Saturday, May 16, 2026
Home Blog Page 395

Canada ਤੋਂ ਵਾਪਸ ਪਰਤਿਆਂ ਪੰਜਾਬੀ ਨੌਜਵਾਨ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ ਕਾਬੂ

0

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ,ਜਿਸਦੇ ਕੋਲੋਂ ਅੱਧੀ ਦਰਜ਼ਨ ਦੇ ਕਰੀਬ ਵਿਦੇਸ਼ੀ ਹਥਿਆਰ ਬਰਾਮਦ ਹੋਏ ਹਨ। ਮਾਮਲੇ ਦੀ ਜਾਣਕਾਰੀ ਖੁਦ ਆਪਣੇ ਸੋਸਲ ਮੀਡੀਆ ਰਾਹੀਂ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਅਮਰਬੀਰ ਸਿੰਘ ਉਰਫ ਅਮਰ ਵਾਸੀ ਡੇਰੀਵਾਲ ਥਾਣਾ ਤਰਸਿੱਕਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸਦੇ ਕੋਲੋਂ 6 ਪਿਸਤੌਲ, 11 ਮੈਗਜ਼ੀਨ, .30 ਬੋਰ ਦੇ 91 ਜ਼ਿੰਦਾ ਕਾਰਤੂਸ ਅਤੇ 9 ਐਮ.ਐਮ. ਦੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ ਪੰਜਾਬ ‘ਚ ਰਾਜ ਸਭਾ ਦੀ ਉਪ ਚੋਣ ਵਿਵਾਦਾਂ ‘ਚ; ਵਿਧਾਇਕਾਂ ਦੇ ਜਾਅਲੀ ਦਸਤਖ਼ਤ ਮਾਮਲੇ ਵਿਚ FIR ਦਰਜ਼

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਅਮਰ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਸਰਹੱਦ ਪਾਰ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਰਾਜ ਸਭਾ ਦੀ ਉਪ ਚੋਣ ਵਿਵਾਦਾਂ ‘ਚ; ਵਿਧਾਇਕਾਂ ਦੇ ਜਾਅਲੀ ਦਸਤਖ਼ਤ ਮਾਮਲੇ ਵਿਚ FIR ਦਰਜ਼

0

Punjab News: ਪੰਜਾਬ ‘ਚ ਰਾਜ ਸਭਾ ਦੀ ਚੋਣ ਵਿਵਾਦਾਂ ‘ਚ; ਆਗਾਮੀ 24 ਅਕਤੂਬਰ ਨੂੰ ਹੋਣ ਜਾ ਰਹੀ ਪੰਜਾਬ ਤੋਂ ਰਾਜ ਸਭਾ ਦੀ ਖਾਲੀ ਹੋਈ ਇੱਕ ਸੀਟ ਲਈ ਉਪ ਚੋਣ ਵਿਵਾਦਾਂ ‘ਚ ਘਿਰ ਗਈ ਹੈ। ਬੀਤੇ ਕੱਲ ਚੋਣ ਨਾਮਜ਼ਦਗੀਆਂ ਖ਼ਤਮ ਹੋਣ ਤੋਂ ਬਾਅਦ ਦਾਅਵੇਦਾਰ ਬਣੇ ਇੱਕ ਉਮੀਦਵਾਰ ਵੱਲੋਂ ਕਥਿਤ ਤੌਰ ‘ਤੇ ਵਿਧਾਇਕਾਂ ਦੇ ਜਾਅਲੀ ਦਸਤਖ਼ਤਾਂ ਵਾਲੇ ਨਾਮਜਦਗੀ ਪੱਤਰ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਰਾਜਸਥਾਨ ਦੇ ਜੈਪੁਰ ਦਾ ਰਹਿਣ ਵਾਲਾ ਨਵਨੀਤ ਚਤੁਰਵੇਦੀ, ਜੋ ਜਨਤਾ ਪਾਰਟੀ ਦਾ ਕੌਮੀ ਪ੍ਰਧਾਨ ਹੋਣ ਦਾ ਦਾਅਵਾ ਕਰਦਾ ਹੈ, ਵੱਲੋਂ ਜਮ੍ਹਾਂ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਬਾਰੇ ਪੰਜਾਬ ਵਿਧਾਨ ਸਭਾ ਦੇ ਕੁੱਝ ਵਿਧਾਇਕਾਂ ਦੀ ਸ਼ਿਕਾਇਤ ਮਿਲੀ ਹੈ ਕਿ ਉਨ੍ਹਾਂ ਦੇ ਜਾਅਲੀ ਦਸਤਖਤ ਦੀ ਵਰਤੋਂ ਕਰਕੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

ਇਹ ਵੀ ਪੜ੍ਹੋ ADGP Y Puran kumar Suicide case; DGP ਨੂੰ ਸਰਕਾਰ ਨੇ ਲੰਮੀ ਛੁੱਟੀ ‘ਤੇ ਭੇਜਿਆ, ਰਾਹੁਲ ਗਾਂਧੀ ਵੀ ਪ੍ਰਵਾਰ ਨਾਲ ਦੁੱਖ ਜਤਾਉਣ ਆਉਣਗੇ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵਿਧਾਇਕਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕਈ ਸੁਨੇਹੇ ਅਤੇ ਸੋਸ਼ਲ ਮੀਡੀਆ ਪੋਸਟਾਂ ਮਿਲੀਆਂ, ਜੋ ਇਹ ਦਰਸਾਉਂਦੀਆਂ ਹਨ ਕਿ ਨਵਨੀਤ ਚਤੁਰਵੇਦੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਅੱਗੇ ਦਾਇਰ ਕੀਤੇ ਨਾਮਜ਼ਦਗੀ ਪੱਤਰਾਂ ਵਿੱਚ ਉਨ੍ਹਾਂ ਦੇ ਨਾਮ ਪ੍ਰਸਤਾਵਕਾਂ ਵਜੋਂ ਦਰਜ ਹਨ। ਦੱਸਣਯੋਗ ਹੈ ਕਿ ਉਕਤ ਨਵਨੀਤ ਚਤੁਰਵੇਦੀ ਨੇ ਰਾਜ ਸਭਾ ਲਈ ਦੋ ਨਾਮਜ਼ਦਗੀਆਂ, ਇੱਕ 6.10.2025 ਨੂੰ ਅਤੇ ਦੂਜੀ 13.10.2025 ਨੂੰ, ਦਾਇਰ ਕੀਤੀਆਂ ਹਨ। ਆਪਣੀ ਸ਼ਿਕਾਇਤ ਵਿੱਚ ਵਿਧਾਇਕਾਂ ਨੇ ਕਿਹਾ ਕਿ ਇਹ ਪਾਇਆ ਗਿਆ ਹੈ ਕਿ ਪ੍ਰਸਤਾਵਕਾਂ ਦੀ ਇੱਕ ਹੱਥ ਲਿਖਤ ਸੂਚੀ, ਜਿਸ ‘ਤੇ ਕਥਿਤ ਤੌਰ ‘ਤੇ ਉਨ੍ਹਾਂ ਦੇ ਦਸਤਖਤ ਹਨ, ਨਾਮਜ਼ਦਗੀ ਪੱਤਰਾਂ ਨਾਲ ਨੱਥੀ ਕੀਤੀ ਗਈ ਹੈ, ਜਿਸਨੂੰ ਡਿਜੀਟਲ ਪਲੇਟਫਾਰਮਾਂ ‘ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ‘ਤੇ ਸਖਤ ਹੋਈ ਪੰਜਾਬ ਸਰਕਾਰ;ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ FIR ਦਰਜ

ਵਿਧਾਇਕਾਂ ਨੇ ਉਕਤ ਨਾਮਜ਼ਦਗੀ ‘ਤੇ ਦਸਤਖਤ ਕਰਨ ਜਾਂ ਇਸਦੇ ਸਮਰਥਨ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕੀਤਾ ਹੈ ਅਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਨਾਮ ਅਤੇ ਦਸਤਖਤ ਜਾਅਲੀ ਹਨ, ਜੋ ਬਿਨਾਂ ਕਿਸੇ ਸਹਿਮਤੀ ਤੋਂ ਧੋਖਾਧੜੀ ਨਾਲ ਵਰਤੇ ਗਏ ਹਨ। ਸੰਵਿਧਾਨਕ ਅਥਾਰਟੀ ਦੇ ਸਾਹਮਣੇ ਪੇਸ਼ ਕੀਤੇ ਗਏ ਜਾਅਲੀ ਦਸਤਾਵੇਜ਼, ਜਾਅਲਸਾਜ਼ੀ, ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦਾ ਇੱਕ ਗੰਭੀਰ ਜੁਰਮ ਹਨ।ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਸ਼ਿਕਾਇਤਕਰਤਾ ਵਿਧਾਇਕਾਂ ਦੇ ਹਲਕਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਉਕਤ ਨਵਨੀਤ ਚਤੁਰਵੇਦੀ, ਪੁੱਤਰ ਘਨ ਸ਼ਿਆਮ ਚਤੁਰਵੇਦੀ, ਨਿਵਾਸੀ 402 ਸਰਯੂ ਅਪਾਰਟਮੈਂਟ, ਸੈਕਟਰ 26, ਪ੍ਰਤਾਪ ਨਗਰ, ਜੈਪੁਰ (ਰਾਜਸਥਾਨ) ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ, ਇਸ ਧੋਖਾਧੜੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਫੋਰੈਂਸਿਕ ਅਤੇ ਡਿਜੀਟਲ ਸਬੂਤ ਇਕੱਠੇ ਕਰਨ ਲਈ ਜਾਂਚ ਜਾਰੀ ਹੈ।ਪੰਜਾਬ ਪੁਲਿਸ ਨੇ ਇਸ ਕਾਰਵਾਈ ਨੂੰ ਅਧਿਕਾਰਤ ਚੋਣ ਦਸਤਾਵੇਜ਼ਾਂ ‘ਚ ਜਾਲਸਾਜ਼ੀ ਕਰਕੇ ਸੰਵਿਧਾਨਕ ਅਧਿਕਾਰੀਆਂ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਮੰਨਦੇ ਹੋਏ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਮੁੱਢਲੀਆਂ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ADGP Y Puran kumar Suicide case; DGP ਨੂੰ ਸਰਕਾਰ ਨੇ ਲੰਮੀ ਛੁੱਟੀ ‘ਤੇ ਭੇਜਿਆ, ਰਾਹੁਲ ਗਾਂਧੀ ਵੀ ਪ੍ਰਵਾਰ ਨਾਲ ਦੁੱਖ ਜਤਾਉਣ ਆਉਣਗੇ

Haryana News: ADGP Y Puran kumar Suicide case; ਹਰਿਆਣਾ ਦੇ ਵਿਚ ਲੰਘੀ 7 ਅਕਤੂਬਰ ਨੂੰ ਆਪਣੇ ਹੀ ਸਾਥੀ ਅਫ਼ਸਰਾਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ADGP Y Puran kumar ਦੇ ਮਾਮਲੇ ਵਿਚ ਸਰਕਾਰ ਦੇ ਵਧਦੇ ਵਿਰੋਧ ਦੇ ਚੱਲਦਿਆਂ ਬੀਤੀ ਦੇਰ ਰਾਤ ਹਰਿਆਣਾ ਸਰਕਾਰ ਨੇ ਡੀਜੀਪੀ ਸ਼ਤਰੂਜੀਤ ਸਿੰਘ ਨੂੰ ਲੰਮੀ ਛੁੱਟੀ ‘ਤੇ ਭੇਜ ਦਿੱਤਾ ਹੈ। ਏਡੀਜੀਪੀ ਪੂਰਨ ਕੁਮਾਰ ਵੱਲੋਂ ਆਤਮਹੱਤਿਆ ਤੋਂ ਪਹਿਲਾਂ ਲਿਖੇ ਸੁਸਾਇਡ ਨੋਟ ਦੇ ਵਿਚ ਹੋਰਨਾਂ ਅਫ਼ਸਰਾਂ ਸਹਿਤ ਡੀਜੀਪੀ ਦਾ ਨਾਮ ਵੀ ਸ਼ਾਮਲ ਸੀ ਤੇ ਬਾਅਦ ਵਿਚ ਚੰਡੀਗੜ੍ਹ ਪੁਲਿਸ ਵੱਲੋਂ ਦਰਜ਼ ਕੀਤੇ ਕੇਸ ਵਿਚ ਡੀਜੀਪੀ ਸ਼ਤਰੂਜੀਤ ਸਿੰਘ ਨੂੰ ਵੀ ਨਾਮਜਦ ਕੀਤਾ ਗਿਆ। ਇਸਤੋਂ ਪਹਿਲਾਂ ਐਸਪੀ ਰੋਹਤਕ ਨੂੰ ਵੀ ਹਟਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ADGP Puran Kumar suicide case; Chandigarh Police ਨੇ SC ਕਮਿਸ਼ਨ ਨੂੰ ਸੌਂਪੀ ਰਿਪੋਰਟ

ਪ੍ਰਵਾਰ ਹਾਲੇ ਵੀ ਇਸ ਮੌਤ ਲਈ ਜਿੰਮੇਵਾਰ ਅਫ਼ਸਰਾਂ ਦੀ ਗ੍ਰਿਫਤਾਰੀ ਦੀ ਮੰਗ ‘ਤੇ ਅੜਿਆ ਹੋਇਆ, ਜਿਸਦੇ ਚੱਲਦੇ ਇੱਕ ਹਫ਼ਤਾ ਬੀਤਣ ਦੇ ਬਾਵਜੂਦ ਲਾਸ਼ ਦਾ ਹਾਲੇ ਤੱਕ ਪੋਸਟਮਾਰਟਮ ਨਹੀਂ ਹੋ ਸਕਿਆ। ਉਧਰ, ਪਤਾ ਚੱਲਿਆ ਹੈ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਅੱਜ ਚੰਡੀਗੜ੍ਹ ਪ੍ਰਵਾਰ ਨਾਲ ਦੁੱਖ ਪ੍ਰਗਟਾਉਣ ਲਈ ਪੁੱਜ ਰਹੇ ਹਨ। ਇਸਤੋਂ ਪਹਿਲਾਂ ਦੇਸ ਦੇ ਵੱਖ ਵੱਖ ਸੂਬਿਆਂ ਦੇ ਦਰਜ਼ਨਾਂ ਮੰਤਰੀਆਂ, ਐਮਪੀਜ਼ ਅਤੇ ਹੋਰਨਾਂ ਆਗੂਆਂ ਸਹਿਤ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵੱਲੋਂ ਵੀ ਪ੍ਰਵਾਰ ਨਾਲ ਦੁੱਖ ਜਤਾਇਆ ਗਿਆ। ਪੰਜਾਬ ਸਰਕਾਰ ਖੁੱਲ ਕੇ ਇਸ ਮਰਹੂਮ ਏਡੀਜੀਪੀ ਦੇ ਪ੍ਰਵਾਰ ਨਾਲ ਖੜੀ ਦਿਖਾਈ ਦੇ ਰਹੀ ਹੈ ਕਿਉਂਕਿ ਉਨ੍ਹਾਂ ਦੀ ਧਰਮਪਤਨੀ ਤੇ ਹਰਿਆਣਾ ਦੀ ਸੀਨੀਅਰ ਆਈਏਐਸ ਅਫ਼ਸਰ ਅਮਨੀਤ ਪੂਰਨ ਕੁਮਾਰ ਪੰਜਾਬ ਨਾਲ ਸਬੰਧਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਨੇ ਤਿਊਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਕੀਤੀ ਵਿਸ਼ੇਸ ਨਾਕੇਬੰਦੀ

0

Bathinda News: Bathinda Police ;ਆਗਾਮੀ ਤਿਊਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਵਿਸ਼ੇਸ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਨਾਕਾਬੰਦੀ ਦੌਰਾਨ ਸ਼ੱਕੀ ਵਹੀਕਲਾਂ ਦੀ ਜਾਂਚ ਕਰਨ ਤੋਂ ਇਲਾਵਾ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ। ਡੀਐਸਪੀ ਗੁਰਪ੍ਰੀਤ ਸਿੰਘ ਮੁਤਾਬਕ ਜ਼ਿਲ੍ਹਾ ਪੁਲਿਸ ਕਪਤਾਨ ਅਮਨੀਤ ਕੌਂਡਲ ਦੀ ਅਗਵਾਈ ਹੇਠ ਬੀਤੀ ਰਾਤ ਵੀ ਜ਼ਿਲ੍ਹੇ ਭਰ ਵਿਚ 33 ਥਾਵਾਂ ‘ਤੇ ਇਹ ਵਿਸ਼ੇਸ ਨਾਕੇਬੰਦੀ ਕੀਤੀ ਗਈ।

ਇਹ ਵੀ ਪੜ੍ਹੋ ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਇਸ ਦੌਰਾਨ ਹਰੇਕ ਨਾਕੇ ਦੀ ਅਗਵਾਈ ਇੱਕ ਗਜਟਿਡ ਅਧਿਕਾਰੀ ਵੱਲੋਂ ਕੀਤੀ ਗਈ ਤੇ ਇੰਨ੍ਹਾਂ ਨਾਕਿਆਂ ਉਪਰ 300 ਦੇ ਕਰੀਬ ਮੁਲਾਜਮ ਤੈਨਾਤ ਕੀਤੇ ਗਏ। ਇਸ ਦੌਰਾਨ ਇੱਥੇ ਆਉਣ-ਜਾਣ ਵਾਲੇ ਸ਼ੱਕੀ ਵਹੀਕਲਾਂ ਦੀ ਜਾਂਚ ਕੀਤੀ ਗਈ। ਡੀਐਸਪੀ ਗੁਰਪ੍ਰੀਤ ਸਿੰਘ ਮੁਤਾਬਕ ਬਠਿੰਡਾ ਪੁਲਿਸ ਲੋਕਾਂ ਦੀ ਸੁਰੱਖਿਆ ਦੇ ਲਈ ਪੁਲਿਸ ਹਮੇਸ਼ਾ ਤਿਆਰ-ਬਰ-ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਇੰਨ੍ਹਾਂ ਤਿਊਹਾਰਾਂ ਨੂੰ ਸ਼ਾਂਤੀ ਤੇ ਉਤਸ਼ਾਹ ਦੇ ਨਾਲ ਮਨਾਉਣ ਦਾ ਵੀ ਸੱਦਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MP Malvinder Singh Kang ਦੇ ਯਤਨਾਂ ਨਾਲ ਕਈ ਦਹਾਕਿਆਂ ਬਾਅਦ ਝੰਜੇੜੀ ਸਬ ਯਾਰਡ ਵਿੱਚ ਹੋਈ ਝੋਨੇ ਦੀ ਖਰੀਦ ਦੀ ਸ਼ੁਰੂਆਤ

0

👉ਕਿਸਾਨਾਂ ਨੇ ਖਰੀਦ ਕੇਂਦਰ ਚਲਾਉਣ ਲਈ ਸੰਸਦ ਮੈਂਬਰ ਦਾ ਕੀਤਾ ਧੰਨਵਾਦ
SAS Nagar News: ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਦੇ ਯਤਨਾਂ ਸਦਕਾ ਅੱਜ ਕਈ ਦਹਾਕਿਆਂ ਬਾਅਦ ਝੰਜੇੜੀ ਪਿੰਡ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਰਸਮੀ ਤੌਰ ਤੇ ਸ਼ੁਰੂ ਹੋ ਗਈ।ਐਮ ਪੀ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਹਾੜੀ ਦੇ ਸੀਜਨ ਤੱਕ ਇਸ ਮੰਡੀ ਨੂੰ ਹੋਰ ਵੱਡਾ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾਵੇਗੀ। ਹਾਲ ਦੀ ਘੜੀ ਇਹ ਸਾਢੇ ਪੰਜ ਏਕੜ ਵਿੱਚ ਖਰੜ ਮੰਡੀ ਦਾ ਆਰਜ਼ੀ ਖਰੀਦ ਕੇਂਦਰ ਬਣਾਇਆ ਗਿਆ ਹੈ, ਜਿਸ ਨਾਲ ਇਸ ਦੇ ਆਲੇ ਦੁਆਲੇ ਦੇ 20 ਦੇ ਕਰੀਬ ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਦੱਸਿਆ ਕਿ ਇਸ ਇਲਾਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਚਲੀ ਆ ਰਹੀ ਸੀ ਕਿ ਕਿਸੇ ਵੇਲੇ ਫੋਕਲ ਪੁਆਇੰਟ ਰਹੇ ਝੰਜੇੜੀ ਦੀ ਇਸ ਮੰਡੀ ਨੂੰ ਮੁੜ ਤੋਂ ਚਾਲੂ ਕਰਕੇ ਉਹਨਾਂ ਨੂੰ ਖਰੜ ਸ਼ਹਿਰ ਦੀ ਮੰਡੀ ਦੇ ਭੀੜ ਭੜੱਕੇ ਤੋਂ ਰਾਹਤ ਦਿੱਤੀ ਜਾਵੇ। ਉਨਾਂ ਵੱਲੋਂ ਇਹ ਮਾਮਲਾ ਮੰਡੀ ਬੋਰਡ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਉਪਰੰਤ ਇਸ ਸੀਜ਼ਨ ਦੌਰਾਨ ਇਸ ਨੂੰ ਆਰਜ਼ੀ ਮੰਡੀ ਵੱਜੋਂ ਚਲਾਉਣ ਦਾ ਫੈਸਲਾ ਲਿਆ ਗਿਆ। ਉਹਨਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪਿੰਡ ਦੀ ਪੰਚਾਇਤ ਵੱਲੋਂ ਪ੍ਰਗਟਾਈ 12 ਏਕੜ ਜ਼ਮੀਨ ਦੇਣ ਦੀ ਸਹਿਮਤੀ ਅਨੁਸਾਰ ਮੰਡੀ ਬੋਰਡ ਨਾਲ ਤਾਲਮੇਲ ਕਰਕੇ ਹਾੜੀ ਦੇ ਸੀਜਨ ਤੋਂ ਪਹਿਲਾਂ ਇਸ ਨੂੰ ਹੋਰ ਵੱਡਾ ਕਰ ਲਿਆ ਜਾਵੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਉਹਨਾਂ ਕਿਹਾ ਕਿ ਇਸ ਆਰਜ਼ੀ ਮੰਡੀ ਦੇ ਸ਼ੁਰੂ ਹੋਣ ਨਾਲ ਹੀ ਖਰੜ ਦੀ ਮੰਡੀ ਵਿੱਚ ਹਰ ਸੀਜ਼ਨ ਦੌਰਾਨ ਹੁੰਦੇ ਭੀੜ-ਭੜੱਕੇ ਤੋਂ ਇਸ ਵਾਰ ਵੱਡੀ ਰਾਹਤ ਮਿਲੀ ਹੈ, ਜਿਸ ਦਾ ਖਰੜ ਮੰਡੀ ਦੇ ਆੜਤੀਆਂ ਅਤੇ ਕਿਸਾਨਾਂ ਨੇ ਤਾਂ ਧੰਨਵਾਦ ਕੀਤਾ ਹੀ ਹੈ ਸਗੋਂ ਝੰਜੇੜੀ ਮੰਡੀ ਦੇ ਆਲੇ ਦੁਆਲੇ ਦੇ 20 ਪਿੰਡਾਂ ਦੇ ਲੋਕਾਂ ਨੇ ਵੀ ਬਹੁਤ ਖੁਸ਼ੀ ਮਨਾਈ ਹੈ।ਇਸ ਮੰਡੀ ਵਿੱਚ ਐਫ ਸੀ ਆਈ ਪਨਸਪ ਅਤੇ ਮਾਰਕਫੈਡ ਵੱਲੋਂ ਖਰੀਦ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਸੰਸਦ ਮੈਂਬਰ ਦੇ ਨਾਲ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ ਅਤੇ ਸਕੱਤਰ ਗੁਰਨਾਮ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MLA Kulwant Singh ਨੇ ਮੋਹਾਲੀ ਵਿੱਚ ਨਵੀਆਂ ਲਿੰਕ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ

0

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਸੰਪੂਰਨ ਵਿਕਾਸ ਅਤੇ ਪੇਂਡੂ-ਸ਼ਹਿਰੀ ਸੜਕੀ ਸੰਪਰਕ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ, ਇਹ ਗੱਲ ਸੋਮਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਹਲਕੇ ਵਿੱਚ ਕਈ ਨਵੇਂ ਸੜਕੀ ਪ੍ਰੋਜੈਕਟਾਂ ਦੇ ਨਿਰਮਾਣ ਦੀ ਸ਼ੁਰੂਆਤ ਕਰਦਿਆਂ ਕਹੀ।ਵੇਰਵੇ ਦਿੰਦੇ ਹੋਏ ਵਿਧਾਇਕ ਨੇ ਕਿਹਾ ਕਿ 1.75 ਕਿਲੋਮੀਟਰ ਲੰਬਾਈ ਅਤੇ 10 ਫੁੱਟ ਚੌੜਾਈ ਵਾਲੀ ਚਾਚੂਮਾਜਰਾ-ਬਾਕਰਪੁਰ-ਝੁੰਗੀਆਂ ਸੜਕ ਦੀ ਆਖਰੀ ਮੁਰੰਮਤ 2015 ਵਿੱਚ ਕੀਤੀ ਗਈ ਸੀ। ਸੜਕ ਨੂੰ ਹੁਣ 39 ਲੱਖ ਰੁਪਏ ਦੀ ਲਾਗਤ ਨਾਲ ਮੁੜ ਤੋਂ ਬਣਾਇਆ ਜਾਵੇਗਾ, ਜਿਸ ਵਿੱਚੋਂ 31 ਲੱਖ ਰੁਪਏ ਉਸਾਰੀ ‘ਤੇ ਖਰਚ ਕੀਤੇ ਜਾਣਗੇ ਅਤੇ ਬਾਕੀ ਰਕਮ ਪੰਜ ਸਾਲਾਂ ਦੇ ਰੱਖ-ਰਖਾਅ ਲਈ ਰੱਖੀ ਗਈ ਹੈ। ਸੜਕ ਨੂੰ ਲੁੱਕ ਨਾਲ ਬਣਾਇਆ ਜਾਵੇਗਾ ਅਤੇ ਛੇ ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ।ਇਸੇ ਤਰ੍ਹਾਂ, ਜਗਤਪੁਰਾ-ਕੰਡਾਲਾ-ਨੰਡਿਆਲੀ-ਸਫੀਪੁਰ-ਬਾਕਰਪੁਰ ਸੜਕ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ, ਜਿਸ ਵਿੱਚ ਨਿਰਮਾਣ ਲਈ 82 ਲੱਖ ਰੁਪਏ ਅਤੇ ਪੰਜ ਸਾਲਾਂ ਦੇ ਰੱਖ-ਰਖਾਅ ਲਈ 13 ਲੱਖ ਰੁਪਏ ਸ਼ਾਮਲ ਹਨ। ਇਸ ਸੜਕ ਦਾ ਲਗਭਗ ਇੱਕ ਕਿਲੋਮੀਟਰ ਹਿੱਸਾ 18 ਫੁੱਟ ਚੌੜਾ ਹੋਵੇਗਾ, ਜਦੋਂ ਕਿ ਬਾਕੀ ਹਿੱਸੇ ਦੀ ਚੌੜਾਈ 10 ਫੁੱਟ ਹੋਵੇਗੀ। ਲਗਭਗ ਅੱਧਾ ਕਿਲੋਮੀਟਰ ਹਿੱਸਾ 80 ਐਮ ਐਮ ਪੇਵਰ ਬਲਾਕਾਂ ਦੀ ਵਰਤੋਂ ਕਰਕੇ ਬਣਾਇਆ ਜਾਵੇਗਾ, ਬਾਕੀ ਹਿੱਸਾ ਲੁੱਕ ਵਾਲੀ ਸੜਕ ਵਜੋਂ ਕਵਰ ਕੀਤਾ ਜਾਵੇਗਾ। ਇਹ ਪ੍ਰੋਜੈਕਟ ਵੀ ਛੇ ਮਹੀਨਿਆਂ ਦੇ ਅੰਦਰ ਪੂਰਾ ਹੋਣ ਦਾ ਟੀਚਾ ਹੈ।

ਇਹ ਵੀ ਪੜ੍ਹੋ  ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਉਨ੍ਹਾਂ ਅੱਗੇ ਕਿਹਾ ਕਿ ਝਿਉਰਹੇੜੀ-ਅਲੀਪੁਰ ਸੜਕ, ਜੋ ਕਿ 1.10 ਕਿਲੋਮੀਟਰ ਲੰਬੀ ਹੈ ਅਤੇ 10 ਫੁੱਟ ਚੌੜੀ ਹੈ, ਨੂੰ 45 ਲੱਖ ਰੁਪਏ ਦੀ ਕੁੱਲ ਲਾਗਤ ਨਾਲ 80 ਐਮ ਐਮ ਪੇਵਰ ਬਲਾਕਾਂ ਨਾਲ ਦੁਬਾਰਾ ਬਣਾਇਆ ਜਾਵੇਗਾ ਅਤੇ ਇਹ ਕੰਮ ਵੀ ਛੇ ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ।ਇਸ ਮੌਕੇ ਇਨ੍ਹਾਂ ਪਿੰਡਾਂ ਦੇ ਲੋਕਾਂ, ਪੰਚਾਂ-ਸਰਪੰਚਾਂ ਅਤੇ ਆਮ ਆਦਮੀ ਪਾਰਟੀ ਸਮਰਥਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ‘ਤੇ ਖਰੀ ਉਤਰੀ ਹੈ – ਭਾਵੇਂ ਉਹ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰਨਾ ਹੋਵੇ, ਆਮ ਆਦਮੀ ਕਲੀਨਿਕ ਸਥਾਪਤ ਕਰਨਾ ਹੋਵੇ ਜੋ ਰੋਜ਼ਾਨਾ ਲੱਖਾਂ ਨਾਗਰਿਕਾਂ ਨੂੰ ਮੁਫ਼ਤ ਦਵਾਈਆਂ ਅਤੇ ਲੈਬ ਟੈਸਟ ਪ੍ਰਦਾਨ ਕਰਦੇ ਹਨ, ਜਾਂ ਰਾਜ ਭਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਹੋਵੇ।ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਵਿੱਚ ਬਿਜਲੀ ਸਪਲਾਈ ਨੈੱਟਵਰਕ ਦੇ ਆਧੁਨਿਕੀਕਰਨ ਲਈ 728 ਕਰੋੜ ਰੁਪਏ ਦਾ ਇੱਕ ਵੱਡਾ ਪ੍ਰੋਜੈਕਟ ਚੱਲ ਰਿਹਾ ਹੈ, ਜੋ ਆਉਣ ਵਾਲੇ ਸਾਲਾਂ ਲਈ ਨਿਰਵਿਘਨ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਏਗਾ।ਉਨ੍ਹਾਂ ਨੇ ਪਾਰਦਰਸ਼ੀ ਸ਼ਾਸਨ, ਗੁਣਵੱਤਾ ਭਰਪੂਰ ਬੁਨਿਆਦੀ ਢਾਂਚੇ ਅਤੇ ਜਨਤਕ ਭਲਾਈ-ਮੁਖੀ ਨੀਤੀਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਜਿਸਦਾ ਉਦੇਸ਼ ਹਰੇਕ ਨਾਗਰਿਕ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ।

ਇਹ ਵੀ ਪੜ੍ਹੋ  ਸੂਬਾ ਸਰਕਾਰ 19 ਤੋਂ 25 ਨਵੰਬਰ ਤੱਕ ਮਨਾਵੇਗੀ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ : ਤਰਨਪ੍ਰੀਤ ਸਿੰਘ ਸੌਂਦ

ਇਸ ਮੌਕੇ ਸ਼੍ਰੀ ਸੁਖਵਿੰਦਰ ਸਿੰਘ ਸਰਪੰਚ ਪਿੰਡ ਬਾਕਰਪੁਰ, ਸ਼੍ਰੀ ਕੁਲਦੀਪ ਸਿੰਘ ਸਮਾਣਾਂ, ਸ਼੍ਰੀ ਸੁਰਜੀਤ ਸਿੰਘ, ਡਾ. ਕੁਲਦੀਪ ਸਿੰਘ, ਸ਼੍ਰੀ ਮੁਖਤਿਆਰ ਸਿੰਘ ਕੁਰੜਾ ਬਲਾਕ ਪ੍ਰਧਾਨ, ਸ਼੍ਰੀਮਤੀ ਰਮਨਪ੍ਰੀਤ ਕੌਰ ਕੁੰਭੜਾ, ਹਲਕਾ ਕੋਆਰਡੀਨੇਟਰ, ਮਹਿਲਾ ਵਿੰਗ, ਸ਼੍ਰੀਮਤੀ ਰਾਜਬੀਰ ਕੌਰ, ਬਲਾਕ ਪ੍ਰਧਾਨ, ਵੂਮੈਨ ਵਿੰਗ, ਸ਼੍ਰੀਮਤੀ ਕਮਲਜੀਤ ਕੌਰ, ਬਲਾਕ ਪ੍ਰਧਾਨ, ਮਹਿਲਾ ਵਿੰਗ, ਸ਼੍ਰੀਮਤੀ ਗਿਆਨ ਕੌਰ ਸਰਪੰਚ ਸਫੀਪੁਰ, ਸ਼੍ਰੀ ਦਵਿੰਦਰ ਸਿੰਘ ਸਰਪੰਚ ਰਜਿੰਦਰ ਸਿੰਘ, ਹਲਕਾ ਕੋਆਰਡੀਨੇਟਰ, ਐਸ.ਸੀ. ਵਿੰਗ, ਸ਼੍ਰੀ ਗੁਰਪ੍ਰੀਤ ਸਿੰਘ ਕੁਰੜਾ, ਸ਼੍ਰੀ ਹਰਮੇਸ਼ ਸਿੰਘ ਕੁੰਬੜਾ, ਸ਼੍ਰੀ ਗੁਰਪ੍ਰੀਤ ਸਿੰਘ ਬਲਿਆਲੀ, ਸ਼੍ਰੀ ਸਤਨਾਮ ਸਿੰਘ ਸਰਪੰਚ ਸੇਖਣ ਮਾਜਰਾ, ਸ਼੍ਰੀ ਗੁਰਜੰਟ ਸਿੰਘ ਸਰਪੰਚ ਪੱਤੋਂ, ਸ਼੍ਰੀ ਅਵਤਾਰ ਸਿੰਘ ਸਰਪੰਚ ਮਟਰਾਂ, ਸ਼੍ਰੀ ਸਤਵਿੰਦਰ ਸਿੰਘ ਲਾਲਾ, ਸ਼੍ਰੀ ਕਰਮਜੀਤ ਸਿੰਘ ਸਫੀਪੁਰ, ਸ਼੍ਰੀ ਹਰਪ੍ਰੀਤ ਸਿੰਘ ਸਰਪੰਚ, ਕੰਡਾਲਾ, ਸ਼੍ਰੀ ਗੁਰਸੇਵਕ ਸਿੰਘ ਸਰਪੰਚ, ਮੌਲੀ ਬੈਦਵਾਣ, ਸ਼੍ਰੀ ਭੁਪਿੰਦਰ ਸਿੰਘ ਪੰਚ, ਮੌਲੀ ਬੈਦਵਾਣ, ਸ਼੍ਰੀ ਰਵਿੰਦਰ ਸਿੰਘ, ਸਰਪੰਚ ਮਾਣਕਪੁਰ ਕੱਲਰ, ਸ਼੍ਰੀ ਅਮਿਤ ਜੈਨ, ਸ਼੍ਰੀ ਲੱਕੀ ਬਾਕਰਪੁਰ, ਸ਼੍ਰੀ ਨਿਰਮਲ ਸਿੰਘ ਕੁਰੜੀ, ਸ਼੍ਰੀ ਛੱਜਾ ਸਿੰਘ ਕੁਰੜੀ, ਸ਼੍ਰੀ ਚਰਨਜੀਤ ਸਿੰਘ ਸਰਪੰਚ ਅਲੀਪੁਰ, ਸ਼੍ਰੀ ਕਰਮਜੀਤ ਕੁਮਾਰ ਸਰਪੰਚ ਝਿਉਰਹੇੜੀ, ਸ਼੍ਰੀ ਅਵਤਾਰ ਸਿੰਘ ਸਰਪੰਚ, ਸ਼੍ਰੀ ਹਰਪਾਲ ਸਿੰਘ ਬਰਾੜ, ਸ਼੍ਰੀ ਆਰ.ਪੀ. ਸ਼ਰਮਾ, ਸ਼੍ਰੀ ਜਸਪਾਲ ਸਿੰਘ ਮਟੌਰ, ਸ਼੍ਰੀ ਅਕਬਿੰਦਰ ਸਿੰਘ ਗੋਸਲ, ਸ਼੍ਰੀ ਗੁਰਪਾਲ ਸਿੰਘ ਗਰੇਵਾਲ, ਸ਼੍ਰੀ ਅਰੁਣ ਗੋਇਲ, ਸ਼੍ਰੀ ਸ਼ਿਵਪ੍ਰੀਤ ਸਿੰਘ ਐਕਸੀਅਨ, ਪੀ.ਡਬਲਿਊ.ਡੀ., ਸ਼੍ਰੀ ਭਰਤ, ਐਸ.ਡੀ.ਓ., ਪੀ.ਡਬਲਿਊ.ਡੀ., ਆਦਿ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੀ ‘ਨਿਵੇਸ਼ ਪੰਜਾਬ’ ਪਹਿਲ: Ganga Acrowools ਕੱਪੜਾ ਉਦਯੋਗ ਵਿੱਚ ₹637 ਕਰੋੜ ਦਾ ਕਰੇਗੀ ਨਿਵੇਸ਼

0

Chandigarh News: ਮਾਨ ਸਰਕਾਰ ਦੀ ‘ਨਿਵੇਸ਼ ਪੰਜਾਬ’ ਪਹਿਲ:ਪੰਜਾਬ ਦੇ ਉਦਯੋਗਿਕ ਦ੍ਰਿਸ਼ ਨੂੰ ਰੰਗ ਦੇਣ ਲਈ ਇੱਕ ਹੋਰ ਵੱਡਾ ਹੁਲਾਰਾ ਤਿਆਰ ਹੈ। ਗੰਗਾ ਐਕਰੋਵੂਲਜ਼ ਲਿਮਟਿਡ ₹637 ਕਰੋੜ ਦੇ ਇੱਕ ਵਿਸ਼ਾਲ ਟੈਕਸਟਾਈਲ ਪ੍ਰੋਜੈਕਟ ਨਾਲ ਪੰਜਾਬ ਆ ਰਹੀ ਹੈ। ਇਹ ਪ੍ਰੋਜੈਕਟ ਸੂਬਾ ਸਰਕਾਰ ਦੀ ‘ਨਿਵੇਸ਼ ਪੰਜਾਬ’ ਪਹਿਲਕਦਮੀ ਦੀ ਇੱਕ ਹੋਰ ਵੱਡੀ ਸਫਲਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਦਾ ਟੀਚਾ ਇੱਕ ਵਾਰ ਫਿਰ ਸੂਬੇ ਨੂੰ ਦੇਸ਼ ਦਾ ਸਭ ਤੋਂ ਵੱਡਾ ਉਦਯੋਗਿਕ ਕੇਂਦਰ ਬਣਾਉਣਾ ਹੈ।ਗੰਗਾ ਐਕਰੋਵੂਲਜ਼ ਦਾ ਇਹ ਪ੍ਰੋਜੈਕਟ ਪੰਜਾਬ ਦੇ ਨੌਜਵਾਨਾਂ ਲਈ ਹਜ਼ਾਰਾਂ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ। ਟੈਕਸਟਾਈਲ ਖੇਤਰ ਵਿੱਚ ਇਹ ਨਿਵੇਸ਼ ਪੰਜਾਬ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਦਯੋਗਿਕ ਪਛਾਣ ਨੂੰ ਮੁੜ ਸੁਰਜੀਤ ਕਰੇਗਾ। ਰਾਜ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪ੍ਰੋਜੈਕਟ ਨਾ ਸਿਰਫ਼ ਸਥਾਨਕ ਆਰਥਿਕਤਾ ਨੂੰ ਮਜ਼ਬੂਤ ​​ਕਰੇਗਾ ਸਗੋਂ ਪੰਜਾਬ ਨੂੰ ਇੱਕ ਪ੍ਰਮੁੱਖ ਟੈਕਸਟਾਈਲ ਨਿਰਮਾਣ ਸਥਾਨ ਵਜੋਂ ਵੀ ਸਥਾਪਿਤ ਕਰੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਨਿਵੇਸ਼ਕ ਮਾਹੌਲ ਨੂੰ ਕਾਫ਼ੀ ਹੱਦ ਤੱਕ ਸੌਖਾ ਕੀਤਾ ਹੈ। ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ, ਜ਼ਮੀਨ ਦੀ ਉਪਲਬਧਤਾ, ਅਤੇ ਬਿਜਲੀ ਅਤੇ ਪਾਣੀ ਵਰਗੇ ਸੁਧਰੇ ਹੋਏ ਬੁਨਿਆਦੀ ਢਾਂਚੇ, ਉਦਯੋਗਪਤੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰ ਰਹੇ ਹਨ। ਗੰਗਾ ਐਕਰੋਵੂਲਜ਼ ਦਾ ਫੈਸਲਾ ਇਸ ਸਕਾਰਾਤਮਕ ਮਾਹੌਲ ਦਾ ਨਤੀਜਾ ਹੈ। ਕੰਪਨੀ ਨੂੰ ਪੰਜਾਬ ਵਿੱਚ ਹੁਨਰਮੰਦ ਮਜ਼ਦੂਰ, ਸੁਧਰੇ ਹੋਏ ਬੁਨਿਆਦੀ ਢਾਂਚੇ ਅਤੇ ਸਰਕਾਰੀ ਸਹਾਇਤਾ ਦੀ ਉਮੀਦ ਹੈ।ਇਹ ਪ੍ਰੋਜੈਕਟ ਪੰਜਾਬ ਦੀ ਆਰਥਿਕਤਾ ਵਿੱਚ ਟੈਕਸਟਾਈਲ ਸੈਕਟਰ ਦੇ ਯੋਗਦਾਨ ਨੂੰ ਕਾਫ਼ੀ ਵਧਾਏਗਾ। ਰਾਜ ਸਰਕਾਰ ਦਾ ਮੰਨਣਾ ਹੈ ਕਿ ਟੈਕਸਟਾਈਲ ਅਤੇ ਕੱਪੜਾ ਉਦਯੋਗ ਪੰਜਾਬ ਦੀ ਇੱਕ ਤਾਕਤ ਰਿਹਾ ਹੈ, ਅਤੇ ਇਸ ਖੇਤਰ ਵਿੱਚ ਨਵਾਂ ਨਿਵੇਸ਼ ਰਾਜ ਦੇ ਨਿਰਯਾਤ ਨੂੰ ਵਧਾਏਗਾ। ₹637 ਕਰੋੜ ਦਾ ਇਹ ਨਿਵੇਸ਼ ਸਿੱਧੇ ਤੌਰ ‘ਤੇ ਪੰਜਾਬ ਦੇ ਜੀਡੀਪੀ ਵਿੱਚ ਯੋਗਦਾਨ ਪਾਏਗਾ ਅਤੇ ਸਥਾਨਕ ਆਮਦਨ ਵਧਾਉਣ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਗੰਗਾ ਐਕਰੋਵੂਲਜ਼ ਇੱਕ ਨਾਮਵਰ ਭਾਰਤੀ ਕੰਪਨੀ ਹੈ ਜੋ ਟੈਕਸਟਾਈਲ ਉਦਯੋਗ ਵਿੱਚ ਆਪਣੀ ਗੁਣਵੱਤਾ ਲਈ ਜਾਣੀ ਜਾਂਦੀ ਹੈ। ਕੰਪਨੀ ਦਾ ਪੰਜਾਬ ਵਿੱਚ ਨਿਵੇਸ਼ ਕਰਨ ਦਾ ਫੈਸਲਾ ਦਰਸਾਉਂਦਾ ਹੈ ਕਿ ਰਾਜ ਸਰਕਾਰ ਦੀਆਂ ਉਦਯੋਗਿਕ ਨੀਤੀਆਂ ਕੰਮ ਕਰ ਰਹੀਆਂ ਹਨ। ਇਹ ਨਾ ਸਿਰਫ਼ ਇੱਕ ਭਾਰਤੀ ਬਹੁ-ਰਾਸ਼ਟਰੀ ਕੰਪਨੀ ਦੁਆਰਾ ਕੀਤਾ ਗਿਆ ਨਿਵੇਸ਼ ਹੈ, ਸਗੋਂ ਪੰਜਾਬ ਦੀ ਘਰੇਲੂ ਉਦਯੋਗਿਕ ਤਾਕਤ ਨੂੰ ਮਜ਼ਬੂਤ ​​ਕਰਨ ਦੀ ਇੱਕ ਉਦਾਹਰਣ ਵੀ ਹੈ।ਰਾਜ ਸਰਕਾਰ ਦੇ ਉਦਯੋਗ ਵਿਭਾਗ ਨੇ ਪ੍ਰੋਜੈਕਟ ਦੀ ਪ੍ਰਵਾਨਗੀ ਨੂੰ ਤੇਜ਼ ਕਰਨ ਲਈ ਸਾਰੇ ਵਿਭਾਗਾਂ ਨਾਲ ਤਾਲਮੇਲ ਕੀਤਾ। ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਟੀਮ ਨੇ ਹਰ ਕਦਮ ‘ਤੇ ਕੰਪਨੀ ਨਾਲ ਸਹਿਯੋਗ ਕੀਤਾ। ਇਹ ਪਹੁੰਚ ਪੰਜਾਬ ਨੂੰ ਦੂਜੇ ਰਾਜਾਂ ਤੋਂ ਵੱਖਰਾ ਕਰਦੀ ਹੈ, ਜਿੱਥੇ ਨਿਵੇਸ਼ਕਾਂ ਨੂੰ ਲਾਲ ਫੀਤਾਸ਼ਾਹੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।ਇਸ ਪ੍ਰੋਜੈਕਟ ਨਾਲ ਪੰਜਾਬ ਦੇ ਛੋਟੇ ਅਤੇ ਦਰਮਿਆਨੇ ਆਕਾਰ ਦੇ ਉੱਦਮਾਂ ਨੂੰ ਵੀ ਫਾਇਦਾ ਹੋਵੇਗਾ। ਸਪਲਾਈ ਚੇਨ, ਲੌਜਿਸਟਿਕਸ, ਪੈਕੇਜਿੰਗ ਅਤੇ ਹੋਰ ਸਹਾਇਕ ਉਦਯੋਗ ਵੀ ਗੰਗਾ ਐਕਰੋਵੂਲਜ਼ ਫੈਕਟਰੀ ਦੇ ਆਲੇ-ਦੁਆਲੇ ਵਿਕਸਤ ਹੋਣਗੇ।

ਇਹ ਵੀ ਪੜ੍ਹੋ ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਇਸ ਨਾਲ ਪੂਰੇ ਖੇਤਰ ਵਿੱਚ ਉਦਯੋਗਿਕ ਗਤੀਵਿਧੀਆਂ ਵਿੱਚ ਵਾਧਾ ਹੋਵੇਗਾ ਅਤੇ ਆਰਥਿਕ ਵਿਕਾਸ ਤੇਜ਼ ਹੋਵੇਗਾ। ਇਹ ਸਥਾਨਕ ਕਾਰੋਬਾਰੀਆਂ ਅਤੇ ਉੱਦਮੀਆਂ ਲਈ ਇੱਕ ਸੁਨਹਿਰੀ ਮੌਕਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਪੰਜਾਬ ਨੂੰ ਇੱਕ ਉਦਯੋਗਿਕ ਸ਼ਕਤੀ ਵਜੋਂ ਮੁੜ ਸਥਾਪਿਤ ਕਰਨਾ ਹੈ। ਗੰਗਾ ਐਕਰੋਵੂਲਜ਼ ਵਰਗੇ ਵੱਡੇ ਨਿਵੇਸ਼ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ। ਸੂਬਾ ਸਰਕਾਰ ਭਵਿੱਖ ਵਿੱਚ ਹੋਰ ਵੀ ਵੱਡੇ ਨਿਵੇਸ਼ ਆਕਰਸ਼ਿਤ ਕਰਨ ਲਈ ਵਚਨਬੱਧ ਹੈ। ਇਹ ਪ੍ਰੋਜੈਕਟ ਪੰਜਾਬ ਦੇ ਨੌਜਵਾਨਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਹੈ।ਪੰਜਾਬ ਸਰਕਾਰ ਦਾ ਸੁਨੇਹਾ ਸਪੱਸ਼ਟ ਹੈ: ਸੂਬੇ ਵਿੱਚ ਨਿਵੇਸ਼ ਦੇ ਦਰਵਾਜ਼ੇ ਖੁੱਲ੍ਹੇ ਹਨ, ਅਤੇ ਸਰਕਾਰ ਹਰ ਕਦਮ ‘ਤੇ ਉਦਯੋਗਪਤੀਆਂ ਦੇ ਨਾਲ ਖੜ੍ਹੀ ਹੈ। ਗੰਗਾ ਐਕਰੋਵੂਲਜ਼ ਦਾ 637 ਕਰੋੜ ਰੁਪਏ ਦਾ ਪ੍ਰੋਜੈਕਟ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗਿਕ ਕ੍ਰਾਂਤੀ ਦੇ ਰਾਹ ‘ਤੇ ਹੈ। ਟੈਕਸਟਾਈਲ ਸੈਕਟਰ ਵਿੱਚ ਇਹ ਨਿਵੇਸ਼ ਰਾਜ ਦੀ ਆਰਥਿਕਤਾ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵੇਗਾ ਅਤੇ ਹਜ਼ਾਰਾਂ ਪਰਿਵਾਰਾਂ ਦੀ ਕਿਸਮਤ ਨੂੰ ਬਦਲ ਦੇਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੀ ਨਾਮੀ ਕਲੌਨੀ ਦੇ ‘ਪ੍ਰੋਮਟਰਾਂ’ ਵਿਰੁਧ ਨਿਗਮ ਪ੍ਰਸ਼ਾਸਨ ਕਾਨੂੰਨੀ ਸਿਕੰਜ਼ਾ ਕਸਣ ਦੀ ਤਿਆਰੀ ‘ਚ, ਪੁਲਿਸ ਨੂੰ ਲਿਖਿਆ ਪੱਤਰ

0

Bathinda News:ਪਿਛਲੇ ਕੁੱਝ ਦਿਨਾਂ ਤੋਂ ਬਿਨ੍ਹਾਂ ਮੰਨਜੂਰੀ ਕਥਿਤ ਤੌਰ ‘ਤੇ ਪਲਾਟ ਵੇਚਣ ਦੇ ਮਾਮਲੇ ਵਿਚ ਵਿਵਾਦਾਂ ‘ਚ ਘਿਰੀ ਬਠਿੰਡਾ ਦੀ ਇੱਕ ਨਾਮੀ ਕਲੌਨੀ ਦੇ ਪ੍ਰਬੰਧਕਾਂ ਵਿਰੁਧ ਹੁਣ ਨਗਰ ਨਿਗਮ ਪ੍ਰਸ਼ਾਸਨ ਨੇ ਕਾਨੂੰਨੀ ਸਿਕੰਜ਼ਾ ਕਸਣ ਦੀ ਤਿਆਰੀ ਵਿੱਢ ਦਿੱਤੀ ਹੈ। ਡੱਬਵਾਲੀ ਰੋਡ ‘ਤੇ ਸਥਿਤ ਅਨੰਦਾ ਸਿਟੀ-2 ਦੇ ਨਾਂ ਹੇਠ ਇਸਦੇ ਪ੍ਰੋਮਟਰਾਂ ਵੱਲੋਂ ਕਥਿਤ ਤੌਰ ‘ਤੇ ਸਰਕਾਰ ਨੂੰ ਚੂਨਾ ਲਗਾਉਣ ਦੀ ਕੰਨਸੋਅ ਮਿਲਦੇ ਹੀ ਨਿਗਮ ਅਧਿਕਾਰੀਆਂ ਨੇ ਜ਼ਿਲ੍ਹਾ ਪੁਲਿਸ ਨੂੰ ਕਾਨੂੰਨੀ ਕਾਰਵਾਈ ਲਈ ਲਿਖਿਆ ਹੈ। ਹਾਲਾਂਕਿ ਕਲੌਨੀ ਦੇ ਪ੍ਰੋਮਟਰਾਂ ਦਾ ਦਾਅਵਾ ਹੈ ਕਿ ਉਨ੍ਹਾਂ ‘ਮੁੱਦੇ’ ਨੂੰ ਨਿਪਟਾ ਲਿਆ ਹੈ ਪ੍ਰੰਤੂ ਮਿਲੀ ਜਾਣਕਾਰੀ ਮੁਤਾਬਕ ਨਿਗਮ ਕਮਿਸ਼ਨਰ ਵੱਲੋਂ ਲੰਘੇ ਦਿਨੀਂ ਐਸਐਸਪੀ ਨੂੰ ਕਾਨੂੰਨੀ ਕਾਰਵਾਈ ਲਈ ਲਿਖੇ ਪੱਤਰ ਤੋਂ ਬਾਅਦ ਪੁਲਿਸ ਨੇ ਵੀ ਜਾਂਚ ਖੋਲ ਦਿੱਤੀ ਹੈ।

ਇਹ ਵੀ ਪੜ੍ਹੋ ਕਿਸਾਨਾਂ ਨੂੰ DAP ਦੇ ਨਾਲ ਜਬਰੀ ਹੋਰ ਉਤਪਾਦ ਦੇਣ ਵਾਲੇ ਡਿਸਟਰੀਬਿਊਟਰ ਵਿਰੁਧ ਪਰਚਾ ਦਰਜ਼

ਪੁਲਿਸ ਅਧਿਕਾਰੀਆਂ ਮੁਤਾਬਕ ਡੀਐਸਪੀ ਸਿਟੀ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਹੈ। ਨਿਗਮ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਡੱਬਵਾਲੀ ਰੋਡ ‘ਤੇ ਸਥਿਤ ਅਨੰਦਾ ਸਿਟੀ ਕਲੌਨੀ ਦੇ ਪ੍ਰੋਮਟਰਾਂ ਵੱਲੋਂ ਸੈਕਿੰਡ ਫ਼ੇਜ ਲਈ ਮੰਨਜੂਰੀ ਲੈਣ ਵਾਸਤੇ ਫ਼ਾਈਲ ਜਮ੍ਹਾਂ ਕਰਵਾਈ ਹੋਈ ਸੀ ਪ੍ਰੰਤੁ ਇਸਤੋਂ ਪਹਿਲਾਂ ਕਿ ਉਕਤ ਫ਼ਾਈਲ ਨੂੰ ਮੰਨਜੂਰੀ ਮਿਲਦੀ, ਉਸਤੋਂ ਪਹਿਲਾਂ ਹੀ ਕਥਿਤ ਤੌਰ ‘ਤੇ ਲੋਕਾਂ ਨੂੰ ਪਲਾਟਾਂ ਦੀ ਸੇਲ ਸ਼ੁਰੂ ਕਰ ਦਿੱਤੀ, ਜੋਕਿ ਇੱਕ ਗੰਭੀਰ ਕਾਨੂੰਨੀ ਅਪਰਾਧ ਹੈ। ਜਿਸਦੇ ਚੱਲਦੇ ਰੇਰਾ ਦੀ ਉਲੰਘਣਾ ਤੇ ਹੋਰ ਅਰੋਪਾਂ ਦੇ ਮਾਮਲੇ ਵਿਚ ਕਲੌਨੀ ਦੇ ਪ੍ਰਬੰਧਕਾਂ ਵਿਰੁਧ ਬਣਦੀ ਕਾਰਵਾਈ ਲਈ ਐਸਐਸਪੀ ਨੂੰ ਲਿਖਿਆ ਗਿਆ ਹੈ। ਨਿਗਮ ਕਮਿਸ਼ਨਰ ਮੈਡਮ ਕੰਚਨ ਨੇ ਵੀ ਪੱਤਰ ਲਿਖੇ ਜਾਣ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ ਸੂਬਾ ਸਰਕਾਰ 19 ਤੋਂ 25 ਨਵੰਬਰ ਤੱਕ ਮਨਾਵੇਗੀ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ : ਤਰਨਪ੍ਰੀਤ ਸਿੰਘ ਸੌਂਦ

ਉਧਰ, ਦੂਜੇ ਪਾਸੇ ਇਸ ਕਲੌਨੀ ਦੇ ਇੱਕ ਪ੍ਰੋਮਟਰ ਭੂਸ਼ਣ ਅਗਰਵਾਲ ਨੇ ਸੰਪਰਕ ਕਰਨ ‘ਤੇ ਕਿਹਾ, ‘‘ ਕਲੌਨੀ ਵੱਲੋਂ ਦੂਜੇ ਫ਼ੇਜ ਦੇ ਵਿਸਥਾਰ ਲਈ ਕੁੱਝ ਏਕੜ ਜਮੀਨ ਲਈ ਗਈ ਹੈ ਤੇ ਇਸਦੀ ਫ਼ਾਈਲ ਮੰਨਜੂਰੀ ਲਈ ਨਿਗਮ ਨੂੰ ਭੇਜੀ ਗਈ ਸੀ।ਉਨ੍ਹਾਂ ਦਾਅਵਾ ਕੀਤਾ ਕਿ ਕਿਸੇ ਨੂੰ ਕੋਈ ਪਲਾਟ ਨਹੀਂ ਵੇਚਿਆ ਗਿਆ। ” ਨਿਗਮ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਲਿਖੇ ਜਾਣ ‘ਤੇ ਉਨ੍ਹਾਂ ਇਹ ਵੀ ਹੈਰਾਨੀਜਨਕ ਖੁਲਾਸਾ ਕੀਤਾ ਕਿ, ‘‘ ਉਹ ਸਭ ਮੈਨੇਜ਼ ਹੋ ਗਿਆ ਹੈ ਤੇ ਹੇਠਲੇ ਅਧਿਕਾਰੀ ਤੋਂ ਲੈ ਕੇ ਕਮਿਸ਼ਨਰ ਮੈਡਮ ਤੱਕ ਸਭ ਨੂੰ ਤੱਥ ਧਿਆਨ ਵਿਚ ਲਿਆ ਦਿੱਤੇ ਗਏ ਹਨ। ”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Harbhajan Singh ETO ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

0

👉ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ
Chandigarh News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ, ਐਸ.ਏ.ਐਸ. ਨਗਰ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੇ ਸਮੁੱਚੇ ਸੜਕੀ ਨੈੱਟਵਰਕ ਦਾ ਜਾਇਜ਼ਾ ਲਿਆ ਅਤੇ ਕੌਮੀ ਰਾਜਮਾਰਗਾਂ ਤੇ ਮੁੱਖ ਰਸਤਿਆਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ। ਉਨ੍ਹਾਂ ਇਸ ਪਵਿੱਤਰ ਮੌਕੇ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਰੂਟਾਂ ਨਾਲ ਸਬੰਧਤ ਸੜਕੀ ਨੈੱਟਵਰਕ ਦਾ ਮੁਲਾਂਕਣ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਤੁਰੰਤ ਅਤੇ ਸੁਚੱਜੇ ਤਾਲਮੇਲ ਲਈ ਨਗਰ ਕੀਰਤਨ ਦੇ ਰੂਟ ਪਹਿਲਾਂ ਹੀ ਸਾਰੇ ਸਬੰਧਤ ਵਿਭਾਗਾਂ ਨਾਲ ਸਾਂਝੇ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ ADGP Puran Kumar suicide case; Chandigarh Police ਨੇ SC ਕਮਿਸ਼ਨ ਨੂੰ ਸੌਂਪੀ ਰਿਪੋਰਟ

ਲੋਕ ਨਿਰਮਾਣ ਮੰਤਰੀ ਨੂੰ ਦੱਸਿਆ ਗਿਆ ਕਿ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਬੋਲੀਆਂ ਦੀ ਮੰਗ ਕੀਤੀ ਗਈ ਹੈ ਅਤੇ ਪਵਿੱਤਰ ਨਗਰ ਕੀਰਤਨਾਂ ਦੇ ਨਿਰਵਿਘਨ ਲਾਂਘੇ ਲਈ ਸਾਰੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਜੰਮੂ-ਕਸ਼ਮੀਰ ਦੀ ਸਰਹੱਦ ਤੋਂ ਦਸੂਹਾ, ਗੁਰਦਾਸਪੁਰ ਤੋਂ ਅੰਮ੍ਰਿਤਸਰ, ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੰਗਾ ਅਤੇ ਬਲਾਚੌਰ, ਤਲਵੰਡੀ ਸਾਬੋ ਤੋਂ ਬਨੂੜ ਵਾਇਆ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਰੀਦਕੋਟ ਤੋਂ ਸਰਹੰਦ ਵਾਇਆ ਫਿਰੋਜ਼ਪੂਰ, ਮੋਗਾ, ਜਗਰਾਉਂ, ਲੁਧਿਆਣਾ, ਖੰਨਾ ਅਤੇ ਬਨੂੜ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਕੁਰਾਲੀ ਅਤੇ ਰੂਪਨਗਰ ਤੱਕ ਪ੍ਰਮੁੱਖ ਮਾਰਗਾਂ ਨੂੰ ਜੋੜਨ ਵਾਲੇ ਕੌਮੀ ਮਾਰਗਾਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੜਕਾਂ ਦੇ ਇਨ੍ਹਾਂ ਹਿੱਸਿਆਂ ਦੇ ਨਾਲ ਲੱਗਦੀਆਂ ਸਰਵਿਸ ਲੇਨਾਂ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਨਗਰ ਕੀਰਤਨ ਦੌਰਾਨ ਮੁੱਖ ਤੌਰ ‘ਤੇ ਸਰਵਿਸ ਲੇਨਾਂ ਦੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰਾਂ ਨੇ ਦੱਸਿਆ ਕਿ ਜ਼ਿਆਦਾਤਰ ਖੇਤਰਾਂ ਵਿੱਚ ਸੜਕਾਂ ਚੰਗੀ ਸਥਿਤੀ ‘ਚ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਫੁੱਟਪਾਥ, ਸਾਈਨੇਜ ਅਤੇ ਹਾਈਵੇਅ ‘ਤੇ ਲਾਈਟਾਂ ਸਮੇਤ ਮੁਰੰਮਤ ਦੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਪਾਣੀ ਜਮਾਂ ਹੋਣ ਤੋਂ ਰੋਕਣ ਲਈ ਸੜਕ ਕਿਨਾਰੇ ਪੱਕੇ ਨਾਲਿਆਂ ਦੀ ਸਫਾਈ ਕੀਤੀ ਜਾਵੇ ਅਤੇ ਦੁਰਘਟਨਾਵਾਂ ਤੋਂ ਬਚਣ ਲਈ ਇਹਨਾਂ ਨੂੰ ਪ੍ਰੀਕਾਸਟ ਸਲੈਬਾਂ ਨਾਲ ਢੱਕਿਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਹਨਾਂ ਰੂਟਾਂ ਦੇ ਨਾਲ-ਨਾਲ ਓਵਰਹੈੱਡ ਅਤੇ ਸਾਈਡ ਬਿਜਲੀ ਟਰਾਂਸਮਿਸ਼ਨ ਲਾਈਨਾਂ ਨੂੰ ਸੁਰੱਖਿਅਤ ਉਚਾਈ ਤੱਕ ਉੱਚਾ ਕੀਤਾ ਜਾਵੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਰਸਤਿਆਂ ਦੇ ਨਾਲ-ਨਾਲ ਦਰੱਖਤਾਂ ਦੀਆਂ ਟਾਹਣੀਆਂ ਦੀ ਕਟਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰਾਂ ਨੂੰ ਕਿਹਾ ਕਿ ਉਹ ਨਗਰ ਕੀਰਤਨਾਂ ਦੇ ਸੁਚਾਰੂ ਲਾਂਘੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ., ਐਮ.ਓ.ਆਰ.ਟੀ. ਐਂਡ ਐਚ, ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ., ਡਰੇਨੇਜ ਅਤੇ ਜੰਗਲਾਤ ਵਿਭਾਗਾਂ ਅਤੇ ਹੋਰ ਸਬੰਧਤ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ।ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਜੁਆਇੰਟ ਸਕੱਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਰਾਮਤੇਸ਼ ਬੈਂਸ ਅਤੇ ਸ੍ਰੀ ਅਨਿਲ ਗੁਪਤਾ ਸਮੇਤ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੋ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟ ਡਾਇਰੈਕਟਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

0

👉ਮੁੱਢਲੀ ਜਾਂਚ ਅਨੁਸਾਰ ਹਥਿਆਰ ਪਾਕਿਸਤਾਨ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ ADGP Puran Kumar suicide case; Chandigarh Police ਨੇ SC ਕਮਿਸ਼ਨ ਨੂੰ ਸੌਂਪੀ ਰਿਪੋਰਟ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਅਧਿਕਾਰੀਆਂ ਨੂੰ ਖੇਮਕਰਨ ਸੈਕਟਰ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਮਹਿਦੀਪੁਰ ਦੇ ਨੇੜੇ ਸਰਹੱਦ ਪਾਰੋਂ ਹਥਿਆਰਾਂ ਦੀ ਇੱਕ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਇਹ ਵੀ ਪੜ੍ਹੋ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ‘ਤੇ ਸਖਤ ਹੋਈ ਪੰਜਾਬ ਸਰਕਾਰ;ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ FIR ਦਰਜ

ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਨੇ ਬੀਐਸਐਫ ਨਾਲ ਮਿਲ ਕੇ ਪਿੰਡ ਮਹਿਦੀਪੁਰ ਦੇ ਖੇਤਰ ਵਿੱਚ ਸੁਚੱਜੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ।ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ, ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਅਤੇ ਪਾਸਪੋਰਟ ਐਕਟ ਦੀ ਧਾਰਾ 3 ਤਹਿਤ ਐਫਆਈਆਰ ਨੰਬਰ 60 ਮਿਤੀ 13.10.2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905603