Saturday, May 16, 2026
Home Blog Page 386

ਦੀਵਾਲੀ ਤੋਂ ਪਹਿਲਾਂ ਵਿਜੀਲੈਂਸ ਦੀਆਂ ਟੀਮਾਂ ਮੰਡੀਆਂ ‘ਚ, ਦੌਰਾ ਕਰਕੇ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਲਿਆ ਜਾਇਜ਼ਾ

0

Bathinda News: ਸੂਬੇ ‘ਚ ਝੋਨੇ ਦੀ ਖਰੀਦ ਸ਼ੁਰੂ ਹੁੰਦਿਆਂ ਹੀ ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ ਵਿਜੀਲੈਂਸ ਦੀਆਂ ਟੀਮਾਂ ਵੀ ਮੰਡੀਆਂ ਵਿਚ ਪੁੱਜ ਗਈਆਂ ਹਨ। ਕਿਸਾਨਾਂ ਦੀ ਖੱਜਲ ਖੁਆਰੀ ਅਤੇ ਲੁੱਟ ਨੂੰ ਰੋਕਣ ਤੋਂ ਇਲਾਵਾ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ। ਇਸੇ ਕੜੀ ਤਹਿਤ ਵਿਜੀਲੈਂਸ ਰੇਜ਼ ਬਠਿੰਡਾ ਦੀਆਂ ਟੀਮਾਂ ਵੱਲੋਂ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਆਦਿ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪ ਪੁਲਿਸ ਕਪਤਾਨ ਅਮਨਦੀਪ ਸਿੰਘ ਮਾਨ ਅਤੇ ਬਠਿੰਡਾ ‘ਚ ਡੀਐਸਪੀ ਕੁਲਵੰਤ ਸਿੰਘ ਲਹਿਰੀ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਦਰਜ਼ਨਾਂ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਨੇ ਦਸਿਆ ਕਿ ਜਿਆਦਾਤਰ ਮੰਡੀਆਂ ਵਿੱਚ ਖਰੀਦ,ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

0

👉ਸਮਾਗਮ ਵਿੱਚ ਦੁਨੀਆਂ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ: ਸੌਂਦ
👉ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਸ਼ਵ ਪੱਧਰੀ ਹੋਣਗੇ: ਬੈਂਸ
👉ਸਾਰੀਆਂ ਸਹੂਲਤਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣਗੀਆਂ ਤੇ ਸਮਾਗਮ ਯਾਦਗਾਰ ਹੋਣਗੇ: ਬਾਲੀ
Chandigarh News:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਨਿਗਰਾਨੀ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀ ਸਮੂਹ ਨੇ ਵੱਖ ਵੱਖ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਸਮੀਖਿਆ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਲਾਹਕਾਰ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਦੀਪਕ ਬਾਲੀ ਦੀ ਪ੍ਰਧਾਨਗੀ ਹੇਠ ਸੈਰ-ਸਪਾਟਾ ਦਫ਼ਤਰ, ਸੈਕਟਰ 38 ਵਿਖੇ ਮੀਟਿੰਗ ਕੀਤੀ।

ਇਹ ਵੀ ਪੜ੍ਹੋ Bathinda News:ਤੂੜੀ ਨਾਲ ਭਰਿਆ ਟਰੈਕਟਰ- ਟਰਾਲੀ ਹੋਈ ਹਾਦਸਾਗ੍ਰਸਤ, ਦੋ ਦੀ ਮੌਤ

ਇਸ ਮੀਟਿੰਗ ਵਿੱਚ ਸਾਰੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਲ ਹੋਏ।ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਸਮਾਗਮ ਮੁੱਖ ਇਤਿਹਾਸਕ ਸਥਾਨਾਂ ਸਮੇਤ ਸੂਬੇ ਭਰ ਵਿੱਚ ਨਿਰਵਿਘਨ ਅਤੇ ਸ਼ਰਧਾ ਨਾਲ ਕਰਵਾਏ ਜਾਣ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਵੰਬਰ ਦਾ ਪੂਰਾ ਮਹੀਨਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹਿੰਮਤ, ਧਰਮ ਅਤੇ ਭਰੋਸੇ ਦੇ ਸਦੀਵੀ ਪੁੰਜ ਬਣੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਇਨ੍ਹਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਇਹ ਇਤਿਹਾਸਕ ਦਿਵਸ ਸਿਰਫ਼ ਸ਼ਰਧਾਂਜਲੀ ਨਹੀਂ ਹੈ, ਬਲਕਿ ਸਾਡੇ ਲਈ ਇੱਕ ਅਧਿਆਤਮਿਕ ਜ਼ਿੰਮੇਵਾਰੀ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ 350ਵੇਂ ਸ਼ਹੀਦੀ ਦਿਵਸ ਨਾਲ ਜੁੜੀ ਪਵਿੱਤਰਤਾ ਅਤੇ ਸ਼ਰਧਾ ਹਰ ਪ੍ਰਬੰਧ ਵਿੱਚੋਂ ਝਲਕੇ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

” ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਸ਼ਵ ਪੱਧਰੀ ਹੋਣਗੇ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਨੂੰ ਚਿੱਟੇ ਰੰਗ ਨਾਲ ਰੰਗਿਆ ਜਾਵੇਗਾ ਜੋ ਕਿ ਪਵਿੱਤਰਤਾ ਅਤੇ ਸ਼ਾਂਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇੱਥੇ ਪਹੁੰਚਣ ਵਾਲੀ ਸੰਗਤ ਲਈ ਸੜਕਾਂ ਦੀ ਮੁਰੰਮਤ ਅਤੇ ਟੈਂਟ ਸਿਟੀ ਤੋਂ ਲੈ ਕੇ ਪੀਣ ਵਾਲੇ ਸਾਫ਼ ਪਾਣੀ, ਪਖਾਨਿਆਂ, ਡਾਕਟਰੀ ਸਹਾਇਤਾ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਤੱਕ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਾਹਨਾਂ ਦੀ ਪਾਰਕਿੰਗ ਲਈ 29 ਪਾਰਕਿੰਗ ਸਥਾਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਮਾਗਮ ਦੌਰਾਨ ਇਹ ਸਾਰੇ ਸਥਾਨ ਕਾਰਜਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਪਵਿੱਤਰ ਸਥਾਨ ਤੱਕ ਲਿਆਉਣ ਅਤੇ ਵਾਪਸ ਲੈ ਕੇ ਜਾਣ ਲਈ ਇੱਕ ਸਮਰਪਿਤ ਸ਼ਟਲ ਬੱਸ ਸੇਵਾ ਚਲਾਈ ਜਾਵੇਗੀ।

ਇਹ ਵੀ ਪੜ੍ਹੋ ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਕਿ ਇਹ ਯਾਦਗਾਰੀ ਸਮਾਗਮ ਧਾਰਮਿਕ ਵਿਸ਼ਵਾਸਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਮੁਤਾਬਕ ਕਰਵਾਏ ਜਾਣ।”ਦੋਵਾਂ ਮੰਤਰੀਆਂ ਨੇ ਕਿਹਾ ਕਿ ਹਰ ਵਿਭਾਗ ਇਸ ਯਾਦਗਾਰ ਦੀ ਅਧਿਆਤਮਿਕ ਮਹੱਤਤਾ ਨੂੰ ਬਰਕਰਾਰ ਰੱਖਣ ਲਈ ਦ੍ਰਿੜ ਵਚਨਬੱਧਤਾ ਅਤੇ ਤਾਲਮੇਲ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮਾਂ ਸਬੰਧੀ ਤਿਆਰੀਆਂ ਦਾ ਮੁਲਾਂਕਣ ਕਰਨ ਅਤੇ ਸਾਰੀਆਂ ਸਹੂਲਤਾਂ ਤੇ ਬੁਨਿਆਦੀ ਢਾਂਚੇ ਸਬੰਧੀ ਜ਼ਰੂਰਤਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ “ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਵਿਸ਼ਵਾਸ ਅਤੇ ਮਨੁੱਖਤਾ ਲਈ ਕੁਰਬਾਨੀ ਦੇ ਸਰਬੋਤਮ ਆਦਰਸ਼ਾਂ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਸਾਡਾ ਸਮੂਹਿਕ ਯਤਨ ਇਹ ਯਕੀਨੀ ਬਣਾਉਣਾ ਹੈ ਕਿ ਦੁਨੀਆਂ ਦੇ ਹਰ ਕੋਨੇ ਤੋਂ ਆਉਣ ਵਾਲੀ ਸੰਗਤ ਇਸ ਇਤਿਹਾਸਕ ਦਿਵਸ ਦੀ ਪਵਿੱਤਰਤਾ ਅਤੇ ਇਨ੍ਹਾਂ ਸਮਾਗਮਾਂ ਦੇ ਸੁਚਾਰੂ ਅਮਲ ਦਾ ਅਨੁਭਵ ਕਰੇ।” ਇਸ ਮੌਕੇ ‘ਤੇ ਬੋਲਦਿਆਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਭਾਰਤ ਭਰ ਦੇ 28 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਨ੍ਹਾਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਇਤਿਹਾਸਕ ਸਮਾਰੋਹਾਂ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ, ਲਾਈਟ ਐਂਡ ਸਾਊਂਡ ਸ਼ੋਅ ਅਤੇ ਅੰਤਰ-ਧਰਮ ਕਾਨਫਰੰਸਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ, “ਸਾਨੂੰ ਵਿਸ਼ਵਾਸ ਹੈ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਅਤੇ ਸੇਵਾ ਭਾਵਨਾ ਸਦਕਾ, ਇਸ ਪਵਿੱਤਰ ਮੌਕੇ ਨੂੰ ਪੀੜ੍ਹੀਆਂ ਤੱਕ ਸ਼ਾਂਤੀ, ਸ਼ਰਧਾ ਅਤੇ ਏਕਤਾ ਦੇ ਪ੍ਰਤੀਕ ਵਜੋਂ ਯਾਦ ਰੱਖਿਆ ਜਾਵੇਗਾ।”

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda News:ਤੂੜੀ ਨਾਲ ਭਰਿਆ ਟਰੈਕਟਰ- ਟਰਾਲੀ ਹੋਈ ਹਾਦਸਾਗ੍ਰਸਤ, ਦੋ ਦੀ ਮੌਤ

0

Bathinda News: ਜਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਵਾਈ ਵਿੱਚ ਅੱਜ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਦੋ ਜਵਾਨਾਂ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ, ਪਿੰਡ ਮਹਿਮਾ ਸਵਾਈ ਦੇ ਰਹਿਣ ਵਾਲੇ ਹਰਜੀਤ ਸਿੰਘ (31) ਪੁੱਤਰ ਬਲਜੀਤ ਸਿੰਘ ਅਤੇ ਪਰਮਿੰਦਰ ਸਿੰਘ (27) ਪੁੱਤਰ ਟੇਕ ਸਿੰਘ ਪਿਛਲੀ ਰਾਤ ਤੂੜੀ ਨਾਲ ਭਰਿਆ ਟਰੈਕਟਰ ਟਰਾਲਾ ਲੈ ਕੇ ਧੌਲਾ ਪੇਪਰ ਮਿੱਲ ਵੱਲ ਜਾ ਰਹੇ ਸਨ।ਜਦੋਂ ਉਹ ਰਾਮਪੁਰਾ ਬੱਸ ਸਟੈਂਡ ਦੇ ਨੇੜੇ ਪੁੱਜੇ, ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਟਰੈਕਟਰ ਟਰਾਲੇ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਨਾਲ ਟਰਾਲਾ ਪਲਟ ਗਿਆ।

ਇਹ ਵੀ ਪੜ੍ਹੋ  ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਇਸ ਹਾਦਸੇ ਵਿਚ ਟਰੈਕਟਰ ਚਾਲਕ ਹਰਜੀਤ ਸਿੰਘ ਅਤੇ ਉਸ ਦਾ ਸਹਾਇਕ ਪਰਮਿੰਦਰ ਸਿੰਘ ਮੌਕੇ ‘ਤੇ ਹੀ ਮਾਰੇ ਗਏ।ਟਰੈਕਟਰ ਟਰਾਲਾ ਮਾਲਕ ਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਰਾਤ ਕਰੀਬ 7 ਵਜੇ ਤੂੜੀ ਦੀ ਲੋਡ ਲੈ ਕੇ ਨਿਕਲੇ ਸਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਨ੍ਹਾਂ ਨੇ ਮੌਕਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ।ਮ੍ਰਿਤਕਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਪਿੰਡ ਮਹਿਮਾ ਸਵਾਈ ਦੇ ਸ਼ਮਸ਼ਾਨ ਘਾਟ ਵਿੱਚ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੂਰੇ ਪਿੰਡ ਵਿੱਚ ਦੁੱਖ ਦੀ ਲਹਿਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਅਤੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਗੈਂਗਸਟਰ ਜਸਵੀਰ ਸਿੰਘ ਉਰਫ਼ ਲੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ .30 ਕੈਲੀਬਰ ਦੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜਸਵੀਰ ਸਿੰਘ ਉਰਫ਼ ਲੱਲਾ ਨੂੰ ਉਸਦੇ ਵਿਦੇਸ਼ ਅਧਾਰਤ ਹੈਂਡਲਰ ਵੱਲੋਂ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ  

ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਜੁਲਾਈ 2024 ਵਿੱਚ ਹੋਏ ਪਰਮਿੰਦਰਦੀਪ ਸਿੰਘ ਉਰਫ਼ ਪ੍ਰਿੰਸ ਦੇ ਕਤਲ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਉਹ ਫਰਵਰੀ 2025 ਵਿੱਚ ਪੁਲਿਸ ਪਾਰਟੀ ਉੱਤੇ ਹੋਏ ਹਮਲੇ ਜਿਸ ਵਿੱਚ ਪੰਜਾਬ ਪੁਲਿਸ ਦਾ ਇੱਕ ਏਐਸਆਈ ਜ਼ਖਮੀ ਹੋ ਗਿਆ ਸੀ, ਵਿੱਚ ਵੀ ਸ਼ਾਮਲ ਸੀ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਬਿਕਰਮਜੀਤ ਬਰਾੜ ਅਤੇ ਡੀਐਸਪੀ ਡੀ ਅੰਮ੍ਰਿਤਸਰ ਦਿਹਾਤੀ ਗੁਰਿੰਦਰ ਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਮਿਲ ਕੇ ਸ਼ੱਕੀ ਜਸਵੀਰ ਉਰਫ਼ ਲੱਲਾ ਨੂੰ ਪਿੰਡ ਵਡਾਲਾ ਭੀਟੇਵਿੰਡ ਵਿਖੇ ਰੋਕਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਪਾਰਟੀ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਪਰ ਸੰਖੇਪ ਮੁਕਾਬਲੇ ਉਪਰੰਤ ਉਸਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ, ਐਸਆਈ ਚੰਦਰ ਅਤੇ ਐਸਆਈ ਕੋਮਲ ਕਰ ਰਹੇ ਸਨ।

ਇਹ ਵੀ ਪੜ੍ਹੋ  Punjab Police ਦੇ Ex DGP ਨੂੰ ਸਦਮਾ, ਇਕਲੌਤੇ ਪੁੱਤਰ ਦੀ ਹੋਈ ਮੌ+ਤ

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਲੋੜੀਂਦੇ ਗੈਂਗਸਟਰ ਹੈਪੀ ਜੱਟ ਜੋ ਵਿਦੇਸ਼ ਭੱਜ ਗਿਆ ਸੀ, ਦਾ ਮੁੱਖ ਸ਼ੂਟਰ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰ ਹੈਪੀ ਜੱਟ ਕਤਲ ਅਤੇ ਇਰਾਦਾ ਕਤਲ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਅਸਲਾ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 199 ਮਿਤੀ 17/10/2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 111, 221 ਅਤੇ 132 ਅਤੇ ਅਸਲਾ ਐਕਟ ਦੀ ਧਾਰਾ 25 (8) ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ, ਚਾਰ 9 ਐਮਐਮ ਕੈਲੀਬਰ ਗਲੋਕ ਪਿਸਤੌਲ ਅਤੇ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿ਼ਵਮ ਅਰੋੜਾ ਵਾਸੀ ਨਿਊ ਜਸਪਾਲ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਨਿਊ ਕਪੂਰ ਨਗਰ, ਅੰਮ੍ਰਿਤਸਰ, ਅਨਮੋਲਦੀਪ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਅਭਿਸ਼ੇਕ ਸਿੰਘ ਵਾਸੀ ਪਿੰਡ ਢੰਡ, ਤਰਨਤਾਰਨ ਅਤੇ ਕੁਲਮੀਤ ਸਿੰਘ ਵਾਸੀ ਕਲੋਨੀ ਗੰਗਾ ਨਗਰ ਪਿੰਡ ਢੰਡ, ਤਰਨਤਾਰਨ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੁਬਈ ਸਥਿਤ ਤਸਕਰ, ਜੋ ਆਪਣੇ ਪਾਕਿਸਤਾਨੀ ਸਾਥੀਆਂ ਦੇ ਸੰਪਰਕ ਵਿੱਚ ਸੀ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਸੀ।ਡੀਜੀਪੀ ਨੇ ਕਿਹਾ ਕਿ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਅਤੇ ਪੂਰੇ ਨੈੱਟਵਰਕ ਨੂੰ ਬੇਅਸਰ ਕਰਨ ਦੀਆਂ ਕੋਸਿ਼ਸ਼ਾਂ ਜਾਰੀ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਇਨ੍ਹਾਂ ਸ਼ੱਕੀਆਂ ਦੀ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਤੋਂ ਬਾਅਦ, ਕੇਂਦਰੀ ਏਜੰਸੀ ਦੀਆਂ ਟੀਮਾਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਕੀਤੀ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥਾਂ ਅਤੇ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ, ਜੋ ਕਿ ਮੁਲਜ਼ਮਾਂ ਨੇ ਅੱਗੇ ਕਿਸੇ ਟਿਕਾਣੇ ਤੇ ਪਹੁੰਚਾਉਣੀ ਸੀ।ਏਆਈਜੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਇਸ ਮਾਮਲੇ ਦੇ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਹਿਤ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 61 ਮਿਤੀ 16.10.2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

0

SAS Nagar News:ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸ਼ੁੱਕਰਵਾਰ ਨੂੰ ਐਨ.ਐਚ.-5 (ਮੁਹਾਲੀ-ਚੰਡੀਗੜ੍ਹ) ਹਾਈਵੇਅ `ਤੇ ਸਥਿਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ “ਹੌਲੀ ਚੱਲੋ” ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿ਼ਕਰਯੋਗ ਹੈ ਕਿ ਇਹ ਮੁਹਿੰਮ ਯਾਰਾ ਇੰਡੀਆ ਦੁਆਰਾ ਸਮਰਥਿਤ ਹੈ ਅਤੇ ਐਸ.ਐਸ.ਐਫ. ਵੱਲੋਂ ਲਾਗੂ ਕੀਤੀ ਜਾ ਰਹੀ ਹੈ।ਇਸ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ, ਪੰਜਾਬ, ਏ.ਐਸ. ਰਾਏ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਐਸ.ਐਸ.ਐਫ. ਦੇ 144 ਰੂਟਾਂ ਲਈ ਟਰੈਕਟਰ-ਟਰਾਲੀਆਂ `ਤੇ ਲਗਭਗ 30,000 ਰਿਫਲੈਕਟਰ ਸਟਿੱਕਰ ਚਿਪਕਾਏ ਜਾਣਗੇ, ਜੋ ਕਿ ਪੰਜਾਬ ਦੇ ਲਗਭਗ 4,100 ਕਿਲੋਮੀਟਰ ਮੁੱਖ ਸੜਕੀ ਹਿੱਸਿਆਂ ਨੂੰ ਕਵਰ ਕਰਨਗੇ।

ਇਹ ਵੀ ਪੜ੍ਹੋ  ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2017 ਤੋਂ 2022 ਤੱਕ ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048 ਸੜਕ ਹਾਦਸੇ ਹੋਏ, ਜਿਸ ਕਾਰਨ 1,569 ਮੌਤਾਂ ਹੋਈਆਂ, ਮਰਨ ਵਾਲਿਆਂ ਵਿੱਚ ਬਹੁ-ਗਿਣਤੀ ਕਿਸਾਨਾਂ ਦੀ ਸੀ। ਇਹ ਘਟਨਾਵਾਂ ਦਰਸਾਉਂਦੀਆਂ ਹਨ ਕਿ ਰਾਜ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਸਾਰੀਆਂ ਮੌਤਾਂ ਚੋਂ 5-6 ਫੀਸਦ ਮੌਤਾਂ ਉਕਤ ਅੰਤਰਾਲ (2017 ਤੋਂ 2022 ਤੱਕ ) ਦੌਰਾਨ ਹੋਈਆਂ, ਜੋ ਕਿ ਸੁਰੱਖਿਆ ਪਹਿਲਕਦਮੀਆਂ ਦੀ ਲੋੜ ਵੱਲ ਇਸ਼ਾਰਾ ਕਰਦੀਆਂ ਹਨ। ਏ.ਐਸ. ਰਾਏ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਜੋ ਕਿ ਸਾਡੇ ਖੇਤੀ ਅਰਥਚਾਰੇ ਦੀ ਰੀੜ੍ਹ ਹਨ, ਦੀ ਸੜਕਾਂ ਤੇ ਸੁਰੱਖਿਆ ਬਹੁਤ ਜ਼ਰੂਰੀ ਹੈ। ‘ਹੌਲੀ ਚੱਲੋ ਮੁਹਿੰਮ ਸਦਕਾ ਨਾ ਸਿਰਫ਼ ਵਾਹਨਾਂ ਨੂੰ ਦੂਰ ਤੋਂ ਹੀ ਦੇਖਣ ਆਸਾਨੀ ਮਿਲੇਗੀ ਆਉਣਗੇ ਸਗੋਂ ਇਹ ਸੜਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਕੇ ਟਰੈਕਟਰ-ਟਰਾਲੀਆਂ ਦੇ ਹਾਦਸਿਆਂ ਨੂੰ ਵੀ ਘਟਾਏਗੀ।

ਇਹ ਵੀ ਪੜ੍ਹੋ  Punjab Police ਦੇ Ex DGP ਨੂੰ ਸਦਮਾ, ਇਕਲੌਤੇ ਪੁੱਤਰ ਦੀ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਲ 2024 ਦੌਰਾਨ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ਵਿੱਚ ਕਮੀ ਦੇਖੀ ਗਈ ਹੈ, ਜਿਸ ਵਿੱਚ ਹਾਦਸਿਆਂ ਦੇ 24 ਘੰਟਿਆਂ ਦੇ ਅੰਦਰ ਹੋਣ ਵਾਲੀਆਂ ਮੌਤਾਂ ਵਿੱਚ ਕਾਫ਼ੀ ਕਮੀ ਆਈ ਹੈ। ਇਹ ਸਕਾਰਾਤਮਕ ਤਬਦੀਲੀ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੁਆਰਾ ਇਨਫੋਰਸਮੈਂਟ, ਸੜਕ ਇੰਜੀਨੀਅਰਿੰਗ ਅਤੇ ਜਾਗਰੂਕਤਾ ਸਬੰਧੀ ਪਹਿਲਕਦਮੀਆਂ ਦੇ ਸਾਂਝੇ ਯਤਨਾਂ ਕਾਰਨ ਸੰਭਵ ਹੋਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੀਆਂ ਐਸਐਸਐਫ ਯੂਨਿਟਾਂ ਇੱਕੋ ਸਮੇਂ ਮੁਹਿੰਮ ਸ਼ੁਰੂ ਕਰਨਗੀਆਂ। ਮੌਜੂਦਾ ਸਮੇਂ ਵਿੱਚ ਚੱਲ ਰਹੇ ਵਾਢੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਕਿਸਾਨਾਂ ਦੇ ਜੀਵਨ ਦੀ ਰਾਖੀ ਅਤੇ ਸਵੇਰੇ ਅਤੇ ਦੇਰ ਸ਼ਾਮ ਸਮੇਂ ਖੇਤੀਬਾੜੀ ਵਾਹਨਾਂ ਦੀ ਸੁਰੱਖਿਅਤ ਆਵਾਜਾਈ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

0

👉ਮਾਨ ਸਰਕਾਰ ਰੀਅਲ ਅਸਟੇਟ ਸੈਕਟਰ ਵਿੱਚ ਕੰਮ ਕਰਨਾ ਸੁਖਾਵਾਂ ਬਣਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ
Chandigarh News:ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ।ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਕਮੇਟੀ ਦੇ ਚੇਅਰਮੈਨ ਸ੍ਰੀ ਦੀਪਕ ਗਰਗ (ਡਾਇਰੈਕਟਰ, ਮਾਰਬੇਲਾ ਗਰੁੱਪ) ਨੇ ਮੀਟਿੰਗ ਦੌਰਾਨ ਕਮੇਟੀ ਦੇ ਗਠਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਗੀ। ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਮੀਟਿੰਗ ਲਈ ਸਹਿਮਤੀ ਜਤਾਈ ਗਈ ਤਾਂ ਜੋ ਇਨ੍ਹਾਂ ਸ਼ਹਿਰਾਂ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਹੋਰ ਨਿਵੇਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾ ਸਕੇ।ਰੀਅਲ ਅਸਟੇਟ ਖੇਤਰ ਨੂੰ ਹੋਰ ਨਿਵੇਸ਼-ਪੱਖੀ ਅਤੇ ਵਧੇਰੇ ਹੁਲਾਰਾ ਦੇਣ ਲਈ ਮੀਟਿੰਗ ਵਿੱਚ ਸਮੂਹ ਮੈਂਬਰਾਂ ਵੱਲੋਂ ਕੁਝ ਨੁਕਤਿਆਂ ਜਿਵੇਂ ਸੀ.ਐਲ.ਯੂ, ਐਲ.ਓ.ਆਈ, ਲਾਇਸੈਂਸ ਅਤੇ ਹੋਰ ਪ੍ਰਵਾਨਗੀਆਂ ਜਾਰੀ ਕਰਨ ਵਿਚ ਤੇਜ਼ੀ ਲਿਆਉਣ, ਪਾਰਸ਼ਿਅਲ ਕੰਪਲੀਸ਼ਨ ਸਰਟੀਫਿਕੇਟ ਅਤੇ ਕੰਪਲੀਸ਼ਨ ਸਰਟੀਫਿਕੇਟ ਨੂੰ ਜਾਰੀ ਕਰਨਾ ਸੁਖਾਵਾਂ ਬਣਾਉਣ ਅਤੇ ਪਲਾਟਾਂ ਦੀ ਹਾਈਪੌਥੀਕੇਸ਼ਨ ਅਤੇ ਡੀ-ਹਾਈਪੌਥੀਕੇਸ਼ਨ ਦੀ ਵਿਧੀ ਨੂੰ ਹੋਰ ਢੁਕਵਾਂ ਬਣਾਉਣ ਸੰਬਧੀ ਤੁਰੰਤ ਲੋਂੜੀਦੇ ਕਦਮ ਚੁੱਕਣ ‘ਤੇ ਸਹਿਮਤੀ ਜਤਾਈ ਗਈ।

ਇਹ ਵੀ ਪੜ੍ਹੋ  ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਇਸ ਦੌਰਾਨ ਮੁੱਖ ਪ੍ਰਸ਼ਾਸਕ ਗਮਾਡਾ, ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ ਅਤੇ ਮੇੈਂਬਰ ਸਕੱਤਰ, ਸੈਕਟਰ ਵਿਸ਼ੇਸ਼ ਕਮੇਟੀ, ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਮੌਜੂਦ ਰਹੇ। ਇਸ ਤੋਂ ਇਲਾਵਾ ਕਮੇਟੀ ਦੇ ਵਾਈਸ ਚੇਅਰਮੈਨ ਸ੍ਰੀ ਰੁਪਿੰਦਰ ਸਿੰਘ ਚਾਵਲਾ (ਐਮ.ਡੀ. ਸੀ.ਈ.ਈ. ਈ.ਐਨ.ਐਨ. ਪ੍ਰਮੋਟਰਜ਼ ਐਂਡ ਡਿਵੈਲਪਰਜ਼ ਪ੍ਰਾਈਵੇਟ ਲਿਮਿਟਿਡ) ਅਤੇ ਹੋਰ ਮੈਂਬਰ ਸ੍ਰੀ ਸੁਖਦੇਵ ਸਿੰਘ (ਡਾਇਰੈਕਟਰ, ਏ. ਜੀ.ਆਈ. ਗਰੁੱਪ), ਸ੍ਰੀ ਪ੍ਰਦੀਪ ਕੁਮਾਰ ਬਾਂਸਲ (ਡਾਇਰੈਕਟਰ, ਐਚ.ਐਲ.ਪੀ. ਗਰੁੱਪ), ਸ੍ਰੀ ਬਲਜੀਤ ਸਿੰਘ (ਡਾਇਰੈਕਟਰ, ਜੁਬਲੀ ਗਰੁੱਪ), ਸ੍ਰੀ ਦੀਪਕ ਮਖੀਜਾ (ਬਿਜ਼ਨਸ ਹੈਡ ਪੰਜਾਬ, ਏਮਾਰ ਗਰੁੱਪ), ਸ੍ਰੀ ਰੁਪਿੰਦਰ ਸਿੰਘ ਗਿੱਲ (ਐਮ.ਡੀ. ਗਿਲਸਨਜ਼ ਕੰਸਟ੍ਰਕਸ਼ਨ ਲਿਮਿਟਿਡ), ਸ੍ਰੀ ਰੋਹਿਤ ਸ਼ਰਮਾ (ਕਾਰਜਕਾਰੀ ਡਾਇਰੈਕਟਰ, ਡੀ.ਐਲ.ਐਫ. ਗਰੁੱਪ), ਸ੍ਰੀ ਮੋਹਿੰਦਰ ਗੋਇਲ (ਚੇਅਰਮੈਨ, ਐਫੀਨੀਟੀ ਗਰੁੱਪ) ਅਤੇ ਸ੍ਰੀ ਵਰੁਣ ਧਾਮ (ਡਾਇਰੈਕਟਰ ਕੇ.ਐਲ.ਵੀ. ਬਿਲਡਰਜ਼) ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

0

Chandigarh News:ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਾਜੇਸ਼ ਵਾਲੀਆ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਉੱਥੇ ਹੀ ਸੱਚੋ ਸੱਚ ਪਾਰਟੀ ਤੋਂ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 15 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

0

👉ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਦੀ ਮੰਗ ਕੀਤੀ।ਆਪਣੇ ਸਰਕਾਰੀ ਨਿਵਾਸ ਉੱਤੇ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀ ਵੀਡੀਓ ਰਿਕਾਰਡ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਤਾ ਚੱਲਿਆ ਹੈ ਕਿ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ, ਖ਼ਾਸ ਤੌਰ ਉੱਤੇ ਗ੍ਰਿਫ਼ਤਾਰੀ ਤੇ ਸੁਣਵਾਈ ਦੀਆਂ ਵੀਡੀਓਜ਼ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ  ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਨ੍ਹਾਂ ਵੀਡੀਓਜ਼ ਦਾ ਸਾਰੇ ਭਾਰਤੀਆਂ ਖ਼ਾਸ ਤੌਰ ਉੱਤੇ ਪੰਜਾਬੀਆਂ ਲਈ ਬਹੁਤ ਜ਼ਿਆਦਾ ਮਹੱਤਵ ਹੈ, ਜੋ ਭਗਤ ਸਿੰਘ ਦਾ ਬਹੁਤ ਜ਼ਿਆਦਾ ਸਤਿਕਾਰ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਵੀਡੀਓ ਫੁਟੇਜ ਹਾਸਲ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਵਾਸਤੇ ਉਹ ਸੂਬਾ ਸਰਕਾਰ ਦੇ ਇਸ ਲੋਕ ਭਲਾਈ ਕਾਰਜ ਵਿੱਚ ਸਹਿਯੋਗ ਦੇਣ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਸ ਕੌਮੀ ਮਹੱਤਵ ਵਾਲੇ ਮਸਲੇ ਦੀ ਪੈਰਵਾਈ ਕਰਨ ਵਿੱਚ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਕ ਹੋਰ ਮਸਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ ਵਾਸਤੇ ਵੀ ਬਾਰ ਕੌਂਸਲ ਤੋਂ ਸਹਿਯੋਗ ਦੀ ਮੰਗ ਕੀਤੀ।

ਇਹ ਵੀ ਪੜ੍ਹੋ  ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸੂਚਨਾ ਤਕਨਾਲੋਜੀ, ਫੂਡ ਪ੍ਰਾਸੈਸਿੰਗ ਅਤੇ ਆਟੋ ਮੋਬਾਈਲ ਖ਼ੇਤਰ ਵਿੱਚ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ, ਜਿਸ ਤੋਂ ਨਿਵੇਸ਼ਕ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਅਗਲੇ ਸਾਲ ਮਾਰਚ ਵਿੱਚ ਹੋਣ ਵਾਲੇ ‘ਇਨਵੈਸਟ ਪੰਜਾਬ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇਸ ਦੌਰਾਨ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੀ ਚੇਅਰ ਬਾਰਬਰਾ ਮਿੱਲਜ਼ ਕੇ.ਸੀ., ਬਾਰ ਦੀ ਚੇਅਰ ਦੀ ਸਲਾਹਕਾਰ ਪੀਰਨ ਢਿੱਲੋਂ-ਸਟਾਰਕਿੰਗਜ਼, ਕੰਸਲਟੈਂਟ ਮੇਲੀਸ਼ਾ ਚਾਰਲਜ਼ ਅਤੇ ਬੈਰਿਸਟਰ 4ਪੀ.ਬੀ. ਬਲਜਿੰਦਰ ਬਾਠ ਤੇ ਹੋਰਾਂ ਨੇ ਮੁੱਖ ਮੰਤਰੀ ਨੂੰ ਪੂਰਨ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕ ਤਰੱਕੀ ਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੀਤੀਆਂ ਅਹਿਮ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੀਰਪਾਲ ਕੌਰ ਨੇ ਕੁਸ਼ਤੀ ਮੁਕਾਬਲੇ ਚ ਸੋਨ ਤਮਗਾ ਜਿੱਤ ਕੇ ਕੀਤਾ ਮਾਲਵਾ ਕਾਲਜ ਦਾ ਨਾਮ ਰੌਸ਼ਨ

0

Bathinda News: ਮਾਲਵਾ ਸਰੀਰਿਕ ਸਿੱਖਿਆ ਕਾਲਜ ਬਠਿੰਡਾ ਦੀ ਹੋਣਹਾਰ ਬੀ.ਪੀ.ਐਡ ਸਾਲ ਪਹਿਲਾ ਦੀ ਵਿਦਿਆਰਥਣ ਨੇ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਚੱਲ ਰਹੀ ਅੰਤਰ ਕਾਲਜ ਕੁਸ਼ਤੀ ਮੁਕਾਬਲੇ(ਔਰਤਾਂ ਅਤੇ ਮਰਦਾਂ ) ਵਿੱਚ ਸੋਨ ਦਾ ਤਮਗਾ ਜਿੱਤ ਕੇ ਕਾਲਜ ਦੀ ਝੋਲੀ ਚ ਪਾਇਆ।ਇਸ ਕੈਟਾਗਿਰੀ ਵਿੱਚ 9 ਰੈਸਲਾਰਾਂ ਨੇ ਭਾਗ ਲਿਆ, ਵੀਰਪਾਲ ਨੇ ਆਪਣੀ ਪ੍ਰਤਿਭਾ ਦਾ ਪ੍ਰਦਸ਼ਨ ਕਰਦੇ ਹੋਏ ਸੋਨ ਤਮਗਾ ਪ੍ਰਾਪਤ ਕੀਤਾ, ਜਿਕਰਯੋਗ ਹੈ ਕਿ ਇਹ ਹੋਣਹਾਰ ਪਹਿਲਵਾਨ ਪਹਿਲਾ ਵੀ ਅੰਤਰ ਕਾਲਜ, ਸਰਵ-ਭਾਰਤੀ ਅੰਤਰ-ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ਤੇ ਤਮਗੇ ਜਿੱਤ ਕੇ ਆਪਣਾ ਅਤੇ ਕਾਲਜ ਦੇ ਨਾਮ ਨੂੰ ਚਾਰ ਚੰਨ ਲਗਾ ਚੁੱਕੀ ਹੈ।

ਇਹ ਵੀ ਪੜ੍ਹੋ CBI ਵੱਲੋਂ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤੇ ਗਏ DIG ਨੂੰ ਅਦਾਲਤ ਨੇ ਭੇਜਿਆ Jail

ਇਸ ਹੋਣਹਾਰ ਪਹਿਲਵਾਨ ਦੀ ਜਿਕਰਯੋਗ ਪ੍ਰਾਪਤੀ ਤੇ ਕਾਲਜ ਡਾਇਰੈਕਟਰ ਰਘਵੀਰਚੰਦ ਸ਼ਰਮਾ ਅਤੇ ਸਮੂਹ ਸਟਾਫ ਨੇ ਇਸ ਹੋਣਹਾਰ ਪਹਿਲਵਾਨ ਨੂੰ ਇਸ ਦੇ ਜਿਕਰ ਯੋਗ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਆਉਣ ਵਾਲੀ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਸੁਭ ਇਛਾਵਾਂ ਦਿੱਤੀਆਂ।ਕਾਲਜ ਦੀ ਸਮੁੱਚੀ ਮੈਨੇਜਮੈਂਟ ਸ਼੍ਰੀ ਰਮਨ ਸ਼ਿੰਗਲਾ ਚੇਅਰਮੈਨ, ਰੀਟਾਇਡ ਜੌਆਇੰਟ ਕਮਿਸ਼ਨਰ ਇੰਨਕਮ ਟੈਕਸ ਕੇ ਪੀ ਐਸ ਬਾਰੜ (ਅੰਤਰ ਰਾਸ਼ਟਰੀ ਐਥਲੀਟ), ਵਾਇਸ ਪ੍ਰੈਜੀਡੈਟ ਸ਼੍ਰੀ ਰਾਕੇਸ਼ ਗੋਇਲ ਨੇ ਸਮੂਹ ਸਟਾਫ ਅਤੇ ਹੋਣਹਾਰ ਪਹਿਲਵਾਨ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਉਸ ਨੂੰ ਕਾਲਜ ਸਲਾਨਾ ਸਮਾਗਮ ਵਿੱਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904864