Sunday, May 17, 2026
Home Blog Page 415

ਹੁਨਰ ਵਿਕਾਸ ਵਿੱਚ ਪੰਜਾਬ ਅੱਵਲ! ਮਾਨ ਸਰਕਾਰ ਦੇ ‘ਰੀਜਨਲ ਡਰਾਈਵਿੰਗ ਟ੍ਰੇਨਿੰਗ ਸੈਂਟਰ’ ਨੇ 27,500 ਨੌਜਵਾਨਾਂ ਨੂੰ ਦਿੱਤੀ ਸਿਖਲਾਈ

0

👉ਸੜਕ ਸੁਰੱਖਿਆ ਨੂੰ ਮਿਲਿਆ ਉਤਸ਼ਾਹ ਅਤੇ ਯੋਗ ਵਪਾਰਕ ਵਾਹਨ ਚਾਲਕਾਂ ਦੀ ਘਾਟ ਹੋਈ ਦੂਰ
Chandigarh News:ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇੱਕ ਬਹੁਤ ਵਿਲੱਖਣ ਉਪਰਾਲਾ ਹੈ।

ਇਹ ਵੀ ਪੜ੍ਹੋ  ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭੱਗ ਦੋ ਸਾਲਾਂ ਦੇ ਸਮੇਂ ਦੌਰਾਨ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇੱਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਖੇ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਡਰਾਈਵਿੰਗ ਦੀ ਸਿਖਲਾਈ ਦੇ ਕੇ ਯੋਗ ਵਪਾਰਕ ਵਾਹਨ ਡਰਾਈਵਰਾਂ ਦੀ ਘਾਟ ਨੂੰ ਪੂਰਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਯੋਗ ਡਰਾਈਵਰ ਤਿਆਰ ਕਰਨ ਵਿੱਚ ਇਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ।

ਇਹ ਵੀ ਪੜ੍ਹੋ  ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ

ਸ. ਭੁੱਲਰ ਨੇ ਦੱਸਿਆ ਕਿ ਇਹ ਕੇਂਦਰ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਰੁਜ਼ਗਾਰ ਯੋਗਤਾ ਵਧਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰਾਈਵਿੰਗ ਦੀ ਸੁਚੱਜੀ ਸਿਖਲਾਈ ਨਾਲ ਸਬੰਧਤ ਸੜਕ ਸੁਰੱਖਿਆ ਪ੍ਰਤੀ ਉਤਸ਼ਾਹਿਤ ਹੁੰਦਾ ਹੈ ਅਤੇ ਸੰਭਾਵੀ ਹਾਦਸਿਆ ‘ਚ ਵੀ ਕਮੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਸਿਖਲਾਈ ਪ੍ਰਾਪਤ ਡਰਾਈਵਰਾਂ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਪ੍ਰਣਾਲੀ ਵੀ ਮਜ਼ਬੂਤ ਹੋਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਕੇਂਦਰ ਡਰਾਈਵਿੰਗ ਹੁਨਰ ਨੂੰ ਵਧਾਉਣ, ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਡਰਾਈਵਰਾਂ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

0

Chandigarh News:ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।“ਕਾਰੋਬਾਰ ਕਰਨ ਵਿੱਚ ਸੌਖ” ਅਤੇ “ਸੁਖਾਲੇ ਜੀਵਨ” ਪ੍ਰਤੀ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦੇ ਹੋਏ, ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਵੱਖ ਵੱਖ ਕਿਸਮ ਦੀਆਂ ਮਨਜ਼ੂਰੀਆਂ, ਰਜਿਸਟ੍ਰੇਸ਼ਨਾਂ, ਲਾਇਸੈਂਸਾਂ ਅਤੇ ਭਲਾਈ ਸੇਵਾਵਾਂ ਨੂੰ ਇੱਕੋ ਡਿਜੀਟਲ ਪਲੇਟਫਾਰਮ ਉੱਤੇ ਉਪਲੱਬਧ ਕਰਵਾਇਆ ਹੈ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਇਨ੍ਹਾਂ ਸੇਵਾਵਾਂ ਵਿੱਚ ਇਮਾਰਤੀ ਯੋਜਨਾਵਾਂ ਸਬੰਧੀ ਮਨਜ਼ੂਰੀ, ਸਟੇਬਿਲਟੀ ਸਰਟੀਫਿਕੇਟਾਂ ਦੀ ਸਵੀਕ੍ਰਿਤੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ, ਲਾਇਸੈਂਸਾਂ ਦਾ ਨਵੀਨੀਕਰਨ ਅਤੇ ਸੋਧ, ਰਾਤ ਦੀਆਂ ਸਿ਼ਫਟਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਸਬੰਧੀ ਪ੍ਰਵਾਨਗੀ, ਮੁੱਖ ਮਾਲਕਾਂ ਅਤੇ ਠੇਕੇਦਾਰਾਂ ਦੀ ਰਜਿਸਟ੍ਰੇਸ਼ਨ, ਭਲਾਈ ਫੰਡ ਦਾ ਭੁਗਤਾਨ, ਪੰਜਾਬ ਕਿਰਤ ਭਲਾਈ ਬੋਰਡ ਤੋਂ ਲਾਭ ਲੈਣ ਸਬੰਧੀ ਦਾਅਵਾ, ਉਸਾਰੀ ਵਾਲੀਆਂ ਥਾਵਾਂ ਅਤੇ ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਅਧੀਨ ਸਾਲਾਨਾ ਰਿਟਰਨ ਜਮ੍ਹਾਂ ਕਰਵਾਉਣਾ, ਪੰਜਾਬ ਇਮਾਰਤੀ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਅਧੀਨ ਲਾਭ ਅਤੇ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੀ ਰਜਿਸਟ੍ਰੇਸ਼ਨ ਆਦਿ ਸ਼ਾਮਲ ਹਨ।ਸੌਂਦ ਨੇ ਕਿਹਾ, “ਇਨ੍ਹਾਂ ਸੇਵਾਵਾਂ ਨੂੰ ਡਿਜੀਟਾਈਜ਼ ਕਰਕੇ ਪੰਜਾਬ ਸਰਕਾਰ ਨੇ ਬੇਲੋੜੀ ਦੇਰੀ ਤੇ ਖੱਜਲ-ਖੁਆਰੀ ਨੂੰ ਖਤਮ ਕੀਤਾ ਹੈ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਵਧੇਰੇ ਕੁਸ਼ਲਤਾ ਲਿਆਂਦੀ ਹੈ।

ਇਹ ਵੀ ਪੜ੍ਹੋ  20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

ਹੁਣ ਕਾਮੇ ਅਤੇ ਮਾਲਕ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਸਾਰੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ।” ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਆਪਣੇ ਘਰ ਜਾਂ ਕੰਮ ਵਾਲੀ ਥਾਂ ਤੋਂ ਆਸਾਨੀ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਅਧਿਕਾਰਤ ਪੋਰਟਲ : https://pblabour.gov.in ਉੱਤੇ ਜਾਣ ਦੀ ਅਪੀਲ ਕੀਤੀ ਹੈ।ਕਿਰਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਲਈ ਸੁਚਾਰੂ ਅਤੇ ਕਾਰੋਬਾਰ-ਅਨੁਕੂਲ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਂਦੇ ਹੋਏ ਕਾਮਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਵੀ ਵਚਨਬੱਧ ਹੈ। ਡਿਜੀਟਾਈਜ਼ੇਸ਼ਨ ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

0

👉ਲੁਧਿਆਣਵੀਆਂ ਨੂੰ ਮੇਲੇ ਦੀ ਮੁਬਾਰਕਬਾਦ ਦਿੰਦਿਆਂ, ਭਰਵੀਂ ਹਾਜ਼ਰੀ ਲਗਵਾਉਣ ਦੀ ਕੀਤੀ ਅਪੀਲ
Ludhiana News:ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੀਏਯੂ ਦੇ ਵੀਸੀ ਡਾ. ਸਤਬੀਰ ਸਿੰਘ ਗੋਸਲ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡੀਸੀ ਹਿਮਾਂਸ਼ੂ ਜੈਨ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।ਇਹ ਮੇਲਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੇਲਾ ਗਰਾਊਂਡ ਵਿਖੇ 4 ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ।ਸਾਰਸ ਮੇਲੇ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਵੀਆਂ ਦੇ ਨਾਲ ਸਮੂਹ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਬਹੁਤ ਵੱਡਾ ਉਪਰਾਲਾ ਹੈ ਜਿੱਥੇ ਵੱਖ-ਵੱਖ 22 ਰਾਜਾਂ ਦੇ ਖਾਣ-ਪੀਣ ਦੇ ਸਟਾਲ ਲੱਗੇ ਹਨ। ਉਨ੍ਹਾਂ ਕਿਹਾ ਇਹ ਮੇਲਾ ਭਾਰਤ ਦੀ ਪੁਰਾਤਨ ਸੱਭਿਅਤਾ ਨੂੰ ਦਰਸਾਉਂਦਾ ਹੈ ਜਿੱਥੇ ਵੱਖ-ਵੱਖ ਸੂਬਿਆਂ ਦੇ ਕਲਾਕਾਰ ਆਪਣੀ ਕਲਾ ਦਾ ਜੌਹਰ ਵਿਖਾਉਣਗੇ।ਉਨ੍ਹਾਂ ਨੌਜਵਾਨਾਂ, ਬੱਚਿਆਂ ਤੇ ਹਰ ਉਮਰ ਵਰਗ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਦਿਆਂ ਮੇਲੇ ਦਾ ਆਨੰਦ ਮਾਣਿਆ ਜਾਵੇ।ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਭਾਰਤ ਭਰ ਤੋਂ 1,000 ਵੱਧ ਕਾਰੀਗਰਾਂ ਨੂੰ ਆਪਣਾ ਹੁਨਰ ਵਿਖਾਉਣ ਦਾ ਮੌਕਾ ਮਿਲੇਗਾ ਜਿਹੜੇ ਆਪਣੀ ਦੁਰਲੱਭ ਦਸਤਕਾਰੀ, ਰਵਾਇਤੀ ਕਲਾਕ੍ਰਿਤੀਆਂ ਅਤੇ ਹੱਥ ਨਾਲ ਬਣੇ ਖਜ਼ਾਨਿਆਂ ਦਾ ਇੱਕ ਸ਼ਾਨਦਾਰ ਸੰਗ੍ਰਹਿ ਪ੍ਰਦਰਸ਼ਿਤ ਕਰਨਗੇ। ਇਸ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਕਲਾਕਾਰਾਂ ਦੁਆਰਾ ਸ਼ਾਨਦਾਰ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਜਾਣਗੀਆਂ, ਸੰਗੀਤ, ਨਾਚ ਅਤੇ ਮਨੋਰੰਜਨ ਨਾਲ ਭਰੀਆਂ ਸ਼ਾਨਦਾਰ ਸ਼ਾਮਾਂ ਹੋਣਗੀਆਂ।

ਇਹ ਵੀ ਪੜ੍ਹੋ  20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

👉ਸਟਾਰ ਨਾਈਟਸ:
ਦਹਾਕਿਆਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਵਿਸ਼ਵ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੱਲੋਂ ਅੱਜ ਸ਼ਾਮ 4 ਅਕਤੂਬਰ ਨੂੰ ਰੰਗਾ-ਰੰਗ ਪ੍ਰੋਗਰਾਮ ਦਾ ਆਗਾਜ਼ ਕੀਤਾ ਜਾਵੇਗਾ। ਉਸ ਤੋਂ ਬਾਅਦ ਭਲਕੇ 5 ਅਕਤੂਬਰ ਨੂੰ ਕੁਲਵਿੰਦਰ ਬਿੱਲਾ ਅਤੇ 6 ਅਕਤੂਬਰ ਨੂੰ ਗਤੀਸ਼ੀਲ ਜੋੜੀ ਬਸੰਤ ਕੁਰ ਅਤੇ ਪਰੀ ਪੰਧੇਰ ਹੋਣਗੇ। 7 ਅਕਤੂਬਰ ਨੂੰ ਕੰਵਰ ਗਰੇਵਾਲ ਅਤੇ ਮਨਰਾਜ ਪਾਤਰ ਦਰਸ਼ਕਾਂ ਨੂੰ ਮੋਹਿਤ ਕਰਨਗੇ, ਜਦੋਂ ਕਿ 8 ਅਕਤੂਬਰ ਨੂੰ ਗੁਰਨਾਮ ਭੁੱਲਰ, ਸਵੀਤਾਜ ਬਰਾੜ, ਪ੍ਰਭ ਬੈਂਸ, ਅਸਮੀਤ ਸੇਹਰਾ ਅਤੇ ਕਾਲਾ ਗਰੇਵਾਲ ਦਾ ਇੱਕ ਸਮੂਹ ਹੋਵੇਗਾ। 9 ਅਕਤੂਬਰ ਨੂੰ ਦਿਲਪ੍ਰੀਤ ਢਿੱਲੋਂ ਅਤੇ ਵਿੱਕੀ ਢਿੱਲੋਂ, 10 ਅਕਤੂਬਰ ਨੂੰ ਸਤਿੰਦਰ ਸਰਤਾਜ ਅਤੇ 11 ਅਕਤੂਬਰ ਨੂੰ ਰਣਜੀਤ ਬਾਵਾ ਨਾਲ ਉਤਸ਼ਾਹ ਜਾਰੀ ਹੈ। ਜੋਸ਼ ਬਰਾੜ, ਗੀਤਾਜ ਬਿੰਦਰਖੀਆ ਨਾਲ ਜੁੜੇ, 12 ਅਕਤੂਬਰ ਨੂੰ ਭੀੜ ਨੂੰ ਜੋਸ਼ ਦੇਣਗੇ, ਅਤੇ ਗਿੱਪੀ ਗਰੇਵਾਲ 13 ਅਕਤੂਬਰ ਨੂੰ ਚਾਰਟ-ਟੌਪਿੰਗ ਹਿੱਟਾਂ ਨਾਲ ਸਾਰਸ ਮੇਲੇ ਦੀ ਸਮਾਪਤੀ ਕਰਨਗੇ। ਹਰ ਸ਼ਾਮ, ਇਹ ਕਲਾਕਾਰ ਪੰਜਾਬੀ ਲੋਕ, ਸਮਕਾਲੀ ਅਤੇ ਸੂਫੀ ਧੁਨਾਂ ਨੂੰ ਮਿਲਾਉਂਦੇ ਹੋਏ ਅਭੁੱਲ ਪ੍ਰਦਰਸ਼ਨ ਕਰਨਗੇ।

👉ਮੁਕਾਬਲਾ ਅਤੇ ਵਰਕਸ਼ਾਪਾਂ

ਰੋਜ਼ਾਨਾ ਸ਼ਾਮ 3:00 ਵਜੇ ਤੋਂ ਸ਼ਾਮ 6:00 ਵਜੇ ਤੱਕ, ਸਾਰਸ ਮੇਲਾ 2025 ਰਚਨਾਤਮਕਤਾ ਅਤੇ ਪਰੰਪਰਾ ਦਾ ਜਸ਼ਨ ਮਨਾਉਣ ਵਾਲੀਆਂ ਦਿਲਚਸਪ ਵਰਕਸ਼ਾਪਾਂ ਅਤੇ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। 4 ਅਕਤੂਬਰ ਨੂੰ ਇੱਕ ਭੰਗੜਾ ਅਤੇ ਗਿੱਧਾ ਵਰਕਸ਼ਾਪ ਭਾਗੀਦਾਰਾਂ ਨੂੰ ਪੰਜਾਬੀ ਲੋਕ ਨਾਚ ਵਿੱਚ ਲੀਨ ਕਰੇਗੀ, ਇਸ ਤੋਂ ਬਾਅਦ 5 ਅਕਤੂਬਰ ਨੂੰ ਉਭਰਦੇ ਕਲਾਕਾਰਾਂ ਲਈ ਇੱਕ ਪੇਂਟਿੰਗ ਮੁਕਾਬਲਾ ਹੋਵੇਗਾ। 6 ਅਕਤੂਬਰ ਨੂੰ ਇੱਕ ਪੱਗ ਬੰਨ੍ਹਣ ਵਾਲੀ ਵਰਕਸ਼ਾਪ ਰਵਾਇਤੀ ਤਕਨੀਕਾਂ ਸਿਖਾਏਗੀ, ਜਦੋਂ ਕਿ 7 ਅਕਤੂਬਰ ਨੂੰ ਇੱਕ ਲਾਈਵ ਮਿੱਟੀ ਦੇ ਬਰਤਨ ਵਰਕਸ਼ਾਪ ਮਿੱਟੀ ਦੀ ਕਲਾ ਦੀ ਪੜਚੋਲ ਕਰੇਗੀ। ਰਚਨਾਤਮਕਤਾ 8 ਅਕਤੂਬਰ ਨੂੰ ਇੱਕ ਬੋਤਲ ਪੇਂਟਿੰਗ ਮੁਕਾਬਲੇ, 9 ਅਕਤੂਬਰ ਨੂੰ ਇੱਕ ਮਹਿੰਦੀ ਮੁਕਾਬਲੇ ਅਤੇ 10 ਅਕਤੂਬਰ ਨੂੰ ਇੱਕ ਰੰਗੋਲੀ ਮੁਕਾਬਲੇ ਨਾਲ ਜਾਰੀ ਰਹਿਣਗੇ। 11 ਅਕਤੂਬਰ ਨੂੰ ਇੱਕ ਓਰੀਗਾਮੀ ਵਰਕਸ਼ਾਪ ਇੱਕ ਵਿਲੱਖਣ ਸ਼ਿਲਪਕਾਰੀ ਅਨੁਭਵ ਪ੍ਰਦਾਨ ਕਰੇਗੀ, ਜਿਸ ਤੋਂ ਬਾਅਦ 12 ਅਕਤੂਬਰ ਨੂੰ ਇੱਕ ਫੇਸ ਪੇਂਟਿੰਗ ਮੁਕਾਬਲਾ ਹੋਵੇਗਾ। ਤਿਉਹਾਰ 13 ਅਕਤੂਬਰ ਨੂੰ ਇੱਕ ਫੋਟੋਗ੍ਰਾਫੀ ਮੁਕਾਬਲੇ ਨਾਲ ਸਮਾਪਤ ਹੋਵੇਗਾ, ਜੋ ਮੇਲੇ ਦੀ ਜੀਵੰਤ ਭਾਵਨਾ ਨੂੰ ਕੈਦ ਕਰੇਗਾ।

ਇਹ ਵੀ ਪੜ੍ਹੋ  ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

👉ਵਿਸ਼ੇਸ਼ ਹਾਈਲਾਈਟ

4 ਅਕਤੂਬਰ ਨੂੰ ਇੱਕ ਵਿਸ਼ੇਸ਼ ਹਾਈਲਾਈਟ ਭਾਵਨਾ ਅਤੇ ਪਲਕ ਦੁਆਰਾ ਪੇਸ਼ ਕੀਤੇ ਗਏ ਇੱਕ ਦਿਲੋਂ ਗੀਤ ਦੀ ਸ਼ੁਰੂਆਤ ਹੋਵੇਗੀ, ਜੋ ਜਮਾਲਪੁਰ ਦੇ ਇੰਸਟੀਚਿਊਟ ਆਫ਼ ਬਲਾਈਂਡ ਦੀਆਂ ਦੋ ਨੇਤਰਹੀਣ ਭੈਣਾਂ ਹਨ। ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬੰਟੀ ਬੈਂਸ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ, ਗੁਰਦਾਸ ਮਾਨ ਦੁਆਰਾ ਪੇਸ਼ ਕੀਤਾ ਗਿਆ ਇਹ ਗੀਤ ਲਚਕਤਾ ਅਤੇ ਪ੍ਰਤਿਭਾ ਦਾ ਜਸ਼ਨ ਮਨਾਉਂਦਾ ਹੈ।

👉ਮੀਡੀਆ ਕਰਮੀਆਂ ਲਈ ਮੇਲਾ ਖੇਤਰ ਵਿੱਚ ਮੁਫ਼ਤ ਐਂਟਰੀ

ਮੀਡੀਆ ਕਰਮੀਆਂ ਨੂੰ ਸੰਗੀਤ ਸਮਾਰੋਹ ਜ਼ੋਨ ਨੂੰ ਛੱਡ ਕੇ ਮੇਲਾ ਖੇਤਰ ਵਿੱਚ ਸਿਰਫ਼ ਆਈ-ਕਾਰਡ ਨਾਲ ਮੁਫ਼ਤ ਐਂਟਰੀ ਹੋਵੇਗੀ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਸਾਰਸ ਮੇਲਾ 2025 ਤੋਂ ਹੋਣ ਵਾਲੀ ਸਾਰੀ ਕਮਾਈ ਹੜ੍ਹ ਪ੍ਰਭਾਵਿਤ ਲੋਕਾਂ ਦੀ ਭਲਾਈ ਲਈ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਾਸਤ ਦੇ ਜਸ਼ਨ ਨੂੰ ਇੱਕ ਨੇਕ ਕੰਮ ਵਿੱਚ ਯੋਗਦਾਨ ਪਾਉਣ ਦੇ ਇੱਕ ਅਰਥਪੂਰਨ ਮੌਕੇ ਨਾਲ ਜੋੜਦਾ ਹੈ। ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ, ਸ਼ਾਨਦਾਰ ਪ੍ਰਦਰਸ਼ਨਾਂ ਦਾ ਆਨੰਦ ਲੈਣ, ਵਿਲੱਖਣ ਸ਼ਿਲਪਕਾਰੀ ਦੀ ਪੜਚੋਲ ਕਰਨ, ਲਜੀਜ ਪਕਵਾਨਾਂ ਦਾ ਸੁਆਦ ਲੈਣ ਅਤੇ ਹੜ੍ਹ ਰਾਹਤ ਯਤਨਾਂ ਦਾ ਸਮਰਥਨ ਕਰਨ ਲਈ ਨਿੱਘਾ ਸੱਦਾ ਦਿੱਤਾ।ਸਟਾਰ ਨਾਈਟ ਲਈ ਟਿਕਟਾਂ ਜ਼ਿਲ੍ਹਾ ਐਪ ਰਾਹੀਂ ਆਨਲਾਈਨ ਜਾਂ ਸਥਾਨ ‘ਤੇ ਔਫਲਾਈਨ ਉਪਲਬਧ ਹਨ। ਸਾਰਸ ਮੇਲਾ 2025 ਵਿੱਚ ਕਲਾ, ਸੱਭਿਆਚਾਰ ਅਤੇ ਭਾਈਚਾਰਕ ਭਾਵਨਾ ਦੇ ਇਸ ਅਸਾਧਾਰਨ ਜਸ਼ਨ ਵਿੱਚ ਸ਼ਾਮਲ ਹੋਵੋ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਜਾਣਗੇ ਰਾਜ ਸਭਾ ਵਿਚ, ਚਰਚਾ ਜੋਰਾਂ ‘ਤੇ

0

Barnala News: ਪੰਜਾਬ ਦੇ ਉੱਘੇ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਭੇਜੇ ਜਾਣ ਦੀਆਂ ਤਿਆਰੀਆਂ ਹਨ। ਸੂਬੇ ਦੇ ਸਿਆਸੀ ਗਲਿਆਰਿਆਂ ਵਿਚ ਚੱਲ ਰਹੀ ਚਰਚਾ ਮੁਤਾਬਕ ਸ਼੍ਰੀ ਗੁਪਤਾ ਅਤੇ ਪਾਰਟੀ ਵਿਚਕਾਰ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਤੇ ਹੁਣ ਸਿਰਫ਼ ਐਲਾਨ ਹੀ ਬਾਕੀ ਹੈ। ਇਸ ਚਰਚਾ ਨੂੰ ਇਸ ਕਰਕੇ ਵੀ ਬਲ ਮਿਲਿਆ ਹੈ ਕਿ ਬੀਤੇ ਕੱਲ ਰਜਿੰਦਰ ਗੁਪਤਾ ਨੇ ਕੈਬਨਿਟ ਰੈਂਕ ਵਾਲੀ ਸੂਬੇ ਦੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਾਲੀ ਪੋਸਟ ਤੋ ਅਸਤੀਫ਼ਾ ਦਿੱਤਾ ਸੀ ਤੇ ਅੱਜ ਉਨ੍ਹਾਂ ਵੱਲੋਂ ਸ੍ਰੀ ਕਾਲੀ ਮਾਤਾ ਮੰਦਿਰ ਦੇ ਸਲਾਹਕਾਰ ਕਮੇਟੀ ਦੇ ਮੁਖੀ ਵਜੋਂ ਅਸਤੀਫਾ ਦੇ ਦਿੱਤਾ।

ਇਹ ਵੀ ਪੜ੍ਹੋ Big News; AAP, BJP ਤੇ SAD ਤੋਂ ਬਾਅਦ ਹੁਣ Congress ਵੱਲੋਂ ਵੀ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਦਾ ਐਲਾਨ

ਦੋਨਾਂ ਹੀ ਅਹੁੱਦਿਆਂ ਦੇ ਅਸਤੀਫ਼ਿਆਂ ਨੂੰ ਤੁਰੰਤ ਪੰਜਾਬ ਸਰਕਾਰ ਨੇ ਪ੍ਸੀਰਵਾਰ ਕਰ ਲਿਆ। ਦਸਣਾ ਬਣਦਾ ਹੈ ਕਿ ਲੁਧਿਆਣਾ ਤੋਂ ਉੱਪ ਚੋਣ ਜਿੱਤ ਕੇ ਕੈਬਨਿਟ ਮੰਤਰੀ ਬਣੇ ਸ਼੍ਰੀ ਸੰਜੀਵ ਅਰੋੜਾ ਵੱਲੋਂ ਅਸਤੀਫ਼ਾ ਦੇਣ ਕਾਰਨ ਪੰਜਾਬ ਤੋਂ ਰਾਜ ਸਭਾ ਦੀ ਇੱਕ ਸੀਟ ਲਈ ਆਗਾਮੀ 24 ਅਕਤੂਬਰ ਨੂੰ ਉਪ-ਚੋਣ ਹੋਣ ਜਾ ਰਹੀ ਹੈ। ਸੂਬੇ ਦੀ ਵਿਧਾਨ ਸਭਾ ਵਿਚ ਬਹੁਮਤ ਦੇ ਹਿਸਾਬ ਨਾਲ ਇਹ ਸੀਟ ਮੁੜ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਜਾਣੀ ਹਤੈਅ ਹੈ। ਜਿਕਰਯੋਗ ਹੈ ਕਿ ਟ੍ਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਇਸਤੋਂ ਪਹਿਲਾਂ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਦੇ ਵੀ ਨੇੜੇ ਰਹੇ ਹਨ ਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਕੈਬਨਿਟ ਰੈਂਕ ਦਾ ਅਹੁੱਦਾ ਮਾਣਦੇ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਇਸ ਚਰਚਿਤ ਸਾਬਕਾ ਸਰਪੰਚ ਦਾ ਗੋ+ਲੀ+ਆਂ ਮਾਰ ਕੇ ਕ.ਤ.ਲ, ਪੁਲਿਸ ਵੱਲੋਂ ਜਾਂਚ ਸ਼ੁਰੂ

0

Barnala News: ਬਰਨਾਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਸਹਿਣਾ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਦਾ ਸ਼ਨੀਵਰ ਨੂੰ ਬਾਅਦ ਦੁਪਿਹਰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਘਟਨਾ ਸਮੇਂ ਆਪਣੇ ਹੀ ਪਿੰਡ ਦੇ ਬੱਸ ਸਟੈਂਡ ਨਜਦੀੱਕ ਇੱਕ ਪ੍ਰਾਪਟੀ ਡੀਲਰ ਦੀ ਦੁਕਾਨ ਵਿਚ ਬੈਠੇ ਹੋਏ ਸਨ, ਜਿੱਥੇ ਇੱਕ ਕਾਰ ‘ਤੇ ਆਏ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਘਟਨਾ ਤੋਂ ਬਾਅਦ ਹਮਲਾਵਾਰ ਕਾਰ ਰਾਹੀਂ ਹੀ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ Big News; AAP, BJP ਤੇ SAD ਤੋਂ ਬਾਅਦ ਹੁਣ Congress ਵੱਲੋਂ ਵੀ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਦਾ ਐਲਾਨ

ਹਾਲੇ ਤੱਕ ਇਸ ਕਤਲ ਦੇ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਦਾ ਪਤਾ ਲੱਗਦੇ ਹੀ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਤੋਂ ਇਲਾਵਾ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਮੌਕੇ ‘ਤੇ ਪੁੱਜ ਗਏ ਹਨ। ਦਸਣਾ ਬਣਦਾ ਹੈ ਕਿ ਸਿਆਸਤ ਵਿਚ ਕਾਫ਼ੀ ਸਰਗਰਮ ਸੁਖਵਿੰਦਰ ਸਿੰਘ ਨਾਂ ਦੇ ਉਕਤ ਨੌਜਵਾਨ ਦੀ ਆਪਣੇ ਹਲਕੇ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨਾਲ ਇੱਕ ਵੀਡੀਓ ਕਾਫ਼ੀ ਵਾਈਰਲ ਹੋਈ ਸੀ। ਦਸਣਾ ਬਣਦਾ ਹੈ ਕਿ ਸੁਖਵਿੰਦਰ ਕੌਰ ਦੀ ਮਾਤਾ ਮਲਕੀਤ ਕੌਰ ਵੀ ਸ਼ਹਿਣਾ ਦੇ ਸਰਪੰਚ ਰਹਿ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; AAP, BJP ਤੇ SAD ਤੋਂ ਬਾਅਦ ਹੁਣ Congress ਵੱਲੋਂ ਵੀ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਦਾ ਐਲਾਨ

0

Taran Tarn News: ਆਉਣ ਵਾਲੇ ਦਿਨਾਂ ‘ਚ ਹੋਣ ਜਾ ਰਹੀ ਤਰਨਤਾਰਨ ਉੱਪ ਚੋਣ ਲਈ ਹੁਣ ਪੰਜਾਬ ਕਾਂਗਰਸ ਪਾਰਟੀ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਕੇ.ਸੀ.ਵੈਨੁਗੋਪਾਲਨ ਵੱਲੋਂ ਸ਼ਨੀਵਾਰ ਸ਼ਾਮ ਜਾਰੀ ਲਿਸਟ ਮੁਤਾਬਕ ਪਾਰਟੀ ਵੱਲੋਂ ਨੌਜਵਾਨ ਆਗੂ ਕਰਨਵੀਰ ਸਿੰਘ ਬੁਰਜ਼ ਨੂੰ ਇੱਥੋਂ ਆਪਣਾ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੁ,ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਅਤੇ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਜਾ ਚੁੱਕਿਆ ਹੈ। ਉੰਝ ਇਸ ਹਲਕੇ ਦੀ ਉੱਪ ਚੋਣ ਲਈ ਹਾਲੇ ਐਲਾਨ ਹੋਣਾ ਬਾਕੀ ਹੈ। ਦਸਣਾ ਬਣਦਾ ਹੈ ਕਿ ਜੂਨ 2025 ਵਿਚ ਆਪ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਬੀਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਇਸ ਹਲਕੇ ਤੋਂ ਉੱਪ ਚੋਣ ਹੋਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

0

👉11.23 ਕਰੋੜ ਦੀ ਲਾਗਤ ਨਾਲ ਪਲਾਸੀ ਤੋ ਬੇਲਾਧਿਆਨੀ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਰੱਖਿਆ ਜਾਵੇਗਾ- ਕੈਬਨਿਟ ਮੰਤਰੀ
Sri Anandpur Sahib News: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਆਪਣੇ ਹਲਕੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਨੂੰ ਹੋਰ ਗਤੀ ਦਿੰਦੇ ਹੋਏ ਅੱਜ 22.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆ ਉਤੇ ਕਲਿੱਤਰਾ ਵਿਖੇ ਪੁਲ ਦਾ ਨੀਂਹ ਪੱਥਰ ਰੱਖਿਆਂ ਅਤੇ 7 ਅਕਤੂਬਰ ਨੂੰ ਵਾਲਮੀਕਿ ਜੈਯੰਤੀ ਮੌਕੇ ਪਲਾਸੀ ਵਿੱਚ 11.23 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ ਪੁਲ ਪਾਇਆ ਜਾਵੇਗਾ। ਇਨ੍ਹਾਂ ਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜੀਆਂ 11 ਕਿਲੋਮੀਟਰ ਸੜਕਾਂ ਦੇ ਨਿਰਮਾਣ ਉਤੇ 13 ਕਰੋੜ ਰੁਪਏ ਖਰਚ ਹੋਣਗੇ। ਜਿਸ ਨਾਲ ਦੂਰ ਦੂਰਾਂਡੇ ਦੇ ਇਲਾਕਿਆਂ ਤੱਕ ਘੰਟਿਆ ਵਿਚ ਪਹੁੰਚਣ ਦਾ ਸਫਰ ਮਿੰਟਾ ਵਿਚ ਤਹਿ ਹੋ ਜਾਵੇਗਾ। ਇਸ ਤੋ ਪਹਿਲਾ 2 ਅਕਤੂਬਰ ਨੂੰ ਸ.ਬੈਂਸ ਵੱਲੋਂ ਭੱਲੜੀ ਵਿਖੇ 35.48 ਕਰੋੜ ਦੀ ਲਾਗਤ ਨਾਲ 511 ਮੀਟਰ ਲੰਬਾ ਹਾਈ ਲੈਵਲ ਪੁਲ ਦਾ ਨੀਹ ਪੱਥਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਅੱਜ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ,ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਨੇ ਕਿਹਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਹਿੱਸੇ ਤੱਕ ਗੁਣਵੱਤਾਪੂਰਨ ਢਾਂਚਾ ਤੇ ਸੁਵਿਧਾਵਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਕਾਸ ਪ੍ਰੋਜੈਕਟ ਸਿਰਫ ਆਵਾਜਾਈ ਨੂੰ ਹੀ ਨਹੀਂ ਸੁਧਾਰਦੇ, ਸਗੋਂ ਲੋਕਾਂ ਦੀ ਜੀਵਨ ਸ਼ੈਲੀ ਨੂੰ ਵੀ ਉੱਚਾ ਚੁੱਕਦੇ ਹਨ।ਸ.ਬੈਂਸ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਢਾਂਚੇ, ਵਧੀਆ ਕੁਨੈਕਟਿਵਟੀ ਅਤੇ ਟਿਕਾਊ ਵਿਕਾਸ ਵਾਲੇ ਮਾਡਲ ਹਲਕੇ ਵਿੱਚ ਬਦਲਣ ਦੀ ਵੱਡੀ ਦ੍ਰਿਸ਼ਟੀ ਦਾ ਹਿੱਸਾ ਹਨ। ਇਸ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਆਗੂ ਅਤੇ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਨੇ ਮੰਤਰੀ ਸਾਹਿਬ ਦਾ ਸਨਮਾਨ ਕੀਤਾ। ਲੋਕਾਂ ਨੇ ਸਰਕਾਰ ਵੱਲੋਂ ਇਲਾਕੇ ਵਿੱਚ ਹੋ ਰਹੇ ਤੇਜ਼ੀ ਨਾਲ ਵਿਕਾਸ ਲਈ ਧੰਨਵਾਦ ਪ੍ਰਗਟਾਇਆ।ਸ.ਬੈਂਸ ਨੇ ਕਿਹਾ ਕਿ ਇਹ ਪੁਲਾਂ, ਜੋੜਨ ਵਾਲੀਆਂ ਸੜਕਾਂ ਅਤੇ ਫੁੱਟਬ੍ਰਿਜਾਂ ਦੇ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਇੱਕ ਨਵੀਂ ਕਹਾਣੀ ਲਿਖ ਰਹੇ ਹਾਂ ਜੋ ਤੇਜ਼ ਆਵਾਜਾਈ, ਸੁਰੱਖਿਅਤ ਕੁਨੈਕਟਿਵਟੀ ਅਤੇ ਪੰਜਾਬ ਦੇ ਲੋਕਾਂ ਲਈ ਚਮਕਦਾ ਭਵਿੱਖ ਵਾਅਦਾ ਕਰਦੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਹਰਮਿੰਦਰ ਸਿੰਘ ਢਾਹੇ ਚੇਅਰਮੈਨ ਪਲਾਨਿੰਗ ਬੋਰਡ ਰੂਪਨਗਰ, ਜਸਪਾਲ ਸਿੰਘ ਢਾਹੇ ਜਿਲ੍ਹਾਂ ਪ੍ਰਧਾਨ ਕਿਸਾਨ ਵਿੰਗ, ਕਮਿੱਕਰ ਸਿੰਘ ਹਲਕਾ ਸੰਗਠਨ ਇੰਚਾਰਜ, ਮੰਗਲ ਸੈਣੀ ਬੂਥ ਇੰਚਾਰਜ, ਪੱਮੂ ਢਿੱਲੋਂ ਬਲਾਕ ਪ੍ਰਧਾਨ, ਦੀਪਕ ਸੋਨੀ ਬਲਾਕ ਪ੍ਰਧਾਨ, ਰਾਕੇਸ਼ ਮਹਿਲਵਾ ਚੇਅਰਮੈਨ, ਰਾਕੇਸ ਕੁਮਾਰ ਹਲਕਾ ਕੋਆਰਡੀਨੇਟਰ, ਸੁਮਿਤ ਹਲਕਾ ਕੁਆਰਡੀਨੇਟਰ ਯੂਥ ਵਿੰਗ, ਦਲੀਪ ਹੰਸ ਮੈਬਰ ਦਲਿਤ ਬੋਰਡ, ਸੁਮਿਤ ਅਗਨੀ ਸੰਦਲ ਮੈਂਬਰ ਬ੍ਰਾਹਮਣ ਵੈਲਫੇਅਰ ਬੋਰਡ, ਗੁਰਨਾਮ ਸਿੰਘ ਸਰਪੰਚ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜੱਗਾ ਬਹਿਲੂ ਸਰਪੰਚ, ਬਚਿੱਤਰ ਸਿੰਘ ਬੈਂਸ, ਭਾਗ ਸਿੰਘ ਸਰਪੰਚ, ਵਿਕਾਸ ਅਗਨੋਹੋਤਰੀ ਸਰਪੰਚ, ਤਿਲਕ ਰਾਜ ਅਜੋਲੀ, ਸਿਵ ਕੁਮਾਰ ਸਰਪੰਚ, ਗੁਰਵਿੰਦਰ ਕੌਰ ਹਲਕਾ ਕੋਆਰਡੀਨੇਟਰ ਇਸਤਰੀ ਵਿੰਗ, ਜੱਗਿਆ ਦੱਤ ਸਰਪੰਚ, ਰਾਜ ਕੁਮਾਰ, ਮਨਪ੍ਰੀਤ ਸੈਣੀ, ਵਿਜੇ ਕੁਮਾਰ, ਪ੍ਰਿੰ. ਰਾਮ ਗੋਪਾਲ ਤੇ ਪਿੰਡਾਂ ਦੇ ਪੰਚ ਤੇ ਸਰਪੰਚ ਵੱਡੀ ਗਿਣਤੀ ਵਿਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ

0

👉ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ
Punjab News:ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ।

ਇਹ ਵੀ ਪੜ੍ਹੋ ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ – ਉਹ ਗਿਆਨ ਅਤੇ ਕਦਰਾਂ-ਕੀਮਤਾਂ ਦੇ ਝੰਡਾ-ਬਰਦਾਰ ਹਨ, ਜਿਨ੍ਹਾਂ ਨੂੰ ਪੰਜਾਬ ਦੇ ਭਵਿੱਖ ਨੂੰ ਦਿਸ਼ਾ ਦੇਣ ਦੀ ਪਵਿੱਤਰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਕਲਾਸਰੂਮਾਂ ਦੀ ਥਾਂ ਵੱਖ-ਵੱਖ ਪ੍ਰਸ਼ਾਸਕੀ ਕੰਮਾਂ ਲਈ ਵਰਤਿਆ ਜਾਣਾ ਨਾ ਸਿਰਫ਼ ਉਨ੍ਹਾਂ ਨਾਲ ਸਗੋਂ ਸਾਡੇ ਬੱਚਿਆਂ ਨਾਲ ਵੀ ਬੇਇਨਸਾਫ਼ੀ ਹੈ, ਅਜਿਹਾ ਕਰਨਾ ਬੱਚਿਆਂ ਦੇ ਸਿੱਖਿਆ ਦੇ ਅਧਿਕਾਰ ਨਾਲ ਸਿੱਧਾ-ਸਿੱਧਾ ਸਮਝੌਤਾ ਹੈ।ਸਿੱਖਿਆ ਮੰਤਰੀ ਨੇ ਦ੍ਰਿੜ੍ਹਤਾ ਨਾਲ ਦੁਹਰਾਇਆ ਕਿ ਬੱਚਿਆਂ ਦੇ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ (ਆਰ.ਟੀ.ਈ.) ਐਕਟ, 2009 ਦੀ ਧਾਰਾ 27, ਗੈਰ-ਸਿੱਖਿਆ ਉਦੇਸ਼ਾਂ ਲਈ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਮਨਾਹੀ ਕਰਦੀ ਹੈ। ਇਹ ਮਨਾਹੀ ਕੁਝ ਵਿਸ਼ੇਸ਼ ਮੌਕਿਆਂ ਜਿਵੇਂ ਦਸ ਸਾਲਾ ਆਬਾਦੀ ਜਨਗਣਨਾ, ਆਫ਼ਤ ਸਮੇਂ ਰਾਹਤ ਕਾਰਜਾਂ ਅਤੇ ਸਥਾਨਕ ਸੰਸਥਾਵਾਂ, ਰਾਜ ਵਿਧਾਨ ਸਭਾਵਾਂ ਜਾਂ ਸੰਸਦੀ ਚੋਣਾਂ ‘ਤੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਡਿਊਟੀਆਂ ‘ਤੇ ਲਾਗੂ ਨਹੀਂ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਵਿਵਸਥਾ ਬਹੁਤ ਸੂਝ-ਬੂਝ ਨਾਲ ਲਾਗੂ ਕੀਤੀ ਗਈ ਸੀ ਤਾਂ ਜੋ ਅਧਿਆਪਕਾਂ ਦਾ ਸਮਾਂ ਅਤੇ ਊਰਜਾ ਕਲਾਸਰੂਮ ਸਿੱਖਿਆ ਉਤੇ ਕੇਂਦ੍ਰਿਤ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਸਾਡੇ ਸਮਾਜ ਦੀ ਤਰੱਕੀ ਦਾ ਧੁਰਾ ਹਨ।ਉਹਨਾਂ ਕਿਹਾ ਕਿ ਕਈ ਵਾਰ ਜ਼ਰੂਰੀ ਸਰਕਾਰੀ ਕੰਮ ਹੋ ਸਕਦੇ ਹਨ, ਪਰ ਅਜਿਹੇ ਕਾਰਜਾਂ ਲਈ ਅਧਿਆਪਕ ਨੂੰ ਪਹਿਲਾ ਵਿਕਲਪ ਨਾ ਮੰਨਿਆ ਜਾਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਲਾਸਰੂਮਾਂ ਵਿੱਚ ਉਨ੍ਹਾਂ ਦੀ ਮੌਜੂਦਗੀ ਸੰਬੰਧੀ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ AAP ਵੱਲੋਂ ਪੰਜਾਬ 560 ਬਲਾਕ ਪ੍ਰਧਾਨਾਂ ਦਾ ਐਲਾਨ, ਪੜੋ ਲਿਸਟ

ਇਹਨਾਂ ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਪ੍ਰਬੰਧਕੀ ਵਿਭਾਗਾਂ ਅਤੇ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਜਾਰੀ ਕੀਤੇ ਜਾਣ ਕਿ ਆਰ.ਟੀ.ਈ. ਐਕਟ, 2009 ਦੀ ਧਾਰਾ 27 ਵਿੱਚ ਦੱਸੀਆਂ ਗਈਆਂ ਡਿਊਟੀਆਂ ਤੋਂ ਇਲਾਵਾ ਅਧਿਆਪਕਾਂ ਦੀ ਕੋਈ ਵੀ ਗੈਰ-ਅਧਿਆਪਨ ਡਿਊਟੀ ਨਾ ਲਗਾਈ ਜਾਵੇ। ਅਜਿਹੀ ਕੋਈ ਵੀ ਸਥਿਤੀ, ਜਿੱਥੇ ਅਧਿਆਪਕਾਂ ਦੀ ਤਾਇਨਾਤੀ ਲੋੜੀਂਦੀ ਹੈ, ਅਜਿਹੀ ਕਿਸੇ ਵੀ ਤੈਨਾਤੀ ਤੋਂ ਪਹਿਲਾਂ ਸਕੂਲ ਸਿੱਖਿਆ ਵਿਭਾਗ ਤੋਂ ਲਿਖਤੀ ਪ੍ਰਵਾਨਗੀ ਲੈਣਾ ਲਾਜ਼ਮੀ ਕੀਤਾ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨਾ ਹੈ ਤਾਂ ਜੋ ਸੂਬੇ ਦੇ ਹਰੇਕ ਬੱਚੇ ਲਈ ਮਿਆਰੀ ਤੇ ਨਿਰਵਿਘਨ ਸਿੱਖਿਆ ਦੇ ਸੰਵਿਧਾਨਕ ਅਧਿਕਾਰ ਨੂੰ ਨਿਰੰਤਰ ਜਾਰੀ ਰੱਖਿਆ ਜ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

0
👉ਲਹਿਰਾ ਵਿਧਾਨ ਸਭਾ ਹਲਕੇ ਨੂੰ 20.61 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫਾ
ਲਹਿਰਾ (ਸੰਗਰੂਰ), 4 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਕ ਕਲਾਕਾਰ ਵਜੋਂ ਵਿਰੋਧੀ ਧਿਰ ਦੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਦੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਮਾੜੇ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਹੁਣ ਉਨ੍ਹਾਂ ਦੇ ਪਿਛਲੇ ਪਾਪਾਂ ਦਾ ਪਰਦਾਫਾਸ਼ ਕਰਕੇ ਲੋਕਾਂ ਅੱਗੇ ਸਚਾਈ ਦਾ ਖੁਲਾਸਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਪਹਿਲਾਂ ਹੀ ਇਨ੍ਹਾਂ ਸਿਆਸੀ ਆਗੂਆਂ ਨੂੰ ਇਨ੍ਹਾਂ ਦੇ ਗੁਨਾਹਾਂ ਲ਼ਈ ਬਾਹਰ ਦਾ ਰਸਤਾ ਦਿਖਾ ਚੁੱਕੇ ਹਨ ਅਤੇ ਉਹ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ।
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਹਨ ਜਿਸ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਨਵੀਂ ਉਮੀਦ ਜਗੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੀ ਹੈ।ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੇਂਡੂ ਨੌਜਵਾਨਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਪਿੰਡਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਅਤੇ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, “ਮੈਂ ਹੁਣ ਲੋਕਾਂ ਦੇ ਪਿਆਰ ਦਾ ਕਰਜ਼ਾ ਚੁਕਾ ਰਿਹਾ ਹਾਂ।” ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ ਭਾਈਚਾਰਿਆਂ, ਖੇਤ ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਕਈ ਭਲਾਈ ਯੋਜਨਾਵਾਂ ਬਾਰੇ ਹੋਰ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਲਿੰਕ ਸੜਕਾਂ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਬੇਹੱਦ ਸਹਾਈ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦਾ ਧੁਰਾ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਪ੍ਰੋਜੈਕਟ ਲਈ ਨਿਰਧਾਰਤ ਹਰ ਪੈਸੇ ਦੀ ਜਾਇਜ਼ ਢੰਗ ਨਾਲ ਵਰਤੋਂ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ 48-49 ਪ੍ਰਤੀਸ਼ਤ ਘਟ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ਅਤੇ ਦੂਜੇ ਰਾਜਾਂ ਨੂੰ ਇਸ ਮਾਡਲ ਨੂੰ ਦੁਹਰਾਉਣ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਗਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲ ਸੂਬੇ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਨਵੇਂ ਦਫ਼ਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ 10,000 ਵਰਗ ਫੁੱਟ ਦਾ ਬਿਲਟ-ਅੱਪ ਏਰੀਆ ਹੋਵੇਗਾ ਅਤੇ ਇਹ 2.34 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਦੋ ਸਬ-ਡਿਵੀਜ਼ਨਲ ਦਫ਼ਤਰ (ਸ਼ਹਿਰੀ ਲਹਿਰਾਗਾਗਾ ਅਤੇ ਪੇਂਡੂ ਲਹਿਰਾਗਾਗਾ) ਅਤੇ ਇੱਕ ਸ਼ਿਕਾਇਤ ਕੇਂਦਰ ਹੋਵੇਗਾ, ਜਿਸ ਦਾ ਉਦੇਸ਼ ਸਥਾਨਕ ਨਿਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਸੀ ਕਿ ਇੱਕ ਪੀ.ਐਸ.ਪੀ.ਸੀ.ਐਲ. ਦਫ਼ਤਰ ਬਹੁਤ ਪੁਰਾਣੀ ਇਮਾਰਤ ਤੋਂ ਚਲਾਇਆ ਜਾਂਦਾ ਸੀ ਅਤੇ ਦੂਜਾ ਕਿਰਾਏ ਦੀ ਇਮਾਰਤ ਤੋਂ ਚਲਦਾ ਸੀ ਜਿਸ ਕਾਰਨ ਜਨਤਕ ਸੇਵਾਵਾਂ ਅਤੇ ਪ੍ਰਸ਼ਾਸਕੀ ਕੰਮ ਵਿੱਚ ਕਾਫ਼ੀ ਮੁਸ਼ਕਲਾਂ ਆਉਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕ ਇੱਕੋ ਛੱਤ ਹੇਠ ਬਿਜਲੀ ਨਾਲ ਸਬੰਧਤ ਕਈ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਲਗਭਗ 90 ਫੀਸਦੀ ਪਰਿਵਾਰਾਂ ਨੂੰ ਲਾਭ ਹੋ ਰਿਹਾ ਹੈ ਜੋ ਹੁਣ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚ ਦਿੱਤਾ ਹੈ, ਜੋ ਪਹਿਲਾਂ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਨਿੱਜੀ ਮਾਲਕੀ ਵਾਲੀ ਜਾਇਦਾਦ ਖਰੀਦੀ ਹੈ ਅਤੇ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ, ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ।
ਭਗਵੰਤ ਸਿੰਘ ਮਾਨ ਨੇ ਲਹਿਰਾਗਾਗਾ ਵਿੱਚ 15.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 30 ਜੁਲਾਈ, 2026 ਤੋਂ ਪਹਿਲਾਂ ਪੂਰਾ ਹੋਵੇਗਾ ਅਤੇ ਇਮਾਰਤ ਦਾ ਕਵਰਡ ਏਰੀਆ 51,881 ਵਰਗ ਫੁੱਟ ਹੋਵੇਗਾ। ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਸਟਾਫ ਰੂਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਲੇਬਰ ਇੰਸਪੈਕਟਰ ਦਫ਼ਤਰ, ਫੂਡ ਸਪਲਾਈ ਦਫ਼ਤਰ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਵਸਨੀਕ ਇੱਕੋ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ।
ਮੁੱਖ ਮੰਤਰੀ ਨੇ ਸੌਰਭ ਗੋਇਲ ਫਾਊਂਡੇਸ਼ਨ ਦੁਆਰਾ ਚਲਾਈ ਜਾ ਰਹੀ ‘ਆਪ ਕੀ ਰਸੋਈ’ ਦਾ ਵੀ ਦੌਰਾ ਕੀਤਾ ਜਿੱਥੇ ਸੌਰਭ ਗੋਇਲ ਫਾਊਂਡੇਸ਼ਨ ਦੇ ਸਮਾਜ ਸੇਵਕ ਗੌਰਵ ਗੋਇਲ ਅਤੇ ਉਨ੍ਹਾਂ ਦੀ ਟੀਮ ਨੇ ਇਹ ਵਿਲੱਖਣ ਉਪਰਾਲਾ ਸ਼ੁਰੂ ਕੀਤਾ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਸੌਂਵੇ ਕਿਉਂਕਿ ‘ਆਪ ਕੀ ਰਸੋਈ’ ਵਿੱਚ ਸਿਰਫ਼ 10 ਰੁਪਏ ਪ੍ਰਤੀ ਪਲੇਟ ਵਿੱਚ ਸਾਦਾ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ। ਇਸ ਸਮੇਂ ਰੋਜ਼ਾਨਾ ਲਗਭਗ 250 ਲੋਕ, ਜਿਨ੍ਹਾਂ ਵਿੱਚ ਬੱਚੇ, ਬਜ਼ੁਰਗ ਅਤੇ ਨੌਜਵਾਨ ਸ਼ਾਮਲ ਹਨ, ਇੱਥੇ ਖਾਣਾ ਖਾਂਦੇ ਹਨ ਅਤੇ ਫਾਊਂਡੇਸ਼ਨ ਦੇ ਮੈਂਬਰ ਖੁਦ ਖਾਣਾ ਤਿਆਰ ਕਰਨ ਅਤੇ ਪਰੋਸਦੇ ਹਨ।
ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਪਹਿਲਕਦਮੀ ਹੈ, ਖਾਸ ਕਰਕੇ ਮਜ਼ਦੂਰਾਂ ਲਈ ਜੋ ਹੁਣ 10 ਰੁਪਏ ਵਿੱਚ ਪੂਰਾ ਭੋਜਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਅਜਿਹੇ ਨੇਕ ਉਪਰਾਲੇ ਸ਼ੁਰੂ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੌਰਭ ਕੰਪਲੈਕਸ ਵਿਖੇ ਨਵੇਂ ਹਾਲ ਦਾ ਉਦਘਾਟਨ ਵੀ ਕੀਤਾ। ਇਹ ਕੰਪਲੈਕਸ ਪਹਿਲਾਂ ਹੀ ਸਥਾਨਕ ਆਬਾਦੀ ਲਈ ਵੱਡੀ ਸਹੂਲਤ ਹੈ ਅਤੇ ਇਹ ਨਵਾਂ ਹਾਲ ਸਮਾਜਿਕ ਸਮਾਗਮਾਂ ਅਤੇ ਮੀਟਿੰਗਾਂ ਦੀ ਮੇਜ਼ਬਾਨੀ ਨੂੰ ਹੋਰ ਵੀ ਆਸਾਨ ਬਣਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਲ ਵਿੱਚ ਲੋਕ ਬਹੁਤ ਘੱਟ ਕੀਮਤ ‘ਤੇ ਸਮਾਜਿਕ, ਧਾਰਮਿਕ ਅਤੇ ਹੋਰ ਸਮਾਗਮ ਕਰ ਸਕਦੇ ਹਨ ਅਤੇ ਗਰੀਬ ਅਤੇ ਲੋੜਵੰਦ ਲੋਕਾਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ। ਜ਼ਿਕਰਯੋਗ ਹੈ ਕਿ ਇਸ ਕੰਪਲੈਕਸ ਦਾ ਨਾਮ ਸੌਰਭ ਗੋਇਲ ਦੀ ਯਾਦ ਵਿੱਚ ਰੱਖਿਆ ਗਿਆ ਹੈ ਅਤੇ ਸਮਾਜ ਸੇਵੀ ਨੌਜਵਾਨ ਸੇਵਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਪੁੱਤਰ ਸਨ।ਇਸ ਤੋਂ ਇਲਾਵਾ ਇਕ ਸਮਾਗਮ ਵਿੱਚ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਫਲ ਵਿਆਹੁਤਾ ਜੀਵਨ ਆਪਸੀ ਵਿਸ਼ਵਾਸ ਅਤੇ ਸੰਤੁਲਿਤ ਪਹੁੰਚ ‘ਤੇ ਅਧਾਰਤ ਹੁੰਦਾ ਹੈ। ਉਨ੍ਹਾਂ ਨੇ ਸਰਕਾਰ ਦੇ ਭਲਾਈ ਉਪਰਾਲਿਆਂ ਵਜੋਂ ਨਵ-ਵਿਆਹੇ ਜੋੜਿਆਂ ਨੂੰ ਸ਼ਗਨ ਵਜੋਂ ਚੈੱਕ ਵੀ ਵੰਡੇ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਸਲੀ ਜਿੱਤ ਉਹੀ ਜੋ ਆਪਣੇ ਆਪ ਨੂੰ ਹਰ ਰੋਜ਼ ਬਿਹਤਰ ਬਣਾਕੇ ਹਾਸਲ ਹੋਵੇ:ਪਰਮਜੀਤ ਸਿੰਘ ਭੋਗਲ

0

Mansa News:ਸਿੱਖਿਆ ਵਿਭਾਗ ਪੰਜਾਬ ਖੇਡਾਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਸੂਬਾ ਪੱਧਰੀ ਖੇਡਾਂ ਵੁਸ਼ੂ ਵਿੱਚ ਦਿਲਚਸਪ ਮੁਕਾਬਲੇ ਚੱਲ ਰਹੇ ਹਨ।ਮੁੰਡਿਆਂ ਵਿੱਚ ਅੰਡਰ 17 ਮੁੰਡੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਰਮਜੀਤ ਸਿੰਘ ਭੋਗਲ ਵਲੋਂ ਕੀਤੀ ਗਈ। ਉਹਨਾਂ ਖਿਡਾਰੀਆਂ ਨੂੰ ਕਿਹਾ ਕਿ ਤੁਹਾਡੀ ਜਿੱਤ ਤੁਹਾਡੇ ਸੰਘਰਸ਼ ਦੀ ਮੋਹਰ ਹੈ। ਜਿਨ੍ਹਾਂ ਨੇ ਜਿੱਤ ਹਾਸਲ ਕੀਤੀ, ਉਹਨਾਂ ਲਈ ਵਧਾਈ ਹੈ, ਪਰ ਜਿਨ੍ਹਾਂ ਨੇ ਭਾਗ ਲਿਆ, ਉਹ ਵੀ ਜਿੱਤਣ ਵਾਲਿਆਂ ਤੋਂ ਘੱਟ ਨਹੀਂ। ਕਿਉਂਕਿ ਅਸਲੀ ਜਿੱਤ ਤਾਂ ਉਹੀ ਹੈ ਜੋ ਅਸੀਂ ਆਪਣੇ ਆਪ ਨੂੰ ਹਰ ਰੋਜ਼ ਬਿਹਤਰ ਬਣਾਕੇ ਹਾਸਲ ਕਰੀਏ।ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅੰਡਰ 17 ਮੁੰਡੇ 45 ਕਿਲੋ ਭਾਰ ਵਰਗ ਵਿੱਚ ਤਰੁਣ ਮਾਨਸਾ ਨੇ ਪਹਿਲਾ,

ਇਹ ਵੀ ਪੜ੍ਹੋ ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਗੋਰਵ ਭਾਟੀਆ ਸ੍ਰੀ ਅੰਮ੍ਰਿਤਸਰ ਨੇ ਦੂਜਾ, 48 ਕਿਲੋ ਭਾਰ ਵਰਗ ਵਿੱਚ ਕਵਿਸ ਭਾਰਦਵਾਜ ਮਾਨਸਾ ਨੇ ਪਹਿਲਾ, ਦਲਜੀਤ ਸਿੰਘ ਪਟਿਆਲਾ ਨੇ ਦੂਜਾ, 52 ਕਿਲੋ ਭਾਰ ਵਰਗ ਵਿੱਚ ਮੁਸਦਿਕ ਕਾਦਰ ਕਪੂਰਥਲਾ ਨੇ ਪਹਿਲਾ, ਹਰਸਾਹਿਬ ਸਿੰਘ ਬਠਿੰਡਾ ਨੇ ਦੂਜਾ, 56 ਕਿਲੋ ਭਾਰ ਵਰਗ ਵਿੱਚ ਮਹੇਸ਼ ਪਟਿਆਲਾ ਨੇ ਪਹਿਲਾ, ਠਾਕੁਰ ਅਮਨਪ੍ਰੀਤ ਸਿੰਘ ਹੁਸ਼ਿਆਰਪੁਰ ਨੇ ਦੂਜਾ, 60 ਕਿਲੋ ਭਾਰ ਵਰਗ ਵਿੱਚ ਵਿਵੇਕ ਸਿੰਘ ਜਲੰਧਰ ਨੇ ਪਹਿਲਾ, ਰਮਨ ਕੁਮਾਰ ਲੁਧਿਆਣਾ ਨੇ ਦੂਜਾ, 65 ਕਿਲੋ ਭਾਰ ਵਰਗ ਵਿੱਚ ਆਬਿਦ ਕਪੂਰਥਲਾ ਨੇ ਪਹਿਲਾ, ਮੁਕਲ ਸ਼ਰਮਾ ਹੁਸ਼ਿਆਰਪੁਰ ਨੇ ਦੂਜਾ, 70 ਕਿਲੋ ਭਾਰ ਵਰਗ ਵਿੱਚ ਇਜਾਜੁਲ ਖ਼ਾਨ ਪਟਿਆਲਾ ਨੇ ਪਹਿਲਾ, ਖੁਸ਼ਪ੍ਰੀਤ ਸਿੰਘ ਸੰਗਰੂਰ ਨੇ ਦੂਜਾ, 75 ਕਿਲੋ ਭਾਰ ਵਰਗ ਵਿੱਚ ਜਸਮੀਤ ਸਿੰਘ ਭਾਟੀਆ ਨੇ ਪਹਿਲਾ, ਹਰਮਨ ਸਿੰਘ ਮਾਨਸਾ ਨੇ ਦੂਜਾ, 80 ਕਿਲੋ ਭਾਰ ਵਰਗ ਵਿੱਚ ਰਿਆਨ ਚੇਚੀ ਜਲੰਧਰ ਨੇ ਪਹਿਲਾ, ਅਰਸ਼ਵੀਰ ਸਿੰਘ ਸੰਗਰੂਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ; ਹੈੱਡਬਾਲ (ਅੰਡਰ–14 ਲੜਕੀਆਂ)ਦੂਜੇ ਦਿਨ ਹੋਏ ਦਿਲ ਖਿੱਚਵੇਂ ਮੁਕਾਬਲੇ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੀਤ ਸਿੰਘ,ਗੁਰਪ੍ਰੀਤ ਸਿੰਘ ਜਨਰਲ ਸਕੱਤਰ ਵੁਸੂ ਐਸੋਸੀਏਸ਼ਨ ਪੰਜਾਬ,ਰਛਪਾਲ ਸਿੰਘ ਹੁਸ਼ਿਆਰਪੁਰ ਅਬਜਰਵਰ, ਲੈਕਚਰਾਰ ਜਸਪਿੰਦਰ ਸਿੰਘ, ਲੈਕਚਰਾਰ ਗੁਰਦੀਪ ਸਿੰਘ ਅੱਕਾਵਾਲੀ,ਪਰਵਿੰਦਰ ਸਿੰਘ, ਹਰਕੇਸ਼ ਸ਼ਰਮਾ, ਪਰਵਿੰਦਰ ਸਿੰਘ, ਮੰਗਤ ਰਾਏ, ਲੈਕਚਰਾਰ ਦਵਿੰਦਰ ਸਿੰਘ, ਕਰਮਜੀਤ ਸਿੰਘ, ਜਗਦੀਪ ਸਿੰਘ, ਨਗਿੰਦਰ ਸਿੰਘ, ਸੁਖਦਰਸ਼ਨ ਕੁਮਾਰ, ਮਲਕੀਤ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਜਸਵੀਰ ਕੌਰ, ਭੂਸ਼ਨ ਕੌਰ, ਪੰਕਜ ਕੁਮਾਰ, ਬਲਕਾਰ ਸਿੰਘ, ਬਲਵਿੰਦਰ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ ਸਮਰਾ, ਪਰਮਿੰਦਰ ਸਿੰਘ, ਸ਼ਮਿੰਦਰ ਸਿੰਘ, ਏਕਮ ਸਿੰਘ, ਸ਼ਸ਼ੀ ਕਾਂਠ, ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1906259