Sunday, May 17, 2026
Home Blog Page 417

ਜਜ਼ਬਾ; ਫ਼ੌਜੀ ਜਵਾਨਾਂ ਨੇ ਸ਼ਹੀਦ ਦੀ ਭੈਣ ਦੇ ਵਿਆਹ ‘ਚ ਨਿਭਾਇਆ ਭਰਾਵਾਂ ਦਾ ਫਰਜ਼, ਦੇਖੇ ਵੀਡੀਓ

Himachal pardesh news: ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੋਰ ਦੇ ਪਿੰਡ ਆਂਜ-ਭੋਜ ਦੇ ਵਿੱਚ ਬੀਤੇ ਕੱਲ ਹੋਏ ਇੱਕ ਵਿਆਹ ਦੀਆਂ ਭਾਵੁਕ ਕਰਨ ਵਾਲੀਆਂ ਵੀਡੀਓਜ਼ ਸੋਸਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਦਰਅਸਲ,ਇਸ ਪਿੰਡ ਦੇ ਅਸ਼ੀਸ ਕੁਮਾਰ ਭਾਰਤੀ ਫ਼ੌਜ ਦਪ 19 ਗ੍ਰਨੇਡੀਅਰ ਬਟਾਲੀਅਨ ਵਿਚ ਦੇਸ ਦੀ ਸੇਵਾ ਕਰ ਰਿਹਾ ਸੀ। ਇਸ ਦੌਰਾਨ ਸਾਲ 2024 ਵਿਚ ਉਹ ਦੇਸ ਦੀ ਖਾਤਰ ਸ਼ਹੀਦ ਹੋ ਗਿਆ। ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਪ੍ਰਵਾਰ ਕਾਫ਼ੀ ਉਦਾਸ ਸੀ ਤੇ ਹੁਣ ਉਸਦੀ ਛੋਟੀ ਭੈਣ ਅਰਾਧਨਾ ਉਰਫ਼ ਪੂਜਾ ਦਾ ਵਿਆਹ ਸੀ।

ਇਹ ਵੀ ਪੜ੍ਹੋ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਵਾਸੀਆਂ ਨੂੰ ਦਿੱਤੀ ਵਿਕਾਸਾਤਮਕ ਪਰਿਯੋਜਨਾਵਾਂ ਦੀ ਸੌਗਾਤ

ਭਰਾ ਦੀ ਕਮੀ ਮਹਿਸੂਸ ਨਾਂ ਹੋਵੇ, ਇਸਦੇ ਲਈ ਅਸ਼ੀਸ ਦੇ ਨਾਲ ਉਸਦੀ ਯੂਨਿਟ ਵਿਚ ਤੈਨਾਤ ਦਰਜ਼ਨ ਦੇ ਕਰੀਬ ਫ਼ੌਜੀ ਅਰੁਣਚਲ ਪ੍ਰਦੇਸ਼ ਤੋਂ ਇਸ ਵਿਆਹ ਵਿਚ ਸ਼ਾਮਲ ਹੋਣ ਲਈ ਵਿਸ਼ੇਸ ਤੌਰ ‘ਤੇ ਪੁੱਜੇ। ਵਰਦੀ ਵਿਚ ਸਜ਼ੇ ਇੰਨ੍ਹਾਂ ਫ਼ੌਜੀ ਜਵਾਨਾਂ ਨੇ ਪੂਜਾ ਦੇ ਵਿਆਹ ਦੀ ਸਾਰੀ ਜਿੰਮੇਵਾਰੀ ਚੁੱਕੀ ਤੇ ਭਰਾਵਾਂ ਵਾਲੀ ਭੂਮਿਕਾ ਨਿਭਾਈ।ਉਹ ਨਾਂ ਸਿਰਫ਼ ਪੂਜਾ ਨੂੰ ਵਿਆਹ ਵਾਲੇ ਮੰਡਪ ਵਿਚ ਲੈ ਕੇ ਪੁੱਜੇ, ਬਲਕਿ ਇੰਨ੍ਹਾਂ ਭਰਾਵਾਂ ਨੇ ਉਸਨੂੰ ਸਹੁਰੇ ਘਰ ਵਿਦਾ ਕੀਤਾ। ਇੰਨ੍ਹਾਂ ਫ਼ੌਜੀ ਜਵਾਨਾਂ ਵੱਲੋਂ ਅਸ਼ੀਸ ਦੀ ਭੈਣ ਨੂੰ ਆਪਣੇ ਕੋਲੋਂ ਇਕੱਠਾ ਕਰਕੇ ਤਿੰਨ ਲੱਖ ਦਾ ਸ਼ਗਨ ਵੀ ਦਿੱਤਾ।

ਇਹ ਵੀ ਪੜ੍ਹੋ ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਕੀਤੀ ਤੇਜ਼

ਫ਼ੌਜੀ ਜਵਾਨਾਂ ਦੇ ਇਸ ਜਜਬੇ ਤੇ ਦੋਸਤੀ ਵਾਲੀ ਭਾਵਨਾ ਨੂੰ ਦੇਖ ਵਿਆਹ ਵਿਚ ਸ਼ਾਮਲ ਹਰੇਕ ਮਹਿਮਾਨ ਨੂੰ ਨਾਂ ਸਿਰਫ਼ ਭਾਰਤੀ ਫ਼ੌਜ ਦੇ ਮਾਣ ਮਹਿਸੂਸ ਹੋ ਰਿਹਾ ਸੀ, ਬਲਕਿ ਇਹ ਭਾਵੁਕ ਦ੍ਰਿਸ਼ ਦੇਖ ਅੱਖਾਂ ਵੀ ਨਮ ਹੋ ਰਹੀਆਂ ਸਨ। ਹੁਣ ਇਸ ਵਿਆਹ ਵਿਚ ਮਹਿਮਾਨਾਂ ਵੱਲੋਂ ਬਣਾਈਆਂ ਹੋਈਆਂ ਵੀਡੀਓ ਸੋਸਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ, ਜਿੰਨ੍ਹਾਂ ਨੂੰ ਦੇਖ ਕੇ ਆਮ ਲੋਕਾਂ ਵੀ ਭਾਰਤੀ ਫ਼ੌਜ ਦੇ ਇਸ ਜਜਬੇ ਨੂੰ ਸਲੂਟ ਕਰਦੇ ਨਜ਼ਰ ਆਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਵਾਸੀਆਂ ਨੂੰ ਦਿੱਤੀ ਵਿਕਾਸਾਤਮਕ ਪਰਿਯੋਜਨਾਵਾਂ ਦੀ ਸੌਗਾਤ

0

👉ਧਰਮਖੇਤਰ ਕੁਰੁਕਸ਼ੇਤਰ ਤੋਂ 825 ਕਰੋੜ ਰੁਪਏ ਦੀ ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ
Haryana News: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਅੱਜ ਹਰਿਆਣਾਵਾਸੀਆਂ ਨੂੰ ਵਿਕਾਸਤਾਮਕ ਪਰਿਯੋਜਨਾਵਾਂ ਦੀ ਸੌਗਾਤ ਦਿੰਦੇ ਹੋਏ ਧਰਮਖੇਤਰ ਕੁਰੁਕਸ਼ੇਤਰ ਤੋਂ 825 ਕਰੋੜ ਰੁਪਏ ਦੀ ਲਾਗਤ ਦੀ 19 ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕੀਤਾ। ਇੰਨ੍ਹਾਂ ਵਿੱਚ 262 ਕਰੋੜ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਪੰਜ ਨਰਸਿੰਗ ਕਾਲਜ, ਪੁਲਿਸ ਲਾਇਨ ਜੀਂਦ ਦੇ 84 ਰਿਹਾਇਸ਼ਾਂ, ਨਾਰਨੌਲ ਦੇ ਪੀਡਬਲਿਯੂਡੀ ਰੇਸਟ ਹਾਊਸ ਤੇ ਬਲਾਕ ਦਾ ਉਦਘਾਟਨ ਅਤੇ 562 ਕਰੋੜ 49 ਲੱਖ ਦੀ 11 ਪਰਿਯੋਜਨਾਵਾਂ ਦਾ ਨੀਂਹ ਪੱਥਰ ਸ਼ਾਮਿਲ ਹੈ।ਕੇਂਦਰੀ ਗ੍ਰਹਿ ਮੰਤਰੀ ਨੇ ਸ਼ੁਕਰਵਾਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿੱਚ ਗ੍ਰਹਿ ਵਿਭਾਗ ਵੱਲੋਂ ਆਯੋਜਿਤ ਰਾਜ ਪੱਧਰੀ ਪ੍ਰਦਰਸ਼ਨੀ ਪ੍ਰੋਗਰਾਮ ਵਿੱਚ ਬਟਨ ਦਬਾ ਕੇ ਇੱਕਠੇ 19 ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕੀਤਾ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ Breaking News; AAP ਨੇ ਤਰਨਤਾਰਨ ਲਈ ਆਪਣਾ ਉਮੀਦਵਾਰ ਐਲਾਨਿਆ

ਕੇਂਦਰੀ ਗ੍ਰਹਿ ਮੰਤਰੀ ਵੱਲੋਂ 44.40 ਕਰੋੜ ਰੁਪਏ ਨਾਲ ਕੁਰੂਕਸ਼ੇਤਰ ਪਿੰਡ ਖੇੜੀ ਰਾਮਨਗਰ ਵਿੱਚ, 43.97 ਕਰੋੜ ਰੁਪਏ ਨਾਲ ਕੈਥਲ ਦੇ ਪਿੰਡ ਧਰੇੜੂ ਵਿੱਚ, 39.13 ਕਰੋੜ ਰੁਪਏ ਨਾਲ ਪੰਚਕੁਲਾ ਦੇ ਪਿੰਡ ਖੇੜਾਵਾਲੀ ਵਿੱਚ, 45 ਕਰੋੜ ਰੁਪਏ ਨਾਲ ਫਰੀਦਾਬਾਦ ਦੇ ਪਿੰਡ ਦਿਆਲਪੁਰ ਵਿੱਚ ਅਤੇ 47.44 ਕਰੋੜ ਰੁਪਏ ਨਾਲ ਫਰੀਦਾਬਾਦ ਦੇ ਪਿੰਡ ਅਰੁਆ ਵਿੱਚ ਤਿਆਰ ਨਰਸਿੰਗ ਕਾਲਜਾਂ ਦਾ ਉਦਘਾਟਨ ਕੀਤਾ ਗਿਆ। 12.03 ਕਰੋੜ ਰੁਪਏ ਨਾਲ ਜੇਐਲਐਨ ਫੀਡਰ ਤੇ ਬੀਐਸਬੀ ਨਹਿਰ ‘ਤੇ ਆਰਡੀ 69.3 ‘ਤੇ ਦਿੱਤੀ-ਹਿਸਾਰ ਸੜਕ ‘ਤੇ ਤਿਆਰ ਦੋ ਲੇਣ ਪੁੱਲ ਦਾ ਉਦਘਾਟਨ ਕੀਤਾ। ਇਸੀ ਤਰ੍ਹਾ ਪੁਲਿਸ ਲਾਇਨ ਜੀਂਦ ਵਿੱਚ ਬਣਾਏ ਗਏ ਟਾਇਪ-2 ਦੇ 42, ਟਾਹਿਪ-3 ਦੇ 36 ਅਤੇ ਟਾਇਪ-2 ਦੇ 6 ਮਕਾਨ ਅਤੇ ਮਹੇਂਦਰਗੜ੍ਹ ਜਿਲ੍ਹਾ ਦੇ ਨਾਰਨੌਲ ਵਿੱਚ ਪੀਡਬਲਿਯੂਡੀ ਰੇਸਟ ਹਾਊਸ ਬਲਾਕ ਨਾਰਨੌਲ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ Mohali ‘ਚ ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ, ਫੇਜ਼ 1 ਵੱਲੋਂ ਵਿਸ਼ਾਲ ਦੁਸ਼ਿਹਰਾ ਤਿਉਹਾਰ ਦਾ ਆਯੋਜਨ

ਉਨ੍ਹਾਂ ਨੇ ਕਰਨਾਲ ਦੇ ਅਸੰਧ ਸਬ-ਡਿਵੀਜਨ ਵਿੱਚ 76.19 ਕਰੋੜ ਰੁਪਏ ਨਾਲ 100 ਬਿਸਤਰਿਆਂ ਵਾਲੇ ਹਸਪਤਾਲ, ਸੋਨੀਪਤ ਵਿੱਚ 138.12 ਕਰੋੜ ਰੁਪਏ ਨਾਲ ਮਾਤਰ ਅਤੇ ਸ਼ਿਸ਼ੂ ਬਲਾਕ ਸਿਵਲ ਹਸਪਤਾਲ, 33 ਕਰੋੜ ਰੁਪਏ ਨਾਲ ਨੁੰਹ ਵਿੱਚ ਮਾਤਰ ਅਤੇ ਸ਼ਿਸ਼ੂ ਬਲਾਕ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਇਸੀ ਤਰ੍ਹਾ, ਕਰਨਾਲ ਵਿੱਚ 20.74 ਕਰੋੜ ਰੁਪਏ ਨਾਲ ਕ੍ਰਿਟਿਕਲ ਕੇਅਰ ਬਲਾਕ ਹਸਪਤਾਲ, ਸੋਨੀਪਤ ਵਿੱਚ 22.53 ਕਰੋੜ ਰੁਪਏ ਨਾਲ ਖਾਨਪੁਰ ਕਲਾਂ ਵਿੱਚ ਕ੍ਰਿਟਿਕਲ ਕੇਅਰ ਬਲਾਕ ਹਸਪਤਾਲ, ਨੁੰਹ ਵਿੱਚ 22.58 ਕਰੋੜ ਰੁਪਏ ਨਾਲ ਕ੍ਰਿਟਿਕਲ ਕੇਅਰ ਬਲਾਕ ਹਸਪਤਾਲ ਦਾ ਨੀਂਹ ਪੱਥਰ ਰੱਖਿਆ।

ਇਹ ਵੀ ਪੜ੍ਹੋ Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਮਾਯਣ ਦੇ ਬਾਲ ਕਾਂਡ ਦਾ ਪੰਜਾਬੀ ਅਨੁਵਾਦ ਦਾ ਕੀਤਾ ਵਿਮੋਚਨ

ਇਸ ਤੋਂ ਇਲਾਵਾ, ਕੇਂਦਰੀ ਗ੍ਰਹਿ ਮੰਤਰੀ ਨੇ 25.04 ਕਰੋੜ ਰੁਪਏ ਨਾਲ ਰੋਹਤਕ ਖਰਖੌਦਾ-ਦਿੱਲੀ ਬਾਡਰ ਸੜਕ ਦੇ ਮਜਬੂਤੀਕਰਣ, ਰੋਹਤਕ ਦੇ ਕੰਹਲੀ ਰੋਡ ‘ਤੇ 13.88 ਕਰੋੜ ਰੁਪਏ ਨਾਲ ਡੇਅਰੀ ਕੰਪਲੈਕਸ, 97.73 ਕਰੋੜ ਰੁਪਏ ਨਾਲ ਚਰਖੀ ਦਾਦਰੀ ਵਿੱਚ ਜਿਲ੍ਹਾ ਜੇਲ੍ਹ ਭਵਨ ਅਤੇ 86.17 ਕਰੋੜ ਰੁਪਏ ਨਾਲ ਪੰਚਕੂਲਾ ਵਿੱਚ ਜਿਲ੍ਹਾ ਜੇਨ੍ਹ ਭਵਨ ਦੇ ਨਿਰਮਾਣ ਦਾ ਵੀ ਨੀਂਹ ਪੱਥਰ ਕੀਤਾ।ਇਸ ਮੌਕੇ ‘ਤੇ ਊਰਜਾ ਮੰਤਰੀ ਅਨਿਲ ਵਿਜ, ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ, ਸਿਖਿਆ ਮੰਤਰੀ ਮਹੀਪਾਲ ਢਾਂਡਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ, ਸੇਵਾ ਮੰਤਰੀ ਕ੍ਰਿਸ਼ਣ ਬੇਦੀ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਖੇਡ ਰਾਜ ਮੰਤਰੀ ਗੌਰਵ ਗੌਤਮ, ਸਾਂਸਦ ਨਵੀਨ ਜਿੰਦਲ ਅਤੇ ਕਾਰਤੀਕੇਯ ਸ਼ਰਮਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mayor Padmajit Mehta ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ

0

👉ਲਗਭਗ 154.73 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਪਾਈਪ ਲਾਈਨ ਦੇ ਕੰਮ ਦਾ ਕੀਤਾ ਸ਼ੁਭ ਆਰੰਭ
Bathinda News: Mayor Padmajit Mehta ਨੇ ਦੀਵਾਲੀ ਤੋਂ ਪਹਿਲਾਂ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅਮਰਪੁਰਾ ਬਸਤੀ, ਗਲੀ ਨੰਬਰ 3 ਵਿੱਚ ਪਾਣੀ ਸਪਲਾਈ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ, ਤਾਂ ਜੋ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਇਸ ਪ੍ਰੋਜੈਕਟ ਦਾ ਸਿੱਧਾ ਲਾਭ ਅਮਰਪੁਰਾ ਬਸਤੀ, ਲਾਲ ਸਿੰਘ ਬਸਤੀ, ਨਰੂਆਣਾ ਰੋਡ ਅਤੇ ਸੰਜੇ ਨਗਰ ਸਮੇਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਮਿਲੇਗਾ।ਅਮਰਪੁਰਾ ਬਸਤੀ ਵਿੱਚ ਹੋਏ ਸਮਾਗਮ ਵਿੱਚ ਸਲਾਹਕਾਰ ਸ੍ਰੀ ਸ਼ਾਮ ਲਾਲ ਜੈਨ ਵੀ ਮੇਅਰ ਸ਼੍ਰੀ ਮਹਿਤਾ ਦੇ ਨਾਲ ਮੌਜੂਦ ਸਨ।

ਇਹ ਵੀ ਪੜ੍ਹੋ ਮਾਨ ਸਰਕਾਰ ਦਾ ਪੰਜਾਬੀਆਂ ਨੂੰ ਦੁਸਹਿਰੇ ‘ਤੇ ਵੱਡਾ ਤੋਹਫ਼ਾ! ₹15 ਕਰੋੜ ਦਾ ਸਵੱਛ ਪਾਣੀ ਦਾ ਇਤਿਹਾਸਕ ਪ੍ਰੋਜੈਕਟ ਸ਼ੁਰੂ

ਇਸ ਮੌਕੇ ਵਾਰਡ ਨੰਬਰ 17 ਦੀ ਕੌਂਸਲਰ ਮੈਡਮ ਸਿਮਰਨ ਬਿਸਵਾਲ ਦੇ ਪਤੀ ਸ੍ਰੀ ਸੰਜੇ ਬਿਸਵਾਲ, ਵਾਰਡ ਨੰਬਰ 19 ਦੀ ਕੌਂਸਲਰ ਮਾਤਾ ਸ਼ੀਲਾ ਦੇਵੀ ਦੇ ਪੁੱਤਰ ਸ੍ਰੀ ਗੋਬਿੰਦ ਮਸੀਹ, ਵਾਰਡ ਨੰਬਰ 20 ਦੇ ਕੌਂਸਲਰ ਸ੍ਰੀ ਮੱਖਣ ਠੇਕੇਦਾਰ, ਆਪ ਆਗੂ ਸ੍ਰੀ ਮਲਕੀਤ ਸ਼ਾਰਦਾ, ਐਕਸੀਅਨ ਸ੍ਰੀ ਰਾਕੇਸ਼ ਕੁਮਾਰ, ਐਸਡੀਓ ਸ੍ਰੀ ਵਿਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।ਆਪਣੇ ਸੰਬੋਧਨ ਵਿੱਚ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਇਹ ਇਲਾਕਾ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਸੀ, ਪਰ ਹੁਣ ਅਮਰਪੁਰਾ ਬਸਤੀ ਅਤੇ ਆਸ ਪਾਸ ਦਾ ਇਲਾਕਾ ਪਾਣੀ ਦੀ ਕਿੱਲਤ ਤੋਂ ਮੁਕਤ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਲਗਭਗ 154.73 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਪਾਈਪ ਲਾਈਨ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ Big News; ਭ੍ਰਿਸਟਾਚਾਰ ਦੇ ਦੋਸ਼ਾਂ ਹੇਠ Bathinda ਦੇ ਚਰਚਿਤ DSP ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰੇਗਾ, ਬਲਕਿ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਦੀ ਮਿਕਸਿੰਗ ਤੋਂ ਵੀ ਨਿਜਾਤ ਮਿਲੇਗੀ।ਮੇਅਰ ਸ੍ਰੀ ਮਹਿਤਾ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਦੇ ਦੂਜੇ ਪੜਾਅ ਵਿੱਚ, ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੀਵਾਲੀ ਤੋਂ ਪਹਿਲਾਂ ਬਠਿੰਡਾ ਵਿੱਚ ਪਾਣੀ ਦੀਆਂ ਟੈਂਕੀਆਂ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰਪੁਰਾ ਬਸਤੀ ਵਿੱਚ ਇੱਕ ਪਾਣੀ ਦੀ ਟੈਂਕੀ ਬਣਾਈ ਜਾਵੇਗੀ, ਜਿਸ ਨਾਲ ਅਮਰਪੁਰਾ ਬਸਤੀ ਸਮੇਤ ਆਲੇ ਦੁਆਲੇ ਦੇ ਖੇਤਰਾਂ ਨੂੰ ਲਗਭਗ 10 ਲੱਖ ਲੀਟਰ ਪਾਣੀ ਦੀ ਸਪਲਾਈ ਯਕੀਨੀ ਹੋਵੇਗੀ। ਦੋਵੇਂ ਪ੍ਰੋਜੈਕਟ ਅਗਲੇ 3-4 ਮਹੀਨਿਆਂ ਵਿੱਚ ਪੂਰੇ ਹੋ ਜਾਣਗੇ।ਇਸ ਦੌਰਾਨ ਸ਼੍ਰੀ ਸ਼ਾਮ ਲਾਲ ਜੈਨ, ਸ਼੍ਰੀ ਸੰਜੇ ਬਿਸਵਾਲ, ਸ਼੍ਰੀ ਗੋਬਿੰਦ ਮਸੀਹ, ਸ਼੍ਰੀ ਮੱਖਣ ਠੇਕੇਦਾਰ ਅਤੇ ਸ਼੍ਰੀ ਮਲਕੀਤ ਸ਼ਾਰਦਾ ਨੇ ਵੀ ਸੰਬੋਧਨ ਕੀਤਾ ਅਤੇ ਸ਼ਹਿਰ ਵਾਸੀਆਂ ਤਰਫੋਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ; ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਹੋਵੇਗਾ ਵਿਸ਼ੇਸ਼ ਸੈਸ਼ਨ

👉ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਸਿੰਘ ਬੈਂਸ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਇਕੱਠਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਜੋ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਧਰਮ ਨਿਰਪੱਖਤਾ ਦੀ ਵਿਰਾਸਤ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਲਾਸਾਨੀ ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨਾ ਅਤੇ ਸਾਰੇ ਭਾਈਚਾਰਿਆਂ ਦੇ ਲੋਕਾਂ ਵਿੱਚ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਦਾ ਪੰਜਾਬੀਆਂ ਨੂੰ ਦੁਸਹਿਰੇ ‘ਤੇ ਵੱਡਾ ਤੋਹਫ਼ਾ! ₹15 ਕਰੋੜ ਦਾ ਸਵੱਛ ਪਾਣੀ ਦਾ ਇਤਿਹਾਸਕ ਪ੍ਰੋਜੈਕਟ ਸ਼ੁਰੂ

ਅੱਜ ਇੱਥੇ ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਮੀਡੀਆ ਨੂੰ ਸੰਬੋਧਨ ਕੀਤਾ।ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 9ਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਕੌਮੀ ਪੱਧਰ ‘ਤੇ ਸਮਾਗਮ ਕਰਵਾਏ ਜਾ ਰਹੇ ਹਨ, ਜੋ ‘ਹਿੰਦ ਦੀ ਚਾਦਰ’ ਪ੍ਰਤੀ ਡੂੰਘੀ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ, ਧਰਮ ਨਿਰਪੱਖਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਸਬੰਧੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਸਮਾਗਮਾਂ ਦੀ ਲੜੀ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਇਹਨਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚਾਰ ਨਗਰ ਕੀਰਤਨਾਂ ਨਾਲ ਕੀਤੀ ਜਾਵੇਗੀ। ਇਹਨਾਂ ਵਿੱਚੋਂ ਇੱਕ ਨਗਰ ਕੀਰਤਨ 18 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਸ਼ੁਰੂ ਹੋਵੇਗਾ। ਇਸ ਨਗਰ ਕੀਰਤਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ, ਜਦੋਂ ਕਿ ਬਾਕੀ ਤਿੰਨ ਨਗਰ ਕੀਰਤਨ ਮਾਲਵਾ (ਫਰੀਦਕੋਟ ਅਤੇ ਬਠਿੰਡਾ), ਮਾਝਾ ਅਤੇ ਦੋਆਬਾ ਖੇਤਰਾਂ ਤੋਂ ਸ਼ੁਰੂ ਹੋਣਗੇ। ਚਾਰੇ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਹੋਣਗੇ।

ਇਹ ਵੀ ਪੜ੍ਹੋ Big News; ਭ੍ਰਿਸਟਾਚਾਰ ਦੇ ਦੋਸ਼ਾਂ ਹੇਠ Bathinda ਦੇ ਚਰਚਿਤ DSP ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਇਹਨਾਂ ਸਮਾਗਮਾਂ ਦੀ ਰਸਮੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ, ਜਿਸ ਉਪਰੰਤ ਉਸੇ ਸ਼ਾਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਉਪਰੰਤ ਮੁੱਖ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ, ਜਿਸ ਵਿੱਚ ਦੁਨੀਆ ਭਰ ਤੋਂ ਇੱਕ ਕਰੋੜ ਤੋਂ ਵੱਧ ਸੰਗਤ ਦੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 19 ਤੋਂ 30 ਨਵੰਬਰ ਤੱਕ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ ਜਿਸ ਵਿੱਚ ਰੋਜ਼ਾਨਾ 10000 ਸੰਗਤਾਂ ਦੇ ਰਹਿਣ ਦਾ ਇੰਤਜ਼ਾਮ ਹੈ। ਇੱਥੇ ਹੋਣ ਵਾਲੇ ਸਮਾਗਮਾਂ ਵਿੱਚ ਅਖੰਡ ਪਾਠ ਸਾਹਿਬ ਅਤੇ ਸਰਬ ਧਰਮ ਸੰਮੇਲਨ, ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਸ਼ਾਮਲ ਹੋਣਗੇ। ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਗੁਰੂ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦਾ ਪੰਜਾਬ ਦਾ ਪਲੇਠਾ ਤੇ ਨਵੇਕਲਾ ਰੋਡ ਸ਼ੋਅ ਅਤੇ ਕੀਰਤਪੁਰ ਸਾਹਿਬ ਤੋਂ ਇੱਕ ਵਿਸ਼ੇਸ਼ ਨਗਰ ਕੀਰਤਨ ਕੱਢਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦਾ ਇੱਕ ਇਤਿਹਾਸਕ ਸੈਸ਼ਨ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਉਣ ਦਾ ਪ੍ਰਸਤਾਵ ਵੀ ਹੈ। ਰਾਜ ਪੱਧਰੀ ਖੂਨਦਾਨ ਕੈਂਪਾਂ ਅਤੇ 3.50 ਲੱਖ ਪੌਦਿਆਂ ਲਗਾਉਣ ਵਾਲੀ ਮੈਗਾ ਮੁਹਿੰਮ ਵਾਲਾ ਇਹ ਸਮਾਰੋਹ ‘ਹੁਕਮਨਾਮਾ`, ਰਸ-ਭਿੰਨੇ ਕੀਰਤਨ, ਅਤੇ ‘ਸਰਬੱਤ ਦੇ ਭਲੇ` ਦੀ ਅਰਦਾਸ ਸੰਪੰਨ ਹੋਵੇਗਾ।

ਇਹ ਵੀ ਪੜ੍ਹੋ Breaking News; AAP ਨੇ ਤਰਨਤਾਰਨ ਲਈ ਆਪਣਾ ਉਮੀਦਵਾਰ ਐਲਾਨਿਆ

ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਅੰਗ ਦਾਨ ਪ੍ਰਣ ਸਬੰਧੀ ਸਮਾਗਮ ਵੀ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ, 1 ਤੋਂ 18 ਨਵੰਬਰ ਤੱਕ, ਪੰਜਾਬ ਦੇ ਸਾਰੇ ਸਾਰੇ 23 ਜਿ਼ਲ੍ਹਿਆਂ 9ਵੇਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸਮਰਪਿਤ ਮੁਰੀਦਾਂ- ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ 130 ਪਵਿੱਤਰ ਸਥਾਨਾਂ `ਤੇ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਗੁਰੂ ਜੀ ਦੇ ਜੀਵਨ ਨਾਲ ਜੁੜੇ ਹੋਰ ਪ੍ਰਮੁੱਖ ਸ਼ਹਿਰਾਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਾਬਾ ਬਕਾਲਾ ਅਤੇ ਪਟਿਆਲਾ ਸ਼ਾਮਲ ਹਨ, ਲਈ ਵੀ ਵੱਡੇ ਸਮਾਗਮਾਂ ਦੀ ਯੋਜਨਾ ਬਣਾਈ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਕਤੂਬਰ ਨੂੰ ਆਨੰਦਪੁਰ ਸਾਹਿਬ ਵਿੱਚ ਇੱਕ ਹੈਰੀਟੇਜ ਸਟ੍ਰੀਟ ਦਾ ਨੀਂਹ ਪੱਥਰ ਰੱਖਣਗੇ ਅਤੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਧਾਰਮਿਕ ਪੈਨਲ ਨਾਲ ਮੀਟਿੰਗ ਕਰਨਗੇ।ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਹੋਣ ਵਾਲੇ ਸਮਾਗਮਾਂ ਦਾ ਉਦੇਸ਼ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਮਾਨਵਤਾਵਾਦੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਕਿਸੇ ਵੀ ਧਰਮ ਵਿੱਚ ਆਸਥਾ ਰੱਖਣ ਦੇ ਅਧਿਕਾਰ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਕੇ, ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਭਰੋਸੇ ਤੇ ਮਾਨਤਾਵਾਂ ਲਈ ਡੱਟ ਕੇ ਖੜ੍ਹਣ ਅਤੇ ਦੂਜਿਆਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਦੀ ਇੱਕ ਲਾਸਾਲੀ ਉਦਾਹਰਣ ਕਾਇਮ ਕੀਤੀ। ਇਹ ਸਮਾਗਮ ਸਹਿਣਸ਼ੀਲਤਾ, ਸਦਭਾਵਨਾ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਦੀ ਯਾਦ ਦਿਵਾਉਣਗੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਕੀਤੀ ਤੇਜ਼

0

👉ਲੋਕਾਂ ਨੂੰ ਸਮਝਾਇਆ ਕਿ ਕਿਵੇਂ ਭਾਜਪਾ ਉਨ੍ਹਾਂ ਦਾ ਫ਼ਤਵਾ ਚੋਰੀ ਕਰਦੀ ਹੈ
Rupnagar News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਤੇਜ਼ ਕਰ ਦਿੱਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਹੋਰ ਸੀਨੀਅਰ ਆਗੂਆਂ ਦੇ ਨਾਲ ਵੜਿੰਗ ਨੇ ਵੱਖ-ਵੱਖ ਥਾਵਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਮਝਾਇਆ ਕਿ ਭਾਜਪਾ ਕਿਵੇਂ ਵੋਟਾਂ ਰਹੀ ਹੈ ਅਤੇ ਉਨ੍ਹਾਂ ਦਾ ਫ਼ਤਵਾ ਚੋਰੀ ਕਰ ਰਹੀ ਹੈ।

ਇਹ ਵੀ ਪੜ੍ਹੋ Big News; ਭ੍ਰਿਸਟਾਚਾਰ ਦੇ ਦੋਸ਼ਾਂ ਹੇਠ Bathinda ਦੇ ਚਰਚਿਤ DSP ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼

ਬਾਅਦ ਵਿੱਚ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਨੂੰ ਇਹ ਸਮਝਾਉਣ ਤੋਂ ਬਾਅਦ ਕਾਫ਼ੀ ਯਕੀਨ ਹੋ ਗਿਆ ਕਿ ਭਾਜਪਾ ਕਿਵੇਂ ਭਾਰਤੀ ਚੋਣ ਕਮਿਸ਼ਨ ਨਾਲ ਮਿਲ ਕੇ ਕਈ ਤਰੀਕਿਆਂ ਨਾਲ ਉਨ੍ਹਾਂ ਦੀਆਂ ਵੋਟਾਂ ਅਤੇ ਫ਼ਤਵਾ ਚੋਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ‘ਵੋਟ ਚੋਰੀ’ ਵਿਰੁੱਧ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਜਾਣ ਵਾਲੇ ਫਾਰਮਾਂ ‘ਤੇ ਦਸਤਖ਼ਤ ਕਰਨ ਲਈ ਤਿਆਰ ਹਨ। ਇਸ ਦੌਰਾਨ ਉਨ੍ਹਾਂ ਨੇ ਕਰਨਾਟਕ ਦੇ ਦੋ ਹਲਕਿਆਂ ਦੇ ਮਾਮਲਿਆਂ ਦਾ ਹਵਾਲਾ ਦਿੱਤਾ, ਜਿੱਥੇ ਭਾਜਪਾ ਵੱਲੋਂ ਚੋਰੀ ਛਿਪੇ ਵੋਟਾਂ ਹਟਾਈਆਂ ਅਤੇ ਜੋੜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਦੋਵਾਂ ਹਲਕਿਆਂ ਬਾਰੇ ਪੱਕੇ ਸਬੂਤ ਪੇਸ਼ ਕੀਤੇ ਸਨ।

ਇਹ ਵੀ ਪੜ੍ਹੋ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਦੀ ‘ਬਲੀ’ ਲੈਣ ਵਾਲਾ ਤਿਲਕ ਰਾਜ਼ ਇੱਕ ਹਫ਼ਤੇ ਬਾਅਦ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹੁਣ ਭਾਜਪਾ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਲਿਆ ਕੇ ਵੋਟ ਚੋਰੀ ਦੀ ਇੱਕ ਨਵੀਂ ਯੋਜਨਾ ਲੈ ਕੇ ਆਈ ਹੈ। ਇਸ ਯੋਜਨਾ ਨਾਲ ਭਾਜਪਾ ਮਨਮਾਨੇ ਢੰਗ ਨਾਲ ਉਨ੍ਹਾਂ ਵੋਟਰਾਂ ਦੇ ਨਾਮ ਹਟਾ ਰਹੀ ਹੈ, ਜਿਨ੍ਹਾ ਬਾਰੇ ਉਹ ਸੋਚਦੀ ਹੈ ਕਿ ਇਹ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਿਤ ਹੁਣ ਕਰਕੇ ਉਸਨੂੰ ਵੋਟ ਨਹੀਂ ਦੇਣਗੇ।ਵੜਿੰਗ ਨੇ ਲੋਕਾਂ ਨੂੰ ਅਜਿਹੀਆਂ ਚਾਲਾਂ ਵਿਰੁੱਧ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਕਿ ਕਿਤੇ ਉਨ੍ਹਾਂ ਦੇ ਨਾਮ ਵੀ ਵੋਟਰ ਸੂਚੀਆਂ ਤੋਂ ਨਾ ਹਟਾ ਦਿੱਤੇ ਜਾਣ।ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ 15 ਅਕਤੂਬਰ ਨੂੰ ਕਾਂਗਰਸ ਪਾਰਟੀ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਜਾਣ ਵਾਲੇ 5 ਕਰੋੜ ਦਸਤਖਤਾਂ ਦੇ ਹਿੱਸੇ ਵਜੋਂ 15 ਲੱਖ ਦਸਤਖਤ ਜਮ੍ਹਾ ਕਰਵਾਏਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋ ਸੱਤ ਮੈਬਰੀ ਕਮੇਟੀ ਗਠਿਨ

0

👉ਪੰਜ ਦਿਨਾਂ ਵਿੱਚ ਪਾਰਟੀ ਵਰਕਰ ਨਾਲ ਰਾਬਤਾ ਕਰਕੇ ਕਮੇਟੀ ਦੇਵੇਗੀ ਰਿਪੋਰਟ
Amritsar News: ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਗਹਿਰੇ ਵਿਚਾਰ-ਵਟਾਂਦਰੇ ਉਪਰੰਤ ਤਰਨਤਾਰਨ ਜ਼ਿਮਨੀ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ 7 ਮੈਂਬਰੀ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਹ ਕਮੇਟੀ ਪਾਰਟੀ ਦੇ ਸਥਾਨਕ ਆਗੂਆਂ, ਵਰਕਰਾਂ ਅਤੇ ਸਟੇਟ ਡੈਲੀਗੇਟਸ ਨਾਲ ਰਾਬਤਾ ਕਰਕੇ, ਪੰਜ ਦਿਨਾਂ ਅੰਦਰ ਆਪਣੀ ਸਮੀਖਿਆ ਰਿਪੋਰਟ ਪਾਰਟੀ ਪ੍ਰਧਾਨ ਸਾਹਿਬ ਨੂੰ ਪੇਸ਼ ਕਰੇਗੀ।

ਇਹ ਵੀ ਪੜ੍ਹੋ Breaking News; AAP ਨੇ ਤਰਨਤਾਰਨ ਲਈ ਆਪਣਾ ਉਮੀਦਵਾਰ ਐਲਾਨਿਆ

ਇਸ ਰਿਪੋਰਟ ਦੇ ਅਧਾਰ ‘ਤੇ ਪਾਰਟੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਅੰਤਿਮ ਰਣਨੀਤੀ ਤਿਆਰ ਕੀਤੀ ਜਾਵੇਗੀ।ਕਮੇਟੀ ਦੇ ਮੈਂਬਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਭਾਈ ਮਨਜੀਤ ਸਿੰਘ,ਜੱਥੇਦਾਰ ਸੁੱਚਾ ਸਿੰਘ ਛੋਟੇਪੁਰ, ਜੱਥੇਦਾਰ ਇਕਬਾਲ ਸਿੰਘ ਝੂੰਦਾਂ,ਸ਼ਵਿੰਦਰ ਸਿੰਘ ਦੋਬਲੀਆ,ਦਲਜੀਤ ਸਿੰਘ ਗਿੱਲ ਅਮਰਕੋਟ,ਰਣਜੀਤ ਸਿੰਘ ਛੱਜਲਵੰਡੀ ਹਨ।ਪਾਰਟੀ ਵਰਕਰਾਂ ਦੀ ਮਿਲੀ ਰਾਇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਵੱਲੋਂ ਪਹਿਲੀ “ਮਲਟੀਡਿਸਿਪਲਿਨਰੀ ਖੋਜ ਪ੍ਰਤਿੱਕਾ” ਰੀਲੀਜ਼

0

Talwandi Sabo News: Guru Kashi University ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਪਹਿਲੀ ਖੋਜ ਪ੍ਰਤਿਕਾ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਰੀਲੀਜ਼ ਕੀਤੀ ਗਈ। ਇਸ ਮੌਕੇ ਡਾ. ਪੀਯੂਸ਼ ਵਰਮਾ ਰਜਿਸਟਰਾਰ, ਯੂਨੀਵਰਸਿਟੀ ਦੇ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਫੈਕਲਟੀ ਮੈਂਬਰ ਹਾਜ਼ਰ ਸਨ।ਰੀਲੀਜ ਮੌਕੇ ਆਪਣੇ ਵਧਾਈ ਸੰਦੇਸ਼ ਵਿੱਚ ਸ. ਗੁਰਲਾਭ ਸਿੰਘ ਸਿੱਧੂ ਚਾਂਸਲਰ ਨੇ ਕਿਹਾ ਕਿ ਇਹ ਖੋਜ ਪ੍ਰਤਿੱਕਾ ਦੇਸ਼ ਦੇ ਵੱਖ-ਵੱਖ ਅਕਾਦਮਿਕ ਖੋਜ ਖੇਤਰਾਂ ਵਿੱਚ ਕੰਮ ਕਰ ਰਹੇ ਵਿਗਿਆਨੀਆਂ ਵਿਚਕਾਰ ਇੱਕ ਪੁੱਲ ਦਾ ਕੰਮ ਕਰੇਗੀ ਅਤੇ ਉੱਭਰ ਰਹੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਆਪਣੇ ਖੋਜ ਪੱਤਰ ਪ੍ਰਕਾਸ਼ਿਤ ਕਰਨ ਦੀ ਸੁਵਿਧਾ ਵੀ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ Big News; ਭ੍ਰਿਸਟਾਚਾਰ ਦੇ ਦੋਸ਼ਾਂ ਹੇਠ Bathinda ਦੇ ਚਰਚਿਤ DSP ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼

ਵਾਈਸ ਚਾਂਸਲਰ ਡਾ. ਸਿੰਘ ਨੇ ਇਸ ਜਰਨਲ ਨੂੰ ਯੁਵਾ ਸ਼ਕਤੀ-ਰਾਸ਼ਟਰ ਸ਼ਕਤੀ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਖੋਜ ਪ੍ਰਤਿੱਕਾ ਦਾ ਪਹਿਲਾ ਵਿਸ਼ੇਸ਼ ਅੰਕ ਸ਼ਰੀਰਕ ਸਿੱਖਿਆ ਵਿਸ਼ੇ ਤੇ ਕੇਂਦਰਿਤ ਹੈ। ਉਨ੍ਹਾਂ ਫੈਕਲਟੀ ਮੈਂਬਰਾਂ ਅਤੇ ਖੋਜਾਰਥੀਆਂ ਨੂੰ ਆਧੁਨਿਕ ਤਕਨੀਕਾਂ, ਮਸ਼ੀਨਾਂ ਅਤੇ ਨਵੀਨਤਮ ਸਾਧਨਾਂ ਦੀ ਵਰਤੋਂ ਕਰਕੇ ਸਮਾਜ ਅਤੇ ਲੋਕ ਹਿੱਤ ਲਈ ਲੋੜੀਦੀਆਂ ਖੋਜਾਂ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਮੌਸਮੀ ਬਦਲਾਅ ਆਰਟੀਫਿਸ਼ੀਅਲ ਇੰਟੈਂਲੀਜੈਂਸ ਵਰਗੀਆਂ ਉੱਭਰ ਰਹੀਆਂ ਸੰਭਾਵਨਾਵਾਂ ਤੇ ਚਾਨਣਾ ਪਾਇਆ।ਸੰਪਾਦਕ ਡਾ. ਵਿਜੈ ਲਕਸ਼ਮੀ, ਡੀਨ ਨੇ ਜਰਨਲ ਨੂੰ ਯੂਨੀਵਰਸਿਟੀ ਦੀ ਉਪਲਬਧੀ ਦੱਸਦੇ ਹੋਏ ਕਿਹਾ ਕਿ ਇਹ ਪ੍ਰਤਿਕਾ ਅਕਾਦਮਿਕ ਸ਼੍ਰੇਸ਼ਠਤਾ, ਨਵੀਂ ਸੋਚ ਤੇ ਸਮਾਜ ਪ੍ਰਤੀ ਸਾਡੇ ਸਮਰਪਣ ਦੀ ਭਾਵਨਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਰ ਜਰਨਲ ਦਾ ਹਰੇਕ ਅੰਕ ਕਿਸੇ ਵਿਸ਼ੇ ਵਿਸ਼ੇਸ਼ ਨੂੰ ਸਮਰਪਿਤ ਹੋਇਆ ਕਰੇਗਾ ਤੇ ਪ੍ਰਤੀ ਵਰ੍ਹੇ ਇਸਦੇ ਚਾਰ ਅੰਕ ਪ੍ਰਕਾਸ਼ਿਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਪੰਜਾਬੀਆਂ ਨੂੰ ਦੁਸਹਿਰੇ ‘ਤੇ ਵੱਡਾ ਤੋਹਫ਼ਾ! ₹15 ਕਰੋੜ ਦਾ ਸਵੱਛ ਪਾਣੀ ਦਾ ਇਤਿਹਾਸਕ ਪ੍ਰੋਜੈਕਟ ਸ਼ੁਰੂ

0

Punjab News:ਦੁਸਹਿਰਾ, ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਇਸ ਵਾਰ ਪੰਜਾਬ ਦੇ ਸੁਨਾਮ ਸ਼ਹਿਰ ਲਈ ਇੱਕ ਯੁਗ ਬਦਲਣ ਵਾਲੀ ਤਬਦੀਲੀ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਦੇ ਸ਼ੁਭ ਮੌਕੇ ‘ਤੇ ਸੁਨਾਮ ਵਾਸੀਆਂ ਨੂੰ ਇੱਕ ਅਜਿਹਾ ਤੋਹਫ਼ਾ ਦਿੱਤਾ ਹੈ, ਜੋ ਉਨ੍ਹਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦੇਵੇਗਾ। ₹15.22 ਕਰੋੜ ਦੇ ਇਸ ਸਵੱਛ ਜਲ ਸਪਲਾਈ ਪ੍ਰੋਜੈਕਟ ਦੇ ਸ਼ੁਭ ਆਰੰਭ ਦੇ ਰੂਪ ਵਿੱਚ ਸੁਨਾਮ ਦੇ ਲੋਕਾਂ ਲਈ ਇਹ ਤਿਉਹਾਰ ਦੂਹਰੀ ਖੁਸ਼ੀ ਲੈ ਕੇ ਆਇਆ ਹੈ, ਕਿਉਂਕਿ ਇਹ ਪ੍ਰੋਜੈਕਟ ਦਹਾਕਿਆਂ ਪੁਰਾਣੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਸ ਅਭਿਲਾਸ਼ੀ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਇਸਨੂੰ ਮਾਨ ਸਰਕਾਰ ਦੇ ਵਿਜ਼ਨ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਿਆ। ਇਹ ਵਿਜ਼ਨ ਹਰ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਅਤੇ ਉਨ੍ਹਾਂ ਦੇ ਜੀਵਨ ਨੂੰ ਸਰਲ ਬਣਾਉਣ ‘ਤੇ ਕੇਂਦਰਿਤ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਇਸ ਪ੍ਰੋਜੈਕਟ ਤਹਿਤ, ਸੁਨਾਮ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ 34 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਨਾਲ ਸ਼ਹਿਰ ਦੇ 1,472 ਘਰਾਂ ਤੱਕ ਹੁਣ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਨਲ ਰਾਹੀਂ ਪਹੁੰਚੇਗਾ।ਇੰਨਾ ਹੀ ਨਹੀਂ, ਜਲ ਸਪਲਾਈ ਨੂੰ ਨਿਯਮਤ ਅਤੇ ਮਜ਼ਬੂਤ ਬਣਾਈ ਰੱਖਣ ਲਈ 2 ਲੱਖ ਲੀਟਰ ਸਮਰੱਥਾ ਵਾਲੀ ਇੱਕ ਵਿਸ਼ਾਲ ਪਾਣੀ ਦੀ ਟੈਂਕੀ ਦਾ ਨਿਰਮਾਣ ਵੀ ਕੀਤਾ ਜਾਵੇਗਾ।ਇਹ ਸਹੂਲਤ ਉਨ੍ਹਾਂ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ, ਜਿਨ੍ਹਾਂ ਨੂੰ ਹੁਣ ਤੱਕ ਜਾਂ ਤਾਂ ਦੂਰੋਂ ਪਾਣੀ ਲਿਆਉਣਾ ਪੈਂਦਾ ਸੀ ਜਾਂ ਮਹਿੰਗੇ ਭਾਅ ‘ਤੇ ਖਰੀਦਣਾ ਪੈਂਦਾ ਸੀ। ਗੰਦੇ ਪਾਣੀ ਕਾਰਨ ਕਈ ਵਾਰ ਬਿਮਾਰੀਆਂ ਵੀ ਫੈਲ ਜਾਂਦੀਆਂ ਸਨ। ਹੁਣ ਬੱਚਿਆਂ ਅਤੇ ਬਜ਼ੁਰਗਾਂ ਨੂੰ ਇਨ੍ਹਾਂ ਦਿੱਕਤਾਂ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਜਾਵੇਗਾ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮੌਕੇ ‘ਤੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿਰਫ਼ ਵਾਅਦੇ ਕਰਨ ਵਾਲੀ ਸਰਕਾਰ ਨਹੀਂ ਹੈ, ਸਗੋਂ ਵਾਅਦਿਆਂ ਨੂੰ ਪੂਰਾ ਕਰਕੇ ਦਿਖਾਉਣ ਵਾਲੀ ਸਰਕਾਰ ਹੈ।

ਇਹ ਵੀ ਪੜ੍ਹੋ  ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼:ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਨਾਮ ਦਾ ਇਹ ਜਲ ਸਪਲਾਈ ਪ੍ਰੋਜੈਕਟ ਮਾਨ ਸਰਕਾਰ ਦੇ ਉਸ ਵਿਜ਼ਨ ਦੀ ਝਲਕ ਹੈ, ਜਿਸ ਵਿੱਚ ਹਰ ਘਰ ਤੱਕ ਸਹੂਲਤ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਸਭ ਤੋਂ ਵੱਡੀ ਤਰਜੀਹ ਹੈ। ਇਹ ਯੋਜਨਾ ‘ਮਾਨ ਦੀ ਗਾਰੰਟੀ’ ਨੂੰ ਜ਼ਮੀਨ ‘ਤੇ ਉਤਾਰਨ ਦੀ ਇੱਕ ਜੀਉਂਦੀ ਜਾਗਦੀ ਉਦਾਹਰਣ ਹੈ।ਸਥਾਨਕ ਲੋਕਾਂ ਨੇ ਵੀ ਦੁਸਹਿਰੇ ਵਰਗੇ ਸ਼ੁਭ ਦਿਨ ‘ਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਦਾ ਦਿਲੋਂ ਸਵਾਗਤ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਜੋ ਤੋਹਫ਼ਾ ਦਿੱਤਾ ਹੈ, ਉਹ ਉਨ੍ਹਾਂ ਦੇ ਜੀਵਨ ਵਿੱਚ ਨਵੀਂ ਉਮੀਦ ਲੈ ਕੇ ਆਇਆ ਹੈ। ਹੁਣ ਸੁਨਾਮ ਦੀ ਪਛਾਣ ਸਿਰਫ਼ ਪਾਣੀ ਦੀ ਸਮੱਸਿਆ ਨਾਲ ਨਹੀਂ, ਸਗੋਂ ਵਿਕਾਸ ਅਤੇ ਤਰੱਕੀ ਨਾਲ ਹੋਵੇਗੀ। ਮਾਨ ਸਰਕਾਰ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਸਦਾ ਮਕਸਦ ਸਿਰਫ਼ ਚੋਣਾਂ ਦੇ ਵਾਅਦੇ ਕਰਨਾ ਨਹੀਂ, ਸਗੋਂ ਜਨਤਾ ਦਾ ਵਿਸ਼ਵਾਸ ਜਿੱਤਣਾ ਅਤੇ ਪੰਜਾਬ ਨੂੰ ਨਵੀਂ ਦਿਸ਼ਾ ਦੇਣਾ ਹੈ। ਸੁਨਾਮ ਦਾ ਇਹ ਜਲ ਸਪਲਾਈ ਪ੍ਰੋਜੈਕਟ ਇਸ ਗੱਲ ਦਾ ਪ੍ਰਤੀਕ ਹੈ ਕਿ ਜਦੋਂ ਸਰਕਾਰ ਇਮਾਨਦਾਰੀ ਨਾਲ ਕੰਮ ਕਰੇ ਤਾਂ ਜਨਤਾ ਦਾ ਜੀਵਨ ਬਦਲ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

0

Tarn Taran News:ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਤਰਨ ਤਾਰਨ ਦੀ ਪਵਿੱਤਰ ਧਰਤੀ `ਤੇ ਸੀਸ ਝੁਕਾਇਆ, ਜਿਸ ਨੂੰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੁੱਢਾ ਜੀ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਖ਼ਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰਾਂ ਲਈ ਕਿਉਂਕਿ ਅੱਜ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ 33,492 ਕਿਲੋਮੀਟਰ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਸ਼ੁਰੂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ `ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲ ਦੀ ਸਾਂਭ-ਸੰਭਾਲ ਸ਼ਾਮਲ ਹੈ ਅਤੇ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖ਼ਰਚੇ ਜਾਣਗੇ, ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੀ ਸਾਂਭ-ਸੰਭਾਲ ਲਈ ਖ਼ਰਚੇ ਜਾਣਗੇ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਮਾਸਟਰਸਟ੍ਰੋਕ: 18 ਟੋਲ ਪਲਾਜ਼ਿਆਂ ‘ਤੇ ਤਾਲਾ, ਲੋਕਾਂ ਦੀ ਜੇਬ ‘ਚ ਰੋਜ਼ ₹61 ਲੱਖ ਤੋਂ ਵੱਧ ਦੀ ਬੱਚਤ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਈ-ਟੈਂਡਰਿੰਗ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਇਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਕਰਵਾਇਆ ਗਿਆ ਸੀ, ਜਿਸ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦੌਰਾਨ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਪਹਿਲੀ ਵਾਰ “ਸੜਕ ਬੁਨਿਆਦੀ ਢਾਂਚਾ ਵਿਕਾਸ ਮੀਟਿੰਗ” ਕੀਤੀ ਗਈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਮੰਡੀ ਬੋਰਡ ਦੇ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਹਿੱਸੇਦਾਰਾਂ ਨੇ ਮੁੱਖ ਮੁੱਦਿਆਂ `ਤੇ ਚਰਚਾ ਕੀਤੀ ਅਤੇ ਸਾਰੇ ਠੇਕੇਦਾਰਾਂ ਅਤੇ ਏਜੰਸੀਆਂ ਨੂੰ ਸਪੱਸ਼ਟ ਤੌਰ `ਤੇ ਹਦਾਇਤ ਕੀਤੀ ਕਿ ਇਸ ਲਿੰਕ ਸੜਕ ਪ੍ਰਾਜੈਕਟ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਹਰ ਹਾਲਤ ਵਿੱਚ ਢੁਕਵੀਂ ਦੇਖਭਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ 91.83 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਅਪਗ੍ਰੇਡ ਕੀਤੀਆਂ ਲਿੰਕ ਸੜਕਾਂ `ਤੇ ਵਿਸ਼ੇਸ਼ ਸੜਕ ਸੁਰੱਖਿਆ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਜਾਂ ਲਿੰਕ ਸੜਕਾਂ ਦੇ ਨਾਲ ਸਥਿਤ ਜਨਤਕ ਇਕੱਠ ਵਾਲੇ ਖੇਤਰਾਂ ਦੇ ਨੇੜੇ ਡਰਾਈਵਰਾਂ ਨੂੰ ਸੁਚੇਤ ਕਰਨ ਅਤੇ ਬੱਚਿਆਂ ਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲ ਦੇ ਗੇਟਾਂ ਅਤੇ ਜਨਤਕ ਖੇਤਰਾਂ ਦੇ ਦੋਵੇਂ ਪਾਸੇ ਜ਼ੈਬਰਾ ਕਰਾਸਿੰਗਾਂ ਨੂੰ ਚਿੰਨ੍ਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਰੀਆਂ ਲਿੰਕ ਸੜਕਾਂ `ਤੇ ਹਰ ਦੋ ਕਿਲੋਮੀਟਰ ਬਾਅਦ ਸਾਈਨ ਬੋਰਡ ਲਗਾਏ ਜਾਣਗੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੋਰਡ ਸੜਕ ਦਾ ਨਾਮ, ਲੰਬਾਈ, ਸੜਕ ਬਣਾਉਣ ਵਾਲੀ ਏਜੰਸੀ ਅਤੇ ਸੜਕ ਬਾਰੇ ਹੋਰ ਮਹੱਤਵਪੂਰਨ ਜਾਣਕਾਰੀ ਦਰਸਾਉਣਗੇ ਤਾਂ ਜੋ ਸਿਸਟਮ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਤੇ ਸੇਵਾਵਾਂ ਦੀ ਪਹੁੰਚ ਅਤੇ ਸੁਚਾਰੂ ਆਵਾਜਾਈ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਇਹ ਇਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪ੍ਰਾਜੈਕਟ ਲਈ ਅਲਾਟ ਕੀਤੇ ਗਏ ਇਕ-ਇਕ ਪੈਸੇ ਦੀ ਤਰਕਸੰਗਤ ਤਰੀਕੇ ਨਾਲ ਵਰਤੋਂ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਆਪਣੀ ਖਪਤ ਦੀ ਹਰੇਕ ਵਸਤੂ ਉੱਤੇ ਟੈਕਸ ਦੇਣਾ ਪੈਂਦਾ ਹੈ ਪਰ ‘ਰਾਜੇ’ ਅਤੇ ਵੱਡੇ ਆਗੂ ਇਸ ਤੋਂ ਅਣਜਾਣ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਬਾਰੇ ਨਿਗੂਣੀ ਜਾਣਕਾਰੀ ਹੈ ਕਿਉਂਕਿ ਉਹ ਪਹਾੜਾਂ ਵਿਚਲੇ ਸਕੂਲਾਂ ਦੇ ਪੜ੍ਹੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਧਾਰਨ ਘਰ ਦਾ ਪੁੱਤ ਸੂਬੇ ਦਾ ਸ਼ਾਸਨ ਚੰਗੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡ ਲਏ ਹਨ।

ਇਹ ਵੀ ਪੜ੍ਹੋ  Breaking News; AAP ਨੇ ਤਰਨਤਾਰਨ ਲਈ ਆਪਣਾ ਉਮੀਦਵਾਰ ਐਲਾਨਿਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ, ਜਿਸ ਕਾਰਨ ਇਹ ਹੁਣ ਬੁਖਲਾਏ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਕੇ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ’ ਨਾਲ ਸੂਬਾ ਸਰਕਾਰ ਕੋਈ ਰਹਿਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬਾ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਦੁੱਖ ਇਸ ਗੱਲ ਦਾ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ ਤੇ ਸਪਲਾਈ ਵੀ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਇਹ ਜੁਅੱਰਤ ਕੀਤੀ ਹੈ ਅਤੇ ਇਨ੍ਹਾਂ ਲੋਕਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪਹਿਲਾਂ ਹੀ ਸਰਪਲੱਸ ਬਿਜਲੀ ਵਾਲਾ ਸੂਬਾ ਬਣ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਹੜ੍ਹਾਂ ਦੇ ਕਹਿਰ ਨੇ ਸੂਬੇ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 60 ਜਾਨਾਂ ਗਈਆਂ ਹਨ ਜੋ ਬਹੁਤ ਦੁਖਦਾਇਕ ਗੱਲ ਹੈ ਅਤੇ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਬਦਲ ਗਏ ਹਨ, 1,400 ਕਲੀਨਿਕ ਅਤੇ ਹਸਪਤਾਲ ਬਰਬਾਦ ਹੋ ਗਏ ਹਨ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਤੇ ਪੁਲੀਆਂ ਢਹਿ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ, ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ।

ਇਹ ਵੀ ਪੜ੍ਹੋ  Sri Muktsar Sahib Police ਵੱਲੋਂ ਵੱਡੀ ਕਾਰਵਾਈ;1 ਕਿਲੋ 100 ਗ੍ਰਾਮ ਹੈਰੋਇਨ ਸਹਿਤ ਨਸ਼ਾ ਤਸਕਰ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹੋਏ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ ਅਤੇ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੋਵੇਗਾ।ਬੇਬੁਨਿਆਦ ਬਿਆਨ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਸਾਬਕਾ ਉਪ ਮੁੱਖ ਮੰਤਰੀ ਦੀ ਅਸਥਿਰ ਪਹੁੰਚ ਲਈ ਉਸ ’ਤੇ ਪੱਥਰ ਸੁੱਟਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਹੁਣ ਵੱਡੇ ਦਾਅਵੇ ਕਰ ਰਿਹਾ ਹੈ ਕਿ ਦਰਿਆਵਾਂ ਦੁਆਲੇ ਕੰਕਰੀਟ ਦੀਆਂ ਕੰਧਾਂ ਬਣਾਈਆਂ ਜਾਣਗੀਆਂ ਜਦੋਂ ਕਿ ਸੱਚ ਇਹ ਹੈ ਕਿ ਉਨ੍ਹਾਂ ਨੇ ਆਪਣੇ ਲੰਬੇ ਕੁਸ਼ਾਸਨ ਦੌਰਾਨ ਗਲੀਆਂ ਵੀ ਨਹੀਂ ਬਣਾਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਮੁਖੀ ਗਲਤ ਤਰੀਕਿਆਂ ਨਾਲ ਕਮਾਏ ਪੈਸੇ ਲੋਕਾਂ ਨੂੰ ਵੰਡ ਰਿਹਾ ਹੈ ਅਤੇ ਜ਼ਿਆਦਾਤਰ ਪਿੰਡਾਂ ਵਿੱਚ ਫੰਡ ਕੁਝ ਕੁ ਵਿਅਕਤੀਆਂ ਨੂੰ ਵਾਰ-ਵਾਰ ਵੰਡ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉੱਤਰ ਕਾਟੋ, ਮੈਂ ਚੜ੍ਹਾਂ ਦੀ ਕਹਾਵਤ ਵਾਂਗ ਹਰ ਪੰਜ ਸਾਲਾਂ ਬਾਅਦ ਵਾਰੋ-ਵਾਰੀ ਸੱਤਾ ਵਿੱਚ ਆ ਕੇ ਲੁੱਟ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਦੇ ਗਲਿਆਰਿਆਂ ਵਿੱਚੋਂ ਉਖੇੜ ਕੇ ਸੁੱਟ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੂੰ ਲੋਕਾਂ ਨੇ ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਆਗੂ ਆਪਣਾ ਦਿਨ ਸਿਰਫ਼ ਉਨ੍ਹਾਂ ਦੀ ਆਲੋਚਨਾ ਨਾਲ ਸ਼ੁਰੂ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਦੁਆਰਾ ਲਏ ਗਏ ਲੋਕ-ਪੱਖੀ ਫੈਸਲਿਆਂ ਤੋਂ ਸਾੜਾ ਕਰਦੇ ਹਨ।ਇਸ ਸੰਕਟ ਦੀ ਘੜੀ ਵਿੱਚ ਵੀ ਸੂਬੇ ਦੀਆਂ ਮੰਗਾਂ ਨੂੰ ਠੰਢੇ ਬਸਤੇ ਵਿੱਚ ਰੱਖਣ ਲਈ ਭਾਰਤ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਫੰਡਾਂ ਨੂੰ ਬੇਵਜ੍ਹਾ ਰੋਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼:ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼

ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਦਾ ਸੂਬੇ ਪ੍ਰਤੀ ਦੁਸ਼ਮਣੀ ਭਰਿਆ ਵਤੀਰਾ ਜ਼ਾਹਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨ ਭੰਡਾਰ ਦੀ ਰਾਖੀ ਕਰਦੇ ਹਨ ਅਤੇ ਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੇ ਬੇਗਾਨਗੀ ਵਾਲੇ ਰਵੱਈਏ ਦੇ ਬਾਵਜੂਦ ਸੂਬਾ ਕੇਂਦਰੀ ਅਨਾਜ ਭੰਡਾਰ ਵਿੱਚ ਆਪਣਾ ਹਿੱਸਾ ਪਾਏਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਪ੍ਰਦਾਨ ਕਰਨ ਦਾ ਆਪਣਾ ਫਰਜ਼ ਨਿਭਾਉਂਦਾ ਰਹੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਸਰਹੱਦੀ ਖੇਤਰਾਂ ਦੀਆਂ ਜ਼ਰੂਰਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿੱਥੇ ਧਰਤੀ ਦੇ ਬਹਾਦਰ ਅਤੇ ਦੇਸ਼ ਭਗਤ ਪੁੱਤਰ ਵੱਸਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਜਿੱਥੇ ਵੀ ਸੰਭਵ ਹੋਵੇ, ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਦਾ ਮੁੱਦਾ ਉਠਾਇਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹੇ ਵਿੱਚ ਕਈ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੇਗੀ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸਰਵਣ ਸਿੰਘ ਧੁੰਨ ਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਕੱਤਰ ਮੰਡੀ ਬੋਰਡ ਰਾਮਵੀਰ ਤੇ ਹੋਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਸੈਰ-ਸਪਾਟਾ ਕ੍ਰਾਂਤੀCM ਭਗਵੰਤ ਮਾਨ ਦਾ ਵੱਡਾ ਐਲਾਨ – ਪਠਾਨਕੋਟ ਬਣੇਗਾ ਐਡਵੈਂਚਰ ਹੱਬ, ਫਿਲਮ ਸਿਟੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਤਿਆਰੀ

0

Punjab News:ਪੰਜਾਬ ਸਰਕਾਰ ਨੇ ਸੂਬੇ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਸਥਾਪਿਤ ਕਰਨ ਲਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਘੋਸ਼ਣਾ ਕੀਤੀ ਕਿ ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਖੇਤਰਾਂ ਵਿੱਚ ਵਿਸ਼ਵ-ਪੱਧਰੀ ਸੈਰ-ਸਪਾਟਾ ਸਥਾਨ ਵਿਕਸਤ ਕੀਤੇ ਜਾ ਰਹੇ ਹਨ, ਜਦੋਂ ਕਿ ਅੰਮ੍ਰਿਤਸਰ ਅਤੇ ਮੋਹਾਲੀ ਨੂੰ ਵੀ ਆਧੁਨਿਕ ਸੈਰ-ਸਪਾਟਾ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰ ਦਾ ਦਾਅਵਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸੈਰ-ਸਪਾਟਾ ਉਦਯੋਗ ਦਾ ਇੱਕ ਪ੍ਰਮੁੱਖ ਕੇਂਦਰ ਬਣ ਜਾਵੇਗਾ।ਸੈਰ-ਸਪਾਟਾ-ਮਨੋਰੰਜਨ ਉਦਯੋਗ ਨੂੰ ਹੁਲਾਰਾ ਦੇਣ ਲਈ, CM ਮਾਨ ਨੇ ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਇਸ ਮਹੱਤਵਪੂਰਨ ਯੋਜਨਾ ਦੇ ਤਹਿਤ ਪੰਜਾਬ ਵਿੱਚ ਇੱਕ ਅਤਿ-ਆਧੁਨਿਕ ਫਿਲਮ ਸਿਟੀ ਸਥਾਪਤ ਕਰਨ ਦੀ ਤਿਆਰੀ ਹੈ, ਜੋ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਲਈ ਨਵਾਂ ਕੇਂਦਰ ਬਣੇਗੀ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ ਇੱਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜੋ ਖੇਡ ਸੈਰ-ਸਪਾਟੇ ਨੂੰ ਨਵੀਆਂ ਉਚਾਈਆਂ ਦੇਵੇਗਾ। ਇਹ ਪਹਿਲ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਗਤੀ ਦੇਵੇਗੀ, ਸਗੋਂ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੋਲ੍ਹੇਗੀ।ਪੰਜਾਬ ਦੀ ਧਰਤੀ, ਜੋ ਕਦੇ ਸਿਰਫ਼ ਖੇਤੀਬਾੜੀ ਲਈ ਜਾਣੀ ਜਾਂਦੀ ਸੀ, ਹੁਣ ਦੇਸ਼ ਦੇ ਸੈਰ-ਸਪਾਟਾ ਨਕਸ਼ੇ ‘ਤੇ ਨਵੇਂ ਰੂਪ ਵਿੱਚ ਉੱਭਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਜੋ ਪਰਿਵਰਤਨਕਾਰੀ ਕਦਮ ਚੁੱਕੇ ਹਨ, ਉਹ ਆਰਥਿਕਤਾ ਨੂੰ ਗਤੀ ਦੇਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹ ਰਹੇ ਹਨ। 2024-25 ਵਿੱਚ 73 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ, ਪੰਜਾਬ ਹੁਣ ਭਾਰਤ ਦੇ ਚੋਟੀ ਦੇ ਸੈਰ-ਸਪਾਟਾ ਸੂਬਿਆਂ ਦੀ ਦੌੜ ਵਿੱਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਰਹੀ ਹੈ “ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਅਥਾਰਟੀ ਐਕਟ, 2025” ਦਾ ਪਾਸ ਹੋਣਾ। ਇਹ ਇਤਿਹਾਸਕ ਕਾਨੂੰਨ ਸੈਰ-ਸਪਾਟਾ ਵਿਕਾਸ ਦੀਆਂ ਸਾਰੀਆਂ ਯੋਜਨਾਵਾਂ ‘ਤੇ ਇੱਕਜੁਟ ਨਿਗਰਾਨੀ ਯਕੀਨੀ ਬਣਾਉਂਦਾ ਹੈ। ਇਸ ਅਥਾਰਟੀ ਰਾਹੀਂ ਨਿੱਜੀ ਨਿਵੇਸ਼ਕਾਂ ਨੂੰ ਸਿੰਗਲ-ਵਿੰਡੋ ਕਲੀਅਰੈਂਸ ਮਿਲੇਗੀ, ਜਦੋਂ ਕਿ ਸਥਾਨਕ ਭਾਈਚਾਰਿਆਂ ਨੂੰ ਸੈਰ-ਸਪਾਟਾ ਮਾਲੀਏ ਵਿੱਚ ਸਿੱਧੀ ਹਿੱਸੇਦਾਰੀ ਮਿਲੇਗੀ। ਇਹ ਕਦਮ ਦਰਸਾਉਂਦਾ ਹੈ ਕਿ ਸਰਕਾਰ ਸੈਰ-ਸਪਾਟੇ ਨੂੰ ਸਿਰਫ਼ ਮਾਲੀਏ ਦਾ ਸਾਧਨ ਨਹੀਂ, ਬਲਕਿ ਸਮਾਜਿਕ-ਆਰਥਿਕ ਪਰਿਵਰਤਨ ਦਾ ਮਾਧਿਅਮ ਮੰਨਦੀ ਹੈ।ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਨਿਵੇਸ਼ ਅਭੂਤਪੂਰਵ ਰਿਹਾ ਹੈ। ਖਟਕੜ ਕਲਾਂ ਸਥਿਤ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਵਿਸ਼ਵ-ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿੱਥੇ 3D ਹੋਲੋਗ੍ਰਾਮ ਅਤੇ ਇੰਟਰਐਕਟਿਵ ਡਿਸਪਲੇਅ ਰਾਹੀਂ ਆਜ਼ਾਦੀ ਦੀ ਲੜਾਈ ਨੂੰ ਜੀਵੰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Breaking News; AAP ਨੇ ਤਰਨਤਾਰਨ ਲਈ ਆਪਣਾ ਉਮੀਦਵਾਰ ਐਲਾਨਿਆ

ਇਸੇ ਤਰ੍ਹਾਂ ਫਿਰੋਜ਼ਪੁਰ ਵਿੱਚ ਸਾਰਾਗੜ੍ਹੀ ਮਿਊਜ਼ੀਅਮ 21 ਸਿੱਖ ਸੈਨਿਕਾਂ ਦੀ ਵੀਰਗਾਥਾ ਨੂੰ ਅੰਤਰਰਾਸ਼ਟਰੀ ਸੈਲਾਨੀਆਂ ਤੱਕ ਪਹੁੰਚਾ ਰਿਹਾ ਹੈ। ਜਲ੍ਹਿਆਂਵਾਲਾ ਬਾਗ, ਕਿਲਾ ਮੁਬਾਰਕ (ਪਟਿਆਲਾ) ਅਤੇ ਹੋਰ ਇਤਿਹਾਸਕ ਸਥਾਨਾਂ ਦਾ ਵੀ ਆਧੁਨਿਕੀਕਰਨ ਕੀਤਾ ਜਾ ਚੁੱਕਾ ਹੈ, ਜਿਸ ਨਾਲ ਘਰੇਲੂ ਅਤੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿੱਚ ਵਾਧਾ ਦੇਖਿਆ ਗਿਆ ਹੈ।ਪਠਾਨਕੋਟ ਅਤੇ ਆਸ-ਪਾਸ ਦੇ ਪਹਾੜੀ ਖੇਤਰਾਂ ਨੂੰ ਪੰਜਾਬ ਸਰਕਾਰ ਨੇ ‘ਹਿਮਾਲੀਅਨ ਗੇਟਵੇ ਆਫ਼ ਪੰਜਾਬ’ ਵਜੋਂ ਵਿਕਸਤ ਕਰਨ ਦਾ ਮਹੱਤਵਪੂਰਨ ਟੀਚਾ ਮਿੱਥਿਆ ਹੈ। ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਡੈਮ ਨੂੰ ਐਡਵੈਂਚਰ ਟੂਰਿਜ਼ਮ ਹੱਬ ਵਿੱਚ ਬਦਲਿਆ ਜਾ ਰਿਹਾ ਹੈ, ਜਿੱਥੇ ਜੈੱਟ-ਸਕੀਇੰਗ, ਕਾਈਟ ਸਰਫਿੰਗ, ਜ਼ਿਪ-ਲਾਈਨਿੰਗ ਅਤੇ ਲਗਜ਼ਰੀ ਫਲੋਟਿੰਗ ਰਿਜ਼ੋਰਟ ਵਰਗੀਆਂ ਸਹੂਲਤਾਂ ਉਪਲਬਧ ਹਨ। ਕੰਢੀ ਜ਼ਿਲ੍ਹੇ (ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ) ਵਿੱਚ ਸ਼ਿਵਾਲਿਕ ਪਹਾੜੀਆਂ ਵਿੱਚ 15 ਨਵੇਂ ਟ੍ਰੈਕਿੰਗ ਰੂਟ, ਜੰਗਲ ਸਫ਼ਾਰੀ, ਕੈਂਪਿੰਗ ਸਾਈਟਾਂ ਅਤੇ ਪੇਂਡੂ ਹੋਮਸਟੇ ਵਿਕਸਤ ਕੀਤੇ ਗਏ ਹਨ। ਇਹ ਪਹਿਲ ਨਾ ਸਿਰਫ਼ ਸਾਹਸੀ ਖੇਡਾਂ ਦੇ ਸ਼ੌਕੀਨਾਂ ਨੂੰ ਆਕਰਸ਼ਿਤ ਕਰ ਰਹੀ ਹੈ, ਬਲਕਿ ਸਥਾਨਕ ਨੌਜਵਾਨਾਂ ਨੂੰ ਗਾਈਡ, ਆਪਰੇਟਰ ਅਤੇ ਉੱਦਮੀ ਵਜੋਂ ਰੁਜ਼ਗਾਰ ਵੀ ਦੇ ਰਹੀ ਹੈ।ਚਮਰੋਡ ਪੋਰਟ (ਅੰਮ੍ਰਿਤਸਰ) ਵਿੱਚ ਮੋਟਰ ਪੈਰਾਗਲਾਈਡਿੰਗ ਅਤੇ ਹੌਟ-ਏਅਰ ਬੈਲੂਨ ਰਾਈਡਜ਼ ਦੀ ਸ਼ੁਰੂਆਤ ਨੇ ਪੰਜਾਬ ਨੂੰ ਐਡਵੈਂਚਰ ਸਪੋਰਟਸ ਦੇ ਨਕਸ਼ੇ ‘ਤੇ ਲਿਆ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਾਟਰ ਸਪੋਰਟਸ, ਰਾਕ ਕਲਾਈਬਿੰਗ, ਸਾਈਕਲਿੰਗ ਟਰੈਕ ਅਤੇ ਨੇਚਰ ਟਰੇਲਜ਼ ਵਿਕਸਤ ਕੀਤੇ ਜਾ ਰਹੇ ਹਨ।ਪੇਂਡੂ ਸੈਰ-ਸਪਾਟੇ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਪਛਾਣ ਬਣਾਈ ਹੈ।

ਇਹ ਵੀ ਪੜ੍ਹੋ  Sri Muktsar Sahib Police ਵੱਲੋਂ ਵੱਡੀ ਕਾਰਵਾਈ;1 ਕਿਲੋ 100 ਗ੍ਰਾਮ ਹੈਰੋਇਨ ਸਹਿਤ ਨਸ਼ਾ ਤਸਕਰ ਗ੍ਰਿਫਤਾਰ

ਗੁਰਦਾਸਪੁਰ ਦੇ ਨਵਾਂਪਿੰਡ ਸਰਦਾਰਾਂ ਨੂੰ ਭਾਰਤ ਦਾ ਬੈਸਟ ਟੂਰਿਜ਼ਮ ਵਿਲੇਜ 2023 ਘੋਸ਼ਿਤ ਕੀਤਾ ਗਿਆ, ਜਦੋਂ ਕਿ ਫਤਿਹਗੜ੍ਹ ਸਾਹਿਬ ਦੇ ਹੰਸਾਲੀ ਫਾਰਮਸਟੇ ਨੇ ਐਗਰੀ-ਟੂਰਿਜ਼ਮ ਵਿੱਚ ਰਾਸ਼ਟਰੀ ਪੁਰਸਕਾਰ ਜਿੱਤਿਆ। ਹੁਣ 50 ਤੋਂ ਵੱਧ ਪਿੰਡਾਂ ਨੂੰ ਟੂਰਿਜ਼ਮ ਵਿਲੇਜ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ।ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਵਿਸ਼ਵ ਮੰਚ ਦੇਣ ਲਈ ਸਰਕਾਰ ਨੇ 2025 ਵਿੱਚ ਕਈ ਵੱਡੇ ਸਮਾਗਮ ਕੀਤੇ। ਫਿਰੋਜ਼ਪੁਰ ਦਾ ਬਸੰਤ ਮੇਲਾ, ਕਿਲਾ ਰਾਏਪੁਰ ਗ੍ਰਾਮੀਣ ਓਲੰਪਿਕਸ ਅਤੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ‘ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।ਡਿਜੀਟਲ ਯੁੱਗ ਵਿੱਚ ਸੈਰ-ਸਪਾਟੇ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਸਰਕਾਰ ਨੇ ਨਵੀਂ ਟੂਰਿਜ਼ਮ ਐਪ ਲਾਂਚ ਕੀਤੀ ਹੈ, ਜਿਸ ਵਿੱਚ ਹੋਟਲ ਬੁਕਿੰਗ, ਟ੍ਰਾਂਸਪੋਰਟ, ਟੂਰ ਗਾਈਡਾਂ, ਸਮਾਗਮਾਂ ਅਤੇ ਐਮਰਜੈਂਸੀ ਸੇਵਾਵਾਂ ਦੀ ਪੂਰੀ ਜਾਣਕਾਰੀ ਇੱਕੋ ਪਲੇਟਫਾਰਮ ‘ਤੇ ਉਪਲਬਧ ਹੈ। ਸਰਕਾਰ ਨੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ‘ਤੇ Wi-Fi, ਸਮਾਰਟ ਟਾਇਲਟ, ਸੈਲਫੀ ਪੁਆਇੰਟ ਅਤੇ ਇਨਫੋ ਕਿਓਸਕ ਦੀ ਵੀ ਵਿਵਸਥਾ ਕੀਤੀ ਹੈ।ਸੈਰ-ਸਪਾਟਾ ਖੇਤਰ ਵਿੱਚ ਨਿਵੇਸ਼ ਦਾ ਸਿੱਧਾ ਅਸਰ ਰੁਜ਼ਗਾਰ ਸਿਰਜਣ ‘ਤੇ ਪਿਆ ਹੈ। ਫਿਲਮ ਸਿਟੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਰਗੀਆਂ ਵੱਡੀਆਂ ਯੋਜਨਾਵਾਂ ਨਾਲ ਹਜ਼ਾਰਾਂ ਪ੍ਰਤੱਖ ਅਤੇ ਅਪ੍ਰਤੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।ਪੰਜਾਬ ਸਰਕਾਰ ਦਾ ਟੀਚਾ ਹੈ ਕਿ ਅਗਲੇ ਤਿੰਨ ਸਾਲਾਂ ਵਿੱਚ ਸੂਬੇ ਨੂੰ ਨਾ ਸਿਰਫ਼ ਭਾਰਤ ਦੇ ਚੋਟੀ ਦੇ ਸੈਰ-ਸਪਾਟਾ ਸੂਬਿਆਂ ਵਿੱਚ ਸ਼ਾਮਲ ਕਰਨਾ ਹੈ, ਸਗੋਂ ਅੰਤਰਰਾਸ਼ਟਰੀ ਸੈਰ-ਸਪਾਟਾ ਨਕਸ਼ੇ ‘ਤੇ ਵੀ ਇੱਕ ਪ੍ਰਮੁੱਖ ਮੰਜ਼ਿਲ ਵਜੋਂ ਸਥਾਪਿਤ ਕਰਨਾ ਹੈ। ਵਿਕਾਸ, ਸਥਾਨਕ ਸੱਭਿਆਚਾਰ ਦੀ ਸੰਭਾਲ ਅਤੇ ਭਾਈਚਾਰਕ ਭਾਗੀਦਾਰੀ ਇਸ ਨੀਤੀ ਦੇ ਮੂਲ ਵਿੱਚ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906268