Saturday, May 16, 2026
Home Blog Page 390

ਮਾਮਲਾ ਥਾਣੇਦਾਰ ਦੀ ਆਤਮਹੱਤਿਆ ਦਾ; ਮਰਹੂਮ ADGP ਦੀ ਪਤਨੀ ਤੇ ਵਿਧਾਇਕ ਸਹਿਤ ਚਾਰ ਵਿਰੁਧ ਪਰਚਾ ਦਰਜ਼

0

Haryana News: ਪਿਛਲੇ ਕਈ ਦਿਨਾਂ ਤੋਂ ਹਰਿਆਣਾ ਪੁਲਿਸ ਦੇ ਇੱਕ ਏਡੀਜੀਪੀ ਵਾਈ ਪੂਰਨ ਕੁਮਾਰ ਵੱਲੋਂ ਕੀਤੀ ਆਤਮਹੱਤਿਆ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਪੁਲਿਸ ਦੇ ਇੱਕ ਥਾਣੇਦਾਰ ਸੰਦੀਪ ਲਾਠੁਰ ਦੀ ਖੁਦਕਸ਼ੀ ਮਾਮਲੇ ਤੋਂ ਵਧਦਾ ਦਿਖਾਈ ਦੇ ਰਿਹਾ। ਕਰੀਬ 9 ਦਿਨਾਂ ਬਾਅਦ ਬੀਤੇ ਕੱਲ ਏਡੀਜੀਪੀ ਦਾ ਪ੍ਰਵਾਰ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ ਤੇ ਉਥੇ ਮਰਹੂਮ ਥਾਣੇਦਾਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਅੱਜ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿਚ ਰੋਹਤਕ ਪੁਲਿਸ ਨੇ ਮਰਹੂਮ ADGP ਦੀ ਪਤਨੀ ਅਮਰੀਤ ਪੂਰਨ ਕੁਮਾਰ ਅਤੇ ਉਸਦੇ ਭਰਾ ਤੇ Bathinda ਦਿਹਾਤੀ ਹਲਕੇ ਦੇ MLA ਅਮਿਤ ਰਤਨ ਸਹਿਤ ਚਾਰ ਜਣਿਆਂ ਵਿਰੂਧ ਥਾਣੇਦਾਰ ਦੀ ਪਤਨੀ ਦੀ ਸਿਕਾਇਤ ਉਪਰ ਪਰਚਾ ਦਰਜ਼ ਕੀਤਾ ਹੈ, ਜਿਸਤੋਂ ਬਾਅਦ ਹੀ ਪ੍ਰਵਾਰ ਅੰਤਿਮ ਸੰਸਕਾਰ ਲਈ ਰਾਜ਼ੀ ਹੋਇਆ ਹੈ।

ਇਹ ਵੀ ਪੜ੍ਹੋ Punjab ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆਂ, ਹੁਣ ਇੰਨੇਂ ਵਜੇਂ ਖੁੱਲਣਗੇ ਤੇ ਹੋਣਗੇ ਬੰਦ…

ਖਬਰ ਲਿਖੇ ਜਾਣ ਸਮੇਂ ਪੀਜੀਆਈ ਰੋਹਤਕ ਦੇ ਵਿਚ ਮਰਹੂਮ ਥਾਣੈਦਾਰ ਸੰਦੀਪ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਜਾ ਰਿਹਾ। ਜਿਸਤੋਂ ਬਾਅਦ ਉਸਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸਾਇਬਰ ਸੈੱਲ ਵਿਚ ਤੈਨਾਤ ਏਐਸਆਈ ਸੰਦੀਪ ਨੇ ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਮਰਹੂਮ ਏਡੀਜੀਪੀ ਦੇ ਪੀਐਸਓ ਸੁਸੀਲ ਨੂੰ ਗ੍ਰਿਫਤਾਰ ਕੀਤਾ ਸੀ। ਆਪਣੀ ਮੌਤ ਤੋਂ ਮਹਿਲਾ ਥਾਣੇਦਾਰ ਵੱਲੋਂ ਇੱਕ ਵੀਡੀਓ ਵੀ ਬਣਾਈ ਗਈ ਸੀ, ਜਿਸ ਵਿਚ ਮਰਹੂਮ ਏਡੀਜੀਪੀ, ਉਸਦੀ ਪਤਨੀ ਅਮਨੀਤ, ਸਾਲੇ ਅਮਿਤ ਰਤਨ ਸਹਿਤ ਹੋਰਨਾਂ ਵਿਰੁਧ ਗੰਭੀਰ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਇਸੇ ਤਰ੍ਹਾਂ ਇੱਕ ਖੁਦਕਸ਼ੀ ਨੋਟ ਵੀ ਲਿਖਿਆ ਸੀ। ਇਸ ਮਾਮਲੇ ਵਿਚ ਥਾਣੇਦਾਰ ਦੇ ਪ੍ਰਵਾਰ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ ਸੀ ਤੇ ਮੰਗ ਕੀਤੀ ਸੀ ਕਿ ਪਹਿਲਾਂ ਪਰਚਾ ਦਰਜ਼ ਕੀਤਾ ਜਾਵੇ, ਜਿਸਤੋਂ ਬਾਅਦ ਰਾਤ ਨੂੰ ਪੁਲਿਸ ਨੇ ਇਹ ਪਰਚਾ ਦਰਜ਼ ਕਰ ਲਿਆ ਸੀ। ਉਧਰ, ਏਡੀਜੀਪੀ ਦੀ ਮੌਤ ਦੇ ਮਾਮਲੇ ਵਿਚ ਵੀ ਚੰਡੀਗੜ੍ਹ ਪੁਲਿਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਹੈ ਤੇ ਨਾਲ ਹੀ ਡੀਜੀਪੀ ਤੇ ਰੋਹਤਕ ਦੇ ਐਸਪੀ ਨੂੰ ਹਟਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆਂ, ਹੁਣ ਇੰਨੇਂ ਵਜੇਂ ਖੁੱਲਣਗੇ ਤੇ ਹੋਣਗੇ ਬੰਦ…

0

Punjab News: Punjab ਦੇ ਸਰਕਾਰੀ ਹਸਪਤਾਲਾਂ ਦਾ ਹੁਣ ਸਮਾਂ ਬਦਲ ਗਿਆ ਹੈ। ਹਰ ਸਾਲ ਦੀ ਤਰ੍ਹਾਂ ਸਰਦੀਆਂ ਦੇ ਇਸ ਮੌਸਮ ਵਿਚ ਸਮੂਹ ਸਰਕਾਰੀ ਹਸਪਤਾਲ ਤੇ ਡਿਸਪੈਂਸਰੀਆਂ ਸਵੇਰੇ 9 ਵਜੇਂ ਖੁੱਲਣਗੀਆਂ ਤੇ 3 ਵਜੇਂ ਬੰਦ ਹੋਣਗੇ। ਇਸਤੋਂ ਪਹਿਲਾਂ ਗਰਮੀਆਂ ਦੇ ਮੌਸਮ ਵਿਚ ਇਹ ਸਰਕਾਰੀ ਹਸਪਤਾਲ ਸਵੇਰੇ 8 ਵਜੇਂ ਖੁੱਲਦੇ ਸਨ ਤੇ ਦੁਪਿਹਰ 2 ਵਜੇਂ ਬੰਦ ਹੋ ਜਾਂਦੇ ਸਨ। ਜਿਕਰਯੋਗ ਹੈ ਕਿ ਸਰਦੀਆਂ ਦਾ ਇਹ ਸਮਾਂ 16 ਅਕਤੂਬਰ ਤੋਂ 15 ਅਪ੍ਰੈਲ ਤਕ ਚੱਲਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਤਾ-ਪਿਤਾ ਦੇ ਸਿਹਤ ‘ਤੇ ਪੰਜਾਬ ਸਰਕਾਰ ਦਾ ਫੋਕਸ! ਪੇਰੈਂਟ ਟੀਚਰ ਮੀਟਿੰਗਾਂ ਬਣਨਗੀਆਂ ‘ਹਾਈਪਰਟੈਂਸ਼ਨ ਅਤੇ ਮਾਨਸਿਕ ਤੰਦਰੁਸਤੀ’ ਮੁਹਿੰਮ ਦਾ ਕੇਂਦਰ

0

👉PTM ‘ਤੇ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਮਾਨਸਿਕ ਸਿਹਤ ਜਾਂਚ! ਪੰਜਾਬ ਸਿੱਖਿਆ ਵਿਭਾਗ ਦੀ ਅਨੋਖੀ ਪਹਿਲ
Ludhiana News: ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲਗਾਤਾਰ ਨਵੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸੇ ਲੜੀ ਵਿੱਚ, ਸਿੱਖਿਆ ਨੂੰ ਜਨ-ਸਿਹਤ ਨਾਲ ਜੋੜਦੇ ਹੋਏ ਸਰਕਾਰ ਨੇ *ਪੇਰੈਂਟ ਟੀਚਰ ਮੀਟਿੰਗ (PTM)* ਨੂੰ ਜਨ-ਸਿਹਤ ਮੁਹਿੰਮ ਦਾ ਕੇਂਦਰ ਬਣਾ ਦਿੱਤਾ ਹੈ। ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 17 ਅਕਤੂਬਰ ਨੂੰ ਹੋਣ ਵਾਲੀ ਪੀਟੀਐਮ ਦੇ ਦਿਨ ਇੱਕ ਵਿਸ਼ੇਸ਼ ‘ਹਾਈਪਰਟੈਂਸ਼ਨ ਅਤੇ ਮਾਨਸਿਕ ਸਿਹਤ ਜਾਗਰੂਕਤਾ ਮੁਹਿੰਮ’ ਆਯੋਜਿਤ ਕੀਤੀ ਜਾਵੇਗੀ। ਇਸ ਪ੍ਰੋਗਰਾਮ ਦਾ ਉਦੇਸ਼ PTM ਵਿੱਚ ਆਉਣ ਵਾਲੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਬਲੱਡ ਪ੍ਰੈਸ਼ਰ, ਹਾਈਪਰਟੈਂਸ਼ਨ ਅਤੇ ਮਾਨਸਿਕ ਸਿਹਤ ਦੇ ਜੋਖਮ ਪ੍ਰਤੀ ਜਾਗਰੂਕ ਕਰਨਾ ਹੈ।ਇਹ ਲੋਕ-ਕੇਂਦਰਿਤ ਮੁਹਿੰਮ ਪੰਜਾਬ ਸਰਕਾਰ ਅਤੇ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ (DMCH), ਲੁਧਿਆਣਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਮਿਸ਼ਨ ਸਵਸਥ ਕਵਚ ਤਹਿਤ ਸਕੂਲਾਂ ਨੂੰ ਸਿਰਫ਼ ਸਿੱਖਿਆ ਦਾ ਕੇਂਦਰ ਨਹੀਂ, ਬਲਕਿ ਸਮਾਜ ਦੇ ਸਿਹਤ ਅਤੇ ਭਲਾਈ ਦਾ ਕੇਂਦਰ ਬਣਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਹੈ ਕਿ ਸਿਹਤ ਜਾਗਰੂਕਤਾ ਬੱਚਿਆਂ ਤੋਂ ਸ਼ੁਰੂ ਹੋ ਕੇ ਪਰਿਵਾਰਾਂ ਅਤੇ ਪੂਰੇ ਭਾਈਚਾਰੇ ਤੱਕ ਪਹੁੰਚੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਅਮਨਦੀਪ ਸਿੰਘ ਨੇ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰੇਕ ਸਕੂਲ ਵਿੱਚ ਘੱਟੋ-ਘੱਟ 100 ਅਭਿਭਾਵਕਾਂ ਜਾਂ ਆਉਣ ਵਾਲੇ ਲੋਕਾਂ ਦਾ ਬਲੱਡ ਪ੍ਰੈਸ਼ਰ ਮਾਪਿਆ ਜਾਵੇਗਾ। ਇਸ ਕਾਰਜ ਵਿੱਚ ਅਧਿਆਪਕ ਅਤੇ ਮਿਸ਼ਨ ਸਵਸਥ ਕਵਚ ਤਹਿਤ ਫਸਟ ਏਡ ਟ੍ਰੇਨਿੰਗ ਪ੍ਰਾਪਤ ਵਿਦਿਆਰਥੀ ਮਦਦ ਕਰਨਗੇ। ਹਰ ਵਿਅਕਤੀ ਦਾ ਬੀਪੀ ਤਿੰਨ ਵਾਰ ਮਾਪਿਆ ਜਾਵੇਗਾ ਤਾਂ ਜੋ ਨਤੀਜੇ ਵਿਗਿਆਨਕ ਅਤੇ ਸਹੀ ਹੋਣ।ਅਮਨਦੀਪ ਸਿੰਘ ਨੇ ਦੱਸਿਆ, “ਅਸੀਂ ਸਾਰੇ ਸਕੂਲਾਂ ਨੂੰ ਬਲੱਡ ਪ੍ਰੈਸ਼ਰ ਮਾਪਣ ਦੀਆਂ ਮਸ਼ੀਨਾਂ ਸਥਾਈ ਤੌਰ ‘ਤੇ ਉਪਲਬਧ ਕਰਵਾ ਦਿੱਤੀਆਂ ਹਨ। ਇਹ ਪਹਿਲ ਨਾ ਸਿਰਫ਼ ਸਰੀਰਕ ਸਿਹਤ, ਬਲਕਿ ਮਾਨਸਿਕ ਤਣਾਅ ਅਤੇ ਮਾਨਸਿਕ ਸਿਹਤ ‘ਤੇ ਵੀ ਜਾਗਰੂਕਤਾ ਲਿਆਵੇਗੀ। ਇਹ ਕਦਮ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ ਅਤੇ ਸਮਾਜਿਕ ਸੇਵਾ ਦੀ ਭਾਵਨਾ ਵੀ ਪੈਦਾ ਕਰੇਗਾ।”ਇਸ ਪ੍ਰੋਗਰਾਮ ਦਾ ਸੰਚਾਲਨ ਹਰ ਸਕੂਲ ਦਾ ਹੈਲਥ ਮੈਂਟਰ ਕਰੇਗਾ, ਜੋ ਵਿਦਿਆਰਥੀਆਂ ਦੇ ਸਹਿਯੋਗ ਨਾਲ ਚੈਕਅੱਪ ਕੈਂਪ ਦਾ ਆਯੋਜਨ ਕਰੇਗਾ। ਸਕੂਲਾਂ ਨੂੰ ਨਿਰਦੇਸ਼ ਹਨ ਕਿ ਉਹ ਇਸ ਪ੍ਰੋਗਰਾਮ ਦਾ ਰਿਕਾਰਡ ਅਤੇ ਡਾਟਾ ਗੂਗਲ ਫਾਰਮ ਰਾਹੀਂ ਜਮ੍ਹਾਂ ਕਰਵਾਉਣ। ਸਿੱਖਿਆ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਲਾਪਰਵਾਹੀ ਦੀ ਸਥਿਤੀ ਵਿੱਚ ਸਕੂਲ ਮੁਖੀ ਖੁਦ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਸਰਕਾਰ ਦਾ ਕਹਿਣਾ ਹੈ ਕਿ ਇਹ ਪਹਿਲ “ਸਿੱਖਿਆ ਅਤੇ ਸਿਹਤ ਇੱਕ ਦਿਨ ਵਿੱਚ ਦੋ ਲਾਭ” ਦੀ ਸੋਚ ਨੂੰ ਸਾਕਾਰ ਕਰਦੀ ਹੈ। ਪੀਟੀਐਮ ‘ਤੇ ਅਭਿਭਾਵਕ ਬੱਚਿਆਂ ਦੀ ਪ੍ਰਗਤੀ ਦੇ ਨਾਲ-ਨਾਲ ਆਪਣੀ *ਸਰੀਰਕ ਅਤੇ ਮਾਨਸਿਕ ਸਿਹਤ ਜਾਂਚ* ਮੁਫ਼ਤ ਕਰਾ ਸਕਣਗੇ। ਇਹ ਦਰਸਾਉਂਦਾ ਹੈ ਕਿ ਜੇਕਰ ਮਾਤਾ-ਪਿਤਾ ਸਿਹਤਮੰਦ ਅਤੇ ਮਾਨਸਿਕ ਤੌਰ ‘ਤੇ ਸੰਤੁਲਿਤ ਹੋਣਗੇ, ਤਾਂ ਬੱਚੇ ਵੀ ਬਿਹਤਰ ਸਿੱਖਿਆ ਪ੍ਰਾਪਤ ਕਰ ਸਕਣਗੇ — ਇਹੀ ਅਸਲੀ ਪਰਿਵਰਤਨ ਹੈ।ਲੁਧਿਆਣਾ ਜ਼ਿਲ੍ਹੇ ਦੀ ਇਹ ਅਨੋਖੀ ਪਹਿਲ ਪੂਰੇ ਪੰਜਾਬ ਲਈ ਰੋਲ ਮਾਡਲ ਬਣ ਸਕਦੀ ਹੈ। ਇਸ ਨਾਲ ਨਾ ਸਿਰਫ਼ ਹਾਈਪਰਟੈਂਸ਼ਨ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧੇਗੀ, ਬਲਕਿ ਬੱਚਿਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਵੀ ਵਿਕਸਤ ਹੋਵੇਗੀ। ਇਹ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਜੋੜ ਕੇ ਸਮੁੱਚੇ ਵਿਕਾਸ ਮਾਡਲ ‘ਤੇ ਕੰਮ ਕਰ ਰਹੀ ਹੈ, ਜਿੱਥੇ ਗਿਆਨ ਅਤੇ ਸਿਹਤ ਦੋਵੇਂ ਨਾਲ-ਨਾਲ ਅੱਗੇ ਵਧਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਇਹ ਵੀ ਪੜ੍ਹੋ  30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤਸਕਰੀ ਦਾ ਅੰਤਰ-ਜ਼ਿਲ੍ਹਾ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਅਧਾਰਿਤ ਇੱਕ ਹੈਂਡਲਰ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ ਦੋਸ਼ੀ ਰਾਜਨ ਨੂੰ ਇੱਕ .30 ਬੋਰ ਪਿਸਤੌਲ ਅਤੇ ਕਾਫੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੀ ਪੁੱਛਗਿੱਛ ਨਾਲ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋਇਆ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਬਾਅਦ ਵਿੱਚ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਹੋਇਆ।

ਇਹ ਵੀ ਪੜ੍ਹੋ  ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਸਦਕਾ ਤੀਜੇ ਦੋਸ਼ੀ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।ਸੀਪੀ ਨੇ ਦੱਸਿਆ ਕਿ ਦੋਸ਼ੀ ਜਗਜੀਤ ਸਿੰਘ ਚਾਰ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਸੁਰਿੰਦਰ ਦਾ ਪਿੰਡ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਜਦੋਂਕਿ ਜਗਜੀਤ ਦਾ ਜੱਦੀ ਪਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਸਰਹੱਦ ਦੇ ਨੇੜੇ ਸਥਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਸ਼ੀ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨਤਾਰਨ ਸੈਕਟਰਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਖੇਪਾਂ ਨੂੰ ਸਿੱਧੇ ਤੌਰ ‘ਤੇ ਅਤੇ ਸਥਾਨ-ਅਧਾਰਤ ਡਿਲੀਵਰੀ ਪ੍ਰਣਾਲੀਆਂ ਰਾਹੀਂ ਅੱਗੇ ਸਪਲਾਈ ਕਰ ਰਹੇ ਸਨ।ਇਸ ਸਬੰਧੀ, ਐਫਆਈਆਰ ਨੰਬਰ 196 ਮਿਤੀ 08-10-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 18-ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਦਰ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

0

👉12 ਕੈਬਨਿਟ ਮੰਤਰੀਆਂ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਲਈ ਰਾਹਤ ਦੇ ਤੌਰ ‘ਤੇ 6.3 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਹੈ। 12 ਕੈਬਨਿਟ ਮੰਤਰੀਆਂ ਵੱਲੋਂ ਅੱਜ “ਮਿਸ਼ਨ ਪੁਨਰਵਾਸ” ਤਹਿਤ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ।ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਮੁੱਖ ਮੰਤਰੀ ਵੱਲੋਂ ਅਜਨਾਲਾ ਤੋਂ 631 ਪਰਿਵਾਰਾਂ ਨੂੰ 5.70 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਮਾਨ ਸਰਕਾਰ ਨੇ 45 ਦਿਨਾਂ ਦੇ ਟੀਚੇ ਤੋਂ ਬਹੁਤ ਪਹਿਲਾਂ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਤੱਕ ਦੀ ਰਾਸ਼ੀ ਅਤੇ ਪਸ਼ੂਆਂ ਲਈ ਢੁਕਵੀਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਰਕਮ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ ਪਾਈ ਗਈ ਹੈ। ਦੱਸਣਯੋਗ ਹੈ ਕਿ ਵਿਸ਼ੇਸ਼ ਗਿਰਦਾਵਰੀ ਟੀਮਾਂ ਨੇ ਲਗਭਗ ਹਰ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਕਵਰ ਕੀਤਾ ਹੈ ਅਤੇ ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨੁਕਸਾਨੀਆਂ ਗਈਆਂ ਸੜਕਾਂ ਦੀ ਜਲਦ ਤੋਂ ਜਲਦ ਮੁਰੰਮਤ ਅਤੇ ਮੁੜ ਨਿਰਮਾਣ ਦਾ ਕਾਰਜ ਮੁਕੰਮਲ ਕੀਤਾ ਜਾਵੇ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਧੂਰੀ ਹਲਕੇ ਦੇ ਅੱਠ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਸੌਂਪ ਕੇ ਸੰਗਰੂਰ ਵਿੱਚ ਮੁਆਵਜ਼ਾ ਵੰਡ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ  ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ 

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ।ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਬਨੂੜ ਸਬ-ਤਹਿਸੀਲ ਦੇ ਪਿੰਡ ਰਾਮਪੁਰ ਕਲਾਂ ਅਤੇ ਡੇਰਾ ਬੱਸੀ ਤਹਿਸੀਲ ਦੇ ਪਿੰਡ ਸਰਸੀਣੀ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਨੇ ਲਗਭਗ 80 ਪ੍ਰਭਾਵਿਤ ਪਰਿਵਾਰਾਂ ਨੂੰ 66 ਲੱਖ ਦੇ ਮੁਆਵਜ਼ਾ ਪ੍ਰਵਾਨਗੀ ਪੱਤਰ ਸੌਂਪੇ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ 1.05 ਕਰੋੜ ਰੁਪਏ ਦੀ ਰਾਹਤ ਰਾਸ਼ੀ ਵੰਡੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਹਨੇਵਾਲਾ ਪਿੰਡ ਵਿੱਚ 43 ਲਾਭਪਾਤਰੀਆਂ ਨੂੰ 10.19 ਲੱਖ ਰੁਪਏ ਅਤੇ 29 ਨੁਕਸਾਨੇ ਗਏ ਘਰਾਂ ਲਈ 14.22 ਲੱਖ ਰੁਪਏ, ਬਹਿਕ ਹਸਤਾ ਉਤਾੜ ਪਿੰਡ ਵਿੱਚ 9.47 ਲੱਖ ਰੁਪਏ ਅਤੇ ਧਰਮਪੁਰਾ ਪਿੰਡ ਵਿੱਚ 71.22 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ ਗਈ ਹੈ। ਇਸ ਉਪਰੰਤ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲੱਕੜਵਾਲਾ, ਥੇਹੜੀ ਅਤੇ ਸ਼ੇਰਗੜ੍ਹ ਦੇ ਵਸਨੀਕਾਂ ਨੂੰ 16.88 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ।ਉਨ੍ਹਾਂ ਕਿਹਾ ਕਿ ਭਾਵੇਂ ਮਲੋਟ ਵਿੱਚ ਹੜ੍ਹ ਨਹੀਂ ਆਏ ਪਰ ਕੁਝ ਇਲਾਕਿਆਂ ਵਿੱਚ ਫਸਲਾਂ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਸੀ।ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸੌਂਟਾ, ਸ਼ੇਖਪੁਰ, ਡਖੇਲੀ, ਲੋਹਸਿੰਬਲੀ ਅਤੇ ਸਮਸਪੁਰ ਦੇ 232 ਕਿਸਾਨਾਂ ਨੂੰ ਮੁਆਵਜ਼ੇ ਵਜੋਂ 88 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ।

ਇਹ ਵੀ ਪੜ੍ਹੋ  ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਭੋਆ ਹਲਕੇ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ 130 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 31 ਲੱਖ ਰੁਪਏ ਦੇ ਰਾਹਤ ਚੈੱਕ ਵੰਡੇ।ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕਿਸ਼ਨ ਸਿੰਘ ਵਾਲਾ ਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਦੀ ਰਸਮੀ ਸ਼ੁਰੂਆਤ ਕਰਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡਾਂ ਕਿਸ਼ਨ ਸਿੰਘ ਵਾਲਾ, ਚੱਕ ਪੱਤੀ ਬਾਲੂ ਬਹਾਦਰ ਅਤੇ ਹੁਸੈਨਪੁਰ ਬੂਲੇ ਦੇ ਲਗਭਗ 25 ਕਿਸਾਨਾਂ ਨੂੰ ਪ੍ਰਵਾਨਗੀ ਪੱਤਰ ਸੌਂਪ ਕੇ ਕੀਤੀ।ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਗੁਰਦਾਸਪੁਰ ਜ਼ਿਲ੍ਹੇ ਦੇ 138 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 59 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ। ਇਸ ਮੁਆਵਜ਼ਾ ਵੰਡ ਮੁਹਿੰਮ ਤਹਿਤ ਕਈ ਖੇਤਰਾਂ ਨੂੰ ਕਵਰ ਕੀਤਾ ਗਿਆ, ਜਿਸ ਵਿੱਚ ਡੇਰਾ ਬਾਬਾ ਨਾਨਕ ਦੇ ਪਿੰਡ ਖੁਸ਼ੀਪੁਰ ਦੇ 42 ਲਾਭਪਾਤਰੀਆਂ ਨੂੰ 23 ਲੱਖ ਰੁਪਏ ਦੇ ਚੈੱਕ ਵੰਡੇ ਗਏ, ਗੁਰਦਾਸਪੁਰ ਦੇ ਪਿੰਡ ਖੋਖਰ ਰਾਜਪੂਤਾਂ ਦੇ 50 ਲਾਭਪਾਤਰੀਆਂ ਨੂੰ 24 ਲੱਖ ਰੁਪਏ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਕੋਠੇ ਦੇ 46 ਪਰਿਵਾਰਾਂ ਨੂੰ ਲਗਭਗ 12 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ ਗਈ।ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸਬ-ਡਵੀਜ਼ਨ ਵਿੱਚ ਪਿੰਡ ਫੱਤੇਵਾਲਾ ਤੋਂ ਮੁਆਵਜ਼ੇ ਦੀ ਵੰਡ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿੱਚ 57 ਕਿਸਾਨਾਂ ਨੂੰ 16 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ।

ਇਹ ਵੀ ਪੜ੍ਹੋ  ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਦੌਰਾਨ ਸ. ਖੁੱਡੀਆਂ ਨੇ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ 99.20 ਲੱਖ ਰੁਪਏ ਅਤੇ ਫਿਰੋਜ਼ਪੁਰ ਦੇ ਪਿੰਡ ਕਮਲ ਵਾਲਾ ਦੇ 37 ਕਿਸਾਨਾਂ ਨੂੰ 6.60 ਲੱਖ ਰੁਪਏ ਦੇ ਮੁਆਵਜ਼ਾ ਪ੍ਰਵਾਨਗੀ ਪੱਤਰ ਸੌਂਪੇ।ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਫੰਡ ਦੇਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਟਾਂਡਾ ਨਗਰ ਕੌਂਸਲ ਵਿਖੇ ਕਰਵਾਏ ਸਮਾਗਮ ਦੌਰਾਨ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਉਨ੍ਹਾਂ 60 ਲਾਭਪਾਤਰੀਆਂ ਨੂੰ ਕੁੱਲ 24.27 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ। ਪਿੰਡ ਫੱਤਾ ਦੇ ਲਾਭਪਾਤਰੀਆਂ ਨੂੰ 9.46 ਲੱਖ ਰੁਪਏ, ਅਬਦੁੱਲਾਪੁਰ ਦੇ ਲਾਭਪਾਤਰੀਆਂ ਨੂੰ 5.50 ਲੱਖ ਰੁਪਏ ਅਤੇ ਗੰਧੋਵਾਲ ਦੇ ਲਾਭਪਾਤਰੀਆਂ ਨੂੰ 9.30 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ।ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਜਨਾਲਾ ਹਲਕੇ ਦੇ 28 ਪ੍ਰਭਾਵਿਤ ਪਰਿਵਾਰਾਂ ਨੂੰ 24 ਲੱਖ ਰੁਪਏ ਅਤੇ ਰਾਜਾਸਾਂਸੀ ਹਲਕੇ ਦੇ 23 ਪਰਿਵਾਰਾਂ ਨੂੰ 18.41 ਲੱਖ ਰੁਪਏ ਵੰਡੇ।ਇਸੇ ਤਰ੍ਹਾਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਕਿਸਾਨਾਂ ਨੂੰ ਹੜ੍ਹ ਰਾਹਤ ਵਜੋਂ 25.05 ਲੱਖ ਰੁਪਏ ਵੰਡੇ।ਬਾਗਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮਿਸ਼ਨ ਮੁੜ ਵਸੇਬਾ ਤਹਿਤ ਸ਼ਾਹਕੋਟ ਦੇ ਪਿੰਡ ਮੂਲੇਵਾਲ ਅਰਾਈਆਂ, ਸੀਚੇਵਾਲ, ਨਾਰੰਗਪੁਰ, ਸੋਹਲ ਖ਼ਾਲਸਾ ਅਤੇ ਬਿੱਲੀ ਵੜੈਚ ਦੇ 47 ਕਿਸਾਨਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕੁੱਲ 13 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ।

ਇਹ ਵੀ ਪੜ੍ਹੋ  30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ। ਕਿਸਾਨਾਂ ਦੀ ਸਹਾਇਤਾ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਭਰਤੀ ਵਿਭਾਗ ਦੀ ਕਾਰਜਸ਼ੀਲਤਾ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਦੇ ਨਾਲ-ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ  ਮਾਨ ਸਰਕਾਰ ਲਿਆਏਗੀ ਪੰਜਾਬ ਦੀ ਖੇਤੀ ਵਿੱਚ ਨਵਾਂ ਸਵੇਰਾ:ਅਰਜਨਟੀਨਾ ਨਾਲ ਇਤਿਹਾਸਕ ਸਾਂਝੇਦਾਰੀ ਕਰਕੇ ਖੁੱਲ੍ਹਣਗੇ ਵਿਕਾਸ ਦੇ ਨਵੇਂ ਦਰਵਾਜ਼ੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵਧ ਤੋਂ ਵਧ ਰੋਜ਼ਗਾਰ ਦੇਣ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 405 ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਵੀ ਚੱਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

Bengaluru/ Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ।ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ।ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਸਾਜਗਾਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜ ਕਾਰਜਾਂ ਨੂੰ ਅਪਨਾਉਣ ਅਤੇ ਗੌਰ ਨਾਲ ਸੁਣਨ ਲਈ ਹਮੇਸ਼ਾ ਤਿਆਰ ਹੈ।

ਇਹ ਵੀ ਪੜ੍ਹੋ  ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਲਈ ਸੱਦਾ ਦਿੱਤਾ ਅਤੇ ਕਿਹਾ ਕਿ ਇਹ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ, ਪੰਜਾਬ ਵਿਖੇ ਹੋਵੇਗਾ ਅਤੇ ਇਸ ਦੌਰਾਨ ਉਦਯੋਗਪਤੀ, ਨੀਤੀ ਘਾੜ੍ਹੇ ਅਤੇ ਖੋਜਕਾਰ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੋਰ ਬੁਲੰਦਿਆਂ ‘ਤੇ ਲੈ ਜਾਣ ਬਾਰੇ ਵਿਚਾਰ ਸਾਂਝੇ ਕਰਨਗੇ ਅਤੇ ਸਹਿਯੋਗ ਦੇਣ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਮੁਹਾਰਤ ਅਤੇ ਸੂਝ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਸਮਝਣ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕਿੰਗ ਲਈ ਆਦਰਸ਼ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕਜੁੱਟ ਹੋ ਕੇ ਪੰਜਾਬ ਵਿੱਚ ਟਿਕਾਊ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਉਦਯੋਗਿਕ ਮਾਹੌਲ ਸਿਰਜ ਸਕਦੇ ਹਾਂ, ਜਿਸ ਲਈ ਤੁਹਾਡੀ ਭਾਈਵਾਲੀ, ਵਿਸ਼ਵਾਸ ਅਤੇ ਵਚਨਬੱਧਤਾ ਬੇਹੱਦ ਜ਼ਰੂਰੀ ਹੈ।ਅੱਜ ਇੱਥੇ ਉਦਯੋਗ ਜਗਤ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸ਼ੁਰੂ ਤੋਂ ਹੀ ਇਸ ਦੀ ਮਿਹਨਤੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਨਾਲ ਜਾਣਿਆ ਜਾਂਦਾ ਰਿਹਾ ਹੈ ਅਤੇ ਨਾਲ ਹੀ ਕਿਹਾ ਕਿ ਸੂਬੇ ਨੂੰ ਭਾਰਤ ਦਾ ਅੰਨ ਭੰਡਾਰ ਹੋਣ ਦਾ ਮਾਣ ਹਾਸਲ ਹੈ, ਜੋ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਹਿੱਸਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਇੱਕ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈ.ਟੀ., ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਪ੍ਰਗਤੀ ਨੇ ਸੱਚਮੁੱਚ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ ਕਿਉਂਕਿ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ ਦੀ ਸਮਰੱਥਾ ਨੂੰ ਪਛਾਣਿਆ ਹੈ।

ਇਹ ਵੀ ਪੜ੍ਹੋ  ਦਵਾਈ ਮਾਫੀਆ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ!ਕੰਪਨੀਆਂ ਖਿਲਾਫ ਸਖ਼ਤ ਕਾਰਵਾਈ ਦਾ ਕੀਤਾ ਐਲਾਨ – ਕੋਲਡਰਿਫ ਸਮੇਤ 8 ਦਵਾਈਆਂ ’ਤੇ ਲਾਇਆ ਬੈਨ

ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 4.7 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਪੰਜਾਬ ਉਦਯੋਗਿਕ ਵਿਕਾਸ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਉੱਭਰ ਰਹੇ ਕੇਂਦਰ ਵਜੋਂ ਸਥਾਪਿਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਕਈ ਵੱਕਾਰੀ ਆਲਮੀ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਨੈਸਲੇ, ਕਲਾਸ, ਫਰੂਡਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਹੋਰ ਸ਼ਾਮਲ ਹਨ, ਜੋ ਇੱਥੇ ਆਪਣਾ ਕੰਮਕਾਜ ਸਥਾਪਤ ਕਰਕੇ ਸੂਬੇ ਦੀ ਆਰਥਿਕ ਪ੍ਰਗਤੀ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਕੰਪਨੀਆਂ ਨੇ ਕਾਰੋਬਾਰ ਲਈ ਪੰਜਾਬ ਦੀ ਅਥਾਹ ਸਮਰੱਥਾ ਅਤੇ ਇਸ ਦੇ ਵਧਣ-ਫੁੱਲਣ ਲਈ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਸਾਜ਼ਗਾਰ ਮਾਹੌਲ ‘ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਤੋਂ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਬਾਰੇ ਸਪੱਸ਼ਟ ਪਤਾ ਚਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਸੱਚਮੁੱਚ ਨਾ ਸਿਰਫ਼ ਭਾਰਤੀ ਨਿਵੇਸ਼ਕਾਂ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਨਿਵੇਸ਼-ਪੱਖੀ ਮਾਹੌਲ ਸਿਰਜਿਆ ਹੈ, ਜੋ ਕਾਰੋਬਾਰ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਅੱਜ ਕਾਰੋਬਾਰ ਕਰਨ ‘ਚ ਆਸਾਨੀ ਵਾਲਾ ਮਾਹੌਲ ਤਿਆਰ ਕਰਨ ਵਿੱਚ ਸਿਖਰਲੇ ਸਥਾਨ ‘ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਾਸਟਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਜੋ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ, ਜੋ ਸਿੰਗਲ ਐਂਟਰੀ ਅਤੇ ਐਗਜ਼ਿਟ ਦੇ ਨਾਲ 150 ਤੋਂ ਵੱਧ ਜੀਟੂਬੀ (ਸਰਕਾਰ ਤੋਂ ਕਾਰੋਬਾਰ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

ਇਹ ਵੀ ਪੜ੍ਹੋ  30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਫਲਾਈਨ ਅਰਜ਼ੀਆਂ ਦੇਣ ਦੀ ਸ਼ਰਤ ਨੂੰ ਖ਼ਤਮ ਕਰਕੇ ਅਤੇ ਤੁਰੰਤ ਪ੍ਰਵਾਨਗੀਆਂ ਨੂੰ ਯਕੀਨੀ ਬਣਾ ਰਹੀ ਹੈ ਅਤੇ ਨਾਲ ਹੀ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਰਾਹੀਂ ਸੂਬਾ ਸਰਕਾਰ 125 ਕਰੋੜ ਰੁਪਏ ਤੱਕ ਦੀਆਂ ਯੋਗ ਇਕਾਈਆਂ ਲਈ ਸਿਰਫ਼ ਪੰਜ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਪ੍ਰਦਾਨ ਕਰਦੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਕੁਝ ਵੱਡੇ ਰੈਗੂਲੇਟਰੀ ਸੁਧਾਰ ਪੇਸ਼ ਕਰਨ ਵਾਲਾ ਪਹਿਲਾ ਸੂਬਾ ਹੈ, ਜਿਸ ਵਿੱਚ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਡੀਮਡ ਅਪਰੂਵਲਜ਼, ਐਸਕੇਲੇਸ਼ਨ ਵਿਧੀਆਂ ਅਤੇ ਮੁੱਖ ਲਾਇਸੈਂਸਾਂ ਲਈ ਵਧੀ ਹੋਈ ਵੈਧਤਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਵਟਸਐਪ ਅਲਰਟ, ਏਆਈ ਚੈਟਬੋਟਸ ਅਤੇ ਕਾਲ ਸੈਂਟਰਾਂ ਰਾਹੀਂ ਨਿਵੇਸ਼ਕ ਸਹਾਇਤਾ ਰੀਅਲ ਟਾਈਮ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਡਿਜੀਟਲ ਸੀਆਰਓ ਰਿਪੋਰਟਾਂ, ਫਾਇਰ ਐਨਓਸੀ ਦੀ ਵਧੀ ਹੋਈ ਵੈਧਤਾ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀਆਂ ਕਾਰਜਾਂ ਨੂੰ ਹੋਰ ਸਰਲ ਬਣਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਦਯੋਗ ਦਰਮਿਆਨ ਭਾਈਵਾਲੀ ਸਫਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਨੂੰ ਪੂਰਾ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰੀਏ। ਉਨ੍ਹਾਂ ਕਿਹਾ ਕਿ ਇਹ ਸਿਧਾਂਤ 2022 ਵਿੱਚ ਪੇਸ਼ ਕੀਤੀ ਗਈ ਸਾਡੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਉਦਯੋਗਿਕ ਖੇਤਰ ਦੇ ਦਿੱਗਜਾਂ ਅਤੇ ਭਾਈਵਾਲਾਂ ਦੇ ਸਲਾਹ-ਮਸ਼ਵਰਾ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਉਦਯੋਗਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਪੂਰਾ ਕੀਤਾ ਜਾ ਸਕੇ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਖੇਤਰ ਦੇ ਹਿਸਾਬ ਨਾਲ ਨੀਤੀਆਂ ਤਿਆਰ ਕਰਨ ਲਈ ਉਦਯੋਗਿਕ ਖੇਤਰ ਦੇ ਦਿੱਗਜਾਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਦਯੋਗਾਂ ਅਤੇ ਕਾਰੋਬਾਰਾਂ ਨਾਲ ਬਰਾਬਰੀ, ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦੀ ਭਾਈਵਾਲੀ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਦੇ ਵਪਾਰਕ ਸਫ਼ਰ ਨੂੰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਦਯੋਗਪਤੀ ਸੂਬਾ ਸਰਕਾਰ ਨੂੰ ਵੱਧ ਤੋਂ ਵੱਧ ਸਮਰਥਨ ਦੇਣਗੇ, ਜਿਸ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਗਤੀ ਹੋਰ ਤੇਜ਼ ਹੋਵੇਗੀ।ਮੁੱਖ ਮੰਤਰੀ ਨੇ ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ (ਆਈਈਐਸਏ) ਅਤੇ ਸੁਸਾਇਟੀ ਆਫ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸਆਈਡੀਐਮ) ਦੇ ਮੈਂਬਰਾਂ ਨੂੰ ਪੰਜਾਬ ਦੇ ਉੱਭਰ ਰਹੇ ਉਦਯੋਗਿਕ ਦ੍ਰਿਸ਼ ਅਤੇ ਇਲੈਕਟ੍ਰਾਨਿਕਸ, ਸੈਮੀਕੰਡਕਟਰ, ਏਅਰੋਸਪੇਸ ਅਤੇ ਡਿਫੈਂਸ ਮੈਨੂਫੈਕਚਰਿੰਗ ਸੈਕਟਰਾਂ ਵਿੱਚ ਉੱਭਰ ਰਹੇ ਮੌਕਿਆਂ ‘ਤੇ ਕੇਂਦ੍ਰਿਤ ਸੀਐਕਸਓ ਮੰਚ ‘ਤੇ ਵਿਚਾਰ-ਚਰਚਾ ਲਈ ਸੱਦਾ ਦਿੱਤਾ। ਉਨ੍ਹਾਂ ਨੇ ਮੋਹਾਲੀ ਦੇ ਮਜ਼ਬੂਤ ਅਕਾਦਮਿਕ ਅਤੇ ਖੋਜ ਮਾਹੌਲ ਦਾ ਲਾਭ ਉਠਾਉਂਦਿਆਂ ਪੰਜਾਬ ਵਿੱਚ ਇੱਕ ਸੈਮੀਕੰਡਕਟਰ ਅਤੇ ਇਲੈਕਟ੍ਰਾਨਿਕਸ ਈਕੋ-ਸਿਸਟਮ ਸਿਰਜਣ ਲਈ ਸਹਿਯੋਗੀ ਯਤਨਾਂ ਦੀ ਵਕਾਲਤ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਆਪਣੀ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਅਨੁਕੂਲ ਬੁਨਿਆਦੀ ਢਾਂਚੇ ਦੀ ਉਪਲਬਧਤਾ ਨਾਲ ਪੈਸਿਵ ਕੰਪੋਨੈਂਟਸ ਅਤੇ ਡਿਜ਼ਾਈਨ-ਇੰਜੀਨੀਅਰਿੰਗ ਸਮਰੱਥਾਵਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰੀ ਰੱਖਿਆ ਨਿਰਮਾਣ ਵੈਲਿਊ ਚੇਨ ਵਿੱਚ ਪੰਜਾਬ ਦੀ ਭਾਗੀਦਾਰੀ ਨੂੰ ਵਧਾਉਣ ‘ਤੇ ਜ਼ੋਰ ਦਿੱਤਾ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ

0

Chandigarh News:ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਹੈ ਕਿ 21-ਤਰਨ ਤਾਰਨ ਸੀਟ ਲਈ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ  30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਦੀ ਪ੍ਰਕਿਰਿਆ 13 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਪਰ 13 ਅਤੇ 14 ਅਕਤੂਬਰ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

0

👉ਅਰੋੜਾ ਨੇ ਉਦਯੋਗ ਜਗਤ ਦੇ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿੱਤਾ ਸੱਦਾ
Chandigarh News:ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ।ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ , ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ , ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀਐਕਸਓਜ ਦੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈਂਸੀ, ਯੂਐਚਪੀ, ਆਈਈਐਸਏ, ਐਸਈਐਮਆਈ, �ਿੲਨਫਾਨੀਓਨ ਟੈਕਨਾਲੋਜੀ, ਐਸਸੀਐਲ ਅਤੇ ਉਦਯੋਗਿਕ ਵਿਕਾਸ ਲਈ ਪੰਜਾਬ ਨਾਲ ਜੁੜੀਆਂ ਹੋਰ ਕੰਪਨੀਆਂ ਸ਼ਾਮਲ ਸਨ।

ਇਹ ਵੀ ਪੜ੍ਹੋ  ਦਵਾਈ ਮਾਫੀਆ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ!ਕੰਪਨੀਆਂ ਖਿਲਾਫ ਸਖ਼ਤ ਕਾਰਵਾਈ ਦਾ ਕੀਤਾ ਐਲਾਨ – ਕੋਲਡਰਿਫ ਸਮੇਤ 8 ਦਵਾਈਆਂ ’ਤੇ ਲਾਇਆ ਬੈਨ

ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਇਨ੍ਹਾਂ ਉਦਯੋਗਿਕ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਰਸਮੀ ਸੱਦਾ ਦਿੱਤਾ, ਜਿਸ ਵਿੱਚ ਉਦਯੋਗਿਕ ਗਤੀਸ਼ੀਲਤਾ, ਰੁਜ਼ਗਾਰ ਉਤਪਤੀ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ `ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਪ੍ਰੋਜੈਕਟ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਸੁਚਾਰੂ ਸੁਵਿਧਾ ਪ੍ਰਣਾਲੀਆਂ ਅਤੇ ਬੁਨਿਆਦੀ ਢਾਂਚੇ ਦੇ ਅੱਪਗ੍ਰੇਡਾਂ ਬਾਰੇ ਜਾਣਕਾਰੀ ਦਿੱਤੀ।ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਵੈਸਟ ਪੰਜਾਬ ਦੇ ਰੋਡ ਸ਼ੋਅ ਦੌਰਾਨ, ਟੀਮ ਨੇ ਹੀਰੋ ਗਰੁੱਪ, ਅੰਬਰ ਇੰਟਰਪ੍ਰਾਈਜ਼, ਆਈਟੀਸੀ, ਵਰੁਣ ਬੇਵਰੇਜ ਤੋਂ ਜੈਪੁਰੀਆਜ਼, ਇੰਟਲ, ਐਚਏਐਲ, ਅਰਜਸ ਸਟੀਲ, ਮੇਦਾਂਤਾ ਹਸਪਤਾਲ, ਰਾਇਲ ਆਰਚਿਡ, ਸੋਨਾਟਾ ਸਾਫਟਵੇਅਰ, ਓ.ਐਲ.ਏ, ਆਈਡੀਆਫੋਰਜ, ਤਾਜ ਹੋਟਲਜ਼ ਲਈ ਆਈ.ਐਚ.ਸੀ.ਐਲ., ਰਾਲਸਨ, ਜੇਨਪੈਕਟ, ਮਿੰਡਾ ਗਰੁੱਪ, ਜੀਐਮਆਰ, ਨਿਊ ਹਾਲੈਂਡ, ਏਆਈਪੀਐਲ, ਦਾਵਤ ਰਾਈਸ ਗਰੁੱਪ, ਏਸੀਕੇਐਮਈ ਸੋਲਰ, ਇਨਫੋ ਐੱਜ ਸਮੇਤ ਚੋਟੀ ਦੇ ਕਾਰਪੋਰੇਟਾਂ ਨਾਲ ਭਵਿੱਖੀ ਨਿਵੇਸ਼ ਸਬੰਧੀ ਗੱਲਬਾਤ ਕੀਤੀ।ਉਨ੍ਹਾਂ ਨੇ ਪੰਜਾਬ ਵਿੱਚ ਪਹਿਲਾਂ ਹੀ ਵਧ-ਫੁੱਲ ਰਹੇ ਅਤੇ ਫੈਲ ਰਹੇ ਬ੍ਰਾਂਡਾਂ/ਕਾਰਪੋਰੇਟਾਂ- ਜਿਵੇਂ ਨੈਸਲੇ, ਫਰੂਡੇਨਬਰਗ, ਡੈਨਨ, ਟਾਟਾ ਸਟੀਲਜ਼, ਸਨਾਤਨ ਟੈਕਸਟਾਈਲਜ਼, ਆਈਟੀਸੀ, ਹਿੰਦੁਸਤਾਨ ਲੀਵਰਜ਼, ਪੈਪਸੀਕੋ, ਵਰਬੀਓ, ਇਨਫੋਸਿਸ, ਮਹਿੰਦਰਾ, ਸੈਮੀਕੰਡਕਟਰਾਂ ਲਈ ਸੀਡੀਆਈਐਲ ਬਾਰੇ ਵੀ ਚਾਣਨਾ ਪਾਇਆ।

ਇਹ ਵੀ ਪੜ੍ਹੋ  30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਉਨ੍ਹਾਂ ਕਿਹਾ ਕਿ ਹੀਰੋ, ਮੋਂਟੇ ਕਾਰਲੋ, ਕ੍ਰੀਮਿਕਾ, ਟ੍ਰਾਈਡੈਂਟ, ਸੋਨਾਲੀਕਾ ਟਰੈਕਟਰ, ਨਿਵੀਆ ਸਪੋਰਟਸ ਵਰਗੇ ਘਰੇਲੂ ਪੰਜਾਬੀ ਬ੍ਰਾਂਡ ,ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਨੇ ਰਾਸ਼ਟਰ ਨਿਰਮਾਣ ਵਿੱਚ ਨਿਰੰਤਰ ਯੋਗਦਾਨ ਪਾਇਆ ਹੈ।ਆਸਾਨ ਪਹੁੰਚ, ਆਧੁਨਿਕ ਬੁਨਿਆਦੀ ਢਾਂਚੇ ਅਤੇ ਕਿਫ਼ਾਇਤੀ ਦਰਾਂ `ਤੇ ਹੁਨਰਮੰਦ ਸਟਾਫ਼ ਦੀ ਉਪਲਬਧਤਾ ਦੇ ਨਾਲ ਮੋਹਾਲੀ ਆਈ.ਟੀ. ਸੈਮੀਕੰਡਕਟਰਜ਼ ਅਤੇ ਡੇਟਾ ਸੈਂਟਰਾਂ ਵਿੱਚ ਉੱਚ-ਤਕਨੀਕੀ ਨਿਵੇਸ਼ਾਂ ਲਈ ਇੱਕ ਪ੍ਰਮੁੱਖ ਕੇਂਦਰ ਵਜੋਂ ਉਭਰਿਆ ਹੈ। ਇਨਫੋਸਿਸ ਦੀ ਵਧ ਰਹੀ ਮੌਜੂਦਗੀ ਸਦਕਾ ਇਹ ਖੇਤਰ ਕੁਸ਼ਲ ਵਿਕਾਸ ਦੇ ਮੌਕੇ ਤਲਾ਼ਸਦੀਆਂ ਪ੍ਰਮੁੱਖ ਕੰਪਨੀਆਂ ਨੂੰ ਆਕਰਸਿ਼ਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਮਜ਼ਬੂਤ ਅਕਾਦਮਿਕ ਵਾਤਾਵਰਨ – ਜਿਸ ਵਿੱਚ ਆਈਆਈਟੀ ਰੋਪੜ, ਆਈਐਸਬੀ, ਆਈਆਈਐਸਈਆਰ, ਥਾਪਰ, ਸੀਡੀਆਈਐਲ ਅਤੇ ਹੋਰ ਸ਼ਾਮਲ ਹਨ – ਨਾਲ ਸਿਰਫ਼ ਨਵੀਨਤਾ ਨੂੰ ਹੁਲਾਰਾ ਦੇ ਰਿਹਾ ਹੈ ਸਗੋਂ ਉੱਨਤ ਉਦਯੋਗਾਂ ਲਈ ਰਾਹ ਪੱਧਰਾ ਕਰਕੇ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰ ਰਿਹਾ ਹੈ।ਅਰੋੜਾ ਨੇ ਅੱਗੇ ਕਿਹਾ ਕਿ ਮਾਨਯੋਗ ਰਾਸ਼ਟਰੀ ਕਨਵੇਅਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ, ਗਤੀਸ਼ੀਲ ਉਦਯੋਗਿਕ ਵਿਕਾਸ ਅਤੇ ਵਿਸਤ੍ਰਿਤ ਆਰਥਿਕ ਮੌਕਿਆਂ ਨਾਲ ਲੈਸ ਇੱਕ ਨਵਾਂ ਪੰਜਾਬ ਸਿਰਜਣ ਦੀ ਸੋਚ ਨੂੰ ਅੱਗੇ ਵਧਾ ਰਹੀ ਹੈ ।ਨਿਵੇਸ਼ ਪੰਜਾਬ ਵੱਲੋਂ ਨਿਵੇਸ਼ਕਾਂ ਦੀ ਦਿਲਚਸਪੀ ਨੂੰ ਠੋਸ ਭਾਈਵਾਲੀ ਅਤੇ ਨਿਵੇਸ਼ਾਂ ਵਿੱਚ ਬਦਲਣ ਲਈ ਆਪਣੇ ਯਤਨ ਜਾਰੀ ਰੱਖੇ ਜਾਣਗੇ।ਇਸ ਸਮਾਗਮ ਵਿੱਚ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ, ਉਦਯੋਗ ਅਤੇ ਵਣਜ ਦੇ ਸਕੱਤਰ ਕੇ.ਕੇ. ਯਾਦਵ, ਪੀ.ਐਸ.ਆਈ.ਈ.ਸੀ. ਦੇ ਮੈਨੇਜਿੰਗ ਡਾਇਰੈਕਟਰ ਸੌਰਭੀ ਮਲਿਕ, ਇਨਵੈਸਟ ਪੰਜਾਬ ਦੇ ਸੀ.ਈ.ਓ. ਅਮਿਤ ਢਾਕਾ, ਕੇ.ਪੀ.ਐਮ.ਜੀ. ਤੋਂ ਗੌਰਵ, ਇਨਵੈਸਟ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਸਮੇਤ ਪ੍ਰਮੁੱਖ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਲਿਤਾਂ ਦੇ ਮੁੱਦੇ ‘ਤੇ ਆਪ ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਭਾਜਪਾ ਨੂੰ ਕਟਹਿਰੇ ‘ਚ ਕੀਤਾ ਖੜ੍ਹਾ

0

Chandigarh News: ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਮੀਟਿੰਗ ਦੌਰਾਨ ਵਫ਼ਦ ਨੇ ਦੇਸ ਭਰ ਤੇ ਖਾਸਕਰ ਗੁਆਂਢੀ ਸੂਬੇ ਹਰਿਆਣਾ ਵਿਚ ਦਲਿਤਾਂ ਉਪਰ ਹੋ ਰਹੇ ਅੱਤਿਆਚਾਰ ਦਾ ਮੁੱਦਾ ਚੂੱੱਕਿਆ। ਪਾਰਟੀ ਆਗੂ ਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਵਫ਼ਦ ਨੇ ਦਲਿਤਾਂ ਦੇ ਮੁੱਦੇ ’ਤੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ।

ਇਹ ਵੀ ਪੜ੍ਹੋ  30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਉਨ੍ਹਾਂ ਦਸਿਆ ਕਿ ਹਰਿਆਣਾ ਸਰਕਾਰ ਅਧੀਨ ਕੰਮ ਕਰ ਰਹੇ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦਾ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਤੇ ਦਲਿਤਾਂ ਨੂੰ ਇਨਸਾਫ਼ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ। ਉਨ੍ਹਾਂ ਏਡੀਜੀਪੀ ਦੀ ਖ਼ੁਦਕੁਸ਼ੀ ਦੇ ਮਾਮਲੇ ’ਚ ਇਨਸਾਫ਼ ਮੰਗਿਆ ਅਤੇ ਗਵਰਨਰ ਨੂੰ ਮੈਮੋਰੰਡਮ ਦੇ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।ਆਪ ਵਫ਼ਦ ਨੇ ਇਸ ਮੌਕੇ ਐਲਾਨ ਕੀਤਾ ਕਿ ਜੇਕਰ ਇਸ ਮਾਮਲੇ ਵਿਚ ਇਨਸਾਫ਼ ਨਾ ਮਿਲਿਆ ਤਾਂ ਆਮ ਆਦਮੀ ਪਾਰਟੀ ਭਾਜਪਾ ਸਰਕਾਰ ਵਿਰੁਧ ਅੰਦੋਲਨ ਵਿੱਢੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਹਰਿਆਣਾ ’ਚ ਦਲਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905034