Saturday, May 16, 2026
Home Blog Page 410

Haryana ਦੇ Police Officer ਦੀ ਸ਼ੱਕੀ ਹਾਲਾਤਾਂ ‘ਚ ਗੋ+ਲੀ ਲੱਗਣ ਕਾਰਨ ਹੋਈ ਮੌ+ਤ, ਪੁਲਿਸ ਵੱਲੋਂ ਜਾਂਚ ਸ਼ੁਰੂ

Chandigarh News: ਹਰਿਆਣਾ ਕਾਡਰ ਦੇ 2001 ਬੈਚ ਦੇ ਆਈਪੀਐੱਸ ਅਧਿਕਾਰੀ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਮੰਗਲਵਾਰ ਨੂੰ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਪੁਲਿਸ ਅਧਿਕਾਰੀ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਅਮਿਤ ਰਤਨ ਕੋਟਫਤਾ ਦੇ ਜੀਜਾ ਜੀ ਅਤੇ ਸਾਬਕਾ ਆਈਆਰਐਸ ਅਧਿਕਾਰੀ ਬੀਐਸ ਰਤਨ ਦੇ ਜਵਾਈ ਸਨ। ਮੁਢਲੀ ਜਾਂਚ ਮੁਤਾਬਕ ਉਕਤ ਅਧਿਕਾਰੀ ਵੱਲੋਂ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੀ ਰਿਹਾਇਸ਼ ‘ਚ ਖੁਦ ਨੂੰ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਆਤਮਹੱਤਿਆ ਕੀਤੀ ਹੈ।ਉਹ ਸੁਨਾਰੀਆ ਜੇਲ੍ਹ ਦੇ ਮੁਖੀ ਵਜੋਂ ਸੇਵਾ ਕਰ ਰਹੇ ਸਨ, ਜਿੱਥੈ ਡੇਰਾ ਸਿਰਸਾ ਮੁਖੀ ਕਤਲ ਕੇਸ ਵਿਚ ਬੰਦ ਹਨ।

ਇਹ ਵੀ ਪੜ੍ਹੋ Breaking News; ਪੰਥਕ ਧਿਰਾਂ ਨੇ ਵੀ ਤਰਨਤਾਰਨ ਹਲਕੇ ਤੋਂ ਐਲਾਨਿਆ ਉਮੀਦਵਾਰ; ਇਸ ਨੌਜਵਾਨ ਨੂੰ ਲਿਆਂਦਾ ਮੈਦਾਨ ‘ਚ

ਘਟਨਾ ਦਾ ਪਤਾ ਲੱਗਦਿਆਂ ਹੀ ਚੰਡੀਗੜ੍ਹ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਖੁਦ ਚੰਡੀਗੜ੍ਹ ਦੇ ਦੇ ਐਸਐਸਪੀ ਵੀ ਮੌਕੇ ‘ਤੇ ਪੁੱਜੇ ਹੋਏ ਹਨ। ਮ੍ਰਿਤਕ ਪੁਲਿਸ ਅਧਿਕਾਰੀ ਦੀ ਪਤਨੀ ਅਮਨੀਤ ਪੂਰਨ ਕੁਮਾਰ ਵੀ ਆਈਪੀਐਸ ਅਧਿਕਾਰੀ ਹਨ, ਜੋਕਿ ਇੰਨ੍ਹੀਂ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਜਪਾਨ ਦੇ ਦੌਰੇ ‘ਤੇ ਗਏ ਹੋਏ ਹਨ। ਚਰਚਾ ਮੁਤਾਬਕ ਵਾਈ ਪੂਰਨ ਕੁਮਾਰ ਪਿਛਲੇ ਸਮਿਆਂ ਦੌਰਾਨ ਆਪਣੇ ਸੀਨੀਅਰ ਅਧਿਕਾਰੀਆਂ ਦੇ ਨਾਲ ਵਿਵਾਦਾਂ ਵਿਚ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Breaking News; ਪੰਥਕ ਧਿਰਾਂ ਨੇ ਵੀ ਤਰਨਤਾਰਨ ਹਲਕੇ ਤੋਂ ਐਲਾਨਿਆ ਉਮੀਦਵਾਰ; ਇਸ ਨੌਜਵਾਨ ਨੂੰ ਲਿਆਂਦਾ ਮੈਦਾਨ ‘ਚ

0

Amritsar News: Breaking News; ਆਗਾਮੀ 11 ਨਵੰਬਰ ਨੂੰ ਸੂਬੇ ਦੇ ਪੰਥਕ ਹਲਕੇ ਤਰਨਤਾਰਨ ਵਿਧਾਨ ਸਭਾ ਦੀ ਹੋਣ ਜਾ ਰਹੀ ਉੱਪ ਚੋਣ ਤੋਂ ਪਹਿਲਾਂ ਪੰਥਕ ਧਿਰਾਂ ਨੇ ਵੀ ਆਪਣਾ ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਚਰਚਾਵਾਂ ਨੂੰ ਸੱਚ ਸਾਬਤ ਕਰਦਿਆਂ ਸਿਵ ਸੈਨਾ ਆਗੂ ਸੁਧੀਰ ਸੂਰੀ ਅਤੇ ਹੁਣ ਜੇਲ੍ਹ ‘ਚ ਸਾਬਕਾ ਪੁਲਿਸ ਅਫ਼ਸਰ ਸੂਬਾ ਸਿੰਘ ਦਾ ਕਥਿਤ ਕਤਲ ਕਰਨ ਵਾਲੇ ਭਾਈ ਸੰਦੀਪ ਸਿੰਘ ਦੇ ਭਰਾ ਮਨਦੀਪ ਸਿੰਘ ਨੂੰ ਪੰਥਕ ਧਿਰਾਂ ਵੱਲੋਂ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਮੰਗਲਵਾਰ ਨੂੰ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿਖੇ ਖਡੂਰ ਸਾਹਿਬ ਹਲਕੇ ਤੋਂ ਅਜਾਦ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ, ਫ਼ਰੀਦਕੋਟ ਤੋਂ ਐਮਪੀ ਸਰਬਜੀਤ ਸਿੰਘ ਖਾਲਸਾ, ਭਾਈ ਤਰਸੇਮ ਸਿੰਘ,ਭਾਈ ਪਰਮਜੀਤ ਸਿੰਘ ਯੂ ਕੇ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਜਰਨਲ ਸਕੱਤਰ ਭਾਈ ਰਾਜੀਵ ਸਿੰਘ ਖਾਲੜਾ ਕੇਸ, ਪੰਥਕ ਆਗੂ ਭਾਈ ਮੋਹਕਮ ਸਿੰਘ ਆਦਿ ਨੇ ਭਾਈ ਸੰਦੀਪ ਸਿੰਘ ਦੇ ਸਮੁੱਚੇ ਪਰਿਵਾਰ ਦੀ ਹਾਜ਼ਰੀ ਵਿਚ ਮਨਦੀਪ ਸਿੰਘ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਸੁਣਾਇਆ, ਜਿਸਨੂੰ ਮਨਦੀਪ ਸਿੰਘ ਤੇ ਉਸਦੇ ਪ੍ਰਵਾਰ ਵੱਲੋਂ ਪ੍ਰਵਾਨ ਕਰਦਿਆਂ ਸਮੂਹ ਪੰਥਕ ਧਿਰਾਂ ਦਾ ਸਹਿਯੋਗ ਮੰਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੋ ਦਿਨਾਂ ਦੇ ਦੌਰੇ ‘ਤੇ ਪੰਜਾਬ ਪੁੱਜਣਗੇ

0

Punjab News; AAP ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੋ ਦਿਨਾਂ ਦੇ ਦੌਰੇ ‘ਤੇ ਪੰਜਾਬ ਪੁੱਜ ਰਹੇ ਹਨ। ਉਹ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਅਤੇ ਬਠਿੰਡਾ ਦਾ ਦੌਰਾ ਕਰਨਗੇ। ਸ਼੍ਰੀ ਕੇਜ਼ਰੀਵਾਲ ਨੇ ਭਲਕੇ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁੱਖ ਮਹਿਮਾਨ ਵਜੋਂ ਪੰਜਾਬ ਵਿੱਚ 5,000 ਕਰੋੜ ਰੁਪਏ ਦੇ ਨਿਵੇਸ਼ ਨਾਲ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸਤੋਂ ਇਲਾਵਾ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਮੁੱਖ ਮਹਿਮਾਨ ਵਜੋਂ ‘ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ’ ਵਿੱਚ ਵੀ ਸ਼ਾਮਲ ਹੋਣਗੇ।ਅਗਲੇ ਦਿਨ ਸ਼੍ਰੀ ਕੇਜ਼ਰੀਵਾਲ ਬਠਿੰਡਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁੱਖ ਮਹਿਮਾਨ ਵਜੋਂ 3,100 ਨਵੇਂ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਣਗੇ।ਇਸ ਦੌਰਾਨ 1,184 ਕਰੋੜ ਰੁਪਏ ਦੀ ਲਾਗਤ ਨਾਲ 3,100 ਵਿਸ਼ਵ ਪੱਧਰੀ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਉਸੇ ਦਿਨ ਬਾਅਦ ਦੁਪਹਿਰ, ਮੁੱਖ ਮੰਤਰੀ ਮਾਨ ਨਾਲ ਚੰਡੀਗੜ੍ਹ ਵਿੱਚ ਉੱਦਮਤਾ ਮਾਨਸਿਕਤਾ ਕੋਰਸ ਦੀ ਸ਼ੁਰੂਆਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Paddy procurement ; ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

0

Chandigarh News: Paddy procurement ;ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜੋ ਕਿ ਕੁੱਲ ਉਪਜ ਦਾ 93 ਫ਼ੀਸਦ ਬਣਦੀ ਹੈ। ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ) ਹੁਣ ਤੱਕ 323992.64 ਮੀਟਰਕ ਟਨ ਖਰੀਦ ਨਾਲ ਸਰਕਾਰੀ ਏਜੰਸੀਆਂ ਵਿੱਚੋਂ ਮੋਹਰੀ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਵਿੱਚ ਹੁਣ ਤੱਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ਵਿੱਚ ਆਏ ਹੜ੍ਹਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਹਰੇਕ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਕਤੂਬਰ ਮਹੀਨੇ ਲਈ 27000 ਕਰੋੜ ਰੁਪਏ ਅਤੇ ਸਤੰਬਰ ਲਈ 15000 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀਸੀਐਲ) ਹਾਸਿਲ ਕਰ ਲਈ ਹੈ। ਅਧਿਕਾਰੀਆਂ ਨੂੰ ਮੰਡੀਆਂ ਵਿੱਚ ਬਾਰਦਾਨਾ, ਡਾਕਟਰੀ ਸਹੂਲਤਾਂ ਅਤੇ ਸਫ਼ਾਈ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੀ ਉਪਜ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; ਸੀਨੀਅਰ ਸਿਟੀਜ਼ਨ ਕੌਂਸਲ ਵੱਲੋਂ ਹੜ੍ਹ ਪੀੜਤਾਂ ਲਈ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਂਟ

0

Bathinda News: ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਪ੍ਰਧਾਨ ਸ਼੍ਰੀ ਹਰਪਾਲ ਸਿੰਘ ਖੁਰਮੀ ਅਤੇ ਚੇਅਰਪਰਸਨ ਮੈਡਮ ਸਤਵੰਤ ਕੌਰ ਦੀ ਅਗਵਾਈ ਹੇਠ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਪੀੜਤਾਂ ਦੀ ਸਹਾਇਤਾ ਲਈ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਕੌਂਸਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰੰਗਲਾ ਪੰਜਾਬ ਸੁਸਾਇਟੀ, ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਦੇ ਨਾਮ ਇੱਕ ਲੱਖ ਰੁਪਏ ਦਾ ਚੈੱਕ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੂੰ ਭੇਂਟ ਕੀਤਾ।ਇਸ ਮੌਕੇ ਸ੍ਰੀ ਹਰਪਾਲ ਸਿੰਘ ਖੁਰਮੀ ਨੇ ਕਿਹਾ ਕਿ ਸੀਨੀਅਰ ਸਿਟੀਜਨ ਕੌਂਸਲ ਹਮੇਸ਼ਾ ਹੀ ਸਮਾਜਕ ਤੇ ਮਨੁੱਖਤਾ ਦੀ ਸੇਵਾ ਲਈ ਅੱਗੇ ਰਹੀ ਹੈ ਅਤੇ ਹੜ੍ਹ ਪੀੜਤ ਭਰਾਵਾਂ ਦੀ ਸਹਾਇਤਾ ਕਰਨਾ ਸਾਡੇ ਸਾਰਿਆਂ ਦਾ ਫ਼ਰਜ ਹੈ।

ਇਹ ਵੀ ਪੜ੍ਹੋ Ban; ਪੰਜਾਬ ‘ਚ Coldrif Cough Syrup ਹੋਈ Ban , ਕਈ ਸੂਬਿਆਂ ‘ਚ ਬੱਚਿਆਂ ਦੀ ਮੌ+ਤ ਤੋਂ ਬੱਚਿਆਂ ਚੁੱਕਿਆ ਕਦਮ

ਇਸ ਮੌਕੇ ਉਪ ਪ੍ਰਧਾਨ ਸ਼੍ਰੀ ਐਮ.ਐਸ. ਮਾਵੀ, ਜਨਰਲ ਸਕੱਤਰ ਸ਼੍ਰੀ ਮੱਖਣ ਸਿੰਘ ਰੂਪਲ, ਵਿੱਤੀ ਸਕੱਤਰ ਸ੍ਰੀ ਹਰੀਸ਼ ਕਾਂਸਲ, ਆਰਗੇਨਾਈਜ਼ਿੰਗ ਸਕੱਤਰ ਸ਼੍ਰੀ ਹਰਮੰਦਰ ਸਿੰਘ ਸਿੱਧੂ ਅਤੇ ਮੈਂਬਰ ਸ਼੍ਰੀ ਪਵਨ ਛਾਬੜਾ ਮੌਜੂਦ ਸਨ।ਸ਼੍ਰੀ ਅਮਰਜੀਤ ਮਹਿਤਾ ਨੇ ਕੌਂਸਲ ਦੇ ਇਸ ਸੁਹਿਰਦ ਜਜ਼ਬੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਰਕਮ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਰਾਹੀਂ ਹੜ੍ਹ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਸਮਾਜ ਵਿੱਚ ਮਾਨਵਤਾ ਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਉਂਦੇ ਹਨ ਅਤੇ ਹੋਰ ਸੰਗਠਨਾਂ ਨੂੰ ਵੀ ਪ੍ਰੇਰਿਤ ਕਰਦੇ ਹਨ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

0

Chandigarh News: PSPCL; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ।ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ MLA Kulwant Singh ਨੇ ਪਿੰਡ ਬਲਿਆਲੀ ਵਿਖੇ 70 ਲਾਭਪਾਤਰੀਆਂ ਨੂੰ ਪਲਾਟਾਂ ਦੇ ਅਲਾਟਮੈਂਟ ਪੱਤਰ ਸੌਂਪੇ

ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸਿ਼ਰਕਤ ਕੀਤੀ ਅਤੇ ਭਾਈਵਾਲਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਡਿਵੈਲਪਰਾਂ ਨੂੰ ਪੰਜਾਬ ਦੀਆਂ ਪ੍ਰਗਤੀਸ਼ੀਲ ਨਵਿਆਉਣਯੋਗ ਊਰਜਾ ਨੀਤੀਆਂ, ਨਿਵੇਸ਼ ਸਹੂਲਤ ਵਿਧੀਆਂ ਅਤੇ ਪਾਰਦਰਸ਼ੀ ਪ੍ਰਤੀਯੋਗੀ ਬੋਲੀ ਰਾਹੀਂ ਨਵਿਆਉਣਯੋਗ ਊਰਜਾ ਦੀ ਖਰੀਦ ਲਈ ਪੀ.ਐਸ.ਪੀ.ਸੀ.ਐਲ. ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ।ਸੈਸ਼ਨ ਦੌਰਾਨ, ਪੀ.ਐਸ.ਪੀ.ਸੀ.ਐਲ. ਨੇ ਆਪਣਾ ਬੋਲੀ ਲਗਾਉਣ ਸਬੰਧੀ ਭਵਿੱਖ ਖਰੜਾ ਪੇਸ਼ ਕੀਤਾ, ਜਿਸ ਵਿੱਚ ਪ੍ਰਾਈਵੇਟ ਡਿਵੈਲਪਰਾਂ ਲਈ ਸੂਰਜੀ ਅਤੇ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਨਿਵੇਸ਼ ਕਰਨ ਦੇ ਆਉਣ ਵਾਲੇ ਮੌਕਿਆਂ ਦੀ ਰੂਪਰੇਖਾ ਦਿੱਤੀ ਗਈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਰਾਜ ਨੂੰ ਆਪਣੇ ਰੀਨੀਏਬਲ ਪਰਚੇਜ਼ ਔਬਲੀਗੇਸ਼ਨ(ਆਰਪੀਓ) ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨਾ, ਊਰਜਾ ਸੁਰੱਖਿਆ ਨੂੰ ਵਧਾਉਣਾ ਅਤੇ ਸਾਫ਼-ਸੁਥਰੀ ਅਤੇ ਹਰੀ ਊਰਜਾ ਰਾਹੀਂ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਮੀਟਿੰਗ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਵੀ ਹੋਇਆ ਜਿੱਥੇ ਡਿਵੈਲਪਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ ਲਈ ਰਚਨਾਤਮਕ ਸੁਝਾਅ ਦਿੱਤੇ।ਹੋਰ ਮੁੱਦਿਆਂ ਦੇ ਨਾਲ-ਨਾਲ ਡਿਵੈਲਪਰਾਂ ਨੇ ਟੈਂਡਰਾਂ ਵਿੱਚ ਸੀਲਿੰਗ ਟੈਰਿਫ ਲਗਾਉਣ ਅਤੇ ਟ੍ਰਾਂਸਮਿਸ਼ਨ ਲਾਈਨਾਂ ਵਿਛਾਉਣ ਲਈ ਸਰਵੇਖਣ ਵਿੱਚ ਪੀਐਸਪੀਸੀਐਲ/ਪੀਐਸਟੀਸੀਐਲ ਵੱਲੋਂ ਲਏ ਲੰਬੇ ਸਮੇਂ ਦਾ ਮੁੱਖ ਮੁੱਦਾ ਉਠਾਇਆ, ਜੋ ਪ੍ਰੋਜੈਕਟਾਂ ਦੇ ਸ਼ੁਰੂ ਹੋਣ ਵਿੱਚ ਦੇਰੀ ਦਾ ਕਾਰਨ ਬਣਦਾ ਹੈ। ਮਾਣਯੋਗ ਮੰਤਰੀ ਨੇ ਡਿਵੈਲਪਰਾਂ ਨੂੰ ਇਹ ਯਕੀਨੀ ਬਣਾਇਆ ਕਿ ਟੈਂਡਰਾਂ ਵਿੱਚ ਕੋਈ ਸੀਲਿੰਗ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਵੈਲਪਰਾਂ ਦੁਆਰਾ ਖੁਦ ਲਾਈਨਾਂ ਦੇ ਸਰਵੇਖਣ ਦਾ ਪ੍ਰਬੰਧ ਉਪਲਬਧ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਇਸ ਮੌਕੇ `ਤੇ ਬੋਲਦੇ ਹੋਏ, ਸ਼੍ਰੀ ਅਜੋਏ ਕੁਮਾਰ ਸਿਨਹਾ, ਆਈਏਐਸ, ਪ੍ਰਮੁੱਖ ਸਕੱਤਰ (ਬਿਜਲੀ) ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੀਐਸਪੀਸੀਐਲ ਨੇ ਨਵਿਆਉਣਯੋਗ ਬਿਜਲੀ ਖਰੀਦ ਲਈ ਇੱਕ ਪਾਰਦਰਸ਼ੀ, ਕੁਸ਼ਲ ਅਤੇ ਪ੍ਰਤੀਯੋਗੀ ਪਲੇਟਫਾਰਮ ਦੀ ਪੇਸ਼ਕਸ਼ ਕਰਨ ਲਈ ਪੀਐਸਪੀਸੀਐਲ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੀਐਸਪੀਸੀਐਲ ਰਾਜ ਦੇ ਟਿਕਾਊ ਊਰਜਾ ਵਿੱਚ ਤੇਜ਼ੀ ਨਾਲ ਤਬਦੀਲੀ ਲਿਆਉਣ ਲਈ ਨਿਵੇਸ਼ਕਾਂ ਅਤੇ ਡਿਵੈਲਪਰਾਂ ਨਾਲ ਮਿਲ ਕੇ ਕੰਮ ਕਰੇਗਾ।ਇਸ ਸਮਾਗਮ ਵਿੱਚ ਪੀਐਸਪੀਸੀਐਲ ਦੇ ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਹਰਜੀਤ ਸਿੰਘ, ਪੀਐਸਟੀਸੀਐਲ ਦੇ ਡਾਇਰੈਕਟਰ ਟੈਕਨੀਕਲ ਇੰਜੀਨੀਅਰ ਸੰਜੀਵ ਸੂਦ ਅਤੇ ਮੁੱਖ ਇੰਜੀਨੀਅਰ (ਐਨਆਰਐਸਈ ਅਤੇ ਥਰਮਲ ਡਿਜ਼ਾਈਨ), ਪੀਐਸਪੀਸੀਐਲ ਇੰਜੀਨੀਅਰ ਇੰਦਰਜੀਤ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MLA Kulwant Singh ਨੇ ਪਿੰਡ ਬਲਿਆਲੀ ਵਿਖੇ 70 ਲਾਭਪਾਤਰੀਆਂ ਨੂੰ ਪਲਾਟਾਂ ਦੇ ਅਲਾਟਮੈਂਟ ਪੱਤਰ ਸੌਂਪੇ

0

SAS Nagar News:MLA Kulwant Singh ਨੇ ਅੱਜ ਪੰਜਾਬ ਸਰਕਾਰ ਦੇ ਲੋੜਵੰਦਾਂ ਨੂੰ ਘਰ ਪ੍ਰਦਾਨ ਕਰਨ ਦੇ ਮਿਸ਼ਨ ਨੂੰ ਜਾਰੀ ਰੱਖਦੇ ਹੋਏ ਪਿੰਡ ਬਲਿਆਲੀ ਦੇ 70 ਬੇਘਰ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਪ੍ਰਵਾਨਗੀ ਪੱਤਰ ਸੌਂਪੇ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਮੁੜ ਦੁਹਰਾਇਆ ਕਿ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਹਰ ਪਰਿਵਾਰ ਆਪਣੇ ਸਿਰ ‘ਤੇ ਛੱਤ ਅਤੇ ਸਨਮਾਨਜਨਕ ਜੀਵਨ ਦਾ ਹੱਕਦਾਰ ਹੈ। ਮਾਨ ਸਰਕਾਰ ਇਸ ਸੁਪਨੇ ਨੂੰ ਪੂਰਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।”

ਇਹ ਵੀ ਪੜ੍ਹੋ ਫੂਡ ਸੇਫਟੀ ਟੀਮ ਵੱਲੋਂ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਕਾਰਵਾਈ;225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ

ਉਨ੍ਹਾਂ ਅੱਗੇ ਕਿਹਾ ਕਿ ਪੰਜ ਮਰਲੇ ਦੇ ਪਲਾਟਾਂ ਦੀ ਅਲਾਟਮੈਂਟ ਨਾਲ, ਲਾਭਪਾਤਰੀ ਜਲਦੀ ਹੀ ਇਸ ਲੋਕ-ਕੇਂਦ੍ਰਿਤ ਪਹਿਲਕਦਮੀ ਤਹਿਤ ਆਪਣੇ ਘਰ ਬਣਾ ਸਕਣਗੇ।ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਉਜਾਗਰ ਕਰਦੇ ਹੋਏ, ਵਿਧਾਇਕ ਨੇ ਜ਼ਿਕਰ ਕੀਤਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲਾਂ ਹੀ ਘਰੇਲੂ ਖਪਤਕਾਰਾਂ ਲਈ 600 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ। ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ‘ਤੇ ਨਿੱਘੀ ਵਧਾਈ ਦਿੰਦੇ ਹੋਏ, ਵਿਧਾਇਕ ਨੇ ਸਾਰਿਆਂ ਨੂੰ ਮਹਾਨ ਸੰਤ ਦੁਆਰਾ ਦਿਖਾਏ ਗਏ ਸੱਚ, ਸਮਾਨਤਾ ਅਤੇ ਹਮਦਰਦੀ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਜ਼ਿਲ੍ਹਾ ਯੋਜਨਾ ਕਮੇਟੀ (ਡੀ ਪੀ ਸੀ), ਐਸ ਏ ਐਸ ਨਗਰ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।ਇਸ ਮੌਕੇ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਕੁਲਵੀਰ ਸਿੰਘ (ਸਰਪੰਚ, ਬਲਿਆਲੀ), ਗੁਰਪ੍ਰੀਤ ਸਿੰਘ ਚਾਹਲ (ਪੰਚ), ਗੁਰਜੀਤ ਕੌਰ ਪਤਨੀ ਗੁਰਨਾਮ ਸਿੰਘ (ਪੰਚ), ਨਿਰਮਲ ਕੌਰ ਪਤਨੀ ਸੁਭਾਸ਼ (ਪੰਚ), ਗੁਰਜਿੰਦਰ ਸਿੰਘ (ਸਰਪੰਚ, ਬੱਲੋ ਮਾਜਰਾ), ਲਾਲੀ (ਪੰਚ, ਰਾਮਗੜ੍ਹ), ਕੁਲਦੀਪ ਸਿੰਘ (ਸਮਾਣਾ), ਆਰ.ਪੀ. ਸ਼ਰਮਾ (ਬਲਾਕ ਪ੍ਰਧਾਨ), ਅਰੁਣ ਗੋਇਲ ਅਤੇ ਜਸਪਾਲ ਸਿੰਘ (ਮਟੌਰ) ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫੂਡ ਸੇਫਟੀ ਟੀਮ ਵੱਲੋਂ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਕਾਰਵਾਈ;225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ

0

Patiala News:ਪਟਿਆਲਾ ਵਿੱਚ ਫੂਡ ਸੇਫਟੀ ਟੀਮ ਨੇ ਅੱਜ ਤੜਕਸਾਰ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ।ਇਸ ਦੌਰਾਨ ਨੇੜਲੇ ਪਿੰਡ ਚੁਤਹਿਰਾ ਵਿਖੇ ਇੱਕ ਡੇਅਰੀ ਯੂਨਿਟ ਉੱਤੇ ਰੇਡ ਦੌਰਾਨ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ ਕੀਤਾ ਗਿਆ। ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਕਮਿਸ਼ਨਰ ਦਿਲਰਾਜ ਸਿੰਘ ਦੇ ਸਖਤ ਹੁਕਮਾਂ ‘ਤੇ ਜ਼ਿਲ੍ਹਾ ਪਟਿਆਲਾ ਦੀ ਫੂਡ ਸੇਫਟੀ ਵਿੰਗ ਵੱਲੋਂ ਤਿਉਹਾਰੀ ਮੌਸਮ ਦੇ ਮੱਦੇਨਜ਼ਰ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ।ਜ਼ਿਲ੍ਹਾ ਹੈਲਥ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ‘ਚ ਭੋਜਨ ਸਮੱਗਰੀ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਨਿਰੀਖਣ ਅਤੇ ਨਮੂਨੇ ਲੈਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਫੂਡ ਸੇਫਟੀ ਟੀਮ ਨੇ ਸਮਾਣਾ ਨੇੜਲੇ ਪਿੰਡ ਚੁਤਹਿਰਾ ਸਥਿਤ ਇੱਕ ਡੇਅਰੀ ਯੂਨਿਟ ‘ਤੇ ਰੇਡ ਕੀਤੀ, ਜਿਸ ਵਿੱਚ ਫੂਡ ਸੇਫਟੀ ਅਫਸਰ, ਪਟਿਆਲਾ ਜਸਵਿੰਦਰ ਸਿੰਘ ਅਤੇ ਗੌਰਵ ਕੁਮਾਰ ਸ਼ਾਮਲ ਸਨ।

ਇਹ ਵੀ ਪੜ੍ਹੋ  Ban; ਪੰਜਾਬ ‘ਚ Coldrif Cough Syrup ਹੋਈ Ban , ਕਈ ਸੂਬਿਆਂ ‘ਚ ਬੱਚਿਆਂ ਦੀ ਮੌ+ਤ ਤੋਂ ਬੱਚਿਆਂ ਚੁੱਕਿਆ ਕਦਮ

ਇਸ ਦੌਰਾਨ ਪਨੀਰ, ਦਹੀਂ ਅਤੇ ਸਕਿਮਡ ਮਿਲਕ ਪਾਊਡਰ ਦੇ ਤਿੰਨ ਨਮੂਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਲਏ ਗਏ। ਨਾਲ ਹੀ 225 ਕਿਲੋਗ੍ਰਾਮ ਸ਼ੱਕੀ ਮਿਲਾਵਟੀ ਪਨੀਰ ਮੌਕੇ ‘ਤੇ ਹੀ ਜ਼ਬਤ ਕੀਤਾ ਗਿਆ।ਇਹ ਸਾਰੇ ਨਮੂਨੇ ਰਾਜ ਫੂਡ ਲੈਬੋਰਟਰੀ, ਖਰੜ ਭੇਜੇ ਗਏ ਹਨ। ਜਾਂਚ ਦੀ ਰਿਪੋਰਟ ਆਉਣ ਉਪਰੰਤ ਹੋਰ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦਿਨ ਵੀ ਫੂਡ ਸੇਫਟੀ ਟੀਮ ਨੇ ਨਾਭਾ ਅਤੇ ਰਾਜਪੁਰਾ ਸ਼ਹਿਰਾਂ ਵਿੱਚ ਵੀ ਮਿੱਠਾਈ ਦੀਆਂ ਦੁਕਾਨਾਂ, ਡੇਅਰੀਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦਾ ਨਿਰੀਖਣ ਕਰਕੇ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਏ ਸਨ। ਨਾਭਾ ਤੋਂ ਖੋਆ ਆਧਾਰਿਤ ਮਿੱਠਾਈਆਂ ਅਤੇ ਮਸਾਲਿਆਂ ਦੇ 7 ਨਮੂਨੇ ਤੇ ਰਾਜਪੁਰਾ ਤੋਂ ਖੋਏ ਤੇ ਮਸਾਲਿਆਂ ਦੇ 4 ਨਮੂਨੇ ਲਏ ਗਏ ਸਨ ਤੇ ਇਹ ਸਾਰੇ ਨਮੂਨੇ ਲੈਬ ਟੈਸਟ ਲਈ ਭੇਜੇ ਗਏ ਹਨ।

ਇਹ ਵੀ ਪੜ੍ਹੋ  Bathinda’ਚ ਬਲੈਰੋ ਗੱਡੀ ਨੇ ਦਰੜਿਆਂ ਨੌਜਵਾਨ, ਹੋਈ ਮੌਕੇ ‘ਤੇ ਮੌ+ਤ

ਜਾਂਚ ਨਤੀਜਿਆਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰੀ ਮੌਸਮ ਦੌਰਾਨ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਤੇ ਖਾਦ ਪਦਾਰਥ ਉਪਲਬਧ ਕਰਵਾਉਣ, ਖੁਰਾਕੀ ਮਿਲਾਵਟ ਰੋਕਣ ਅਤੇ ਗੁਣਵੱਤਾ ਦੀ ਨਿਗਰਾਨੀ ਲਈ ਪਹਿਲਾਂ ਹੀ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਖਾਣ-ਪੀਣ ਦੀਆਂ ਚੀਜ਼ਾਂ ਦੇ 69 ਨਮੂਨੇ ਇਕੱਠੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਗੁਣਵੱਤਾ ਭਰੀ ਖੁਰਾਕ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਤਿਉਹਾਰਾਂ ਮੌਕੇ ਮੰਗ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ, ਵਿਭਾਗ ਵੱਲੋਂ ਸਖਤ ਨਿਰੀਖਣ ਜਾਰੀ ਰਹੇਗਾ ਅਤੇ ਜੋ ਵੀ ਵਿਅਕਤੀ, ਵਿਕਰੇਤਾ, ਵਪਾਰੀ ਜਾਂ ਦੁਕਾਨਦਾਰ ਖੁਰਾਕੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

0

Chandigarh News:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ।ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਚੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਯਾਦਗਾਰ ਨੂੰ ਦੋ ਭਾਗਾਂ ਵਿੱਚ ਮੁਕੰਮਲ ਕੀਤਾ ਗਿਆ ਹੈ। ਪਹਿਲੇ ਭਾਗ ਵਿੱਚ ਇਮਾਰਤ ਦਾ ਨਿਰਮਾਣ ਮੁਕੰਮਲ ਕਰਕੇ ਫਰਵਰੀ, 2024 ਵਿੱਚ ਸਮਰਪਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਵੱਲੋਂ ਸੰਗਤ ਨੂੰ ਸਮਰਪਿਤ ਕੀਤੇ ਗਏ ਦੂਜੇ ਭਾਗ ਵਿੱਚ ਇਮਾਰਤ ਦੇ ਦੋਵੇਂ ਵਿੰਗਾਂ ਅੰਦਰ ਪੰਜ ਗੈਲਰੀਆਂ ਬਣਾਈਆਂ ਗਈਆਂ ਹਨ। ਪਹਿਲੇ ਭਾਗ ‘ਤੇ 17 ਕਰੋੜ ਰੁਪਏ ਦੀ ਲਾਗਤ ਆਈ ਸੀ ਜਦਕਿ ਦੂਸਰੇ ਭਾਗ ‘ਤੇ 3 ਕਰੋੜ ਰੁਪਏ ਦੀ ਲਾਗਤ ਆਈ ਹੈ।ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦਾ ਜੀਵਨ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ ਜਿਸ ’ਤੇ ਜਿੰਨਾ ਵੀ ਮਾਣ ਕਰ ਸਕੀਏ, ਓਨਾ ਹੀ ਥੋੜ੍ਹਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਪੰਜ ਗੈਲਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ-
ਇਮਾਰਤ ਵਿੱਚ ਦਾਖਲ ਹੁੰਦੇ ਸਾਰੇ ਸਭ ਤੋਂ ਪਹਿਲਾਂ ਰਿਸੈਪਸ਼ਨ ਵਿੱਚ ਯਾਦਗਾਰ ਬਾਰੇ ਉੱਥੇ ਰੱਖੇ ਮਾਡਲ ਅਤੇ ਵੀਡੀਓ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ।
1. ਆਸ਼ੀਰਵਾਦ: ਇਸ ਤੋਂ ਬਾਅਦ ਪਹਿਲੀ ਗੈਲਰੀ ਵਿੱਚ ਸਿੱਖ ਗੁਰੂ ਸਹਿਬਾਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਹ ਵੀ ਦੱਸਿਆ ਜਾਵੇਗਾ ਕਿ ਭਾਈ ਜੈਤਾ ਜੀ ਦੇ ਪੁਰਖੇ ਵੀ ਗੁਰੂ ਸਹਿਬਾਨ ਦੇ ਨਾਲ ਮੁੱਢ ਤੋਂ ਹੀ ਜੁੜੇ ਹੋਏ ਸਨ। ਪਹਿਲੀ ਗੈਲਰੀ ਵਿੱਚ ਆਧੁਨਿਕ ਤਕਨੀਕ ਨਾਲ ਇਤਿਹਾਸ ਨੂੰ ਰੂਪਮਾਨ ਕੀਤਾ ਗਿਆ ਹੈ।
2. ਜੀਵਨ: ਇਸੇ ਤਰ੍ਹਾਂ ਦੂਸਰੀ ਗੈਲਰੀ ਵਿੱਚ ਭਾਈ ਜੈਤਾ ਜੀ ਦੇ ਮਾਤਾ-ਪਿਤਾ ਦਾ ਵਿਆਹ ਅਤੇ ਉਨ੍ਹਾਂ ਦੇ ਜਨਮ ਬਾਰੇ ਤੇ ਸਮੁੱਚੀ ਪੀੜ੍ਹੀ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।
3. ਤਿਆਗ: ਇਸ ਤੋਂ ਬਾਅਦ ਤੀਸਰੀ ਗੈਲਰੀ ਵਿੱਚ ਕਸ਼ਮੀਰੀ ਪੰਡਿਤਾਂ ‘ਤੇ ਹੁੰਦੇ ਜ਼ੁਲਮਾਂ ਅਤੇ ਉਨ੍ਹਾਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆ ਕੇ ਫਰਿਆਦ ਕਰਨਾ ਅਤੇ ਗੁਰੂ ਜੀ ਦਾ ਸ਼ਹਾਦਤ ਦੇ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਕੂਚ ਕਰਨਾ, ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਸ਼ਹਾਦਤ ਦਾ ਵੱਡੀ ਸਕਰੀਨ ‘ਤੇ ਆਡੀਓ ਵਿਜ਼ਿਊਲ ਅਤੇ ਭਾਈ ਜੈਤਾ ਜੀ ਵੱਲੋਂ ਗੁਰੂ ਜੀ ਦਾ ਸੀਸ ਲੈ ਕੇ ਆਉਣ ਦਾ ਸੈਟ ਤਿਆਰ ਕੀਤਾ ਗਿਆ ਹੈ।
4. ਰੰਘਰੇਟੇ ਗੁਰੂ ਕੇ ਬੇਟੇ: ਇਸੇ ਤਰ੍ਹਾਂ ਚੌਥੀ ਗੈਲਰੀ ਵਿੱਚ ਪੇਂਟਿੰਗਾਂ ਰਾਹੀਂ ਗੁਰੂ ਸਾਹਿਬ ਦਾ ਸੀਸ ਭਾਈ ਜੈਤਾ ਜੀ ਵੱਲੋਂ ਬਾਲ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕਰਨ ਦਾ ਦ੍ਰਿਸ਼, ਇਸ ਦ੍ਰਿਸ਼ ’ਤੇ ਅਧਾਰਤ ਆਡੀਓ-ਵੀਡੀਓ, ਰੰਘਰੇਟੇ ਗੁਰੂ ਕੇ ਬੇਟੇ ਦਾ ਖਿਤਾਬ, ਗੁਰੂ ਸਾਹਿਬ ਦਾ ਸੀਸ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਨਗਰ ਕੀਰਤਨ ਦੇ ਰੂਪ ਵਿੱਚ ਲੈ ਕੇ ਜਾਣਾ, ਭਾਈ ਜੈਤਾ ਜੀ ਨੂੰ ਪਹਿਲੇ ਨਗਾਰਚੀ ਵਜੋਂ ਵਿਖਾਉਣਾ, ਖਾਲਸਾ ਪੰਥ ਦਾ ਜਨਮ ਅਤੇ ਭਾਈ ਜੈਤਾ ਜੀ ਵੱਲੋਂ ਵੱਖ-ਵੱਖ ਲੜਾਈਆਂ ਲੜਨ ਦੇ ਦ੍ਰਿਸ਼ਾਂ ਨੂੰ ਰੂਪਮਾਨ ਕੀਤਾ ਗਿਆ ਹੈ।
5. ਸੰਘਰਸ਼: ਇਸੇ ਤਰ੍ਹਾਂ ਪੰਜਵੀਂ ਗੈਲਰੀ ਵਿੱਚ ਜਾਂਦੇ ਹੋਏ ਭਾਈ ਜੈਤਾ ਜੀ ਨਾਲ ਸਬੰਧਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਤਪ ਅਸਥਾਨ, ਗੁਰੂ ਸਾਹਿਬ ਵੱਲੋਂ ਆਪਣੇ ਪਰਿਵਾਰ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਦਾ ਦ੍ਰਿਸ਼ ਅਤੇ ਅੰਤਲੇ ਭਾਗ ਵਿੱਚ ਭਾਈ ਜੈਤਾ ਜੀ ਦੇ ਸਮੁੱਚੇ ਜੀਵਨ ਨੂੰ ਐਨੀਮੇਸ਼ਨ ਰਾਹੀਂ ਫਿਲਮਾਇਆ ਗਿਆ ਹੈ।
ਇਸ ਤੋਂ ਬਾਅਦ ਅਗਲੇ ਭਾਗ ਵਿੱਚ ਇਕ ਗਿਫਟ ਸ਼ਾਪ ਅਤੇ ਪੰਜਾਬ ਟੂਰਿਜ਼ਮ ਨਾਲ ਸਬੰਧਤ ਥਾਵਾਂ ਨੂੰ ਵਿਖਾਇਆ ਗਿਆ ਹੈ।ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਣ ਇਸ ਪ੍ਰੋਜੈਕਟ ਵਿੱਚ ਖੜੋਤ ਆ ਗਈ ਸੀ ਪਰ ਸਾਡੀ ਸਰਕਾਰ ਨੇ ਇਸ ਪ੍ਰੋਜੈਕਟ ਦੀ ਲਗਾਤਾਰ ਸਮੀਖਿਆ ਕੀਤੀ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ। ਪਿਛਲੇ ਇੱਕ ਸਾਲ ਵਿੱਚ ਵੱਖ ਵੱਖ ਪੱਧਰ ਦੀਆਂ ਅਸੀਂ 10 ਤੋਂ ਵੀ ਵੱਧ ਮੀਟਿੰਗਾਂ ਕੀਤੀਆਂ ਤਾਂ ਜੋ ਜਿੰਨੀ ਜਲਦੀ ਹੋ ਸਕੇ ਅਸੀਂ ਇਸ ਪ੍ਰੋਜੈਕਟ ਨੂੰ ਸੰਗਤ ਨੂੰ ਸਮਰਪਿਤ ਕਰ ਸਕੀਏ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਯਾਦਗਾਰ ਦੇ ਜ਼ਰੂਰ ਦਰਸ਼ਨ ਕਰਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ:ਡਾ. ਬਲਜੀਤ ਕੌਰ

ਵਿਰਾਸਤ ਮਾਰਗ:- ਉਨ੍ਹਾਂ ਅੱਗੇ ਦੱਸਿਆ ਕਿ ਸਿੱਖਾਂ ਦੇ ਮਹਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਰੰਗ ਦੇ ਸੰਗਮਰਮਰ ਨਾਲ ਵਿਰਾਸਤੀ ਮਾਰਗ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕੁੱਲ 18 ਕਰੋੜ ਰੁਪਏ ਦੀ ਲਾਗਤ ਆਵੇਗੀ। 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਕਰੀਬ 10 ਮਹੀਨੇ ਵਿੱਚ ਇਸਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ਵ ਪੱਧਰ ਦੇ ਸੈਰ ਸਪਾਟਾ ਕੇਂਦਰ ਖਾਸ ਤੌਰ ’ਤੇ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਵਿੱਚ ਇਹ ਪ੍ਰੋਜੈਕਟ ਅਹਿਮ ਭੂਮਿਕਾ ਅਦਾ ਕਰੇਗਾ ਕਿਉਂ ਕਿ ਚਿੱਟੇ ਰੰਗ ਦੇ ਸੰਗਮਰਮਰ ਨਾਲ ਬਣਿਆ ਵਿਰਾਸਤੀ ਮਾਰਗ ਦੁਨੀਆਂ ਭਰ ਅੰਦਰ ਆਪਣੇ-ਆਪ ਵਿੱਚ ਵਿਲੱਖਣ ਮਿਸਾਲ ਪੇਸ਼ ਕਰੇਗਾ।ਉਨ੍ਹਾਂ ਦੱਸਿਆ ਕਿ ਮੇਨ ਰੋਡ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਕੁੱਲ 580 ਮੀਟਰ ਲੰਬੇ ਮਾਰਗ ਉੱਤੇ ਚਿੱਟਾ ਸੰਗਮਰਮਰ ਲਾਇਆ ਜਾਵੇਗਾ ਅਤੇ ਕੁੱਲ ਛੇ ਦਾਖਲਾ ਗੇਟ ਬਣਾਏ ਜਾਣਗੇ।ਇਸ ਵਿਰਾਸਤੀ ਮਾਰਗ ਵਿੱਚ ਸਭ ਤੋਂ ਪਹਿਲਾਂ ਮੁੱਖ ਮਾਰਗ ਵਾਲੇ ਪਾਸੇ ਤੋਂ ਵੱਡਾ ਤੇ ਆਕਰਸ਼ਕ ਗੇਟ ਤਿਆਰ ਕੀਤਾ ਜਾਵੇਗਾ ਜੋ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੇਗਾ। ਇੱਕ ਗੇਟ ਸਰੋਵਰ ਤੇ ਪਾਰਕਿੰਗ ਸਾਈਡ ਵੱਲੋਂ ਹੋਵੇਗਾ।

ਇਹ ਵੀ ਪੜ੍ਹੋ  “ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

ਇੱਕ ਹੋਰ ਗੇਟ ਗੁਰੂ ਤੇਗ ਬਹਾਦੁਰ ਮਿਊਜ਼ੀਅਮ ਵਾਲੇ ਪਾਸਿਓਂ ਹੋਵੇਗਾ। ਬਾਕੀ ਗੇਟ ਮੁੱਖ ਸੜਕ ਨਾਲ ਜੁੜਦੇ ਵੱਖ ਵੱਖ ਰਾਹਾਂ ਉੱਤੇ ਹੋਣਗੇ।ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ ਨੂੰ ਖੁੱਲ੍ਹਾ ਤੇ ਛਾਂਦਾਰ ਕਰਨ ਵਾਸਤੇ ਜਿੱਥੇ ਚਿੱਟਾ ਸੰਗਮਰਮਰ ਲਾਇਆ ਜਾਵੇਗਾ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਵਿੱਚ ਦਰਜ ਰੁੱਖ ਲਾਏ ਜਾਣਗੇ। ਇਨ੍ਹਾਂ ਰੁੱਖਾਂ ਵਿੱਚ ਅੰਬ, ਕਿੱਕਰ, ਖਜ਼ੂਰ, ਢਾਕ, ਨਿੰਮ, ਕਪੂਰ, ਕੇਲਾ, ਸਿੰਮਲ, ਬੋਹੜ, ਬੇਰੀ, ਮਹੂਆ ਅਤੇ ਪਿੱਪਲ ਪ੍ਰਮੁੱਖ ਹਨ।ਇਸ ਤੋਂ ਇਲਾਵਾ ਸਰੋਵਰ ਦੇ ਸਾਹਮਣੇ ਤੋਂ ਜਾ ਰਹੇ ਮਾਰਗ ਅਤੇ ਤਖ਼ਤ ਸਾਹਿਬ ਨੂੰ ਜਾਣ ਵਾਲੀ ਚੜ੍ਹਾਈ ‘ਤੇ ਸੰਗਤਾਂ ਦੀ ਸਹੂਲਤ ਵਾਸਤੇ ਸਟੈਪ ਬਣਾਏ ਜਾਣਗੇ। ਵਿਰਾਸਤੀ ਮਾਰਗ ਦੇ ਦੋਵੇਂ ਪਾਸੇ ਸ਼ਾਨਦਾਰ ਪੇਂਟਿੰਗਾਂ ਅਤੇ ਹੋਰ ਤਕਨੀਕਾਂ ਰਾਹੀਂ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਨੂੰ ਰੂਪਮਾਨ ਕੀਤਾ ਜਾਵੇਗਾ।ਸੌਂਦ ਨੇ ਅੱਗੇ ਦੱਸਿਆ ਕਿ 25 ਸਤੰਬਰ ਨੂੰ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਵੀ ਜਾਰੀ ਕੀਤਾ ਜਾ ਚੁੱਕਾ ਹੈ। ਬੀਤੇ ਕੱਲ੍ਹ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਦੀ ਅਗਵਾਈ ਵਿੱਚ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ ਵੀ ਕੀਤੀ ਗਈ ਸੀ। ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਏ ਜਾਣ ਦੀ ਅਪੀਲ ਕੀਤੀ ਹੈ ਕਿਉਂ ਕਿ ਗੁਰੂ ਸਾਹਿਬ ਨੇ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ।

ਇਹ ਵੀ ਪੜ੍ਹੋ  ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਲੜੀਵਾਰ ਸਮਾਗਮ ਉਲੀਕੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗੀ ਅਤੇ ਇਕ ਨਵੰਬਰ ਤੋਂ ਸੂਬਾ ਭਰ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ। 15 ਨਵੰਬਰ ਤੋਂ ਸੂਬੇ ਦੀ ਹਰੇਕ ਵਿਦਿਅਕ ਸੰਸਥਾ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਬਲਿਦਾਨ ਬਾਰੇ ਸੈਮੀਨਾਰ ਕਰਵਾਏ ਜਾਣਗੇ।ਸੌਂਦ ਨੇ ਦੱਸਿਆ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਉਥੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਸ਼ਾਮਲ ਹੋਣਗੇ।ਇੱਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਗੋਇੰਦਵਾਲ ਸਾਹਿਬ ਤੋਂ ਸਜਾਇਆ ਜਾਵੇਗਾ ਅਤੇ 20 ਨਵੰਬਰ ਨੂੰ ਹੀ ਫ਼ਰੀਦਕੋਟ ਤੇ ਗੁਰਦਾਸਪੁਰ ਤੋਂ ਵੀ ਨਗਰ ਕੀਰਤਨ ਸਜਾਏ ਜਾਣਗੇ। ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ।ਸੌਂਦ ਨੇ ਕਿਹਾ ਕਿ ਇਸ ਇਤਿਹਾਸਕ ਯਾਦਗਾਰੀ ਮੌਕੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਉਲੀਕੇ ਜਾਣਗੇ। ਸ੍ਰੀ ਅਨੰਦਪੁਰ ਸਾਹਿਬ ਵਿੱਚ 12 ਹਜ਼ਾਰ ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਬਣਾਇਆ ਜਾਵੇਗਾ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

0

Chandigarh News:ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖੱਜਲ-ਖੁਆਰੀ ਨੂੰ ਘਟਾਉਣ ਅਤੇ ਭ੍ਰਿਸ਼ਟਾਚਾਰ ‘ਤੇ ਰੋਕ ਲਾਉਣ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਜਵਾਬਦੇਹੀ ਯਕੀਨੀ ਬਣਾਉਂਦਿਆਂ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਵੱਲੋਂ ਕੀਤੀ ਜਾ ਰਹੀ ਹੈ ਅਤੇ ਬੇਲੋੜੇ ਇਤਰਾਜ਼ ਲਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਕੀਤੀ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਤਹਿਤ ਜਾਇਦਾਦ ਰਜਿਸਟ੍ਰੇਸ਼ਨ ਲਈ “ਪਹਿਲਾਂ ਆਓ, ਪਹਿਲਾਂ ਪਾਓ” ਦਾ ਸਿਧਾਂਤ ਲਾਗੂ ਕੀਤਾ ਗਿਆ ਹੈ ਜਿਸ ਨਾਲ ਕਿਸੇ ਨਾਲ ਪੱਖਪਾਤ ਦੀ ਕੋਈ ਸੰਭਾਵਨਾ ਨਹੀਂ ਰਹਿ ਜਾਂਦੀ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਾਗਰਿਕਾਂ ਨੂੰ ਆਪਣੇ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੇ ਦਸਤਾਵੇਜ਼ ਰਜਿਸਟਰ ਕਰਨ ਦੀ ਆਜ਼ਾਦੀ ਹੈ ਅਤੇ ਇਸ ਨਾਲ ਵਿਅਕਤੀਗਤ ਦਫ਼ਤਰ ਦੇ ਏਕਾਧਿਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰ ਦਿੱਤਾ ਗਿਆ ਹੈ। ਮਾਲ ਮੰਤਰੀ ਨੇ ਕਿਹਾ ਕਿ ਹੁਣ ਬਿਨੈਕਾਰਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਦਸਤਾਵੇਜ਼ਾਂ ਦੀ ਜਾਂਚ-ਪੜਤਾਲ, ਭੁਗਤਾਨ ਅਤੇ ਅਪਾਇੰਟਮੈਂਟ ਆਦਿ ਬਾਰੇ ਸਵੈਚਾਲਿਤ ਵੱਟਸਐਪ ਅਪਡੇਟਸ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਰਿਸ਼ਵਤ ਮੰਗਣ ਵਾਲੇ ਸ਼ਖ਼ਸ ਦੀ ਸ਼ਿਕਾਇਤ ਲਈ ਇੱਕ ਸਿੱਧਾ ਆਨਲਾਈਨ ਸ਼ਿਕਾਇਤ ਲਿੰਕ ਪ੍ਰਦਾਨ ਕੀਤਾ ਗਿਆ ਹੈ, ਜਿਸ ਦਾ ਤੁਰੰਤ ਨਿਪਟਾਰਾ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਯਕੀਨੀ ਬਣਾਇਆ ਜਾਵੇਗਾ।ਮਾਲ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਪੋਰਟਲ ‘ਤੇ “ਡਰਾਫਟ ਮਾਈ ਡੀਡ” ਮਾਡਿਊਲ ਦੀ ਵਰਤੋਂ ਕਰਕੇ ਆਪਣੀਆਂ ਸੇਲ ਡੀਡ ਤਿਆਰ ਕਰ ਰਹੇ ਹਨ ਜਾਂ ਹਰ ਸਬ ਰਜਿਸਟਰਾਰ ਦਫ਼ਤਰ ਵਿੱਚ ਸਥਾਪਤ ਸੇਵਾ ਕੇਂਦਰ ਕਾਊਂਟਰ ‘ਤੇ ਪਹੁੰਚ ਕਰਕੇ ਉਥੇ ਬੈਠੇ ਪੇਸ਼ੇਵਰਾਂ ਜਿਵੇਂ ਵਕੀਲ ਅਤੇ ਸੇਵਾ-ਮੁਕਤ ਪਟਵਾਰੀ ਦੀਆਂ ਸੇਵਾਵਾਂ ਲੈ ਕੇ 550 ਰੁਪਏ ਦੀ ਨਿਰਧਾਰਤ ਫੀਸ ਨਾਲ ਡੀਡ ਡਰਾਫਟ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ:ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੈਲਪਲਾਈਨ ਨੰਬਰ-1076 ਰਾਹੀਂ ਡੋਰਸਟੈਪ-ਡਿਲੀਵਰੀ ਸੇਵਾ ਦੀ ਚੋਣ ਕਰਕੇ ਘਰ ਬੈਠੇ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਸਮੇਤ ਸਾਰੇ ਭੁਗਤਾਨ ਉਪਲੱਬਧ 25 ਬੈਂਕਾਂ ਰਾਹੀਂ ਇੱਕੋ ਵਾਰ ਆਨਲਾਈਨ ਤਰੀਕੇ ਨਾਲ ਕੀਤੇ ਜਾ ਸਕਦੇ ਹਨ ਜਦਕਿ ਇਸ ਤੋਂ ਪਹਿਲਾਂ ਸਿਰਫ਼ ਪੰਜ ਬੈਂਕਾਂ ਤੋਂ ਇਹ ਸੇਵਾਵਾਂ ਲਈਆਂ ਜਾ ਸਕਦੀਆਂ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇੱਕ ਏਕੀਕ੍ਰਿਤ ਟੋਕਨ ਪ੍ਰਬੰਧਨ ਪ੍ਰਣਾਲੀ ਵੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਮੁਲਾਕਾਤੀ-ਸਮਾਂ ਲੈ ਚੁੱਕੇ ਅਤੇ ਮੁਕੰਮਲ ਦਸਤਾਵੇਜ਼ਾਂ ਵਾਲੇ ਨਾਗਰਿਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਲੋਕਾਂ ਨੂੰ ਬੋਲੇੜੀ ਦੇਰੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਅਪਗ੍ਰੇਡ ਸਰਵਰਾਂ, ਸਿਖਲਾਈ ਪ੍ਰਾਪਤ ਸਟਾਫ਼ ਅਤੇ ਮਿਆਰੀ ਪ੍ਰਕਿਰਿਆਵਾਂ ਨਾਲ ਪੰਜਾਬ ਭਰ ਵਿੱਚ ਇਹ ਪ੍ਰਣਾਲੀ ਇਕਸਾਰ ਲਾਗੂ ਕੀਤੀ ਗਈ ਹੈ, ਜੋ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਯਕੀਨੀ ਬਣਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906239