Saturday, May 16, 2026
Home Blog Page 400

ADGP ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲਾ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੀੜ੍ਹਤ ਪ੍ਰਵਾਰ ਦੇ ਹੱਕ ਵਿਚ ਡਟੇ

0

Chandigarh News:ਲੰਘੀ 7 ਅਕਤੂਬਰ ਨੂੰ ਆਪਣੇ ਸਾਥੀ ਅਫ਼ਸਰਾਂ ਤੋਂ ਤੰਗ ਆ ਕੇ ਖੁਦਕਸ਼ੀ ਕਰਨ ਵਾਲੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ। ਇੱਕ ਪਾਸੇ ਜਿੱਥੇ ਪਿਛਲੇ ਪੰਜ ਦਿਨਾਂ ਤੋਂ ਇਨਸਾਫ਼ ਦੀ ਉਡੀਕ ਵਿਚ ਉਕਤ ਪੁਲਿਸ ਅਧਿਕਾਰੀ ਦੀ ਲਾਸ਼ ਪੋਸਟਮਾਰਟਮ ਤੋਂ ਬਿਨ੍ਹਾਂ ਪਈ ਹੋਈ ਹੈ।ਉਥੇ, ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੀੜ੍ਹਤ ਪ੍ਰਵਾਰ ਦੇ ਹੱਕ ਵਿਚ ਡਟ ਗਏ ਹਨ। ਮੁੱਖ ਮੰਤਰੀ ਸ: ਮਾਨ ਵੱਲੋਂ ਸ਼ਨੀਵਾਰ ਸ਼ਾਮ ਜਿੱਥੇ ਦੁਖੀ ਪ੍ਰਵਾਰ ਦੇ ਨਾਲ ਘਰ ਜਾ ਕੇ ਹਮਦਰਦੀ ਪ੍ਰਗਟ ਕੀਤੀ ਗਈ, ਉਥੇ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਾਲ ਵੀ ਇਸ ਮੁੱਦੇ ਨੁੰ ਲੈ ਕੇ ਮੁਲਾਕਾਤ ਕੀਤੀ ਗਈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਪੀੜ੍ਹਤ ਪ੍ਰਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ‘‘ ਮ੍ਰਿਤਕ ਪੁਲਿਸ ਅਫ਼ਸਰ ਦੀ ਪਤਨੀ ਅਮਨੀਤ ਪੰਜਾਬ ਦੀ ਬੇਟੀ ਹੈ ਤੇ ਉਸਦੇ ਨਾਲ ਉਹ ਦੁੱਖ ਪ੍ਰਗਟ ਕਰਨ ਆਏ ਸਨ।” ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਹੈਰਾਨੀ ਜ਼ਾਹਰ ਕੀਤੀ ਕਿ ਪੂਰੇ ਦੇਸ ਵਿਚ ਬੇਟੀ ਬਚਾਓ, ਬੇਟੀ ਪੜਾਓ ਦਾ ਨਾਅਰਾ ਦੇਣ ਵਾਲੀ ਕੇਂਦਰ ਤੇ ਹਰਿਆਣਾ ਦੀ ਸਰਕਾਰ ਇਸ ਬੇਟੀ ਨੂੰ ਇਨਸਾਫ਼ ਦੇਣ ਤੋਂ ਹੁਣ ਤੱਕ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਇੱਕ ਗਰੀਬ ਪ੍ਰਵਾਰ ਵਿਚੋਂ ਆਪਣੀ ਮਿਹਨਤ ਦੇ ਨਾਲ ਅੱਗੇ ਆਏ ਅਫ਼ਸਰ ਦੇ ਨਾਲ ਅਜਿਹਾ ਵਤੀਰਾ ਅਪਣਾਇਆ ਗਿਆ ਕਿ ਉਸਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਇਸ ਘਟਨਾ ਪਿੱਛੇ ਇੱਕ ਗਹਿਰੀ ਸ਼ਾਜਸ ਹੋਣ ਦੀ ਸ਼ੰਕਾ ਜਾਹਰ ਕਰਦਿਆਂ ਕਿਹਾ ਕਿ ਇਸਤੋਂ ਪਹਿਲਾਂ ਇੱਕ ਅਜਿਹੀ ਘਟਨਾ ਦੇਸ ਦੀ ਸਰਬਉੱਚ ਅਦਾਲਤ ਦੇ ਮੁੱਖ ਜੱਜ ਨਾਲ ਵਾਪਰੀ ਪ੍ਰੰਤੂ ਕੇਂਦਰ ਵੱਲੋਂ ਕੋਈ ਸਖ਼ਤ ਐਕਸ਼ਨ ਨਹੀਂ ਲਿਆ ਗਿਆ, ਬਲਕਿ ਟਰੋਲ ਆਰਮੀ ਵੱਲੋਂ ਕਾਰਟੂਨ ਬਣਾ ਕੇ ਮਜ਼ਾਕ ਉਡਾਇਆ ਜਾ ਰਿਹਾ। ਸ: ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੇਣ ਵਾਲੇ ਪ੍ਰਵਾਰ ਨੂੰ ਹੁਣ ਖੁਦ ਸਿਸਟਮ ਤੋਂ ਇਨਸਾਫ਼ ਮੰਗਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਬੇਸ਼ੱਕ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਪ੍ਰੰਤੂ ਉਸਦੇ ਵਿਚ ਮੁਲਜਮਾਂ ਦੇ ਨਾਮ ਸ਼ਾਮਲ ਨਹੀਂ ਕੀਤੇ ਗਏ। ਉਨ੍ਹਾਂ ਹਰਿਆਣਾ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਪੀੜ੍ਹਤ ਪ੍ਰਵਾਰ ਨੁੰ ਇਨਸਾਫ਼ ਦੇਣ ਲਈ ਕਦਮ ਚੁੱਕਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਵਿਚ ਗਵਰਨਰ ਨੂੰ ਵੀ ਮਿਲੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

0

👉ਮਾਲਵੇ ਵਿੱਚੋਂ ਦੋ ਨਗਰ ਕੀਰਤਨ ਸਜਾਏ ਜਾਣਗੇ: ਬੈਂਸ
Chandigarh News:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ – ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ ਮੀਟਿੰਗਾਂ ਵਿੱਚ ਮਾਲਵਾ ਦੇ ਫਰੀਦਕੋਟ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ।ਫਰੀਦਕੋਟ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਮਾਲਵਾ ਖੇਤਰ ਤੋਂ ਦੋ ਨਗਰ ਕੀਰਤਨ ਸਜਾਏ ਜਾਣਗੇ। ਇੱਕ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋਵੇਗਾ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਨੂੰ ਕਵਰ ਕਰੇਗਾ, ਜਦੋਂਕਿ ਦੂਜਾ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਰਸਤੇ ਵਿੱਚ ਮੁੱਖ ਜ਼ਿਲ੍ਹਿਆਂ ਨੂੰ ਕਵਰ ਕਰੇਗਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਇਹ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ।ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਤੋਂ 18 ਨਵੰਬਰ ਤੱਕ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ 9ਵੇਂ ਪਾਤਸ਼ਾਹ ਦੇ ਜੀਵਨ ਅਤੇ ਉਨ੍ਹਾਂ ਦੇ ਪੈਰੋਕਾਰਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ‘ਚਰਨ ਛੋਹ’ ਪ੍ਰਾਪਤ 130 ਪਵਿੱਤਰ ਸਥਾਨਾਂ ‘ਤੇ ਕੀਰਤਨ ਦਰਬਾਰ ਸਜਾਏ ਜਾਣਗੇ।ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਰਧਾਂਜਲੀ ਭੇਟ ਕਰਨ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਸ਼ਰਧਾਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਵਿਕਾਸ ਪ੍ਰੋਜੈਕਟਾਂ, ਸੜਕਾਂ ਸਬੰਧੀ ਕੰਮਾਂ ਅਤੇ ਲੌਜਿਸਟਿਕਸ ਸਹਾਇਤਾ ਸਮੇਤ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੇ ਹਾਂ ਤਾਂ ਜੋ ਇਹਨਾਂ ਸਮਾਗਮਾਂ ਦੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਇਆ ਜਾ ਸਕੇ। ਅਸੀਂ ਇਸ ਇਤਿਹਾਸਕ ਮੌਕੇ ਲਈ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ, ਸਥਾਨਕ ਵਿਧਾਇਕਾਂ ਅਤੇ ਪ੍ਰਮੁੱਖ ਧਾਰਮਿਕ ਆਗੂਆਂ ਨਾਲ ਤਾਲਮੇਲ ਕਰ ਰਹੇ ਹਾਂ।

ਇਹ ਵੀ ਪੜ੍ਹੋ   ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

“ਸ. ਬੈਂਸ ਨੇ ਕਿਹਾ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਮੁੱਖ ਧਾਰਮਿਕ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣਗੇ, ਜਿਸ ਵਿੱਚ ਵਿਸ਼ਵ ਭਰ ਤੋਂ 1 ਕਰੋੜ ਤੋਂ ਵੱਧ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਹੁੰਚਣ ਵਾਲੀਆਂ ਸੰਗਤਾਂ ਲਈ ਟੈਂਟ ਸਿਟੀ “ਚੱਕ ਨਾਨਕੀ” ਸਥਾਪਤ ਕੀਤੀ ਜਾਵੇਗੀ ਜਿਸ ਵਿੱਚ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤਾਂ ਦੇ ਠਹਿਰਣ ਦੀ ਵਿਵਸਥਾ ਕੀਤੀ ਜਾਵੇਗੀ।ਲੋਕਾਂ ਨੂੰ ਇਤਿਹਾਸਕ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਲੋਕਾਂ ਨੂੰ ਧਰਮ ਨਿਰਪੱਖਤਾ, ਦਇਆ ਅਤੇ ਮਾਨਵਤਾਵਾਦ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰੇਗਾ। ਧਾਰਮਿਕ ਦੀ ਰਾਖੀ ਲਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਾਰਿਆਂ ਨੂੰ ਪਵਿੱਤਰ ਮਾਨਤਾਵਾਂ ਦਾ ਸਤਿਕਾਰ ਕਰਦਿਆਂ ਧਰਮ ਪ੍ਰਤੀ ਦ੍ਰਿੜ ਰਹਿਣ ਦਾ ਸਦੀਵੀ ਸੰਦੇਸ਼ ਦਿੰਦੀ ਹੈ।ਇਸ ਦੌਰਾਨ, ਕੈਬਨਿਟ ਮੰਤਰੀਆਂ ਨੇ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੂੰ 31 ਅਕਤੂਬਰ ਤੱਕ ਕੌਮੀ ਰਾਜਮਾਰਗ ਦੀ ਸਰਵਿਸ ਲੇਨ ਨੂੰ ਅਪਗ੍ਰੇਡ ਕਰਨ ਅਤੇ ਟ੍ਰੈਫਿਕ ਲਾਈਟਾਂ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

0

Chandigarh News:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ ਕਰਦਿਆਂ ਸਾਰੇ ਕਾਰਜਸ਼ੀਲ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।ਲੋਕ ਨਿਰਮਾਣ ਮੰਤਰੀ ਨੇ ਸੂਬੇ ਭਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵਿਆਪਕ ਇਮਾਰਤੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ 2097.03 ਕਰੋੜ ਰੁਪਏ ਦੇ ਪ੍ਰੋਜੈਕਟ ਨਿਰਮਾਣ ਦੇ ਵੱਖ-ਵੱਖ ਪੜਾਵਾਂ ‘ਤੇ ਹਨ, ਜਿਨ੍ਹਾਂ ਵਿੱਚੋਂ 915.55 ਕਰੋੜ ਰੁਪਏ ਪਹਿਲਾਂ ਹੀ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ  ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਹੋਰ ਵੇਰਵੇ ਸਾਂਝੇ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਨਿਗਰਾਨੀ ਹੇਠ ਕੁੱਲ 211 ਇਮਾਰਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਚੇਰੀ ਸਿੱਖਿਆ ਵਿਭਾਗ 477.13 ਕਰੋੜ ਰੁਪਏ ਦੇ 35 ਪ੍ਰੋਜੈਕਟਾਂ ਨਾਲ ਮੋਹਰੀ ਹੈ, ਇਸ ਉਪਰੰਤ ਸਿਹਤ ਵਿਭਾਗ ਦੇ 565.87 ਕਰੋੜ ਰੁਪਏ ਦੀ ਲਗਾਤ ਨਾਲ 39 ਇਮਾਰਤਾਂ ਦੇ ਨਿਰਮਾਣ ਨਾਲ ਦੂਜੇ ਅਤੇ ਮਾਲ ਵਿਭਾਗ 237.76 ਕਰੋੜ ਰੁਪਏ ਦੇ 32 ਪ੍ਰੋਜੈਕਟਾਂ ਨਾਲ ਤੀਜੇ ਸਥਾਨ ‘ਤੇ ਹੈ। ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਇਮਾਰਤਾਂ ਦੀ ਯੋਜਨਾਬੰਦੀ ਅਤੇ ਡਿਜ਼ਾਈਨਿੰਗ ਆਰਕੀਟੈਕਚਰਲ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ 119.37 ਕਰੋੜ ਰੁਪਏ ਦੇ 13 ਸਕੂਲ ਸਿੱਖਿਆ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਦੋਂ ਕਿ ਤਕਨੀਕੀ ਸਿੱਖਿਆ ਵਿਭਾਗ ਦੀਆਂ 52.33 ਕਰੋੜ ਰੁਪਏ ਦੀ ਲਾਗਤ ਵਾਲੀਆਂ 11 ਇਮਾਰਤਾਂ ਨਿਰਮਾਣ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ 84.13 ਕਰੋੜ ਰੁਪਏ ਦੇ ਪ੍ਰੋਜੈਕਟ ‘ਤੇ ਕੰਮ ਕਰ ਚਲ ਰਿਹਾ ਹੈ ਅਤੇ ਖੇਡ ਵਿਭਾਗ ਦੀਆਂ 16 ਇਮਾਰਤਾਂ 110.66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  Moga News: CIA ਸਟਾਫ Moga ਦੇ ਹੱਥ ਲੱਗੀ ਵੱਡੀ ਸਫ਼ਲਤਾ; ਦੋ ਕੇਸਾਂ ‘ਚ 7 ਕਿੱਲੋ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਇਸ ਤੋਂ ਇਲਾਵਾ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਗ੍ਰਹਿ ਮਾਮਲਿਆਂ ਦੇ ਪ੍ਰਸ਼ਾਸਨਿਕ ਵਿਭਾਗ ਦੇ 83.92 ਕਰੋੜ ਰੁਪਏ ਦੇ ਦੋ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਹੋਰ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇੰਦਰ ਕੁਮਾਰ ਗੁਜਰਾਲ ਪੀ.ਟੀ.ਯੂ. ਦੇ 56.82 ਕਰੋੜ ਰੁਪਏ ਦੀ ਲਾਗਤ ਵਾਲੇ ਪੰਜ ਪ੍ਰੋਜੈਕਟ, ਐਸ.ਆਈ.ਪੀ.ਡੀ.ਏ. ਦੇ 33.43 ਕਰੋੜ ਰੁਪਏ ਦੇ 12 ਪ੍ਰੋਜੈਕਟ ਅਤੇ 275.61 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਭਾਗਾਂ ਦੀਆਂ 45 ਇਮਾਰਤਾਂ ਦੇ ਹੋਰ ਫੁਟਕਲ ਕਾਰਜ ਪ੍ਰਗਤੀ ਅਧੀਨ ਹਨ।ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਦੀ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਸਾਰੇ ਕਾਰਜਸ਼ੀਲ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

0

👉ਬਰਾਮਦ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ ਦੋਵੇਂ ਵਾਸੀ ਪਿੰਡ ਮਾੜੀ ਮੇਘਾ, ਤਰਨ ਤਾਰਨ ਅਤੇ ਅਰਸ਼ਦੀਪ ਸਿੰਘ ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Moga News: CIA ਸਟਾਫ Moga ਦੇ ਹੱਥ ਲੱਗੀ ਵੱਡੀ ਸਫ਼ਲਤਾ; ਦੋ ਕੇਸਾਂ ‘ਚ 7 ਕਿੱਲੋ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾਂ ਸਮੇਤ ਤਿੰਨ 9 ਐਮਐਮ ਪਿਸਤੌਲ ਅਤੇ ਪੰਜ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਕਿਸੇ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜੋ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਪਿੰਡ ਮਾੜੀ ਕੰਬੋਕੇ, ਪੁਲਿਸ ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਦੇ ਖੇਤਰ ਵਿੱਚ ਸੁੱਟੀ ਗਈ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭੂਸੇ ਨੇੜੇ ਤਿੰਨੋਂ ਮੁਲਜ਼ਮਾਂ ਨੂੰ ਘੇਰ ਕੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸਨੂੰ ਉਹ ਅੰਮ੍ਰਿਤਸਰ ਦੇ ਘਰਿੰਡਾ ਨੇੜਲੇ ਖੇਤਰ ਵਿੱਚ ਅੱਗੇ ਕਿਸੇ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਸਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ – ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ – ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਦਰਜ ਪਿਛਲੇ ਕਈ ਮਾਮਲਿਆਂ ਵਿੱਚ ਵੀ ਲੋੜੀਂਦੇ ਸਨ, ਜਿਸ ਵਿੱਚ ਉਨ੍ਹਾਂ ਤੋਂ 5 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 59 ਮਿਤੀ 11-10-2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

0

👉ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
Barnala News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ।ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ‘ਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਜਗ੍ਹਾ ਅਤੇ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਇਰਾਦਾ ਰੱਖਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਨਾ ਕਰਨ ਸਗੋਂ ਨਿਮਰ ਰਹਿੰਦਿਆਂ ਹੋਰ ਸਫ਼ਲ ਬਣਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮਵਿਸ਼ਵਾਸ ਅਤੇ ਸਕਾਰਾਤਮਕ ਪਹੁੰਚ ਹਰ ਕਿਸੇ ਦੀ ਸ਼ਖਸੀਅਤ ਦੇ ਆਮ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਮਾਣ ਜਾਂ ਘਮੰਡ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ IT Hub; Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ਵਿੱਚ ਮਾਰੀ ਇਤਿਹਾਸਕ ਛਾਲ

ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਨੂੰ ਨਿਖਾਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਆਪਣੇ ਸਰਬਪੱਖੀ ਵਿਕਾਸ ਲਈ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਉਨ੍ਹਾਂ ਦਾ ਇੱਕੋ-ਇੱਕ ਜਨੂੰਨ ਸੀ ਅਤੇ ਉਨ੍ਹਾਂ ਵਿੱਚ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਸੀ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫ਼ਲਤਾ ਦੀ ਇੱਕੋ-ਇੱਕ ਕੁੰਜੀ ਹੈ।ਬਰਨਾਲਾ ਦੀ ਅਮੀਰ ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹਾ ਭੂਗੋਲਿਕ ਤੌਰ ‘ਤੇ ਛੋਟਾ ਹੋ ਸਕਦਾ ਹੈ ਪਰ ਇਸ ਨੇ ਵੱਡੇ ਪੱਧਰ ‘ਤੇ ਪ੍ਰਸਿੱਧੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ 5,000 ਕਰੋੜ ਰੁਪਏ ਦਾ ਰੌਸ਼ਨ ਪੰਜਾਬ’ ਮਿਸ਼ਨ ਕੀਤਾ ਸ਼ੁਰੂ : ਹਰ ਘਰ ਨੂੰ 24 ਘੰਟੇ ਮਿਲੇਗੀ ਬਿਜਲੀ

ਉਨ੍ਹਾਂ ਕਿਹਾ ਕਿ ਸੰਤ ਰਾਮ ਉਦਾਸੀ, ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ ਅਤੇ ਬਲਵੰਤ ਗਾਰਗੀ, ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ, ਮੇਘ ਰਾਜ ਮਿੱਤਰ ਅਤੇ ਹੋਰ ਉੱਘੀਆਂ ਸਾਹਿਤਕ ਸ਼ਖਸੀਅਤਾਂ ਇਸ ਜ਼ਿਲ੍ਹੇ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਕਾਰਨ ਹੀ ਬਰਨਾਲਾ ਨੂੰ ਲੰਬੇ ਸਮੇਂ ਤੋਂ “ਪੰਜਾਬ ਦੀ ਸਾਹਿਤਕ ਰਾਜਧਾਨੀ” ਵਜੋਂ ਜਾਣਿਆ ਜਾਂਦਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਅਨੇਕਾਂ ਵਿਦਿਆਰਥੀਆਂ, ਜਿਨ੍ਹਾਂ ਨੇ ਵਿਸ਼ਵ ਪੱਧਰ ‘ਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ, ਨੂੰ ਨਿਖਾਰਨ ਵਿੱਚ ਐਸ.ਡੀ. ਕਾਲਜ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਦੇ ਜੀਵਨ ਅਤੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਇਸ ਸੰਸਥਾ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕਾਲਜ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦਿਆਂ ਇਸੇ ਤਰੀਕੇ ਸਮਾਜ ਦੀ ਸੇਵਾ ਕਰਦਾ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ 5,000 ਕਰੋੜ ਰੁਪਏ ਦਾ ਰੌਸ਼ਨ ਪੰਜਾਬ’ ਮਿਸ਼ਨ ਕੀਤਾ ਸ਼ੁਰੂ : ਹਰ ਘਰ ਨੂੰ 24 ਘੰਟੇ ਮਿਲੇਗੀ ਬਿਜਲੀ

0

Chandigarh News: ਪੰਜਾਬ ਸਰਕਾਰ ਨੇ ‘ਰੌਸ਼ਨ ਪੰਜਾਬ’ ਮਿਸ਼ਨ ਤਹਿਤ 5,000 ਕਰੋੜ ਰੁਪਏ ਦੇ ਬਿਜਲੀ ਟਰਾਂਸਮਿਸ਼ਨ ਅਤੇ ਵੰਡ ਕਾਰਜਾਂ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ਇਸ ਮਹੱਤਵਾਕਾਂਸ਼ੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਇੱਕ ਨਵੀਂ ਕ੍ਰਾਂਤੀ ਆਈ। ਇਸ ਇਤਿਹਾਸਕ ਮੌਕੇ ‘ਤੇ ਹਜ਼ਾਰਾਂ ਲੋਕ ਮੌਜੂਦ ਸਨ, ਅਤੇ ਇਸ ਐਲਾਨ ਦਾ ਸੂਬੇ ਭਰ ਵਿੱਚ ਸਵਾਗਤ ਕੀਤਾ ਗਿਆ। ਇਹ ਪਹਿਲ ‘ਆਪ’ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਇੱਕ ਮੁੱਖ ਹਿੱਸਾ ਹੈ, ਜੋ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੈਬਨਿਟ ਮੰਤਰੀਆਂ, ਵਿਧਾਇਕਾਂ, ਪੰਜਾਬ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਸਥਾਨਕ ਜਨ ਪ੍ਰਤੀਨਿਧੀਆਂ ਨੇ ਵੀ ਸ਼ਾਨਦਾਰ ਸਮਾਰੋਹ ਵਿੱਚ ਸ਼ਿਰਕਤ ਕੀਤੀ।ਇਹ ਨਿਵੇਸ਼ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਬਿਜਲੀ ਪ੍ਰੋਜੈਕਟ ਵਜੋਂ ਇਤਿਹਾਸ ਰਚੇਗਾ ਅਤੇ ਪੰਜਾਬ ਨੂੰ ਊਰਜਾ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾਏਗਾ। ਇਹ ਨਵਾਂ ਪ੍ਰੋਜੈਕਟ ਪੰਜਾਬ ਦੇ ਹਰ ਘਰ, ਖੇਤ ਅਤੇ ਉਦਯੋਗ ਨੂੰ 24/7 ਨਿਰਵਿਘਨ, ਕਿਫਾਇਤੀ ਅਤੇ ਸੁਰੱਖਿਅਤ ਬਿਜਲੀ ਪ੍ਰਦਾਨ ਕਰਨ ਦੇ ਸਪੱਸ਼ਟ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦਾ ਬਿਜਲੀ ਸਿਸਟਮ ਦਹਾਕਿਆਂ ਤੋਂ ਖਰਾਬ ਹਾਲਤ ਵਿੱਚ ਸੀ, ਅਤੇ ਪੁਰਾਣੇ ਉਪਕਰਣ, ਕਮਜ਼ੋਰ ਟਰਾਂਸਮਿਸ਼ਨ ਲਾਈਨਾਂ ਅਤੇ ਨਾਕਾਫ਼ੀ ਸਬਸਟੇਸ਼ਨਾਂ ਕਾਰਨ ਰਾਜ ਭਰ ਵਿੱਚ ਬਿਜਲੀ ਬੰਦ ਹੋ ਗਈ ਸੀ।

ਇਹ ਵੀ ਪੜ੍ਹੋ  ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ

ਹੁਣ, ਇਸ ਯੋਜਨਾ ਨਾਲ, ਪੰਜਾਬ ਬਿਜਲੀ ਬੰਦ ਹੋਣ ਅਤੇ ਵੋਲਟੇਜ ਦੇ ਉਤਰਾਅ-ਚੜ੍ਹਾਅ ਵਰਗੀਆਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਮੁਕਤ ਹੋ ਜਾਵੇਗਾ। ਕਿਸਾਨਾਂ ਅਤੇ ਉਦਯੋਗਪਤੀਆਂ ਦੋਵਾਂ ਨੂੰ ਇਸ ਯੋਜਨਾ ਤੋਂ ਲੰਬੇ ਸਮੇਂ ਦੇ ਅਤੇ ਟਿਕਾਊ ਲਾਭ ਮਿਲਣਗੇ, ਜਿਸ ਨਾਲ ਰਾਜ ਦੀ ਆਰਥਿਕਤਾ ਮੁੜ ਸੁਰਜੀਤ ਹੋਵੇਗੀ।ਆਪਣੇ ਭਾਵੁਕ ਸੰਬੋਧਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ, “ਹੁਣ, ਬਿਜਲੀ ਦੀ ਘਾਟ ਕਾਰਨ ਪੰਜਾਬ ਵਿੱਚ ਕੋਈ ਵੀ ਫੈਕਟਰੀ ਬੰਦ ਨਹੀਂ ਹੋਵੇਗੀ, ਕੋਈ ਵੀ ਕਿਸਾਨ ਖੇਤਾਂ ਵਿੱਚ ਹਨੇਰੇ ਵਿੱਚ ਨਹੀਂ ਝੱਲੇਗਾ, ਅਤੇ ਕੋਈ ਵੀ ਬੱਚਾ ਬਿਜਲੀ ਦੀ ਘਾਟ ਕਾਰਨ ਸਿੱਖਿਆ ਤੋਂ ਵਾਂਝਾ ਨਹੀਂ ਰਹੇਗਾ।” ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪ੍ਰੋਜੈਕਟ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਇੱਕ ਸਾਧਨ ਹੈ। ਬਿਜਲੀ ਲਾਈਨਾਂ ਦੀ ਵਿਆਪਕ ਮੁਰੰਮਤ, ਪੁਰਾਣੇ ਅਤੇ ਖਰਾਬ ਸਬਸਟੇਸ਼ਨਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਅਪਗ੍ਰੇਡ ਕਰਨਾ, ਅਤੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਟ੍ਰਾਂਸਮਿਸ਼ਨ ਅਤੇ ਵੰਡ ਲਾਈਨਾਂ ਵਿਛਾਉਣ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ਼ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਕਾਫ਼ੀ ਸੁਧਾਰ ਹੋਵੇਗਾ, ਸਗੋਂ ਤਕਨੀਕੀ ਅਸਫਲਤਾਵਾਂ ਅਤੇ ਰੱਖ-ਰਖਾਅ ਦੀਆਂ ਲਾਗਤਾਂ ਵੀ ਘਟਣਗੀਆਂ, ਜਿਸ ਨਾਲ ਸਰਕਾਰੀ ਖਜ਼ਾਨੇ ‘ਤੇ ਲੰਬੇ ਸਮੇਂ ਦਾ ਬੋਝ ਘਟੇਗਾ।ਮਿਸ਼ਨ ਜਨਤਕ ਸੁਰੱਖਿਆ ‘ਤੇ ਵੀ ਵਿਸ਼ੇਸ਼ ਅਤੇ ਗੰਭੀਰ ਜ਼ੋਰ ਦਿੰਦਾ ਹੈ, ਕਿਉਂਕਿ ਹਾਲ ਹੀ ਦੇ ਸਾਲਾਂ ਵਿੱਚ ਮਾੜੇ ਬਿਜਲੀ ਬੁਨਿਆਦੀ ਢਾਂਚੇ ਕਾਰਨ ਕਈ ਹਾਦਸੇ ਹੋਏ ਹਨ।

ਇਹ ਵੀ ਪੜ੍ਹੋ  Moga News: CIA ਸਟਾਫ Moga ਦੇ ਹੱਥ ਲੱਗੀ ਵੱਡੀ ਸਫ਼ਲਤਾ; ਦੋ ਕੇਸਾਂ ‘ਚ 7 ਕਿੱਲੋ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਸ਼ਹਿਰੀ ਖੇਤਰਾਂ ਵਿੱਚ ਖਤਰਨਾਕ ਤੌਰ ‘ਤੇ ਲਟਕਦੀਆਂ ਕੇਬਲਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਇਆ ਜਾ ਰਿਹਾ ਹੈ, ਖੁੱਲ੍ਹੇ ਅਤੇ ਅਸੁਰੱਖਿਅਤ ਮੀਟਰ ਬਾਕਸਾਂ ਨੂੰ ਆਧੁਨਿਕ, ਮੌਸਮ-ਰੋਧਕ ਕੇਬਲਾਂ ਨਾਲ ਬਦਲਿਆ ਜਾ ਰਿਹਾ ਹੈ, ਅਤੇ 1912 ਹੈਲਪਲਾਈਨ ਨੂੰ ਤੇਜ਼ ਸ਼ਿਕਾਇਤ ਨਿਵਾਰਣ, ਔਨਲਾਈਨ ਟਰੈਕਿੰਗ ਅਤੇ ਅਸਲ-ਸਮੇਂ ਦੇ ਅਪਡੇਟਸ ਲਈ ਪੂਰੀ ਤਰ੍ਹਾਂ ਆਧੁਨਿਕ ਅਤੇ ਡਿਜੀਟਲਾਈਜ਼ ਕੀਤਾ ਗਿਆ ਹੈ। ਇਸ ਹੈਲਪਲਾਈਨ ਰਾਹੀਂ, ਖਪਤਕਾਰ ਹੁਣ ਆਪਣੀਆਂ ਸ਼ਿਕਾਇਤਾਂ ਨੂੰ ਤੁਰੰਤ ਦਰਜ ਕਰਵਾ ਸਕਣਗੇ ਅਤੇ ਇੱਕ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਉਨ੍ਹਾਂ ਦਾ ਹੱਲ ਕਰਵਾ ਸਕਣਗੇ। ਇਹ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਜੀਵਨ ਨੂੰ ਸੁਰੱਖਿਅਤ, ਵਧੇਰੇ ਸੁਵਿਧਾਜਨਕ ਅਤੇ ਵਧੇਰੇ ਆਰਾਮਦਾਇਕ ਬਣਾਏਗਾ, ਅਤੇ ਸਰਕਾਰੀ ਪ੍ਰਣਾਲੀ ਵਿੱਚ ਨਾਗਰਿਕਾਂ ਦਾ ਵਿਸ਼ਵਾਸ ਮਜ਼ਬੂਤ ਕਰੇਗਾ।ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀ ਸਿੱਧੀ ਨਿਗਰਾਨੀ ਅਤੇ ਤਕਨੀਕੀ ਅਗਵਾਈ ਹੇਠ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਸੰਗਰੂਰ, ਮੋਗਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸਮੇਤ 13 ਪ੍ਰਮੁੱਖ ਸ਼ਹਿਰਾਂ ਵਿੱਚ ਗਰਿੱਡਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸਮਾਰਟ ਮੀਟਰਿੰਗ ਸਿਸਟਮ, ਆਟੋਮੇਟਿਡ ਫਾਲਟ ਡਿਟੈਕਸ਼ਨ ਅਤੇ ਰਿਮੋਟ ਮਾਨੀਟਰਿੰਗ ਵਰਗੀਆਂ ਆਧੁਨਿਕ ਸਹੂਲਤਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਬਿਜਲੀ ਚੋਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾਵੇਗਾ, ਮਾਲੀਆ ਇਕੱਠਾ ਕਰਨ ਵਿੱਚ ਸੁਧਾਰ ਹੋਵੇਗਾ ਅਤੇ ਖਪਤਕਾਰ ਸੇਵਾਵਾਂ ਦੀ ਗੁਣਵੱਤਾ ਵਿੱਚ ਕਾਫ਼ੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼

ਇਸ ਦਾ ਪੰਜਾਬ ਦੇ ਤੇਜ਼ੀ ਨਾਲ ਵਧ ਰਹੇ ਉਦਯੋਗੀਕਰਨ ਅਤੇ ਨਿਵੇਸ਼ ਮਾਹੌਲ ‘ਤੇ ਵੀ ਮਹੱਤਵਪੂਰਨ ਅਤੇ ਸਕਾਰਾਤਮਕ ਪ੍ਰਭਾਵ ਪਵੇਗਾ। ਸਥਿਰ ਅਤੇ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਨਾਲ ਭਾਰਤ ਅਤੇ ਵਿਦੇਸ਼ਾਂ ਤੋਂ ਨਿਵੇਸ਼ਕ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਲਈ ਆਕਰਸ਼ਿਤ ਹੋਣਗੇ, ਜਿਸ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਰਾਜ ਦੀ ਨੌਜਵਾਨ ਪੀੜ੍ਹੀ ਲਈ ਇੱਕ ਬਿਹਤਰ ਭਵਿੱਖ ਹੋਵੇਗਾ।’ਚਮਕਦਾਰ ਪੰਜਾਬ’ ਮਿਸ਼ਨ ਸਿਰਫ਼ ਇੱਕ ਤਕਨੀਕੀ ਸੁਧਾਰ ਪ੍ਰੋਜੈਕਟ ਨਹੀਂ ਹੈ, ਸਗੋਂ ਸਕਾਰਾਤਮਕ ਸਮਾਜਿਕ ਤਬਦੀਲੀ ਅਤੇ ਆਰਥਿਕ ਖੁਸ਼ਹਾਲੀ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਵੀ ਹੈ। ਸਰਕਾਰ ਨੇ ਕੋਲ ਇੰਡੀਆ ਅਤੇ ਹੋਰ ਸਪਲਾਇਰਾਂ ਨਾਲ ਲੰਬੇ ਸਮੇਂ ਲਈ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੰਬੇ ਸਮੇਂ ਦੇ ਸਮਝੌਤੇ ਕੀਤੇ ਹਨ, ਜਿਸ ਨਾਲ ਥਰਮਲ ਪਾਵਰ ਪਲਾਂਟਾਂ ‘ਤੇ ਬਿਜਲੀ ਉਤਪਾਦਨ ਦੀ ਲਾਗਤ ਵਿੱਚ ਕਾਫ਼ੀ ਕਮੀ ਆਵੇਗੀ ਅਤੇ ਰਾਜ ਨੂੰ ਊਰਜਾ ਉਤਪਾਦਨ ਵਿੱਚ ਸਵੈ-ਨਿਰਭਰ ਅਤੇ ਸੁਰੱਖਿਅਤ ਬਣਾਇਆ ਜਾ ਸਕੇਗਾ। ਇਸ ਨਾਲ ਨਾ ਸਿਰਫ਼ ਕਿਸਾਨਾਂ ਦੀਆਂ ਖੇਤੀਬਾੜੀ ਲਾਗਤਾਂ ਘਟਣਗੀਆਂ—ਜਿਵੇਂ ਕਿ ਟਿਊਬਵੈੱਲ ਚਲਾਉਣਾ, ਸਿੰਚਾਈ ਅਤੇ ਫਸਲ ਪ੍ਰੋਸੈਸਿੰਗ—ਬਲਕਿ ਛੋਟੇ ਉਦਯੋਗਾਂ ਅਤੇ ਕਾਰੋਬਾਰਾਂ ਨੂੰ ਕਿਫਾਇਤੀ ਬਿਜਲੀ ਵੀ ਮਿਲੇਗੀ। ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ, ਮਹਿੰਗਾਈ ਨੂੰ ਕੰਟਰੋਲ ਕੀਤਾ ਜਾ ਸਕੇਗਾ ਅਤੇ ਆਮ ਆਦਮੀ ਦੀ ਜੇਬ ‘ਤੇ ਬੋਝ ਘੱਟ ਹੋਵੇਗਾ।

ਇਹ ਵੀ ਪੜ੍ਹੋ  ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਇਹ ਯੋਜਨਾ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰੇਗੀ ਅਤੇ ਸ਼ਹਿਰੀ ਅਤੇ ਪੇਂਡੂ ਵਿਕਾਸ ਵਿਚਕਾਰ ਪਾੜੇ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸੇ ਸਰਕਾਰ ਨੇ ਜਨਤਕ ਮੰਗ, ਸੁਝਾਵਾਂ ਅਤੇ ਜ਼ਮੀਨੀ ਹਕੀਕਤਾਂ ਦੇ ਅਨੁਸਾਰ, ਜ਼ਮੀਨੀ ਪੱਧਰ ਤੋਂ ਨੀਤੀ ਪੱਧਰ ਤੱਕ ਬਿਜਲੀ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਅਜਿਹੇ ਠੋਸ, ਵਿਹਾਰਕ ਅਤੇ ਦਲੇਰਾਨਾ ਕਦਮ ਚੁੱਕੇ ਹਨ। ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ, ਨਗਰ ਪਾਲਿਕਾਵਾਂ, ਉਦਯੋਗ ਸੰਗਠਨਾਂ ਅਤੇ ਕਿਸਾਨ ਸੰਗਠਨਾਂ ਨਾਲ ਸਿੱਧੇ ਤੌਰ ‘ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਸ ਅਨੁਸਾਰ ਯੋਜਨਾ ਤਿਆਰ ਕਰਨ ਲਈ ਜੁੜਿਆ ਹੈ। ਹਰੇਕ ਖਪਤਕਾਰ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੁਵਿਧਾਜਨਕ ਸੇਵਾ ਪ੍ਰਦਾਨ ਕਰਨ ਲਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ IT Hub; Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ਵਿੱਚ ਮਾਰੀ ਇਤਿਹਾਸਕ ਛਾਲ

0

Chandigarh News: ਸਦੀਆਂ ਤੋਂ ਆਪਣੀ ਹਰੇ ਭਰੇ ਜ਼ਮੀਨ ਅਤੇ ਮਿਹਨਤੀ ਕਿਸਾਨਾਂ ਲਈ ਜਾਣਿਆ ਜਾਂਦਾ ਪੰਜਾਬ, ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਵਿੱਖ ਵਿੱਚ ਉੱਡਣ ਲਈ ਤਿਆਰ ਹੈ। ਇਹ ਸਿਰਫ਼ ਇੱਕ ਰਾਜਨੀਤਿਕ ਨਾਅਰਾ ਨਹੀਂ ਹੈ, ਸਗੋਂ ਇੱਕ ਹਕੀਕਤ ਹੈ, ਜਿਸਦਾ ਸਭ ਤੋਂ ਵੱਡਾ ਸਬੂਤ ਦੇਸ਼ ਦੀ ਮੋਹਰੀ ਆਈਟੀ ਕੰਪਨੀ ਸਿਫੀ ਇਨਫਿਨਿੱਟ ਦੁਆਰਾ ₹611 ਕਰੋੜ ਦਾ ਵਿਸ਼ਾਲ ਨਿਵੇਸ਼ ਹੈ। ਇਹ ਨਿਵੇਸ਼ ਕਿਸੇ ਫੈਕਟਰੀ ਜਾਂ ਸੜਕ ਲਈ ਨਹੀਂ ਹੈ, ਇਹ ਇੱਕ ਡੇਟਾ ਸੈਂਟਰ ਲਈ ਹੈ। ਇਹ ਉਹ ਥਾਂ ਹੈ ਜਿੱਥੇ ਅੱਜ ਦਾ ਸਭ ਤੋਂ ਕੀਮਤੀ ਖਜ਼ਾਨਾ – ਸਾਡਾ ਸਾਰਾ ਡਿਜੀਟਲ ਡੇਟਾ – ਸੁਰੱਖਿਅਤ ਰੱਖਿਆ ਜਾਵੇਗਾ। ਮਾਨ ਸਰਕਾਰ ਦਾ ਮੰਨਣਾ ਹੈ ਕਿ ਇਹ ਸਿਰਫ਼ ਇੱਕ ਇਮਾਰਤ ਨਹੀਂ ਹੈ, ਇਹ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦਾ ‘ਡੇਟਾ ਬੈਂਕ’ ਹੈ।ਇਹ ਡੇਟਾ ਸੈਂਟਰ ਪੰਜਾਬ ਨੂੰ ਡਿਜੀਟਲ ਦੁਨੀਆ ਦਾ ਇੱਕ ਮਜ਼ਬੂਤ ਥੰਮ੍ਹ ਬਣਾ ਦੇਵੇਗਾ। ਹੁਣ, ਤੁਹਾਡੇ ਮੋਬਾਈਲ ‘ਤੇ ਹਰ ਸੁਨੇਹਾ, ਹਰ ਔਨਲਾਈਨ ਕਲਾਸ, ਹਰ ਡਿਜੀਟਲ ਲੈਣ-ਦੇਣ ਪੰਜਾਬ ਦੀ ਆਪਣੀ ਧਰਤੀ ‘ਤੇ ਸੁਰੱਖਿਅਤ ਹੋਵੇਗਾ। ਇਹ ਸਵੈ-ਨਿਰਭਰਤਾ ਵੱਲ ਇੱਕ ਵੱਡਾ ਕਦਮ ਹੈ। ਵੱਡੀਆਂ ਕੰਪਨੀਆਂ ਅਕਸਰ ਉੱਥੇ ਜਾਂਦੀਆਂ ਹਨ ਜਿੱਥੇ ਕੰਮ ਆਸਾਨ ਹੁੰਦਾ ਹੈ ਅਤੇ ਸਰਕਾਰ ਦਾ ਭਰੋਸਾ ਯਕੀਨੀ ਹੁੰਦਾ ਹੈ। ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਟੀਮ ਨੇ ਇਹ ਭਰੋਸਾ ਕਮਾਇਆ ਹੈ। ਉਨ੍ਹਾਂ ਨੇ ਲਾਲ ਫੀਤਾਸ਼ਾਹੀ ਨੂੰ ਖਤਮ ਕਰ ਦਿੱਤਾ ਹੈ ਅਤੇ ਇਮਾਨਦਾਰੀ ਅਤੇ ਤੇਜ਼ੀ ਨਾਲ ਕੰਮ ਕੀਤਾ ਹੈ।ਸਿਫੀ ਇਨਫਿਨਿਟੀ ਵਰਗੀ ਕੰਪਨੀ ਦਾ ਇੰਨਾ ਵੱਡਾ ਨਿਵੇਸ਼ ਇਸ ਤੱਥ ਦਾ ਭਾਵਨਾਤਮਕ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਹੁਣ ਸਿਰਫ਼ “ਗੱਲਾਂ” ਨਹੀਂ ਕਰਦੀ ਸਗੋਂ “ਕਰਕੇ ਵੀ ਦਿਖਾਉਂਦੀ ਹੈ”।ਮਾਨ ਸਰਕਾਰ ਨੇ ਨਿਵੇਸ਼ਕਾਂ ਨੂੰ ਇਹ ਅਹਿਸਾਸ ਕਰਵਾਇਆ ਹੈ ਕਿ ਪੰਜਾਬ ਸਿਰਫ਼ ਭੋਜਨ ਪ੍ਰਦਾਤਾ ਨਹੀਂ ਸਗੋਂ “ਜਾਣਕਾਰੀ ਪ੍ਰਦਾਤਾ” ਬਣਨ ਲਈ ਤਿਆਰ ਹੈ।

ਇਹ ਵੀ ਪੜ੍ਹੋ  ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਇਹ ਸਰਕਾਰ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦਾ ਨਤੀਜਾ ਹੈ, ਜਿਸ ਨੇ ਪੰਜਾਬ ਦੇ ਨੌਜਵਾਨਾਂ ਲਈ ਤਕਨੀਕੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ₹611 ਕਰੋੜ ਦਾ ਇਹ ਨਿਵੇਸ਼ ਸਿਰਫ਼ ਇੱਕ ਸੰਖਿਆ ਨਹੀਂ ਹੈ; ਇਹ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਬੀਜ ਹੈ। ਜਿਨ੍ਹਾਂ ਨੂੰ ਪਹਿਲਾਂ ਚੰਗੀ ਨੌਕਰੀ ਲਈ ਬੰਗਲੁਰੂ, ਗੁੜਗਾਓਂ ਜਾਂ ਵਿਦੇਸ਼ ਜਾਣਾ ਪੈਂਦਾ ਸੀ, ਹੁਣ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਹੀ ਉੱਚ-ਤਕਨੀਕੀ ਰੁਜ਼ਗਾਰ ਦੇ ਮੌਕੇ ਮਿਲਣਗੇ। ਇਹ ਡੇਟਾ ਸੈਂਟਰ ਇੰਜੀਨੀਅਰਾਂ, ਆਈਟੀ ਮਾਹਿਰਾਂ ਅਤੇ ਹੁਨਰਮੰਦ ਕਾਮਿਆਂ ਦੀ ਇੱਕ ਪੂਰੀ ਫੌਜ ਤਿਆਰ ਕਰੇਗਾ। ਇੱਕ ਦਿਨ ਦੀ ਕਲਪਨਾ ਕਰੋ ਜਦੋਂ ਪੰਜਾਬ ਦੇ ਨੌਜਵਾਨ ਮਾਣ ਨਾਲ ਕਹਿਣਗੇ ਕਿ ਉਹ ਦੇਸ਼ ਦੇ ਸਭ ਤੋਂ ਵੱਡੇ ਡੇਟਾ ਸੈਂਟਰ ਵਿੱਚ ਕੰਮ ਕਰਦੇ ਹਨ – ਇਹ ਮਾਣ, ਇਹ ਸਨਮਾਨ, ਇਹ ਤਬਦੀਲੀ ਮਾਨ ਸਰਕਾਰ ਦੀ ਸਭ ਤੋਂ ਵੱਡੀ ਜਿੱਤ ਹੈ।ਇਹ ਨਿਵੇਸ਼ ਇੱਕ ਡਿਜੀਟਲ ਮੀਂਹ ਵਾਂਗ ਹੈ ਜੋ ਬੰਜਰ ਜ਼ਮੀਨ ਨੂੰ ਵਰ੍ਹਾਉਂਦਾ ਹੈ ਜਿਸ ਵਿੱਚ ਕਦੇ ਸਿਰਫ਼ ਪੁਰਾਣੇ ਸੁਪਨੇ ਹੀ ਸਨ। ਅੱਜ, ਸਿਫੀ ਇਨਫਿਨਿਟੀ ਦਾ ਇਹ ₹611 ਕਰੋੜ ਦਾ ਡੇਟਾ ਸੈਂਟਰ ਪੰਜਾਬ ਦੇ ਹਰ ਬੱਚੇ ਨੂੰ ਇੱਕ ਚੁੱਪ ਵਾਅਦਾ ਪੇਸ਼ ਕਰਦਾ ਹੈ: “ਹੁਣ ਤੁਹਾਡਾ ਭਵਿੱਖ ਸਿਰਫ਼ ਖੇਤਾਂ ਦੀ ਮਿੱਟੀ ਵਿੱਚ ਹੀ ਨਹੀਂ, ਸਗੋਂ ਬੱਦਲਾਂ ਦੇ ਅਸਮਾਨ ਵਿੱਚ ਵੀ ਚਮਕੇਗਾ। ਪੰਜਾਬ ਹੁਣ ਸਿਰਫ਼ ‘ਨੌਜਵਾਨ’ ਪੈਦਾ ਨਹੀਂ ਕਰੇਗਾ, ਇਹ ‘ਤਕਨਾਲੋਜੀ ਦੇ ਹੀਰੋ’ ਵੀ ਪੈਦਾ ਕਰੇਗਾ।” ਮਾਨ ਸਰਕਾਰ ਨੇ ਦਿਖਾਇਆ ਹੈ ਕਿ ਵਿਸ਼ਵਾਸ ਦੀ ਇੱਕ ਕਿਰਨ ₹611 ਕਰੋੜ ਦੇ ਨਿਵੇਸ਼ ਨਾਲੋਂ ਕਿਤੇ ਜ਼ਿਆਦਾ ਰੌਸ਼ਨੀ ਫੈਲਾ ਸਕਦੀ ਹੈ। ਇਹ ਨਵਾਂ ਪੰਜਾਬ, ਡਿਜੀਟਲ ਪੰਜਾਬ, ਹੁਣੇ ਸ਼ੁਰੂ ਹੋਇਆ ਹੈ।ਇਹ ਡੇਟਾ ਸੈਂਟਰ ਸਾਡੇ ਸ਼ਾਨਦਾਰ ਪੰਜਾਬ ਨੂੰ ਇੱਕ ਨਵੀਂ ਪਛਾਣ ਦੇਵੇਗਾ। ਹੁਣ ਪੰਜਾਬ ਸਿਰਫ਼ ਖੇਤੀਬਾੜੀ ਜਾਂ ਵਿਰਾਸਤ ਲਈ ਹੀ ਨਹੀਂ, ਸਗੋਂ ਇੱਕ ਉੱਚ-ਤਕਨੀਕੀ ਆਈਟੀ ਹੱਬ ਵਜੋਂ ਵੀ ਜਾਣਿਆ ਜਾਵੇਗਾ।

ਇਹ ਵੀ ਪੜ੍ਹੋ  ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਸਿਫੀ ਇਨਫਿਨਿਟੀ ਦਾ ਇਹ ਨਿਵੇਸ਼ ਪੰਜਾਬ ਨੂੰ ਡਿਜੀਟਲ ਇੰਡੀਆ ਦੇ ਨਕਸ਼ੇ ‘ਤੇ ਰੱਖੇਗਾ।ਡੇਟਾ ਸੈਂਟਰ ਅੱਜ ਦੇ ਡਿਜੀਟਲ ਯੁੱਗ ਦੇ ਦਿਲ ਦੀ ਧੜਕਣ ਹਨ। ਇਹ ਉਹ ਥਾਂ ਹਨ ਜਿੱਥੇ ਤੁਹਾਡੇ ਸਾਰੇ ਸੁਪਨੇ, ਤੁਹਾਡੀ ਸਾਰੀ ਜਾਣਕਾਰੀ, ਅਤੇ ਦੇਸ਼ ਦੀ ਸਾਰੀ ਡਿਜੀਟਲ ਗਤੀ ਸਟੋਰ ਕੀਤੀ ਜਾਂਦੀ ਹੈ। ਜਦੋਂ ਪੰਜਾਬ ਵਿੱਚ ਇੰਨਾ ਵੱਡਾ ਅਤੇ ਆਧੁਨਿਕ ਡੇਟਾ ਸੈਂਟਰ ਬਣਾਇਆ ਜਾਵੇਗਾ, ਤਾਂ ਇਹ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰੇਗਾ: ਇੰਜੀਨੀਅਰ, ਆਈਟੀ ਮਾਹਿਰ, ਸੁਰੱਖਿਆ ਕਰਮਚਾਰੀ – ਹਜ਼ਾਰਾਂ ਨੌਜਵਾਨਾਂ ਨੂੰ ਆਪਣੇ ਘਰਾਂ ਵਿੱਚ, ਆਪਣੇ ਪੰਜਾਬ ਵਿੱਚ ਕੰਮ ਮਿਲੇਗਾ। ਡਿਜੀਟਲ ਸਪੀਡ: ਸਰਕਾਰੀ ਸੇਵਾਵਾਂ ਤੋਂ ਲੈ ਕੇ ਸਟਾਰਟ-ਅੱਪ ਤੱਕ, ਸਭ ਕੁਝ ਤੇਜ਼ੀ ਅਤੇ ਵਧੇਰੇ ਸੁਰੱਖਿਅਤ ਢੰਗ ਨਾਲ ਕੰਮ ਕਰੇਗਾ। ਤਕਨਾਲੋਜੀ ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਗਿਆ ਅਤੇ ਇਹ ਨਿਵੇਸ਼ ਪੰਜਾਬ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਆਧੁਨਿਕ ਤਕਨਾਲੋਜੀ ਦੀ ਦੌੜ ਵਿੱਚ ਸਭ ਤੋਂ ਅੱਗੇ ਰੱਖੇਗਾ। ਇਹ ਇਤਿਹਾਸਕ ਨਿਵੇਸ਼ ਬਿਨਾਂ ਕਿਸੇ ਕਾਰਨ ਨਹੀਂ ਆਇਆ। ਇਹ ਮਾਨ ਸਰਕਾਰ ਦੇ ਪੰਜਾਬ ਵਿੱਚ ਕਾਰੋਬਾਰ ਲਈ ਇੱਕ ਸੁਰੱਖਿਅਤ ਅਤੇ ਸੁਰੱਖਿਅਤ ਮਾਹੌਲ ਬਣਾਉਣ ਦੇ ਦ੍ਰਿੜ ਇਰਾਦੇ ਦਾ ਨਤੀਜਾ ਹੈ। ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਤੇ ਨਿਵੇਸ਼ਕਾਂ ਲਈ ਤੇਜ਼ ਪ੍ਰਵਾਨਗੀ ਪ੍ਰਕਿਰਿਆ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਨਾ ਸਿਰਫ਼ ਕਿਸਾਨਾਂ ਦਾ ਸਗੋਂ ਤਕਨਾਲੋਜੀ ਅਤੇ ਉਦਯੋਗ ਦਾ ਵੀ ਸਵਾਗਤ ਕਰਦਾ ਹੈ। ਅੱਜ, ਹਰ ਪੰਜਾਬੀ ਮਾਣ ਨਾਲ ਕਹਿ ਸਕਦਾ ਹੈ ਕਿ ਮਾਨ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਤਬਦੀਲੀ ਦੀ ਲਹਿਰ ਸਾਡੇ ਸੂਬੇ ਨੂੰ ਇੱਕ ਉੱਜਵਲ ਭਵਿੱਖ ਵੱਲ ਲੈ ਜਾ ਰਹੀ ਹੈ। ਇਹ ਨਵਾਂ ਨਿਵੇਸ਼ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਪਹਿਲਾ ਅਤੇ ਮਜ਼ਬੂਤ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

0

👉ਰਾਮਪੁਰਾ ਫੂਲ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ
Rampura Phul News: ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ।ਇੱਥੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਸੂਬੇ ਦੀ ਸੇਵਾ ਕਰਨ ਦੀ ਬਜਾਏ ਸਾਡੇ ਵੱਖ-ਵੱਖ ਲੋਕ-ਪੱਖੀ ਉਪਰਾਲਿਆਂ ਲਈ ਸਾਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਸੱਤਾ ਵਿੱਚ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ, ਸਗੋਂ ਉਹ ਸਿਰਫ਼ ਆਮ ਆਦਮੀ ਦੀ ਆਵਾਜ਼ ਦਬਾਉਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਖ਼ਜ਼ਾਨੇ ਦੀ ਵੱਡੀ ਲੁੱਟ ਕੀਤੀ ਹੈ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ।

ਇਹ ਵੀ ਪੜ੍ਹੋ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਬਰਬਾਦ ਕਰਨ ਜਾਂ ਸ੍ਰੀ ਹਰਿਮੰਦਰ ਸਾਹਿਬ ‘ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਿਰਫ਼ ਲੈਣਾ ਤੇ ਲੁੱਟਣਾ ਆਉਂਦਾ ਹੈ ਅਤੇ ਇਹ ਆਗੂ ਲੋਕਾਂ ਨੂੰ ਲੋਕਾਂ ਦਾ ਹੀ ਪੈਸਾ ਦੇਣਾ ਤਾਂ ਦੂਰ ਦੀ ਗੱਲ, ਸਗੋਂ ਖੁਦ ਲਈ ਗੈਰ-ਕਾਨੂੰਨੀ ਤਰੀਕਿਆਂ ਨਾਲ ਪੈਸਾ ਇਕੱਠਾ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਡੱਬਵਾਲੀ ਟਰਾਂਸਪੋਰਟ ਜਾਂ ਸੁੱਖ ਵਿਲਾਸ ਦੇ ਆਪਣੇ ਕਾਰੋਬਾਰ ਦੀ ਬਜਾਏ ‘ਗੋਲਕਾਂ’ ਦਾ ਪੈਸਾ ਲੋਕਾਂ ਨੂੰ ਵੰਡਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਦੋਗਲੇ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਦੁਆਰਾ ਵੰਡੇ ਜਾ ਰਹੇ ਨੋਟਾਂ ਨੂੰ ਵੀ ਚੰਗੀ ਤਰ੍ਹਾਂ ਪਛਾਣਦੇ ਹਨ।

ਇਹ ਵੀ ਪੜ੍ਹੋ ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਸੁਖਬੀਰ ਦੇ ਕਿਸਾਨ ਹੋਣ ਦੇ ਦਾਅਵੇ ‘ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਨੂੰ ਇਹ ਰਾਜ਼ ਹਰ ਇੱਕ ਨੂੰ ਖੁੱਲ੍ਹ ਕੇ ਦੱਸਣਾ ਚਾਹੀਦਾ ਹੈ ਕਿ ਖੇਤੀ ਕਰਕੇ ਇੰਨਾ ਵੱਡਾ ਟਰਾਂਸਪੋਰਟ ਕਾਰੋਬਾਰ ਅਤੇ ਹੋਟਲ ਕਿਵੇਂ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਕਾਲੀਆਂ ਨੇ ਸੂਬੇ ਦੀ ਦੌਲਤ ਨੂੰ ਰੱਜ ਕੇ ਲੁੱਟਿਆ ਹੈ, ਜਿਸ ਨਾਲ ਉਨ੍ਹਾਂ ਨੇ ਆਪਣੇ ਇਹ ਵੱਡੇ ਕਾਰੋਬਾਰ ਸਥਾਪਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਸੂਬੇ ਵਿੱਚ ਚਿੱਟੇ ਦਾ ਨਸ਼ਾ ਲਿਆਂਦਾ ਅਤੇ ਇਸ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਵੱਡੇ ਪੱਧਰ ‘ਤੇ ਪੀੜ੍ਹੀਆਂ ਦਾ ਘਾਣ ਹੋਇਆ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਸਰਾਪ ਰਾਹੀਂ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ੀ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਆਗੂਆਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਰਹੇ ਹਨ, ਸਗੋਂ ਧਾਰਨਾ ਇਹ ਵੀ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ;ਕੈਬਨਿਟ ਮੰਤਰੀਆਂ ਦੀ ਟੀਮ ਨੇ ਫ਼ਿਰੋਜਪੁਰ ਤੇ ਫ਼ਰੀਦਕੋਟ ‘ਚ ਸਮਾਗਮਾਂ ਸਬੰਧੀ ਕੀਤੀਆਂ ਮੀਟਿੰਗਾਂ

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਵੱਡੇ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦਰਮਿਆਨ ਨਾਪਾਕ ਗੱਠਜੋੜ ਦਾ ਪਰਦਾਫਾਸ਼ ਹੋਇਆ ਕਿਉਂਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਚੀਖ਼-ਚੀਖ਼ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾਇਆ ਅਤੇ ਉਕਤ ਮੁਲਜ਼ਮ ਲਈ ਵਿਸ਼ੇਸ਼ ਸੈੱਲਾਂ ਅਤੇ ਸਹੂਲਤਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਖਿੱਤੇ ‘ਚੋਂ ਕਈ ਵੱਡੇ ਆਗੂ ਪੈਦਾ ਹੋਏ ਹਨ ਪਰ ਉਨ੍ਹਾਂ ਨੂੰ ਇਥੋਂ ਦੇ ਵਿਕਾਸ ਬਾਰੇ ਕਦੇ ਵੀ ਚਿੰਤਾ ਨਹੀਂ ਹੋਈ ਅਤੇ ਉਨ੍ਹਾਂ ਦਾ ਕਦੇ ਵੀ ਅਜਿਹੇ ਪ੍ਰੋਜੈਕਟਾਂ ਪ੍ਰਤੀ ਇਰਾਦਾ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀ ਭਲਾਈ ਲਈ ਹਰ ਫੈਸਲਾ ਲੈ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 19,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਹੂਲਤ ਦੇਣਾ ਹੈ ਕਿਉਂਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਸਾਮਾਨ ਅਤੇ ਸੇਵਾਵਾਂ ਦੀ ਆਵਾਜਾਈ ਅਤੇ ਸੁਚਾਰੂ ਆਵਾਜਾਈ ਵਿੱਚ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦੀ ਰੀੜ੍ਹ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪ੍ਰੋਜੈਕਟ ਲਈ ਅਲਾਟ ਕੀਤਾ ਹਰ ਪੈਸਾ ਜਾਇਜ਼ ਅਤੇ ਸਹੀ ਢੰਗ ਨਾਲ ਲਾਇਆ ਜਾਵੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਨੂੰ ‘ਪਾਵਰ ਕੱਟ’ ਮੁਕਤ’ ਬਣਾਉਣ ਲਈ ਸਬੰਧਤ ਪ੍ਰੋਜੈਕਟ ‘ਤੇ 5000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਬਿਜਲੀ ਖੇਤਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਲਾਗੂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਨੈੱਟਵਰਕ ਦੀ ਸੰਪੂਰਨ ਅਪਗ੍ਰੇਡੇਸ਼ਨ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕਰਨ ਦੇ ਨਾਲ ਅਤੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ 1.75 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ Moga News: CIA ਸਟਾਫ Moga ਦੇ ਹੱਥ ਲੱਗੀ ਵੱਡੀ ਸਫ਼ਲਤਾ; ਦੋ ਕੇਸਾਂ ‘ਚ 7 ਕਿੱਲੋ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੇ ਸਮਾਗਮ ਕਦੇ ਨਹੀਂ ਹੁੰਦੇ ਸਨ ਕਿਉਂਕਿ ਰਵਾਇਤੀ ਪਾਰਟੀਆਂ ਲੋਕਾਂ ਨੂੰ ਹਮੇਸ਼ਾ ਹਨੇਰੇ ਵਿੱਚ ਰੱਖਣਾ ਚਾਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 55,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 48 ਫੀਸਦ ਕਮੀ ਆਈ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੇ ਦਿਨ ਨੂੰ ਗੁਆਂਢੀ ਜ਼ਿਲ੍ਹਿਆਂ ਦੇ ਲੋਕਾਂ, ਖਾਸ ਕਰਕੇ ਮਾਲਵਾ ਖੇਤਰ ਦੇ ਲੋਕਾਂ ਲਈ ਇੱਕ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ 56 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 1,130 ਮੀਟਰ ਲੰਬਾ ਪੁਲ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਇਸ ਪੁਲ ਦੀ ਉਸਾਰੀ ਤੋਂ ਪਹਿਲਾਂ ਰੇਲਵੇ ਫਾਟਕ ਦੇ ਵਾਰ-ਵਾਰ ਬੰਦ ਹੋਣ ਕਾਰਨ ਲੋਕਾਂ ਨੂੰ ਅਕਸਰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਆਵਾਜਾਈ ਆਸਾਨ ਹੋ ਜਾਵੇਗੀ ਅਤੇ ਇਸ ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਨੂੰ ਵੀ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਕਿਉਂਕਿ ਉਹ ਹੁਣ ਸਮੇਂ ਸਿਰ ਆਪਣੇ ਸਕੂਲਾਂ ਤੱਕ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਇਸ ਆਰ.ਓ.ਬੀ. ਦੀ ਮੰਗ ਕਰ ਰਹੇ ਸਨ ਅਤੇ ਇਸ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਬਠਿੰਡਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ, ਸਗੋਂ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੁਲ ਰਾਮਪੁਰਾ ਸ਼ਹਿਰ ਦੇ ਦੋ ਹਿੱਸਿਆਂ ਨੂੰ ਪਟਿਆਲਾ ਮੰਡੀ ਅਤੇ ਨਾਭਾ ਮੰਡੀ ਨਾਲ ਜੋੜ ਕੇ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda Congress ਨੇ ਭਾਜਪਾ ਤੇ ਆਰਐਸਐਸ ਵਿਰੁਧ ਕੀਤਾ ਰੋਸ਼ ਪ੍ਰਦਰਸ਼ਨ

0

Bathinda News:Bathinda Congress ; ਬੀਤੇ ਦਿਨੀਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਬੀ.ਆਰ. ਗਵਈ ਉੱਪਰ ਜੁੱਤੀ ਸੁੱਟੀ ਗਈ। ਇਹ ਲੋਕਤੰਤਰ ਅਤੇ ਸੰਵਿਧਾਨ ਦਾ ਅਪਮਾਨ ਹੈ। ਇਹ ਹਮਲਾ ਉਸ ਵਿਅਕਤੀ ਉੱਤੇ ਹੋਇਆ ਹੈ ਜੋ ਆਪ ਇਕ ਦਲਿਤ ਪਿਛੋਕੜ ਤੋਂ ਆ ਕੇ ਦੇਸ਼ ਦੀ ਸਭ ਤੋਂ ਉੱਚੀ ਨਿਆਂ ਕੁਰਸੀ ਤੱਕ ਪਹੁੰਚਿਆ ਹੈ,ਇਹ ਦਲਿਤ ਸਮਾਜ ਦਾ ਅਪਮਾਨ ਹੈ ਉਸ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਐਸਸੀ ਵਿਭਾਗ ਦਿਹਾਤੀ ਦੇ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ, ਅਤੇ ਸ਼ਹਿਰੀ ਐਸਸੀ ਵਿਭਾਗ ਦੇ ਚੇਅਰਮੈਨ ਸੁਨੀਲ ਕੁਮਾਰ ਵਲੋ ਭਾਜਪਾ ਆਰ ਐਸ ਐਸ ਦੀ ਦਲਿਤ ਵਿਰੋਧੀ ਨੀਤੀਆਂ ਦੇ ਖਿਲਾਫ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ 14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੀ ਨਾਟਕ ‘ਸੱਤਾਂ ਦਰਿਆਵਾਂ ਦੇ ਜਾਏ’ ਦੀ ਪੇਸ਼ਕਾਰੀ ਨਾਲ ਸਮਾਪਤੀ

ਇਸ ਮੌਕੇ ਜਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਇਸ ਮੌਕੇ ਕਿਹਾ ਕਿ ਇਹ ਸ਼ਰਮਨਾਕ ਘਟਨਾ ਹੈ ਅਤੇ ਇਸ ਤੋਂ ਪਤਾ ਲਗਦਾ ਹੈ ਕਿ ਸਮਾਜ ’ਚ ਕਿੰਨੀ ਨਫ਼ਰਤ ਅਤੇ ਕੱਟੜਤਾ ਫੈਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਜੁਡੀਸ਼ਰੀ ਅਤੇ ਕਾਨੂੰਨ ਦੇ ਸ਼ਾਸਨ ਦੀ ਮਰਿਆਦਾ ’ਤੇ ਹਮਲਾ ਹੈ। ਸੁਨੀਲ ਕੁਮਾਰ ਚੈਅਰਮੈਨ ਨੇ ਕਿਹਾ ਕਿ ਚੀਫ ਜਸਟਿਸ ਗਵਈ ’ਤੇ ਹਮਲੇ ਦੀ ਕੋਸ਼ਿਸ਼ ਲੋਕਤੰਤਰ ਅਤੇ ਸੰਵਿਧਾਨ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਅਤੇ ਕਾਂਗਰਸ ਚੀਫ ਜਸਟਿਸ ਨਾਲ ਡਟ ਕੇ ਖੜੀ ਹੈ। ਇਸ ਮੌਕੇ ਜਿਲ੍ਹਾ ਕਾਂਗਰਸ ਦੇ ਸੀਨੀਅਰ ਨੇਤਾ ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ, ਮਾਧੋ ਸ਼ਰਮਾ ਬਲਾਕ ਪ੍ਰਧਾਨ , ਅਸ਼ੋਕ ਪ੍ਰਧਾਨ ਸਾਬਕਾ ਸੀਨੀ ਡਿਪਟੀ ਮੇਅਰ, ਸਿਮਰਤ ਕੌਰ ਧਾਰੀਵਾਲ, ਜੋਗਿੰਦਰ ਸਿੰਘ ਇੰਟਕ ਪ੍ਰਧਾਨ, ਬਲਵਿੰਦਰ ਬੰਗੀ,ਸਰਦੂਲ ਸਿੰਘ ਗੋਬਿੰਦਪੁਰਾ ਚੇਅਰਮੈਨ ਐਸ. ਸੀ. ਵਿਭਾਗ,

ਇਹ ਵੀ ਪੜ੍ਹੋ Moga News: CIA ਸਟਾਫ Moga ਦੇ ਹੱਥ ਲੱਗੀ ਵੱਡੀ ਸਫ਼ਲਤਾ; ਦੋ ਕੇਸਾਂ ‘ਚ 7 ਕਿੱਲੋ ਹੈਰੋਇਨ ਸਮੇਤ 6 ਸਮੱਗਲਰ ਕਾਬੂ

ਗੁਰਜੰਟ ਸਿੰਘ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ ਭੁੱਲਰ, ਭਿੰਦਾ ਡਾਕਟਰ, ਕਰਮਜੀਤ ਸਿੰਘ, ਗੁਰਤੇਜ ਸਿੰਘ, ਡੀ ਸੀ ਸਿੰਘ, ਜਗਤਾਰ ਸਿੰਘ, ਕੇਵਲ ਸਿੰਘ, ਬਲਬੀਰ ਸਿੰਘ, ਪਰਗਟ ਸਿੰਘ ਤੁੰਗਵਾਲੀ, ਅਵਤਾਰ ਸਿੰਘ ਸਰਪੰਚ, ਜਰਨੈਲ ਸਿੰਘ, ਗੁਰਜੰਟ ਸਿੰਘ, ਜਸਵੰਤ ਸਿੰਘ ਰੂਪ ਸਿੰਘ ਕਾਸਮਭੱਟੀ,ਦਪਿੰਦਰ ਮਿਸ਼ਰਾ, ਸੰਜੀਵ ਸੈਣੀ, ਕਰਤਾਰ ਸਿੰਘ ਮੇਹਣਾ, ਸੰਨੀ ਬਰਾੜ, ਨਰਿੰਦਰ ਕੁਮਾਰ ਜਾਖੜ, ਰਾਧੇ ਸ਼ਾਮ ਭਗਵਾਨ ਦਾਸ ਭਾਰਤੀ, ਸੁੱਖਦੇਵ ਸਿੰਘ ਬਾਇਆ, ਦੁੱਲੀ ਚੰਦ ਕਲਾਣਿਆ, ਵਿਨੋਦ ਨੁਗਰੀਆ, ਹਰਿਓਮ ਕਪੂਰ, ਹਰਮਨ ਕੋਟਫਤਾ, ਗੁਰਵਿੰਦਰ ਚਹਿਲ, ਮਹਿੰਦਰ ਕਰੜਾ, ਵਿਜੈ ਕੁਮਾਰ, , ਜਸਵੀਰ ਕੌਰ, ਬਲਬੀਰ ਸਿੰਘ, ਰਮਨ ਢਿੱਲੋਂ, ਸੁਖਦੇਵ ਸਿੰਘ ਬੁੱਟਰ, ਉਮਾ ਸ਼ੰਕਰ, ਸ਼ੰਕਰ ਟਾਂਕ, ਕਰਨਲ ਦਯਾ ਸਿੰਘ, ਰਾਜਿੰਦਰ ਸਿੰਘ ਗੋਪੀ, ਬੰਟੀ, ਆਦਿ ਵੀ ਵੱਡੀ ਗਿਣਤੀ ਵਿਚ ਕਰਯਕਰਤਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ ਦੇਣ ਵਾਲੇ ਵਿਲੱਖਣ ਵਿਚਾਰਾਂ ਲਈ ਧੰਨਵਾਦੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905801