Home Blog Page 40

Prem Singh Chandumajra ਆਪਣੇ ਪੁੱਤਰ ਤੇ ਸਾਥੀਆਂ ਸਮੇਤ ਅੱਜ ਹੋਣਗੇ ਅਕਾਲੀ ਦਲ ਵਿਚ ਸ਼ਾਮਲ

0

Patiala News: Prem Singh Chandumajra ; ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰਨਾਂ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣਗੇ। ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਪਟਿਆਲਾ ਸਥਿਤ ਰਿਹਾਇਸ਼ ‘ਤੇ ਪੁੱਜ ਰਹੇ ਹਨ। ਚੰਦੂਮਾਜ਼ਰਾ ਤੇ ਉਨ੍ਹਾਂ ਦੇ ਪੁੱਤਰ ਨੇ ਬੀਤੇ ਕੱਲ ਹੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਹਿ ਦਿੱਤਾ ਸੀ।

ਇਹ ਵੀ ਪੜ੍ਹੋ 👉ਝੋਟੇ ਦੀ ਮ੍ਰਿ*ਤ*ਕ ਦੇਹ ਦਾ ਚੰਡੀਗੜ੍ਹ PGI ਵਿਚ ਪੋਸਟਮਾਰਟਮ ਸ਼ੁਰੂ, ਪਿਤਾ SSP ਦੇ ਤਬਾਦਲਾ ਦੀ ਮੰਗ ‘ਤੇ ਅੜੇ

ਚੰਦੂਮਾਜ਼ਰਾ ਨੇ ਇਹ ਵੀ ਐਲਾਨ ਕੀਤਾ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਤੇ ਉਨ੍ਹਾਂ ਦਾ ਪੁੱਤਰ ਚੋਣ ਮੈਦਾਨ ਵਿਚ ਹਲਕਾ ਸਨੌਰ ਤੋਂ ਉੱਤਰੇਗਾ। ਜਿਕਰਯੋਗ ਹੈ ਕਿ ਚੰਦੂਮਾਜ਼ਰਾ ਉਨ੍ਹਾਂ ਪੌਣੀ ਦਰਜ਼ਨ ਆਗੂਆਂ ਵਿਚ ਸ਼ਾਮਲ ਹੋ ਗਏ ਹਨ,ਜਿੰਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ 2024 ਨੂੰ ਸੁਣਾਏ ਫੈਸਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨਾਲੋਂ ਵੱਖਰਾ ਰਾਹ ਅਪਣਾ ਲਿਆ ਸੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਂਦ ਵਿਚ ਅਕਾਲੀ ਦਲ ਕਾਰਗੁਜ਼ਾਰੀ ਤਸੱਲੀਬਖ਼ਸ ਨਹੀਂ ਰਹੀ, ਜਿਸਦੇ ਚੱਲਦੇ ਕੁੱਝ ਆਗੂ ਹੋਰਨਾਂ ਪਾਰਟੀਆਂ ਵਿਚ ਚਲੇ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਝੋਟੇ ਦੀ ਮ੍ਰਿ*ਤ*ਕ ਦੇਹ ਦਾ ਚੰਡੀਗੜ੍ਹ PGI ਵਿਚ ਪੋਸਟਮਾਰਟਮ ਸ਼ੁਰੂ, ਪਿਤਾ SSP ਦੇ ਤਬਾਦਲਾ ਦੀ ਮੰਗ ‘ਤੇ ਅੜੇ

👉ਪੋਸਟਮਾਰਟਮ ਤੋਂ ਬਾਅਦ ਅੱਜ ਸ਼ਾਮ ਨੂੰ ਹੋ ਸਕਦਾ ਹੈ ਝੋਟੇ ਦਾ ਅੰਤਿਮ ਸਸਕਾਰ
Chandigarh News: parvinder singh jhota murder case; ਲੰਘੀ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ PGI ਹਸਪਤਾਲ ਵਿਚ ਸ਼ੁਰੂ ਹੋ ਗਿਆ ਹੈ। SDM ਦੀ ਨਿਗਰਾਨੀ ਹੇਠ 5 ਡਾਕਟਰਾਂ ਦੀ ਟੀਮ ਵੱਲੋਂ ਇਹ ਪੋਸਟਮਾਰਟਮ ਕੀਤਾ ਜਾ ਰਿਹਾ। ਮ੍ਰਿਤਕ ਦੇਹ ਨੂੰ ਅੱਜ ਤੜਕਸਾਰ ਹੀ ਸੁਰੱਖਿਆ ਹੇਠ ਮਾਨਸਾ ਤੋਂ ਚੰਡੀਗੜ੍ਹ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ 👉ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿੱਤਿਆ

ਕਤਲ ਤੋਂ ਬਾਅਦ ਲਾਸ਼ ਨੂੰ ਮਾਨਸਾ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਹੋਇਆ ਸੀ ਜਿੱਥੇ ਪ੍ਰਵਾਰ ਨੇ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ ਸੀ। ਪ੍ਰੰਤੂ 4 ਨਵੰਬਰ ਦੀ ਸ਼ਾਮ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਪ੍ਰਵਾਰ ਤੇ ਐਕਸ਼ਨ ਕਮੇਟੀ ਦੀ ਹੋਈ ਗੱਲਬਾਤ ਵਿਚ ਦੋਹਾਂ ਧਿਰਾਂ ਵਿਚਕਾਰ ਸਹਿਮਤੀਬਣ ਗਈ ਸੀ, ਜਿਸਦੇ ਤਹਿਤ ਪ੍ਰਵਾਰ ਨੂੰ 2 ਕਰੋੜ ਦਾ ਮੁਆਵਜ਼ਾ ਤੇ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣਾ ਵੀ ਸ਼ਾਮਲ ਹੈ। ਇਸਤੋਂ ਇਲਾਵਾ ਇਸ ਸੰਘਰਸ਼ ਦੌਰਾਨ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਵੀ ਰਿਹਾਅ ਕੀਤਾ ਜਾ ਚੁੱਕਿਆ, ਜਿਸਤੋਂ ਬਾਅਦ ਪ੍ਰਵਾਰ ਪੋਸਟਮਾਰਟਮ ਲਈ ਰਾਜ਼ੀ ਹੋਇਆ ਸੀ।

ਇਹ ਵੀ ਪੜ੍ਹੋ 👉Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

ਉਧਰ, ਹੁਣ ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਐਸਐਸਪੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਹੁੰਦੀ, ਤਾਂ ਉਨ੍ਹਾਂ ਦੇ ਪੁੱਤਰ ਦਾ ਕਤਲ ਨਾ ਹੁੰਦਾ। ਭੀਮ ਸਿੰਘ ਨੇ ਕਿਹਾ ਕਿ ਉਹ ਐਸਐਸਪੀ ਨੂੰ ਹਟਾਏ ਜਾਣ ਤੱਕ ਇੱਕ ਦਾਣਾ ਵੀ ਨਹੀਂ ਖਾਣਗੇ, ਭਾਵੇਂ ਇਸਦਾ ਮਤਲਬ ਉਨ੍ਹਾਂ ਦੀ ਮੌਤ ਹੀ ਕਿਉਂ ਨਾ ਹੋਵੇ। ਹਾਲਾਂਕਿ ਪਿਤਾ ਭੀਮ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਪੋਸਟਮਾਰਟਮ ਅੱਜ ਸਮੇਂ ਸਿਰ ਪੂਰਾ ਹੋਣ ਤੋਂ ਬਾਅਦ ਲਾਸ਼ ਪ੍ਰਵਾਰ ਨੂੰ ਮਿਲ ਜਾਵੇਗੀ ਤਾਂ ਅੰਤਿਮ ਸੰਸਕਾਰ ਅੱਜ ਹੀ ਕੀਤਾ ਜਾਵੇਗਾ, ਨਹੀਂ ਤਾਂ ਕੱਲ੍ਹ ਕੀਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿੱਤਿਆ

👉ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਤੀਜੇ ਸਥਾਨ ‘ਤੇ ਕਾਬਜ਼ ਰਹੀ ਮਲੇਸ਼ੀਆ ਟੀਮ
👉ਲਗਾਤਾਰ 7 ਮੈਚ ਜਿੱਤ ਕੇ ਇਸ ਵਾਰ ਅਜੇਤੂ ਰਿਹਾ ਭਾਰਤ, ਮੋਹਾਲੀ ਵਿਖੇ ਖ਼ਿਤਾਬਾਂ ਦੀ ਹੈਟ੍ਰਿਕ ਲਾਈ

Mohali News : ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਮੁਕਾਬਲੇ ਵਿੱਚ ਆਪਣੇ ਅਜੇਤੂ ਸਫ਼ਰ ਨੂੰ ਲਗਾਤਾਰ ਜਾਰੀ ਰੱਖਦਿਆਂ ਭਾਰਤੀ ਪੁਰਸ਼ ਹਾਕੀ ਟੀਮ ਨੇ ਇੱਥੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਮੋਹਾਲੀ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਮਾਤ ਦੇ ਕੇ ਰਿਕਾਰਡ ਛੇਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਆਪਣੇ ਨਾਂਅ ਕਰਕੇ ਨਵਾਂ ਇਤਿਹਾਸ ਰਚ ਦਿੱਤਾ ਹੈ।ਇਸ ਜਿੱਤ ਦੇ ਨਾਲ ਹੀ ਭਾਰਤੀ ਹਾਕੀ ਟੀਮ ਨੇ 2023 ਅਤੇ 2024 ਦੀਆਂ ਜਿੱਤਾਂ ਤੋਂ ਬਾਅਦ ਜੇਤੂ ਖ਼ਿਤਾਬਾਂ ਦੀ ਹੈਟ੍ਰਿਕ ਪੂਰੀ ਕਰ ਲਈ ਹੈ, ਜੋ ਪੂਰੇ ਟੂਰਨਾਮੈਂਟ ਦੌਰਾਨ ਸਾਰੇ 7 ਮੈਚ ਜਿੱਤ ਕੇ ਅਜੇਤੂ ਰਹੀ।

ਇਹ ਵੀ ਪੜ੍ਹੋ 👉ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਜ ਦਿਨ ਦੇ ਪਹਿਲੇ ਮੁਕਾਬਲੇ ‘ਚ ਮਲੇਸ਼ੀਆ ਨੇ ਕਾਂਸੀ ਤਗ਼ਮੇ ਲਈ ਖੇਡੇ ਮੈਚ ਵਿੱਚ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।ਆਪਣਾ ਤੀਜਾ ਫਾਈਨਲ ਖੇਡ ਰਹੀ ਜਾਪਾਨ ਦੀ ਟੀਮ ਨੇ ਸ਼ੁਰੂਆਤ ਵਿੱਚ ਹੀ ਬੜ੍ਹਤ ਲੈ ਕੇ ਭਾਰਤ ਨੂੰ ਵੱਡਾ ਝਟਕਾ ਦਿੱਤਾ। ਤੀਜੇ ਮਿੰਟ ਵਿੱਚ ਕਾਜ਼ੂਮਾਸਾ ਮਾਤਸੂਮੋਤੋ ਨੇ ਸ਼ਾਨਦਾਰ ਬੈਕਹੈਂਡਰ ਰਾਹੀਂ ਗੋਲ ਕਰਕੇ ਜਾਪਾਨ ਨੂੰ 1-0 ਨਾਲ ਅੱਗੇ ਕਰ ਦਿੱਤਾ ਅਤੇ ਜਾਪਾਨ ਨੇ ਹਾਫ-ਟਾਈਮ ਤੱਕ ਇਹ ਲੀਡ ਬਣਾਈ ਰੱਖੀ।ਅੱਧੇ ਸਮੇਂ ਤੋਂ ਬਾਅਦ ਭਾਰਤ ਨੇ ਜ਼ੋਰਦਾਰ ਵਾਪਸੀ ਕੀਤੀ ਅਤੇ 42ਵੇਂ ਮਿੰਟ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਵੱਲੋਂ ਪੈਨਲਟੀ ਕਾਰਨਰ ‘ਤੇ ਕੀਤੇ ਸ਼ਾਨਦਾਰ ਪਾਸ ਸਦਕਾ ਸ਼ਿਲਾਨੰਦ ਲਾਕੜਾ ਨੇ ਗੋਲ ਕਰਕੇ ਸਕੋਰ 1-1 ਨਾਲ ਬਰਾਬਰ ਕਰ ਦਿੱਤਾ।ਇਸ ਤੋਂ ਬਾਅਦ ਮੇਜ਼ਬਾਨ ਟੀਮ ਨੇ ਆਖ਼ਰੀ ਕੁਆਰਟਰ ਵਿੱਚ ਵਿਰੋਧੀ ਟੀਮ ‘ਤੇ ਪੂਰੀ ਤਰ੍ਹਾਂ ਦਬਾਅ ਬਣਾ ਲਿਆ ਅਤੇ ਦਿਲਪ੍ਰੀਤ ਸਿੰਘ ਨੇ 47ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ 2-1 ਕਰ ਦਿੱਤਾ। ਇਸ ਤੋਂ ਬਾਅਦ ਜੁਗਰਾਜ ਸਿੰਘ ਨੇ 52ਵੇਂ ਮਿੰਟ ਵਿੱਚ ਜ਼ੋਰਦਾਰ ਡਰੈਗ-ਫਲਿੱਕ ਰਾਹੀਂ ਇਹ ਲੀਡ 3-1 ਕਰ ਦਿੱਤੀ ਅਤੇ ਇਸ ਤੋਂ ਅਗਲੇ ਹੀ ਮਿੰਟ ਯਾਨੀ 53ਵੇਂ ਮਿੰਟ ਵਿੱਚ ਵਿਵੇਕ ਸਾਗਰ ਪ੍ਰਸਾਦ ਨੇ ਗੋਲ ਕਰਕੇ 4-1 ਦੇ ਸਕੋਰ ਨਾਲ ਭਾਰਤ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ।

ਇਹ ਵੀ ਪੜ੍ਹੋ 👉Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

ਭਾਤੀ ਟੀਮ, ਜਿਸਨੇ ਜਲੰਧਰ ਵਿਖੇ ਵੀ ਲੀਗ ਗੇੜ ਵਿੱਚ ਜਾਪਾਨ ਨੂੰ 4-1 ਨਾਲ ਮਾਤ ਦਿੱਤੀ ਸੀ, ਨੇ ਹੁਣ 2011, 2016, 2018 (ਸਾਂਝਾ ਖ਼ਿਤਾਬ), 2023, 2024 ਅਤੇ 2026 ਦਾ ਖ਼ਿਤਾਬ ਆਪਣੇ ਨਾਂਅ ਕਰ ਲਿਆ ਹੈ। ਦੂਜੇ ਪਾਸੇ, ਜਾਪਾਨ ਨੂੰ ਅਜੇ ਵੀ ਆਪਣੇ ਪਹਿਲੇ ਖ਼ਿਤਾਬ ਦੀ ਉਡੀਕ ਹੈ, ਜਿਸਨੂੰ 2013, 2021 ਅਤੇ ਹੁਣ 2026 ਦੇ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ।ਕਪਤਾਨ ਹਰਮਨਪ੍ਰੀਤ ਸਿੰਘ ਨੇ ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀ ਸ਼ਾਨਦਾਰ ਅਗਵਾਈ ਕੀਤੀ, ਜਦਕਿ ਹਾਰਦਿਕ ਸਿੰਘ, ਸੁਖਜੀਤ ਸਿੰਘ, ਦਿਲਪ੍ਰੀਤ ਸਿੰਘ, ਅਮਿਤ ਰੋਹੀਦਾਸ, ਸ਼ਿਲਾਨੰਦ ਲਾਕੜਾ ਅਤੇ ਗੋਲਕੀਪਰ ਕ੍ਰਿਸ਼ਨ ਬਹਾਦੁਰ ਪਾਠਕ ਨੇ ਫਾਈਨਲ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ 👉ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ

👉ਕਾਂਸੀ ਤਗ਼ਮੇ ਦਾ ਮੈਚ: ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾਇਆ
ਮਲੇਸ਼ੀਆ ਨੇ 1-2 ਨਾਲ ਪੱਛੜਨ ਤੋਂ ਬਾਅਦ ਜ਼ਬਰਦਸਤ ਵਾਪਸੀ ਕਰਦਿਆਂ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਆਪਣੇ ਨਾਂਅ ਕਰ ਲਿਆ।ਫਿਤਰੀ ਸਾਰੀ ਨੇ ਦੂਜੇ ਮਿੰਟ ਵਿੱਚ ਹੀ ਮਲੇਸ਼ੀਆ ਨੂੰ ਲੀਡ ਦਿਵਾ ਦਿੱਤੀ, ਪਰ ਦੱਖਣੀ ਕੋਰੀਆ ਨੇ ਪੰਜਵੇਂ ਮਿੰਟ ਵਿੱਚ ਪਾਰਕ ਗਿਊਨ ਵੂ ਦੇ ਪੈਨਲਟੀ ਕਾਰਨਰ ਰਾਹੀਂ ਜਵਾਬੀ ਹਮਲੇ ਨਾਲ ਸਕੋਰ ਬਰਾਬਰ ਕਰ ਦਿੱਤਾ ਅਤੇ 13ਵੇਂ ਮਿੰਟ ਵਿੱਚ ਚੁਨ ਸੇਮਿਨ ਦੇ ਗੋਲ ਦੀ ਬਦੌਲਤ ਲੀਡ ਹਾਸਲ ਕਰ ਲਈ।ਆਖ਼ਰੀ ਦੋ ਕੁਆਰਟਰਾਂ ਵਿੱਚ ਮਲੇਸ਼ੀਆ ਨੇ ਜ਼ੋਰਦਾਰ ਹਮਲਾ ਬੋਲਿਆ। ਤਜਰਬੇਕਾਰ ਫਾਰਵਰਡ ਫੈਜ਼ਲ ਸਾਰੀ ਨੇ 34ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ ਬਰਾਬਰ ਕਰ ਦਿੱਤਾ।

ਇਹ ਵੀ ਪੜ੍ਹੋ 👉ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਇਸ ਤੋਂ ਬਾਅਦ ਅਬੂ ਕਮਾਲ ਅਜ਼ਰਾਈ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ 45ਵੇਂ ਅਤੇ 50ਵੇਂ ਮਿੰਟ ਵਿੱਚ ਦੋ ਗੋਲ ਦਾਗ਼ ਕੇ ਮਲੇਸ਼ੀਆ ਨੂੰ 4-2 ਨਾਲ ਬੜ੍ਹਤ ਦਿਵਾਈ। ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਅਬੂ ਕਮਾਲ ਅਜ਼ਰਾਈ ਨੂੰ ‘ਮੈਨ ਆਫ਼ ਦ ਮੈਚ’ ਚੁਣਿਆ ਗਿਆ। ਕਪਤਾਨ ਮਰਹਾਨ ਜਲੀਲ ਨੇ 58ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ 5-2 ਦੇ ਵੱਡੇ ਫ਼ਰਕ ਨਾਲ ‘ਸਪੀਡੀ ਟਾਈਗਰਜ਼’ ਦੀ ਜਿੱਤ ਪੱਕੀ ਕਰ ਦਿੱਤੀ।ਮੋਹਾਲੀ ਵਿਖੇ ਦਰਸ਼ਕਾਂ ਨਾਲ ਖਚਾਖਚ ਭਰੇ ਸਟੇਡੀਅਮਵਿੱਚ ਇਹ ਫਾਈਨਲ ਮੈਚ ਖੇਡਿਆ ਗਿਆ ਅਤੇ ਇਸੇ ਸਟੇਡੀਅਮ ਵਿੱਚ ਟੂਰਨਾਮੈਂਟ ਦੇ ਨਾਕਆਊਟ ਗੇੜ ਦੇ ਮੈਚ ਕਰਵਾਏ ਗਏ। ਇਸ ਤੋਂ ਪਹਿਲਾਂ ਲੀਗ ਗੇੜ ਦੇ ਮੁਕਾਬਲੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

0

👉ਮੇਰੇ ਨਿਵਾਸ ਜਾਂ ਹਸਪਤਾਲ ਤੋਂ ਇੱਕ ਵੀ ਪੈਸਾ ਬਰਾਮਦ ਨਹੀਂ ਹੋਇਆ; 42 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਈਡੀ ਖਾਲੀ ਹੱਥ ਪਰਤੀ: ਡਾ. ਅਮਨਦੀਪ ਕੌਰ ਅਰੋੜਾ
👉ਪੰਜਾਬ ਵਿੱਚ ਆਪਣੀ ਯਕੀਨੀ ਹਾਰ ਦੇ ਡਰੋਂ ਭਾਜਪਾ ਗੰਦੀ ਰਾਜਨੀਤੀ ‘ਤੇ ਉੱਤਰ ਆਈ ਹੈ; ਲੋਕ ਮੂੰਹ ਤੋੜ ਜਵਾਬ ਦੇਣਗੇ: ਡਾ. ਅਮਨਦੀਪ ਕੌਰ ਅਰੋੜਾ
👉ਭਾਜਪਾ ਧਮਕੀਆਂ ਜਾਂ ਲਾਲਚ ਨਾਲ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਪਾਹੀਆਂ ਨੂੰ ਖਰੀਦ ਜਾਂ ਡਰਾ ਨਹੀਂ ਸਕਦੀ: ਬਲਤੇਜ ਪੰਨੂ
Chandigarh News:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਏਜੰਸੀ ਈਡੀ ‘ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ 42 ਘੰਟੇ ਚੱਲੀ ਛਾਪੇਮਾਰੀ ਨੂੰ ਭਾਜਪਾ ਦੀ ਗੰਦੀ ਰਾਜਨੀਤੀ ਅਤੇ ਚੋਣਾਂ ਤੋਂ ਪਹਿਲਾਂ ਦੀ ਬੌਖਲਾਹਟ ਦਾ ਸਬੂਤ ਕਰਾਰ ਦਿੱਤਾ ਹੈ। ਡਾ. ਅਰੋੜਾ ਨੇ ਆਖਿਆ ਕਿ ਜਿਵੇਂ ਹਰ ਸੂਬੇ ਦੀਆਂ ਚੋਣਾਂ ਸਮੇਂ ਭਾਜਪਾ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ, ਉਹੀ ਕੋਝਾ ਹਥਕੰਡਾ ਹੁਣ ਪੰਜਾਬ ਵਿੱਚ ਅਪਣਾਇਆ ਜਾ ਰਿਹਾ ਹੈ।ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਤਕਰੀਬਨ 40-42 ਘੰਟੇ ਚੱਲੀ ਇਸ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਛੋਟੇ-ਛੋਟੇ ਬੱਚਿਆਂ ਅਤੇ ਪਰਿਵਾਰ ਨੂੰ ਘਰ ਦੇ ਅੰਦਰ ਹੀ ਰੱਖਿਆ ਗਿਆ। ਪਰ ਈਡੀ ਦੀ ਲਗਾਤਾਰ ਤਲਾਸ਼ੀ ਤੋਂ ਬਾਅਦ ਵੀ ਉਨ੍ਹਾਂ ਦੇ ਕਿਸੇ ਵੀ ਘਰ ਜਾਂ ਹਸਪਤਾਲ ਤੋਂ ਧੇਲਾ ਵੀ ਹਾਸਲ ਨਹੀਂ ਹੋਇਆ ਅਤੇ ਏਜੰਸੀਆਂ ਨੂੰ ਬਿਲਕੁਲ ਖਾਲੀ ਹੱਥ ਹੀ ਵਾਪਸ ਪਰਤਣਾ ਪਿਆ।

ਇਹ ਵੀ ਪੜ੍ਹੋ 👉ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਈਡੀ ਵੱਲੋਂ ਸਰਕਾਰ ਆਉਣ ਤੋਂ ਪਹਿਲਾਂ ਦੇ ਮਾਮਲਿਆਂ, ਜਿਵੇਂ ਬਿਪਨ ਉੰਕਾਰਾ ਅਤੇ ਰਾਕੇਸ਼ ਸਿਤਾਰਾ ਵਰਗੇ ਵਿਅਕਤੀਆਂ ਦੀਆਂ ਖਰੀਦ-ਵੇਚ ਨਾਲ ਜੋੜ ਕੇ ਪੂਰੀ ਪੁੱਛਗਿੱਛ ਕੀਤੀ ਗਈ, ਪਰ ਮਨੀ ਲਾਂਡਰਿੰਗ ਜਾਂ ਅਨਿਯਮਿਤਤਾ ਦਾ ਕੋਈ ਸਬੂਤ ਨਹੀਂ ਮਿਲਿਆ। ਸਰਚ ਦੁਪਹਿਰ 12 ਵਜੇ ਹੀ ਪੂਰੀ ਹੋ ਚੁੱਕੀ ਸੀ, ਪਰ ਉੱਪਰੋਂ ਦਬਾਅ ਹੋਣ ਕਰਕੇ ਜਾਣਬੁੱਝ ਕੇ ਸਮਾਂ ਬਰਬਾਦ ਕੀਤਾ ਗਿਆ।ਛਾਪੇਮਾਰੀ ਦੇ ਆੜ ਹੇਠ ਦਿੱਤੇ ਗਏ ਲਾਲਚਾਂ ਦਾ ਪਰਦਾਫਾਸ਼ ਕਰਦਿਆਂ ਡਾ. ਅਰੋੜਾ ਨੇ ਖੁਲਾਸਾ ਕੀਤਾ ਕਿ ਰੇਡ ਦੌਰਾਨ ਈਡੀ ਦੇ ਜ਼ਰੀਏ ਉਨ੍ਹਾਂ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਲਗਾਤਾਰ ਦਬਾਅ ਪਾਇਆ ਗਿਆ ਅਤੇ ਲਾਲਚ ਦਿੱਤਾ ਗਿਆ ਕਿ “ਤੁਹਾਨੂੰ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ, ਤੁਸੀਂ ਸੋਚ ਲਵੋ।” ਪਰ ਉਨ੍ਹਾਂ ਨੇ ਭਾਜਪਾ ਦੀ ਇਸ ਘਟੀਆ ਪੇਸ਼ਕਸ਼ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੀ ਮਾਂ-ਪਾਰਟੀ ਹੈ ਅਤੇ ਉਹ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸੱਚੇ ਤੇ ਇਮਾਨਦਾਰ ਸਿਪਾਹੀ ਹਨ। ਉਹ ਅਹੁਦਿਆਂ, ਟਿਕਟਾਂ ਜਾਂ ਪਦਵੀਆਂ ਦੀ ਲਾਲਚੀ ਨਹੀਂ ਹਨ ਅਤੇ ਜਦੋਂ ਤੱਕ ਉਨ੍ਹਾਂ ਦੇ ਸਾਹ ਹਨ, ਉਹ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਰਹਿਣਗੇ।ਡਾ. ਅਮਨਦੀਪ ਕੌਰ ਅਰੋੜਾ ਨੇ ਭਾਜਪਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਅਸੀਂ ਕੋਈ ਚੋਰ ਨਹੀਂ ਹਾਂ ਅਤੇ ਨਾ ਹੀ ਅਜਿਹੀਆਂ ਫੋਕੀਆਂ ਧਮਕੀਆਂ ਤੋਂ ਡਰਨ ਵਾਲੇ ਹਾਂ, ਅਸੀਂ ਅਜਿਹੀਆਂ ਹੋਰ ਰੇਡਾਂ ਦਾ ਸਾਹਮਣਾ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ 42 ਘੰਟੇ ਦੇ ਇਸ ਔਖੇ ਸਮੇਂ ਦੌਰਾਨ ਡਟ ਕੇ ਨਾਲ ਖੜ੍ਹਨ ਵਾਲੇ ਆਪਣੇ ਸਾਰੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਪੰਜਾਬ ਵਿੱਚ ਆਪਣੀ ਬੁਰੀ ਹਾਰ ਹੁੰਦੀ ਦੇਖ ਕੇ ਭਾਜਪਾ ਅਜਿਹੇ ਹਥਕੰਡਿਆਂ ‘ਤੇ ਉੱਤਰ ਆਈ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਆਉਣ ਵਾਲੀਆਂ ਫਰਵਰੀ ਚੋਣਾਂ ਵਿੱਚ ਭਾਜਪਾ ਦੀ ਇਸ ਨੀਚ ਰਾਜਨੀਤੀ ਦਾ ਠੋਕਵਾਂ ਜਵਾਬ ਦੇਣਗੇ।

ਇਹ ਵੀ ਪੜ੍ਹੋ 👉Bhagwant Mann Govt ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ UPSC ਅਤੇ PCS ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਉਥੇ ਹੀ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ 42 ਘੰਟੇ ਚੱਲੀ ਛਾਪੇਮਾਰੀ ਭਾਜਪਾ ਦੀ ਗੰਦੀ ਰਾਜਨੀਤੀ ਅਤੇ ਸਿਆਸੀ ਬੌਖਲਾਹਟ ਦਾ ਸਬੂਤ ਹੈ। ਈਡੀ ਵਲੋਂ ਲਗਾਤਾਰ ਤਲਾਸ਼ੀ ਤੋਂ ਬਾਅਦ ਵੀ ਉਨ੍ਹਾਂ ਦੇ ਘਰੋਂ ਧੇਲਾ ਵੀ ਹਾਸਲ ਨਹੀਂ ਹੋਇਆ ਅਤੇ ਏਜੰਸੀ ਨੂੰ ਖਾਲੀ ਹੱਥ ਹੀ ਵਾਪਸ ਪਰਤਣਾ ਪਿਆ।ਪੰਨੂ ਨੇ X ‘ਤੇ ਲਿਖਿਆ “ਲੋਕਾਂ ਦੀ ਚੁਣੀ ਹੋਈ ਨੁਮਾਇੰਦਾ ਅਤੇ ਅਗਲੀ ਚੋਣ ਲਈ ਉਮੀਦਵਾਰ ਮੋਗਾ ਦੇ ਮੌਜੂਦਾ ਐਮਐਲਏ ਡਾਕਟਰ ਅਮਨਦੀਪ ਅਰੋੜਾ ਜੀ ਦੇ ਘਰ 42 ਘੰਟੇ ਚੱਲੀ ਈਡੀ ਦੀ ਰੇਡ ਵਿੱਚੋਂ ਕੁਝ ਵੀ ਨਹੀਂ ਨਿਕਲਿਆ।ਬਾਰ ਬਾਰ ਇਕੋ ਗੱਲ ਆਖੀ ਗਈ ਕਿ ਮੈਡਮ ਭਾਜਪਾ ਜੁਆਇਨ ਕਰ ਲਵੋ ਵੱਡੇ ਅਹੁੱਦੇ ਮਿਲਣਗੇ ਪਰ ਸਾਡੇ ਐਮਐਲਏ ਟੱਸ ਤੋਂ ਮੱਸ ਨਹੀਂ ਹੋਏ”ਬਲਤੇਜ ਪੰਨੂ ਨੇ ਖੁਲਾਸਾ ਕੀਤਾ ਕਿ ਰੇਡ ਦੌਰਾਨ ਈਡੀ ਵੱਲੋਂ ਮੈਡਮ ਅਰੋੜਾ ‘ਤੇ ਲਗਾਤਾਰ ਇਹ ਦਬਾਅ ਪਾਇਆ ਜਾਂਦਾ ਰਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣ, ਜਿਸ ਬਦਲੇ ਉਨ੍ਹਾਂ ਨੂੰ ਵੱਡੇ ਅਹੁਦਿਆਂ ਨਾਲ ਨਵਾਜ਼ਿਆ ਜਾਵੇਗਾ। ਪਰ ਆਮ ਆਦਮੀ ਪਾਰਟੀ ਦੇ ਇਮਾਨਦਾਰ ਅਤੇ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਭਾਜਪਾ ਦੇ ਇਸ ਲਾਲਚ ਅਤੇ ਧਮਕੀਆਂ ਅੱਗੇ ਟੱਸ ਤੋਂ ਮੱਸ ਨਹੀਂ ਹੋਏ ਅਤੇ ਉਨ੍ਹਾਂ ਨੇ ਭਾਜਪਾ ਦੀ ਇਸ ਸਿਆਸੀ ਪੇਸ਼ਕਸ਼ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਵਿਰੋਧੀ ਧਿਰ ਨੂੰ ਝੁਕਾਉਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਪਰ ਭਾਜਪਾ ਇਹ ਭਰਮ ਦਿਮਾਗ਼ ‘ਚੋਂ ਕੱਢ ਦੇਵੇ ਕਿ ਉਹ ਧਮਕੀਆਂ ਜਾਂ ਲਾਲਚ ਦੇ ਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਿਪਾਹੀਆਂ ਨੂੰ ਖਰੀਦ ਸਕਦੀ ਹੈ। ਆਮ ਆਦਮੀ ਪਾਰਟੀ ਦੇ ਆਗੂ ਨਾ ਵਿਕਣ ਵਾਲੇ ਹਨ ਅਤੇ ਨਾ ਹੀ ਡਰਨ ਵਾਲੇ ਹਨ। ਪੰਜਾਬ ਦੇ ਸੂਝਵਾਨ ਲੋਕ ਭਾਜਪਾ ਦੀ ਇਸ ਘਟੀਆ ਰਾਜਨੀਤੀ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਜ਼ਰੂਰ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਏਸ਼ੀਅਨ ਚੈਂਪੀਅਨਜ਼ ਟਰਾਫੀ-2026, ਪੰਜਾਬ ਦੀ ਵਧਦੀ ਖੇਡ ਸਮਰੱਥਾ ਦੀ ਸ਼ਾਨਦਾਰ ਮਿਸਾਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਅਤੇ ਹਾਕੀ ਦਾ ਅਟੁੱਟ ਰਿਸ਼ਤਾ, ਸੂਬੇ ਨੇ 77 ਹਾਕੀ ਓਲੰਪੀਅਨ ਅਤੇ 48 ਓਲੰਪਿਕ ਤਗਮਾ ਜੇਤੂ ਪੈਦਾ ਕੀਤੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉6 ਨਵੇਂ ਹਾਕੀ ਐਸਟ੍ਰੋਟਰਫ ਮੈਦਾਨ ਤਿਆਰ, 2 ਹੋਰਾਂ ਦਾ ਕੰਮ ਜਾਰੀ, 1,744 ਕਰੋੜ ਰੁਪਏ ਦਾ ਵਿਸ਼ੇਸ਼ ਖੇਡ ਬਜਟ ਰੱਖਿਆ ਗਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬੀ ਖਿਡਾਰੀਆਂ ਨੇ 10 ਵਾਰ ਓਲੰਪਿਕ ‘ਚ ਭਾਰਤੀ ਹਾਕੀ ਟੀਮਾਂ ਦੀ ਕਪਤਾਨੀ ਕੀਤੀ, ਜੋ ਪੰਜਾਬ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅੰਤਰਰਾਸ਼ਟਰੀ ਖੇਡ ਸਮਾਗਮ ਨੌਜਵਾਨਾਂ ਨੂੰ ਪ੍ਰੇਰਿਤ ਕਰਨਗੇ, ਖੇਡਾਂ ਸੈਰ-ਸਪਾਟੇ ਨੂੰ ਹੁਲਾਰਾ ਦੇਣਗੀਆਂ ਅਤੇ ਆਰਥਿਕ ਮੌਕੇ ਪੈਦਾ ਕਰਨਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਸਫਲ ਮੇਜ਼ਬਾਨੀ ਲਈ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ
👉ਮੋਹਾਲੀ ‘ਚ ਖੇਡੇ ਗਏ ਫਾਈਨਲ ‘ਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਟੀਮ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ, ਹਾਰਦਿਕ ਸਿੰਘ ਦਾ ਆਪਣਾ 200ਵਾਂ ਅੰਤਰਰਾਸ਼ਟਰੀ ਮੈਚ ਖੇਡਣ ‘ਤੇ ਸਨਮਾਨ
SAS Nagar News:ਪੰਜਾਬ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਸਫਲ ਮੇਜ਼ਬਾਨੀ ਕਰਕੇ ਆਪਣੇ ਸ਼ਾਨਦਾਰ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸਾਲ 2030 ਵਿੱਚ ਵੱਕਾਰੀ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਸਫਲ ਪ੍ਰਬੰਧਨ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਨਾਲ ਪੰਜਾਬ ਦਾ ਅਟੁੱਟ ਰਿਸ਼ਤਾ, 77 ਓਲੰਪੀਅਨਾਂ ਤੇ 48 ਓਲੰਪਿਕ ਤਗਮਾ ਜੇਤੂਆਂ ਦੀ ਮਹਾਨ ਵਿਰਾਸਤ ਅਤੇ ਇਸ ਦਾ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ ਖੇਡ ਢਾਂਚਾ ਇਸ ਨੂੰ ਵੱਡੇ ਆਲਮੀ ਖੇਡ ਸਮਾਗਮਾਂ ਲਈ ਸੁਭਾਵਿਕ ਪਸੰਦ ਬਣਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਨਵੇਂ ਹਾਕੀ ਐਸਟ੍ਰੋਟਰਫ ਮੈਦਾਨ ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ, ਦੋ ਹੋਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਵਿਸ਼ੇਸ਼ ਤੌਰ ‘ਤੇ ਖੇਡਾਂ ਲਈ ਬਜਟ ਵਿੱਚ 1,744 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਮਹਾਨ ਖੇਡ ਵਿਰਾਸਤ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਵਚਨਬੱਧ ਹੈ। ਜਸ਼ਨ ਉਸ ਵੇਲੇ ਹੋਰ ਵੀ ਵਧ ਗਏ ਜਦੋਂ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਜਾਪਾਨ ਨੂੰ 4-1 ਨਾਲ ਹਰਾਇਆ ਅਤੇ ਖਚਾਖਚ ਭਰੇ ਮੋਹਾਲੀ ਸਟੇਡੀਅਮ ਨੇ ਸ਼ਾਨਦਾਰ ਗੱਤਕਾ ਅਤੇ ਭੰਗੜੇ ਦੀਆਂ ਪ੍ਰਦਰਸ਼ਨੀਆਂ ਰਾਹੀਂ ਪੰਜਾਬ ਦੇ ਮਹਾਨ ਸੱਭਿਆਚਾਰਕ ਵਿਰਸੇ ਦੇ ਦਰਸ਼ਨ ਕੀਤੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਪੋਸਟ ਕਰਦਿਆਂ ਲਿਖਿਆ, “ਅੱਜ ਮੈਨੂੰ ਮੋਹਾਲੀ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਰੋਮਾਂਚਕ ਫਾਈਨਲ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਖਚਾਖਚ ਭਰਿਆ ਸਟੇਡੀਅਮ ਗੱਤਕੇ ਅਤੇ ਭੰਗੜੇ ਸਮੇਤ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਗੂੰਜ ਉੱਠਿਆ, ਜਿਸ ਨੇ ਪੂਰੇ ਮਾਹੌਲ ਨੂੰ ਊਰਜਾ ਅਤੇ ਉਤਸ਼ਾਹ ਨਾਲ ਭਰ ਦਿੱਤਾ। ਭਾਰਤੀ ਟੀਮ ਦਾ ਹੌਸਲਾ ਵਧਾਇਆ ਅਤੇ ਟੂਰਨਾਮੈਂਟ ਦੇ ਸਫਲ ਆਯੋਜਨ ਵਿੱਚ ਸ਼ਾਮਲ ਸਾਰਿਆਂ ਨੂੰ ਵਧਾਈ ਦਿੱਤੀ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡੇ ਖਿਡਾਰੀ ਟਰਾਫੀ ਚੁੱਕ ਕੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਚੱਕ ਦੇ ਇੰਡੀਆ।”ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026’ ਦੀ ਸਫਲ ਮੇਜ਼ਬਾਨੀ ਕਰਕੇ ਸੂਬੇ ਦੇ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਣ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ। ਭਾਰਤ ਨੇ ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਵੱਕਾਰੀ ਖਿਤਾਬ ਆਪਣੇ ਕੋਲ ਬਰਕਰਾਰ ਰੱਖਿਆ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਾਲ 2030 ਵਿੱਚ ਵੱਕਾਰੀ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਚੱਲ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੇ ਸਫਲ ਪ੍ਰਬੰਧਨ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਦੀ ਸੂਬੇ ਦੀ ਵਧਦੀ ਸਮਰੱਥਾ ਨੂੰ ਦਰਸਾਉਂਦਾ ਹੈ।

ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ ਪੰਜਾਬ ਦੇ ਖੇਡ ਸਫ਼ਰ ਵਿੱਚ ਇਤਿਹਾਸਕ ਪ੍ਰਾਪਤੀ ਹੈ ਅਤੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਵੱਲ ਅਹਿਮ ਕਦਮ ਹੈ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਆਪਣੇ ਮਿਹਨਤੀ ਲੋਕਾਂ, ਮਹਾਨ ਸੱਭਿਆਚਾਰ ਅਤੇ ਨਿੱਘੇ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਹਰ ਖਿਡਾਰੀ ਅਤੇ ਦਰਸ਼ਕ ਪੰਜਾਬ ਵਿੱਚ ਆਪਣੇ ਠਹਿਰਾਅ ਦੀਆਂ ਅਭੁੱਲ ਯਾਦਾਂ ਨਾਲ ਲੈ ਕੇ ਜਾਣਗੇ।”ਉਨ੍ਹਾਂ ਅੱਗੇ ਕਿਹਾ, “ਹਾਕੀ ਅਤੇ ਪੰਜਾਬ ਅਟੁੱਟ ਹਨ, ਕਿਉਂਕਿ ਪੰਜਾਬੀ ਖਿਡਾਰੀਆਂ ਦੇ ਯੋਗਦਾਨ ਤੋਂ ਬਿਨਾਂ ਭਾਰਤੀ ਹਾਕੀ ਦੇ ਸ਼ਾਨਦਾਰ ਇਤਿਹਾਸ ਦੀ ਕਲਪਨਾ ਕਰਨਾ ਅਸੰਭਵ ਹੈ। ਮਹਾਨ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤ ਪਾਲ ਸਿੰਘ ਅਤੇ ਸੁਰਜੀਤ ਸਿੰਘ ਤੋਂ ਲੈ ਕੇ ਮੌਜੂਦਾ ਸਮੇਂ ਦੇ ਸਿਤਾਰੇ ਜਿਵੇਂ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਰੁਪਿੰਦਰ ਪਾਲ ਸਿੰਘ ਤੱਕ, ਪੰਜਾਬ ਨੇ ਭਾਰਤੀ ਹਾਕੀ ਵਿੱਚ ਹਮੇਸ਼ਾ ਬੇਮਿਸਾਲ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਪੰਜਾਬ ਨੇ ਸਾਲ 1928 ਦੀਆਂ ਐਮਸਟਰਡਮ ਓਲੰਪਿਕ ਖੇਡਾਂ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕ ਤੱਕ 77 ਹਾਕੀ ਓਲੰਪੀਅਨ ਦਿੱਤੇ ਹਨ, ਜਦਕਿ ਸੂਬੇ ਦੇ 48 ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ। ਇਹ ਵਿਲੱਖਣ ਵਿਰਾਸਤ ਪੰਜਾਬ ਵਿੱਚ ਹਾਕੀ ਲਈ ਡੂੰਘੇ ਜਜ਼ਬੇ ਨੂੰ ਦਰਸਾਉਂਦੀ ਹੈ।”ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਵਿੱਚ 10 ਵਾਰ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ, ਜੋ ਖੇਡਾਂ ਵਿੱਚ ਪੰਜਾਬ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦਾ ਹੈ। ਭਾਰਤ ਦੀਆਂ ਹਾਲੀਆ ਓਲੰਪਿਕ ਸਫਲਤਾਵਾਂ ਵਿੱਚ ਵੀ ਸੂਬੇ ਦਾ ਯੋਗਦਾਨ ਬੇਮਿਸਾਲ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ, “ਟੋਕੀਓ-2020 ਓਲੰਪਿਕ ਦੌਰਾਨ ਪੰਜਾਬ ਦੇ ਅੱਠ ਖਿਡਾਰੀਆਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ ਸੀ, ਜਦੋਂ ਕਿ ਪੈਰਿਸ-2024 ਓਲੰਪਿਕ ਵਿੱਚ ਸੂਬੇ ਦੇ ਨੌਂ ਖਿਡਾਰੀ ਭਾਰਤੀ ਦਲ ਦਾ ਹਿੱਸਾ ਸਨ। ਇਹਨਾਂ ਟੀਮਾਂ ਦੀ ਕਪਤਾਨੀ ਕ੍ਰਮਵਾਰ ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਕੀਤੀ ਸੀ। ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਪੰਜਾਬ ਦੇ ਅੱਠ ਖਿਡਾਰੀ ਮੌਜੂਦਾ ਭਾਰਤੀ ਹਾਕੀ ਟੀਮ ਦਾ ਵੀ ਹਿੱਸਾ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਲੰਧਰ ਭਾਰਤੀ ਹਾਕੀ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ।

ਇਸ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਨੇ ਅੰਤਰਰਾਸ਼ਟਰੀ ਖਿਡਾਰੀਆਂ ਅਤੇ ਓਲੰਪੀਅਨਾਂ ਦੀਆਂ ਪੀੜ੍ਹੀਆਂ ਨੂੰ ਪਾਲਿਆ-ਪੋਸਿਆ ਹੈ। ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਦੇ ਪਿੰਡਾਂ ਨੇ ਆਪਣੀਆਂ ਬੇਮਿਸਾਲ ਹਾਕੀ ਪਰੰਪਰਾਵਾਂ ਲਈ ਦੁਨੀਆ ਭਰ ਵਿੱਚ ਪਛਾਣ ਬਣਾਈ ਹੈ ਅਤੇ ਸਮੂਹਿਕ ਤੌਰ ‘ਤੇ 20 ਤੋਂ ਵੱਧ ਓਲੰਪੀਅਨ ਪੈਦਾ ਕੀਤੇ ਹਨ।”ਮੁੱਖ ਮੰਤਰੀ ਨੇ ਕਿਹਾ, “ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਇਸ ਸ਼ਾਨਦਾਰ ਖੇਡ ਵਿਰਾਸਤ ਦਾ ਪ੍ਰਤੀਕ ਹੈ। ਇਹ ਸਟੇਡੀਅਮ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਸੈਂਟਰ ਅਤੇ ਖੇਲੋ ਇੰਡੀਆ ਸੈਂਟਰ ਰਾਹੀਂ ਭਵਿੱਖ ਦੇ ਚੈਂਪੀਅਨਾਂ ਨੂੰ ਵੀ ਤਿਆਰ ਕਰ ਰਿਹਾ ਹੈ, ਜਿੱਥੇ ਕ੍ਰਮਵਾਰ 102 ਅਤੇ 33 ਹਾਕੀ ਖਿਡਾਰੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰ ਰਹੇ ਹਨ।”ਉਨ੍ਹਾਂ ਨੇ ਦੁਹਰਾਇਆ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਾਡੇ ਕਾਰਜਕਾਲ ਦੌਰਾਨ ਹਾਕੀ ਦੇ ਛੇ ਨਵੇਂ ਐਸਟ੍ਰੋਟਰਫ ਮੈਦਾਨ ਬਣਾਏ ਗਏ ਹਨ, ਜਦੋਂ ਕਿ ਦੋ ਹੋਰ ਮੈਦਾਨਾਂ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਤੋਂ ਇਲਾਵਾ, ਹੇਠਲੇ ਪੱਧਰ ‘ਤੇ ਖੇਡ ਨੂੰ ਉਤਸ਼ਾਹਿਤ ਕਰਨ ਲਈ 18 ਸਿਕਸ-ਏ-ਸਾਈਡ ਐਸਟ੍ਰੋਟਰਫ ਹਾਕੀ ਮੈਦਾਨ ਸਥਾਪਤ ਕੀਤੇ ਗਏ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਸਰਕਾਰ ਨੇ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਅਤੇ ਪਹਿਲੀ ਵਾਰ ਖੇਡਾਂ ਲਈ ਵਿਸ਼ੇਸ਼ ਤੌਰ ‘ਤੇ 1,744 ਕਰੋੜ ਰੁਪਏ ਦਾ ਬਜਟ ਰੱਖਿਆ। ਇਹ ਨੌਜਵਾਨ ਖੇਡ ਪ੍ਰਤਿਭਾ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਮੁੱਖ ਮੰਤਰੀ ਨੇ ਕਿਹਾ, “ਏਸ਼ੀਅਨ ਚੈਂਪੀਅਨਜ਼ ਟਰਾਫੀ ਵਰਗੇ ਅੰਤਰਰਾਸ਼ਟਰੀ ਟੂਰਨਾਮੈਂਟ ਹਜ਼ਾਰਾਂ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਮੰਜ਼ਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੇ ਹਨ। ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਖੇਡ ਸੈਰ-ਸਪਾਟਾ, ਮਹਿਮਾਨਨਿਵਾਜ਼ੀ, ਖੇਡ ਸਮਾਨ ਦੀ ਇੰਡਸਟਰੀ ਅਤੇ ਨਾਲ ਜੁੜੇ ਖੇਤਰਾਂ ਨੂੰ ਹੁਲਾਰਾ ਦੇ ਕੇ ਖੇਡ ਮੈਦਾਨ ਤੋਂ ਬਾਹਰ ਵੀ ਆਰਥਿਕ ਮੌਕੇ ਪੈਦਾ ਕਰਦੇ ਹਨ।”ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿਸ ਵਿੱਚ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਵਿਸ਼ਵ ਪੱਧਰੀ ਸਹੂਲਤਾਂ, ਪੇਸ਼ੇਵਰ ਕੋਚਿੰਗ ਅਤੇ ਢੁਕਵੀਂ ਵਿੱਤੀ ਸਹਾਇਤਾ ਮਿਲੇ।”

ਭਾਰਤ ਨੇ ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਇੱਕ ਬਹੁਤ ਹੀ ਰੋਮਾਂਚਿਕ ਫਾਈਨਲ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ‘ਤੇ ਕਬਜ਼ਾ ਬਰਕਰਾਰ ਰੱਖਿਆ। ਇਸ ਤੋਂ ਪਹਿਲਾਂ ਮਲੇਸ਼ੀਆ ਨੇ ਇੱਕ ਸ਼ਾਨਦਾਰ ਮੁਕਾਬਲੇ ਵਿੱਚ ਦੱਖਣੀ ਕੋਰੀਆ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਤੀਜਾ ਸਥਾਨ ਹਾਸਲ ਕੀਤਾ, ਜਿਸ ਦੇ ਹਜ਼ਾਰਾਂ ਦਰਸ਼ਕ ਗਵਾਹ ਬਣੇ।ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ 200ਵਾਂ ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਭਾਰਤੀ ਖਿਡਾਰੀ ਹਾਰਦਿਕ ਸਿੰਘ ਨੂੰ ਵਿਸ਼ੇਸ਼ ਜਰਸੀ ਭੇਟ ਕੀਤੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਤੇ ਜਾਪਾਨੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਜੇਤੂ ਭਾਰਤੀ ਟੀਮ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ।ਸਮਾਪਤੀ ਸਮਾਰੋਹ ਦੌਰਾਨ ਸ਼ਾਨਦਾਰ ਸੱਭਿਆਚਾਰਕ ਸ਼ੋਅ ਨੇ ਦਰਸ਼ਕਾਂ ਦਾ ਮਨ ਮੋਹ ਲਿਆ, ਜਿਸ ਵਿੱਚ ਭੰਗੜੇ ਦੀ ਪੇਸ਼ਕਾਰੀ ਖਿੱਚ ਦਾ ਕੇਂਦਰ ਰਹੀ।ਹੌਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਨੇ ਟੂਰਨਾਮੈਂਟ ਦੀ ਸਫਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਵਰੁਣ ਰੂਜਮ, ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸ਼ਖਸੀਅਤਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

अंबाला में आजादी की पहली लड़ाई के शहीद स्मारक का उद्घाटन ऐतिहासिक क्षण, यह स्मारक आने वाली पीढ़ियों में राष्ट्रभक्ति की अलख जगाएगा – मुख्यमंत्री नायब सिंह सैनी

0

👉केंद्रीय गृह मंत्री अमित शाह ने अंबाला की धरती से 1857 की क्रांति के वीर बलिदानियों को राष्ट्र की ओर से दी श्रद्धांजलि
👉हरियाणा संघर्ष से समृद्धि तक का सफर तय कर बना आधुनिक औद्योगिक एवं आर्थिक शक्ति – मुख्यमंत्री
👉विधानसभा चुनाव के संकल्प पत्र के 217 वादों में से 76 संकल्प दो वर्षों में पूरे, शेष पर तेजी से चल रहा काम
Haryana News: हरियाणा के मुख्यमंत्री श्री नायब सिंह सैनी ने कहा कि अंबाला की ऐतिहासिक धरती पर आजादी की पहली लड़ाई के शहीद स्मारक का उद्घाटन देश के इतिहास में एक गौरवशाली और अविस्मरणीय क्षण है। केंद्रीय गृह एवं सहकारिता मंत्री श्री अमित शाह द्वारा इस स्मारक को राष्ट्र को समर्पित करना उन महान बलिदानियों के प्रति सच्ची श्रद्धांजलि है, जिन्होंने देश की आजादी के लिए अपना सर्वस्व न्योछावर कर दिया। यह स्मारक न केवल 1857 की क्रांति के इतिहास और वीर बलिदानियों के अदम्य साहस का साक्षी बनेगा, बल्कि आने वाली पीढ़ियों में राष्ट्रभक्ति, त्याग और देशप्रेम की भावना को भी मजबूत करेगा।मुख्यमंत्री श्री नायब सिंह सैनी वीरवार को अंबाला में आयोजित आजादी की पहली लड़ाई (1857) का शहीद स्मारक के उद्घाटन समारोह को संबोधित कर रहे थे। इससे पहले केंद्रीय गृह एवं सहकारिता मंत्री श्री अमित शाह ने स्मारक का उद्घाटन कर जनता को समर्पित किया। इस मौके पर केंद्रीय मंत्री श्री मनोहर लाल, कैबिनेट मंत्री श्री अनिल विज, बीजेपी केंद्रीय प्रभारी श्रीमती स्मृति ईरानी और भाजपा प्रदेशाध्यक्ष डॉ अर्चना गुप्ता भी उपस्थित रहे।इस अवसर पर मुख्यमंत्री ने राष्ट्र की एकता, अखंडता और सुरक्षा के लिए अपना जीवन समर्पित करने वाले केंद्रीय गृह एवं सहकारिता मंत्री श्री अमित शाह का, मां अंबा की पावन धरा पर तीन करोड़ हरियाणावासियों की ओर से स्वागत किया। मुख्यमंत्री ने 1857 की आजादी की पहली लड़ाई का स्मारक तथा नेशनल हाईवे 152जी जलबेड़ा- शाहाबाद खंड का लोकार्पण कर प्रदेशवासियों को समर्पित करने पर केंद्रीय गृह मंत्री का आभार व्यक्त किया।
उन्होंने कहा कि आज अंबाला की धरती पर इतिहास, शौर्य और राष्ट्रीय गौरव का एक नया अध्याय लिखा गया है।

इसे भी पढ़ें 👉केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

हमारे लिए बड़े गर्व की बात है कि यह अध्याय देश के यशस्वी केंद्रीय गृह एवं सहकारिता मंत्री जी के कर कमलों से लिखा गया है। आजादी की पहली लड़ाई के शहीद स्मारक का उद्घाटन करके आपने उन महान बलिदानियों को पूरे राष्ट्र की ओर से नमन किया है, जिन्होंने भारत माता की गुलामी की बेड़ियां काटने के लिए अपना सर्वस्व न्योछावर कर दिया। उन्होंने आने वाली पीढ़ियों के लिए अपना आज कुर्बान कर दिया, ताकि हम आजाद भारत में अपना कल संवार सकें।उन्होंने कहा कि इतिहास के पन्नों और जनमानस में अक्सर यह धारणा रही है कि इस महान क्रांति की शुरुआत 10 मई, 1857 को मेरठ से हुई थी। लेकिन आजादी की पहली लड़ाई वास्तव में अंबाला में भड़की थी, मेरठ से पूरे नौ घंटे पहले। यहीं से उस संघर्ष की नींव पड़ी, जिसने अंततः पूरे देश को एकजुट कर दिया। इस लड़ाई ने भारतीय मानस में राष्ट्रवाद और देशभक्ति की ऐसी भावना जगाई, जो आगे चलकर पूरे स्वतंत्रता आंदोलन की नींव बनी।मुख्यमंत्री ने कहा कि मुझे पूरा विश्वास है कि यह स्मारक केवल ईंट-पत्थर की इमारत नहीं रहेगा। यह राष्ट्रभक्ति का तीर्थ बनेगा। यहां आने वाला हर युवा उन वीरों के त्याग और साहस को महसूस करेगा और राष्ट्रप्रेम का संकल्प लेकर लौटेगा। यह स्मारक आने वाली पीढ़ियों को याद दिलाता रहेगा कि आजादी हमें विरासत में नहीं मिली, यह हमारे वीरों के बलिदान से अर्जित हुई है।उन्होंने कहा कि श्री अमित शाह का जीवन राष्ट्रसेवा, संगठन के प्रति समर्पण, अद्भुत कार्यक्षमता और दृढ़ संकल्प की प्रेरक मिसाल है। विद्यार्थी जीवन में अखिल भारतीय विद्यार्थी परिषद से शुरू हुई आपकी यात्रा आपकी कड़ी मेहनत के बल पर संगठन के शीर्ष नेतृत्व तक पहुंची है। भाजपा के राष्ट्रीय अध्यक्ष के रूप में आपने संगठन को देश के कोने-कोने तक पहुंचाया और आज भाजपा विश्व की सबसे बड़ी राजनीतिक पार्टी बन गई है। लक्ष्य के प्रति अटूट प्रतिबद्धता, निर्णय लेने का साहस और परिणाम मिलने तक निरंतर प्रयास, यही आपकी पहचान है।

इसे भी पढ़ें 👉एसआईआर को लेकर विपक्ष कर रहा है भ्रामक प्रचार – नायब सिंह सैनी

मुख्यमंत्री ने कहा कि श्री अमित शाह जी में हमें लौह पुरुष सरदार वल्लभभाई पटेल जी का दृढ़ संकल्प दिखाई देता है। आपके नेतृत्व में देश अपनी गौरवशाली विरासत, संस्कृति और इतिहास को फिर से प्रतिष्ठित कर रहा है। जो काम दशकों तक असंभव माने गए, वे प्रधानमंत्री श्री नरेंद्र मोदी और गृह मंत्री के रूप में अमित शाह के कार्यकाल में संभव हुए। अनुच्छेद 370 और 35A हटेंगे, यह किसने सोचा था? आज वे इतिहास बन चुके हैं! जम्मू-कश्मीर में एक विधान, एक निशान और एक प्रधान का संकल्प साकार होगा, यह किसने सोचा था? आज यह हकीकत है! नागरिकता संशोधन कानून लागू होगा, यह किसने सोचा था? आज यह भी संभव हुआ! अंग्रेजों के बनाए आपराधिक कानूनों की जगह भारतीय न्याय दृष्टि पर आधारित तीन नए आपराधिक कानून आएंगे, यह किसने सोचा था? आज देश में नई न्याय व्यवस्था लागू है!उन्होंने कहा कि सहकारिता मंत्रालय के माध्यम से आपने ‘सहकार से समृद्धि’ के संकल्प को नई दिशा दी है। आपके नेतृत्व में देश की आंतरिक सुरक्षा मजबूत हुई है, सीमाएं सुरक्षित हुई हैं और वामपंथी उग्रवाद जैसी चुनौती पर निर्णायक सफलता मिली है।मुख्यमंत्री ने कहा कि केंद्रीय गृह मंत्री श्री अमित शाह का हरियाणा की धरती से विशेष आत्मीय संबंध रहा है। प्रधानमंत्री श्री नरेंद्र मोदी के कुशल नेतृत्व में हरियाणा की जनता ने भाजपा सरकार को लगातार तीसरी बार आशीर्वाद दिया है। आपके मार्गदर्शन में केंद्र और प्रदेश की डबल इंजन सरकार विकास, सुशासन, सुरक्षा और गरीब कल्याण के संकल्प को निरंतर आगे बढ़ा रही है।उन्होंने कहा कि चार दिन पहले ही हरियाणा ने अपनी हीरक जयंती मनाई है। इन 60 वर्षों में हरियाणा ने लंबा सफर तय किया है: संघर्ष से समृद्धि तक, संभावनाओं से उपलब्धियों तक, और एक कृषि प्रधान प्रदेश से आधुनिक औद्योगिक एवं आर्थिक शक्ति बनने तक। विशेष रूप से पिछले 12 वर्षों में सुशासन, पारदर्शिता और अंत्योदय की भावना ने इस विकास यात्रा को नई गति दी है।

इसे भी पढ़ें 👉हरियाणा के विकास को नई रफ्तार: मुख्यमंत्री नायब सिंह सैनी ने 9 बड़े प्रस्तावों को दी मंजूरी, 11.96 करोड़ रुपये की बचत

मुख्यमंत्री ने कहा कि गत विधानसभा चुनाव में हमने संकल्प-पत्र के माध्यम से जनता से 217 वादे किए थे। केवल 2 वर्षों में इनमें से 76 संकल्प पूरे हो चुके हैं और शेष 141 पर पूरी निष्ठा से काम चल रहा है। हम वादे गिनाते नहीं, निभाकर दिखाते हैं। जहां नई राह बनती है, वहां पहला कदम हरियाणा का होता है। तीन नए आपराधिक कानूनों को सबसे पहले लागू करने वाला राज्य हरियाणा है। सभी फसलें एमएसपी पर खरीदने वाला देश का एकमात्र राज्य हरियाणा है। शहीद सैनिकों और अग्निवीरों को 1 करोड़ रुपये की अनुग्रह राशि देने वाला पहला राज्य हरियाणा है। स्वतंत्रता सेनानियों को देश में सर्वाधिक, 40 हजार रुपये मासिक पेंशन हरियाणा देता है। लाल डोरा मुक्त गांव, परिवार पहचान पत्र और पेपरलेस रजिस्ट्री की शुरुआत भी सबसे पहले हरियाणा ने की।उन्होंने कहा कि हरियाणा सरकार हर कदम पर बेटी के साथ खड़ी है। ‘बेटी बचाओ-बेटी पढ़ाओ’ से लिंगानुपात बढ़कर 900 के पार पहुंच गया है। बेटियों को स्नातकोत्तर तक मुफ्त शिक्षा मिल रही है। 2 लाख 92 हजार बहनें लखपति दीदी बनी हैं। गैस सिलेंडर 500 रुपये में मिल रहा है और लाडो लक्ष्मी योजना में 10 लाख से अधिक बहनों को हर महीने 2100 रुपये मिल रहे हैं।मुख्यमंत्री ने कहा कि केंद्रीय गृह मंत्री श्री अमित शाह के कर कमलों से हरियाणा के ‘विजन 2047’ का विमोचन हुआ था। आज उसे जमीन पर उतारने के लिए तेजी से काम चल रहा है। हमारा लक्ष्य है हरियाणा को 1 ट्रिलियन डॉलर की अर्थव्यवस्था बनाना और 50 लाख नए रोजगार पैदा करना। ‘मेक इन हरियाणा’ औद्योगिक नीति-2026 और नई MSME नीति-2026 इसी रोडमैप की मजबूत कड़ियां हैं। जिस धरती ने आजादी की पहली लड़ाई में अपना लहू दिया, वही धरती आज प्रधानमंत्री श्री नरेंद्र मोदी के ‘विकसित भारत-2047’ के निर्माण में सबसे आगे खड़ी है।इस मौके पर विधानसभा स्पीकर श्री हरविंद्र कल्याण, कैबिनेट मंत्री श्री कृष्ण लाल पंवार, श्री महिपाल ढांडा, श्री विपुल गोयल, डॉ अरविंद शर्मा, श्री श्याम सिंह राणा, श्री रणबीर गंगवा, श्री कृष्ण बेदी, श्रीमती श्रुति चौधरी, सुश्री आरती राव, राज्य मंत्री श्री गौरव गौतम, डिप्टी स्पीकर डॉ कृष्ण मिड्ढा सहित सांसद, विधायकगण व वरिष्ठ अधिकारी मौजूद थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

0

👉1260 करोड़ रुपये की लागत के नेशनल हाईवे-152G जलबेहड़ा—शाहबाद खंड का किया लोकार्पण
👉केंद्रीय गृह मंत्री अमित शाह ने की हरियाणा के मुख्यमंत्री नायब सिंह सैनी की कार्यशैली की सराहना, कहा— नायब सिंह सैनी भले ही धीरे-धीरे बोलते हों, लेकिन काम करने में बहुत तेज हैं
👉2029 में भाजपा जनता के बीच वोट मांगने जाएगी, तो पार्टी अपने घोषणा पत्र में किए गए सभी वादों और गारंटियों को पूरा करके जाएगी
👉1857 विद्रोह नहीं, स्वतंत्रता का महासंग्राम था, 90 वर्षों के बलिदान से मिली आजादी, अब विकसित भारत का संकल्प — अमित शाह
👉अंबाला में बना स्मारक युवा पीढ़ी के लिए देश भक्ति पैदा करने वाला एक अद्भुत स्थान बनेगा
Haryana News: केंद्रीय गृह एवं सहकारिता मंत्री श्री अमित शाह ने हरियाणा के मुख्यमंत्री श्री नायब सिंह सैनी की कार्यशैली की सराहना करते हुए कहा कि हरियाणा के मुख्यमंत्री श्री नायब सिंह सैनी भले ही धीरे-धीरे बोलते हों, लेकिन काम करने में बहुत तेज हैं। उन्होंने कहा कि श्री नायब सिंह सैनी तेजी से काम करने वाले मुख्यमंत्री हैं। श्री अमित शाह ने हरियाणवासियों को कहा कि हरियाणा में जब वर्ष 2029 में भाजपा जनता के बीच वोट मांगने जाएगी, तब पार्टी अपने घोषणा पत्र में किए गए सभी वादों और गारंटियों को पूरा करके जाएगी।केंद्रीय गृह एवं सहकारिता मंत्री श्री अमित शाह ने वीरवार को अंबाला में आयोजित आजादी की पहली लड़ाई (1857) के शहीद स्मारक के उद्घाटन समारोह को संबोधित करते हुए कहा कि जहां 10 मई, 1857 को क्रांतिवीरों ने अंग्रेजों के शासन के विरुद्ध क्रांति का बिगुल फुंका था और उनकी एक शुरुआत पूरे देशभर में देखते ही देखते आग बनकर फैल गई थी। पूरी दुनिया देखकर आश्चर्यचकित रह गई थी कि जिस अंग्रेजी सरकार का सूर्य कहीं डूबता नहीं था, उसकी नींव हिलाकर रखने वाला वो 1857 का स्वतंत्रता संग्राम, जिस अंबाला की भूमि पर शुरू हुआ, उसे मैं बार-बार प्रणाम करता हूं।इस मौके पर हरियाणा के मुख्यमंत्री श्री नायब सिंह सैनी, केंद्रीय मंत्री श्री मनोहर लाल, कैबिनेट मंत्री श्री अनिल विज, बीजेपी केंद्रीय प्रभारी श्रीमती स्मृति ईरानी और भाजपा प्रदेशाध्यक्ष डॉ अर्चना गुप्ता भी उपस्थित रहे।

इसे भी पढ़ें 👉एसआईआर को लेकर विपक्ष कर रहा है भ्रामक प्रचार – नायब सिंह सैनी

श्री अमित शाह ने कहा कि 1857 के स्वतंत्रता संग्राम को अंग्रेजियत से प्रेरित, वामपंथी विचारधारा वाले इतिहासकारों ने एक विद्रोह का नाम दिया। विद्रोह शब्द है अंग्रेजों के लिए। वीर सावरकर ने सच कहा था कि क्रांति हम सब भारत माता की संतानों के लिए विद्रोह नहीं बल्कि स्वतंत्रता संग्राम है। उन्होंने कहा कि सन 1857 से लेकर 1947 तक का 90 साल का यह महान संघर्ष,जिसमें अनेक शहीदों ने सर्वस्व बलिदान दिया, तब जाकर हमें आजादी मिली। उन शहीदों के बलिदान के आधार पर ही हम आज प्रधानमंत्री श्री नरेंद्र मोदी के नेतृत्व में विकसित भारत की कल्पना कर सकते हैं।उन्होंने कहा कि आज बाबू कुंवर सिंह को भी याद करने का अवसर है, जिस वीर योद्धा ने 87 साल की उम्र में अंग्रेजों से लड़ाई लड़ी, उनकी बाईं बाजू पर गोली लगी और उसने अपनी दाईं बाजू से बाईं बाजू काट दी। अगर तुझ में खून ही नहीं है तो तुम भारत माता की क्या सेवा करोगे और उस बूढ़े वीर ने लड़ते-लड़ते अपना सर्वोच्च बलिदान दिया। उन्होंने कहा कि जो देश अपनी स्वतंत्रता की कीमत नहीं समझता है, जिन शहीदों ने खून बहाया और उनका महिमामंडन नहीं करता है इतिहास के पन्नों को वो लाल खून से बदलकर स्वर्णिम अक्षर में अंकित नहीं करता है, तो वो देश कभी प्रगति नहीं कर सकता है। आज अंबाला में बना यह स्मारक देशभर की युवा पीढ़ी के लिए आने वाले दिनों में देश भक्ति पैदा करने वाला एक अद्भुत स्थान बनेगा।उन्होंने इस स्मारक के निर्माण के लिए हरियाणा के पूर्व मुख्यमंत्री श्री मनोहर लाल, वर्तमान मुख्यमंत्री श्री नायब सिंह सैनी और कैबिनेट मंत्री श्री अनिल विज के प्रयासों की सराहना करते हुए कहा कि इन सभी के विशेष प्रयासों से यह विराट शहीद स्मारक आज बनकर तैयार हुआ है।श्री अमित शाह ने कहा कि यह वही भूमि है जहां कभी सरस्वती नदी बहा करती थी, जहां वेदों की रचना हुई, इसी वीर भूमि पर श्री कृष्णा ने गीता का संदेश दिया, इसी वीर भूमि पर महाराजा अग्रसेन ने एडमिनिस्ट्रेशन का भारतीय मॉडल दिया। इसी वीर भूमि पर राजा नाहर सिंह, राव तुलाराम ने आजादी की लड़ाई लड़ी और वह परंपरा शुरू हुई और आज सबसे ज्यादा अगर जवान किसी एक प्रदेश के होते हैं तो मेरे हरियाणा के होते हैं।

इसे भी पढ़ें 👉26 नवंबर को संविधान दिवस पर हरियाणा विधानसभा का विशेष सत्र होगा आयोजित, मुख्यमंत्री नायब सिंह सैनी ने की घोषणा

उन्होंने कहा कि जब खेलों में भारत की मेडल तालिका की बात आती है तो उस तालिका में नंबर वन पर हरियाणा रहता है। जब देश को जरूरत थी अन्न के क्षेत्र में आत्मनिर्भर होने की, तो हरियाणा के किसानों ने देश के अनाज के भंडार भर दिए। श्वेत क्रांति में भी हरियाणा का बहुत बड़ा योगदान है।श्री अमित शाह ने कहा कि हरियाणा की इसी भूमि पर आज 22 एकड़ भूमि पर 23 गैलरियों के साथ सन् 1857 की क्रांति का अद्भुत स्मारक बना है। स्मारक में आधुनिक तकनीक के माध्यम से, होलोग्राफी और इंटरएक्टिव प्रोटेक्शन के साथ दस्तावेज और हरियाणा की सभी प्रकार की कलाओं को संजोने का एक अद्भुत प्रयास हुआ है। फुलकारी और सरकंडा की शिल्पकला और 2500 की सीटिंग कैपेसिटी वाला ओपन एयर थिएटर, लाइट एंड साउंड शो से हमें वापस 1857 में ले जाने की व्यवस्था के साथ यह स्मारक 1857 की क्रांति, बलिदान और सम्मान को जागृत करने वाला एक ऊर्जावान स्थान बना है।उन्होंने देशभर के युवाओं से आग्रह किया कि आज जिस जगह पर हम हैं, वो किन के कारणों से संभव हुआ, उसे समझना है तो अंबाला की इस एतिहासिक भूमि पर बने इस स्मारक को जरूर देखें और शहीदों को श्रद्धांजलि अर्पित करें।

केंद्रीय गृह मंत्री ने इस मौके पर 1260 करोड़ रुपये की लागत से निर्मित नेशनल हाइवे 152—जी जलबेड़—शाहबाद खंड का भी लोकार्पण किया।
उन्होंने कहा कि हरियाणा को 60 साल हुए हैं और भारतीय जनता पार्टी के कार्यकर्ताओं का यह भाग्य है कि 60 सालों में 12 साल तक हरियाणा की जनता ने प्रधानमंत्री श्री नरेंद्र मोदी और कमल के फूल पर भरोसा किया है। श्री मनोहर लाल और श्री नायब सिंह सैनी, दोनों ने 12 सालों में हरियाणा के लिए आमूलचूल परिवर्तन किए हैं। उन्होंने हरियाणा सरकार द्वारा लोकहित में किए गए कार्यों का उल्लेख करते हुए कहा कि सबसे पहले धुंआ मुक्त प्रदेश हरियाणा बना, हर घर में गैस का सिलेंडर पहुंचा, एमएसपी पर सभी फसलों की खरीद, न्यायिक संहिता को लागू करने वाला पहला राज्य, देश की सबसे पहली हाइड्रोजन ट्रेन चलाने वाला, एलिवेटेड रेलवे ट्रैक की शुरुआत करने वाला पहला राज्य हरियाणा बना।उन्होंने कहा कि हरियाणा ने ऑनलाइन ट्रांसफर नीति बनाकर, तबादला उद्योग को हरियाणा से अगर किसी ने निकाला तो भारतीय जनता पार्टी ने निकाला। पंचायतों में मातृ शक्ति को 50 प्रतिशत का प्रतिनिधित्व देने की शुरुआत भी हरियाणा में हुई। एकमात्र राज्य हरियाणा है जहां गांव में आज लाल डोरा नहीं है। परिवार पहचान पत्र बनाने वाला राज्य हरियाणा बना।श्री अमित शाह ने विपक्ष पर निशाना साधते हुए कहा कि जब वे पंजाब में नशा मुक्त पंजाब अभियान के तहत पंजाब जाते हैं तो वहां के किसान एमएसपी की गारंटी की बात करते हैं। राहुल जी ने उनको झुनझुना पकड़ा दिया। उन्होंने कहा कि एक बार पंजाब में भाजपा—एनडीए सरकार बना दो तो किसानों को एमएसपी गारंटी के बोर्ड पकड़ने की जरूरत नहीं रहेगी। नशा मुक्ति के लिए हरियाणा ने कमर कस ली है।इस मौके पर विधानसभा स्पीकर श्री हरविंद्र कल्याण, कैबिनेट मंत्री श्री कृष्ण लाल पंवार, श्री महिपाल ढांडा, श्री विपुल गोयल, डॉ अरविंद शर्मा, श्री श्याम सिंह राणा, श्री रणबीर गंगवा, श्री कृष्ण बेदी, श्रीमती श्रुति चौधरी, सुश्री आरती राव, राज्य मंत्री श्री गौरव गौतम, डिप्टी स्पीकर डॉ कृष्ण मिड्ढा सहित सांसद, विधायकगण व वरिष्ठ अधिकारी मौजूद थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

0

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਸਾਬਕਾ ਵਿਧਾਇਕ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਵੀਰਵਾਰ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 11 ਦੇ ਪੁਲਿਸ ਸਟੇਸ਼ਨ ਵਿੱਚ ਮੁਕੱਦਮਾ ਦਰਜ਼ ਕੀਤਾ ਹੈ। ਇਹ ਕਾਰਵਾਈ ਉਸਦੇ ਵੱਲੋਂ ਕਥਿਤ ਤੌਰ ‘ਤੇ ਕਾਂਗਰਸ ਭਵਨ ਵਿੱਚ ਇੱਕ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਉੱਪਰ ਹਮਲਾ ਕਰਨ, ਜਾਤੀਵਾਦੀ ਗਾਲਾਂ ਕੱਢਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਸਬੰਧੀ ਦਿੱਤੀ ਸਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਸਬੰਧ ਵਿਚ ਇੱਕ ਵੀਡੀਓ ਬਣਾ ਕੇ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ 👉parvinder Jhota Murder Case; ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਜੇਲ੍ਹ ਵਿਚੋਂ ਹੋਏ ਰਿਹਾਅ, ਸਮਝੋਤੇ ਬਾਰੇ ਕਹੀ ਵੱਡੀ ਗੱਲ!

ਇਸ ਮਾਮਲੇ ਨੂੰ ਲੈ ਕੇ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਜੋਰ ਸੋਰ ਨਾਲ ਮਾਮਲਾ ਚੁੱਕਿਆ ਸੀ। ਇਸ ਮਾਮਲੇ ਵਿਚ ਲੈ ਕੇ ਕਾਂਗਰਸ ਭਵਨ ਦੇ ਸਾਹਮਣੇ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਦੋਸ਼ਾਂ ਮੁਤਾਬਕ 27 ਅਕਤੂਬਰ ਦੀ ਦੁਪਹਿਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕੀਤਾ ਗਿਆ ਸੀ। ਦਸਣਾ ਬਣਦਾ ਹੈ ਕਿ ਬਰਿੰਦਰ ਸਿੰਘ ਢਿੱਲੋਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਜ਼ੀਦਕੀ ਮੰਨਿਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Parvinder Jhota Murder Case; ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਜੇਲ੍ਹ ਵਿਚੋਂ ਹੋਏ ਰਿਹਾਅ, ਸਮਝੋਤੇ ਬਾਰੇ ਕਹੀ ਵੱਡੀ ਗੱਲ!

0

Nabha News: parvinder Jhota Murder Case; ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਵਿਚ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਸੰਚਾਲਕ ਵੱਲੋਂ ਗੋਲੀਆਂ ਮਾਰ ਕੇ ਕੀਤੇ ਕਤਲ ਤੋਂ ਬਾਅਦ ਹੋਏ ਸ਼ੰਘਰਸ਼ ਵਿਚ ‘ਮੋਹਰੀ’ ਭੂਮਿਕਾ ਨਿਭਾਉਣ ਵਾਲੇ ਅਤੇ ਭੰਮਾ ਕਲਾਂ ਦੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿੰਘ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ ਨੂੰ ਅੱਜ ਨਾਭਾ ਜੇਲ ਵਿਚੋਂ ਰਿਹਾਅ ਕਰ ਦਿੱਤਾ ਗਿਆ। ਦੇਰ ਸ਼ਾਮ ਰਿਹਾਈ ਮੌਕੇ ਦੋਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਪੁੱਜੇ ਹੋਏ ਸਨ। ਜਿਕਰਯੌਗ ਹੈ ਕਿ ਬੀਤੇ ਕੱਲ ਹੀ ਝੋਟੇ ਦੇ ਪ੍ਰਵਾਰ ਤੇ ਐਕਸ਼ਨ ਕਮੇਟੀ ਦਾ ਪੰਜਾਬ ਸਰਕਾਰ ਨਾਲ ਸਮਝੋਤਾ ਹੋਇਆ ਹੈ, ਜਿਸਦੇ ਤਹਿਤ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਪਹਿਲਾਂ ਦੋਨਾਂ ਨੂੰ ਰਿਹਾਅ ਕੀਤਾ ਗਿਆ। ਸੰਭਾਵਨਾ ਹੈ ਕਿ ਹੁਣ ਭਲਕੇ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ ਤੇ ਅੱਜ ਹੀ ਦੇਹ ਨੂੰ ਉਥੇ ਸ਼ਿਫ਼ਟ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ 👉ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਦੀ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸਦੀ ਪਤਨੀ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਬਾਰੇ ਵੀ ਸਹਿਮਤੀ ਬਣੀ ਹੈ। ਉਧਰ, ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਲਗਾਤਾਰ ਕਈ ਦਿਨ ਜੇਲ੍ਹ ਵਿਚ ਬੰਦ ਰਹਿਣ ਕਾਰਨ ਉਨ੍ਹਾਂ ਨੂੰ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦਰਮਿਆਨ ਹੋਈਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਸਦੇ ਚੱਲਦੇ ਉਹ ਹੁਣ ਸਿੱਧੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਗੇ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਨੂੰ ਅਸਲ ਸ਼ਹੀਦ ਦਸਦਿਆਂ ਕਿਹਾ ਕਿ ਉਸਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

0

Chandigarh News:ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ।

ਇਹ ਵੀ ਪੜ੍ਹੋ 👉Bhagwant Mann Govt ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ UPSC ਅਤੇ PCS ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ 25,332 ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ 39 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ।ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।