Saturday, May 16, 2026
Home Blog Page 387

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

0

👉ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਦੀ ਮੰਗ ਕੀਤੀ।ਆਪਣੇ ਸਰਕਾਰੀ ਨਿਵਾਸ ਉੱਤੇ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀ ਵੀਡੀਓ ਰਿਕਾਰਡ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਤਾ ਚੱਲਿਆ ਹੈ ਕਿ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ, ਖ਼ਾਸ ਤੌਰ ਉੱਤੇ ਗ੍ਰਿਫ਼ਤਾਰੀ ਤੇ ਸੁਣਵਾਈ ਦੀਆਂ ਵੀਡੀਓਜ਼ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ  ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਨ੍ਹਾਂ ਵੀਡੀਓਜ਼ ਦਾ ਸਾਰੇ ਭਾਰਤੀਆਂ ਖ਼ਾਸ ਤੌਰ ਉੱਤੇ ਪੰਜਾਬੀਆਂ ਲਈ ਬਹੁਤ ਜ਼ਿਆਦਾ ਮਹੱਤਵ ਹੈ, ਜੋ ਭਗਤ ਸਿੰਘ ਦਾ ਬਹੁਤ ਜ਼ਿਆਦਾ ਸਤਿਕਾਰ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਵੀਡੀਓ ਫੁਟੇਜ ਹਾਸਲ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਵਾਸਤੇ ਉਹ ਸੂਬਾ ਸਰਕਾਰ ਦੇ ਇਸ ਲੋਕ ਭਲਾਈ ਕਾਰਜ ਵਿੱਚ ਸਹਿਯੋਗ ਦੇਣ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਸ ਕੌਮੀ ਮਹੱਤਵ ਵਾਲੇ ਮਸਲੇ ਦੀ ਪੈਰਵਾਈ ਕਰਨ ਵਿੱਚ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਕ ਹੋਰ ਮਸਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ ਵਾਸਤੇ ਵੀ ਬਾਰ ਕੌਂਸਲ ਤੋਂ ਸਹਿਯੋਗ ਦੀ ਮੰਗ ਕੀਤੀ।

ਇਹ ਵੀ ਪੜ੍ਹੋ  ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸੂਚਨਾ ਤਕਨਾਲੋਜੀ, ਫੂਡ ਪ੍ਰਾਸੈਸਿੰਗ ਅਤੇ ਆਟੋ ਮੋਬਾਈਲ ਖ਼ੇਤਰ ਵਿੱਚ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ, ਜਿਸ ਤੋਂ ਨਿਵੇਸ਼ਕ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਅਗਲੇ ਸਾਲ ਮਾਰਚ ਵਿੱਚ ਹੋਣ ਵਾਲੇ ‘ਇਨਵੈਸਟ ਪੰਜਾਬ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇਸ ਦੌਰਾਨ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੀ ਚੇਅਰ ਬਾਰਬਰਾ ਮਿੱਲਜ਼ ਕੇ.ਸੀ., ਬਾਰ ਦੀ ਚੇਅਰ ਦੀ ਸਲਾਹਕਾਰ ਪੀਰਨ ਢਿੱਲੋਂ-ਸਟਾਰਕਿੰਗਜ਼, ਕੰਸਲਟੈਂਟ ਮੇਲੀਸ਼ਾ ਚਾਰਲਜ਼ ਅਤੇ ਬੈਰਿਸਟਰ 4ਪੀ.ਬੀ. ਬਲਜਿੰਦਰ ਬਾਠ ਤੇ ਹੋਰਾਂ ਨੇ ਮੁੱਖ ਮੰਤਰੀ ਨੂੰ ਪੂਰਨ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕ ਤਰੱਕੀ ਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੀਤੀਆਂ ਅਹਿਮ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੀਰਪਾਲ ਕੌਰ ਨੇ ਕੁਸ਼ਤੀ ਮੁਕਾਬਲੇ ਚ ਸੋਨ ਤਮਗਾ ਜਿੱਤ ਕੇ ਕੀਤਾ ਮਾਲਵਾ ਕਾਲਜ ਦਾ ਨਾਮ ਰੌਸ਼ਨ

0

Bathinda News: ਮਾਲਵਾ ਸਰੀਰਿਕ ਸਿੱਖਿਆ ਕਾਲਜ ਬਠਿੰਡਾ ਦੀ ਹੋਣਹਾਰ ਬੀ.ਪੀ.ਐਡ ਸਾਲ ਪਹਿਲਾ ਦੀ ਵਿਦਿਆਰਥਣ ਨੇ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਚੱਲ ਰਹੀ ਅੰਤਰ ਕਾਲਜ ਕੁਸ਼ਤੀ ਮੁਕਾਬਲੇ(ਔਰਤਾਂ ਅਤੇ ਮਰਦਾਂ ) ਵਿੱਚ ਸੋਨ ਦਾ ਤਮਗਾ ਜਿੱਤ ਕੇ ਕਾਲਜ ਦੀ ਝੋਲੀ ਚ ਪਾਇਆ।ਇਸ ਕੈਟਾਗਿਰੀ ਵਿੱਚ 9 ਰੈਸਲਾਰਾਂ ਨੇ ਭਾਗ ਲਿਆ, ਵੀਰਪਾਲ ਨੇ ਆਪਣੀ ਪ੍ਰਤਿਭਾ ਦਾ ਪ੍ਰਦਸ਼ਨ ਕਰਦੇ ਹੋਏ ਸੋਨ ਤਮਗਾ ਪ੍ਰਾਪਤ ਕੀਤਾ, ਜਿਕਰਯੋਗ ਹੈ ਕਿ ਇਹ ਹੋਣਹਾਰ ਪਹਿਲਵਾਨ ਪਹਿਲਾ ਵੀ ਅੰਤਰ ਕਾਲਜ, ਸਰਵ-ਭਾਰਤੀ ਅੰਤਰ-ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ਤੇ ਤਮਗੇ ਜਿੱਤ ਕੇ ਆਪਣਾ ਅਤੇ ਕਾਲਜ ਦੇ ਨਾਮ ਨੂੰ ਚਾਰ ਚੰਨ ਲਗਾ ਚੁੱਕੀ ਹੈ।

ਇਹ ਵੀ ਪੜ੍ਹੋ CBI ਵੱਲੋਂ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤੇ ਗਏ DIG ਨੂੰ ਅਦਾਲਤ ਨੇ ਭੇਜਿਆ Jail

ਇਸ ਹੋਣਹਾਰ ਪਹਿਲਵਾਨ ਦੀ ਜਿਕਰਯੋਗ ਪ੍ਰਾਪਤੀ ਤੇ ਕਾਲਜ ਡਾਇਰੈਕਟਰ ਰਘਵੀਰਚੰਦ ਸ਼ਰਮਾ ਅਤੇ ਸਮੂਹ ਸਟਾਫ ਨੇ ਇਸ ਹੋਣਹਾਰ ਪਹਿਲਵਾਨ ਨੂੰ ਇਸ ਦੇ ਜਿਕਰ ਯੋਗ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਆਉਣ ਵਾਲੀ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਸੁਭ ਇਛਾਵਾਂ ਦਿੱਤੀਆਂ।ਕਾਲਜ ਦੀ ਸਮੁੱਚੀ ਮੈਨੇਜਮੈਂਟ ਸ਼੍ਰੀ ਰਮਨ ਸ਼ਿੰਗਲਾ ਚੇਅਰਮੈਨ, ਰੀਟਾਇਡ ਜੌਆਇੰਟ ਕਮਿਸ਼ਨਰ ਇੰਨਕਮ ਟੈਕਸ ਕੇ ਪੀ ਐਸ ਬਾਰੜ (ਅੰਤਰ ਰਾਸ਼ਟਰੀ ਐਥਲੀਟ), ਵਾਇਸ ਪ੍ਰੈਜੀਡੈਟ ਸ਼੍ਰੀ ਰਾਕੇਸ਼ ਗੋਇਲ ਨੇ ਸਮੂਹ ਸਟਾਫ ਅਤੇ ਹੋਣਹਾਰ ਪਹਿਲਵਾਨ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਉਸ ਨੂੰ ਕਾਲਜ ਸਲਾਨਾ ਸਮਾਗਮ ਵਿੱਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mayor Padmajit Mehta ਨੇ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਕੀਤਾ ਧੋਬੀ ਬਾਜ਼ਾਰ ਦਾ ਦੌਰਾ, ਵਪਾਰੀਆਂ ਨਾਲ ਕੀਤੀ ਮੁਲਾਕਾਤ

0

Bathinda News: Mayor Padmajit Mehta ਨੇ ਆਪਣੇ ਐਮਸੀ ਸਾਥੀਆਂ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਧੋਬੀ ਬਾਜ਼ਾਰ ਦਾ ਦੌਰਾ ਕੀਤਾ। ਉਨ੍ਹਾਂ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਸੁਣੀਆਂ। ਵਪਾਰੀਆਂ ਨੇ ਮੇਅਰ ਸ੍ਰੀ ਮਹਿਤਾ ਦਾ ਗੁਲਦਸਤੇ ਨਾਲ ਸਵਾਗਤ ਕੀਤਾ।ਇਸ ਦੌਰਾਨ ਮੇਅਰ ਦੇ ਨਾਲ ਉਨ੍ਹਾਂ ਦੇ ਸਲਾਹਕਾਰ ਸ੍ਰੀ ਸ਼ਾਮ ਲਾਲ ਜੈਨ, ਐਮਸੀ ਸ੍ਰੀ ਸੋਨੂੰ ਸੈਣੀ, ਸ੍ਰੀ ਰਤਨ ਰਾਹੀ, ਸ੍ਰੀ ਉਮੇਸ਼ ਗੋਗੀ, ਸ੍ਰੀ ਸਾਧੂ ਸਿੰਘ, ਸ੍ਰੀ ਬਿਕਰਮ ਕ੍ਰਾਂਤੀ, ਨਗਰ ਨਿਗਮ ਐਸਈ ਸ੍ਰੀ ਸੰਦੀਪ ਗੁਪਤਾ, ਐਕਸਈਐਨ ਸ੍ਰੀ ਰਾਜਿੰਦਰ ਕੁਮਾਰ ਅਤੇ ਐਕਸਈਐਨ ਸ੍ਰੀ ਨੀਰਜ ਕੁਮਾਰ ਮੌਜੂਦ ਸਨ।

ਇਹ ਵੀ ਪੜ੍ਹੋ CBI ਵੱਲੋਂ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤੇ ਗਏ DIG ਨੂੰ ਅਦਾਲਤ ਨੇ ਭੇਜਿਆ Jail

ਇਸ ਮੌਕੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਉਹ ਨਿੱਜੀ ਤੌਰ ‘ਤੇ ਹਰ ਬਾਜ਼ਾਰ ਦਾ ਦੌਰਾ ਕਰਕੇ ਵਪਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਸਮੇਂ ਤੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਕਾਰੋਬਾਰ ਵਿੱਚ ਮੰਦੀ ਆਈ ਹੋਈ ਸੀ, ਜਿਸ ਕਾਰਨ ਵਪਾਰੀਆਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਸੀ। ਹਾਲਾਂਕਿ, ਨਗਰ ਨਿਗਮ, ਹੁਣ ਵਪਾਰਕ ਮਾਹੌਲ ਨੂੰ ਮਜ਼ਬੂਤ ਕਰਨ ਲਈ ਠੋਸ ਯਤਨ ਕਰ ਰਿਹਾ ਹੈ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਵਪਾਰੀਆਂ ਦੀ ਹਰ ਚਿੰਤਾ ਨੂੰ ਗੰਭੀਰਤਾ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਵੱਲੋਂ ਵਪਾਰਕ ਗਤੀਵਿਧੀਆਂ ਨੂੰ ਮੁੜ ਸੁਰਜੀਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਟ੍ਰੈਫਿਕ ਪ੍ਰਬੰਧਨ ਬਾਰੇ ਉਨ੍ਹਾਂ ਕਿਹਾ ਕਿ ਜਿੱਥੇ ਟ੍ਰੈਫਿਕ ਪੁਲਿਸ ਸ਼ਲਾਘਾਯੋਗ ਕੰਮ ਕਰ ਰਹੀ ਹੈ, ਉੱਥੇ ਜਨਤਾ ਦਾ ਸਹਿਯੋਗ ਵੀ ਜ਼ਰੂਰੀ ਹੈ।

ਇਹ ਵੀ ਪੜ੍ਹੋ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਪ੍ਰੀਮਿਕਸ ਵਰਕ ਦਾ ਕੀਤਾ ਸ਼ੁਭ ਆਰੰਭ

ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਬਾਜ਼ਾਰਾਂ ਵਿੱਚ ਪੀਲੀਆਂ ਲਾਈਨਾਂ ਦੇ ਅੰਦਰ ਪਾਰਕ ਕਰਨ। ਹੁਣ ਜਦੋਂ ਕਿ ਟੋਇੰਗ ਦਾ ਕੋਈ ਖ਼ਤਰਾ ਨਹੀਂ ਹੈ, ਲੋਕਾਂ ਨੂੰ ਆਪਣੇ ਵਾਹਨ ਸਿਰਫ਼ ਨਿਰਧਾਰਤ ਖੇਤਰਾਂ ਵਿੱਚ ਹੀ ਪਾਰਕ ਕਰਨੇ ਚਾਹੀਦੇ ਹਨ।ਮੇਅਰ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਭੀੜ ਹੋ ਜਾਂਦੀ ਹੈ, ਇਸ ਲਈ ਲੋਕਾਂ ਨੂੰ ਖਰੀਦਦਾਰੀ ਕਰਨ ਵੇਲੇ ਅਸੁਵਿਧਾ ਤੋਂ ਬਚਣ ਅਤੇ ਆਵਾਜਾਈ ਦੀ ਭੀੜ ਨੂੰ ਘਟਾਉਣ ਲਈ ਆਪਣੇ ਵਾਹਨ ਬਹੁ-ਮੰਜ਼ਿਲਾ ਪਾਰਕਿੰਗ ਜਾਂ ਪੀਲੀਆਂ ਲਾਈਨਾਂ ਦੇ ਅੰਦਰ ਪਾਰਕ ਕਰਨੇ ਚਾਹੀਦੇ ਹਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੰਤ ਵਿੱਚ ਕਿਹਾ ਕਿ ਉਨ੍ਹਾਂ ਦਾ ਉਦੇਸ਼ ਬਠਿੰਡਾ ਦੇ ਹਰ ਬਾਜ਼ਾਰ ਨੂੰ ਸਾਫ਼-ਸੁਥਰਾ, ਸੰਗਠਿਤ ਅਤੇ ਕਾਰੋਬਾਰ-ਅਨੁਕੂਲ ਬਣਾਉਣਾ ਹੈ, ਤਾਂ ਜੋ ਸ਼ਹਿਰ ਦੇ ਵਪਾਰੀ ਅਤੇ ਨਾਗਰਿਕ ਦੋਵੇਂ ਖੁਸ਼ ਰਹਿਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CBI ਵੱਲੋਂ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤੇ ਗਏ DIG ਨੂੰ ਅਦਾਲਤ ਨੇ ਭੇਜਿਆ Jail

0

Mohali News: dig arrested by cbi ;ਬੀਤੇ ਕੱਲ ਸੀਬੀਆਈ ਵੱਲੋਂ ਲੱਖਾਂ ਰੁਪਇਆ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਡੀਆਈਜੀ ਭੁੱਲਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਆਦੇਸ਼ ਦਿੱਤੇ। ਵੱਡੀ ਗੱਲ ਇਹ ਸੀ ਕਿ ਖੁਦ ਸੀਬੀਆਈ ਦੀ ਟੀਮ ਵੱਲੋਂ ਵੀ ਡੀਆਈਜੀ ਦਾ ਪੁਲਿਸ ਰਿਮਾਂਡ ਨਹੀਂ ਮੰਗਿਆ ਗਿਆ।

ਇਹ ਵੀ ਪੜ੍ਹੋ Punjab Police ਦੇ Ex DGP ਨੂੰ ਸਦਮਾ, ਇਕਲੌਤੇ ਪੁੱਤਰ ਦੀ ਹੋਈ ਮੌ+ਤ

ਹਾਲਾਂਕਿ ਪੁਲਿਸ ਅਫ਼ਸਰ ਦੇ ਵਕੀਲ ਐਚਐਸ ਧਨੋਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਵੱਕਲ ਨੂੰ ਬੀਤੇ ਕੱਲ 11 ਵਜੇਂ ਦਫ਼ਤਰ ਤੋਂ ਗ੍ਰਿਫਤਾਰ ਕੀਤਾ ਗਿਆ ਪ੍ਰੰਤੂ ਸੀਬੀਆਈ ਦੇ ਰਿਕਾਰਡ ਵਿਚ ਸ਼ਾਮ 8 ਵਜੇਂ ਤੱਕ ਕਿੱਥੇ ਰੱਖਿਆ ਗਿਆ, ਕੀ ਪੁੱਛਗਿਛ ਕੀਤੀ ਗਈ, ਬਾਰੇ ਕੁੱਝ ਨਹੀਂ ਦਸਿਆ ਗਿਆ। ਜਿਕਰਯੋਗ ਹੈ ਕਿ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਸੀਬੀਆਈ ਦੀਆਂ ਟੀਮਾਂ ਨੇ 24 ਘੰਟੇ ਦੇ ਕਰੀਬ ਡੀਆਈਜੀ ਦੇ ਘਰ ਅਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਸੀਬੀਆਈ ਵੱਲੋਂ 5 ਕਰੋੜ ਦੇ ਕਰੀਬ ਨਗਦੀ, ਡੇਢ ਕਿਲੋਂ ਸੋਨੇ ਦੇ ਗਹਿਣੇ, ਦਰਜ਼ਨਾਂ ਮਹਿੰਗੀਆਂ ਘੜੀਆਂ, ਮਹਿੰਗੀ ਵਿਦੇਸ਼ੀ ਸਰਾਬ, ਲਗਜ਼ਰੀ ਗੱਡੀਆਂ ਅਤੇ ਜਮੀਨ-ਜਾਇਦਾਦ ਦੇ ਕਾਗਜ਼ ਆਦਿ ਬਰਾਮਦ ਕੀਤੇ ਗਏ, ਜਿੰਨ੍ਹਾਂ ਨੂੰ ਅੱਜ ਸੀਲ ਕਰਕੇ ਸੀਬੀਆਈ ਦਫ਼ਤਰ ਲਿਜਾਇਆ ਗਿਆ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਪ੍ਰੀਮਿਕਸ ਵਰਕ ਦਾ ਕੀਤਾ ਸ਼ੁਭ ਆਰੰਭ

0

Bathinda News:ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਮੈਡਮ ਮਮਤਾ ਸੈਣੀ ਦੇ ਵਾਰਡ ਨੰਬਰ 38 ਵਿੱਚ ਸੜਕਾਂ ‘ਤੇ ਪ੍ਰੀਮਿਕਸ ਵਿਛਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਹ ਕੰਮ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਐਮਸੀ ਸ਼੍ਰੀ ਵਿਨੋਦ ਸੈਣੀ, ਐਮਸੀ ਸ਼੍ਰੀ ਸੰਦੀਪ ਬੌਬੀ, ਐਮਸੀ ਸ਼੍ਰੀ ਰਾਜਕੁਮਾਰ ਗੋਇਲ, ਸ਼੍ਰੀ ਸੰਜੀਵ ਸੈਣੀ, ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਅਨਿਲ ਸ਼ਰਮਾ, ਸ਼੍ਰੀ ਮਨੀਸ਼ ਮਿੱਤਲ, ਸ਼੍ਰੀ ਮੋਨੂੰ, ਐਸਡੀਓ ਸ਼੍ਰੀ ਯੋਗੇਸ਼ ਕੁਮਾਰ ਅਤੇ ਜੇਈ ਸ਼੍ਰੀ ਸਚਿਨ ਕੁਮਾਰ ਸਮੇਤ ਇਲਾਕਾ ਨਿਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ  ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਇਸ ਮੌਕੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਬਠਿੰਡਾ ਨੂੰ ਇੱਕ ਆਧੁਨਿਕ ਅਤੇ ਸੁਵਿਧਾਜਨਕ ਸ਼ਹਿਰ ਬਣਾਉਣਾ ਹੈ। ਸ਼ਹਿਰ ਦੇ ਵਸਨੀਕਾਂ ਨੂੰ ਬਿਹਤਰ ਸੜਕਾਂ, ਸਾਫ਼ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਸੜਕ ਸੁਧਾਰ ਕਾਰਜ ਤੇਜ਼ ਰਫ਼ਤਾਰ ਨਾਲ ਪੂਰੇ ਕੀਤੇ ਜਾ ਰਹੇ ਹਨ, ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਕ੍ਰਿਕਟ ਖਿਡਾਰੀ ਕਰਨਲ ਸੀ.ਕੇ. ਨਾਇਡੂ ਟਰਾਫ਼ੀ ਲਈ ਚੁਣੇ ਗਏ ਅਤੇ ਉਦੇ ਪ੍ਰਤਾਪ ਸਹਾਰਨ ‘ਰਣਜੀ ਟਰਾਫ਼ੀ’ ਲਈ ਚੁਣਿਆ ਗਿਆ

0

Bathinda News:ਬੀ.ਬੀ.ਸੀ.ਆਈ. ਵੱਲੋਂ ਕਰਨਲ ਸੀ.ਕੇ. ਨਾਇਡੂ ਟਰਾਫ਼ੀ (ਅੰਡਰ-23) ਲਈ ਪੰਜਾਬ ਦੀ ਟੀਮ ਵਿੱਚ ਡੀ.ਏ.ਵੀ ਕਾਲਜ ਬਠਿੰਡਾ ਦੇ ਖਿਡਾਰੀਆਂ ਯੂਵੀ ਗੋਇਲ, ਦਿਲਵ ਗੋਇਲ ਅਤੇ ਰੇਵਨਪ੍ਰੀਤ ਸਿੰਘ ਦੀ ਚੋਣ ਕੀਤੀ ਗਈ ਹੈ।ਇਹ ਤਿੰਨੇ ਖਿਡਾਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਅਤੇ ਲਗਾਤਾਰ ਮਿਹਨਤ ਨਾਲ ਚੋਣਕਰਤਿਆਂ ਦੀ ਨਜ਼ਰ ਵਿੱਚ ਆਏ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਅਤੇ ਕਾਲਜ, ਸਗੋਂ ਸਾਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਕਾਲਜ ਦਾ ਖਿਡਾਰੀ ਉਦੇ ਪ੍ਰਤਾਪ ਸਹਾਰਨ ਰਣਜੀ ਟਰਾਫ਼ੀ ਲਈ ਚੁਣਿਆ ਗਿਆ ਹੈ ਜਿਹੜਾ ਪਹਿਲਾਂ (ਅੰਡਰ 19) ਵਰਲਡ ਕੱਪ ਕ੍ਰਿਕਟ ਟੀਮ ਇੰਡੀਆ ਦਾ ਕਪਤਾਨ ਰਿਹਾ ਹੈ।

ਇਹ ਵੀ ਪੜ੍ਹੋ  Punjab Police ਦੇ Ex DGP ਨੂੰ ਸਦਮਾ, ਇਕਲੌਤੇ ਪੁੱਤਰ ਦੀ ਹੋਈ ਮੌ+ਤ

ਉਦੇ ਪ੍ਰਤਾਪ ਸਹਾਰਨਨੇ ਹਾਲ ਹੀ ਵਿਚ ਖੇਡੇ ਗਏ ਪੰਜਾਬ ਰਣਜੀ ਟਰਾਫ਼ੀ ਲਈ ਪਹਿਲੇ ਮੈਚ ਵਿਚ ਹਾਫ ਸੈਂਚਰੀ ਬਣਾ ਕੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ, ਪ੍ਰੋ. ਲਵਪ੍ਰੀਤ ਕੌਰ ਅਤੇ ਪ੍ਰੋ. ਅਜੇ ਵਾਲੀਆ ਦੀ ਨਿਰੰਤਰ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕ੍ਰਿਕਟ ਕੋਚ ਸ਼੍ਰੀ ਰਾਜੀਵ ਮੋਹੰਤੀ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ Ex DGP ਨੂੰ ਸਦਮਾ, ਇਕਲੌਤੇ ਪੁੱਤਰ ਦੀ ਹੋਈ ਮੌ+ਤ

0

Malerkotla News:ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਬੇਟੇ ਆਕਿਲ ਅਖਤਰ ਦੀ ਮੌਤ ਖਬਰ ਸਾਹਮਣੇ ਆਈ ਹੈ। ਮੌਤ ਦਾ ਕਾਰਨ ਦਵਾਈ ਦੀ ਓਵਰਡੋਜ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਪਹਿਲਾਂ ਤੋਂ ਬਿਮਾਰ ਸੀ ਜਾਂ ਹਸਪਤਾਲ ਵਿੱਚ ਹੀ ਓਵਰਡੋਜ਼ ਕਾਰਨ ਰਜੀਆ ਸੁਲਤਾਨ ਦੀ ਬੇਟੇ ਦੀ ਮੌਤ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ। ਫਿਲਹਾਲ ਮੌਤ ਦਾ ਕਾਰਨ ਸਿਰਫ ਦਵਾਈ ਦੀ ਓਵਰਡੋਜ ਹੀ ਦੱਸਿਆ ਜਾ ਰਿਹਾ। ਪੰਚਕੁਲਾ ਸੈਕਟਰ ਛੇ ਦੇ ਹਸਪਤਾਲ ਵਿੱਚ ਉਸਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

👉ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ
Chandigarh/Chennai News:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।ਕੈਬਨਿਟ ਮੰਤਰੀਆਂ ਨੇ ਸ੍ਰੀ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ‘ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।ਮੰਤਰੀਆਂ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਪ੍ਰਤੀ ਏਕੜ 20,000 ਰੁਪਏ ਦੀ ਵੱਡੀ ਰਾਹਤ, ਸਿਰਫ਼ 30 ਦਿਨਾਂ ਵਿੱਚ 209 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

0

Chandigarh News:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਦਰਸ਼ਤਾ ਰਾਹੀਂ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਲੈਂਡਓਨਰ ਮਾਈਨਿੰਗ ਸਾਈਟਸ (ਐਲ.ਐਮ.ਐਸ.) ਅਤੇ ਕਰੱਸ਼ਰ ਮਾਈਨਿੰਗ ਸਾਈਟਸ (ਸੀ.ਆਰ.ਐਮ.ਐਸ.) ਦੀ ਸ਼ੁਰੂਆਤ ਨੇ ਜ਼ਮੀਨ ਮਾਲਕਾਂ ਅਤੇ ਕਰੱਸ਼ਰ ਅਪਰੇਟਰਾਂ ਨੂੰ ਸਮਰੱਥ ਬਣਾ ਕੇ ਮਾਈਨਿੰਗ ਸੈਕਟਰ ਵਿੱਚ ਬਦਲਾਅ ਲਿਆ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੀ ਦੂਜੇ ਸੂਬਿਆਂ ਤੋਂ ਕੱਚੇ ਮਾਲ ‘ਤੇ ਨਿਰਭਰਤਾ ਵਿੱਚ ਕਮੀ ਆਈ ਹੈ। ਇਸ ਪਹਿਲਕਦਮੀ ਨੇ ਹੋਰ ਹਿੱਸੇਦਾਰਾਂ ਨੂੰ ਕਾਨੂੰਨੀ ਦਾਇਰੇ ਵਿੱਚ ਸ਼ਾਮਲ ਕਰ ਕੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਦੱਸਿਆ ਕਿ ਸੋਧੀ ਹੋਈ ਨੀਤੀ ਲਾਗੂ ਹੋਣ ਮਗਰੋਂ ਵਿਭਾਗ ਨੂੰ ਸੀ.ਆਰ.ਐਮ.ਐਸ. ਲਈ 240 ਤੋਂ ਵੱਧ ਅਰਜ਼ੀਆਂ ਅਤੇ ਐਲ.ਐਮ.ਐਸ. ਲਈ 95 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 23 ਸੀ.ਆਰ.ਐਮ.ਐਸ. ਅਤੇ 4 ਐਲ.ਐਮ.ਐਸ. ਲਈ ਸਹਿਮਤੀ ਪੱਤਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਅਰਜ਼ੀਆਂ ਨੂੰ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।

ਇਹ ਵੀ ਪੜ੍ਹੋ  ਰਿਸ਼ਵਤ ਦੇ ਦੋਸ਼ਾਂ ਹੇਠ CBIਵੱਲੋਂ ਕਾਬੂ ਕੀਤੇ ਗਏ DIG ਭੁੱਲਰ ਨੂੰ ਕੀਤਾ ਜਾ ਰਿਹਾ ਅਦਾਲਤ ਵਿਚ ਪੇਸ਼

ਵਾਤਾਵਰਣ ਸਬੰਧੀ ਪ੍ਰਵਾਨਗੀਆਂ ਮੁਕੰਮਲ ਹੋਣ ਮਗਰੋਂ ਦਸੰਬਰ 2025 ਅਤੇ ਮਾਰਚ 2026 ਦੇ ਵਿਚਕਾਰ ਇਨ੍ਹਾਂ ਸਾਈਟਾਂ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।ਸ੍ਰੀ ਗੋਇਲ ਨੇ ਕਿਹਾ ਕਿ ਐਲ.ਐਮ.ਐਸ. ਅਤੇ ਸੀ.ਆਰ.ਐਮ.ਐਸ. ਦੇ ਲਾਗੂ ਹੋਣ ਨਾਲ ਬਾਜ਼ਾਰ ਵਿੱਚ ਕੱਚੇ ਮਾਲ ਦੀ ਉਪਲਬਧਤਾ ਵਿੱਚ ਵਾਧਾ ਹੋਇਆ ਹੈ, ਜਿਸ ਨਾਲ ਉਸਾਰੀ ਅਤੇ ਵਿਕਾਸ ਪ੍ਰਾਜੈਕਟਾਂ ਲਈ ਲਗਾਤਾਰ ਸਪਲਾਈ ਯਕੀਨੀ ਬਣੀ ਹੈ। ਇਸ ਕਦਮ ਨਾਲ ਸਥਾਨਕ ਪੱਧਰ ‘ਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਣ ਦੇ ਨਾਲ-ਨਾਲ ਸੂਬੇ ਦੀ ਰਾਇਲਟੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ।ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 11.58 ਕਰੋੜ ਘਣ ਫੁੱਟ ਕੱਚੇ ਮਾਲ ਵਾਲੀਆਂ 29 ਵਪਾਰਕ ਖਣਨ ਸਾਈਟਾਂ ਲਈ ਤਾਜ਼ਾ ਆਨਲਾਈਨ ਨਿਲਾਮੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਪਿਛਲੇ ਤਿੰਨ ਸਾਲਾਂ ਵਿੱਚ ਕੀਤੀ ਗਈ ਪਹਿਲੀ ਨਿਲਾਮੀ ਪ੍ਰਕਿਰਿਆ ਹੈ। ਇਸ ਪ੍ਰਕਿਰਿਆ ਨੂੰ ਆਨਲਾਈਨ ਬੋਲੀ ਰਾਹੀਂ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਂਦਿਆਂ ਅਖ਼ਤਿਆਰੀ ਅਲਾਟਮੈਂਟਾਂ ਨੂੰ ਖ਼ਤਮ ਕੀਤਾ ਗਿਆ ਹੈ ਅਤੇ ਸਾਰੇ ਅਸਲ ਭਾਗੀਦਾਰਾਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਕੀਮਤ-ਆਧਾਰਤ ਬੋਲੀ, ਐਡਵਾਂਸ ਰਾਇਲਟੀ ਭੁਗਤਾਨ ਅਤੇ ਵਧੇ ਹੋਏ ਲੀਜ਼ ਪੀਰੀਅਡ ਦੀ ਸ਼ੁਰੂਆਤ ਨਾਲ ਨਿਲਾਮੀ ਪ੍ਰਕਿਰਿਆ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਇਸ ਦੀ ਸੰਚਾਲਨ ਕੁਸ਼ਲਤਾ ਵਿੱਚ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਬੋਲੀਕਾਰ ਵਾਤਾਵਰਨ ਸਬੰਧੀ ਪ੍ਰਵਾਨਗੀ ਹਾਸਲ ਕਰਨ ਲਈ ਖ਼ੁਦ ਜ਼ਿੰਮੇਵਾਰ ਹਨ, ਜਿਸ ਨਾਲ ਪ੍ਰਾਜੈਕਟ ਦੇ ਤੇਜ਼ੀ ਨਾਲ ਲਾਗੂਕਰਨ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਬਣਿਆ ਨਿਵੇਸ਼ ਦਾ ਨਵਾਂ ਕੇਂਦਰ! ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਨੂੰਨੀ ਢੰਗ ਨਾਲ ਕੱਚੇ ਮਾਲ ਦੀ ਸਪਲਾਈ ਨੂੰ ਹੋਰ ਵਧਾਉਣ ਅਤੇ ਮਾਈਨਿੰਗ ਈਕੋ-ਸਿਸਟਮ ਨੂੰ ਮਜ਼ਬੂਤ ਕਰਨ ਲਈ ਪੜਾਅਵਾਰ ਲਗਪਗ 100 ਵਾਧੂ ਥਾਵਾਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਗਤ ਸੁਧਾਰਾਂ ਦਾ ਉਦੇਸ਼ ਪੰਜਾਬ ਦੇ ਖਣਨ ਕਾਰਜਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਉਣਾ ਹੈ।ਸ੍ਰੀ ਗੋਇਲ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਰਪੱਖ ਅਤੇ ਟਿਕਾਊ ਸਰੋਤ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਾਡੇ ਯਤਨ ਇੱਕ ਪਾਰਦਰਸ਼ੀ ਪ੍ਰਣਾਲੀ ਬਣਾਉਣ ‘ਤੇ ਕੇਂਦ੍ਰਿਤ ਹਨ, ਜੋ ਕਾਨੂੰਨੀ ਢੰਗ ਨਾਲ ਖਣਨ ਕਾਰਜਾਂ ਨੂੰ ਉਤਸ਼ਾਹਿਤ ਕਰਦਿਆਂ ਮਾਲੀਆ ਵਧਾਉਣ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਬੱਜਰੀ ਦੀ ਮਾਈਨਿੰਗ, ਵਿਭਾਗ ਦੁਆਰਾ ਅਲਾਟ ਕੀਤੀਆਂ ਗਈਆਂ ਵਪਾਰਕ ਮਾਈਨਿੰਗ ਸਾਈਟਾਂ ਤੋਂ ਮੁੱਖ ਤੌਰ ‘ਤੇ ਡਰਾਅ ਤੱਕ ਸੀਮਤ ਸੀ। ਕਰੱਸ਼ਰ ਮਾਲਕ ਇਨ੍ਹਾਂ ਸੀਮਤ ਵਪਾਰਕ ਮਾਈਨਿੰਗ ਸਾਈਟਾਂ ‘ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਸਨ ਜਾਂ ਦੂਜੇ ਰਾਜਾਂ ਤੋਂ ਕੱਚਾ ਮਾਲ ਮੰਗਵਾਉਂਦੇ ਸਨ, ਜਿਸ ਕਾਰਨ ਇਸ ਦੀ ਘਾਟ ਦੇ ਨਾਲ-ਨਾਲ ਲਾਗਤਾਂ ਵੱਧ ਸਨ। ਬਹੁਤ ਸਾਰੇ ਕਰੱਸ਼ਰ ਮਾਲਕਾਂ ਕੋਲ ਬਜਰੀ ਦੀ ਢੁਕਵੀਂ ਉਪਲਬਧਤਾ ਵਾਲੀ ਜ਼ਮੀਨ ਹੋਣ ਦੇ ਬਾਵਜੂਦ, ਉਹ ਪਾਬੰਦੀ ਦੀਆਂ ਸ਼ਰਤਾਂ ਕਰਕੇ ਇਸ ਦੀ ਵਰਤੋਂ ਕਰਨ ਵਿੱਚ ਅਸਮਰੱਥ ਸਨ ਕਿਉਂਕਿ ਆਪਣੀ ਜ਼ਮੀਨ ‘ਚੋਂ ਬੱਜਰੀ ਕੱਢਣ ਦੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਲਟਕਦੀ ਰਹੀ, ਜਿਸ ਨਾਲ ਪੰਜਾਬ ਦੇ ਬੱਜਰੀ ਭੰਡਾਰਾਂ ਦਾ ਵੱਡਾ ਹਿੱਸਾ ਅਣਵਰਤਿਆ ਰਹਿ ਗਿਆ।

ਇਹ ਵੀ ਪੜ੍ਹੋ  ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਪ੍ਰਤੀ ਏਕੜ 20,000 ਰੁਪਏ ਦੀ ਵੱਡੀ ਰਾਹਤ, ਸਿਰਫ਼ 30 ਦਿਨਾਂ ਵਿੱਚ 209 ਕਰੋੜ ਰੁਪਏ ਜਾਰੀ

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਕਰੱਸ਼ਰ ਮਾਈਨਿੰਗ ਸਾਈਟਾਂ ਸਬੰਧੀ ਮੁੱਖ ਸੋਧਾਂ ਨੂੰ ਮਨਜ਼ੂਰੀ ਦੇਣ ਨਾਲ ਬੱਜਰੀ ਦੀ ਖੁਦਾਈ ਸਬੰਧੀ ਕਾਰਜਾਂ ਵਿੱਚ ਸੁਧਾਰ ਹੋਇਆ ਹੈ। ਬੱਜਰੀ ਵਾਲੀ ਜ਼ਮੀਨ ਵਾਲੇ ਕਰੱਸ਼ਰ ਮਾਲਕ ਹੁਣ ਮਾਈਨਿੰਗ ਲੀਜ਼ ਲਈ ਅਰਜ਼ੀ ਦੇ ਸਕਦੇ ਹਨ, ਜਿਸ ਨਾਲ ਦੂਜੇ ਰਾਜਾਂ ‘ਤੇ ਨਿਰਭਰਤਾ ਘਟੇਗੀ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਲਗਾਮ ਲੱਗੇਗੀ। ਇਸ ਕਦਮ ਨਾਲ ਵਿਕਾਸ ਪ੍ਰਾਜੈਕਟਾਂ ਲਈ ਬਰੇਤੀ ਅਤੇ ਬੱਜਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਵਿੱਚ ਕਾਰੋਬਾਰੀ ਮੌਕਿਆਂ ਅਤੇ ਰੋਜ਼ਗਾਰ ਨੂੰ ਵਧਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸਪਲਾਈ ਚੇਨ ਦੇ ਵਿਸਥਾਰ ਨਾਲ ਸੰਭਾਵਤ ਤੌਰ ‘ਤੇ ਇਸ ਦੀਆਂ ਬਾਜ਼ਾਰੀ ਕੀਮਤਾਂ ਸਥਿਰ ਹੋਣਗੀਆਂ ਅਤੇ ਸੂਬੇ ਦਾ ਮਾਲੀਆ ਵਧੇਗਾ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਰੇਤ ਮਾਈਨਿੰਗ ਕਾਰਜ ਵਪਾਰਕ ਮਾਈਨਿੰਗ ਸਾਈਟਾਂ ਅਤੇ ਜਨਤਕ ਮਾਈਨਿੰਗ ਸਾਈਟਾਂ ਤੱਕ ਸੀਮਿਤ ਸਨ। ਇਸ ਪਾਬੰਦੀਸ਼ੁਦਾ ਮਾਡਲ ਨੇ ਮੰਗ ਅਤੇ ਸਪਲਾਈ ਵਿੱਚ ਇੱਕ ਨਿਰੰਤਰ ਪਾੜਾ ਪੈਦਾ ਕੀਤਾ ਕਿਉਂਕਿ ਜ਼ਿਆਦਾਤਰ ਜ਼ਮੀਨ ਮਾਲਕ ਬਾਹਰੀ ਧਿਰਾਂ ਨੂੰ ਆਪਣੀ ਜ਼ਮੀਨ ‘ਤੇ ਮਾਈਨਿੰਗ ਲਈ ਸਹਿਮਤੀ ਦੇਣ ਤੋਂ ਝਿਜਕਦੇ ਸਨ। ਸਰਕਾਰ ਨੂੰ ਅਕਸਰ ਇਨ੍ਹਾਂ ਜ਼ਮੀਨ ਮਾਲਕਾਂ ਤੋਂ ਆਪਣੀਆਂ ਜ਼ਮੀਨਾਂ ‘ਤੇ ਖੁਦਾਈ ਕਰਨ ਦੇ ਅਧਿਕਾਰ ਦੇਣ ਦੀ ਮੰਗ ਕਰਨ ਸਬੰਧੀ ਅਰਜ਼ੀਆਂ ਪ੍ਰਾਪਤ ਹੁੰਦੀਆਂ ਸਨ, ਜਿਸ ਨਾਲ ਨੀਤੀ ਵਿੱਚ ਸੋਧ ਦੀ ਠੋਸ ਲੋੜ ਮਹਿਸੂਸ ਹੋਈ।ਉਨ੍ਹਾਂ ਕਿਹਾ ਕਿ ਲੈਂਡਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਦੁਆਰਾ ਪੰਜਾਬ ਸਰਕਾਰ ਨੇ ਰੇਤ ਮਾਈਨਿੰਗ ਵਿੱਚ ਨਵੀਆਂ ਸੰਭਾਵਨਾਵਾਂ ਉਜਾਗਰ ਕੀਤੀਆਂ ਹਨ। ਜ਼ਮੀਨ ਮਾਲਕ ਹੁਣ ਰਾਜ ਨੂੰ ਸਿਰਫ਼ ਨਿਰਧਾਰਤ ਰਾਇਲਟੀ ਦਾ ਭੁਗਤਾਨ ਕਰ ਕੇ ਆਪਣੀ ਜ਼ਮੀਨ ‘ਤੇ ਖੁਦਾਈ ਕਰ ਸਕਦੇ ਹਨ ਜਾਂ ਕਿਸੇ ਨੂੰ ਅਜਿਹਾ ਕਰਨ ਲਈ ਅਧਿਕਾਰਤ ਕਰ ਸਕਦੇ ਹਨ। ਇਹ ਸੋਧ ਨਾਲ ਸਾਈਟਾਂ ਦੀ ਗਿਣਤੀ ਅਤੇ ਰੇਤ ਦੀ ਉਪਲਬਧਤਾ ਵਧੇਗੀ, ਨਵੇਂ ਰੋਜ਼ਗਾਰ ਪੈਦਾ ਹੋਣਗੇ ਅਤੇ ਇਹ ਮੁਕਾਬਲੇ ਵਾਲੀਆਂ ਬਾਜ਼ਾਰੀ ਕੀਮਤਾਂ ਨੂੰ ਯਕੀਨੀ ਬਣਾਏਗਾ। ਲੈਂਡਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਇਸ ਖੇਤਰ ਵਿੱਚ ਏਕਾਧਿਕਾਰ ਨੂੰ ਖ਼ਤਮ ਕਰਨ ਨਾਲ-ਨਾਲ ਨਿਰਪੱਖ ਭਾਗੀਦਾਰੀ ਨੂੰ ਉਤਸ਼ਾਹਿਤ ਕਰੇਗੀ ਅਤੇ ਹੁਣ ਹਰ ਯੋਗ ਜ਼ਮੀਨ ਮਾਲਕ ਲਈ ਮਾਈਨਿੰਗ ਅਧਿਕਾਰ ਯਕੀਨੀ ਬਣੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗਾਇਕ ਰਾਜਵੀਰ ਜਾਵੰਦਾ ਦੀ ਅੰਤਿਮ ਅਰਦਾਸ ਅੱਜ; ਹਜ਼ਾਰਾਂ ਪ੍ਰਸੰਸਕ ਪੁੱਜਣਗੇ, ਤਿਆਰੀਆਂ ਮੁਕੰਮਲ

0

Jagraon News: ਪੰਜਾਬੀ ਦੇ ਨਾਮਵਾਰ ਗਾਇਕ ਤੇ ਅਦਾਕਾਰ ਮਰਹੂਮ ਰਾਜਵੀਰ ਜਾਵੰਦਾ ਨੂੰ ਅੱਜ ਸ਼ੁੱਕਰਵਾਰ ਨੁੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਨੇੜੇ ਜਗਰਾਓ ਵਿਖੇ ਸ਼ਰਧਾਂਜਲੀ ਤੇ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਖੁਦ ਗਾਇਕ ਕੁਲਵਿੰਦਰ ਬਿੱਲਾ, ਕਨਵਰ ਗਰੇਵਾਲ ਤੇ ਹੋਰ ਸਾਥੀ ਦੇਖਰੇਖ ਕਰ ਰਹੇ ਹਨ। ਗਾਇਕ ਜਾਵੰਦਾ ਨੂੰ ਚਾਹੁਣ ਵਾਲੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਦੇ ਪੁੱਜਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਰਿਸ਼ਵਤ ਦੇ ਦੋਸ਼ਾਂ ਹੇਠ CBIਵੱਲੋਂ ਕਾਬੂ ਕੀਤੇ ਗਏ DIG ਭੁੱਲਰ ਨੂੰ ਕੀਤਾ ਜਾ ਰਿਹਾ ਅਦਾਲਤ ਵਿਚ ਪੇਸ਼

ਜਿਕਰਯੋਗ ਹੈ ਕਿ ਬਾਈਕ ਰਾਈਡਿੰਗ ਦੇ ਸ਼ੌਕੀਨ ਗਾਇਕ ਜਾਵੰਦਾ ਦਾ 27 ਸਤੰਬਰ ਨੂੰ ਹਿਮਾਚਲ ਦੇ ਬੱਦੀ ਨਜਦੀਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸਤੋਂ ਬਾਅਦ ਕਰੀਬ 11 ਦਿਨ ਉਨ੍ਹਾਂ ਦਾ ਮੁਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਇਲਾਜ਼ ਚੱਲਿਆ, ਜਿੱਥੇ 8 ਅਕਤੂਬਰ ਨੂੰ ਦੇਹਾਂਤ ਹੋ ਗਿਆ ਸੀ। ਇਸਤੋਂ ਬਾਅਦ 9 ਅਕਤੂਬਰ ਨੂੰ ਜੱਦੀ ਪਿੰਡ ਵਿਖੇ ਹੀ ਅੰਤਿਮ ਸੰਸਕਾਰ ਕੀਤਾ ਗਿਆ ਸੀ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਆਗੂ, ਉੱਚ ਅਧਿਕਾਰੀ, ਗਾਇਕ, ਅਦਾਕਾਰ ਤੇ ਪ੍ਰਸੰਸਕ ਪੁੱਜੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1904950