Saturday, May 16, 2026
Home Blog Page 381

ਪੁੱਤ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਸਾਬਕਾ DGP,ਕਿਹਾ ਮੇਰਾ ਪੁੱਤ …

0

Malerkotla News: ਆਪਣੇ ਪੁੱਤਰ ਦੀ ਮੌਤ ਤੋਂ ਬਾਅਦ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਪਹਿਲੀ ਵਾਰ ਮੀਡੀਆ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ ਹੈ। ਵੱਖ ਵੱਖ ਮੀਡੀਆ ਚੈਨਲਾਂ ਦੇ ਨਾਲ ਗੱਲਬਾਤ ਕਰਦਿਆਂ ਮੁਸਤਫ਼ਾ ਨੇ ਦਾਅਵਾ ਕੀਤਾ ਕਿ ਉਸਨੂੰ ਅਤੇ ਉਸਦੇ ਪ੍ਰਵਾਰ ਨੂੰ ਰਾਜਨੀਤਕ ਸਾਜ਼ਸ ਤਹਿਤ ਫ਼ਸਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਸਾਬਕਾ ਡੀਜੀਪੀ ਨੇ ਆਪਣੇ ਪੁੱਤ ਦੇ ਕਤਲ ਦੇ ਦੋਸ਼ ਲਗਾਉਣ ਵਾਲੇ ਸ਼ਮਸੂਦੀਨ ਚੌਧਰੀ ਵਿਰੁਧ ਵੀ ਗੰਭੀਰ ਦੋਸ਼ ਲਗਾਏ ਹਨ। ਉਹਨਾਂ ਆਪਣੇ ਪੁੱਤਰ ਅਕੀਲ ਅਖਤਰ ਦੇ ਵੀ ਨਸ਼ਾ ਕਰਨ ਬਾਰੇ ਖੁਲਾਸਾ ਕੀਤਾ ਹੈ।

ਇਹ ਵੀ ਪੜ੍ਹੋ Punjab ਦੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ ਅੱਧੀ ਦਰਜ਼ਨ IAS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

ਸਾਬਕਾ ਡੀਜੀਪੀ ਨੇ ਕਿਹਾ ਹੈ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਮੇਰੇ ਪੁੱਤਰ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ ਤੇ ਉਹ ਪਿਛਲੇ 18 ਸਾਲਾਂ ਤੋਂ ਡਰੱਗਸ ਲੈ ਰਿਹਾ ਸੀ। ਉਨਾ ਕਿਹਾ ਕਿ ਮੈਨੂੰ ਅਫਸੋਸ ਹੈ ਕਿ ਮੇਰੀ ਪੁੱਤਰ ਦੀ ਮੌਤ ‘ਤੇ ਸਿਆਸਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੇਰੇ ਪੁੱਤਰ ਨੂੰ ਕਈ ਵਾਰ ਸਕੂਲ ਕਾਲਜ ਵਿੱਚੋਂ ਵੀ ਕੱਢਿਆ ਗਿਆ। ਇੱਕ ਵਾਰ ਉਸਨੇ ਆਪਣੀ ਮਾਂ ਤੇ ਵੀ ਹਮਲਾ ਕੀਤਾ ਸੀ। ਮੈਂ ਆਪਣੇ ਘਰ ਦੀ ਇੱਜਤ ਬਚਾਉਣ ਲਈ ਮਾਮਲੇ ਨੂੰ ਹਮੇਸ਼ਾ ਦਬਾ ਕੇ ਰੱਖਿਆ ਸੀ।

ਇਹ ਵੀ ਪੜ੍ਹੋ ਦੀਵਾਲੀ ਮੌਕੇ ਭਿਆਨਕ ਸੜਕ ਹਾਦਸੇ ‘ਚ ਪਿਊ-ਧੀ ਦੀ ਹੋਈ ਮੌ+ਤ

ਸਾਬਕਾ ਡੀਜੇਪੀ ਨੇ ਅੱਗੇ ਕਿਹਾ ਕਿ 27 ਅਗਸਤ 2025 ਨੂੰ ਉਸਨੇ ਇੱਕ ਵੀਡੀਓ ਪੋਸਟ ਕੀਤੀ ਸੀ ਪ੍ਰੰਤੂ ਕੁਝ ਚਿਰ ਬਾਅਦ ਹੀ ਉਸ ਨੂੰ ਡਿਲੀਟ ਕਰ ਦਿੱਤਾ। ਕੁਝ ਲੋਕਾਂ ਨੇ ਇਸ ਨੂੰ ਡਾਊਨਲੋਡ ਕੀਤਾ ਅਤੇ ਇਸ ਦੀ ਦੁਰਵਰਤੋਂ ਕੀਤੀ। ਸਾਬਕਾ ਡੀਜੀਪੀ ਨੇ ਕਿਹਾ ਕਿ ਜੋ ਇਲਜਾਮ ਮੇਰੇ ‘ਤੇ ਲੱਗ ਰਹੇ ਹਨ, ਇਹਨਾਂ ਨੂੰ ਸੁਣ ਕੇ ਮੈਨੂੰ ਸ਼ਰਮ ਆਉਂਦੀ ਹੈ। ਸਾਡੇ ਮਜ਼ਬ ਵਿੱਚ ਪੋਸਟਮਾਰਟਮ ਕਰਵਾਉਣ ਨੂੰ ਬੁਰਾ ਮੰਨਿਆ ਜਾਂਦਾ ਹੈ ਪਰੰਤੂ ਫਿਰ ਵੀ ਮੈਂ ਜਿੱਦ ਕਰਕੇ ਪੋਸਟਮਾਰਟਮ ਕਰਵਾਇਆ। ਉਹਨਾਂ ਕਿਹਾ ਮੈਂ ਪੁਲਿਸ ਨੂੰ ਪੂਰਾ ਸਹਿਯੋਗ ਦੇਵਾਂਗਾ। ਮੈਨੂੰ ਪੁਲਿਸ ਤੇ ਪੂਰਾ ਯਕੀਨ ਹੈ ਕਿ ਉਹ ਸੱਚ ਸਾਹਮਣੇ ਲੈ ਕੇ ਆਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ਦੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ ਅੱਧੀ ਦਰਜ਼ਨ IAS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

0

Punjab New: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਦੇ ਤਿੰਨ ਡਿਪਟੀ ਕਮਿਸ਼ਨਰਾਂ ਸਹਿਤ ਅੱਧੀ ਦਰਜ਼ਨ ਅਧਿਕਾਰੀ ਬਦਲੇ ਹਨ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

ਇਹ ਵੀ ਪੜ੍ਹੋ ਦੀਵਾਲੀ ਮੌਕੇ ਭਿਆਨਕ ਸੜਕ ਹਾਦਸੇ ‘ਚ ਪਿਊ-ਧੀ ਦੀ ਹੋਈ ਮੌ+ਤ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ

0

Chandigarh News:ਪੰਜਾਬ ਸਰਕਾਰ ਵੱਲੋਂ ਚੰਗੇ ਪ੍ਰਸ਼ਾਸਨ ਅਤੇ ਜਨ ਸੁਰੱਖਿਆ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿਭਾਗ ਨੇ “ਹੌਲੀ ਚਲੋ” ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਇਹ ਵਿਲੱਖਣ ਅਭਿਆਨ ਪਿੰਡਾਂ ਦੀਆਂ ਸੜਕਾਂ ਉੱਤੇ ਸੁਰੱਖਿਆ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਸ ਅਭਿਆਨ ਦੀ ਸ਼ੁਰੂਆਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ਵਿਸ਼ੇਸ਼ ਡੀ.ਜੀ.ਪੀ. ਏ.ਐਸ. ਰਾਏ ਨੇ ਟਰੈਕਟਰ-ਟ੍ਰਾਲੀਆਂ ’ਤੇ ਰਿਫਲੈਕਟਰ ਸਟੀਕਰ ਲਗਾ ਕੇ ਕੀਤੀ। ਇਹ ਕਦਮ ਨਾ ਸਿਰਫ ਤਕਨੀਕੀ ਤੌਰ ’ਤੇ ਪ੍ਰਭਾਵਸ਼ਾਲੀ ਹੈ, ਸਗੋਂ ਮਾਨ ਸਰਕਾਰ ਦੀ ਸੰਵੇਦਨਸ਼ੀਲ ਅਤੇ ਕਿਸਾਨ-ਹਿਤੈਸ਼ੀ ਸੋਚ ਦਾ ਪ੍ਰਤੀਕ ਵੀ ਹੈ।ਪਹਿਲੇ ਪੜਾਅ ਵਿੱਚ 30,000 ਟਰੈਕਟਰ-ਟ੍ਰਾਲੀਆਂ ’ਤੇ ਰਿਫਲੈਕਟਰ ਸਟੀਕਰ ਲਗਾਏ ਜਾਣਗੇ, ਜੋ ਪੰਜਾਬ ਦੇ ਲਗਭਗ 4,100 ਕਿਲੋਮੀਟਰ ਸੜਕ ਨੈੱਟਵਰਕ ਨੂੰ ਕਵਰ ਕਰਨਗੇ। ਇਸ ਪ੍ਰੋਜੈਕਟ ਨੂੰ “ਯਾਰਾ ਇੰਡੀਆ” ਦਾ ਸਹਿਯੋਗ ਪ੍ਰਾਪਤ ਹੈ ਅਤੇ ਇਸਨੂੰ ਸੜਕ ਸੁਰੱਖਿਆ ਫੋਰਸ (SSF) ਵੱਲੋਂ ਲਾਗੂ ਕੀਤਾ ਜਾ ਰਿਹਾ ਹੈ।ਇਹ ਵਿਆਪਕ ਪਹੁੰਚ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਹੁਣ ਸੜਕਾਂ ’ਤੇ ਸਿਰਫ ਵਾਹਨਾਂ ਦੀ ਨਿਗਰਾਨੀ ਤੱਕ ਸੀਮਤ ਨਹੀਂ ਹੈ, ਬਲਕਿ ਨਾਗਰਿਕਾਂ—ਖਾਸ ਤੌਰ ’ਤੇ ਕਿਸਾਨਾਂ—ਦੀ ਸੁਰੱਖਿਆ ਨੂੰ ਆਪਣੀ ਪ੍ਰਾਥਮਿਕਤਾ ਬਣਾ ਰਹੀ ਹੈ।2017 ਤੋਂ 2022 ਤੱਕ ਦੇ ਦਰਮਿਆਨ ਹੋਏ 2,048 ਟਰੈਕਟਰ-ਟ੍ਰਾਲੀ ਹਾਦਸਿਆਂ ਅਤੇ 1,569 ਮੌਤਾਂ ਦੇ ਅੰਕੜੇ ਆਪਣੇ ਆਪ ਵਿੱਚ ਇੱਕ ਵੱਡੀ ਚੇਤਾਵਨੀ ਹਨ।

ਇਹ ਵੀ ਪੜ੍ਹੋ  ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਇਨ੍ਹਾਂ ਹਾਦਸਿਆਂ ਦੇ ਵੱਡੇ ਹਿੱਸੇ ਦੇ ਸ਼ਿਕਾਰ ਕਿਸਾਨ ਸਨ — ਉਹ ਵਰਗ ਜੋ ਪੰਜਾਬ ਦੀ ਰੂਹ ਹੈ। ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਇਨ੍ਹਾਂ ਅੰਕੜਿਆਂ ਨੂੰ ਇੱਕ “ਅਲਾਰਮ ਬੈਲ” ਵਾਂਗ ਲਿਆ ਅਤੇ ਇਸਨੂੰ ਨੀਤੀਗਤ ਸੁਧਾਰਾਂ ਅਤੇ ਜਾਗਰੂਕਤਾ ਅਭਿਆਨਾਂ ਵਿੱਚ ਬਦਲ ਦਿੱਤਾ। “ਹੌਲੀ ਚਲੋ” ਇਸੇ ਦਿਸ਼ਾ ਵਿੱਚ ਇੱਕ ਢੁੱਕਵਾਂ ਕਦਮ ਹੈ, ਜੋ ਦਰਸਾਉਂਦਾ ਹੈ ਕਿ ਹੁਣ ਪੰਜਾਬ ਸਿਰਫ ਖੇਤੀ ਉਤਪਾਦਨ ਵਿੱਚ ਨਹੀਂ, ਸਗੋਂ ਕਿਸਾਨਾਂ ਦੀ ਸੁਰੱਖਿਆ ਵਿੱਚ ਵੀ ਅਗੇਵਾਨ ਬਣੇਗਾ।ਸਪੈਸ਼ਲ ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਅਭਿਆਨ ਕੇਵਲ ਇੱਕ ਸੁਰੱਖਿਆ ਕਦਮ ਨਹੀਂ, ਬਲਕਿ “ਜਨ ਜਾਗਰਣ ਆੰਦੋਲਨ” ਹੈ। ਪਿੰਡਾਂ ਵਿੱਚ ਬਿਨਾ ਲਾਈਟ ਜਾਂ ਰਿਫਲੈਕਟਰ ਵਾਲੀਆਂ ਟਰੈਕਟਰ-ਟ੍ਰਾਲੀਆਂ ਅਕਸਰ ਰਾਤ ਸਮੇਂ ਸੜਕ ਹਾਦਸਿਆਂ ਦਾ ਕਾਰਨ ਬਣਦੀਆਂ ਹਨ।ਪਰ ਹੁਣ ਰਿਫਲੈਕਟਰ ਸਟੀਕਰਾਂ ਦੀ ਮਦਦ ਨਾਲ ਅਜੇਹੇ ਵਾਹਨ ਦੂਰੋਂ ਹੀ ਦਿੱਖਣਗੇ, ਜਿਸ ਨਾਲ ਹਾਦਸਿਆਂ ਵਿੱਚ ਘਟਾਓ ਆਏਗਾ ਅਤੇ ਲੋਕਾਂ ਵਿੱਚ ਸੜਕ ਸੁਰੱਖਿਆ ਲਈ ਨਵੀਂ ਜਾਗਰੂਕਤਾ ਪੈਦਾ ਹੋਵੇਗੀ।ਪੰਜਾਬ ਪੁਲਿਸ ਦੀ ਰਿਪੋਰਟ ਅਨੁਸਾਰ, 2024 ਵਿੱਚ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ਵਿੱਚ ਕਾਫ਼ੀ ਘਟਾਓ ਦਰਜ ਕੀਤਾ ਗਿਆ ਹੈ, ਖ਼ਾਸ ਕਰਕੇ ਹਾਦਸੇ ਤੋਂ 24 ਘੰਟਿਆਂ ਦੇ ਅੰਦਰ ਹੋਣ ਵਾਲੀਆਂ ਮੌਤਾਂ ਵਿੱਚ। ਇਹ ਘਟਾਓ ਸਿਰਫ ਅੰਕੜਿਆਂ ਦਾ ਖੇਡ ਨਹੀਂ, ਸਗੋਂ ਇਹ “ਮਾਨ ਸਰਕਾਰ ਦੀ ਨੀਤੀਗਤ ਦੂਰਦਰਸ਼ਤਾ” ਦਾ ਨਤੀਜਾ ਹੈ — ਜਿਸਨੇ ਕਾਨੂੰਨੀ ਲਾਗੂਕਰਨ, ਸੜਕ ਇੰਜੀਨੀਅਰਿੰਗ ਅਤੇ ਜਨ ਜਾਗਰੂਕਤਾ ਨੂੰ ਇੱਕਸਾਰ ਜੋੜਿਆ।

ਇਹ ਵੀ ਪੜ੍ਹੋ  CM Mann ਨੇ DIG Bhullar ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਇਹ ਵੀ ਉਲੇਖਣਯੋਗ ਹੈ ਕਿ ਪੰਜਾਬ ਪੁਲਿਸ ਦੀਆਂ ਸਾਰੀਆਂ SSF ਯੂਨਿਟਾਂ ਇਸ ਅਭਿਆਨ ਨੂੰ ਇੱਕੱਠੇ ਅੱਗੇ ਵਧਾ ਰਹੀਆਂ ਹਨ। ਮੌਜੂਦਾ ਕੱਟਾਈ ਮੌਸਮ ਨੂੰ ਦੇਖਦਿਆਂ, ਇਹ ਸਮਾਂ ਬਹੁਤ ਮਹੱਤਵਪੂਰਨ ਹੈ, ਕਿਉਂਕਿ ਸਵੇਰੇ ਅਤੇ ਸ਼ਾਮ ਦੇ ਧੁੰਦਲੇ ਸਮੇਂ ਵਿੱਚ ਟਰੈਕਟਰਾਂ ਦੀ ਦਿੱਖ ਘਟ ਜਾਂਦੀ ਹੈ। ਇਸੇ ਵੇਲੇ “ਹੌਲੀ ਚਲੋ” ਦੀ ਸ਼ੁਰੂਆਤ ਕਿਸਾਨਾਂ ਦੀ ਜ਼ਿੰਦਗੀ ਦੀ ਰੱਖਿਆ ਦਾ ਪ੍ਰਤੀਕ ਬਣ ਗਈ ਹੈ।ਪੰਜਾਬ ਸਰਕਾਰ ਨੇ ਇਸ ਅਭਿਆਨ ਨੂੰ ਪਿੰਡਾਂ ਦੀ ਅਰਥਵਿਵਸਥਾ ਅਤੇ ਖੇਤੀਬਾੜੀ ਜੀਵਨ ਸ਼ੈਲੀ ਨਾਲ ਜੋੜਿਆ ਹੈ। ਰਿਫਲੈਕਟਰ ਲਗਾਉਣ ਦੀ ਇਹ ਪਹਿਲ ਸਿਰਫ ਸੜਕ ਸੁਰੱਖਿਆ ਹੀ ਨਹੀਂ, ਸਗੋਂ ਖੇਤੀ ਦਾ ਸਨਮਾਨ ਬਚਾਉਣ ਦਾ ਸੰਦੇਸ਼ ਵੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਅੱਜ “ਸੁਰੱਖਿਅਤ ਖੇਤੀ, ਸੁਰੱਖਿਅਤ ਕਿਸਾਨ” ਦੇ ਨਵੇਂ ਯੁੱਗ ਵੱਲ ਵਧ ਰਿਹਾ ਹੈ—ਜਿੱਥੇ ਖੇਤ ਤੋਂ ਮੰਡੀ ਤੱਕ ਦਾ ਸਫ਼ਰ ਹੁਣ ਹੋਵੇਗਾ ਸੁਰੱਖਿਅਤ ਤੇ ਸਚੇਤ।ਅੰਤ ਵਿੱਚ, “ਹੌਲੀ ਚਲੋ” ਸਿਰਫ ਇੱਕ ਨਾਰਾ ਨਹੀਂ, ਸਗੋਂ ਇਹ ਪੰਜਾਬ ਦੀ ਨਵੀਂ ਸੋਚ ਦਾ ਪ੍ਰਤੀਕ ਹੈ—ਹੌਲੀ ਚਲੋ, ਸੁਰੱਖਿਅਤ ਚਲੋ, ਜ਼ਿੰਦਗੀ ਬਚਾਓ। ਇਹ ਅਭਿਆਨ ਉਸ ਨਵੇਂ ਪੰਜਾਬ ਦੀ ਤਸਵੀਰ ਪੇਸ਼ ਕਰਦਾ ਹੈ ਜਿੱਥੇ ਸਰਕਾਰ ਅਤੇ ਲੋਕ ਮਿਲ ਕੇ ਸੁਰੱਖਿਆ ਨੂੰ ਇੱਕ ਸੰਸਕਾਰ ਬਣਾ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਵਿਕਾਸ ਸਿਰਫ ਉਦਯੋਗ ਜਾਂ ਨਿਵੇਸ਼ ਵਿੱਚ ਨਹੀਂ, ਸਗੋਂ ਹਰ ਕਿਸਾਨ ਅਤੇ ਹਰ ਨਾਗਰਿਕ ਦੀ ਸੁਰੱਖਿਆ ਵਿੱਚ ਵੀ ਲੁਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੀਵਾਲੀ ਮੌਕੇ ਭਿਆਨਕ ਸੜਕ ਹਾਦਸੇ ‘ਚ ਪਿਊ-ਧੀ ਦੀ ਹੋਈ ਮੌ+ਤ

0

Batala News: ਬੀਤੇ ਕੱਲ ਜਿੱਥੇ ਪੂਰੇ ਦੇਸ਼ ਭਰ ਵਿਚ ਦੀਵਾਲੀ ਦਾ ਤਿਊਹਾਰ ਪੂਰੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਸੀ, ਉਥੇ ਬਟਾਲਾ ਵਿਚ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਪਿਊ-ਧੀ ਦੀ ਮੌਤ ਹੋਣ ਦੀ ਖਬਰ ਹੈ। ਇਹ ਹਾਦਸਾ ਅੱਗਿਓ ਆ ਰਹੀ ਇੱਕ ਕੰਬਾਇਨ ਦੇ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਾਪਰਿਆਂ। ਇਸ ਹਾਦਸੇ ਵਿਚ ਬੱਚੀ ਵੱਲੋਂ ਆਪਣੀ ਗੋਦੀ ਵਿਚ ਚੁੱਕਿਆ ਪਾਲਤੂ ਕੁੱਤਾ ਵੀ ਮੌਤ ਦੇ ਮੂੰਹ ਵਿਚ ਜਾ ਪਿਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 26 ਉਮੀਦਵਾਰ ਮੈਦਾਨ ‘ਚ ਡਟੇ

ਪੁਲਿਸ ਅਧਿਕਾਰੀਆਂ ਮੁਤਾਬਕ ਕੰਬਾਇਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਮਿਲੀ ਜਾਣਕਾਰੀ ਦੇ ਮੁਤਾਬਕ ਪਿੰਡ ਗਾਲੋਵਾਲ ਦਾ ਚਰਨਜੀਤ ਸਿੰਘ (38 ਸਾਲ) ਆਪਣੀ 10 ਸਾਲਾਂ ਪੁੱਤਰੀ ਤਰੁਣਪ੍ਰੀਤ ਕੌਰ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿੱਧਰੇ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਲਾਈਟਾਂ ਵਾਲਾ ਚੌਕ ਕੋਲ ਪੁੱਜੇ ਤਾਂ ਮੋੜ ਉਪਰ ਅਚਾਨਕ ਕੰਬਾਇਨ ਆ ਗਈ, ਜਿਸਦੇ ਮੂਹਰੇ ਕਟਰ ਵੀ ਲੱਗਿਆ ਹੋਇਆ ਸੀ। ਜਿਸਦੇ ਚੱਲਦੇ ਦੋਨਾਂ ਪਿਊ-ਧੀ ਅਤੇ ਪਾਲਤੂ ਕੁੱਤੇ ਦੀ ਮੌਕੇ ‘ਤੇ ਹੀ ਮੌਤ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Nayab Saini ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

0

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਪੰਚਕੂਲਾ ਦੇ ਸੈਕਟਰ-15 ਸਥਿਤ ਬਿਰਧ ਆਸ਼ਰਮ ਪਹੁੰਚ ਕੇ ਬਜੁਰਗਾਂ ਦੇ ਨਾਲ ਦੀਵਾਲੀ ਉਤਸਵ ਮਨਾਇਆ। ਇਸ ਮੌਕੇ ‘ਤੇ ਉਨ੍ਹਾਂ ਨੇ ਨਾਲ ਉਨ੍ਹਾਂ ਦੀ ਧਰਮ ਪਤੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਰਹੀ। ਮੁੱਖ ਮੰਤਰੀ ਨੇ ਬਜੁਰਗਾਂ ਨੂੰ ਦੀਵਾਲੀ ਦੀ ਸ਼ੁਭਕਾਮਨਾਵਾ ਦਿੱਤੀਆਂ, ਉਨ੍ਹਾਂ ਨੂੰ ਮਿਠਾਈਆਂ ਵੰਡੀਆਂ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਮੁੱਖ ਮੰਤਰੀ ਸ੍ਰੀ ਸੈਣੀ ਨੇ ਬਜੁਰਗਾਂ ਦੇ ਨਾਲ ਆਤਿਸ਼ਬਾਜੀ ਕਰ ਇਸ ਉਤਸਵ ਦੀ ਖੁਸ਼ੀਆਂ ਸਾਂਝਾ ਕੀਤੀਆਂ।

ਇਹ ਵੀ ਪੜ੍ਹੋ ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 26 ਉਮੀਦਵਾਰ ਮੈਦਾਨ ‘ਚ ਡਟੇ

ਉਨ੍ਹਾਂ ਨੇ ਕਿਹਾ ਕਿ ਪੰਚਕੂਲਾ ਦੇ ਬਿਰਧ ਆਸ਼ਰਮ ਵਿੱਚ ਪਹੁੰਚ ਕੇ ਸਤਿਕਾਰਯੋਗ ਬਜੁਰਗਾਂ ਦੇ ਨਾਲ ਦੀਪੋਤਸਵ ਮਨਾਉਣਾ ਇੱਕ ਬਹੁਤ ਆਤਮਕ, ਪ੍ਰੇਰਣਾਦਾਇਕ ਅਤੇ ਆਨੰਦਮਈ ਤਜਰਬਾ ਰਿਹਾ। ਉਨ੍ਹਾਂ ਨੇ ਕਿਹਾ ਕਿ ਇਹ ਉਤਸਵ ਪੇ੍ਰਮ, ਪਿਆਰ ਅਤੇ ਮਨੁੱਖੀ ਸੰਵੇਦਨਾਵਾਂ ਦਾ ਪ੍ਰਤੀਕ ਹੈ, ਜੋ ਸਾਨੂੰ ਇਹ ਸਿਖਾਉਂਦਾ ਹੈ ਕਿ ਸੱਚਾ ਉਤਸਵ ਉਹੀ ਹੈ, ਜਿਸ ਵਿੱਚ ਹਰ ਚਿਹਰੇ ‘ਤੇ ਮੁਸਕਾਨ ਅਤੇ ਦਿਲ ਵਿੱਚ ਅਪਣਾਪਨ ਦਾ ਚਾਨਣ ਝਿਲਮਿਲਾਉਂਦਾ ਹੋਵੇ।ਇਸ ਮੌਕੇ ‘ਤੇ ਹਰਿਆਣਾ ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਜਿਲ੍ਹਾ ਪ੍ਰਧਾਨ ਸ੍ਰੀ ਅਜੈ ਮਿੱਤਲ, ਜਿਲ੍ਹਾ ਰੈਡ ਕ੍ਰਾਸ ਸੋਸਾਇਟੀ ਪੰਚਕੂਲਾ ਦੀ ਸਕੱਤਰ ਸ੍ਰੀਮਤੀ ਸਵਿਤਾ ਅਗਰਵਾਲ ਸਮੇਤ ਹੋਰ ਮਾਣਯੋਗ ਵਿਅਕਤੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

0

👉ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ
Punjab News:ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 26 ਉਮੀਦਵਾਰ ਮੈਦਾਨ ‘ਚ ਡਟੇ

ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ।ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਸਿੱਖਿਆ ਮੰਤਰੀ ਨੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉੱਘੇ ਸਿੱਖ ਵਿਦਵਾਨਾਂ ਨੂੰ ਸੈਮੀਨਾਰਾਂ ਲਈ ਸੱਦਾ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ, ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੀ ਰਾਖੀ ਲਈ ਕੁਰਬਾਨੀ ਦਿੱਤੀ, ਦੀ ਮਹਾਨ ਸ਼ਹਾਦਤ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਹ ਵੀ ਪੜ੍ਹੋ CM Mann ਨੇ DIG Bhullar ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਇਹ ਸੈਸ਼ਨ ਉਨ੍ਹਾਂ ਦੇ ਅਨਿੰਨ ਸੇਵਕਾਂ – ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)- ਦੇ ਬੇਮਿਸਾਲ ਹੌਂਸਲੇ, ਦਲੇਰੀ ਅਤੇ ਅਟੁੱਟ ਵਿਸ਼ਵਾਸ ‘ਤੇ ਵੀ ਰੌਸ਼ਨੀ ਪਾਉਣਗੇ- ਜਿਨ੍ਹਾਂ ਦੀ ਗੁਰੂ ਜੀ ਪ੍ਰਤੀ ਸ਼ਰਧਾ ਦੇ ਕਿੱਸੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੀ ਅਮੀਰ ਵਿਰਾਸਤ ਅਤੇ ਇਸਦੇ ਆਧੁਨਿਕ ਵਿਦਿਅਕ ਢਾਂਚੇ ਵਿਚਕਾਰਲੇ ਪਾੜੇ ਨੂੰ ਪੂਰਦਿਆਂ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਆਂ, ਸੱਚਾਈ ਦੇ ਰਾਹ ‘ਤੇ ਚੱਲਣ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰਦੀ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਜੇਲ੍ਹ ਵਿਭਾਗ ਵੱਲੋਂ ਸ਼ਹੀਦ ਮੁਲਾਜਮਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਆਯੋਜਿਤ

0

Patiala News:ਪੰਜਾਬਜੇਲ੍ਹ ਵਿਭਾਗ ਵੱਲੋਂ ਅੱਤਵਾਦ ਸਮੇਂ ਅਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਈ.ਜੀ. (ਜੇਲ੍ਹਾਂ), ਸਹਾਇਕ ਸੁਪਰਡੈਂਟ ਜੇਲਜ ਅਤੇ ਹੈਡਵਾਰਡਰ/ਵਾਰਡਰ ਰੈਂਕ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਟਿਆਲਾ ਸਥਿਤ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਏ.ਡੀ.ਜੀ.ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ, ਡੀ.ਆਈ.ਜੀ. (ਜੇਲ੍ਹਾਂ) ਹੈਡਕੁਆਟਰ ਮਨਮੋਹਨ ਕੁਮਾਰ, ਡੀ.ਆਈ.ਜੀ. (ਜੇਲ੍ਹਾਂ) ਪਟਿਆਲਾ ਸਰਕਲ ਦਲਜੀਤ ਸਿੰਘ ਰਾਣਾ ਅਤੇ ਡੀ.ਆਈ.ਜੀ. (ਜੇਲ੍ਹਾਂ) ਫਿਰੋਜਪੁਰ ਸਰਕਲ ਸਤਵੀਰ ਸਿੰਘ ਅਟਵਾਲ ਨੇ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ।ਇਸ ਮੌਕੇ ਏ.ਡੀ.ਜੀ.ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ ਨੇ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ

ਇਹ ਵੀ ਪੜ੍ਹੋ ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 26 ਉਮੀਦਵਾਰ ਮੈਦਾਨ ‘ਚ ਡਟੇ

ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ।ਅਰੁਨ ਪਾਲ ਸਿੰਘ ਨੇ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਹਰ ਇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਨਿਰਭੈ ਹੋ ਕੇ ਨਿਭਾਵੇ।ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਟ੍ਰੇਨਿੰਗ ਅਧੀਨ ਟ੍ਰੇਨੀਜ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਨੇ ਟ੍ਰੇਨੀਜ਼ ਨੂੰ ਇਕ ਚੰਗੇ ਜੇਲ੍ਹ ਕਰਮਚਾਰੀ ਬਣਨ ਦੇ ਗੁਣਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਨਸੀਹਤ ਦਿੱਤੀ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ, ਸੁਪਰਡੈਂਟ ਜੇਲਜ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਸਟਾਫ ਅਤੇ ਟ੍ਰੇਨੀਜ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 26 ਉਮੀਦਵਾਰ ਮੈਦਾਨ ‘ਚ ਡਟੇ

0

Tarn Taran News: Tarn Taran by-election;ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਅੱਜ 21 ਅਕਤੂਬਰ ਨੂੰ ਨਾਮਜ਼ਦਗੀਆਂ ਦਾ ਦੌਰ ਖਤਮ ਹੋ ਗਿਆ। ਅੱਜ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਜਦਕਿ ਹੁਣ ਤੱਕ ਇਸ ਹਲਕੇ ਤੋਂ ਉੱਪ ਚੋਣ ਲੜਣ ਲਈ ਕੁੱਲ 26 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਹਨ। ਇਸ ਹਲਕੇ ਲਈ ਉਪ ਚੋਣ 11 ਨਵੰਬਰ ਨੂੰ ਹੋਣ ਜਾ ਰਹੀ ਹੈ ਜਦੋਂਕਿ 14 ਨਵੰਬਰ ਨੂੰ ਚੋਣ ਨਤੀਜ਼ੇ ਸਾਹਮਣੇ ਆਉਣਗੇ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।

ਇਹ ਵੀ ਪੜ੍ਹੋ CM Mann ਨੇ DIG Bhullar ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ, ਕਾਂਗਰਸ ਦੀ ਤਰਫ਼ੋਂ ਕਰਨਬੀਰ ਸਿੰਘ ਬੁਰਜ, ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ, ਪੰਥਕ ਧਿਰਾਂ ਵੱਲੋਂ ਭਾਈ ਮਨਦੀਪ ਸਿੰਘ ਪ੍ਰਮੁੱਖ ਤੌਰ ‘ਤੇ ਚਰਚਾ ਵਿਚ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅੱਜ ਆਖਰੀ ਦਿਨ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਮਨਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦੋ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉੱਥੇ ਹੀ ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੋੜਾ, ਹਰਪਾਲ ਸਿੰਘ, ਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

CM Mann ਨੇ DIG Bhullar ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

0

Chandigarh News:ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟੌਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਲ ਹੀ ਵਿੱਚ ਇੱਕ ਕੇਂਦਰੀ ਏਜੰਸੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਆਈ.ਪੀ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਪੁਲਿਸ ਨੇ ਅਮਨ ਸ਼ਾਂਤੀ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ : ਡੀਆਈਜੀ ਹਰਜੀਤ ਸਿੰਘ

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਜਨਤਕ ਸੇਵਾ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਾਰਵਾਈਆਂ ਨਾਲ ਜਨਤਾ ਦੇ ਵਿਸ਼ਵਾਸ ਨੂੰ ਖੋਰਾ ਲੱਗਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਖੜੋਤ ਆਉਂਦੀ ਹੈ। ਇਸ ਲਈ ਸਰਕਾਰ ਨੇ ਇਸ ਖ਼ਤਰੇ ਨੂੰ ਖਤਮ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 16 ਅਕਤੂਬਰ, 2025 ਤੋਂ ਮੁਅੱਤਲ ਮੰਨਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ ਕੋਈ ਵੀ ਅਹੁਦਾ ਜਾਂ ਪ੍ਰਭਾਵ ਹੋਵੇ, ਸਮਾਜ ਵਿਰੁੱਧ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ Punjab ਨੂੰ ਮੁੜ ਦਹਿਲਾਉਣ ਦੀ ਸਾਜ਼ਸ Punjab Police ਨੇ ਕੀਤੀ ਬੇਨਕਾਬ,ਗ੍ਰਨੇਡ ਸਹਿਤ ਦੋ ਮੁਲਜ਼ਮ ਕਾਬੂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਇੱਕ ਵਾਰ ਫਿਰ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਕਿਸੇ ਮੁਲਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਕੰਮਾਂ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਿਰੰਤਰ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤੋਂ ਪੰਜਾਬ ਵਿੱਚ ਸਾਫ਼ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੁਲਿਸ ਨੇ ਅਮਨ ਸ਼ਾਂਤੀ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ : ਡੀਆਈਜੀ ਹਰਜੀਤ ਸਿੰਘ

0

👉ਦੇਸ਼ ਦੀ ਸੁਰੱਖਿਆ ਲਈ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ : ਐਸਐਸਪੀ
Bathinda News:ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ (ਸਮ੍ਰਿਤੀ) ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਮੌਕੇ ਕੀਤਾ। ਇਸ ਮੌਕੇ ਐਸਐਸਪੀ ਅਮਨੀਤ ਕੌਂਡਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਕਰੁਨੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਪੁਲਿਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਤੇ ਸ਼ਹੀਦਾਂ ਦੇ ਪਰਿਵਾਰ ਆਦਿ ਹਾਜ਼ਰ ਸਨ। ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੰਦਿਆਂ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।
ਇਸ ਦੌਰਾਨ ਡੀਆਈਜੀ ਸ. ਹਰਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ। ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ  ਬਠਿੰਡਾ ‘ਚ ਦੀਵਾਲੀ ਮੌਕੇ ਗੋਦਾਮ ਵਿਚ ਲੱਗੀ ਭਿਆਨਕ ਅੱਗ; ਹੋਇਆ ਲੱਖਾਂ ਦਾ ਨੁਕਸਾਨ

ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਜੁੱਟ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਇਸ ਦੌਰਾਨ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ, ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨਾ ਸਾਡਾ ਮੁੱਢਲਾ ਫਰਜ਼ ਹੈ।ਸਮਾਗਮ ਦੌਰਾਨ ਐਸ.ਐਸ.ਪੀ. ਅਮਨੀਤ ਕੌਂਡਲ ਨੇ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਜਵਾਨਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਦਿਨ ਨੂੰ ਸੈਂਟਰਲ ਰਿਜਰਵ ਫੋਰਸ ਦੇ ਉਨ੍ਹਾਂ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।, ਜਿੰਨ੍ਹਾਂ ਨੂੰ ਭਾਰਤ-ਚੀਨ ਦੇ ਸਰਹੱਦੀ ਵਿਵਾਦ ਕਾਰਨ ਸ਼ਹੀਦੀ ਦਾ ਜਾਮ ਪੀਣਾ ਪਿਆ।ਐਸ.ਐਸ.ਪੀ. ਨੇ ਸ਼ਹੀਦ ਪੁਲਿਸ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਦੇਸ਼ ਅਤੇ ਕੌਮ ਨੂੰ ਮਾਣ ਹੁੰਦਾ ਹੈ, ਪਰ ਨਾਲ ਹੀ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਸਾਡੇ ਫ਼ਰਜ ਬਣਦੇ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰਣ ਲੈਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ  ਸੂਬੇ ਦੀ ਅਮਨ ਸ਼ਾਂਤੀ ਲਈ ਜਾਨਾ ਵਾਰਨ ਵਾਲੇ ਪੁਲਿਸ ਮੁਲਾਜ਼ਮਾ ਨੂੰ ਜਿਲ੍ਹਾਂ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਇਸ ਮੌਕੇ ਅਮਨੀਤ ਕੌਂਡਲ ਨੇ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।ਸਮਾਗਮ ਉਪਰੰਤ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904729