Saturday, May 16, 2026
Home Blog Page 392

30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

0

Pathankot News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਸਾਬਕਾ ਵਿਧਾਇਕ ਦੇ PA ਦਾ ਦਿਲ ਦਾ ਦੌਰਾ ਨਾਲ ਦੇਹਾਂਤ

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ ‘ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ।

ਇਹ ਵੀ ਪੜ੍ਹੋ ਜੰਗਲਾਤ ਨਿਗਮ ਦੇ ਰੈਵਨਿਊ ਵਿੱਚ ਲਗਾਤਾਰ ਹੋ ਰਿਹਾ ਹੈ ਵਾਧਾ: ਚੇਅਰਮੈਨ ਰਾਕੇਸ਼ ਪੁਰੀ

ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ। ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧੂਰੀ ਤੋਂ ਮੁਆਵਜ਼ਾ ਵੰਡਣ ਦੀ ਕੀਤੀ ਸ਼ੁਰੂਆਤ
Sangrur News: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ।ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਨੇ ਕੈਬਿਨੇਟ ਮੀਟਿੰਗ ‘ਚ ਲਿਆ ਅਹਿਮ ਫੈਂਸਲਾ: ਪੰਜਾਬ ’ਚ ਬਾਹਰੋਂ ਆਉਣ ਵਾਲੇ ਮਾਈਨਿੰਗ ਟਰੱਕਾਂ ’ਤੇ ਲਾਗੂ ਹੋਵੇਗੀ ਐਂਟਰੀ ਫੀਸ, ਮਜ਼ਬੂਤ ਹੋਣਗੀਆਂ ਸਰਹੱਦਾਂ

ਉਹਨਾਂ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ। ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਮਿਲਣਗੇ ਜਦਕਿ ਪਹਿਲਾਂ ਸਿਰਫ਼ 4 ਹਜ਼ਾਰ ਰੁਪਏ ਮਿਲਦੇ ਸਨ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ।ਉਹਨਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਲੋਕ ਹਰ ਮੁਸ਼ਕਿਲ ਦੀ ਘੜ੍ਹੀ ਵਿੱਚ ਕੁਦਰਤੀ ਕਰੋਪੀਆਂ ਦੇ ਪੀੜ੍ਹਤਾਂ ਨਾਲ ਖੜਦੇ ਆਏ ਹਨ। ਪਰ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਆਂ ਨਾਲ ਹਰ ਖੇਤਰ ਵਿੱਚ ਧੱਕਾ ਕਰਦੀ ਹੈ। ਉਹਨਾਂ ਕੇਂਦਰ ਸਰਕਾਰ ਤੋਂ ਉਹਨਾਂ 1600 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਐਲਾਨ ਕਰਕੇ ਗਏ ਸਨ। ਉਹਨਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ 240 ਕਰੋੜ ਰੁਪਏ ਤਾਂ ਸਾਲਾਨਾ ਕਿਸ਼ਤ ਦਾ ਹਿੱਸਾ ਹਨ।

ਇਹ ਵੀ ਪੜ੍ਹੋ SSD Girls College ਵਿਖੇ ਸੱਤ ਰੋਜ਼ਾ NSS ਕੈਂਪ ਦੇ ਚੌਥੇ ਦਿਨ ਗਰੀਨ ਦਿਵਾਲੀ ਮਨਾਉਣ ਬਾਰੇ ਦਿੱਤੀ ਜਾਣਕਾਰੀ

ਸ੍ਰ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਝੋਕ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ। ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਘੱਗਰ ਵਿੱਚ 747 ਫੁੱਟ ਪਾਣੀ ਹੋਣ ਉਤੇ ਪਾੜ ਪੈ ਜਾਂਦਾ ਸੀ। ਇਸ ਵਾਰ 755 ਫੁੱਟ ਪਾਣੀ ਹੋਣ ਉੱਤੇ ਵੀ ਸਥਿਤੀ ਕਾਬੂ ਵਿੱਚ ਰਹੀ।ਇਸ ਤੋਂ ਪਹਿਲਾਂ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿੱਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦਾ ਇਹ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਅਗਾਊਂ ਪ੍ਰਬੰਧ ਕੀਤੇ ਗਏ ਸਨ। ਭਾਰੀ ਮੀਂਹ ਦੇ ਬਾਵਜੂਦ ਜ਼ਿਲ੍ਹਾ ਸੰਗਰੂਰ ਵਿੱਚੋਂ ਲੰਘਦੇ ਘੱਗਰ ਦਰਿਆ ਦੇ 41 ਕਿਲੋਮੀਟਰ ਖੇਤਰ ਵਿੱਚ ਇੱਕ ਵੀ ਪਾੜ ਨਹੀਂ ਪੈਣ ਦਿੱਤਾ ਗਿਆ।ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰ ਜਸਵੀਰ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ, ਐੱਸ ਡੀ ਐੱਮ ਸ਼੍ਰੀ ਰਿਸ਼ਭ ਬਾਂਸਲ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁਲੀ, ਅਨਵਰ ਭਸੌੜ, ਸੋਨੀ ਮੰਡੇਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ ਕੈਬਿਨੇਟ ਮੀਟਿੰਗ ‘ਚ ਲਿਆ ਅਹਿਮ ਫੈਂਸਲਾ: ਪੰਜਾਬ ’ਚ ਬਾਹਰੋਂ ਆਉਣ ਵਾਲੇ ਮਾਈਨਿੰਗ ਟਰੱਕਾਂ ’ਤੇ ਲਾਗੂ ਹੋਵੇਗੀ ਐਂਟਰੀ ਫੀਸ, ਮਜ਼ਬੂਤ ਹੋਣਗੀਆਂ ਸਰਹੱਦਾਂ

0

Chandigarh news:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇੱਕ ਦੂਰਦਰਸ਼ੀ ਅਤੇ ਇਤਿਹਾਸਕ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਅਕਤੂਬਰ 2025 ਦੇ ਅੱਧ ਤੋਂ ਲਾਗੂ ਹੋਵੇਗੀ। ਇਸ ਨੀਤੀ ਦੇ ਤਹਿਤ, ਹੁਣ ਸੂਬੇ ਵਿੱਚ ਦਾਖਲ ਹੋਣ ਵਾਲੇ ਖਣਿਜ ਢੋਣ ਵਾਲੇ ਵਾਹਨਾਂ ‘ਤੇ ਐਂਟਰੀ ਫੀਸ ਲਗਾਈ ਜਾਵੇਗੀ। ਇਹ ਫੀਸ ਦੂਜੇ ਰਾਜਾਂ ਤੋਂ ਰੇਤ, ਬੱਜਰੀ ਅਤੇ ਹੋਰ ਸਮਾਨ ਖਣਿਜਾਂ ਦੀ ਢੋਆ-ਢੁਆਈ ਕਰਨ ਵਾਲੇ ਟਰੱਕਾਂ ਅਤੇ ਵਾਹਨਾਂ ‘ਤੇ ਲਾਗੂ ਹੋਵੇਗੀ। ਇਹ ਕਦਮ ਨਾ ਸਿਰਫ਼ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕੇਗਾ, ਸਗੋਂ ਸੂਬੇ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ​​ਕਰੇਗਾ।ਪੰਜਾਬ ਸਰਕਾਰ ਦਾ ਇਹ ਫੈਸਲਾ ਮਾਲੀਏ ਦੇ ਨੁਕਸਾਨ ਨੂੰ ਰੋਕਣ ਅਤੇ ਸਥਾਨਕ ਮਾਈਨਿੰਗ ਉਦਯੋਗ ਦੀ ਰੱਖਿਆ ਵੱਲ ਇੱਕ ਵੱਡਾ ਕਦਮ ਹੈ। ਲੰਬੇ ਸਮੇਂ ਤੋਂ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਰਗੇ ਰਾਜਾਂ ਤੋਂ ਖਣਿਜ ਲੈ ਕੇ ਜਾਣ ਵਾਲੇ ਸੈਂਕੜੇ ਟਰੱਕ ਬਿਨਾਂ ਕਿਸੇ ਕਾਨੂੰਨੀ ਫੀਸ ਦੇ ਪੰਜਾਬ ਦੇ ਸਰਹੱਦੀ ਖੇਤਰਾਂ ਤੋਂ ਪੰਜਾਬ ਵਿੱਚ ਦਾਖਲ ਹੋ ਰਹੇ ਸਨ। ਇਸ ਨਾਲ ਨਾ ਸਿਰਫ਼ ਪੰਜਾਬ ਸਰਕਾਰ ਨੂੰ ਮਾਲੀਆ ਨੁਕਸਾਨ ਹੋਇਆ ਸਗੋਂ ਸਥਾਨਕ ਖਾਣ ਸੰਚਾਲਕਾਂ ਅਤੇ ਕਰੱਸ਼ਿੰਗ ਯੂਨਿਟਾਂ ਨੂੰ ਵਿੱਤੀ ਮੁਸ਼ਕਲ ਵੀ ਆਈ। ਹੁਣ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਅਤੇ ਚੋਰੀ ਦਾ ਯੁੱਗ ਖਤਮ ਹੋ ਰਿਹਾ ਹੈ।

ਇਹ ਵੀ ਪੜ੍ਹੋ ਸਾਬਕਾ ਵਿਧਾਇਕ ਦੇ PA ਦਾ ਦਿਲ ਦਾ ਦੌਰਾ ਨਾਲ ਦੇਹਾਂਤ

ਇਸ ਨੀਤੀ ਦਾ ਮੁੱਖ ਉਦੇਸ਼ ਸੂਬੇ ਦੀਆਂ ਸਰਹੱਦਾਂ ‘ਤੇ ਸਥਾਪਿਤ ਚੌਕੀਆਂ ਨੂੰ ਮਜ਼ਬੂਤ ​​ਅਤੇ ਆਧੁਨਿਕ ਬਣਾਉਣਾ ਹੈ। ਇਨ੍ਹਾਂ ਐਂਟਰੀ ਫੀਸਾਂ ਤੋਂ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਇਨ੍ਹਾਂ ਚੌਕੀਆਂ ਦੇ ਸੰਚਾਲਨ, ਨਿਗਰਾਨੀ ਅਤੇ ਰੱਖ-ਰਖਾਅ ਲਈ ਕੀਤੀ ਜਾਵੇਗੀ। ਸਰਕਾਰ ANPR (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ, QR-ਕੋਡ ਵਾਹਨ ਪਾਸ ਅਤੇ ਡਿਜੀਟਲ ਨਿਗਰਾਨੀ ਪ੍ਰਣਾਲੀਆਂ ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਨੂੰ ਲਾਗੂ ਕਰ ਰਹੀ ਹੈ, ਜੋ ਹਰੇਕ ਵਾਹਨ ਦੀ ਆਵਾਜਾਈ ਦੀ ਪੂਰੀ ਪਾਰਦਰਸ਼ਤਾ ਅਤੇ ਟਰੇਸੇਬਿਲਟੀ ਨੂੰ ਯਕੀਨੀ ਬਣਾਉਂਦੀ ਹੈ। ਇਹ ਖਣਿਜ ਆਵਾਜਾਈ ਪ੍ਰਣਾਲੀ ਨੂੰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ, ਕੁਸ਼ਲ ਅਤੇ ਜਵਾਬਦੇਹ ਬਣਾਏਗਾ।ਪੰਜਾਬ ਸਰਕਾਰ ਨੇ ਇਸ ਨੀਤੀ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਹਰੇਕ ਵਾਹਨ ਨੂੰ ਐਂਟਰੀ ਫੀਸ ਜਮ੍ਹਾ ਕਰਨ ‘ਤੇ ਇੱਕ ਡਿਜੀਟਲ ਰਸੀਦ (ਪੁਸ਼ਟੀ ਰਸੀਦ) ਜਾਰੀ ਕੀਤੀ ਜਾਵੇਗੀ, ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਜਾਂ ਭ੍ਰਿਸ਼ਟਾਚਾਰ ਦੀ ਸੰਭਾਵਨਾ ਖਤਮ ਹੋ ਜਾਵੇਗੀ। ਇਸ ਤਰ੍ਹਾਂ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇੱਕ ਪ੍ਰਸ਼ਾਸਕੀ ਮਾਡਲ ਵਿਕਸਤ ਕਰ ਰਹੀ ਹੈ ਜੋ ਜਨਤਕ ਹਿੱਤਾਂ ਦੀ ਰੱਖਿਆ ਅਤੇ ਇਮਾਨਦਾਰ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਲਈ ਤਕਨਾਲੋਜੀ ਦਾ ਲਾਭ ਉਠਾਉਂਦੀ ਹੈ।

ਇਹ ਵੀ ਪੜ੍ਹੋ ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਸੂਬਾ ਸਰਕਾਰ ਦਾ ਇਹ ਫੈਸਲਾ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਤੱਕ ਸੀਮਿਤ ਨਹੀਂ ਹੈ; ਇਹ ਸੂਬੇ ਦੇ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਦੋਵਾਂ ਲਈ ਵੀ ਲਾਭਦਾਇਕ ਸਾਬਤ ਹੋਵੇਗਾ। ਜਦੋਂ ਕਿ ਪਹਿਲਾਂ ਗੈਰ-ਕਾਨੂੰਨੀ ਮਾਈਨਿੰਗ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਲੁੱਟ ਦਾ ਕਾਰਨ ਬਣਦੀ ਸੀ, ਇਹ ਨੀਤੀ ਹੁਣ ਇਸ ਰੁਝਾਨ ਨੂੰ ਰੋਕ ਦੇਵੇਗੀ। ਇਸ ਤੋਂ ਇਲਾਵਾ, ਐਂਟਰੀ ਫੀਸ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੀ ਵਰਤੋਂ ਸੜਕਾਂ ਦੇ ਸੁਧਾਰਾਂ, ਵਾਤਾਵਰਣ ਪ੍ਰੋਜੈਕਟਾਂ ਅਤੇ ਪੇਂਡੂ ਬੁਨਿਆਦੀ ਢਾਂਚੇ ਲਈ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਦੇ ਵਿਕਾਸ ਨੂੰ ਇੱਕ ਨਵੀਂ ਗਤੀ ਮਿਲੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਹਮੇਸ਼ਾ ਪਾਰਦਰਸ਼ਤਾ ਅਤੇ ਇਮਾਨਦਾਰੀ ‘ਤੇ ਅਧਾਰਤ ਸ਼ਾਸਨ ਦੀ ਵਕਾਲਤ ਕੀਤੀ ਹੈ। ਮਾਈਨਿੰਗ ਖੇਤਰ ਵਿੱਚ ਇਹ ਸੁਧਾਰ ਨਾ ਸਿਰਫ਼ ਪ੍ਰਸ਼ਾਸਕੀ ਸੁਧਾਰ ਦੀ ਇੱਕ ਉਦਾਹਰਣ ਹੈ, ਸਗੋਂ ਇਹ ਵੀ ਦਰਸਾਉਂਦਾ ਹੈ ਕਿ ਮਾਨ ਸਰਕਾਰ ਜਨਤਕ ਹਿੱਤ ਵਿੱਚ ਮੁਸ਼ਕਲ ਪਰ ਜ਼ਰੂਰੀ ਫੈਸਲੇ ਲੈਣ ਤੋਂ ਝਿਜਕਦੀ ਹੈ। ਰਾਜ ਸਰਕਾਰ ਦਾ ਇਹ ਕਦਮ ਜਾਇਜ਼ ਮਾਈਨਿੰਗ ਗਤੀਵਿਧੀਆਂ ਵਿੱਚ ਲੱਗੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਵੀ ਰਾਹਤ ਦਿੰਦਾ ਹੈ ਜੋ ਸਾਲਾਂ ਤੋਂ ਅਨੁਚਿਤ ਮੁਕਾਬਲੇ ਦਾ ਸਾਹਮਣਾ ਕਰ ਰਹੇ ਹਨ।ਇਹ ਕਿਹਾ ਜਾ ਸਕਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ‘ਅੰਤਰ-ਰਾਜ ਮਾਈਨਿੰਗ ਟਰੱਕ ਐਂਟਰੀ ਫੀਸ ਨੀਤੀ’ ਪੰਜਾਬ ਦੇ ਮਾਈਨਿੰਗ ਸਿਸਟਮ ਵਿੱਚ ਕ੍ਰਾਂਤੀ ਲਿਆਵੇਗੀ। ਇਹ ਨੀਤੀ ਨਾ ਸਿਰਫ਼ ਸੂਬੇ ਦੇ ਖਣਿਜ ਸਰੋਤਾਂ ਦੀ ਰੱਖਿਆ ਕਰੇਗੀ ਬਲਕਿ ਸਥਾਨਕ ਉਦਯੋਗਾਂ, ਮਜ਼ਦੂਰਾਂ ਅਤੇ ਵਾਤਾਵਰਣ ਨੂੰ ਵੀ ਲਾਭ ਪਹੁੰਚਾਏਗੀ। ਪੰਜਾਬ ਸਰਕਾਰ ਦਾ ਇਹ ਕਦਮ ਇਸ ਗੱਲ ਦਾ ਪ੍ਰਮਾਣ ਹੈ ਕਿ ਸੂਬੇ ਵਿੱਚ ਹੁਣ ਸ਼ਾਸਨ ਦਾ ਇੱਕ ਨਵਾਂ ਯੁੱਗ ਸ਼ੁਰੂ ਹੋ ਗਿਆ ਹੈ – ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਦਾ ਯੁੱਗ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Girls College ਵਿਖੇ ਸੱਤ ਰੋਜ਼ਾ NSS ਕੈਂਪ ਦੇ ਚੌਥੇ ਦਿਨ ਗਰੀਨ ਦਿਵਾਲੀ ਮਨਾਉਣ ਬਾਰੇ ਦਿੱਤੀ ਜਾਣਕਾਰੀ

0

Bathinda News: SSD Girls College ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਐਨ.ਐਸ.ਐਸ ਪ੍ਰੋਗਰਾਮ ਅਫਸਰਾਂ ਡਾ. ਸਿਮਰਜੀਤ ਕੌਰ , ਮੈਡਮ ਗੁਰਮਿੰਦਰ ਜੀਤ ਕੌਰ ਦੀ ਰਹਿਨੁਮਾਈ ਹੇਠ “ਯੂਥ ਫਾਰ ਮਾਈ ਭਾਰਤ” ਵਿਸ਼ੇ ਤਹਿਤ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੇ ਚੌਥੇ ਦਿਨ ਦੇ ਪਹਿਲੇ ਸੈਸ਼ਨ ਵਿੱਚ ਡਾ. ਅੰਜੂ ਗਰਗ ਸ਼ਾਮਿਲ ਹੋਏ ਜਿਨਾਂ ਨੇ ਹੁਨਰ ਸੁਧਾਰ ਵਿੱਚ ਹੋ ਰਹੇ ਵੱਖ-ਵੱਖ ਮੁਕਾਬਲਿਆਂ ਬਾਰੇ ਦੱਸਿਆ ਅਤੇ ਗਰੀਨ ਦਿਵਾਲੀ ਮਨਾਉਣ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ Silver Oaks School Dabwali Road Bathinda ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ

ਦੂਸਰੇ ਸੈਸ਼ਨ ਵਿੱਚ ਮੈਡਮ ਸੁਖਰਾਜ ਕੌਰ ਨੇ ਕੱਪੜੇ ਤੇ ਟਾਈ ਡਾਈ ਕਰਨ ਦੇ ਵੱਖ-ਵੱਖ ਨਮੂਨੇ ਵਲੰਟੀਅਰਾਂ ਨੂੰ ਸਿਖਾਏ ਨਾਲ ਹੀ ਵਲੰਟੀਅਰਾਂ ਨੇ ਬੜੇ ਦਿਲਚਸਪੀ ਨਾਲ ਇਹ ਨਮੂਨੇ ਸਿੱਖੇ ਫਿਰ ਕਾਲਜ ਦੇ ਯੂਨੀਵਰਸਿਟੀ ਲੈਵਲ ਤੇ ਬੈਸਟ ਚੁਣੇ ਜਾ ਚੁੱਕੇ ਐਨ.ਐਸ.ਐਸ ਵਲੰਟੀਅਰਾਂ (ਅਵਨੀਤ ਕੌਰ ਢਿੱਲੋਂ, ਸੁਹਾਨਾ, ਨੰਦਿਨੀ) ਨੇ ਆ ਕੇ ਚੱਲ ਰਹੇ ਕੈਂਪ ਵਿਚਲੇ ਵਲੰਟੀਅਰਾਂ ਨੂੰ ਐਨ.ਐਸ.ਐਸ ਅਤੇ ਮਾਈ ਭਾਰਤ ਪੋਰਟਲ ਬਾਰੇ ਜਾਣਕਾਰੀ ਦਿੱਤੀ।ਤੀਸਰੇ ਸੈਸ਼ਨ ਵਿੱਚ ਡਾ. ਜ਼ਮੀਰ ਪਾਲ ਕੌਰ ਸੰਧੂ ਬਾਜਵਾ ਮੈਡਮ ਨੇ ਆਪਣਾ ਅਕਾਦਮਿਕ ਸਫਰ ਸਾਂਝਾ ਕੀਤਾ।

ਇਹ ਵੀ ਪੜ੍ਹੋ ਸਾਬਕਾ ਵਿਧਾਇਕ ਦੇ PA ਦਾ ਦਿਲ ਦਾ ਦੌਰਾ ਨਾਲ ਦੇਹਾਂਤ

ਉਹਨਾਂ ਨੇ ਬਾਹਰਲੇ ਦੇਸ਼ਾਂ ਵਿਚਲੇ ਵਿਦਿਆਰਥੀਆਂ ਦੀ ਤੁਲਨਾ ਅਤੇ ਉਨਾਂ ਦੀ ਸਿੱਖਿਆ ਪ੍ਰਤੀ ਰੁਚੀ ਵਿਦਿਆਰਥੀਆਂ ਨਾਲ ਸਾਂਝੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਬਹੁਤ ਮਿਹਨਤ ਕਰਨੀ ਚਾਹੀਦੀ ਹੈ ਤੇ ਹਰ ਵਿਸ਼ੇ ਨੂੰ ਗਹਿਰਾਈ ਤੋਂ ਸਮਝਣਾ ਚਾਹੀਦਾ ਹੈ।ਵਲੰਟੀਅਰਾ ਨੇ ਉਹਨਾਂ ਤੋਂ ਬਹੁਤ ਸਾਰੇ ਪ੍ਰਸ਼ਨ ਪੁੱਛੇ ਜੋ ਵਿਦੇਸ਼ੀ ਸਿੱਖਿਆ ਨਾਲ ਸੰਬੰਧਿਤ ਸਨ, ਉਹਨਾਂ ਨੇ ਉਹਨਾਂ ਦੇ ਜਵਾਬ ਤਸੱਲੀ ਬਖਸ਼ ਤਰੀਕੇ ਨਾਲ ਦਿੱਤੇ।ਅੱਜ ਦੇ ਸੈਸ਼ਨ ਦੀ ਪ੍ਰਧਾਨਗੀ ਅਰਮਨਵੀਰ ਕੌਰ ਅਤੇ ਪ੍ਰਵੀਨ ਦੁਆਰਾ ਕੀਤੀ ਗਈ ਅਤੇ ਸਟੇਜੀ ਪ੍ਰਬੰਧਕੀ ਐਨ.ਐਸ.ਐਸ ਵਲੰਟੀਅਰਾਂ ਮਹਿਕ ਅਤੇ ਰਿਧੀਮਾ ਨੇ ਅਦਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Silver Oaks School Dabwali Road Bathinda ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ

0

Bathinda News: Silver Oaks School Dabwali Road Bathinda ਵਿਖੇ ਬੜੇ ਹੀ ਉਤਸ਼ਾਹ ਨਾਲ ਇਨਾਮ ਵੰਡ ਸਮਾਰੋਹ ਮਨਾਇਆ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ (ਡਾਇਰੈਕਟਰ ਆਫ ਸਿਲਵਰ ਓਕਸ ਸਕੂਲ), ਪ੍ਰਿੰਸੀਪਲ ਮਿਸ ਰਵਿੰਦਰ ਸਰਾਂ ਅਤੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਸ਼ਿਰਕਤ ਕੀਤੀ ਗਈ। ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਉਪਲੱਬਧੀਆਂ ਲਈ ਸਨਮਾਨਿਤ ਕਰਨਾ ਸੀ।

ਇਹ ਵੀ ਪੜ੍ਹੋ ਸਾਬਕਾ ਵਿਧਾਇਕ ਦੇ PA ਦਾ ਦਿਲ ਦਾ ਦੌਰਾ ਨਾਲ ਦੇਹਾਂਤ

ਇਸ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ (ਡਾਇਰੈਕਟਰ ਆਫ ਸਿਲਵਰ ਓਕਸ ਸਕੂਲ) ਨੂੰ ਸਕੂਲ ਵਿੱਚ ਪਹੁੰਚਣ ‘ਤੇ ਸਵਾਗਤ ਕਰਦੇ ਹੋਏ ਕੀਤੀ ਗਈ। ਇਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵੱਲੋਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਸਾਲ 2025^26 ਦੌਰਾਨ ਸਕੂਲ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਸਕੂਲ ਦੇ ਵਿਿਦਆਰਥੀਆਂ ਦੁਆਰਾ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਰੁੱਪ ਨਾਚ, ਕਵਿਤਾ ਗਾਇਨ, ਸੋਲੋ ਨਾਚ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਮੁੱਖ ਮਹਿਮਾਨ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਵੱਲੋਂ ਸਕੂਲ ਦੇ ਵਿਿਦਆਰਥੀਆਂ ਨੂੰ ਭਵਿੱਖ ਵਿੱਚ ਸਕੂਲ ਦੁਆਰਾ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।ਅੰਤ ਵਿੱਚ ਰਾਸ਼ਟਰੀ ਗਾਣ ਨਾਲ ਇਨਾਮ ਵੰਡ ਸਮਾਰੋਹ ਸਮਾਪਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵੱਲੋਂ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ

0

👉ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ
Bathinda News:ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵੱਲੋਂ ਜ਼ਿਲ੍ਹਾ-ਪੱਧਰੀ ਲਿਖਤੀ ਕੁਇਜ਼ ਮੁਕਾਬਲਾ ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸਤਿਕਾਰਿਤ ਮਹਿਮਾਨ ਵਜੋਂ ਡੀ.ਏ.ਵੀ. ਕਾਲਜ ਬਠਿੰਡਾ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸ਼ਿਰਕਤ ਕੀਤੀ । ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਇਸ ਮੁਕਾਬਲੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲਾ ਤਿੰਨ ਵਰਗਾਂ ਵਿੱਚ ਕਰਵਾਇਆ ਗਿਆ । ਵਰਗ ਪਹਿਲੇ ਵਿੱਚ ਅੱਠਵੀਂ ਤੱਕ ਦੇ ਵਿਦਿਆਰਥੀ, ਵਰਗ ਦੂਜੇ ਵਿੱਚ ਨੌਂਵੀ ਤੋਂ ਬਾਰ੍ਹਵੀਂ ਅਤੇ ਵਰਗ ਤੀਜੇ ਵਿੱਚ ਗ੍ਰੈਜੂਏਸ਼ਨ ਅਤੇ ਇਸ ਤੋਂ ਉੱਪਰ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਕੁਇਜ਼ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੋੜਨਾ ਹੈ ਤਾਂ ਜੋ ਉਹ ਆਪਣੀ ਮਿੱਟੀ ਦੇ ਹੋਰ ਨੇੜੇ ਹੋ ਸਕਣ।

ਇਹ ਵੀ ਪੜ੍ਹੋ  ਸਾਬਕਾ ਵਿਧਾਇਕ ਦੇ PA ਦਾ ਦਿਲ ਦਾ ਦੌਰਾ ਨਾਲ ਦੇਹਾਂਤ

ਉਨ੍ਹਾਂ ਇਸ ਮੌਕੇ ਡੀ.ਏ.ਵੀ. ਕਾਲਜ ਬਠਿੰਡਾ ਦੇ ਪ੍ਰਿੰਸੀਪਲ ਅਤੇ ਸਟਾਫ਼ ਦਾ ਉਨ੍ਹਾਂ ਦੇ ਵਡਮੁੱਲੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਬੋਲਦਿਆਂ ਡਾ ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਾਲੇ ਕਿਸੇ ਵੀ ਮੁਕਾਬਲੇ ਲਈ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਨੂੰ ਭਵਿੱਖ ਵਿੱਚ ਵੀ ਸਹਿਯੋਗ ਦਿੰਦੇ ਰਹਿਣਗੇ ।ਨਤੀਜਾ ਤਿਆਰ ਕਰਨ ਦੇ ਸਮੇਂ ਦੌਰਾਨ ਨਵੀਆਂ ਕਲਮਾਂ ਨਵੀਂ ਉਡਾਣ ਦੀ ਟੀਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਦੀ ਟੀਮ ਨੇ ਅਧਿਆਪਕ ਸੁਖਪਾਲ ਸਿੰਘ, ਜਗਜੀਤ ਕੌਰ ਅਤੇ ਪ੍ਰਦੀਪ ਕੌਰ ਦੇ ਨਿਰਦੇਸ਼ਨ ਹੇਠਾਂ ਤਿਆਰ ਕੀਤਾ ਨਾਟਕ ‘ਬਟਵਾਰਾ’ ਖੇਡਿਆ ਜਿਸਨੂੰ ਖ਼ੂਬ ਪਸੰਦ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਤੋਂ ਪ੍ਰੋ. ਰਵਿੰਦਰ ਸੰਧੂ ਨੇ ਵਿਦਿਆਰਥੀਆਂ ਨਾਲ਼ ਸਕੂਲੀ ਜੀਵਨ ਪ੍ਰਤੀ ਵਿਚਾਰ ਸਾਂਝੇ ਕੀਤੇ।ਮੰਚ ਸੰਚਾਲਨ ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਕੀਤਾ।ਮੁਕਾਬਲੇ ਦੇ ਪ੍ਰਬੰਧਨ ਅਤੇ ਉੱਤਰ ਪੱਤਰੀਆਂ ਦੀ ਚੈਕਿੰਗ ਲਈ ਸਿੱਖਿਆ ਵਿਭਾਗ ਤੋਂ ਅਧਿਆਪਕ ਅਸ਼ੋਕ ਕੁਮਾਰ, ਹਰਸਿਮਰਨ ਸਿੰਘ , ਹਰਜੀਤ ਸਿੰਘ, ਪਰਮਜੀਤ ਕੌਰ, ਗੁਰਭਿੰਦਰ ਸਿੰਘ, ਗੁਰਮੀਤ ਸਿੰਘ, ਅਜੇ ਜਿੰਦਲ ਅਨਮੋਲਪ੍ਰੀਤ ਕੌਰ, ਕਿਰਨਦੀਪ ਕੌਰ ਗਿੱਲ, ਇਸ਼ੂ ਬਾਵਾ,ਆਰੂਸ਼ਿਕਾ ਅਤੇ ਜਗਦੀਪ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ  ADGP Y Puran Kumar Suicide Case; ਪ੍ਰਵਾਰ ਪੋਟਮਾਰਟਮ ਲਈ ਹੋਇਆ ਰਾਜ਼ੀ, ਉਧਰ ਥਾਣੇਦਾਰ ਦਾ ਪ੍ਰਵਾਰ ਮ੍ਰਿਤਕ ADGP ਦੀ ਪਤਨੀ ਵਿਰੂਧ ਪਰਚੇ ਲਈ ਅੜਿਆ

ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਬਠਿੰਡਾ ਦੇ ਵਿਕਰੀ ਕੇਂਦਰ ਇੰਚਾਰਜ ਸੁਖਮਨੀ ਸਿੰਘ ਵੱਲੋਂ ਵਿਦਿਆਰਥੀਆਂ ਦੇ ਨਾਲ਼ ਆਏ ਅਧਿਆਪਕਾਂ ਲਈ ਖ਼ਾਸ ਪੁਸਤਕ ਪ੍ਰਦਰ਼ਸ਼ਨੀ ਲਗਾਈ ਗਈ । ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਦੇ ਸਟਾਫ਼ ਵਿੱਚੋਂ ਵੀ ਅਨਿਲ ਕੁਮਾਰ ਅਤੇ ਸ਼ੁਭਮ ਕੁਮਾਰ ਮੌਜੂਦ ਸਨ।ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਰਾਜੀਵ ਸ਼ਰਮਾ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਨਤੀਜਿਆਂ ਵਿੱਚ ਪਹਿਲੇ ਵਰਗ ਵਿੱਚ ਪਹਿਲਾ ਸਥਾਨ ਗੋਲੂ ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਸਕੂਲ ਭੁੱਚੋਂ ਕਲਾਂ, ਦੂਜਾ ਸਥਾਨ ਗੁਰਲੀਨ ਕੌਰ ਸਿਲਵਰ ਓਕਸ ਸਕੂਲ ਬੀਬੀ ਵਾਲਾ ਰੋਡ ਬਠਿੰਡਾ ਅਤੇ ਤੀਜਾ ਸਥਾਨ ਜਪਨੀਤ ਕੌਰ ਬਰਾੜ ਡਾ. ਹੋਮਜ਼ ਅਕੈਡਮੀ ਜੀਦਾ ਨੇ ਪ੍ਰਾਪਤ ਕੀਤਾ । ਦੂਜੇ ਵਰਗ ਵਿੱਚ ਪਹਿਲਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਮੰਡੀ , ਦੂਜਾ ਸਥਾਨ ਮਨਜਿੰਦਰ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਾਲਿਆਂਵਾਲੀ ਲੜਕੇ ਅਤੇ ਤੀਜਾ ਸਥਾਨ ਆਰਵ ਗਰਗ ਕੌਰ ਸਿਲਵਰ ਓਕਸ ਸਕੂਲ ਬੀਬੀ ਵਾਲਾ ਰੋਡ ਬਠਿੰਡਾ ਨੇ ਪ੍ਰਾਪਤ ਕੀਤਾ । ਤੀਸਰੇ ਵਰਗ ਵਿੱਚ ਪਹਿਲਾ ਸਥਾਨ ਅੰਮ੍ਰਿਤਪਾਲ ਸਿੰਘ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ , ਦੂਜਾ ਸਥਾਨ ਜਸਪ੍ਰੀਤ ਕੌਰ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਅਤੇ ਤੀਜਾ ਸਥਾਨ ਦਿਲਜੋਤ ਸਿੰਘ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਨੇ ਹਾਸਿਲ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਾਬਕਾ ਵਿਧਾਇਕ ਦੇ PA ਦਾ ਦਿਲ ਦਾ ਦੌਰਾ ਨਾਲ ਦੇਹਾਂਤ

0

Bathinda News: ਵਿਧਾਨ ਸਭਾ ਹਲਕਾ ਭੁੱਚੋ ਦੇ ਸਾਬਕਾ ਕਾਂਗਰਸ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਨਿੱਜੀ ਸਹਾਇਕ ਮਾਸਟਰ ਬਲਜਿੰਦਰ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੁਖਦਾਈ ਦੇਹਾਂਤ ਹੋ ਗਿਆ।ਜਾਣਕਾਰੀ ਅਨੁਸਾਰ, ਮਾਸਟਰ ਬਲਜਿੰਦਰ ਸਿੰਘ ਆਪਣੇ ਨਿੱਜੀ ਸਕੂਲ ਦੇ ਵਿਦਿਆਰਥੀਆਂ ਦਾ ਟੂਰ ਮਸੂਰੀ ਲੈ ਕੇ ਜਾ ਰਹੇ ਸਨ, ਜਦੋਂ ਸੰਗਰੂਰ ਨੇੜੇ ਰਾਹ ਵਿਚ ਉਨ੍ਹਾਂ ਨੂੰ ਸਾਈਲੇਂਟ ਹਾਰਟ ਅਟੈਕ ਆਇਆ। ਸਾਥੀ ਅਧਿਆਪਕਾਂ ਦੇ ਮੁਤਾਬਕ, ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ।ਇਸ ਖ਼ਬਰ ਨਾਲ ਸਿੱਖਿਆ ਤੇ ਰਾਜਨੀਤਿਕ ਵਰਗਾਂ ’ਚ ਦੁੱਖ ਦੀ ਲਹਿਰ ਦੌੜ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੰਗਲਾਤ ਨਿਗਮ ਦੇ ਰੈਵਨਿਊ ਵਿੱਚ ਲਗਾਤਾਰ ਹੋ ਰਿਹਾ ਹੈ ਵਾਧਾ: ਚੇਅਰਮੈਨ ਰਾਕੇਸ਼ ਪੁਰੀ

0

👉ਚੇਅਰਮੈਨ ਪੁਰੀ ਵੱਲੋਂ ਪੰਜਾਬ ਫੋਰੈਸਟ ਵੁੱਡ ਕੰਟਰੈਕਟਰ ਅਤੇ ਸਾਅ ਮਿਲਜ ਅਸੋਸੀਏਸ਼ਨ ਨਾਲ ਕੀਤੀ ਮੀਟਿੰਗ
👉ਠੇਕੇਦਾਰਾਂ ਲਈ ਜੰਗਲਾਤ ਨਿਗਮ ਜਲਦੀ ਸ਼ੁਰੂ ਕਰੇਗਾ ਸਿੰਗਲ ਵਿੰਡੋ ਸਹੂਲਤ: ਚੇਅਰਮੈਨ ਰਾਕੇਸ਼ ਪੁਰੀ
Bathinda News:ਕੱਲ ਜੰਗਲਾਤ ਭਵਨ ਵਿਖੇ ਜੰਗਲਾਤ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੱਲੋਂ ਪੰਜਾਬ ਫੋਰੈਸਟ ਵੁੱਡ ਕੰਟਰੈਕਟਰਜ ਅਤੇ ਸਾਅ ਮਿਲਜ਼ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਅਤੇ ਠੇਕੇਦਾਰ ਨਾਲ ਕੀਤੀ ਮੀਟਿੰਗ ਦੌਰਾਨ ਠੇਕੇਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ਉੱਪਰ ਹੀ ਜੰਗਲਾਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਇਸ ਮੌਕੇ ਚੇਅਰਮੈਨ ਰਕੇਸ਼ ਪੁਰੀ ਨੇ ਕਿਹਾ ਕਿ ਜੰਗਲਾਤ ਨਿਗਮ ਦੇ ਸਾਰੇ ਦਫਤਰਾਂ ਵਿੱਚ ਠੇਕੇਦਾਰਾਂ ਦੇ ਕੰਮਾਂ ਕਾਰਾਂ ਲਈ ਸਿੰਗਲ ਵਿੰਡੋ ਸਹੂਲਤ ਲਾਗੂ ਕਰ ਦਿੱਤੀ ਜਾਵੇਗਾ

ਇਹ ਵੀ ਪੜ੍ਹੋ  ADGP Y Puran Kumar Suicide Case; ਪ੍ਰਵਾਰ ਪੋਟਮਾਰਟਮ ਲਈ ਹੋਇਆ ਰਾਜ਼ੀ, ਉਧਰ ਥਾਣੇਦਾਰ ਦਾ ਪ੍ਰਵਾਰ ਮ੍ਰਿਤਕ ADGP ਦੀ ਪਤਨੀ ਵਿਰੂਧ ਪਰਚੇ ਲਈ ਅੜਿਆ

ਜਿਸ ਸਬੰਧੀ ਜੰਗਲਾਤ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਇਸ ਮੌਕੇ ਉਹਨਾਂ ਕਿਹਾ ਜੰਗਲਾਤ ਨਿਗਮ ਦੇ ਠੇਕੇਦਾਰ ਭਰਾਵਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਉਹ ਆਪਣਾ ਕੰਮ ਇਮਾਨਦਾਰੀ ਨਾਲ ਕਰਦੇ ਰਹਿਣ ਇਸ ਮੌਕੇ ਚੇਅਰਮੈਨ ਰਕੇਸ਼ ਪੁਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪਿਛਲੇ ਤਿੰਨ ਸਾਲਾਂ ਦੌਰਾਨ ਜੰਗਲਾਤ ਨਿਗਮ ਵੱਲੋਂ ਬਠਿੰਡਾ ,ਫਿਲੌਰ ,ਪਠਾਨਕੋਟ ਮੋਹਾਲੀ ਵਿਖੇ ਨਵੇਂ ਪ੍ਰੋਜੈਕਟ ਸਥਾਪਿਤ ਕੀਤੇ ਗਏ ਹਨ ਜਿਸ ਦੇ ਚਲਦਿਆਂ ਜੰਗਲਾਤ ਨਿਗਮ ਦੇ ਰੈਵਨਿਊ ਵਿੱਚ ਲਗਾਤਾਰ ਵਾਧਾ ਹੋ ਰਿਹਾ ਇਸ ਮੌਕੇ ਉਹਨਾਂ ਨਾਲ ਜੰਗਲਾਤ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਸ਼ਰਮਾ ਅਸੋਸੀਏਸ਼ਨ ਦੇ ਪ੍ਰਧਾਨ ਆਤਮਾ ਸਿੰਘ ਗਰੇਵਾਲ ਜੰਗਲਾਤ ਨਿਗਮ ਦੇ ਉਚ ਅਧਿਕਾਰੀ ਤੇ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੀ.ਐੱਸ.ਐੱਮ.ਐੱਸ.ਯੂ. ਵੱਲੋਂ ਮੰਗਾਂ ਮੰਨਵਾਉਣ ਲਈ ਕੀਤੀ ਗਈ ਰੋਸ ਰੈਲੀ

0

Faridkot News:ਅੱਜ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਜਿਲਾ ਫ਼ਰੀਦਕੋਟ ਦੇ ਜਿਲਾ ਪ੍ਰਧਾਨ ਸ੍ਰੀ ਬਿਕਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋਟ ਵਿਖੇ ਮੰਗਾਂ ਮੰਨਵਾਉਣ ਲਈ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਧਾਨ/ਜਨਰਲ ਸਕੱਤਰਾਂ ਤੋਂ ਇਲਾਵਾ ਸਮੂਹ ਕਰਮਚਾਰੀਆਂ ਵਲੋਂ ਰੈਲੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਰਵੀਇੰਦਰ ਸਿੰਘ ਘਾਲੀ ਸੀਨੀਅਰ ਮੀਤ ਪ੍ਰਧਾਨ ਨੇ ਸਟੇਜ ਸੰਭਾਲਦੇ ਹੋਏ ਸਭ ਨੂੰ ਜੀ ਆਇਆ ਕਿਹਾ । ਇਸ ਰੈਲੀ ਵਿੱਚ ਸ੍ਰੀ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਵਿਸ਼ੇਸ਼ ਤੌਰ ਤੇ ਰੈਲੀ ਵਿੱਚ ਸ਼ਾਮਲ ਹੋਏ ਅਤੇ ਸਾਥੀਆਂ ਦੀ ਹੌਂਸਲਾ ਹਫਜਾਈ ਕੀਤੀ। ਵਿੱਚ ਇਸ ਮੌਕੇ ਸੂਬਾ ਪ੍ਰਧਾਨ ਸ੍ਰੀ ਗੁਰਨਾਮ ਸਿੰਘ ਵਿਰਕ ਵਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਜਿਨਾ ਚਿਰ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਹੈ, ਉਹਨਾਂ ਚਿਰ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ  ADGP Y Puran Kumar Suicide Case; ਪ੍ਰਵਾਰ ਪੋਟਮਾਰਟਮ ਲਈ ਹੋਇਆ ਰਾਜ਼ੀ, ਉਧਰ ਥਾਣੇਦਾਰ ਦਾ ਪ੍ਰਵਾਰ ਮ੍ਰਿਤਕ ADGP ਦੀ ਪਤਨੀ ਵਿਰੂਧ ਪਰਚੇ ਲਈ ਅੜਿਆ

ਇਸ ਤੋਂ ਇਲਾਵਾ ਸ੍ਰੀ ਬਿਕਰਮਜੀਤ ਸਿੰਘ ਢਿੱਲੋਂ ਜਿਲਾ ਪ੍ਰਧਾਨ ਵਲੋਂ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਥੇਬੰਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, 15 ਜਨਵਰੀ 2015 ਨੂੰ ਜਾਰੀ ਕੀਤਾ 3 ਸਾਲ ਦਾ ਪ੍ਰੋਬੇਸ਼ਨ ਪੀਰੀਅਡ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨਾ, 2020 ਵਿੱਚ ਜਾਰੀ ਕੀਤਾ ਗਿਆ ਨਵੇਂ ਭਰਤੀ ਹੋਣ ਵਾਲੇ ਮੁਲਾਜਮਾਂ ਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਨ ਦਾ ਨੋਟੀਫਿ਼ਕੇਸ਼ਨ ਰੱਦ ਕਰਨਾ, 4,9,14 ਸਾਲਾਂ ਏ.ਸੀ.ਪੀ. ਸਕੀਮ ਨੂੰ ਮੁੜ੍ਹ ਬਹਾਲ ਕਰਨਾ ਆਦਿ ਮੁੱਖ ਹੱਕੀ ਮੰਗਾਂ ਮੰਨਣ ਲਈ ਸਰਕਾਰ ਨੂੰ ਮੰਗ ਪੱਤਰ ਭੇਜਕੇ ਅਪੀਲ ਕੀਤੀ ਗਈ ਹੈ। ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜਮਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਸ੍ਰੀ ਬਖਸ਼ੀਸ਼ ਸਿੰਘ ਜਨਰਲ ਸਕੱਤਰ, ਰਵੀਇੰਦਰ ਸਿੰਘ ਘਾਲੀ ਸੀਨੀਅਰ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਵਿੱਤ ਸਕੱਤਰ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਵੱਲ ਧਿਆਨ ਦੇਵੇ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਜਿਹਨਾਂ ਦਾ ਬਕਾਇਆ 16 ਪ੍ਰਤੀਸ਼ਤ ਬਣਦਾ ਹੈ, ਉਹ ਸਰਕਾਰ ਵੱਲ ਪੈਂਡਿੰਗ ਖੜ੍ਹਾ ਹੈ, ਜਦਕਿ ਬਾਕੀ ਸੂਬਿਆਂ ਦੇ ਮੁਲਾਜਮਾਂ ਨੂੰ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਜਾਰੀ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ  ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਇਸ ਕਾਰਨ ਸੂਬੇ ਦੇ ਸਮੁੱਚੇ ਮੁਲਾਜਮ ਅਤੇ ਪੈਨਸ਼ਨਰ ਵਰਗ ਨੂੰ ਮਹਿੰਗਾਈ ਦੇ ਦੌਰ ਵਿੱਚ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਅੱਜ ਦੀ ਗੇਟ ਰੈਲੀ ਵਿੱਚ ਸਾਬਕਾ ਸੂਬਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ. ਅਮਰੀਕ ਸਿੰਘ ਸੰਧੂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਉਹਨਾਂ ਵਲੋਂ ਵੀ ਸਾਥੀਆਂ ਨਾਲ ਆਪਣਾ ਤਜੁਰਬਾ ਸਾਂਝਾ ਕੀਤਾ। ਗੇਟ ਰੈਲੀ ਦੇ ਅੰਤ ਵਿੱਚ ਸ੍ਰੀ ਬਿਕਰਮਜੀਤ ਸਿੰਘ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੰਗਾਂ ਮੰਨਵਾਉਣ ਲਈ 16 ਅਕਤੂਬਰ ਨੂੰ ਮੁਹਾਲੀ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸੂਬੇ ਭਰ ਦੇ ਮਨਿਸਟੀਰੀਅਲ ਮੁਲਾਜਮਾਂ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਭਰਵੀਂ ਸਮੂਲੀਅਤ ਕੀਤੀ ਜਾਵੇਗੀ। ਅੱਜ ਦੀ ਰੋਸ ਰੈਲੀ ਵਿੱਚ ਮਨਿਸਟੀਅਰੀਲ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਹਰੇਬਾਜੀ ਕੀਤੀ ਗਈ, ਜਿਸ ਤੋਂ ਇਹ ਸਾਫ਼ ਹੁੰਦਾ ਹੈ ਕਿ ਸਰਕਾਰ ਵੱਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਉਨ੍ਹਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ADGP Y Puran Kumar Suicide Case; ਪ੍ਰਵਾਰ ਪੋਟਮਾਰਟਮ ਲਈ ਹੋਇਆ ਰਾਜ਼ੀ, ਉਧਰ ਥਾਣੇਦਾਰ ਦਾ ਪ੍ਰਵਾਰ ਮ੍ਰਿਤਕ ADGP ਦੀ ਪਤਨੀ ਵਿਰੂਧ ਪਰਚੇ ਲਈ ਅੜਿਆ

0

Chandigarh News: ADGP Y Puran Kumar Suicide Case; ਪਿਛਲੇ ਕਈ ਦਿਨਾਂ ਤੋਂ ਪੂਰੇ ਭਾਰਤ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਖੁਦਕਸ਼ੀ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਇੱਕ ਪਾਸੇ ਜਿੱਥੇ ਡੀਜੀਪੀ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਮਹਰੂਮ ਏਡੀਜੀਪੀ ਦਾ ਪ੍ਰਵਾਰ ਹੁਣ ਨਾਂ ਸਿਰਫ਼ ਪੋਸਟਮਾਰਟਮ ਲਈ ਸਹਿਮਤ ਹੋ ਗਿਆ, ਬਲਕਿ ਅੱਜ ਸ਼ਾਮ ਨੂੰ ਹੀ ਅੰਤਿਮ ਸੰਸਕਾਰ ਕਰਨ ਦੀ ਚਰਚਾ ਚੱਲ ਰਹੀ ਹੈ।

ਇਹ ਵੀ ਪੜ੍ਹੋ ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਦੂਜੇ ਪਾਸੇ ਏਡੀਜੀਪੀ ਦੇ ਪੀਐਸਓ ਨੂੰ ਭ੍ਰਿਸਟਾਚਾਰ ਮਾਮਲੇ ਵਿਚ ਗ੍ਰਿਫਤਾਰ ਕਰਨ ਵਾਲੇ ਹਰਿਆਣਾ ਪੁਲਿਸ ਦੇ ਏਐਸਆਈ ਸੰਦੀਪ ਲਾਥੁਰ ਨੇ ਵੀ ਬੀਤੇ ਕੱਲ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ ਸੀ। ਜਿਸਤੋਂ ਬਾਅਦ ਉਕਤ ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਨੇ ਵੀ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਏਡੀਜੀਪੀ ਦੀ ਪਤਨੀ ਅਮਨੀਤ ਪੂਰਨ ਕੁਮਾਰ ਵਿਰੁਧ ਪਰਚਾ ਦਰਜ਼ ਕੀਤਾ ਜਾਵੇ।ਜਿਕਰਯੋਗ ਹੈ ਕਿ ਏਡੀਜੀਪੀ ਪੂਰਨ ਕੁਮਾਰ ਨੇ ਲੰਘੀ 7 ਅਕਤੂਬਰ ਨੂੰ ਆਪਣੀ ਚੰਡੀਗੜ੍ਹ ਦੇ ਸੈਕਟਰੀ 24 ਸਥਿਤ ਸਰਕਾਰੀ ਰਿਹਾਇਸ਼ ਵਿਚ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ ਸੀ।

ਇਹ ਵੀ ਪੜ੍ਹੋ Punjab Police ਦੇ ਥਾਣੇਦਾਰ ਨੇ DIG ਦੀ ਕੋਠੀ ‘ਚ ਕੀਤੀ ਖੁਦ+ਕਸ਼ੀ!

ਉਨ੍ਹਾਂ ਆਪਣੀ ਮੌਤ ਤੋਂ ਪਹਿਲਾਂ ਇੱਕ ਖੁਦਕਸ਼ੀ ਨੋਟ ਛੱਡਿਆ ਸੀ, ਜਿਸਦੇ ਵਿਚ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਸਿੰਘ ਤੋਂ ਇਲਾਵਾ ਰੋਹਤਕ ਦੇ ਐਸਪੀ ਸਹਿਤ ਕਈ ਪੁਲਿਸ ਅਧਿਕਾਰੀਆਂ ਨੂੰ ਜਿੰਮੇਵਾਰ ਠਹਿਰਾਇਆ ਸੀ। ਜਿਸਦੇ ਆਧਾਰ ‘ਤੇ ਪ੍ਰਵਾਰ ਵੱਲੋਂ ਇੰਨ੍ਹਾਂ ਵਿਰੁਧ ਪਰਚਾ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿਚ ਹਰਿਆਣਾ ਸਰਕਾਰ ਨੇ ਐਸਪੀ ਰੋਹਤਕ ਨੂੰ ਤੁਰੰਤ ਹਟਾ ਦਿੱਤਾ ਸੀ, ਜਦਕਿ ਡੀਜੀਪੀ ਨੁੰ ਬੀਤੇ ਕਲ ਲੰਮੀ ਛੁੱਟੀ ‘ਤੇ ਭੇਜ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ਓਪੀ ਸਿੰਘ ਨੂੰ ਡੀਜੀਪੀ ਦਾ ਚਾਰਜ਼ ਦੇ ਦਿੱਤਾ ਸੀ। ਚਰਚਾ ਮੁਤਾਬਕ ਸਾਇਬਰ ਸੈੱਲ ਦੇ ਥਾਣੇਦਾਰ ਸੰਦੀਪ ਲਾਥੁਰ ਦੀ ਖੁਦਕਸ਼ੀ ਨੇ ਪੂਰੇ ਮਾਮਲੇ ਵਿਚ ਮੋੜ ਲਿਆ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905186