Saturday, May 16, 2026
Home Blog Page 408

Punjab Police ‘ਚ ਮੁੜ ਤਬਾਦਲੇ, 3 IG ਤੇ 49 SP ਬਦਲੇ

0

Chandigarh News: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮੁੜ ਦੂਜੀ ਵਾਰ ਪੰਜਾਬ ਪੁਲਿਸ ਵਿੱਚ ਤਬਾਦਲੇ ਕੀਤੇ ਹਨ। ਬਾਅਦ ਦੁਪਹਿਰ ਜਾਰੀ ਲਿਸਟ ਦੇ ਮੁਤਾਬਿਕ ਤਿੰਨ ਆਈਜੀ ਅਤੇ 49 ਐਸਪੀ ਨੂੰ ਬਦਲਿਆ ਗਿਆ ਹੈ।

ਇਹ ਵੀ ਪੜ੍ਹੋ  Punjab Police ‘ਚ ਵੱਡੀ ਰੱਦੋਬਦਲ; 133 IPS & PPS ਅਫ਼ਸਰਾਂ ਦੇ ਹੋਏ ਤਬਾਦਲੇ, ਦੋਖੋ ਲਿਸਟ

ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘Roshan Punjab’; ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

0

👉ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਜੈਕਟ ਦਾ ਕੀਤਾ ਸ਼ੁਭ ਆਗਾਜ਼
👉ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ
ਫਗਵਾੜਾ (ਕਪੂਰਥਲਾ), 8 ਅਕਤੂਬਰ: ‘Roshan Punjab’; ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ਵਿੱਚ ਚੌਥੇ ਨੰਬਰ ਉੱਤੇ ਸਭ ਤੋਂ ਘੱਟ ਦਰਾਂ ਉੱਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਹੁਣ ਇਹ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ `ਤੇ ਪਿਛਲੇ 75 ਸਾਲਾਂ ਵਿੱਚ ਕੰਮ ਨਹੀਂ ਹੋਇਆ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਵਿਚਕਾਰ ‘ਪਾਵਰ ਕੱਟ ਮੁਕਤ ਪੰਜਾਬ ਪ੍ਰਾਜੈਕਟ’ ਦੀ ਸ਼ੁਰੂਆਤ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ ਕਿਉਂਕਿ ਪੰਜਾਬ ਦੇ ਬਿਜਲੀ ਖੇਤਰ ਵਿੱਚ ਇਕ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਦੀ ਸੰਪੂਰਨ ਤਬਦੀਲੀ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਦੇ ਅਧੀਨ ਪੰਜਾਬ ਨੇ ਭਰੀ ਨਵੀਂ ਉਡਾਣ ! ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦਾ ਕੀਤਾ ਨਿਵੇਸ਼

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੀ ਵਾਰ ਬਿਜਲੀ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਅਗਲੇ ਸਾਲ ਤੱਕ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਮਿਲੇਗੀ, ਇਸੇ ਕਰ ਕੇ ਇਸ ਪ੍ਰਾਜੈਕਟ ਦਾ ਨਾਮ ‘ਰੋਸ਼ਨ ਪੰਜਾਬ’ ਰੱਖਿਆ ਗਿਆ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਇਸ ਪ੍ਰਾਜੈਕਟ ਲਈ ਖ਼ਾਕਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨਵੇਂ ਸਬ ਸਟੇਸ਼ਨ ਅਤੇ ਬਿਜਲੀ ਲਾਈਨਾਂ ਵਿਛਾਈਆਂ ਜਾਣਗੀਆਂ, ਫੀਡਰਾਂ `ਤੇ ਲੋਡ ਘਟਾਇਆ ਜਾਵੇਗਾ ਅਤੇ ਹੋਰ ਮਹੱਤਵਪੂਰਨ ਕਦਮ ਚੁੱਕੇ ਜਾਣਗੇ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਾਂ ਬੁਨਿਆਦੀ ਢਾਂਚਾ ਬਣਾਉਣ, ਮੌਜੂਦਾ ਪ੍ਰਣਾਲੀਆਂ ਨੂੰ ਅਪਗ੍ਰੇਡ ਕਰਨ ਅਤੇ ਬਿਜਲੀ ਖੇਤਰ ਵਿੱਚ ਸਾਂਭ-ਸੰਭਾਲ ਵਧਾਉਣ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੋਲਟੇਜ ਦੇ ਉਤਰਾਅ-ਚੜ੍ਹਾਅ ਦੀ ਸਮੱਸਿਆ ਖ਼ਤਮ ਹੋ ਜਾਵੇਗੀ, ਖ਼ਾਸ ਕਰ ਕੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਆਪਕ ਸੁਧਾਰ ਹੋਵੇਗਾ। ‘ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਪਰ ਕਈ ਥਾਵਾਂ `ਤੇ ਸਬ ਸਟੇਸ਼ਨ, ਬਿਜਲੀ ਲਾਈਨਾਂ ਅਤੇ ਹੋਰ ਬੁਨਿਆਦੀ ਢਾਂਚਾ ਪੁਰਾਣਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਵਿੱਚ ਦਿੱਕਤਾਂ ਆ ਰਹੀਆਂ ਹਨ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵੱਡੇ ਸ਼ਹਿਰਾਂ ਵਿੱਚ ਬਿਜਲੀ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਵੀ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 13 ਨਗਰ ਨਿਗਮਾਂ ਵਿੱਚ ਲੋਅ ਟੈਨਸ਼ਨ (ਐਲ.ਟੀ.) ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਕੌਮੀ ਕਨਵੀਨਰ ਨੇ ਕਿਹਾ ਕਿ ਬਿਜਲੀ ਦੇ ਖੰਭਿਆਂ ਤੋਂ ਬੇਲੋੜੀਆਂ ਤਾਰਾਂ ਹਟਾਈਆਂ ਜਾ ਰਹੀਆਂ ਹਨ, ਹੇਠਾਂ ਲਟਕਦੀਆਂ ਤਾਰਾਂ ਨੂੰ ਉੱਚਾ ਕੀਤਾ ਜਾ ਰਿਹਾ ਹੈ, ਪੁਰਾਣੀਆਂ ਤਾਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਮੀਟਰ ਬਕਸਿਆਂ ਨੂੰ ਸੀਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਨੇ ਸਿਰਜਿਆ ਇਤਿਹਾਸ:ਸਰਕਾਰੀ ਦਫ਼ਤਰਾਂ ਵਿੱਚ ਸਾਰੇ ਪੁਰਾਣੇ ਕੇਸ ਹੋਏ ਕਲੀਅਰ,ਨਿਵੇਸ਼ ਵਿੱਚ ਆਈ ਤੇਜ਼ੀ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਸਰ ਨੀਵੀਆਂ ਜਾਂ ਨੰਗੀਆਂ ਤਾਰਾਂ ਹਾਦਸਿਆਂ ਦਾ ਕਾਰਨ ਬਣਦੀਆਂ ਹਨ, ਇਸੇ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਪੱਛਮੀ ਲੁਧਿਆਣਾ ਸਬ-ਡਿਵੀਜ਼ਨ ਵਿੱਚ ਇਕ ਪਾਇਲਟ ਪ੍ਰਾਜੈਕਟ ਵਜੋਂ ਪੇਸ਼ ਕੀਤਾ ਗਿਆ ਸੀ ਅਤੇ ਇਸ ਦੀ ਸਫ਼ਲਤਾ ਤੋਂ ਬਾਅਦ ਹੁਣ ਇਸ ਨੂੰ ਦੂਜੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਪਹਿਲ ਹੁਣ ਇਨ੍ਹਾਂ ਨਗਰ ਨਿਗਮਾਂ ਦੇ ਅਧੀਨ ਆਉਣ ਵਾਲੇ ਸਾਰੇ 87 ਸਬ-ਡਿਵੀਜ਼ਨਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੂਨ 2026 ਤੱਕ ਪੂਰੀ ਹੋਣ ਦੀ ਉਮੀਦ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖਪਤਕਾਰਾਂ ਦੀ ਸਹੂਲਤ ਲਈ ਮੋਹਾਲੀ ਵਿੱਚ ਇਕ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸ ਦਾ ਹੈਲਪਲਾਈਨ ਨੰਬਰ 1912 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲ ਸੈਂਟਰ ਵਿੱਚ 180 ਮੈਂਬਰਾਂ ਦਾ ਸਟਾਫ਼ ਹੈ, ਜੋ ਲੋਕਾਂ ਦੀ ਦਿਨ-ਰਾਤ ਸਹਾਇਤਾ ਕਰਦੇ ਹਨ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਲੋਕਾਂ `ਤੇ ਵਿੱਤੀ ਬੋਝ ਘਟਾਉਣ ਲਈ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ। ਇਸ ਪਵਿੱਤਰ ਮੌਕੇ `ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ‘ਆਪ ਦੇ ਕੌਮੀ ਕਨਵੀਨਰ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਹਰ ਖ਼ੇਤਰ ਵਿੱਚ ਨਵੀਆਂ ਉਚਾਈਆਂ ਛੂੰਹਦਾ ਰਹੇਗਾ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ,ਆਰਥਿਕ ਵਿਕਾਸ ਲਈ ਹੋ ਰਿਹਾ ਹੈ ਰਾਹ ਪੱਧਰਾ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਿਕ ਏਜੰਡੇ ਦਾ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਨੂੰ ਤਵੱਜੋਂ ਨਹੀਂ ਦਿੱਤੀ ਸੀ ਜੋ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਬਿਜਲੀ ਅਰਥਵਿਵਸਥਾ ਦੀ ਜੀਵਨ ਰੇਖਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਦੇ ਵਿਸਥਾਰ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਘਰੇਲੂ, ਉਦਯੋਗਿਕ ਅਤੇ ਖੇਤੀਬਾੜੀ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੂਬੇ ਕੋਲ ਹੁਣ ਵਾਧੂ ਕੋਲਾ ਹੈ।

ਇਹ ਵੀ ਪੜ੍ਹੋ ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਦੇ ਮਿੱਤਰਾਂ ਨੂੰ ਮਾਮੂਲੀ ਕੀਮਤਾਂ ‘ਤੇ ਵੇਚੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਸੂਬੇ ਨੇ ਗੋਇੰਦਵਾਲ ਪਾਵਰ ਪਲਾਂਟ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਸੋਂ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਚਹੇਤਿਆਂ ਨੂੰ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਾਵਰ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਪਲਾਂਟ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਦੇ ਇਨ੍ਹਾਂ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਦੇ ਕੁਸ਼ਾਸਨ ਦੌਰਾਨ ਸੂਬੇ ਦੇ ਬਿਜਲੀ ਖੇਤਰ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਸੁਧਾਰ ਸੂਬੇ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖ਼ਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ Power cut free Punjab: MLA Kulwant Singh ਨੇ ਮੋਹਾਲੀ ਵਿੱਚ 728 ਕਰੋੜ ਰੁਪਏ ਦੀ ਵਿਆਪਕ ਬਿਜਲੀ ਸਪਲਾਈ ਸੁਧਾਰ ਯੋਜਨਾ ਦੀ ਸ਼ੁਰੂਆਤ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਢੁਕਵੀਂ ਯੋਜਨਾਬੰਦੀ ਉਲੀਕੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਹਨੇਰੇ ਨੂੰ ਮਿਟਾ ਕੇ ਰੌਸ਼ਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀ ਜੇ.ਈ.ਈ. ਮੇਨਜ਼ ਪ੍ਰੀਖਿਆ ਵਿੱਚ ਕੁਆਲੀਫਾਈ ਹੋਏ ਹਨ। ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਵਿੱਚ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਕਲੀਨਿਕ ਦੀ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਜਿਹੇ ਸਮਾਗਮ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਨਹੀਂ ਹੁੰਦੇ ਸਨ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਹਨੇਰੇ ਵਿੱਚ ਰੱਖਣਾ ਚਾਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੁਆਰਾ ਪਿਛਲੇ 75 ਸਾਲਾਂ ਵਿੱਚ ਪੈਦਾ ਕੀਤੀ ਗੰਦਗੀ ਨੂੰ ਸਾਫ਼ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਅਮੀਰ ਤੇ ਰਸੂਖਵਾਨ ਆਗੂਆਂ ਨੇ ਲੋਕਾਂ ਦੇ ਹੱਕ ਹੜੱਪਣ ਜਾਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਲਈ ਸੱਤਾ ਦੀ ਦੁਰਵਰਤੋਂ ਕੀਤੀ ਹੈ, ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Moga Police ਵੱਲੋਂ ‘ਲੁੱਟਾ ਖੋਹਾ ਅਤੇ ਚੋਰੀ ਕਰਨ ਵਾਲੇ 03 ਮੈਬਰ ਕਾਬੂ,

0

👉ਕੋਟ ਈਸੇ ਖਾ ਵਿਖੇ ਹੋਈ ਲੁੱਟ ਦੀ ਵਾਰਦਾਤ ਟਰੇਸ
Moga News:ਡੀ.ਜੀ.ਪੀ ਪੰਜਾਬ, ਅਜੈ ਗਾਂਧੀ SSP ਮੋਗਾ ਅਤੇ ਰਮਨਦੀਪ ਸਿੰਘ ਉਪ ਕਪਤਾਨ ਪੁਲੀਸ ਧਰਮਕੋਟ ਦੇ ਦਿਸ਼ਾ ਨਿਰਦੇਸ਼ਾ ਤਹਿਤ ਕੰਮ ਕਰਦੇ ਹੋਏ ਥਾਣਾ ਧਰਮਕੋਟ ਦੀ ਪੁਲੀਸ ਨੂੰ ਉਸ ਸਮੇ ਵੱਡੀ ਸਫਲਤਾ ਹਾਸਿਲ ਹੋਈ ਹੈ, ਜਦੋ ਥਾਣਾ ਧਰਮਕੋਟ ਪੁਲੀਸ ਲੁੱਟਾ ਖੋਹਾ ਅਤੇ ਚੋਰੀ ਕਰਨ ਵਾਲੇ 03 ਮੈਬਰਾ ਨੂੰ ਕਾਬੂ ਕਰਕੇ, ਇਹਨਾ ਪਾਸੋ ਇੱਕ ਖਿਡੌਣਾ ਪਿਸਟਲ ਅਤੇ ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ।

ਇਹ ਵੀ ਪੜ੍ਹੋ  Punjab Police ‘ਚ ਵੱਡੀ ਰੱਦੋਬਦਲ; 133 IPS & PPS ਅਫ਼ਸਰਾਂ ਦੇ ਹੋਏ ਤਬਾਦਲੇ, ਦੋਖੋ ਲਿਸਟ

ਮਿਤੀ 06.10.2025 ਨੂੰ ਸਥ ਜਸਵੰਤ ਰਾਏ ਸਮੇਤ ਪੁਲੀਸ ਪਾਰਟੀ ਦੇ ਗਸਤ ਵਾ ਤਲਾਸ਼ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਗੋਲ ਚੌਕ ਮੌਜੂਦ ਸੀ ਤਾ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਚਮਕੌਰ ਸਿੰਘ ਵਾਸੀ ਭਿੰਡਰ ਖੁਰਦ, ਬਲਵੀਰ ਸਿੰਘ ਉਰਫ ਗੱਗਾ ਪੁੱਤਰ ਸਾਧੂ ਸਿੰਘ ਵਾਸੀ ਜਲਾਲਾਬਾਦ ਪੂਰਬੀ, ਟੀਟੂ ਪੁੱਤਰ ਗੁਰਦਿਆਲ ਸਿੰਘ ਵਾਸੀ ਕਰਤਾਰ ਕਲੋਨੀ ਧਰਮਕੋਟ ਲੁੱਟਾ ਖੋਹਾ ਕਰਨ ਦੇ ਆਦੀ ਹਨ ਜਿਹਨਾ ਪਾਸ ਇੱਕ ਨਕਲੀ ਖਿਡੌਣਾ ਪਿਸਟਲ ਵੀ ਹੈ। ਪੁਲੀਸ ਵੱਲੋਂ ਤੁਰੰਤ ਕਾਰਵਾਈ ਕਰਦੇ ਇਹਨਾ ਨੂੰ ਕਾਬੂ ਕਰਕੇ ਇਹਨਾ ਪਾਸੋ ਇੱਕ ਪਲਟੀਨਾ ਮੋਟਰਾਈਕਲ ਅਤੇ ਇੱਕ ਖਿਡੌਣਾ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ  ਭਲਕੇ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸੰਸਕਾਰ; ਜਾਣੋਂ ਕਿਵੇਂ ਇੱਕ ਪੁਲਿਸ ਮੁਲਾਜਮ ਤੋਂ ਸਥਾਪਿਤ ਗਾਇਕ ਬਣਿਆ ਸੀ ਰਾਜਵੀਰ ਜਾਵੰਦਾ

ਇਹਨਾ ਤਿੰਨਾ ਦੋਸ਼ੀਆਨ ਨੇ ਤਫਤੀਸ਼ ਦੌਰਾਨੇ ਤਫਤੀਸ਼ ਮੰਨਿਆ ਹੈ ਕਿ ਮਿਤੀ 16.09.2025 ਦੀ ਦਰਮਿਆਨੀ ਰਾਤ 12:00 ਵਜੇ ਪਿੰਡ ਗਲੋਟੀ ਥਾਣਾ ਕੋਟ ਈਸੇ ਖਾ ਤੋ ਕੁਲਵਿੰਦਰ ਕੌਰ ਪਤਨੀ ਬਲਵੀਰ ਸਿੰਘ ਵਾਸੀ ਗਲੋਟੀ ਦੇ ਘਰ ਦਾਖਲ ਹੋ ਕੇ ਗੇਟ ਦੀ ਜਾਲੀ ਤੋੜ ਕੇ 4/5 ਤੋਲੇ ਸੋਨਾ, ਪਿੱਤਲ ਦੇ ਭਾਡੇ, ਇੱਕ ਮੋਬਾਈਲ ਫੋਨ ਚੋਰੀ ਕੀਤਾ ਸੀ। ਜਿਸ ਸਬੰਧੀ ਪਹਿਲਾਂ ਹੀ ਮੁਕਦਮਾ ਨੰਬਰ 257 ਕੋਟ ਈਸੇ ਖਾਂ ਦਰਜ ਹੋਇਆ ਹੈ। ਤਾਲਾਕੋਟ ਇਸੇ ਖਾਨ ਦੇ ਕੇਸ ਵਿੱਚ ਇਹਨਾਂ ਦੀ ਗ੍ਰਿਫਤਾਰੀ ਬਾਕੀ ਹੈ। ਗ੍ਰਿਫਤਾਰ ਦੋਸ਼ੀਆਨ ਨੂੰ ਮਿਤੀ 07.10.2025 ਨੂੰ ਪੇਸ਼ ਅਦਾਲਤ ਕਰਕੇ 02 ਦਿਨ ਰਿਮਾਡ ਹਾਸਿਲ ਕੀਤਾ ਗਿਆ ਹੈ, ਇਹਨਾ ਤੋ ਹੋਰ ਪੁੱਛ-ਗਿੱਛ ਕਰਕੇ, ਹੋਰ ਬ੍ਰਾਮਦਗੀ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ,ਆਰਥਿਕ ਵਿਕਾਸ ਲਈ ਹੋ ਰਿਹਾ ਹੈ ਰਾਹ ਪੱਧਰਾ

0

Chandigarh News:ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਇੱਕ ਵਿਸ਼ਾਲ, ਬਹੁ-ਕਰੋੜੀ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਹੱਤਵਾਕਾਂਖੀ ਯੋਜਨਾ ਸੂਬੇ ਦੇ ਉਦਯੋਗਿਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਤਰ੍ਹਾਂ ਨਵੇਂ ਨਿਵੇਸ਼ਾਂ ਅਤੇ ਸਥਾਨਕ ਕਾਰੋਬਾਰਾਂ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ।ਵਿਆਪਕ ਸੁਧਾਰਾਂ ਦਾ ਐਲਾਨ ਕਰਦੇ ਹੋਏ, ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਉਤਸ਼ਾਹ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਉਦਯੋਗਿਕ ਖੇਤਰ ਦੀ ਪੁਨਰ ਸੁਰਜੀਤੀ ਸ਼ੁਰੂ ਹੋ ਚੁੱਕੀ ਹੈ। ਅਸੀਂ ਸਪੱਸ਼ਟ ਤੌਰ ਤੇ ਉਦਯੋਗ ਜਗਤ ਦੇ ਆਗੂਆਂ ਦੀ ਅਵਾਜ਼ ਸੁਣ ਰਹੇ ਹਾਂ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿੜ ਸਮਰਥਨ ਹੇਠ ਉਹ ਨਿਰਣਾਇਕ ਢੰਗ ਨਾਲ ਕੰਮ ਕਰ ਰਹੇ ਹਾਂ। ਅਸੀਂ ਇੱਕ ਅਜਿਹੀ ਨੀਂਹ ਬਣਾ ਰਹੇ ਹਾਂ ਜਿੱਥੇ ਸਾਡੇ ਉਦਯੋਗ ਮਾੜੇ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਉਲੰਘ ਕੇ ਵਧ-ਫੁੱਲ ਸਕਦੇ ਹਨ।ਇਹ ਸਰਗਰਮ ਕਾਰਵਾਈ ਉੱਚ-ਪੱਧਰੀ ਮੀਟਿੰਗਾਂ ਦੀ ਇੱਕ ਲੜੀ ਤੋਂ ਬਾਅਦ ਕੀਤੀ ਗਈ ਹੈ, ਜਿੱਥੇ ਉਦਯੋਗ ਜਗਤ ਦੇ ਨੁਮਾਇੰਦਿਆਂ ਨੇ ਬੁਨਿਆਦੀ ਸਹੂਲਤਾਂ ਵਿੱਚ ਵੱਡੇ ਪਾੜੇ ਨੂੰ ਉਭਾਰਿਆ।

ਇਹ ਵੀ ਪੜ੍ਹੋ  ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ

ਇਸ ਦੇ ਜਵਾਬ ਵਿੱਚ, ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਨੇ ਤੁਰੰਤ ਰਾਜ ਦੇ ਉਦਯੋਗਿਕ ਖੇਤਰਾਂ ਵਿੱਚ ਟੀਮਾਂ ਤਾਇਨਾਤ ਕੀਤੀਆਂ। ਉਦਯੋਗਿਕ ਸੰਸਥਾਵਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਜ਼ਮੀਨੀ ਪੱਧਰ `ਤੇ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ, ਇੱਕ ਵਿਸਤ੍ਰਿਤ, ਪੜਾਅਵਾਰ ਅਪਗ੍ਰੇਡ ਯੋਜਨਾ ਤਿਆਰ ਕੀਤੀ ਗਈ।ਮੰਤਰੀ ਨੇ ਕਿਹਾ, “ਵਾਅਦੇ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ।” “ਟੈਂਡਰਿੰਗ ਪ੍ਰਕਿਰਿਆ ਹੁਣ ਲਾਈਵ ਹੈ, ਜੋ ਜ਼ਮੀਨੀ ਪੱਧਰ `ਤੇ ਇਸ ਪਰਿਵਰਤਨਸ਼ੀਲ ਸਫ਼ਰ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ।”ਹੁਣ ਸੂਬੇ ਭਰ ਵਿੱਚ ਵਿਕਾਸ ਦੀ ਇੱਕ ਲਹਿਰ ਸ਼ੁਰੂ ਹੋਣ ਵਾਲੀ ਹੈ।ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) 26 ਮੁੱਖ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਮੁੜ ਸੁਰਜੀਤ ਕਰਨ ਲਈ 97.54 ਕਰੋੜ ਰੁਪਏ ਦੇ ਨਿਵੇਸ਼ ਨਾਲ ਪਹਿਲੇ ਕਾਰਜ ਦੀ ਅਗਵਾਈ ਕਰ ਰਿਹਾ ਹੈ।ਇਹ ਫੰਡਿੰਗ ਲੁਧਿਆਣਾ,ਮੋਹਾਲੀ ਅਤੇ ਹੋਰ ਜਿ਼ਲ੍ਹਿਆਂ ਵਿੱਚ 32.76 ਕਰੋੜ ਦੀ ਲਾਗਤ ਨਾਲ ਮਜ਼ਬੂਤ ਸੜਕਾਂ ਅਤੇ ਸਾਫ਼ ਸੰਕੇਤ; 27.61 ਕਰੋੜ ਦੇ ਆਧੁਨਿਕ ਸੀਵਰੇਜ ਅਤੇ ਐਸਟੀਪੀ; ਸਾਰੇ ਪੁਆਇੰਟਾਂ ਲਈ ਮਜ਼ਬੂਤ ਜਲ ਸਪਲਾਈ ਨੈੱਟਵਰਕ; ਸਟਰੀਟ ਲਾਈਟਿੰਗ ਅਤੇ ਵਧੀਆਂ ਨਾਗਰਿਕ ਸਹੂਲਤਾਂ, ਲਈ ਵਿਆਪਕ ਸੁਧਾਰ ਲਿਆਏਗੀ।

ਇਹ ਵੀ ਪੜ੍ਹੋ  ਪੰਜਾਬ ਨੇ ਸਿਰਜਿਆ ਇਤਿਹਾਸ:ਸਰਕਾਰੀ ਦਫ਼ਤਰਾਂ ਵਿੱਚ ਸਾਰੇ ਪੁਰਾਣੇ ਕੇਸ ਹੋਏ ਕਲੀਅਰ,ਨਿਵੇਸ਼ ਵਿੱਚ ਆਈ ਤੇਜ਼ੀ

ਇਸ ਦੇ ਨਾਲ ਹੀ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇੱਕ ਹੋਰ ਵੀ ਵੱਡਾ ਬਦਲਾਅ ਕੀਤਾ ਜਾ ਰਿਹਾ ਹੈ, ਜਿਸ ਵਿੱਚ 134.44 ਕਰੋੜ ਰੁਪਏ ਦੇ ਪ੍ਰੋਜੈਕਟ ਨਾਲ ਲੁਧਿਆਣਾ ਅਤੇ ਖੰਨਾ ਵਿੱਚ 26 ਫੋਕਲ ਪੁਆਇੰਟਾਂ ਅਤੇ 7 ਉਦਯੋਗਿਕ ਜ਼ੋਨਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਇਹ ਸੰਪੂਰਨ ਅਪਗ੍ਰੇਡ ਵਿਸ਼ਵ ਪੱਧਰੀ ਸੜਕਾਂ ਅਤੇ ਫੁੱਟਪਾਥ , ਸਿਹਤਮੰਦ ਵਾਤਾਵਰਣ ਲਈ ਹਰਾ-ਭਰਾ ਮਾਹੌਲ,ਸੀਵਰੇਜ ਅਤੇ ਪਾਣੀ ਸਹੂਲਤਾਂ ਵਿੱਚ ਸੋਧ, ਆਧੁਨਿਕ ਲਾਈਟਿੰਗ ਸਥਾਪਤ ਕਰੇਗਾ ਅਤੇ ਸੀਸੀਟੀਵੀ ਸੁਰੱਖਿਆ ਨਾਲ ਲੈਸ ਜਿੰਮ ਅਤੇ ਕਮਿਊਨਿਟੀ ਸੈਂਟਰ ਵਰਗੀਆਂ ਨਵੀਆਂ ਕਮਿਊਨਿਟੀ ਸਹੂਲਤਾਂ ਵੀ ਬਣਾਏਗਾ।ਸ਼੍ਰੀ ਅਰੋੜਾ ਨੇ ਕਿਹਾ ,“ਸਮਾਂ-ਸਾਰਨੀ ਸਪੱਸ਼ਟ ਹੈ,” । “ਮਾਰਚ 2026 ਤੱਕ, ਪੰਜਾਬ ਦੇ ਉਦਯੋਗਿਕ ਜਗਤ ਦੀ ਨੁਹਾਰ ਨਵਿਆਈ ਜਾਵੇਗੀ।ਅਸੀਂ ਤੇਜ਼ੀ ਨਾਲ ਅਮਲ ਕਰਨ ਲਈ ਵਚਨਬੱਧ ਹਾਂ ਅਤੇ ਹਰ ਕਦਮ `ਤੇ ਉਦਯੋਗ ਦੇ ਫੀਡਬੈਕ ਪ੍ਰਤੀ ਜਵਾਬਦੇਹ ਹੋਵਾਂਗੇ।ਸਾਡਾ ਟੀਚਾ ਸਾਧਾਰਨ ਪਰ ਸ਼ਕਤੀਸ਼ਾਲੀ ਹੈ: ਨਿਰਵਿਘਨ ਕਾਰਜਾਂ ਨੂੰ ਯਕੀਨੀ ਬਣਾਉਣਾ, ਲੌਜਿਸਟਿਕ ਲਾਗਤਾਂ ਨੂੰ ਘਟਾਉਣਾ ਅਤੇ ਦੁਨੀਆ ਨੂੰ ਸਪੱਸ਼ਟ ਰੂਪ ਵਿੱਚ ਸੰਕੇਤ ਦੇਣਾ ਕਿ ਪੰਜਾਬ ਕਾਰੋਬਾਰ ਲਈ ਸਭ ਲਈ ਉਪਲਬਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ

0

👉ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
Chandigarh News:ਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਪ੍ਰਸਤਾਵਾਂ ਨੂੰ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਜਾਂ ਕੈਬਨਿਟ ਸਬ-ਕਮੇਟੀ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਦੇ ਨੁਮਾਇੰਦਿਆਂ ਨਾਲ ਵਿਆਪਕ ਚਰਚਾ ਦੌਰਾਨ ਦਿੱਤੇ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਅਧੀਨ ਪੰਜਾਬ ਨੇ ਭਰੀ ਨਵੀਂ ਉਡਾਣ ! ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦਾ ਕੀਤਾ ਨਿਵੇਸ਼

ਉਨ੍ਹਾਂ ਕਿਹਾ, “ਯੂਨੀਅਨ ਆਗੂਆਂ ਨਾਲ ਸਲਾਹ-ਮਸ਼ਵਰੇ ਦਾ ਇਹ ਕਦਮ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਯਕੀਨੀ ਬਣਾਉਂਦਾ ਹੈ ਕਿ ਅੰਤਿਮ ਪ੍ਰਸਤਾਵ ਜ਼ਮੀਨੀ ਹਕੀਕਤ ਨੂੰ ਸਹੀ ਢੰਗ ਨਾਲ ਦਰਸਾਉਂਦਿਆਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਢੁਕਵਾਂ ਹੱਲ ਕਰੇ, ਜਿਸ ਨਾਲ ਭਵਿੱਖ ਵਿੱਚ ਕਿਸੇ ਵੀ ਅਸਪੱਸ਼ਟਤਾ ਜਾਂ ਸ਼ਿਕਾਇਤ ਦੀ ਕੋਈ ਗੁੰਜਾਇਸ਼ ਨਹੀਂ ਰਹਿੰਦੀ।”ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਨ੍ਹਾਂ ਚਾਰ ਮੁਲਾਜ਼ਮ ਅਤੇ ਪੈਨਸ਼ਨਰਜ਼ ਐਸੋਸੀਏਸ਼ਨਾਂ ਨਾਲ ਉਸਾਰੂ ਮੀਟਿੰਗਾਂ ਦੀ ਇਸ ਲੜੀ ਦੌਰਾਨ, ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ। ਇਸ ਦੌਰਾਨ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਪਹਿਲਾਂ ਤੋਂ ਹੀ ਵਿਚਾਰਦਿਆਂ ਇੰਨ੍ਹਾਂ ਦਾ ਹੱਲ ਪ੍ਰਕ੍ਰਿਆ ਅਧੀਨ ਹੈ। ਇਸ ‘ਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਉਨ੍ਹਾਂ ਵੱਲੋਂ ਹਮਦਰਦੀ ਅਤੇ ਵਿਸਥਾਰਤ ਨਾਲ ਸੁਣਵਾਈ ਕਰਨ ਲਈ ਧੰਨਵਾਦ ਪ੍ਰਗਟ ਕੀਤਾ।

ਇਹ ਵੀ ਪੜ੍ਹੋ  ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੜ ਦੁਹਰਾਇਆ ਕਿ ਕੈਬਨਿਟ ਸਬ-ਕਮੇਟੀ ਸਾਰੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਪੱਸ਼ਟ, ਕਾਰਜਯੋਗ ਸਿਫ਼ਾਰਸ਼ਾਂ ਪੇਸ਼ ਕਰਨ ਲਈ ਸਮਰਪਿਤ ਹੈ।ਮੀਟਿੰਗ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ ਸਿੰਘ, ਹਰਜੀਤ ਸਿੰਘ, ਗਗਨਦੀਪ ਸਿੰਘ, ਜਗਸੀਰ ਸਿੰਘ ਭੰਗੂ ਅਤੇ ਜਸਵੀਰ ਸਿੰਘ; ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ ਵੱਲੋਂ ਸਤੀਸ਼ ਰਾਣਾ, ਧਨਵੰਤ ਸਿੰਘ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਸੈਣੀ ਅਤੇ ਬੋਬਿੰਦਰ ਸਿੰਘ; ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਗੁਰਦੀਪ ਸਿੰਘ ਬਾਸੀ, ਵਿਪਨ ਕੁਮਾਰ ਗੋਇਲ, ਗੁਰਦੀਪ ਸਿੰਘ ਸ਼ਰਨਾ ਅਤੇ ਪਰਮਜੀਤ ਸਿੰਘ ਸੋਹੀ; ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਵੱਲੋਂ ਗੁਰਦੀਪ ਸਿੰਘ, ਭੁਪਿੰਦਰ ਸਿੰਘ, ਸੂਰਜ ਪ੍ਰਕਾਸ਼ ਅਤੇ ਦਰਬਾਰਾ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ’ਚ ਸਰੂਪਾਂ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

0

👉ਭਾਰਤ ਸਰਕਾਰ ਕਾਨੂੰਨ ਵਿਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਕਰੇ ਪ੍ਰਬੰਧ- ਐਡਵੋਕੇਟ ਧਾਮੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਅੰਦਰ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਹ ਬੇਹੱਦ ਦੁਖਦ ਮਾਮਲਾ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚਾ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਤਾਂ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗਹਿਰੀ ਸਾਜ਼ਿਸ਼ ਦਾ ਹਿੱਸਾ ਲਗਦੀਆਂ ਹਨ।

ਇਹ ਵੀ ਪੜ੍ਹੋ  Punjab Police ‘ਚ ਵੱਡੀ ਰੱਦੋਬਦਲ; 133 IPS & PPS ਅਫ਼ਸਰਾਂ ਦੇ ਹੋਏ ਤਬਾਦਲੇ, ਦੋਖੋ ਲਿਸਟ

ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਸ ਸਾਜ਼ਿਸ਼ ਦਾ ਪਤਾ ਲਗਾਏ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਥ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨਾ ਕੌਮ ਦੀਆਂ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਅਜਿਹੀਆਂ ਘਟਨਾਵਾਂ ਸਰਕਾਰਾਂ ਦੀ ਢਿੱਲ ਅਤੇ ਅਜਿਹੇ ਪੰਥ ਵਿਰੋਧੀਆਂ ਖਿਲਾਫ਼ ਢਿੱਲੀ ਕਾਰਵਾਈ ਦਾ ਨਤੀਜਾ ਹੈ। ਕਿਉਂਕਿ ਜਦੋਂ ਵੀ ਅਜਿਹੀ ਮੰਦਭਾਗੀ ਹਰਕਤ ਸਾਹਮਣੇ ਆਉਂਦੀ ਹੈ ਤਾਂ ਦੋਸ਼ੀ ਸਹਿਜੇ ਹੀ ਬਚ ਨਿਕਲਦੇ ਹਨ। ਜੇਕਰ ਮਿਸਾਲੀ ਕਾਰਵਾਈ ਤੇ ਸਜ਼ਾ ਹੋਵੇ ਤਾਂ ਕੋਈ ਵੀ ਅਜਿਹੀ ਹਰਕਤ ਦਾ ਹੀਆ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਦੇਸ਼ ਦੇ ਕਾਨੂੰਨ ਵਿਚ ਸੋਧ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਪ੍ਰਬੰਧ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ  ਨੌਜਵਾਨ ਨੇ ਸੱਸ ਤੇ ਪਤਨੀ ਤੋਂ ਤੰਗ ਹੋ ਕੇ ਕੀਤੀ ਆਤਮਹੱਤਿਆ,ਪੁਲਿਸ ਵੱਲੋਂ ਜਾਂਚ ਸ਼ੁਰੂ

ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਸਰਕਾਰਾਂ ਨੇ ਸਖ਼ਤ ਕਾਨੂੰਨ ਲਿਆਉਣ ਦੀ ਕਈ ਵਾਰ ਗੱਲਾਂ ਕੀਤੀਆਂ ਹਨ, ਪ੍ਰੰਤੂ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆਏ।ਇਸੇ ਦੌਰਾਨ ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਵਿਖੇ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਹਰਭਿੰਦਰ ਸਿੰਘ ਨੂੰ ਭੇਜ ਕੇ ਮੁਕੰਮਲ ਰਿਪੋਰਟ ਮੰਗੀ ਹੈ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪ੍ਰਭਾਵਿਤ ਪਾਵਨ ਸਰੂਪ ਸੰਭਾਲੇ ਜਾਣ ਦੀ ਕਾਰਵਾਈ ਕੀਤੀ ਜਾਵੇ ਅਤੇ ਨਾਲ ਹੀ ਕਾਨੂੰਨੀ ਕਾਰਵਾਈ ਲਈ ਵੀ ਜ਼ੁੰਮੇਵਾਰੀ ਨਿਭਾਈ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

0

Chandigarh News:ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ। ਜਵੰਦਾ ਨੇ ਆਪਣੇ ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ ਸੰਗੀਤ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਵਾਈ।

ਇਹ ਵੀ ਪੜ੍ਹੋ  ਭਲਕੇ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸੰਸਕਾਰ; ਜਾਣੋਂ ਕਿਵੇਂ ਇੱਕ ਪੁਲਿਸ ਮੁਲਾਜਮ ਤੋਂ ਸਥਾਪਿਤ ਗਾਇਕ ਬਣਿਆ ਸੀ ਰਾਜਵੀਰ ਜਾਵੰਦਾ

ਉਨ੍ਹਾਂ ਦੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਮਿੱਟੀ, ਰਿਸ਼ਤਿਆ, ਵਿਰਸੇ ਅਤੇ ਜਜ਼ਬਾਤਾਂ ਨਾਲ ਜੋੜ ਕੇ ਰੱਖਿਆ।ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਹ ਘੜੀ ਸਹਿਣ ਦੀ ਤਾਕਤ ਦੇਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਨੇ ਸਿਰਜਿਆ ਇਤਿਹਾਸ:ਸਰਕਾਰੀ ਦਫ਼ਤਰਾਂ ਵਿੱਚ ਸਾਰੇ ਪੁਰਾਣੇ ਕੇਸ ਹੋਏ ਕਲੀਅਰ,ਨਿਵੇਸ਼ ਵਿੱਚ ਆਈ ਤੇਜ਼ੀ

0

Punjab News:ਪੰਜਾਬ ਸਰਕਾਰ ਨੇ ਸਰਕਾਰੀ ਕਾਰਜਾਂ ਵਿੱਚ ਸੁਧਾਰ ਕਰਕੇ ਇੱਕ ਵੱਡਾ ਮੀਲ ਪੱਥਰ ਪ੍ਰਾਪਤ ਕੀਤਾ ਹੈ। ਸਾਰੇ ਪੁਰਾਣੇ ਲੰਬਿਤ ਕੇਸ (100%) ਰਾਜ ਪੱਧਰ ‘ਤੇ ਕਲੀਅਰ ਹੋ ਗਏ ਹਨ। ਮੁੱਖ ਮੰਤਰੀ ਨੇ 29 ਮਈ, 2025 ਨੂੰ ਮੁੜ ਸੁਰਜੀਤ ਕੀਤਾ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਲਾਂਚ ਕੀਤਾ। ਇਸ ਪੋਰਟਲ ਨੇ ਨਿਵੇਸ਼ਕਾਂ ਲਈ ਕੰਮ ਬਹੁਤ ਸੌਖਾ ਬਣਾ ਦਿੱਤਾ ਹੈ। ਇਹ ਪ੍ਰਾਪਤੀ ਸਮੇਂ ਸਿਰ ਪੂਰਾ ਕਰਨ ਅਤੇ ਪਾਰਦਰਸ਼ਤਾ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਪੰਜਾਬ ਨੇ ਆਪਣੇ ਲੰਬਿਤ ਕੇਸਾਂ ਦੇ ਬੈਕਲਾਗ ਨੂੰ 90% ਤੋਂ ਵੱਧ ਘਟਾ ਦਿੱਤਾ ਹੈ। ਫਰਵਰੀ 2025 ਵਿੱਚ, ਲੰਬਿਤ ਅਰਜ਼ੀਆਂ ਦੀ ਗਿਣਤੀ 8,075 ਤੋਂ ਘੱਟ ਕੇ ਸਿਰਫ਼ 283 ਰਹਿ ਗਈ ਹੈ—ਜੋ ਕਿ 96% ਦੀ ਕਮੀ ਹੈ। ਇਸੇ ਤਰ੍ਹਾਂ, ਜ਼ਿਲ੍ਹਾ ਪੱਧਰ ‘ਤੇ ਲੰਬਿਤ ਕੇਸ ਫਰਵਰੀ 2025 ਵਿੱਚ 833 ਤੋਂ ਘੱਟ ਕੇ ਹੁਣ ਸਿਰਫ਼ 17 ਰਹਿ ਗਏ ਹਨ। ਇਸਦਾ ਮਤਲਬ ਹੈ ਕਿ 98% ਕੇਸ ਕਲੀਅਰ ਹੋ ਗਏ ਹਨ।ਰਾਜ ਪੱਧਰ ‘ਤੇ ਸਭ ਤੋਂ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਫਰਵਰੀ 2025 ਵਿੱਚ, 166 ਪੈਂਡਿੰਗ ਕੇਸ ਸਨ, ਜਿਨ੍ਹਾਂ ਨੂੰ ਹੁਣ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਗਿਆ ਹੈ – ਇੱਕ 100% ਸਫਾਈ। ਇਹ ਸਫਲਤਾ ਕਈ ਪ੍ਰਭਾਵਸ਼ਾਲੀ ਉਪਾਵਾਂ ਦੁਆਰਾ ਪ੍ਰਾਪਤ ਕੀਤੀ ਗਈ ਹੈ। ਹਰੇਕ ਪ੍ਰੋਜੈਕਟ ਲਈ ਵੱਧ ਤੋਂ ਵੱਧ 45 ਦਿਨ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਜੇਕਰ ਸਮੇਂ ਸਿਰ ਜਵਾਬ ਨਹੀਂ ਮਿਲਦਾ ਹੈ, ਤਾਂ ਅਰਜ਼ੀ ਆਪਣੇ ਆਪ ਮਨਜ਼ੂਰ ਹੋ ਜਾਂਦੀ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਅਧੀਨ ਪੰਜਾਬ ਨੇ ਭਰੀ ਨਵੀਂ ਉਡਾਣ ! ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦਾ ਕੀਤਾ ਨਿਵੇਸ਼

ਜਿਨ੍ਹਾਂ ਬਿਨੈਕਾਰਾਂ ਦੀਆਂ ਫਾਈਲਾਂ ਜਵਾਬਦੇਹ ਨਹੀਂ ਹਨ, ਉਹ ਬੰਦ ਕਰ ਦਿੱਤੀਆਂ ਜਾਂਦੀਆਂ ਹਨ। ਜੇਕਰ ਕਿਸੇ ਨੂੰ ਪ੍ਰਵਾਨਗੀ ਨਹੀਂ ਮਿਲਦੀ, ਤਾਂ ਉਹ ਉੱਚ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕਰ ਸਕਦੇ ਹਨ।ਫਾਸਟਟ੍ਰੈਕ ਪੰਜਾਬ ਪੋਰਟਲ ਦੇ ਨਵੀਨੀਕਰਨ ਨੇ ਪ੍ਰਭਾਵਸ਼ਾਲੀ ਨਤੀਜੇ ਦਿੱਤੇ ਹਨ। ਇਸ ਪੋਰਟਲ ਰਾਹੀਂ ₹21,700 ਕਰੋੜ ਦੇ ਪ੍ਰੋਜੈਕਟ ਪ੍ਰਾਪਤ ਹੋਏ ਹਨ। ਇਹ 2024 ਦੇ ਮੁਕਾਬਲੇ 167% ਅਤੇ 2023 ਦੇ ਮੁਕਾਬਲੇ 110% ਵਾਧਾ ਹੈ। ਪ੍ਰੋਜੈਕਟ ਅਰਜ਼ੀਆਂ ਵਿੱਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ ਜੋ ਕਿ ਸਾਲ ਭਰ ਵਿੱਚ 76% ਵਾਧਾ ਦਰਸਾਉਂਦਾ ਹੈ।ਪਿਛਲੇ ਚਾਰ ਮਹੀਨਿਆਂ ਵਿੱਚ, 17,006 ਸੇਵਾ ਅਰਜ਼ੀਆਂ ਨੂੰ ਸਮੇਂ ਸਿਰ ਮਨਜ਼ੂਰੀ ਦਿੱਤੀ ਗਈ ਹੈ (87%) ਅਤੇ 4,884 ਲਾਇਸੈਂਸ ਅਰਜ਼ੀਆਂ ਨੂੰ ਸਮੇਂ ਸਿਰ ਮਨਜ਼ੂਰੀ ਦਿੱਤੀ ਗਈ ਹੈ (81%)। ਪੰਜਾਬ ਰਾਈਟ ਟੂ ਬਿਜ਼ਨਸ ਐਕਟ (RTBA) ਦੇ ਤਹਿਤ, ₹125 ਕਰੋੜ ਤੱਕ ਦੇ ਨਿਵੇਸ਼ ਵਾਲੇ ਪ੍ਰੋਜੈਕਟ ਹੁਣ ਬਹੁਤ ਜਲਦੀ ਮਨਜ਼ੂਰ ਕੀਤੇ ਜਾਂਦੇ ਹਨ। ਸਿਧਾਂਤਕ ਤੌਰ ‘ਤੇ ਮਨਜ਼ੂਰੀ ਮਨਜ਼ੂਰ ਉਦਯੋਗਿਕ ਪਾਰਕਾਂ ਵਿੱਚ ਪੰਜ ਦਿਨਾਂ ਦੇ ਅੰਦਰ ਅਤੇ ਬਾਹਰ 15-18 ਦਿਨਾਂ ਦੇ ਅੰਦਰ ਦਿੱਤੀ ਜਾਂਦੀ ਹੈ, ਸਿਰਫ਼ ਸਵੈ-ਘੋਸ਼ਣਾ ਦੇ ਆਧਾਰ ‘ਤੇ।ਹੁਣ ਤੱਕ, 112 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 85 (76%) ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ  Paddy procurement ; ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

ਇਹਨਾਂ ਵਿੱਚੋਂ ਸੱਤ ਆਪਣੇ ਆਪ ਮਨਜ਼ੂਰ ਹੋ ਗਏ ਸਨ, ਜਦੋਂ ਕਿ ਬਾਕੀ 34 ਪ੍ਰਕਿਰਿਆ ਅਧੀਨ ਹਨ। ਮਾਲ ਵਿਭਾਗ ਨੇ ਦੇਸ਼ ਵਿੱਚ ਪਹਿਲੀ ਵਾਰ CRO ਔਨਲਾਈਨ ਸੇਵਾ ਸ਼ੁਰੂ ਕੀਤੀ ਹੈ। ਇਹ ਜ਼ਮੀਨ ਦੀ ਵਿਵਹਾਰਕਤਾ ਸਰਟੀਫਿਕੇਟ ਔਨਲਾਈਨ ਪ੍ਰਾਪਤ ਕਰਨ ਦੀ ਆਗਿਆ ਦਿੰਦਾ ਹੈ। 134 ਅਰਜ਼ੀਆਂ ਵਿੱਚੋਂ, 78 (50%) ਨੂੰ ਮਨਜ਼ੂਰੀ ਦਿੱਤੀ ਗਈ ਹੈ, ਅਤੇ ਬਾਕੀ ਪ੍ਰਕਿਰਿਆ ਅਧੀਨ ਹਨ।ਮੌਜੂਦਾ ਸਾਲ (ਅਪ੍ਰੈਲ-ਸਤੰਬਰ 2025) ਵਿੱਚ, 1,295 ਪ੍ਰੋਜੈਕਟਾਂ ਲਈ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹਨਾਂ ਨਾਲ ₹29,480 ਕਰੋੜ ਦਾ ਨਿਵੇਸ਼ ਅਤੇ 67,672 ਨੌਕਰੀਆਂ ਪੈਦਾ ਹੋਣਗੀਆਂ। ਮਾਰਚ 2022 ਤੋਂ, ਸਰਕਾਰ ਨੇ 7,414 ਪ੍ਰੋਜੈਕਟਾਂ ਨੂੰ ਆਕਰਸ਼ਿਤ ਕੀਤਾ ਹੈ, ਜਿਸ ਨਾਲ ₹1.29 ਲੱਖ ਕਰੋੜ ਦਾ ਨਿਵੇਸ਼ ਅਤੇ ਲਗਭਗ 4.6 ਲੱਖ ਨੌਕਰੀਆਂ ਪੈਦਾ ਹੋਣਗੀਆਂ।ਪੰਜਾਬ ਵਿੱਚ ਇਹ ਸਫਲਤਾ ਸਰਕਾਰੀ ਕੰਮ ਅਤੇ ਨਿਵੇਸ਼ ਨੂੰ ਸਰਲ ਬਣਾਉਣ ਵਿੱਚ ਇੱਕ ਨਵੀਂ ਮਿਸਾਲ ਕਾਇਮ ਕਰਦੀ ਹੈ। ਪੁਰਾਣੇ ਮਾਮਲਿਆਂ ਦੀ 100% ਨਿਪਟਾਰੇ ਨੇ ਨਾ ਸਿਰਫ਼ ਸਰਕਾਰੀ ਦਫਤਰਾਂ ‘ਤੇ ਬੋਝ ਘਟਾ ਦਿੱਤਾ ਹੈ ਬਲਕਿ ਨਿਵੇਸ਼ਕਾਂ ਦਾ ਵਿਸ਼ਵਾਸ ਵੀ ਵਧਾਇਆ ਹੈ। ਇਹ ਸੁਧਾਰ ਪੰਜਾਬ ਨੂੰ ਕਾਰੋਬਾਰ ਕਰਨ ਲਈ ਦੇਸ਼ ਦੇ ਸਭ ਤੋਂ ਆਸਾਨ ਰਾਜਾਂ ਵਿੱਚੋਂ ਇੱਕ ਬਣਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੇ ਅਧੀਨ ਪੰਜਾਬ ਨੇ ਭਰੀ ਨਵੀਂ ਉਡਾਣ ! ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦਾ ਕੀਤਾ ਨਿਵੇਸ਼

0

Punjab News:ਪੰਜਾਬ, ਜੋ ਕਦੇ ਖੇਤੀਬਾੜੀ ਪ੍ਰਧਾਨ ਰਾਜ ਵਜੋਂ ਜਾਣਿਆ ਜਾਂਦਾ ਸੀ, ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਰਾਜਨੀਤਿਕ ਤੌਰ ‘ਤੇ ਇੱਕ ਬੇਮਿਸਾਲ ਉਦਯੋਗਿਕ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ। ਸੂਬਾ ਸਰਕਾਰ ਦੀਆਂ ਪ੍ਰਗਤੀਸ਼ੀਲ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਦੇ ਨਤੀਜੇ ਵਜੋਂ, ਲੁਧਿਆਣਾ ਵਿੱਚ ਟੈਕਸਟਾਈਲ ਉਦਯੋਗ ਵਿੱਚ ਇੱਕ ਮੋਹਰੀ ਨਾਮ, ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਨਾ ਸਿਰਫ਼ ਇੱਕ ਵੱਡੀ ਵਿੱਤੀ ਵਚਨਬੱਧਤਾ ਹੈ ਬਲਕਿ ਰਾਜ ਦੀ ਆਰਥਿਕ ਤਰੱਕੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਵੀ ਹੈ। ਲੁਧਿਆਣਾ, ਜੋ ਪਹਿਲਾਂ ਹੀ “ਭਾਰਤ ਦੇ ਮੈਨਚੇਸਟਰ” ਵਜੋਂ ਜਾਣਿਆ ਜਾਂਦਾ ਹੈ, ਇਸ ਨਿਵੇਸ਼ ਨਾਲ ਆਪਣੀ ਵਿਸ਼ਵਵਿਆਪੀ ਮੌਜੂਦਗੀ ਨੂੰ ਹੋਰ ਮਜ਼ਬੂਤ ​​ਕਰੇਗਾ। ਸ਼ਿਵਾ ਟੈਕਸਫੈਬਸ ਇਸ ਰਕਮ ਦੀ ਵਰਤੋਂ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਇੱਕ ਅਤਿ-ਆਧੁਨਿਕ ਟੈਕਸਟਾਈਲ ਅਤੇ ਕੱਪੜਾ ਨਿਰਮਾਣ ਯੂਨਿਟ ਸਥਾਪਤ ਕਰਨ ਲਈ ਕਰੇਗਾ।ਜਦੋਂ ਇਸ ਵਿਸ਼ਾਲਤਾ ਦੀ ਇੱਕ ਫੈਕਟਰੀ ਸਥਾਪਿਤ ਹੁੰਦੀ ਹੈ, ਤਾਂ ਸਭ ਤੋਂ ਵੱਡਾ ਲਾਭ ਰੁਜ਼ਗਾਰ ਹੁੰਦਾ ਹੈ। ਅੰਦਾਜ਼ਾ ਲਗਾਇਆ ਜਾਂਦਾ ਹੈ ਕਿ ਸ਼ਿਵਾ ਇਹ ਨਵੀਂ ਟੈਕਸਫੈਬਸ ਯੂਨਿਟ ਪੰਜਾਬ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗੀ। ਇਹ ਸਿਰਫ਼ ਇੱਕ ਨੌਕਰੀ ਨਹੀਂ ਹੈ, ਇਹ ਹਜ਼ਾਰਾਂ ਪਰਿਵਾਰਾਂ ਲਈ ਖੁਸ਼ਹਾਲੀ ਅਤੇ ਬਿਹਤਰ ਜੀਵਨ ਦੀ ਗਰੰਟੀ ਹੈ। ਜਦੋਂ ਲੋਕਾਂ ਕੋਲ ਕੰਮ ਹੁੰਦਾ ਹੈ, ਤਾਂ ਉਨ੍ਹਾਂ ਦੀ ਆਮਦਨ ਵਧਦੀ ਹੈ, ਅਤੇ ਬਾਜ਼ਾਰ ਵੀ ਵਧਦਾ-ਫੁੱਲਦਾ ਹੈ। ਮਾਨ ਸਰਕਾਰ ਦੀ “ਆਸਾਨ ਨੀਤੀ” ਜਾਦੂ ਹੈ।

ਇਹ ਵੀ ਪੜ੍ਹੋ  Punjab Police ‘ਚ ਵੱਡੀ ਰੱਦੋਬਦਲ; 133 IPS & PPS ਅਫ਼ਸਰਾਂ ਦੇ ਹੋਏ ਤਬਾਦਲੇ, ਦੋਖੋ ਲਿਸਟ

ਇਹ ਵੱਡਾ ਨਿਵੇਸ਼ ਬਿਨਾਂ ਕਿਸੇ ਰੁਕਾਵਟ ਦੇ ਹੋਇਆ। ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਉਦਯੋਗਪਤੀਆਂ ਲਈ ਇਹ ਬਹੁਤ ਸੌਖਾ ਬਣਾ ਦਿੱਤਾ ਹੈ। ਫਾਈਲਾਂ ਹੁਣ ਤੇਜ਼ੀ ਨਾਲ ਪ੍ਰਕਿਰਿਆ ਕੀਤੀਆਂ ਜਾਂਦੀਆਂ ਹਨ, ਅਤੇ ਸਰਕਾਰੀ ਦਫ਼ਤਰਾਂ ਵਿੱਚ ਭੱਜਣ ਦੀ ਕੋਈ ਲੋੜ ਨਹੀਂ ਹੈ। ਸਭ ਕੁਝ ਸਾਫ਼ ਹੈ, ਜਿਸ ਨਾਲ ਨਿਵੇਸ਼ਕਾਂ ਦਾ ਵਿਸ਼ਵਾਸ ਵਧਿਆ ਹੈ। ਸਰਕਾਰ ਨੇ ਅਜਿਹੀਆਂ ਨੀਤੀਆਂ ਲਾਗੂ ਕੀਤੀਆਂ ਹਨ ਜੋ ਕੰਪਨੀਆਂ ਨੂੰ ਪੰਜਾਬ ਵਿੱਚ ਫੈਕਟਰੀਆਂ ਸਥਾਪਤ ਕਰਨ ਲਈ ਵਿਸ਼ੇਸ਼ ਪ੍ਰੋਤਸਾਹਨ ਪ੍ਰਦਾਨ ਕਰਦੀਆਂ ਹਨ। ਸ਼ਿਵਾ ਟੈਕਸਫੈਬਸ ਦੇ ਅਧਿਕਾਰੀਆਂ ਨੇ ਖੁਦ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਸ਼ਾਨਦਾਰ ਸਮਰਥਨ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਨਿਵੇਸ਼ ਕਰਨ ਦਾ ਤੁਰੰਤ ਫੈਸਲਾ ਲਿਆ ਗਿਆ ਹੈ। ਇਹ ਨਿਵੇਸ਼ ਵਿਕਾਸ ਦੇ ਚੱਕਰ ਨੂੰ ਤੇਜ਼ ਕਰੇਗਾ, ਛੋਟੇ ਕਾਰੋਬਾਰਾਂ ਅਤੇ ਸਹਾਇਕ ਉਦਯੋਗਾਂ ਨੂੰ ਹੁਲਾਰਾ ਦੇਵੇਗਾ।ਇਹ ਨਿਵੇਸ਼ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇਹ ਹੋਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੂੰ ਵੀ ਪੰਜਾਬ ਵਿੱਚ ਆਪਣੇ ਉੱਦਮ ਸਥਾਪਤ ਕਰਨ ਲਈ ਪ੍ਰੇਰਿਤ ਕਰੇਗਾ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਇਤਿਹਾਸਕ ਨਿਵੇਸ਼, ਸੂਬੇ ਦੇ ਆਰਥਿਕ ਵਿਕਾਸ ਵਿੱਚ ਇੱਕ ਨਵਾਂ ਅਧਿਆਇ ਜੋੜ ਰਿਹਾ ਹੈ, ਜੋ ਬਿਨਾਂ ਸ਼ੱਕ ਪੰਜਾਬ ਨੂੰ ਦੇਸ਼ ਦੇ ਮੋਹਰੀ ਉਦਯੋਗਿਕ ਰਾਜਾਂ ਵਿੱਚ ਸ਼ਾਮਲ ਕਰੇਗਾ। ਸ਼ਿਵਾ ਟੈਕਸਫੈਬਸ ਲਿਮਟਿਡ, ਇੱਕ ਜਨਤਕ ਤੌਰ ‘ਤੇ ਵਪਾਰ ਕਰਨ ਵਾਲੀ ਕੰਪਨੀ, 2012 ਵਿੱਚ ਲੁਧਿਆਣਾ, ਪੰਜਾਬ, ਭਾਰਤ ਵਿੱਚ ਸਥਾਪਿਤ ਕੀਤੀ ਗਈ ਸੀ।

ਇਹ ਵੀ ਪੜ੍ਹੋ  Punjab News: ਹੁਣ ਪੰਜਾਬ ਬਣੇਗਾ ਦੇਸ਼ ਦਾ ਸਭ ਤੋਂ ਵੱਡਾ ਖੇਡ ਹੱਬ;ਅੰਮ੍ਰਿਤਸਰ-ਜਲੰਧਰ ‘ਚ ਬਣਣਗੇ ਅੰਤਰਰਾਸ਼ਟਰੀ ਸਟੇਡਿਅਮ

ਸ਼ਿਵਾ ਟੈਕਸਫੈਬਸ ਲਿਮਟਿਡ, ਲੁਧਿਆਣਾ, ਪੰਜਾਬ ਵਿੱਚ ਇੱਕ ਮੋਹਰੀ ਟੈਕਸਟਾਈਲ ਨਿਰਮਾਤਾ ਹੈ, ਜੋ ਕਿ ਪ੍ਰੀਮੀਅਮ ਪੋਲਿਸਟਰ ਫਿਲਾਮੈਂਟ, ਵਰਸਟੇਡ, ਅਤੇ ਸਪਨ ਪੋਲਿਸਟਰ ਯਾਰਨ ਦੇ ਨਾਲ-ਨਾਲ ਉੱਚ-ਪ੍ਰਦਰਸ਼ਨ ਵਾਲੇ ਟੈਕਸਟਾਈਲ ਸਮੇਤ ਕਈ ਤਰ੍ਹਾਂ ਦੇ ਧਾਗਿਆਂ ਦੇ ਉਤਪਾਦਨ ਵਿੱਚ ਮਾਹਰ ਹੈ। ਇਹ ਕੰਪਨੀ ਵੱਡੇ ਸ਼ਿਵਾ ਗਰੁੱਪ ਦਾ ਹਿੱਸਾ ਹੈ ਅਤੇ ਲੁਧਿਆਣਾ ਜ਼ਿਲ੍ਹੇ ਵਿੱਚ ਇਸਦੀਆਂ ਕਈ ਇਕਾਈਆਂ ਹਨ। ਇਕੱਠੇ ਮਿਲ ਕੇ, ਉਹ ਹੁਨਰਮੰਦ ਪੇਸ਼ੇਵਰਾਂ ਦੀ ਇੱਕ ਟੀਮ ਦੇ ਨਾਲ, ਸਪਨ ਪੋਲਿਸਟਰ ਯਾਰਨ ਦੀ ਗੁਣਵੱਤਾ-ਭਰੋਸੇਮੰਦ ਰੇਂਜ ਦੀ ਪੇਸ਼ਕਸ਼ ਕਰਦੇ ਹਨ। ਸਪਨ ਪੋਲਿਸਟਰ ਯਾਰਨ ਦੀ ਗਾਹਕਾਂ ਵਿੱਚ ਵਿਆਪਕ ਮੰਗ ਹੈ ਕਿਉਂਕਿ ਇਹ ਵੱਖ-ਵੱਖ ਮੋਟਾਈ ਵਿੱਚ ਉਪਲਬਧ ਹੈ ਅਤੇ ਗਾਹਕਾਂ ਦੀਆਂ ਜ਼ਰੂਰਤਾਂ ਅਨੁਸਾਰ ਇਸਨੂੰ ਅਨੁਕੂਲਿਤ ਕੀਤਾ ਜਾ ਸਕਦਾ ਹੈ।ਇਹ ₹815 ਕਰੋੜ ਦਾ ਨਿਵੇਸ਼ ਸਿਰਫ਼ ਇੱਕ ਫੈਕਟਰੀ ਨਹੀਂ ਹੈ, ਸਗੋਂ ਦੇਸ਼ ਦੀਆਂ ਹੋਰ ਕੰਪਨੀਆਂ ਲਈ ਇੱਕ ਗੇਟਵੇ ਹੈ। ਵੱਡਾ ਸੰਦੇਸ਼ ਇਹ ਹੈ ਕਿ ਪੰਜਾਬ ਹੁਣ ਕਾਰੋਬਾਰ ਕਰਨ ਲਈ ਸਭ ਤੋਂ ਵਧੀਆ ਜਗ੍ਹਾ ਬਣ ਗਿਆ ਹੈ। ਮਾਨ ਸਰਕਾਰ ਦੇ ਇਸ ਕਦਮ ਦਾ ਉਦੇਸ਼ ਪੰਜਾਬ ਨੂੰ ਖੇਤੀਬਾੜੀ ਦੇ ਨਾਲ-ਨਾਲ ਉਦਯੋਗ ਦਾ ਇੱਕ ਵੱਡਾ ਕੇਂਦਰ ਬਣਾਉਣਾ ਹੈ, ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਪ੍ਰਵਾਸ ਨਾ ਕਰਨਾ ਪਵੇ ਅਤੇ ‘ਰੰਗਲਾ ਪੰਜਾਬ’ (ਖੁਸ਼ਹਾਲ ਪੰਜਾਬ) ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਇਹ ਨਿਵੇਸ਼ ਪੰਜਾਬ ਦੇ ਭਵਿੱਖ ਲਈ ਇੱਕ ਵੱਡੀ ਅਤੇ ਵਾਅਦਾ ਕਰਨ ਵਾਲੀ ਸ਼ੁਰੂਆਤ ਹੈ। ਇਹ ਮਹੱਤਵਾਕਾਂਖੀ ਪ੍ਰੋਜੈਕਟ ‘ਮੇਕ ਇਨ ਇੰਡੀਆ’ ਅਤੇ ‘ਮੇਕ ਇਨ ਪੰਜਾਬ’ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਟੀਮ ਨੇ ਨਿਵੇਸ਼ਕਾਂ ਲਈ ‘ਈਜ਼ ਆਫ ਡੂਇੰਗ ਬਿਜ਼ਨਸ’ ਨੂੰ ਇੱਕ ਪ੍ਰਮੁੱਖ ਤਰਜੀਹ ਦਿੱਤੀ ਹੈ।

ਇਹ ਵੀ ਪੜ੍ਹੋ  Power cut free Punjab: MLA Kulwant Singh ਨੇ ਮੋਹਾਲੀ ਵਿੱਚ 728 ਕਰੋੜ ਰੁਪਏ ਦੀ ਵਿਆਪਕ ਬਿਜਲੀ ਸਪਲਾਈ ਸੁਧਾਰ ਯੋਜਨਾ ਦੀ ਸ਼ੁਰੂਆਤ ਕੀਤੀ

ਸਰਕਾਰ ਦੀ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ ਨੇ ਲਾਲ ਫੀਤਾਸ਼ਾਹੀ ਨੂੰ ਘਟਾ ਦਿੱਤਾ ਹੈ ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਨੂੰ ਪ੍ਰਭਾਵਸ਼ਾਲੀ ਬਣਾਇਆ ਹੈ। ਸ਼ਿਵਾ ਟੈਕਸਫੈਬਸ ਦੇ ਚੇਅਰਮੈਨ ਨੇ ਪੰਜਾਬ ਸਰਕਾਰ ਦੇ ਤੁਰੰਤ ਸਮਰਥਨ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਵੀ ਪ੍ਰਸ਼ੰਸਾ ਕੀਤੀ, ਜਿਸ ਨੇ ਉਨ੍ਹਾਂ ਨੂੰ ਇੰਨੀ ਵੱਡੀ ਰਕਮ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ।ਇਹ ਸਾਬਤ ਕਰਦਾ ਹੈ ਕਿ ਪੰਜਾਬ ਹੁਣ ਨਾ ਸਿਰਫ਼ ਹਰੇ ਭਰੇ ਖੇਤੀਬਾੜੀ ਲਈ ਜਾਣਿਆ ਜਾਵੇਗਾ, ਸਗੋਂ ਚਮਕਦਾਰ ਫੈਕਟਰੀਆਂ ਲਈ ਵੀ ਜਾਣਿਆ ਜਾਵੇਗਾ। ਇੱਕ ਪਾਸੇ, ਧਰਤੀ ਜਿੱਥੇ ਫੈਕਟਰੀ ਸੋਨਾ ਉਗਲੇਗੀ, ਉੱਥੇ ਇਹ ਖੁਸ਼ਹਾਲੀ ਦਾ ਤਾਣਾ ਬੁਣੇਗੀ। ਇਸ ਲਈ, ਪੰਜਾਬ ਦਾ ਨਵਾਂ ਨਾਅਰਾ ਹੋਵੇਗਾ: “ਖੇਤ ਵਿੱਚ ਕਣਕ ਦਾ ਇੱਕ ਦਾਣਾ ਵੀ ਸ਼ਾਨਦਾਰ ਹੈ, ਪਰ ਫੈਕਟਰੀ ਵਿੱਚ ਬੁਣਿਆ ਹਰ ਧਾਗਾ ਹੋਰ ਵੀ ਵਧੀਆ ਹੈ!” ਇਹ ਨਿਵੇਸ਼ ਇੱਕ ਨਵੇਂ ਪੰਜਾਬ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ, ਜਿੱਥੇ ਹਰ ਹੱਥ ਨੂੰ ਕੰਮ ਮਿਲੇਗਾ ਅਤੇ ਹਰ ਪਰਿਵਾਰ ਨੂੰ ਮੁਸਕਰਾਹਟ ਮਿਲੇਗੀ। ਅਕਸਰ, ਸਰਕਾਰਾਂ ਸਿਰਫ਼ ਸੁਪਨੇ ਦੇਖਦੀਆਂ ਹਨ, ਪਰ ਮਾਨ ਸਰਕਾਰ ਨੇ ਉਸ ਸੁਪਨੇ ਨੂੰ ਹਕੀਕਤ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਹ ਨਿਵੇਸ਼ ਸਿਰਫ਼ ਪੈਸੇ ਬਾਰੇ ਨਹੀਂ ਹੈ; ਇਹ ਪੰਜਾਬ ਦੇ ਆਤਮ-ਵਿਸ਼ਵਾਸ ਦੀ ਵਾਪਸੀ ਹੈ, ਜੋ ਕਹਿੰਦੀ ਹੈ: “ਹੁਣ, ਨਾ ਸਿਰਫ਼ ਪੰਜਾਬ ਵਿੱਚ ਇਤਿਹਾਸ ਰਚਿਆ ਜਾਵੇਗਾ, ਸਗੋਂ ਭਵਿੱਖ ਦੀਆਂ ਵਿਸ਼ਵ ਪੱਧਰੀ ਫੈਕਟਰੀਆਂ ਵੀ ਇੱਥੇ ਬਣਾਈਆਂ ਜਾਣਗੀਆਂ!” ਭਗਵੰਤ ਮਾਨ ਦੀ ਅਗਵਾਈ ਹੇਠ, ਇਹ “ਵਿਕਾਸ ਦਾ ਇੰਜਣ” ਅਟੱਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਬਾਰ੍ਹਵੇਂ ਦਿਨ ਵਿਅੰਗ ਭਰਪੂਰ ਨਾਟਕ ‘ਏਕ ਔਰ ਮੀਟਿੰਗ’ ਦਾ ਮੰਚਨ

Bathinda News: ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿਖੇ ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ਼ ਚੱਲ ਰਹੇ 14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਬਾਰ੍ਹਵੇਂ ਦਿਨ ਵਿਅੰਗ ਭਰਪੂਰ ਨਾਟਕ ‘ਏਕ ਔਰ ਮੀਟਿੰਗ’ ਦੀ ਪੇਸ਼ਕਾਰੀ ਕੀਤੀ ਗਈ। ਜਯਵਰਧਨ ਵੱਲੋਂ ਲਿਖੇ ਇਸ ਨਾਟਕ ਨੂੰ ਥੀਏਟਰ ਫਾਰ ਥੀਏਟਰ ਚੰਡੀਗੜ੍ਹ ਦੀ ਟੀਮ ਨੇ ਕਰਨ ਚੌਹਾਨ ਦੇ ਨਿਰਦੇਸ਼ਨ ਹੇਠ ਖੇਡਿਆ। ਨਾਟਕ ਦੀ ਕਹਾਣੀ ਰਾਹੀਂ ਕਲਾ ਅਤੇ ਸੰਸਕ੍ਰਿਤੀ ਵਿਭਾਗ ਦੀ ਹਾਲਤ ਦਰਸਾਈ ਗਈ ਜਿਸ ਵਿੱਚ ਕਲਾ ਅਤੇ ਕਲਾਕਾਰ ਦੋਵੇਂ ਕਿਸ ਤਰ੍ਹਾਂ ਸਰਕਾਰੀ ਮੀਟਿੰਗਾਂ ਦੀ ਬਲੀ ਚੜ੍ਹਦੇ ਹਨ ਦੀ ਪੇਸ਼ਕਾਰੀ ਕੀਤੀ ਗਈ। ਅਜੋਕੇ ਸਮੇਂ ਵਿੱਚ ਸਰਕਾਰੀ ਵਿਭਾਗਾਂ ਦੇ ਮੀਟਿੰਗ ਕਲਚਰ ‘ਤੇ ਚੋਟ ਕਰਦੇ ਇਸ ਨਾਟਕ ਦਾ ਦਰਸ਼ਕਾਂ ਨੇ ਖ਼ੂਬ ਅਨੰਦ ਮਾਣਿਆ।

ਇਹ ਵੀ ਪੜ੍ਹੋ  Punjab Vigilance ਦਾ DSP suspend, ਜਾਣੋਂ ਮਾਮਲਾ ਕਿਉਂ ਇਹ ਵੱਡੀ ਕਾਰਵਾਈ ਹੋਈ!

ਨਾਟ-ਉਤਸਵ ਦੇ ਬਾਰ੍ਹਵੇਂ ਦਿਨ ਸਤਿਕਾਰਿਤ ਮਹਿਮਾਨਾਂ ਵਜੋਂ ਮਨਪ੍ਰੀਤ ਬਾਦਲ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ,ਸ਼੍ਰੀ ਡੀ.ਪੀ. ਗਰੀਨ ਸਿਟੀ ਸਕੁਏਅਰ, ਉੱਘੇ ਫਿਲਮ ਕਹਾਣੀਕਾਰ ਤੇ ਨਿਰਦੇਸ਼ਕ ਜੱਸ ਗਰੇਵਾਲ ਸਮੇਤ ਰੌਣਕ ਫਿਲਮ ਦੀ ਸਟਾਰ ਕਾਸਟ ਵਿੱਚੋਂ ਜੱਸੀ ਜਸਪ੍ਰੀਤ, ਅਰਵਿੰਦਰ ਕੌਰ, ਰਾਜਵਿੰਦਰ ਕੌਰ ਅਤੇ ਗਗਨਦੀਪ ਸਿੰਘ ਨੇ ਸ਼ਿਰਕਤ ਕੀਤੀ। ਇਨ੍ਹਾਂ ਵਿੱਚੋਂ ਜੱਸੀ ਜਸਪ੍ਰੀਤ ਅਤੇ ਗਗਨਦੀਪ ਸਿੰਘ ਨਾਟਿਅਮ ਪੰਜਾਬ ਥੀਏਟਰ ਗਰੁੱਪ ਦੇ ਪੁਰਾਣੇ ਰੰਗਕਰਮੀ ਵੀ ਰਹਿ ਚੁੱਕੇ ਹਨ। ਨਾਟਿਅਮ ਪੰਜਾਬ ਦੇ ਪ੍ਰਧਾਨ ਸੁਰਿੰਦਰ ਕੌਰ ਅਤੇ ਈਵੈਂਟ ਕੋਆਰਡੀਨੇਟਰ ਗੁਰਨੂਰ ਸਿੰਘ ਨੇ ਸਾਂਝੇ ਤੌਰ ‘ਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ।ਇਸ ਮੌਕੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਇਸ ਆਡੀਟੋਰੀਅਮ ਵਿੱਚ ਆ ਕੇ ਮਾਣਮੱਤਾ ਮਹਿਸੂਸ ਕਰ ਰਹੇ ਹਨ ਕਿਉਂਕਿ ਕੀਰਤੀ ਕਿਰਪਾਲ ਅਤੇ ਨਾਟਿਅਮ ਪੰਜਾਬ ਟੀਮ ਦੇ ਯਤਨਾਂ ਸਦਕਾ ਹੀ ਉਨ੍ਹਾਂ ਇਸ ਆਡੀਟੋਰੀਅਮ ਲਈ ਖ਼ਜ਼ਾਨਾ ਮੰਤਰੀ ਰਹਿੰਦੇ ਸਮੇਂ ਫੰਡ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ  ਭਲਕੇ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸੰਸਕਾਰ; ਜਾਣੋਂ ਕਿਵੇਂ ਇੱਕ ਪੁਲਿਸ ਮੁਲਾਜਮ ਤੋਂ ਸਥਾਪਿਤ ਗਾਇਕ ਬਣਿਆ ਸੀ ਰਾਜਵੀਰ ਜਾਵੰਦਾ

ਮੰਚ ਸੰਚਾਲਕ ਦੀ ਭੂਮਿਕਾ ਡਾ. ਸੰਦੀਪ ਸਿੰਘ ਮੋਹਲਾਂ ਅਤੇ ਸ਼੍ਰੀ ਗੁਰਮੀਤ ਧੀਮਾਨ ਨੇ ਸਾਂਝੇ ਰੂਪ ‘ਚ ਨਿਭਾਈ ।ਇਸ ਦੌਰਾਨ ਨਾਟਿਅਮ ਸਰਪ੍ਰਸਤ ਸ਼੍ਰੀ ਸੁਦਰਸ਼ਨ ਗਰਗ, ਸ਼੍ਰੀ ਨੀਰਜ ਸਿੰਗਲਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ, ਗੁਰਿੰਦਰਪਾਲ ਸਿੰਘ ਬਰਾੜ ਰਜਿਸਟਰਾਰ ਐਮ.ਆਰ.ਐਸ.ਪੀ.ਟੀ.ਯੂ ਬਠਿੰਡਾ, ਮਮਤਾ ਖੁਰਾਣਾ ਸੇਠੀ ਡੀ.ਈ.ਓ. ਸੈਕੰਡਰੀ ਬਠਿੰਡਾ, ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਮੈਡਮ ਮਾਲਵਿੰਦਰ ਕੌਰ,ਪ੍ਰਿੰਸੀਪਲ ਨੀਲਮ ਵਰਮਾ, ਪ੍ਰਿੰਸੀਪਲ ਜਸਵਿੰਦਰ ਸੰਧੂ, ਪ੍ਰਿੰਸੀਪਲ ਜਸਪਾਲ ਰੋਮਾਣਾ, ਸਮੂਹ ਅਦਾਕਾਰ ਨਾਟਿਅਮ ਗਰੁੱਪ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਹਸਤੀਆਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906206