Saturday, May 16, 2026
Home Blog Page 397

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

0

👉ਮੁੱਖ ਮੰਤਰੀ ਨੇ 631 ਕਿਸਾਨਾਂ ਨੂੰ ਵੰਡਿਆ ਮੁਆਵਜ਼ਾ
Ajnala News: ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡੇ।ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 11 ਸਤੰਬਰ ਨੂੰ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 45 ਦਿਨਾਂ ਦੀ ਇਹ ਸਮਾਂ ਹੱਦ 28 ਅਕਤੂਬਰ ਨੂੰ ਖ਼ਤਮ ਹੋ ਰਹੀ ਹੈ ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਨਾਲ ਤਹਿ ਦਿਲੋਂ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਪੰਜਾਬ ਇਸ ਆਫ਼ਤ ਤੋਂ ਪਾਰ ਲੰਘਣ ਵਿੱਚ ਕਾਮਯਾਬ ਰਿਹਾ। ਉਨ੍ਹਾਂ ਕਿਹਾ ਕਿ ਕੋਈ ਵੀ ਹੋਰ ਸੂਬਾ ਇਸ ਤਰ੍ਹਾਂ ਆਫ਼ਤ ਵਿੱਚੋਂ ਪਾਰ ਨਹੀਂ ਲੰਘਿਆ, ਜਿਸ ਤਰ੍ਹਾਂ ਪੰਜਾਬ ਦੀ ਇਹ ਪਵਿੱਤਰ ਧਰਤੀ ਨਿਕਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਤੇ ਵਿਦੇਸ਼ ਵਿੱਚ ਬੈਠੇ ਹਰੇਕ ਉਸ ਵਿਅਕਤੀ ਦੀ ਰਿਣੀ ਹੈ, ਜਿਸ ਨੇ ਇਨ੍ਹਾਂ ਮੁਸ਼ਕਲ ਸਮਿਆਂ ਦੌਰਾਨ ਲੋਕਾਂ ਦਾ ਦੁੱਖ ਵੰਡਾਇਆ ਅਤੇ ਉਨ੍ਹਾਂ ਵੱਲ ਮਦਦ ਦਾ ਹੱਥ ਵਧਾਇਆ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸਿਰਫ਼ ਪੰਜਾਬ ਦੇ ਕਿਸਾਨਾਂ ਨੇ ਹੀ ਨੁਕਸਾਨ ਨਹੀਂ ਝੱਲਿਆ, ਸਗੋਂ ਸਮੁੱਚੇ ਦੇਸ਼ ਦਾ ਨੁਕਸਾਨ ਹੋਇਆ ਕਿਉਂਕਿ ਪੰਜਾਬ ਦੇਸ਼ ਦੇ ਖੁਰਾਕ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਾਡੇ ਕਿਸਾਨਾਂ ਦੀ ਸਖ਼ਤ ਘਾਲਣਾ ਕਾਰਨ ਦੇਸ਼ ਵਿੱਚ ਕੋਈ ਵੀ ਭੁੱਖਾ ਨਹੀਂ ਸੌਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਫੌਜੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਵਾਰਦੇ ਹਨ ਅਤੇ ਪੰਜਾਬ ਦੇ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰਾਖੀ ਕਰਦੇ ਹਨ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਤੋਂ ਆਪਣੇ ਮਿਹਨਤੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸੰਕਟ ਗੰਭੀਰ ਸੀ ਪਰ ਸਾਡਾ ਹੌਸਲਾ ਇਸ ਤੋਂ ਵੀ ਮਜ਼ਬੂਤ ਸੀ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ਉੱਤੇ ਮਾਝਾ ਖਿੱਤੇ ਦੇ ਲੋਕਾਂ ਨੂੰ ਸਭ ਤੋਂ ਪਹਿਲਾਂ ਮੁਸੀਬਤਾਂ ਝੱਲਣੀਆਂ ਪੈਂਦੀਆਂ ਹਨ ਕਿਉਂਕਿ ਭਾਰਤ-ਪਾਕਿਸਤਾਨ ਤਣਾਅ ਦੌਰਾਨ ਉਹ ਲਗਾਤਾਰ ਖ਼ਤਰੇ ਵਾਲੇ ਮਾਹੌਲ ਵਿੱਚ ਰਹਿੰਦੇ ਹਨ ਅਤੇ ਦੂਜਾ ਉਨ੍ਹਾਂ ਨੂੰ ਹੜ੍ਹਾਂ ਕਾਰਨ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਚੜ੍ਹਦੀ ਕਲਾ ਦਾ ਮਤਲਬ ਮੁਸ਼ਕਲ ਸਮਿਆਂ ਵਿੱਚ ਵੀ ਆਪਣਾ ਹੌਸਲਾ ਬਰਕਰਾਰ ਰੱਖਣਾ ਅਤੇ ਹਨੇਰੇ ਵਿੱਚ ਵੀ ਉਮੀਦ ਦੀ ਕਿਰਨ ਜਗਾਈ ਰੱਖਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਮਿਸ਼ਨ ਚੜ੍ਹਦੀ ਕਲਾ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਵਿਸ਼ਵ ਭਰ ਦੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਦਾਨੀ ਸੱਜਣ ਰੰਗਲਾ ਪੰਜਾਬ ਦੇ ਪੋਰਟਲ ਰਾਹੀਂ ਵੱਡੀ ਗਿਣਤੀ ਵਿੱਚ ਫ਼ਰਾਖਦਿਲੀ ਨਾਲ ਯੋਗਦਾਨ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਹੋਈ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ 198 ਪਿੰਡ ਪ੍ਰਭਾਵਿਤ ਹੋਏ ਅਤੇ ਵਿਸ਼ੇਸ਼ ਗਿਰਦਾਵਰੀ ਦੀਆਂ ਰਿਪੋਰਟਾਂ ਅਨੁਸਾਰ 59,793 ਏਕੜ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਨੁਕਸਾਨੀਆਂ ਗਈਆਂ। ਉਨ੍ਹਾਂ ਕਿਹਾ ਕਿ 958 ਮਕਾਨ ਪੂਰੀ ਤਰ੍ਹਾਂ ਬਰਬਾਦ ਹੋ ਗਏ ਅਤੇ 3711 ਮਕਾਨਾਂ ਨੂੰ ਅੰਸ਼ਕ ਤੌਰ ਉੱਤੇ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ 307 ਪਸ਼ੂਆਂ ਦਾ ਵੀ ਨੁਕਸਾਨ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਸਿਰ ਮੁਆਵਜ਼ੇ ਦੀ ਵੰਡ ਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪਹਿਲੀ ਦਫ਼ਾ ਗਿਰਦਾਵਰੀ ਆਨਲਾਈਨ ਪੋਰਟਲ ਰਾਹੀਂ ਕੀਤੀ ਗਈ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10 ਜਣਿਆਂ ਦੀ ਜਾਨ ਗਈ ਅਤੇ ਹਰੇਕ ਪੀੜਤ ਪਰਿਵਾਰ ਨੂੰ ਮੁਆਵਜ਼ੇ ਵਜੋਂ ਪਹਿਲਾਂ ਹੀ ਚਾਰ ਲੱਖ ਰੁਪਏ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 669 ਪ੍ਰਭਾਵਿਤ ਵਿਅਕਤੀਆਂ ਨੂੰ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਦੇ ਨੁਕਸਾਨ ਲਈ ਕੁੱਲ ਛੇ ਕਰੋੜ ਸੱਤ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਜਲਦੀ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿੱਚ ਮੁਆਵਜ਼ਾ ਮਿਲ ਜਾਵੇਗਾ।

ਇਹ ਵੀ ਪੜ੍ਹੋ  ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਰਹਿੰਦੇ 19 ਜ਼ਿਲ੍ਹਿਆਂ ਦੇ 825 ਪਿੰਡ ਜਿਨ੍ਹਾਂ ਵਿੱਚ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਮੰਗਲਵਾਰ ਤੋਂ ਕੈਬਨਿਟ ਮੰਤਰੀ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਸੂਬੇ ਦੇ 2508 ਪਿੰਡਾਂ ਦਾ ਵਿਸ਼ੇਸ਼ ਸਰਵੇ ਕਰਵਾਇਆ ਗਿਆ ਸੀ ਜਿਸ ਦੀਆਂ ਰਿਪੋਰਟਾਂ ਮੁਤਾਬਕ ਸਾਢੇ ਤਿੰਨ ਲੱਖ ਏਕੜ ਫਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਇਤਰਾਜ਼ ਵੀ ਮੰਗੇ ਗਏ ਸਨ ਤਾਂ ਕਿ ਕਿਸੇ ਕਿਸਾਨ ਨਾਲ ਧੱਕਾ ਨਾ ਹੋਵੇ। ਇਨ੍ਹਾਂ 2508 ਪਿੰਡਾਂ ਵਿੱਚੋਂ 825 ਪਿੰਡਾਂ ਵਿੱਚ ਇਤਰਾਜ਼ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਜਾ ਚੁੱਕੀ ਹੈ ਅਤੇ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਰਾਜ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਤਹਿਤ ਸਿਰਫ਼ 6,800 ਰੁਪਏ ਪ੍ਰਤੀ ਏਕੜ ਦਿੱਤੇ ਜਾ ਸਕਦੇ ਹਨ, ਜਿਸ ਵਿੱਚੋਂ ਪੰਜਾਬ ਸਰਕਾਰ 1,700 ਰੁਪਏ ਦਾ ਯੋਗਦਾਨ ਪਾਉਂਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਤੀ ਏਕੜ 50,000 ਰੁਪਏ ਦੇਣ ਦੀ ਬੇਨਤੀ ਕੀਤੀ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਆਪਣੇ ਹਿੱਸੇ ਦੀ ਰਾਸ਼ੀ ਵਿੱਚ ਵਾਧਾ ਕਰਕੇ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚੋਂ ਪੰਜਾਬ ਨੇ ਐਸ.ਡੀ.ਆਰ.ਐਫ. ਦੇ 1700 ਰੁਪਏ ਤੋਂ ਇਲਾਵਾ ਪ੍ਰਤੀ ਏਕੜ 13,200 ਰੁਪਏ ਵਾਧੂ ਯੋਗਦਾਨ ਪਾਇਆ ਹੈ ਜਿਸ ਨਾਲ ਇਹ ਰਾਸ਼ੀ 14,900 ਰੁਪਏ ਪ੍ਰਤੀ ਏਕੜ ਬਣਦੀ ਹੈ। ਉਨ੍ਹਾਂ ਕਿਹਾ ਕਿ 28 ਅਕਤੂਬਰ ਤੱਕ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਮੁਆਵਜ਼ੇ ਦੀ ਵੰਡ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਘਰਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ 2,291 ਪਿੰਡਾਂ ਵਿੱਚ ਸਰਵੇਖਣ ਕੀਤਾ ਗਿਆ ਸੀ ਅਤੇ ਰਿਪੋਰਟਾਂ ਅਨੁਸਾਰ 1,846 ਪਿੰਡਾਂ ਵਿੱਚ 30,806 ਘਰ/ਸ਼ੈੱਡ/ਝੁੱਗੀ-ਝੌਂਪੜੀਆਂ ਨੂੰ ਨੁਕਸਾਨ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 23 ਅਕਤੂਬਰ ਤੋਂ ਮੁਆਵਜ਼ੇ ਵਜੋਂ ਕੁੱਲ 180 ਕਰੋੜ ਰੁਪਏ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਦਿੱਤੇ ਜਾਣਗੇ, ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾਣਗੇ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਸੀ।

ਇਹ ਵੀ ਪੜ੍ਹੋ  Ludhiana Municipal Corporation ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

ਮੁੱਖ ਮੰਤਰੀ ਨੇ ਕਿਹਾ ਕਿ 2,342 ਪਿੰਡਾਂ ਵਿੱਚ ਸਰਵੇਖਣ ਕੀਤਾ ਗਿਆ ਸੀ ਅਤੇ 355 ਪਿੰਡਾਂ ਤੋਂ ਪਸ਼ੂਆਂ ਦੇ ਨੁਕਸਾਨ ਦੀਆਂ ਰਿਪੋਰਟਾਂ ਆਈਆਂ ਸਨ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ 1,766 ਪਸ਼ੂਆਂ ਦਾ ਨੁਕਸਾਨ ਹੋਇਆ, ਨਾਲ ਹੀ 2.2 ਲੱਖ ਮੁਰਗੀਆਂ ਮਾਰੀਆਂ ਗਈਆਂ ਅਤੇ ਇਸ ਨੁਕਸਾਨ ਲਈ ਮੁਆਵਜ਼ੇ ਵਜੋਂ ਕੁੱਲ 7 ਕਰੋੜ ਰੁਪਏ ਵੰਡੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਇਤਿਹਾਸਕ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ “ਜਿਸਦਾ ਖੇਤ, ਉਸਦੀ ਰਾਤ” ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਅਨੁਸਾਰ ਕਿਸਾਨ ਬਿਨਾਂ ਕਿਸੇ ਪਰਮਿਟ ਦੇ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤ ਅਤੇ ਗਾਰ ਨੂੰ ਹਟਾ ਸਕਦੇ ਹਨ ਜਾਂ ਮਰਜ਼ੀ ਮੁਤਾਬਕ ਵੇਚ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ 5 ਲੱਖ ਏਕੜ ਹੜ੍ਹ ਪ੍ਰਭਾਵਿਤ ਜ਼ਮੀਨ ਵਿੱਚ ਕਿਸਾਨਾਂ ਲਈ ਕਣਕ ਦੇ ਮੁਫ਼ਤ ਬੀਜ ਅਤੇ ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਅਜਿਹਾ ਮੁਆਵਜ਼ਾ ਦੇਣ ਦਾ ਦਿਖਾਵਾ ਕੀਤਾ ਜਾਂਦਾ ਸੀ ਕਿਉਂਕਿ ਪੀੜਤਾਂ ਨੂੰ ਬਹੁਤ ਮਾਮੂਲੀ ਰਕਮ ਦਿੱਤੀ ਜਾਂਦੀ ਸੀ ਅਤੇ ਉਹ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਦੇ ਭਿਆਨਕ ਦਿਨਾਂ ਦੌਰਾਨ ਜਦੋਂ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਵਿਰੋਧੀ ਧਿਰ ਦੇ ਆਗੂ ਅਤੇ ਕੇਂਦਰੀ ਮੰਤਰੀ ਸਿਰਫ਼ ਫੋਟੋਆਂ ਖਿਚਵਾਉਣ ਲਈ ਦੌਰੇ ਕਰਕੇ ਗਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਲਗਭਗ 14,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਇਸ ਬਾਰੇ ਕੇਂਦਰ ਸਰਕਾਰ ਨੂੰ ਜਾਣੂੰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਸੰਕਟ ਵਿੱਚੋਂ ਸੂਬੇ ਨੂੰ ਕੱਢਣ ਦੀ ਬਜਾਏ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਦੀਆਂ ਮੰਗਾਂ ਨੂੰ ਲਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਕੇਂਦਰ ਤੋਂ ਫੰਡਾਂ ਦੀ ਭੀਖ ਨਹੀਂ ਮੰਗੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਕੋਈ ਖੈਰਾਤ ਨਹੀਂ ਮੰਗ ਰਹੇ ਸਗੋਂ ਆਰ.ਡੀ.ਐਫ. ਅਤੇ ਹੋਰ ਫੰਡਾਂ ਵਿੱਚ ਸੂਬੇ ਦਾ ਜਾਇਜ਼ ਹਿੱਸਾ ਚਾਹੁੰਦੇ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਗੈਰ-ਕਾਨੂੰਨੀ ਤੌਰ ‘ਤੇ ਰੋਕਿਆ ਹੋਇਆ ਹੈ।

ਇਹ ਵੀ ਪੜ੍ਹੋ  ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ ਜਿਸ ਦੇ ਨਤੀਜੇ ਵਜੋਂ ਇਨ੍ਹਾਂ ਸਕੂਲਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀ ਜੇ.ਈ.ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦੀ ਹੀ 1,000 ਨੂੰ ਪਾਰ ਕਰ ਜਾਵੇਗੀ ਅਤੇ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 55,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਕਾਰਨ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ 48 ਫੀਸਦੀ ਕਮੀ ਆਈ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੀ ਅਲਾਮਤ ਰਾਹੀਂ ਨੌਜਵਾਨਾਂ ਦੀ ‘ਨਸਲਕੁਸ਼ੀ’ ਲਈ ਜ਼ਿੰਮੇਵਾਰ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਅਪਣਾਏਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਆਗੂਆਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ ਅਤੇ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਬੜੇ ਅਫਸੋਸ ਦੀ ਗੱਲ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਵੀ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰਕੇ ਵਿਖਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਇਸ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਸਿਆਸੀ ਪਾਰਟੀਆਂ ਵਿਚਕਾਰ ਨਾਪਾਕ ਗੱਠਜੋੜ ਦਾ ਪਰਦਾਫਾਸ਼ ਹੋ ਗਿਆ ਕਿਉਂਕਿ ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾਇਆ ਅਤੇ ਦੋਸ਼ੀਆਂ ਲਈ ਵਿਸ਼ੇਸ਼ ਸੈੱਲਾਂ ਅਤੇ ਸਹੂਲਤਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਬਾਹਰ ਦਾ ਰਸਤਾ ਵਿਖਾਇਆ ਜੋ ਹਰ ਪੰਜ ਸਾਲਾਂ ਬਾਅਦ ਉਨ੍ਹਾਂ ਨੂੰ ਲੁੱਟਣ ਲਈ ਉੱਤਰ ਕਾਟੋ, ਮੈਂ ਚੜ੍ਹਾਂ ਦੀ ਕਹਾਵਤ ਵਾਂਗ ਆਪਸ ਵਿੱਚ ਗੰਢਤੁੱਪ ਕਰ ਲੈਂਦੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਮੀਦਾਂ ਉਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਆਗੂ ਆਪਣਾ ਦਿਨ ਸਿਰਫ਼ ਉਨ੍ਹਾਂ ਦੀ ਨਿੰਦਾ ਕਰਕੇ ਸ਼ੁਰੂ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲੇ ਤੋਂ ਈਰਖਾ ਕਰਦੇ ਹਨ।ਮੁੱਖ ਮੰਤਰੀ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦਿੱਤੀ ਕਿ ਰਾਜਨੀਤੀ 9 ਤੋਂ 5 ਵਜੇ ਦਾ ਕੰਮ ਨਹੀਂ ਹੈ, ਸਗੋਂ ਇਕ ਆਗੂ ਨੂੰ ਹਮੇਸ਼ਾ ਲੋਕਾਂ ਦੀ ਸੇਵਾ ਲਈ ਸਮਰਪਿਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੀ ਸਹੂਲਤ ਅਨੁਸਾਰ ਸਿਆਸਤ ਕਰਦੇ ਹਨ, ਲੋਕਾਂ ਦੀ ਸੇਵਾ ਲਈ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੰਤਰੀ ਨਵੀਂ ਦਿੱਲੀ ਤੋਂ ਇੱਕ ਤਸਵੀਰ ਪੋਸਟ ਕਰਦੇ ਹਨ ਜਿਸ ਨਾਲ ਉਨ੍ਹਾਂ ਦੀ ਹੀ ਪਾਰਟੀ ਦੇ ਦੂਜੇ ਆਗੂਆਂ ਨੂੰ ਈਰਖਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਆਗੂ ਕੋਲ ਪੰਜਾਬ ਜਾਂ ਇਸ ਦੇ ਲੋਕਾਂ ਲਈ ਕੋਈ ਉਸਾਰੂ ਏਜੰਡਾ ਨਹੀਂ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda ‘ਚ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੀ ਸ਼ੁਰੂਆਤ

0

Bathinda News: ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਮਤਾ ਖੁਰਾਣਾ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਦੀ ਅਗਵਾਈ ਵਿੱਚ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-17 ਲੜਕੇ ਅਤੇ ਹਾਕੀ ਅੰਡਰ-14 ਲੜਕੇ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਅੱਜ ਬੱਚਿਆਂ ਨੂੰ ਅਸਰੀਵਾਦ ਦੇਣ ਲਈ ਅੱਜ ਮੁੱਖ ਮਹਿਮਾਨ ਵਜੋਂ ਜਸਵੀਰ ਸਿੰਘ ਗਿੱਲ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਸਿਰਕਤ ਕੀਤੀ। ਉਦਘਾਟਨ ਮੌਕੇ ਜਿਲ੍ਹਾ ਸਪੋਟਟਸ ਕੋਆਰਡੀਨੇਟਰ ਨੇ ਖਿਡਾਰੀਆਂ ਨੂੰ ਖੇਡਾਂ ਦੇ ਮਾਧਿਅਮ ਨਾਲ ਅਨੁਸ਼ਾਸਨ, ਮੇਹਨਤ ਅਤੇ ਟੀਮ ਸਪਿਰਟ ਦੀ ਪ੍ਰੇਰਣਾ ਲਈ ਉਤਸ਼ਾਹਿਤ ਕੀਤਾ। ਪਹਿਲੇ ਦਿਨ ਕ੍ਰਿਕਟ ਤੇ ਹਾਕੀ ਦੇ ਦਿਲਚਸਪ ਮੁਕਾਬਲੇ ਖੇਡੇ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦੀ ਤਾਲੀਆਂ ਜਿਤੀਆਂ।ਇਸ ਮੌਕੇ ਉਹਨਾਂ ਨਾਲ ਬਠਿੰਡਾ ਵਿਖ਼ੇ ਹੋ ਰਹੀ ਹਾਕੀ ਖੇਡ ਦੇ ਸਟੇਟ ਅਬਜਰਵਰ ਗੁਰਪ੍ਰੀਤ ਸਿੰਘ ਸਿੱਧੂ ਲੈਕ ਫਿਜੀ ਜੈਤੋ ਨੇ ਵੀ ਬੱਚਿਆਂ ਨਾਲ ਜਾਣ ਪਛਾਣ ਕੀਤੀ।

ਇਹ ਵੀ ਪੜ੍ਹੋ  ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਅੱਜ ਦੇ ਰਿਜ਼ਲਟ :- ਕ੍ਰਿਕਟ ਅੰਡਰ -17ਲੜਕੇ ਰਿਜ਼ਲਟ ਪਹਿਲਾ ਮੈਚ ਕਪਰੂਥਲਾ ਨੇ ਫਰੀਦਕੋਟ ਨੂੰ ਤਿੰਨ ਵਿਕਟਾਂ ਨਾਲ ਹਰਾਇਆ ਫਰੀਦਕੋਟ ਨੇ 15 ਓਵਰਾ ਚ 118 ਰਨ ਬਣਾਏ ਤੇ ਕਪਰੂਥਲਾ ਨੇ ਇਹ ਟੀਚਾ 7ਵਿਕਟਾਂ ਗੁਆ ਕੇ 13.5 ਓਵਰ ਚ ਪ੍ਰਾਪਤ ਕਰ ਲਿਆ |ਦੂਜਾ ਮੈਚ ਰੋਪੜ ਨੇ ਮਾਨਸਾ ਨੂੰ ਸੱਤ ਵਿਕਟਾਂ ਨਾਲ ਹਰਾਇਆ mansa ਨੇ 15 ਓਵਰਾ ਚ 96 ਰਨ ਬਣਾਏ ਤੇ ਰੋਪੜ ਨੇ ਇਹ ਟੀਚਾ 3 ਵਿਕਟਾਂ ਗੁਆ ਕੇ 11 ਓਵਰ ਚ ਪ੍ਰਾਪਤ ਕਰ ਲਿਆ |ਤੀਜੇ ਮੈਚ ਵਿਚ ਮਲੇਰਕੋਟਲਾ ਨੇ ਫਿਰੋਜ਼ਪੁਰ ਨੂੰ 50 ਦੌੜਾ ਨਾਲ ਹਰਾਇਆ ਮਲੇਰਕੋਟਲਾ ਨੇ ਪਹਿਲਾਂ ਬੈਟਿੰਗ ਕਰਦੇ ਹੋਏ 15ਓਵਰ ਵਿੱਚ 147 ਦੌੜ ਬਣਾਈਆਂ ਅਤੇ ਜਵਾਬ ਵਿੱਚ ਫਿਰੋਜ਼ਪੁਰ 97 ਦੌੜਾ ਤੇ ਆਲ ਆਊਟ ਹੋ ਗਏ |ਹਾਕੀ ਅੰਡਰ 14ਲੜਕੇ ਰਿਜ਼ਲਟ :- ਗੁਰਦਾਸਪੁਰ ਨੇ ਰੂਪਨਗਰ ਨੂੰ 13-00ਨਾਲ ਹਰਾਇਆ, ਲੁਧਿਆਣਾ ਨੇ ਸ ਅ ਸ ਨੂੰ 6-0 ਨਾਲ ਹਰਾਇਆ, ਫ਼ਤਿਹਗ੍ਹੜ ਸਾਹਿਬ ਨੇ ਕਪੂਰਥਲਾ ਨੂੰ 4-0 ਨਾਲ ਹਰਾਇਆ, ਤਰਨਤਾਰਨ ਦੇ ਨਾ ਆਉਣ ਕਾਰਨ PIS ਲੁਧਿਆਣਾ ਨੂੰ ਵਾਕ ਓਵਰ ਮਿਲਿਆ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਵਰਿੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਟੂਰਨਾਮੈਂਟ ਕਮੇਟੀ ਪ੍ਰਿੰਸੀਪਲ ਜਸਵੀਰ ਸਿੰਘ,ਮੁੱਖ ਅਧਿਆਪਕ ਗੁਰਵਰਿੰਦਰ ਸਿੰਘ, ਮੁੱਖ ਅਧਿਆਪਕ ਗਗਨਦੀਪ ਕੌਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ,ਮਾਨਵ ਨਾਗਪਾਲ ਜਿਲ੍ਹਾ ਰੀਸੋਰਸ ਪਰਸਨ , ਕੁਲਵੀਰ ਸਿੰਘ ਘੁੱਦਾ ਲੈਕ ਫਿਜੀ, ਰਣਧੀਰ ਸਿੰਘ ਕਨਵੀਨਰ ਹਾਕੀ, ਰਵਿੰਦਰ ਸਿੰਘ ਰਿੰਕਾ ਕਨਵੀਨਰ, ਜਸਵਿੰਦਰ ਸਿੰਘ ਕਨਵੀਨਰ, ਵਿਨੋਦ ਕੁਮਾਰ ਕਨਵੀਨਰ, ਜਗਮੋਹਨ ਸਿੰਘ ਡੀ ਪੀ ਈ, ਹਰਪਾਲ ਸਿੰਘ ਡੀ ਪੀ ਈ, ਰੇਸ਼ਮ ਸਿੰਘ ਡੀਪੀਈ, ਸੁਖਮੰਦਰ ਸਿੰਘ ਖਾਲਸਾ, ਗੁਰਲਾਲ ਸਿੰਘ ਡੀਪੀਈ, ਗੁਰਿੰਦਰਜੀਤ ਸਿੰਘ,ਅਵਤਾਰ ਸਿੰਘ ਮੋੜ ਮੰਡੀ, ਹਰਭਗਵਾਨ ਦਾਸ ਪੀ ਟੀ ਆਈ ਅਤੇ ਹੋਰ ਬਹੁਤ ਸਾਰੇ ਸਰੀਰਕ ਸਿੱਖਿਆ ਅਧਿਆਪਕਾਂ ਨੇ ਆਪਣੀ ਡਿਊਟੀ ਨਿਭਾਈ।ਖਿਆ ਵਿਭਾਗ ਵੱਲੋਂ ਖੇਡਾਂ ਦੇ ਸੁਚਾਰੂ ਆਯੋਜਨ ਲਈ ਪੂਰੀ ਤਿਆਰੀ ਕੀਤੀ ਗਈ ਹੈ। ਅਗਲੇ ਦਿਨਾਂ ਵਿੱਚ ਵੀ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ADGP Puran Kumar Suicide Issue; ਪੰਜਾਬ ਕਾਂਗਰਸ ਨੇ ਸੁਸਾਇਡ ਨੋਟ ਵਿੱਚ ਦਰਜ ਨਾਮਾਂ ਵਾਲੇ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ

0

👉ਡੀਜੀਪੀ ਨੂੰ ਹਟਾਓ, ਹੱਥਕੜੀ ਲਗਾਓ ਅਤੇ ਜੇਲ੍ਹ ਭੇਜੋ: ਚੰਨੀ,ਆਰਐਸਐਸ ਮਨੁਸਮ੍ਰਿਤੀ ਨੂੰ ਆਪਣਾ ਸੰਵਿਧਾਨ ਮੰਨਦਾ ਹੈ: ਵੜਿੰਗ
Chandigarh News:ਪੰਜਾਬ ਕਾਂਗਰਸ ਨੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਵਲੋਂ ਖੁਦਕੁਸ਼ੀ ਨੋਟ ਵਿੱਚ ਨਾਮ ਦਰਜ ਹੋਣ ਕਾਰਨ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਤੁਰੰਤ ਹਟਾਉਣ ਅਤੇ ਗਿਰਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ।ਅੱਜ ਇੱਥੇ ਪਾਰਟੀ ਦੇ ਸੂਬਾ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਕੱਤਰ ਇੰਚਾਰਜ ਪੰਜਾਬ ਰਵਿੰਦਰ ਦਲਵੀ, ਏਆਈਸੀਸੀ ਸਕੱਤਰ ਸੁਖਿਨਵਰ ਡੈਨੀ ਅਤੇ ਪ੍ਰਦੇਸ਼ ਕਾਂਗਰਸ ਦੇ ਐਸਸੀ ਵਿਭਾਗ ਦੇ ਚੇਅਰਮੈਨ ਕੁਲਦੀਪ ਵੈਦ ਨੇ ਕਿਹਾ ਕਿ ਏਡੀਜੀਪੀ ਕੁਮਾਰ ਭਾਜਪਾ ਵਲੋਂ ਅਪਣਾਈ ਜਾ ਰਹੀ ਨੀਤੀ ਦਾ ਸ਼ਿਕਾਰ ਹੋਏ ਹਨ, ਜਿਹੜੀ ਦਲਿਤਾਂ, ਪਿਛੜੇ ਲੋਕਾਂ, ਕਿਸਾਨਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।ਚਰਨਜੀਤ ਸਿੰਘ ਚੰਨੀ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਇਸ ਮਾਮਲੇ ਨੂੰ ਸੰਭਾਲਣ ਦੇ ਤਰੀਕੇ ਦੀ ਆਲੋਚਨਾ ਕਰਦਿਆਂ, ਕਿਹਾ ਕਿ ਆਮ ਤੌਰ ‘ਤੇ ਅਜਿਹੇ ਮਾਮਲਿਆਂ ਵਿੱਚ ਸੁਸਾਈਡ ਨੋਟ ਵਿੱਚ ਦਰਜ ਸਾਰੇ ਨਾਮਾਂ ਉਪਰ ਕੇਸ ਦਰਜ ਹੁੰਦਾ ਹੈ।

ਇਹ ਵੀ ਪੜ੍ਹੋ  ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਲੇਕਿਨ ਚੰਡੀਗੜ੍ਹ ਪੁਲਿਸ, ਜਿਹੜੀ ਸਿੱਧੇ ਤੌਰ ‘ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਅਧੀਨ ਹੈ, ਨੇ ਸਾਰੇ ਦੋਸ਼ੀਆਂ ਦੇ ਨਾਮ ਨਹੀਂ ਲਏ ਹਨ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਡੀਜੀਪੀ ਨੂੰ ਹਟਾਓ, ਉਸਨੂੰ ਹੱਥਕੜੀ ਲਗਾਓ ਅਤੇ ਸਲਾਖਾਂ ਪਿੱਛੇ ਸੁੱਟੋ। ਜੇਕਰ ਇੱਕ ਦਲਿਤ ਆਈਪੀਐਸ ਅਧਿਕਾਰੀ ਨੂੰ ਇਨਸਾਫ਼ ਨਹੀਂ ਮਿਲ ਸਕਦਾ, ਤਾਂ ਫਿਰ ਆਮ ਦਲਿਤਾਂ ਦੀ ਦੁਰਦਸ਼ਾ ਕੀ ਹੋਵੇਗੀ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਵੱਖਰਾ ਮਾਮਲਾ ਨਹੀਂ ਹੈ, ਕਿਉਂਕਿ ਭਾਜਪਾ ਦੇ ਸ਼ਾਸਨ ਵਿਚ ਦਲਿਤਾਂ ਉਪਰ ਯੋਜਨਾਬੱਧ ਅਤੇ ਸੰਗਠਿਤ ਅਤਿਆਚਾਰ ਹੋ ਰਿਹਾ ਹੈ, ਜਿਹੜੇ ਮਨੁਸਮ੍ਰਿਤੀ ਤੋਂ ਪ੍ਰੇਰਨਾ ਲੈਂਦਾ ਹੈ।
ਉਨ੍ਹਾਂ ਜ਼ਿਕਰ ਕੀਤਾ ਕਿ ਕਿਵੇਂ ਇੱਕ ਵਕੀਲ ਨੇ ਭਾਰਤ ਦੇ ਚੀਫ਼ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ ਅਤੇ ਕਿਵੇਂ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿੱਚ ਇੱਕ ਨੌਜਵਾਨ ਹਰੀ ਓਮ ਬਾਲਮੀਕੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਕਿਵੇਂ ਕੇਂਦਰੀ ਗ੍ਰਹਿ ਮੰਤਰੀ ਨੇ ਸੰਸਦ ਦੇ ਅੰਦਰ ਡਾ. ਬੀ.ਆਰ. ਅੰਬੇਡਕਰ ਦਾ ਮਜ਼ਾਕ ਉਡਾਇਆ ਸੀ, ਜਿਹੜੀ ਦਲਿਤਾਂ ਅਤੇ ਡਾ. ਅੰਬੇਡਕਰ ਪ੍ਰਤੀ ਭਾਜਪਾ ਦੀ ਸੋਚ ਨੂੰ ਦਰਸਾਉਂਦਾ ਹੈ।ਇਸ ਮੌਕੇ ਬੋਲਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਨੂਵਾਦੀ ਤਾਕਤਾਂ ਦੀਆਂ ਨੀਤੀਆਂ ਦਾ ਨਤੀਜਾ ਹੈ, ਜੋ ਚੀਜ਼ਾਂ ‘ਤੇ ਕਾਬੂ ਰੱਖਦੀਆਂ ਸਨ।

ਇਹ ਵੀ ਪੜ੍ਹੋ  ਕਿਸਾਨਾਂ ਨੂੰ DAP ਦੇ ਨਾਲ ਜਬਰੀ ਹੋਰ ਉਤਪਾਦ ਦੇਣ ਵਾਲੇ ਡਿਸਟਰੀਬਿਊਟਰ ਵਿਰੁਧ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਆਰਐਸਐਸ ਮਨੂਸਮ੍ਰਿਤੀ ਨੂੰ ਆਪਣਾ ਸੰਵਿਧਾਨ ਮੰਨਦੀ ਹੈ। ਜਦੋਂ ਕਿ ਭਾਜਪਾ ਆਗੂ ਸਿਰਫ਼ ਇਸ ਲਈ ਦੇਸ਼ ਦੇ ਸੰਵਿਧਾਨ ਦਾ ਸਤਿਕਾਰ ਕਰ ਰਹੇ ਹਨ, ਕਿਉਂਕਿ ਉਹ ਦਲਿਤਾਂ ਦੀ ਪ੍ਰਤੀਕਿਰਿਆ ਤੋਂ ਡਰਦੇ ਹਨ।ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਜਿੱਤਣ ਲਈ ਲੋਕਾਂ ਦਾ ਫਿਰਕੂ ਅਤੇ ਜਾਤੀਗਤ ਲੀਹਾਂ ‘ਤੇ ਧਰੁਵੀਕਰਨ ਕਰਨ ਲਈ ਜਾਣਬੁੱਝ ਕੇ ਅਜਿਹੇ ਕੰਮ ਕਰਵਾ ਰਹੀ ਹੈ। ਕਿਉਂਕਿ ਭਾਜਪਾ ਸਾਰੇ ਮੋਰਚਿਆਂ ‘ਤੇ ਅਸਫਲ ਰਹੀ ਹੈ, ਇਸ ਲਈ ਇਹ ਧਰੁਵੀਕਰਨ ਜਾਂ ਵੋਟ ਚੋਰੀ ਰਾਹੀਂ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ।ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਲਈ ਜਾਣਬੁੱਝ ਕੇ ਸਾਜ਼ਿਸ਼ ਰਚੇ ਜਾਣ ਦਾ ਵੀ ਸ਼ੱਕ ਜਤਾਇਆ ਅਤੇ ਇਸ ਗੱਲ ਵੱਲ ਇਸ਼ਾਰਾ ਕੀਤਾ ਕਿ ਕਿਵੇਂ 26 ਜਨਵਰੀ, 2025 ਨੂੰ ਡਾ. ਅੰਬੇਡਕਰ ਦੇ ਬੁੱਤ ਦੀ ਜਾਣਬੁੱਝ ਕੇ ਉਨ੍ਹਾਂ ਦਾ ਨਿਰਾਦਰ ਕਰਨ ਲਈ ਬੇਅਦਬੀ ਕੀਤੀ ਗਈ ਸੀ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਅਜਿਹੀਆਂ ਵੰਡ ਪਾਊ ਤਾਕਤਾਂ ਨੂੰ ਲੋਕਾਂ ਨੂੰ ਵੰਡਣ ਜਾਂ ਦੇਸ਼ ਨੂੰ ਵੰਡਣ ਦੀ ਇਜਾਜ਼ਤ ਨਹੀਂ ਦੇਵੇਗੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਕਾਂਗਰਸ ਵਾਈ ਰਾਜੇਸ਼ ਕੁਮਾਰ ਦੀ ਯਾਦ ਵਿੱਚ ਕੱਲ੍ਹ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਕੈਂਡਲ ਮਾਰਚ ਕਰੇਗੀ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰੇਗੀ।ਜਦਕਿ ਏਆਈਸੀਸੀ ਸਕੱਤਰ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੋਵੇਂ ਦਲਿਤਾਂ ਦਾ ਸ਼ੋਸ਼ਣ ਕਰ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕਿਸਾਨਾਂ ਨੂੰ DAP ਦੇ ਨਾਲ ਜਬਰੀ ਹੋਰ ਉਤਪਾਦ ਦੇਣ ਵਾਲੇ ਡਿਸਟਰੀਬਿਊਟਰ ਵਿਰੁਧ ਪਰਚਾ ਦਰਜ਼

0

Rupnagar News: ਪੰਜਾਬ ਦੇ ਵਿਚ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਫ਼ਸਲਾਂ ਦੀ ਬੀਜਾਈ ਸਮੇਂ ਡੀਏਪੀ ਤੇ ਯੂਰੀਆ ਦੇ ਨਾਲ ਜਬਰੀ ਹੋਰ ਪ੍ਰੋਡਕਟ ਥੋਪਣ ਦੇ ਮਾਮਲੇ ਨੂੰ ਨੱਥ ਪਾਉਂਦਿਆਂ ਪੰਜਾਬ ਪੁਲਿਸ ਨੇ ਰੋਪੜ ਇਲਾਕੇ ਦੇ ਇੱਕ ਨਾਮੀ ਡਿਸਟਰੀਬਿਊਟਰ ਵਿਰੁਧ ਪਰਚਾ ਦਰਜ਼ ਕੀਤਾ ਹੈ।ਸੋਹੀ ਖੇਤੀ ਸੇਵਾ ਕੇਂਦਰ ਦੇ ਨਾਂ ਹੇਠ ਰੈਕ ਹੈਂਡਲਰ ਅਤੇ ਹੋਰ ਖੇਤੀ ਉਤਪਾਦਾਂ ਦਾ ਕਾਰੋਬਾਰ ਕਰ ਰਹੇ ਮਨਪ੍ਰੀਤ ਸਿੰਘ ਵਿਰੁਧ ਮੁੱਖ ਖੇਤੀਬਾੜੀ ਅਫ਼ਸਰ ਰੋਪੜ ਦੇ ਬਿਆਨਾਂ ਉਪਰ ਸਿਟੀ ਰੋਪੜ ਦੀ ਪੁਲਿਸ ਨੇ ਮੁਕੱਦਮਾ ਨੰਬਰ 273 ਅਧੀਨ ਧਾਰਾ ਜਰੂਰੀ ਵਸਤਾਂ ਸੁਰੱਖਿਆ ਐਕਟ 7 ਤੇ 39 ਤਹਿਤ ਇਹ ਪਰਚਾ ਦਰਜ਼ ਹੋਇਆ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਦੇ ਸਿਰਕੱਢ ਆਗੂ ਰਹੇ ਜਗਦੀਪ ਸਿੰਘ ਚੀਮਾ ਹੋਏ ਭਾਜਪਾ ਵਿਚ ਸ਼ਾਮਲ

ਇਸ ਮਾਮਲੇ ਵਿਚ ਪਹਿਲਕਦਮੀ ਕਰਨ ਵਾਲੇ ਹਲਕੇ ਦੇ ਵਿਧਾਇਕ ਦਿਨੇਸ਼ ਚੱਢਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ, ‘‘ ਪਿਛਲੇ ਕੁੱਝ ਸਮੇਂ ਤੋਂ ਇਹ ਸਿਕਾਇਤਾਂ ਮਿਲ ਰਹੀਆਂ ਸਨ ਕਿ ਦੁਕਾਨਦਾਰਾਂ ਵੱਲੋਂ ਡੀਏਪੀ ਤੇ ਯੂਰੀਆ ਦੀ ਖਾਦ ਦੇਣ ਸਮੇਂ ਕਿਸਾਨਾਂ ਨੂੰ ਹੋਰ ਖੇਤੀ ਉਤਪਾਦ ਜਬਰੀ ਥੋਪੇ ਜਾ ਰਹੇ ਹਨ, ਜਿੰਨ੍ਹਾਂ ਦੀ ਕੀਮਤ ਕਈ ਵਾਰ ਖਾਦ ਦੀ ਬੋਰੀ ਦੇ ਬਰਾਬਰ ਜਾਂ ਉਸ ਤੋਂ ਵੀ ਵੱਧ ਹੁੰਦੀ ਹੈ ਪ੍ਰੰਤੂ ਕਿਸਾਨ ਨੂੰ ਆਪਣੀ ਫ਼ਸਲ ਦੀ ਬੀਜਾਈ ਲੇਟ ਹੋਣ ਦੇ ਡਰੋਂ ਇਹ ਵਾਧੂ ਉਤਪਾਦ ਖਰੀਦਣੇ ਪੈਂਦੇ ਹਨ। ’’

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਜਨਾਲਾ ਤੋਂ ਹੜ ਪੀੜਤਾਂ ਲਈ ਸਹਾਇਤਾ ਰਾਸ਼ੀ ਵੰਡਣ ਦੀ ਕਰਨਗੇ ਸ਼ੁਰੂਆਤ

ਵਿਧਾਇਕ ਮੁਤਾਬਕ ਜਦ ਉਨ੍ਹਾਂ ਆਪਣੇ ਹਲਕੇ ਵਿਚ ਇਸਦੀ ਪੜਤਾਲ ਕੀਤੀ ਤਾਂ ਬਹੁਤੇ ਦੁਕਾਨਦਾਰਾਂ ਨੇ ਦਸਿਆ ਕਿ ਉਨ੍ਹਾਂ ਨੂੰ ਅੱਗੇ ਡਿਸਟਰੀਬਿਊਟਰ ਇਹ ਮਾਲ ਜਬਰੀ ਵੇਚਣ ਲਈ ਕਹਿੰਦਾ ਹੈ। ਜਿਸਤੋਂ ਬਾਅਦ ਅਜਿਹਾ ਕਰਨ ਵਾਲੇ ਉਕਤ ਡਿਸਟਰੀਬਿਊਟਰ ਵਿਰੁਧ ਇਹ ਕਾਰਵਾਈ ਕੀਤੀ ਗਈ ਹੈ। ਵਿਧਾਇਕ ਨੇ ਦੁਕਾਨਦਾਰਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਕਾਨੂੰਨ ਦੇ ਮੁਤਾਬਕ ਉਹ ਕਿਸਾਨਾਂ ਨੂੰ ਜਬਰੀ ਇਹ ਉਤਪਾਦ ਨਹੀਂ ਦੇ ਸਕਦੇ, ਜਿਸਦੇ ਚੱਲਦੇ ਉਹ ਆਪਣੇ ਡਿਸਟਰੀਬਿਊਟਰਾਂ ਨਾਲ ਗੱਲ ਕਰਨ ਤੇ ਜੇਕਰ ਕੋਈ ਡਿਸਟਰੀਬਿਊਟਰ ਨਹੀਂ ਮੰਨਦਾ ਤਾਂ ਉਸਦੇ ਵਿਰੁਧ ਪੁਲਿਸ ਕੋਲ ਸਿਕਾਇਤ ਕਰਨ, ਨਹੀਂ ਤਾਂ ਉਨ੍ਹਾਂ ਨੂੰ ਵੀ ਬਰਾਬਰ ਦੇ ਭਾਗੀਦਾਰ ਮੰਨਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅਕਾਲੀ ਦਲ ਦੇ ਸਿਰਕੱਢ ਆਗੂ ਰਹੇ ਜਗਦੀਪ ਸਿੰਘ ਚੀਮਾ ਹੋਏ ਭਾਜਪਾ ਵਿਚ ਸ਼ਾਮਲ

0

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਜੀ ਆਇਆ ਨੂੰ
Punjab News: ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਮੀ ਆਗੂਆਂ ਵਿਚ ਸ਼ਾਮਲ ਰਹੇ ਫਤਿਹਗੜ੍ਹ ਸਾਹਿਬ ਇਲਾਕੇ ਦੇ ਸਿਰਕੱਢ ਆਗੂ ਜਗਦੀਪ ਸਿੰਘ ਚੀਮਾ ਅੱਜ ਆਪਣੇ ਸਾਥੀਆਂ ਨਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੀ ਆਇਆ ਕਿਹਾ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਜਗਦੀਪ ਸਿੰਘ ਚੀਮਾ ਅਕਾਲੀ ਦਲ ਨਾਲੋਂ ਵੱਖ ਹੋ ਗਏ ਸਨ। ਹਾਲਾਂਕਿ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਦਾਅਵਾ ਕੀਤਾ ਸੀ। ਇਸ ਮੌਕੇ ਭਾਜਪਾ ਆਗੂ ਰਾਕੇਸ ਰਾਠੋੜ, ਸੁਭਾਸ਼ ਸਰਮਾ ਤੇ ਵਿਨੀਤ ਜੋਸ਼ੀ ਆਦਿ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

0

Chandigarh News: Punjab Startup App ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੀ ਨਵੀਂ ਸਵੇਰ ਲੈ ਕੇ ਆਈ ਹੈ ਆਮ ਆਦਮੀ ਪਾਰਟੀ ਸਰਕਾਰ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਇੱਕ ਸ਼ਾਨਦਾਰ ਸਮਾਗਮ ਵਿੱਚ ‘ਪੰਜਾਬ ਸਟਾਰਟਅੱਪ ਐਪ’ ਅਤੇ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ ਕੋਰਸ’ ਦੀ ਸ਼ੁਰੂਆਤ ਕੀਤੀ। ਇਸ ਇਤਿਹਾਸਕ ਪਹਿਲ ਨਾਲ ਪੰਜਾਬ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ ਜਿੱਥੇ ਉੱਚ ਸਿੱਖਿਆ ਵਿੱਚ ਉੱਦਮਤਾ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਇਸ ਮੌਕੇ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ ਅਤੇ ਸਾਰਿਆਂ ਨੇ ਇਸ ਨੂੰ ਨੌਜਵਾਨਾਂ ਦੇ ਭਵਿੱਖ ਨੂੰ ਬਦਲਣ ਵਾਲਾ ਕਦਮ ਦੱਸਿਆ।ਪੰਜਾਬ ਸਟਾਰਟਅੱਪ ਐਪ ਦੀ ਖਾਸੀਅਤ ਇਹ ਹੈ ਕਿ ਇਸ ਨਾਲ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਪੋਲੀਟੈਕਨਿਕ ਅਤੇ ਆਈਟੀਆਈ ਵਿੱਚ ਪੜ੍ਹਨ ਵਾਲੇ 8 ਲੱਖ ਤੋਂ ਵੱਧ ਵਿਦਿਆਰਥੀ ਸਿੱਧੇ ਜੁੜ ਸਕਣਗੇ। ਇਸ ਐਪ ਦੇ ਜ਼ਰੀਏ ਵਿਦਿਆਰਥੀ ਆਪਣੇ ਖੁਦ ਦੇ ਸਟਾਰਟਅੱਪ ਆਈਡੀਆ ’ਤੇ ਕੰਮ ਕਰਨਗੇ ਅਤੇ ਹਰ ਸਮੈਸਟਰ ਵਿੱਚ ਦੋ ਕ੍ਰੈਡਿਟ ਹਾਸਲ ਕਰਨੇ ਹੋਣਗੇ, ਜੋ ਉਨ੍ਹਾਂ ਦੇ ਸਟਾਰਟਅੱਪ ਦੀ ਕਮਾਈ ’ਤੇ ਨਿਰਭਰ ਕਰਨਗੇ। 2025-26 ਸੈਸ਼ਨ ਵਿੱਚ ਇਹ ਕੋਰਸ 20 ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ, 320 ਆਈਟੀਆਈ ਅਤੇ 91 ਪੋਲੀਟੈਕਨਿਕ ਕਾਲਜਾਂ ਵਿੱਚ ਸ਼ੁਰੂ ਹੋਵੇਗਾ, ਜਿਸ ਨਾਲ ਡੇਢ ਲੱਖ ਵਿਦਿਆਰਥੀ ਲਾਭਾਂਵਿਤ ਹੋਣਗੇ। 2028-29 ਤੱਕ ਇਹ ਪ੍ਰੋਗਰਾਮ 5 ਲੱਖ ਵਿਦਿਆਰਥੀਆਂ ਤੱਕ ਪਹੁੰਚੇਗਾ। ਇਹ ਉਹ ਪਹਿਲ ਹੈ ਜੋ ਸਿਰਫ਼ ਸਰਟੀਫਿਕੇਟ ਨਹੀਂ, ਬਲਕਿ ਹਰ ਵਿਦਿਆਰਥੀ ਨੂੰ ਅਸਲੀ ਕਮਾਈ ਅਤੇ ਵਿਹਾਰਕ ਤਜਰਬਾ ਦੇਵੇਗੀ।ਪੰਜਾਬ ਸਟਾਰਟਅੱਪ ਐਪ ਨੂੰ ਨੌਜਵਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ। ਇਸ ਵਿੱਚ 24×7 ਆਰਟੀਫੀਸ਼ੀਅਲ ਇੰਟੈਲੀਜੈਂਸ ਸਪੋਰਟ ਦੀ ਸਹੂਲਤ ਹੈ, ਜੋ ਹਰ ਸਟਾਰਟਅੱਪ ਨਾਲ ਜੁੜੇ ਸਵਾਲਾਂ ਦਾ ਤੁਰੰਤ ਜਵਾਬ ਦੇਵੇਗੀ। ਨਾਲ ਹੀ ਮਾਹਿਰਾਂ ਦੀ ਟੀਮ ਵੀ ਵਿਦਿਆਰਥੀਆਂ ਦੇ ਬਿਜ਼ਨਸ ਆਈਡੀਆ ਨੂੰ ਅੱਗੇ ਵਧਾਉਣ ਵਿੱਚ ਮਦਦ ਕਰੇਗੀ। ਐਪ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੋਂ ਭਾਸ਼ਾਵਾਂ ਵਿੱਚ ਉਪਲਬਧ ਹੈ, ਤਾਂ ਜੋ ਹਰ ਪਿਛੋਕੜ ਦਾ ਵਿਦਿਆਰਥੀ ਇਸ ਦਾ ਆਸਾਨੀ ਨਾਲ ਇਸਤੇਮਾਲ ਕਰ ਸਕੇ। ਵਿਦਿਆਰਥੀਆਂ ਨੂੰ ਹਰ ਸਮੈਸਟਰ ਵਿੱਚ ਇੱਕ ਨਵਾਂ ਕਾਰੋਬਾਰੀ ਆਈਡੀਆ ਪੇਸ਼ ਕਰਨਾ ਹੋਵੇਗਾ, ਅਤੇ ਉਨ੍ਹਾਂ ਦੀ ਕਮਾਈ ਦੇ ਅਨੁਸਾਰ ਉਨ੍ਹਾਂ ਨੂੰ ਕ੍ਰੈਡਿਟ ਪੋਇੰਟ ਮਿਲਣਗੇ। ਇਹ ਕ੍ਰੈਡਿਟ ਉਨ੍ਹਾਂ ਦੀ ਡਿਗਰੀ ਦਾ ਹਿੱਸਾ ਬਣਨਗੇ, ਜਿਸ ਨਾਲ ਸਿੱਖਿਆ ਅਤੇ ਉੱਦਮਤਾ ਦਾ ਅਨੋਖਾ ਸੰਗਮ ਬਣੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਜਨਾਲਾ ਤੋਂ ਹੜ ਪੀੜਤਾਂ ਲਈ ਸਹਾਇਤਾ ਰਾਸ਼ੀ ਵੰਡਣ ਦੀ ਕਰਨਗੇ ਸ਼ੁਰੂਆਤ

ਸਮਾਗਮ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਰਾਜ ਹੈ ਜਿਸ ਨੇ ਉੱਚ ਸਿੱਖਿਆ ਦੇ ਪੱਧਰ ’ਤੇ ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ ਕੋਰਸ ਨੂੰ ਲਾਜ਼ਮੀ ਬਣਾਇਆ ਹੈ। ਉਨ੍ਹਾਂ ਕਿਹਾ, “ਇਹ ਐਪ ਨੌਜਵਾਨਾਂ ਨੂੰ ਇੱਕ ਸੁਪਨਾ ਦੇਵੇਗੀ, ਇੱਕ ਵਿਚਾਰ ਦੇਵੇਗੀ ਅਤੇ ਉਸ ਨੂੰ ਵਿਕਸਿਤ ਕਰਨ ਦੀ ਸਮਰੱਥਾ ਦੇਵੇਗੀ। ਜੇਕਰ ਦੇਸ਼ ਭਰ ਵਿੱਚ ਇਹ ਮਾਡਲ ਅਪਣਾਇਆ ਜਾਵੇ, ਤਾਂ ਭਾਰਤ ਵੈਸ਼ਵਿਕ ਸੁਪਰਪਾਵਰ ਬਣ ਸਕਦਾ ਹੈ।” ਕੇਜਰੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਉੱਦਮਤਾ ਜਨਮਜਾਤ ਹੈ ਅਤੇ ਹੁਣ ਇਸ ਐਪ ਦੀ ਸਫਲਤਾ ਭਾਰਤ ਨੂੰ ਚੀਨ ਵਰਗੀਆਂ ਅਰਥਵਿਵਸਥਾਵਾਂ ਨੂੰ ਟੱਕਰ ਦੇਣ ਵਿੱਚ ਸਮਰੱਥ ਬਣਾਏਗੀ। ਉਨ੍ਹਾਂ ਇਹ ਵੀ ਦੱਸਿਆ ਕਿ 2025-26 ਵਿੱਚ ਇਹ ਕੋਰਸ ਬੀਬੀਏ, ਬੀਕਾਮ, ਬੀਟੈਕ ਅਤੇ ਬੀਵੋਕ ਵਰਗੇ ਕੋਰਸਾਂ ਵਿੱਚ ਲਾਜ਼ਮੀ ਰਹੇਗਾ, ਅਤੇ ਅਗਲੇ ਸਾਲ ਤੋਂ ਸਾਰੇ ਡਿਗਰੀ ਕੋਰਸਾਂ ਵਿੱਚ ਲਾਗੂ ਹੋ ਜਾਵੇਗਾ।

ਇਹ ਵੀ ਪੜ੍ਹੋ ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਹਮੇਸ਼ਾਂ ਮੌਕਿਆਂ ਦੀ ਧਰਤੀ ਰਿਹਾ ਹੈ ਅਤੇ ਇੱਥੇ ਮਿਹਨਤ ਦਾ ਫਲ ਜ਼ਰੂਰ ਮਿਲਦਾ ਹੈ। ਉਨ੍ਹਾਂ ਕਿਹਾ, “ਅੱਜ ਦਾ ਵਿਦਿਆਰਥੀ ਆਪਣੀ ਸਿੱਖਿਆ ਪੂਰੀ ਕਰ ਕੇ ਵੀ ਰੁਜ਼ਗਾਰ ਨਹੀਂ ਪਾ ਪਾਉਂਦਾ, ਪਰ ਹੁਣ ਇਹ ਐਪ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲਾ ਬਣਾਏਗੀ। ਵਿਦਿਆਰਥੀਆਂ ਦੇ ਸਟਾਰਟਅੱਪਾਂ ਨਾਲ ਹੁਣ ਪੜ੍ਹਾਈ ਅਤੇ ਕਮਾਈ ਇੱਕ ਸਾਥ ਹੋਵੇਗੀ।” ਮਾਨ ਨੇ ਯੂਟਿਊਬ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਇਹ ਕੰਪਨੀ ਵੀ ਇੱਕ ਕਾਲਜ ਪ੍ਰੋਜੈਕਟ ਤੋਂ ਹੀ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਵੀ ਹੁਣ ਅਜਿਹੇ ਵਿਚਾਰਾਂ ਨੂੰ ਸਾਹਮਣੇ ਲਿਆ ਕੇ ਵੱਡਾ ਬਦਲਾਅ ਲਿਆ ਸਕਦੇ ਹਨ। ਸੀਐਮ ਨੇ ਮਾਣ ਨਾਲ ਦੱਸਿਆ ਕਿ ਐਪ ਦੇ ਲਾਂਚ ਦੇ ਸਿਰਫ਼ 15 ਦਿਨਾਂ ਵਿੱਚ 25 ਲੱਖ ਰੁਪਏ ਦਾ ਕਾਰੋਬਾਰ ਹੋ ਚੁੱਕਾ ਹੈ ਅਤੇ 75,000 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰ ਲਿਆ ਹੈ।ਪੰਜਾਬ ਸਟਾਰਟਅੱਪ ਐਪ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਇਹ ਵਿਦਿਆਰਥੀਆਂ ਦੇ ਹਰ ਛੋਟੇ-ਵੱਡੇ ਆਈਡੀਏ ਨੂੰ ਵਿਹਾਰਕ ਰੂਪ ਦੇਣ ਦਾ ਮੌਕਾ ਦਿੰਦੀ ਹੈ। ਭਾਵੇਂ ਉਹ ਆਪਣੇ ਇਲਾਕੇ ਵਿੱਚ ਛੋਟੀ ਦੁਕਾਨ ਖੋਲਣੀ ਹੋਵੇ, ਔਨਲਾਈਨ ਬਿਜ਼ਨਸ ਸ਼ੁਰੂ ਕਰਨਾ ਹੋਵੇ ਜਾਂ ਕੋਈ ਨਵਾਂ ਉਤਪਾਦ ਬਾਜ਼ਾਰ ਵਿੱਚ ਲਿਆਉਣਾ ਹੋਵੇ, ਐਪ ਹਰ ਤਰ੍ਹਾਂ ਦੇ ਸਟਾਰਟਅੱਪ ਨੂੰ ਸਪੋਰਟ ਕਰਦੀ ਹੈ। ਵਿਦਿਆਰਥੀਆਂ ਨੂੰ ਨਾ ਸਿਰਫ਼ ਬਿਜ਼ਨਸ ਪਲਾਨ ਬਣਾਉਣ ਵਿੱਚ ਮਦਦ ਮਿਲੇਗੀ, ਬਲਕਿ ਮਾਰਕੀਟਿੰਗ, ਵਿਕਰੀ, ਵਿੱਤ ਪ੍ਰਬੰਧਨ ਅਤੇ ਗਾਹਕ ਸੇਵਾ ਵਰਗੇ ਸਾਰੇ ਪਹਿਲੂਆਂ ਦੀ ਟ੍ਰੇਨਿੰਗ ਵੀ ਦਿੱਤੀ ਜਾਵੇਗੀ। ਇਹ ਐਪ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਪੂਰਾ ਈਕੋਸਿਸਟਮ ਮੁਹੱਈਆ ਕਰਵਾਉਂਦੀ ਹੈ, ਜਿੱਥੇ ਉਹ ਆਪਣੀਆਂ ਗਲਤੀਆਂ ਤੋਂ ਸਿੱਖ ਸਕਦੇ ਹਨ ਅਤੇ ਸਫਲਤਾ ਵੱਲ ਵਧ ਸਕਦੇ ਹਨ।

ਇਹ ਵੀ ਪੜ੍ਹੋ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਪੰਜਾਬ ਪਹਿਲਾ ਰਾਜ ਬਣ ਗਿਆ ਹੈ ਜਿਸ ਨੇ ਕਲਾਸ 11 ਦੇ ਵਿਦਿਆਰਥੀਆਂ ਲਈ ਵੀ ‘ਐਂਟਰਪ੍ਰੀਨਿਓਰਸ਼ਿਪ’ ਨੂੰ ਮੁੱਖ ਵਿਸ਼ੇ ਦੇ ਰੂਪ ਵਿੱਚ ਸ਼ਾਮਲ ਕੀਤਾ ਹੈ। ਇਹ ਕਦਮ ਦਿਖਾਉਂਦਾ ਹੈ ਕਿ ਸਰਕਾਰ ਨੌਜਵਾਨਾਂ ਨੂੰ ਸਕੂਲ ਦੇ ਪੱਧਰ ਤੋਂ ਹੀ ਉੱਦਮਤਾ ਦੀ ਸੋਚ ਵਿਕਸਿਤ ਕਰਨਾ ਚਾਹੁੰਦੀ ਹੈ। ਹੁਣ ਵਿਦਿਆਰਥੀ ਸਿਰਫ਼ ਨੌਕਰੀ ਪਾਉਣ ਲਈ ਨਹੀਂ, ਬਲਕਿ ਨੌਕਰੀ ਦੇਣ ਲਈ ਤਿਆਰ ਹੋਣਗੇ। ਇਹ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡਾ ਬਦਲਾਅ ਹੈ ਜੋ ਪਰੰਪਰਾਗਤ ਪੜ੍ਹਾਈ-ਲਿਖਾਈ ਦੇ ਤਰੀਕਿਆਂ ਤੋਂ ਹਟ ਕੇ ਨੌਜਵਾਨਾਂ ਨੂੰ ਵਿਹਾਰਕ ਹੁਨਰ ਅਤੇ ਆਤਮਨਿਰਭਰਤਾ ਵੱਲ ਲੈ ਜਾਂਦਾ ਹੈ। ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ ਕੋਰਸ ਦੇ ਜ਼ਰੀਏ ਵਿਦਿਆਰਥੀ ਬਾਜ਼ਾਰ ਦੀ ਸਮਝ, ਜੋਖਮ ਲੈਣ ਦੀ ਯੋਗਤਾ, ਆਗੂਆਈ ਦੇ ਹੁਨਰ ਅਤੇ ਸਮੱਸਿਆ ਹੱਲ ਕਰਨ ਦੀ ਕਲਾ ਸਿੱਖਣਗੇ। ਇਹ ਸਿਰਫ਼ ਇੱਕ ਕੋਰਸ ਨਹੀਂ, ਬਲਕਿ ਜੀਵਨ ਜੀਉਣ ਦਾ ਇੱਕ ਨਵਾਂ ਤਰੀਕਾ ਹੈ।ਪੰਜਾਬ ਸਟਾਰਟਅੱਪ ਐਪ ਦੀ ਸ਼ੁਰੂਆਤੀ ਸਫਲਤਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਐਪ ਲਾਂਚ ਹੋਣ ਦੇ ਸਿਰਫ਼ 15 ਦਿਨਾਂ ਵਿੱਚ 75,000 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰ ਲਿਆ ਹੈ ਅਤੇ ਉਨ੍ਹਾਂ ਦੇ ਸਟਾਰਟਅੱਪਾਂ ਨੇ 25 ਲੱਖ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਇਹ ਅੰਕੜੇ ਸਾਬਤ ਕਰਦੇ ਹਨ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਉੱਦਮਤਾ ਦੀ ਭੁੱਖ ਹੈ ਅਤੇ ਉਨ੍ਹਾਂ ਨੂੰ ਬੱਸ ਸਹੀ ਮੰਚ ਦੀ ਲੋੜ ਸੀ। ਹੁਣ ਤੱਕ ਦੇ ਰਜਿਸਟਰੇਸ਼ਨ ਵਿੱਚ ਵੱਖ-ਵੱਖ ਬਿਜ਼ਨਸ ਆਈਡੀਆ ਸਾਹਮਣੇ ਆਏ ਹਨ – ਕਿਸੇ ਨੇ ਛੋਟੇ ਪੱਧਰ ’ਤੇ ਖਾਣ-ਪੀਣ ਦੇ ਉਤਪਾਦ ਵੇਚਣੇ ਸ਼ੁਰੂ ਕੀਤੇ ਤਾਂ ਕਿਸੇ ਨੇ ਔਨਲਾਈਨ ਸਰਵਿਸ ਪ੍ਰੋਵਾਈਡਰ ਦੇ ਤੌਰ ’ਤੇ ਕੰਮ ਸ਼ੁਰੂ ਕੀਤਾ। ਇਹ ਸ਼ੁਰੂਆਤੀ ਸਫਲਤਾ ਦਿਖਾਉਂਦੀ ਹੈ ਕਿ ਇਹ ਐਪ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਬਲਕਿ ਨੌਜਵਾਨਾਂ ਦੀ ਲੋੜ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਜ਼ਰੀਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟਮੈਂਟ ਸਫ਼ਲ;ਮੋਹਾਲੀ ਬਣਿਆ ਨਵਾਂ IT ਹੱਬ, Infosys ਦੇ ₹300 ਕਰੋੜ ਨਿਵੇਸ਼ ਨਾਲ ਨੌਜਵਾਨਾਂ ਲਈ ਸੁਨਹਿਰੇ ਭਵਿੱਖ ਦੀ ਗਾਰੰਟੀ

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਦੋਵਾਂ ਦਾ ਮੰਨਣਾ ਹੈ ਕਿ ਪੰਜਾਬ ਸਟਾਰਟਅੱਪ ਐਪ ਅਤੇ ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ ਕੋਰਸ ਦਾ ਇਹ ਮਾਡਲ ਪੂਰੇ ਦੇਸ਼ ਲਈ ਇੱਕ ਮਿਸਾਲ ਬਣ ਸਕਦਾ ਹੈ। ਜੇਕਰ ਭਾਰਤ ਦੇ ਸਾਰੇ ਰਾਜ ਇਸ ਤਰ੍ਹਾਂ ਦੀ ਪਹਿਲ ਕਰਨ, ਤਾਂ ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਖਤਮ ਹੋ ਸਕਦੀ ਹੈ ਅਤੇ ਭਾਰਤ ਵੈਸ਼ਵਿਕ ਪੱਧਰ ’ਤੇ ਇੱਕ ਆਰਥਿਕ ਮਹਾਸ਼ਕਤੀ ਦੇ ਰੂਪ ਵਿੱਚ ਉੱਭਰ ਸਕਦਾ ਹੈ। ਇਹ ਪਹਿਲ ਨਾ ਕੇਵਲ ਸਿੱਖਿਆ ਪ੍ਰਣਾਲੀ ਦਾ ਕਾਇਆਪਲਟ ਕਰੇਗੀ, ਬਲਕਿ ਰਾਜ ਦੇ ਨੌਜਵਾਨਾਂ ਨੂੰ ਨਵੀਨਤਾ, ਆਰਥਿਕ ਸੁਤੰਤਰਤਾ ਅਤੇ ਰੁਜ਼ਗਾਰ ਸਿਰਜਣਾ ਦੀ ਰਾਹ ’ਤੇ ਅੱਗੇ ਵਧਾਏਗੀ। ਪੰਜਾਬ ਸਰਕਾਰ ਦਾ ਇਹ ਇਤਿਹਾਸਕ ਕਦਮ ਨੌਜਵਾਨਾਂ ਨੂੰ ਦੇਸ਼-ਵਿਦੇਸ਼ ਦੀਆਂ ਅਰਥਵਿਵਸਥਾਵਾਂ ਨਾਲ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਕਰੇਗਾ ਅਤੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਡਾ ਸਟਾਰਟਅੱਪ ਹੱਬ ਬਣਾਉਣ ਦਾ ਸੁਪਨਾ ਸਾਕਾਰ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਅਜਨਾਲਾ ਤੋਂ ਹੜ ਪੀੜਤਾਂ ਲਈ ਸਹਾਇਤਾ ਰਾਸ਼ੀ ਵੰਡਣ ਦੀ ਕਰਨਗੇ ਸ਼ੁਰੂਆਤ

0

Punjab News: flood relief; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਜਨਾਲਾ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਉਹ ਆਪਣੇ ਕੀਤੇ ਹੋਏ ਵਾਅਦੇ ਮੁਤਾਬਕ ਹੜ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡ ਦੀ ਅੱਜ ਤੋਂ ਸ਼ੁਰੂਆਤ ਕਰਨਗੇ । ਮੁੱਖ ਮੰਤਰੀ ਦੇ ਇਸ ਦੌਰੇ ਦੌਰਾਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਜਿਕਰਯੋਗ ਹੈ ਕਿ ਮੁੱਖ ਮੰਤਰੀ ਸ:ਮਾਨ ਨੇ ਇਸਤੋਂ ਪਹਿਲਾਂ ਸਪੱਸ਼ਟ ਤੌਰ ‘ਤੇ ਐਲਾਨ ਕੀਤਾ ਸੀ ਕਿ ਦੀਵਾਲੀ ਤੋਂ ਪਹਿਲਾਂ ਪੀੜਿਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ, ਜਿਸਦੀ ਅੱਜ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਵੰਡਣ ਦੇ ਨਿਯਮਾਂ ਵਿਚ ਵੀ ਵੱਡੀ ਸੋਧ ਕੀਤੀ ਗਈ ਹੈ ਤੇ ਹੁਣ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਤੋਂ ਵੱਧ ਸੇਅਰ ਪਾ ਕੇ ਪੀੜ੍ਹਤਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਜੇਲ੍ਹ ਅੰਦਰ ਹੈਰੋਇਨ ਦੀ ਸਪਲਾਈ ਕਰਦਾ ਕਾਬੂ

0

Ludhiana News: ਪੰਜਾਬ ਦੀਆਂ ਜੇਲ੍ਹਾਂ ਅੰਦਰ ਨਸ਼ਿਆਂ ਤੇ ਮੋਬਾਇਲ ਦੀ ਬਰਾਮਦਗੀ ਦਾ ਮੁੱਦਾ ਹਮੇਸ਼ਾ ਹੀ ਬਣਿਆ ਰਿਹਾ। ਬੇਸ਼ੱਕ ਸਰਕਾਰ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ ਪ੍ਰੰਤੂ ਇਸਦੇ ਬਾਵਜੂਦ ਕੁੱਝ ਅਧਿਕਾਰੀ ਤੇ ਮੁਲਾਜਮ ਇਸ ਗੌਰਖਧੰਦੇ ਵਿਚ ਲੱਗੀਆਂ ਹੋਈਆਂ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਦੇ ਵਿਚ ਸਾਹਮਣੇ ਆਇਆ ਹੈ, ਜਿੱਥੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਜੇਲ੍ਹ ਅੰਦਰ ਹੈਰੋਇਨ ਤੇ ਮੋਬਾਇਲ ਫ਼ੋਨ ਦੀ ਸਪਲਾਈ ਕਰਦੇ ਹੋੲੈ ਇੱਕ ਸਹਾਇਕ ਜੇਲ੍ਹਰ ਨੂੰ ਹੀ ਗ੍ਰਿਫਤਾਰ ਕੀਤਾ ਗਿਆ। ਇਸਦੇ ਨਾਲ ਹੀ ਦੋ ਉਨ੍ਹਾਂ ਹਵਾਲਾਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ, ਜਿੰਨ੍ਹਾਂ ਦੇ ਕੋਲ ਇਹ ਹੈਰੋਇਨ ਪੁੱਜਣੀ ਸੀ।

ਇਹ ਵੀ ਪੜ੍ਹੋ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਮਾਮਲੇ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਕੇਂਦਰੀ ਜੇਲ੍ਹ ਦੇ ਸੁਰੱਖਿਆ ਡਿਪਟੀ ਸੁਪਰਡੈਂਟ ਜਗਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਵਿੰਦਰ ਸਿੰਘ ਅਤੇ ਹਵਾਲਾਤੀ ਫਿਰੋਜ਼ੁਦੀਨ ਤੇ ਦੀਪਕ ਵਿਰੁੱਧ ਆਈਪੀਸੀ ਦੀ ਧਾਰਾ 20, 22, 29 ਅਤੇ 52-ਏ(1) ਤਹਿਤ ਮਾਮਲਾ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਦੁਪਹਿਰ ਦੀ ਦੱਸੀ ਜਾ ਰਹੀ ਹੈ ਕਿ ਜਦ ਡਿਪਟੀ ਜੇਲ ਸੁਪਰਡੈਂਟ ਜਗਜੀਤ ਸਿੰਘ ਦੁਆਰਾ ਸੀਆਰਪੀਐਫ ਜਵਾਨਾਂ ਨਾਲ ਮਿਲਕੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਇਸ ਦੌਰਾਨ ਜੇਲ੍ਹ ਦੇ ਬਾਹਰ ਲੱਗੀ ਐਲਈਡੀ ਦੀ ਜਾਂਚ ਕੀਤੀ ਗਈ,ਤਾਂ ਇਸਦੇ ਪਿਛਲੇ ਪਾਸੇ ਡਬਲ ਟੇਪ ਨਾਲ ਨਸ਼ੀਲੇ ਪਦਾਰਥ ਚਿਪਾਇਆ ਹੋਇਆ ਸੀ। ਤਲਾਸ਼ੀ ਦੌਰਾਨ ਐਲਈਡੀ ਵਿਚੋਂ 205 ਗ੍ਰਾਂਮ ਹੈਰੋਇਨ ਅਤੇ ਇਸਦੇ ਵਿਚੋਂ ਦਸ ਮੋਬਾਈਲ ਫੋਨ ਵੀ ਬਰਾਮਦ ਹੋਏ। ਜੇਲ੍ਹ ਅਧਿਕਾਰੀਆਂ ਵੱਲੋਂ ਜਦ ਸੀਸੀਟੀਵੀ ਦੀ ਜਾਂਚ ਕੀਤੀ ਗਈ ਤਾਂ ਸਹਾਇਕ ਸੁਪਰਡੈਂਟ ਸੁਖਵਿੰਦਰ ਸਿੰਘ ਦਾ ਨਾਮ ਸਾਹਮਣੇ ਆਇਆ। ਫ਼ਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਕਿ ਮੁਲਜਮ ਜੇਲ੍ਹ ਅਧਿਕਾਰੀ ਨੂੰ ਇਹ ਨਸ਼ਾ ਤੇ ਮੋਬਾਇਲ ਕੌਣ ਦੇ ਕੇ ਜਾਂਦਾ ਸੀ ਤੇ ਇਸ ਗੌਰਖਧੰਦੇ ਵਿਚ ਹੋਰ ਕੌਣ-ਕੌਣ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਾਹਿਤ ਅਕਾਦੇਮੀ ਵੱਲੋਂ “ਸਾਹਿਤਕ ਮੰਚ ਟੋਨੀ ਬਾਤਿਸ਼:ਜੀਵਨ ਅਤੇ ਰਚਨਾ” ਵਿਸ਼ੇ ਤੇ ਸਮਾਗਮ

Bathinda News: ਸਾਹਿਤ ਅਕਾਦਮੀ ਦਿੱਲੀ ਵੱਲੋਂ ਦੂਰ ਦਰਾਡੇ ਦੇ ਸ਼ਹਿਰਾਂ, ਪਿੰਡਾਂ ਵਿੱਚ ਕੀਤੇ ਜਾਂਦੇ ਸਾਹਿਤਕ ਸਮਾਗਮਾਂ ਦੀ ਲੜੀ ਵਿੱਚ ਟੀਚਰਜ਼ ਹੋਮ ਬਠਿੰਡਾ ਵਿਖੇ “ਸਾਹਿਤਕ ਮੰਚ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਪ੍ਰਸਿੱਧ ਰੰਗਕਰਮੀ, ਨਾਟਕਕਾਰ, ਨਿਰਦੇਸ਼ਕ ਮਰਹੂਮ ਟੋਨੀ ਬਾਤਿਸ਼ ਦੀ ਯਾਦ ਨੂੰ ਸਮਰਪਿਤ ਸੀ। ਸਮਾਗਮ ਦਾ ਵਿਸ਼ਾ “ਟੋਨੀ ਬਾਤਿਸ਼ ਜੀਵਨ ਅਤੇ ਰਚਨਾ” ਉਪਰ ਅਧਾਰਿਤ ਸੀ।ਇਸ ਸਮਾਗਮ ਦੀ ਪ੍ਰਧਾਨਗੀ ਨਾਟਕ ਦੇ ਇਤਿਹਾਸਕਾਰ ਡਾ.ਸਤੀਸ਼ ਕੁਮਾਰ ਵਰਮਾ ਨੇ ਕੀਤੀ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸ੍ਰੀ ਇਕਬਾਲ ਸਿੰਘ ਬਬਲੀ ਢਿੱਲੋਂ ਇੰਚਾਰਜ ਬਠਿੰਡਾ ਸ਼ਹਿਰੀ ਸਨ। ਪ੍ਰਧਾਨਗੀ ਮੰਡਲ ਵਿੱਚ ਡਾ. ਕੁਲਦੀਪ ਸਿੰਘ ਦੀਪ ਅਤੇ ਟੋਨੀ ਬਾਤਿਸ਼ ਦੇ ਵੱਡੇ ਭਰਾ ਰਾਜ ਕੁਮਾਰ ਬਾਤਿਸ਼ ਬਿਰਾਜਮਾਨ ਸਨ।ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਜਸਪਾਲ ਮਾਨਖੇੜਾ ਨੇ ਮੰਚ ਸੰਚਾਲਨ ਕੀਤਾ।

ਇਹ ਵੀ ਪੜ੍ਹੋ ਔਰਤ ਪਿੱਛੇ ਦੂਜਾ ਕ+ਤ+ਲ; Police ਵੱਲੋ 2 ਮੁਲਜ਼ਮ ਕਾਬੂ, 3 ਫ਼ਰਾਰ

ਸਭ ਤੋਂ ਪਹਿਲਾਂ ਪ੍ਰਸਿੱਧ ਗਾਇਕ ਰਾਜਬੀਰ ਜਵੰਦਾ ਅਤੇ ਰੰਗਮੰਚ ਦੇ ਕਲਾਕਾਰ ਹਰਦੀਪ ਸਿੰਘ ਮਹਿਣਾ ਨੂੰ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਟੋਨੀ ਬਾਤਿਸ਼ ਦੇ ਛੇ ਨਾਟਕਾਂ ਨੂੰ ਅਧਾਰ ਬਣਾ ਕੇ ਡਾ. ਕੁਲਦੀਪ ਸਿੰਘ ਦੀਪ ਨੇ ਭਾਵਪੂਰਤ ਢੰਗ ਨਾਲ ਵਿਸਥਾਰ ਪੂਰਵਕ ਗੱਲ ਕੀਤੀ। ਉਨ੍ਹਾਂ ਕਿਹਾ ਕਿ ਟੋਨੀ ਬਾਤਿਸ਼ ਪੰਜਾਬੀ ਨਾਟਕ ਦੀ ਔਰਗੈਨਿਕ ਟੋਨ ਸੀ। ਟੋਨੀ ਨੇ ਮੂਕ ਨਾਟਕ ਦਾ ਵੀ ਮੰਚਨ ਕੀਤਾ। ਡਾ. ਦੀਪ ਨੇ ਕਿਹਾ ਕਿ ਮੂਕ ਨਾਟਕ ਦੁਨੀਆਂ ਦੇ ਸਭ ਤੋਂ ਵੱਧ ਤਾਕਤਵਰ ਬੋਲ ਹੁੰਦੇ ਹਨ।ਬਾਲ ਰੰਗਮੰਚ ਬਾਰੇ ਉਨ੍ਹਾਂ ਕਿਹਾ ਕਿ ਬਾਲ ਰੰਗਮੰਚ ਬੱਚਿਆਂ ਦਾ ਵਿਅਕਤੀਤੱਵ ਨਿਖਾਰਨ ਦਾ ਸਬੱਬ ਬਣਦੈ। ਟੋਨੀ ਬਾਤਿਸ਼ ਦੇ ਮੁੱਢਲੇ ਸਾਥੀ ਦਮਜੀਤ ਦਰਸ਼ਨ ਨੇ ਟੋਨੀ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਟੋਨੀ ਬਾਤਿਸ਼ ਦਾ ਕਾਵਿਕ ਸ਼ਬਦ ਚਿੱਤਰ ਵੀ ਪੇਸ਼ ਕੀਤਾ। ਭੁਪਿੰਦਰ ਸਿੰਘ ਮਾਨ ਨੇ ਟੋਨੀ ਵਰਗਾ ਰੰਗਮੰਚ ਫਿਰ ਉਸਾਰਨ ਦੀ ਲੋੜ ਤੇ ਜੋਰ ਦਿੱਤਾ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪ੍ਰਵਾਸੀ ਮਜਦੂਰ ਦੇ ਦੋ ਮਾਸੂਸ ਪੁੱਤਰਾਂ ਨੂੰ ਸੱਪ ਨੇ ਡੰਗਿਆਂ, ਹੋਈ ਮੌ+ਤ

ਮੁੱਖ ਮਹਿਮਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਟੋਨੀ ਬਾਤਿਸ਼ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਸਦੀ ਯਾਦ ਤਾਜ਼ਾ ਰੱਖਣ ਲਈ ਕਿਹਾ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬੀ ਨਾਟਕ ਦੇ ਇਤਿਹਾਸਕਾਰ ਡਾ. ਸਤੀਸ਼ ਕੁਮਾਰ ਵਰਮਾ ਨੇ ਟੋਨੀ ਬਾਤਿਸ਼ ਦੀਆਂ ਉਨ੍ਹਾਂ ਵੱਲ ਪਾਈਆਂ ਚਿੱਠੀਆਂ ਦਾ ਭੰਡਾਰ ਹੋਣ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਟੋਨੀ ਬਾਤਿਸ਼ ਜ਼ਿੰਦਗੀ ਨਾਲ ਖਹਿ ਕੇ ਲੰਘਿਐ, ਬਹੁਤ ਕੁੱਛ ਸਹਿ ਕੇ ਲੰਘਿਐ ਤਾਂ ਹੀ ਉਹ ਕੁਝ ਕਹਿ ਕੇ ਲੰਘਿਐ। ਟੋਨੀ ਬਾਤਿਸ਼ ਦਾ ਆਦਿ ਮੱਧ ਅਤੇ ਸ਼ਿਖਰ ਗੌਰਵਮਈ ਹੈ।ਇਸ ਸਮੇਂ ਸੁਰਿੰਦਰਪ੍ਰੀਤ ਘਣੀਆਂ, ਬੰਟੀ ਅਗਨੀਹੋਤਰੀ, ਵਿਕਾਸ ਕੌਂਸਲ ਨੇ ਆਪਣੇ ਵਿਚਾਰ ਪੇਸ਼ ਕੀਤੇ।ਅੰਤ ਵਿੱਚ ਟੀਚਰਜ਼ ਹੋਮ ਟਰੱਸਟ ਦੇ ਸਕੱਤਰ ਲਛਮਣ ਮਲੂਕਾ ਨੇ ਸਭਨਾਂ ਦਾ ਧੰਨਵਾਦ ਕੀਤਾ।ਇਸ ਸਮਾਗਮ ਵਿੱਚ ਟੋਨੀ ਬਾਤਿਸ਼ ਦੇ ਪਰਿਵਾਰਿਕ ਮੈਂਬਰ, ਉਸਦੇ ਰੰਗਮੰਚ ਦੇ ਸਾਥੀ ਕਲਾਕਾਰ ਅਤੇ ਲੇਖਕ, ਸਾਹਿਤਕਾਰ,ਕਲਾ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

0

Patiala News:ਪਟਿਆਲਾ ਦੇ ਉਦਯੋਗਿਕ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਤੇ ਭਰੋਸੇਮੰਦ ਕੰਪਨੀਆਂ ਵਿੱਚ ਸ਼ਾਮਲ ਹਿੰਦੁਸਤਾਨ ਯੂਨੀਲੀਵਰ ਨੇ ਪਟਿਆਲਾ ਵਿੱਚ ਆਪਣਾ ਨਵਾਂ ਆਧੁਨਿਕ ਪਲਾਂਟ ਲਗਾਉਣ ਦਾ ਐਲਾਨ ਕੀਤਾ ਹੈ। ਇਸ ਵੱਡੇ ਪ੍ਰੋਜੈਕਟ ਤੇ ₹277 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਨਾਲ 1,092 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਮਿਲੇਗਾ। ਇਹ ਸਿਰਫ਼ ਇੱਕ ਵਪਾਰਕ ਫੈਸਲਾ ਨਹੀਂ ਹੈ, ਬਲਕਿ ਪੰਜਾਬ ਦੇ ਨੌਜਵਾਨਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਹੈ।ਦਹਾਕਿਆਂ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਦੀ ਤਲਾਸ਼ ਵਿੱਚ ਦਿੱਲੀ, ਮੁੰਬਈ ਅਤੇ ਵਿਦੇਸ਼ਾਂ ਦਾ ਰੁਖ ਕਰਦੇ ਰਹੇ ਹਨ। ਪਰਿਵਾਰਾਂ ਨੂੰ ਆਪਣੇ ਬੱਚਿਆਂ ਤੋਂ ਦੂਰ ਰਹਿਣਾ ਪੈਂਦਾ ਸੀ ਅਤੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਤੋਂ ਕੱਟ ਕੇ ਬਾਹਰ ਸੰਘਰਸ਼ ਕਰਨਾ ਪੈਂਦਾ ਸੀ। ਪਰ ਹੁਣ ਹਾਲਾਤ ਬਦਲ ਰਹੇ ਹਨ। ਹਿੰਦੁਸਤਾਨ ਯੂਨੀਲੀਵਰ ਵਰਗੀ ਗਲੋਬਲ ਕੰਪਨੀ ਦਾ ਇਹ ਨਿਵੇਸ਼ ਸਾਬਤ ਕਰਦਾ ਹੈ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੀ ਸ਼ਹਿਰ ਵਿੱਚ, ਆਪਣੇ ਪਰਿਵਾਰ ਦੇ ਨੇੜੇ ਰਹਿ ਕੇ ਵਧੀਆ ਨੌਕਰੀ ਦੇ ਮੌਕੇ ਮਿਲ ਸਕਦੇ ਹਨ। ਇਹ ਪਲਾਂਟ ਸਿਰਫ਼ ਇੱਕ ਫੈਕਟਰੀ ਨਹੀਂ ਹੈ, ਬਲਕਿ ਹਜ਼ਾਰਾਂ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਇੱਜ਼ਤ ਦਾ ਜ਼ਰੀਆ ਬਣੇਗਾ।

ਇਹ ਵੀ ਪੜ੍ਹੋ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਹਿੰਦੁਸਤਾਨ ਯੂਨੀਲੀਵਰ ਦਾ ਨਾਮ ਕਿਸੇ ਪਰਿਚੇ ਦਾ ਮੁਹਤਾਜ ਨਹੀਂ ਹੈ। ਲਕਸ, ਲਾਈਫਬੁਆਏ, ਡਵ, ਸਰਫ ਐਕਸਲ, ਵ੍ਹੀਲ, ਕਲੀਨਿਕ ਪਲੱਸ, ਪੌਂਡਸ ਵਰਗੇ ਬ੍ਰਾਂਡ ਹਰ ਭਾਰਤੀ ਘਰ ਵਿੱਚ ਵਰਤੇ ਜਾਂਦੇ ਹਨ। ਹੁਣ ਇਨ੍ਹਾਂ ਹੀ ਪ੍ਰੋਡਕਟਾਂ ਦਾ ਨਿਰਮਾਣ ਪਟਿਆਲਾ ਵਿੱਚ ਹੋਵੇਗਾ। ਇਹ ਪਲਾਂਟ ਅਤਿ-ਆਧੁਨਿਕ ਤਕਨੀਕ ਨਾਲ ਲੈਸ ਹੋਵੇਗਾ, ਜਿੱਥੇ ਸਾਬਣ ਤੋਂ ਲੈ ਕੇ ਸ਼ੈਂਪੂ, ਡਿਟਰਜੈਂਟ ਤੋਂ ਲੈ ਕੇ ਪਰਸਨਲ ਕੇਅਰ ਪ੍ਰੋਡਕਟਸ ਤੱਕ ਸਭ ਕੁਝ ਬਣੇਗਾ। ਹਰ ਦਿਨ ਲੱਖਾਂ ਯੂਨਿਟਾਂ ਦਾ ਉਤਪਾਦਨ ਹੋਵੇਗਾ ਅਤੇ ਇਹ ਪ੍ਰੋਡਕਟਸ ਪੂਰੇ ਉੱਤਰ ਭਾਰਤ ਵਿੱਚ ਸਪਲਾਈ ਕੀਤੇ ਜਾਣਗੇ। ਇਸ ਨਾਲ ਪੰਜਾਬ ਦਾ ਉਦਯੋਗਿਕ ਉਤਪਾਦਨ ਕਈ ਗੁਣਾ ਵਧੇਗਾ ਅਤੇ ਰਾਜ ਦੀ ਆਰਥਿਕਤਾ ਨੂੰ ਨਵੀਂ ਤਾਕਤ ਮਿਲੇਗੀ।ਜਦੋਂ ਕੋਈ ਵੱਡੀ ਕੰਪਨੀ ਕਿਸੇ ਜਗ੍ਹਾ ਨਿਵੇਸ਼ ਕਰਦੀ ਹੈ, ਤਾਂ ਇਸਦਾ ਫਾਇਦਾ ਸਿਰਫ਼ ਉਸ ਕੰਪਨੀ ਦੇ ਕਰਮਚਾਰੀਆਂ ਤੱਕ ਸੀਮਿਤ ਨਹੀਂ ਰਹਿੰਦਾ। ਪਟਿਆਲਾ ਦੇ ਆਸ-ਪਾਸ ਦੇ ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ ਅਤੇ ਛੋਟੇ ਉੱਦਮੀਆਂ ਲਈ ਵੀ ਇਹ ਸੁਨਹਿਰੀ ਮੌਕਾ ਹੈ। ਪਲਾਂਟ ਨੂੰ ਕੱਚਾ ਮਾਲ ਚਾਹੀਦਾ ਹੋਵੇਗਾ, ਪੈਕੇਜਿੰਗ ਮੈਟੀਰੀਅਲ ਚਾਹੀਦਾ ਹੋਵੇਗਾ, ਤਿਆਰ ਮਾਲ ਨੂੰ ਮਾਰਕੀਟ ਤੱਕ ਪਹੁੰਚਾਉਣ ਲਈ ਟਰਾਂਸਪੋਰਟ ਚਾਹੀਦਾ ਹੋਵੇਗਾ। ਇਸਦਾ ਮਤਲਬ ਹੈ ਕਿ ਸੈਂਕੜੇ ਛੋਟੇ ਸਪਲਾਇਰ, ਲੌਜਿਸਟਿਕਸ ਕੰਪਨੀਆਂ ਅਤੇ ਸਰਵਿਸ ਪ੍ਰੋਵਾਈਡਰਾਂ ਨੂੰ ਵੀ ਕੰਮ ਮਿਲੇਗਾ। ਸਥਾਨਕ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਕਈ ਪ੍ਰੋਡਕਟਾਂ ਲਈ ਕੁਦਰਤੀ ਅਤੇ ਖੇਤੀ ਆਧਾਰਿਤ ਕੱਚੇ ਮਾਲ ਦੀ ਲੋੜ ਹੋਵੇਗੀ। ਮਤਲਬ ਇਹ ਇੱਕ ਪਲਾਂਟ ਪੂਰੇ ਇਲਾਕੇ ਦੀ ਆਰਥਿਕਤਾ ਨੂੰ ਗਤੀ ਦੇਵੇਗਾ।

ਇਹ ਵੀ ਪੜ੍ਹੋ ਫਰਾਂਸ ਦੀ Danone-Nutricia ਨੇ ਮਾਨ ਸਰਕਾਰ ਦੀ ਪਹਿਲਕਦਮੀ ‘ਤੇ ₹356 ਕਰੋੜ ਦਾ ਕੀਤਾ ਨਿਵੇਸ਼ , Agri-Food ਖੇਤਰ ਨੂੰ ਦਿੱਤਾ ਹੁਲਾਰਾ

ਅੱਜ ਦੇ ਦੌਰ ਵਿੱਚ ਕਿਸੇ ਵੀ ਕੰਪਨੀ ਦੀ ਸਫਲਤਾ ਸਿਰਫ਼ ਮੁਨਾਫੇ ਤੋਂ ਨਹੀਂ, ਬਲਕਿ ਉਸਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ ਤੋਂ ਵੀ ਮਾਪੀ ਜਾਂਦੀ ਹੈ। ਹਿੰਦੁਸਤਾਨ ਯੂਨੀਲੀਵਰ ਨੇ ਸਾਫ਼ ਕੀਤਾ ਹੈ ਕਿ ਪਟਿਆਲਾ ਦਾ ਇਹ ਪਲਾਂਟ ਪੂਰੀ ਤਰ੍ਹਾਂ ਈਕੋ-ਫ੍ਰੈਂਡਲੀ ਹੋਵੇਗਾ। ਪਾਣੀ ਅਤੇ ਬਿਜਲੀ ਦੀ ਖਪਤ ਘੱਟ ਤੋਂ ਘੱਟ ਹੋਵੇਗੀ, ਰੇਨਵਾਟਰ ਹਾਰਵੈਸਟਿੰਗ ਕੀਤੀ ਜਾਵੇਗੀ, ਸੋਲਰ ਐਨਰਜੀ ਦੀ ਵਰਤੋਂ ਹੋਵੇਗੀ। ਉਤਪਾਦਨ ਪ੍ਰਕਿਰਿਆ ਵਿੱਚ ਨਿਕਲਣ ਵਾਲੇ ਕੂੜੇ ਨੂੰ ਰੀਸਾਈਕਲ ਕੀਤਾ ਜਾਵੇਗਾ ਅਤੇ ਕਾਰਬਨ ਉਤਸਰਜਨ ਨੂੰ ਘੱਟੋ-ਘੱਟ ਰੱਖਣ ਦੇ ਹਰ ਸੰਭਵ ਉਪਾਅ ਕੀਤੇ ਜਾਣਗੇ। ਇਹ ਪਲਾਂਟ ਸਾਬਤ ਕਰੇਗਾ ਕਿ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨਾਲ-ਨਾਲ ਚੱਲ ਸਕਦੇ ਹਨ। ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਤੰਦਰੁਸਤ ਅਤੇ ਸਾਫ਼ ਪਟਿਆਲਾ ਛੱਡਣ ਦੀ ਦਿਸ਼ਾ ਵਿੱਚ ਇਹ ਇੱਕ ਸ਼ਲਾਘਾਯੋਗ ਕਦਮ ਹੈ।ਪੰਜਾਬ ਸਰਕਾਰ ਦੀ ਭੂਮਿਕਾ ਇਸ ਪੂਰੇ ਪ੍ਰੋਜੈਕਟ ਵਿੱਚ ਬਹੁਤ ਅਹਿਮ ਰਹੀ ਹੈ। ਮੁੱਖ ਮੰਤਰੀ ਨੇ ਖੁਦ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਮਿਸ਼ਨ ਹੈ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਨਿਵੇਸ਼-ਅਨੁਕੂਲ ਰਾਜ ਬਣਾਇਆ ਜਾਵੇ। ਇਸੇ ਸੋਚ ਦੇ ਤਹਿਤ ਉਦਯੋਗ ਵਿਭਾਗ ਨੇ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਮਨਜ਼ੂਰੀ ਦਿੱਤੀ। ਜ਼ਮੀਨ ਦੀ ਅਲਾਟਮੈਂਟ, ਬਿਜਲੀ-ਪਾਣੀ ਦਾ ਕਨੈਕਸ਼ਨ, ਵਾਤਾਵਰਣ ਕਲੀਅਰੈਂਸ, ਅਤੇ ਦੂਜੇ ਜ਼ਰੂਰੀ ਲਾਇਸੈਂਸ – ਸਭ ਕੁਝ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ। ਇਹ ‘Ease of Doing Business’ ਦੀ ਜੀਵਤ ਉਦਾਹਰਣ ਹੈ। ਜਦੋਂ ਸਰਕਾਰ ਅਤੇ ਉਦਯੋਗ ਮਿਲ ਕੇ ਕੰਮ ਕਰਦੇ ਹਨ, ਤਾਂ ਅਜਿਹੇ ਹੀ ਨਤੀਜੇ ਸਾਹਮਣੇ ਆਉਂਦੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟਮੈਂਟ ਸਫ਼ਲ;ਮੋਹਾਲੀ ਬਣਿਆ ਨਵਾਂ IT ਹੱਬ, Infosys ਦੇ ₹300 ਕਰੋੜ ਨਿਵੇਸ਼ ਨਾਲ ਨੌਜਵਾਨਾਂ ਲਈ ਸੁਨਹਿਰੇ ਭਵਿੱਖ ਦੀ ਗਾਰੰਟੀ

ਹਿੰਦੁਸਤਾਨ ਯੂਨੀਲੀਵਰ ਨੇ ਪਟਿਆਲਾ ਨੂੰ ਕਿਉਂ ਚੁਣਿਆ? ਇਸਦੇ ਪਿੱਛੇ ਕਈ ਠੋਸ ਕਾਰਨ ਹਨ। ਪਟਿਆਲਾ ਦੀ ਭੂਗੋਲਿਕ ਸਥਿਤੀ ਵਧੀਆ ਹੈ – ਇਹ ਦਿੱਲੀ, ਚੰਡੀਗੜ੍ਹ, ਅੰਮ੍ਰਿਤਸਰ ਵਰਗੇ ਵੱਡੇ ਬਾਜ਼ਾਰਾਂ ਦੇ ਵਿਚਕਾਰ ਹੈ। ਇੱਥੋਂ ਮਾਲ ਦੀ ਢੁਲਾਈ ਆਸਾਨ ਅਤੇ ਕਿਫਾਇਤੀ ਹੈ। ਪੰਜਾਬ ਵਿੱਚ ਹੁਨਰਮੰਦ ਅਤੇ ਮਿਹਨਤੀ ਨੌਜਵਾਨਾਂ ਦੀ ਕੋਈ ਕਮੀ ਨਹੀਂ ਹੈ। ਇੱਥੇ ਦੇ ਲੋਕ ਮਿਹਨਤ ਕਰਨੀ ਜਾਣਦੇ ਹਨ ਅਤੇ ਨਵੀਂ ਤਕਨੀਕ ਸਿੱਖਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਸੜਕ, ਬਿਜਲੀ, ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਵਧੀਆ ਹਨ। ਅਤੇ ਸਭ ਤੋਂ ਵੱਡੀ ਗੱਲ, ਪੰਜਾਬ ਵਿੱਚ ਹੁਣ ਸ਼ਾਂਤੀ ਹੈ, ਸੁਰੱਖਿਆ ਹੈ, ਅਤੇ ਵਿਕਾਸ ਲਈ ਸਕਾਰਾਤਮਕ ਮਾਹੌਲ ਹੈ। ਇਹੀ ਕਾਰਨ ਹੈ ਕਿ ਵੱਡੀਆਂ ਕੰਪਨੀਆਂ ਹੁਣ ਪੰਜਾਬ ਨੂੰ ਗੰਭੀਰਤਾ ਨਾਲ ਦੇਖ ਰਹੀਆਂ ਹਨ।ਇਹ ਨਿਵੇਸ਼ ਸਿਰਫ਼ ਇੱਕ ਸ਼ੁਰੂਆਤ ਹੈ। ਜਦੋਂ ਇੱਕ ਗਲੋਬਲ ਕੰਪਨੀ ਕਿਸੇ ਰਾਜ ਵਿੱਚ ਸਫਲਤਾਪੂਰਵਕ ਨਿਵੇਸ਼ ਕਰਦੀ ਹੈ, ਤਾਂ ਉਹ ਦੂਜੀਆਂ ਕੰਪਨੀਆਂ ਲਈ ਰਾਹ ਖੋਲ੍ਹ ਦਿੰਦੀ ਹੈ। ਹਿੰਦੁਸਤਾਨ ਯੂਨੀਲੀਵਰ ਦੀ ਸਫਲਤਾ ਦੇਖ ਕੇ ਹੋਰ ਵੀ ਕਈ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਬਾਰੇ ਸੋਚਣਗੀਆਂ। ਅਗਲੇ ਕੁਝ ਸਾਲਾਂ ਵਿੱਚ ਪੰਜਾਬ ਉੱਤਰ ਭਾਰਤ ਦਾ ਇੱਕ ਵੱਡਾ ਇੰਡਸਟ੍ਰੀਅਲ ਹੱਬ ਬਣ ਸਕਦਾ ਹੈ। ਅਤੇ ਜਦੋਂ ਅਜਿਹਾ ਹੋਵੇਗਾ, ਤਾਂ ਇੱਥੇ ਦੇ ਹਰ ਨੌਜਵਾਨ ਨੂੰ, ਹਰ ਪਰਿਵਾਰ ਨੂੰ ਇਸਦਾ ਸਿੱਧਾ ਫਾਇਦਾ ਮਿਲੇਗਾ।

ਇਹ ਵੀ ਪੜ੍ਹੋ 641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

ਪਟਿਆਲਾ ਦੀਆਂ ਗਲੀਆਂ ਵਿੱਚ ਹੁਣ ਇੱਕ ਨਵੀਂ ਉਮੀਦ ਜਾਗੀ ਹੈ। ਨੌਜਵਾਨ ਆਪਣੇ ਸੁਪਨੇ ਦੇਖਣ ਲੱਗ ਪਏ ਹਨ। ਮਾਤਾ-ਪਿਤਾ ਰਾਹਤ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਨਹੀਂ ਭਟਕਣਾ ਪਵੇਗਾ। ਸਥਾਨਕ ਵਪਾਰੀ ਨਵੇਂ ਮੌਕਿਆਂ ਦੀ ਤਿਆਰੀ ਕਰ ਰਹੇ ਹਨ। ਇਹ ਬਦਲਾਅ ਦੀ ਹਵਾ ਹੈ, ਵਿਕਾਸ ਦੀ ਆਹਟ ਹੈ। ਹਿੰਦੁਸਤਾਨ ਯੂਨੀਲੀਵਰ ਦਾ ਇਹ ₹277 ਕਰੋੜ ਦਾ ਨਿਵੇਸ਼ ਸਿਰਫ਼ ਇੱਕ ਆਰਥਿਕ ਲੈਣ-ਦੇਣ ਨਹੀਂ ਹੈ – ਇਹ ਪੰਜਾਬ ਦੇ ਉੱਜਵਲ ਭਵਿੱਖ ਦੀ ਨੀਂਹ ਹੈ। ਅਤੇ ਜਦੋਂ ਇਹ ਪਲਾਂਟ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ, ਤਾਂ ਪਟਿਆਲਾ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਲਈ ਇੱਕ ਸਫਲਤਾ ਦੀ ਕਹਾਣੀ ਬਣੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905706