Saturday, May 16, 2026
Home Blog Page 394

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

0

Sangrur News: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ, ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਭਿਆਨਕ ਸੜਕ ਹਾਦਸੇ ‘ਚ ਦੋ ਸਕੂਲੀ ਵਿਦਿਆਰਥੀਆਂ ਦੀ ਮੌ+ਤ, ਇੱਕ ਗੰਭੀਰ ਜਖ਼ਮੀ

ਸ. ਚੀਮਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਸਥਾਈ ਮੈਂਬਰਸ਼ਿਪ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰਦਿਆਂ ਇਸਨੂੰ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੂਜੇ ਰਾਜਾਂ ਨੂੰ ਬੀਬੀਐਮਬੀ ‘ਤੇ ਕੰਟਰੋਲ ਨਹੀਂ ਕਰਨ ਦੇਵੇਗੀ।ਸ. ਚੀਮਾ ਨੇ ਆਪਣੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ 11.46 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਅਤੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਦੀਵਾਲੀ ਦਾ ਤੋਹਫ਼ਾ ਦਿੱਤਾ। ਇਨ੍ਹਾਂ ਵਿੱਚ ਛਾਜਲੀ ਪਿੰਡ ਵਿੱਚ 2.5 ਕਰੋੜ ਰੁਪਏ ਦਾ ਨਹਿਰੀ ਪਾਣੀ ਪ੍ਰੋਜੈਕਟ ਸ਼ਾਮਲ ਹੈ, ਜੋ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਬੰਦ ਪਏ ਟਿਊਬਵੈੱਲਾਂ ਦੀ ਸਮੱਸਿਆ ਦੇ ਹੱਲ ਲਈ 13 ਕਿਲੋਮੀਟਰ ਪਾਈਪਲਾਈਨ ਰਾਹੀਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਬਣਿਆ ਆਟੋ ਪਾਰਟਸ ਦਾ ਨਵਾਂ ਪਾਵਰਹਾਊਸ:ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ 20,000 ਕਰੋੜ ਦੇ ਨਿਵੇਸ਼ ਦੀ ਤਿਆਰੀ

ਇਸ ਤੋਂ ਇਲਾਵਾ 8.81 ਕਰੋੜ ਰੁਪਏ ਦੀ ਲਾਗਤ ਨਾਲ 17.35 ਕਿਲੋਮੀਟਰ ਸੜਕਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਢੰਡਿਆਲ ਤੋਂ ਪਾਤੜਾਂ ਤੱਕ 4 ਕਿਲੋਮੀਟਰ ਸੜਕ ਦੇ ਹਿੱਸੇ ਨੂੰ 18 ਫੁੱਟ ਚੌੜਾ ਕਰਨਾ ਅਤੇ ਢੰਡਿਆਲ ਤੋਂ ਹਰਿਆਉ (4.25 ਕਿਲੋਮੀਟਰ), ਢੰਡਿਆਲ ਤੋਂ ਸ਼ਾਦੀਹਰੀ (3.10 ਕਿਲੋਮੀਟਰ), ਢੰਡਿਆਲ ਤੋਂ ਚੁਨੱਗਰਾ (3 ਕਿਲੋਮੀਟਰ) ਅਤੇ ਖੇਤਲਾ ਤੋਂ ਕਾਕੂਵਾਲਾ (3 ਕਿਲੋਮੀਟਰ) ਤੱਕ ਨਵੀਆਂ ਸੜਕਾਂ ਦਾ ਨਿਰਮਾਣ ਸ਼ਾਮਲ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮੈਦੇਵਾਸ ਪਿੰਡ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ 15 ਲੱਖ ਰੁਪਏ ਦੀ ਲਾਗਤ ਨਾਲ ਬਣੀ ਇੱਕ ਧਰਮਸ਼ਾਲਾ ਵੀ ਲੋਕਾਂ ਨੂੰ ਸਮਰਪਿਤ ਕੀਤੀ।ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਇਹ ਵੀ ਪੜ੍ਹੋ Canada ਤੋਂ ਵਾਪਸ ਪਰਤਿਆਂ ਪੰਜਾਬੀ ਨੌਜਵਾਨ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ ਕਾਬੂ

ਉਨ੍ਹਾਂ ਸਿਹਤ ਸੰਭਾਲ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਨੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਪਾਈ ਸੀ। ਸੂਬਾ ਸਰਕਾਰ ਇਹ ਯਕੀਨੀ ਬਣਾਉਂਦਿਆਂ ਕਿ ਵਿਕਾਸ ਪ੍ਰੋਜੈਕਟਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ, ਪੂਰੀ ਇਮਾਨਦਾਰੀ ਨਾਲ ਜਨਤਾ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਠੇਕੇਦਾਰ ਪੰਜ ਸਾਲਾਂ ਲਈ ਪਿੰਡਾਂ ਦੀਆਂ ਨਵੀਆਂ ਸੜਕਾਂ ਦੀ ਰੱਖ-ਰਖਾਵ ਕਰਨਗੇ। ਸ. ਚੀਮਾ ਨੇ ਹਲਕੇ ਦੇ ਵਸਨੀਕਾਂ ਨੂੰ ਪ੍ਰੋਜੈਕਟਾਂ ਦੇ ਤਸੱਲੀਬਖਸ਼ ਪੂਰਾ ਹੋਣ ਨੂੰ ਯਕੀਨੀ ਬਣਾਉਣ ਲਈ ਇਸਦੀ ਨਿਗਰਾਨੀ ਕਰਨ ਦੀ ਅਪੀਲ ਕੀਤੀ।ਇਹਨਾਂ ਸਮਾਗਮਾਂ ਵਿੱਚ ਐਸਡੀਐਮ ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ (ਚੇਅਰਮੈਨ, ਇੰਪਰੂਵਮੈਂਟ ਟਰੱਸਟ, ਸੰਗਰੂਰ), ਤਪਿੰਦਰ ਸਿੰਘ ਸੋਹੀ (ਵਿੱਤ ਮੰਤਰੀ ਦੇ ਓਐਸਡੀ), ਜਸਵੀਰ ਕੌਰ ਸ਼ੇਰਗਿੱਲ (ਚੇਅਰਪਰਸਨ, ਮਾਰਕੀਟ ਕਮੇਟੀ, ਦਿੜ੍ਹਬਾ) ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ ਥਾਣੇਦਾਰ ਨੇ DIG ਦੀ ਕੋਠੀ ‘ਚ ਕੀਤੀ ਖੁਦ+ਕਸ਼ੀ!

0

Ludhiana News: Punjab Police ASI commits suicide ; ਇੱਕ ਹਫ਼ਤਾ ਪਹਿਲਾਂ ਹਰਿਆਣਾ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਗੋਲੀ ਮਾਰ ਕੇ ਖੁਦਕਸ਼ੀ ਕਰਨ ਦਾ ਮਾਮਲਾ ਹਾਲੇ ਗਰਮਾਇਆ ਹੋਇਆ ਕਿ ਹੁਣ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਨੇ ਡੀਆਈਜੀ ਲੁਧਿਆਣਾ ਦੀ ਕੋਠੀ ਵਿਚ ਖੁਦ ਨੂੰ ਗੋਲੀ ਮਾਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ ਤੀਰਥ ਸਿੰਘ (50 ਸਾਲ) ਵਾਸੀ ਮੁੱਲਾਪੁਰ ਦਾਖਾ ਦੇ ਤੌਰ ‘ਤੇ ਹੋਈ ਹੈ, ਜੋਕਿ ਲੁਧਿਆਣਾ ਡੀਆਈਜੀ ਦੇ ਨਾਲ ਤੈਨਾਤ ਸੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਭਿਆਨਕ ਸੜਕ ਹਾਦਸੇ ‘ਚ ਦੋ ਸਕੂਲੀ ਵਿਦਿਆਰਥੀਆਂ ਦੀ ਮੌ+ਤ, ਇੱਕ ਗੰਭੀਰ ਜਖ਼ਮੀ

ਸੂਚਨਾ ਮੁਤਾਬਕ ਸੋਮਵਾਰ ਸ਼ਾਮ ਨੂੰ ਵੀ ਉਹ ਰੋਜ਼ ਦੀ ਤਰ੍ਹਾਂ ਨਾਈਟ ਡਿਊਟੀ ‘ਤੇ ਆਇਆ ਅਤੇ ਮੰਗਲਵਾਰ ਸਵੇਰੇ ਕਰੀਬ 3 ਵਜੇਂ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਸੂਚਨਾ ਮਿਲਣ ‘ਤੇ ਉਸਦੇ ਸਾਥੀਆਂ ਨੇ ਉਸਨੂੰ ਬਚਾਉਣ ਦੀ ਕੋਸਿਸ ਕੀਤੀ ਪ੍ਰੰਤੂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਇਸ ਵੇਲੇ ਖੁਦਕੁਸ਼ੀ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ Bathinda ਦੇ ਰਜਿੰਦਰਾ ਕਾਲਜ ‘ਚ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਚੱਲੀ ਗੋਲੀ

ਮ੍ਰਿਤਕ ਦੇ ਤਿੰਨ ਬੱਚੇ(ਇੱਕ ਲੜਕਾ ਅਤੇ ਦੋ ਲੜਕੀਆਂ) ਹਨ ਜੋ ਕੈਨੇਡਾ ਵਿੱਚ ਰਹਿੰਦੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਥਾਣੇਦਾਰ ਤੀਰਥ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਭਿਆਨਕ ਸੜਕ ਹਾਦਸੇ ‘ਚ ਦੋ ਸਕੂਲੀ ਵਿਦਿਆਰਥੀਆਂ ਦੀ ਮੌ+ਤ, ਇੱਕ ਗੰਭੀਰ ਜਖ਼ਮੀ

Abohar News: ਮੰਗਲਵਾਰ ਨੂੰ ਅਬੋਹਰ ਦੇ ਬੱਲੂਆਣਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਮ੍ਰਿਤਕ ਤੇ ਜਖ਼ਮੀ ਵਿਦਿਆਰਥੀ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਬੱਲੂਆਣਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।ਮਿਲੀ ਜਾਣਕਾਰੀ ਮੁਤਾਬਕ ਨੇੜਲੇ ਪਿੰਡ ਰਾਮਗੜ੍ਹ ਦੇ ਰਹਿਣ ਵਾਲੇ ਰਾਕੇਸ਼, ਕਰਨ ਤੇ ਪ੍ਰੇਮ ਜੋਕਿ ਬੱਲੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਦੇ ਸਨ, ਰੋਜ਼ ਦੀ ਤਰ੍ਹਾਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ।

ਇਹ ਵੀ ਪੜ੍ਹੋ Bathinda ਦੇ ਰਜਿੰਦਰਾ ਕਾਲਜ ‘ਚ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਚੱਲੀ ਗੋਲੀ

ਇਸ ਦੌਰਾਨ ਬੱਲੂਆਣਾ ਰੋਡ ‘ਤੇ ਅਬੋਹਰ ਵੱਲੋਂ ਆ ਰਹੀ ਇੱਕ ਤੇਜ ਰਫ਼ਤਾਰ ਕਾਰ ਨਾਲ ਇੰਨ੍ਹਾਂ ਵਿਦਿਆਰਥੀਆਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿਚ ਰਾਕੇਸ਼ ਤੇ ਕਰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪ੍ਰੇਮ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਹਾਲਾਂਕਿ ਰਾਹਗੀਰਾਂ ਵੱਲੋਂ ਸਮਾਜ ਸੇਵੀਆਂ ਤੇ ਪੁਲਿਸ ਦੀ ਮੱਦਦ ਨਾਲ ਇੰਨ੍ਹਾਂ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਦੋਨਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਤੇ ਪ੍ਰੇਮ ਦੀ ਹਾਲਾਤ ਨੂੰ ਦੇਖਦਿਆਂ ਰੈਫ਼ਰ ਕਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਦੇ ਹੜ੍ਹ ਮਾਰੇ ਕਿਸਾਨਾਂ ਵਾਸਤੇ 500 ਕੁਇੰਟਲ ਸਰਟੀਫਾਈਡ ਕਣਕ ਬੀਜ ਦੇ ਟਰੱਕ ਕੀਤੇ ਰਵਾਨਾ

0

👉ਮੰਗ ਕੀਤੀ ਕਿ ਏ ਡੀ ਜੀ ਪੀ ਵਾਈ ਪੂਰਨ ਸਿੰਘ ਵੱਲੋਂ ਖੁਦਕੁਸ਼ੀ ਨੋਟ ਵਿਚ ਜਿਹਨਾਂ ਪੁਲਿਸ ਅਫਸਰਾਂ ਦੇ ਨਾਮ ਲਏ ਗਏ, ਉਹਨਾਂ ਸਾਰਿਆਂ ਖਿਲਾਫ ਕੇਸ ਦਰਜ ਹੋਵੇ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਣਕ ਦੇ 500 ਕੁਇੰਟਲ ਸਰਟੀਫਾਈਡ ਬੀਜ ਦੇ ਟਰੱਕ ਰਵਾਨਾ ਕੀਤੇ ਅਤੇ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਦੇ ਕਿਸਾਨਾਂ ਵਾਸਤੇ ਸਿਰਫ 1.16 ਕਰੋੜ ਰੁਪਏ ਜਾਰੀ ਕਰ ਕੇ ਮਖੌਲ ਉਡਾਉਣ ਦੀ ਨਿਖੇਧੀ ਕੀਤੀ।ਅਕਾਲੀ ਦਲ ਦੇ ਪ੍ਰਧਾਨ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਨੂੰ ਵੰਡਣ ਵਾਸਤੇ ਸਰਟੀਫਾਈਡ ਕਣਕ ਦੇ ਬੀਜ ਇਕੱਤਰ ਕਰਨ ਲਈ ਬਠਿੰਡਾ ਦਿਹਾਤੀ ਹਲਕੇ ਦੇ ਅਕਾਲੀ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਰਟੀਫਾਈਡ ਬੀਜ ਸਾਰੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪੜਾਅਵਾਰ ਭੇਜੇ ਜਾਣਗੇ।

ਇਹ ਵੀ ਪੜ੍ਹੋ Bathinda ਦੇ ਰਜਿੰਦਰਾ ਕਾਲਜ ‘ਚ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਚੱਲੀ ਗੋਲੀ

ਸ:ਬਾਦਲ ਨੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਨਾਂ ’ਤੇ ਕੀਤੇ ਪਬਲੀਸਿਟੀ ਸਟੰਟ ਦੀ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ 580 ਏਕੜ ਵਿਚ ਹੋਏ ਫਸਲੀ ਨੁਕਸਾਨ ਵਾਸਤੇ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਨਾਂ ’ਤੇ ਸਿਰਫ 1.16 ਕਰੋੜ ਰੁਪਏ ਹੀ ਪ੍ਰਦਾਨ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹਰ ਪਿੰਡ ਵਿਚ ਔਸਤਨ 1500 ਤੋਂ 2000 ਏਕੜ ਰਕਬਾ ਹੁੰਦਾ ਹੈ ਤੇ ਫਸਲਾਂ ਹਜ਼ਾਰਾਂ ਏਕੜ ਵਿਚ ਨੁਕਸਾਈਆਂ ਗਈਆਂ ਹਨ ਜਦੋਂ ਕਿ ਮੁਆਵਜ਼ਾ ਸਿਰਫ 580 ਏਕੜ ਵਾਸਤੇ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਘਰਾਂ ਦੇ ਹੋਏ ਨੁਕਸਾਨ ਤੇ ਪਸ਼ੂਆਂ ਦੀ ਹੋਈ ਮੌਤ ਸਮੇਤ ਕੁੱਲ ਮੁਆਵਜ਼ਾ 5.70 ਕਰੋੜ ਰੁਪਏ 631 ਲਾਭਪਾਤਰੀਆਂ ਨੂੰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ

ਸ:ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਸੂਬੇ ਦੀਆਂ ਤਾਕਤਾਂ ਦਾ ਸਮਰਪਣ ਕਰ ਦਿੱਤਾ ਦਿੱਤਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਪੁਨਰਗਠਨ ਐਕਟ 1966 ਵਿਚ ਸੋਧ ਦੀ ਤਜਵੀਜ਼ ਤਿਆਰ ਕੀਤੀ ਹੈ ਜਿਸ ਮੁਤਾਬਕ ਬੀ ਬੀ ਐਮ ਬੀ ਵਿਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਤੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣੇ ਹਨ। ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਇਕ ਉਪਰਲੀ ਥਾਂ ’ਤੇ ਸਥਿਤ ਸੂਬਾ ਹੈ ਤੇ ਰਾਜਸਥਾਨ ਤਾਂ ਰਾਈਪੇਰੀਅਨ ਰਾਜ ਵੀ ਨਹੀਂ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਕਿਹਾ ਕਿ ਅਸੀਂ ਅਜਿਹਾ ਹੋਣ ਨਹੀਂ ਦੇਵਾਂਗੇ ਕਿਉਂਕਿ ਸਿਰਫ ਪੰਜਾਬ ਅਤੇ ਹਰਿਆਣਾ ਹੀ ਕੇਂਦਰ ਦੇ ਨਾਲ ਮਿਲ ਕੇ ਬੀ ਬੀ ਐਮ ਬੀ ਦਾ ਹਿੱਸਾ ਹਨ।ਅਕਾਲੀ ਦਲ ਦੇ ਪ੍ਰਧਾਨ ਨੇ ਇਸ ਬਾਰੇ ਵੀ ਗੱਲਬਾਤ ਕੀਤੀ ਕਿ ਕਿਵੇਂ ਆਪ ਸਰਕਾਰ ਨੇ ਪਹਿਲਾਂ ਬੀ ਬੀ ਐਮ ਬੀ ਵਿਚ ਪਈਆਂ ਇੰਜੀਨੀਅਰਜ਼ ਦੀਆਂ 60 ਫੀਸਦੀ ਖਾਲੀ ਆਸਾਮੀਆਂ ਨਹੀਂ ਭਰੀਆਂ ਤੇ ਇਹ ਡੈਮ ਦੀ ਸੁਰੱਖਿਆ ਸੀ ਆਈ ਐਸ ਐਫ ਨੂੰ ਦੇਣ ਤੋਂ ਰੋਕਣ ਵਿਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ Canada ਤੋਂ ਵਾਪਸ ਪਰਤਿਆਂ ਪੰਜਾਬੀ ਨੌਜਵਾਨ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ ਕਾਬੂ

ਆਈ ਪੀ ਐਸ ਅਫਸਰ ਤੇ ਏ ਡੀ ਜੀ ਪੀ ਵਾਈ ਪੂਰਨ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਸਾਰੇ ਪੁਲਿਸ ਅਫਸਰਾਂ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਜਿਹਨਾਂ ਦੇ ਨਾਮ ਖੁਦਕੁਸ਼ੀ ਕਰਨ ਵੇਲੇ ਉਹਨਾਂ ਆਪਣੇ ਨੋਟ ਵਿਚ ਸਨ। ਉਹਨਾਂ ਕਿਹਾ ਕਿ ਕਾਨੂੰਨ ਬਹੁਤ ਸਪਸ਼ਟ ਹੈ। ਉਹਨਾਂ ਕਿਹਾ ਕਿ ਮੌਤ ਵੇਲੇ ਕੀਤੇ ਐਲਾਨਨਾਮੇ ਨੂੰ ਹਮੇਸ਼ਾ ਸਹੀ ਮੰਨਿਆ ਜਾਂਦਾ ਹੈ ਤੇ ਇਸ ਮਾਮਲੇ ਵਿਚ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਹਾਲੇ ਵੀ ਕਾਨੂੰਨ ਮੁਤਾਬਕ ਮਾਮਲੇ ਵਿਚ ਕਾਰਵਾਈ ਨਾ ਕੀਤੀ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਆਪਣੇ ਅਫਸਰਾਂ ਨੂੰ ਬਚਾਉਣਾ ਚਾਹੁੰਦੀ ਹੈ।ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਜਗਸੀਰ ਕਲਿਆਣ, ਉਪ ਪ੍ਰਧਾਨ ਬਲਕਾਰ ਬਰਾੜ ਅਤੇ ਬਠਿੰਡਾ (ਸ਼ਹਿਰੀ) ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda ਦੇ ਰਜਿੰਦਰਾ ਕਾਲਜ ‘ਚ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਚੱਲੀ ਗੋਲੀ

0

Bathinda News :ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ।ਜਿਸ ਨਾਲ ਹੜਕੰਪ ਮਚ ਗਿਆ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਤਰਾਂ ਅਨੁਸਾਰ ਘਟਨਾ ਦੌਰਾਨ ਦੋ ਫਾਇਰ ਹੋਏ ਸਨ, ਜਿਸ ਨਾਲ ਸਮਾਰੋਹ ਸਥਾਨ ’ਤੇ ਕੁਝ ਸਮੇਂ ਲਈ ਭਗਦੜ ਦੀ ਸਥਿਤੀ ਬਣ ਗਈ।ਮੌਕੇ ’ਤੇ ਪਹੁੰਚੀ ਸਥਾਨਕ ਪੁਲਿਸ ਨੇ ਹਾਲਾਤ ਸੰਭਾਲਦਿਆਂ ਕੁਝ ਨੌਜਵਾਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ  ਟਰੱਕ ਦੀ ਚਪੇਟ’ਚ ਆਉਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ, ਪਤੀ ਜਖ਼ਮੀ

ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਹਥਿਆਰ ਕਾਲਜ ਅੰਦਰ ਕਿਵੇਂ ਲਿਆਂਦੇ ਗਏ ਅਤੇ ਘਟਨਾ ਦੇ ਪਿੱਛੇ ਕੀ ਕਾਰਨ ਸਨ।ਇਸ ਮਾਮਲੇ ’ਤੇ ਪੀ.ਐੱਸ.ਯੂ. ਦੀ ਆਗੂ ਪਾਇਲ ਨੇ ਕਾਲਜ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਜੋਤਿਸਨਾ ’ਤੇ ਸਵਾਲ ਚੁੱਕਦੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਸ ਖੇਤਰੀ ਮੇਲੇ ਲਈ ਪੂਰੇ ਪੰਜਾਬ ਦੇ ਕਾਲਜਾਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਸੀ। ਪਰ ਖੁੱਲਾ ਸੱਦਾ ਦੇਣ ਤੋਂ ਪਹਿਲਾਂ ਪੂਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਸਨ।ਉਧਰ ਬਠਿੰਡਾ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਿੰਮੇਵਾਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਲਵਰ ਓਕਸ ਸਕੂਲ, ਸੁਸ਼ਾਂਤਸਿਟੀ ਵਲੋਂ ਵਿਦਿਆਰਥੀਆਂ ਲਈ ਵਿਦਿਅਕ ਯਾਤਰਾਵਾਂ ਦਾ ਆਯੋਜਨ

0

Bathinda News:ਸਿੱਖਿਆ ਨੂੰ ਹੋਰ ਅਨੁਭਵੀ ਅਤੇ ਦਿਲਚਸਪ ਬਣਾਉਣ ਦੇ ਉਦੇਸ਼ ਨਾਲ ਸਿਲਵਰ ਓਕਸ ਸਕੂਲ, ਸੁਸ਼ਾਂਤ ਸਿਟੀ–II, ਬਠਿੰਡਾ ਨੇ ਹਾਲ ਹੀ ਵਿੱਚ ਦੂਜੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੋ ਵਿਦਿਅਕ ਯਾਤਰਾਵਾਂ ਦਾ ਆਯੋਜਨ ਕੀਤਾ। ਇਹ ਯਾਤਰਾਵਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਇਜਾਫ਼ਾ ਕਰਨ ਦੇ ਨਾਲ ਉਨ੍ਹਾਂ ਵਿੱਚ ਕੁਦਰਤ, ਵਿਰਾਸਤ ਅਤੇ ਸੱਭਿਆਚਾਰ ਪ੍ਰਤੀ ਸਮਝ ਅਤੇ ਜੁੜਾਅ ਪੈਦਾ ਕਰਨ ਵਿੱਚ ਸਫਲ ਰਹੀਆਂ।ਕਲਾਸ II ਅਤੇ III ਦੇ ਵਿਦਿਆਰਥੀਆਂ ਲਈ ਛੱਤਬੀੜ ਚਿੜੀਆ ਘਰ ਦੀ ਯਾਤਰਾ ਸਕੂਲ ਨੇ ਨੰਨੇ ਵਿਦਿਆਰਥੀਆਂ ਲਈ ਛੱਤਬੀੜ ਚਿੜੀਆ ਘਰ, ਜੀਰਕਪੁਰ ਦਾ ਦੌਰਾ ਆਯੋਜਿਤ ਕੀਤਾ। ਬੱਚਿਆਂ ਨੇ ਕੁਦਰਤੀ ਨਿਵਾਸ ਸਥਾਨਾਂ ਵਿੱਚ ਵੱਖ-ਵੱਖ ਜਾਨਵਰਾਂ, ਪੰਛੀਆਂ ਅਤੇ ਸੱਪਾਂ ਨੂੰ ਨੇੜਿਓਂ ਦੇਖ ਕੇ ਬਹੁਤ ਕੁਝ ਸਿੱਖਿਆ। ਇਸ ਦੌਰੇ ਦਾ ਉਦੇਸ਼ ਜਾਨਵਰਾਂ ਪ੍ਰਤੀ ਉਤਸੁਕਤਾ, ਹਮਦਰਦੀ ਅਤੇ ਜੰਗਲੀ ਜੀਵ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।

ਇਹ ਵੀ ਪੜ੍ਹੋ  Canada ਤੋਂ ਵਾਪਸ ਪਰਤਿਆਂ ਪੰਜਾਬੀ ਨੌਜਵਾਨ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ ਕਾਬੂ

ਅਧਿਆਪਕਾਂ ਅਤੇ ਸਹਾਇਕ ਸਟਾਫ ਦੀ ਦੇਖ–ਭਾਲ ਵਿੱਚ ਵਿਦਿਆਰਥੀਆਂ ਨੇ ਸੁਰੱਖਿਤ ਤੇ ਮਨੋਰੰਜਕ ਤਰੀਕੇ ਨਾਲ ਸਿੱਖਣ ਦਾ ਅਨੁਭਵ ਕੀਤਾ।ਕਹਾਣੀ ਸੁਣਾਉਣ ਅਤੇ ਚਰਚਾ ਦੀਆਂ ਗਤੀਵਿਧੀਆਂ ਨੇ ਇਸ ਯਾਤਰਾ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।ਕਲਾਸ IV ਤੋਂ VII ਤੱਕ ਦੇ ਵਿਦਿਆਰਥੀਆਂ ਲਈ ਵਿਰਾਸਤ ਅਤੇ ਸਾਹਸੀ ਯਾਤਰਾ ਵੱਡੇ ਵਿਦਿਆਰਥੀਆਂ ਲਈ ਤਿੰਨ ਭਾਗਾਂ ਵਾਲੀ ਯਾਤਰਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਰਾਸਤ, ਧਾਰਮਿਕ ਅਤੇ ਸਾਹਸੀ ਸਿੱਖਿਆ ਦਾ ਸੁਮੇਲ ਸੀ। ਟੂਰ ਦਾ ਪਹਿਲਾ ਪੜਾਅ ਵਿਰਾਸਤ–ਏ–ਖਾਲਸਾ ਅਜਾਇਬ ਘਰ ਰਿਹਾ, ਜਿੱਥੇ ਵਿਦਿਆਰਥੀਆਂ ਨੇ ਆਧੁਨਿਕ ਤਕਨਾਲੋਜੀ ਰਾਹੀਂ ਸਿੱਖ ਧਰਮ ਦੇ ਲਗਭਗ 550 ਸਾਲਾਂ ਦੇ ਇਤਿਹਾਸ ਨੂੰ ਜਾਣਿਆ।ਅਗਲੇ ਪੜਾਅ ਵਿੱਚ ਵਿਦਿਆਰਥੀਆਂ ਨੇ ਹਿਮਾਚਲ ਪ੍ਰਦੇਸ਼ ਦੇ ਨੈਣਾ ਦੇਵੀ ਸ਼ਕਤੀਪੀਠ ਦੇ ਦਰਸ਼ਨ ਕੀਤੇ ਅਤੇ ਧਾਰਮਿਕਤਾ ਨਾਲ ਕੁਦਰਤੀ ਸੁੰਦਰਤਾ ਦਾ ਅਨੁਭਵ ਕੀਤਾ। ਫਿਰ ਉਹ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਕੇ ਸਿੱਖ ਇਤਿਹਾਸ ਦੇ ਮਹੱਤਵਪੂਰਨ ਪੱਖਾਂ ਬਾਰੇ ਸਿੱਖਿਆ।

ਇਹ ਵੀ ਪੜ੍ਹੋ  ਟਰੱਕ ਦੀ ਚਪੇਟ’ਚ ਆਉਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ, ਪਤੀ ਜਖ਼ਮੀ

ਯਾਤਰਾ ਦੇ ਆਖਰੀ ਭਾਗ ਵਿੱਚ ਵਿਦਿਆਰਥੀਆਂ ਨੇ ਮੈਪਲਜ਼ ਕੈਂਪ ਸਾਈਟ ‘ਤੇ ਜਿੱਪ-ਲਾਈਨਿੰਗ, ਰੱਸੀ ਕੋਰਸ, ਬੁਰਮਾ ਬ੍ਰਿਜ,ਚੱਟਾਨ ਚੜ੍ਹਾਈ ਅਤੇ ਟੀਮ–ਬਿਲਡਿੰਗ ਖੇਡਾਂ ਵਰਗੀਆਂ ਸਾਹਸੀ ਗਤੀਵਿਧੀਆਂ ਵਿੱਚ ਭਾਗ ਲਿਆ।ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਕਿਹਾ ਕਿ,“ਇਹ ਦੋਹਾਂ ਯਾਤਰਾਵਾਂ ਸਾਡੇ ਵਿਦਿਆਰਥੀਆਂ ਲਈ ਸਿੱਖਿਆ ਅਤੇ ਅਨੁਭਵ ਦਾ ਸੁਮੇਲ ਸਾਬਤ ਹੋਈਆਂ ਹਨ। ਛੋਟੇ ਬੱਚਿਆਂ ਨੇ ਕੁਦਰਤ ਨਾਲ ਜੁੜ ਕੇ ਜਾਨਵਰਾਂ ਪ੍ਰਤੀ ਸਨੇਹ ਸਿੱਖਿਆ, ਜਦਕਿ ਵੱਡੇ ਵਿਦਿਆਰਥੀਆਂ ਨੇ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਗਹਿਰਾ ਸੰਬੰਧ ਬਣਾਇਆ।”ਸਕੂਲ ਪ੍ਰਬੰਧਕ ਕਮੇਟੀ ਨੇ ਮਾਪਿਆਂ ਦਾ ਉਨ੍ਹਾਂ ਦੇ ਭਰੋਸੇ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਿੱਖਿਆਦਾਇਕ ਯਾਤਰਾਵਾਂ ਜਾਰੀ ਰੱਖਣ ਦਾ ਨਿਰਣਯ ਲਿਆ, ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਗਿਆਨਕ ਢੰਗ ਨਾਲ ਸ਼ਹਿਦ ਪ੍ਰੋਸੈਸਿੰਗ ਯੂਨਿਟ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ 1 ਕਰੋੜ ਤੋਂ ਵੱਧ ਦੀ ਗ੍ਰਾਂਟ ਮਿਲੀ

0

Bathinda News:ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਪੰਜਾਬ ਵਿੱਚ ਮਧੂ ਮੱਖੀ ਪਾਲਣ ਨੂੰ ਹੁਲਾਰਾ ਦੇਣ ਦੇ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਦੀ ਟੀਮ ਵੱਲੋਂ ਸ਼ਹਿਦ ਪ੍ਰੋਸੈਸਿੰਗ ਯੂਨਿਟ ਦਾ ਪ੍ਰੋਜੈਕਟ ਰਾਸ਼ਟਰੀ ਮਧੂਮੱਖੀ ਬੋਰਡ ਦੇ ਹਨੀ ਮਿਸ਼ਨ ਤਹਿਤ ਤਜਵੀਜ਼ ਕੀਤਾ ਗਿਆ ਸੀ। ਬੋਰਡ ਵੱਲੋਂ ਜਾਂਚ ਪੜਤਾਲ, ਮੌਕੇ ਤੇ ਮੁਆਇਨਾ ਅਤੇ ਯੂਨੀਵਰਸਿਟੀ ਵਿੱਚ ਉਪਲਬਧ ਸਹੂਲਤਾਂ ਦੇ ਮੱਦੇਨਜ਼ਰ 1 ਕਰੋੜ ਤੋਂ ਵੱਧ ਰੁਪਏ ਦੀ ਗ੍ਰਾਂਟ ਵਾਲੇ ਇਸ ਪ੍ਰੋਜੈਕਟ ਦੀ ਮਨਜ਼ੂਰੀ ਦਿੱਤੀ ਗਈ ਹੈ। ਪ੍ਰੋਜੈਕਟ ਨੂੰ ਤਿਆਰ ਕਰਨ ਵਿੱਚ ਡਾ. ਵਰਿੰਦਰ ਸਿੰਘ ਪਾਹਿਲ ਵੱਲੋਂ ਗਠਿਤ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ।ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਰਸਿਟੀ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਖੇਤੀ ਆਮਦਨ ਵਧਾਉਣ ਲਈ ਮਧੂਮੱਖੀ ਪਾਲਣ ਦਾ ਧੰਦਾ ਅਪਣਾਉਣ ਵਾਸਤੇ ਪ੍ਰੇਰਿਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ  ਟਰੱਕ ਦੀ ਚਪੇਟ’ਚ ਆਉਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ, ਪਤੀ ਜਖ਼ਮੀ

ਉਨ੍ਹਾਂ ਇਹ ਵੀ ਕਿਹਾ ਕਿ ਮਧੂਮੱਖੀ ਪਾਲਣ ਇੱਕ ਲਾਹੇਵੰਦ ਧੰਦਾ ਸਾਬਤ ਹੋ ਸਕਦਾ ਹੈ, ਕਿਉਂਕਿ ਇਸ ਨਾਲ ਜਿੱਥੇ ਸ਼ਹਿਦ ਉਤਪਾਦਨ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉੱਥੇ ਫਸਲਾਂ ਦਾ ਝਾੜ ਵੀ ਵਧੇਗਾ।ਪ੍ਰੋਜੈਕਟ ਬਾਰੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਇਹ ਪ੍ਰੋਜੈਕਟ ਇਲਾਕੇ ਦੇ ਕਿਸਾਨਾਂ ਅਤੇ ਮਧੂ ਮੱਖੀ ਪਾਲਕਾਂ ਲਈ ਲਾਹੇਵੰਦ ਸਾਬਿਤ ਹੋਵੇਗਾ। ਕਿਉਂਕਿ ਜ਼ਿਲ੍ਹਾ ਬਠਿੰਡਾ ਨੂੰ ਪੰਜਾਬ ਦਾ ਸਭ ਤੋਂ ਵੱਧ ਸ਼ਹਿਦ ਉਤਪਾਦਨ ਕਰਨ ਵਾਲੇ ਜ਼ਿਲ੍ਹੇ ਦਾ ਮਾਣ ਹਾਸਿਲ ਹੈ। ਹੁਣ ਇਸ ਪ੍ਰੋਜੈਕਟ ਕਾਰਨ ਬਠਿੰਡਾ ਅਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਅਤੇ ਮਧੂ ਮੱਖੀ ਪਾਲਕਾਂ ਨੂੰ ਸ਼ਹਿਦ ਦੀ ਪ੍ਰੋਸੈਸਿੰਗ ਲਈ ਕਿਤੇ ਹੋਰ ਨਹੀਂ ਜਾਣਾ ਪਵੇਗਾ ਜਿਸ ਨਾਲ ਉਨ੍ਹਾਂ ਦੇ ਧੰਨ ਅਤੇ ਸਮੇਂ ਦੀ ਬੱਚਤ ਹੋਵੇਗੀ।ਡਾ. ਜਗਤਾਰ ਸਿੰਘ ਧੀਮਾਨ ਪਰੋ-ਵਾਈਸ ਚਾਂਸਲਰ ਕਮ ਰਜਿਸਟਰਾਰ ਨੇ ਦੱਸਿਆ ਕਿ ਰਾਸ਼ਟਰੀ ਬੀ-ਕੀਪਿੰਗ ਬੋਰਡ ਨੂੰ ਵਰਸਿਟੀ ਵੱਲੋਂ ਦਿੱਤੇ ਗਏ ਪ੍ਰੋਜੈਕਟ ਦੇ ਪਹਿਲੇ ਪੜਾਅ ਹੇਠ ਸ਼ੈੱਡ ਬਣਾਉਣ, ਸ਼ਹਿਦ ਪ੍ਰੋਸੈਸਿੰਗ ਯੂਨਿਟ ਦੀ ਮਸ਼ੀਨਰੀ ਸਥਾਪਿਤ ਕਰਨ, ਬੋਟਲਿੰਗ ਅਤੇ ਪ੍ਰੋਸੈਸਿੰਗ ਯੂਨਿਟ ਚਾਲੂ ਕਰਨ ਲਈ ਇਹ ਗ੍ਰਾਂਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ  Canada ਤੋਂ ਵਾਪਸ ਪਰਤਿਆਂ ਪੰਜਾਬੀ ਨੌਜਵਾਨ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ ਕਾਬੂ

ਉਨ੍ਹਾਂ ਇਹ ਵੀ ਦੱਸਿਆ ਕਿ ਦੂਜੇ ਪੜਾਅ ਹੇਠ ਵਰਸਿਟੀ ਸ਼ਹਿਦ ਇਕੱਠਾ ਕਰਨ ਲਈ ਸਟੋਰੇਜ਼ ਯੂਨਿਟ ਬਣਾਉਣ, ਸ਼ਹਿਦ ਟੈਸਟਿੰਗ ਪ੍ਰਯੋਗਸ਼ਾਲਾ ਅਤੇ ਕਿਸਾਨਾਂ ਨੂੰ ਸਿਖਲਾਈ ਆਦਿ ਤੇ ਕਾਰਜ ਚਲਾਵੇਗੀ।ਪ੍ਰੋਜੈਕਟ ਨਾਲ ਜੁੜੇ ਵਿਗਿਆਨੀ ਡਾ. ਸ਼ੈਲੇਂਦਰ ਕਸ਼ਅਪ ਡੀਨ, ਖੁਸ਼ਵਿੰਦਰ ਸਿੰਘ ਪ੍ਰਿੰਸੀਪਲ ਇਨਵੈਸਟੀਗੇਟਰ ਅਤੇ ਡਾ. ਬਹਾਦਰਜੀਤ ਸਿੰਘ ਕੋ-ਪ੍ਰਿੰਸੀਪਲ ਇਨਵੈਸਟੀਗੇਟਰ ਨੇ ਦੱਸਿਆ ਕਿ ਮਧੂਮੱਖੀ ਪਾਲਕ ਸ਼ਹਿਦ ਦੀਆਂ ਮੱਖੀਆਂ ਤੋਂ ਸ਼ਹਿਦ ਤੋਂ ਇਲਾਵਾ ਪ੍ਰਾਪਤ ਹੋਣ ਵਾਲੇ ਹੋਰ ਉਤਪਾਦ ਜਿਵੇਂ ਕਿ ਬੀ-ਵੈਕਸ, ਬੀ-ਵੈਨਮ, ਰਾਇਲ ਜੈਲੀ ਅਤੇ ਪੌਲਨ ਵਰਗੇ ਪਦਾਰਥਾਂ ਤੋਂ ਵੀ ਵਧੀਆ ਆਮਦਨ ਹਾਸਿਲ ਕਰ ਸਕਦੇ ਹਨ। ਚੇਤੇ ਰਹੇ ਕਿ ਇਨ੍ਹਾਂ ਉਤਪਾਦਾਂ ਦੀ ਭਾਰਤ ਅਤੇ ਅੰਤਰ-ਰਾਸ਼ਟਰੀ ਬਾਜ਼ਾਰਾਂ ਵਿੱਚ ਸ਼ਹਿਦ ਨਾਲੋਂ ਵੀ ਵਧੇਰੇ ਮੰਗ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਬਣਿਆ ਆਟੋ ਪਾਰਟਸ ਦਾ ਨਵਾਂ ਪਾਵਰਹਾਊਸ:ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ 20,000 ਕਰੋੜ ਦੇ ਨਿਵੇਸ਼ ਦੀ ਤਿਆਰੀ

0

Chandigarh News:ਪੰਜਾਬ ਅੱਜ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਹੱਬ ਵਜੋਂ ਉੱਭਰ ਰਿਹਾ ਹੈ। ਮਜ਼ਬੂਤ ​​ਸਰਕਾਰੀ ਸਹਾਇਤਾ, ਬਿਹਤਰੀਨ ਬੁਨਿਆਦੀ ਢਾਂਚੇ ਅਤੇ ਨਵੀਨਤਾ ਪ੍ਰਤੀ ਵਚਨਬੱਧਤਾ ਦੇ ਦਮ ‘ਤੇ, ਸੂਬਾ ਹੁਣ ਦੁਨੀਆ ਦੀਆਂ ਵੱਡੀਆਂ ਆਟੋਮੋਟਿਵ ਕੰਪਨੀਆਂ ਨੂੰ ਆਪਣੇ ਵੱਲ ਖਿੱਚ ਰਿਹਾ ਹੈ। ਅਤੇ ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਹੁਣ ਗਲੋਬਲ ਆਟੋ ਇੰਡਸਟਰੀ ਦੇ ਨਕਸ਼ੇ ‘ਤੇ ਆਪਣੀ ਮਜ਼ਬੂਤ ​​ਜਗ੍ਹਾ ਬਣਾ ਚੁੱਕਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਸਰਗਰਮ ਅਗਵਾਈ ਨੇ ਪੰਜਾਬ ਨੂੰ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸਥਾਨ ਬਣਾ ਦਿੱਤਾ ਹੈ। ਮੰਡੀ ਗੋਬਿੰਦਗੜ੍ਹ ਵਿੱਚ BMW ਦੇ ਪਾਰਟਸ ਬਣਾਉਣ ਵਾਲਾ ਅਤਿ-ਆਧੁਨਿਕ ਪਲਾਂਟ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿੱਥੇ ਲਗਭਗ 150 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਹ ਪਲਾਂਟ BMW ਲਈ 2.5 ਮਿਲੀਅਨ ਯੂਨਿਟ ਪਾਰਟਸ ਦਾ ਉਤਪਾਦਨ ਕਰੇਗਾ। ਇਹ ਪ੍ਰੋਜੈਕਟ ਨਾ ਸਿਰਫ਼ ਪੰਜਾਬ ਦੀ ਉਦਯੋਗਿਕ ਸਮਰੱਥਾ ਨੂੰ ਦਰਸਾਉਂਦਾ ਹੈ, ਸਗੋਂ ਇਹ ਵੀ ਸਾਬਤ ਕਰਦਾ ਹੈ ਕਿ ਸੂਬਾ ਅੰਤਰਰਾਸ਼ਟਰੀ ਪੱਧਰ ਦੀ ਗੁਣਵੱਤਾ ਅਤੇ ਤਕਨਾਲੋਜੀ ਵਿੱਚ ਮਾਹਰ ਹੈ।ਪੰਜਾਬ ਸਰਕਾਰ ਨੇ ਨਿਵੇਸ਼ਕਾਂ ਲਈ ‘ਰੀਅਲ ਸਿੰਗਲ ਵਿੰਡੋ ਸਿਸਟਮ’ ਲਾਗੂ ਕੀਤਾ ਹੈ, ਜੋ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਅਤੇ ਸਹਿਯੋਗ ਇੱਕੋ ਜਗ੍ਹਾ ਤੋਂ ਉਪਲਬਧ ਕਰਵਾਉਂਦਾ ਹੈ।

ਇਹ ਵੀ ਪੜ੍ਹੋ  MP Malvinder Singh Kang ਦੇ ਯਤਨਾਂ ਨਾਲ ਕਈ ਦਹਾਕਿਆਂ ਬਾਅਦ ਝੰਜੇੜੀ ਸਬ ਯਾਰਡ ਵਿੱਚ ਹੋਈ ਝੋਨੇ ਦੀ ਖਰੀਦ ਦੀ ਸ਼ੁਰੂਆਤ

ਇਸ ਸਿਸਟਮ ਤਹਿਤ ਕੰਪਨੀਆਂ ਨੂੰ ਲਾਇਸੈਂਸ, ਪਰਮਿਟ ਅਤੇ ਹੋਰ ਪ੍ਰਵਾਨਗੀਆਂ ਮਿਲਣ ਵਿੱਚ ਕੋਈ ਦੇਰੀ ਨਹੀਂ ਹੁੰਦੀ। ਮੁੱਖ ਮੰਤਰੀ ਨੇ ਖੁਦ ਇਹ ਯਕੀਨੀ ਬਣਾਇਆ ਹੈ ਕਿ ਸੂਬੇ ਵਿੱਚ ਆਉਣ ਵਾਲੀ ਹਰ ਕੰਪਨੀ ਨੂੰ ਪੂਰਾ ਸਹਿਯੋਗ ਮਿਲੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਦਯੋਗਿਕ ਸ਼ਾਂਤੀ, ਹੁਨਰ ਵਿਕਾਸ ਅਤੇ ਨਿਰਯਾਤ ਵਧਾਉਣ ‘ਤੇ ਸਰਕਾਰ ਦਾ ਧਿਆਨ ਸਾਫ਼ ਦਿਖਾਈ ਦਿੰਦਾ ਹੈ, ਜੋ ਨਿਵੇਸ਼ਕਾਂ ਲਈ ਬਹੁਤ ਆਕਰਸ਼ਕ ਹੈ।ਸੂਬੇ ਦੀ ਨਵੀਂ ਉਦਯੋਗਿਕ ਨੀਤੀ ਤਹਿਤ ਆਟੋ ਅਤੇ ਆਟੋ ਕੰਪੋਨੈਂਟਸ ਸਮੇਤ ਵੱਖ-ਵੱਖ ਸੈਕਟਰਾਂ ਲਈ ਸੈਕਟਰ-ਵਿਸ਼ੇਸ਼ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਕਮੇਟੀਆਂ ਦਾ ਮਕਸਦ ਹੈ ਕਿ ਅਡਵਾਂਸ ਤਕਨਾਲੋਜੀ ਅਤੇ ਨਵੀਨਤਾ ਨੂੰ ਹੁਲਾਰਾ ਦਿੱਤਾ ਜਾਵੇ, ਤਾਂ ਜੋ ਵੱਡੀਆਂ ਕੰਪਨੀਆਂ ਦੇ ਨਾਲ-ਨਾਲ ਸਥਾਨਕ MSME ਯੂਨਿਟਾਂ ਵੀ ਗਲੋਬਲ ਮਾਰਕੀਟ ਵਿੱਚ ਮੁਕਾਬਲਾ ਕਰ ਸਕਣ। ਇਹ ਪਹਿਲ ਛੋਟੇ ਉੱਦਮੀਆਂ ਅਤੇ ਸਟਾਰਟਅੱਪਸ ਲਈ ਖਾਸ ਤੌਰ ‘ਤੇ ਫਾਇਦੇਮੰਦ ਸਾਬਤ ਹੋਵੇਗੀ, ਕਿਉਂਕਿ ਉਨ੍ਹਾਂ ਨੂੰ ਤਕਨੀਕੀ ਸਹਾਇਤਾ, ਸਿਖਲਾਈ ਅਤੇ ਮਾਰਕੀਟ ਪਹੁੰਚ ਵਿੱਚ ਸਰਕਾਰੀ ਮਦਦ ਮਿਲੇਗੀ।ਪੰਜਾਬ ਦਾ ਆਟੋ ਕੰਪੋਨੈਂਟ ਸੈਕਟਰ ਹੁਣ ਸਿਰਫ਼ ਦੇਸ਼ ਵਿੱਚ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾ ਰਿਹਾ ਹੈ। ਇੱਥੇ ਬਣੇ ਉਤਪਾਦਾਂ ਦਾ ਨਿਰਯਾਤ ਲਗਾਤਾਰ ਵਧ ਰਿਹਾ ਹੈ, ਜਿਸ ਨਾਲ ਸੂਬੇ ਨੂੰ ਵਿਦੇਸ਼ੀ ਮੁਦਰਾ ਮਿਲ ਰਹੀ ਹੈ ਅਤੇ ਨਵੇਂ ਕਾਰੋਬਾਰ ਦੇ ਮੌਕੇ ਖੁੱਲ੍ਹ ਰਹੇ ਹਨ।

ਇਹ ਵੀ ਪੜ੍ਹੋ  Harbhajan Singh ETO ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਦੇਸ਼ ਦੀ ਕੁੱਲ ਆਟੋ ਕੰਪੋਨੈਂਟ ਇੰਡਸਟਰੀ ਦਾ 7 ਫੀਸਦੀ ਹਿੱਸਾ ਪੰਜਾਬ ਵਿੱਚ ਬਣਦਾ ਹੈ, ਅਤੇ ਨਵੀਂ ਨੀਤੀ ਅਤੇ ਨਿਵੇਸ਼ ਨਾਲ ਇਹ ਅੰਕੜਾ ਆਉਣ ਵਾਲੇ ਸਾਲਾਂ ਵਿੱਚ ਹੋਰ ਵਧਣ ਵਾਲਾ ਹੈ। ਇਹ ਵਾਧਾ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਦੇ ਰਿਹਾ ਹੈ।ਵਿਦੇਸ਼ੀ ਨਿਵੇਸ਼ ਦੇ ਮਾਮਲੇ ਵਿੱਚ ਵੀ ਪੰਜਾਬ ਹੁਣ ਇੱਕ ਆਕਰਸ਼ਕ ਡੈਸਟੀਨੇਸ਼ਨ ਬਣਦਾ ਜਾ ਰਿਹਾ ਹੈ। 2025 ਵਿੱਚ ਆਟੋ ਸੈਕਟਰ ਵਿੱਚ 15,000 ਤੋਂ 20,000 ਕਰੋੜ ਰੁਪਏ ਦਾ ਨਵਾਂ ਨਿਵੇਸ਼ ਆਉਣ ਦਾ ਅਨੁਮਾਨ ਹੈ, ਜੋ ਸਥਾਨਕ ਉਦਯੋਗਾਂ ਦੀ ਉਤਪਾਦਨ ਸਮਰੱਥਾ ਅਤੇ ਤਕਨੀਕੀ ਨਵੀਨਤਾ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵੇਗਾ। ਇਹ ਭਾਰੀ ਨਿਵੇਸ਼ ਨਾ ਸਿਰਫ਼ ਵੱਡੀਆਂ ਕੰਪਨੀਆਂ ਨੂੰ ਸਗੋਂ ਛੋਟੇ ਵਿਕਰੇਤਾਵਾਂ ਅਤੇ ਸਪਲਾਇਰਾਂ ਨੂੰ ਵੀ ਫਾਇਦਾ ਪਹੁੰਚਾਏਗਾ, ਕਿਉਂਕਿ ਇਸ ਨਾਲ ਪੂਰੀ ਸਪਲਾਈ ਚੇਨ ਮਜ਼ਬੂਤ ​​ਹੋਵੇਗੀ।ਪੰਜਾਬ ਦਾ ਆਟੋ ਕੰਪੋਨੈਂਟ ਹੱਬ ਦੇਸ਼ ਦੀ ਇਲੈਕਟ੍ਰਿਕ ਵਹੀਕਲ ਇੰਡਸਟਰੀ ਲਈ ਵੀ ਬੇਹੱਦ ਅਹਿਮ ਹੈ। ਸੂਬੇ ਦੀਆਂ ਕੰਪਨੀਆਂ EV ਪਾਰਟਸ, ਸਮਾਰਟ ਟਰਾਂਸਮਿਸ਼ਨ ਸਿਸਟਮ ਅਤੇ ਗ੍ਰੀਨ ਤਕਨਾਲੋਜੀ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰ ਰਹੀਆਂ ਹਨ। ਜਿਵੇਂ-ਜਿਵੇਂ ਦੇਸ਼ ਇਲੈਕਟ੍ਰਿਕ ਮੋਬਿਲਿਟੀ ਵੱਲ ਵਧ ਰਿਹਾ ਹੈ, ਪੰਜਾਬ ਇਸ ਬਦਲਾਅ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਥੋਂ ਦੀਆਂ ਕੰਪਨੀਆਂ ਟਿਕਾਊ ਅਤੇ ਭਵਿੱਖ ਲਈ ਤਿਆਰ ਹੱਲ ਬਣਾ ਰਹੀਆਂ ਹਨ, ਜੋ ਨਾ ਸਿਰਫ਼ ਭਾਰਤ ਸਗੋਂ ਵਿਦੇਸ਼ਾਂ ਵਿੱਚ ਵੀ ਮੰਗ ਵਿੱਚ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ‘ਨਿਵੇਸ਼ ਪੰਜਾਬ’ ਪਹਿਲ: Ganga Acrowools ਕੱਪੜਾ ਉਦਯੋਗ ਵਿੱਚ ₹637 ਕਰੋੜ ਦਾ ਕਰੇਗੀ ਨਿਵੇਸ਼

ਸਥਾਨਕ ਨੌਜਵਾਨਾਂ ਲਈ ਇਹ ਵਿਕਾਸ ਇੱਕ ਸੁਨਹਿਰੀ ਮੌਕਾ ਲੈ ਕੇ ਆਇਆ ਹੈ। ਆਟੋ ਕੰਪੋਨੈਂਟ ਸੈਕਟਰ ਵਿੱਚ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਇੰਜੀਨੀਅਰਿੰਗ, ਮੈਨੂਫੈਕਚਰਿੰਗ, ਗੁਣਵੱਤਾ ਨਿਯੰਤਰਣ , ਲੌਜਿਸਟਿਕਸ ਅਤੇ ਪ੍ਰਬੰਧਨ ਵਰਗੇ ਵੱਖ-ਵੱਖ ਖੇਤਰ ਸ਼ਾਮਲ ਹਨ। ਸਰਕਾਰ ਹੁਨਰ ਵਿਕਾਸ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਸਿਖਲਾਈ ਦੇ ਰਹੀ ਹੈ, ਤਾਂ ਜੋ ਉਹ ਆਸਾਨੀ ਨਾਲ ਚੰਗੀ ਨੌਕਰੀ ਪ੍ਰਾਪਤ ਕਰ ਸਕਣ। ਇਹ ਨਾ ਸਿਰਫ਼ ਨੌਜਵਾਨਾਂ ਦੇ ਕਰੀਅਰ ਲਈ ਸਗੋਂ ਸੂਬੇ ਦੀ ਸਮੁੱਚੀ ਤਰੱਕੀ ਲਈ ਵੀ ਬੇਹੱਦ ਜ਼ਰੂਰੀ ਹੈ।ਸਰਕਾਰ ਦੇ ਮਜ਼ਬੂਤ ​​ਸਮਰਥਨ, ਪ੍ਰਗਤੀਸ਼ੀਲ ਨੀਤੀ ਅਤੇ ਇੰਡਸਟਰੀ ਦੀ ਆਧੁਨਿਕ ਸੋਚ ਦੇ ਚੱਲਦਿਆਂ, ਪੰਜਾਬ ਦੀ ਆਟੋ ਕੰਪੋਨੈਂਟ ਇੰਡਸਟਰੀ ਅੱਜ ਨਵੀਨਤਾ, ਗਲੋਬਲ ਮੁਕਾਬਲੇ ਅਤੇ ਟਿਕਾਊ ਰੁਜ਼ਗਾਰ ਪੈਦਾ ਕਰਨ ਦਾ ਆਦਰਸ਼ ਮਾਡਲ ਬਣ ਗਈ ਹੈ। BMW ਵਰਗੀਆਂ ਦੁਨੀਆ ਦੀਆਂ ਨਾਮੀ ਕੰਪਨੀਆਂ ਜਦੋਂ ਪੰਜਾਬ ਵਿੱਚ ਮੈਨੂਫੈਕਚਰਿੰਗ ਯੂਨਿਟ ਲਗਾਉਂਦੀਆਂ ਹਨ, ਤਾਂ ਇਹ ਸੂਬੇ ਦੀ ਭਰੋਸੇਯੋਗਤਾ ਅਤੇ ਸਮਰੱਥਾ ਦਾ ਸਭ ਤੋਂ ਵੱਡਾ ਪ੍ਰਮਾਣ ਹੈ। ਪੰਜਾਬ ਹੁਣ ਸਿਰਫ਼ ਖੇਤੀ ਪ੍ਰਧਾਨ ਸੂਬਾ ਨਹੀਂ ਰਿਹਾ, ਸਗੋਂ ਇੱਕ ਉਦਯੋਗਿਕ ਪਾਵਰਹਾਊਸ ਵਜੋਂ ਆਪਣੀ ਨਵੀਂ ਪਛਾਣ ਬਣਾ ਰਿਹਾ ਹੈ, ਜੋ ਆਉਣ ਵਾਲੇ ਦਹਾਕਿਆਂ ਵਿੱਚ ਦੇਸ਼ ਦੀ ਅਰਥਵਿਵਸਥਾ ਵਿੱਚ ਅਹਿਮ ਯੋਗਦਾਨ ਦੇਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ

0

Muktsar News:ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਕੇਵਲ 48 ਘੰਟਿਆਂ ਦੇ ਅੰਦਰ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਦੋ ਵੱਖ-ਵੱਖ ਇੰਟੈਲੀਜੈਂਸ ਅਧਾਰਤ ਓਪਰੇਸ਼ਨਾਂ ਦੌਰਾਨ 1 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਇਹ ਤਾਲਮੇਲ ਵਾਲੀ ਕਾਰਵਾਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਇਸ ਦ੍ਰਿੜ਼ ਸੰਕਲਪ ਨੂੰ ਦਰਸਾਉਂਦੀ ਹੈ ਕਿ ਨਸ਼ਿਆਂ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਤੋਂ ਬਚਾਇਆ ਜਾਵੇ।ਖ਼ਾਸ ਸੂਚਨਾ ਦੇ ਅਧਾਰ ’ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅਭੈ ਕੁਮਾਰ @ ਲਾਲੀ ਪਿੰਡ ਬਰੀਆਰ, ਜ਼ਿਲ੍ਹਾ ਗੁਰਦਾਸਪੁਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ ਰੁਪਏ 1230/- ਨਗਦ ਬਰਾਮਦ ਕੀਤੇ।ਜਾਂਚ ਦੌਰਾਨ ਪਤਾ ਲੱਗਾ ਕਿ ਦੋਸ਼ੀ ਅਭੈ ਕੁਮਾਰ ਨੇ ਇਹ ਨਸ਼ਾ ਬਲਜਿੰਦਰ ਸਿੰਘ ਨਿਵਾਸੀ ਪਿੰਡ ਡਾਬਰਜੀ, ਥਾਣਾ ਦਿਨਾਨਗਰ, ਜ਼ਿਲ੍ਹਾ ਗੁਰਦਾਸਪੁਰ ਤੋਂ ਪ੍ਰਾਪਤ ਕੀਤਾ ਸੀ।

ਇਹ ਵੀ ਪੜ੍ਹੋ  Canada ਤੋਂ ਵਾਪਸ ਪਰਤਿਆਂ ਪੰਜਾਬੀ ਨੌਜਵਾਨ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ ਕਾਬੂ

ਇੱਕ ਹੋਰ ਖ਼ਾਸ ਸੂਚਨਾ ਦੇ ਅਧਾਰ ’ਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਹੀਰੋ ਹੋਂਡਾ ਸੀਡੀ ਡਿਲਕਸ ਮੋਟਰਸਾਈਕਲ (PB-04-K-0132) ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਕਾਨੂੰਨੀ ਕਾਰਵਾਈ ਅਨੁਸਾਰ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਪ੍ਰਾਰੰਭਿਕ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸੁਖਵਿੰਦਰ ਸਿੰਘ ਦੀ ਲਗਾਤਾਰ ਸੰਪਰਕ ਵਿੱਚ ਰਹਿਣ ਵਾਲਾ ਵਿਅਕਤੀ ਸੁਖਜੀਤ ਸਿੰਘ @ ਸੁੱਖਾ @ ਕਾਲਾ, ਪੁੱਤਰ ਬਲਜੀਤ ਸਿੰਘ, ਨਿਵਾਸੀ ਰੋਮਾਣਾ ਅਲਬੇਲ ਸਿੰਘ, ਜ਼ਿਲ੍ਹਾ ਫਰੀਦਕੋਟ ਹੈ, ਜੋ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ। ਅਗਲੀ ਜਾਂਚ ਇਸ ਗਿਰੋਹ ਨਾਲ ਸੰਬੰਧਤ ਜੇਲ੍ਹ-ਆਧਾਰਿਤ ਨਸ਼ਾ ਸਪਲਾਈ ਨੈੱਟਵਰਕ ਨੂੰ ਬੇਨਕਾਬ ਕਰਨ ਉੱਤੇ ਕੇਂਦਰਿਤ ਰਹੇਗੀ।ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਸ਼ਾ ਤਸਕਰੀ ਖ਼ਿਲਾਫ਼ ਜ਼ੀਰੋ ਟੌਲਰੈਂਸ ਨੀਤੀ ’ਤੇ ਪੱਕੇ ਤੌਰ ’ਤੇ ਅਡਿੱਗ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਰਾਜ ਸਭਾ ਦੀ ਉਪ ਚੋਣ ਵਿਵਾਦਾਂ ‘ਚ; ਵਿਧਾਇਕਾਂ ਦੇ ਜਾਅਲੀ ਦਸਤਖ਼ਤ ਮਾਮਲੇ ਵਿਚ FIR ਦਰਜ਼

ਉਨ੍ਹਾਂ ਨੇ ਪੁਲਿਸ ਟੀਮਾਂ ਦੀ ਇਸ ਤੇਜ਼, ਤਾਲਮੇਲ ਭਰੀ ਅਤੇ ਨਤੀਜਾ-ਕੇਂਦਰਿਤ ਕਾਰਵਾਈ ਦੀ ਖੂਬ ਸਾਰਾਹਨਾ ਕੀਤੀ, ਜੋ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਕੀਤੀ ਗਈ।ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਸਾਂਝੀ ਮੁਹਿੰਮ ਦਾ ਹਿੱਸਾ ਬਣਨ ਅਤੇ ਨਸ਼ਿਆਂ ਨਾਲ ਸੰਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਜਾਣਕਾਰੀ ਸਾਂਝੀ ਕਰਨ ਵਿੱਚ ਸਹਿਯੋਗ ਕਰਨ।ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦਿੰਦਿਆਂ ਵਿਅਕਤੀਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ, ਅਤੇ ਉਨ੍ਹਾਂ ਦਾ ਸਹਿਯੋਗ ਨਸ਼ਿਆਂ ਦੀ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਬਹੁਤ ਮਹੱਤਵਪੂਰਣ ਹੈ।ਮਹੱਤਵਪੂਰਨ ਹੈਲਪਲਾਈਨ ਨੰਬਰ📞 ਸੇਫ ਪੰਜਾਬ ਹੈਲਪਲਾਈਨ: 97791-00200📞 ਪੁਲਿਸ ਕੰਟਰੋਲ ਰੂਮ, ਸ੍ਰੀ ਮੁਕਤਸਰ ਸਾਹਿਬ: 80549-42100

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਟਰੱਕ ਦੀ ਚਪੇਟ’ਚ ਆਉਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ, ਪਤੀ ਜਖ਼ਮੀ

0

Haryana News: ਅੱਜ ਸਵੇਰੇ ਅੰਬਾਲਾ-ਜਗਾਧਾਰੀ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਮਾਂ-ਪੁੱਤ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਇੱਕ ਸਕੂਟਰ ਦੇ ਟਰੱਕ ਦੀ ਫੇਟ ਵਿਚ ਆਉਣ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਹਾਦਸੇ ਸਮੇਂ ਮ੍ਰਿਤਕ ਮਹਿਲਾ ਆਪਣੇ 8 ਮਹੀਨਿਆਂ ਦੇ ਪੁੱਤਰ ਅਤੇ ਪਤੀ ਦੇ ਨਾਲ ਪੀਜੀਆਈ ਵਿਖੇ ਦਵਾਈ ਲੈਣ ਜਾ ਰਹੇ ਸਨ। ਘਟਨਾ ਦਾ ਪਤਾ ਲੱਗਦਿਆਂ ਹੀ ਸਥਾਨਕ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905540