Saturday, May 16, 2026
Home Blog Page 403

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

0

👉ਵੈਬ, ਮੋਬਾਈਲ ਅਤੇ ਵੱਟਸਐਪ ਰਾਹੀਂ ਫ਼ੌਰੀ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਯੂਨੀਫਾਈਡ ਪੋਰਟਲ ਲਈ ਇਤਿਹਾਸਕ ਸਮਝੌਤਾ ਸਹੀਬੱਧ: ਅਮਨ ਅਰੋੜਾ
Chandigarh News:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ ‘ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ “ਯੂਨੀਫਾਈਡ ਸਿਟੀਜ਼ਨ ਪੋਰਟਲ” ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿੰਗਲ-ਵਿੰਡੋ ਪਲੇਟਫਾਰਮ ਯਾਨੀਕਿ “ਯੂਨੀਫਾਈਡ ਸਿਟੀਜ਼ਨ ਪੋਰਟਲ” ਰਾਹੀਂ ਸੂਬੇ ਦੇ ਲੋਕਾਂ ਦੀ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣੇਗੀ।ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਵਿਭਾਗ ਨੇ ਇਸ ਨਵੇਂ ਸਿਟੀਜ਼ਨ ਪੋਰਟਲ ਦੀ ਵਿਆਪਕ ਡਿਜ਼ਾਈਨਿੰਗ, ਵਿਕਾਸ, ਲਾਗੂਕਰਨ ਅਤੇ ਰੱਖ-ਰਖਾਅ ਲਈ ਈ-ਕਨੈਕਟ ਸਾਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨਾਲ 13 ਕਰੋੜ ਰੁਪਏ ਦਾ ਸਮਝੌਤਾ ਸਹੀਬੱਧ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਹ ਪੋਰਟਲ ਛੇ ਮਹੀਨਿਆਂ ਦੇ ਅੰਦਰ ਤਿਆਰ ਕਰਕੇ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਸਰਕਾਰੀ ਸੇਵਾਵਾਂ ਤੱਕ ਲੋਕਾਂ ਦੀ ਵਧੇਰੇ ਆਸਾਨ ਪਹੁੰਚ ਯਕੀਨੀ ਬਣੇਗੀ ਅਤੇ ਲੋਕਾਂ ਨੂੰ ਕੁਸ਼ਲ ਅਤੇ ਜਵਾਬਦੇਹੀ ਪ੍ਰਣਾਲੀ ਤਹਿਤ ਸੇਵਾਵਾਂ ਮਿਲਗੀਆਂ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਇਲਾਵਾ ਨਾਗਰਿਕ ਹੁਣ ਸਿਟੀਜ਼ਨ ਪੋਰਟਲ ਪਹਿਲ ਤਹਿਤ ਘਰ ਬੈਠੇ ਹੀ ਵੈਬ, ਮੋਬਾਈਲ ਐਪ ਅਤੇ ਵੱਟਸਐਪ ਰਾਹੀਂ ਸੇਵਾਵਾਂ ਲੈ ਸਕਣਗੇ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਾਂ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਇੱਕ ਸਿੰਗਲ, ਏਕੀਕ੍ਰਿਤ ਡਿਜੀਟਲ ਗੇਟਵੇ ਹੋਵੇਗਾ, ਜੋ ਨਾਗਰਿਕਾਂ ਨੂੰ ਵਧੇਰੇ ਆਸਾਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੀ ਮੁੱਖ ਵਿਸ਼ੇਸ਼ਤਾ ਇਹ ਹੋਵੇਗੀ ਕਿ ਲੋਕਾਂ ਨੂੰ ਸੇਵਾਵਾਂ ਲੈਣ ਲਈ ਵਾਰ-ਵਾਰ ਦਸਤਾਵੇਜ਼ ਜ਼ਮ੍ਹਾਂ ਕਰਾਉਣ ਦੇ ਝੰਝਟ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਇਸ ਪ੍ਰਣਾਲੀ ਤਹਿਤ ਸਬੰਧਤ ਬਿਨੈਕਾਰ ਵੱਲੋਂ ਕਿਸੇ ਵੀ ਸੇਵਾ ਲਈ ਪਹਿਲਾਂ ਜਮ੍ਹਾਂ ਕਰਵਾਏ ਗਏ ਲੋੜੀਂਦੇ ਦਸਤਾਵੇਜ਼ ਨੂੰ ਇਹ ਸਿਸਟਮ ਆਟੋ-ਫੈੱਚ (ਆਪਣੇ-ਆਪ ਹਾਸਲ) ਕਰੇਗਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਜਦੋਂ ਕੋਈ ਨਾਗਰਿਕ ਕਿਸੇ ਵੀ ਕਿਸਮ ਦੀ ਸੇਵਾ ਲਈ ਦਸਤਾਵੇਜ਼ ਅਪਲੋਡ ਕਰਦਾ ਹੈ ਤਾਂ ਭਵਿੱਖ ਵਿੱਚ ਕਿਸੇ ਵੀ ਐਪਲੀਕੇਸ਼ਨ ਲਈ ਇਹ ਖੁਦ ਹੀ ਆਟੋ-ਫੈਚ ਹੋ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਏਕੀਕ੍ਰਿਤ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਵਨ-ਸਟਾਪ ਸਾਲਿਊਸ਼ਨ ਪੇਸ਼ ਕਰੇਗਾ, ਜਿਸ ਨਾਲ ਨਾਗਿਰਕਾਂ ਨੂੰ ਵੱਖ-ਵੱਖ ਵੈੱਬਸਾਈਟਾਂ ‘ਤੇ ਵਿਜ਼ਟ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਏ.ਆਈ ਆਧਾਰਤ ਵਰਕਫਲੋਅ ਪ੍ਰਣਾਲੀ ਤੁਰੰਤ ਫ਼ੈਸਲੇ ਲੈਣ ਅਤੇ ਸੇਵਾ ਪ੍ਰਦਾਨ ਕਰਨ ਦੇ ਸਮੇਂ ਨੂੰ ਘਟਾਉਣਾ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ  ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਲਗਭਗ 600 ਆਫਲਾਈਨ ਸੇਵਾਵਾਂ ਨੂੰ ਆਨਲਾਈਨ ਪਲੇਟਫਾਰਮਾਂ ‘ਤੇ ਸ਼ੁਰੂ ਕਰਕੇ ਡਿਜੀਟਲ ਸ਼ਾਸਨ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਜਨਤਕ ਸੇਵਾਵਾਂ ਦੀ ਡਿਲੀਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ 2018 ਤਹਿਤ 848 ਸੇਵਾਵਾਂ ਨੂੰ ਨੋਟੀਫ਼ਾਈ ਕੀਤਾ ਗਿਆ ਹੈ ਅਤੇ 236 ਸੇਵਾਵਾਂ ਪਹਿਲਾਂ ਹੀ ਕਨੈਕਟ ਪੋਰਟਲ ‘ਤੇ ਉਪਲਬਧ ਹਨ। ਇਸ ਪਹਿਲਕਦਮੀ ਨਾਲ ਸਾਲਾਨਾ ਲਗਭਗ ਇੱਕ ਕਰੋੜ ਬਿਨੈਕਾਰਾਂ ਨੂੰ ਲਾਭ ਹੋਵੇਗਾ। ਨਾਗਰਿਕ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਿਹਤਰੀਨ ਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਹੱਲ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਕੁਸ਼ਲ, ਪਾਰਦਰਸ਼ੀ ਅਤੇ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣਗੇ। ਏ.ਆਈ. ਆਧਾਰਤ ਸਿਟੀਜ਼ਨ ਪੋਰਟਲ ਜਲਦ ਫ਼ੈਸਲੇ ਲੈਣ ਅਤੇ ਉਡੀਕ ਦੇ ਸਮੇਂ ਨੂੰ ਘਟਾਉਂਦਿਆਂ ਸੁਚਾਰੂ ਅਤੇ ਜਵਾਬਦੇਹ ਸ਼ਾਸਨ ਨੂੰ ਯਕੀਨੀ ਬਣਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

0

Chandigarh News:ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ।ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ ‘ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ।ਮੁੱਖ ਮੰਤਰੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਅਤੇ ਆਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਵਿੱਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸਮਾਜ ਵਿਰੋਧੀ ਅਨਸਰ ਹਮੇਸ਼ਾ ਸੂਬੇ ਵਿੱਚ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਵਿੱਚ ਰਹਿੰਦੇ ਹਨ, ਪਰ ਪੰਜਾਬ ਪੁਲਿਸ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਸਮੁੱਚੀ ਲੋਕਾਈ ਨੂੰ ਤਿਉਹਾਰਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ-ਭੈਅ ਦੇ ਸਾਰੇ ਤਿਉਹਾਰਾਂ ਨੂੰ ਪੂਰੇ ਰੀਤੀ-ਰਿਵਾਜ਼, ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ।ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਸ ਦੀ ਜਾਂਚ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਪਾਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੇਚੀਆਂ ਜਾਣ ਵਾਲੀਆਂ ਮਠਿਆਈਆਂ ਅਤੇ ਹੋਰ ਸਾਮਾਨ ਮਿਲਾਵਟ ਰਹਿਤ ਅਤੇ ਉੱਚ ਗੁਣਵੱਤਾ ਵਾਲਾ ਹੋਵੇ। ਤੰਦਰੁਸਤ ਸਿਹਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜੈਵਿਕ ਉਤਪਾਦਾਂ ਨੂੰ ਅਪਨਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਇਨ੍ਹਾਂ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਮੁੜ ਰਾਜਨੀਤੀ ਵਿੱਚ ਸਰਗਰਮ ਹੋਣ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਜਦੋਂ ਵੀ ਚਾਹੇ ਰਾਜਨੀਤੀ ਵਿੱਚ ਸ਼ਾਮਲ ਹੋਣ ਜਾਂ ਛੱਡਣ ਲਈ ਆਜ਼ਾਦ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਿੱਧੂ ਨੇ ਆਪਣੇ ਹੋਰ ਰੁਝੇਵਿਆਂ ਤੋਂ ਲਾਂਭੇ ਹੋ ਕੇ ਇੱਕ ਵਾਰ ਫਿਰ ਪੰਜਾਬ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵੇਂ ਅਤੇ ਚੰਗੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ ਨੇ ਆਪਣਾ ਪੁਰਾਣਾ ਏਜੰਡਾ ਦੁਹਰਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕਰਨਾ। ਭਗਵੰਤ ਸਿੰਘ ਮਾਨ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਆਪਣਾ ਨਵਾਂ ਰਾਜਨੀਤਿਕ ਸਫ਼ਰ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪੰਜਾਬ ਦੇ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ-ਦੀਵਾਲੀ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ “ਗ੍ਰੀਨ ਦੀਵਾਲੀ” ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ‘ਤੇ ਅਕਸਰ ਪਟਾਕਿਆਂ ਕਾਰਨ ਅੱਖਾਂ ‘ਤੇ ਪ੍ਰਭਾਵ ਪੈਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਇਸ ਲਈ ਲੋਕ ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਆਪਣਾ ਵੱਧ ਤੋਂ ਵੱਧ ਬਚਾਅ ਰੱਖਣ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਸੂਬੇ ਦੇ ਹਰ ਨਾਗਰਿਕ ਲਈ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇਗਾ।ਹੜ੍ਹਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਬੇਵਜ੍ਹਾ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਹ ਸੂਬੇ ਵਿੱਚ ਪਹਿਲੀ ਵਾਰ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਲਈ ਕਿਸੇ ਵੀ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਹੋਰ ਰਾਜਾਂ ਵਿੱਚ ਵੀ ਇਸ ਆਫ਼ਤ ਨੇ ਵੱਡੀ ਤਬਾਹੀ ਮਚਾਈ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ:ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਾਂਕਣ (ਗਿਰਦਾਵਰੀ) ਦੀ ਪ੍ਰਕਿਰਿਆ ਜਾਰੀ ਹੈ ਅਤੇ ਮੁਆਵਜ਼ੇ ਦੇ ਚੈੱਕ ਜਲਦ ਵੰਡੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਆਪਣੀ ਰਿਪੋਰਟ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿੱਚ ਹੈ ਅਤੇ ਮੋਦੀ ਸਰਕਾਰ ਨੂੰ ਹੜ੍ਹਾਂ ਨਾਲ ਝੰਬੇ ਸੂਬੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਜਾਰੀ ਕਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ‘ਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਜਲਦ ਤੋਂ ਜਲਦ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸਨੂੰ ਪੰਜਾਬੀ ਸੰਗੀਤ ਇੰਡਸਟਰੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਉੱਘੇ ਖਿਡਾਰੀ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ‘ਤੇ ਵੀ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੇ ਵੀਰਵਾਰ ਨੂੰ ਦੇਹਾਂਤ ਹੋ ਗਿਆ। ਭਗਵੰਤ ਸਿੰਘ ਮਾਨ ਨੇ ਦੋਵੇਂ ਨੌਜਵਾਨਾਂ ਦੀ ਮੌਤ ਨੂੰ ਮੰਦਭਾਗੀ ਘਟਨਾ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

0

👉ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ “ਪੰਜਾਬ ਰਾਜ ਮਾਨਸਿਕ ਸਿਹਤ ਨੀਤੀ” ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਾਰਿਆਂ ਲਈ ਮਿਆਰੀ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਇਹ ਨੀਤੀ ਲਿਆਉਣ ਦਾ ਉਦੇਸ਼ ਹਰ ਇੱਕ ਲਈ ਮਾਨਸਿਕ ਤੰਦਰੁਸਤੀ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਸਿਹਤ ਮੰਤਰੀ, ਜਿਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੇ ਸਮਾਜ ਲਈ ਵੱਡੀ ਤ੍ਰਾਸਦੀ ਹੈ ਕਿ ਅਕਸਰ ਮਾਨਸਿਕ ਤੌਰ ‘ਤੇ ਪ੍ਰਭਾਵਿਤ ਵਿਅਕਤੀ ਨੂੰ ਬਿਨਾਂ ਕੁਝ ਦੱਸੇ ਇਕੱਲਿਆਂ ਦੁੱਖ ਝੱਲਣ ਲਈ ਮਜਬੂਰ ਹੋਣਾ ਪੈਂਦਾ ਹੈ, ਜਿਸ ਨਾਲ ਹਾਲਾਤ ਹੋਰ ਵਿਗੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਅਸੀਂ ਮਾਨਸਿਕ ਸਿਹਤ ਸੇਵਾਵਾਂ ਨੂੰ ਆਪਣੇ ਮੁੱਢਲੇ ਸਿਹਤ ਸੰਭਾਲ ਢਾਂਚੇ ਵਿੱਚ ਏਕੀਕ੍ਰਿਤ ਕਰਕੇ ਇਹ ਯਕੀਨੀ ਬਣਾਉਣ ਲਈ ਸੁਹਿਰਦ ਹਾਂ ਕਿ ਮਦਦ ਮੰਗਣ ਵਾਲੇ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਸਹਾਇਤਾ ਅਤੇ ਮਿਆਰੀ ਇਲਾਜ ਮਿਲੇ।ਡਾ. ਬਲਬੀਰ ਸਿੰਘ ਨੇ ਇਸ ਨੀਤੀ ਤਹਿਤ ਸਭ ਤੋਂ ਵੱਧ ਲੋੜ ਵਾਲੇ ਵਿਅਕਤੀਆਂ ਖਾਸ ਕਰਕੇ ਔਰਤਾਂ ਦੀ ਮਾਨਸਿਕ ਸਿਹਤ ਵੱਲ ਜਲਦ ਤੋਂ ਜਲਦ ਧਿਆਨ ਦੇਣ ਦੀ ਪਹੁੰਚ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਔਰਤਾਂ ਨੂੰ ਅਕਸਰ ਵੱਖ-ਵੱਖ ਤਰੀਕੇ ਨਾਲ ਸਮਾਜਿਕ ਅਤੇ ਘਰੇਲੂ ਦਬਾਅ ਝੱਲਣਾ ਪੈਂਦਾ ਹੈ, ਜੋ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀਆਂ ਹਨ। ਇਸ ਲਈ ਸਾਡੀ ਨੀਤੀ ਲਿੰਗ-ਸੰਵੇਦਨਸ਼ੀਲ ਪਹੁੰਚ ਨੂੰ ਲਾਜ਼ਮੀ ਕਰਦਿਆਂ ਇਹ ਯਕੀਨੀ ਬਣਾਉਂਦੀ ਹੈ ਕਿ ਔਰਤਾਂ ਨੂੰ ਸੁਰੱਖਿਅਤ, ਗੁਪਤ ਅਤੇ ਹਮਦਰਦ ਢੰਗ ਨਾਲ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਮਿਲੇ।

ਇਹ ਵੀ ਪੜ੍ਹੋ ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ:ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਉਨ੍ਹਾਂ ਕਿਹਾ ਕਿ ਔਰਤਾਂ ਦੀ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣਾ ਸਿਰਫ਼ ਸਿਹਤ ਪੱਖੋਂ ਹੀ ਨਹੀਂ ਬਲਕਿ ਇੱਕ ਲਚਕੀਲਾ ਅਤੇ ਬਰਾਬਰੀ ਵਾਲਾ ਸਮਾਜ ਬਣਾਉਣ ਦੀ ਨੀਂਹ ਹੈ।ਇਸ ਸਾਲ ਦੇ ਥੀਮ ‘ਸੇਵਾ ਤੱਕ ਪਹੁੰਚ: ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ’ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਰਾਜ ਨੇ ਆਪ੍ਰੇਸ਼ਨ ਸਿੰਦੂਰ ਅਤੇ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਵਰਗੇ ਗੰਭੀਰ ਹੰਗਾਮੀ ਹਾਲਾਤਾਂ ਦਾ ਡਟ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਆਫ਼ਤਾਂ ਜੀਵਨ ਅਤੇ ਰੋਜ਼ੀ-ਰੋਟੀ ਦੇ ਵੱਡੇ ਨੁਕਸਾਨ ਰਾਹੀਂ ਡੂੰਘੇ ਮਾਨਸਿਕ ਜ਼ਖ਼ਮ ਦਿੰਦੀਆਂ ਹਨ, ਜਿਸ ਨਾਲ ਮਜ਼ਬੂਤ ਮਾਨਸਿਕ ਸਿਹਤ ਦੇਖਭਾਲ ਪ੍ਰਣਾਲੀ ਸਿਰਫ਼ ਇੱਕ ਸੇਵਾ ਨਹੀਂ, ਸਗੋਂ ਇੱਕ ਸੰਪੂਰਨ ਲੋੜ ਬਣ ਜਾਂਦੀ ਹੈ ਉਨ੍ਹਾਂ ਕਿਹਾ ਕਿ ਇਹ ਨੀਤੀ ਵਿਸ਼ੇਸ਼ ਤੌਰ ‘ਤੇ ਅਜਿਹੇ ਸੰਕਟਕਾਲੀ ਸਮਿਆਂ ਵਿੱਚ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਮਾਨਸਿਕ ਸਿਹਤ ਨੀਤੀ ਸਮਾਨਤਾ, ਨਿਆਂ ਅਤੇ ਏਕੀਕ੍ਰਿਤ ਦੇਖਭਾਲ ਵਰਗੇ ਸਿਧਾਂਤਾਂ ‘ਤੇ ਅਧਾਰਤ ਹੈ, ਜੋ ਰਾਜ ਵਿੱਚ ਸਿਖਲਾਈ ਪ੍ਰਾਪਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਗਿਣਤੀ ਨੂੰ ਵਧਾ ਕੇ ਮਾਨਸਿਕ ਸਿਹਤ ਸੇਵਾਵਾਂ ਦੀ ਸਮਰੱਥਾ ਨੂੰ ਵਧਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਖੁਦਕੁਸ਼ੀ ਦੇ ਜੋਖਮ ਵਰਗੇ ਅਤੇ ਹੋਰ ਸਬੰਧਤ ਮਾਮਲਿਆਂ ਨੂੰ ਘਟਾਉਣਾ ਅਤੇ ਮਾਨਸਿਕ ਸਿਹਤ ਸਮੱਸਿਆਵਾਂ ਵਾਲੇ ਵਿਅਕਤੀਆਂ ਨੂੰ ਸਮਾਜ ਨਾਲ ਜੋੜ ਕੇ ਰੱਖਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

0

Sri Muktsar Sahib News: ਤਿਉਹਾਰਾਂ ਦੇ ਮੱਦੇ ਨਜ਼ਰ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤਿਵਿਧੀ ਰੋਕਣ ਲਈ ਸਰਚ ਆਪਰੇਸ਼ਨ ਚਲਾਇਆ ਗਿਆ।ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਹ ਸਰਚ ਆਪਰੇਸ਼ਨ ਪੂਰੀ ਯੋਜਨਾ ਨਾਲ ਕਰਵਾਇਆ ਗਿਆ ਤਾਂ ਜੋ ਜੇਲ੍ਹ ਅੰਦਰ ਨਸ਼ਾ ਤਸਕਰੀ, ਗੈਰਕਾਨੂੰਨੀ ਸਮਾਨ, ਮੋਬਾਈਲ ਜਾਂ ਹੋਰ ਮਨਾਹੀ-ਸ਼ੁਦਾ ਚੀਜ਼ਾਂ ਦੀ ਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ‘ਤੇ ਸਖ਼ਤ ਨਿਗਰਾਨੀ ਬਹੁਤ ਜ਼ਰੂਰੀ ਹੈ, ਕਿਉਂਕਿ ਅਕਸਰ ਇਹ ਥਾਵਾਂ ਨਸ਼ਾ ਤਸਕਰੀ ਦੇ ਲੁਕਵੇਂ ਕੇਂਦਰ ਬਣ ਜਾਂਦੇ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਨਵੀਨ ਕੁਮਾਰ ਡੀ.ਐਸ.ਪੀ (ਸ.ਡ) ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਨਦੀਪ ਸਿੰਘ ਡੀ.ਐਸ.ਪੀ (ਐਚ), ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਬਰੀਵਾਲਾ ਦੁਆਰਾ ਸਰਚ ਕੀਤੀ ਗਈ। ਇਸੇ ਤਰ੍ਹਾਂ ਜੇਲ੍ਹ ਸਟਾਫ ਅਤੇ ਕਈ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਵੀ ਇਸ ਮੁਹਿੰਮ ਵਿੱਚ ਸ਼ਾਮਲ ਰਹੇ। ਇਸ ਮੌਕੇ ਸੁਪਰਡੈਂਟ ਜੇਲ ਸ੍ਰੀ ਨਵਦੀਪ ਸਿੰਘ ਬੈਣੀਵਾਲ, ਐਸ.ਆਈ ਗੁਰਦਿੱਤ ਸਿੰਘ, ਐਸ.ਆਈ ਵਰਿੰਦਰ ਸਿੰਘ ਵੀ ਮੌਜੂਦ ਸਨ।ਉਨ੍ਹਾਂ ਨੇ ਆਗਾਹ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗਾਂ ਕੀਤੀਆਂ ਜਾਣਗੀਆਂ। ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਦੌਰਾਨ ਐਸੀ ਵਰਗ ‘ਤੇ ਜਬਰ ਵਧਿਆ:ਗੁਰਪ੍ਰੀਤ ਜੀਪੀ

0

👉ਆਪ ਆਗੂਆਂ ਨੇ ਚੀਫ ਜਸਟਿਸ ਆਫ ਇੰਡੀਆ ਉੱਪਰ ਜੁੱਤੀ ਸੁੱਟਣ ਦੇ ਯਤਨਾਂ ਦੀ ਨਿੰਦਾ
Bathinda News:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਦੌਰਾਨ ਐਸ ਸੀ ਵਰਗ ਉੱਪਰ ਜਬਰ ਜੁਲਮ ਵਧਿਆ ਹੋਇਆ। ਇਹ ਦੋਸ਼ ਆਮ ਆਦਮੀ ਪਾਰਟੀ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਬੱਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਲਾਏ। ਸੁਪਰੀਮ ਕੋਰਟ ਦੇ ਚੀਫ ਜਸਟਿਸ ਉੱਪਰ ਜੁੱਤੀ ਸੁੱਟਣ ਦੇ ਯਤਨਾਂ ਦੀ ਨਿੰਦਾ ਕਰਦਿਆਂ ਆਪ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤਕ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਦਾ ਕੋਈ ਵੀ ਬਿਆਨ ਤਕ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਐਨੀ ਮੰਦਭਾਗੀ ਘਟਨਾ ਵਾਪਰਨ ਦੇ ਬਾਵਜੂਦ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਇਸ ਦੀ ਨਿੰਦਾ ਤਕ ਨਹੀਂ ਕੀਤੀ। ਇਸ ਗੱਲ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦਲਿਤ ਵਿਰੋਧੀ ਸਰਕਾਰ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਐਸਸੀ ਵਰਗ ਨਾਲ ਵਿਤਕਰਾ ਕਰਦੀ ਆ ਰਹੀ ਹੈ। ਆਪ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਐਸਸੀ ਵਰਗ ਨੂੰ ਮਾਣ ਸਤਿਕਾਰ ਦਿੱਤਾ ਹੈ। ਆਪ ਸਰਕਾਰ ਵਿੱਚ ਐਸੀ ਵਰਗ ਦੇ ਕੈਬਨਿਟ ਮੰਤਰੀ ਬਣਾਏ ਗਏ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ 57,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਹੜਾ ਕਿ ਹੁਣ ਤਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਗਿਆ ਹੈ ਜਿਹੜਾ ਕਿ ਅੱਜ ਤਕ ਦੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਵੇਂ ਨਵੇਂ ਹਸਪਤਾਲ ਅਤੇ ਸਕੂਲ ਬਣ ਰਹੇ ਹਨ।

ਇਹ ਵੀ ਪੜ੍ਹੋ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦਾ ਮਾਮਲਾ ਗਰਮਾਇਆ; ਅੰਤਿਮ ਸੰਸਕਾਰ ਅੱਜ

ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦੀਆਂ ਰੁਚੀਆਂ ਨੂੰ ਉਸਾਰੂ ਪਾਸੇ ਲਾਉਣ ਲਈ ਸੂਬੇ ਅੰਦਰ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਮੰਨਿਆ ਕਿ ਭਾਵੇਂ ਨਸ਼ਾ ਪੂਰੀ ਤਰ੍ਹਾਂ ਬੰਦ ਨਹੀਂ ਹੋਇਆ ਪਰ ਫਿਰ ਵੀ ਇਸ ਲਈ ਸਪਲਾਈ ਲਾਈਨ ਇਕ ਵਾਰ ਪੁਲਿਸ ਨੇ ਤੋੜ ਦਿੱਤੀ ਹੈ ਅਤੇ ਅਨੇਕਾਂ ਸਮਗਲਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨਸ਼ਿਆਂ ਨੂੰ ਖਤਮ ਕਰਨ ਲਈ ਕਾਫੀ ਸਹਾਈ ਹੋਣਗੇ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ 600 ਯੂਨਿਟ ਬਿਜਲੀ ਮੁਫਤ ਦੇ ਰਹੀ ਹੈ ਜਿਸ ਦਾ ਲੋਕਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮਹਿਲਾਵਾਂ ਨੂੰ ਜਲਦੀ ਹੀ ਆਪ ਸਰਕਾਰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ Singer Rajveer Jawanda ਦੇ ਫੁੱਲ ਚੁਗੇ, ਕਨਵਰ ਗਰੇਵਾਲ ਤੇ ਕੁਲਵਿੰਦਰ ਬਿੱਲਾ ਵੀ ਪੁੱਜੇ

ਆਗੂਆਂ ਨੇ ਕਿਹਾ ਕਿ ਸਰਕਾਰ ਇਕ ਇਕ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ, ਐਸ ਸੀ ਵਿੰਗ ਦੇ ਮਾਲਵਾ ਵੈਸਟ ਜੋਨ ਦੇ ਇੰਚਾਰਜ ਗੁਰਜੰਟ ਸਿੰਘ ਸਿਵੀਆ ਅਤੇ ਹਰਚਰਨ ਸਿੰਘ ਥੇੜ੍ਹੀ, ਕਿਸਾਨ ਵਿੰਗ ਦੇ ਸੂਬਾ ਸੈਕਟਰੀ ਤੇ ਇੰਚਾਰਜ਼ ਮਾਲਵਾ ਵੈਸਟ ਜ਼ੋਨ ਪਰਮਜੀਤ ਸਿੰਘ ਕੋਟਫੱਤਾ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਲਹਿਰਾ, ਜਿਲ੍ਹਾ ਮੀਡੀਆ ਇਨਚਾਰਜ ਬਲਕਾਰ ਸਿੰਘ ਭੋਖੜਾ, ਨਸ਼ਾ ਮੁਕਤੀ ਮੋਰਚੇ ਦੇ ਜਿਲ੍ਹਾ ਕੋਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਜਿਲ੍ਹਾ ਮੀਡੀਆ ਸੈਕਟਰੀ ਰਿਪਨਦੀਪ ਸਿੰਘ ਸਿੱਧੂ ਅਤੇ ਹੋਰ ਆਪ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

0

Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸਿਬਿਨ ਸੀ ਨੇ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਵਧੇਰੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੋਟਾਂ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ।ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।ਇਸ ਤੋਂ ਇਲਾਵਾ ਉਨ੍ਹਾਂ ਨੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ:ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਸਿਬਿਨ ਸੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬਕਾਸਟਿੰਗ ਯਕੀਨੀ ਬਣਾਉਣ ਅਤੇ ਸਵੀਪ ਗਤੀਵਿਧੀਆਂ ਵਧਾਉਣ ਲਈ ਕਿਹਾ ਤਾਂ ਜੋ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਇਆ ਜਾ ਸਕੇ।ਸਿਬਿਨ ਸੀ ਨੇ ਐੱਸਐੱਸਪੀ ਨੂੰ ਸਖ਼ਤੀ ਵਧਾਉਣ ਅਤੇ ਨਾਕਿਆਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਕੋਈ ਨਕਦੀ ਜਾਂ ਕਿਸੇ ਹੋਰ ਤਰ੍ਹਾਂ ਦਾ ਸਮਾਨ (ਫ੍ਰੀ ਬੀਜ਼) ਵੰਡਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੀ-ਵਿਜ਼ਿਲ ਐਪ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵੋਟਰ ਬਿਨਾਂ ਡਰ-ਭੈਅ ਦੇ ਇਸ ਐਪ ਉੱਤੇ ਸ਼ਿਕਾਇਤ ਦਰਜ ਕਰਵਾ ਸਕਣ।ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਐੱਸ.ਐੱਸ.ਪੀ ਨੇ ਦੱਸਿਆ ਕਿ ਵੋਟਿੰਗ ਲਈ ਕੁੱਲ 114 ਥਾਵਾਂ ਉੱਤੇ 222 (ਸ਼ਹਿਰੀ 60 ਅਤੇ ਪੇਂਡੂ 162) ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ ਹੁਣ ਤੱਕ 100 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਸਰਹੱਦ ਨੇੜਲੇ ਪਿੰਡਾਂ ਵਿੱਚ ਇੱਕ ਦਰਜਨ ਤੋਂ ਵੱਧ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਉੱਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 1435 ਪੁਲਿਸ ਮੁਲਾਜ਼ਮ ਅਤੇ ਹੋਰ ਸੁਰੱਖਿਆ ਬਲ ਤਾਇਨਾਤ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬੰਦੋਬਸਤ ਮਜ਼ਬੂਤ ਕਰਨ ਦੇ ਮਕਸਦ ਨਾਲ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਨਾਲ ਲੱਗਦੀ ਸਰਹੱਦ ਉੱਤੇ 6 ਨਾਕੇ ਹੁਣ ਤੋਂ ਹੀ ਲਗਾ ਦਿੱਤੇ ਗਏ ਹਨ, ਜਿੱਥੇ 24 ਘੰਟੇ ਹਰ ਗਤੀਵਿਧੀ `ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। । ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਨੰਬਰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਉੱਤੇ ਨਜ਼ਰ ਰੱਖਣ ਲਈ 6 ਫਲਾਇੰਗ ਸਕੂਐਡ ਦੀਆਂ ਟੀਮਾਂ ਅਤਿ ਆਧੁਨਿਕ ਗੱਡੀਆਂ ਸਮੇਤ ਸੜਕਾਂ ਉੱਤੇ 24 ਘੰਟੇ ਨਿਗਰਾਨੀ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਹਲਕੇ ਵਿੱਚ 9 ਮਾਡਲ ਪੋਲਿੰਗ ਬੂਥ ਅਤੇ ਮਹਿਲਾਵਾਂ ਨੂੰ ਸਮਰਪਿਤ 3 ਪੋਲਿੰਗ ਬੂਥ ਬਣਾਏ ਜਾਣਗੇ। ਜ਼ਿਕਰਯੋਗ ਹੈ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ਼ ਵੋਟਰ ਅਤੇ 92,240 ਮਹਿਲਾ ਵੋਟਰ ਸ਼ਾਮਲ ਹਨ।ਮੀਟਿੰਗ ਦੌਰਾਨ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ (ਐਸ.ਡੀ.ਐਮ. ਤਰਨ ਤਾਰਨ) ਤੋਂ ਇਲਾਵਾ ਸੀਈਓ ਦਫ਼ਤਰ ਤੇ ਜ਼ਿਲ੍ਹੇ ਦੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ:ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

0

Chandigarh News:ਵਿਦੇਸ਼ੀ ਕੰਪਨੀਆਂ ਪੰਜਾਬ ਦੇ ਖੇਤੀਬਾੜੀ ਅਤੇ ਭੋਜਨ ਨਿਰਮਾਣ ਕਾਰੋਬਾਰਾਂ ਵਿੱਚ ਤੇਜ਼ੀ ਨਾਲ ਨਿਵੇਸ਼ ਕਰ ਰਹੀਆਂ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਕਈ ਵੱਡੇ ਉਪਰਾਲੇ ਕੀਤੇ ਹਨ। ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਧਾ ਰਹੀਆਂ ਹਨ, ਫਸਲਾਂ ਦੀ ਬਰਬਾਦੀ ਨੂੰ ਘਟਾ ਰਹੀਆਂ ਹਨ ਅਤੇ ਪਿੰਡਾਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀਆਂ ਹਨ। ਪੰਜਾਬ ਦੇਸ਼ ਦਾ ਅਨਾਜ ਭੰਡਾਰ ਹੈ, ਅਤੇ ਇੱਥੇ ਭੋਜਨ ਨਿਰਮਾਣ ਵੀ ਤੇਜ਼ੀ ਨਾਲ ਫੈਲ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਦੀ ਉਪਜ ਲਈ ਵਾਜਬ ਕੀਮਤਾਂ ਯਕੀਨੀ ਬਣਾਉਣ ਅਤੇ ਖੇਤੀ ਨੂੰ ਇੱਕ ਲਾਭਦਾਇਕ ਕਾਰੋਬਾਰ ਬਣਾਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਸਰਕਾਰ ਨੇ ਫਾਜ਼ਿਲਕਾ, ਕਪੂਰਥਲਾ ਅਤੇ ਲੁਧਿਆਣਾ ਵਰਗੀਆਂ ਥਾਵਾਂ ‘ਤੇ ਵੱਡੇ ਫੂਡ ਪਾਰਕ ਸਥਾਪਤ ਕੀਤੇ ਹਨ। ਇਨ੍ਹਾਂ ਪਾਰਕਾਂ ਦੀ ਵਰਤੋਂ ਕਿਸਾਨਾਂ ਦੀ ਉਪਜ ਤੋਂ ਅਚਾਰ, ਜੂਸ, ਜੈਮ, ਸਬਜ਼ੀਆਂ ਦੇ ਪੈਕੇਟ ਅਤੇ ਹੋਰ ਉਤਪਾਦ ਤਿਆਰ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀਆਂ ਚੰਗੀਆਂ ਕੀਮਤਾਂ ਕਮਾਉਣ ਵਿੱਚ ਮਦਦ ਮਿਲ ਰਹੀ ਹੈ। ਮੈਗਾ ਫੂਡ ਪਾਰਕ ਯੋਜਨਾ ਲਈ ਪੰਜਾਬ ਦੇਸ਼ ਦੇ ਚੋਟੀ ਦੇ ਤਿੰਨ ਰਾਜਾਂ ਵਿੱਚੋਂ ਇੱਕ ਹੈ। ਲੁਧਿਆਣਾ ਫੂਡ ਪਾਰਕ ਦੇ ਅੰਦਰ ਹੁਸ਼ਿਆਰਪੁਰ, ਅੰਮ੍ਰਿਤਸਰ, ਅਬੋਹਰ ਅਤੇ ਤਲਵੰਡੀ ਸਾਬੋ ਵਿੱਚ ਚਾਰ ਛੋਟੇ ਕੇਂਦਰ ਸਥਾਪਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਇਹ ਸਹੂਲਤਾਂ ਫਲਾਂ, ਸਬਜ਼ੀਆਂ ਅਤੇ ਦੁੱਧ ਵਰਗੀਆਂ ਚੀਜ਼ਾਂ ਲਈ ਤਾਜ਼ਾ ਸਟੋਰੇਜ ਪ੍ਰਦਾਨ ਕਰਦੀਆਂ ਹਨ। ਕਿਸਾਨ ਆਪਣੀ ਉਪਜ ਇੱਥੇ ਲਿਆਉਂਦੇ ਹਨ, ਅਤੇ ਕੰਪਨੀਆਂ ਉਨ੍ਹਾਂ ਨੂੰ ਵੱਖ-ਵੱਖ ਉਤਪਾਦਾਂ ਲਈ ਖਰੀਦਦੀਆਂ ਅਤੇ ਪ੍ਰੋਸੈਸ ਕਰਦੀਆਂ ਹਨ।ਪੰਜਾਬ ਸਰਕਾਰ ਛੋਟੇ ਕਾਰੋਬਾਰਾਂ ਨੂੰ 306 ਕਰੋੜ ਰੁਪਏ ਖਰਚ ਕਰਕੇ 7,373 ਯੂਨਿਟ ਖੋਲ੍ਹਣ ਲਈ ਸਹਾਇਤਾ ਕਰ ਰਹੀ ਹੈ। ਸਰਕਾਰ ਨੌਜਵਾਨਾਂ, ਔਰਤਾਂ ਅਤੇ ਕਿਸਾਨ ਸਮੂਹਾਂ ਨੂੰ ਆਪਣੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਅਤੇ ਸਿਖਲਾਈ ਪ੍ਰਦਾਨ ਕਰ ਰਹੀ ਹੈ। ਸਰਕਾਰ ਨਵੇਂ ਕਾਰੋਬਾਰਾਂ ਲਈ 35 ਪ੍ਰਤੀਸ਼ਤ ਤੱਕ ਅਤੇ ਅਨੁਸੂਚਿਤ ਜਾਤੀਆਂ ਲਈ 50 ਪ੍ਰਤੀਸ਼ਤ ਤੱਕ ਸਬਸਿਡੀ ਪ੍ਰਦਾਨ ਕਰਦੀ ਹੈ। ਇਸ ਨਾਲ ਪਿੰਡਾਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।ਸਰਕਾਰ ਨੇ ਕੋਲਡ ਸਟੋਰੇਜ ਸਹੂਲਤਾਂ ਅਤੇ ਗੋਦਾਮ ਬਣਾਉਣ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ। ਕਿਸਾਨਾਂ ਦੇ ਆਲੂ, ਪਿਆਜ਼ ਅਤੇ ਹੋਰ ਸਬਜ਼ੀਆਂ ਹੁਣ ਖਰਾਬ ਨਹੀਂ ਹੁੰਦੀਆਂ। ਪਹਿਲਾਂ, ਕਿਸਾਨਾਂ ਨੂੰ ਆਪਣੀ ਉਪਜ ਜਲਦੀ ਵੇਚਣੀ ਪੈਂਦੀ ਸੀ, ਪਰ ਹੁਣ ਉਹ ਆਪਣੀ ਉਪਜ ਨੂੰ ਕੋਲਡ ਸਟੋਰੇਜ ਵਿੱਚ ਸਟੋਰ ਕਰ ਸਕਦੇ ਹਨ ਅਤੇ ਇਸਨੂੰ ਬਿਹਤਰ ਕੀਮਤ ‘ਤੇ ਵੇਚ ਸਕਦੇ ਹਨ। ਇਸ ਨਾਲ ਵਿਚੋਲਿਆਂ ਦੁਆਰਾ ਸ਼ੋਸ਼ਣ ਘਟਿਆ ਹੈ ਅਤੇ ਕਿਸਾਨਾਂ ਨੂੰ ਸਿੱਧਾ ਫਾਇਦਾ ਹੋਇਆ ਹੈ।ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਬਠਿੰਡਾ ਵਿੱਚ ਇੱਕ ਹੋਰ ਮੈਗਾ ਫੂਡ ਪਾਰਕ ਖੋਲ੍ਹਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’

ਇਸ ਨਾਲ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਸਰਕਾਰ ਹਰ ਜ਼ਿਲ੍ਹੇ ਵਿੱਚ ਕਿਸਾਨਾਂ ਲਈ ਸਹੂਲਤਾਂ ਯਕੀਨੀ ਬਣਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਵਿਦੇਸ਼ੀ ਕੰਪਨੀਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਲਈ ਵਿਸ਼ੇਸ਼ ਪ੍ਰੋਤਸਾਹਨ ਦੇ ਰਹੀ ਹੈ। ਇਸ ਨਾਲ ਹਜ਼ਾਰਾਂ ਲੋਕਾਂ ਲਈ ਨਵੀਆਂ ਫੈਕਟਰੀਆਂ ਖੁੱਲ੍ਹੀਆਂ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ।ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਸਿਖਾਉਣ ਲਈ ਸਿਖਲਾਈ ਪ੍ਰੋਗਰਾਮ ਵੀ ਸ਼ੁਰੂ ਕੀਤੇ ਹਨ। ਕਿਸਾਨ ਹੁਣ ਜੈਵਿਕ ਖੇਤੀ ਅਤੇ ਖੇਤੀ ਦੇ ਆਧੁਨਿਕ ਤਰੀਕਿਆਂ ਦਾ ਅਭਿਆਸ ਕਰ ਰਹੇ ਹਨ। ਪੰਜਾਬ ਸਰਕਾਰ ਸਟਾਰਟਅੱਪ ਅਤੇ ਨੌਜਵਾਨ ਉੱਦਮੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ। ਨਵੀਨਤਾਕਾਰੀ ਵਿਚਾਰਾਂ ਵਾਲੇ ਨੌਜਵਾਨਾਂ ਨੂੰ ਕਰਜ਼ੇ ਅਤੇ ਸਬਸਿਡੀਆਂ ਮਿਲ ਰਹੀਆਂ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਤੀਬਾੜੀ ਦੇ ਨਾਲ-ਨਾਲ ਫੂਡ ਪ੍ਰੋਸੈਸਿੰਗ ਲਈ ਇੱਕ ਵੱਡਾ ਕੇਂਦਰ ਬਣਾਇਆ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਕਿਸਾਨਾਂ ਦੀਆਂ ਫਸਲਾਂ ਤੋਂ ਵਧੇਰੇ ਉਤਪਾਦ ਪੈਦਾ ਕਰਨ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਆਉਣ ਵਾਲੇ ਸਾਲਾਂ ਵਿੱਚ, ਪੰਜਾਬ ਵਿੱਚ ਹੋਰ ਨਵੇਂ ਫੂਡ ਪਾਰਕ, ਕੋਲਡ ਚੇਨ ਅਤੇ ਪ੍ਰੋਸੈਸਿੰਗ ਯੂਨਿਟ ਖੋਲ੍ਹੇ ਜਾਣਗੇ। ਸਰਕਾਰ ਦੇ ਯਤਨ ਹਰ ਕਿਸਾਨ ਪਰਿਵਾਰ ਲਈ ਖੁਸ਼ਹਾਲੀ ਅਤੇ ਪਿੰਡਾਂ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਨ। ਪੰਜਾਬ ਸਰਕਾਰ ਦੇ ਇਹ ਯਤਨ ਸੂਬੇ ਵਿੱਚ ਖੁਸ਼ਹਾਲੀ ਅਤੇ ਤੰਦਰੁਸਤੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

0

Chandigarh News:ਪੰਜਾਬ ਵਿੱਚ ਇਨ੍ਹਾਂ ਦਿਨੀਂ ਨਿਵੇਸ਼ ਦੀ ਇੱਕ ਵੱਡੀ ਲਹਿਰ ਆਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਯਤਨਾਂ ਨਾਲ ਰਾਜ ਵਿੱਚ ਕਾਰੋਬਾਰ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਗਿਆ ਹੈ। ਇਸ ਸਾਲ ਹੁਣ ਤੱਕ ਪੰਜਾਬ ਵਿੱਚ ₹29,480 ਕਰੋੜ ਦਾ ਨਿਵੇਸ਼ ਆ ਚੁੱਕਿਆ ਹੈ, ਜਿਸ ਨਾਲ 67,672 ਨਵੀਆਂ ਨੌਕਰੀਆਂ ਮਿਲਣ ਦੀ ਉਮੀਦ ਹੈ। ਪਿਛਲੇ ਢਾਈ ਸਾਲ ਵਿੱਚ ਮਾਨ ਸਰਕਾਰ ਕੁੱਲ ਮਿਲਾ ਕੇ ₹88,000 ਕਰੋੜ ਤੋਂ ਵੀ ਜ਼ਿਆਦਾ ਦਾ ਨਿਵੇਸ਼ ਪੰਜਾਬ ਵਿੱਚ ਲਿਆਈ ਹੈ, ਜੋ ਇੱਕ ਬਹੁਤ ਵੱਡੀ ਗੱਲ ਹੈ।ਟਾਟਾ ਸਟੀਲ ਨੇ ₹2,600 ਕਰੋੜ, ਸਨਾਤਨ ਪੋਲੀਕੋਟ ਨੇ ₹1,600 ਕਰੋੜ, ਤੇ ਅੰਬੁਜਾ ਸੀਮੈਂਟਸ ਵਰਗੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਪੈਸਾ ਲਾਇਆ ਹੈ। ਇਨਫੋਸਿਸ ਨੇ ਵੀ ਮੋਹਾਲੀ ਵਿੱਚ ਆਪਣਾ ਕੰਮ ਵਧਾਉਣ ਲਈ ਕਰੀਬ ₹300 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ ਹੈ, ਜਿਸ ਨਾਲ 2,500 ਸਿੱਧੀਆਂ ਨੌਕਰੀਆਂ ਤੇ 210 ਅਸਿੱਧੀਆਂ ਨੌਕਰੀਆਂ ਪੰਜਾਬੀਆਂ ਨੂੰ ਮਿਲਣਗੀਆਂ। ਇਹ ਸਭ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਦੂਰ ਦੀ ਸੋਚ ਵਾਲੀਆਂ ਨੀਤੀਆਂ ਤੇ ਉਦਯੋਗਾਂ ਦੇ ਹੱਕ ਵਿੱਚ ਮਾਹੌਲ ਦਾ ਨਤੀਜਾ ਹੈ। ਸਰਕਾਰ ਨੇ ਸ਼ੁਰੂ ਤੋਂ ਹੀ ਇਹ ਫੈਸਲਾ ਕੀਤਾ ਸੀ ਕਿ ਪੰਜਾਬ ਨੂੰ ਉਦਯੋਗਾਂ ਲਈ ਸਭ ਤੋਂ ਸੌਖਾ ਤੇ ਪਾਰਦਰਸ਼ੀ ਰਾਜ ਬਣਾਉਣਾ ਹੈ, ਤੇ ਇਸੇ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਗਿਆ ਹੈ।ਨਿਵੇਸ਼ ਪ੍ਰੋਤਸਾਹਨ ਪੋਰਟਲ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨਾ ਮਾਨ ਸਰਕਾਰ ਦਾ ਇੱਕ ਬਹੁਤ ਜ਼ਰੂਰੀ ਫੈਸਲਾ ਸਾਬਤ ਹੋਇਆ ਹੈ। ਇਸ ਪੋਰਟਲ ਦੇ ਦੁਬਾਰਾ ਸ਼ੁਰੂ ਹੋਣ ਤੋਂ ਬਾਅਦ ਪ੍ਰੋਜੈਕਟ ਆਕਰਸ਼ਣ ਵਿੱਚ 167% ਦੀ ਜ਼ਬਰਦਸਤ ਵਾਧਾ ਹੋਇਆ ਹੈ। ਪਹਿਲਾਂ ਨਿਵੇਸ਼ਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਫਾਈਲਾਂ ਇੱਕ ਵਿਭਾਗ ਤੋਂ ਦੂਜੇ ਵਿਭਾਗ ਵਿੱਚ ਮਹੀਨਿਆਂ ਤੱਕ ਘੁੰਮਦੀਆਂ ਰਹਿੰਦੀਆਂ ਸਨ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’

ਪਰ ਹੁਣ ਇਹ ਪੋਰਟਲ ਇੱਕ ਤਰ੍ਹਾਂ ਨਾਲ ਵਨ-ਸਟਾਪ ਹੱਲ ਬਣ ਗਿਆ ਹੈ, ਜਿੱਥੇ ਨਿਵੇਸ਼ਕ ਘਰ ਬੈਠੇ ਔਨਲਾਈਨ ਸਾਰੀਆਂ ਜ਼ਰੂਰੀ ਇਜਾਜ਼ਤਾਂ ਤੇ ਮਨਜ਼ੂਰੀਆਂ ਲੈ ਸਕਦੇ ਹਨ। ਇਸ ਨਾਲ ਸਮੇਂ ਦੀ ਬਚਤ ਤਾਂ ਹੋਈ ਹੀ ਹੈ, ਨਾਲ ਹੀ ਪਾਰਦਰਸ਼ਿਤਾ ਵੀ ਵੱਧੀ ਹੈ। ਹੁਣ ਕੋਈ ਫਾਈਲ ਅਟਕਦੀ ਨਹੀਂ ਹੈ, ਤੇ ਨਿਵੇਸ਼ਕਾਂ ਨੂੰ ਪਤਾ ਰਹਿੰਦਾ ਹੈ ਕਿ ਉਨ੍ਹਾਂ ਦੇ ਪ੍ਰੋਜੈਕਟ ਦੀ ਕੀ ਸਥਿਤੀ ਹੈ।ਸਰਕਾਰ ਨੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਲਾਗੂ ਕੀਤਾ ਹੈ, ਜਿਸ ਦੇ ਤਹਿਤ ਸਾਰੇ ਵਿਭਾਗਾਂ ਦੀ ਮਨਜ਼ੂਰੀ ਇੱਕ ਹੀ ਜਗ੍ਹਾ ਤੋਂ ਮਿਲ ਜਾਂਦੀ ਹੈ। ਇਸ ਤੋਂ ਇਲਾਵਾ ਉਦਯੋਗਿਕ ਜ਼ਮੀਨ ਬੈਂਕ ਵੀ ਬਣਾਇਆ ਗਿਆ ਹੈ, ਤਾਂ ਜੋ ਨਿਵੇਸ਼ਕਾਂ ਨੂੰ ਜ਼ਮੀਨ ਲੱਭਣ ਵਿੱਚ ਮੁਸ਼ਕਲ ਨਾ ਹੋਵੇ। ਰਾਜ ਸਰਕਾਰ ਨੇ ਟੈਕਸ ਵਿੱਚ ਛੋਟ, ਸਬਸਿਡੀ, ਤੇ ਆਸਾਨ ਲਾਇਸੈਂਸਿੰਗ ਦਾ ਪ੍ਰਬੰਧ ਵੀ ਕੀਤਾ ਹੈ। ਖਾਸ ਕਰਕੇ ਛੋਟੇ ਤੇ ਮੱਧਮ ਉਦਯੋਗਾਂ (MSME) ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਉਹ ਵੀ ਬਿਨਾਂ ਕਿਸੇ ਰੁਕਾਵਟ ਦੇ ਆਪਣਾ ਕੰਮ ਸ਼ੁਰੂ ਕਰ ਸਕਣ। ਇਹ ਸਾਰੇ ਕਦਮ ਮਾਨ ਸਰਕਾਰ ਦੀ ਉਸ ਸੋਚ ਨੂੰ ਦਰਸਾਉਂਦੇ ਹਨ, ਜਿਸ ਵਿੱਚ ਲਾਲਫੀਤਾਸ਼ਾਹੀ ਨੂੰ ਖ਼ਤਮ ਕਰਕੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿਰਫ਼ ਢਾਈ ਸਾਲ ਵਿੱਚ ₹86,541 ਕਰੋੜ ਤੋਂ ਜ਼ਿਆਦਾ ਦਾ ਨਿਵੇਸ਼ ਖਿੱਚਿਆ ਹੈ, ਜੋ ਰਾਜ ਦੀ ਆਰਥਿਕ ਯਾਤਰਾ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਇਹ ਨਿਵੇਸ਼ ਵੱਖ-ਵੱਖ ਖੇਤਰਾਂ ਵਿੱਚ ਫੈਲਿਆ ਹੋਇਆ ਹੈ – ਮੈਨੂਫੈਕਚਰਿੰਗ, ਆਈ.ਟੀ. ਤੇ ਸੌਫਟਵੇਅਰ, ਖੇਤੀ-ਆਧਾਰਤ ਉਦਯੋਗ, ਖਾਦ੍ਯ ਪ੍ਰਸੰਸਕਰਣ, ਫਾਰਮਾਸਿਊਟੀਕਲਜ਼, ਟੈਕਸਟਾਈਲ, ਤੇ ਸੈਰ-ਸਪਾਟਾ। ਇਹ ਵਿਭਿੰਨਤਾ ਇਹ ਪੱਕਾ ਕਰਦੀ ਹੈ ਕਿ ਹਰ ਤਰ੍ਹਾਂ ਦੇ ਹੁਨਰ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ। ਸ਼ਹਿਰਾਂ ਦੇ ਨਾਲ-ਨਾਲ ਛੋਟੇ ਕਸਬਿਆਂ ਤੇ ਪਿੰਡਾਂ ਵਿੱਚ ਵੀ ਉਦਯੋਗ ਲੱਗ ਰਹੇ ਹਨ, ਜਿਸ ਨਾਲ ਪਲਾਇਣ ਰੁਕ ਰਿਹਾ ਹੈ ਤੇ ਸਥਾਨਕ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਵੱਧ ਰਹੇ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ: ਪੰਜਾਬ ਦੇ 3,100 ਪਿੰਡਾਂ ਵਿੱਚ ਬਣਨਗੇ ‘ਮਾਡਲ ਪਲੇਗਰਾਊਂਡ’;ਹੁਣ ਖੇਡਾਂ ਨੂੰ ਚੁਣੇਗੀ ਅਤੇ ਨਸ਼ੇ ਤੋਂ ਬਚੇਗੀ ‘ਨੌਜਵਾਨ ਪੀੜ੍ਹੀ’

ਮਾਰਚ 2022 ਤੋਂ ਹੁਣ ਤੱਕ ਪੰਜਾਬ ਨੂੰ ₹1.14 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ, ਜਿਸ ਨਾਲ 4.5 ਲੱਖ ਤੋਂ ਜ਼ਿਆਦਾ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਹੁਣ ਵਿਸ਼ਵ-ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਟਿਕਾਣਾ ਬਣ ਗਿਆ ਹੈ, ਤੇ ਜਾਪਾਨ, ਅਮਰੀਕਾ, ਜਰਮਨੀ, ਬ੍ਰਿਟੇਨ ਵਰਗੇ ਦੇਸ਼ਾਂ ਦੀਆਂ ਕੰਪਨੀਆਂ ਇੱਥੇ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾ ਰਹੀਆਂ ਹਨ। ਇਹ ਸਭ ਤਾਂ ਹੀ ਸੰਭਵ ਹੋਇਆ ਹੈ ਜਦੋਂ ਸਰਕਾਰ ਨੇ ਈਮਾਨਦਾਰੀ ਨਾਲ ਕੰਮ ਕੀਤਾ ਹੈ, ਭ੍ਰਿਸ਼ਟਾਚਾਰ ’ਤੇ ਲਗਾਮ ਲਾਈ ਹੈ, ਤੇ ਨਿਵੇਸ਼ਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦਾ ਪੈਸਾ ਸੁਰੱਖਿਅਤ ਹੈ ਤੇ ਉਨ੍ਹਾਂ ਨੂੰ ਸਾਰੀਆਂ ਤਰ੍ਹਾਂ ਦੀਆਂ ਸਹੂਲਤਾਂ ਮਿਲਣਗੀਆਂ।ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 24 ਸਲਾਹਕਾਰ ਪੈਨਲ ਵੀ ਬਣਾਏ ਹਨ, ਜੋ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਤੋਂ ਮਿਲ ਕੇ ਬਣੇ ਹਨ। ਇਨ੍ਹਾਂ ਪੈਨਲਾਂ ਦਾ ਕੰਮ ਹੈ ਉਦਯੋਗਾਂ ਨੂੰ ਹੋਰ ਜ਼ਿਆਦਾ ਉਤਸ਼ਾਹ ਦੇਣਾ, ਨਵੀਆਂ ਨੀਤੀਆਂ ਬਣਾਉਣਾ, ਤੇ ਨਿਵੇਸ਼ਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ। ਇਸ ਤਰ੍ਹਾਂ ਦੀ ਪਹਿਲ ਤੋਂ ਇਹ ਸਾਫ਼ ਹੁੰਦਾ ਹੈ ਕਿ ਸਰਕਾਰ ਸਿਰਫ਼ ਘੋਸ਼ਣਾਵਾਂ ਨਹੀਂ ਕਰ ਰਹੀ, ਬਲਕਿ ਜ਼ਮੀਨੀ ਪੱਧਰ ’ਤੇ ਕੰਮ ਵੀ ਕਰ ਰਹੀ ਹੈ। ਉਦਯੋਗਪਤੀਆਂ ਤੇ ਵਪਾਰੀਆਂ ਨੇ ਵੀ ਮਾਨ ਸਰਕਾਰ ਦੀ ਤਾਰੀਫ਼ ਕੀਤੀ ਹੈ ਤੇ ਕਿਹਾ ਹੈ ਕਿ ਪੰਜਾਬ ਵਿੱਚ ਹੁਣ ਕੰਮ ਕਰਨਾ ਬਹੁਤ ਆਸਾਨ ਹੋ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵਾਰ ਇਹ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸੇ ਲਈ ਹਰ ਨਿਵੇਸ਼ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਸਮੇਂ ਇਹ ਦੇਖਿਆ ਜਾਂਦਾ ਹੈ ਕਿ ਉਸ ਤੋਂ ਕਿੰਨੀਆਂ ਨੌਕਰੀਆਂ ਪੈਦਾ ਹੋਣਗੀਆਂ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

ਮੌਜੂਦਾ ਵਿੱਤੀ ਸਾਲ ਵਿੱਚ ਆਏ ₹29,480 ਕਰੋੜ ਦੇ ਨਿਵੇਸ਼ ਤੋਂ 67,672 ਨੌਕਰੀਆਂ ਮਿਲਣ ਵਾਲੀਆਂ ਹਨ, ਜੋ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਕਿਰਨ ਹੈ। ਇਹ ਨੌਕਰੀਆਂ ਸਿਰਫ਼ ਇੱਕ ਸ਼ਹਿਰ ਜਾਂ ਇੱਕ ਇਲਾਕੇ ਤੱਕ ਸੀਮਤ ਨਹੀਂ ਹਨ, ਬਲਕਿ ਪੂਰੇ ਰਾਜ ਵਿੱਚ ਫੈਲੀਆਂ ਹੋਈਆਂ ਹਨ। ਇਸ ਨਾਲ ਹਰ ਜ਼ਿਲ੍ਹੇ, ਹਰ ਤਹਿਸੀਲ ਦੇ ਨੌਜਵਾਨਾਂ ਨੂੰ ਫਾਇਦਾ ਹੋਵੇਗਾ।ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਵਿੱਚ ਨਿਵੇਸ਼ ਦੀ ਇਹੀ ਰਫ਼ਤਾਰ ਬਣੀ ਰਹੀ, ਤਾਂ ਅਗਲੇ ਦੋ-ਤਿੰਨ ਸਾਲ ਵਿੱਚ ਰਾਜ ਦੀ ਆਰਥਿਕ ਤਸਵੀਰ ਪੂਰੀ ਤਰ੍ਹਾਂ ਬਦਲ ਜਾਵੇਗੀ। ਪੰਜਾਬ ਨਾ ਸਿਰਫ਼ ਰੁਜ਼ਗਾਰ ਦੇ ਮਾਮਲੇ ਵਿੱਚ ਆਤਮਨਿਰਭਰ ਬਣੇਗਾ, ਬਲਕਿ ਦੇਸ਼ ਦੇ ਉਦਯੋਗਿਕ ਨਕਸ਼ੇ ’ਤੇ ਵੀ ਇੱਕ ਅਹਿਮ ਜਗ੍ਹਾ ਬਣਾਵੇਗਾ। ਮਾਨ ਸਰਕਾਰ ਨੇ ਜੋ ਨੀਂਹ ਰੱਖੀ ਹੈ, ਉਹ ਮਜ਼ਬੂਤ ਹੈ। ਹੁਣ ਲੋੜ ਸਿਰਫ਼ ਇਸ ਗੱਲ ਦੀ ਹੈ ਕਿ ਇਸੇ ਤਰ੍ਹਾਂ ਨਾਲ ਕੰਮ ਜਾਰੀ ਰਹੇ, ਨੀਤੀਆਂ ਲਾਗੂ ਹੁੰਦੀਆਂ ਰਹਿਣ, ਤੇ ਨਿਵੇਸ਼ਕਾਂ ਦਾ ਭਰੋਸਾ ਬਣਿਆ ਰਹੇ। ਪੰਜਾਬ ਦੀ ਧਰਤੀ ਹੁਣ ਉਦਯੋਗਾਂ ਲਈ ਵੀ ਉਪਜਾਊ ਸਾਬਤ ਹੋ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’

0

Chandigarh News:ਅੰਨਦਾਤਾ ਵਜੋਂ ਜਾਣਿਆ ਜਾਂਦਾ ਪੰਜਾਬ, ਹੁਣ ਦੇਸ਼ ਅਤੇ ਦੁਨੀਆ ਨੂੰ ਜੀਵਨ ਰੱਖਿਅਕ ਦਵਾਈਆਂ ਪ੍ਰਦਾਨ ਕਰਨ ਲਈ ਤਿਆਰ ਹੈ। ਜਦੋਂ ਭਗਵੰਤ ਮਾਨ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਨ੍ਹਾਂ ਦਾ ਨਾਅਰਾ ‘ਰੰਗਲਾ ਪੰਜਾਬ’ ਬਣਾਉਣ ਦਾ ਹੈ। ਪਰ ਇਹ ਰੰਗ ਸਿਰਫ਼ ਹਰਾ ਅਤੇ ਪੀਲਾ ਨਹੀਂ ਹਨ; ਇਨ੍ਹਾਂ ਵਿੱਚ ਸਿਹਤ ਸੰਭਾਲ ਦੀ ਚਮਕ ਅਤੇ ਉਦਯੋਗਿਕ ਵਿਕਾਸ ਦੀ ਸੁਨਹਿਰੀ ਚਮਕ ਸ਼ਾਮਲ ਹੈ। ਪਹਿਲਾਂ, ਵੱਡੇ ਉਦਯੋਗਪਤੀਆਂ ਨੂੰ ਸਰਕਾਰ ਨਾਲ ਗੱਲਬਾਤ ਕਰਨ ਵਿੱਚ ਕਈ ਸਾਲ ਲੱਗਦੇ ਸਨ। ਹਾਲਾਂਕਿ, ਮਾਨ ਸਰਕਾਰ ਨੇ ਇਮਾਨਦਾਰੀ ਅਤੇ ਹਮਲਾਵਰ ਨੀਤੀ ਨਾਲ ਇਸ ਪਾੜੇ ਨੂੰ ਪੂਰਾ ਕੀਤਾ ਹੈ। ਬਰਨਾਲਾ ਵਿੱਚ ਸਥਿਤ ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦਾ ਵਿਸ਼ਾਲ ਵਿਸਥਾਰ, ਜਿਸਦੀ ਰਕਮ ਲਗਭਗ ₹1133 ਕਰੋੜ (ਅਸਲ ਨਿਵੇਸ਼ $1220.83 ਕਰੋੜ) ਹੈ, ਇੱਕ ਅਜਿਹਾ ਕਦਮ ਹੈ ਜਿਸਨੇ ਪੂਰੇ ਰਾਜ ਨੂੰ ਮਾਣ ਨਾਲ ਭਰ ਦਿੱਤਾ ਹੈ। ਇਹ ਸਿਰਫ਼ ਇੱਕ ਫੈਕਟਰੀ ਦਾ ਵਿਸਥਾਰ ਨਹੀਂ ਹੈ; ਇਹ ਮਾਨ ਸਰਕਾਰ ਦੇ ਦ੍ਰਿਸ਼ਟੀਕੋਣ ਅਤੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਦਾ ਪ੍ਰਮਾਣ ਹੈ। IOL ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ (IOLCP) ਪੰਜਾਬ ਦੇ ਬਰਨਾਲਾ ਵਿੱਚ ਮਾਨਸਾ ਰੋਡ ‘ਤੇ ਫਤਿਹਗੜ੍ਹ ਛੰਨਾ ਪਿੰਡ ਵਿੱਚ ਸਥਿਤ ਆਪਣੀ ਕੈਮੀਕਲ ਅਤੇ API ਨਿਰਮਾਣ ਯੂਨਿਟ ਵਿੱਚ ਇੱਕ ਮਹੱਤਵਪੂਰਨ ਵਿਸਥਾਰ ਪ੍ਰੋਜੈਕਟ ਸ਼ੁਰੂ ਕਰ ਰਿਹਾ ਹੈ।₹1,220.83 ਕਰੋੜ ਦੇ ਨਿਵੇਸ਼ ਨਾਲ ਇਹ ਵਿਸਥਾਰ ਉਤਪਾਦਨ ਸਮਰੱਥਾ ਨੂੰ ਵਧਾਉਣਾ ਅਤੇ ਸਵੈ-ਨਿਰਭਰਤਾ ਨੂੰ ਵਧਾਉਣਾ ਹੈ, ਜਿਸ ਵਿੱਚ ਨਵੇਂ ਉਤਪਾਦਾਂ ਨੂੰ ਜੋੜਨਾ ਅਤੇ ਮੌਜੂਦਾ ਉਤਪਾਦਾਂ ਦਾ ਵਿਸਥਾਰ ਸ਼ਾਮਲ ਹੈ।
IOL ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼, ਜੋ ਕਿ ਪਹਿਲਾਂ ਹੀ ਵਿਸ਼ਵ ਪੱਧਰ ‘ਤੇ ਮਸ਼ਹੂਰ ਦਰਦ ਨਿਵਾਰਕ ਆਈਬਿਊਪ੍ਰੋਫੇਨ ਦਾ ਸਭ ਤੋਂ ਵੱਡਾ ਨਿਰਮਾਤਾ ਹੈ, ਹੁਣ, ਮਾਨ ਸਰਕਾਰ ਦੇ ਯਤਨਾਂ ਸਦਕਾ, ਆਪਣੀ ਬਰਨਾਲਾ ਯੂਨਿਟ ਵਿੱਚ ਇੱਕ ਮਹੱਤਵਪੂਰਨ ਨਿਵੇਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ: ਪੰਜਾਬ ਦੇ 3,100 ਪਿੰਡਾਂ ਵਿੱਚ ਬਣਨਗੇ ‘ਮਾਡਲ ਪਲੇਗਰਾਊਂਡ’;ਹੁਣ ਖੇਡਾਂ ਨੂੰ ਚੁਣੇਗੀ ਅਤੇ ਨਸ਼ੇ ਤੋਂ ਬਚੇਗੀ ‘ਨੌਜਵਾਨ ਪੀੜ੍ਹੀ’

ਇਹ ਪ੍ਰੋਜੈਕਟ ₹1,220.83 ਕਰੋੜ (ਲਗਭਗ ₹1,133 ਕਰੋੜ) ਦੇ ਵੱਡੇ ਨਿਵੇਸ਼ ਨਾਲ ਰੂਪ ਧਾਰਨ ਕਰੇਗਾ। ਇਹ ਪੈਸਾ ਸਿਰਫ਼ ਕੰਧਾਂ ਅਤੇ ਮਸ਼ੀਨਰੀ ‘ਤੇ ਖਰਚ ਨਹੀਂ ਕੀਤਾ ਜਾਵੇਗਾ, ਸਗੋਂ ਇਸਨੂੰ ਪੰਜਾਬ ਲਈ ਇੱਕ ਮਜ਼ਬੂਤ ਭਵਿੱਖ ਬਣਾਉਣ ਲਈ ਨਿਵੇਸ਼ ਕੀਤਾ ਜਾ ਰਿਹਾ ਹੈ। ਇਹ ਵਿਸਥਾਰ ਕੰਪਨੀ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ। ਸਾਡੇ ਦੇਸ਼ ਨੂੰ ਹੁਣ ਬਹੁਤ ਸਾਰੇ ਜ਼ਰੂਰੀ ਫਾਰਮਾਸਿਊਟੀਕਲ ਕੱਚੇ ਮਾਲ (API) ਲਈ ਵਿਦੇਸ਼ਾਂ ਵੱਲ ਨਹੀਂ ਦੇਖਣਾ ਪਵੇਗਾ। ਇਹ ਕਦਮ ‘ਆਤਮ-ਨਿਰਭਰ ਭਾਰਤ’ ਵੱਲ ਸਾਡੀ ਤਰੱਕੀ ਨੂੰ ਹੋਰ ਮਜ਼ਬੂਤ ਕਰੇਗਾ। IOL ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਖਸਰਾ ਨੰਬਰ 124, 125, 126, 131, 132, 165, 166, 171, 172, ਅਤੇ 208 ‘ਤੇ ਇੱਕ ਕੈਮੀਕਲ ਅਤੇ API ਨਿਰਮਾਣ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਰੱਖਦਾ ਹੈ। ਇਹ ਯੂਨਿਟ NH-7, ਬਠਿੰਡਾ-ਚੰਡੀਗੜ੍ਹ ਹਾਈਵੇਅ, ਪਿੰਡ ਬਡਬਰ, ਤਹਿਸੀਲ ਅਤੇ ਜ਼ਿਲ੍ਹਾ ਬਰਨਾਲਾ, ਪੰਜਾਬ ‘ਤੇ ਸਥਿਤ ਹੈ। ਪਲਾਂਟ ਦੀ ਕੁੱਲ ਸਮਰੱਥਾ ਵਿੱਚ 860 ਟਨ ਪ੍ਰਤੀ ਦਿਨ ਰਸਾਇਣ ਅਤੇ API ਉਤਪਾਦਨ, 33 ਮੈਗਾਵਾਟ ਸਹਿ-ਉਤਪਾਦਨ ਪਾਵਰ ਪਲਾਂਟ, 483.79 ਟਨ ਪ੍ਰਤੀ ਦਿਨ ਉਪ-ਉਤਪਾਦ, ਅਤੇ 225 ਮਿਲੀਅਨ ਯੂਨਿਟ ਪ੍ਰਤੀ ਦਿਨ ਫਾਰਮੂਲੇਸ਼ਨ ਉਤਪਾਦ ਸ਼ਾਮਲ ਹਨ।ਇਸ ਵਿਸਥਾਰ ਦਾ ਸਭ ਤੋਂ ਪ੍ਰਭਾਵਸ਼ਾਲੀ ਪਹਿਲੂ ਇਹ ਹੈ ਕਿ ਮਾਨ ਸਰਕਾਰ ਅਤੇ ਕੰਪਨੀ ਸਿਰਫ਼ ਮੁਨਾਫ਼ੇ ‘ਤੇ ਕੇਂਦ੍ਰਿਤ ਨਹੀਂ ਹਨ, ਸਗੋਂ ਵਾਤਾਵਰਣ ਦੀ ਵੀ ਪਰਵਾਹ ਕਰਦੇ ਹਨ। ਕੰਪਨੀ ਨੇ ਵਾਤਾਵਰਣ ਸੁਰੱਖਿਆ ਲਈ ਇੱਕ ਮਹੱਤਵਪੂਰਨ ਬਜਟ ($139 ਮਿਲੀਅਨ) ਵੀ ਅਲਾਟ ਕੀਤਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਵਿਕਾਸ ਦੀ ਦੌੜ ਵਿੱਚ ਸਾਡੀ ਹਵਾ ਅਤੇ ਪਾਣੀ ਸਾਫ਼ ਰਹੇ। ਇਸ ਤੋਂ ਇਲਾਵਾ, ਬਿਜਲੀ ਉਤਪਾਦਨ ਲਈ ਸਹਿ-ਉਤਪਾਦਨ ਸਮਰੱਥਾ ਨੂੰ 17 ਮੈਗਾਵਾਟ ਤੋਂ ਵਧਾ ਕੇ 29.75 ਮੈਗਾਵਾਟ ਕੀਤਾ ਜਾ ਰਿਹਾ ਹੈ। ਇਹ ਮਾਨ ਸਰਕਾਰ ਦੀ ਵਾਤਾਵਰਣ ਪ੍ਰਤੀ ਡੂੰਘੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

IOL ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਦਾ ਬਰਨਾਲਾ ਵਿਸਥਾਰ ਪੰਜਾਬ ਦੀ ਤਰੱਕੀ ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਆਰਥਿਕ ਵਿਕਾਸ ਲਿਆਏਗਾ ਬਲਕਿ ਹਰ ਪੰਜਾਬੀ ਨੂੰ ਇਹ ਵਿਸ਼ਵਾਸ ਵੀ ਦੇਵੇਗਾ ਕਿ ਇੱਕ ਸਿਹਤਮੰਦ ਅਤੇ ਖੁਸ਼ਹਾਲ ਭਵਿੱਖ ਨੇੜੇ ਹੈ। ਇਹ ਮਾਨ ਸਰਕਾਰ ਦੀ ਦੂਰਦਰਸ਼ੀ ਸੋਚ ਹੈ, ਜੋ ਪੰਜਾਬ ਨੂੰ ਦੇਸ਼ ਦੀ ਅਗਵਾਈ ਵਿੱਚ ਬਹਾਲ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਹ ਨਿਵੇਸ਼ ਸਿਰਫ਼ ਫਾਰਮਾਸਿਊਟੀਕਲ ਸੈਕਟਰ ਲਈ ਹੀ ਨਹੀਂ, ਸਗੋਂ ਪੰਜਾਬ ਲਈ ਇੱਕ ਉੱਜਵਲ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਵੀ ਹੈ। ਸਾਨੂੰ ਉਮੀਦ ਹੈ ਕਿ ਇਹ ਵਿਸਥਾਰ ਲੱਖਾਂ ਲੋਕਾਂ ਲਈ ਖੁਸ਼ਹਾਲੀ ਅਤੇ ਬਿਹਤਰ ਸਿਹਤ ਲਿਆਏਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ “ਇਮਾਨਦਾਰ ਅਤੇ ਸਰਲ” ਉਦਯੋਗਿਕ ਨੀਤੀ ਤਿਆਰ ਕੀਤੀ ਹੈ। ਇਸ ਨੀਤੀ ਦੇ ਨਤੀਜੇ ਵਜੋਂ, ਵੱਡੀਆਂ ਕੰਪਨੀਆਂ ਪੰਜਾਬ ਵੱਲ ਵੱਧ ਤੋਂ ਵੱਧ ਆਕਰਸ਼ਿਤ ਹੋ ਰਹੀਆਂ ਹਨ। ਲਾਲ-ਫੀਤਾਸ਼ਾਹੀ ਨੂੰ ਹਟਾਉਣਾ ਅਤੇ ਹਰੀ ਝੰਡੀ ਦੇਣਾ ਪੰਜਾਬ ਦੀ ਨਿਵੇਸ਼ ਲਈ ਤਿਆਰੀ ਨੂੰ ਦਰਸਾਉਂਦਾ ਹੈ। ਜਦੋਂ ਇੰਨਾ ਵੱਡਾ ਪ੍ਰੋਜੈਕਟ ਸ਼ੁਰੂ ਹੁੰਦਾ ਹੈ, ਤਾਂ ਸਭ ਤੋਂ ਪਹਿਲਾਂ ਜੋ ਚੀਜ਼ ਰੁਜ਼ਗਾਰ ਦੇ ਦਰਵਾਜ਼ੇ ਖੋਲ੍ਹਦੀ ਹੈ ਉਹ ਹੈ ਇਹ ਵਿਸਥਾਰ। ਇਹ ਵਿਸਥਾਰ ਸਿੱਧੇ ਤੌਰ ‘ਤੇ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰੇਗਾ। ਇੱਕ ਨੌਜਵਾਨ ਨੂੰ ਮਿਲਣ ਵਾਲੀ ਹਰ ਨਵੀਂ ਨੌਕਰੀ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਨਵੀਂ ਸਵੇਰ ਲਿਆਏਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਉਨ੍ਹਾਂ ਦੀ ਉਦਯੋਗਿਕ ਨੀਤੀ ਅਤੇ ਨਿਵੇਸ਼-ਅਨੁਕੂਲ ਮਾਹੌਲ ਦੇ ਕਾਰਨ ਹੈ ਕਿ ਇੰਨੇ ਵੱਡੇ ਪ੍ਰੋਜੈਕਟ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ। ਇਹ ਦਰਸਾਉਂਦਾ ਹੈ ਕਿ ਸਰਕਾਰ ਸਿਰਫ਼ ਗੱਲਾਂ ਨਹੀਂ ਕਰ ਰਹੀ ਹੈ, ਸਗੋਂ ਅਸਲ ਵਿੱਚ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਜਦੋਂ ਕਿ ਮਾਨ ਸਰਕਾਰ ਸਿਹਤ ਸੰਭਾਲ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ, ਇਹ ਪੰਜਾਬ ਨੂੰ ਦੇਸ਼ ਦੇ ਇੱਕ ਪ੍ਰਮੁੱਖ ਫਾਰਮਾਸਿਊਟੀਕਲ ਹੱਬ ਵਿੱਚ ਵੀ ਬਦਲ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

IOL ਕੈਮੀਕਲਜ਼ ਦਾ ਬਰਨਾਲਾ ਵਿਸਥਾਰ ਸਿਹਤ ਅਤੇ ਖੁਸ਼ਹਾਲੀ ਵਿਚਕਾਰ ਇੱਕ ਮਜ਼ਬੂਤ ਪੁਲ ਹੈ। ਇਹ ਸਿਰਫ਼ ਆਰਥਿਕ ਖ਼ਬਰਾਂ ਨਹੀਂ ਹਨ; ਇਹ ਇੱਕ ਵਾਰ ਫਿਰ ਦੇਸ਼ ਦੀ ਅਗਵਾਈ ਕਰਨ ਲਈ ਤਿਆਰ ਪੰਜਾਬ ਦੀ ਆਤਮਾ ਨਾਲ ਗੱਲ ਕਰਦਾ ਹੈ। ਮਾਨ ਸਰਕਾਰ ਦੇ ਦ੍ਰਿਸ਼ਟੀਕੋਣ ਅਤੇ IOLCP ਦੀ ਸਖ਼ਤ ਮਿਹਨਤ ਦੇ ਕਾਰਨ, ਪੰਜਾਬ ਤੇਜ਼ੀ ਨਾਲ ਦੁਬਾਰਾ “ਰੰਗਲਾ ਪੰਜਾਬ” ਬਣਨ ਵੱਲ ਵਧ ਰਿਹਾ ਹੈ। ਮਾਨ ਸਰਕਾਰ ਨੇ ਨਾ ਸਿਰਫ਼ ਨਿਵੇਸ਼ ਦੇ ਦਰਵਾਜ਼ੇ ਖੋਲ੍ਹੇ ਹਨ, ਸਗੋਂ ਲੱਖਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਇੱਕ ਨਵੀਂ ਦਿਸ਼ਾ ਵੀ ਦਿੱਤੀ ਹੈ। ਉਨ੍ਹਾਂ ਦੀਆਂ ਸਪੱਸ਼ਟ ਨੀਤੀਆਂ ਅਤੇ ਸੁਹਿਰਦ ਇਰਾਦਿਆਂ ਕਾਰਨ ਹੀ ਬਰਨਾਲਾ ਦੀ ਮਿੱਟੀ ਹੁਣ ਉਦਯੋਗਿਕ ਵਿਕਾਸ ਦੀ ਇਸ ਸੁਨਹਿਰੀ ਫ਼ਸਲ ਨਾਲ ਭਰਪੂਰ ਹੈ। ਇਹ ਪ੍ਰੋਜੈਕਟ ਸਾਬਤ ਕਰਦਾ ਹੈ ਕਿ ਜਦੋਂ ਕਿਸੇ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ, ਤਾਂ ਤਰੱਕੀ ਦੀ ਗਤੀ ਤੇਜ਼ ਹੁੰਦੀ ਹੈ। IOLCP ਦਾ ਇਹ ਕਦਮ ਨਾ ਸਿਰਫ਼ ਫਾਰਮਾਸਿਊਟੀਕਲ ਸੈਕਟਰ ਲਈ, ਸਗੋਂ ਪੂਰੇ ਪੰਜਾਬ ਲਈ ਇੱਕ ਜਿੱਤ ਹੈ। ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਸੰਭਵ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ: ਪੰਜਾਬ ਦੇ 3,100 ਪਿੰਡਾਂ ਵਿੱਚ ਬਣਨਗੇ ‘ਮਾਡਲ ਪਲੇਗਰਾਊਂਡ’;ਹੁਣ ਖੇਡਾਂ ਨੂੰ ਚੁਣੇਗੀ ਅਤੇ ਨਸ਼ੇ ਤੋਂ ਬਚੇਗੀ ‘ਨੌਜਵਾਨ ਪੀੜ੍ਹੀ’

0

Bathinda News: ਪੰਜਾਬ ਸਰਕਾਰ ਨੇ ਅੱਜ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਪਿੰਡਾਂ ਵਿੱਚ 3,100 ‘ਮਾਡਲ ਪਲੇਗਰਾਊਂਡ’ ਬਣਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਇਸ ਪ੍ਰੋਜੈਕਟ ਦੀ ਨੀਂਹ ਰੱਖੀ, ਜਿਸ ਦੇ ਤਹਿਤ ₹1,194 ਕਰੋੜ ਖਰਚ ਕਰਕੇ ਸੂਬੇ ਦੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਵਿਕਸਿਤ ਕੀਤੇ ਜਾਣਗੇ। ਇਹ ਯੋਜਨਾ 2025-26 ਦੇ ਰਾਜ ਬਜਟ ਵਿੱਚ ‘ਰੂਰਲ ਰੀਸਰਜੈਂਸ ਪ੍ਰੋਜੈਕਟ’ ਦੇ ਤਹਿਤ ਸ਼ੁਰੂ ਕੀਤੀ ਗਈ ਹੈ, ਜਿਸਦਾ ਉਦੇਸ਼ ਸਿਰਫ਼ ਖੇਡ ਦੇ ਮੈਦਾਨ ਬਣਾਉਣਾ ਨਹੀਂ, ਬਲਕਿ ਪਿੰਡਾਂ ਵਿੱਚ ਸਮਾਜਿਕ ਅਤੇ ਸਮੁਦਾਇਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਪਿੰਡੀ ਖੇਤਰਾਂ ਵਿੱਚ ਖੇਡ ਦੇ ਬੁਨਿਆਦੀ ਢਾਂਚੇ ’ਤੇ ਇੰਨਾ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਸਾਡੇ ਪਿੰਡਾਂ ਵਿੱਚ ਪ੍ਰਤਿਭਾ ਦੀ ਕਮੀ ਨਹੀਂ ਹੈ, ਕਮੀ ਹੈ ਤਾਂ ਬੱਸ ਸਹੂਲਤਾਂ ਦੀ। ਅੱਜ ਅਸੀਂ ਉਹ ਸਹੂਲਤਾਂ ਪਿੰਡ-ਪਿੰਡ ਤੱਕ ਪਹੁੰਚਾਉਣ ਜਾ ਰਹੇ ਹਾਂ। ਹਰ ਬੱਚਾ, ਚਾਹੇ ਉਹ ਕਿਸੇ ਵੀ ਪਿੰਡ ਦਾ ਹੋਵੇ, ਖੇਡ ਸਕੇ, ਵਧ ਸਕੇ ਅਤੇ ਆਪਣੇ ਸੁਪਨੇ ਪੂਰੇ ਕਰ ਸਕੇ।”ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਬੱਚਿਆਂ ਲਈ ਨਹੀਂ ਹੈ, ਬਲਕਿ ਹਰ ਉਮਰ ਦੇ ਲੋਕਾਂ ਲਈ ਹੈ – ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਔਰਤਾਂ ਤੋਂ ਲੈ ਕੇ ਨੌਜਵਾਨਾਂ ਤੱਕ।

ਇਹ ਵੀ ਪੜ੍ਹੋ  ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਅਰਵਿੰਦ ਕੇਜਰੀਵਾਲ ਨੇ ਇਸ ਮੌਕੇ ’ਤੇ ਕਿਹਾ ਕਿ ਪੰਜਾਬ ਦੀ ਅਸਲੀ ਤਾਕਤ ਉਸਦੇ ਪਿੰਡਾਂ ਵਿੱਚ ਹੈ, ਅਤੇ ਜੇ ਪਿੰਡ ਮਜ਼ਬੂਤ ਹੋਣਗੇ ਤਾਂ ਪੰਜਾਬ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ, “ਦਿੱਲੀ ਵਿੱਚ ਅਸੀਂ ਸਿੱਖਿਆ ਅਤੇ ਸਿਹਤ ’ਤੇ ਕੰਮ ਕੀਤਾ, ਹੁਣ ਪੰਜਾਬ ਵਿੱਚ ਅਸੀਂ ਖੇਡ ਅਤੇ ਨੌਜਵਾਨਾਂ ਦੇ ਵਿਕਾਸ ’ਤੇ ਫੋਕਸ ਕਰ ਰਹੇ ਹਾਂ। ਇਹ ਮਾਡਲ ਪਲੇਗਰਾਊਂਡ ਸਿਰਫ਼ ਮੈਦਾਨ ਨਹੀਂ ਹੋਣਗੇ, ਇਹ ਪਿੰਡਾਂ ਦੇ ਦਿਲ ਹੋਣਗੇ ਜਿੱਥੇ ਸਮੁਦਾਇ ਇਕੱਠਾ ਹੋਵੇਗਾ, ਬੱਚੇ ਖੇਡਣਗੇ ਅਤੇ ਪਿੰਡ ਦੀ ਸੰਸਕ੍ਰਿਤੀ ਜ਼ਿੰਦਾ ਰਹੇਗੀ।” ਅਰਵਿੰਦ ਕੇਜਰੀਵਾਲ ਨੇ ਇਹ ਵੀ ਜੋੜਿਆ ਕਿ ਇਹ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ, ਕਿਉਂਕਿ ਜਦੋਂ ਬੱਚਿਆਂ ਕੋਲ ਖੇਡਣ ਲਈ ਜਗ੍ਹਾ ਹੋਵੇਗੀ ਤਾਂ ਉਹ ਗਲਤ ਰਾਹ ’ਤੇ ਨਹੀਂ ਜਾਣਗੇ।ਇਨ੍ਹਾਂ ਮਾਡਲ ਪਲੇਗਰਾਊਂਡਾਂ ਵਿੱਚ ਕਈ ਤਰ੍ਹਾਂ ਦੀਆਂ ਸਹੂਲਤਾਂ ਹੋਣਗੀਆਂ। ਸਭ ਤੋਂ ਪਹਿਲਾਂ, ਬੱਚਿਆਂ ਲਈ ਸਮਰਪਿਤ ਖੇਡ ਖੇਤਰ ਬਣਾਏ ਜਾਣਗੇ ਜਿਸ ਵਿੱਚ ਝੂਲੇ, ਪੌੜੀਆਂ ਅਤੇ ਹੋਰ ਖੇਡ ਦਾ ਸਾਮਾਨ ਹੋਵੇਗਾ। ਬਜ਼ੁਰਗਾਂ ਦੇ ਬੈਠਣ ਲਈ ਬੈਂਚ ਅਤੇ ਸਮੁਦਾਇਕ ਥਾਂ ਵੀ ਹੋਵੇਗੀ ਜਿੱਥੇ ਪਿੰਡ ਦੇ ਲੋਕ ਇਕੱਠੇ ਹੋ ਸਕਣ। ਖੇਡ ਪ੍ਰੇਮੀਆਂ ਲਈ ਫੁੱਟਬਾਲ ਅਤੇ ਵਾਲੀਬਾਲ ਦੇ ਪੂਰੇ ਮੈਦਾਨ ਬਣਾਏ ਜਾਣਗੇ, ਨਾਲ ਹੀ ਸਥਾਨਕ ਖੇਡਾਂ ਜਿਵੇਂ ਕਿ ਕਬੱਡੀ ਲਈ ਵੀ ਜਗ੍ਹਾ ਰੱਖੀ ਜਾਵੇਗੀ। ਔਰਤਾਂ ਦੀ ਸੁਰੱਖਿਆ ਅਤੇ ਸਹੂਲਤ ਦਾ ਖਾਸ ਧਿਆਨ ਰੱਖਦਿਆਂ ਅਲੱਗ ਤੋਂ ਪਖ਼ਾਨੇ ਦੀ ਵਿਵਸਥਾ ਕੀਤੀ ਜਾਵੇਗੀ, ਜੋ ਸਫਾਈ ਦੇ ਨਾਲ ਹਮੇਸ਼ਾ ਕੰਮ ਕਰਨਗੇ।ਸਭ ਤੋਂ ਖਾਸ ਗੱਲ ਇਹ ਹੈ ਕਿ ਸਾਰੇ ਪਲੇਗਰਾਊਂਡਾਂ ਵਿੱਚ ਹਾਈ-ਮਾਸਟ ਲਾਈਟਿੰਗ ਦੀ ਵਿਵਸਥਾ ਹੋਵੇਗੀ, ਜਿਸ ਨਾਲ ਸ਼ਾਮ ਨੂੰ ਵੀ ਬੱਚੇ ਸੁਰੱਖਿਅਤ ਮਾਹੌਲ ਵਿੱਚ ਖੇਡ ਸਕਣਗੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

ਇਸ ਤੋਂ ਇਲਾਵਾ ਵਾਕਿੰਗ ਟ੍ਰੈਕ, ਪਖ਼ਾਨੇ, ਪੀਣ ਦੇ ਪਾਣੀ ਦੀ ਵਿਵਸਥਾ ਅਤੇ ਮਨੋਰੰਜਨ ਦੇ ਸਾਧਨ ਵੀ ਉਪਲਬਧ ਕਰਾਏ ਜਾਣਗੇ। ਸਰਕਾਰ ਦਾ ਮੰਨਣਾ ਹੈ ਕਿ ਇਹ ਸਹੂਲਤਾਂ ਸਿਰਫ਼ ਖੇਡ ਲਈ ਨਹੀਂ, ਬਲਕਿ ਪਿੰਡਾਂ ਨੂੰ ਇੱਕ ਜੀਵੰਤ ਅਤੇ ਸੁਰੱਖਿਅਤ ਸਮੁਦਾਇਕ ਕੇਂਦਰ ਦੇ ਰੂਪ ਵਿੱਚ ਵਿਕਸਿਤ ਕਰਨ ਵਿੱਚ ਮਦਦ ਕਰਨਗੀਆਂ। ਪੁਰਾਣੇ ਮੈਦਾਨਾਂ ਨੂੰ ਅਪਗਰੇਡ ਕੀਤਾ ਜਾਵੇਗਾ ਅਤੇ ਨਵੀਆਂ ਜਗ੍ਹਾਂ ’ਤੇ ਵੀ ਮੈਦਾਨ ਵਿਕਸਿਤ ਕੀਤੇ ਜਾਣਗੇ।ਇਹ ਪ੍ਰੋਜੈਕਟ ਤਿੰਨ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ 3,100 ਤਰਜੀਹੀ ਪਿੰਡਾਂ ਵਿੱਚ ਕੰਮ ਸ਼ੁਰੂ ਹੋਵੇਗਾ। ਸਾਰੇ ਪਲੇਗਰਾਊਂਡ ਇੱਕ ਸਮਾਨ ਡਿਜ਼ਾਈਨ ਦੇ ਹੋਣਗੇ ਤਾਂਕਿ ਗੁਣਵੱਤਾ ਅਤੇ ਸਮਾਵੇਸ਼ਤਾ ਯਕੀਨੀ ਬਣਾਈ ਜਾ ਸਕੇ। ਸਰਕਾਰ ਨੇ ਇੱਕ ਕੇਂਦਰੀ ਨਿਗਰਾਨੀ ਡੈਸ਼ਬੋਰਡ ਵੀ ਤਿਆਰ ਕੀਤਾ ਹੈ, ਜਿੱਥੇ ਗਰਾਊਂਡ ਪੱਧਰ ਦੇ ਕਰਮਚਾਰੀ ਸਿੱਧੇ ਅੱਪਡੇਟ ਪਾ ਸਕਣਗੇ। ਇਸ ਨਾਲ ਮੁੱਖ ਦਫਤਰ ਨੂੰ ਰੀਅਲ-ਟਾਈਮ ਵਿੱਚ ਤਰੱਕੀ ਦਾ ਪਤਾ ਲੱਗੇਗਾ ਅਤੇ ਕਿਸੇ ਵੀ ਸਮੱਸਿਆ ਨੂੰ ਤੁਰੰਤ ਸੁਲਝਾਇਆ ਜਾ ਸਕੇਗਾ। ਇਹ ਵਿਵਸਥਾ ਯਕੀਨੀ ਬਣਾਵੇਗੀ ਕਿ ਸਾਰੇ ਪ੍ਰੋਜੈਕਟ ਸਮੇਂ ’ਤੇ ਅਤੇ ਬਿਨਾਂ ਦੇਰੀ ਦੇ ਪੂਰੇ ਹੋਣ।ਪਲੇਗਰਾਊਂਡ ਦੇ ਆਕਾਰ ਦੀ ਗੱਲ ਕਰੀਏ ਤਾਂ ਇਨ੍ਹਾਂ ਨੂੰ ਪਿੰਡਾਂ ਦੀ ਜ਼ਰੂਰਤ ਅਤੇ ਉਪਲਬਧ ਜਗ੍ਹਾ ਦੇ ਹਿਸਾਬ ਨਾਲ ਬਣਾਇਆ ਜਾਵੇਗਾ। 1 ਏਕੜ ਤੋਂ ਘੱਟ ਦੇ 964 ਪਲੇਗਰਾਊਂਡ ਹੋਣਗੇ, 1 ਤੋਂ 2 ਏਕੜ ਦੇ 1,107 ਪਲੇਗਰਾਊਂਡ ਹੋਣਗੇ, 2 ਤੋਂ 3 ਏਕੜ ਦੇ 554 ਪਲੇਗਰਾਊਂਡ ਹੋਣਗੇ, 3 ਤੋਂ 4 ਏਕੜ ਦੇ 344 ਪਲੇਗਰਾਊਂਡ ਹੋਣਗੇ ਅਤੇ 4 ਏਕੜ ਤੋਂ ਵੱਡੇ 131 ਪਲੇਗਰਾਊਂਡ ਹੋਣਗੇ।

ਇਹ ਵੀ ਪੜ੍ਹੋ  ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਕੁੱਲ ਮਿਲਾ ਕੇ 3,100 ਪਲੇਗਰਾਊਂਡ ਪੂਰੇ ਪੰਜਾਬ ਵਿੱਚ ਫੈਲੇ ਹੋਣਗੇ। ਇਹ ਵਿਭਿੰਨਤਾ ਯਕੀਨੀ ਬਣਾਉਂਦੀ ਹੈ ਕਿ ਹਰ ਪਿੰਡ, ਚਾਹੇ ਉਹ ਛੋਟਾ ਹੋਵੇ ਜਾਂ ਵੱਡਾ, ਆਪਣੀ ਜ਼ਰੂਰਤ ਦੇ ਹਿਸਾਬ ਨਾਲ ਖੇਡ ਦੀ ਸਹੂਲਤ ਪਾਵੇ।ਇਸ ਪ੍ਰੋਜੈਕਟ ਦੀ ਜ਼ਿੰਮੇਵਾਰੀ ਪਿੰਡੀ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਖੇਡ ਅਤੇ ਨੌਜਵਾਨ ਸੇਵਾ ਵਿਭਾਗ ਨੂੰ ਸੌਂਪੀ ਗਈ ਹੈ। ਦੋਵੇਂ ਵਿਭਾਗ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਕੰਮ ਯੋਜਨਾ ਦੇ ਅਨੁਸਾਰ ਚੱਲੇ ਅਤੇ ਗੁਣਵੱਤਾ ਵਿੱਚ ਕੋਈ ਸਮਝੌਤਾ ਨਾ ਹੋਵੇ। ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਇਹ ਪ੍ਰੋਜੈਕਟ ਸਿਰਫ਼ ਕਾਗਜ਼ਾਂ ’ਤੇ ਨਹੀਂ ਰਹੇਗਾ, ਬਲਕਿ ਜ਼ਮੀਨ ’ਤੇ ਦਿਖਾਈ ਦੇਵੇਗਾ। ਹਰ ਮਹੀਨੇ ਤਰੱਕੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਜੋ ਵੀ ਵਿਭਾਗ ਪਿੱਛੇ ਰਹੇਗਾ, ਉਸ ’ਤੇ ਸਖ਼ਤ ਕਾਰਵਾਈ ਹੋਵੇਗੀ।ਅਖ਼ੀਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਸਾਡਾ ਵਾਅਦਾ ਹੈ, ਸਾਡਾ ਸੁਪਨਾ ਹੈ ਅਤੇ ਸਾਡੀ ਜ਼ਿੰਮੇਵਾਰੀ ਹੈ। ਅਸੀਂ ਪੰਜਾਬ ਦੇ ਹਰ ਬੱਚੇ ਨੂੰ ਖੇਡਣ ਦਾ ਮੌਕਾ ਦੇਵਾਂਗੇ, ਅਸੀਂ ਹਰ ਪਿੰਡ ਨੂੰ ਸੋਹਣਾ ਮੈਦਾਨ ਦੇਵਾਂਗੇ। ਇਹ ਸਿਰਫ਼ ਸਰਕਾਰੀ ਯੋਜਨਾ ਨਹੀਂ ਹੈ, ਇਹ ਪੰਜਾਬ ਦੇ ਭਵਿੱਖ ਵਿਚ ਕੀਤਾ ਗਿਆ ਨਿਵੇਸ਼ ਹੈ। ਆਉਣ ਵਾਲੇ ਦਿਨਾਂ ਵਿੱਚ ਜਦੋਂ ਸਾਡੇ ਬੱਚੇ ਇਨ੍ਹਾਂ ਮੈਦਾਨਾਂ ਵਿੱਚ ਖੇਡਣਗੇ, ਤਦ ਅਸੀਂ ਮਾਣ ਮਹਿਸੂਸ ਕਰਾਂਗੇ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪਰ ਦਿੱਤੇ।”ਅਰਵਿੰਦ ਕੇਜਰੀਵਾਲ ਨੇ ਵੀ ਇਹੀ ਭਾਵਨਾ ਦੁਹਰਾਉਂਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਸਰਕਾਰ ਵੱਲੋਂ ਇਕ ਤੋਹਫ਼ਾ ਹੈ ਅਤੇ ਇਤਿਹਾਸ ਇਸ ਫ਼ੈਸਲੇ ਨੂੰ ਯਾਦ ਰੱਖੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1905918