Sunday, May 17, 2026
Home Blog Page 414

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

0

👉ਇਹ ਯਾਦਗਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਉਣ ਵਾਲੇ ਮਹਾਨ ਸਿੱਖ ਯੋਧੇ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ
👉ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ
Sri Anandpur Sahib:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ।ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਦੋ ਪੜਾਵਾਂ ਵਿੱਚ ਮੁਕੰਮਲ ਹੋ ਚੁੱਕੀ ਹੈ ਕਿਉਂਕਿ ਪਹਿਲੇ ਪੜਾਅ ਵਿੱਚ ਮੁੱਖ ਇਮਾਰਤ ਦੀ ਉਸਾਰੀ ਫਰਵਰੀ 2024 ਵਿੱਚ ਪੂਰੀ ਹੋਈ ਸੀ ਅਤੇ ਇਸ ਦਾ ਉਦਘਾਟਨ ਕੀਤਾ ਗਿਆ ਸੀ। ਦੂਜੇ ਪੜਾਅ ਵਿੱਚ ਉਨ੍ਹਾਂ ਕਿਹਾ ਕਿ ਇਮਾਰਤ ਦੇ ਦੋਵਾਂ ਵਿੰਗਾਂ ਦੇ ਅੰਦਰ ਬਣੀਆਂ ਪੰਜ ਗੈਲਰੀਆਂ ਨੂੰ ਅੱਜ ਸਮਰਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 29 ਕਰੋੜ ਰੁਪਏ ਹੈ।

ਇਹ ਵੀ ਪੜ੍ਹੋ  ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ; ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਾਇਬ ਘਰ ਮਹਾਨ ਸਿੱਖ ਯੋਧੇ ਬਾਬਾ ਜੀਵਨ ਸਿੰਘ ਦੇ ਜੀਵਨ ਅਤੇ ਕੁਰਬਾਨੀ ਨੂੰ ਢੁਕਵੇਂ ਢੰਗ ਨਾਲ ਪ੍ਰਦਰਸ਼ਿਤ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਨੂੰ ਯਾਦਗਾਰ ਦੇ ਪ੍ਰਵੇਸ਼ ਦੁਆਰ ‘ਤੇ ਪ੍ਰਦਰਸ਼ਿਤ ਮਾਡਲਾਂ ਅਤੇ ਵੀਡੀਓਜ਼ ਰਾਹੀਂ ਯਾਦਗਾਰ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੀ ਗੈਲਰੀ ਸਿੱਖ ਗੁਰੂਆਂ ਬਾਰੇ ਜਾਣਕਾਰੀ ਦਿੰਦੀ ਹੈ ਅਤੇ ਦਰਸਾਉਂਦੀ ਹੈ ਕਿ ਕਿਵੇਂ ਬਾਬਾ ਜੀਵਨ ਸਿੰਘ ਦੇ ਪੁਰਖੇ ਸ਼ੁਰੂ ਤੋਂ ਹੀ ਉਨ੍ਹਾਂ ਨਾਲ ਅਧਿਆਤਮਕ ਤੌਰ ‘ਤੇ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਇੱਥੇ ਇਤਿਹਾਸ ਨੂੰ ਜੀਵਤ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੂਜੀ ਗੈਲਰੀ ਬਾਬਾ ਜੀਵਨ ਸਿੰਘ ਦੇ ਮਾਪਿਆਂ ਦੇ ਵਿਆਹ, ਉਨ੍ਹਾਂ ਦੇ ਜਨਮ ਅਤੇ ਉਨ੍ਹਾਂ ਦੇ ਪਰਿਵਾਰ ਦੇ ਪੁਰਖਿਆਂ ਦੇ ਵੰਸ਼ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੀਜੀ ਗੈਲਰੀ ਕਸ਼ਮੀਰੀ ਪੰਡਤਾਂ ‘ਤੇ ਹੋਏ ਅਤਿਆਚਾਰ, ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਬੇਨਤੀ, ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਹਾਦਤ ਲਈ ਉਨ੍ਹਾਂ ਦੀ ਵਿਦਾਇਗੀ ਅਤੇ ਬਾਬਾ ਜੀਵਨ ਸਿੰਘ ਦੇ ਮੁੱਢਲੇ ਜੀਵਨ ਅਤੇ ਸਿੱਖਿਆ ਨੂੰ ਦਰਸਾਉਂਦੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਿੱਚ ਚਾਂਦਨੀ ਚੌਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਆਡੀਓ-ਵਿਜ਼ੂਅਲ ਪੇਸ਼ਕਾਰੀ ਅਤੇ ਭਾਈ ਜੈਤਾ ਜੀ ਨੂੰ ਗੁਰੂ ਜੀ ਦੇ ਸੀਸ ਨੂੰ ਵਾਪਸ ਲਿਆਉਂਦੇ ਹੋਏ ਦਿਖਾਇਆ ਗਿਆ ਇੱਕ ਦ੍ਰਿਸ਼ ਵੀ ਹੈ। ਉਨ੍ਹਾਂ ਕਿਹਾ ਕਿ ਚੌਥੀ ਗੈਲਰੀ ਪੇਂਟਿੰਗਾਂ ਅਤੇ ਮਲਟੀ-ਮੀਡੀਆ ਰਾਹੀਂ ਉਸ ਪਲ ਨੂੰ ਪ੍ਰਦਰਸ਼ਿਤ ਕਰਦੀ ਹੈ, ਜਦੋਂ ਬਾਬਾ ਜੀਵਨ ਸਿੰਘ ਨੇ ਨੌਵੇਂ ਗੁਰੂ ਜੀ ਦਾ ਪਵਿੱਤਰ ਸੀਸ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੰਗਰੇਟਾ ਗੁਰੂ ਕਾ ਬੇਟਾ ਦੀ ਉਪਾਧੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਗੁਰੂ ਜੀ ਦੇ ਸੀਸ ਨੂੰ ਕੀਰਤਪੁਰ ਸਾਹਿਬ ਵਾਪਸ ਲਿਆਉਣ ਦੀ ਔਖੀ ਯਾਤਰਾ ਨੌਜਵਾਨ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਵੀ ਪ੍ਰੇਰਿਤ ਕਰੇਗੀ ਅਤੇ ਕਿਹਾ ਕਿ ਇਹ ਗੈਲਰੀ ਬਾਬਾ ਜੀਵਨ ਸਿੰਘ ਜੀ ਦੀ ਦੇ ਵਿਆਹ, ਖਾਲਸੇ ਦੀ ਸਿਰਜਣਾ ਅਤੇ ਵੱਖ-ਵੱਖ ਲੜਾਈਆਂ ਵਿੱਚ ਉਨ੍ਹਾਂ ਦੀ ਬਹਾਦਰੀ ਨੂੰ ਵੀ ਦਰਸਾਉਂਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਵੀਂ ਗੈਲਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਸਥਾਨਾਂ, ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਆਨੰਦਪੁਰ ਸਾਹਿਬ ਤੋਂ ਜਾਣ ਨੂੰ ਦਰਸਾਉਂਦੀ ਹੈ ਅਤੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਦੀ ਐਨੀਮੇਟਿਡ ਪੇਸ਼ਕਾਰੀ ਨਾਲ ਸਮਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੈਲਰੀਆਂ ਤੋਂ ਬਾਅਦ ਇੱਕ ਤੋਹਫ਼ੇ ਦੀ ਦੁਕਾਨ ਅਤੇ ਇੱਕ ਪ੍ਰਦਰਸ਼ਨੀ ਖੇਤਰ ਹੈ, ਜਿਸ ਵਿੱਚ ਪੰਜਾਬ ਸੈਰ-ਸਪਾਟਾ ਨਾਲ ਜੁੜੇ ਸਥਾਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 02 ਨਜਾਇਜ਼ ਹਥਿਆਰਾਂ ਸਮੇਤ ਕੀਤਾ 04 ਕਾਬੂ

0

Muktsar News: ਡਾ. ਅਖਿਲ ਚੌਧਰੀ ,ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਜਿਲ੍ਹਾ ਪੁਲਿਸ ਵੱਲੋਂ ਹਿੰਸਕ ਘਟਨਾਵਾਂ ਅਤੇ ਅਣਕਾਬੂ ਤੱਤਾਂ ਖ਼ਿਲਾਫ਼ ਲਗਾਤਾਰ ਕੜੀ ਕਾਰਵਾਈ ਜਾਰੀ ਹੈ। ਇਸ ਦੇ ਚਲਦਿਆਂ ਐਸ.ਪੀ(ਡੀ) ਅਤੇ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮਾਰਪਿੱਟ ਅਤੇ ਹਥਿਆਰ ਲਹਿਰਾ ਕੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਮਦਈ ਇਕਬਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਗਲੀ ਨੰਬਰ 2, ਮਿਡਵੇ ਕਲੋਨੀ, ਸ੍ਰੀ ਮੁਕਤਸਰ ਸਾਹਿਬ (ਉਮਰ ਕਰੀਬ 55 ਸਾਲ) ਦੇ ਬਿਆਨ ’ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 171 ਮਿਤੀ 04/10/2025 ਅਧੀਨ ਧਾਰਾ 115(2), 191(3) BNS ਅਤੇ 25/27 ਅਸਲਾ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਦਰਜ ਕੀਤਾ ਗਿਆ।ਮੁਕੱਦਮੇ ਦੀ ਜਾਂਚ ਦੌਰਾਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਤੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਅਤੇ ਇੱਕ ਜਿੰਦਾ ਰੋਂਦ ਬਰਾਮਦ ਕੀਤਾ ਗਿਆ।ਥਾਣਾ ਸਦਰ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਿੱਚ ਹੋਰ ਕਿਸੇ ਵਿਅਕਤੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਸਾਥੀ ਹੀ ਨਿਕਲਿਆ ਸੁਖਵਿੰਦਰ ਸਿੰਘ ਕਲਕੱਤਾ ਦਾ ਕਾ+ਤ+ਲ, ਇਹ ਸੀ ਕ+ਤ+ਲ ਦੀ ਵਜ੍ਹਾ!

ਪੁਲਿਸ ਵੱਲੋਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ।ਸੀਨੀਅਰ ਕਪਤਾਨ ਪੁਲਿਸ ਡਾ. ਅਖਿਲ ਚੌਧਰੀ ਨੇ ਕਿਹਾ ਕਿ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ। ਕਿਸੇ ਨੂੰ ਵੀ ਨਜਾਇਜ਼ ਹਥਿਆਰ ਰੱਖਣ ਜਾਂ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸੀ ਹਿੰਸਕ ਘਟਨਾਵਾਂ ਜਾਂ ਗੁੰਡਾਗਰਦੀ ਕਰਨ ਵਾਲੇ ਹਰ ਵਿਅਕਤੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਤੇ ਸੁਰੱਖਿਆ ਨੂੰ ਹਰ ਕੀਮਤ ’ਤੇ ਯਕੀਨੀ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

0

Ludhiana News:ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ।ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੇ ਹੋਰ ਮੌਜੂਦ ਸਨ।ਪੁਲ ਦਾ ਉਦਘਾਟਨ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੁਆਰਾ ਬਣਾਏ ਗਏ ਸਿੱਧਵਾਂ ਨਹਿਰ ਦੇ 4 ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋ ਪੁਲਾਂ ਦੀ ਸ਼ੁਰੂਆਤ ਅਗਲੇ ਦੋ ਮਹੀਨਿਆਂ ਹੋ ਜਾਵੇਗੀ।ਸਿੱਧਵਾਂ ਨਹਿਰ `ਤੇ , ਐਫ 2 ਰੇਸਵੇਅ ਪੁਲ ਅਤੇ ਬਾੜੇਵਾਲ ਪੁਲ ਤੋਂ ਲਗਭਗ 300 ਮੀਟਰ ਦੀ ਦੂਰੀ `ਤੇ 16 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਪੁਲ ਸੱਜੇ ਅਤੇ ਖੱਬੇ ਦੋਵੇਂ ਪਾਸੇ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ; ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਚਾਰ ਪੁਲਾਂ ਦੇ ਮੁਕੰਮਲ ਹੋਣ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਭੀੜ-ਭੜੱਕੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕੇਗਾ, ਖਾਸ ਕਰਕੇ ਲੁਧਿਆਣਾ ਦੇ ਦੱਖਣੀ ਸ਼ਹਿਰੀ ਖੇਤਰ ਵਿੱਚ।ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੌਰਾਨ ਭੀੜ-ਭੜੱਕੇ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਮੌਜੂਦਾ ਪੁਲ ਇਸ ਸੜਕ `ਤੇ ਇੰਨੇ ਵੱਧ ਟ੍ਰੈਫਿਕ ਨੂੰ ਸੰਭਾਲਣ ਲਈ ਕਾਫ਼ੀ ਨਹੀਂ ਸਨ।ਉਨ੍ਹਾਂ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਦੌਰਾਨ ਗੁਣਵੱਤਾ ਵਿਚ ਕਿਸੇ ਕਿਸਮ ਦਾ ਕੋਈ ਸਮਝੌਤਾ ਨਾ ਕਰਨ ਲਈ ਐਨਐਚਏਆਈ ਨੂੰ ਵਧਾਈ ਵੀ ਦਿੱਤੀ।ਉਨ੍ਹਾਂ ਕਿਹਾ ਕਿ 2022 ਵਿੱਚ ਰਾਜ ਸਭਾ ਵਿੱਚ ਸੰਸਦ ਮੈਂਬਰ ਬਣਨ ਤੋਂ ਬਾਅਦ, ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਉਦੋਂ ਤੋਂ, ਉਨ੍ਹਾਂ ਨੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰਾਲੇ ਦੇ ਸਕੱਤਰ ਅਤੇ ਐਨਐਚਏਆਈ ਦੇ ਚੇਅਰਪਰਸਨਾਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਨੇ ਐਨਐਚਏਆਈ ਅਤੇ ਹੋਰ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਲਗਾਤਾਰ ਮੰਤਰਾਲੇ ਕੋਲ ਉਠਾਇਆ ਹੈ।ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੈਬਨਿਟ ਮੰਤਰੀ ਦਾ ਨਿਵਾਸੀਆਂ ਲਈ ਚਾਰ ਪੁਲਾਂ ਵਿੱਚੋਂ ਇੱਕ ਨੂੰ ਸਮਰਪਿਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਦੀ ਸਮਾਜ ਸੇਵਾ ਪ੍ਰਤੀ ਸਮਰਪਣ ਭਾਵਨਾ ਸਦਕਾ ਹੀ ਇਹ 4 ਪੁਲ ਬਣੇ ਹਨ। ਉਨ੍ਹਾਂ ਕਿਹਾ ਕਿ ਸਿੱਧਵਾਂ ਨਹਿਰ ਦੇ ਨਾਲ-ਨਾਲ ਕਈ ਇਲਾਕੇ ਬਣ ਗਏ ਹਨ ਅਤੇ ਇਹ 4 ਪੁਲ ਇਸ ਸੜਕ `ਤੇ ਭੀੜ-ਭੜੱਕੇ ਤੋਂ ਰਾਹਤ ਪ੍ਰਦਾਨ ਕਰਨਗੇ।

ਇਹ ਵੀ ਪੜ੍ਹੋ  Amritsar ਦੇ CI ਵੱਲੋਂ ਹਥਿਆਰਾਂ ਤੇ ਨਸ਼ਾ ਤਸਕਰੀ ਦਾ ਅੰਤਰਰਾਸਟਰੀ ਗਿਰੋਹ ਕਾਬੂ

ਰਾਜ ਸੂਚਨਾ ਕਮਿਸ਼ਨਰ ਅਤੇ ਇਲਾਕਾ ਨਿਵਾਸੀ ਹਰਪ੍ਰੀਤ ਸੰਧੂ ਨੇ ਇਸ ਪੁਲ ਦੇ ਸ਼ੁਰੂ ਹੋਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਇਲਾਕਾ ਨਿਵਾਸੀਆਂ ਲਈ ਆਵਾਜਾਈ ਦੀ ਰੁਕਾਵਟ ਦੂਰ ਹੋ ਜਾਵੇਗੀ।ਸਿ਼ੰਗੋਰਾ ਤੋਂ ਇੱਕ ਹੋਰ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ ਨੇ ਵੀ ਇਸ ਪੁਲ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਗਭਗ 10 ਸਾਲ ਪਹਿਲਾਂ, ਉਨ੍ਹਾਂ ਨੇ ਅਜਿਹੀ ਸੁਹਿਰਦ ਸੋਚ ਵਾਲੇ ਲੋਕਾਂ ਨਾਲ ਮਿਲ ਕੇ “ਲੈਟਸ ਕਲੀਨ ਲੁਧਿਆਣਾ ਫਾਊਂਟੇਨ” ਸ਼ੁਰੂ ਕੀਤੀ ਸੀ ਅਤੇ ਸਿੱਧਵਾਂ ਨਹਿਰ `ਤੇ ਪੁਲਾਂ ਦੀ ਸਫਾਈ ਅਤੇ ਨਿਰਮਾਣ ਲਈ ਕੰਮ ਕੀਤਾ ਸੀ। ਉਨ੍ਹਾਂ ਨੇ ਇਲਾਕੇ ਦੀ ਆਵਾਜਾਈ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।ਸੰਯੁਕਤ ਪੁਲਿਸ ਕਮਿਸ਼ਨਰ ਰੁਪਿੰਦਰ ਨੇ ਮੰਤਰੀ ਅਰੋੜਾ ਨੂੰ ਇਹ ਵੀ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਟਰੈਫਿਕ ਘੱਟ ਕਰਨ ਵਿੱਚ ਕਾਫ਼ੀ ਮਦਦ ਮਿਲੇਗੀ।ਅੰਤ ਵਿੱਚ, ਸੰਜੀਵ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ, ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਪ੍ਰੋਜੈਕਟ ਡਾਇਰੈਕਟਰ(ਐਨਐਚਏਆਈ) ਪ੍ਰਿਯੰਕਾ ਮੀਨਾ, ਕੌਂਸਲਰ ਕਪਿਲ ਕੁਮਾਰ ਸੋਨੂੰ, ਆਪ ਆਗੂ ਬਿੱਟੂ ਭੁੱਲਰ, ਸਤਵਿੰਦਰ ਸਿੰਘ ਜਵੱਦੀ, ਨਵਦੀਪ ਨਵੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੁਢਲਾਡਾ ਦੇ ਪੀਐਮ ਸ੍ਰੀ ਸਕੂਲ ਵਿੱਚ ਵੁਸ਼ੂ ਖੇਡਾਂ ਦਾ ਜਸ਼ਨ: ਸੈਂਕੜੇ ਖਿਡਾਰੀ ਹੋਏ ਸ਼ਾਮਿਲ

0

Mansa News:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਰਮਜੀਤ ਸਿੰਘ ਭੋਗਲ ਦੀ ਅਗਵਾਈ ਵਿੱਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ 69 ਵੀਆਂ ਸੂਬਾ ਪੱਧਰੀ ਵੁਸ਼ੂ ਦੇ ਫਸਵੇਂ ਮੁਕਾਬਲਿਆਂ ਅੰਡਰ 17 ਮੁੰਡੇ ਵਿੱਚ ਹੁਸ਼ਿਆਰਪੁਰ ਅਤੇ ਅੰਡਰ 19 ਮੁੰਡੇ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਓਵਰ ਆਲ ਟਰਾਫ਼ੀ ਉੱਪਰ ਜਿੱਤ ਪ੍ਰਾਪਤ ਕੀਤੀ।ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅੰਡਰ 19 ਮੁੰਡੇ 48 ਕਿਲੋ ਭਾਰ ਵਰਗ ਵਿੱਚ ਰੋਹਨ ਸ਼ਰਮਾ ਸ੍ਰੀ ਅਮ੍ਰਿਤਸਰ ਸਾਹਿਬ ਨੇ ਪਹਿਲਾ, ਰਾਹੁਲ ਨਾਗੀ ਹੁਸ਼ਿਆਰਪੁਰ ਨੇ ਦੂਜਾ, 52 ਕਿਲੋ ਭਾਰ ਵਰਗ ਵਿੱਚ ਸ਼ਨੀ ਨਵਾਂ ਸ਼ਹਿਰ ਨੇ ਪਹਿਲਾ, ਸੂਰਯ ਵਿਕਰਮ ਜਲੰਧਰ ਨੇ ਦੂਜਾ, 56 ਕਿਲੋ ਭਾਰ ਵਰਗ ਵਿੱਚ ਚਿਰਾਗ ਸ਼ਰਮਾ ਮਾਨਸਾ ਨੇ ਪਹਿਲਾ,

ਇਹ ਵੀ ਪੜ੍ਹੋ 2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ,ਪੰਜਾਬ ਦਾ ਟੀਚਾ SASCI 25-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

ਰਾਜਾ ਕੁਮਾਰ ਫਿਰੋਜ਼ਪੁਰ ਨੇ ਦੂਜਾ, 60 ਕਿਲੋ ਭਾਰ ਵਰਗ ਵਿੱਚ ਬਾਸਿਤ ਮਜੀਦਵਰ ਕਪੂਰਥਲਾ ਨੇ ਪਹਿਲਾ, ਨਵਦੀਪ ਕੁਮਾਰ ਫਰੀਦਕੋਟ ਨੇ ਦੂਜਾ, 65 ਕਿਲੋ ਭਾਰ ਵਰਗ ਵਿੱਚ ਦਕਸਦੀਪ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਹਿਲਾ, ਰਵਿੰਦਰ ਸਿੰਘ ਹੁਸ਼ਿਆਰਪੁਰ ਨੇ ਦੂਜਾ, 70 ਕਿਲੋ ਭਾਰ ਵਰਗ ਵਿੱਚ ਆਯੂਸ ਕੇਸੀ ਜਲੰਧਰ ਨੇ ਪਹਿਲਾ, ਹਰਸ਼ਿਤ ਸ਼ਰਮਾ ਸ੍ਰੀ ਅਮ੍ਰਿਤਸਰ ਸਾਹਿਬ ਨੇ ਦੂਜਾ, 75 ਕਿਲੋ ਭਾਰ ਵਰਗ ਵਿੱਚ ਅਸ਼ੀਸ਼ਪਾਲ ਗੁਰਦਾਸਪੁਰ ਨੇ ਪਹਿਲਾ, ਸਨਜੋਤ ਹੁਸ਼ਿਆਰਪੁਰ ਨੇ ਦੂਜਾ, 80 ਕਿਲੋ ਭਾਰ ਵਰਗ ਵਿੱਚ ਦਪਿੰਦਰ ਮਠਾਰੂ ਨਵਾਂ ਸ਼ਹਿਰ ਨੇ ਪਹਿਲਾ, ਹੇਮੰਤ ਸ਼ੈਲੀ ਗੁਰਦਾਸਪੁਰ ਨੇ ਦੂਜਾ, 85 ਕਿਲੋ ਭਾਰ ਵਰਗ ਵਿੱਚ ਗੁਰਕਮਲਵੀਰ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਹਿਲਾ, ਜਸਕੀਰਤ ਮਾਂਗਟ ਨਵਾ ਸ਼ਹਿਰ ਨੇ ਦੂਜਾ, 90 ਕਿਲੋ ਭਾਰ ਵਰਗ ਵਿੱਚ ਦਿਲਾਵਰ ਖ਼ਾਨ ਸੰਗਰੂਰ ਨੇ ਪਹਿਲਾ, ਕਨੇਰੀਆ ਮਹਾਜਨ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਅੰਡਰ 19 ਲੜਕੀਆਂ 45 ਕਿਲੋ ਭਾਰ ਵਰਗ ਵਿੱਚ ਗੁਰਨੂਰ ਕੌਰ ਸੰਗਰੂਰ ਨੇ ਰੀਮਿਕਾ ਲੁਧਿਆਣਾ ਨੂੰ,

ਇਹ ਵੀ ਪੜ੍ਹੋ Good News; Bathinda AIIMS ਦੇ ਤਿੰਨ Doctors ਦੁਨੀਆਂ ਦੇ ਚੋਟੀ ਦੇ 2 ਫ਼ੀਸਦੀ ਖੋਜਕਰਤਾਵਾਂ ਵਿੱਚ ਸ਼ਾਮਲ

ਰੇਣੂ ਸ਼ਹੀਦ ਭਗਤ ਸਿੰਘ ਨਗਰ ਨੇ ਕੋਮਲਪ੍ਰੀਤ ਕੌਰ ਗੁਰਦਾਸਪੁਰ ਨੂੰ, ਮਨਪ੍ਰੀਤ ਕੌਰ ਫਿਰੋਜ਼ਪੁਰ ਨੇ ਹਰਪ੍ਰੀਤ ਕੌਰ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਅੰਡਰ 17 ਕੁੜੀਆ 45 ਕਿਲੋ ਭਾਰ ਵਰਗ ਵਿੱਚ ਸੰਦੀਪ ਕੌਰ ਬਰਨਾਲਾ ਨੇ ਹਰਲੀਨ ਕੌਰ ਤਰਨਤਾਰਨ ਨੂੰ, ਜਸਮੀਤ ਕੌਰ ਹੁਸ਼ਿਆਰਪੁਰ ਨੇ ਮਨਪ੍ਰੀਤ ਕੌਰ ਪਟਿਆਲਾ ਨੂੰ ਹਰਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਰਛਪਾਲ ਸਿੰਘ ਅਬਜਰਵਰ, ਲੈਕਚਰਾਰ ਸਰਬਜੀਤ ਸਿੰਘ, ਲੈਕਚਰਾਰ ਮੱਖਣ ਸਿੰਘ, ਲੈਕਚਰਾਰ ਜਗਤਾਰ ਸਿੰਘ,ਲੈਕਚਰਾਰ ਰਵਿੰਦਰ ਕੁਮਾਰ, ਗੁਰਦੀਪ ਸਿੰਘ ਸਮਰਾ, ਦਰਸ਼ਨ ਸਿੰਘ, ਪੰਕਜ ਕੁਮਾਰ, ਬਲਵੀਰ ਕੌਰ, ਗੁਰਪ੍ਰੀਤ ਸਿੰਘ, ਰਘਵੀਰ ਸਿੰਘ, ਸਿੰਕਦਰ ਸਿੰਘ, ਭੂਸ਼ਨ! ਕੁਮਾਰ, ਰਿੰਕੂ, ਹਰਪ੍ਰੀਤ ਸਿੰਘ, ਵਿਜੈ ਕੁਮਾਰ, ਸ਼ਸ਼ੀ, ਭੁਪਿੰਦਰ ਸਿੰਘ ਤੱਗੜ,ਰੋਮਨ ਮੈਨ, ਸਤਵੀਰ ਸਿੰਘ ਹੁਸ਼ਿਆਰਪੁਰ, ਪੂਜਾ ਗੁਰਦਾਸਪੁਰ, ਆਚਲ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ; ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

0

Punjab News:ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਪਣੀ ਵਿੱਤੀ ਕੁਸ਼ਲਤਾ ਅਤੇ ਪ੍ਰਬੰਧਨ ਦੀ ਇੱਕ ਚਮਕਦਾਰ ਉਦਾਹਰਣ ਕਾਇਮ ਕੀਤੀ ਹੈ। ਤਾਜ਼ਾ ਰਿਪੋਰਟਾਂ ਦੇ ਅਨੁਸਾਰ, ਰਾਜ ਨੇ 2025-26 ਦੇ ਪਹਿਲੇ ਛੇ ਮਹੀਨਿਆਂ ਵਿੱਚ ਜੀਐਸਟੀ ਸੰਗ੍ਰਹਿ ਵਿੱਚ ਇਤਿਹਾਸਕ 22.35% ਵਾਧਾ ਦਰਜ ਕੀਤਾ ਹੈ। ਅਪ੍ਰੈਲ ਤੋਂ ਸਤੰਬਰ 2025 ਤੱਕ ਰਾਜ ਦਾ ਕੁੱਲ ਜੀਐਸਟੀ ਸੰਗ੍ਰਹਿ ₹13,971 ਕਰੋੜ ਤੱਕ ਪਹੁੰਚ ਗਿਆ, ਜੋ ਕਿ ਪਿਛਲੇ ਸਾਲ ਇਸੇ ਸਮੇਂ ਵਿੱਚ ₹11,418 ਕਰੋੜ ਸੀ। ਇਹ ਪ੍ਰਾਪਤੀ ਪੂਰੇ ਦੇਸ਼ ਨਾਲੋਂ ਬਹੁਤ ਜ਼ਿਆਦਾ ਹੈ, ਕਿਉਂਕਿ ਰਾਸ਼ਟਰੀ ਜੀਐਸਟੀ ਵਿਕਾਸ ਦਰ ਲਗਭਗ 6% ਸੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ₹2,553 ਕਰੋੜ ਦਾ ਵਾਧੂ ਜੀਐਸਟੀ ਮਾਲੀਆ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਜੀਐਸਟੀ ਵਿਕਾਸ ਦਰ, ਜੋ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਸਿਰਫ 5% ਸੀ, ਹੁਣ ਵਧ ਕੇ 22.35% ਹੋ ਗਈ ਹੈ।

ਇਹ ਵੀ ਪੜ੍ਹੋ 2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ,ਪੰਜਾਬ ਦਾ ਟੀਚਾ SASCI 25-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ ਅਤੇ ਕਾਰਵਾਈ ਨੇ ਮਾਲੀਆ ਵਾਧੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਪ੍ਰੈਲ ਅਤੇ ਸਤੰਬਰ 2025 ਦੇ ਵਿਚਕਾਰ, ਟੈਕਸ ਵਿਭਾਗ ਨੇ 1,162 ਟੈਕਸਦਾਤਾਵਾਂ ਤੋਂ ₹246 ਕਰੋੜ ਦੇ ਇਨਪੁੱਟ ਟੈਕਸ ਕ੍ਰੈਡਿਟ ਨੂੰ ਰੱਦ ਕਰ ਦਿੱਤਾ ਹੈ ਅਤੇ ਵੱਡੇ ਟੈਕਸ ਧੋਖਾਧੜੀ ਦੇ ਮਾਮਲਿਆਂ ਵਿੱਚ ਸਖ਼ਤ ਐਫਆਈਆਰ ਦਰਜ ਕੀਤੀਆਂ ਹਨ। ਸੜਕੀ ਜਾਂਚਾਂ ਅਤੇ ਨਿਰੀਖਣਾਂ ਨੇ ਜੁਰਮਾਨੇ ਦੀ ਵਸੂਲੀ ਵਿੱਚ 134% ਦਾ ਮਹੱਤਵਪੂਰਨ ਵਾਧਾ ਕੀਤਾ ਹੈ।ਸਿਰਫ਼ ਜੀਐਸਟੀ ਹੀ ਨਹੀਂ, ਪੰਜਾਬ ਨੇ ਵੈਟ ਅਤੇ ਕੇਂਦਰੀ ਵਿਕਰੀ ਟੈਕਸ (ਸੀਐਸਟੀ) ਵਿੱਚ ਵੀ 10% ਵਾਧਾ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ, ਪੰਜਾਬ ਰਾਜ ਵਿਕਾਸ ਟੈਕਸ (ਪੀਐਸਡੀਟੀ) ਵਸੂਲੀ ਵਿੱਚ ਵੀ 11% ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ Good News; Bathinda AIIMS ਦੇ ਤਿੰਨ Doctors ਦੁਨੀਆਂ ਦੇ ਚੋਟੀ ਦੇ 2 ਫ਼ੀਸਦੀ ਖੋਜਕਰਤਾਵਾਂ ਵਿੱਚ ਸ਼ਾਮਲ

ਜੰਗ ਵਰਗੀਆਂ ਆਰਥਿਕ ਸਥਿਤੀਆਂ, ਘਟਦੀ ਖਪਤਕਾਰ ਮੰਗ ਅਤੇ ਨਿਰਯਾਤ ‘ਤੇ ਟੈਰਿਫ ਦੇ ਪ੍ਰਭਾਵ ਵਰਗੀਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਨੇ ਮਈ 2025 ਵਿੱਚ ਦੂਜੇ ਰਾਜਾਂ ਨੂੰ ਪਛਾੜ ਦਿੱਤਾ, ਨਵੇਂ ਮਾਲੀਆ ਵਸੂਲੀ ਰਿਕਾਰਡ ਕਾਇਮ ਕੀਤੇ।ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਰਾਜ ਸਰਕਾਰ ਦੀ ਮਜ਼ਬੂਤ ​​ਨੀਤੀ, ਪਾਰਦਰਸ਼ਤਾ ਅਤੇ ਦ੍ਰਿੜ ਇਰਾਦੇ ਨੇ ਨਾ ਸਿਰਫ਼ ਪੰਜਾਬ ਦੀ ਆਰਥਿਕਤਾ ਨੂੰ ਸ਼ਾਨਦਾਰ ਉਚਾਈਆਂ ‘ਤੇ ਪਹੁੰਚਾਇਆ ਹੈ ਬਲਕਿ ਰਾਜ ਦੀ ਵਿੱਤੀ ਸਿਹਤ ਨੂੰ ਵੀ ਮਜ਼ਬੂਤ ​​ਕੀਤਾ ਹੈ।ਇਹ ਪ੍ਰਾਪਤੀ ਨਾ ਸਿਰਫ਼ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ ਅਤੇ ਸਰਕਾਰ ਦੇ ਯਤਨਾਂ ਦਾ ਨਤੀਜਾ ਹੈ, ਸਗੋਂ ਪੰਜਾਬ ਦੇ ਸਮੁੱਚੇ ਆਰਥਿਕ ਵਿਕਾਸ, ਪਾਰਦਰਸ਼ਤਾ ਅਤੇ ਪ੍ਰਸ਼ਾਸਕੀ ਸੁਧਾਰਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਵੀ ਹੈ। ਇਹ ਆਰਥਿਕ ਮਜ਼ਬੂਤੀ ਭਵਿੱਖ ਵਿੱਚ ਪੰਜਾਬ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਣ ਦਾ ਰਾਹ ਪੱਧਰਾ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ,ਪੰਜਾਬ ਦਾ ਟੀਚਾ SASCI 25-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

0

👉ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ: ਵਿੱਤ ਮੰਤਰੀ
Chandigarh News: ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ)ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ.ਐਨ.ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ ਪੰਜਾਬ ਦੇ ਇਸ ਥਾਣੇ ਦਾ SHO ਤੇ ASI ਮੁਅੱਤਲ; ਖੁੱਲੀ ਜਾਂਚ, ਜਾਣੋਂ ਮਾਮਲਾ

ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ), ਰਾਜ ਆਈ.ਐਫ.ਐਮ.ਐਸ, ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ-ਕੁਬੇਰ ਸਿਸਟਮ ਨੂੰ ਜੋੜਦਾ ਹੈ, ਜਿਸਦਾ ਉਦੇਸ਼ ਖਜ਼ਾਨੇ ਵਿੱਚ ਨਕਦ ਤਰਲਤਾ (ਕੈਸ਼ ਲਿਕਿਊਡਿਟੀ) ਨੂੰ ਵਧਾਉਣਾ ਅਤੇ ਬੈਂਕ ਖਾਤਿਆਂ ਵਿੱਚ ਪਏ ਅਣਵਰਤੇ ਫੰਡਾਂ ਨੂੰ ਘਟਾਉਣਾ ਹੈ।ਉਨ੍ਹਾਂ ਅੱਗੇ ਕਿਹਾ, “ਇਸ ਪ੍ਰਣਾਲੀ ਦੀ ਸਹੂਲਤ ਲਈ ਇੱਕ ਵੱਖਰਾ ਐਸ.ਐਨ.ਏ. ਸਪਰਸ਼ ਖਜ਼ਾਨਾ ਬਣਾਇਆ ਗਿਆ ਹੈ, ਅਤੇ ਸੂਬੇ ਵੱਲੋਂ ਹੁਣ ਵਿੱਤੀ ਸਾਲ 2025-26 ਲਈ ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ ਦੀ ਯੋਜਨਾ (ਐਸ.ਏ.ਐਸ.ਸੀ.ਆਈ 2025-26) ਦੇ ਤਹਿਤ 350 ਕਰੋੜ ਰੁਪਏ ਦਾ ਪ੍ਰੋਤਸਾਹਨ ਪ੍ਰਾਪਤ ਕਰਨ ਦਾ ਟੀਚਾ ਮਿਥਿਆ ਗਿਆ ਹੈ।”ਇੱਕ ਹੋਰ ਮੁੱਖ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਪੈਨਸ਼ਨਰਾਂ ਦਾ ਕੇਂਦਰੀਕ੍ਰਿਤ ਡੇਟਾਬੇਸ ਬਣਾਉਣ ਅਤੇ ਬੈਂਕਾਂ ਤੇ ਖਜ਼ਾਨੇ ਵਿਚਕਾਰ ਆਨਲਾਈਨ ਪੈਨਸ਼ਨ ਕੇਸ ਪ੍ਰੋਸੈਸਿੰਗ ਦੀ ਸਹੂਲਤ ਲਈ, ਪੰਜਾਬ ਡਿਵੈਲਪਮੈਂਟ ਕਮਿਸ਼ਨ (ਪੀ.ਡੀ.ਸੀ) ਨਾਲ ਸਲਾਹ-ਮਸ਼ਵਰਾ ਕਰਕੇ ਪੈਨਸ਼ਨਰ ਸੇਵਾ ਪੋਰਟਲ (ਪੀ.ਐਸ.ਪੀ) ਵਿਕਸਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਉਨ੍ਹਾਂ ਕਿਹਾ ਕਿ ਇਹ ਪੋਰਟਲ ਖਜ਼ਾਨੇ ਤੋਂ ਬੈਂਕਾਂ ਨੂੰ ਈ-ਪੀਪੀਓ ਭੇਜਣ ਵਰਗੀਆਂ ਗਤੀਵਿਧੀਆਂ ਨੂੰ ਸਮਰੱਥ ਬਣਾਉਂਦਾ ਹੈ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਅਪਡੇਟਸ ਦੀ ਅਸਲ-ਸਮੇਂ ਦੀ ਟ੍ਰੈਕਿੰਗ, ਸ਼ਿਕਾਇਤ ਨਿਵਾਰਨ, ਜੀਵਨ ਸਰਟੀਫਿਕੇਟ ਏਕੀਕਰਣ, ਅਤੇ ਅਪਡੇਸ਼ਨ ਬੇਨਤੀਆਂ ਜਮ੍ਹਾਂ ਕਰਨ ਦੀ ਸਮਰੱਥਾ ਪ੍ਰਦਾਨ ਕਰਦਾ ਹੈ।ਨਵੇਂ ਆਡਿਟ ਮੈਨੇਜਮੈਂਟ ਸਿਸਟਮ (ਏ.ਐਮ.ਐਸ) ਬਾਰੇ ਚਰਚਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਏ.ਐਮ.ਐਸ ਸਾਰੇ ਭਾਈਵਾਲਾਂ ਨੂੰ ਆਡਿਟ ਰਿਪੋਰਟਾਂ ਤੱਕ ਅਸਲ-ਸਮੇਂ ਦੀ ਪਹੁੰਚ ਪ੍ਰਦਾਨ ਕਰਦਾ ਹੈ ਅਤੇ ਸਮੇਂ ਸਿਰ ਆਡਿਟ ਪਹਿਰਿਆਂ ਦੇ ਹੱਲ ਲਈ ਪ੍ਰਸ਼ਾਸਕੀ ਸਕੱਤਰ ਪੱਧਰ ‘ਤੇ ਨਿਯਮਤ ਸਮੀਖਿਆ ਮੀਟਿੰਗਾਂ ਰਾਹੀਂ ਵੱਧ ਨਿਗਰਾਨੀ ਦੀ ਸਹੂਲਤ ਦਿੰਦਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਡੀ.ਟੀ.ਏ ਦੇ ਭਵਿੱਖ ਦੇ ਰੋਡਮੈਪ ਵਿੱਚ ਅਕਾਊਂਟੈਂਟ ਜਨਰਲ ਦੀਆਂ ਆਡਿਟ ਰਿਪੋਰਟਾਂ ਨੂੰ ਸ਼ਾਮਲ ਕਰਨ ਦੀ ਵੀ ਯੋਜਨਾ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਵਿੱਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ, “ਨਵੀਆਂ ਪਹਿਲਕਦਮੀਆਂ ਵਿੱਚ ਗੈਰ-ਖਜ਼ਾਨਾ ਮਾਡਿਊਲ (ਨਾਨ-ਟ੍ਰੈਜਰੀ ਮੌਡੀਊਲ) ਵੀ ਸ਼ਾਮਲ ਹੈ, ਜੋ ਕਿ ਜੰਗਲਾਤ ਅਤੇ ਲੋਕ ਨਿਰਮਾਣ ਵਿਭਾਗਾਂ ਦੁਆਰਾ ਜਮ੍ਹਾਂ ਕਾਰਜਾਂ ਲਈ ਲੇਖੇ-ਜੋਖੇ ਨੂੰ ਸੁਚਾਰੂ ਬਣਾਉਣ ਲਈ ਅਕਾਊਂਟੈਂਟ ਜਨਰਲ (ਏ.ਜੀ) ਦਫ਼ਤਰ ਦੇ ਤਾਲਮੇਲ ਨਾਲ ਵਿਕਸਤ ਕੀਤਾ ਗਿਆ ਇੱਕ ਗੈਰ-ਖਜ਼ਾਨਾ ਲੇਖਾ ਪ੍ਰਣਾਲੀ ਹੈ। ਇਸ ਸਿਸਟਮ ਰਾਹੀਂ ਇਹਨਾਂ ਵਿਭਾਗਾਂ ਵਿੱਚ ਸਾਰੇ ਡਿਵੀਜ਼ਨਾਂ ਦੁਆਰਾ ਮਹੀਨਾਵਾਰ ਖਾਤਿਆਂ ਨੂੰ ਜਮ੍ਹਾਂ ਕਰਾਉਣ ਦੇ ਕੰਮ ਨੂੰ ਸਵੈਚਾਲਤ ਕੀਤਾ ਗਿਆ ਹੈ।”ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਸਾਰੇ ਬਿੱਲਾਂ ਲਈ ਈ-ਵਾਊਚਰ ਦੀ ਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਟੇਸ਼ਨਰੀ, ਯਾਤਰਾ, ਅਤੇ ਏ.ਜੀ. ਪੰਜਾਬ ਨੂੰ ਜਮ੍ਹਾਂ ਕਰਾਏ ਗਏ ਭੌਤਿਕ ਵਾਊਚਰਾਂ ਨੂੰ ਸੰਭਾਲਣ ਨਾਲ ਸਬੰਧਤ ਲਾਗਤ ਵਿੱਚ ਮਹੱਤਵਪੂਰਨ ਕਮੀ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਜਾਣਗੇ ਰਾਜ ਸਭਾ ਵਿਚ, ਚਰਚਾ ਜੋਰਾਂ ‘ਤੇ

ਉਨ੍ਹਾਂ ਕਿਹਾ ਕਿ ਇਹਨਾਂ ਈ-ਵਾਊਚਰਾਂ ਨੂੰ ਸਟੋਰ ਕਰਨ ਲਈ ਲੋੜੀਂਦਾ ਹਾਰਡਵੇਅਰ ਖਰੀਦ ਕੇ ਏ.ਜੀ. ਦਫਤਰ ਵਿੱਚ ਸਥਾਪਿਤ ਕਰ ਗਿਆ ਹੈ।ਇੰਨ੍ਹਾਂ ਨਵੀਆਂ ਤਕਨੀਕੀ ਪ੍ਰਣਾਲੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, ਵਿਭਾਗੀ ਖਾਤਿਆਂ ਨੂੰ ਸਵੈਚਾਲਤ ਕਰਨ ਅਤੇ ਐਸ.ਐਨ.ਏ.-ਸਪਰਸ਼ ਰਾਹੀਂ ਕੁਸ਼ਲ ਕੇਂਦਰੀ ਫੰਡ ਪ੍ਰਵਾਹ ਨੂੰ ਯਕੀਨੀ ਬਣਾਉਣ ਤੋਂ ਲੈ ਕੇ ਸਮੁੱਚੀ ਆਡਿਟ ਅਤੇ ਪੈਨਸ਼ਨ ਪ੍ਰਕਿਰਿਆਵਾਂ ਨੂੰ ਡਿਜੀਟਾਈਜ਼ ਕਰਨ ਤੱਕ, ਇਹ ਪਹਿਲਕਦਮੀਆਂ ਮਹੱਤਵਪੂਰਨ ਬੱਚਤ ਪ੍ਰਦਾਨ ਕਰਨਗੀਆਂ, ਜਵਾਬਦੇਹੀ ਵਧਾਉਣਗੀਆਂ, ਅਤੇ ਸਭ ਤੋਂ ਮਹੱਤਵਪੂਰਨ, ਸਾਡੇ ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸੇਵਾ ਡਿਲੀਵਰੀ ਵਿੱਚ ਸੁਧਾਰ ਲਿਆਉਣਗੀਆਂ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਵਿਆਪਕ ਡਿਜੀਟਲ ਪ੍ਰਣਾਲੀਆਂ ਦੀ ਸ਼ੁਰੂਆਤ ਨਾਲ, ਅਸੀਂ ਸਿਰਫ਼ ਸੌਫਟਵੇਅਰ ਨੂੰ ਅੱਪਗ੍ਰੇਡ ਨਹੀਂ ਕਰ ਰਹੇ ਹਾਂ; ਅਸੀਂ ਇਹ ਯਕੀਨੀ ਬਣਾਉਣ ਲਈ ਆਪਣੇ ਵਿੱਤੀ ਢਾਂਚੇ ਵਿੱਚ ਮੂਲ ਰੂਪ ਵਿੱਚ ਸੁਧਾਰ ਕਰ ਰਹੇ ਹਾਂ ਕਿ ਹਰੇਕ ਰੁਪਏ ਦਾ ਹਿਸਾਬ ਰੱਖਦਿਆਂ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾਵੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Good News; Bathinda AIIMS ਦੇ ਤਿੰਨ Doctors ਦੁਨੀਆਂ ਦੇ ਚੋਟੀ ਦੇ 2 ਫ਼ੀਸਦੀ ਖੋਜਕਰਤਾਵਾਂ ਵਿੱਚ ਸ਼ਾਮਲ

0

Bathinda News: ਪੰਜਾਬ ਦੀ ਮਾਲਵਾ ਪੱਟੀ ਤੋਂ ਇਲਾਵਾ ਰਾਜਸਥਾਨ ਤੇ ਹਰਿਆਣਾ ਦੇ ਲੋਕਾਂ ਦੀ ਸਿਹਤ ਸੰਭਾਲ ਵਿਚ ਵੱਡਾ ਯੋਗਦਾਨ ਪਾ ਰਹੇ Bathinda AIIMS ਦੇ ਲਈ ਇਹ ਵੱਡੀ ਮਾਣ ਵਾਲੀ ਗੱਲ ਹੈ ਕਿ ਇਸਦੇ ਤਿੰਨ ਡਾਕਟਰ ਦੁਨੀਆਂ ਦੇ 2 ਫ਼ੀਸਦੀ ਖਸਜਕਰਤਾਵਾਂ ਵਿਚ ਸ਼ਾਮਲ ਹੋ ਗਏ ਹਨ। ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ(Stanford University)ਵੱਲੋਂ ਜਾਰੀ “ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ” ਵਿਚ ਏਮਜ਼ ਬਠਿੰਡਾ ਦੇ ਤਿੰਨ ਡਾਕਟਰਾਂ ਡਾ. ਪਰਮਦੀਪ ਸਿੰਘ (ਰੇਡੀਓਲੋਜੀ), ਡਾ. ਮਧੁਰ ਵਰਮਾ (ਕਮਿਊਨਿਟੀ ਅਤੇ ਫੈਮਿਲੀ ਮੈਡੀਸਨ) ਅਤੇ ਡਾ. ਮਿੰਟੂ ਪਾਲ (ਫਾਰਮਾਕੋਲੋਜੀ) ਦਾ ਨਾਮ ਸ਼ਾਮਿਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਇਸ ਥਾਣੇ ਦਾ SHO ਤੇ ASI ਮੁਅੱਤਲ; ਖੁੱਲੀ ਜਾਂਚ, ਜਾਣੋਂ ਮਾਮਲਾ

ਜ਼ਿਕਰਯੋਗ ਹੈ ਕਿ ਇਹ ਵਿਸ਼ਵ ਪੱਧਰੀ ਰੈਂਕਿੰਗ, ਖੋਜਕਾਰਾਂ ਨੂੰ ਉਨ੍ਹਾਂ ਦੀ ਖੋਜ ਪੱਤਰਾਂ ਦੇ “ਸਾਈਟੇਸ਼ਨ ਇੰਪੈਕਟ” (Citation Impact) ਦੇ ਆਧਾਰ ‘ਤੇ ਮਿਲਦੀ ਹੈ। ਇਸ ਸਬੰਧੀ ਡੈਟਾ ਸਕੋਪਸ ਡੈਟਾਬੇਸ ਤੋਂ ਲਿਆ ਗਿਆ ਹੈ ਅਤੇ ਐਲਸੇਵਿਅਰ ਦੀ ਸਹਾਇਤਾ ਨਾਲ ਤਿਆਰ c-score ਰਾਹੀਂ ਮਾਪਿਆ ਜਾਂਦਾ ਹੈ। ਇਸ ਸੂਚੀ ਵਿੱਚ 22 ਵੱਡੇ ਖੇਤਰਾਂ ਅਤੇ 174 ਉਪ-ਖੇਤਰਾਂ ਦੇ ਵਿਗਿਆਨੀਆਂ ਦਾ ਮੁਲਾਂਕਣ ਕੀਤਾ ਜਾਂਦਾ ਹੈ।ਕਿਉਂਕਿ ਇਹ ਮਾਨਤਾ ਸਖ਼ਤ ਅੰਤਰਰਾਸ਼ਟਰੀ ਪੱਧਰੀ ਜਾਂਚ ਤੋਂ ਬਾਅਦ ਮਿਲਦੀ ਹੈ;

ਇਹ ਵੀ ਪੜ੍ਹੋ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਜਾਣਗੇ ਰਾਜ ਸਭਾ ਵਿਚ, ਚਰਚਾ ਜੋਰਾਂ ‘ਤੇ

ਏਮਜ਼ ਬਠਿੰਡਾ ਦੀ ਇਸ ਸੂਚੀ ਵਿੱਚ ਮੌਜੂਦਗੀ ਇਸ ਸੰਸਥਾਨ ਵਿਚ ਹੋ ਰਹੀ ਉੱਚ ਪੱਧਰੀ ਖੋਜ ਤੇ ਇਸ ਦੀ ਵਧ ਰਹੀ ਅੰਤਰਰਾਸ਼ਟਰੀ ਪਛਾਣ ਦਾ ਸੂਚਕ ਹੈ।ਇਸ ਪ੍ਰਾਪਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ, ਏਮਜ਼ ਬਠਿੰਡਾ ਦੇ ਡਾਇਰੈਕਟਰ ਪ੍ਰੋਫ਼ੈਸਰ (ਡਾ.) ਰਤਨ ਗੁਪਤਾ (Dr Ratan Gupta) ਨੇ ਕਿਹਾ ਕਿ ਵਿਸ਼ਵ ਦੇ ਚੋਟੀ ਦੇ ਖੋਜਕਾਰਾਂ ਵਿਚ ਇਸ ਸੰਸਥਾਨ ਦੇ ਡਾਕਟਰਾਂ ਦਾ ਨਾਮ ਸ਼ਾਮਿਲ ਹੋਣਾ, ਸੰਸਥਾਨ ਪੰਜਾਬ ਅਤੇ ਦੇਸ਼ ਲਈ ਮਾਣ ਦਾ ਪਲ ਹੈ। ਉਨ੍ਹਾਂ ਅਨੁਸਾਰ ਇਸ ਪ੍ਰਾਪਤੀ ਨਾਲ ਸੰਸਥਾ ਦੇ ਨੌਜਵਾਨ ਡਾਕਟਰਾਂ ਨੂੰ ਉੱਚ ਪੱਧਰੀ ਖੋਜ ਲਈ ਹੋਰ ਪ੍ਰੇਰਣਾ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਇਸ ਥਾਣੇ ਦਾ SHO ਤੇ ASI ਮੁਅੱਤਲ; ਖੁੱਲੀ ਜਾਂਚ, ਜਾਣੋਂ ਮਾਮਲਾ

0

Firozpur News:ਪਿਛਲੇ ਦਿਨਾਂ ਦੌਰਾਨ ਇੱਕ ਹੀ ਪਿੰਡ ਦੇ ਚਾਰ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਦੋ ਦਿਨਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ ਫ਼ਿਰੋਜਪੁਰ ਦੇ ਐਸਐਸਪੀ ਨੇ ਥਾਣਾ ਲੱਖੋਕੇ ਬਹਿਰਾਮ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ Amritsar ਦੇ CI ਵੱਲੋਂ ਹਥਿਆਰਾਂ ਤੇ ਨਸ਼ਾ ਤਸਕਰੀ ਦਾ ਅੰਤਰਰਾਸਟਰੀ ਗਿਰੋਹ ਕਾਬੂ

ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਇਹ ਕਾਰਵਾਈ ਪਿਛਲੇ ਦਿਨੀਂ ਥਾਣੇ ਅਧੀਨ ਆਉਂਦੇ ਇੱਕ ਪਿੰਡ ਵਿਚ ਨਸ਼ਿਆਂ ਦੇ ਕਾਰਨ ਦੋ ਦਿਨਾਂ ‘ਚ ਚਾਰ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਦੇ ਮਾਮਲੇ ਵਿਚ ਕੀਤੀ ਗਈ ਹੈ। ਸੂਤਰਾਂ ਮੁਤਾਬਕ ਮੁਅੱਤਲ ਕੀਤੇ ਗਏ ਥਾਣਾ ਮੁਖੀ ਇੰਸਪੈਕਟਰ ਬਲਰਾਜ ਸਿੰਘ ਤੇ ਏਐਸਆਈ ਬਲਵੀਰ ਸਿੰਘ ਵਿਰੁਧ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ। ਦਸਣਾ ਬਣਦਾ ਹੈ ਕਿ ਇੰਨ੍ਹਾਂ ਮੌਤਾਂ ਤੋਂ ਬਾਅਦ ਪਿੰਡ ਦੇ ਲੋਕਾਂ ਵੱਲੋਂ ਰੋਸ਼ ਪ੍ਰਦਰਸਨ ਵੀ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

0

👉ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹਵਾ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਗਏ ਹਥਿਆਰ : ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਸਾਥੀ ਹੀ ਨਿਕਲਿਆ ਸੁਖਵਿੰਦਰ ਸਿੰਘ ਕਲਕੱਤਾ ਦਾ ਕਾ+ਤ+ਲ, ਇਹ ਸੀ ਕ+ਤ+ਲ ਦੀ ਵਜ੍ਹਾ!

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰਦਰਾ 3ਐਕਸਓ ਕਾਰ ਵੀ ਜ਼ਬਤ ਕੀਤੀ ਹੈ, ਜੋ ਖੇਪਾਂ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ `ਤੇ ਤਸਕਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ, ਜੋ ਕਿ ਤਰਨਤਾਰਨ ਦੇ ਪਿੰਡ ਢੋਲਣ ਅਤੇ ਛੀਨਾ ਬਿਧੀ ਚੰਦ ਦੇ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਪਹੁੰਚਾਈ ਗਈ ਸੀ।

ਇਹ ਵੀ ਪੜ੍ਹੋ  ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ; ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਮਹਿੰਦਰਾ 3ਐਕਸਓ ਕਾਰ ਨੂੰ ਰੋਕਿਆ ਅਤੇ ਤਰਨਤਾਰਨ ਦੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਤਰਨਤਾਰਨ ਦੇ ਪਿੰਡ ਪੰਜਵੜ ਨੇੜਲੇ ਖੇਤਰ ਵਿੱਚ ਕਿਸੇ ਨੂੰ ਅੱਗੇ ਖੇਪ ਪਹੁੰਚਾਉਣ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗੱਡੀ ਵਿੱਚੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਆਰਮਜ਼ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 57 ਮਿਤੀ 04-10-2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਾਥੀ ਹੀ ਨਿਕਲਿਆ ਸੁਖਵਿੰਦਰ ਸਿੰਘ ਕਲਕੱਤਾ ਦਾ ਕਾ+ਤ+ਲ, ਇਹ ਸੀ ਕ+ਤ+ਲ ਦੀ ਵਜ੍ਹਾ!

0

Barnala News: ਬੀਤੀ ਸ਼ਾਮ ਬਰਨਾਲਾ ਜ਼ਿਲ੍ਹੇ ਦੇ ਪਿੰਡ ਸਹਿਣਾ ਦੀ ਮਹਿਲਾ ਸਾਬਕਾ ਸਰਪੰਚ ਦੇ ਨੌਜਵਾਨ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਦਿਨ-ਦਿਹਾੜੇ ਹੋਏ ਕਤਲ ਦਾ ਮਾਮਲਾ ਪੂਰੇ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਕਤਲ ਕਿਸੇ ਹੋਰ ਨੇ ਹੀ ਨਹੀ, ਬਲਕਿ ਮ੍ਰਿਤਕ ਦੇ ਇੱਕ ਪੁਰਾਣੇ ਸਾਥੀ ਨੇ ਕੀਤਾ ਹੈ, ਜਿਸਨੂੰ ਫ਼ੜਣ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ ਜੇਲ੍ਹ ਸੁਪਰਡੈਂਟ ਦੀ ਬਦਲੀ ਦਾ ਮਾਮਲਾ; ਜੇਲ੍ਹ ਸਟਾਫ਼ ਬਦਲੀ ਦੇ ਵਿਰੋਧ ‘ਚ ਡਟਿਆ

ਹਾਲਾਂਕਿ ਅਧਿਕਾਰੀਆਂ ਵੱਲੋਂ ਕਤਲ ਦੇ ਪਿੱਛੇ ਵਜ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਪ੍ਰੰਤੂ ਕਿਹਾ ਜਾ ਰਿਹਾ ਕਿ ਕੋਈ ਪੈਸਿਆਂ ਦਾ ਵਿਵਾਦ ਸੀ। ਕਤਲ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਥਿਤ ਕਾਤਲ ਜਿੰਦਰ ਵਾਸੀ ਸਹਿਣਾ ਸ਼ੋਸਲ ਮੀਡੀਆ ‘ਤੇ ਲਾਈਵ ਵੀ ਹੋਇਆ ਸੀ। ਹਾਲਾਂਕਿ ਪਿੰਡ ਵਾਸੀ ਪੈਸਿਆਂ ਦੇ ਲੈਣ-ਦੇਣ ਦੀ ਕਹਾਣੀ ਨੂੰ ਝੂਠੀ ਕਰਾਰ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਥਿਤ ਕਾਤਲ ਇੱਕ ਨਸ਼ੇੜੀ ਕਿਸਮ ਦਾ ਨੌਜਵਾਨ ਹੈ,ਜਿਸਦੀ ਆਰਥਿਕ ਹਾਲਾਤ ਵੀ ਪੈਸੇ ਦੇਣ ਵਾਲੀ ਨਹੀਂ।

ਇਹ ਵੀ ਪੜ੍ਹੋ ਜਜ਼ਬਾ; ਫ਼ੌਜੀ ਜਵਾਨਾਂ ਨੇ ਸ਼ਹੀਦ ਦੀ ਭੈਣ ਦੇ ਵਿਆਹ ‘ਚ ਨਿਭਾਇਆ ਭਰਾਵਾਂ ਦਾ ਫਰਜ਼, ਦੇਖੇ ਵੀਡੀਓ

ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਦਸਣਾ ਬਣਦਾ ਹੈ ਕਿ ਸ਼ਨੀਵਰ ਨੂੰ ਬਾਅਦ ਦੁਪਿਹਰ ਜਦ ਸੁਖਵਿੰਦਰ ਸਿੰਘ ਆਪਣੇ ਹੀ ਪਿੰਡ ਦੇ ਬੱਸ ਸਟੈਂਡ ਨਜਦੀਕ ਇੱਕ ਪ੍ਰਾਪਟੀ ਡੀਲਰ ਦੀ ਦੁਕਾਨ ਵਿਚ ਬੈਠਾ ਹੋਇਆ ਸੀ ਤਾਂ ਇੱਕ ਕਾਰ ‘ਤੇ ਸਵਾਰ ਹੋ ਕੇ ਆਏ ਵਿਅਕਤੀ ਵੱਲੋਂ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906257