Saturday, May 16, 2026
Home Blog Page 396

Harbhajan Singh ETO ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

0

👉ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ
Chandigarh News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ, ਐਸ.ਏ.ਐਸ. ਨਗਰ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੇ ਸਮੁੱਚੇ ਸੜਕੀ ਨੈੱਟਵਰਕ ਦਾ ਜਾਇਜ਼ਾ ਲਿਆ ਅਤੇ ਕੌਮੀ ਰਾਜਮਾਰਗਾਂ ਤੇ ਮੁੱਖ ਰਸਤਿਆਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ। ਉਨ੍ਹਾਂ ਇਸ ਪਵਿੱਤਰ ਮੌਕੇ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਰੂਟਾਂ ਨਾਲ ਸਬੰਧਤ ਸੜਕੀ ਨੈੱਟਵਰਕ ਦਾ ਮੁਲਾਂਕਣ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਤੁਰੰਤ ਅਤੇ ਸੁਚੱਜੇ ਤਾਲਮੇਲ ਲਈ ਨਗਰ ਕੀਰਤਨ ਦੇ ਰੂਟ ਪਹਿਲਾਂ ਹੀ ਸਾਰੇ ਸਬੰਧਤ ਵਿਭਾਗਾਂ ਨਾਲ ਸਾਂਝੇ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ ADGP Puran Kumar suicide case; Chandigarh Police ਨੇ SC ਕਮਿਸ਼ਨ ਨੂੰ ਸੌਂਪੀ ਰਿਪੋਰਟ

ਲੋਕ ਨਿਰਮਾਣ ਮੰਤਰੀ ਨੂੰ ਦੱਸਿਆ ਗਿਆ ਕਿ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਬੋਲੀਆਂ ਦੀ ਮੰਗ ਕੀਤੀ ਗਈ ਹੈ ਅਤੇ ਪਵਿੱਤਰ ਨਗਰ ਕੀਰਤਨਾਂ ਦੇ ਨਿਰਵਿਘਨ ਲਾਂਘੇ ਲਈ ਸਾਰੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਜੰਮੂ-ਕਸ਼ਮੀਰ ਦੀ ਸਰਹੱਦ ਤੋਂ ਦਸੂਹਾ, ਗੁਰਦਾਸਪੁਰ ਤੋਂ ਅੰਮ੍ਰਿਤਸਰ, ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੰਗਾ ਅਤੇ ਬਲਾਚੌਰ, ਤਲਵੰਡੀ ਸਾਬੋ ਤੋਂ ਬਨੂੜ ਵਾਇਆ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਰੀਦਕੋਟ ਤੋਂ ਸਰਹੰਦ ਵਾਇਆ ਫਿਰੋਜ਼ਪੂਰ, ਮੋਗਾ, ਜਗਰਾਉਂ, ਲੁਧਿਆਣਾ, ਖੰਨਾ ਅਤੇ ਬਨੂੜ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਕੁਰਾਲੀ ਅਤੇ ਰੂਪਨਗਰ ਤੱਕ ਪ੍ਰਮੁੱਖ ਮਾਰਗਾਂ ਨੂੰ ਜੋੜਨ ਵਾਲੇ ਕੌਮੀ ਮਾਰਗਾਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੜਕਾਂ ਦੇ ਇਨ੍ਹਾਂ ਹਿੱਸਿਆਂ ਦੇ ਨਾਲ ਲੱਗਦੀਆਂ ਸਰਵਿਸ ਲੇਨਾਂ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਨਗਰ ਕੀਰਤਨ ਦੌਰਾਨ ਮੁੱਖ ਤੌਰ ‘ਤੇ ਸਰਵਿਸ ਲੇਨਾਂ ਦੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰਾਂ ਨੇ ਦੱਸਿਆ ਕਿ ਜ਼ਿਆਦਾਤਰ ਖੇਤਰਾਂ ਵਿੱਚ ਸੜਕਾਂ ਚੰਗੀ ਸਥਿਤੀ ‘ਚ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਫੁੱਟਪਾਥ, ਸਾਈਨੇਜ ਅਤੇ ਹਾਈਵੇਅ ‘ਤੇ ਲਾਈਟਾਂ ਸਮੇਤ ਮੁਰੰਮਤ ਦੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਪਾਣੀ ਜਮਾਂ ਹੋਣ ਤੋਂ ਰੋਕਣ ਲਈ ਸੜਕ ਕਿਨਾਰੇ ਪੱਕੇ ਨਾਲਿਆਂ ਦੀ ਸਫਾਈ ਕੀਤੀ ਜਾਵੇ ਅਤੇ ਦੁਰਘਟਨਾਵਾਂ ਤੋਂ ਬਚਣ ਲਈ ਇਹਨਾਂ ਨੂੰ ਪ੍ਰੀਕਾਸਟ ਸਲੈਬਾਂ ਨਾਲ ਢੱਕਿਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਹਨਾਂ ਰੂਟਾਂ ਦੇ ਨਾਲ-ਨਾਲ ਓਵਰਹੈੱਡ ਅਤੇ ਸਾਈਡ ਬਿਜਲੀ ਟਰਾਂਸਮਿਸ਼ਨ ਲਾਈਨਾਂ ਨੂੰ ਸੁਰੱਖਿਅਤ ਉਚਾਈ ਤੱਕ ਉੱਚਾ ਕੀਤਾ ਜਾਵੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਰਸਤਿਆਂ ਦੇ ਨਾਲ-ਨਾਲ ਦਰੱਖਤਾਂ ਦੀਆਂ ਟਾਹਣੀਆਂ ਦੀ ਕਟਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰਾਂ ਨੂੰ ਕਿਹਾ ਕਿ ਉਹ ਨਗਰ ਕੀਰਤਨਾਂ ਦੇ ਸੁਚਾਰੂ ਲਾਂਘੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ., ਐਮ.ਓ.ਆਰ.ਟੀ. ਐਂਡ ਐਚ, ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ., ਡਰੇਨੇਜ ਅਤੇ ਜੰਗਲਾਤ ਵਿਭਾਗਾਂ ਅਤੇ ਹੋਰ ਸਬੰਧਤ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ।ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਜੁਆਇੰਟ ਸਕੱਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਰਾਮਤੇਸ਼ ਬੈਂਸ ਅਤੇ ਸ੍ਰੀ ਅਨਿਲ ਗੁਪਤਾ ਸਮੇਤ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੋ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟ ਡਾਇਰੈਕਟਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

0

👉ਮੁੱਢਲੀ ਜਾਂਚ ਅਨੁਸਾਰ ਹਥਿਆਰ ਪਾਕਿਸਤਾਨ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ ADGP Puran Kumar suicide case; Chandigarh Police ਨੇ SC ਕਮਿਸ਼ਨ ਨੂੰ ਸੌਂਪੀ ਰਿਪੋਰਟ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਅਧਿਕਾਰੀਆਂ ਨੂੰ ਖੇਮਕਰਨ ਸੈਕਟਰ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਮਹਿਦੀਪੁਰ ਦੇ ਨੇੜੇ ਸਰਹੱਦ ਪਾਰੋਂ ਹਥਿਆਰਾਂ ਦੀ ਇੱਕ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਇਹ ਵੀ ਪੜ੍ਹੋ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ‘ਤੇ ਸਖਤ ਹੋਈ ਪੰਜਾਬ ਸਰਕਾਰ;ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ FIR ਦਰਜ

ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਨੇ ਬੀਐਸਐਫ ਨਾਲ ਮਿਲ ਕੇ ਪਿੰਡ ਮਹਿਦੀਪੁਰ ਦੇ ਖੇਤਰ ਵਿੱਚ ਸੁਚੱਜੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ।ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ, ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਅਤੇ ਪਾਸਪੋਰਟ ਐਕਟ ਦੀ ਧਾਰਾ 3 ਤਹਿਤ ਐਫਆਈਆਰ ਨੰਬਰ 60 ਮਿਤੀ 13.10.2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ADGP Puran Kumar suicide case; Chandigarh Police ਨੇ SC ਕਮਿਸ਼ਨ ਨੂੰ ਸੌਂਪੀ ਰਿਪੋਰਟ

0

👉ਜਸਵੀਰ ਸਿੰਘ ਗੜ੍ਹੀ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਫੈਸਲੇ ਅਨੁਸਾਰ ਕਾਰਵਾਈ ਕਰਨ ਦੇ ਹੁਕਮ
Chandigarh News: ADGP Puran Kumar suicide case; ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਸੂਬਾ ਸਰਕਾਰ 19 ਤੋਂ 25 ਨਵੰਬਰ ਤੱਕ ਮਨਾਵੇਗੀ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ : ਤਰਨਪ੍ਰੀਤ ਸਿੰਘ ਸੌਂਦ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨਹੀਂ ਲੱਗਾ ਕਿ ਜਿਨ੍ਹਾਂ 14 ਅਧਿਕਾਰੀਆਂ ਦਾ ਜ਼ਿਕਰ ਖੁਦਕੁਸ਼ੀ ਨੋਟ ਵਿੱਚ ਹੈ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਜਾਂ ਨਹੀਂ। ਇਸ ਤੋਂ ਇਲਾਵਾ ਮਾਮਲੇ ਸਬੰਧੀ ਗਠਿਤ ਸਿੱਟ ਬਾਰੇ ਵੀ ਲਿਖਤ ਜਾਣਕਾਰੀ ਕਮਿਸ਼ਨ ਨੂੰ ਨਹੀਂ ਦਿੱਤੀ ਗਈ ਸੀ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਬਾਅਦ ਦੁਪਹਿਰ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੀ ਐਸ ਐਮ ਐਸ ਯੂ ਦੇ ਜਿਲ੍ਹਾ ਯੂਨਿਟ ਫਰੀਦਕੋਟ ਦੀ ਚੋਣ ਹੋਈ

0

Faridkot News:ਜਿਲ੍ਹਾ ਫਰੀਦਕੋਟ ਦੀ ਪੀ ਐਸ ਐਮ ਐਸ ਯੂ ਦੀ ਚੋਣ ਵਿੱਚ ਸਰਵ ਸੰਮਤੀ ਨਾਲ ਬਿਕਰਮਜੀਤ ਸਿੰਘ ਜਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਜਨਰਲ ਸਕੱਤਰ ਰਵੀਇੰਦਰ ਸਿੰਘ ਘਾਲੀ ਸੀਨੀਅਰ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਵਿੱਤ ਸਕੱਤਰ ਚੁਣੇ ਗਏ। ਅਸ਼ੋਕ ਚੱਕਰ ਮੀਟਿੰਗ ਹਾਲ ਵਿੱਚ ਹੋਈ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਤੋਂ ਇਕੱਠੇ ਹੋਏ ਅਹੁਦੇਦਾਰਾਂ ਅਤੇ ਜਿਲ੍ਹਾ ਬਾਡੀ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਅਮਰੀਕ ਸਿੰਘ ਸੰਧੂ ਸਾਬਕਾ ਸੂਬਾ ਅਤੇ ਜਿਲ੍ਹਾ ਪ੍ਰਧਾਨ, ਕਰਨ ਜੈਨ ਜਨਰਲ ਸਕੱਤਰ ਅਤੇ ਦੇਸ਼ ਰਾਜ ਗੁਰਜਰ ਵੱਲੋਂ ਜਥੇਬੰਦੀ ਦਾ ਹਿਸਾਬ ਕਿਤਾਬ ਅਤੇ ਆਪਣੇ ਸਮੇਂ ਦੀਆਂ ਪ੍ਰਾਪਤੀਆਂ ਰੱਖੀਆਂ ਗਈਆਂ। ਇਸ ਉਪਰੰਤ ਜਿਲ੍ਹਾ ਲੀਡਰਸ਼ਿਪ ਵੱਲੋਂ ਉਹਨਾਂ ਵੱਲੋਂ ਦਿੱਤੀਆਂ ਬੇਹਤਰ ਸੇਵਾਵਾਂ ਲਈ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਦੇ ਨਾਲ ਹੀ ਕਰਨ ਜੈਨ ਜਨਰਲ ਸਕੱਤਰ ਅਤੇ ਦੇਸ਼ ਰਾਜ ਗੁਰਜਰ ਨੂੰ ਵੀ ਜਥੇਬੰਦੀ ਲਈ ਕੀਤੀ ਵਡਮੁੱਲੀ ਸੇਵਾ ਲਈ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  Bathinda ‘ ਚ ਆਏ ਨਵੇਂ ਡੀਐਸਪੀਜ਼ ਨੇ ਸੰਭਾਲੇ ਅਹੁੱਦੇ

ਇਸ ਤੋਂ ਇਲਾਵਾ ਜਿਲ੍ਹੇ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਬਣਨ ਤੋਂ ਬਾਦ ਪਹਿਲੀ ਵਾਰ ਜਿਲ੍ਹਾ ਮੀਟਿੰਗ ਵਿੱਚ ਆਏ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੂੰ ਸਨਮਾਨ ਚਿੰਨ ਦਿੱਤਾ ਗਿਆ। ਇਸ ਉਪਰੰਤ ਅਮਰੀਕ ਸਿੰਘ ਸੰਧੂ ਵੱਲੋਂ ਜਥੇਬੰਦੀ ਦੀ ਮਿਆਦ ਪੂਰੀ ਹੋ ਜਾਣ ਕਾਰਨ ਜਿਲ੍ਹਾ ਯੂਨਿਟ ਨੂੰ ਭੰਗ ਕਰਦਿਆਂ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੂੰ ਜਿਲ੍ਹੇ ਦੀ ਚੋਣ ਕਰਾਉਣ ਲਈ ਅਧਿਕਾਰਿਤ ਕੀਤਾ ਗਿਆ। ਉਹਨਾਂ ਵੱਲੋਂ ਬਕਾਇਦਾ ਚੋਣ ਪ੍ਰੋਸੈਸ ਸ਼ੁਰੂ ਕਰਦਿਆਂ ਹਾਊਸ ਸਾਹਮਣੇ ਵਲੰਟਰਲੀ ਸੇਵਾ ਕਰਨ ਵਾਲਿਆਂ ਨੂੰ ਆਪਣੇ ਆਪ ਨੂੰ ਪ੍ਰਪੋਜ਼ ਕਰਨ ਲਈ ਕਿਹਾ ਗਿਆ ਜਾਂ ਕਿਸੇ ਦਾ ਨਾਮ ਪ੍ਰਪੋਜ਼ ਕਰਨ ਲਈ ਕਿਹਾ ਗਿਆ। ਜਿਸ ਵਿੱਚ ਹਾਊਸ ਵੱਲੋਂ ਸਰਵਸੰਮਤੀ ਨਾਲ ਜਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ (ਸਿਹਤ ਵਿਭਾਗ), ਜਿਲ੍ਹਾ ਜਨਰਲ ਸਕੱਤਰ ਬਖਸ਼ੀਸ਼ ਸਿੰਘ (ਡੀ ਸੀ ਦਫਤਰ) ਰਵੀ ਇੰਦਰ ਸਿੰਘ ਘਾਲੀ ਸੀਨੀਅਰ ਮੀਤ ਪ੍ਰਧਾਨ (ਸਿੱਖਿਆ ਵਿਭਾਗ) ਅਤੇ ਸਰਬਜੀਤ ਸਿੰਘ ਵਿੱਤ ਸਕੱਤਰ (ਡੀ ਸੀ ਦਫ਼ਤਰ) ਨੂੰ ਚੁਣਿਆ ਗਿਆ।

ਇਹ ਵੀ ਪੜ੍ਹੋ  ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਜਿਸ ਨੂੰ ਸਮੁੱਚੇ ਹਾਊਸ ਵੱਲੋਂ ਮੇਜ ਥਪ ਥਪਾ ਕੇ ਪ੍ਰਵਾਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਸੂਬਾ ਕਮੇਟੀ ਵੱਲੋਂ ਦਿੱਤੇ ਗਏ 14 ਅਕਤੂਬਰ ਨੂੰ ਜਿਲ੍ਹਾ ਪੱਧਰੀ ਰੈਲੀ ਅਤੇ 16 ਅਕਤੂਬਰ ਦੀ ਸੂਬਾ ਪੱਧਰੀ ਮੁਹਾਲੀ ਰੈਲੀ ਨੂੰ ਕਾਮਯਾਬ ਕਰਨ ਅਤੇ ਇਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਕਿਹਾ ਗਿਆ।ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀਆਂ ਮੰਗਾਂ ਨੂੰ ਲਾਗੂ ਕੀਤੇ ਬਿਨਾਂ ਹੋਰ ਕੋਈ ਵੀ ਪੇਸ਼ਕਸ਼ ਪ੍ਰਵਾਨ ਨਹੀਂ ਕੀਤੀ ਜਾਵੇਗੀ। ਜਥੇਬੰਦੀ ਵੱਲੋਂ ਦਿੱਤੇ ਐਕਸ਼ਨ ਮੰਗਾਂ ਪੂਰੀਆਂ ਕਰਾਉਣ ਤੱਕ ਲਾਗੂ ਕੀਤੇ ਜਾਣਗੇ ਅਤੇ ਅੱਗੇ ਹੋਰ ਵੀ ਵੱਡੇ ਐਕਸ਼ਨ ਦਿੱਤੇ ਜਾਣਗੇ। ਇਸ ਉਪਰੰਤ ਜਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ 14 ਅਕਤੂਬਰ ਦੀ ਜਿਲ੍ਹਾ ਰੈਲੀ ਸਵੇਰੇ 11:00 ਵਜੇ ਡੀ ਸੀ ਦਫ਼ਤਰ ਦੇ ਪੋਰਚ ਸਾਹਮਣੇ ਕੀਤੀ ਜਾਵੇਗੀ। ਜਿਸ ਵਿੱਚ ਭਰਵੀਂ ਗਿਣਤੀ ਵਿੱਚ ਸਾਰੇ ਜਿਲ੍ਹੇ ਦੇ ਕਲੈਰੀਕਲ ਕਾਮੇ ਸ਼ਾਮਿਲ ਹੋਣਗੇ। ਇਸ ਰੈਲੀ ਵਿੱਚ ਹੀ ਮੁਹਾਲੀ ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਸਾਥੀਆਂ ਦੀ ਸੂਚੀ ਵੀ ਤਿਆਰ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ ਚ ਆਏ ਨਵੇਂ ਡੀਐਸਪੀਜ਼ ਨੇ ਸੰਭਾਲੇ ਅਹੁੱਦੇ

0

Bathinda News: ਦੋ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ 52 ਡੀਐਸਪੀਜ਼ ਦੇ ਕੀਤੇ ਤਬਾਦਲਿਆਂ ਵਿੱਚ ਬਠਿੰਡਾ ਚ ਬਦਲ ਕੇ ਆਏ ਤਿੰਨ ਨਵੇਂ ਡੀਐਸਪੀ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਜ਼ਿਕਰਯੋਗ ਹੈ ਕਿ ਇਹਨਾਂ ਤਬਾਦਲਿਆਂ ਵਿੱਚ ਤਲਵੰਡੀ ਸਾਬੋ ਸਬ ਡਿਵੀਜ਼ਨ ਦੀ ਜਿੰਮੇਵਾਰੀ ਡੀਐਸਪੀ ਹਰਪ੍ਰੀਤ ਸਿੰਘ ਚਹਿਲ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਜਦਕਿ ਸਬ ਡਿਵੀਜ਼ਨ ਭੁੱਚੋ ਮੰਡੀ ਦੀ ਜਿੰਮੇਵਾਰੀ ਰਸ਼ਪਾਲ ਸਿੰਘ ਅਤੇ ਸਬ ਡਿਵੀਜ਼ਨ ਰਾਮਪੁਰਾ ਫੂਲ ਵਿਖੇ ਡੀਐਸਪੀ ਮਨੋਜ ਕੁਮਾਰ ਨੂੰ ਲਗਾਇਆ ਗਿਆ ਹੈ। ਅਹਿਮ ਗੱਲ ਇਹ ਹੈ ਕਿ ਉਕਤ ਤਿੰਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਬਠਿੰਡਾ ਜਿਲੇ ਨਾਲ ਹੀ ਸਬੰਧ ਰੱਖਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

0

Chandigarh News:ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ ਹੈ ਅਤੇ ਜਿਸ ਨੂੰ ਤਿਰੂਪੁਰ ਤੇ ਇਰੋਡ ਵਰਗੇ ਪ੍ਰਮੁੱਖ ਟੈਕਸਟਾਈਲ ਕਲੱਸਟਰਾਂ ਵਿੱਚ ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਅਧਾਰਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀਜ਼) ਸਥਾਪਤ ਕਰਨ ਲਈ ਜਾਣਿਆ ਜਾਂਦਾ ਹੈ, ਨਾਲ ਵਿਸਥਾਰਤ ਵਿਚਾਰ ਚਰਚਾ ਕੀਤੀ।ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਮੈਂਬਰ (ਉਦਯੋਗ ਅਤੇ ਵਣਜ) ਵੈਭਵ ਮਹੇਸ਼ਵਰੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਗਠਿਤ ਉੱਚ-ਪੱਧਰੀ ਕਮੇਟੀ ਵੱਲੋਂ ਕੀਤੇ ਵਿਆਪਕ ਯਤਨਾਂ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਬੁੱਢਾ ਦਰਿਆ ਪ੍ਰਦੂਸ਼ਣ ਦਾ ਹੱਲ ਕਰਨਾ ਅਤੇ ਪੰਜਾਬ ਦੇ ਉਦਯੋਗਿਕ ਕਲੱਸਟਰਾਂ ਵਿੱਚ ਪ੍ਰਦੂਸ਼ਣ ਨਿਯੰਤਰਣ ਪ੍ਰਣਾਲੀਆਂ ਦਾ ਆਧੁਨਿਕੀਕਰਨ ਕਰਨਾ ਹੈ ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਇਸ ਮੀਟਿੰਗ ਵਿੱਚ ਪੀਪੀਸੀਬੀ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ; ਪੀਡੀਸੀ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ; ਸ੍ਰੀ ਪ੍ਰਿਯਾਂਕ ਭਾਰਤੀ, ਆਈਏਐਸ, ਸਕੱਤਰ (ਵਿਗਿਆਨ ਅਤੇ ਤਕਨਾਲੋਜੀ); ਸ੍ਰੀ ਆਦਿਤਿਆ ਧਾਚਵਾਲ, ਆਈਏਐਸ, ਨਗਰ ਨਿਗਮ ਕਮਿਸ਼ਨਰ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਤੀਨਿਧੀਆਂ ਸਮੇਤ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਟੀਡਬਲਯੂਆਈਸੀ ਦੇ ਸੀਈਓ ਸ੍ਰੀ ਸਾਜਿਦ ਨੇ ਜ਼ੈੱਡਐਲਡੀ-ਅਧਾਰਤ ਸੀਈਟੀਪੀ ਵਿਕਸਤ ਕਰਨ ਵਿੱਚ ਕੰਪਨੀ ਦੇ ਸਫਲ ਤਜ਼ਰਬੇ ਨੂੰ ਸਾਂਝਾ ਕੀਤਾ ਅਤੇ ਐਮਐਸਐਮਈ-ਸੰਚਾਲਿਤ ਰੰਗਾਈ ਕਲੱਸਟਰਾਂ ਲਈ ਢੁਕਵੇਂ ਪਾਣੀ ਦੀ ਰੀਸਾਈਕਲਿੰਗ, ਸਾਲਟ ਰਿਕਵਰੀ ਅਤੇ ਘੱਟ ਲਾਗਤ ਵਾਲੇ ਸੰਚਾਲਨ ਮਾਡਲਾਂ ਸਬੰਧੀ ਤਕਨਾਲੋਜੀਆਂ ਬਾਰੇ ਵਿਚਾਰ ਚਰਚਾ ਕੀਤੀ।ਇਸ ਮੀਟਿੰਗ ਵਿੱਚ ਲੁਧਿਆਣਾ ਦੇ ਰੰਗਾਈ ਉਦਯੋਗ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ ਤੇ ਜ਼ਮੀਨੀ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਆਧੁਨਿਕ, ਕਿਫਾਇਤੀ ਅਤੇ ਟਿਕਾਊ ਤਕਨਾਲੋਜੀਆਂ ਦੀ ਪੜਚੋਲ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਮੀਟਿੰਗ ਉਪਰੰਤ ਇਸ ਗੱਲ ‘ਤੇ ਸਹਿਮਤੀ ਹੋਈ ਕਿ ਟੀਡਬਲਯੂਆਈਸੀ ਜਲਦੀ ਹੀ ਪੰਜਾਬ ਦੇ ਸੀਈਟੀਪੀ ਅੱਪਗ੍ਰੇਡੇਸ਼ਨ ਅਤੇ ਵਾਤਾਵਰਣ ਦੇ ਸਥਾਈ ਪ੍ਰਬੰਧਨ ਲਈ ਸੰਭਾਵੀ ਵਿਕਲਪਾਂ ਵਾਲਾ ਟੈਕਨੀਕਲ ਕੰਸੈਪਟ ਪੇਪਰ ਸਾਂਝਾ ਕਰੇਗਾ।ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਟੀਡਬਲਯੂਆਈਸੀ ਨਾਲ ਇਹ ਮੁਲਾਕਾਤ ਸੂਬੇ ਵੱਲੋਂ ਦੇਸ਼ ਦੇ ਹੋਰਨਾਂ ਸੂਬਿਆਂ ਦੇ ਸਰਬੋਤਮ ਅਭਿਆਸਾਂ ਤੋਂ ਸਿੱਖਣ ਦੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਉਹਨਾਂ ਅੱਗੇ ਕਿਹਾ ਕਿ ਬੁੱਢਾ ਦਰਿਆ ਲਈ ਬਣਾਈ ਗਈ ਉੱਚ-ਪੱਧਰੀ ਕਮੇਟੀ ਤਹਿਤ ਅਸੀਂ ਆਪਣੇ ਵਾਤਾਵਰਣ ਦੀ ਸੁਰੱਖਿਆ, ਆਪਣੇ ਉਦਯੋਗਾਂ ਨੂੰ ਬਚਾਉਣ, ਨੌਕਰੀਆਂ ਨੂੰ ਸੁਰੱਖਿਅਤ ਰੱਖਣ ਅਤੇ ਸਾਡੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ। ਪੰਜਾਬ ਉਦਯੋਗਿਕ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵਿਹਾਰਕ, ਕਿਫਾਇਤੀ ਅਤੇ ਟਿਕਾਊ ਹੱਲ ਲੱਭਣ ਲਈ ਵਚਨਬੱਧ ਹੈ।ਇਹ ਮੀਟਿੰਗ ਪੰਜਾਬ ਸਰਕਾਰ ਦੀ ਸਰਗਰਮ ਅਤੇ ਸਮੱਸਿਆਵਾਂ ਦੇ ਹੱਲ ਪ੍ਰਤੀ ਸੁਚਾਰੂ ਪਹੁੰਚ ਨੂੰ ਦਰਸਾਉਂਦੀ ਹੈ ਜਿਸ ਦਾ ਉਦੇਸ਼ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਸੂਬੇ ਵਿੱਚ ਉਦੋਯਗਾਂ ਦੀ ਸੁਰੱਖਿਆ ਨਾਲ ਆਰਥਿਕ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਪਹੁੰਚਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬਾ ਸਰਕਾਰ 19 ਤੋਂ 25 ਨਵੰਬਰ ਤੱਕ ਮਨਾਵੇਗੀ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ : ਤਰਨਪ੍ਰੀਤ ਸਿੰਘ ਸੌਂਦ

0

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ-ਭਾਵਨਾ ਨਾਲ 19 ਤੋਂ 25 ਨਵੰਬਰ 2025 ਤੱਕ ਮਨਾਵੇਗੀ, ਜਿਸ ਦੀ ਸ਼ੁਰੂਆਤ 25 ਅਕਤੂਬਰ 2025 ਨੂੰ ਦਿੱਲੀ ਦੇ ਚਾਂਦਨੀ ਚੌਂਕ ਤੋਂ ਰਸਮੀ ਤੌਰ ‘ਤੇ ਸਤਿਗੁਰਾਂ ਦੀ ਅਰਦਾਸ ਨਾਲ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਪੰਜਾਬ ਸ. ਤਰਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੇ ਆਗਾਊਂ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਲਾਹਕਾਰ ਕਲਚਰਲ ਤੇ ਟੂਰਿਸਮ ਵਿਭਾਗ ਸ਼੍ਰੀ ਦੀਪਕ ਬਾਲੀ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਡੀਸੀ ਰਾਜੇਸ਼ ਧੀਮਾਨ, ਐਸਐਸਪੀ ਮੈਡਮ ਅਮਨੀਤ ਕੌਂਡਲ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਸ਼੍ਰੀ ਨੀਲ ਗਰਗ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀਆਂ।ਇਸ ਮੌਕੇ ਕੈਬਨਿਟ ਮੰਤਰੀ ਸ ਤਰਨਪ੍ਰੀਤ ਸਿੰਘ ਸੌਂਦ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੇਵਾਦਾਰ ਬਣ ਕੇ ਅਤੇ ਮਰਿਆਦਾ ਵਿੱਚ ਰਹਿ ਕੇ ਸੇਵਾ ਨਿਭਾਉਣੀ ਲਾਜ਼ਮੀ ਬਣਾਈ ਜਾਵੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਨਗਰ ਕੀਰਤਨ ਸਮੇਂ ਸ਼ਰਧਾਲੂਆਂ ਲਈ ਲੰਗਰ, ਚਾਹ-ਪਾਣੀ, ਸੜਕਾਂ ਦੀ ਸਾਫ-ਸਫਾਈ, ਫੁੱਲਾਂ ਦੀ ਵਰਖਾ ਤੋਂ ਇਲਾਵਾ ਰੂਟ ਪਲਾਨ ਤੇ ਟ੍ਰੈਫਿਕ ਨੂੰ ਨਿਰਵਿਘਨ ਤਰੀਕੇ ਨਾਲ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪੜੇ ਚੜਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦੌਰਾਨ ਆਸ-ਪਾਸ ਦੇ ਸੰਤ ਮਹਾਪੁਰਖਾਂ ਤੋਂ ਇਲਾਵਾ ਪਿੰਡਾਂ ਦੀ ਪੰਚਾਇਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਸ ਤਰਨਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 23, 24 ਅਤੇ 25 ਨਵੰਬਰ 2025 ਨੂੰ ਵੱਡੇ ਪੱਧਰ ‘ਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸੂਬਾ ਸਰਕਾਰ ਇੱਕ ਅਜਿਹਾ ਸਮਾਗਮ ਆਯੋਜਿਤ ਕਰ ਰਹੀ ਹੈ, ਜੋ ਨਾ ਸਿਰਫ਼ ਸਿੱਖ ਇਤਿਹਾਸ ਨੂੰ ਮੁੜ ਸੁਰਜੀਤ ਕਰੇਗਾ ਬਲਕਿ ਪੂਰੇ ਦੇਸ਼ ਅਤੇ ਦੁਨੀਆ ਨੂੰ ਏਕਤਾ, ਕੁਰਬਾਨੀ ਅਤੇ ਮਨੁੱਖਤਾ ਦਾ ਸੰਦੇਸ਼ ਵੀ ਦੇਵੇਗਾ। ਇਹ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਹੈ, ਜੋ ਕਿ ਦੁਨੀਆ ਭਰ ਦੇ ਸਿੱਖਾਂ ਅਤੇ ਪੰਜਾਬੀਆਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਬਣ ਗਿਆ ਹੈ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਸ. ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਚਾਰ ਸ਼ਹਾਦਤ ਯਾਤਰਾਵਾਂ ਨਗਰ ਕੀਰਤਨ ਦੇ ਰੂਪ ਵਿੱਚ ਕੱਢੀਆਂ ਜਾਣਗੀਆਂ। ਇਹ ਨਗਰ ਕੀਰਤਨ ਇਕ ਸ੍ਰੀਨਗਰ ਤੋਂ, ਇੱਕ ਮਾਝੇ-ਦੋਆਬੇ ਅਤੇ ਦੋ ਮਾਲਵੇ ਵਿੱਚੋਂ ਕੱਢੇ ਜਾਣਗੇ, ਜੋ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਾਲਵਾ ਟੂ ਦਾ ਨਗਰ ਕੀਰਤਨ 20 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਬਠਿੰਡਾ, ਰਾਮਪੁਰਾ, ਬਰਨਾਲਾ ਅਤੇ ਹੋਰ ਵੱਖ-ਵੱਖ ਸ਼ਹਿਰਾਂ ‘ਚੋਂ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਜ਼ਿਲ੍ਹਿਆਂ ਅੰਦਰ 1 ਨਵੰਬਰ ਤੋਂ 15 ਨਵੰਬਰ 2025 ਤੱਕ ਲਾਇਟ ਐਂਡ ਸਾਊਂਡ ਸ਼ੋਅ ਵੀ ਦਿਖਾਏ ਜਾਣਗੇ, ਜਿਸ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਲਾਵਾ ਭਾਈ ਸਤੀਦਾਸ, ਭਾਈ ਮਤੀਦਾਸ ਅਤੇ ਭਾਈ ਦਿਆਲਾ ਜੀ ਵਲੋਂ ਸਿੱਖ ਧਰਮ ਲਈ ਕੀਤੀਆਂ ਲਾਸਾਨੀ ਸ਼ਹਾਦਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਜਾਵੇਗਾ।ਕੈਬਨਿਟ ਮੰਤਰੀ ਸ. ਤਰਨਪ੍ਰੀਤ ਸਿੰਘ ਸੌਂਦ ਨੇ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਲਾਸਾਨੀ ਤੇ ਵਿਲੱਖਣ ਕੁਰਬਾਨੀ ਦੱਸਦਿਆਂ ਕਿਹਾ ਕਿ ਗੁਰੂ ਜੀ ਦੀ ਸ਼ਹੀਦੀ ਆਪਣੇ ਭਾਈਚਾਰੇ ਲਈ ਨਹੀਂ ਬਲਕਿ ਦੂਸਰੇ ਧਰਮ ਦੀ ਡੁੱਬਦੀ ਬੇੜੀ ਤੇ ਮਾਨਵਤਾ ਨੂੰ ਬਚਾਉਣ ਲਈ ਹੋਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ, ਸਗੋਂ ਪੂਰੇ ਵਿਸਵ ਨੂੰ ਹੱਕ, ਸੱਚ, ਇਨਸਾਫ ਅਤੇ ਧਰਮ ਲਈ ਮਰ-ਮਿਟਣ ਦਾ ਜ਼ਜਬਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ “ਹਿੰਦ ਦੀ ਚਾਦਰ” ਦੇ ਖਿਤਾਬ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਦੂਜੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਮਨੁੱਖਤਾ ਪ੍ਰਤੀ ਆਪਣਾ ਨੈਤਿਕ ਫ਼ਰਜ਼ ਨਿਭਾਇਆ ਹੈ।ਇਸ ਤੋਂ ਪਹਿਲਾਂ ਸਲਾਹਕਾਰ ਕਲਚਰਲ ਤੇ ਟੂਰਿਸਮ ਵਿਭਾਗ ਸ਼੍ਰੀ ਦੀਪਕ ਬਾਲੀ ਨੇ ਸੂਬਾ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਲਈ ਉਲੀਕੀ ਵਿਊਂਤਬੰਦੀ ਸਾਂਝੀ ਕਰਦਿਆਂ ਉਨ੍ਹਾਂ ਦੀ ਸਿਖਿਆਵਾਂ ‘ਤੇ ਚੱਲਣ ਤੋਂ ਇਲਾਵਾ ਭਾਈ ਸਤੀਦਾਸ, ਭਾਈ ਮਤੀਦਾਸ ਅਤੇ ਭਾਈ ਦਿਆਲਾ ਜੀ ਵਲੋਂ ਧਰਮ ਲਈ ਕੀਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਸਿੱਖ ਇਤਿਹਾਸ ਨੂੰ ਮੁੜ ਸੁਰਜੀਤ ਕਰੇਗਾ ਬਲਕਿ ਏਕਤਾ ਅਤੇ ਕੁਰਬਾਨੀ ਦਾ ਸੰਦੇਸ਼ ਵੀ ਦੇਵੇਗਾ। ਇਸ ਮੌਕੇ ਐਡਮਿਨਿਸਟਰੇਟਿਵ ਸੈਕਟਰੀ ਟੂਰਿਜ਼ਮ ਤੇ ਕਲਚਰਲ ਅਫੇਅਰ ਸ਼੍ਰੀ ਅਭਿਨਵ ਤ੍ਰਿਖਾ, ਕਲਚਰਲ ਤੇ ਟੂਰਿਸਮ ਵਿਭਾਗ ਦੇ ਜੁਆਇਟ ਡਾਇਰੈਕਟਰ ਦਮਨਪ੍ਰੀਤ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

0

👉ਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
Chandigarh News:ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ਅਤੇ 76-100 ਫੀਸਦੀ ਤੱਕ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ। ਇਸ ਤੋਂ ਇਲਾਵਾ ਘਰਾਂ ਨੂੰ ਅੰਸ਼ਕ ਤੌਰ ਉਤੇ ਹੋਏ ਨੁਕਸਾਨ ਲਈ ਪ੍ਰਤੀ ਘਰ 40,000 ਰੁਪਏ ਦਿੱਤੇ ਜਾਣਗੇ ਜਦਕਿ ਪਹਿਲਾਂ ਇਹ ਰਾਸ਼ੀ ਸਿਰਫ 6500 ਰੁਪਏ ਪ੍ਰਤੀ ਏਕੜ ਸੀ। ਭਾਰਤ ਸਰਕਾਰ ਵੱਲੋਂ ਐਸ.ਡੀ.ਆਰ.ਐਫ. ਵਿੱਚੋਂ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਇਸ ਕਰਕੇ ਮੁਆਵਜ਼ੇ ਦੀ ਵਾਧੂ ਰਾਸ਼ੀ ਸੂਬਾ ਸਰਕਾਰ ਵੱਲੋਂ ਆਪਣੇ ਖਜ਼ਾਨੇ ਵਿੱਚੋਂ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ‘ਤੇ ਸਖਤ ਹੋਈ ਪੰਜਾਬ ਸਰਕਾਰ;ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ FIR ਦਰਜ

👉ਪੰਜਾਬ ਮਾਈਨਰ ਮਿਨਰਲ ਰੂਲਜ਼-2013 ਵਿੱਚ ਸੋਧ ਨੂੰ ਪ੍ਰਵਾਨਗੀ ਅੰਤਰਰਾਜੀ ਚੈੱਕਪੋਸਟਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸੂਬੇ ਵਿੱਚ ਦਾਖਲ ਹੋਣ ਸਮੇਂ ਪ੍ਰੋਸੈਸਡ ਜਾਂ ਅਣਪ੍ਰੋਸੈਸਡ ਛੋਟੇ ਖਣਿਜ ਪਦਾਰਥ (ਮਾਈਨਰ ਮਿਨਰਲਜ਼) ਲਿਜਾਣ ਵਾਲੇ ਵਾਹਨਾਂ ‘ਤੇ ਫੀਸ ਲਾਈ ਜਾ ਸਕੇਗੀ। ਇਸ ਨਾਲ ਵਿਭਾਗ ਦੁਆਰਾ ਅੰਤਰਰਾਜੀ ਚੈੱਕਪੋਸਟਾਂ ‘ਤੇ ਕੀਤੀ ਜਾ ਰਹੀ ਸੰਚਾਲਨ ਲਾਗਤ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਇਨ੍ਹਾਂ ਚੈੱਕਪੋਸਟਾਂ ਦੇ ਸਿਸਟਮ ਨੂੰ ਹੋਰ ਮਜ਼ਬੂਤ ਤੇ ਅਸਰਦਾਰ ਬਣਾਉਣ ਵਿੱਚ ਵੀ ਮਦਦ ਮਿਲੇਗੀ ਜਿਸ ਨਾਲ ਉਨ੍ਹਾਂ ਦੀ ਦੇਖਭਾਲ ਅਤੇ ਰੱਖ-ਰਖਾਅ ਵਿੱਚ ਮਦਦ ਮਿਲੇਗੀ।
👉ਪਲਾਟਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਲਈ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ
ਵਿਕਾਸ ਅਥਾਰਟੀਆਂ ਦੀਆਂ ਵੱਖ-ਵੱਖ ਥਾਵਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਅਤੇ ਸੁਖਾਲਾ ਬਣਾਉਣ ਲਈ ਮੰਤਰੀ ਮੰਡਲ ਨੇ ਪਲਾਟਾਂ ਦੀ ਰਾਖਵੀਂ ਕੀਮਤ ਤੈਅ ਕਰਨ ਲਈ ਨੀਤੀ ਵਿੱਚ ਸੋਧ ਨੂੰ ਵੀ ਸਹਿਮਤੀ ਦੇ ਦਿੱਤੀ। ਪ੍ਰਚਲਿਤ ਈ-ਨਿਲਾਮੀ ਨੀਤੀ ਵਿੱਚ ਸੋਧ ਦੇ ਅਨੁਸਾਰ ਸਾਈਟ ਦੀ ਰਾਖਵੀਂ ਕੀਮਤ ਕੌਮੀ ਬੈਂਕਾਂ ਵਿੱਚ ਸੂਚੀਬੱਧ ਤਿੰਨ ਸੁਤੰਤਰ ਮੁੱਲਕਾਰਾਂ (ਵੈਲੂਅਰਜ਼) ਦੇ ਮੁਲਾਂਕਣ ਦੇ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ। ਇਕ ਵਾਰ ਨਿਲਾਮੀ ਲਈ ਨਿਰਧਾਰਤ ਕੀਤੀ ਗਈ ਰਾਖਵੀਂ ਕੀਮਤ ਕੈਲੰਡਰ ਸਾਲ ਲਈ ਯੋਗ ਰਹੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

👉ਕੋਆਪ੍ਰੇਟਿਵ ਸੁਸਾਇਟੀਆਂ ਲਈ ਜਗ੍ਹਾ ਅਲਾਟ ਕਰਨ ਬਾਰੇ ਨੀਤੀ ਮਨਜ਼ੂਰ
ਮੰਤਰੀ ਮੰਡਲ ਨੇ ਗਰੁੱਪ ਹਾਊਸਿੰਗ ਸਕੀਮ-2025 ਅਧੀਨ ਬਹੁ-ਮੰਜ਼ਿਲਾ ਫਲੈਟਾਂ ਦੀ ਉਸਾਰੀ ਲਈ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਜਗ੍ਹਾ ਅਲਾਟ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੀ ਸਹੂਲਤ ਦੇ ਕੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਕਿਫਾਇਤੀ ਅਤੇ ਯੋਜਨਾਬੱਧ ਰਿਹਾਇਸ਼ ਨੂੰ ਯਕੀਨੀ ਬਣਾਉਣਾ ਹੈ। ਇਹ ਫੈਸਲਾ ਜ਼ਮੀਨ ਦੀ ਅਲਾਟਮੈਂਟ ਲਈ ਪਾਰਦਰਸ਼ੀ, ਨਿਰਪੱਖ ਅਤੇ ਢਾਂਚਾਗਤ ਢਾਂਚਾ ਪਹੁੰਚ ਪ੍ਰਦਾਨ ਕਰਦਾ ਹੈ, ਜਿਸ ਨਾਲ ਸੂਬੇ ਦੇ ਸ਼ਹਿਰੀ ਯੋਜਨਾਬੰਦੀ ਟੀਚਿਆਂ ਦੇ ਅਨੁਸਾਰ ਸਮੇਂ-ਸਿਰ ਉਸਾਰੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
👉ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਨੀਤੀ ਨੂੰ ਮਨਜ਼ੂਰੀ
ਪ੍ਰਮੋਟਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਾਜੈਕਟ ਦੇ ਵਿਕਾਸ ਸਬੰਧੀ ਲਾਗੂਕਰਨ ਦੀ ਮਿਆਦ ਅਤੇ ਪਹਿਲਾਂ ਤੋਂ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਮਿਤੀ 31 ਦਸੰਬਰ, 2025 ਤੋਂ ਵੱਧ ਤੋਂ ਵੱਧ ਪੰਜ ਸਾਲਾਂ ਦੀ ਮਿਆਦ ਲਈ ਪ੍ਰਮੋਟਰ ਦੀ ਬੇਨਤੀ ‘ਤੇ 25,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦੇ ਹਿਸਾਬ ਨਾਲ ਸਿਰਫ਼ ਇਕ ਵਾਰ ਵਾਧੇ ਦੀ ਆਗਿਆ ਦਿੱਤੀ ਜਾਵੇਗੀ। ਲਾਗੂਕਰਨ ਦੀ ਮਿਆਦ ‘ਚ ਵਾਧੇ ਲਈ ਦਿੱਤੀ ਗਈ ਮਨਜ਼ੂਰੀ ਸਬੰਧੀ ਭੁਗਤਾਨ ਪਹਿਲਾਂ ਹੀ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਇਸ ਤੋਂ ਬਾਅਦ ਲਾਗੂਕਰਨ ਦੀ ਮਿਆਦ ਵਿੱਚ ਕਿਸੇ ਵੀ ਵਾਧੇ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

👉ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓਐਸਡੀ (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓ.ਐਸ.ਡੀ. (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਨੂੰ ਵੀ ਸਹਿਮਤੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 13 ਅਸਥਾਈ ਅਸਾਮੀਆਂ ਸਿਰਜੀਆਂ ਗਈਆਂ ਹਨ ਅਤੇ ਸਾਲ 2020 ਵਿੱਚ ਉਨ੍ਹਾਂ ਦੀ ਰਿਟੇਨਰਸ਼ਿਪ ਫੀਸ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤੀ ਗਈ ਸੀ। ਹੁਣ ਓ.ਐਸ.ਡੀ. (ਲਿਟੀਗੇਸ਼ਨ) ਦੀ ਨਿਸ਼ਚਤ ਤਨਖਾਹ/ਰਿਟੇਨਰਸ਼ਿਪ ਫੀਸ 10,000 ਰੁਪਏ ਤੱਕ ਵਧਾ ਦਿੱਤੀ ਗਈ ਹੈ।
👉ਕੈਬਨਿਟ ਸਬ ਕਮੇਟੀ ਦੇ ਗਠਨ ਲਈ ਕਾਰਜ-ਬਾਅਦ ਪ੍ਰਵਾਨਗੀ
ਮੰਤਰੀ ਮੰਡਲ ਨੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਦੀਆਂ ਰੋਲਿੰਗ ਮਿੱਲਾਂ ਨੂੰ ਕੋਲੇ ਤੋਂ ਪੀ.ਐਨ.ਜੀ. ਵਿੱਚ ਤਬਦੀਲ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
👉ਲੀਕਮਿਊਨੀਕੇਸ਼ਨਜ਼ ਰੂਲਜ਼ ਨੂੰ ਲਾਗੂ ਕਰਨ ਦੀ ਮਨਜ਼ੂਰੀ
ਮੰਤਰੀ ਮੰਡਲ ਨੇ ਸੂਬੇ ਵਿੱਚ ਟੈਲੀਕਮਿਊਨੀਕੇਸ਼ਨਜ਼ (ਰਾਈਟ ਆਫ ਵੇਅ) ਰੂਲਜ਼-2024 ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
👉ਜੇਲ੍ਹਾਂ ਵਿੱਚ ਚੌਕਸੀ ਵਧਾਉਣ ਦੇ ਫੈਸਲੇ ਨੂੰ ਪ੍ਰਵਾਨਗੀ
ਅਪਰਾਧਿਕ ਗਤੀਵਿਧੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਮੁਲਾਕਾਤੀਆਂ ਦੀ ਤਲਾਸ਼ੀ ਦਾ ਪੱਧਰ ਵਧਾਉਣ ਅਤੇ ਜੇਲ੍ਹਾਂ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਮੰਤਰੀ ਮੰਡਲ ਨੇ ਪੰਜਾਬ ਟਰਾਂਸਪੇਰੈਂਸੀ ਇਨ ਪ੍ਰੌਕਿਊਰਮੈਂਟ ਐਕਟ, 2019 ਦੀ ਧਾਰਾ 63(1) ਦੇ ਤਹਿਤ ਸਨਿਫਰ ਕੁੱਤੇ ਖਰੀਦਣ ਲਈ ਛੋਟ ਦਿੱਤੀ ਹੈ। ਜੇਲ੍ਹਾਂ ਦੇ ਅੰਦਰੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਾਸਤੇ ਜੇਲ੍ਹਾਂ ਦੀਆਂ ਸੁਰੱਖਿਆ ਜ਼ਰੂਰਤਾਂ ਲਈ ਬੀ.ਐਸ.ਐਫ./ਸੀ.ਆਰ.ਪੀ.ਐਫ. ਤੋਂ ਛੇ ਸਨਿਫਰ ਕੁੱਤੇ ਖਰੀਦੇ ਜਾਣਗੇ। ਇਹ ਕਦਮ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਜੇਲ੍ਹਾਂ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ‘ਤੇ ਸਖਤ ਹੋਈ ਪੰਜਾਬ ਸਰਕਾਰ;ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ FIR ਦਰਜ

0

👉ਗੁਰਮੀਤ ਸਿੰਘ ਖੁੱਡੀਆਂ ਵੱਲੋਂ ਡੀ.ਐਮ.ਓਜ਼. ਨੂੰ ਪੰਜਾਬ ਵਿੱਚ ਹੋਰ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਨਾ ਆਉਣ ਦੇਣ ਦੇ ਆਦੇਸ਼
Punjab News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ ‘ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।ਸ. ਖੁੱਡੀਆਂ ਨੇ ਦੱਸਿਆ ਕਿ ਸਥਾਨਕ ਮਾਰਕਫੈੱਡ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ ‘ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 318(4) ਅਤੇ 61(2) ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 7 ਤਹਿਤ ਕੋਟਕਪੂਰਾ ਦੇ ਪਿੰਡ ਹਰੀ ਨੌ ਸਥਿਤ ਦੋ ਚੌਲ ਮਿੱਲਾਂ ਦੇ ਮਾਲਕ ਅਤੇ ਰਾਜਸਥਾਨ ਦੇ ਪੰਜ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਨੰਬਰ 0184 ਦਰਜ ਕੀਤੀ ਗਈ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਝੋਨੇ ਨਾਲ ਭਰੇ ਰਾਜਸਥਾਨ ਦੇ ਰਜਿਸਟਰੇਸ਼ਨ ਨੰਬਰ ਵਾਲੇ ਚਾਰ ਟਰੈਕਟਰ-ਟਰਾਲੀਆਂ ਵੀ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਇਸ ਘਟਨਾ ਦੇ ਮੱਦੇਨਜ਼ਰ ਸ. ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਮਿਲ ਕੇ ਜ਼ਿਲ੍ਹਾ ਮੰਡੀ ਅਫ਼ਸਰਾਂ (ਡੀ.ਐਮ.ਓਜ਼.) ਅਤੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓ.) ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੂਬੇ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਨਹੀਂ ਵਿਕਣਾ ਚਾਹੀਦਾ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਮਾਰਕੀਟ ਢਾਂਚੇ ਦੀ ਰੱਖਿਆ ਅਤੇ ਸਥਾਨਕ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਵਿੱਚ ਹੋਰ ਸੂਬਿਆਂ ਦੇ ਝੋਨੇ ਦੀ ਵਿਕਰੀ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦਾ ਰੁਖ ਅਪਣਾਇਆ ਗਿਆ ਹੈ।ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮਾਰਕੀਟ ਕਮੇਟੀ ਸਕੱਤਰਾਂ ਅਤੇ ਡੀ.ਐਮ.ਓਜ਼ ਨੂੰ ਆਦੇਸ਼ ਦਿੱਤੇ ਕਿ ਉਹ ਸ਼ੈਲਰਾਂ ਨੂੰ ਝੋਨਾ ਭੇਜਣ ਤੋਂ ਪਹਿਲਾਂ ਪੀ.ਏ.ਯੂ.-ਕੈਲੀਬਰੇਟਿਡ ਨਮੀ-ਮਾਪਕ ਮੀਟਰਾਂ ਦੀ ਵਰਤੋਂ ਕਰਕੇ ਨਮੀ ਦੀ ਜਾਂਚ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਲਈ ਵਾਜ਼ਬ ਕੀਮਤ ਯਕੀਨੀ ਬਣਾਈ ਜਾ ਸਕੇ ਅਤੇ ਪੰਜਾਬ ਦੇ ਅਨਾਜ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ, ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਕਿਹਾ।ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੋਰ ਸੂਬਿਆਂ ਤੋਂ ਝੋਨੇ ਦੀ ਅਣਅਧਿਕਾਰਤ ਢੋਆ-ਢੁਆਈ ਤੋਂ ਬਚਾਅ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

0

👉ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ।ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ, ਖ਼ਾਸ ਤੌਰ ਉੱਤੇ ਪਸ਼ੂ-ਪਾਲਣ ਅਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਖੇਤੀਬਾੜੀ ਦੇ ਵਿਸ਼ੇ ਬਾਰੇ ਪੜ੍ਹਾਈ ਕਰ ਰਹੇ ਇਹ ਵਿਦਿਆਰਥੀ ਪੰਜਾਬ ਵਿੱਚ ਚੱਲ ਰਹੀਆਂ ਆਧੁਨਿਕ ਖੇਤੀਬਾੜੀ ਜੁਗਤਾਂ ਬਾਰੇ ਜਾਣਨ ਲਈ ਇੱਥੇ ਆਏ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ ਦੋਵਾਂ ਖਿੱਤਿਆਂ ਲਈ ਲਾਹੇਵੰਦ ਹੋਵੇਗਾ ਕਿਉਂਕਿ ਖੇਤੀਬਾੜੀ ਦੋਵਾਂ ਖਿੱਤਿਆਂ ਦੇ ਅਰਥਚਾਰੇ ਦਾ ਅਹਿਮ ਪਹਿਲੂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਅਰਜਨਟੀਨਾ ਦੋਵੇਂ ਖਿੱਤੇ ਦੁਵੱਲੇ ਆਪਸੀ ਸਹਿਯੋਗ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਦੇ ਖ਼ੇਤਰ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਅਰਜਨਟੀਨਾ ਤੋਂ ਵਫ਼ਦ ਹਰੇਕ ਸਾਲ ਵਿੱਦਿਅਕ ਟੂਰ ਉੱਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਵਫ਼ਦ ਵੀ ਹਰੇਕ ਸਾਲ ਅਰਜਨਟੀਨਾ ਦਾ ਦੌਰਾ ਕਰਦਾ ਹੈ ਤਾਂ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਖੇਤੀਬਾੜੀ ਖ਼ੇਤਰ ਵਿੱਚ ਆਪਣੀ ਮੁਹਾਰਤ ਨੂੰ ਨਿਖ਼ਾਰ ਸਕਣ। ਉਨ੍ਹਾਂ ਕਿਹਾ ਕਿ ਅਰਜਨਟੀਨਾ ਤੇ ਪੰਜਾਬ ਵਿੱਚ ਖੇਤੀਬਾੜੀ ਨਾਲ ਸਬੰਧਤ ਸਮੱਸਿਆਵਾਂ ਤੇ ਹੱਲ ਇਕੋ ਜਿਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਦੁਵੱਲਾ ਸਹਿਯੋਗ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਵੱਲ ਵੱਡੀ ਪੁਲਾਂਘ ਹੋਵੇਗਾ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਭਗਵੰਤ ਸਿੰਘ ਮਾਨ ਨੇ ਵਫ਼ਦ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣੂੰ ਕਰਵਾਇਆ ਅਤੇ ਉਮੀਦ ਜਤਾਈ ਕਿ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਇਸ ਦੀ ਝਲਕ ਦਿਸੇਗੀ।ਇਸ ਦੌਰਾਨ ਜਨਰਲ ਕੋਆਰਡੀਨੇਟਰ ਆਫ਼ ਪ੍ਰੈਕਟੀਕਲ ਐਕਟੀਵਿਟੀ ਹੂਬਰ ਕੈਟਾਲਿਨਾ ਫੇਲੀਸਾ, ਇੰਸਟ੍ਰਕਟਰ/ਅਧਿਆਪਕ ਕਸਾਲ ਯੁਆਨ ਪਾਬਲੋ, ਅਧਿਆਪਕ ਇਗਨਾਸੀਓ ਇਸਤੇਬਾਨ, ਵਿਦਿਆਰਥੀ ਕਿਆਰਾ ਅਮਾਇਰਾ ਵਿਕਟੋਰੀਆ, ਵਿਦਿਆਰਥੀ ਟਿਆਗੋ ਇਲੂਨੀ ਅਰਨੈਸਟੋ, ਮੈਹਫੁਡ ਟੇਰੇ ਸੈਂਟੀਆਗੋ ਅਤੇ ਹੋਰਾਂ ਨੇ ਪੰਜਾਬ ਵਿੱਚ ਨਿੱਘੀ ਮਹਿਮਾਨਨਿਵਾਜ਼ੀ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਆਪਣੇ ਦੌਰੇ ਨੂੰ ਵਿਲੱਖਣ ਤਜਰਬਾ ਦੱਸਦਿਆਂ ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਦੌਰੇ ਨਾਲ ਬਹੁਤ ਜ਼ਿਆਦਾ ਫਾਇਦਾ ਹੋਇਆ ਹੈ।ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਡਾਇਰੈਕਟਰ ਸਟੂਡੈਂਟਸ ਵੈਲਫੇਅਰ ਡਾ. ਨਿਰਮਲ ਜੌੜਾ, ਐਸੋਸੀਏਟ ਡਾਇਰੈਕਟਰ ਡਾ. ਵਿਸ਼ਾਲ ਬੈਕਟਰ, ਹੈੱਡ ਆਫ਼ ਦਿ ਡਿਪਾਰਟਮੈਂਟ ਰਿਸੋਰਸ ਮੈਨੇਜਮੈਂਟ ਅਤੇ ਕੰਜਿਊਮਰ ਸਾਇੰਸ ਡਾ. ਸ਼ਰਨਬੀਰ ਕੌਰ ਬੱਲ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905660