Home Blog Page 4

ਇੰਗਲੈਂਡ ਚ ਪੰਜਾਬੀ ਨੌਜਵਾਨ ਦਾ ਕ+ਤ+ਲ

0

TarnTaran News:ਇੰਗਲੈਂਡ ਵਿੱਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਹਿਚਾਨ ਗੁਰਭੇਜ ਸਿੰਘ ਵਜੋਂ ਹੋਈ ਹੈ ਜੋ ਕਿ ਖੇਮਕਰਨ ਇਲਾਕੇ ਦੇ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ। ਗੁਰਭੇਜ ਸਿੰਘ ਚਾਰ ਸਾਲ ਪਹਿਲਾਂ ਰੋਜ਼ੀ ਰੋਟੀ ਦੀ ਤਲਾਸ਼ ਤੇ ਆਪਣੇ ਸੁਨਹਿਰੇ ਭਵਿੱਖ ਲਈ ਇੰਗਲੈਂਡ ਗਿਆ ਸੀ। ਉਹ ਉਥੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਇੰਗਲੈਂਡ ਦੇ ਸਾਊਥ ਹਾਲ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਉਸ ਉੱਪਰ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਕਤਲ ਪਿੱਛੇ ਕੀ ਕਾਰਨ ਸੀ ਇਸ ਬਾਰੇ ਪਤਾ ਨਹੀਂ ਲੱਗਿਆ। ਪੁਲਿਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਆਪਣੇ ਜੱਦੀ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

0

👉ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ’ਚ ਸਿੱਖ ਮਿਸ਼ਨ ਤੇ ਪ੍ਰੈੱਸ ਸਮੇਤ ਹੋਰ ਕਾਰਜ ਜਲਦ ਮੁਕੰਮਲ ਕੀਤੇ ਜਾਣਗੇ- ਐਡਵੋਕੇਟ ਧਾਮੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਦੇ ਬਲ ’ਤੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਵਿਕਾਸ ਵਿਚ ਵੀ ਜ਼ਿਕਰਯੋਗ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਵਿਦੇਸ਼ਾਂ ਅੰਦਰ ਆਪਣੀ ਵਿਰਾਸਤ ਨੂੰ ਸੰਭਾਲਣ ਦੇ ਯਤਨ ਵੀ ਸ਼ਲਾਘਾਯੋਗ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਿਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨ ਕਾਰਜਸ਼ੀਲ ਹਨ, ਉਥੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵਿਦੇਸ਼ਾਂ ਅੰਦਰ ਵੱਸਦੇ ਸਿੱਖਾਂ ਅਤੇ ਖ਼ਾਸਕਰ ਨੌਜੁਆਨ ਪੀੜ੍ਹੀ ਨੂੰ ਗੁਰਮਤਿ, ਸਿੱਖ ਇਤਿਹਾਸ ਤੇ ਆਪਣੇ ਵਿਰਸੇ ਨਾਲ ਜੋੜਨ ਲਈ ਅਮਰੀਕਾ ਦੇ ਯੂਬਾਸਿਟੀ ਵਿਖੇ ਸਿੱਖ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Bathinda ‘ਚ ਕੋਟਭਾਈ ਰਜਬਾਹਾ ਟੁੱਟਿਆ; ਸੈਂਕੜੇ ਏਕੜ ਜਮੀਨ ਪਾਣੀ ‘ਚ ਡੁੱਬੀ

ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਨੇ ਆਪਣੇ ਵੱਲੋਂ 14.5 ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ, ਪ੍ਰੈੱਸ ਤੇ ਗੁਰਮਤਿ ਵਿਦਿਆਲਾ ਖੋਲ੍ਹੇ ਜਾਣ ਦੇ ਕਾਰਜ ਲਈ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ ਅਤੇ ਆਰਕੀਟੈਂਕਟਾਂ ਤੋਂ ਨਕਸ਼ੇ ਤਿਆਰ ਕਰਵਾਏ ਜਾ ਰਹੇ ਹਨ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਇਸ ਕਾਰਜ ਦੀ ਆਰੰਭਤਾ ਕਰ ਦਿੱਤੀ ਜਾਵੇਗੀ। ਇਸ ਕਾਰਜ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇਗਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਵਿਸ਼ਵ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਨਾਲ ਮਜ਼ਬੂਤ ਰਾਬਤਾ ਬਨਾਉਣ ਲਈ ਵਚਨਬਧ ਹੈ ਅਤੇ ਅਮਰੀਕਾ ਵਿਚ ਖੋਲ੍ਹਿਆ ਜਾਣ ਵਾਲਾ ਸਿੱਖ ਮਿਸ਼ਨ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਮਜ਼ਬੂਤ ਪੁੱਲ ਦਾ ਕੰਮ ਕਰੇਗਾ। ਉਨ੍ਹਾਂ ਸਥਾਨਕ ਸੰਗਤਾਂ ਤੋਂ ਭਰਵੇਂ ਸਹਿਯੋਗ ਦੀ ਆਸ ਪ੍ਰਗਟਾਈ। ਸਥਾਨਕ ਸਿੱਖ ਆਗੂਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਅਤੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ।

ਇਹ ਵੀ ਪੜ੍ਹੋ  ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਅਮਰੀਕਾ ਨਿਵਾਸੀ ਸ. ਦਿਲਬਾਗ ਸਿੰਘ ਬੈਂਸ, ਸ. ਕਰਮਦੀਪ ਸਿੰਘ ਬੈਂਸ, ਸ. ਅਜੀਤ ਸਿੰਘ ਬੈਂਸ, ਸ. ਕੇਵਲ ਸਿੰਘ ਨਾਗਰਾ, ਸ. ਲਖਬੀਰ ਸਿੰਘ ਨਾਗਰਾ, ਸ. ਹਰਜੀਤ ਸਿੰਘ, ਸ. ਬਲਜਿੰਦਰ ਸਿੰਘ ਢਿੱਲੋਂ, ਸ. ਨਰਿੰਦਰ ਸਿੰਘ ਅਟਵਾਲ, ਸ. ਕੁਲਦੀਪ ਸਿੰਘ ਅਟਵਾਲ, ਸ. ਅਮਰਜੀਤ ਸਿੰਘ ਸੰਘਾ, ਸ. ਕੁਲਤਾਰ ਸਿੰਘ ਅਟਵਾਲ, ਸ. ਹਰਭਜਨ ਸਿੰਘ ਸੰਧੂ, ਸ. ਦਲਬੀਰ ਸਿੰਘ ਗਿੱਲ, ਸ. ਰੁਪਿੰਦਰ ਸਿੰਘ ਗਿੱਲ, ਸ. ਰਮਿੰਦਰ ਸਿੰਘ ਬਿਹਲਾ, ਸ. ਸੁਖਜੀਵਨ ਸਿੰਘ ਬਿਹਲਾ, ਸ. ਜੋਗਿੰਦਰ ਸਿੰਘ ਨਿੱਜਰ, ਸ. ਰੇਸ਼ਮ ਸਿੰਘ ਪੁਰੇਵਾਲ, ਸ. ਦਲਬੀਰ ਸਿੰਘ ਗਿੱਲ, ਸ. ਸੁਰਜੀਤ ਸਿੰਘ ਸੰਘਾ, ਸ. ਕਮਲ ਸਿੰਘ ਧਾਰੀਵਾਲ, ਸ. ਇੰਦਰਜੀਤ ਸਿੰਘ ਕਲਟ, ਸ. ਅਜੀਤ ਸਿੰਘ ਬੈਂਸ, ਸ. ਪਾਉਲ ਸਿੰਘ ਬੱਲ, ਸ. ਸੁਰਿੰਦਰ ਸਿੰਘ ਧਾਮੀ, ਸ. ਬਿੱਕਰ ਸਿੰਘ ਧਾਮੀ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ਏਅਰਪੋਰਟ ਤੋਂ ਹੀ ਵਾਪਿਸ ਪੰਜਾਬ ਭੇਜਿਆ

0

Faridkot News:ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਜਾਣ ਦੌਰਾਨ ਵੱਡੀ ਅੜਚਣ ਦਾ ਸਾਹਮਣਾ ਕਰਨਾ ਪਿਆ। ਟੋਰਾਂਟੋ ਹਵਾਈ ਅੱਡੇ ‘ਤੇ ਪਹੁੰਚਣ ਮਗਰੋਂ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੇਸ਼ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਾ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਵਾਪਸ ਭਾਰਤ ਮੁੜਨਾ ਪਿਆ। ਜਾਣਕਾਰੀ ਅਨੁਸਾਰ, ਹਵਾਈ ਅੱਡੇ ‘ਤੇ ਪਹੁੰਚਦੇ ਹੀ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਲੰਬੀ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਨੇਡਾ ਵਿੱਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  Bathinda ‘ਚ ਕੋਟਭਾਈ ਰਜਬਾਹਾ ਟੁੱਟਿਆ; ਸੈਂਕੜੇ ਏਕੜ ਜਮੀਨ ਪਾਣੀ ‘ਚ ਡੁੱਬੀ

ਸੂਚਨਾ ਮੁਤਾਬਕ ਬੰਟੀ ਰੋਮਾਣਾ ਦੇ ਨਾਂ ਸਬੰਧੀ ਇੱਕ ਸ਼ਿਕਾਇਤ ਕੈਨੇਡੀਅਨ ਅਧਿਕਾਰੀਆਂ ਕੋਲ ਭੇਜੀ ਗਈ ਸੀ। ਇਸ ਸ਼ਿਕਾਇਤ ਵਿੱਚ ਪੰਜਾਬ ਵਿੱਚ ਹੋਈਆਂ ਵੱਖ-ਵੱਖ ਸਿਆਸੀ ਸਰਗਰਮੀਆਂ ਅਤੇ ਧਰਨਿਆਂ-ਮੁਜ਼ਾਹਰਿਆਂ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦਿੱਤਾ ਗਿਆ ਸੀ। ਨਾਲ ਹੀ ਕੁਝ ਅਦਾਲਤੀ ਕਾਰਵਾਈਆਂ ਦਾ ਜ਼ਿਕਰ ਵੀ ਕੀਤਾ ਗਿਆ ਸੀ। ਕਿਸੇ ਵੀ ਮਾਮਲੇ ਦਾ ਸਬੰਧ ਕਿਸੇ ਗੰਭੀਰ ਅਪਰਾਧ ਨਾਲ ਨਹੀਂ ਸੀ। ਰੋਮਾਣਾ ਮੁਤਾਬਕ ਸ਼ਿਕਾਇਤ ਵਿੱਚ ਇਹ ਵੀ ਦਰਸਾਇਆ ਗਿਆ ਕਿ ਉਹ ਕੈਨੇਡਾ ਕਿਸੇ ਸਿਆਸੀ ਮਨੋਰਥ ਲਈ ਪਹੁੰਚੇ ਹਨ। ਇਸੇ ਆਧਾਰ ‘ਤੇ ਅਧਿਕਾਰੀਆਂ ਨੇ ਉਨ੍ਹਾਂ ਦੇ ਦਾਖਲੇ ‘ਤੇ ਰੋਕ ਲਾ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਜਵਿੰਦਰ ਸਿੰਘ ਨਹਿਰੂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ, ਵਰਕਰਾਂ ਵਿੱਚ ਉਤਸ਼ਾਹ

0

Bathinda News:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਰਾਜਵਿੰਦਰ ਸਿੰਘ ਨਹਿਰੂ ਨੂੰ ਯੂਥ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਭਰ ਦੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਨਿਯੁਕਤੀ ਉਪਰੰਤ ਰਾਜਵਿੰਦਰ ਸਿੰਘ ਨਹਿਰੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਤਾਏ ਭਰੋਸੇ ਨੂੰ ਕਾਇਮ ਰੱਖਦਿਆਂ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸੰਗਠਨ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਰਾਜਵਿੰਦਰ ਸਿੰਘ ਨਹਿਰੂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਲਈ ਲਾਹੇਵੰਦ ਕਰਾਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ

👉ਠੇਕਾ ਮੁਲਾਜ਼ਮ 15 ਜੂਨ ਨੂੰ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ ਦਾ ਕਰਨਗੇ ਘਿਰਾਓ :-ਕਮੇਟੀ ਆਗੂ
Bathinda News:ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੇ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਲਗਾਤਾਰ ਚੌਥੇ ਦਿਨ ਵੀ ਜਾਰੀ ਰੱਖਿਆ,ਇਸ ਸਮੇਂ ਹਾਜ਼ਿਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ ਰਾਮਪੁਰਾ,ਹਰਜਿੰਦਰ ਸਿੰਘ ਰਾਜੂ,ਨਾਇਬ ਸਿੰਘ ਲਹਿਰਾ,ਜਗਤਾਰ ਸਿੰਘ ਸੰਧੂ,ਹਰਦੀਪ ਸਿੰਘ ਤੱਗੜ,ਦੌਲਤ ਰਾਮ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

ਇਹ ਵੀ ਪੜ੍ਹੋ Bathinda ‘ਚ ਕੋਟਭਾਈ ਰਜਬਾਹਾ ਟੁੱਟਿਆ; ਸੈਂਕੜੇ ਏਕੜ ਜਮੀਨ ਪਾਣੀ ‘ਚ ਡੁੱਬੀ

ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਕੀਤੇ ਲਿਖ਼ਤੀ ਫੈਸਲੇ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਸੁਰੂ ਕੀਤਾ ਧਰਨਾ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ,ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ,ਆਗੂਆਂ ਨੇ ਅਗਲੇ ਸੰਘਰਸ਼ ਐਲਾਨ ਕਰਦਿਆਂ ਕਿਹਾ ਕਿ ਜੇਕਰ 14 ਜੂਨ ਤੱਕ ਮੈਨੇਜ਼ਮੈਂਟ ਵੱਲੋਂ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਨਾ ਕੀਤਾ ਤਾਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਕੋਟਭਾਈ ਰਜਬਾਹਾ ਟੁੱਟਿਆ; ਸੈਂਕੜੇ ਏਕੜ ਜਮੀਨ ਪਾਣੀ ‘ਚ ਡੁੱਬੀ

Bathinda News:ਬੀਤੇ ਕੱਲ ਆਏ ਭਾਰੀ ਮੀਂਹ ਤੇ ਹਨੇਰੀ ਕਾਰਨ ਕੋਟਭਾਈ ਰਜਬਾਹਾ ਟੁੱਟਣ ਦੀ ਖ਼ਬਰ ਹੈ। ਦੋ ਥਾਂ ਤੋਂ ਮਹਿਮਾ ਸਰਕਾਰੀ ਤੇ ਮਹਿਮਾ ਸਰਜ਼ਾ ਦੇ ਵਿਚਕਾਰ ਟੁੱਟੇ ਇਸ ਰਜਬਾਹੇ ਦਾ ਪਾਣੀ ਭਰਨ ਕਾਰਨ ਗੋਨਿਆਣਾ ਇਲਾਕੇ ‘ਚ ਸੈਂਕੜੇ ਏਕੜ ਜਮੀਨ ਪਾਣੀ ਵਿਚ ਡੁੱਬ ਗਈ। ਖ਼ਬਰ ਲਿਖੇ ਜਾਣ ਤੱਕ ਨਹਿਰੀ ਵਿਭਾਗ ਦੇ ਅਧਿਕਾਰੀ  ਅਤੇ ਕਿਸਾਨ ਪਾੜ੍ਹ ਨੂੰ ਪੂਰਾ ਕਰਨ ਲਈ ਯਤਨ ਕਰ ਰਹੇ ਸਨ।

ਇਹ ਵੀ ਪੜ੍ਹੋ 👉ਬਠਿੰਡਾ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ ਅੱਜ ; ਕੇਜ਼ਰੀਵਾਲ ਤੇ ਭਗਵੰਤ ਮਾਨ ਕੱਢਣਗੇ ਰੋਡ ਸ਼ੋਅcanal

ਝੋਨੇ ਲਗਾਉਣ ਦੇ ਐਨ ਸੀਜ਼ਨ ਦੌਰਾਨ ਟੁੱਟੇ ਰਜਬਾਹੇ ਨੂੰ ਬੰਦ ਕਰਨ ਦੇ ਲਈ ਕਿਸਾਨ ਖੁਦ ਹੀ ਮੈਦਾਨ ਵਿਚ ਡਟੇ ਹੋਏ ਹਨ। ਕਿਸਾਨਾਂ ਮੁਤਾਬਕ ਰਾਤ ਕਰੀਬ 11 ਵਜੇਂ ਇਹ ਰਜਬਾਹਾ ਟੁੱਟਿਆ ਸੀ, ਜਿਸਤੋਂ ਬਾਅਦ ਪਿੰਡ ਦੇ ਗੁਰੂ ਘਰ ਵਿਚ ਅਨਾਉਂਸਮੈਂਟ ਕਰਵਾਈ ਗਈ। ਇਸਤੋਂ ਬਾਅਦ ਕਿਸਾਨਾਂ ਨੂੰ ਪਤਾ ਲੱਗਿਆ ਤੇ ਉਹ ਮੌਕੇ ਉਪਰ ਪੁੱਜੇ ਅਤੇ ਦਰੱਖਤਾਂ ਦੀ ਕਟਾਈ ਕਰਕੇ ਪਾੜ੍ਹ ਨੂੰ ਪੂਰਨ ਦਾ ਯਤਨ ਕੀਤਾ ਜਾ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ ਅੱਜ ; ਕੇਜ਼ਰੀਵਾਲ ਤੇ ਭਗਵੰਤ ਮਾਨ ਕੱਢਣਗੇ ਰੋਡ ਸ਼ੋਅ

0

👉ਬਠਿੰਡਾ ਸ਼ਹਿਰ ‘ਚ ਆਪ ਨੂੰ ਮਿਲੀ ਵੱਡੀ ਜਿੱਤ ਦੇ ਲਈ ਕੀਤਾ ਜਾਵੇਗਾ ਧੰਨਵਾਦ
Bathinda News: ਲੰਘੀ 26 ਮਈ ਨੂੰ ਹੋਈ ਨਗਰ ਨਿਗਮ ਚੋਣਾਂ ਵਿਚ ਮਿਲੀ ਵੱਡੀ ਜਿੱਤ ਦੇ ਲਈ ਬਠਿੰਡਾ ਵਾਸੀਆਂ ਦਾ ਧੰਨਵਾਦ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਸ਼ੁੱਕਰਵਾਰ ਨੂੰ ਸ਼ਹਿਰ ਵਿਚ ਰੋਡ ਸ਼ੋਅ ਕੱਢਿਆ ਜਾ ਰਿਹਾ। ਬਾਅਦ ਦੁਪਿਹਰ 4 ਵਜੇਂ ਸਿਰਕੀ ਬਜ਼ਾਰ ਵਿਚੋਂ ਸ਼ੁਰੂ ਹੋਣ ਵਾਲੇ ਇਸ ਰੋਡ ਸ਼ੋਅ ਵਿਚ ਆਪ ਦੇ ਕੌਮੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ 👉ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਸਣਾ ਬਣਦਾ ਹੈ ਕਿ ਇਸ ਰੋਡ ਸ਼ੋਅ ਦਾ ਸਾਰਾ ਜਿੰਮਾ ਬਠਿੰਡਾ ਸ਼ਹਿਰ ਦੇ ਨਵੇਂ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਪਿਤਾ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਜਾ ਰਿਹਾ, ਜਿੰਨ੍ਹਾਂ ਦੀ ਅਗਵਾਈ ਹੇਠ ਆਪ ਵੱਲੋਂ ਨਿਗਮ ਚੋਣਾਂ ਲੜ ਕੇ 35 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਗਈ ਸੀ। ਚਰਚਾ ਮੁਤਾਬਕ ਆਪ ਵੱਲੋਂ ਕੁੱਝ ਮਹੀਨਿਆਂ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਨੂੰ ਅੱਗੇ ਕੀਤਾ ਜਾ ਰਿਹਾ ਤੇ ਇਹ ਰੋਡ ਸ਼ੋਅ ਵੀ ਇਸੇ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ।

ਇਹ ਵੀ ਪੜ੍ਹੋ 👉Bathinda ਦੇ ਦੂਜੀ ਵਾਰ Mayor ਬਣੇ ਪਦਮਜੀਤ ਮਹਿਤਾ ਨੇ ਸੰਭਾਲਿਆ ਅਹੁਦਾ, ਬਠਿੰਡਾ ਨੂੰ ਵਿਕਸਿਤ ਸ਼ਹਿਰ ਬਣਾਉਣ ਦਾ ਕੀਤਾ ਐਲਾਨ

ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸਤੋਂ ਪਹਿਲਾਂ ਕਦੇ ਵੀ ਆਪ ਨੂੰ ਬਠਿੰਡਾ ਨਗਰ ਨਿਗਮ ਵਿਚ ਬਹੁਮਤ ਨਹੀਂ ਮਿਲਿਆ, ਬਲਕਿ ਆਪ ਦੀ ਟਿਕਟ ‘ਤੇ ਪਹਿਲੀ ਵਾਰ ਜਿੱਤ ਵੀ ਪਦਮਜੀਤ ਸਿੰਘ ਮਹਿਤਾ ਵੱਲੋਂ ਵਾਰਡ ਨੰਬਰ 48 ਦੀ ਉੱਪ ਚੋਣ ਵਿਚ ਪ੍ਰਾਪਤ ਕੀਤੀ ਗਈ ਸੀ ਅਤੇ ਪਹਿਲੇ ਹੀ ਹੱਲੇ ਵਿਚ ਮੇਅਰ ਬਣਨ ਵਿਚ ਸਫ਼ਲ ਰਹੇ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Finance Minister Harpal Singh Cheema ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

0

👉ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼
ਵਿਭਾਗਾਂ ਨੂੰ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਤਨਖਾਹ ਵਿੱਚ ਸੋਧ ਕਰਨ, ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਨਾਲ ਸਬੰਧਤ ਮੁੱਦਿਆਂ ਕਰਵਾਈ ਤੇਜ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ।ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ।ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ  ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ।”ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਸਿਹਤ ਅਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।ਕਰਮਚਾਰੀ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਉਣ ਵਾਲੀਆਂ ਮਾਸਟਰ ਕਾਡਰ ਦੀਆਂ ਭਰਤੀਆਂ ਲਈ ਉਮਰ ਵਿੱਚ ਛੋਟ, ਤਨਖਾਹ ਵਿੱਚ ਸੋਧ, ਪਾਰਦਰਸ਼ੀ ਢੰਗ ਨਾਲ ਤਬਾਦਲਾ ਅਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ।

ਇਹ ਵੀ ਪੜ੍ਹੋ  SIT ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਵਿਆਪਕ ਵਿਚਾਰ-ਵਟਾਂਦਰੇ ਉਪਰੰਤ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ, ਓਵਰਏਜ ਬੇਰੋਜ਼ਗਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਅਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਤੋਂ ਸਰੋਜ ਬਾਲਾ ਅਤੇ ਸੁਰਜਿੰਦਰ ਕੌਰ ਨੇ ਆਪਣੇ ਮੁੱਦੇ ਪੇਸ਼ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SIT ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

0

👉ਜੇਕਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ ਸੀ, ਤਾਂ ਅੱਜ ਉਹ ਇਸ ਤੋਂ ਮੁਨਕਰ ਕਿਉਂ ਹੋ ਰਹੇ ਹਨ? ਬਲਤੇਜ ਪੰਨੂ
👉ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਬਹਿਬਲ ਕਲਾਂ ਮਾਮਲੇ ਵਿੱਚ ਸੁਖਬੀਰ ਬਾਦਲ ਦੇ ਇਕਬਾਲੀਆ ਬਿਆਨ ਦਾ ਵੀਡੀਓ ਰਿਕਾਰਡ ਮੌਜੂਦ ਹੈ: ਬਲਤੇਜ ਪੰਨੂ

Punjab News:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ।’ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱਲਿਆ ਨਹੀਂ ਹੈ, ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿੰਮੇਵਾਰ ਲੋਕਾਂ ਨੂੰ ਜਨਤਾ ਅਤੇ ਕਾਨੂੰਨ ਦੇ ਸਾਹਮਣੇ ਜਵਾਬ ਦੇਣਾ ਪਵੇਗਾ। ਸੁਖਬੀਰ ਸਿੰਘ ਬਾਦਲ ਦੇ ਇਕਬਾਲੀਆ ਬਿਆਨ ਦਾ ਇੱਕ ਵੀਡੀਓ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਅਦਾਲਤ ਅੱਗੇ ਗੁਨਾਹ ਕਬੂਲ ਕਰਨਾ ਅਤੇ ਫਿਰ ਜਨਤਕ ਤੌਰ ‘ਤੇ ਇਸ ਤੋਂ ਮੁਨਕਰ ਹੋਣਾ ਸੰਸਥਾ ਦੀ ਮਰਿਆਦਾ ਦੀ ਤੌਹੀਨ ਹੈ ਅਤੇ ਉਨ੍ਹਾਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਜੋ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ  ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ, ਉਦੋਂ ਅਕਾਲੀ-ਭਾਜਪਾ ਸਰਕਾਰਾਂ ਸੱਤਾ ਵਿੱਚ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨਸਾਫ਼ ਯਕੀਨੀ ਬਣਾਉਣ ਦੀ ਬਜਾਏ, ਉਨ੍ਹਾਂ ਸਰਕਾਰਾਂ ਨੇ ਮਾਮਲਿਆਂ ਨੂੰ ਦਬਾਉਣ ਦਾ ਕੰਮ ਕੀਤਾ ਅਤੇ ਦੋਸ਼ੀਆਂ ਨੂੰ ਬਚਾਇਆ।ਸਾਲ 1986 ਦੇ ਨਾਕੋਦਰ ਗੋਲੀਕਾਂਡ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਜਦੋਂ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਵੱਡਾ ਹਿੱਸਾ ਅਕਾਲੀ ਸ਼ਾਸਨ ਦੌਰਾਨ ਰਹੱਸਮਈ ਢੰਗ ਨਾਲ ਗਾਇਬ ਕਰ ਦਿੱਤਾ ਗਿਆ ਤਾਂ ਜੋ ਸੱਚਾਈ ਸਾਹਮਣੇ ਨਾ ਆ ਸਕੇ। ਉਸ ਦੌਰਾਨ ਅਹਿਮ ਅਹੁਦਿਆਂ ‘ਤੇ ਤਾਇਨਾਤ ਅਧਿਕਾਰੀਆਂ ਨੂੰ ਬਾਅਦ ਵਿੱਚ ਅਕਾਲੀ ਦਲ ਵੱਲੋਂ ਸੀਨੀਅਰ ਅਹੁਦਿਆਂ ਅਤੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ ਗਿਆ।ਸਾਲ 2015 ਦੀਆਂ ਘਟਨਾਵਾਂ ਨਾਲ ਸਮਾਨਤਾ ਦਿਖਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੱਚ ਨੂੰ ਦਬਾਉਣ ਦਾ ਉਹੀ ਤਰੀਕਾ ਉਦੋਂ ਵੀ ਸਾਹਮਣੇ ਆਇਆ ਜਦੋਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਅਤੇ ਭੜਕਾਊ ਪੋਸਟਰ ਲਗਾਏ ਗਏ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। ਜਨਤਾ ਦੇ ਭਾਰੀ ਰੋਸ ਦੇ ਬਾਵਜੂਦ, ਤਤਕਾਲੀ ਅਕਾਲੀ-ਭਾਜਪਾ ਸਰਕਾਰ ਠੋਸ ਕਾਰਵਾਈ ਕਰਨ ਵਿੱਚ ਅਸਫਲ ਰਹੀ।ਉਨ੍ਹਾਂ ਅੱਗੇ ਕਿਹਾ ਕਿ ਜਦੋਂ ਲੋਕ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਲਈ ਸੜਕਾਂ ‘ਤੇ ਉਤਰੇ, ਤਾਂ ਸਰਕਾਰ ਨੇ ਇਨਸਾਫ਼ ਦੇਣ ਦੀ ਬਜਾਏ ਤਾਕਤ ਦੀ ਵਰਤੋਂ ਕੀਤੀ। ਕੋਟਕਪੂਰਾ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੌਛਾਰਾਂ, ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਦੋਂ ਕਿ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ ਨੇ ਦੋ ਬੇਗੁਨਾਹ ਸਿੱਖਾਂ ਦੀ ਜਾਨ ਲੈ ਲਈ। ਸਰਕਾਰ ਨੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ, ਉਨ੍ਹਾਂ ‘ਤੇ ਅੰਨ੍ਹਾ ਤਸ਼ੱਦਦ ਕੀਤਾ, ਜਿਸ ਤੋਂ ਬਾਅਦ ਜਨਤਕ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ।ਸੁਖਬੀਰ ਸਿੰਘ ਬਾਦਲ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਤਤਕਾਲੀ ਗ੍ਰਹਿ ਮੰਤਰੀ ਆਪਣੇ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ।ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦਾਇਰ ਕੀਤੀ ਚਾਰਜਸ਼ੀਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੋਟ ਕੀਤਾ ਕਿ ਅਦਾਲਤਾਂ ਨੇ ਵੀ ਇਸ ਘਟਨਾ ਨੂੰ ਸੰਭਾਲਣ ਦੇ ਤਰੀਕੇ ਬਾਰੇ ਗੰਭੀਰ ਟਿੱਪਣੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ  Bathinda ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਲਤੇਜ ਪੰਨੂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਘਟਨਾਕ੍ਰਮ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਕੋਲ ਦਰਜ ਕਰਵਾਇਆ ਗਿਆ ਬਿਆਨ ਹੈ। ਸਾਬਕਾ ਜਥੇਦਾਰ ਨੇ ਪੁਸ਼ਟੀ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਇਹ ਇਕਬਾਲੀਆ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ ‘ਤੇ ਕੀਤਾ ਗਿਆ ਸੀ ਅਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ। ਇਹ ਰਿਕਾਰਡਿੰਗ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਵਿੱਚ ਸੁਰੱਖਿਅਤ ਹੈ।ਅਕਾਲੀ ਦਲ ਦੇ ਪ੍ਰਧਾਨ ਦੇ ਸਟੈਂਡ ‘ਤੇ ਸਵਾਲ ਉਠਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜ਼ਿੰਮੇਵਾਰੀ ਕਬੂਲ ਕੀਤੀ ਸੀ, ਤਾਂ ਉਹ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਇਸ ਤੋਂ ਇਨਕਾਰ ਕਿਵੇਂ ਕਰ ਸਕਦੇ ਹਨ? ਜੇਕਰ ਉਹ ਸੱਚਮੁੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ, ਤਾਂ ਉਹ ਆਪਣੇ ਹੀ ਇਕਬਾਲੀਆ ਬਿਆਨ ਦੇ ਉਲਟ ਕਿਉਂ ਜਾ ਰਹੇ ਹਨ?ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੁਆਫੀ ਮੰਗ ਕੇ ਬਾਹਰ ਆ ਕੇ ਇਹ ਦਾਅਵਾ ਨਹੀਂ ਕਰ ਸਕਦੇ ਕਿ ਕੁਝ ਹੋਇਆ ਹੀ ਨਹੀਂ। ਇਹ ਸਿਰਫ਼ ਇੱਕ ਸਿਆਸੀ ਵਿਰੋਧਾਭਾਸ ਨਹੀਂ ਹੈ, ਬਲਕਿ ਇਹ ਉਸ ਸੰਸਥਾ ਦੀ ਪਵਿੱਤਰਤਾ ਦਾ ਅਪਮਾਨ ਹੈ ਜਿਸਦੇ ਸਾਹਮਣੇ ਇਹ ਗੁਨਾਹ ਕਬੂਲਿਆ ਗਿਆ ਸੀ।’ਆਪ’ ਸਰਕਾਰ ਦੀ ਪਹੁੰਚ ‘ਤੇ ਚਾਨਣਾ ਪਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿਭਗਵੰਤ ਮਾਨ ਸਰਕਾਰ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਐਸ.ਆਈ.ਟੀਜ਼ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ’ ਸਰਕਾਰ ਨੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਹ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ ਹੈ। ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਅਤੇ ਉਸ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ, ਭਾਵੇਂ ਉਨ੍ਹਾਂ ਦਾ ਸਿਆਸੀ ਰੂਤਬਾ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੰਦਾ ਹੈ ਪੰਜਾਬ, ਫਿਰ ਵੀ ਕੇਂਦਰ ਦੀ ਸਹਾਇਤਾ ਨਾਕਾਫੀ; ਪੰਜਾਬ ਵਿਸ਼ੇਸ਼ ਸ਼੍ਰੇਣੀ ਦੇ ਦਰਜੇ ਅਤੇ ਵਿਸ਼ੇਸ਼ ਸਰਹੱਦੀ ਪੈਕੇਜ ਦਾ ਹੱਕਦਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅੰਤਰਰਾਸ਼ਟਰੀ ਸਰਹੱਦ ਦੇ ਨਾਲ 2,000 ਤੋਂ ਵੱਧ ਪਿੰਡ ਹੋਣ ਦੇ ਬਾਵਜੂਦ ‘ਵਾਈਬ੍ਰੈਂਟ ਵਿਲੇਜ-II’ ਪ੍ਰੋਗਰਾਮ ਵਿੱਚ ਸਿਰਫ਼ 107 ਸਰਹੱਦੀ ਪਿੰਡਾਂ ਨੂੰ ਹੀ ਸ਼ਾਮਲ ਕੀਤਾ ਗਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
New Delhi News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੀਤੀ ਆਯੋਗ ਪਾਸੋਂ ਪਹਾੜੀ ਸੂਬਿਆਂ, ਉੱਤਰੀ ਪੂਰਬੀ ਸੂਬਿਆਂ ਅਤੇ ਜੰਮੂ ਕਸ਼ਮੀਰ ਦੀ ਤਰਜ਼ ’ਤੇ 90:10 ਫੰਡਿੰਗ ਨਾਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ (ਸਪੈਸ਼ਲ ਕੈਟਾਗਿਰੀ ਸਟੇਟਸ) ਦੇਣ ਦੀ ਮੰਗ ਵੀ ਰੱਖੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀ ਖਾਹਿਸ਼ਾਂ ਤੇ ਉਮੀਦਾਂ ‘ਵਿਕਸਤ ਭਾਰਤ-2047’ ਦੇ ਕੌਮੀ ਟੀਚੇ ਨਾਲ ਮੇਲ ਖਾਂਦੀਆਂ ਹਨ।
👉ਮੋਹਰੀ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਸ਼ੇਸ਼ ਇਮਦਾਦ ਦਾ ਹੱਕਦਾਰ
ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ ‘ਤੇ ਪੱਖ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਮੋਹਰੀ ਸੂਬਾ ਹੈ ਜਿਸ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਾਂਝੀ ਸਰਹੱਦ ਹੈ। ਸੂਬਾ ਗੰਭੀਰ ਅਤੇ ਬਹੁ-ਪੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਵਿੱਚ ਲਗਾਤਾਰ ਸਰਹੱਦ ਪਾਰੋਂ ਅੱਤਵਾਦ, ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਚੁਣੌਤੀਆਂ ਸ਼ਾਮਲ ਹੈ। ਇਸ ਦੇ ਨਤੀਜੇ ਵਜੋਂ ਹੀ ਨੌਜਵਾਨਾਂ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ, ਸੰਗਠਿਤ ਅਪਰਾਧ ਅਤੇ ਬੀ.ਐਸ.ਐਫ. ਦੀ ਨਿਗਰਾਨੀ ਹੇਠ ਕੰਡਿਆਲੀ ਤਾਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਵਿਚਕਾਰਲੀ ਜ਼ਮੀਨ ‘ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”ਕੁਦਰਤੀ ਆਫ਼ਤਾਂ ਅਤੇ ਸੁਰੱਖਿਆ ਨਾਲ ਸਬੰਧਤ ਸਮੱਸਿਆਵਾਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਲ 2025 ਵਿੱਚ ਆਏ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਦੀ ਮਾਰ ਨੂੰ ਬੁਰੀ ਤਰ੍ਹਾਂ ਝੱਲਿਆ ਹੈ, ਜਿਸ ਨਾਲ 2,300 ਤੋਂ ਵੱਧ ਪਿੰਡਾਂ ਨੂੰ ਨੁਕਸਾਨ ਪਹੁੰਚਿਆ ਅਤੇ ਲਗਭਗ 12,905 ਕਰੋੜ ਰੁਪਏ ਦਾ ਨੁਕਸਾਨ ਹੋਇਆ। ‘ਆਪ੍ਰੇਸ਼ਨ ਸਿੰਦੂਰ’ (Operation Sindoor) ਤੋਂ ਬਾਅਦ ਪੰਜਾਬ ਦੇ ਵਸਨੀਕਾਂ ਨੂੰ ਜਿਸ ਮਾਰ ਦਾ ਸਾਹਮਣਾ ਕਰਨਾ ਪਿਆ, ਉਸ ਦਾ ਮੰਜ਼ਰ ਪੂਰੇ ਦੇਸ਼ ਨੇ ਦੇਖਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਸੰਘਣੀ ਆਬਾਦੀ ਵਾਲੇ ਪਿੰਡ ਤੇ ਕਸਬੇ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਹੋਏ ਆਰਥਿਕ ਵਿਕਾਸ ਤੋਂ ਵਿਰਵੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਦੀ ਬੇਯਕੀਨੀ ਅਤੇ ਜ਼ੋਖਮ ਦੇ ਨਤੀਜੇ ਵਜੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਿਵੇਸ਼ ਬਿਲਕੁਲ ਨਾਮਾਤਰ ਰਿਹਾ ਹੈ ਅਤੇ ਕਈ ਮਾਮਲਿਆਂ ਵਿੱਚ ਤਾਂ ਪੂੰਜੀ ਵੀ ਬਾਹਰ ਚਲੀ ਗਈ ਹੈ ਅਤੇ ਉਦਯੋਗ ਬੰਦ ਹੋ ਗਏ ਹਨ ਜਾਂ ਦੂਜੀਆਂ ਥਾਵਾਂ ‘ਤੇ ਹਿਜਰਤ ਕਰ ਗਏ। ਉਨ੍ਹਾਂ ਕਿਹਾ, “ਹਾਲਾਂਕਿ, ਸਾਡੇ ਦੁਸ਼ਮਣ ਗੁਆਂਢੀ ਮੁਲਕ ਦੇ ਵਿਰੁੱਧ ਪੰਜਾਬ, ਭਾਰਤ ਲਈ ਢਾਲ ਬਣ ਕੇ ਖੜ੍ਹਾ ਹੈ, ਪਰ ਭਾਰਤ ਸਰਕਾਰ ਵੱਲੋਂ ਸੂਬੇ ਅਤੇ ਇਸ ਦੇ ਸਰਹੱਦੀ ਖੇਤਰਾਂ ਲਈ ਦਿੱਤੀ ਗਈ ਸਹਾਇਤਾ ਬਹੁਤ ਹੀ ਨਾਕਾਫ਼ੀ ਰਹੀ ਹੈ।”ਵਿਕਾਸ ਕਾਰਜਾਂ ਵਿੱਚ ਵਿਤਕਰੇ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ‘ਵਾਈਬ੍ਰੈਂਟ ਵਿਲੇਜ-II’ (ਗਤੀਸ਼ੀਲ ਪਿੰਡ-2) ਪ੍ਰੋਗਰਾਮ ਤਹਿਤ ਸੂਬੇ ਦੇ ਸਿਰਫ਼ 107 ਪਿੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ 2,000 ਤੋਂ ਵੱਧ ਪਿੰਡ ਅਤੇ ਕਸਬੇ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹਨ।”
👉ਕੇਂਦਰ ਨੂੰ ਪੰਜਾਬ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਨੂੰ ਅੰਤਰਰਾਸ਼ਟਰੀ ਸਰਹੱਦ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਦਰਪੇਸ਼ ਬਹੁਪੱਖੀ ਚੁਣੌਤੀਆਂ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਵਾਰ-ਵਾਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਨਾਲ ਲੱਗਦੀ ਸਾਡੀ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਬਣਾਉਣ, ਇਸ ਨੂੰ ਭਵਿੱਖ ਲਈ ਤਿਆਰ ਕਰਨ ਅਤੇ ਪੰਜਾਬ ਨੂੰ ਦਰਪੇਸ਼ ਬਹੁ-ਪੱਖੀ ਸੰਕਟ ਨੂੰ ਹੱਲ ਕਰਨ ਲਈ, ਅਸੀਂ ਕਈ ਮੌਕਿਆਂ ‘ਤੇ ਕੇਂਦਰ ਸਰਕਾਰ ਦੇ ਸਾਹਮਣੇ ਸਬੰਧਤ ਮੰਗਾਂ ਤੁਰੰਤ ਰੱਖੀਆਂ ਹਨ। ਹਾਲਾਂਕਿ, ਕੇਂਦਰ ਨੇ ਢੁਕਵਾਂ ਹੁੰਗਾਰਾ ਨਹੀਂ ਦਿੱਤਾ, ਜੋ ਕਿ ਬੇਹੱਦ ਮੰਦਭਾਗਾ ਅਤੇ ਅਣਉਚਿਤ ਹੈ।”ਮੁੱਖ ਮੰਤਰੀ ਨੇ ਦੁਹਰਾਇਆ ਕਿ ਮਈ, 2025 ਵਿੱਚ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੰਗਾਂ ਦੇ ਨਾਲ-ਨਾਲ ਮੌਜੂਦਾ ਮੀਟਿੰਗ ਦੌਰਾਨ ਪੇਸ਼ ਕੀਤੀਆਂ ਗਈਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਬੇਨਤੀ ਹੈ ਕਿ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦੌਰਾਨ ਮੇਰੇ ਵੱਲੋਂ ਉਠਾਈਆਂ ਗਈਆਂ ਅਤੇ ਅੱਜ ਦੁਹਰਾਈਆਂ ਗਈਆਂ ਪੰਜਾਬ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।”

👉ਵਿਕਸਿਤ ਭਾਰਤ ਲਈ ਸੁਰੱਖਿਅਤ ਤੇ ਖੁਸ਼ਹਾਲ ਪੰਜਾਬ ਜ਼ਰੂਰੀ
ਪ੍ਰਧਾਨ ਮੰਤਰੀ ਨੂੰ ਪੰਜਾਬ ਨੂੰ ਹੋਰ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਆਪਣੇ ਨੁਕਸਾਨ ਦੀ ਕੀਮਤ ‘ਤੇ ਵੀ ਦੇਸ਼ ਅਤੇ ਇਸ ਦੀਆਂ ਸਰਹੱਦਾਂ ਨੂੰ ਦੁਸ਼ਮਣ ਗੁਆਂਢੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹਨ।” ਪੰਜਾਬ ਦੇ ਸਰੋਕਾਰਾਂ ਨੂੰ ਹਾਂ-ਪੱਖੀ ਹੁੰਗਾਰਾ ਮਿਲਣ ਦੀ ਉਮੀਦ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ, “ਮੈਨੂੰ ਉਮੀਦ ਹੈ ਕਿ ਸੂਬੇ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਦੇਸ਼ ਦੇ ਆਰਥਿਕ ਵਿਕਾਸ ਵਿੱਚ ਉਸ ਦੀ ਬਣਦੀ ਮਾਨਤਾ ਅਤੇ ਹਿੱਸਾ ਦਿੱਤਾ ਜਾਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ‘ਵਿਕਸਿਤ ਭਾਰਤ-2047’ ਦੇ ਵਿਜ਼ਨ ਨੂੰ ਹਾਸਲ ਕਰਨ ਲਈ ਕੇਂਦਰ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਭਾਰਤ ਨੂੰ 2047 ਤੱਕ ‘ਵਿਕਸਿਤ ਭਾਰਤ’ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ। ਇੱਕ ਸੁਰੱਖਿਅਤ, ਮਹਿਫੂਜ਼ ਅਤੇ ਖੁਸ਼ਹਾਲ ਪੰਜਾਬ ਹੀ ‘ਵਿਕਸਿਤ ਭਾਰਤ @ 2047’ ਦੀ ਗਾਰੰਟੀ ਦੇ ਸਕਦਾ ਹੈ।”
👉’ਰੰਗਲਾ ਪੰਜਾਬ’ ਦਾ ਸੁਪਨਾ ਕੌਮੀ ਤਰਜੀਹਾਂ ਨਾਲ ਮੇਲ ਖਾਂਦਾ
ਪੰਜਾਬ ਦੇ ਵਿਕਾਸ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਿੰਮਤ, ਉਮੀਦ ਅਤੇ ਸਮਰੱਥਾ ਦੀ ਧਰਤੀ, ਪੰਜਾਬ ਦੇ ਮੁੱਖ ਮੰਤਰੀ ਵਜੋਂ ਮੈਨੂੰ ‘ਰੰਗਲਾ ਪੰਜਾਬ’ ਲਈ ਸਾਡਾ ਸਮੂਹਿਕ ਵਿਜ਼ਨ ਪੇਸ਼ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ, ਜੋ 2047 ਤੱਕ ‘ਵਿਕਸਿਤ ਭਾਰਤ’ ਦੇ ਸਫਰ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਦ੍ਰਿੜ ਹੈ।” ਉਨ੍ਹਾਂ ਕਿਹਾ ਕਿ ਜਿਵੇਂ ਕਿ ਪੰਜਾਬ ਦੀਆਂ ਇੱਛਾਵਾਂ ਕੌਮੀ ਤਰਜੀਹਾਂ ਨਾਲ ਮੇਲ ਖਾਂਦੀਆਂ ਹਨ, ਮਾਨਵ ਪੂੰਜੀ ਦੇ ਵਿਕਾਸ ‘ਤੇ ਕੇਂਦਰਿਤ ਵਿਚਾਰ-ਚਰਚਾ ਸਮੇਂ ਸਿਰ ਅਤੇ ਬਹੁਤ ਮਹੱਤਵਪੂਰਨ ਹੈ।ਮੁੱਖ ਮੰਤਰੀ ਨੇ ਪਰਿਵਾਰ-ਕੇਂਦਰਿਤ ਵਿਕਾਸ ਮਾਡਲ ਦੀ ਉਮੀਦ ਪ੍ਰਗਟਾਈ ਜੋ ਹਰ ਬੱਚੇ ਦੀ ਭਲਾਈ ਨੂੰ ਯਕੀਨੀ ਬਣਾਉਣ, ਕੰਮ ਕਰਨ ਦੀ ਉਮਰ ਵਾਲੀ ਆਬਾਦੀ ਨੂੰ ਉਤਪਾਦਕ ਅਤੇ ਨਵੀਨਤਾਕਾਰੀ ਬਣਨ ਲਈ ਸਮਰੱਥ ਬਣਾਉਣ ਅਤੇ ਬਜ਼ੁਰਗਾਂ ਨੂੰ ਮਾਣ-ਸਤਿਕਾਰ ਅਤੇ ਦੇਖਭਾਲ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, “ਇਸ ਲਈ ਸਾਨੂੰ ਆਪਣੀਆਂ ਅੰਦਰੂਨੀ ਸ਼ਕਤੀਆਂ ਦੀ ਵਰਤੋਂ ਕਰਨ, ਨਵੀਨਤਾਕਾਰੀ ਹੱਲ ਨਾਲ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ, ਲੋਕਾਂ ਨੂੰ ਆਧੁਨਿਕ ਹੁਨਰਾਂ ਨਾਲ ਸਮਰੱਥ ਬਣਾਉਣ ਅਤੇ ਅਜਿਹਾ ਅਨੁਕੂਲ ਮਾਹੌਲ ਸਿਰਜਣ ਦੀ ਲੋੜ ਹੈ ਜੋ ਉਨ੍ਹਾਂ ਨੂੰ ਪੰਜਾਬ ਅਤੇ ਭਾਰਤ ਦੇ ਵਿਕਾਸ ਸਫਰ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੇ ਅਤੇ ਲਾਭਪਾਤਰੀ ਬਣਨ ਦੇ ਯੋਗ ਬਣਾਵੇ।”

👉ਹਰੇਕ ਪਰਿਵਾਰ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’
ਮਾਨਵ ਪੂੰਜੀ ਦੇ ਵਿਕਾਸ ਵਿੱਚ ਸਿਹਤ ਅਤੇ ਪੋਸ਼ਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ‘ਨਿਰੰਤਰ ਦੇਖਭਾਲ’ ਵਾਲੀ ਪਹੁੰਚ ਅਪਣਾਈ ਹੈ ਜੋ ਰੋਕਥਾਮ ਤੇ ਇਲਾਜ ਸਬੰਧੀ ਸਿਹਤ ਸੇਵਾਵਾਂ ਨੂੰ ਜੋੜਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ‘ਯੂਨੀਵਰਸਲ ਹੈਲਥ ਕਵਰੇਜ’ (ਸਾਰਿਆਂ ਲਈ ਸਿਹਤ ਯੋਜਨਾ) ਵੱਲ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ, “ਇਸ ਕ੍ਰਾਂਤੀਕਾਰੀ ਪਹਿਲਕਦਮੀ ਤਹਿਤ ਪੰਜਾਬ ਦਾ ਹਰ ਪਰਿਵਾਰ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਦੀ ਵਿਆਪਕ ਸ਼੍ਰੇਣੀ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਹੱਕਦਾਰ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਯੋਜਨਾ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਭਗ 900 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੇ ਵਿਸ਼ਾਲ ਨੈੱਟਵਰਕ ਰਾਹੀਂ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਮਿਆਰੀ ਸਿਹਤ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।
👉ਮੁੱਢਲੀਆਂ ਸਿਹਤ ਸੇਵਾਵਾਂ ਦੀ ਪਹੁੰਚ ਲਈ ਨਵੀਂ ਮਿਸਾਲ ਸਿਰਜ ਰਹੇ ਹਨ ‘ਆਮ ਆਦਮੀ ਕਲੀਨਿਕ’
ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਆਏ ਬਦਲਾਅ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ 414 ਅਤੇ ਪੇਂਡੂ ਖੇਤਰਾਂ ਵਿੱਚ 576 ਕਲੀਨਿਕ ਸ਼ਾਮਲ ਹਨ। ਉਨ੍ਹਾਂ ਕਿਹਾ, “ਇਹ ਕਲੀਨਿਕ ਸਿਹਤ ਸੁਧਾਰ ਦੇ ਪੱਧਰ ਦੇ ਸਿਧਾਂਤ ‘ਤੇ ਬਣਾਏ ਗਏ ਹਨ ਅਤੇ 107 ਜ਼ਰੂਰੀ ਦਵਾਈਆਂ ਅਤੇ 47 ਟੈਸਟ ਬਿਲਕੁਲ ਮੁਫ਼ਤ ਪ੍ਰਦਾਨ ਕਰਦੇ ਹਨ। ਇਨ੍ਹਾਂ ਨੂੰ ਆਈ.ਟੀ. ਅਧਾਰਤ ਰੀਅਲ-ਟਾਈਮ ਰਿਪੋਰਟਿੰਗ ਪ੍ਰਣਾਲੀ ਦਾ ਸਹਿਯੋਗ ਪ੍ਰਾਪਤ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕਾਂ ਵੱਲੋਂ ਮਿਲਿਆ ਹੁੰਗਾਰਾ ਬੇਮਿਸਾਲ ਰਿਹਾ ਹੈ। ਉਨ੍ਹਾਂ ਕਿਹਾ, “ਹੁਣ ਤੱਕ 5.54 ਕਰੋੜ ਤੋਂ ਵੱਧ ਓ.ਪੀ.ਡੀ. ਮਰੀਜ਼ ਦਰਜ ਕੀਤੇ ਜਾ ਚੁੱਕੇ ਹਨ। ਹਰ ਰੋਜ਼ ਲਗਭਗ 84,000 ਮਰੀਜ਼ਾਂ ਨੂੰ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ 90 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ ਸਾਰੀਆਂ ਨਿਰਧਾਰਤ ਦਵਾਈਆਂ ਕਲੀਨਿਕ ਵਿੱਚ ਹੀ ਮੁਫ਼ਤ ਮਿਲਦੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਪ੍ਰਭਾਵ ਲੋਕਾਂ ਦੀ ਸੰਤੁਸ਼ਟੀ ਦੇ ਪੱਧਰ ਤੋਂ ਝਲਕਦਾ ਹੈ। ਉਨ੍ਹਾਂ ਕਿਹਾ, “97 ਫੀਸਦੀ ਮਰੀਜ਼ਾਂ ਨੇ ਮਿਲਣ ਵਾਲੀਆਂ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ ਹੈ, ਜਿਸ ਨਾਲ ਇਸ ਪਹਿਲਕਦਮੀ ‘ਤੇ ਲੋਕਾਂ ਦਾ ਭਰੋਸਾ ਸਾਫ਼ ਦਿਖਾਈ ਦਿੰਦਾ ਹੈ।” ਉਨ੍ਹਾਂ ਨੇ ਅੱਗੇ ਐਲਾਨ ਕੀਤਾ ਕਿ 400 ਹੋਰ ਆਮ ਆਦਮੀ ਕਲੀਨਿਕ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ, ਜੋ ਹਰ ਨਾਗਰਿਕ ਲਈ ਪਹੁੰਚਯੋਗ, ਸਨਮਾਨਜਨਕ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।
👉ਯੁੱਧ ਨਸ਼ਿਆਂ ਵਿਰੁੱਧ:ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਜੰਗ ਨੂੰ ਮਿਲੀ ਮਜ਼ਬੂਤੀ
ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਇਸ ਦੀ ਤਸਕਰੀ ਵਿਰੁੱਧ ਵਿਆਪਕ ਅਤੇ ਦ੍ਰਿੜ੍ਹ ਯਤਨ ਵਜੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਭਰ ਵਿੱਚ 547 ਓਟ ਕਲੀਨਿਕ, 183 ਨਸ਼ਾ ਛਡਾਊ ਕੇਂਦਰ ਅਤੇ 90 ਮੁੜ-ਵਸੇਬਾ ਕੇਂਦਰ ਕਾਰਜਸ਼ੀਲ ਹਨ, ਜੋ ਇਲਾਜ ਅਤੇ ਸੁਧਾਰ ਵਿੱਚ ਮਦਦ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਵਿਅਕਤੀਆਂ ਲਈ ਲਗਾਤਾਰ ਇਲਾਜ ਯਕੀਨੀ ਬਣਾਉਣ ਲਈ ਨਸ਼ਾ ਛੁਡਾਊ ਸੇਵਾਵਾਂ ਦਾ ਵਿਸਥਾਰ 19 ਜੇਲ੍ਹਾਂ ਤੱਕ ਵੀ ਕੀਤਾ ਗਿਆ ਹੈ।ਇਨ੍ਹਾਂ ਯਤਨਾਂ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਨੇ ਆਪਣੀ ਕਿਸਮ ਦੀ ਨਿਵੇਕਲੀ ਬਚਾਅ ਪੱਖੀ ਸਿੱਖਿਆ ਪਹਿਲਕਦਮੀ ‘ਸਕੂਲ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, “ਇਹ ਪ੍ਰੋਗਰਾਮ 3,658 ਸਰਕਾਰੀ ਸਕੂਲਾਂ ਦੇ ਲਗਪਗ ਅੱਠ ਲੱਖ ਵਿਦਿਆਰਥੀਆਂ ਤੱਕ ਪਹੁੰਚ ਰਿਹਾ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਖ਼ਿਲਾਫ਼ ਖੜ੍ਹੇ ਹੋਣ ਅਤੇ ਜੀਵਨ ਵਿੱਚ ਸਹੀ ਫੈਸਲੇ ਲੈਣ ਲਈ ਲੋੜੀਂਦਾ ਗਿਆਨ, ਆਲੋਚਨਾਤਮਕ ਸੋਚ ਦੇ ਹੁਨਰ ਅਤੇ ਕਦਰਾਂ-ਕੀਮਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।”
👉ਖੇਡਾਂ ਅਤੇ ਤੰਦਰੁਸਤੀ:ਨਸ਼ਾ ਮੁਕਤ ਪੰਜਾਬ ਦਾ ਮੁੱਖ ਆਧਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਦੀ ਅਹਿਮ ਭੂਮਿਕਾ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਰਾਹੀਂ ਇੱਕ ਵਿਆਪਕ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਜੰਗ ਨਾ ਸਿਰਫ਼ ਕਾਨੂੰਨ ਲਾਗੂ ਕਰਕੇ ਲੜੀ ਜਾਵੇਗੀ, ਸਗੋਂ ਸਾਡੇ ਨੌਜਵਾਨਾਂ ਨੂੰ ਰਚਨਾਤਮਕ, ਅਨੁਸ਼ਾਸਿਤ ਅਤੇ ਮੁਕਾਬਲੇਬਾਜ਼ੀ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਵੀ ਲੜੀ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਬੁਨਿਆਦੀ ਪੱਧਰ ‘ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਤਿਭਾ ਨੂੰ ਨਿਖਾਰਨ ਲਈ ਪੰਜਾਬ ਸਰਕਾਰ ਨੇ ਸਾਲ 2026-27 ਵਿੱਚ ਖੇਡ ਖੇਤਰ ਲਈ 1,763 ਕਰੋੜ ਰੁਪਏ ਦਾ ਇਤਿਹਾਸਕ ਬਜਟ ਰੱਖਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਦੇਸ਼-ਨਿਰਮਾਣ ਵੱਲ ਲਗਾਉਣ ਲਈ ਪੰਜਾਬ ਭਰ ਵਿੱਚ 3,150 ਤੋਂ ਵੱਧ ਪਿੰਡ ਪੱਧਰੀ ਖੇਡ ਮੈਦਾਨ ਅਤੇ 5,000 ਪੇਂਡੂ ਜਿੰਮ ਵਿਕਸਤ ਕੀਤੇ ਜਾ ਰਹੇ ਹਨ।’ਸੀ.ਐਮ. ਦੀ ਯੋਗਸ਼ਾਲਾ’ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਬਚਾਅ ਪੱਖੀ ਸਿਹਤ ਸੰਭਾਲ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਸ ਪਹਿਲਕਦਮੀ ਤਹਿਤ ਰੋਜ਼ਾਨਾ ਲਗਪਗ ਤਿੰਨ ਲੱਖ ਲੋਕ ਯੋਗਾ ਕਰਦੇ ਹਨ।”
👉ਦੇਸ਼ ਦੀ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀ ਸਕੂਲੀ ਸਿੱਖਿਆ ਪ੍ਰਣਾਲੀ ਵਜੋਂ ਉੱਭਰਿਆ ਪੰਜਾਬ
ਮਨੁੱਖੀ ਪੂੰਜੀ ਦੇ ਵਿਕਾਸ ਵਿੱਚ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ, ਭਾਰਤ ਦੀ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀ ਸਕੂਲੀ ਸਿੱਖਿਆ ਪ੍ਰਣਾਲੀ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਢਲੀ ਸਿੱਖਿਆ ਨੂੰ ਸਿਰਫ਼ ਸਕੂਲੀ ਤਿਆਰੀ ਵਜੋਂ ਨਹੀਂ, ਸਗੋਂ ਮਨੁੱਖੀ ਪੂੰਜੀ ਅਤੇ ਬਰਾਬਰ ਵਿਕਾਸ ਵਿੱਚ ਇੱਕ ਲੰਮੇ ਸਮੇਂ ਦੇ ਨਿਵੇਸ਼ ਵਜੋਂ ਦੇਖਦਾ ਹੈ। ਉਨ੍ਹਾਂ ਕਿਹਾ, “ਦਿਮਾਗ ਦਾ ਲਗਪਗ 90 ਫੀਸਦੀ ਵਿਕਾਸ ਛੇ ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਨੇ ਵਿਕਾਸ ਦੇ ਪੜਾਵਾਂ ਅਤੇ ਸਿੱਖਣ ਦੇ ਨਤੀਜਿਆਂ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਬਾਲ ਅਵਸਥਾ ਅਤੇ ਪ੍ਰਾਇਮਰੀ ਸਿੱਖਿਆ ਵਿੱਚ ਵੱਡਾ ਨਿਵੇਸ਼ ਕੀਤਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਇਹ ਤਬਦੀਲੀ ਖੇਡ-ਆਧਾਰਿਤ ਸਿੱਖਣ ਦੇ ਤਰੀਕੇ, ਕਹਾਣੀ ਸੁਣਾਉਣ, ਸਮੂਹਿਕ ਗਤੀਵਿਧੀਆਂ ਅਤੇ ਸੰਕਲਪਾਂ ਦੇ ਵਿਹਾਰਕ ਪ੍ਰਯੋਗ ਰਾਹੀਂ ਸੰਭਵ ਹੋਈ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਲਈ ਬੁਨਿਆਦੀ ਸਾਖਰਤਾ ਅਤੇ ਅੰਕ ਗਿਆਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਸਮਰੱਥ’ ਦੀ ਸਫ਼ਲਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਯੋਜਨਾਬੱਧ ਅਧਿਆਪਨ ਅਤੇ ਕੇਂਦਰਿਤ ਯਤਨਾਂ ਸਦਕਾ ਅਸੀਂ ਵੱਡੇ ਪੱਧਰ ‘ਤੇ ਸਿੱਖਣ ਦੇ ਨਤੀਜਿਆਂ ਵਿੱਚ ਸੁਧਾਰ ਕੀਤਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਪਰਖ’ ਮੁਲਾਂਕਣਾਂ ਵਿੱਚ ਪੰਜਾਬ ਦਾ ਚੋਟੀ ਦਾ ਰੈਂਕ ਲਗਾਤਾਰ ਅਤੇ ਕੇਂਦਰਿਤ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਦੇ ਤੀਜੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਮੁੱਖ ਵਿਸ਼ਿਆਂ ਵਿੱਚ ਕੌਮੀ ਔਸਤ ਨਾਲੋਂ 10 ਤੋਂ 15 ਫੀਸਦੀ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ, ਜੋ ਸਕੂਲੀ ਸਫ਼ਰ ਦੌਰਾਨ ਲਗਾਤਾਰ ਹੋ ਰਹੇ ਸੁਧਾਰ ਨੂੰ ਦਰਸਾਉਂਦਾ ਹੈ।”
👉ਹੁਨਰ ਸਿੱਖਿਆ ਸਕੂਲ:ਸਿੱਖਿਆ ਨੂੰ ਉਦਯੋਗ ਨਾਲ ਜੋੜਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਨੂੰ ਵਿਹਾਰਕ ਹੁਨਰ, ਰੋਜ਼ਗਾਰ ਦੇ ਮੌਕਿਆਂ ਅਤੇ ਵਿਦਿਆਰਥੀਆਂ ਦੀਆਂ ਇੱਛਾਵਾਂ ਨਾਲ ਜੋੜ ਕੇ ਸਕੂਲੀ ਸਿੱਖਿਆ ਨੂੰ ਨਵੀਂ ਪਰਿਭਾਸ਼ਾ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾਬੱਧ ਤੇ ਉਦਯੋਗਾਂ ਦੇ ਅਨੁਕੂਲ ਸਿੱਖਿਆ ਰਾਹੀਂ ਨੌਜਵਾਨਾਂ ਲਈ ਸਾਰਥਕ ਰਾਹ ਬਣਾਉਣ ਲਈ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ 40 ‘ਹੁਨਰ ਸਿੱਖਿਆ ਸਕੂਲ’ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ, “ਮੌਜੂਦਾ ਅਕਾਦਮਿਕ ਸੈਸ਼ਨ ਲਈ ਹੁਨਰ ਸਿੱਖਿਆ ਸਕੂਲ ਪ੍ਰੋਗਰਾਮ ਤਹਿਤ 11ਵੀਂ ਅਤੇ 12ਵੀਂ ਜਮਾਤ ਵਿੱਚ ਲਗਪਗ 3,500 ਵਿਦਿਆਰਥੀ ਦਾਖ਼ਲ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਹੁਨਰ ਸਿੱਖਿਆ ਸਕੂਲਾਂ ਦੀ ਵਿਲੱਖਣਤਾ ਪੇਸ਼ੇਵਰ (ਵੋਕੇਸ਼ਨਲ) ਸਿੱਖਿਆ ਨੂੰ ਮੁੱਖ ਧਾਰਾ ਦੀ ਸੀਨੀਅਰ ਸੈਕੰਡਰੀ ਸਿੱਖਿਆ ਨਾਲ ਪੂਰੀ ਤਰ੍ਹਾਂ ਜੋੜਨ ਵਿੱਚ ਹੈ।ਸੰਚਾਰ, ਤਕਨਾਲੋਜੀ, ਕਰੀਅਰ ਦੀ ਤਿਆਰੀ ਅਤੇ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ‘ਤੇ ਕੇਂਦਰਿਤ ਬੁਨਿਆਦੀ ਵਿਸ਼ਿਆਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉਦਯੋਗ-ਅਨੁਕੂਲ ਖੇਤਰਾਂ ਜਿਵੇਂ ਕਿ ਹੈਲਥਕੇਅਰ ਸਾਇੰਸਜ਼ ਅਤੇ ਸਰਵਿਸਿਜ਼, ਡਿਜੀਟਲ ਡਿਜ਼ਾਈਨ ਅਤੇ ਡਿਵੈਲਪਮੈਂਟ, ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ ਅਤੇ ਬਿਊਟੀ ਐਂਡ ਵੈਲਨੈਸ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੈਕਸ ਹੈਲਥਕੇਅਰ, ਆਈ.ਆਈ.ਟੀ. ਦਿੱਲੀ, ਲੇਬਰ ਨੈੱਟ ਅਤੇ ਓਰੇਨ ਇੰਟਰਨੈਸ਼ਨਲ ਵਰਗੀਆਂ ਸੰਸਥਾਵਾਂ ਨਾਲ ਰਣਨੀਤਕ ਭਾਈਵਾਲੀ ਕਾਇਮ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਵਿਦਿਆਰਥੀ ਇੰਟਰਨਸ਼ਿਪ, ਉਦਯੋਗਿਕ ਦੌਰਿਆਂ, ਗੈਸਟ ਲੈਕਚਰਾਂ, ਗਰਮੀਆਂ ਦੇ ਪ੍ਰੋਜੈਕਟਾਂ ਅਤੇ ਉਦਯੋਗਿਕ ਤਾਲਮੇਲ ਰਾਹੀਂ ਵਿਹਾਰਕ ਗਿਆਨ ਹਾਸਲ ਕਰ ਰਹੇ ਹਨ।”
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 51 ਉਦਯੋਗਾਂ ਦੇ 70 ਉਦਯੋਗਿਕ ਦੌਰਿਆਂ ਦਾ ਫਾਇਦਾ ਪਹਿਲਾਂ ਹੀ 1,356 ਵਿਦਿਆਰਥੀ ਉਠਾ ਚੁੱਕੇ ਹਨ। ਉਨ੍ਹਾਂ ਕਿਹਾ, “ਇਹ ਸੈਕੰਡਰੀ ਸਕੂਲ ਪਾਠਕ੍ਰਮ ਇੰਟਰਨਸ਼ਿਪ-ਅਧਾਰਿਤ ਹੈ। ਪਹਿਲੀ ਜੂਨ, 2026 ਤੋਂ ਵਿਦਿਆਰਥੀਆਂ ਨੇ ਕੰਮ ਦੇ ਅਸਲ ਮਾਹੌਲ ਦਾ ਅਨੁਭਵ ਕਰਨ ਅਤੇ ਪੇਸ਼ੇਵਰ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਉਦਯੋਗਿਕ ਇੰਟਰਨਸ਼ਿਪ ਸ਼ੁਰੂ ਕਰ ਦਿੱਤੀ ਹੈ। 30 ਦਿਨਾਂ ਦੀ ਇੰਟਰਨਸ਼ਿਪ ਲਈ 2,500 ਰੁਪਏ ਅਤੇ 14 ਦਿਨਾਂ ਦੀ ਇੰਟਰਨਸ਼ਿਪ ਲਈ 1,250 ਰੁਪਏ ਦਾ ਸਟਾਈਪੈਂਡ (ਭੱਤਾ) ਵੀ ਦਿੱਤਾ ਜਾ ਰਿਹਾ ਹੈ।”
👉ਬਿਜ਼ਨਸ ਬਲਾਸਟਰਜ਼:ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਦੇਣ ਵਾਲੇ ਬਣਾਉਣਾ
ਉੱਦਮਤਾ ‘ਤੇ ਪੰਜਾਬ ਦੇ ਕੇਂਦਰਿਤ ਯਤਨਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾਉਣ ਦੇ ਵਿਜ਼ਨ ਨਾਲ ‘ਪੰਜਾਬ ਯੰਗ ਐਂਟਰਪ੍ਰੀਨਿਓਰਜ਼ ਪ੍ਰੋਗਰਾਮ’ (ਬਿਜ਼ਨਸ ਬਲਾਸਟਰਜ਼) ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ, “ਇਹ ਕੁੱਝ ਸੀਮਤ ਸਕੂਲਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਹੋਇਆ ਸੀ, ਜੋ ਹੁਣ ਰਾਜ ਵਿਆਪੀ ਲਹਿਰ ਬਣ ਚੁੱਕਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ‘ਬਿਜ਼ਨਸ ਬਲਾਸਟਰਜ਼’ ਨੂੰ ਹੁਣ ਸਰਕਾਰੀ ਅਤੇ ਪ੍ਰਾਈਵੇਟ, ਦੋਵਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਲਾਜ਼ਮੀ ਵਿਸ਼ੇ ਵਜੋਂ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਸਿਰਫ਼ ਮੌਜੂਦਾ ਅਕਾਦਮਿਕ ਸਾਲ ਵਿੱਚ ਹੀ ਇਹ ਪ੍ਰੋਗਰਾਮ ਲਗਪਗ 3,800 ਸਕੂਲਾਂ ਤੱਕ ਪਹੁੰਚ ਚੁੱਕਾ ਹੈ, ਜਿਸ ਵਿੱਚ 1,931 ਸਰਕਾਰੀ ਸਕੂਲ ਅਤੇ 1,849 ਪ੍ਰਾਈਵੇਟ ਸਕੂਲ ਸ਼ਾਮਲ ਹਨ। ਇਸ ਨਾਲ ਪੰਜਾਬ ਭਰ ਦੇ 2.68 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਉੱਦਮੀ ਸਿੱਖਿਆ, ਵਿਹਾਰਕ ਅਨੁਭਵ ਅਤੇ ਸੀਡ ਫੰਡਿੰਗ ਤੱਕ ਪਹੁੰਚ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਗਿਆ ਹੈ।”
👉ਵਿਦਿਆਰਥੀਆਂ ਦੀ ਭਾਵਨਾਤਮਕ ਤੰਦਰੁਸਤੀ ਲਈ ਪ੍ਰਭਾਵੀ ਪ੍ਰੋਗਰਾਮ
ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਅਕਾਦਮਿਕ ਉੱਤਮਤਾ ਦੇ ਨਾਲ ਭਾਵਨਾਤਮਕ ਤੰਦਰੁਸਤੀ ਅਤੇ ਸ਼ਖਸੀਅਤ ਨਿਰਮਾਣ ਨੂੰ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਸਬੰਧੀ ਸਰਕਾਰੀ ਸਕੂਲਾਂ ਵਿੱਚ ਇੱਕ ਰਾਜ ਵਿਆਪੀ ਪ੍ਰੋਗਰਾਮ ਸ਼ੁਰੂ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਰੋਜ਼ਾਨਾ ਰੁਟੀਨ ਵਿੱਚ ਗਾਈਡਡ ਮੈਡੀਟੇਸ਼ਨ, ਗਹਿਰੇ ਤੇ ਲੰਮੇ ਸਾਹ ਲੈਣ ਦੇ ਅਭਿਆਸ, ਸਕਾਰਾਤਮਕ ਸੰਕਲਪ ਅਤੇ ਸ਼ੁਕਰਾਨਾ ਕਰਨ ਦੇ ਅਭਿਆਸਾਂ ਨੂੰ ਸ਼ਾਮਲ ਕਰਦਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਕਾਗਰਤਾ, ਭਾਵਨਾਤਮਕ ਲਚਕੀਲਾਪਣ, ਸਵੈ-ਜਾਗਰੂਕਤਾ ਅਤੇ ਮਾਨਸਿਕ ਤਿਆਰੀ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੇਰੇ ਧਿਆਨ ਅਤੇ ਵਿਸ਼ਵਾਸ ਨਾਲ ਸਿੱਖਣ ਦੇ ਯੋਗ ਬਣਾਇਆ ਜਾ ਸਕੇ।ਪੰਜਾਬ ਸਰਕਾਰ ਰਾਜ ਭਰ ਵਿੱਚ ਹੁਨਰ ਵਿਕਾਸ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ ਇਹ ਸਮਝਦਿਆਂ ਕਿ ਇੱਕ ਮੁਕਾਬਲੇ ਵਾਲੀ ਆਰਥਿਕਤਾ ਲਈ ਸਿਖਲਾਈ ਪ੍ਰਾਪਤ ਅਤੇ ਉਦਯੋਗ-ਅਧਾਰਤ ਕਾਰਜਬਲ ਦੀ ਲੋੜ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਨਰ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ, ਸਰਕਾਰੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਗਈ ਸੀ, ਜਿਸ ਨਾਲ ਪੰਜਾਬ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਕਿੱਤਾਮੁਖੀ ਸਿੱਖਿਆ ਤੱਕ ਪਹੁੰਚ ਵਧੀ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਸਾਰੀਆਂ ਆਈ.ਟੀ.ਆਈਜ਼ ਵਿੱਚ ਮਸ਼ੀਨਰੀ ਅਪਗ੍ਰੇਡ ਰਾਹੀਂ ਰਾਜ ਵਿਆਪੀ ਆਧੁਨਿਕੀਕਰਨ ਦਾ ਪ੍ਰਾਜੈਕਟ ਚੱਲ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਸਮਾਜਿਕ ਪੁਨਰਵਾਸ ਨਾਲ ਹੁਨਰ ਵਿਕਾਸ ਨੂੰ ਜੋੜਦਿਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸ਼ੁਰੂ ਕੀਤੇ ਹਨ।
👉ਹਥਿਆਰਬੰਦ ਅਤੇ ਸੁਰੱਖਿਆ ਬਲਾਂ ਲਈ ਨੌਜਵਾਨਾਂ ਨੂੰ ਤਿਆਰ ਕਰ ਰਹੇ ਹਨ, ਸੀ-ਪਾਈਟ ਸੈਂਟਰ*
ਇੱਕ ਹੋਰ ਵੱਡੀ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਂਟਰ ਆਫ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ.ਪੀ.ਵਾਈ.ਟੀ.ਈ.), ਨੌਜਵਾਨਾਂ ਨੂੰ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਵਿੱਚ ਕਰੀਅਰ ਲਈ ਤਿਆਰ ਕਰਨ ਵਿੱਚ ਇੱਕ ਮਹੱਤਵਪੂਰਨ ਪਲੇਟਫਾਰਮ ਵਜੋਂ ਉਭਰੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਪੰਜਾਬ ਭਰ ਵਿੱਚ 14 ਰਿਹਾਇਸ਼ੀ ਕੈਂਪਸਾਂ ਰਾਹੀਂ ਕੰਮ ਕਰਦਾ ਹੈ ਅਤੇ ਅਕਾਦਮਿਕ ਅਤੇ ਸਰੀਰਕ ਤੰਦਰੁਸਤੀ ‘ਤੇ ਕੇਂਦ੍ਰਿਤ ਕਦਿਆਂ ਤਿੰਨ ਮਹੀਨਿਆਂ ਦੇ ਪ੍ਰੋਗਰਾਮ ਰਾਹੀਂ ਹਰ ਸਾਲ ਲਗਭਗ 10,000 ਨੌਜਵਾਨਾਂ ਨੂੰ ਸਿਖਲਾਈ ਦਿੰਦਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸੈਨਿਕ ਵਜੋਂ ਭਰਤੀ ਦੇ ਨਾਲ-ਨਾਲ ਸੂਬੇ ਦੇ ਪੁਲਿਸ ਅਤੇ ਜੇਲ੍ਹ ਵਿਭਾਗ ਅਤੇ ਦੇਸ਼ ਭਰ ਸੁਰੱਖਿਆ ਏਜੰਸੀਆਂ ‘ਚ ਭਰਤੀ ਲਈ ਸਿਖਲਾਈ ਦਿੱਤੀ ਜਾਂਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੀ-ਪਾਈਟ ਤੋਂ ਸਿਖਲਾਈ ਪ੍ਰਾਪਤ 2,500 ਉਮੀਦਵਾਰ ਇਸ ਸਾਲ ਅਗਨੀਵੀਰਾਂ ਵਜੋਂ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਏ ਹਨ।
👉ਸੂਬੇ ਦੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਭਵਿੱਖ ਦੇ ਅਧਿਕਾਰੀ ਪੈਦਾ ਕਰ ਰਹੇ ਹਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇੱਕ ਹੋਰ ਸਫਲ ਪਹਿਲਕਦਮੀ ਸੂਬਾ ਸਰਕਾਰ ਤੋਂ ਫੰਡ ਪ੍ਰਾਪਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਸ (ਏਐਫਪੀਆਈ) ਦੀ ਸਥਾਪਨਾ ਹੈ, ਜੋ ਨੌਜਵਾਨਾਂ ਨੂੰ ਐਨ.ਡੀ.ਏ. ਅਤੇ ਸੀਡੀਐਸ/ਓਟੀਏ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਭਰਤੀ ਹੋਣ ਵਾਸਤੇ ਤਿਆਰ ਕਰਨ ਲਈ ਦੋ ਤੋਂ ਤਿੰਨ ਸਾਲਾਂ ਲਈ ਰੈਜ਼ੀਡੈਂਸ਼ੀਅਲ ਟ੍ਰੇਨਿੰਗ ਪ੍ਰਦਾਨ ਕਰਦੇ ਹਨ।ਇਨ੍ਹਾਂ ਸੰਸਥਾਵਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕਿਆਂ ਲਈ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਨੇ 55% ਦੀ ਸਫਲਤਾ ਦਰ ਦਰਜ ਕੀਤੀ ਹੈ ਅਤੇ ਇਸ ਸੰਸਥਾ ਦੇ ਲਗਭਗ 196 ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫਸਰ ਵਜੋਂ ਭਰਤੀ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਲੜਕੀਆਂ ਲਈ ਮਾਈ ਭਾਗੋ ਏਐਫਪੀਆਈ ਤੋਂ 43 ਮਹਿਲਾ ਕੈਡਿਟਾਂ ਨੇ ਐਨਡੀਏ, ਓਟੀਏ, ਆਈਐਨਏ ਅਤੇ ਏਐਫਏ ਸਟ੍ਰੀਮਾਂ ਵਿੱਚ ਜੁਆਇਨ ਕੀਤਾ ਹੈ, ਜੋ ਜਲਦ ਹੀ ਕਮਿਸ਼ਨਡ ਅਫਸਰ ਬਣਨ ਵਾਲੀਆਂ ਹਨ।ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਨੇ ਹਾਲ ਹੀ ਵਿੱਚ ਇੱਕ ਨਵਾਂ ਏਐਫਪੀਆਈ ਸਥਾਪਤ ਕੀਤਾ ਹੈ ਜੋ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ 15 ਦਿਨਾਂ ਤੋਂ ਤਿੰਨ ਮਹੀਨਿਆਂ ਤੱਕ ਦੀ ਛੋਟੀ ਮਿਆਦ ਦੀ ਸਿਖਲਾਈ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਗਰਾਮ ਨਰਸਾਂ, ਡਾਕਟਰਾਂ, ਇੰਜੀਨੀਅਰਾਂ ਅਤੇ ਵਕੀਲਾਂ ਵਰਗੇ ਪੇਸ਼ੇਵਰਾਂ ਲਈ ਵੀ ਖੁੱਲ੍ਹਾ ਹੈ।”
👉ਤਕਨਾਲੋਜੀ ਰਾਹੀਂ ਰੋਜ਼ਗਾਰ ਈਕੋਸਿਸਟਮ ਨੂੰ ਮਜ਼ਬੂਤ ਕਰ ਰਿਹੈ ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਰੋਜ਼ਗਾਰ ਦੇਣ ਵਾਲਿਆਂ ਅਤੇ ਨੌਕਰੀ ਤਲਾਸ਼ਣ ਵਾਲਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਰੋਜ਼ਗਾਰ ਪੋਰਟਲ www.punjabrozgar.org.in ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਨੇ ਡੇਟਾ-ਸੰਚਾਲਿਤ ਪਹੁੰਚ ਅਪਣਾ ਕੇ ਰਾਜ ਭਰ ਵਿੱਚ ਰੋਜ਼ਗਾਰਯੋਗਤਾ ਨੂੰ ਹੁਲਾਰਾ ਦਿੰਦਿਆਂ ਨੌਕਰੀ ਦੇਣ ਵਾਲਿਆਂ ਅਤੇ ਸੰਭਾਵੀ ਕਰਮਚਾਰੀਆਂ ਦਰਮਿਆਨ ਤਾਲਮੇਲ ਬਣਾਉਣ ਵਿੱਚ ਮਦਦ ਕੀਤੀ ਹੈ।
👉ਪੰਜਾਬ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀਆਂ ਤਕਨਾਲੋਜੀ-ਅਧਾਰਿਤ ਸੁਰੱਖਿਆ ਪਹਿਲਕਦਮੀਆਂ *
ਅੰਦਰੂਨੀ ਅਤੇ ਜਨਤਕ ਸੁਰੱਖਿਆ ਪ੍ਰਤੀ ਪੰਜਾਬ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੁੱਖੀ ਪੂੰਜੀ ਵਿਕਾਸ ਸਿਰਫ਼ ਉਦੋਂ ਹੀ ਸਫਲ ਹੋ ਸਕਦਾ ਹੈ ਜਦੋਂ ਇਹ ਸੁਰੱਖਿਅਤ ਭਾਈਚਾਰਿਆਂ, ਸਮਾਜਿਕ ਲਚਕੀਲੇਪਣ ਅਤੇ ਮਜ਼ਬੂਤ ਸੰਸਥਾਵਾਂ ਦੁਆਰਾ ਸਮਰਥਿਤ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵਰਗੀਆਂ ਪਹਿਲਕਦਮੀਆਂ ਰਾਹੀਂ ਜਨਤਕ ਸੁਰੱਖਿਆ ਪ੍ਰਤੀ ਇੱਕ ਸਰਗਰਮ ਅਤੇ ਤਕਨਾਲੋਜੀ-ਅਧਾਰਤ ਪਹੁੰਚ ਅਪਣਾਈ ਹੈ, ਆਪਣੀਆਂ ਕਾਊਂਟਰ-ਇੰਟੈਲੀਜੈਂਸ ਵਿਧੀਆਂ ਨੂੰ ਮਜ਼ਬੂਤ ਕੀਤਾ ਹੈ ਅਤੇ ਸਰਹੱਦੀ ਖੇਤਰਾਂ ਵਿੱਚ ਐਂਟੀ-ਡਰੋਨ ਪ੍ਰਣਾਲੀਆਂ ਤਾਇਨਾਤੀ ਕੀਤੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਰਾਹੀਂ ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੇ ਪੰਜਾਬ ਭਰ ਵਿੱਚ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ ਨਤੀਜਿਆਂ ਵਿੱਚ ਕਾਫ਼ੀ ਸੁਧਾਰ ਕੀਤਾ ਹੈ।
👉ਮੋਹਾਲੀ ਨੂੰ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ ਬਣਾਉਣ ਲਈ ਪ੍ਰਸਤਾਵ
ਮੁੱਖ ਮੰਤਰੀ ਨੇ ਏਕੀਕ੍ਰਿਤ ਯੋਜਨਾਬੰਦੀ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਰਾਹੀਂ ਮੋਹਾਲੀ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ (ਐਨਕੇਆਈਆਰ) ਵਜੋਂ ਵਿਕਸਤ ਕਰਨ ਦਾ ਪ੍ਰਸਤਾਵ ਰੱਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤਕ ਖੇਤਰਾਂ ਵਿੱਚ ਉੱਨਤ ਸਾਂਝੀਆਂ ਖੋਜ ਸਹੂਲਤਾਂ, ਸਮਰਪਿਤ ਫੰਡਿੰਗ ਵਿਧੀਆਂ ਅਤੇ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ, “ਇਸ ਸੈਂਟਰ ਆਫ ਐਕਸੀਲੈਂਸ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਸੈਮੀਕੰਡਕਟਰ, ਬਾਇਓਟੈਕਨਾਲੋਜੀ, ਫਾਰਮਾਸਿਊਟੀਕਲ, ਕੁਆਂਟਮ ਤਕਨਾਲੋਜੀਆਂ, ਐਗਰੀ-ਟੈਕ ਅਤੇ ਉੱਨਤ ਨਿਰਮਾਣ ‘ਤੇ ਧਿਆਨ ਕੇਂਦਰਿਤ ਹੋਵੇਗਾ।”ਮੁੱਖ ਮੰਤਰੀ ਨੇ ਮੋਹਾਲੀ ਵਿੱਚ ਕੈਂਪਸ ਅਤੇ ਸਹਿਯੋਗੀ ਅਕਾਦਮਿਕ ਕੇਂਦਰ ਸਥਾਪਤ ਕਰਨ ਲਈ ਨਾਮਵਰ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਆਕਰਸ਼ਿਤ ਕਰਨ ਦੀ ਵੀ ਵਕਾਲਤ ਕੀਤੀ। ਉਨ੍ਹਾਂ ਅੱਗੇ ਕਿਹਾ, “ਇਹ ਵਿਸ਼ਵੀਕਰਨ ਸਬੰਧੀ ਭਾਰਤ ਦੇ ਏਜੰਡੇ ਨੂੰ ਮਜ਼ਬੂਤ ਕਰੇਗਾ ਅਤੇ ਵਿਸ਼ਵਵਿਆਪੀ ਅਕਾਦਮਿਕ ਭਾਈਵਾਲੀ ਵਿੱਚ ਵਾਧਾ ਕਰੇਗਾ।”
👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਵਿਸ਼ਵ ਪੱਧਰੀ ਸੰਪਰਕ ਨੂੰ ਮਜ਼ਬੂਤ ਕਰਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਦੇ ਵਿਸਥਾਰ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਯੂਰਪ, ਯੂਨਾਈਟਿਡ ਕਿੰਗਡਮ, ਸਿੰਗਾਪੁਰ, ਦੱਖਣੀ ਕੋਰੀਆ, ਜਾਪਾਨ ਅਤੇ ਹੋਰ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਥਾਨਾਂ ਵਿੱਚ ਸਿੱਖਿਆ, ਖੋਜ ਅਤੇ ਨਵੀਨਤਾ ਦੇ ਪ੍ਰਮੁੱਖ ਵਿਸ਼ਵ ਕੇਂਦਰਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਵਕਾਲਤ ਕੀਤੀ।
👉ਪੰਜਾਬ ਵੱਲੋਂ ਮੋਹਾਲੀ ਵਿੱਚ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ ਸਥਾਪਤ ਕਰਨ ਦੀ ਮੰਗ
ਭਾਰਤ ਦੇ ਸੈਮੀਕੰਡਕਟਰ ਭਵਿੱਖ ਵਿੱਚ ਪੰਜਾਬ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸੈਮੀਕੰਡਕਟਰ ਮਿਸ਼ਨ ਤਹਿਤ ਮੋਹਾਲੀ ਵਿੱਚ ਇੱਕ ਆਲ-ਇਨ-ਵਨ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ (ਆਈਐਸਐਮਸੀ) ਸਥਾਪਤ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਫਰੰਟੀਅਰ ਟੈਕ ਹੱਬ ਰੋਡਮੈਪ ਨੇ ਭਾਰਤ ਦੇ ਸੈਮੀਕੰਡਕਟਰ ਭਵਿੱਖ ਲਈ ਇੱਕ ਸਪੱਸ਼ਟ ਦ੍ਰਿਸ਼ਟੀਕੋਣ ਪ੍ਰਦਾਨ ਕੀਤਾ ਹੈ ਅਤੇ ਪੰਜਾਬ ਉਸ ਦ੍ਰਿਸ਼ਟੀਕੋਣ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
👉ਸੈਮੀਕੰਡਕਟਰ ਨਿਰਮਾਣ ਵਿੱਚ ਮੋਹਾਲੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਤਹਿਤ ਗੁਜਰਾਤ ਵਿੱਚ ਸਟੈਂਡਅਲੋਨ ਫਰੰਟ-ਐਂਡ ਫੈਬਰੀਕੇਸ਼ਨ ਯੂਨਿਟਾਂ ਅਤੇ ਅਸਾਮ ਤੇ ਸਾਨੰਦ ਵਿੱਚ ਬੈਕ-ਐਂਡ ਓਐਸਏਟੀ ਸਹੂਲਤਾਂ ਨੂੰ ਸਫਲਤਾਪੂਰਵਕ ਪ੍ਰੋਤਸਾਹਨ ਦਿੱਤੇ ਹਨ, ਪਰ ਫਿਰ ਵੀ ਗਲੋਬਲ ਸੈਮੀਕੰਡਕਟਰ ਸਪਲਾਈ ਚੇਨ ਵਿੱਚ ਵੰਡ ਕਾਰਨ ਕੁਝ ਕਮੀਆਂ ਅਜੇ ਵੀ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਦੇਸ਼ ਦੀ ਇਕਲੌਤੀ ਪੂਰੀ ਤਰ੍ਹਾਂ ਏਕੀਕ੍ਰਿਤ ਉਪਕਰਨ ਨਿਰਮਾਤਾ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ) ਸਥਿਤ ਹੈ ਅਤੇ ਇਹ ਇੱਕ ਵਿਆਪਕ ਐਂਡ-ਟੂ-ਐਂਡ ਸੈਮੀਕੰਡਕਟਰ ਨਿਰਮਾਣ, ਅਸੈਂਬਲੀ ਅਤੇ ਪੈਕੇਜਿੰਗ ਈਕੋਸਿਸਟਮ ਸਥਾਪਤ ਕਰਨ ਲਈ ਆਦਰਸ਼ ਸਥਾਨ ਹੈ। ਉਨ੍ਹਾਂ ਕਿਹਾ, “ਗ੍ਰੀਨਫੀਲਡ ਸਾਈਟਾਂ ਤੋਂ ਸ਼ੁਰੂਆਤ ਕਰਨ ਵਾਲੇ ਬਹੁਤ ਸਾਰੇ ਖੇਤਰਾਂ ਦੇ ਉਲਟ, ਮੋਹਾਲੀ ਕੋਲ ਮਜ਼ਬੂਤ ਬ੍ਰਾਊਨਫੀਲਡ ਫਾਊਂਡੇਸ਼ਨ, ਸੰਸਥਾਗਤ ਗਿਆਨ ਅਤੇ ਕਲਾਸ 10 ਅਤੇ ਕਲਾਸ 100 ਕਲੀਨਰੂਮਾਂ, ਖਤਰਨਾਕ ਰਸਾਇਣਾਂ ਅਤੇ ਸਟੀਕ ਮੈਟਰੋਲੋਜੀ ਨੂੰ ਸੰਭਾਲਣ ਵਿੱਚ ਚਾਰ ਦਹਾਕਿਆਂ ਦਾ ਤਜਰਬਾ ਹੈ।”
👉4,500 ਕਰੋੜ ਰੁਪਏ ਦੀ ਲਾਗਤ ਨਾਲ ਐਸ.ਸੀ.ਐਲ. ਦੇ ਕੀਤੇ ਜਾਣ ਵਾਲੇ ਆਧੁਨਿਕੀਕਰਨ ਨਾਲ ਮੋਹਾਲੀ ਭਾਰਤ ਦਾ ਸੈਮੀਕੰਡਕਟਰ ਹੱਬ ਬਣ ਸਕਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਦੱਸਿਆ ਕਿ ਭਾਰਤ ਸਰਕਾਰ ਪਹਿਲਾਂ ਹੀ ਐਸ.ਸੀ.ਐਲ. ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਦੇਣ ਦਾ ਵਾਅਦਾ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼ ਦਾ ਉਦੇਸ਼ ਉੱਨਤ ਵਪਾਰਕ ਪਾਈਪਲਾਈਨਾਂ ਦੇ ਨਾਲ ਨਾਲ ਵੇਫਰ ਉਤਪਾਦਨ ਸਮਰੱਥਾ ਨੂੰ ਲਗਭਗ 100 ਗੁਣਾ ਤੱਕ ਵਧਾਉਣਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “4,500 ਕਰੋੜ ਰੁਪਏ ਦੇ ਆਧੁਨਿਕੀਕਰਨ ਪ੍ਰੋਗਰਾਮ ਨੂੰ ਮੋਹਾਲੀ ਨੂੰ ਇੱਕ ਆਲ-ਇਨ-ਵਨ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਵਿੱਚ ਬਦਲਣ ਲਈ ਵਰਤਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਡਿਜ਼ਾਈਨ, ਫੈਬਰੀਕੇਸ਼ਨ ਅਤੇ ਐਡਵਾਂਸਡ ਪੈਕੇਜਿੰਗ ਸਹੂਲਤਾਂ (ਏਟੀਐਮਪੀ/ਓਐਸਏਟੀ) ਨੂੰ 50 ਕਿਲੋਮੀਟਰ ਦੇ ਘੇਰੇ ਵਿੱਚ ਲਿਆਉਣ ਨਾਲ ਘਰੇਲੂ ਲੀਡ ਟਾਈਮ ਵਿੱਚ ਕਾਫ਼ੀ ਕਮੀ ਆਵੇਗੀ, ਆਤਮਨਿਰਭਰਤਾ ਵਧੇਗੀ ਅਤੇ ਵਪਾਰਕ ਫਾਊਂਡਰੀਆਂ ਲਈ ਇੱਕ ਅਜਿਹਾ ਕੇਂਦਰ ਬਣੇਗਾ ਜੋ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰ ਸਕੇ।
👉ਭਾਰਤ ਦੇ ਸੈਮੀਕੰਡਕਟਰ ਵਿਕਾਸ ਵਿੱਚ ਮੋਹਰੀ ਬਣ ਸਕਦਾ ਮੋਹਾਲੀ
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਦੇ ਕਈ ਰਣਨੀਤਕ ਅਤੇ ਲੌਜਿਸਟਿਕ ਲਾਭ ਹਨ ਜੋ ਇਸ ਨੂੰ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਲਈ ਆਦਰਸ਼ ਸਥਾਨ ਬਣਾਉਂਦੇ ਹਨ। ਉਨ੍ਹਾਂ ਕਿਹਾ, “ਮੋਹਾਲੀ ਵਿੱਚ ਸਿਖਿਅਤ ਮਨੁੱਖੀ ਸ਼ਕਤੀ, ਰੱਖਿਆ ਅਤੇ ਰਣਨੀਤਕ ਖਪਤਕਾਰਾਂ ਨਾਲ ਨੇੜਤਾ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਪ੍ਰਾਈਵੇਟ ਪਹਿਲਾਂ ਹੀ ਉਪਲਬਧ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੱਸਟਰ ਦੀ ਸਥਾਪਨਾ ਨਾਲ ਪੰਜਾਬ ਦੁਨੀਆ ਦੇ ਸਭ ਤੋਂ ਰਣਨੀਤਕ ਅਤੇ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਸ਼ੁਮਾਰ ਹੋ ਜਾਵੇਗਾ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਅਤੇ ਨਵੀਨਤਾ ਨੂੰ ਗਤੀ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।