Saturday, May 16, 2026
Home Blog Page 382

ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ

0

Chandigarh News: ਪੰਜਾਬ ਸਟੇਟ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ।ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਦੀਵਾਲੀ ਸਾਦੇ ਢੰਗ ਨਾਲ ਮਨਾ ਰਹੇ ਹਨ ਅਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾ ਰਹੇ ਹਨ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੂਬੇ ਦੀ ਅਮਨ ਸ਼ਾਂਤੀ ਲਈ ਜਾਨਾ ਵਾਰਨ ਵਾਲੇ ਪੁਲਿਸ ਮੁਲਾਜ਼ਮਾ ਨੂੰ ਜਿਲ੍ਹਾਂ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ

0

👉ਸ਼ਹੀਦ ਪੁਲਿਸ ਮੁਲਾਜਮਾਂ ਦੀ ਸ਼ਹੀਦੀ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ:- ਸ਼੍ਰੀ ਅਖਿਲ ਚੌਧਰੀ
Sri Muktsar Sahib News:ਅੱਜ 21 ਅਕਤੂਬਰ ਨੂੰ ਸ਼੍ਰੀ ਅਖਿਲ ਚੌਧਰੀ ਐਸ.ਐਸ.ਪੀ ਦੀ ਅਗਵਾਈ ਵਿੱਚ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਵਿੱਚ ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋ ਮਾਨਯੋਗ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਜੀ ਨੇ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਵਿੱਚ ਪਰੇਡ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸ਼੍ਰੀ ਅਖਿਲ ਚੌਧਰੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ, ਪਿਛਲੇ ਸਮੇਂ ਤੋਂ ਦੇਸ਼ ਦੀ ਸੁਰੱਖਿਆ ਲਈ ਕਰੀਮਨਲ ਵਿਅਕਤੀਆ ਨਾਲ ਲੜਦੇ ਹੋਏ ਜੋ ਪੁਲਿਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ ਅਤੇ ਉਨ੍ਹਾਂ ਦੇ ਪਰਿਵਾਰਾ ਨਾਲ ਹਮੇਸ਼ਾ ਅਸੀ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਖੜੇ ਹਾਂ।

ਇਹ ਵੀ ਪੜ੍ਹੋ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.

ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਂਵੇ ਕਿਸੇ ਫੋਰਸ ਵਿੱਚ ਤਾਇਨਾਤ ਹੋਵੇ ਉਨ੍ਹਾਂ ਦਾ ਮਕਸਦ ਇੱਕ ਹੈ ਸਿਰਫ ਦੇਸ਼ ਦੀ ਸੁਰੱਖਿਆਂ ਕਰਨਾ। ਭਾਂਵੇ ਕੋਈ ਤਿਉਹਾਰ ਜਾਂ ਘਰ ਵਿੱਚ ਕੋਈ ਪ੍ਰੋਗਰਾਮ ਹੋਵੇ ਪਰ ਜਵਾਨ ਆਪਣੀ ਡਿਊਟੀ ਲਈ ਹਮੇਸ਼ਾ ਤਾਇਨਾਤ ਰਹਿਦਾ ਹੈ ਅਤੇ ਦੇਸ਼ ਦੀ ਸੁਰੱਖਿਆਂ ਨੂੰ ਪਹਿਲ ਦਿੰਦਾ ਹੈ। ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਭਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜ਼ਾ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਅਤੇ ਜਿੱਥੇ ਸਾਡਾ ਦਿਲ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿੱਚ ਫਕਰ ਨਾਲ ਭਰਿਆ ਹੁੰਦਾ ਹੈ ਉੱਥੇ ਹੀ ਅੱਖਾਂ ਵੀ ਨਮ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ਹੀਦਾ ਦੇ ਜੱਜਬੇ ਨੂੰ ਅਸੀ ਸਲਾਮ ਕਰਦੇ ਹਾਂ ਅਤੇ ਹਰ ਸਾਲ ਸ਼ਹੀਦੀ ਸਮਾਗਮ ਮਨਾਇਆ ਜਾਦਾ ਹੈ ਅਤੇ ਆਉਣ ਵਾਲੀ ਨੌਜਵਾਨ ਪੀੜੀਆਂ ਲਈ ਇਹਨ੍ਹਾਂ ਦੀ ਸ਼ਹਾਦਤ ਹਮੇਸ਼ਾ ਮਿਸ਼ਾਲ ਬਣ ਜਾਂਦੀ ਹੈ। ਇਸ ਮੌਕੇ ਸ੍ਰੀ ਜਸਵਰਿੰਦਰ ਸਿੰਘ ਡੀ.ਐਸ.ਪੀ (ਹੋਮੀ ਸਾਈਡ ਐਂਡ ਫਰਾਂਸਿਕ) ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦ ਹੋਏ ਅਫਸਰਾਂ ਅਤੇ ਜਵਾਨਾਂ ਦੇ ਨਾਮ ਦੀ ਸੂਚੀ ਪੜ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ

ਇਹ ਵੀ ਪੜ੍ਹੋ Punjab ਨੂੰ ਮੁੜ ਦਹਿਲਾਉਣ ਦੀ ਸਾਜ਼ਸ Punjab Police ਨੇ ਕੀਤੀ ਬੇਨਕਾਬ,ਗ੍ਰਨੇਡ ਸਹਿਤ ਦੋ ਮੁਲਜ਼ਮ ਕਾਬੂ

ਅਤੇ ਇਸ ਪ੍ਰੋਗਰਾਮ ਦੇ ਸਟੇਜ ਸੈਕਟਰੀ ਵਜੋਂ ਏ.ਐਸ.ਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ। ਇਸ ਮੌਕੇ ਅਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਸ੍ਰੀ ਅੰਗਰੇਜ਼ ਸਿੰਘ ਡੀ.ਐਸ.ਪੀ (ਮਲੋਟ) ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵੱਲੋਂ ਮਾਤਵੀਂ ਧੁੰਨ ਵਜਾਈ ਗਈ।ਉਪਰੰਤ ਸ਼ੈਸ਼ਨ ਜੱਜ ਅਤੇ ਐਸ.ਐਸ.ਪੀ ਜੀ ਵੱਲੋਂ ਸ਼ਹੀਦ ਪੁਲਿਸ ਪਰਿਵਾਰਾ ਨਾਲ ਮਿਲ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ੍ਰੀ ਜਗਰਾਜ ਸਿੰਘ ਕਾਹਲੋ ਐਸ.ਡੀ.ਐਮ (ਮਲੋਟ), ਸ੍ਰੀ ਮਨਮੀਤ ਸਿੰਘ ਢਿੱਲੋ ਐਸ.ਪੀ(ਡੀ) ਸ੍ਰੀ ਰਾਜਨ ਸ਼ਰਮਾ ਐਸਪੀ ਐਚ, ਸ੍ਰੀ ਪ੍ਰਦੀਪ ਸਿੰਘ ਡੀਐਸਪੀ ਐਨਡੀਪੀਐਸ, ਸ੍ਰੀ ਨਵੀਨ ਕੁਮਾਰ ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਅਰੁਣ ਮੁੰਡਨ ਡੀਐਸਪੀ ਗਿੱਦੜਬਾਹਾ, ਸ੍ਰੀ ਇਸ਼ਨਾਨ ਸਿੰਗਲਾ ਡੀਐਸਪੀ ਲੰਬੀ, ਸ੍ਰੀ ਅਮਨਦੀਪ ਸਿੰਘ ਡੀਐਸਪੀ (H), ਸ਼੍ਰੀ ਹਰਜੀਤ ਸਿੰਘ ਡੀਐਸਪੀ ( CAW & C), ਸਮੂਹ ਮੁੱਖ ਅਫਸਰਾਂ ਥਾਣਾ ਤੋਂ ਇਲਾਵਾ ਦਫਤਰ ਸਟਾਫ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੁਲਿਸ ਦਾ ਜ਼ਜ਼ਬਾ ਹੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਬਕਰਾਰ ਰੱਖਦਾ : ਹਰਮਨਦੀਪ ਸਿੰਘ ਹਾਂਸ

0

👉ਪੰਜਾਬ ਪੁਲਿਸ ਆਪਣੇ ਮੁਲਾਜ਼ਮਾਂ ਨਾਲ ਹਮੇਸ਼ਾ ਡਟ ਕੇ ਖੜੀ ਹੈ ਤੇ ਖੜੀ ਰਹੇਗੀ
SAS Nagar News:ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਜਿੰਮੇਵਾਰੀ ਪੁਲਿਸ ਦੇ ਹੱਥ ਹੁੰਦੀ ਹੈ। ਪੁਲਿਸ ਦਾ ਜ਼ਜ਼ਬਾ ਹੀ ਦੇਸ਼ ਦੀ ਸੁਰੱਖਿਆ ਨੂੰ ਬਕਰਾਰ ਰੱਖ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮੋਹਾਲੀ ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਕਰਵਾਏ ਸਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਪੁਲਿਸ ਸ਼ਹੀਦੀ ਯਾਦਗਰੀ ਦਿਵਸ 21 ਅਕਤੂਬਰ 1959 ਨੂੰ ਲੱਦਾਖ ਘਾਟੀ ਵਿੱਚ ਗਸ਼ਤ ਕਰਦੇ ਹੋਏ ਚੀਨ ਬਾਰਡਰ ਤੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਯਾਦ ਵਿੱਚ ਸ਼ੁਰੂ ਹੋਇਆ।ਆਈ.ਪੀ.ਐਸ ਹਾਂਸ ਨੇ ਕਿਹਾ ਕਿ ਪੁਲਿਸ ਜਵਾਨ ਆਪਣੇ ਫਰਜਾਂ ਨੂੰ ਨਿਭਾਉਂਦੇ ਹੋਏ ਦੇਸ਼ ਦੀ ਖਾਤਰ ਆਪਣੀ ਜਾਨ ਨੂੰ ਕੁਰਬਾਨ ਕਰ ਦਿੰਦੇ ਹਨ, ਉਹਨਾਂ ਦੀ ਸ਼ਹਾਦਤ ਨੂੰ ਯਾਦ ਰੱਖਣ ਲਈ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ । ਬੀਤੇ ਸਾਲ ਦੌਰਾਨ ਭਾਰਤ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ 191 ਜਵਾਨਾਂ ਨੇ ਸ਼ਹੀਦੀ ਪਾਈ ਹੈ।

ਇਹ ਵੀ ਪੜ੍ਹੋ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.

ਉਨ੍ਹਾਂ ਕਿਹਾ ਕਿ “ਜੋ ਜਵਾਨ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਗਏ ਹਨ, ਮੈਂ ਉਹਨਾਂ ਨੂੰ ਸਲਾਮ ਕਰਦਾ ਹਾਂ। ਸਾਨੂੰ ਸਾਰਿਆਂ ਨੂੰ ਉਹਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ” ਇਸ ਮੌਕੇ ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਅੱਤਵਾਦੀਆਂ ਹੱਥੋ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਅਫਸਰ ਸਹਿਬਾਨ/ਕਰਮਚਾਰੀਆਂ ਦੇ 35 ਪਰਿਵਾਰ, ਜੋ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਰਹਿ ਰਹੇ ਹਨ, ਉਹ ਇਹਨਾਂ ਸਾਰੇ ਪਰਿਵਾਰਾਂ ਦੀ ਜਿੰਦਗੀ ਵਿੱਚ ਕੋਈ ਮੁਸ਼ਕਿਲ ਆਵੇ ਤਾਂ ਉਸ ਦਾ ਹੱਲ ਕਰਨ ਦਾ ਵਚਨਬੱਧ ਹਾਂ। ਇਸ ਮੌਕੇ ਕਈ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਨੇ ਆਪਣੀਆਂ ਮੁਸਕਿਲਾਂ ਵੀ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਅਤੇ ਮੰਗ ਪੱਤਰ ਵੀ ਦਿੱਤੇ। ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਇਹੋ ਜਿਹੀ ਫੋਰਸ, ਜਿਸ ਨੇ ਦੁਨੀਆਂ ਦੇ ਵਿੱਚ ਅੱਤਵਾਦ ਦੇ ਖਿਲਾਫ ਲੜ ਕੇ ਆਪਣਾ ਇੱਕ ਨਾਮ ਬਣਾਇਆ ਹੈ ਅਤੇ ਇਸ ਦਾ ਸਿਹਰਾ ਸਾਡੇ ਬਹਾਦਰ ਅਫਸਰਾਂ ਅਤੇ ਜਵਾਨਾਂ ਨੂੰ ਜਾਂਦਾ ਹੈ।

ਇਹ ਵੀ ਪੜ੍ਹੋ Punjab ਨੂੰ ਮੁੜ ਦਹਿਲਾਉਣ ਦੀ ਸਾਜ਼ਸ Punjab Police ਨੇ ਕੀਤੀ ਬੇਨਕਾਬ,ਗ੍ਰਨੇਡ ਸਹਿਤ ਦੋ ਮੁਲਜ਼ਮ ਕਾਬੂ

ਪੰਜਾਬ ਵਿੱਚ ਅੱਤਵਾਦ ਦੇ ਦੌਰਾਨ ਪੁਲਿਸ ਅਫਸਰਾਂ ਤੇ ਜਵਾਨਾਂ ਨੇ ਸ਼ਹਾਦਤਾਂ ਦੇ ਕੇ ਅਮਨ ਸ਼ਾਂਤੀ ਲਿਆਂਦੀ ਹੈ, ਸਾਨੂੰ ਉਨ੍ਹਾਂ ਦੀਆਂ ਸ਼ਹਾਦਤਾਂ ਹਮੇਸ਼ਾਂ ਯਾਦ ਰੱਖਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਸੁਫਨੇ ਸਕਾਰ ਕਰਨੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਮਾਣ ਵਧੇ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ, ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨਾਂ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਅਸੀਂ ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਸਾਡੇ ਦੇਸ਼ ਦੀ ਰੱਖਿਆਂ ਕਰਦੇ ਅੱਤਵਾਦੀਆਂ ਦੇ ਖਿਲਾਫ ਡੱਟ ਕੇ ਮੁਕਾਬਲਾ ਕਰਦੇ ਹੋਏ ਜਾਂ ਕਿਸੇ ਮਹਾਂਮਾਰੀ ਦੌਰਾਨ ਆਈ.ਟੀ.ਬੀ.ਪੀ./ਸੀ.ਆਰ.ਪੀ.ਐਫ. ਦੇ ਜਵਾਨ, ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ ਜਵਾਨ ਜੋ ਕਿ ਦੇਸ਼ ਦੀ ਖਾਤਰ ਆਪਣੀ ਜਾਨ ਗੁਆ ਕੇ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਹਨ,

ਇਹ ਵੀ ਪੜ੍ਹੋ ਬਠਿੰਡਾ ‘ਚ ਦੀਵਾਲੀ ਮੌਕੇ ਗੋਦਾਮ ਵਿਚ ਲੱਗੀ ਭਿਆਨਕ ਅੱਗ; ਹੋਇਆ ਲੱਖਾਂ ਦਾ ਨੁਕਸਾਨ

ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹ ਸਾਡੇ ਦੇਸ਼ ਲਈ ਸ਼ਹੀਦ ਹੋਏ ਹਨ ਸਾਨੂੰ ਹਮੇਸ਼ਾ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਆਪਣੇ ਦੇਸ਼ ਦੀ ਰੱਖਿਆ ਕਰੀਏ।ਇਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ, ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮੋਹਾਲੀ ਨੇ ਫੁੱਲ ਮਾਲਾਵਾਂ/ਰੀਥ ਰੱਖਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ । ਇਸ ਤੋਂ ਪਹਿਲਾਂ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਵੀ ਦਿੱਤੀ । ਡਿਪਟੀ ਸੁਪਰਡੰਟ ਪਲਿਸ(ਹੈਡਕੁਆਟਰ) ਸ੍ਰੀ ਹਰਸਿਮਰਤ ਸਿੰਘ ਛੇਤਰਾ ਵੱਲੋਂ ਸ਼ਹੀਦਾਂ ਦੇ ਨਾਮ ਪੜ੍ਹੇ ਗਏ। ਇਸ ਮੌਕੇ ਸ੍ਰੀ ਅਨੀਸ਼ ਕੁਮਾਰ ਗੋਇਲ, ਸੀ.ਜੇ.ਐਮ. ਮੋਹਾਲੀ, ਜ਼ਿਲ੍ਹੇ ਦੇ ਸਮੂਹ ਐਸ.ਪੀ., ਡੀ.ਐਸ.ਪੀਜ਼਼ ਅਤੇ ਇੰਸਪੈਕਟਰ, ਪੁਲਿਸ ਜਵਾਨਾਂ ਅਤੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਵੱਲੋਂ ਫੁੱਲ ਮਾਲਾਵਾਂ ਚੜ੍ਹਾ ਸਰਧਾਂਜਲੀ ਭੇਂਟ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.

0

👉ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਫੁੱਲ ਮਲਾਵਾਂ ਭੇਟ ਕਰਕੇ ਮਨਾਇਆ ਗਿਆ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ
Ferozepur News: ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਸ਼ਹੀਦੀ ਸਮਾਰਕ ‘ਤੇ ਪੁਲਿਸ, ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਫੁੱਲ੍ਹ ਮਲਾਵਾਂ ਭੇਟ ਕਰਕੇ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਐੱਸ.ਪੀ ਸ੍ਰੀ. ਕਰਨ ਸ਼ਰਮਾ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਉਪਰੰਤ ਵਿਸ਼ੇਸ਼ ਤੌਰ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ Punjab ਨੂੰ ਮੁੜ ਦਹਿਲਾਉਣ ਦੀ ਸਾਜ਼ਸ Punjab Police ਨੇ ਕੀਤੀ ਬੇਨਕਾਬ,ਗ੍ਰਨੇਡ ਸਹਿਤ ਦੋ ਮੁਲਜ਼ਮ ਕਾਬੂ

ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਤੇ ਚੀਨੀਆਂ ਵੱਲੋਂ ਅਚਾਨਕ ਹਮਲਾ ਕੀਤਾ ਗਿਆ। ਜਿਸ ਵਿਚ ਭਾਰਤੀ ਪੁਲੀਸ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਦੀ ਯਾਦ ਵਿਚ ਤੇ ਡਿਊਟੀ ਦੌਰਾਨ ਹੋਰ ਮਾਰੇ ਗਏ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ ਤਾਜਾ ਰੱਖਣ ਲਈ ਸਾਲ 1960 ਵਿਚ ਸਮੂਹ ਸਟੇਟਾਂ ਦੇ ਆਈ.ਜੀ.ਪੀਜ਼ ਦੀ ਕਾਨਫ਼ਰੰਸ ਵਿਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਹਰ ਸਾਲ ਸਾਰੇ ਦੇਸ਼ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਹੋਰ ਪੁਲਿਸ ਯੂਨਿਟਾਂ ਵਿਚ 21 ਅਕਤੂਬਰ ਨੂੰ ਇਹ ਦਿਵਸ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ ਬਠਿੰਡਾ ‘ਚ ਦੀਵਾਲੀ ਮੌਕੇ ਗੋਦਾਮ ਵਿਚ ਲੱਗੀ ਭਿਆਨਕ ਅੱਗ; ਹੋਇਆ ਲੱਖਾਂ ਦਾ ਨੁਕਸਾਨ

ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਜਵਾਨਾਂ ਦੀਆਂ ਸ਼ਹੀਦੀਆਂ ਬਦੌਲਤ ਹੀ ਅੱਜ ਅਸੀਂ ਸ਼ਾਂਤੀ ਤੇ ਅਮਨ ਚੈਨ ਦੀ ਜ਼ਿੰਦਗੀ ਬਤੀਤ ਕਰ ਰਹੇ ਤੇ ਆਜ਼ਾਦ ਫ਼ਿਜ਼ਾ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਹੋ ਜਿਹੇ ਸ਼ਹੀਦਾਂ ਤੇ ਮਾਣ ਹੈ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜੀ ਹੈ। ਇਸ ਤੋਂ ਪਹਿਲਾ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਲਖਵੀਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ| ਇਸ ਮੌਕੇ ਵੱਡੀ ਗਿਣਤੀ ਵਿਚ ਸਿਵਲ, ਹੋਮ ਗਾਰਡਜ਼, ਸ਼ਹੀਦਾਂ ਦੇ ਪਰਿਵਾਰ ਤੇ ਪੁਲੀਸ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Punjab ਨੂੰ ਮੁੜ ਦਹਿਲਾਉਣ ਦੀ ਸਾਜ਼ਸ Punjab Police ਨੇ ਕੀਤੀ ਬੇਨਕਾਬ,ਗ੍ਰਨੇਡ ਸਹਿਤ ਦੋ ਮੁਲਜ਼ਮ ਕਾਬੂ

0

Amritsar News: ਪੰਜਾਬ ਨੂੰ ਦੀਵਾਲੀ ਮੌਕੇ ਮੁੜ ਦਹਿਲਾਉਣ ਦੀ ਸਾਜ਼ਸ ਨੂੰ ਬੇਨਕਾਬ ਕਰਦਿਆਂ ਪੰਜਾਬ ਪੁਲਿਸ (Punjab Police) ਨੇ ਦੋ ਮੁਲਜਮਾਂ ਨੂੰ ਕਾਬੂ ਕਰਕੇ ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਆਪਣੇ ਸੋਸਲ ਮੀਡੀਆ ਰਾਹੀਂ ਖੁਦ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ(DGP)ਸ਼੍ਰੀ ਗੌਰਵ ਯਾਦਵ ਨੇ ਦਸਿਆ ਕਿ ਇੱਕ ਖੁਫੀਆ ਜਾਣਕਾਰੀ ਦੇ ਅਧਾਰਤ ਕੀਤੀ ਇਸ ਕਾਰਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਨੇੜਲੇ ਤਾਲਮੇਲ ਵਿੱਚ ਦੋ ਅੱਤਵਾਦੀ ਕਾਰਕੁਨਾਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਆਦਿੱਤਿਆ ਉਰਫ ਆਦੀ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ BIG NEWS; ਪੰਜਾਬ ਦੇ ਸਾਬਕਾ DGP ਅਤੇ ਉਸਦੀ ਪਤਨੀ ਵਿਰੁਧ ਪਰਚਾ ਦਰਜ਼ , ਜਾਣੋਂ ਵਜ੍ਹਾ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਦੇ ISI ਆਪਰੇਟਿਵ ਦੇ ਸੰਪਰਕ ਵਿੱਚ ਸਨ, ਜਿਸਨੇ ਹਥਿਆਰ ਭੇਜੇ ਸਨ। ਮੁਲਜਮ ਸਿੱਧੇ ਤੌਰ ‘ਤੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ ਵਿੱਕੀ ਦੇ ਸੰਪਰਕ ਵਿੱਚ ਸਨ। ਇੰਨ੍ਹਾਂ ਦੇ ਵੱਲੋਂ ISI ਦੀ ਸਹਾਇਤਾ ਨਾਲ RPG ਦੇ ਰਾਹੀਂ ਇੱਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਯੋਜਨਾ ਬਣਾਈ ਗੀ ਸੀ। ਇਸ ਸਬੰਧ ਵਿਚ ਪੁਲਿਸ ਥਾਣਾ ਘਰਿੰਡਾ,ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਡੀਜੀਪੀ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਦੀ ਆਈਐਸਆਈ ਦੁਆਰਾ ਸਪਾਂਸਰ ਕੀਤੇ ਗਏ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਨ। ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਦੀਵਾਲੀ ਮੌਕੇ ਗੋਦਾਮ ਵਿਚ ਲੱਗੀ ਭਿਆਨਕ ਅੱਗ; ਹੋਇਆ ਲੱਖਾਂ ਦਾ ਨੁਕਸਾਨ

0

Bathinda News:ਬੀਤੀ ਰਾਤ ਦੀਵਾਲੀ ਮੌਕੇ ਬਠਿੰਡਾ ਸ਼ਹਿਰ ਦੇ ਊਧਮ ਸਿੰਘ ਨਗਰ ਵਿਚ ਸਥਿਤ ਇੱਕ ਗੋਦਾਮ ‘ਚ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ। ਵੱਡੀ ਗਨੀਮਤ ਇਹ ਰਹੀ ਕਿ ਇਸ ਅੱਗ ਦੀ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪ੍ਰੰਤੂ ਇਸਦੇ ਕਾਰਨ ਲੱਖਾਂ ਦਾ ਨੁਕਸਾਨ ਜਰੂਰ ਹੋ ਗਿਆ। ਗਲੀ ਨੰਬਰ 17 ਵਿਚ ਸਥਿਤ ਇਹ ਗੋਦਾਮ ਫ਼ਰਚੀਨਰ ਦੇ ਨਾਲ ਭਰਿਆ ਹੋਇਆ ਸੀ। ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਪ੍ਰੰਤੂ ਦੇਰ ਰਾਤ ਲੱਗੀ ਇਸ ਅੱਗ ਨੂੰ ਬੁਝਾਉਣ ਦੇ ਲਈ ਫ਼ਾਈਰ ਬ੍ਰਿਗੇਡ ਦੀਆਂ ਕਈ ਗੱਡੀਆਂ ਨਾਲ ਕਾਫ਼ੀ ਲੰਮੀ ਮੁਸ਼ੱਕਤ ਕਰਨੀ ਪਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

BIG NEWS; ਪੰਜਾਬ ਦੇ ਸਾਬਕਾ DGP ਅਤੇ ਉਸਦੀ ਪਤਨੀ ਵਿਰੁਧ ਪਰਚਾ ਦਰਜ਼ , ਜਾਣੋਂ ਵਜ੍ਹਾ

Chandigarh News: BIG News; ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਅਤੇ ਉਸਦੀ ਪਤਨੀ ਸਹਿਤ ਪ੍ਰਵਾਰ ਵਿਰੁਧ ਹਰਿਆਣਾ ਦੀ ਪੰਚਕੂਲਾ ਪੁਲਿਸ ਨੇ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਉਸਦੇ ਪੁੱਤਰ ਅਕੀਲ ਦੀ ਲੰਘੀ 16 ਅਕਤੂਬਰ ਦੀ ਦੇਰ ਰਾਤ ਨੂੰ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਕੀਤੀ ਗਈ ਹੈ, ਜਿਸਦੇ ਵਿਚ ਮ੍ਰਿਤਕ ਦੀ ਪਤਨੀ ਅਤੇ ਭੈਣ ਨੂੰ ਵੀ ਸ਼ਾਮਲ ਕੀਤਾ ਗਿਆ।ਪੰਚਕੂਲਾ ਦੇ ਐਮਡੀਸੀ ਇਲਾਕੇ ਦੀ ਪੁਲਿਸ ਵੱਲੋਂ ਇਹ ਕਾਰਵਾਈ ਮਲੇਰਕੋਟਲਾ ਨਿਵਾਸੀ ਚੌਧਰੀ ਸਮਸ਼ੂਦੀਨ ਦੀ ਲਿਖ਼ਤੀ ਸਿਕਾਇਤ ਉਪਰ ਕੀਤੀ ਹੈ, ਜਿਸਨੇ ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ ਅਕੀਲ ਦੀ ਮੌਤ ਤੋਂ ਬਾਅਦ ਉਸਦੀ ਇੱਕ ਵੀਡੀਓ ਸੋਸਲ ਮੀਡੀਆ ‘ਤੇ ਵਾਈਰਲ ਹੋਈ ਸੀ, ਜਿਸ ਵਿਚ ਉਸਨੇ ਆਪਣੀ ਪਤਨੀ ਤੇ ਪਿਤਾ ਵਿਚਕਾਰ ਕਥਿਤ ਨਜ਼ਾਇਜ਼ ਸਬੰਧ ਹੋਣ ਦਾ ਦਾਅਵਾ ਕੀਤਾ ਸੀ।

ਇਹ ਵੀ ਪੜ੍ਹੋ ਪਿਓ ਨਸ਼ਿਆਂ ਵਿਰੁਧ ਚੁੱਕਦਾ ਰਿਹਾ ਅਵਾਜ਼, ਪਰ ਖੁਦ ਦੇ ਨੌਜਵਾਨ ਪੁੱਤ ਦੀ ਓਵਰਡੋਜ਼ ਕਾਰਨ ਹੋਈ ਮੌ+ਤ

ਇਸਤੋਂ ਇਲਾਵਾ ਆਪਣੀ ਭੈਣ ਬਾਰੇ ਕਈ ਟਿੱਪਣੀਆਂ ਕੀਤੀਆਂ ਸਨ ਤੇ 16 ਮਿੰਟ 11 ਸਕਿੰਟ ਦੀ ਇਸ ਵੀਡੀਓ ਵਿਚ ਅਕੀਲ ਨੇ ਆਪਣੇ ਹੀ ਪ੍ਰਵਾਰ ਤੋਂ ਆਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵਾ ਵੀ ਕੀਤਾ ਸੀ। ਉਂਝ ਉਸਦੀ ਮੌਤ ਤੋਂ ਬਾਅਦ ਪ੍ਰਵਾਰ ਦੇ ਬਿਆਨਾਂ ਉਪਰ ਪੁਲਿਸ ਨੇ ਪਹਿਲਾਂ 174 ਦੀ ਕਾਰਵਾਈ ਕੀਤੀ ਸੀ ਤੇ 17 ਅਕਤੂਬਰ ਨੂੰ ਪ੍ਰਵਾਰ ਨੇ ਅਕੀਲ ਦੀ ਦੇਹ ਨੂੰ ਸਹਾਰਨਪੁਰ ‘ਚ ਸਪੁਰਦੇ-ਖਾਕ ਕਰ ਦਿੱਤਾ ਸੀ। ਪ੍ਰੰਤੂ ਹੁਣ ਪੁਲਿਸ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ, ਉਸਦੀ ਪਤਨੀ ਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਨੂੰਹ ਅਤੇ ਧੀ ਵਿਰੁਧ ਧਾਰਾ 103(1) 61 ਬੀਐਨਐਸ ਤਹਿਤ ਪਰਚਾ ਦਰਜ਼ ਕਰਨ ਦੇ ਚੱਲਦੇ ਮਾਮਲਾ ਮੁੜ ਸੁਰਖੀਆ ਵਿਚ ਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੋਕਾਂ ਦੀ ਸੁਰੱਖਿਆ ਲਈ ‘ਬਾਜ਼’ ਅੱਖ ਰੱਖਣ ਦੇ ਨਾਲ-ਨਾਲ ਬਠਿੰਡਾ ਪੁਲਿਸ ਨੇ ਦੀਵਾਲੀ ਮੌਕੇ ਥਾਣਿਆਂ ‘ਚ ਲਗਾਈਆਂ ਰੌਣਕਾਂ

0

👉ਮਿਹਨਤੀ ਤੇ ਬਹਾਦੁਰ ਪੁਲਿਸ ਮੁਲਾਜਮਾਂ ਨੂੰ ਕੀਤਾ ਸਨਮਾਨਿਤ, ਗੀਤ-ਸੰਗੀਤ ਦਾ ਚੱਲਿਆ ਦੌਰ
Bathinda News: ਤਿਊਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਆਪਣਾ ਘਰ-ਬਾਰ ਤੋਂ ਦੂਰ ਇੱਕ ਲੱਤ ‘ਤੇ ਖੜੀ ਹੋ ਕੇ ਡਿਊਟੀ ਕਰਨ ਵਾਲੀ ਬਠਿੰਡਾ ਪੁਲਿਸ ਦੇ ਅਧਿਕਾਰੀਆਂ ਤੇ ਮੁਲਾਜਮਾਂ ਨੇ ਵੀ ਦੀਵਾਲੀ ਮੌਕੇ ਥਾਣਿਆਂ ‘ਚ ਰੌਣਕਾਂ ਲਗਾਈਆਂ। ਇਸ ਦੌਰਾਨ ਜਿੱਥੇ ਮਿਹਨਤੀ ਤੇ ਬਹਾਦਰੀ ਦਿਖਾਉਣ ਵਾਲੇ ਪੁਲਿਸ ਮੁਲਾਜਮਾਂ ਨੂੰ ਸਨਮਾਨਿਤ ਕੀਤਾ ਗਿਆ, ਉਥੇ ਗੀਤ-ਸੰਗੀਤ ਦਾ ਵੀ ਦੌਰ ਚੱਲਿਆ। ਇਸ ਦੌਰਾਨ ਖੁਦ ਐਸਐਸਪੀ ਅਮਨੀਤ ਕੌਂਡਲ ਨੇ ਕਈ ਥਾਣਿਆਂ ਦੇ ਵਿਚ ਪੁੱਜ ਕੇ ਆਪਣੇ ਅਧਿਕਾਰੀਆਂ ਤੇ ਜਵਾਨਾਂ ਦਾ ਹੌਸਲਾ ਵਧਾਇਆ ਤੇ ਉਨ੍ਹਾਂ ਨੂੰ ਦੀਵਾਲੀ ਦੇ ਪਵਿੱਤਰ ਤਿਊਹਾਰ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ ਸਿੱਖ ਬੰਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਅੜਿਆ ਭਾਜਪਾ ਆਗੂ; ਤੀਜ਼ੇ ਸਾਲ ਵੀ ਨਹੀਂ ਮਨਾਏਗਾ ਦੀਵਾਲੀ

ਬਠਿੰਡਾ ‘ਚ ਥਾਣਾ ਕੋਤਵਾਲੀ ਵਿਖੇ ਖੁਸ਼ੀ ਅਤੇ ਏਕਤਾ ਨਾਲ ਦੀਵਾਲੀ ਮਨਾਈ ਗਈ। ਐੱਸ.ਐੱਸ.ਪੀ ਨੇ ਪੀ.ਸੀ.ਆਰ, ਟ੍ਰੈਫਿਕ ਕਰਮਚਾਰੀਆਂ ਦੇ ਪੁਲਿਸ ਕਰਮਚਾਰੀਆਂ ਵਿੱਚ ਮਠਿਆਈਆਂ ਵੰਡੀਆਂ ਅਤੇ ਖੁਸ਼ੀ ਦੇ ਪਲ ਸਾਂਝੇ ਕੀਤੇ।ਇਸ ਮੌਕੇ ਐਸ.ਪੀ ਸਿਟੀ ਬਠਿੰਡਾ, ਡੀ.ਐਸ.ਪੀ ਸਿਟੀ-1, ਡੀ.ਐਸ.ਪੀ ਇਨਵੈਸਟੀਗੇਸ਼ਨ ਬਠਿੰਡਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਦੀਵਾਲੀ ਦੇ ਮੌਕੇ ਐੱਸ.ਐੱਸ.ਪੀ. ਬਠਿੰਡਾ ਵੱਲੋਂ ਥਾਣਾ ਕੋਤਵਾਲੀ ਦੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ ਪਿਓ ਨਸ਼ਿਆਂ ਵਿਰੁਧ ਚੁੱਕਦਾ ਰਿਹਾ ਅਵਾਜ਼, ਪਰ ਖੁਦ ਦੇ ਨੌਜਵਾਨ ਪੁੱਤ ਦੀ ਓਵਰਡੋਜ਼ ਕਾਰਨ ਹੋਈ ਮੌ+ਤ

ਇਸੇ ਤਰ੍ਹਾਂ ਡੀ.ਐਸ.ਪੀ ਸਬ-ਡਿਵੀਜ਼ਨ ਤਲਵੰਡੀ ਸਾਬੋ ਹਰਪ੍ਰੀਤ ਸਿੰਘ, ਡੀਐਸਪੀ ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਮੋੜ ਕੁਲਦੀਪ ਸਿੰਘ, ਡੀਐਸਪੀ ਫ਼ੂਲ ਮਨੋਜ ਕੁਮਾਰ ਦੇ ਵਿਚ ਦੀਵਾਲੀ ਦੇ ਤਿਊਹਾਰ ਨੂੰ ਮਨਾਇਆ ਗਿਆ ਤੇ ਆਪਣੇ ਸਟਾਫ ਦੇ ਕਰਮਚਾਰੀਆਂ ਨੂੰ ਮਿਠਾਈਆਂ ਵੰਡੀਆਂ ਗਈਆਂ ਅਤੇ ਖੁਸ਼ੀਆਂ ਦੇ ਪਲ ਸਾਂਝੇ ਕੀਤੇ ਗਏ। ਅਧਿਕਾਰੀਆਂ ਨੇ ਕਿਹਾ ਕਿ ਦੀਵਾਲੀ ਦਾ ਇਹ ਤਿਉਹਾਰ ਸਾਂਝੇਪਣ ਅਤੇ ਭਰਾਵਾਂ ਦੇ ਪਿਆਰ ਦੀ ਪ੍ਰਤੀਕ ਹੈ, ਜੋ ਸਾਨੂੰ ਏਕਤਾ ਅਤੇ ਖੁਸ਼ਹਾਲੀ ਵੱਲ ਪ੍ਰੇਰਿਤ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿਓ ਨਸ਼ਿਆਂ ਵਿਰੁਧ ਚੁੱਕਦਾ ਰਿਹਾ ਅਵਾਜ਼, ਪਰ ਖੁਦ ਦੇ ਨੌਜਵਾਨ ਪੁੱਤ ਦੀ ਓਵਰਡੋਜ਼ ਕਾਰਨ ਹੋਈ ਮੌ+ਤ

0

Kapurthala News: ਪੰਜਾਬ ਵਿਚ ਫੈਲੇ ਨਸ਼ਿਆਂ ਦੇ ਕਹਿਰ ਕਾਰਨ ਹਰ ਦਿਨ ਕਿਸੇ ਨਾਂ ਕਿਸੇ ਪ੍ਰਵਾਰ ਵਿਚ ਸੱਥਰ ਛਾ ਰਿਹਾ। ਹਾਲਾਂਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਇਸਦੇ ਬਾਵਜੂਦ ਆਏ ਦਿਨ ਦਿਲ-ਦਹਿਲਾਉਣ ਵਾਲੀਆਂ ਵਾਰਦਾਤਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸੇ ਤਰ੍ਹਾਂ ਦੀ ਵਾਪਰੀ ਇੱਕ ਤਾਜ਼ਾ ਘਟਨਾ ਵਿਚ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਸੀਤਾਂ ਦਾ ਇੱਕ 20 ਸਾਲਾਂ ਨੌਜਵਾਨ ਇਸਦੀ ਭੇਂਟ ਚੜ੍ਹ ਗਿਆ।

ਇਹ ਵੀ ਪੜ੍ਹੋ ਦੁਖਦ ਘਟਨਾ; ਦੀਵਾਲੀ ਮੌਕੇ ਕਲਯੁਗੀ ਪੁੱਤ ਨੇ ਕੀਤਾ ਮਾਂ ਦਾ ਕ+ਤ+ਲ

ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਖਜਿੰਦਰ ਸਿੰਘ (20 ਸਾਲ) ਪੁੱਤਰ ਰਮੇਸ਼ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਾਪਿਆਂ ਦਾ ਇਕੱਲਾ ਪੁੱਤਰ ਸੀ ਤੇ ਉਸਦੇ ਇੱਕ ਭੈਣ ਹੈ। ਵੱਡੀ ਗੱਲ ਇਹ ਹੈ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਰਮੇਸ਼ ਸਿੰਘ ਪਿੰਡ ਦੇ ਮੌਜੂਦਾ ਸਰਪੰਚ ਹਨ ਤੇ ਉਨ੍ਹਾਂ ਵੱਲੋਂ ਅਕਸਰ ਹੀ ਪਿੰਡ ਵਿਚ ਨਸ਼ਿਆਂ ਵਿਰੁਧ ਅਵਾਜ਼ ਚੁੱਕੀ ਜਾਂਦੀ ਸੀ। ਪਿੰਡ ਦੇ ਲੋਕ ਇਸ ਘਟਨਾ ਕਾਰਨ ਕਾਫ਼ੀ ਸਦਮੇ ਵਿਚ ਹਨ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖ ਬੰਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਅੜਿਆ ਭਾਜਪਾ ਆਗੂ; ਤੀਜ਼ੇ ਸਾਲ ਵੀ ਨਹੀਂ ਮਨਾਏਗਾ ਦੀਵਾਲੀ

New Delhi News: bandi sikh release issue; ਪੂਰੇ ਦੇਸ ‘ਚ ਸਿੱਖ ਬੰਦੀਆਂ ਦੀ ਰਿਹਾਈ ਲਈ ਉੱਠ ਰਹੀ ਮੰਗ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਇੱਕ ਕੌਮੀ ਆਗੂ ਨੇ ਤੀਜ਼ੇ ਸਾਲ ਵੀ ਦੀਵਾਲੀ ਮਨਾਉਣ ਤੋਂ ਇੰਨਕਾਰ ਕਰ ਦਿੱਤਾ ਹੈ। ਇਸਦੇ ਪਿੱਛੇ ਮੁੱਖ ਵਜ੍ਹਾ ਦਹਾਕਿਆਂ ਤੋੋਂ ਜੇਲ੍ਹ ‘ਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਦੱਸੀ ਜਾ ਰਹੀ ਹੈ। ਹਾਲੇ ਕੁੱਝ ਦਿਨ ਪਹਿਲਾਂ ਹੀ ਪ੍ਰੋ ਭੁੱਲਰ ਦੀ ਰਿਹਾਈ ਨੂੰ ਲੈ ਕੇ ਭਾਜਪਾ ਦੇ ਕੌਮੀ ਸਕੱਤਰ ਤੇ ਬੁਲਾਰੇ ਆਰ.ਪੀ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੂੰ ਵੀ ਇੱਕ ਪੱਤਰ ਲਿਖਿਆ ਸੀ। ਉਹ ਭੁੱਲਰ ਦੀ ਰਿਹਾਈ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮੁੱਦਾ ਚੂੱਕ ਰਹੇ ਹਨ।

ਇਹ ਵੀ ਪੜ੍ਹੋ DIG Harcharan Singh Bhullar ਵਿਰੁਧ ਇੱਕ ਹੋਰ ਪਰਚਾ ਦਰਜ਼, ਜਾਣੋਂ ਮਾਮਲਾ

ਇਸਤੋਂ ਇਲਾਵਾ ਇਸੇ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਸਾਲ 2022 ਤੋਂ ਹੁਣ ਤੱਕ ਹਰ ਸਾਲ ਦੀਵਾਲੀ ਨਹੀਂ ਮਨਾਈ ਜਾ ਰਹੀ ਹੈ ਤੇ ਨਾਂ ਹੀ ਕਿਸੇ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਜਾ ਰਿਹਾ ਤੇ ਨਾਂ ਹੀ ਲਿਆ ਜਾ ਰਿਹਾ। ਵੱਖ ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਆਰਪੀ ਸਿੰਘ ਨੇ ਦਾਅਵਾ ਕੀਤਾ ਹੈ ਕਿ ਪ੍ਰੋ ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ ਤੇ ਪਿਛਲੇ 14 ਸਾਲਾਂ ਤੋਂ ਮਾਨਸਿਕ ਰੋਗ ਤੋਂ ਪੀੜਤ ਹੋ ਚੁੱਕਿਆ, ਜਿਸਦੇ ਚੱਲਦੇ ਉਸਦਾ ਅੰਮ੍ਰਿਤਸਰ ਦੇ ਹਸਪਤਾਲ ਤੋਂ ਇਲਾਜ਼ ਵੀ ਚੱਲ ਰਿਹਾ। ਭਾਜਪਾ ਦੇ ਇਸ ਕੌਮੀ ਆਗੂ ਨੇ ਮੰਗ ਕੀਤੀ ਹੈ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਮਾਨਵਤਾ ਦੇ ਆਧਾਰ ‘ਤੇ ਤੁਰੰਤ ਰਿਹਾਅ ਕਰਨਾ ਚਾਹੀਦੀ ਹੈ ਤੇ ਇਸਦੇ ਲਈ ਉਹ ਲਗਾਤਾਰ ਯਤਨ ਕਰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904756