Sunday, May 17, 2026
Home Blog Page 413

R.B. DAV.ਸਕੂਲ ਵਿਖੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਹੋਣਹਾਰ ਬੱਚਿਆਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ

0

Bathinda News:ਅੱਜ ਆਰ.ਬੀ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਵਿਖੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਹਰ ਸਾਲ ਦੀ ਤਰ੍ਹਾਂ “ਗੁਰੂ ਬੰਧਨ ਛਾਤਰ ਅਭਿਨੰਦਨ” ਲੜੀ ਤਹਿਤ ਪ੍ਰਤਿਭਾਸ਼ਾਲੀ ਅਤੇ ਹੋਣਹਾਰ ਬੱਚਿਆਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਹਰ ਸਾਲ ਭਾਰਤ ਵਿਕਾਸ ਪਰਿਸ਼ਦ ਵੱਲੋਂ ਪੂਰੇ ਭਾਰਤ ਵਿੱਚ 7 ਹਜਾਰ ਸਕੂਲਾਂ ਦੇ ਲਗਭਗ 15 ਲੱਖ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਭਾਰਤ ਵਿਕਾਸ ਪਰਿਸ਼ਦ ਪੰਜਾਬ ਸ਼ਾਖਾ ਵੱਲੋਂ ਅੱਜ ਡੀ.ਏ.ਵੀ. ਸਕੂਲ ਦੇ ਨਾਲ-ਨਾਲ ਐਮ.ਐਸ.ਡੀ.ਸਕੂਲ, ਲਾਰਡ ਰਾਮਾ ਸਕੂਲ ਅਤੇ ਐਲੀਮੈਂਟਰੀ ਸਰਕਾਰੀ ਸਕੂਲ ਭਾਈ ਘਨੱਈਆ ਜੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ

ਅੱਜ ਇਸ ਸਨਮਾਨ ਸਮਾਰੋਹ ਵਿੱਚ ਭਾਰਤ ਵਿਕਾਸ ਪਰਿਸ਼ਦ ਦੇ ਸ੍ਰੀ ਅਸ਼ੋਕ ਕਾਮਰਾ,ਸ੍ਰੀ ਜਗਮੋਹਨ ਬਾਂਸਲ, ਸ੍ਰੀਮਤੀ ਦੀਪਿਕਾ ਬਾਂਸਲ ,ਇੰਦਰਜੀਤ ਭਾਰਤਵਾਜ ਅਤੇ ਆਰ.ਕੇ.ਵਾਧਵਾ ਖਾਸ ਤੌਰ ਤੇ ਹਾਜ਼ਰ ਹੋਏ।ਸਕੂਲ ਮੁਖੀ ਸ੍ਰੀ ਓ.ਪੀ.ਤਿਵਾੜੀ ਜੀ ਨੇ ਆਏ ਹੋਏ ਪਤਵੰਤਿਆਂ ਨੂੰ ਜੀ ਆਇਆ ਆਖਦਿਆਂ ਉਹਨਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਬੱਚਿਆਂ ਵੱਲੋਂ ਬਹੁਤ ਹੀ ਖੂਬਸੂਰਤ ਬੋਲਾਂ ਵਿੱਚ ਪਰੋਇਆ ਹੋਇਆ ਸਵਾਗਤੀ ਗੀਤ ਗਾਇਆ ਗਿਆ। ਜਿਸ ਨੂੰ ਸੰਗੀਤ ਅਧਿਆਪਿਕਾ ਸ਼੍ਰੀਮਤੀ ਮੋਨੀਕਾ ਸਿੰਗਲਾ ਵੱਲੋਂ ਤਿਆਰ ਕਰਵਾਇਆ ਗਿਆ।

ਇਹ ਵੀ ਪੜ੍ਹੋ  ਦੇਸ ਦੇ ਨਾਮੀਂ Hospital ਦੇ trauma center ਵਿਚ ਲੱਗੀ ਅੱ+ਗ, 7 ਮਰੀਜ਼ਾਂ ਦੀ ਹੋਈ ਮੌ+ਤ

ਸਕੂਲ ਮੁਖੀ ਸ੍ਰੀ ਓ.ਪੀ. ਤਿਵਾੜੀ ਜੀ ਦੀ ਸੁਜੋਗ ਰਾਹਨੁਮਾਈ ਹੇਠ ਡੀ.ਏ. ਵੀ.ਸਕੂਲ ਵਿੱਚੋਂ ਜਿੰਨਾ ਦੋ ਅਧਿਆਪਕਾਂ ਅਤੇ ਦੋ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਇਸ ਮਾਣਮੱਤੇ ਸਨਮਾਨ ਦਾ ਸੁਭਾਗ ਪ੍ਰਾਪਤ ਹੋਇਆ ਉਹਨਾਂ ਦੇ ਨਾਂ ਸ੍ਰੀਮਤੀ ਮਾਲਤੀ ਸ਼ਰਮਾ (ਹਿੰਦੀ ਅਧਿਆਪਿਕਾ)ਅਤੇ ਹਿੰਦੀ ਦੇ ਹੀ ਦੂਸਰੇ ਅਧਿਆਪਕਾ ਸ੍ਰੀਮਤੀ ਸੁਸ਼ਮਾ ਸ਼ਰਮਾ ਅਤੇ ਬੱਚਿਆਂ ਵਿੱਚੋਂ ਸਕੂਲ ਦੀ ਦਸਵੀਂ ਜਮਾਤ ਵਿੱਚੋਂ ਪਹਿਲਾ ਦਰਜਾ ਹਾਸਿਲ ਕਰਨ ਵਾਲੀ ਬੱਚੀ ਇਸ਼ਾਨਿਕਾ ਅਤੇ ਪੂਰੇ ਸਕੂਲ ਵਿੱਚੋਂ ਦੂਜਾ ਦਰਜਾ ਹਾਸਿਲ ਕਰਨ ਵਾਲੀ ਬੱਚੀ ਦੀਕਸ਼ਾ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਕੁਲਦੀਪ ਕੌਰ ਨੇ ਸਟੇਜ ਦਾ ਸੰਚਾਲਨ ਬਹੁਤ ਹੀ ਬਾ-ਖੂਬੀ ਢੰਗ ਨਾਲ ਕੀਤਾ।ਸਕੂਲ ਮੁਖੀ ਸ੍ਰੀ ਓਪੀ ਤਿਵਾੜੀ ਜੀ ਨੇ ਅੰਤ ਵਿੱਚ ਸਨਮਾਨਿਤ ਅਧਿਆਪਕਾਂ ਅਤੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਇਸੇ ਤਰ੍ਹਾਂ ਜ਼ਿੰਦਗੀ ਵਿੱਚ ਹਰ ਮੈਦਾਨ ਫਤਿਹ ਕਰਨ ਦਾ ਅਸ਼ੀਰਵਾਦ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ

0

Muktsar News:ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਅੱਜ ਪੰਜਾਬ ਦੇ ਵਕਾਰੀ ਸਨਮਾਨ ਸਟੇਟ ਐਵਾਰਡ ਨਾਲ ਨਿਵਾਜਿਆ ਹੈ। ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਸੂਬਾ ਪੱਧਰੀ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਅਧਿਆਪਕ ਡਿੰਪਲ ਵਰਮਾ ਨੂੰ ਸਨਮਾਨ ਵਜੋਂ ਯਗਤਾ ਸਰਟੀਫਿਕੇਟ, ਸ਼ਾਲ ਅਤੇ ਮੈਡਲ ਭੇਂਟ ਕੀਤਾ ਹੈ। ਸਨਮਾਨ ਮਿਲਣ ਉਪਰੰਤ ਪਿੰਡ ਵਾਸੀਆਂ ਵਿੱਚ ਖੁਸ਼ੀਆਂ ਦਾ ਮਹੌਲ ਬਣਿਆ ਹੋਇਆ ਹੈ। ਡਿੰਪਲ ਵਰਮਾ ਨੂੰ ਇਹ ਸਨਮਾਨ ਮਿਲਣ ਦਾ ਕਾਰਨ ਮੁੱਖ ਤੌਰ ਤੇ ਉਨ੍ਹਾਂ ਵੱਲੋਂ ਸਕੂਲ ਵਿੱਚ ਕੰਪਿਊਟਰ ਦੇ ਕੀ ਬੋਰਡ ਦੇ ਰੂਪ ’ਚ ਬਣਵਾਈ ਸਟੇਜ ਰਹੀ ਜਿਸ ਦਾ ਅੱਜ ਸਟੇਟ ਐਵਾਰਡ ਹਾਸਲ ਕਰਨ ਮੌਕੇ ਵੀ ਵਿਸ਼ੇਸ਼ ਜਿਕਰ ਕੀਤਾ ਗਿਆ ਹੈ।ਇਸ ਤੋਂ ਇਲਾਵਾ ਸੂਬਾ ਪੱਧਰ ਦੀ ਇਸ ਪ੍ਰਾਪਤੀ ਲਈ ਸਕੂਲ ਦੀ ਉੱਨਤੀ ਲਈ ਕੀਤੇ ਵੱਖ ਵੱਖ ਵਿਕਾਸ ਕਾਰਜ ਅਤੇ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ ਨਾਲ ਨੈਤਿਕ ਸਿੱਖਿਆ ਦੇ ਮਾਮਲੇ ’ਚ ਮੋਹਰੀ ਰਹਿਣਾ ਵੀ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ  ਦੇਸ ਦੇ ਨਾਮੀਂ Hospital ਦੇ trauma center ਵਿਚ ਲੱਗੀ ਅੱ+ਗ, 7 ਮਰੀਜ਼ਾਂ ਦੀ ਹੋਈ ਮੌ+ਤ

ਡਿੰਪਲ ਵਰਮਾ ਦੇ ਇਸ ਸਨਮਾਨ ਤੱਕ ਪੁੱਜਣ ਦਾ ਇੱਕ ਹੋਰ ਅਹਿਮ ਕਾਰਨ ਪਿੰਡ ਵਾਸੀਆਂ,ਪੰਚਾਇਤ ਅਤੇ ਸਿੱਖਿਆ ਵਿਭਾਗ ਦਾ ਸਰਗਰਮ ਸਹਿਯੋਗ ਮਿਲਣਾ ਵੀ ਰਿਹਾ ਹੈ। ਡਿੰਪਲ ਵਰਮਾ ਨੇ 16 ਜਨਵਰੀ 2021 ਨੂੰ ਸਰਕਾਰੀ ਹਾਈ ਸਕੂਲ ਕਰਮਗੜ੍ਹ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਦੀ ਪਹਿਲੀ ਔਰਤ ਅਧਿਆਪਕਾ ਉਹ ਵੀ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ ਸੀ। ਪਿੰਡ ਵਾਸੀ ਦੱਸਦੇ ਹਨ ਕਿ ਇਸ ਤੋਂ ਪਹਿਲਾਂ ਸਕੂਲ ਦੇ ਕਮਰਿਆਂ ਅਤੇ ਚਾਰ ਦਿਵਾਰੀ ਦੀ ਹਾਲਤ ਖਸਤਾ ਸੀ। ਸਕੂਲ ’ਚ ਸੁਧਾਰ ਕਰਨ ਲਈ ਆਪਣੀ ਰਣਨੀਤੀ ਤਹਿਤ ਸਟਾਫ ਦੇ ਸਹਿਯੋਗ ਨਾਲ ਵੱਖ ਵੱਖ ਕੰਮ ਸ਼ੁਰੂ ਕੀਤੇ ਹਨ।ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ ,ਪੰਚਾਇਤ ਅਤੇ ਪਿੰਡ ਵਾਸੀਆਂ ਦਾ ਥਾਪੜਾ ਮਿਲਿਆ। ਬੱਚਿਆਂ ਦੀ ਡਿਜੀਟਲ ਸਿੱਖਿਆ ਵੱਲ ਰੁਚੀ ਬਨਾਉਣ ਲਈ ਉਨ੍ਹਾਂ ਕੀ ਬੋਰਡ ਦੇ ਰੂਪ ’ਚ ਸਟੇਜ ਤਿਆਰ ਕਰਵਾੲਂੀ। ਪੰਜਾਬ ਦੀ ਇਹ ਪਹਿਲੀ ਸਟੇਜ ਹੈ ਜਿੱਥੇ ਵਿਦਿਆਰਥੀ ਨੁੱਕੜ ਨਾਟਕ ਅਤੇ ਊੁਸਾਰੂ ਗਤੀਵਿਧੀਆਂ ਕਰਦੇ ਹਨ। ਡਿੰਪਲ ਵਰਮਾ ਦੀ ਅਗਵਾਈ ਹੇਠ ਸੂਬਾ ਪੱਧਰ ਦੇ ਕਲਾ ਉਤਸਵ ਮੁਕਾਬਲਿਆਂ ਦੌਰਾਨ ‘ਇੰਡਿਜਿਨਸ ਟੋਇਜ਼ ਐਂਡ ਗੇਮਜ਼’ ਵਰਗ ਵਿੱਚ ਇੱਕ ਮਜ਼ਦੂਰ ਪ੍ਰੀਵਾਰ ਦੀ ਧੀਅ ਵਿਦਿਆਰਥਣ ਕਮਲੇਸ਼ ਰਾਣੀ ਨੇ ਪੰਜਾਬ ਭਰ ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਇਸ ਤੋਂ ਬਿਨਾਂ ਵੀ ਸਕੂਲ ਦੀਆਂ ਕਈ ਪ੍ਰਾਪਤੀਆਂ ਹਨ ਜਿੰਨ੍ਹਾਂ ’ਚ ਡਿੰਪਲ ਵਰਮਾ ਦੀ ਅਗਵਾਈ ਬੋਲਦੀ ਹੈ। ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਭਲਾਈਆਣਾ ’ਚ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਸੂਬਾ ਪੱਧਰੀ ਤੀਜ ਸਮਾਗਮਾਂ ਨੂੰ ਨੇਪਰੇ ਚੜ੍ਹਾਉਣ ਵਾਲਿਆਂ ਦੀ ਸੂਚੀ ਵਿੱਚ ਉਨ੍ਹਾਂ ਦਾ ਨਾਮ ਵੀ ਸ਼ਾਮਲ ਹੈ।ਡਿੰਪਲ ਵਰਮਾ ਦੀ ਇਸ ਪ੍ਰਾਪਤੀ ਤੇ ਉਨ੍ਹਾਂ ਨੂੰ ਲਗਤਾਰ ਵਧਾਈਆਂ ਮਿਲ ਰਹੀਆਂ ਹਨ। ਅੱਜ ਵੀ ਆਪਣੀ ਪਹਿਲੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਡਿੰਪਲ ਵਰਮਾ ਨੇ ਕਿਹਾ ਕਿ ਇਸ ਸਨਮਾਨ ਨੇ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੀ ਵਧਾ ਦਿੱਤੀ ਹੈ ਜਿਸ ਨੂੰ ਨਿਭਾਉਣ ਲਈ ਯਤਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ’ਚ ਅਹਿਮ ਯੋਗਦਾਨ ਸਟਾਫ ਅਤੇ ਪਿੰਡ ਵਾਸੀਆਂ ਦਾ ਰਿਹਾ ਹੈ ਜਿੰਨ੍ਹਾਂ ਨੇ ਹਰ ਕਦਮ ਤੇ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ , ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ , ਹਲਕਾ ਵਿਧਾਇਕ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਤੋਂ ਇਲਾਵਾ ਜਿਲ੍ਹਾ ਸਿੱਖਿਆ ਅਫਸਰ ਜਸਪਾਲ ਮੌਗਾਂ, ਡਿਪਟੀ ਡੀਈਓ ਰਜਿੰਦਰ ਸੋਨੀ , ਜਿਲ੍ਹਾ ਸਿੱਖਿਆ ਅਫਸਰ ਯਾਦਵਿੰਦਰ ਸਿੰਘ ਮਾਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਰਹੇ ਮੌਜੂਦਾ ਜਿਲ੍ਹਾ ਸਿੱਖਿਆ ਅਫਸਰ ਫਾਜਿਲਕਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਰਨਤਾਰਨ ਜਿਮਨੀ ਚੋਣ ਦਾ ਐਲਾਨ ਹੋਵੇਗਾ ਅੱਜ, ਚੋਣ ਕਮਿਸ਼ਨ ਨੇ ਕੀਤੀਆਂ ਤਿਆਰੀਆਂ

0

Taran tarn News: ਜੂਨ 2025 ਵਿਚ ਆਪ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਬੀਮਾਰੀ ਕਾਰਨ ਹੋਈ ਮੌਤ ਦੇ ਚੱਲਦਿਆਂ ਖਾਲੀ ਹੋਈ ਤਰਨਤਾਰਨ ਵਿਧਾਨ ਸਭਾ ਸੀਟ ਲਈ ਅੱਜ ਚੋਣ ਦਾ ਐਲਾਨ ਹੋਣ ਜਾ ਰਿਹਾ। ਦੇਸ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਸੋਮਵਾਰ ਸ਼ਾਮ 4 ਵਜੇਂ ਪ੍ਰੈਸ ਕਾਨਫਰੰਸ ਸੱਦੀ ਗਈ ਹੈ, ਜਿਸਦੇ ਵਿਚ ਉਹ ਬਿਹਾਰ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਇਲਾਵਾ ਦੇਸ ਭਰ ਵਿਚ ਵੱਖ ਵੱਖ ਉਪ ਚੋਣਾਂ ਦਾ ਵੀ ਐਲਾਨ ਕਰਨਗੇ।

ਇਹ ਵੀ ਪੜ੍ਹੋ AAP ਉਮੀਦਵਾਰ Rajinder Gupta ਨੇ Manish Sisodia ਨਾਲ ਕੀਤੀ ਮੁਲਾਕਾਤ

ਦਸਣਾ ਬਣਦਾ ਹੈ ਕਿ ਇਸ ਊੱਪ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਹੀ ਤਿਆਰੀਆਂ ਵਿੱਢੀਆਂ ਹੋਈਆਂ ਹਨ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੁ, ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ਼, ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਤੇ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP ਉਮੀਦਵਾਰ Rajinder Gupta ਨੇ Manish Sisodia ਨਾਲ ਕੀਤੀ ਮੁਲਾਕਾਤ

0

Chandigarh News: ਆਮ ਆਦਮੀ ਪਾਰਟੀ (Aam Aadmi Party-Punjab) ਵੱਲੋਂ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਉਮੀਦਵਾਰ ਬਣਾਏ ਗਏ ਰਾਜਿੰਦਰ ਗੁਪਤਾ(Rajinder Gupta) ਨੇ ਸੋਮਵਾਰ ਨੁੰ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ(Manish Sisodia) ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸ਼੍ਰੀ ਸਿਸੋਦੀਆ ਸਹਿਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਦਾ ਮੌਕਾ ਦਿੱਤਾ।

ਇਹ ਵੀ ਪੜ੍ਹੋ ਬਜ਼ੁਰਗਾਂ ਨੂੰ ਸਲਾਮ! ਮਾਨ ਸਰਕਾਰ ਦੀ ਮੁਹਿੰਮ, “ਸਾਡੇ ਬੁਜ਼ੁਰਗ ਸਾਡਾ ਮਾਨ” ਰਾਹੀਂ ਪੰਜਾਬ ਦੇ 2.2 ਮਿਲੀਅਨ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਅਤੇ ਸਤਿਕਾਰ ਮਿਲਿਆ।

ਇਸਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵੀ ਗੱਲਬਾਤ ਕੀਤੀ। ਦਸਣਾ ਬਣਦਾ ਹੈ ਕਿ ਸ਼੍ਰੀ ਸੰਜੀਵ ਅਰੋੜਾ ਦੇ ਅਸਤੀਫ਼ਾ ਦੇਣ ਕਾਰਨ ਖਾਲੀ ਹੋਈ ਰਾਜ ਸਭਾ ਸੀਟ ਲਈ ਅੱਜ ਤੋਂ ਚੋਣ ਨਾਮਜ਼ਦਗੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਵਿਚ ਮੌਜੂਦਾ ਸਿਆਸੀ ਹਾਲਾਤਾਂ ਨੂੰ ਦੇਖਦਿਆਂ ਸ਼੍ਰੀ ਗੁਪਤਾ ਦਾ ਰਾਜ ਸਭਾ ਵਿਚ ਚੁਣੇ ਜਾਣਾ ਤੈਅ ਹੈ। ਜਿਕਰਯੋਗ ਹੈ ਕਿ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿਚ ਸ਼ਾਮਲ ਹਨ, ਜਿੰਨ੍ਹਾਂ ਵੱਲੋਂ ਟ੍ਰਾਈਡੈਂਟ ਗਰੁੱਪ ਦੀ ਨੀਂਹ ਰੱਖੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਜ਼ੁਰਗਾਂ ਨੂੰ ਸਲਾਮ! ਮਾਨ ਸਰਕਾਰ ਦੀ ਮੁਹਿੰਮ, “ਸਾਡੇ ਬੁਜ਼ੁਰਗ ਸਾਡਾ ਮਾਨ” ਰਾਹੀਂ ਪੰਜਾਬ ਦੇ 2.2 ਮਿਲੀਅਨ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਅਤੇ ਸਤਿਕਾਰ ਮਿਲਿਆ।

0

Punjab News:ਪੰਜਾਬ, ਇਹ ਧਰਤੀ ਸਿਰਫ਼ ਪੰਜ ਦਰਿਆਵਾਂ ਦੀ ਨਹੀਂ ਹੈ; ਇਹ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਦੀਆਂ ਕਹਾਣੀਆਂ ਅਤੇ ਤਜ਼ਰਬਿਆਂ ਦਾ ਇੱਕ ਵਿਸ਼ਾਲ ਸਮੁੰਦਰ ਹੈ। ਆਧੁਨਿਕਤਾ ਦੀ ਤੇਜ਼ ਰਫ਼ਤਾਰ ਨੇ ਪਰਿਵਾਰਾਂ ਨੂੰ ਛੋਟੀਆਂ ਇਕਾਈਆਂ ਵਿੱਚ ਵੰਡ ਦਿੱਤਾ ਹੈ। ਘਰ ਤਾਂ ਵੱਡੇ ਹੋ ਗਏ ਹਨ, ਪਰ ਸਾਡੇ ਦਿਲਾਂ ਦੇ ਕੋਨੇ ਛੋਟੇ ਹੋ ਗਏ ਹਨ, ਅਤੇ ਇਨ੍ਹਾਂ ਛੋਟੇ ਕੋਨਿਆਂ ਵਿੱਚ, ਸਾਡੇ ਬਜ਼ੁਰਗ – ਸਾਡੀ ਜ਼ਿੰਦਗੀ ਦੇ ਬੋਹੜ ਦੇ ਰੁੱਖ – ਇਕੱਲੇ ਖੜ੍ਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਅਣਦੇਖੇ ਦਰਦ ਨੂੰ ਪਛਾਣਿਆ ਹੈ ਅਤੇ ਕੋਈ ਯੋਜਨਾ ਨਹੀਂ, ਸਗੋਂ ਇੱਕ ਪ੍ਰੇਮ ਪੱਤਰ ਲਿਖਿਆ ਹੈ – ਨਾਮ: “ਸਾਡੇ ਬੁਜ਼ੁਰਗ ਸਾਡਾ ਮਾਨ” (ਸਾਡੇ ਬਜ਼ੁਰਗ, ਸਾਡਾ ਸਨਮਾਨ)। ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ; ਇਹ ਪੰਜਾਬ ਦੇ ਸੱਭਿਆਚਾਰ ਵਿੱਚ ਵਾਪਸ ਜਾਣ ਦਾ ਪ੍ਰਣ ਹੈ, ਜਿੱਥੇ ਬਜ਼ੁਰਗ ਘਰ ਦੀ ਨੀਂਹ ਸਨ, ਅਤੇ ਉਨ੍ਹਾਂ ਦੀ ਹਰ ਜ਼ਰੂਰਤ ਨੂੰ ਪੂਰਾ ਕਰਨਾ ਪਰਿਵਾਰ ਦਾ ਅੰਤਮ ਫਰਜ਼ ਮੰਨਿਆ ਜਾਂਦਾ ਸੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਇਹ ਪਹਿਲ ਬਜ਼ੁਰਗਾਂ ਲਈ ਪੁਰਾਣੀ ਪੈਨਸ਼ਨ ਵਾਂਗ ਨਹੀਂ ਹੈ, ਸਗੋਂ ਉਸ ਪਿਆਰ ਅਤੇ ਸਤਿਕਾਰ ਨੂੰ ਬਹਾਲ ਕਰਨ ਦੀ ਕੋਸ਼ਿਸ਼ ਹੈ ਜਿਸ ਦੇ ਉਹ ਅਸਲ ਵਿੱਚ ਹੱਕਦਾਰ ਹਨ। ਇਹ ਯੋਜਨਾ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ (3 ਅਕਤੂਬਰ, 2023) ‘ਤੇ ਸ਼ੁਰੂ ਕੀਤੀ ਗਈ ਸੀ ਅਤੇ ਇਸਦਾ ਉਦੇਸ਼ ਰਾਜ ਦੇ ਬਜ਼ੁਰਗਾਂ ਨੂੰ ਲੋੜੀਂਦੀ ਦੇਖਭਾਲ ਅਤੇ ਸਤਿਕਾਰ ਪ੍ਰਦਾਨ ਕਰਨਾ ਹੈ। ਮੰਤਰੀ ਬਲਜੀਤ ਕੌਰ ਨੇ “ਸਾਡੇ ਬੁਜ਼ੁਰਗ ਸਾਡਾ ਮਾਨ” ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਰਾਜ ਦੇ ਬਜ਼ੁਰਗਾਂ ਦੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੁਹਿੰਮ ਦੇ ਤਹਿਤ, ਰਾਜ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਬਜ਼ੁਰਗਾਂ ਲਈ ਸਿਹਤ ਕੈਂਪ ਲਗਾਏ ਜਾਣਗੇ। ਇਹ ਕੈਂਪ ਉਮਰ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ ਕਰਨਗੇ। ਇਹ ਕੈਂਪ ਵਿਆਪਕ ਜੇਰੀਏਟ੍ਰਿਕ ਦੇਖਭਾਲ, ਈਐਨਟੀ (ਕੰਨ, ਨੱਕ, ਗਲਾ) ਜਾਂਚ, ਅੱਖਾਂ ਦੀ ਜਾਂਚ ਅਤੇ ਮੁਫ਼ਤ ਐਨਕਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ, ਇਹ ਕੈਂਪ ਸੀਨੀਅਰ ਨਾਗਰਿਕਾਂ ਲਈ ਜ਼ਰੂਰੀ ਦਵਾਈਆਂ ਅਤੇ ਮੁਫ਼ਤ ਅੱਖਾਂ ਦੀਆਂ ਸਰਜਰੀਆਂ ਵੀ ਪ੍ਰਦਾਨ ਕਰਨਗੇ।ਪੰਜਾਬ ਸਰਕਾਰ ਨੇ ਰਾਜ ਦੇ ਬਜ਼ੁਰਗ ਨਿਵਾਸੀਆਂ ਲਈ ਇੱਕ ਪੈਨਸ਼ਨ ਯੋਜਨਾ ਵੀ ਸ਼ੁਰੂ ਕੀਤੀ ਹੈ, ਜਿਸ ਨਾਲ 2.2 ਮਿਲੀਅਨ ਸੀਨੀਅਰ ਨਾਗਰਿਕਾਂ ਨੂੰ ਲਾਭ ਪਹੁੰਚ ਰਿਹਾ ਹੈ ਜੋ ਇਸ ਸਮੇਂ ਇਹ ਪੈਨਸ਼ਨਾਂ ਪ੍ਰਾਪਤ ਕਰ ਰਹੇ ਹਨ। ਇਸ ਪਹਿਲ ਦਾ ਉਦੇਸ਼ ਸਮਾਜ ਵਿੱਚ ਉਨ੍ਹਾਂ ਲੋਕਾਂ ਲਈ ਆਰਥਿਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ ਜਿਨ੍ਹਾਂ ਕੋਲ ਆਮਦਨ ਦਾ ਸਥਿਰ ਸਰੋਤ ਨਹੀਂ ਹੈ। ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਸਕੀਮ ਤਹਿਤ, 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀ ਸਹੂਲਤ ਲਈ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ ਫਰੀਦਕੋਟ, ਮੋਗਾ, ਲੁਧਿਆਣਾ, ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਬਟਾਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਐਸਏਐਸ ਨਗਰ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।ਇਸ ਤੋਂ ਇਲਾਵਾ, ਭਗਵੰਤ ਮਾਨ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਬਜ਼ੁਰਗਾਂ ਲਈ ਇੱਕ ਟੋਲ-ਫ੍ਰੀ ਹੈਲਪਲਾਈਨ ਨੰਬਰ, “14567” ਸ਼ੁਰੂ ਕੀਤਾ ਹੈ। ਇਸ ਹੈਲਪਲਾਈਨ ‘ਤੇ ਸੀਨੀਅਰ ਨਾਗਰਿਕਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਵੇਗਾ। ਅਧਿਕਾਰੀਆਂ ਦੇ ਅਨੁਸਾਰ, ਹੈਲਪਲਾਈਨ ਰਾਜ ਵਿੱਚ ਬਜ਼ੁਰਗ ਆਬਾਦੀ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਅਤੇ ਇੱਕ ਸਹਾਇਕ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ। ਇਹ ਹੈਲਪਲਾਈਨ ਪੰਜਾਬ ਵਿੱਚ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਇੱਕ ਮਹੱਤਵਪੂਰਨ ਸਰੋਤ ਵਜੋਂ ਕੰਮ ਕਰ ਰਹੀ ਹੈ। ਕੁੱਲ ਮਿਲਾ ਕੇ, “ਸਾਡੇ ਬੁਜ਼ੁਰਗ ਸਦਾ ਮਾਨ” ਪੰਜਾਬ ਸਰਕਾਰ ਦੀ ਆਪਣੇ ਬਜ਼ੁਰਗ ਨਾਗਰਿਕਾਂ ਦੀ ਸਹਾਇਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਗਸਤ 2025 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ ₹2055.05 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 23.09 ਲੱਖ ਬਜ਼ੁਰਗ ਨਾਗਰਿਕਾਂ ਨੇ ਇਸ ਯੋਜਨਾ ਦਾ ਲਾਭ ਉਠਾਇਆ ਹੈ। ਰਾਜ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਲਈ ਬੁਢਾਪਾ ਪੈਨਸ਼ਨ ਲਈ ₹4100 ਕਰੋੜ ਦਾ ਬਜਟ ਅਲਾਟ ਕੀਤਾ ਹੈ।”ਸਾਡੇ ਬੁਜ਼ੁਰਗ ਸਾਡਾ ਮਾਨ” ਸਿਰਫ਼ ਸਿਹਤ ਅਤੇ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ ਹੈ। ਇਸਦਾ ਸਭ ਤੋਂ ਵੱਡਾ ਪ੍ਰਭਾਵ ਇਕੱਲਤਾ ਅਤੇ ਅਣਗਹਿਲੀ ਕਾਰਨ ਗੁਆਚੇ ਸਵੈ-ਮਾਣ ‘ਤੇ ਪਿਆ ਹੈ। ਜਦੋਂ ਕੋਈ ਬਜ਼ੁਰਗ ਵਿਅਕਤੀ ਮੁਫ਼ਤ ਚਸ਼ਮਾ ਪਾਉਂਦਾ ਹੈ ਅਤੇ ਆਪਣੇ ਪੋਤੇ ਦਾ ਚਿਹਰਾ ਦੁਬਾਰਾ ਸਾਫ਼-ਸਾਫ਼ ਦੇਖਦਾ ਹੈ, ਅਤੇ ਜਦੋਂ ਉਹ ਆਪਣੀ ਦਵਾਈ ਲਈ ਕਿਸੇ ‘ਤੇ ਨਿਰਭਰ ਨਹੀਂ ਰਹਿੰਦੇ, ਤਾਂ ਉਨ੍ਹਾਂ ਦਾ ਚਿਹਰਾ ਇੱਕ ਵੱਖਰੀ ਹੀ ਚਮਕ ਨਾਲ ਚਮਕਦਾ ਹੈ। ਇਹ ਚਮਕ ਇਸ ਯੋਜਨਾ ਦੀ ਸਭ ਤੋਂ ਵੱਡੀ ਸਫਲਤਾ ਹੈ।

ਇਹ ਵੀ ਪੜ੍ਹੋ ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ; ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਇਹ ਯੋਜਨਾ ਇਸ ਗੱਲ ਦਾ ਸਬੂਤ ਹੈ ਕਿ ਜਿਸ ਘਰ ਵਿੱਚ ਬਜ਼ੁਰਗਾਂ ਦਾ ਸਤਿਕਾਰ ਕੀਤਾ ਜਾਂਦਾ ਹੈ, ਉਹ ਹਮੇਸ਼ਾ ਖੁਸ਼ ਰਹਿੰਦਾ ਹੈ, ਅਤੇ ਜਿਸ ਰਾਜ ਵਿੱਚ ਬਜ਼ੁਰਗਾਂ ਦਾ ਸਤਿਕਾਰ ਕੀਤਾ ਜਾਂਦਾ ਹੈ, ਉਹ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚਦਾ ਹੈ। “ਇਹ ਸਿਰਫ਼ ਇੱਕ ਯੋਜਨਾ ਨਹੀਂ ਹੈ; ਇਹ ਸਾਡੇ ਪੰਜਾਬ ਦੇ ਮੱਥੇ ‘ਤੇ ਇੱਕ ਨਿਸ਼ਾਨ ਹੈ, ਜੋ ਸਾਨੂੰ ਯਾਦ ਦਿਵਾਉਂਦਾ ਹੈ ਕਿ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡੀ ਸਭ ਤੋਂ ਵੱਡੀ ਦੌਲਤ ਹੈ।” ਮਾਨ ਸਰਕਾਰ ਦੀ ਇਹ ਪਹਿਲ ਸਮਾਜ ਨੂੰ ਸੁਨੇਹਾ ਦਿੰਦੀ ਹੈ ਕਿ ਬਜ਼ੁਰਗ ਸਾਡੀ ਵਿਰਾਸਤ ਹਨ, ਸਾਡਾ ਮਾਣ ਹਨ। ਉਨ੍ਹਾਂ ਦੀ ਸੇਵਾ ਕਰਨਾ ਸਾਡਾ ਕਰਜ਼ ਹੈ। ਪੰਜਾਬ ਦੀ ਧਰਤੀ ਨੇ ਕਦੇ ਵੀ ਸੇਵਾ ਦੀ ਪਰੰਪਰਾ ਨੂੰ ਨਹੀਂ ਛੱਡਿਆ, ਅਤੇ ‘ਸਾਡੇ ਬੁਜ਼ੁਰਗ ਸਾਡਾ ਮਾਨ’ ਉਸ ਪਰੰਪਰਾ ਨੂੰ ਨਵੇਂ ਆਯਾਮ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੇਸ ਦੇ ਨਾਮੀਂ Hospital ਦੇ trauma center ਵਿਚ ਲੱਗੀ ਅੱ+ਗ, 7 ਮਰੀਜ਼ਾਂ ਦੀ ਹੋਈ ਮੌ+ਤ

Jaipur News: ਬੀਤੀ ਰਾਤ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿਚ ਵਾਪਰੀ ਇੱਕ ਦੁਖਦਾਈ ਘਟਨਾ ਵਿਚ ਸੱਤ ਮਰੀਜ਼ਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਮੌਤਾਂ ਸਵਾਈ ਮਾਨ ਸਿੰਘ ਹਸਪਤਾਲ ਦੇ ਦੂਜੀ ਮੰਜਿਲ ਉੱਪਰ ਸਥਿਤ ਟਰਾਮਾ ਸੈਂਟਰ ਦੇ ਆਈ.ਸੀ.ਯੂ. ਵਾਰਡ ਵਿਚ ਅੱਗ ਲੱਗਣ ਕਾਰਨ ਵਾਪਰੀ ਹੈ। ਕਰੀਬ ਸਾਢੇ 11 ਵਜੇਂ ਵਾਪਰੀ ਇਸ ਅੱਗ ਲੱਗਣ ਦੀ ਘਟਨਾ ਉੱਪਰ ਕਾਫ਼ੀ ਮੁਸੱਕਤ ਦੇ ਬਾਅਦ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁਢਲੀ ਪੜਤਾਲ ਮੁਤਾਬਕ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਰਾਜਸਥਾਨ ਸਰਕਾਰ ਵੱਲੋਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਮੌਕੇ ‘ਤੇ ਪੁੱਜੇ ਅਤੇ ਇਸ ਘਟਨਾ ਉੱਪਰ ਦੁੱਖ ਜਤਾਇਆ। ਦਸਿਆ ਜਾ ਰਿਹਾ ਕਿ ਇਸ ਘਟਨਾ ਸਮੇਜ਼ ਆਈਸੀਯੁ ਵਾਰਡ ਵਿਚ ਤਿੰਨ ਦਰਜ਼ਨ ਦੇ ਕਰੀਬ ਮਰੀਜ਼ ਦਾਖਲ ਸਨ।ਕਈ ਗੰਭੀਰ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

0

👉ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹਵਾ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਗਏ ਹਥਿਆਰ : ਡੀਜੀਪੀ ਗੌਰਵ ਯਾਦਵ
Amritsar New:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ।

ਇਹ ਵੀ ਪੜ੍ਹੋ Amritsar ਦੇ CI ਵੱਲੋਂ ਹਥਿਆਰਾਂ ਤੇ ਨਸ਼ਾ ਤਸਕਰੀ ਦਾ ਅੰਤਰਰਾਸਟਰੀ ਗਿਰੋਹ ਕਾਬੂ

ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰਦਰਾ 3ਐਕਸਓ ਕਾਰ ਵੀ ਜ਼ਬਤ ਕੀਤੀ ਹੈ, ਜੋ ਖੇਪਾਂ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ `ਤੇ ਤਸਕਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ, ਜੋ ਕਿ ਤਰਨਤਾਰਨ ਦੇ ਪਿੰਡ ਢੋਲਣ ਅਤੇ ਛੀਨਾ ਬਿਧੀ ਚੰਦ ਦੇ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਪਹੁੰਚਾਈ ਗਈ ਸੀ।

ਇਹ ਵੀ ਪੜ੍ਹੋ  2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ,ਪੰਜਾਬ ਦਾ ਟੀਚਾ SASCI 25-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਮਹਿੰਦਰਾ 3ਐਕਸਓ ਕਾਰ ਨੂੰ ਰੋਕਿਆ ਅਤੇ ਤਰਨਤਾਰਨ ਦੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਤਰਨਤਾਰਨ ਦੇ ਪਿੰਡ ਪੰਜਵੜ ਨੇੜਲੇ ਖੇਤਰ ਵਿੱਚ ਕਿਸੇ ਨੂੰ ਅੱਗੇ ਖੇਪ ਪਹੁੰਚਾਉਣ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗੱਡੀ ਵਿੱਚੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਆਰਮਜ਼ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 57 ਮਿਤੀ 04-10-2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

0

👉ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ
Sri Anandpur Sahib:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ।ਅਧਿਆਪਕ ਦਿਵਸ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਨ ਕੋਈ ਪੇਸ਼ਾ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਅਧਿਆਪਕ, ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕਰਦੇ ਹਨ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹਾਂ ਵਿੱਚ 3200 ਸਰਕਾਰੀ ਸਕੂਲ ਤਬਾਹ ਹੋ ਗਏ ਹਨ, 19 ਕਾਲਜ ਬਰਬਾਦ ਹੋ ਗਏ ਹਨ, 8500 ਕਿਲੋਮੀਟਰ ਅਤੇ 2500 ਪੁਲ ਵੀ ਤਬਾਹ ਹੋ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਸੀ ਪਰ ਪੰਜਾਬੀਆਂ ਨੇ ਇਸ ਕੁਦਰਤੀ ਆਫ਼ਤ ਨਾਲ ਪੈਦਾ ਹੋਏ ਸੰਕਟ ਵਿੱਚੋਂ ਨਿਕਲਣ ਲਈ ਬੇਮਿਸਾਲੀ ਬਹਾਦਰੀ ਦਿਖਾਈ ਹੈ। ਭਗਵੰਤ ਸਿੰਘ ਮਾਨ ਨੇ ਕੁਦਰਤੀ ਆਫ਼ਤ ਦੌਰਾਨ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉਦਾਹਰਨਾਂ ਵਿਸ਼ਵ ਇਤਿਹਾਸ ਵਿੱਚ ਬਹੁਤ ਘੱਟ ਮਿਲਦੀਆਂ ਹਨ।ਪੁਰਸਕਾਰ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਅਧਿਆਪਕਾਂ ਦਾ ਸਨਮਾਨ ਕਰਕੇ ਅਸੀਂ ਰਾਸ਼ਟਰ ਨਿਰਮਾਤਾ ਵਜੋਂ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਵਿੱਚ, ਗੁਰੂ ਸ਼ਬਦ ਇਕ ਅਧਿਆਪਕ ਲਈ ਵਰਤਿਆ ਜਾਂਦਾ ਸੀ ਕਿਉਂਕਿ ਇਹ ਦੋ ਸੰਸਕ੍ਰਿਤ ਸ਼ਬਦਾਂ “ਗੁ” (ਹਨੇਰਾ) ਅਤੇ “ਰੂ” (ਹਟਾਉਣ ਵਾਲਾ) ਤੋਂ ਆਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਦਾ ਅਰਥ ਹੈ ਹਨੇਰੇ ਨੂੰ ਦੂਰ ਕਰਨ ਵਾਲਾ। ਦੂਜੇ ਸ਼ਬਦਾਂ ਵਿੱਚ ਇਕ ਅਧਿਆਪਕ ਦਾ ਫਰਜ਼ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਣਾ ਹੁੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਕ ਅਧਿਆਪਕ, ਵਿਦਿਆਰਥੀ ਦੇ ਦਿਮਾਗ ਨੂੰ ਡਾਕਟਰ, ਇੰਜੀਨੀਅਰ ਅਤੇ ਕਲਾਕਾਰ ਲਈ ਉਸੇ ਤਰ੍ਹਾਂ ਢਾਲਦਾ ਹੈ, ਜਿਵੇਂ ਇਕ ਮੂਰਤੀਕਾਰ ਆਪਣੀਆਂ ਕਲਾਕ੍ਰਿਤਾਂ ਨੂੰ ਆਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਵੱਖ-ਵੱਖ ਸ਼੍ਰੇਣੀਆਂ ਅਧੀਨ 71 ਅਧਿਆਪਕਾਂ ਨੂੰ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਕਿਹਾ ਕਿ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ, 152 ਮੁੱਖ ਅਧਿਆਪਕਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਐਡਵਾਂਸਡ ਕੋਚਿੰਗ ਪ੍ਰਾਪਤ ਕੀਤੀ ਹੈ ਅਤੇ 144 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਅਗਲਾ ਬੈਚ ਨਵੰਬਰ ਮਹੀਨੇ ਵਿੱਚ ਸਿਖਲਾਈ ਲਈ ਫਿਨਲੈਂਡ ਜਾਵੇਗਾ, ਇਸ ਨਾਲ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਮੁੱਢਲੇ ਫਰਜ਼ਾਂ ‘ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਣ ਲਈ 1920 ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ ਅਤੇ ਪੰਜਾਬ ਦੇ ਬੱਚਿਆਂ ਨੂੰ ਉੱਚੀ ਉਡਾਨ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਹਾਇਤਾ ਕਰਨ ਲਈ ਸਾਲ 2022 ਵਿੱਚ “ਸਿੱਖਿਆ ਕ੍ਰਾਂਤੀ” ਸ਼ੁਰੂ ਕੀਤੀ ਗਈ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ, ਜਿਨ੍ਹਾਂ ਦੀ ਚਰਚਾ ਹੁਣ ਦੇਸ਼ ਭਰ ਵਿੱਚ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ‘ਤੇ ਅਸੀਂ ਹੁਣ ਤੱਕ 231.74 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਸੁਨਹਿਰੇ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਕੁੜੀ ਸਿੱਖਿਆ ਤੋਂ ਵਾਂਝੀ ਨਾ ਰਹੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਕੇ ਆਧੁਨਿਕ ਯੁੱਗ ਦੇ ਮੰਦਰਾਂ ਵਜੋਂ ਸੇਵਾ ਕਰ ਰਹੇ ਹਨ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਉਨ੍ਹਾਂ ਦੀ ਸਫਲਤਾ ਦਾ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਰਮਡ ਪ੍ਰੈਪਰੇਟਰੀ ਫੋਰਸਿਜ਼, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਐਨ.ਆਈ.ਐਫ.ਟੀ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਹੋਰ ਵਿਲੱਖਣ ਪਹਿਲਕਦਮੀ ਕਰਦੇ ਹੋਏ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਸਿਵਲ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਵੀ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਨੂੰ ਮਾਪਿਆਂ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 19,200 ਸਰਕਾਰੀ ਸਕੂਲ ਹਨ ਅਤੇ ਕੁੱਲ 25 ਲੱਖ ਮਾਪਿਆਂ ਨੇ ਪੀ.ਟੀ.ਐਮ. ਵਿੱਚ ਹਿੱਸਾ ਲਿਆ ਹੈ।ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

0

Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ “ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26” ਕਰਵਾਏ ਜਾਣਗੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ 6 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਸਰਬੋਤਮ ਪਸ਼ੂਧਨ ਦਾ ਪ੍ਰਦਸ਼ਨ ਕਰਨ ਅਤੇ ਪਸ਼ੂ ਪਾਲਣ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਣਾਉਣ ਲਈ ਇੱਕ ਮੰਚ ਮਿਲੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਦੇਣ ਦੇ ਮਾਪਦੰਡਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁਰ੍ਹਾ ਅਤੇ ਮੁਰ੍ਹਾ ਗ੍ਰੇਡਿਡ ਨਸਲ ਦੀਆਂ ਮੱਝਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ, ਨੀਲੀ ਰਾਵੀ ਅਤੇ ਨੀਲੀ ਰਾਵੀ ਗ੍ਰੇਡਿਡ ਨਸਲ ਦੀਆਂ ਮੱਝਾਂ 14 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਸਾਹੀਵਾਲ ਅਤੇ ਹੋਰ ਦੇਸੀ ਨਸਲ ਦੀਆਂ ਗਾਵਾਂ 12 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਐਚ.ਐਫ. ਅਤੇ ਐਚ.ਐਫ. ਕਰਾਸ ਗਾਵਾਂ 30 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਰਸੀ ਅਤੇ ਜਰਸੀ ਕਰਾਸ ਗਾਵਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਦੋਂ ਕਿ ਕਿਸੇ ਵੀ ਨਸਲ ਦੀਆਂ ਬੱਕਰੀਆਂ 2.5 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ।ਪਸ਼ੂ ਪਾਲਕਾਂ ਨੂੰ ਮੁਕਾਬਲੇ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਡੇ ਡੇਅਰੀ ਸੈਕਟਰ ਵਿੱਚ ਪੇਂਡੂ ਆਰਥਿਕਤਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦੀ ਅਥਾਹ ਸੰਭਾਵਨਾ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਇਹ ਮੁਕਾਬਲਾ ਸਿਰਫ਼ ਇਨਾਮ ਜਿੱਤਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪਸ਼ੂ ਪ੍ਰਬੰਧਨ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਉਹਨਾਂ ਨੂੰ ਸਨਮਾਨਿਤ ਕਰਨ ਅਤੇ ਪ੍ਰਚਾਰ ਕਰਨ ਦਾ ਇੱਕ ਰਣਨੀਤਕ ਮਿਸ਼ਨ ਹੈ। ਉਹਨਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਉੱਚ-ਉਤਪਾਦਨ ਦੇਣ ਵਾਲੀਆਂ ਨਸਲਾਂ ਪਾਲਣ ਲਈ ਉਤਸ਼ਾਹਿਤ ਕਰਕੇ ਅਸੀਂ ਸਿੱਧੇ ਤੌਰ ‘ਤੇ ਪੰਜਾਬ ਵਿੱਚ ਵਧ ਆਮਦਨ, ਬਿਹਤਰ ਜੈਨੇਟਿਕਸ ਅਤੇ ਇੱਕ ਵਧੇਰੇ ਮਜ਼ਬੂਤ, ਟਿਕਾਊ ਡੇਅਰੀ ਈਕੋਸਿਸਟਮ ਵਿੱਚ ਯੋਗਦਾਨ ਪਾ ਰਹੇ ਹਾਂ।ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ, ਸਹਾਇਕ ਖੇਤੀਬਾੜੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦੀ ਤਰਜ਼ ‘ਤੇ ਹੈ। ਸ. ਖੁੱਡੀਆਂ ਨੇ ਕਿਹਾ ਕਿ ਇਸ ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਉਤਸ਼ਾਹਿਤ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਪਸ਼ੂਧਨ ਵਿੱਚ ਮਹੱਤਵਪੂਰਨ ਗੁਣਾਤਮਕ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਚਾਹਵਾਨ ਪਸ਼ੂ ਪਾਲਕ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਸ਼ੂ ਹਸਪਤਾਲਾਂ ਤੋਂ ਲੋੜੀਂਦੇ ਫਾਰਮ ਪ੍ਰਾਪਤ ਕਰ ਸਕਦੇ ਹਨ। ਇਹ ਮੁਕਾਬਲਾ ਡੇਅਰੀ ਫਾਰਮਿੰਗ ਅਤੇ ਪਸ਼ੂਧਨ ਪ੍ਰਬੰਧਨ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰੇਗਾ, ਜਿਸ ਵਿੱਚ ਹਰੇਕ ਸ਼੍ਰੇਣੀ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਅਤੇ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਨਿਰਧਾਰਤ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਮਾਪਦੰਡਾਂ ਅਨੁਸਾਰ ਇੰਦਰਾਜ਼ ਕਰਵਾ ਕੇ ਹਿੱਸਾ ਲੈ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

0

👉ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ
👉ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ
Sri Anandpue Sahib:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ ਵੱਡਾ ਮੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਇਤਿਹਾਸਕ ਧਰਤੀ ‘ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਇਸ ਪਵਿੱਤਰ ਅਸਥਾਨ ਤੋਂ ਅਧਿਆਤਮਿਕ ਅਤੇ ਮਾਨਸਿਕ ਤੌਰ ‘ਤੇ ਤਾਕਤ ਪ੍ਰਾਪਤ ਕਰਦੇ ਹਨ ਅਤੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਲੈਂਦੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਹਿੰਦ ਦੀ ਚਾਦਰ’ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ ਜਿਸ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਸੰਗਮਰਮਰ ਦੀ ਵਰਤੋਂ ਕਰਕੇ ਵਿਰਾਸਤੀ ਰਸਤੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ 25 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ 31 ਮਾਰਚ, 2026 ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ-ਸਪਾਟੇ ਖਾਸ ਕਰਕੇ ਧਾਰਮਿਕ ਸੈਰ-ਸਪਾਟੇ ਦੇ ਵਿਸ਼ਵਵਿਆਪੀ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਹੋਰ ਵੀ ਵੱਡੀ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਅਤੇ ਸੈਲਾਨੀਆਂ ਦਾ ਧਿਆਨ ਖਿੱਚਣ ਲਈ ਪ੍ਰਵੇਸ਼ ਦੁਆਰ ‘ਤੇ ਇੱਕ ਵੱਡਾ ਅਤੇ ਆਕਰਸ਼ਕ ਮੁੱਖ ਗੇਟ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਸਾਏ ਛਾਂਦਾਰ ਰੁੱਖ ਚਿੱਟੇ ਸੰਗਮਰਮਰ ਦੇ ਫੁੱਟਪਾਥ ਦੇ ਨਾਲ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 580 ਮੀਟਰ ਲੰਬਾ ਰਸਤਾ ਮੁੱਖ ਤੌਰ ‘ਤੇ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ, ਇੱਕ ਪਵਿੱਤਰ ਸਰੋਵਰ ਦੇ ਸਾਹਮਣੇ ਤੋਂ ਲੰਘਦਾ ਹੈ ਅਤੇ ਦੂਜਾ ਤਖ਼ਤ ਸਾਹਿਬ ਤੱਕ ਜਾਣ ਵਾਲੀਆਂ ਪੌੜੀਆਂ ਦੇ ਨਾਲ ਹੈ, ਜੋ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਉਂਦਾ ਹੈ।

ਇਹ ਵੀ ਪੜ੍ਹੋ  ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਰਗ ਦੇ ਦੋਵੇਂ ਪਾਸੇ ਸ਼ਾਨਦਾਰ ਪੇਂਟਿੰਗਾਂ ਅਤੇ ਕਲਾਤਮਕ ਤਕਨੀਕਾਂ ਰਾਹੀਂ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਨੂੰ ਹੋਰ ਸੁੰਦਰ ਢੰਗ ਨਾਲ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਗੇਟ ਤੋਂ ਇਲਾਵਾ ਸਰੋਵਰ ਨੂੰ ਜਾਣ ਵਾਲੇ ਰਸਤਿਆਂ ਅਤੇ ਪਾਰਕਿੰਗ ਖੇਤਰਾਂ ਦੇ ਨਾਲ ਹੋਰ ਗੇਟ ਬਣਾਏ ਜਾਣਗੇ ਤਾਂ ਜੋ ਸਮੁੱਚੇ ਡਿਜ਼ਾਈਨ ਵਿੱਚ ਇਕਸਾਰਤਾ ਬਣਾਈ ਰੱਖੀ ਜਾ ਸਕੇ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਲੋਕਾਂ ਨੂੰ ਸਹੂਲਤ ਦੇਣਾ ਅਤੇ ਦੂਜੇ ਪਾਸੇ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ-ਮਾਤਾ ਨੈਣਾ ਦੇਵੀ ਰੋਪਵੇਅ ‘ਤੇ ਜਲਦੀ ਹੀ ਕੰਮ ਸ਼ੁਰੂ ਕਰਨ ਲਈ ਜ਼ੋਰਦਾਰ ਢੰਗ ਨਾਲ ਪੈਰਵੀ ਕਰੇਗੀ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਣਪ੍ਰੀਤ ਸਿੰਘ ਸੌਂਦ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906255