Saturday, May 16, 2026
Home Blog Page 383

ਦੁਖਦ ਘਟਨਾ; ਦੀਵਾਲੀ ਮੌਕੇ ਕਲਯੁਗੀ ਪੁੱਤ ਨੇ ਕੀਤਾ ਮਾਂ ਦਾ ਕ+ਤ+ਲ

0

Chandigarh News: son killed mother; ਅੱਜ ਸੋਮਵਾਰ ਨੂੰ ਦੀਵਾਲੀ ਦੀ ਸਵੇਰ ਚੰਡੀਗੜ੍ਹ ‘ਚ ਇੱਕ ਦੁਖਦ ਘਟਨਾ ਵਾਪਰ ਗਈ ਹੈ। ਕਥਿਤ ਤੌਰ ‘ਤੇ ਇੱਕ ਨੋਜਵਾਨ ਵੱਲੋਂ ਆਪਣੀ ਮਾਂ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪੁੱਜੀ ਚੰਡੀਗੜ੍ਹ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜਮ ਨੌਜਵਾਨ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਸੁਸ਼ੀਲਾ ਨੇਗੀ (40 ਸਾਲ) ਵਾਸੀ ਸੈਕਟਰ 40 ਵਜੋਂ ਹੋਈ ਹੈ।

ਇਹ ਵੀ ਪੜ੍ਹੋ DIG Harcharan Singh Bhullar ਵਿਰੁਧ ਇੱਕ ਹੋਰ ਪਰਚਾ ਦਰਜ਼, ਜਾਣੋਂ ਮਾਮਲਾ

ਦਸਿਆ ਜਾ ਰਿਹਾ ਹੈ ਕਿ ਮੂਲ ਰੂਪ ਵਿੱਚ ਉੱਤਰਾਖੰਡ ਦੇ ਗੜ੍ਹਵਾਲ ਨਾਲ ਸਬੰਧਤ ਇਸ ਔਰਤ ਦਾ ਇਂੱਕ ਪੁੱਤਰ ਰਵੀ ਪੰਜਾਬ ਯੂਨੀਵਰਸਿਟੀ ਵਿੱਚ ਨੌਕਰੀ ਕਰਦਾ ਹੈ, ਜਿਸਦੇ ਉਪਰ ਕਤਲ ਦੇ ਦੋਸ਼ ਲੱਗੇ ਹਨ। ਮੁਲਜ਼ਮ ਰਵੀ ਨੇ ਚਾਕੂ ਦੇ ਵਾਰ ਕਰਕੇ ਆਪਣੀ ਮਾਂ ਨੂੰ ਮਾਰਿਆ ਹੈ। ਲੋਕਾਂ ਨੇ ਦੱਬੀ ਜੁਬਾਨ ਵਿਚ ਮੀਡੀਆ ਨੂੰ ਦਸਿਆ ਕਿ ਅਕਸਰ ਹੀ ਕਿਸੇ ਗੱਲ ਨੂੰ ਲੈ ਕੇ ਪਰਿਵਾਰ ਝਗੜਦਾ ਰਹਿੰੰਦਾ ਸੀ ਤੇ ਅੱਜ ਘਟਨਾ ਸਮੇਂ ਵੀ ਮਾਂ-ਪੁੱਤ ਵਿਚ ਲੜਾਈ ਹੋਈ ਸੀ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸ਼ਾਦੀਸੁ਼ਦਾ ਹੈ ਪ੍ਰੰਤੂ ਉਸਦੀ ਆਪਣੀ ਪਤਨੀ ਨਾਲ ਵੀ ਅਣਬਣ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯਤਨਾਂ ਨਾਲ,ਪੰਜਾਬ ਬਣ ਰਿਹਾ ਹੈ ‘ਨਿਵੇਸ਼ਕਾਂ ਦੀ ਪਹਿਲੀ ਪਸੰਦ’

0

Chandigarh News: Invest Punjab; ਦੇਸ਼ ਦੇ ਆਰਥਿਕ ਨਕਸ਼ੇ ’ਤੇ ਪੰਜਾਬ ਇੱਕ ਵਾਰ ਫਿਰ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿੱਚ ਸੂਬੇ ਨੇ ਆਪਣੇ ਆਪ ਨੂੰ ਨਿਵੇਸ਼ ਲਈ ਸਭ ਤੋਂ ਆਕਰਸ਼ਕ ਮੰਜ਼ਿਲ ਵਜੋਂ ਸਥਾਪਿਤ ਕੀਤਾ ਹੈ। ਦੇਸ਼-ਵਿਦੇਸ਼ ਦੇ ਉਦਯੋਗਪਤੀ ਹੁਣ ਪੰਜਾਬ ਵੱਲ ਰੁਖ ਕਰ ਰਹੇ ਹਨ ਅਤੇ ਇੱਥੇ ਆਪਣੇ ਕਾਰੋਬਾਰ ਦਾ ਵਿਸਤਾਰ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। ਇਹ ਬਦਲਾਅ ਸਿਰਫ਼ ਇੱਤਫ਼ਾਕ ਨਹੀਂ, ਬਲਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਗਏ ਸੁਧਾਰਾਂ ਦਾ ਨਤੀਜਾ ਹੈ।ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇਸਦੀ ਭੂਗੋਲਿਕ ਸਥਿਤੀ ਹੈ। ਦਿੱਲੀ ਨਾਲ ਲੱਗਦਾ ਹੋਣਾ ਅਤੇ ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਹੋਣ ਕਰਕੇ ਇਹ ਸੂਬਾ ਵਪਾਰ ਲਈ ਇੱਕ ਕੁਦਰਤੀ ਗੇਟਵੇਅ ਬਣ ਗਿਆ ਹੈ। ਇੱਥੋਂ ਮਾਲ ਨੂੰ ਉੱਤਰੀ ਭਾਰਤ ਦੇ ਕਿਸੇ ਵੀ ਕੋਨੇ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਦਾ ਹੈ। ਅਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਰਗੇ ਸ਼ਹਿਰ ਉਦਯੋਗਿਕ ਕੇਂਦਰਾਂ ਵਜੋਂ ਤੇਜ਼ੀ ਨਾਲ ਵਿਕਸਿਤ ਹੋ ਰਹੇ ਹਨ। ਰਾਸ਼ਟਰੀ ਰਾਜਮਾਰਗਾਂ ਦਾ ਸੰਘਣਾ ਨੈੱਟਵਰਕ ਅਤੇ ਆਧੁਨਿਕ ਰੇਲਵੇ ਕਨੈਕਟੀਵਿਟੀ ਨੇ ਪੰਜਾਬ ਨੂੰ ਲੌਜਿਸਟਿਕਸ ਦਾ ਹੱਬ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਸੂਬਾ ਸਰਕਾਰ ਨੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਲਾਗੂ ਕੀਤਾ ਗਿਆ ਹੈ, ਜਿਸ ਨਾਲ ਨਿਵੇਸ਼ਕਾਂ ਨੂੰ ਇੱਕ ਹੀ ਥਾਂ ’ਤੇ ਸਾਰੀਆਂ ਮਨਜ਼ੂਰੀਆਂ ਮਿਲ ਜਾਂਦੀਆਂ ਹਨ। ਪਹਿਲਾਂ ਜਿੱਥੇ ਲਾਇਸੈਂਸ ਅਤੇ ਪਰਮਿਸ਼ਨ ਲੈਣ ਵਿੱਚ ਮਹੀਨੇ ਲੱਗ ਜਾਂਦੇ ਸਨ, ਉੱਥੇ ਹੁਣ ਇਹ ਕੰਮ ਕੁਝ ਹਫ਼ਤਿਆਂ ਵਿੱਚ ਨਿਪਟ ਜਾਂਦਾ ਹੈ। ਭ੍ਰਿਸ਼ਟਾਚਾਰ ਅਤੇ ਲਾਲ ਫੀਤਾਸ਼ਾਹੀ ਨੂੰ ਖਤਮ ਕਰਨ ਦੇ ਯਤਨਾਂ ਨੇ ਕਾਰੋਬਾਰੀਆਂ ਦਾ ਭਰੋਸਾ ਜਿੱਤਿਆ ਹੈ। ਸਰਕਾਰ ਨੇ ਇਹ ਸਾਫ਼ ਸੰਦੇਸ਼ ਦਿੱਤਾ ਹੈ ਕਿ ਪੰਜਾਬ ਵਿੱਚ ਵਪਾਰ ਕਰਨਾ ਹੁਣ ਆਸਾਨ ਅਤੇ ਸੁਰੱਖਿਅਤ ਹੈ।ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਪੰਜਾਬ ਹੁਣ ਆਪਣੀ ਆਰਥਿਕਤਾ ਨੂੰ ਵਿਭਿੰਨਤਾ ਦੇ ਰਿਹਾ ਹੈ। ਭੋਜਨ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਪਾਰਟਸ, ਫਾਰਮਾਸਿਊਟੀਕਲਜ਼ ਅਤੇ ਸੂਚਨਾ ਤਕਨੀਕ ਵਰਗੇ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਆ ਰਿਹਾ ਹੈ। ਮੋਹਾਲੀ ਦਾ ਆਈਟੀ ਪਾਰਕ ਨੌਜਵਾਨ ਪ੍ਰਤਿਭਾਵਾਂ ਨੂੰ ਰੁਜ਼ਗਾਰ ਦੇ ਰਿਹਾ ਹੈ ਅਤੇ ਅੰਤਰਰਾਸ਼ਟਰੀ ਕੰਪਨੀਆਂ ਇੱਥੇ ਆਪਣੇ ਦਫ਼ਤਰ ਖੋਲ੍ਹ ਰਹੀਆਂ ਹਨ। ਲੁਧਿਆਣੇ ਦੀ ਸਾਈਕਲ ਅਤੇ ਆਟੋ ਪਾਰਟਸ ਇੰਡਸਟਰੀ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾ ਚੁੱਕੀ ਹੈ। ਜਲੰਧਰ ਦੇ ਖੇਡ ਸਾਮਾਨ ਅਤੇ ਚਮੜੇ ਦੇ ਉਦਯੋਗ ਨੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।

ਇਹ ਵੀ ਪੜ੍ਹੋ ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

ਪੰਜਾਬ ਦੀ ਸਭ ਤੋਂ ਵੱਡੀ ਸੰਪੱਤੀ ਇਸਦੇ ਮਿਹਨਤਕਸ਼ ਅਤੇ ਹੁਨਰਮੰਦ ਲੋਕ ਹਨ। ਇੱਥੇ ਦੀ ਆਬਾਦੀ ਵਿੱਚ ਨੌਜਵਾਨਾਂ ਦੀ ਗਿਣਤੀ ਚੰਗੀ-ਖਾਸੀ ਹੈ ਅਤੇ ਉਹ ਨਵੇਂ ਹੁਨਰ ਸਿੱਖਣ ਲਈ ਤਿਆਰ ਹਨ। ਸਰਕਾਰ ਨੇ ਹੁਨਰ ਵਿਕਾਸ ਪ੍ਰੋਗਰਾਮਾਂ ’ਤੇ ਜ਼ੋਰ ਦਿੱਤਾ ਹੈ, ਜਿਸ ਨਾਲ ਉਦਯੋਗਾਂ ਨੂੰ ਸਿਖਲਾਈ ਪ੍ਰਾਪਤ ਕਰਮਚਾਰੀ ਮਿਲ ਰਹੇ ਹਨ। ਪੰਜਾਬੀਆਂ ਦੀ ਉੱਦਮਸ਼ੀਲਤਾ ਦੀ ਭਾਵਨਾ ਤਾਂ ਵਿਸ਼ਵ-ਵਿਖਿਆਤ ਹੈ ਹੀ। ਛੋਟੇ ਕਾਰੋਬਾਰ ਤੋਂ ਲੈ ਕੇ ਵੱਡੇ ਉਦਯੋਗ ਤੱਕ, ਇੱਥੇ ਦੇ ਲੋਕ ਜੋਖਮ ਲੈਣ ਤੋਂ ਨਹੀਂ ਡਰਦੇ। ਇਹੀ ਵਜ੍ਹਾ ਹੈ ਕਿ ਨਵੇਂ ਉਦਯੋਗਾਂ ਨੂੰ ਇੱਥੇ ਅਨੁਕੂਲ ਮਾਹੌਲ ਅਤੇ ਸਹਿਯੋਗੀ ਸਥਾਨਕ ਭਾਈਚਾਰਾ ਮਿਲਦਾ ਹੈ।ਬਿਜਲੀ ਅਤੇ ਪਾਣੀ ਦੀ ਉਪਲਬਧਤਾ ਕਿਸੇ ਵੀ ਉਦਯੋਗ ਲਈ ਜ਼ਰੂਰੀ ਹੈ ਅਤੇ ਪੰਜਾਬ ਇਸ ਮੋਰਚੇ ’ਤੇ ਮਜ਼ਬੂਤ ਸਥਿਤੀ ਵਿੱਚ ਹੈ। ਸੂਬੇ ਵਿੱਚ ਬਿਜਲੀ ਦੀ ਸਪਲਾਈ ਲਗਾਤਾਰ ਸੁਧਰ ਰਹੀ ਹੈ ਅਤੇ ਉਦਯੋਗਿਕ ਇਕਾਈਆਂ ਨੂੰ ਤਰਜੀਹ ਦੇ ਆਧਾਰ ’ਤੇ ਬਿਜਲੀ ਦਿੱਤੀ ਜਾ ਰਹੀ ਹੈ। ਭੂਮੀਗਤ ਪਾਣੀ ਦੇ ਸਰੋਤ ਵੀ ਕਾਫ਼ੀ ਹਨ, ਹਾਲਾਂਕਿ ਸਰਕਾਰ ਜਲ ਸੰਭਾਲ ਨੂੰ ਲੈ ਕੇ ਗੰਭੀਰ ਹੈ। ਸੜਕ, ਰੇਲ ਅਤੇ ਹਵਾਈ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਨੇ ਪੰਜਾਬ ਨੂੰ ਦੇਸ਼ ਦੇ ਦੂਜੇ ਹਿੱਸਿਆਂ ਨਾਲ ਚੰਗੀ ਤਰ੍ਹਾਂ ਜੋੜ ਦਿੱਤਾ ਹੈ। ਅਮ੍ਰਿਤਸਰ ਅਤੇ ਚੰਡੀਗੜ੍ਹ ਦੇ ਹਵਾਈ ਅੱਡਿਆਂ ਤੋਂ ਦੇਸ਼-ਵਿਦੇਸ਼ ਦੀਆਂ ਸਿੱਧੀਆਂ ਉਡਾਣਾਂ ਹਨ।

ਇਹ ਵੀ ਪੜ੍ਹੋ ਪੀਸੀਐਸ ਅਫਸਰ ਐਸੋਸੀਏਸ਼ਨ “ਮਿਸ਼ਨ ਚੜ੍ਹਦੀ ਕਲਾ” ਲਈ 2.51 ਲੱਖ ਰੁਪਏ ਦਾ ਯੋਗਦਾਨ ਪਾਏਗੀ

ਸੂਬਾ ਸਰਕਾਰ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਕਈ ਲੁਭਾਉਣੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਜ਼ਮੀਨ ਸਸਤੀਆਂ ਦਰਾਂ ’ਤੇ ਉਪਲਬਧ ਕਰਵਾਈ ਜਾ ਰਹੀ ਹੈ ਅਤੇ ਟੈਕਸ ਵਿੱਚ ਛੋਟ ਦਿੱਤੀ ਜਾ ਰਹੀ ਹੈ। ਨਵੇਂ ਉਦਯੋਗਾਂ ਨੂੰ ਸ਼ੁਰੂਆਤੀ ਸਾਲਾਂ ਵਿੱਚ ਬਿਜਲੀ ਸਬਸਿਡੀ ਮਿਲਦੀ ਹੈ। ਨਿਰਯਾਤ ਆਧਾਰਿਤ ਇਕਾਈਆਂ ਲਈ ਵਿਸ਼ੇਸ਼ ਪੈਕੇਜ ਬਣਾਏ ਗਏ ਹਨ। ਸਰਕਾਰ ਨੇ ਉਦਯੋਗਿਕ ਪਾਰਕਾਂ ਦਾ ਵਿਕਾਸ ਕੀਤਾ ਹੈ ਜਿੱਥੇ ਸਾਰੀਆਂ ਸਹੂਲਤਾਂ ਪਹਿਲਾਂ ਤੋਂ ਮੌਜੂਦ ਹਨ। ਇਨ੍ਹਾਂ ਪਾਰਕਾਂ ਵਿੱਚ ਉਦਯੋਗ ਲਗਾਉਣ ਵਾਲੇ ਕਾਰੋਬਾਰੀਆਂ ਨੂੰ ਬੁਨਿਆਦੀ ਢਾਂਚੇ ਦੀ ਚਿੰਤਾ ਨਹੀਂ ਕਰਨੀ ਪੈਂਦੀ। ਇਹ ਵਿਹਾਰਕ ਦ੍ਰਿਸ਼ਟੀਕੋਣ ਨਿਵੇਸ਼ਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ।ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਮਿਹਮਾਨ-ਨਵਾਜ਼ੀ ਵੀ ਇਸਦੀ ਖਾਸੀਅਤ ਹੈ। ਇੱਥੇ ਆਉਣ ਵਾਲੇ ਉਦਯੋਗਪਤੀ ਨਾ ਸਿਰਫ਼ ਕਾਰੋਬਾਰੀ ਮਾਹੌਲ ਬਲਕਿ ਇੱਕ ਸਮ੍ਰਿੱਧ ਸੱਭਿਆਚਾਰ ਦਾ ਅਨੁਭਵ ਵੀ ਕਰਦੇ ਹਨ। ਸੁਵਰਨ ਮੰਦਿਰ ਦੀ ਪਵਿੱਤਰਤਾ, ਵਾਘਾ ਬਾਰਡਰ ਦਾ ਜੋਸ਼ ਅਤੇ ਪੰਜਾਬੀ ਖਾਣੇ ਦੀ ਮਹਿਕ ਹਰ ਕਿਸੇ ਨੂੰ ਮੋਹ ਲੈਂਦੀ ਹੈ। ਸ਼ਾਂਤੀ ਅਤੇ ਸੁਰੱਖਿਆ ਦੀ ਸਥਿਤੀ ਵਿੱਚ ਵੀ ਕਾਫ਼ੀ ਸੁਧਾਰ ਹੋਇਆ ਹੈ। ਪਰਯਟਨ ਉਦਯੋਗ ਵੀ ਵਿਕਸਿਤ ਹੋ ਰਿਹਾ ਹੈ ਜੋ ਅਸਿੱਧੇ ਤੌਰ ’ਤੇ ਦੂਜੇ ਵਪਾਰਾਂ ਨੂੰ ਵਧਾਵਾ ਦੇ ਰਿਹਾ ਹੈ। ਹੋਟਲ, ਰੈਸਟੋਰੈਂਟ ਅਤੇ ਸੇਵਾ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।

ਇਹ ਵੀ ਪੜ੍ਹੋ Bathinda ਦੇ ਮੁੱਖ ਖੇਤੀਬਾੜੀ ਅਫਸਰ ਵਜੋਂ ਡਾ ਹਰਬੰਸ ਸਿੰਘ ਸਿੱਧੂ ਨੇ ਸੰਭਾਲਿਆ ਅਹੁੱਦਾ

ਪੰਜਾਬ ਦੀ ਇਹ ਸਫ਼ਲਤਾ ਦੀ ਕਹਾਣੀ ਅਜੇ ਸ਼ੁਰੂਆਤ ਭਰ ਹੈ। ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਨਿਵੇਸ਼ ਲਿਆਉਣ ਦਾ ਟੀਚਾ ਰੱਖਿਆ ਹੈ। ਮੇਕ ਇਨ ਇੰਡੀਆ ਅਤੇ ਆਤਮ-ਨਿਰਭਰ ਭਾਰਤ ਵਰਗੀਆਂ ਰਾਸ਼ਟਰੀ ਮੁਹਿੰਮਾਂ ਵਿੱਚ ਪੰਜਾਬ ਦੀ ਭੂਮਿਕਾ ਮਹੱਤਵਪੂਰਨ ਹੋ ਗਈ ਹੈ। ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਉਦਯੋਗਿਕ ਵਿਕਾਸ ਦੀ ਅਹਿਮ ਭੂਮਿਕਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਦਹਾਕੇ ਵਿੱਚ ਪੰਜਾਬ ਦੇਸ਼ ਦੇ ਸਿਖਰਲੇ ਪੰਜ ਉਦਯੋਗਿਕ ਸੂਬਿਆਂ ਵਿੱਚ ਸ਼ਾਮਲ ਹੋ ਸਕਦਾ ਹੈ। ਇਹ ਬਦਲਾਅ ਨਾ ਸਿਰਫ਼ ਆਰਥਿਕ ਖੁਸ਼ਹਾਲੀ ਲਿਆਵੇਗਾ ਬਲਕਿ ਪੰਜਾਬ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਗਵਰਧਨ ਪੂਜਾ, ਵਿਸ਼ਵਕਰਮਾ ਦਿਵਸ ਅਤੇ ਭਾਈ ਦੂਜ ਦੀ ਦਿੱਤੀ ਵਧਾਈ

0

👉ਸੂਬੇ ਦੇ ਨੌਜਵਾਨ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਦੀਵਾਲੀ, ਗਵਰਧਨ ਪੂਜਾ, ਵਿਸ਼ਵਕਰਮਾ ਦਿਵਸ ਅਤੇ ਭਾਈਦੂਜ ਦੇ ਪਵਿੱਤਰ ਮੌਕੇ ‘ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਨਾਲ ਹੀ, ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਤੀਜੇ ਕਾਰਜਕਾਲ ਦੇ ਇੱਕ ਸਾਲ ਪੂਰੇ ਹੋਣ ‘ਤੇ ਸੂਬਾਵਾਸੀਆਂ ਦੇ ਸਹਿਯੋਗ ਅਤੇ ਭਰੋਸੇ ਲਈ ਧੰਨਵਾਦ ਕੀਤਾ।ਸ੍ਰੀ ਸੈਣੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਊਹਾਰ ਚਾਨਣ, ਖੁਸ਼ਹਾਲੀ ਅਤੇ ਸੁਹਿਰਦਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਡੇ ਸਭਿਆਚਾਰਕ ਦੀ ਪਹਿਚਾਣ ਹੈ।

ਇਹ ਵੀ ਪੜ੍ਹੋ DIG Harcharan Singh Bhullar ਵਿਰੁਧ ਇੱਕ ਹੋਰ ਪਰਚਾ ਦਰਜ਼, ਜਾਣੋਂ ਮਾਮਲਾ

ਸ੍ਰੀ ਸੈਣੀ ਨੇ ਸੂਬਾਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਇਸ ਮੌਕੇ ‘ਤੇ ਵਾਤਾਵਰਣ ਦੇ ਪ੍ਰਤੀ ਜਾਗਰੁਕ ਰਹੇ, ਪ੍ਰਦੂਸ਼ਣ ਮੁਕਤ ਉਤਸਵ ਮਨਾਉਣ ਅਤੇ ਸਵੱਛਤਾ ਦੇ ਪ੍ਰਤੀ ਆਪਣੀ ਜਿਮੇਵਾਰੀ ਨਿਭਾਉਣ।ਮੁੱਖ ਮੰਤਰੀ ਨੇ ਸਾਰੇ ਸੂਬਾਵਾਸੀਆਂ ਦੇ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਉੱਤਮ ਸਿਹਤ ਦੀ ਕਾਮਨਾ ਵੀ ਕੀਤੀ। ਇਸਤੋਂ ਇਲਾਵਾ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅੱਜ ਚੰਡੀਗੜ੍ਹ ਸਥਿਤ ਆਵਾਸ ਸੰਤ ਕਬੀਰ ਕੁਟੀਰ ‘ਤੇ ਦੇਸ਼ ਦੀ ਵੱਖ-ਵੱਖ ਸੇਵਾਵਾਂ ਵਿੱਚ ਕੰਮ ਕਰ ਰਹੇ ਹਰਿਆਣਾ ਮੂਲ ਦੇ ਯੁਵਾ ਅਧਿਕਾਰੀਆਂ ਅਤੇ ਸਮਾਜਿਕ ਕਾਰਜਕਰਤਾਵਾਂ ਨਾਲ ਸਿਸ਼ਟਾਚਾਰਕ ਮੁਲਾਕਾਤ ਕੀਤੀ ਹੈ।ਇਸ ਦੌਰਾ ਨ ਅਧਿਕਾਰੀਆਂ ਅਤੇ ਸਮਾਜਸੇਵੀਆਂ ਨੇ ਮੁੱਖ ਮੰਤਰੀ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਸੂਬੇ ਦੇ ਲਗਾਾਤਾਰ ਵਿਕਾਸ ਅਤੇ ਸੁਸਾਸ਼ਨ ਦੀ ਦਿਸ਼ਾ ਵਿੱਚ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫ਼ਰੀਦਕੋਟ ਪੁਲਿਸ ਤੇ ਸਿਹਤ ਅਧਿਕਾਰੀਆਂ ਦੀ ਵੱਡੀ ਕਾਰਵਾਈ, ਸ਼ੱਕੀ ਮਿਠਾਈਆਂ ਦੀ ਖੇਪ ਬਰਾਮਦ

0

Faridkot News: ਦੀਵਾਲੀ ਦੇ ਤਿਊਹਾਰ ਮੌਕੇ ਮਿਠਾਈਆਂ ਦੀ ਵਧਦੀ ਖਪਤ ਨੂੰ ਦੇਖਦਿਆਂ ਜ਼ਿਲ੍ਹਾ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਵੱਡੀ ਕਾਰਵਾਈ ਦੌਰਾਨ ਇੱਕ ਮਿਠਾਈ ਫੈਕਟਰੀ ‘ਤੇ ਛਾਪਾਮਾਰੀ ਕਰਕੇ ਕਰੀਬ ਸਾਢੇ 18 ਕੁਇੰਟਲ ਸ਼ੱਕੀ ਮਿਲਾਵਟੀ ਮਠਿਆਈਆਂ ਦੀ ਖੇਪ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ DIG Harcharan Singh Bhullar ਵਿਰੁਧ ਇੱਕ ਹੋਰ ਪਰਚਾ ਦਰਜ਼, ਜਾਣੋਂ ਮਾਮਲਾ

ਸੂਚਨਾ ਮੁਤਾਬਕ ਐਸਪੀ ਮਨਵਿੰਦਰਬੀਰ ਸਿੰਘ ਅਤੇ ਡੀਐਸਪੀ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਸਿਟੀ ਪੁਲਿਸ ਅਤੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸਾਂਝੇ ਤੌਰ ‘ਤੇ ਇਹ ਕਾਰਵਾਈ ਸ਼ਨੀਵਾਰ ਰਾਤ ਨੂੰ ਸ਼ਹਿਰ ਦੇ ਗੁਰੂ ਤੇਗ ਬਹਾਦਰ ਨਗਰ ਦੇ ਇਲਾਕੇ ਵਿਚ ਕੀਤੀ ਗਈ। ਪਤਾ ਚੱਲਿਆ ਹੈ ਕਿ ਇਸ ਮੌਕੇ ਬਰਾਮਦ ਕੀਤੀਆਂ ਮਿਠਾਈਆਂ ਵਿਚ ਇਕੱਲੀ ਸੋਨ ਪਾਪੜੀ ਹੀ 16 ਕੁਇੰਟਲ ਦੇ ਕਰੀਬ ਮਿਲੀ ਹੈ।

ਇਹ ਵੀ ਪੜ੍ਹੋ Patiala ‘ਚ BJP ਨੂੰ ਵੱਡਾ ਝਟਕਾ; ਸਾਬਕਾ Mayor ਮੁੜ Cong ‘ਚ ਹੋਇਆ ਸ਼ਾਮਲ

ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਫ਼ਿਲਹਾਲ ਮਿਠਾਈ ਦੀ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਇੱਥੋਂ ਲਏ ਸੈਂਪਲ ਖਰੜ ਲੈਬ ਵਿਚ ਭੇਜੇ ਗਏ ਹਨ।ਦਸਿਆ ਜਾ ਰਿਹਾ ਕਿ ਇਸ ਫੈਕਟਰੀ ਨੂੰ ਨਰਿੰਦਰ ਕੁਮਾਰ ਨਾਂ ਦੇ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DIG Harcharan Singh Bhullar ਵਿਰੁਧ ਇੱਕ ਹੋਰ ਪਰਚਾ ਦਰਜ਼, ਜਾਣੋਂ ਮਾਮਲਾ

0

Ludhiana News: DIG Harcharan Singh Bhullar; ਲੰਘੀ 16 ਅਕਤੂਬਰ ਨੂੰ ਸੀਬੀਆਈ ਦੀ ਇੱਕ ਟੀਮ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਆਕਾਸ਼ ਬੱਤਾ ਕੋਲੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈਆਂ ਦੇ ਰਹੀਆਂ ਹਨ। ਨਿਆਂਇਕ ਹਿਰਾਸਤ ਅਧੀਨ ਜੇਲ੍ਹ ‘ਚ ਬੰਦ ਡੀਆਈਜੀ ਭੁੱਲਰ ਨੂੰ ਪੰਜਾਬ ਸਰਕਾਰ ਪਹਿਲਾਂ ਹੀ ਮੁਅੱਤਲ ਕਰ ਚੁੱਕੀ ਹੈ। ਹੁਣ ਪੰਜਾਬ ਪੁਲਿਸ ਨੇ ਉਨ੍ਹਾਂ ਵਿਰੁਧ ਪਰਚਾ ਦਰਜ਼ ਕੀਤਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਸੂਚਨਾ ਮੁਤਾਬਕ ਲੁਧਿਆਣਾ ਦੇ ਸਮਰਾਲਾ ਪੁਲਿਸ ਨੇ ਭੁੱਲਰ ਵਿਰੁੱਧ ਐਕਸਾਈਜ਼ ਐਕਟ ਦੀ ਧਾਰਾ 61,1, ਅਤੇ 14 ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਕੇਸ ਵਿਚ ਡੀਆਈਜੀ ਭੁੱਲਰ ਵਿਰੁਧ ਗੈਰ-ਕਾਨੂੰਨੀ ਤੌਰ ‘ਤੇ ਕਾਰਤੂਸ ਰੱਖਣ ਤਹਿਤ ਅਸਲਾ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ AIIMS Bathinda ਨੇ ਮਾਲਵਾ ਖੇਤਰ ਦੇ ਨਵਜੰਮੇ ਬੱਚਿਆਂ ਦੀ ਦੇਖਭਾਲ NICU ਸਹੂਲਤਾਂ ਦਾ ਕੀਤਾ ਵਿਸਤਾਰ

ਜਿਕਰਯੋਗ ਹੈ ਕਿ ਸੀਬੀਆਈ ਦੀਆਂ ਟੀਮਾਂ ਨੇ ਚੰਡੀਗੜ੍ਹ ਦੀ ਰਿਹਾਇਸ਼ ਤੋਂ ਇਲਾਵਾ ਪਿੰਡ ਬੌਦਲੀ ਵਿੱਚ ਉਨ੍ਹਾਂ ਦੇ ਫਾਰਮ ਹਾਊਸ ਦੀ ਤਲਾਸ਼ੀ ਲਈ ਸੀ,ਜਿੱਥੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ ਕਾਰਤੂਸ਼ ਬਰਾਮਦ ਹੋਏ ਸਨ। ਸੂਚਨਾ ਮੁਤਾਬਕ ਇੰਨ੍ਹਾਂ ਬਰਾਮਦ 108 ਬੋਤਲਾਂ ਦੀ ਕੀਮਤ 2.89 ਲੱਖ ਦੱਸੀ ਜਾ ਰਹੀ ਹੈ। ਇੱਥੇ ਦਸਣਾ ਬਣਦਾ ਹੈ ਕਿ ਉਨ੍ਹਾਂ ਦੀ ਰਿਹਾਇਸ਼ ਅਤੇ ਹੋਰਨਾਂ ਥਾਵਾਂ ਤੋਂ ਸੀਬੀਆਈ ਨੇ 7.5 ਕਰੋੜ ਰੁਪਏ ਦੀ ਨਗਦੀ, 2.5 ਕਿਲੋ ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ ਅਤੇ ਹੋਰ ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਵੀ ਬਰਾਮਦ ਕੀਤੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ‘ਆਮ ਆਦਮੀ ਕਲੀਨਿਕ’ ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ ਕੀਤੇ ਗਏ 2.29 ਕਰੋੜ ਟੈਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ।ਅੱਜ ਇੱਥੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ 316 ਅਤੇ ਪੇਂਡੂ ਖੇਤਰਾਂ ਵਿੱਚ 565 ਸਮੇਤ ਸੂਬੇ ਵਿੱਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿਹਨਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਡਾ. ਬਲਬੀਰ ਸਿੰਘ ਨੇ ਸਾਰੀਆਂ 107 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਵੇਖਣ ਦੇ ਨਤੀਜੇ ਪੇਸ਼ ਕਰਦਿਆਂ ਦੱਸਿਆ ਕਿ ਤਾਜ਼ਾ ਮਰੀਜ਼ਾਂ ਦੀ ਫੀਡਬੈਕ ਦੇ ਅਨੁਸਾਰ, ਪ੍ਰਭਾਵੀ 98 ਫ਼ੀਸਦ ਮਰੀਜ਼ਾਂ ਨੇ ਕਲੀਨਿਕ ਤੋਂ ਹੀ ਦਵਾਈਆਂ ਮਿਲਣ ਦੀ ਰਿਪੋਰਟ ਕੀਤੀ। ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਦੇ ਸਟਾਕ ਦੀ ਹਰ ਸਮੇਂ ਉਪਲਬਧਤਾ ਨੂੰ ਯਕੀਨੀ ਬਣਾਉਣ ਸਬੰਧੀ ਸਖ਼ਤ ਨਿਰਦੇਸ਼ ਦਿੱਤੇ।ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਰੋਜ਼ਾਨਾ ਲਗਭਗ 73,000 ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ ਅਤੇ ਹਰ ਕਲੀਨਿਕ ਵਿੱਚ ਔਸਤਨ 83 ਮਰੀਜ਼ ਰੋਜ਼ਾਨਾ ਆਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਅੰਕੜਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਸਿਹਤ ਸਬੰਧੀ ਕੁਸ਼ਲਤਾ ਅਤੇ ਪ੍ਰਭਾਵੀ ਸਹੂਲਤ ਨੂੰ ਦਰਸਾਉਂਦਾ ਹੈ।ਸਿਹਤ ਮੰਤਰੀ ਨੇ ਕਿਹਾ ਕਿ 4.20 ਕਰੋੜ ਵਿਅਕਤੀਆਂ ਵਿੱਚੋਂ 1.50 ਕਰੋੜ ਵਿਅਕਤੀਆਂ ਨੇ ਵਿਸ਼ੇਸ਼ ਵਿਜ਼ਟ ਕੀਤਾ, ਜੋ ਕਲੀਨਿਕਾਂ ਦੀ ਵਿਆਪਕ ਪਹੁੰਚਯੋਗਤਾ ਨੂੰ ਦਰਸਾਉਂਦਾ ਹੈ, ਜਦੋਂ ਕਿ 2.7 ਕਰੋੜ ਮਰੀਜ਼ਾਂ ਨੇ ਦੁਬਾਰਾ ਵਿਜ਼ਟ ਕੀਤਾ, ਜੋ ਮਰੀਜ਼ਾਂ ਦੇ ਵਿਸ਼ਵਾਸ ਅਤੇ ਸੰਤੁਸ਼ਟੀ ਨੂੰ ਦਰਸਾਉਂਦੀਆਂ ਹਨ।

ਇਹ ਵੀ ਪੜ੍ਹੋ ਪੀਸੀਐਸ ਅਫਸਰ ਐਸੋਸੀਏਸ਼ਨ “ਮਿਸ਼ਨ ਚੜ੍ਹਦੀ ਕਲਾ” ਲਈ 2.51 ਲੱਖ ਰੁਪਏ ਦਾ ਯੋਗਦਾਨ ਪਾਏਗੀ

ਉਹਨਾਂ ਅੱਗੇ ਦੱਸਿਆ ਕਿ ਇਹਨਾਂ ਕਲੀਨਿਕਾਂ ਨੇ ਵਿਅਕਤੀਆਂ ਲਈ ਸਿਹਤ ਸੰਭਾਲ ਖਰਚਿਆਂ ਨੂੰ 2000 ਕਰੋੜ ਰੁਪਏ ਦੀ ਵੱਡੀ ਰਕਮ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਓਪੀਡੀ ਵਿੱਚ 54 ਫ਼ੀਸਦ ਮਹਿਲਾਵਾਂ ਆ ਰਹੀਆਂ ਹਨ, ਜੋ ਕਿ ਸਿਹਤ ਸੰਭਾਲ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਦਾ ਸੰਕੇਤ ਹਨ। ਇਹ ਕਲੀਨਿਕ ਰਵਾਇਤੀ ਰੁਕਾਵਟਾਂ ਨੂੰ ਤੋੜ ਕੇ ਹਰੇਕ ਵਿਅਕਤੀ ਲਈ ਬਰਾਬਰ ਪਹੁੰਚ ਯਕੀਨੀ ਬਣਾ ਰਹੇ ਹਨ। ਇਸ ਤੋਂ ਇਲਾਵਾ 13.9 ਫ਼ੀਸਦ ਵਿਜ਼ਟ ਬੱਚਿਆਂ ਅਤੇ ਕਿਸ਼ੋਰਾਂ (0-15 ਉਮਰ ਵਰਗ) ਦੁਆਰਾ ਕੀਤੇ ਜਾਂਦੇ ਹਨ, ਜਦੋਂ ਕਿ 61.3 ਫ਼ੀਸਦ ਵਿਜ਼ਟ ਬਾਲਗਾਂ (16-60 ਉਮਰ ਸਮੂਹ) ਦੁਆਰਾ ਕੀਤੇ ਜਾਂਦੇ ਹਨ। ਇਸੇ ਤਰ੍ਹਾਂ 24.8 ਫ਼ੀਸਦ ਵਿਜ਼ਟ ਬਜ਼ੁਰਗ ਨਾਗਰਿਕਾਂ (60 ਸਾਲ ਤੋਂ ਵੱਧ) ਦੁਆਰਾ ਕੀਤੇ ਜਾਂਦੇ ਹਨ। ਇਹ ਵਿਭਿੰਨ ਉਮਰ ਪ੍ਰਤੀਨਿਧਤਾ ਆਮ ਆਦਮੀ ਕਲੀਨਿਕਾਂ ਦੇ ਸਿਹਤ ਸੰਭਾਲ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਕਲੀਨਿਕ ਆਈਟੀ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜੋ ਰਜਿਸਟ੍ਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਨੁਸਖ਼ਿਆਂ ਦੇ ਸੰਪੂਰਨ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਲਾਕ ਫਿਰੋਜ਼ਪੁਰ-2 ਦੀਆਂ ਸਕੂਲ ਖੇਡਾਂ ਬੜੀ ਸ਼ਾਨੋ-ਸ਼ੌਕਤ ਨਾਲ ਹੋਈਆਂ ਸੰਪੰਨ

0

Ferozepur News:ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਰਹਿਨੁਮਾਈ ਹੇਠ, ਜਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਫਿਰੋਜ਼ਪੁਰ-2 ਦੀਆਂ ਖੇਡਾਂ ਤਿੰਨ ਰੋਜ਼ਾ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਸੋਢੇ ਵਾਲਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਦੀ ਅਗਵਾਈ ਹੇਠ ਬੜੀ ਸ਼ਾਨੋ-ਸ਼ੌਕਤ ਸਮਾਪਤ ਹੋਈਆਂ। ਸਮਾਪਤੀ ਸਮਾਰੋਹ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਕੋਮਲ ਅਰੋੜਾ ਅਤੇ ਰਾਜਨ ਨਰੂਲਾ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ ਕਰਵਾਉਣ ਨਾਲ ਬਲਾਕ ਤੋਂ ਜ਼ਿਲ੍ਹਾ ਤੇ ਜਿਲ਼੍ਹੇ ਤੋਂ ਪੰਜਾਬ ਪੱਧਰ ਦੇ ਖਿਡਾਰੀ ਪੈਦਾ ਹੁੰਦੇ ਹਨ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਜੇਤੂ ਟੀਮਾਂ ਜਿੱਥੇ ਵਧਾਈ ਦੀਆਂ ਪਾਤਰ ਹੋਣਗੀਆਂ,ਉੱਥੇ ਜੇਤੂਆਂ ਨਾਲ ਮੁਕਾਬਲਾ ਕਰਨ ਵਾਲੀਆਂ ਟੀਮਾਂ ਬਰਾਬਰ ਵਧਾਈ ਦੀਆਂ ਹੱਕਦਾਰ ਹਨ।ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਸਭਿਆਚਾਰ ਗਤੀਵਿਧੀ ਦੀ ਪੇਸ਼ਕਾਰੀ ਕੀਤੀ।ਇਹਨਾਂ ਮੁਕਾਬਲਿਆਂ ਵਿੱਚ ਕਬੱਡੀ ਲੜਕੇਪਹਿਲਾ ਸਥਾਨ ਰੁਕਨੇਵਾਲਾ,ਦੂਜਾ ਸਥਾਨ ਖੁਸ਼ਹਾਲ ਸਿੰਘ ਵਾਲਾ, ਕਬੱਡੀ ਲੜਕੀਆਂ ਪਹਿਲਾ ਸਥਾਨ ਖੁਸ਼ਹਾਲ ਸਿੰਘ ਵਾਲਾ, ਦੂਜਾ ਸਥਾਨ ਰੁਕਨੇਵਾਲਾ,ਖੋ-ਖੋ ਲੜਕੇ ਪਹਿਲਾ ਸਥਾਨ ਖੁਸ਼ਹਾਲ ਸਿੰਘ ਵਾਲਾ, ਦੂਜਾ ਸਥਾਨ ਰੁਕਨੇਵਾਲਾ,

ਇਹ ਵੀ ਪੜ੍ਹੋ  Patiala ‘ਚ BJP ਨੂੰ ਵੱਡਾ ਝਟਕਾ; ਸਾਬਕਾ Mayor ਮੁੜ Cong ‘ਚ ਹੋਇਆ ਸ਼ਾਮਲ

ਖੋ-ਖੋ ਲੜਕੀਆਂ ਪਹਿਲਾ ਸਥਾਨ ਖੁਸ਼ਹਾਲ ਸਿੰਘ ਵਾਲਾ, ਦੂਜਾ ਸਥਾਨ ਰੁਕਨੇਵਾਲਾ,ਚੈਸ ਲੜਕੇ ਪਹਿਲਾ ਸਥਾਨ ਰੁਕਨੇਵਾਲਾ, ਦੂਜਾ ਸਥਾਨ ਖੁਸ਼ਹਾਲ ਸਿੰਘ ਵਾਲਾ, ਚੈਸ ਲੜਕੀਆਂ ਪਹਿਲਾ ਸਥਾਨ ਰੁਕਣੇ ਵਾਲਾ, ਦੂਜਾ ਸਥਾਨ ਖੁਸ਼ਹਾਲ ਸਿੰਘ ਵਾਲਾ, ਰੱਸਾਕਸੀ ਪਹਿਲਾ ਸਥਾਨ ਖੁਸ਼ਹਾਲ ਸਿੰਘ ਵਾਲਾ, ਦੂਜਾ ਸਥਾਨ ਆਰਿਫ ਕੇ, ਯੋਗਾ ਲੜਕੇ ਪਹਿਲਾ ਸਥਾਨ ਖੁਸ਼ਹਾਲ ਸਿੰਘ ਵਾਲਾ, ਦੂਜਾ ਸਥਾਨ ਅਟਾਰੀ, ਯੋਗਾ ਲੜਕੀਆਂ ਪਹਿਲਾ ਸਥਾਨ ਖੁਸ਼ਹਾਲ ਸਿੰਘ ਵਾਲਾ, ਦੂਜਾ ਸਥਾਨ ਅਟਾਰੀ, ਕੁਸ਼ਤੀਆਂ 25 ਕਿਲੋ ਵਰਗ ਸਰਤਾਜ ਸੋਢੇਵਾਲਾ ਪਹਿਲਾ ਸਥਾਨ, 30 ਕਿਲੋ ਵਰਗ ਹਰਪਾਲ ਸੋਢੇਵਾਲਾ ਪਹਿਲਾ ਸਥਾਨ, ਨਕਸ਼ ਆਸਲ ਦੂਜਾ ਸਥਾਨ, 32 ਕਿਲੋ ਵਰਗ ਅੰਸ਼ਦੀਪ ਸਿੰਘ ਸੋਢੇਵਾਲਾ ਪਹਿਲਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ 100 ਮੀਟਰ ਲੜਦੇ ਰਾਜਾ ਆਰਿਫ ਕੇ, ਅਲਫਾਜ਼ ਹਾਕੇ ਵਾਲਾ, ਅੰਸ਼ਪ੍ਰੀਤ ਖੁਸ਼ਹਾਲ ਸਿੰਘ ਵਾਲਾ, 100 ਮੀਟਰ ਕੁੜੀਆਂ ਸਿਮਰਨ ਚੁਗੱਤੇ ਵਾਲਾ, ਅਨੂਰੀਤ ਕੌਰ ਖੁਸ਼ਹਾਲ ਸਿੰਘ ਵਾਲਾ, ਕੋਮਲਪ੍ਰੀਤ ਕੌਰ ਰੁਕਣੇ ਵਾਲਾ, 200 ਮੀਟਰ ਲੜਕੇ ਰਮਨਦੀਪ ਸਿੰਘ ਅਟਾਰੀ, ਗੁਰਨੂਰ ਸਿੰਘ ਆਰਿਫ਼ ਕੇ, ਰਮਨਦੀਪ ਸਿੰਘ ਅਟਾਰੀ, ਗੁਰਨੂਰ ਸਿੰਘ ਆਰਿਫ਼ ਕੇ, ਸਹਿਜਦੀਪ ਸਿੰਘ ਰੁਕਣੇ ਵਾਲਾ, 200 ਮੀਟਰ ਲੜਕੀਆਂ ਨੂਰ ਖੁਸ਼ਹਾਲ ਸਿੰਘ ਵਾਲਾ, ਵੀਰਾ ਆਰਿਫ ਕੇ, ਅਨਮੋਲ ਆਰਿਫ ਕੇ, 600 ਮੀਟਰ ਲੜਕੇ ਰਾਜਾ ਆਰਿਫ ਕੇ, ਦਲਜੀਤ ਰੁਕਨੇਵਾਲਾ, ਸੈਮੂਲ,ਗੁਰਪਿੰਦਰ ਸਿੰਘ ਖੁਸ਼ਹਾਲ ਸਿੰਘ ਵਾਲਾ, 600 ਮੀਟਰ ਲੜਕੀਆਂ ਜਸ਼ਨਪ੍ਰੀਤ ਕੌਰ ਖੁਸ਼ਹਾਲ ਸਿੰਘ ਵਾਲਾ,

ਇਹ ਵੀ ਪੜ੍ਹੋ  ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਨਵਜੋਤ ਕੌਰ ਖੁਸ਼ਹਾਲ ਸਿੰਘ ਵਾਲਾ, ਸਮਾਇਰਾ ਰੁਕਨੇਵਾਲਾ, 400 ਮੀਟਰ ਲੜਦੇ ਗੁਰਨੂਰ ਆਰਿਫ ਕੇ, 400 ਮੀਟਰ ਲੜਕੇ ਗੁਰਨੂਰ ਆਰਿਫ ਕੇ, ਰਾਹੁਲ ਖੁਸ਼ਹਾਲ ਸਿੰਘ ਵਾਲਾ, ਅਨਮੋਲ ਰੁਕਨੇਵਾਲਾ, 400 ਮੀਟਰ ਲੜਕੀਆਂ ਵੀਰਾਂ ਆਰਿਫ਼ ਕੇ, ਨੂਰ ਖੁਸ਼ਹਾਲ ਸਿੰਘ ਵਾਲਾ, ਸਹਿਜਪ੍ਰੀਤ ਕੌਰ ਰੁਕਨੇਵਾਲਾ ਸਥਾਨ ਹਾਸਲ ਕੀਤਾ।ਸਟੇਜ ਸਕੱਤਰ ਦੀ ਭੂਮਿਕਾ ਮਹਿੰਦਰ ਸਿੰਘ ਸ਼ੈਲੀ ਅਤੇ ਸਰਬਜੀਤ ਸਿੰਘ ਭਾਵੜਾ ਵੱਲੋਂ ਬਾਭੂਖੀ ਨਿਭਾਈ। ਇਸ ਮੌਕੇ ਇੰਚਾਰਜ ਬਲਾਕ ਖੇਡਾਂ ਕਵਲਬੀਰ ਸਿੰਘ, ਬੀਐੱਸਓ ਅਤਰ ਸਿੰਘ ਗਿੱਲ, ਸੀ.ਐੱਚ.ਟੀ ਪਰਮਿੰਦਰਜੀਤ ਕੌਰ, ਅੰਜੂ ਬਾਲਾ, ਨਤਾਸ਼ਾ ਚੌਧਰੀ, ਰਾਧਿਕਾ, ਸਕੂਲ ਮੁਖੀ ਸੋਢੇ ਗੁਰਮੀਤ ਸਿੰਘ,ਮਹਿੰਦਰ ਸਿੰਘ ਸ਼ੈਲੀ, ਹਰਜੀਤ ਸਿੰਘ ਸਿੱਧੂ, ਤਰਸੇਮ ਸਿੰਘ,ਜਗਜੀਤ ਸਿੰਘ, ਨਿਰਮਲ ਸਿੰਘ,ਜਗਦੀਪ ਘਈ,ਬਲਕਾਰ ਸਿੰਘ ਗਿੱਲ, ਸੰਜੇ ਚੌਧਰੀ, ਰਾਜੇਸ਼ ਮੱਕੜ, ਪਰਮਜੀਤ ਸਿੰਘ,ਅਮਿਤ ਸੋਨੀ, ਜਸਪ੍ਰੀਤ ਪੁਰੀ, ਅਮਰੀਕ ਸਿੰਘ, ਮਨਦੀਪ ਸਿੰਘ, ਸੰਦੀਪ ਕੌਰ, ਨਿਸ਼ਾ ਕੰਬੋਜ, ਸਮਨਦੀਪ ਕੌਰ,ਸੁਖਦੇਵ ਸਿੰਘ, ਪ੍ਰਗਟ ਸਿੰਘ ਗਿੱਲ, ਤਰਸੇਮ ਲਾਲ, ਜਸਬੀਰ ਸਿੰਘ,ਬਲਜਿੰਦਰ ਸਿੰਘ ਇੰਟਰਨੈਸ਼ਨਲ ਖਿਡਾਰੀ ਪ੍ਰਗਟ ਸਿੰਘ ਗਿੱਲ, ਸਰਪੰਚ ਮੰਗਲ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੇ ਪਿੰਡ ਦਿਉਣ ਵਿਖੇ ਕਿਸਾਨ ਸਿਖਲਾਈ ਕੈਪ ਲਗਾਇਆ

0

Bathinda News: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਦਿਉਣ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਮੁੱਖ ਖੇਤੀਬਾੜੀ ਅਫਸਰ ਡਾ ਹਰਬੰਸ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਉਹ ਪਰਾਲੀ ਪਰਬੰਧਨ ਲਈ ਸੂਬਾ ਸਰਕਾਰ ਵਲੋਂ ਦਿੱਤੀਆ ਆਧੁਨਿਕ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਨੂੰ ਤਰਜੀਹ ਦੇਣ।

ਇਹ ਵੀ ਪੜ੍ਹੋ  ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਕੈਂਪ ਦੌਰਾਨ ਡਾ ਹਰਬੰਸ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵੱਲੋਂ ਕਿਸਾਨਾਂ ਨੂੰ ਖ਼ੇਤੀਬਾੜੀ ਮਹਿਕਮੇ ਅਤੇ ਯੂਨੀਵਰਸਿਟੀ ਦੀਆਂ ਸਿਫਾਰਸ਼ ‘ਤੇ ਖੇਤੀ ਕਰਨ ਦੀ ਅਪੀਲ ਕੀਤੀ ਤਾਂ ਜੋ ਖੇਤੀ ਖਰਚੇ ਘੱਟ ਸਕਣ ਅਤੇ ਖ਼ੇਤੀਬਾੜੀ ਨੂੰ ਇਕ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ਅਤੇ ਇਸਦੇ ਨਾਲ ਹੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾ ਕੇ ਆਰਥਿਕਾ ਮਜ਼ਬੂਤ ਕਰਨ ਘਰੇਲੂ ਖਪਤ ਅਨੁਸਾਰ ਸਬਜੀ, ਕਣਕ, ਸਰੋਂ ਆਦਿ ਦੀ ਔਰਗੈਨਿਕ ਖੇਤੀ ਕਰਨ ਦੀ ਅਪੀਲ ਕੀਤੀ।ਇਸ ਦੌਰਾਨ ਡਾ ਜਗਤ ਸਿੰਘ ਏਡੀਓ ਨੇ ਕਿਸਾਨਾਂ ਨੂੰ ਹਾੜ੍ਹੀ ਦੀ ਮੁੱਖ ਫ਼ਸਲਾਂ ਕਣਕ ਅਤੇ ਸਰੋਂ ਬਾਰੇ ਮੁੱਢ ਤੋਂ ਲੈ ਕੇ ਜ਼ਰੂਰਤ ਅਨੁਸਾਰ ਖਾਦਾਂ, ਕਿਸਮਾਂ, ਬਿਜਾਈ ਦੇ ਢੰਗ ਤਰੀਕਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  Bathinda ਦੇ ਮੁੱਖ ਖੇਤੀਬਾੜੀ ਅਫਸਰ ਵਜੋਂ ਡਾ ਹਰਬੰਸ ਸਿੰਘ ਸਿੱਧੂ ਨੇ ਸੰਭਾਲਿਆ ਅਹੁੱਦਾ

ਡਾ ਹਰਜਸਪਾਲ ਸ਼ਰਮਾ ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਫਸਲ ਦੀ ਬਿਜਾਈ ਕਰਨ ਲਈ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਾਈ ਜਾ ਸਕੇ। ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਜ਼ੀਰੋ ਡਰਿਲ ਅਤੇ ਬੇਲਰ ਮਸ਼ੀਨ ਦੀ ਵਰਤੋਂ ਨਾਲ ਬਿਨਾਂ ਅੱਗ ਲਗਾਏ ਪਰਾਲੀ ਵਿੱਚ ਕਿਵੇਂ ਕਣਕ ਦੀ ਬਿਜਾਈ ਕੀਤੀ ਜਾਵੇ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।ਇਸ ਮੌਕੇ ਕਿਸਾਨ ਤੇ ਪਿੰਡ ਦੇ ਮੋਹਤਵਾਰ ਵਿਅਕਤੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

0

👉ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ
Chandigarh News:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ  ਪੀਸੀਐਸ ਅਫਸਰ ਐਸੋਸੀਏਸ਼ਨ “ਮਿਸ਼ਨ ਚੜ੍ਹਦੀ ਕਲਾ” ਲਈ 2.51 ਲੱਖ ਰੁਪਏ ਦਾ ਯੋਗਦਾਨ ਪਾਏਗੀ

ਇਥੋਂ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਤਿਉਹਾਰੀ ਸੀਜ਼ਨ ਦੌਰਾਨ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਆਦੇਸ਼

ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।ਮੰਤਰੀਆਂ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੀਸੀਐਸ ਅਫਸਰ ਐਸੋਸੀਏਸ਼ਨ “ਮਿਸ਼ਨ ਚੜ੍ਹਦੀ ਕਲਾ” ਲਈ 2.51 ਲੱਖ ਰੁਪਏ ਦਾ ਯੋਗਦਾਨ ਪਾਏਗੀ

0

Chandigarh News:ਪੰਜਾਬ ਪੀਸੀਐਸ ਅਫਸਰ ਐਸੋਸੀਏਸ਼ਨ ਨੇ ਐਤਵਾਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ “ਚੜਦੀ ਕਲਾ ਮਿਸ਼ਨ” ਲਈ 2.51 ਲੱਖ ਰੁਪਏ ਦਾ ਐਲਾਨ ਕੀਤਾ।ਪੀਸੀਐਸ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਇਸ ਸਾਲ ਦੀਵਾਲੀ ਸਾਦਗੀ ਨਾਲ ਮਨਾਉਣਗੇ ਅਤੇ “ਚੜਦੀ ਕਲਾ ਮਿਸ਼ਨ” ਵਿੱਚ 2.51 ਲੱਖ ਰੁਪਏ ਦਾ ਯੋਗਦਾਨ ਪਾਉਣਗੇ।ਇਹ ਧਿਆਨ ਦੇਣ ਯੋਗ ਹੈ ਕਿ ਅਧਿਕਾਰੀ ਪਹਿਲਾਂ ਹੀ ਰਾਜ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ ਦਿਨ ਦੀ ਤਨਖਾਹ ਦਾਨ ਕਰ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904790