Sunday, May 17, 2026
Home Blog Page 412

ਮਾਂ ਦੇ ਫੁੱਲ ਪਾਉਣ ਚੱਲੇ ਪੁੱਤ ਦੀ ਸੜਕ ਹਾਦਸੇ ਵਿਚ ਹੋਈ ਮੌ+ਤ, ਚਾਰ ਜਖਮੀ

0

Fazilka News: ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਸੋਮਵਾਰ ਨੂੰ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਆਪਣੇ ਦੂਜੇ ਪ੍ਰਵਾਰਕ ਮੈਂਬਰਾਂ ਦੇ ਨਾਲ ਆਪਣੀ ਮਾਂ ਦੇ ਫੁੱਲ ਪਾਉਣ ਲਈ ਬਿਆਸ ਜਾ ਰਿਹਾ ਸੀ, ਰਾਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੂਰਜ ਵਾਸੀ ਅਬੋਹਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਕਾਰ ਨੂੰ ਅੱਗ ਲੱਗਣ ਕਾਰਨ ਬਠਿੰਡਾ ‘ਚ ਪ੍ਰੋਪਰਟੀ ਡੀਲਰ ਨੌਜਵਾਨ ਜਿੰਦਾ ਜਲਿਆ

ਸੂਚਨਾ ਮੁਤਾਬਕ ਇਹ ਹਾਦਸਾ ਕਾਰ ਦੇ ਬੇਕਾਬੂ ਹੋਣ ਕਾਰਨ ਵਾਪਰਿਆਂ ਤੇ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਕਨਾਚੂਰ ਹੋ ਗਈ ਅਤੇ ਸਾਰੇ ਸਵਾਰ ਅੰਦਰ ਫਸ ਗਏ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਰਾਹਗੀਰਾਂ ਨੇ ਮੌਕੇ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਫਾਜ਼ਿਲਕਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ। ਹਾਦਸੇ ਵਿੱਚ ਜ਼ਖਮੀ ਸਾਰੇ ਮ੍ਰਿਤਕ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਰ ਨੂੰ ਅੱਗ ਲੱਗਣ ਕਾਰਨ ਬਠਿੰਡਾ ‘ਚ ਪ੍ਰੋਪਰਟੀ ਡੀਲਰ ਨੌਜਵਾਨ ਜਿੰਦਾ ਜਲਿਆ

0

Bathinda News: ਬੀਤੀ ਰਾਤ ਕਰੀਬ 2 ਵਜੇ ਬਠਿੰਡਾ ਡੱਬਵਾਲੀ ਰੋਡ ‘ਤੇ ਪਿੰਡ ਗੁਰੂਸਰ ਸੈਣੇਵਾਲਾ ਕੋਲ ਵਾਪਰੀ ਇੱਕ ਦਰਦਨਾਕ ਘਟਨਾ ਵਿਚ ਇੱਕ ਕਾਰ ਸਵਾਰ ਨੌਜਵਾਨ ਅੱਗ ਲੱਗਣ ਕਾਰਨ ਜਿੰਦਾ ਜਲ ਗਿਆ। ਘਟਨਾ ਸਮੇਂ ਅਚਾਨਕ ਸੰਤੁਲਨ ਵਿਗੜਣ ਕਾਰਨ ਕਾਰ ਸਾਹਮਣੇ ਜਾ ਟਕਰਾਈ, ਜਿਸਤੋਂ ਬਾਅਦ ਸੀਐਨਜੀ ਵਾਲੀ ਕਾਰ ‘ਚ ਲੱਗਿਆ ਸਿਲੰਡਰ ਲੀਕ ਹੋ ਗਿਆ ਤੇ ਕਾਰ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਹਾਲਾਂਕਿ ਘਟਨਾ ਦੌਰਾਨ ਮੌਕੇ ‘ਤੇ ਹੀ ਕੁੱਝ ਲੋਕ ਅਤੇ ਪੁਲਿਸ ਵੀ ਪੁੱਜ ਗਈ ਪ੍ਰੰਤੂ ਅੱਗ ਜਿਆਦਾ ਫੈਲਣ ਕਾਰਨ ਨੌਜਵਾਨ ਨੂੰ ਕਾਰ ਵਿਚੋਂ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜਲ ਗਿਆ। ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮੋਹਤੇਸ਼ ਨਾਰੰਗ (36 ਸਾਲ) ਵਾਸੀ ਪਾਰਸ ਰਾਮ ਨਗਰ ਵਜੋਂ ਹੋਈ, ਜੋਕਿ ਪ੍ਰੋਪਟੀ ਡੀਲਰ ਦਾ ਕੰਮ ਕਰਦਾ ਸੀ। ਘਟਨਾ ਸਮੇਂ ਉਹ ਇੱਕ ਪਾਰਟੀ ਵਿਚ ਹਿੱਸਾ ਲੈਣ ਤੋਂ ਬਾਅਦ ਵਾਪਸ ਚੱਲਿਆ ਸੀ। ਮ੍ਰਿਤਕ ਨੌਜਵਾ ਵਿਆਹਿਆ ਹੋਇਆ ਸੀ। ਡੀਐਸਪੀ ਬਠਿੰਡਾ ਦਿਹਾਤੀ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Malwa College Bathinda ਦੇ ਵੱਲੋਂ “ਸਲਾਈਡ-ਓ-ਮੇਨੀਆ” ਪ੍ਰੇਜ਼ੇਂਟੇਸ਼ਨ ਮੁਕਾਬਲਾ ਆਯੋਜਿਤ

Bathinda News: Malwa College Bathinda ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ “ਸਲਾਈਡ-ਓ-ਮੇਨੀਆ” ਨਾਮਕ ਪ੍ਰੇਜ਼ੇਂਟੇਸ਼ਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਦਾ ਵਿਸ਼ਾ ਸੀ “ਅੱਜ ਦੇ ਸੰਸਾਰ ‘ਚ ਆਰਟੀਫੀਸ਼ਲ ਇੰਟੈਲੀਜੈਂਸ (AI) ਦਾ ਪ੍ਰਭਾਵ।”ਕਾਰਜਕ੍ਰਮ ਦੀ ਸ਼ੁਰੂਆਤ ਪ੍ਰਿੰਸਿਪਲ ਡਾ. ਮੰਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਦੇ ਗਰਮਜੋਸ਼ੀ ਨਾਲ ਸਵਾਗਤ ਨਾਲ ਹੋਈ।ਉਨ੍ਹਾਂ ਦਾ ਸਵਾਗਤ ਸਹਾਇਕ ਪ੍ਰੋਫੈਸਰ ਰਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ,11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਨਤੀਜਾ : ਸਿਬਿਨ ਸੀ

ਇਸ ਮੌਕੇ ਡਾ. ਸਰਬਜੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਪ੍ਰਭਾਵਸ਼ਾਲੀ ਪ੍ਰੇਜ਼ੇਂਟੇਸ਼ਨ ਪੇਸ਼ ਕਰਨ ਲਈ ਵੱਖ-ਵੱਖ ਤਰੀਕੇ ਤੇ ਤਜਰਬੇਅਤ ਸੁਝਾਅ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਾਥ-ਅਨੁਭਵ ਰਾਹੀਂ ਪ੍ਰੇਜ਼ੇਂਟੇਸ਼ਨ, ਕਮਿਊਨੀਕੇਸ਼ਨ ਤੇ ਦ੍ਰਿਸ਼ਟਮਾਨ (visual) ਹੁਨਰਾਂ ਨੂੰ ਮਜ਼ਬੂਤ ਕਰਨ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਦੇ ਵਧ ਰਹੇ ਪ੍ਰਭਾਵ ਬਾਰੇ ਜਾਣੂ ਕਰਨਾ ਸੀ, ਜਿਸਦਾ ਵਰਤੋਂ ਖੇਤਰਾਂ ਜਿਵੇਂ ਕਿ ਸਿੱਖਿਆ, ਸਿਹਤ, ਕਾਰੋਬਾਰ ਅਤੇ ਰੋਜ਼ਮਰਰਾ ਜੀਵਨ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਵਿਦਿਆਰਥੀਆਂ ਨੇ ਆਪਣੇ ਨਵੀਂ ਸੋਚ ਅਤੇ ਰਿਸਰਚ ਨਾਲ ਭਰਪੂਰ ਪ੍ਰੇਜ਼ੇਂਟੇਸ਼ਨ ਰਾਹੀਂ ਆਈ.ਏ. ਦੇ ਫਾਇਦੇ ਅਤੇ ਨੈਤਿਕ ਚੁਣੌਤੀਆਂ ਦੋਹਾਂ ਪੱਖਾਂ ਨੂੰ ਉਜਾਗਰ ਕੀਤਾ।ਪ੍ਰਿੰਸਿਪਲ ਡਾ. ਮੰਜੀਤ ਸਿੰਘ ਨੇ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਨਵੇਂ ਰੁਝਾਨਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਮੁਕਾਬਲੇ ਦੇ ਅੰਤ ‘ਚ ਨਤੀਜੇ ਐਲਾਨੇ ਗਏ, ਜਿਸ ਵਿਚ ਪਹਿਲਾ ਇਨਾਮ: ਹਰਦੀਪ ਕੌਰ (BCA ਤੀਜਾ ਸਾਲ),ਦੂਜਾ ਇਨਾਮ: ਲਵਪ੍ਰੀਤ ਕੌਰ (PGDCA) ਅਤੇ ਤੀਜਾ ਇਨਾਮ: ਸੰਪਨ ਸਾਮਾ (BCA ਦੂਜਾ ਸਾਲ) ਨੂੰ ਦਿੱਤਾ ਗਿਆ। ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਅਤੇ ਸਿਖਲਾਈ ਭਰਪੂਰ ਤਜਰਬਾ ਰਿਹਾ, ਜਿਸ ਨੇ ਉਨ੍ਹਾਂ ਵਿੱਚ ਨਵੀਨਤਾ ਅਤੇ ਤਕਨਾਲੋਜੀਕ ਚੇਤਨਾ ਨੂੰ ਹੋਰ ਮਜ਼ਬੂਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ,11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਨਤੀਜਾ : ਸਿਬਿਨ ਸੀ

0

Chandigarh News:ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 13 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ 2025 ਹੈ। ਸਿਬਿਨ ਸੀ ਨੇ ਦੱਸਿਆ ਕਿ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 14 ਨਵੰਬਰ 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ ਲੈ ਕੇ 21 ਅਕਤੂਬਰ ਤੱਕ ਕਿਸੇ ਵੀ ਕੰਮਕਾਰ ਵਾਲੇ ਦਿਨ ਭਰੇ ਜਾ ਸਕਣਗੇ। ਸਿਰਫ 19 ਅਕਤੂਬਰ ਐਤਵਾਰ ਅਤੇ 20 ਅਕਤੂਬਰ ਦੀਵਾਲੀ ਨੂੰ ਛੁੱਟੀ ਵਾਲੇ ਦਿਨ ਪੱਤਰ ਦਾਖਿਲ ਨਹੀਂ ਕੀਤੇ ਜਾ ਸਕਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

0

👉ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ
Jalandhar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ AAP ਉਮੀਦਵਾਰ Rajinder Gupta ਨੇ Manish Sisodia ਨਾਲ ਕੀਤੀ ਮੁਲਾਕਾਤ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ ਹਾਸਲ ਕਰ ਚੁੱਕਾ ਹੈ।

ਇਹ ਵੀ ਪੜ੍ਹੋ ਬਦਲ ਰਿਹਾ ਪੰਜਾਬ:ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

0

Muktsar News:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ।

ਇਹ ਵੀ ਪੜ੍ਹੋ  ਬਦਲ ਰਿਹਾ ਪੰਜਾਬ:ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ  ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ’ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਇਸ ਮੌਕੇ ਸਰਪੰਚ ਨਿਰਮਲ ਸਿੰਘ ਪਿੰਡ ਜੰਡਵਾਲਾ, ਸਰਪੰਚ ਮਨਪ੍ਰੀਤ ਕੌਰ ਪਿੰਡ ਥੇਹੜ੍ਹੀ, ਸਰਪੰਚ ਮਨਪ੍ਰੀਤ ਸਿੰਘ ਢਿੱਲੋਂ ਪਿੰਡ ਫਕਰਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਦਲ ਰਿਹਾ ਪੰਜਾਬ:ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

0

Jalalabad News:ਜਲਾਲਾਬਾਦ ਦੀ ਸਥਾਨਕ ਸਬਜ਼ੀ ਅਤੇ ਫਲ ਮੰਡੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ “ਕੰਮ ਦੀ ਰਾਜਨੀਤੀ” ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰਨਾ ਹੀ ਸੱਚੇ “ਕੰਮ ਦੀ ਰਾਜਨੀਤੀ” ਹੈ, ਅਤੇ ਇਸ ਸਿਧਾਂਤ ਨੂੰ ਜਲਾਲਾਬਾਦ ਦੇ ਵਿਧਾਇਕ ਸਰਦਾਰ ਜਗਦੀਪ ਕੰਬੋਜ ਗੋਲਡੀ ਨੇ ਸਾਬਤ ਕੀਤਾ ਹੈ।ਸਾਲਾਂ ਤੋਂ, ਜਲਾਲਾਬਾਦ ਮੰਡੀ ਵਿੱਚ ਛੋਟੇ ਵਪਾਰੀ ਅਤੇ ਸਟ੍ਰੀਟ ਵਿਕਰੇਤਾ ਟ੍ਰੈਫਿਕ ਜਾਮ ਅਤੇ ਮੀਂਹ ਅਤੇ ਧੁੱਪ ਵਿੱਚ ਕਾਰੋਬਾਰ ਕਰਨ ਦੀ ਮੁਸ਼ਕਲ ਨਾਲ ਜੂਝਦੇ ਸਨ। ਪਰ ਹੁਣ, ਇਹ ਸਥਿਤੀ ਬਦਲ ਗਈ ਹੈ। ਵਿਧਾਇਕ ਗੋਲਡੀ ਨੇ ਮੁੱਖ ਸੜਕਾਂ ਤੋਂ ਰੁਕਾਵਟ ਨੂੰ ਦੂਰ ਕਰਦੇ ਹੋਏ ਬਾਜ਼ਾਰ ਵਿੱਚ ਇੱਕ ਸਾਂਝੀ, ਸੁਵਿਧਾਜਨਕ ਅਤੇ ਸੁਰੱਖਿਅਤ ਜਗ੍ਹਾ ਬਣਾਈ। ਹੁਣ, ਸਟ੍ਰੀਟ ਵਿਕਰੇਤਾ ਛੱਤ (ਸ਼ੈੱਡ) ਹੇਠ ਆਰਾਮ ਨਾਲ ਆਪਣਾ ਕਾਰੋਬਾਰ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਆਸਾਨ ਹੋ ਗਈ ਹੈ।

ਇਹ ਵੀ ਪੜ੍ਹੋ  ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ

ਇਸ ਪ੍ਰੋਜੈਕਟ ਦੀ ਲਾਗਤ ਲਗਭਗ ₹3 ਕਰੋੜ ਸੀ, ਜਿਸਦਾ ਨੀਂਹ ਪੱਥਰ ਮਾਰਚ 2024 ਵਿੱਚ ਰੱਖਿਆ ਗਿਆ ਸੀ, ਅਤੇ ਇਹ ਹੁਣ ਪੂਰਾ ਹੋ ਗਿਆ ਹੈ ਅਤੇ ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ।ਇਹ ਪਹਿਲ ਸਿਰਫ਼ ਸਥਾਨ ਬਦਲਣ ਬਾਰੇ ਨਹੀਂ ਸੀ। ਵਿਧਾਇਕ ਗੋਲਡੀ ਨੇ ਤੁਰੰਤ ਗਲੀ ਵਿਕਰੇਤਾਵਾਂ ਦੀਆਂ ਜ਼ਰੂਰੀ ਮੰਗਾਂ, ਜਿਵੇਂ ਕਿ ਬਾਥਰੂਮ, ਆਰ.ਓ. ਪਾਣੀ, ਸੈਨੀਟੇਸ਼ਨ ਅਤੇ ਸੁਰੱਖਿਆ, ਨੂੰ ਮੌਕੇ ‘ਤੇ ਹੀ ਹੱਲ ਕਰ ਦਿੱਤਾ। ਇਹ ਪਹਿਲ ਸਿਰਫ਼ ਸਹੂਲਤ ਬਾਰੇ ਨਹੀਂ ਹੈ, ਸਗੋਂ ਆਮ ਲੋਕਾਂ ਲਈ ਮਾਣ ਅਤੇ ਰੋਜ਼ੀ-ਰੋਟੀ ਦੀ ਗਰੰਟੀ ਬਾਰੇ ਵੀ ਹੈ।ਹੁਣ, ਬਾਜ਼ਾਰ ਵਿੱਚ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਹੈ, ਅਤੇ ਗਲੀ ਵਿਕਰੇਤਾ ਮੀਂਹ, ਅੱਤ ਦੀ ਗਰਮੀ ਅਤੇ ਠੰਢ ਤੋਂ ਸੁਰੱਖਿਅਤ ਰਹਿ ਕੇ ਆਪਣੇ ਕਾਰੋਬਾਰ ਆਸਾਨੀ ਨਾਲ ਚਲਾ ਸਕਦੇ ਹਨ। ਬਾਜ਼ਾਰ ਵਿੱਚ ਲੋਕਾਂ ਨੇ ਆਪਣੀ ਖੁਸ਼ੀ ਅਤੇ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਕਿਹਾ:”ਲੋਕਾਂ ਨੇ ਗਰੀਬਾਂ ਲਈ ਇੰਨਾ ਵਧੀਆ ਕੰਮ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਹਰ ਕੋਈ ਬਹੁਤ ਖੁਸ਼ ਜਾਪਦਾ ਸੀ।”ਇਹ ਪਹਿਲਕਦਮੀ ਸਾਬਤ ਕਰਦੀ ਹੈ ਕਿ ਰਾਜ ਸਰਕਾਰ ਲੋਕਾਂ ਦੇ ਅਧਿਕਾਰਾਂ, ਭਲਾਈ ਅਤੇ ਸਹੂਲਤ ਨੂੰ ਤਰਜੀਹ ਦਿੰਦੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਵਿਧਾਇਕ ਜਗਦੀਪ ਗੋਲਡੀ ਦੀ ਤੁਰੰਤ ਕਾਰਵਾਈ ਦਰਸਾਉਂਦੀ ਹੈ ਕਿ ਹਰ ਚੁਣਿਆ ਹੋਇਆ ਪ੍ਰਤੀਨਿਧੀ ਹੁਣ ਲੋਕਾਂ ਦਾ ਸੇਵਕ ਹੈ, ਨਾ ਕਿ ਸਿਰਫ਼ ਇੱਕ ਰਾਜਨੀਤਿਕ ਨੇਤਾ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਜਲਾਲਾਬਾਦ ਵਿੱਚ ਹਾਲ ਹੀ ਵਿੱਚ ਚੱਲ ਰਹੇ ਹੋਰ ਵਿਕਾਸ ਪ੍ਰੋਜੈਕਟਾਂ ਵਾਂਗ, ਸਥਾਨਕ ਆਰਥਿਕਤਾ ਨੂੰ ਮਜ਼ਬੂਤ ​​ਕਰਨ ਵਿੱਚ ਵੀ ਯੋਗਦਾਨ ਪਾਵੇਗਾ, ਜਿਸ ਵਿੱਚ ਪਾਣੀ ਦੀ ਸਪਲਾਈ ਅਤੇ ਨਹਿਰੀ ਪ੍ਰਣਾਲੀਆਂ ਵਿੱਚ ₹28 ਕਰੋੜ ਦਾ ਨਿਵੇਸ਼ ਸ਼ਾਮਲ ਹੈ।ਜਲਾਲਾਬਾਦ ਮੰਡੀ ਦਾ ਇਹ ਪਰਿਵਰਤਨ ਆਮ ਆਦਮੀ ਪਾਰਟੀ ਦੀਆਂ ਲੋਕ-ਕੇਂਦ੍ਰਿਤ ਨੀਤੀਆਂ ਦਾ ਜਿਉਂਦਾ ਜਾਗਦਾ ਸਬੂਤ ਹੈ ਜੋ ਸੱਚਮੁੱਚ ਲੋਕਾਂ ਦੇ ਜੀਵਨ ਨੂੰ ਬਦਲ ਰਹੀਆਂ ਹਨ। ਇਹ ਪਹਿਲ ਵੋਟਰਾਂ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਸਰਕਾਰ ਹਰ ਰੋਜ਼ ਸੋਚ ਰਹੀ ਹੈ, ਕੰਮ ਕਰ ਰਹੀ ਹੈ ਅਤੇ ਨਤੀਜੇ ਦੇ ਰਹੀ ਹੈ।ਪੰਜਾਬ ਬਦਲ ਰਿਹਾ ਹੈ ਕਿਉਂਕਿ ਹੁਣ ਵਾਅਦੇ ਨਹੀਂ, ਸਗੋਂ ਕਾਰਵਾਈਆਂ ਬਹੁਤ ਕੁਝ ਬੋਲਦੀਆਂ ਹਨ। ਇਹ ਕਾਰਵਾਈ ਸਿਰਫ਼ ਸ਼ਬਦ ਨਹੀਂ, ਸਗੋਂ ਇੱਕ ਜੀਵਨ ਬਦਲਣ ਵਾਲੀ ਪਹਿਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਖੇਤਾਂ ’ਚ ਨਵੀਂ ਲਹਿਰ,ਮਾਨ ਸਰਕਾਰ ਦੀ ਕੋਸ਼ਿਸ਼ ਨਾਲ ਕਿਸਾਨਾਂ ਨੇ ਮੱਕੀ ਵੱਲ ਵਧਾਇਆ ਰੁਝਾਨ

0

Punjab News:“ਰੰਗਲਾ ਪੰਜਾਬ” ਦਾ ਦ੍ਰਿਸ਼ਟੀਕੋਣ ਸ਼ਹਿਰਾਂ ਨੂੰ ਸੁੰਦਰ ਬਣਾਉਣ ਤੱਕ ਸੀਮਤ ਨਹੀਂ ਹੈ; ਇਸਦਾ ਅਸਲ ਅਰਥ ਜ਼ਮੀਨ ਨੂੰ ਠੀਕ ਕਰਨਾ ਅਤੇ ਕਿਸਾਨਾਂ ਨੂੰ ਅਮੀਰ ਬਣਾਉਣਾ ਹੈ। ਸਾਲਾਂ ਤੋਂ, ਪੰਜਾਬ ਦੇ ਕਿਸਾਨ ਚੌਲਾਂ ਅਤੇ ਕਣਕ ਦੀ ਕਾਸ਼ਤ ਦੇ ਇੱਕ ਦੁਸ਼ਟ ਚੱਕਰ ਵਿੱਚ ਫਸੇ ਹੋਏ ਸਨ। ਬਹੁਤ ਜ਼ਿਆਦਾ ਚੌਲਾਂ ਦੀ ਕਾਸ਼ਤ ਨੇ ਨਾ ਸਿਰਫ਼ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਖ਼ਤਰਨਾਕ ਪੱਧਰ ਤੱਕ ਘਟਾ ਦਿੱਤਾ ਬਲਕਿ ਰਵਾਇਤੀ ਫਸਲਾਂ ਤੋਂ ਆਮਦਨ ਘਟਣ ਕਾਰਨ ਕਿਸਾਨਾਂ ਨੂੰ ਵਿੱਤੀ ਤਣਾਅ ਵਿੱਚ ਵੀ ਪਾ ਦਿੱਤਾ। ਇਸ ਸਮੱਸਿਆ ਦਾ ਇੱਕੋ ਇੱਕ ਹੱਲ ਫ਼ਸਲ ਵਿਭਿੰਨਤਾ ਸੀ। ਮਾਨ ਸਰਕਾਰ ਨੇ ਇਸ ਚੁਣੌਤੀ ਨੂੰ ਇੱਕ ਮੌਕੇ ਵਜੋਂ ਦੇਖਿਆ ਅਤੇ ਕਿਸਾਨਾਂ ਨੂੰ ਚੌਲਾਂ ਤੋਂ ਬਦਲਵੀਆਂ, ਘੱਟ ਪਾਣੀ ਵਾਲੀਆਂ ਫਸਲਾਂ, ਖਾਸ ਕਰਕੇ ਮੱਕੀ ਵੱਲ ਤਬਦੀਲ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ।ਸਾਉਣੀ ਮੱਕੀ ਦੀ ਕਾਸ਼ਤ ਅਧੀਨ ਰਕਬੇ ਵਿੱਚ 16.27% ਦਾ ਰਿਕਾਰਡ ਤੋੜ ਵਾਧਾ ਦਰਜ ਕੀਤਾ ਗਿਆ ਹੈ। ਰਕਬਾ 86,000 ਹੈਕਟੇਅਰ (2024) ਤੋਂ ਵਧ ਕੇ 100,000 ਹੈਕਟੇਅਰ (2025) ਹੋ ਗਿਆ ਹੈ। ਇਹ ਫਸਲੀ ਵਿਭਿੰਨਤਾ ਮੁਹਿੰਮ ਵਿੱਚ ਪੰਜਾਬ ਲਈ ਇੱਕ ਭਾਵਨਾਤਮਕ ਅਤੇ ਆਰਥਿਕ ਜਿੱਤ ਹੈ। ਇਹ ਮੱਕੀ ਕ੍ਰਾਂਤੀ ਸਾਬਤ ਕਰਦੀ ਹੈ ਕਿ ਮਾਨ ਸਰਕਾਰ ਦੀਆਂ ਨੀਤੀਆਂ ਸਿੱਧੇ ਕਿਸਾਨਾਂ ਦੇ ਦਿਲਾਂ ਤੱਕ ਪਹੁੰਚੀਆਂ ਹਨ, ਜਿਨ੍ਹਾਂ ਨੇ ਡਰ ਅਤੇ ਪਰੰਪਰਾ ਨੂੰ ਪਿੱਛੇ ਛੱਡ ਕੇ ਘੱਟ ਪਾਣੀ ਨਾਲ ਭਵਿੱਖ ਦੀ ਖੁਸ਼ਹਾਲੀ ਬੀਜਣ ਦਾ ਫੈਸਲਾ ਲਿਆ ਹੈ। ਇਹ ਇੱਕ ਅਜਿਹਾ ਅੰਦੋਲਨ ਹੈ ਜਿੱਥੇ ਹਰ ਕਿਸਾਨ ਧਰਤੀ ਮਾਤਾ ਪ੍ਰਤੀ ਆਪਣਾ ਕਰਜ਼ਾ ਚੁਕਾ ਰਿਹਾ ਹੈ ਅਤੇ ‘ਰੰਗਲਾ ਪੰਜਾਬ’ ਦੀ ਨਵੀਂ ਹਰੀ ਲਹਿਰ ਨੂੰ ਮਜ਼ਬੂਤ ਕਰ ਰਿਹਾ ਹੈ।

ਇਹ ਵੀ ਪੜ੍ਹੋ  ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ’ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਾ ਸਿਰਫ਼ ਫਸਲੀ ਵਿਭਿੰਨਤਾ ਦੀ ਚੁਣੌਤੀ ਨੂੰ ਸਵੀਕਾਰ ਕੀਤਾ ਬਲਕਿ ਇਸਨੂੰ ਇੱਕ ਵਿਸ਼ਾਲ ਜਨ ਅੰਦੋਲਨ ਵਿੱਚ ਵੀ ਬਦਲ ਦਿੱਤਾ।ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਨੇ ਸਾਉਣੀ ਮੱਕੀ ਦੀ ਫਸਲ ਦੀ ਸਥਿਤੀ ਦਾ ਮੁਲਾਂਕਣ ਕੀਤਾ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬੇ ਨੇ ਫਸਲੀ ਵਿਭਿੰਨਤਾ ਅਤੇ ਭੂਮੀਗਤ ਪਾਣੀ ਦੀ ਸੰਭਾਲ ਦੇ ਉਦੇਸ਼ ਨਾਲ ਛੇ ਜ਼ਿਲ੍ਹਿਆਂ – ਬਠਿੰਡਾ, ਸੰਗਰੂਰ, ਕਪੂਰਥਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ – ਵਿੱਚ 12,000 ਹੈਕਟੇਅਰ ਜ਼ਮੀਨ ਨੂੰ ਝੋਨੇ ਤੋਂ ਮੱਕੀ ਦੀ ਕਾਸ਼ਤ ਵਿੱਚ ਬਦਲਣ ਲਈ ਇੱਕ ਮਹੱਤਵਾਕਾਂਸ਼ੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਹੈ। ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ, ਸਰਕਾਰ ਇਸ ਪਾਇਲਟ ਪ੍ਰੋਜੈਕਟ ਤਹਿਤ ਪ੍ਰਤੀ ਹੈਕਟੇਅਰ ₹17,500 ਦੀ ਪੇਸ਼ਕਸ਼ ਕਰ ਰਹੀ ਹੈ, ਅਤੇ ਇਸ ਤਬਦੀਲੀ ਦੌਰਾਨ ਕਿਸਾਨਾਂ ਦੀ ਅਗਵਾਈ ਅਤੇ ਸਹਾਇਤਾ ਲਈ 185 ਕਿਸਾਨ ਮਿੱਤਰ ਤਾਇਨਾਤ ਕੀਤੇ ਗਏ ਹਨ। ਇਸ ਤਬਦੀਲੀ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ₹7,000 ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਨਾਲ ਲਗਭਗ 30,000 ਕਿਸਾਨਾਂ ਨੂੰ ਲਾਭ ਹੋਵੇਗਾ।ਖੇਤੀਬਾੜੀ ਵਿਭਾਗ ਦੁਆਰਾ ਪ੍ਰਦਾਨ ਕੀਤੇ ਗਏ ਆਰਜ਼ੀ ਅੰਕੜਿਆਂ ਅਨੁਸਾਰ, ਸਾਉਣੀ ਮੱਕੀ ਦੀ ਬਿਜਾਈ 7,000 ਹੈਕਟੇਅਰ, ਜਾਂ ਲਗਭਗ 19,500 ਏਕੜ ਵਿੱਚ ਕੀਤੀ ਗਈ ਸੀ। ਪਠਾਨਕੋਟ ਵਿੱਚ 4,100 ਏਕੜ ਦਰਜ ਕੀਤੀ ਗਈ, ਜੋ ਕਿ 2025-26 ਲਈ ਮੱਕੀ ਸਬਸਿਡੀ ਯੋਜਨਾ ਅਧੀਨ ਸਭ ਤੋਂ ਵੱਧ ਹੈ, ਇਸ ਤੋਂ ਬਾਅਦ ਸੰਗਰੂਰ (3,700), ਬਠਿੰਡਾ (3,200), ਜਲੰਧਰ (3,100), ਕਪੂਰਥਲਾ (2,800), ਅਤੇ ਗੁਰਦਾਸਪੁਰ (2,600) ਹਨ। ਕੁੱਲ ਮਿਲਾ ਕੇ, ਰਾਜ ਭਰ ਵਿੱਚ ਸਾਉਣੀ ਮੱਕੀ ਦੀ ਕਾਸ਼ਤ ਪਿਛਲੇ ਸੀਜ਼ਨ ਤੋਂ ਲਗਭਗ 80,000 ਹੈਕਟੇਅਰ, ਜਾਂ 1.98 ਲੱਖ ਏਕੜ ਵਿੱਚ ਬਦਲੀ ਨਹੀਂ ਗਈ।

ਇਹ ਵੀ ਪੜ੍ਹੋ  AAP ਉਮੀਦਵਾਰ Rajinder Gupta ਨੇ Manish Sisodia ਨਾਲ ਕੀਤੀ ਮੁਲਾਕਾਤ

ਸੁਚਾਰੂ ਖਰੀਦ ਲਈ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ ‘ਤੇ ਆਧਾਰਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਮੁਸ਼ਕਲਾਂ ਤੋਂ ਬਚਣ ਲਈ ਸੁੱਕੀ ਮੱਕੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਖੇਤੀਬਾੜੀ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਨਮੀ ਦੀ ਮਾਤਰਾ 14% ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਮੁੱਖ ਖੇਤੀਬਾੜੀ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਕਿਸਾਨਾਂ ਨੂੰ ਬਿਹਤਰ ਬਾਜ਼ਾਰ ਮੁੱਲ ਪ੍ਰਾਪਤ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਸ੍ਰੀ ਰਾਮਵੀਰ (ਸਕੱਤਰ, ਪੰਜਾਬ ਮੰਡੀ ਬੋਰਡ), ਸ੍ਰੀ ਕੁਮਾਰ ਅਮਿਤ (ਐਮਡੀ, ਮਾਰਕਫੈੱਡ), ਅਤੇ ਸ੍ਰੀ ਜਸਵੰਤ ਸਿੰਘ (ਡਾਇਰੈਕਟਰ, ਖੇਤੀਬਾੜੀ) ਸਮੇਤ ਸੀਨੀਅਰ ਵਿਭਾਗੀ ਅਧਿਕਾਰੀ ਮੌਜੂਦ ਸਨ।14,000 ਹੈਕਟੇਅਰ ਵਾਧੂ ਜ਼ਮੀਨ ‘ਤੇ ਮੱਕੀ ਦੀਆਂ ਫਸਲਾਂ ਨੂੰ ਵਧਦੇ-ਫੁੱਲਦੇ ਦੇਖ ਕੇ ਵਿਸ਼ਵਾਸ ਪੈਦਾ ਹੁੰਦਾ ਹੈ ਕਿ ਤਬਦੀਲੀ ਸੰਭਵ ਹੈ। ਹਰ ਕਿਸਾਨ ਜੋ ਝੋਨੇ ਤੋਂ ਮੱਕੀ ਵੱਲ ਜਾਂਦਾ ਹੈ, ਅਸਲ ਵਿੱਚ, ਧਰਤੀ ਮਾਤਾ ਪ੍ਰਤੀ ਆਪਣਾ ਕਰਜ਼ਾ ਚੁਕਾ ਰਿਹਾ ਹੈ, ਭੂਮੀਗਤ ਪਾਣੀ ਦੀ ਸੰਭਾਲ ਕਰ ਰਿਹਾ ਹੈ ਅਤੇ ਅਗਲੀ ਪੀੜ੍ਹੀ ਲਈ ਇੱਕ ਅਮੀਰ ਵਿਰਾਸਤ ਛੱਡ ਰਿਹਾ ਹੈ। ਮਾਨ ਸਰਕਾਰ ਪੰਜਾਬ ਵਿੱਚ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਅਤੇ ਪਾਣੀ ਦੀ ਸੰਭਾਲ ਨੂੰ ਤੇਜ਼ ਕਰ ਰਹੀ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਮੱਕੀ ਦੀ ਖੇਤੀ ਘੱਟ ਪਾਣੀ ਦੀ ਲੋੜ ਵਾਲੀ ਅਤੇ ਚੌਲਾਂ ਨਾਲੋਂ ਵਧੇਰੇ ਲਾਭਦਾਇਕ ਹੈ, ਕਿਸਾਨਾਂ ਲਈ ਵਧੇਰੇ ਆਮਦਨ ਪੈਦਾ ਕਰਦੀ ਹੈ ਅਤੇ ਬਹੁਤ ਜ਼ਿਆਦਾ ਪਾਣੀ ਦੀ ਵਰਤੋਂ ਤੋਂ ਬਚਦੀ ਹੈ।ਮੱਕੀ ਕ੍ਰਾਂਤੀ ਸਾਬਤ ਕਰਦੀ ਹੈ ਇਹ ਸਪੱਸ਼ਟ ਹੈ ਕਿ ਜਦੋਂ ਸਰਕਾਰ, ਇਮਾਨਦਾਰ ਇਰਾਦਿਆਂ ਨਾਲ, ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਿੰਦੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਦੀ ਸੁਰੱਖਿਆ ਪ੍ਰਦਾਨ ਕਰਦੀ ਹੈ, ਤਾਂ ਕਿਸਾਨ ਆਪਣੇ ਡਰ ਨੂੰ ਦੂਰ ਕਰਨ ਅਤੇ ਦਲੇਰ ਫੈਸਲੇ ਲੈਣ ਲਈ ਤਿਆਰ ਹੁੰਦੇ ਹਨ। ਇਹ ਪੰਜਾਬ ਦੀ ਭਾਵਨਾਤਮਕ ਮੁਕਤੀ ਵੱਲ ਪਹਿਲਾ ਵੱਡਾ ਕਦਮ ਹੈ, ਜੋ ਸੂਬੇ ਨੂੰ ਝੋਨੇ ‘ਤੇ ਨਿਰਭਰਤਾ ਤੋਂ ਮੁਕਤ ਕਰਦਾ ਹੈ ਅਤੇ ਇਸਨੂੰ ਇੱਕ ਸੰਤੁਲਿਤ ਅਤੇ ਖੁਸ਼ਹਾਲ ਖੇਤੀਬਾੜੀ ਮਾਡਲ ਵੱਲ ਲੈ ਜਾਂਦਾ ਹੈ। ਇਹ ਦਰਸਾਉਂਦਾ ਹੈ ਕਿ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨ ‘ਤੇ ਲਾਗੂ ਕੀਤਾ ਜਾ ਰਿਹਾ ਹੈ, ਅਤੇ ਕਿਸਾਨ ਹੁਣ ਤਬਦੀਲੀ ਨੂੰ ਆਸਾਨੀ ਨਾਲ ਸਵੀਕਾਰ ਕਰ ਰਹੇ ਹਨ। ਇਹ ਮੱਕੀ ਕ੍ਰਾਂਤੀ ਸਾਬਤ ਕਰਦੀ ਹੈ ਕਿ ਜਦੋਂ ਸਰਕਾਰ ਅਤੇ ਕਿਸਾਨ ਇਕੱਠੇ ਖੜ੍ਹੇ ਹੁੰਦੇ ਹਨ, ਭਾਵੇਂ ਕਿੰਨੀ ਵੀ ਵੱਡੀ ਚੁਣੌਤੀ ਕਿਉਂ ਨਾ ਹੋਵੇ, ਸਫਲਤਾ ਯਕੀਨੀ ਹੈ। ‘ਰੰਗਲਾ ਪੰਜਾਬ’ ਦੀ ਨੀਂਹ ਹੁਣ ਇਸ ਨਵੀਂ ਹਰੀ ਲਹਿਰ ਦੁਆਰਾ ਮਜ਼ਬੂਤ ਹੋ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ’ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸ਼ਕਤੀ ਅਤੇ ਭਗਤੀ ਦਾ ਪ੍ਰਤੀਕ,ਦੁਰਗਾ ਉਤਸਵ ਆਯੋਜਿਤ

Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਕਲਚਰਲ ਐਂਡ ਯੂਥ ਅਫੇਅਰ ਵਲੋਂ ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਵਾਈਸ ਚਾਂਸਲਰ ਦੀ ਪ੍ਰੇਰਣਾ ਸਦਕਾ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਭਾਰਤ ਦੀ ਅਨੇਕਤਾ ਵਿੱਚ ਏਕਤਾ ਨੂੰ ਦਰਸਾਉਂਦਾ ਦਸ ਰੋਜ਼ਾ ਦੁਰਗਾ ਉਤਸਵ ਬੜੀ ਸ਼ਰਧਾ, ਸਤਿਕਾਰ ਅਤੇ ਚਾਵਾਂ ਮਲਾਰਾਂ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਦੇ ਅਮੀਰ ਸੱਭਿਆਚਾਰ, ਅਧਿਆਤਮਿਕਤਾ ਅਤੇ ਭਾਈਚਾਰੇ ਨੂੰ ਸਮਰਪਿਤ ਆਯੋਜਨ ਕੀਤੇ ਗਏ ਜਿੰਨ੍ਹਾਂ ਵਿੱਚ ਵਾਈਸ-ਚਾਂਸਲਰ (ਡਾ.) ਸਿੰਘ ਅਤੇ ਉਹਨਾਂ ਦੀ ਧਰਮ ਪਤਨੀ ਡਾ. ਊਸ਼ਾ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ।

ਇਹ ਵੀ ਪੜ੍ਹੋ  ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ

ਇਸ ਮੌਕੇ ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ, ਵੱਖ-ਵੱਖ ਵਿਭਾਗਾਂ ਦੇ ਡੀਨ, ਫਕੈਲਟੀ ਮੈਂਬਰ, ਵੱਖ-ਵੱਖ ਦੇਸ਼ਾਂ ਅਤੇ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਪਹਿਲੇ ਦਿਨ ਮਾਂ ਦੁਰਗਾ ਦੇ ਸਰੂਪ ਦੀ ਸਥਾਪਤੀ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਕਿਹਾ ਕੇ ਮਾਂ ਦੁਰਗਾ ਸਾਡੀ ਸ਼ਕਤੀ ਅਤੇ ਭਗਤੀ ਦਰਸਾਉਂਦੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਸਾਡੇ ਦੇਵੀ-ਦੇਵਤਿਆਂ ਤੋਂ ਪ੍ਰੇਰਨਾ ਲੈ ਕੇ ਜ਼ੁਲਮ ਦਾ ਵਿਰੋਧ ਕਰਨ ਅਤੇ ਆਪਣੇ ਟੀਚੇ ਨੂੰ ਹਾਸਿਲ ਕਰਨ ਵਾਸਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਡਾ. ਕੰਵਲਜੀਤ ਕੌਰ, ਡਾਇਰੈਕਟਰ ਕਲਚਰਲ ਐਂਡ ਯੂਥ ਅਫੇਅਰ ਨੇ ਆਯੋਜਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਕੀਤੇ ਗਏ ਰਾਮਲੀਲਾ ਦੇ ਸ਼ਾਨਦਾਰ ਮੰਚਨ ਨੇ ਦਰਸ਼ਕਾਂ ਦੀਆਂ ਅੱਖਾਂ ਵਿੱਚ ਸ਼ਰਧਾ ਅਤੇ ਖੁਸ਼ੀ ਦੇ ਹੜ੍ਹ ਲਿਆ ਦਿੱਤੇ।

ਇਹ ਵੀ ਪੜ੍ਹੋ  ਦੇਸ ਦੇ ਨਾਮੀਂ Hospital ਦੇ trauma center ਵਿਚ ਲੱਗੀ ਅੱ+ਗ, 7 ਮਰੀਜ਼ਾਂ ਦੀ ਹੋਈ ਮੌ+ਤ

ਮਾਤਾ-ਪਿਤਾ ਪ੍ਰਤੀ ਸਮਰਪਣ ਅਤੇ ਉਹਨਾਂ ਦੀ ਆਗਿਆ ਦਾ ਪਾਲਣ ਕਰਦੇ ਹੋਏ ਭਗਵਾਨ ਸ਼੍ਰੀ ਰਾਮ ਵੱਲੋਂ 14 ਸਾਲ ਦੇ ਬਨਵਾਸ ਜਾਣ ਵਾਲੇ ਦ੍ਰਿਸ਼ ਨੇ ਸਾਰਿਆਂ ਨੂੰ ਕੀਲ ਕੇ ਰੱਖ ਦਿੱਤਾ। ਉਹਨਾਂ ਸਭਨਾਂ ਨੂੰ ਰਾਜਾ ਭਰਤ ਵੱਲੋਂ ਵੱਡੇ ਭਰਾ ਦੇ ਸਤਿਕਾਰ ਵਜੋਂ ਕੀਤੇ ਗਏ ਰਾਜਭਾਗ ਦੇ ਤਿਆਗ ਤੋਂ ਪ੍ਰੇਰਣਾ ਲੈਣ ਲਈ ਕਿਹਾ। ਇੱਕ ਸ਼ਾਮ ਵਿਦਿਆਰਥੀਆਂ ਵਲੋਂ ਕੀਤੇ ਗਏ ਡਾਂਡੀਆ ਲੋਕ ਨਾਚ ਨੇ ਸਾਰਿਆਂ ਨੂੰ ਨੱਚਣ ਲਾ ਦਿੱਤਾ। ਮਾਂ ਦੁਰਗਾ ਦੇ ਸਰੂਪ ਦੇ ਵਿਸਰਜਨ ਅਤੇ ਸਰਬੱਤ ਦੇ ਭਲੇ ਲਈ ਕੀਤੀਆਂ ਅਰਦਾਸਾਂ ਨਾਲ ਇਹ ਸਮਾਰੋਹ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906249