Home Blog Page 41

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

0

Chandigarh News : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ ਸਮਰਥਨ ਮਿਲਿਆ ਹੈ ਅਤੇ ਹੁਣ ਤੱਕ ਇਸ ਵਿੱਚ 45 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਖ਼ਾਸ ਤੌਰ ’ਤੇ ਮੈਡੀਕਲ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਈ ਲਾਭਪਾਤਰੀਆਂ ਨੇ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ। ਅਜਿਹੀ ਹੀ ਇੱਕ ਲਾਭਪਾਤਰੀ ਹੈ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ, ਜਿਨ੍ਹਾਂ ਦੀ ਜ਼ਿੰਦਗੀ ਦਿਲ ਦੀ ਇੱਕ ਗੰਭੀਰ ਬੀਮਾਰੀ ਕਾਰਨ ਅਚਾਨਕ ਸੰਕਟ ਵਿੱਚ ਆ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਵਿੱਚ ਇੱਕ ਵੱਡਾ ਛੇਦ ਹੈ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਸਿਹਤ ਸੰਬੰਧੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਸਗੋਂ ਇਲਾਜ ਦੇ ਭਾਰੀ ਖ਼ਰਚ ਦੀ ਚਿੰਤਾ ਵੀ ਉਨ੍ਹਾਂ ਨੂੰ ਸਤਾਉਣ ਲੱਗੀ। ਪਰ ਏਮਸ ਬਠਿੰਡਾ ਵਿੱਚ ਸਫਲ ਇਲਾਜ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਜੀਵਨ ਦਾ ਨਵਾਂ ਮੌਕਾ ਮਿਲਿਆ।

ਜ਼ਿਆਦਾਤਰ ਲੋਕਾਂ ਲਈ ਦਿਲ ਦੀ ਧੜਕਣ ਇੱਕ ਅਜਿਹੀ ਚੀਜ਼ ਹੈ ਜਿਸ ਬਾਰੇ ਉਹ ਕਦੀ ਸੋਚਦੇ ਵੀ ਨਹੀਂ। ਇਹ ਜੀਵਨ ਦੇ ਹਰ ਸੁਖ-ਦੁੱਖ ਨਾਲ ਚੁੱਪਚਾਪ ਚਲਦੀ ਰਹਿੰਦੀ ਹੈ। ਪਰ ਗੁਰਪ੍ਰੀਤ ਕੌਰ ਦੀ ਹਰ ਧੜਕਣ ਅਣਜਾਣੇ ਹੀ ਇੱਕ ਛਿਪੇ ਹੋਏ ਖ਼ਤਰੇ ਨੂੰ ਆਪਣੇ ਨਾਲ ਲੈ ਕੇ ਚੱਲ ਰਹੀ ਸੀ।

ਹੁਣ ਤੱਕ ਗੁਰਪ੍ਰੀਤ ਦੀ ਜ਼ਿੰਦਗੀ ਪਰਿਵਾਰ ਪ੍ਰਤੀ ਆਪਣੀਆਂ ਆਮ ਜ਼ਿੰਮੇਵਾਰੀਆਂ ਦੇ ਆਲੇ-ਦੁਆਲੇ ਘੁੰਮਦੀ ਸੀ। ਉਹ ਆਪਣੇ ਪਰਿਵਾਰ ਦੀ ਦੇਖਭਾਲ ਕਰਦੀ ਸੀ, ਘਰ ਸੰਭਾਲਦੀ ਸੀ ਅਤੇ ਹਰ ਆਮ ਇਨਸਾਨ ਵਾਂਗ ਭਵਿੱਖ ਲਈ ਸੁਹਣੀਆਂ ਆਸਾਂ ਨਾਲ ਅੱਗੇ ਵਧ ਰਹੀ ਸੀ। ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਜਨਮ ਤੋਂ ਹੀ ਦਿਲ ਦੀ ਇੱਕ ਬੀਮਾਰੀ ਨਾਲ ਜੂਝ ਰਹੀ ਸੀ, ਜੋ ਸਾਲਾਂ ਤੱਕ ਸਾਹਮਣੇ ਹੀ ਨਾ ਆਈ। ਜਾਂਚ ਦੌਰਾਨ ਡਾਕਟਰਾਂ ਨੇ ਪਾਇਆ ਕਿ ਗੁਰਪ੍ਰੀਤ ਦੇ ਦਿਲ ਦੇ ਉੱਪਰੀ ਦੋਹਾਂ ਹਿੱਸਿਆਂ ਵਿਚਕਾਰ 22 ਮਿਲੀਮੀਟਰ ਦਾ ਵੱਡਾ ਐਟਰੀਅਲ ਸੈਪਟਲ ਡਿਫੈਕਟ (ਏਐਸਡੀ) ਸੀ। ਇਸ ਕਾਰਨ ਖੂਨ ਦੇ ਪ੍ਰਵਾਹ ਵਿੱਚ ਗੜਬੜੀ ਆ ਗਈ ਅਤੇ ਦਿਲ ’ਤੇ ਵਾਧੂ ਦਬਾਅ ਪੈ ਰਿਹਾ ਸੀ। ਜੇ ਇਸ ਦਾ ਇਲਾਜ ਨਾ ਹੁੰਦਾ ਤਾਂ ਅੱਗੇ ਚੱਲ ਕੇ ਇਹ ਦਿਲ ਦੇ ਫੇਲ੍ਹ ਹੋਣ ਵਰਗੀਆਂ ਗੰਭੀਰ ਜਟਿਲਤਾਵਾਂ ਦਾ ਕਾਰਨ ਬਣ ਸਕਦਾ ਸੀ। ਬੀਮਾਰੀ ਦਾ ਪਤਾ ਲੱਗਦੇ ਹੀ ਪਰਿਵਾਰ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਇੱਕ ਪਾਸੇ ਉਨ੍ਹਾਂ ਦੀ ਸਿਹਤ ਦੀ ਚਿੰਤਾ ਸੀ, ਦੂਜੇ ਪਾਸੇ ਇਲਾਜ ਦੇ ਖ਼ਰਚ ਦਾ ਬੋਝ ਵੀ ਸੀ। ਗੁਰਪ੍ਰੀਤ ਕੌਰ ਨੇ ਦੱਸਿਆ,“ਸਭ ਤੋਂ ਪਹਿਲਾਂ ਮੇਰੇ ਮਨ ਵਿੱਚ ਇਲਾਜ ਦੇ ਖ਼ਰਚ ਦਾ ਹੀ ਖ਼ਿਆਲ ਆਇਆ। ਮੈਨੂੰ ਚਿੰਤਾ ਸੀ ਕਿ ਅਸੀਂ ਇਹ ਖ਼ਰਚ ਕਿਵੇਂ ਝੱਲਾਂਗੇ। ਅਜਿਹਾ ਲੱਗ ਰਿਹਾ ਸੀ ਜਿਵੇਂ ਸਾਡਾ ਪਰਿਵਾਰ ਇੱਕ ਬਹੁਤ ਮੁਸ਼ਕਲ ਮੋੜ ’ਤੇ ਖੜ੍ਹਾ ਹੋਵੇ।”

ਇਹ ਵੀ ਪੜ੍ਹੋ 👉ਮਜੀਠੀਆ ਦੇ ਘਰ ਪੁਲਿਸ ਦਾ ਵੱਡਾ ਐਕਸ਼ਨ! ਭਾਰੀ ਪੁਲਿਸ ਫੋਰਸ ਨੇ ਪਾਇਆ ਘੇਰਾ!

ਏਮਸ ਬਠਿੰਡਾ ਦੇ ਮਾਹਿਰਾਂ ਨੇ ਇਸ ਖਾਮੀ ਨੂੰ ਠੀਕ ਕਰਨ ਲਈ ਵਿਸ਼ੇਸ਼ ਪ੍ਰਕਿਰਿਆ ਦੀ ਸਲਾਹ ਦਿੱਤੀ। ਹਸਪਤਾਲ ਦੇ ਰਿਕਾਰਡ ਮੁਤਾਬਕ, 5 ਮਈ 2026 ਨੂੰ ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਜਨਰਲ ਐਨੇਸਥੀਸੀਆ ਹੇਠ ਇਹ ਪ੍ਰਕਿਰਿਆ ਕੀਤੀ ਗਈ। ਇਸ ਦੌਰਾਨ 24 ਮਿਲੀਮੀਟਰ ਦਾ ਐਮਪਲੈਟਜ਼ਰ ਸੈਪਟਲ ਓਕਲੂਡਰ ਡਿਵਾਈਸ ਲਗਾ ਕੇ ਦਿਲ ਦੇ ਛੇਦ ਨੂੰ ਬੰਦ ਕੀਤਾ ਗਿਆ। ਪਰਿਵਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ’ਤੇ ਭਰੋਸਾ ਕੀਤਾ, ਜਿਸ ਨੇ ਕਰੀਬ ਇੱਕ ਲੱਖ ਰੁਪਏ ਦੀ ਇਲਾਜ ਲਾਗਤ ਨੂੰ ਕਵਰ ਕੀਤਾ। ਇਹ ਪ੍ਰਕਿਰਿਆ ਖ਼ਤਰਿਆਂ ਨਾਲ ਭਰੀ ਹੋਈ ਸੀ। ਸਹਿਮਤੀ ਦਸਤਾਵੇਜ਼ਾਂ ਵਿੱਚ ਸੰਭਾਵਿਤ ਦਿਲੀ ਜਟਿਲਤਾਵਾਂ, ਹੀਮੋਡਾਇਨਾਮਿਕ ਅਸਥਿਰਤਾ ਅਤੇ ਗੰਭੀਰ ਚਿਕਿਤਸਕ ਸਹਾਇਤਾ ਦੀ ਲੋੜ ਵਰਗੀਆਂ ਚਿੰਤਾਵਾਂ ਦਾ ਜ਼ਿਕਰ ਸੀ। ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਦੇ ਬਾਹਰ ਪਰਿਵਾਰਕ ਮੈਂਬਰ ਹੱਥ ਜੋੜ ਕੇ ਅਰਦਾਸ ਕਰਦੇ ਹੋਏ ਉਡੀਕ ਕਰ ਰਹੇ ਸਨ। ਗੁਰਪ੍ਰੀਤ ਕੌਰ ਦੇ ਪਤੀ ਉਹ ਪਲ ਯਾਦ ਕਰਦੇ ਹੋਏ ਕਹਿੰਦੇ ਹਨ,“ਅਸੀਂ ਸਿਰਫ਼ ਅਰਦਾਸ ਹੀ ਕਰ ਸਕਦੇ ਸੀ। ਹਰ ਮਿੰਟ ਬਹੁਤ ਲੰਮਾ ਲੱਗ ਰਿਹਾ ਸੀ। ਜਦੋਂ ਡਾਕਟਰ ਬਾਹਰ ਆਏ ਅਤੇ ਦੱਸਿਆ ਕਿ ਸਭ ਕੁਝ ਸਫ਼ਲ ਰਿਹਾ, ਤਾਂ ਅਜਿਹਾ ਲੱਗਾ ਜਿਵੇਂ ਸਾਡੇ ਸਿਰ ਤੋਂ ਬਹੁਤ ਵੱਡਾ ਬੋਝ ਉੱਤਰ ਗਿਆ ਹੋਵੇ।”

ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਕੋਈ ਜਟਿਲਤਾ ਸਾਹਮਣੇ ਨਹੀਂ ਆਈ। ਗੁਰਪ੍ਰੀਤ ਲਈ ਇਹ ਸਿਹਤਮੰਦ ਭਵਿੱਖ ਵੱਲ ਇੱਕ ਨਵੀਂ ਸ਼ੁਰੂਆਤ ਸੀ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਆਰਥਿਕ ਸਹਾਰਾ ਬਹੁਤ ਮਹੱਤਵਪੂਰਨ ਸੀ, ਜਿਸ ਨੇ ਪਰਿਵਾਰ ਨੂੰ ਅਜਿਹੇ ਭਾਰੀ ਖ਼ਰਚ ਤੋਂ ਬਚਾ ਲਿਆ ਜੋ ਉਨ੍ਹਾਂ ਲਈ ਅਸਹਿਣਯੋਗ ਹੋ ਸਕਦਾ ਸੀ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਜਨਤਕ ਸਿਹਤ ਸਹਾਇਤਾ ਦੇ ਅਸਲ ਉਦੇਸ਼ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,“ਕਿਸੇ ਵੀ ਪਰਿਵਾਰ ਨੂੰ ਆਰਥਿਕ ਤੰਗੀ ਕਾਰਨ ਮਿਆਰੀ ਇਲਾਜ ਤੋਂ ਵੰਚਿਤ ਨਹੀਂ ਰਹਿਣਾ ਚਾਹੀਦਾ। ਗੁਰਪ੍ਰੀਤ ਦੀ ਸਿਹਤਯਾਬੀ ਇਸ ਗੱਲ ਦਾ ਸਬੂਤ ਹੈ ਕਿ ਸਮੇਂ ਸਿਰ ਮੈਡੀਕਲ ਸਹੂਲਤ ਅਤੇ ਆਰਥਿਕ ਸੁਰੱਖਿਆ ਨਾ ਸਿਰਫ਼ ਜ਼ਿੰਦਗੀਆਂ ਬਚਾ ਸਕਦੀ ਹੈ, ਸਗੋਂ ਪਰਿਵਾਰਾਂ ਦੀ ਇੱਜ਼ਤ ਵੀ ਕਾਇਮ ਰੱਖ ਸਕਦੀ ਹੈ।” ਅੱਜ ਗੁਰਪ੍ਰੀਤ, ਮੁੱਖ ਮੰਤਰੀ ਸਿਹਤ ਯੋਜਨਾ ਦੇ ਹਜ਼ਾਰਾਂ ਹੋਰ ਲਾਭਪਾਤਰੀਆਂ ਵਾਂਗ, ਨਵੀਂ ਉਮੀਦ ਨਾਲ ਸਿਹਤਮੰਦ ਹੋਣ ਦੀ ਰਾਹ ’ਤੇ ਹੈ। ਰਾਜ ਸਿਹਤ ਏਜੰਸੀ, ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਸ ਯੋਜਨਾ ਤਹਿਤ ਹੁਣ ਤੱਕ 1,75,210 ਮਰੀਜ਼ਾਂ ਨੂੰ ਲਾਭ ਮਿਲਿਆ ਹੈ ਅਤੇ ਕੁੱਲ 3,43,370 ਇਲਾਜ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ’ਤੇ ਹੁਣ ਤੱਕ 581.90 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜੋ ਰਾਜ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਨੇ ਉਜਾੜੇ ਘਰ, 3 ਲੋਕਾਂ ਦੀ ਮੌਤ

0

Ludhiana News : ਲੁਧਿਆਣਾ ਤੋਂ ਇੱਕ ਬਹੁਤ ਹੀ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਰ.ਕੇ. ਰੋਡ ਸਥਿਤ ਇੱਕ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਨੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ ਹਨ। ਗੈਸ ਦੇ ਪ੍ਰਭਾਵ ਕਾਰਨ ਪਿਓ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਅਚਾਨਕ ਗੈਸ ਪਾਈਪਲਾਈਨ ਜਾਂ ਕਿਸੇ ਸਿਲੰਡਰ ਵਿੱਚੋਂ ਜ਼ਹਿਰੀਲੀ ਗੈਸ ਲੀਕ ਹੋਣ ਲੱਗ ਪਈ। ਦੇਖਦੇ ਹੀ ਦੇਖਦੇ ਗੈਸ ਨੇ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਗੈਸ ਇੰਨੀ ਤੇਜ਼ੀ ਨਾਲ ਫੈਲੀ ਕਿ ਅੰਦਰ ਕੰਮ ਕਰ ਰਹੇ ਮਜ਼ਦੂਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲ ਸਕਿਆ। ਦਮ ਘੁੱਟਣ ਅਤੇ ਅੱਖਾਂ ਵਿੱਚ ਤੇਜ਼ ਜਲਣ ਕਾਰਨ ਕਈ ਮਜ਼ਦੂਰ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਏ।

ਇਹ ਵੀ ਪੜ੍ਹੋ 👉ਮਜੀਠੀਆ ਦੇ ਘਰ ਪੁਲਿਸ ਦਾ ਵੱਡਾ ਐਕਸ਼ਨ! ਭਾਰੀ ਪੁਲਿਸ ਫੋਰਸ ਨੇ ਪਾਇਆ ਘੇਰਾ!

ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਮਾਨ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਅਮਿਤ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਪਿਤਾ-ਪੁੱਤਰ ਮਸ਼ੀਨ ਦੇ ਹੇਠਾਂ ਤੋਂ ਨਿਕਲਣ ਵਾਲੀ ਮਿੱਟੀ ਨੂੰ ਟਰਾਲੀ ਵਿੱਚ ਭਰਨ ਦਾ ਕੰਮ ਕਰ ਰਹੇ ਸਨ, ਜਦੋਂ ਉਹ ਇਸ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆ ਗਏ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਾਨ ਸਿੰਘ ਅਤੇ ਅਮਿਤ ਹੀ ਘਰ ਦੇ ਮੁੱਖ ਕਮਾਉਣ ਵਾਲੇ ਸਨ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਅਮਿਤ ਆਪਣੇ ਪਿੱਛੇ ਡੇਢ ਸਾਲ ਦੀ ਇੱਕ ਮਾਸੂਮ ਬੇਟੀ ਛੱਡ ਗਿਆ ਹੈ। ਤੀਜੇ ਮ੍ਰਿਤਕ ਦੀ ਪਛਾਣ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਜ਼ਖ਼ਮੀ ਅਤੇ ਪ੍ਰਭਾਵਿਤ ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਘਟਨਾ ਦੀ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਪ੍ਰਸ਼ਾਸਨਿਕ ਜਾਂਚ ‘ਤੇ ਟਿਕੀਆਂ ਹੋਈਆਂ ਹਨ ਕਿ ਆਖ਼ਿਰ ਇਹ ਹਾਦਸਾ ਕਿਵੇਂ ਵਾਪਰਿਆ ਅਤੇ ਇਸ ਲਈ ਜ਼ਿੰਮੇਵਾਰ ਕੌਣ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਜੀਠੀਆ ਦੇ ਘਰ ਪੁਲਿਸ ਦਾ ਵੱਡਾ ਐਕਸ਼ਨ! ਭਾਰੀ ਪੁਲਿਸ ਫੋਰਸ ਨੇ ਪਾਇਆ ਘੇਰਾ!

0

Amritsar News : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਪਹੁੰਚ ਗਈ ਹੈ।ਮਿਲੀ ਜਾਣਕਾਰੀ ਮੁਤਾਬਕ, ਮਜੀਠੀਆ ਦੇ ਘਰ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਪੁਲਿਸ ਟੀਮ ਘਰ ਦੇ ਅੰਦਰ ਵੀ ਦਾਖਲ ਹੋ ਚੁੱਕੀ ਹੈ। ਇਸ ਕਾਰਵਾਈ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ਹਰ ਕੋਈ ਇਸ ਮਾਮਲੇ ‘ਤੇ ਨਜ਼ਰ ਬਣਾਈ ਬੈਠਾ ਹੈ।

ਇਹ ਵੀ ਪੜ੍ਹੋ 👉 ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

ਸੂਤਰਾਂ ਅਨੁਸਾਰ, ਇਹ ਕਾਰਵਾਈ ਮਜੀਠਾ ਥਾਣੇ ਵਿੱਚ ਹੋਏ ਹੰਗਾਮੇ ਨਾਲ ਜੁੜੇ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਲੈ ਕੇ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਬਾਰੇ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਜਿਵੇਂ ਹੀ ਹੋਰ ਜਾਣਕਾਰੀ ਸਾਹਮਣੇ ਆਵੇਗੀ, ਅਸੀਂ ਤੁਹਾਨੂੰ ਤਾਜ਼ਾ ਅਪਡੇਟ ਦਿੰਦੇ ਰਹਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨ ਮਹਾਂ ਪੰਚਾਇਤ ਦਾ ਵੱਡਾ ਐਲਾਨ, 22 ਜੂਨ ਨੂੰ ਟੋਲ ਪਲਾਜ਼ਾ ਫਰੀ

0

Punjab News : ਪੰਜਾਬ ਵਿੱਚ ਕਿਸਾਨੀ ਮਸਲਿਆਂ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਅੰਦੋਲਨ ਖੜ੍ਹਾ ਹੋਣ ਦੇ ਸੰਕੇਤ ਮਿਲ ਰਹੇ ਹਨ। ਆਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਵਿੱਚ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਈ ਮਹੱਤਵਪੂਰਨ ਫ਼ੈਸਲੇ ਲਏ। ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ 22 ਜੂਨ ਨੂੰ ਮੋਗਾ ਜ਼ਿਲ੍ਹੇ ਦੇ ਕੜਾਹੇਵਾਲਾ ਟੋਲ ਪਲਾਜ਼ਾ ਨੂੰ ਪੂਰਾ ਦਿਨ ਮੁਫ਼ਤ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੀਨੀਅਰ ਕਿਸਾਨ ਆਗੂ ਸੁੱਖ ਗਿੱਲ ਮੋਗਾ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਉਠਾਈ ਗਈ।

ਇਹ ਵੀ ਪੜ੍ਹੋ 👉ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

ਕਿਸਾਨ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਵੀ ਗੰਭੀਰ ਚਿੰਤਾ ਜਤਾਈ ਅਤੇ ਸਰਕਾਰ ਤੋਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੱਚੀਆਂ ਪੈਲੀਆਂ ’ਤੇ ਕਾਬਜ਼ ਕਿਸਾਨਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣ, ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲੇ ਅਤੇ ‘ਜਿਸ ਦਾ ਖੇਤ, ਉਸ ਦੀ ਰੇਤ’ ਨੀਤੀ ਨੂੰ ਮੁੜ ਲਾਗੂ ਕੀਤਾ ਜਾਵੇ। ਮੀਟਿੰਗ ਦੌਰਾਨ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਵੀ ਮੁੱਦਾ ਉਠਾਇਆ ਗਿਆ। ਇਸ ਤੋਂ ਇਲਾਵਾ ਨਿੱਜੀ ਸਕੂਲਾਂ ਵਿੱਚ ਕੰਮ ਕਰ ਰਹੀਆਂ ਮੇਡਾਂ, ਹੈਲਪਰਾਂ ਅਤੇ ਡਰਾਈਵਰਾਂ ਦੇ ਸ਼ੋਸ਼ਣ ਦਾ ਮਸਲਾ ਵੀ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਨਿੱਜੀ ਸਕੂਲਾਂ ਵੱਲੋਂ ਨਿਯਮਾਂ ਦੀ ਉਲੰਘਣਾ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ 👉ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

ਖੇਤੀਬਾੜੀ ਨਾਲ ਜੁੜੇ ਮਸਲਿਆਂ ’ਤੇ ਗੱਲ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਜ਼ਬਰਦਸਤੀ ਨੈਨੋ ਖਾਦ ਵੇਚੀ ਜਾ ਰਹੀ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਨਾਲ ਹੀ ਯੂਰੀਆ ਅਤੇ ਡੀਏਪੀ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 4 ਮਈ ਨੂੰ ਟੋਲ ਪਲਾਜ਼ਾ ਫਰੀ ਕਰਨ ਦੌਰਾਨ ਕਿਸਾਨਾਂ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸੇ ਦੇ ਵਿਰੋਧ ਵਜੋਂ ਹੁਣ 22 ਜੂਨ ਨੂੰ ਕੜਾਹੇਵਾਲਾ ਟੋਲ ਪਲਾਜ਼ਾ ਪੂਰਾ ਦਿਨ ਫਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਉਧਰ, ਆਜ਼ਾਦ ਕਿਸਾਨ ਮੋਰਚਾ ਪੰਜਾਬ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਅਗਸਤ ਦੇ ਪਹਿਲੇ ਹਫ਼ਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

0

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿਖੇ ਰਸਮੀ ਤੌਰ ‘ਤੇ ਆਪਣਾ ਕਾਰਜਭਾਰ ਸੰਭਾਲਣਗੇ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ 👉ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਾਬਕਾ ਪ੍ਰਦੇਸ਼ ਪ੍ਰਧਾਨ, ਰਾਸ਼ਟਰੀ ਅਹੁਦੇਦਾਰ, ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਪ੍ਰਦੇਸ਼ ਕੋਰ ਕਮੇਟੀ ਮੈਂਬਰ, ਪ੍ਰਦੇਸ਼ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਹ ਸਮਾਗਮ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਸੰਗਠਨਾਤਮਕ ਸਫ਼ਰ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਪ੍ਰਤੀਕ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ ਰਾਜ ਸਭਾ ਅਤੇ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਅੱਜ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸੂਬਾ ਇਕਾਈਆਂ ਦੇ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਉੱਚ ਪੱਧਰੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਦੇਸ਼ ਸੂਬਾ ਲੀਡਰਸ਼ਿਪ ਤੱਕ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ 👉ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

ਨਾਲ ਹੀ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ਮੌਕੇ ਦੇਸ਼ ਭਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਅਤੇ ਮੁਹਿੰਮਾਂ ਦੀ ਰਣਨੀਤੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਬੀ.ਐਲ. ਸੰਤੋਸ਼ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਸ਼ਾਮਲ ਹੋ ਰਹੇ ਹਨ। ਦੂਜੇ ਪਾਸੇ, ਚੋਣ ਕਮਿਸ਼ਨ ਨੇ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ 18 ਜੂਨ ਨੂੰ ਚੋਣਾਂ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਿਆਸੀ ਸਰਗਰਮੀਆਂ ਹੋਰ ਵਧ ਗਈਆਂ ਹਨ। ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਪਹੁੰਚ ਵਧਾਉਣ ਅਤੇ 2027 ਵਿੱਚ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

0

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਬੁਲਾਈ ਗਈ ਹੈ। ਖ਼ਾਸ ਗੱਲ ਇਹ ਹੈ ਕਿ ਪਿਛਲੇ ਤਿੰਨ ਦਿਨਾਂ ਦੇ ਅੰਦਰ ਇਹ ਦੂਜੀ ਕੈਬਨਿਟ ਮੀਟਿੰਗ ਹੋਵੇਗੀ, ਜਿਸ ਕਾਰਨ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਕਾਫ਼ੀ ਚਰਚਾ ਚੱਲ ਰਹੀ ਹੈ।

ਇਹ ਵੀ ਪੜ੍ਹੋ 👉 ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਲੋਕ-ਹਿੱਤ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਸਰਕਾਰੀ ਸਰੋਤਾਂ ਮੁਤਾਬਕ, ਮੀਟਿੰਗ ਵਿੱਚ ਕੁਝ ਵੱਡੇ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਹੈ, ਜਿਨ੍ਹਾਂ ਦਾ ਅਸਰ ਸੂਬੇ ਦੇ ਪ੍ਰਸ਼ਾਸਨ ਅਤੇ ਆਮ ਲੋਕਾਂ ‘ਤੇ ਪੈ ਸਕਦਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਕੈਬਨਿਟ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਵੱਲੋਂ ਅੱਜ ਕਿਹੜੇ ਨਵੇਂ ਐਲਾਨ ਜਾਂ ਵੱਡੇ ਫ਼ੈਸਲੇ ਕੀਤੇ ਜਾਂਦੇ ਹਨ। ਇਸ ਨਾਲ ਜੁੜੀ ਹਰ ਤਾਜ਼ਾ ਜਾਣਕਾਰੀ ਲਈ ਬਣੇ ਰਹੋ ਸਾਡੇ ਨਾਲ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda MC Elections; 2024 ਦੇ ਮੁਕਾਬਲੇ ਵਿਰੋਧੀ ਧਿਰਾਂ ਨੂੰ ਵੋਟ ਫ਼ੀਸਦੀ ਸੇਅਰ ਵਿਚ ਵੱਡਾ ਝਟਕਾ

0

👉ਅਕਾਲੀ ਦਲ ਤੇ ਕਾਂਗਰਸ ਦਾ ਗ੍ਰਾਫ਼ ਵੀ ਲੋਕ ਸਭਾ ਦੇ ਮੁਕਾਬਲੇ ਨਗਰ ਨਿਗਮ ਚੋਣਾਂ ਵਿਚ ਹੇਠਾਂ ਡਿੱਗਿਆ
Bathinda News: Bathinda MC Elections; ਲੰਘੀ 26 ਮਈ ਨੂੰ ਨਗਰ ਨਿਗਮ ਬਠਿੰਡਾ ਲਈ ਪਈਆਂ ਵੋਟਾਂ ਦੇ 29 ਮਈ ਨੂੰ ਸਾਹਮਣੇ ਆਏ ਨਤੀਜਿਆਂ ਨੇ ਭਾਜਪਾ ਸਮੇਤ ਸਮੂਹ ਵਿਰੋਧੀ ਧਿਰਾਂ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਆਉਣ ਵਾਲੇ ਕੁੱਝ ਮਹੀਨਿਆਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਤੇ ਬਠਿੰਡਾ ਸ਼ਹਿਰੀ ਹਲਕੇ ਲਈ ਵੱਖ ਵੱਖ ਪਾਰਟੀਆਂ ਤੋਂ ਟਿਕਟ ਦੇ ਦਾਅਵੇਦਾਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਇੰਨ੍ਹਾਂ ਚੋਣਾਂ ਵਿਚ ਕੁੱਲ 50 ਵਾਰਡਾਂ ਵਿਚੋਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 35 ਵਾਰਡਾਂ ਵਿਚ ਜਿੱਤ ਪ੍ਰਾਪਤ ਹੋਈ ਹੈ ਜਦਕਿ ਸਾਲ 2021 ਦੀਆਂ ਨਿਗਮ ਚੋਣਾਂ ਦੌਰਾਨ 43 ਸੀਟਾਂ ਜਿੱਤਣ ਵਾਲੀ ਕਾਂਗਰਸ ਸਿਰਫ਼ 5 ਸੀਟਾਂ ‘ਤੇ ਸੀਮਤ ਹੋ ਰਹਿ ਗਈ ਹੈ।

ਇਹ ਵੀ ਪੜ੍ਹੋ  ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

ਇਸੇ ਤਰ੍ਹਾਂ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਵਿਚੋਂ ਸਭ ਤੋਂ ਵੱਧ ਵੋਟਾਂ ਲੈ ਕੇ ਪਹਿਲੇ ਸਥਾਨ ‘ਤੇ ਰਹਿਣ ਵਾਲੀ ਭਾਜਪਾ ਨਾਲ ਕਾਫ਼ੀ ਮਾੜੀ ਹੋਈ ਹੈ। 2024 ਵਿਚ ਹਾਸਲ ਕੀਤੇ 25.38 ਫ਼ੀਸਦੀ ਵੋਟ ਬੈਂਂਕ ਦੇ ਮੁਕਾਬਲੇ ਹੁਣ ਇੰਨ੍ਹਾਂ ਚੋਣਾਂ ਵਿਚ ਭਾਜਪਾ ਨੂੰ ਸਿਰਫ਼ 12.17 ਫ਼ੀਸਦੀ ਵੋਟ ਨਸੀਬ ਹੋਈ ਹੈ। ਗੱਲ ਇੱਥੇ ਹੀ ਖ਼ਤਮ ਨਹੀਂ ਹੁੰਦੀ, ਬਲਕਿ ਬਠਿੰਡਾ ਨੂੰ ਆਪਣੀ ਸਿਆਸੀ ਰਾਜਧਾਨੀ ਦੱਸਣ ਵਾਲੇ ਬਾਦਲਾਂ ਲਈ ਵੀ ਇਹ ਚੋਣ ਕਿਸੇ ਵੱਡੇ ਸਿਆਸੀ ਝਟਕੇ ਤੋਂ ਘੱਟ ਨਹੀਂ ਹਨ। ਅਕਾਲੀ ਦਲ ਦੇ 50 ਵਾਰਡਾਂ ਵਿਚੋਂ ਸਿਰਫ਼ 3 ਵਾਰਡਾਂ ਵਿਚ ਉਮੀਦਵਾਰ ਜਿੱਤਣ ‘ਚ ਸਫ਼ਲ ਰਹੇ ਹਨ।

ਇਹ ਵੀ ਪੜ੍ਹੋ  ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵੋਟ ਫ਼ੀਸਦੀ ਦੀ ਗੱਲ ਕੀਤੀ ਜਾਵੇ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਇਸ ਹਲਕੇ ਤੋਂ 25.02 ਫ਼ੀਸਦੀ ਵੋਟ ਮਿਲੀ ਸੀ ਪ੍ਰੰਤੂ ਨਿਗਮ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਸਿਰਫ਼ 18.04 ਫ਼ੀਸਦੀ ਵੋਟ ਲੈਣ ਵਿਚ ਸਫ਼ਲ ਹੋ ਸਕੇ ਹਨ। ਕਾਂਗਰਸ ਦਾ ਵੀ ਕਾਫ਼ੀ ਵੋਟ ਬੈਂਕ ਘਟਿਆ ਹੈ। ਲੋਕ ਸਭਾ ਚੋਣਾਂ ਵਿਚ ਇਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਨੂੰ 21.27 ਫ਼ੀਸਦੀ ਅਤੇ ਹੁਣ ਸਿਰਫ਼ 16.58 ਫ਼ੀਸਦੀ ਵੋਟ ਮਿਲੇ ਹਨ। ਨਿਗਮ ਚੋਣਾਂ ਵਿਚ ਅਜ਼ਾਦ ਉਮੀਦਵਾਰ ਇੰਨ੍ਹਾਂ ਸਿਆਸੀ ਧਿਰਾਂ ਨਾਲੋਂ ਜਿਆਦਾ ਕਾਮਯਾਬ ਰਹੇ ਹਨ। ਸਿਰਫ਼ 10.53 ਫ਼ੀਸਦੀ ਵੋਟ ਸੇਅਰ ਲੈ ਕੇ ਅੱਧੀ ਦਰਜ਼ਨ ਉਮੀਦਵਾਰ ਅਜ਼ਾਦ ਤੌਰ ‘ਤੇ ਜਿੱਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

👉ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

👉ਆਪ ਸਰਕਾਰ ਨੇ ਲਹਿਰਾਗਾਗਾ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਦਿੱਤਾ ਵੱਡਾ ਹੁਲਾਰਾ, ਹਰ ਮੌਸਮ ਲਈ ਬਿਹਤਰ ਸੰਪਰਕ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

Sangrur News : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ। ਪਿੰਡ ਡਸਕਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਛੂਆਣਾ ਤੋਂ ਬਰੇਟਾ (ਵਾਇਆ ਦਸਕਾ ਅਤੇ ਬਹਾਦਰਪੁਰ) ਨੂੰ ਜੋੜਨ ਵਾਲੀ 10.5 ਕਿਲੋਮੀਟਰ ਲੰਬੀ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਸੜਕ ਨੂੰ 7.15 ਕਰੋੜ ਰੁਪਏ ਦੀ ਲਾਗਤ ਨਾਲ 12 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਸੜਕ ਦੇ ਚੌੜਾ ਹੋਣ ਨਾਲ ਪੁਰਾਣੀ ਖਸਤਾ ਹਾਲਤ ਅਤੇ ਤੰਗ ਰਸਤੇ ਕਾਰਨ ਪੈਦਾ ਹੋਣ ਵਾਲੀਆਂ ਟਰੈਫਿਕ ਸਮੱਸਿਆਵਾਂ ਅਤੇ ਸੁਰੱਖਿਆ ਚਿੰਤਾਵਾਂ ਦੂਰ ਹੋਣ ਦੀ ਉਮੀਦ ਹੈ।

👉ਵਿੱਤ ਮੰਤਰੀ ਨੇ 1.27 ਕਰੋੜ ਰੁਪਏ ਦੀ ਲਾਗਤ ਨਾਲ ਡਸਕਾ ਅਤੇ ਖੱਤਰੀਵਾਲਾ ਨੂੰ ਜੋੜਨ ਵਾਲੀ ਨਵੀਂ ਬਣੀ 4 ਕਿਲੋਮੀਟਰ ਪੱਕੀ ਸੜਕ ਵੀ ਲੋਕ ਅਰਪਣ ਕੀਤੀ, ਜਿਸ ਨਾਲ ਲੰਬੇ ਸਮੇਂ ਤੋਂ ਬਣੇ ਕੱਚੇ ਰਸਤੇ ਨੂੰ ਹਰ ਮੌਸਮ ਦੇ ਅਨੁਕੂਲ ਸੜਕ ਵਿੱਚ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਸਕਾ-ਬਹਾਦਰਪੁਰ ਰਸਤੇ ‘ਤੇ ਡੇਰਾ ਬਾਬਾ ਧੌਲਾ ਪੀਰ ਨੂੰ ਜਾਣ ਵਾਲੀ 1 ਕਿਲੋਮੀਟਰ ਲਿੰਕ ਸੜਕ 34.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਖਾਲੀ ਹੋਵੇਗੀ।

ਬਾਘਰੌਲ ਅਤੇ ਨੇੜਲੇ ਪਿੰਡਾਂ ਵਿੱਚ ਵਿਕਾਸ ਦੇ ਘੇਰੇ ਨੂੰ ਵਧਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਲਗਭਗ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਬਾਘਰੌਲ ਤੋਂ ਬੁਜਰਕ ਤੱਕ 1.10 ਕਰੋੜ ਰੁਪਏ ਦੀ ਲਾਗਤ ਨਾਲ 3 ਕਿਲੋਮੀਟਰ ਸੜਕ ਅਤੇ ਬਾਘਰੌਲ ਨੂੰ ਬੁਰਜ ਟਿੱਲਾ ਤੇ ਖੇੜੀ ਨਗਾਈਆਂ ਨਾਲ ਜੋੜਨ ਵਾਲੀ 2.35 ਕਿਲੋਮੀਟਰ ਸੜਕ (ਲਾਗਤ 1 ਕਰੋੜ ਰੁਪਏ ਤੋਂ ਵੱਧ) ਦੀ ਉਸਾਰੀ ਦਾ ਐਲਾਨ ਕੀਤਾ।ਉਨ੍ਹਾਂ ਅੱਗੇ ਦੱਸਿਆ ਕਿ ਬਾਘਰੌਲ ਅਤੇ ਬਲਮਗੜ੍ਹ ਨੂੰ ਜੋੜਨ ਵਾਲੀ 2.75 ਕਿਲੋਮੀਟਰ ਸੜਕ ਦੀ ਉਸਾਰੀ ‘ਤੇ 1.16 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਲਾਕੇ ਵਿੱਚ ਕੀਤੇ ਗਏ ਵੱਡੇ ਉਪਰਾਲਿਆਂ ਵਿੱਚ ਲਗਭਗ 12 ਕਿਲੋਮੀਟਰ ਕੱਚੀਆਂ ਸੜਕਾਂ ਨੂੰ ਪੱਕਾ ਕਰਨਾ ਸ਼ਾਮਲ ਹੈ, ਜੋ ਪਿਛਲੇ 70 ਤੋਂ 80 ਸਾਲਾਂ ਤੋਂ ਅਣਗੌਲੀਆਂ ਸਨ। ਇਨ੍ਹਾਂ ਸੜਕਾਂ ਨੂੰ 5.25 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਸੜਕੀ ਨੈੱਟਵਰਕ ਵਿੱਚ ਬਦਲਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਇੱਕ ਨਵੇਂ ਬਣੇ ਪੁਲ ਦਾ ਉਦਘਾਟਨ ਵੀ ਕੀਤਾ ਜਿਸ ਨੇ ਦੋ ਪ੍ਰਮੁੱਖ ਪਿੰਡਾਂ ਵਿਚਕਾਰ ਆਵਾਜਾਈ ਦੇ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ।

ਇਹ ਵੀ ਪੜ੍ਹੋ 👉ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਬਾਰੇ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਘਰੌਲ ਤੋਂ ਖੇੜੀ ਦਗਾਈਆਂ ਤੱਕ ਪਿੰਡ ਦੀ ਫਿਰਨੀ ਸਮੇਤ ਲਗਭਗ 4 ਕਿਲੋਮੀਟਰ ਸੜਕ 1.83 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਬਾਘਰੌਲ ਨੂੰ ਕੰਗਰੌੜੀ ਅਤੇ ਕਮਾਲਪੁਰ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ 4.50 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਚੱਲ ਰਿਹਾ ਹੈ।” ਕੁੱਲ ਮਿਲਾ ਕੇ ਬਾਘਰੌਲ ਖੇਤਰ ਦੇ ਆਲੇ-ਦੁਆਲੇ ਲਗਭਗ 19 ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਵਿਸਥਾਰ ਦਾ ਕੰਮ ਜਾਰੀ ਹੈ, ਜਿਸ ਨਾਲ ਖੇਤੀਬਾੜੀ ਗਤੀਵਿਧੀਆਂ ਅਤੇ ਆਰਥਿਕ ਗਤੀਸ਼ੀਲਤਾ ਵਿੱਚ ਆ ਰਹੀਆਂ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਦੂਰ ਹੋਣ ਦੀ ਉਮੀਦ ਹੈ।ਸੰਤੁਲਿਤ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਚੀਮਾ ਨੇ ਕਿਹਾ, “ਸਾਡੀ ਸਰਕਾਰ ਸ਼ਹਿਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਪਾੜੇ ਨੂੰ ਪੂਰਨ ਲਈ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਜਿੱਥੇ ਪੇਂਡੂ ਸੜਕਾਂ ਦਾ ਨੈੱਟਵਰਕ ਦਹਾਕਿਆਂ ਤੋਂ ਅਣਗਹਿਲੀ ਦਾ ਸ਼ਿਕਾਰ ਸੀ, ਉੱਥੇ ਹੀ ਸਾਡੀ ਸਰਕਾਰ ਹਰ ਪਿੰਡ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਆਪਣੀ ਮੁੱਖ ਜ਼ਿੰਮੇਵਾਰੀ ਸਮਝਦੀ ਹੈ।”ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਥਾਨਕ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

0

👉 ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ

Chandigarh News : ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ। ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ।

👉ਪੰਜਾਬ ਵਿੱਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ। ਯੋਜਨਾ ਤਹਿਤ ਲੁਧਿਆਣਾ ਵਿੱਚ 4.8 ਲੱਖ ਤੋਂ ਵੱਧ ਅਤੇ ਪਟਿਆਲਾ ਵਿੱਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ। ਆਰਥੋਪੀਡਿਕ ਮਾਮਲਿਆਂ ਵਿੱਚ ਵਾਧਾ ਜਨ ਸਿਹਤ ਵਿੱਚ ਆ ਰਹੇ ਵੱਡੇ ਬਦਲਾਅ ਨੂੰ ਵੀ ਦਰਸਾਉਂਦਾ ਹੈ। ਖ਼ਾਸ ਤੌਰ ‘ਤੇ ਵਧਦੀ ਉਮਰ ਦੀ ਆਬਾਦੀ ਵਿੱਚ ਜੋੜਾਂ ਦੀ ਸਮਸਿਆ, ਲਗਾਤਾਰ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲਾਂ ਵਧ ਰਹੀਆਂ ਹਨ।

 

ਗੋਡੇ ਅਤੇ ਚੂਲੇ ਦੀ ਸਮਸਿਆ, ਲੰਬੇ ਸਮੇਂ ਦੇ ਜੋੜਾਂ ਦੇ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲ ਵਾਲੇ ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਵਧਦੇ ਜਾ ਰਹੇ ਹਨ। ਆਰਥੋਪੀਡਿਕ ਇਲਾਜਾਂ ਵਿੱਚ ਅਕਸਰ ਮਹਿੰਗੇ ਇੰਪਲਾਂਟ, ਲੰਬਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੁੰਦੀ ਹੈ, ਜੋ ਪਰਿਵਾਰਾਂ ‘ਤੇ ਭਾਰੀ ਆਰਥਿਕ ਬੋਝ ਪਾਉਂਦੇ ਹਨ। ਰਾਜਪੁਰਾ ਨੇੜੇ ਖੇੜਾ ਗੱਜੂ ਦੇ ਰਹਿਣ ਵਾਲੇ 43 ਸਾਲਾ ਗੁਲਸ਼ਨ ਤਨੇਜਾ ਲਈ ਇਹ ਸਥਿਤੀ ਵਿਅਕਤੀਗਤ ਤੌਰ ‘ਤੇ ਕਾਫ਼ੀ ਚੁਣੌਤੀਪੂਰਨ ਰਹੀ। ਫ਼ੈਕਟਰੀ ਵਿੱਚ ਕੰਮ ਕਰਦੇ ਸਮੇਂ ‘ਤਨੇਜਾ’ ਨਾਲ ਇੱਕ ਹਾਦਸਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਲਈ ਚੱਲਣਾ ਮੁਸ਼ਕਲ ਹੋ ਗਿਆ। ਚੱਲਦੇ ਹੋਏ ਅਚਾਨਕ ਹੋਣ ਵਾਲਾ ਦਰਦ ਉਨ੍ਹਾਂ ਨੂੰ ਰੁੱਕ ਕੇ ਦੀਵਾਰ ਦਾ ਸਹਾਰਾ ਲੈਣ ਲਈ ਮਜਬੂਰ ਕਰ ਦਿੰਦਾ ਸੀ। ਗੋਡੇ ਦੇ ਆਲੇ-ਦੁਆਲੇ ਸੋਜ ਲਗਾਤਾਰ ਬਣੀ ਰਹਿੰਦੀ ਅਤੇ ਜਕੜਨ ਨਾਲ ਆਮ ਗਤੀਵਿਧੀਆਂ ਕਰਨਾ ਵੀ ਔਖਾ ਹੋ ਜਾਂਦਾ। ਕਈ ਵਾਰ ਉਹ ਖੜ੍ਹੇ ਹੋਣ ਤੋਂ ਪਹਿਲਾਂ ਹੀ ਇਹ ਸੋਚ ਕੇ ਰੁੱਕ ਜਾਂਦੇ ਕਿ ਪੈਰ ਉਸਦਾ ਭਾਰ ਝੱਲ ਸਕੇਗਾ ਜਾਂ ਨਹੀਂ। ਉਨ੍ਹਾਂ ਨੂੰ 6 ਮਈ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਗਲੇ ਦਿਨ ਲਿਗਾਮੈਂਟ ਟੀਅਰ ਦਾ ਇਲਾਜ ਕੀਤਾ ਗਿਆ। ਡਾਕਟਰਾਂ ਨੇ ਗੰਭੀਰ ਜੋੜਾਂ ਦੇ ਦਰਦ, ਸੋਜ, ਅਸਥਿਰਤਾ ਅਤੇ ਭਾਰ ਸਹਿਣ ਵਿੱਚ ਮੁਸ਼ਕਲ ਵਰਗੇ ਲੱਛਣ ਦਰਜ ਕੀਤੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਮਿਲਿਆ। 12 ਮਈ ਨੂੰ ਉਨ੍ਹਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ।

👉ਗੁਲਸ਼ਨ ਤਨੇਜਾ ਨੇ ਕਿਹਾ,“ਮੈਂ ਹੁਣ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਸਿਹਤ ਕਾਰਡ ਕਰਕੇ ਮੈਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਿਆ। ਇਹ ਯੋਜਨਾ ਸਾਡੇ ਵਰਗੇ ਪਰਿਵਾਰਾਂ ਦਾ ਖ਼ਰਚ ਘਟਾ ਰਹੀ ਹੈ ਅਤੇ ਮਹਿੰਗਾ ਇਲਾਜ ਆਸਾਨ ਬਣਾ ਰਹੀ ਹੈ।”

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਆਰਥੋਪੀਡਿਕ ਬੀਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫਾਇਤੀ ਅਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪੱਸ਼ਟ ਹੋਈ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਕੈਸ਼ਲੈੱਸ ਗੋਡੇ ਬਦਲਣ, ਚੂਲੇ ਅਤੇ ਟ੍ਰੌਮਾ ਸਬੰਧੀ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ ਵਿੱਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿੱਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਅਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।