦੇ ਸੁਖ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰੰਘ ਸੈਣੀ ਨੇ ਅੱਜ ਭਗਵਾਨ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਆਪਣੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ ‘ਤੇ ਭਗਵਾਨ ਵਿਸ਼ਵਕਰਮਾ ਦਾ ਪੂਜਾ-ਪਾਠ ਕੀਤਾ। ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਦੀ ਫੋਟੋ ‘ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਮੋਹਨਲਾਲ ਬਡੋਲੀ ਵੀ ਮੌਜ਼ੂਦ ਰਹੇ।ਮੁੱਖ ਮੰਤਰੀ ਸ੍ਰੀ ਸੈਣੀ ਨੇ ਸੂਬਾਵਾਸਿਆਂ ਨੂੰ ਵਿਸ਼ਵਕਰਮਾ ਦਿਵਸ ਦੀ ਦਿਲੋਂ ਸ਼ੁਭਕਾਮਨਾਵਾਂ ਦਿੱਤੀ ਅਤੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਰਚਨਾ, ਮਿਹਨਤ ਅਤੇ ਹੁਨਰ ਦੇ ਪ੍ਰਤੀਕ ਹਨ। ਉਨ੍ਹਾਂ ਨੇ ਸਮਾਜ ਨੂੰ ਸ਼ਿਲਪਕਾਰੀ, ਨਿਰਮਾਣ ਅਤੇ ਮੁਹਾਰਤ ਰਾਹੀਂ ਤਰੱਕੀ ਦਾ ਰਸਤਾ ਵਿਖਾਇਆ।

ਇਹ ਵੀ ਪੜ੍ਹੋ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸ਼ਿਲਪਕਾਰ ਬੰਧੁਆਂ ਦੇ ਜੀਵਨ ਵਿੱਚ ਸਿੱਖ, ਸ਼ਾਂਤੀ ਅਤੇ ਖੁਸ਼ਹਾਲੀ ਕੀਤੀ ਕਾਮਨਾ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਰਵਾਇਤੀ ਕਾਰੀਗਰਾਂ ਅਤੇ ਹੱਧਕਰਗਾਂ ਦੇ ਹੁਨਰ ਨੂੰ ਸਸ਼ਕਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸੇ ਭਾਵਨਾ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਨੇ ਵੀ ਰਾਜ ਵਿੱਚ ਕਈ ਅਜਿਹੀ ਯੋਜਨਾਵਾਂ ਲਾਗੂ ਕੀਤੀਆਂ ਹਨ ਜਿਨਾਂ੍ਹ ਨਾਲ ਕਾਰੀਗਰਾਂ, ਤਕਨੀਸ਼ਨਾਂ ਅਤੇ ਸਵੈ-ਰੁਜਗਾਰ ਨਾਲ ਜੁੜੇ ਲੋਕਾਂ ਨੂੰ ਸਿਖਲਾਈ, ਵਿਤੀ ਸਹਾਇਤਾ ਅਤੇ ਆਧੁਨਿਕ ਉਪਕਰਨਾਂ ਦੀ ਸਹੂਲਤ ਮੁਹੱਈਆ ਕਰਾਈ ਜਾ ਰਹੀ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਗੋਵਰਧਨ ਪੂਜਾ ਅਤੇ ਭਾਈ ਦੂਜ ਦੇ ਪਵਿਂੱਤਰ ਉਤਸਵਾਂ ਦੀ ਵੀ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

0

👉ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ
Chandigarh News:ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਬਨਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ।

ਇਹ ਵੀ ਪੜ੍ਹੋ 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਹੁਣ ਤੱਕ 57546 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ ‘ਤੇ ਹੈ ਅਤੇ ਫਿਰੋਜ਼ਪੁਰ 35501 ਕਿਸਾਨਾਂ ਨਾਲ ਤੀਜੇ ਸਥਾਨ ‘ਤੇ ਹੈ।ਜ਼ਿਕਰਯੋਗ ਹੈ ਕਿ 21 ਅਕਤੂਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ ਕੁੱਲ 5840618.72 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 5604976.76 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਤਰਾਂ ਇਹ ਅੰਕੜਾ 95 ਫੀਸਦ ਬਣਦਾ ਹੈ। ਦੱਸਣਯੋਗ ਹੈ ਕਿ ਹੁਣ ਤੱਕ 3985173.28 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 71 ਪ੍ਰਤੀਸ਼ਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

0

Chandigarh News: ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ ਤੇ ਜੋਰ ਦਿੱਤਾ ਗਿਆ ਅਤੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਇਹ ਵੀ ਪੜ੍ਹੋ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, ‘ਤੇ ਕਰਵਾਏ ਜਾਣੇ ਹਨ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਸਰਬ-ਵਿਆਪਕ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਧਾਰਮਿਕ ਸੀਮਾਵਾਂ ਤੋਂ ਪਾਰ ਹੈ। ਇਹ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਇੱਕ ਸ਼ਕਤੀਸ਼ਾਲੀ ਪ੍ਰੇਰਨਾ ਹੈ।ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ ਅਤੇ ਬਹਾਦਰੀ ਦੇ ਸੰਦੇਸ਼ ਦੇ ਪਸਾਰ ਲਈ ਮੁੱਖ ਮੰਤਰੀ ਸਰਮਾ ਨੂੰ ਸੱਦਾ ਦੇਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹ ਇਤਿਹਾਸਕ ਸਮਾਗਮ ਕੌਮੀ ਭਾਈਵਾਲੀ ਅਤੇ ਏਕਤਾ ਨਾਲ ਮਨਾਇਆ ਜਾਵੇ।

ਇਹ ਵੀ ਪੜ੍ਹੋ 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸੂਬਿਆਂ ਵਿਚਕਾਰ ਸਾਂਝੇ ਅਧਿਆਤਮਿਕ ਸਬੰਧਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਸਾਮ ਦੇ ਲੋਕ ਵੀ ਸਿੱਖ ਗੁਰੂਆਂ ਲਈ ਡੂੰਘਾ ਸਤਿਕਾਰ ਰੱਖਦੇ ਹਨ, ਅਤੇ ਸਾਡਾ ਮੰਨਣਾ ਹੈ ਕਿ ਮੁੱਖ ਮੰਤਰੀ ਸਰਮਾ ਦੀ ਮੌਜੂਦਗੀ ਪੰਜਾਬ ਅਤੇ ਅਸਾਮ ਦਰਮਿਆਨ ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੰਜਾਬ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟਾਇਆ। ਉਨ੍ਹਾਂ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਅਸਾਮ ਸਰਕਾਰ ਭਾਰਤ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਵਿੱਚ ਗੁਰੂ ਸਾਹਿਬ ਦੇ ਯਾਦਗਾਰੀ ਯੋਗਦਾਨ ਦਾ ਸਨਮਾਨ ਕਰਦੀ ਹੈ। ਸੱਦਾ ਸਵੀਕਾਰ ਕਰਦੇ ਹੋਏ, ਮੁੱਖ ਮੰਤਰੀ ਸਰਮਾ ਨੇ ਇੰਨ੍ਹਾਂ ਯਾਦਗਾਰੀ ਸਮਾਗਮਾਂ ਦੀ ਸਫ਼ਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਦੇ ਸਬੰਧ ਵਿੱਚ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਕਰੇਗੀ, ਕਿਉਂਕਿ ਗੁਰੂ ਸਾਹਿਬ ਕੌਮੀ ਚੇਤਨਾ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

0

Tarn Taran News:ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਛੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ 4 ਕਵਰਿੰਗ ਉਮੀਦਵਾਰਾਂ ਅਤੇ 2 ਅਜ਼ਾਦ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਵਰਿੰਗ ਉਮੀਦਵਾਰ ਲੀਨਾ ਸੰਧੂ,

ਇਹ ਵੀ ਪੜ੍ਹੋ 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਸ਼੍ਰੋਮਣੀ ਅਕਾਲੀ ਦਲ ਤੋਂ ਕਵਰਿੰਗ ਉਮੀਦਵਾਰ ਕੰਚਨਪ੍ਰੀਤ ਕੌਰ, ਭਾਰਤੀ ਜਨਤਾ ਪਾਰਟੀ ਤੋਂ ਕਵਰਿੰਗ ਉਮੀਦਵਾਰ ਸੁੱਚਾ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਕਵਰਿੰਗ ਉਮੀਦਵਾਰ ਰਾਜੇਸ਼ ਵਾਲੀਆ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ 2 ਆਜ਼ਾਦ ਉਮੀਦਵਾਰ ਲੱਖਾ ਸਿੰਘ ਅਤੇ ਸੰਜੀਵ ਸਿੰਘ ਦੇ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਹੀ ਨਹੀਂ ਪਾਏ ਗਏ ਹਨ।ਉਨ੍ਹਾਂ ਅੱਗੇ ਦੱਸਿਆ ਕਿ 24 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਸ ਤੋਂ ਬਾਅਦ ਸਪੱਸ਼ਟ ਹੋ ਜਾਵੇਗਾ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

0

👉ਡੀਜੀਪੀ ਪੰਜਾਬ ਗੌਰਵ ਯਾਦਵ, ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਧਿਕਾਰੀਆਂ, ਸੀਪੀ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਕਰ ਰਹੇ ਹਨ ਮੀਟਿੰਗਾਂ
👉ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਸਹਿਯੋਗ ਕਰਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਣ ਦੀ ਕੀਤੀ ਅਪੀਲ
Chandigarh News:ਸੂਬੇ ਵਿੱਚ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਰਗਰਮ ਯਤਨਾਂ ਦੇ ਸਾਕਾਰਾਤਮਕ ਨਤੀਜੇ ਵਜੋਂ ਰਾਜ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਖੇਤਾਂ ਵਿੱਚ ਪਰਾਲੀ ਸਾੜਣ ਦੇ ਮਾਮਲਿਆਂ ਵਿੱਚ ਲਗਭਗ ਚਾਰ ਗੁਣਾ ਕਮੀ ਦਰਜ ਕੀਤੀ ਗਈ ਹੈ।ਅਧਿਕਾਰਤ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 21 ਅਕਤੂਬਰ ਤੱਕ ਦੇ ਪੰਜਾਬ ਵਿੱਚ ਸਾਲ 2025 ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਿਰਫ਼ 415 ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਸਾਲ 2024 ਅਤੇ 2023 ਵਿੱਚ ਕ੍ਰਮਵਾਰ ਅਜਿਹੇ 1,510 ਅਤੇ 1,764 ਮਾਮਲੇ ਸਾਹਮਣੇ ਆਏ ਸਨ, ਜੋ ਕਿ ਇਸ ਤਰ੍ਹਾਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੈਰਾਨੀਜਨਕ ਕਮੀ ਨੂੰ ਦਰਸਾਉਂਦੇ ਹਨ।

ਇਹ ਵੀ ਪੜ੍ਹੋ 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਜਿ਼ਕਰਯੋਗ ਹੈ ਕਿ, ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਸਬੰਧੀ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਤੱਕ ਲਿਆਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰ ਰਹੇ ਹਨ।ਡੀਜੀਪੀ ਪੰਜਾਬ ਨੇ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਧਿਕਾਰੀਆਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਧਿਕਾਰੀਆਂ (ਐਸਐਚਓ) ਨਾਲ ਮੀਟਿੰਗਾਂ ਵੀ ਕਰ ਰਹੇ ਹਨ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਨਾਲ ਪੁਲਿਸ ਟੀਮਾਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ `ਤੇ ਅਣਥੱਕ ਯਤਨ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਡੀਸੀ/ਐਸਐਸਪੀਜ਼ ਅਤੇ ਐਸਡੀਐਮ/ਡੀਐਸਪੀ ਉਨ੍ਹਾਂ ਪਿੰਡਾਂ ਵਿੱਚ ਸਾਂਝੇ ਦੌਰੇ ਕਰ ਰਹੇ ਹਨ, ਜਿਨ੍ਹਾਂ ਨੂੰ ਪਰਾਲੀ ਸਾੜਨ ਦੇ ਹੌਟਸਪੌਟ ਵਜੋਂ ਪਛਾਣਿਆ ਗਿਆ ਹੈ ਅਤੇ ਜਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ `ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨਤਕ ਜਾਗਰੂਕਤਾ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ Bathinda ਦੇ ਪਰਸਰਾਮ ਨਗਰ ’ਚ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ ਭਿਆਨਕ, ਲੱਖਾਂ ਦਾ ਨੁਕਸਾਨ

ਪਿਛਲੇ ਕੁਝ ਦਿਨਾਂ ਵਿੱਚ ਡਿਪਟੀ ਕਮਿਸ਼ਨਰਾਂ/ਐਸਐਸਪੀਜ਼ ਦੁਆਰਾ 251 ਸਾਂਝੇ ਦੌਰੇ ਕੀਤੇ ਗਏ ਅਤੇ ਐਸਡੀਐਮ/ਡੀਐਸਪੀਜ਼ ਦੁਆਰਾ 790 ਸਾਂਝੇ ਦੌਰੇ ਕੀਤੇ ਗਏ, ਜਿਸ ਦੌਰਾਨ ਉਨ੍ਹਾਂ ਨੇ 2381 ਜਨਤਕ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਦਕਿ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਵੀ 1769 ਮੀਟਿੰਗਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਪੁਲਿਸ ਸਟੇਸ਼ਨ ਪੱਧਰ `ਤੇ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਚੌਕਸੀ ਵੀ ਰੱਖ ਰਹੀ ਹੈ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ, ਰਾਜ ਵਿੱਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਐਸਆਰਸੀ) ਵੱਲੋਂ 415 ਖੇਤਾਂ ਵਿੱਚ ਅੱਗ ਲੱਗਣ ਦਾ ਪਤਾ ਲਗਾਇਆ ਗਿਆ ਹੈ ਅਤੇ ਸਾਂਝੀਆਂ ਟੀਮਾਂ ਨੂੰ ਮੌਕੇ `ਤੇ ਨਿਰੀਖਣ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 172 ਮਾਮਲਿਆਂ ਵਿੱਚ ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 189 ਮਾਮਲਿਆਂ ਵਿੱਚ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ 165 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।ਵਿਸ਼ੇਸ਼ ਡੀਜੀਪੀ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ ਵਾਤਾਵਰਣ ਖਰਾਬ ਹੋਵੇਗਾ ਸਗੋਂ ਬੱਚਿਆਂ ਦੀ ਸਿਹਤ `ਤੇ ਵੀ ਮਾੜਾ ਅਸਰ ਪਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਕੀਤੇ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਆਧੁਨਿਕ .30 ਬੋਰ ਸਟਾਰ ਮਾਰਕ ਪਿਸਤੌਲਾਂ ਦੇ ਨਾਲ-ਨਾਲ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਜੁਗਰਾਜ ਸਿੰਘ ਉਰਫ਼ ਚਿਰੀ ਵਾਸੀ ਪਿੰਡ ਭਗਵਾਨਪੁਰਾ, ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ ਵਾਸੀ ਪਿੰਡ ਦਲੀਰੀ, ਅਰਸ਼ਦੀਪ ਸਿੰਘ ਵਾਸੀ ਪਿੰਡ ਦਲੀਰੀ ਅਤੇ ਨਛੱਤਰ ਸਿੰਘ ਵਾਸੀ ਪਿੰਡ ਦਿਆਲਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਇਹ ਕਾਰਵਾਈ ਐਸਐਸਓਸੀ ਅੰਮ੍ਰਿਤਸਰ ਵੱਲੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗਲੌਕ ਪਿਸਤੌਲਾਂ ਤੇ 2 ਕਿਲੋ ਹੈਰੋਇਨ ਬਰਾਮਦ ਕਰਕੇ ਇਸੇ ਤਰ੍ਹਾਂ ਦੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਸਾਹਮਣੇ ਆਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਜੋ ਡਰੋਨ ਰਾਹੀਂ ਸਰਹੱਦੀ ਰਾਜ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਆਵਾਜਾਈ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇਸ ਨੂੰ ਨਸ਼ਟ ਕੀਤਾ ਜਾ ਸਕੇ।ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਹਥਿਆਰਾਂ ਦੀ ਖੇਪ ਦੀ ਪ੍ਰਾਪਤੀ ਬਾਰੇ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ,

ਇਹ ਵੀ ਪੜ੍ਹੋ Bathinda ਦੇ ਪਰਸਰਾਮ ਨਗਰ ’ਚ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ ਭਿਆਨਕ, ਲੱਖਾਂ ਦਾ ਨੁਕਸਾਨ

ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਚਾਰੋਂ ਸ਼ੱਕੀ ਮੁਲਜ਼ਮਾਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕਰਨ ਉਪਰੰਤ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ।ਏਆਈਜੀ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੇ ਲਗਭਗ ਦੋ ਮਹੀਨੇ ਜੇਲ੍ਹ ਵਿੱਚ ਬਿਤਾਏ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਸਬੰਧੀ ਕੇਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 62 ਮਿਤੀ 21.10.2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

0

ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ
Chandigarh News:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਉੱਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ Bathinda ਦੇ ਪਰਸਰਾਮ ਨਗਰ ’ਚ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ ਭਿਆਨਕ, ਲੱਖਾਂ ਦਾ ਨੁਕਸਾਨ

ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਦੇ ਸਾਰੇ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨਾਂ ਉੱਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਸੌਂਦ ਨੇ ਅੱਗੇ ਦੱਸਿਆ ਕਿ 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੇ ਮਹੀਨੇ ਦੌਰਾਨ ਵੱਡੇ ਪੱਧਰ ਉੱਤੇ ਸਮਾਗਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ ‘ਸਾਲੇ ਬਣੇ ਆ ਚੌਧਰ ਦੇ’, ਗਾਣੇ ਨੇ ਦੀਵਾਲੀ ਮੌਕੇ ਸਾਬਕਾ ਸਰਪੰਚ ਦੇ ਮੁੰਡੇ ਹੱਥੋਂ ਕਰਵਾਇਆ ‘ਪੰਚ’ ਦਾ ਕ+ਤ+ਲ

ਉਨ੍ਹਾਂ ਕਿਹਾ ਕਿ ਇਸ ਇਤਹਿਾਸਕ ਮੌਕੇ ਉੱਤੇ ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਗਏ ਹਨ ਅਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨੰਬਰ ਤੱਕ 4 ਨਗਰ ਕੀਰਤਨ ਸਜਾਏ ਜਾਣਗੇ, ਜਿਸ ਦੀ ਸ਼ੁਰੂਆਤ ਸ੍ਰੀਨਗਰ ਤੋਂ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda ਦੇ ਪਰਸਰਾਮ ਨਗਰ ’ਚ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ ਭਿਆਨਕ, ਲੱਖਾਂ ਦਾ ਨੁਕਸਾਨ

0

Bathinda News: ਪਰਸਰਾਮ ਨਗਰ ਗਲੀ ਨੰਬਰ 3 ’ਚ ਸਥਿਤ ਕਬਾੜ ਦੇ ਗੋਦਾਮ ’ਚ ਲੰਘੀ ਰਾਤ ਭਿਆਨਕ ਅੱਗ ਲੱਗ ਗਈ। ਅੱਗ ਰਾਤ ਕਰੀਬ 11:30 ਵਜੇ ਲੱਗੀ ਸੀ, ਜਿਸ ਨੂੰ ਅੱਜ ਸਵੇਰੇ 8 ਵਜੇ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਪੂਰੀ ਤਰ੍ਹਾਂ ਕਾਬੂ ਕੀਤਾ ਗਿਆ। ਮੁਢਲੀ ਜਾਣਕਾਰੀ ਮੁਤਾਬਕ ਇਹ ਅੱਗ ਦੀ ਘਟਨਾ ਆਤਿਸ਼ਬਾਜੀ ਕਾਰਨ ਵਾਪਰੀ ਹੈ। ਫ਼ਿਲਹਾਲ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ‘ਸਾਲੇ ਬਣੇ ਆ ਚੌਧਰ ਦੇ’, ਗਾਣੇ ਨੇ ਦੀਵਾਲੀ ਮੌਕੇ ਸਾਬਕਾ ਸਰਪੰਚ ਦੇ ਮੁੰਡੇ ਹੱਥੋਂ ਕਰਵਾਇਆ ‘ਪੰਚ’ ਦਾ ਕ+ਤ+ਲ

ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਦੇ ਵਲੰਟੀਅਰਾਂ ਸਮੇਤ ਨੇੜਲੇ ਇਲਾਕੇ ਦੇ ਨਿਵਾਸੀਆਂ ਨੇ ਅੱਗ ਬੁਝਾਉਣ ਵਿੱਚ ਖਾਸ ਯੋਗਦਾਨ ਪਾਇਆ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੈਨਾਤ ਕੀਤੀਆਂ ਗਈਆਂ ਸਨ, ਜਦੋਂਕਿ ਨੇੜਲੇ ਘਰਾਂ ਦੇ ਲੋਕਾਂ ਨੇ ਮੋਟਰਾਂ ਤੇ ਪਾਣੀ ਦੀਆਂ ਪਾਈਪਾਂ ਨਾਲ ਵੀ ਮਦਦ ਕੀਤੀ।ਗੋਦਾਮ ਮਾਲਕ ਰਈਸ ਅਹਿਮਦ ਨੇ ਦੱਸਿਆ ਕਿ ਜਦੋਂ ਅੱਗ ਲੱਗੀ, ਉਹ ਘਰ ’ਚ ਮੌਜੂਦ ਸੀ। ਉਸਨੇ ਕਿਹਾ ਕਿ ਅੱਗ ਕਾਰਨ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਸਾਲੇ ਬਣੇ ਆ ਚੌਧਰ ਦੇ’, ਗਾਣੇ ਨੇ ਦੀਵਾਲੀ ਮੌਕੇ ਸਾਬਕਾ ਸਰਪੰਚ ਦੇ ਮੁੰਡੇ ਹੱਥੋਂ ਕਰਵਾਇਆ ‘ਪੰਚ’ ਦਾ ਕ+ਤ+ਲ

0

Tarn Taran News: ਦੀਵਾਲੀ ਦੇ ਮੌਕੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਧਗਾਣਾ ਵਿਖੇ ਆਪਸ ‘ਚ ਗੁਆਂਢੀ ਤੇ ਸਿਆਸਤ ਵਿਚ ਬਣੇ ਸੱਜਰੇ ਸਰੀਕਾਂ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਮੌਜੂਦਾ ਪੰਚਾਇਤ ਮੈਂਬਰ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਤਕਰਾਰ ਆਰ.ਨੇਤ ਤੇ ਲਾਭ ਹੀਰੇ ਦੇ ਗਾਣੇ ‘ਸਾਲੇ ਬਣੇ ਆ ਚੌਧਰ ਦੇ’ ਗਾਣੇ ਨੂੰ ਲੈ ਕੇ ਸ਼ੁਰੂ ਹੋਈ, ਜੋਕਿ ਆਖਿਰ ਖੂਨੀ ਰੂਪ ਧਾਰਨ ਕਰ ਗਈ। ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿਚ ਕਥਿਤ ਕਾਤਲ ਸਾਬਕਾ ਸਰਪੰਚ, ਉਸਦੇ ਦੋ ਪੁੱਤਰਾਂ ਅਤੇ ਤਿੰਨ ਔਰਤਾਂ ਵਿਰੁਧ ਕਤਲ ਤੇ ਸਾਜਸ਼ ਦਾ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਪੁੱਤ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਸਾਬਕਾ DGP,ਕਿਹਾ ਮੇਰਾ ਪੁੱਤ …

ਮਿਲੀ ਜਾਣਕਾਰੀ ਮੁਤਾਬਕ ਧਗਾਣਾ ਪਿੰਡ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਅਤੇ ਉਸਦੇ ਗੁਆਂਢੀ ਜਗਦੇਵ ਸਿੰਘ ਹੋਰਾਂ ਵਿਚਕਾਰ ਪੰਚਾਇਤੀ ਚੋਣਾਂ ਨੂੰ ਲੈ ਕੇ ਰੰਜਿਸ਼ ਚੱਲਦੀ ਆ ਰਹੀ ਸੀ। ਮੌਜੂਦਾ ਸਮੇਂ ਜਗਦੇਵ ਸਿੰਘ ਹੋਰਾਂ ਦੇ ਪ੍ਰਵਾਰ ਦੀ ਔਰਤ ਮਨਦੀਪ ਕੌਰ ਪੰਚਾਇਤ ਮੈਂਬਰ ਚੁਣੀ ਗਈ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਦੀਵਾਲੀ ਦੀ ਰਾਤ ਜਗਦੇਵ ਸਿੰਘ ਤੇ ਉਸਦੇ ਭਰਾ ਜਗਰਾਜ ਸਿੰਘ ਵੱਲੋਂ ਬੱਚਿਆਂ ਸਮੇਤ ਆਪਣੇ ਘਰ ਅੱਗੇ ਪਟਾਕੇ ਪਾਏ ਜਾ ਰਹੇ ਸਨ ਜਦਕਿ ਸਾਹਿਬ ਦੇ ਪੁੱਤਰਾਂ ਸੁਖਵਿੰਦਰ ਸਿੰਘ ਉਰਫ਼ ਗੱਗੀ ਤੇ ਬਲਵਿੰਦਰ ਸਿੰਘ ਵੱਲੋਂ ਆਪਣੇ ਘਰ ਅੱਗੇ।

ਇਹ ਵੀ ਪੜ੍ਹੋ Punjab ਦੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ ਅੱਧੀ ਦਰਜ਼ਨ IAS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

ਇਸ ਦੌਰਾਨ ਕਥਿਤ ਤੌਰ ‘ਤੇ ਸਰਾਬ ਨਾਲ ਟੁੰਨ ਗੱਗੀ ਅਤੇ ਉਸਦੇ ਭਰਾ ਵੱਲੋਂ ਲਗਾਤਾਰ ਆਪਣੇ ਟਰੈਕਟਰ ਉੱਪਰ ਉੱਚੀ ਅਵਾਜ਼ ‘ਚ ਇਹ ਗਾਣਾ ਚਲਾਇਆ ਜਾ ਰਿਹਾ ਸੀ। ਇਸਤੋਂ ਬਾਅਦ ਕਥਿਤ ਤੌਰ ‘ਤੇ ਉਨ੍ਹਾਂ ਵੱਲੋਂ ਜਗਦੇਵ ਸਿੰਘ ਤੇ ਜਗਰਾਜ ਸਿੰਘ ਹੋਰਾਂ ਦੇ ਬੱਚਿਆਂ ਨਾਲ ਵੀ ਬਦਸਲੂਕੀ ਕਰਨ ਦੀ ਕੋਸ਼ਿਸ ਕੀਤੀ, ਜਿਸਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਕਹਾ-ਸੁਣੀ ਹੋ ਗਈ। ਇਸ ਦੌਰਾਨ ਗੱਗੀ ਘਰੋਂ ਰਾਈਫ਼ਲ ਚੁੱਕ ਲਿਆਇਆ ਤੇ ਸਿੱਧਾ ਫ਼ਾਈਰ ਕਰ ਦਿੱਤਾ, ਜੋਕਿ ਮਨਦੀਪ ਕੌਰ ਦੇ ਲੱਗਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਮਨਦੀਪ ਕੌਰ ਦੇ ਦੋ ਛੋਟੀਆਂ ਬੇਟੀਆਂ ਅਤੇ 1 ਬੇਟਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904719