Sunday, May 17, 2026
Home Blog Page 419

ਬਠਿੰਡਾ ਜੇਲ੍ਹ ਦੇ ਸੁਪਰਡੈਂਟ ਦੀ ‘ਬਲੀ’ ਲੈਣ ਵਾਲਾ ਤਿਲਕ ਰਾਜ਼ ਇੱਕ ਹਫ਼ਤੇ ਬਾਅਦ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ

0

Bathinda News: ਲੰਘੀ 26 ਸਤੰਬਰ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਦਿਨ-ਦਿਹਾੜੇ ਫ਼ਰਾਰ ਹੋਣ ਵਾਲੇ ਤਿਲਕ ਰਾਜ਼ ਨੂੰ ਆਖਰਕਾਰ ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਹੇਠ ਗੰਗਾਨਗਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸਦੇ ਲਈ ਨਾਂ ਸਿਰਫ਼ ਖੁਦ ਜੇਲ੍ਹ ਵਿਭਾਗ ਵੱਲੋਂ ਭੱਜਦੋੜ ਕੀਤੀ ਗਈ, ਬਲਕਿ ਰਾਜਸਥਾਨ ਪੁਲਿਸ ਦੀ ਵੀ ਮੱਦਦ ਲਈ ਗਈ। ਤਿਲਕ ਰਾਜ ਜੇਲ੍ਹ ਵਿਚੋਂ ਫ਼ਰਾਰ ਹੋਣ ਤੋਂ ਬਾਅਦ ਰਾਜਸਥਾਨ ਭੱਜ ਗਿਆ ਸੀ, ਜਿੱਥੋਂ ਦਾ ਉਹ ਮੂਲਰੂਪ ਵਿਚ ਰਹਿਣ ਵਾਲਾ ਹੈ। ਸੂਤਰਾਂ ਮੁਤਾਬਕ ਤਿਲਕ ਰਾਜ ਦਾ ਪਿਛੋਕੜ ਗੰਗਾਨਗਰ ਜ਼ਿਲ੍ਹੇ ਨਾਲ ਸਬੰਧਤ ਹੈ ਤੇ ਉਸਨੂੰ ਇਸ ਗੱਲ ਦਾ ਅਹਿਸਾਸ ਹੀ ਨਹੀਂ ਸੀ ਕਿ ਬਠਿੰਡਾ ਪੁਲਿਸ ਇੱਥੋਂ ਤੱਕ ਪੁੱਜ ਸਕਦੀ ਹੈ, ਜਿਸਦੇ ਚੱਲਦੇ ਉਹ ਆਪਣੇ ਘਰ ਪੁੱਜਣ ਤੋਂ ਬਾਅਦ ਅਵੇਸਲਾ ਹੀ ਸੀ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦੀ ਪੇਂਡੂ ਹੁਨਰ ਅਤੇ ਮਹਿਲਾ ਸਸ਼ਕਤੀਕਰਨ ਲਈ ਨਵੀਂ ਸ਼ੁਰੂਆਤ; ‘ਪਹਿਲ ਮਾਰਟ’ ਨਾਲ ਪਿੰਡਾਂ ਦੀਆਂ ਔਰਤਾਂ ਬਣਨਗੀਆਂ ਆਤਮ-ਨਿਰਭਰ

ਪ੍ਰੰਤੂ ਪੁਲਿਸ ਨੂੰ ਉਸਦਾ ਪਿਛੋਕੜ ਪਤਾ ਹੋਣ ਦੇ ਚੱਲਦੇ ਸਥਾਨਕ ਪੁਲਿਸ ਦੀ ਮੱਦਦ ਨਾਲ ਜਾਲ ਵਿਛਾਇਆ ਹੋਇਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਅੱਜ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਚੋਰੀ ਦੇ ਕੇਸ ਵਿਚ ਜੇਲ੍ਹ ‘ਚ ਬੰਦ ਤਿਲਕ ਰਾਜ ਦੇ ਦੁਪਿਹਰ ਸਮੇਂ ਫ਼ਰਾਰ ਹੋਣ ਦੇ ਬਾਵਜੂਦ ਜੇਲ੍ਹ ਅਧਿਕਾਰੀਆਂ ਨੂੰ ਇਹ ਜਾਦਕਾਰੀ ਬੰਦੀਆਂ ਦੀ ਗਿਣਤੀ ਸਮੇਂ ਲੱਗੀ ਸੀ। ਇਸ ਮਾਮਲੇ ਨੁੰ ਗੰਭੀਰਤਾ ਨਾਲ ਲੈਂਦਿਆਂ ਜੇਲ੍ਹ ਵਿਭਾਗ ਵੱਲੋਂ ਆਈਜੀ ਰੂਪ ਕੁਮਾਰ ਅਰੋੜਾ ਦੀ ਅਗਵਾਈ ਹੇਠ ਇੱਕ ਵਿਸੇਸ ਜਾਂਚ ਟੀਮ ਦਾ ਗਠਿਤ ਕੀਤਾ ਗਿਆ ਸੀ। ਇਸ ਦੌਰਾਨ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਸਿਵਰਾਜ਼ ਸਿੰਘ ਨੂੰ ਇੱਥੋਂ ਬਦਲ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਭਗਵੰਤ ਮਾਨ ਸਰਕਾਰ ਦੀ ਪੇਂਡੂ ਹੁਨਰ ਅਤੇ ਮਹਿਲਾ ਸਸ਼ਕਤੀਕਰਨ ਲਈ ਨਵੀਂ ਸ਼ੁਰੂਆਤ; ‘ਪਹਿਲ ਮਾਰਟ’ ਨਾਲ ਪਿੰਡਾਂ ਦੀਆਂ ਔਰਤਾਂ ਬਣਨਗੀਆਂ ਆਤਮ-ਨਿਰਭਰ

0

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਅਜਿਹੇ ਕਦਮ ਚੁੱਕ ਰਹੀ ਹੈ, ਜੋ ਸੂਬੇ ਦੇ ਹਰ ਵਰਗ ਦੇ ਵਿਕਾਸ ਅਤੇ ਸਸ਼ਕਤੀਕਰਨ ਦੀ ਮਿਸਾਲ ਬਣ ਰਹੇ ਹਨ। ਇਸੇ ਲੜੀ ਤਹਿਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਸ਼ੁਭ ਆਰੰਭ ਕੀਤਾ। ਇਹ ਪਹਿਲ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (PSRLM) ਵੱਲੋਂ ਪੇਂਡੂ ਪ੍ਰਤਿਭਾ ਨੂੰ ਮਾਨਤਾ ਦਿਵਾਉਣ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ।“ਪਹਿਲ ਮਾਰਟ” ਸਿਰਫ਼ ਇੱਕ ਬਜ਼ਾਰ ਨਹੀਂ ਹੈ, ਸਗੋਂ ਇਹ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੇਂਡੂ ਮਹਿਲਾ ਉੱਦਮੀਆਂ ਦੀ ਮਿਹਨਤ ਤੇ ਰਚਨਾਤਮਕਤਾ ਦਾ ਪ੍ਰਤੀਕ ਹੈ। ਇੱਥੇ ਸਵੈ-ਸਹਾਇਤਾ ਸਮੂਹਾਂ (SHGs) ਦੀਆਂ ਔਰਤਾਂ ਆਪਣੇ ਹੱਥਾਂ ਨਾਲ ਬਣਾਏ ਗਏ ਉਤਪਾਦ— ਫੁਲਕਾਰੀ, ਪੰਜਾਬੀ ਜੁੱਤੀਆਂ, ਹੱਥੀਂ ਬਣੇ ਸੂਟ, ਸ਼ਹਿਦ, ਅਚਾਰ, ਸਕੁਐਸ਼, ਤੇਲ, ਮਸਾਲੇ, ਪਾਪੜ, ਸਾਬਣ, ਮੁਰੱਬੇ ਅਤੇ ਮੋਮਬੱਤੀਆਂ— ਸਿੱਧੇ ਗਾਹਕਾਂ ਤੱਕ ਪਹੁੰਚਾ ਰਹੀਆਂ ਹਨ। ਇਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਆਰਥਿਕ ਲਾਭ ਮਿਲੇਗਾ, ਸਗੋਂ ਉਨ੍ਹਾਂ ਦੇ ਹੁਨਰ ਨੂੰ ਵੀ ਨਵੀਂ ਪਛਾਣ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਇਸ ਮੌਕੇ ‘ਤੇ ਮੰਤਰੀ ਸ਼੍ਰੀ ਸੌਂਦ ਨੇ ਕਿਹਾ ਕਿ ਇਹ ਮਾਰਟ ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਗੰਭੀਰ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੰਚ ਹਜ਼ਾਰਾਂ ਪੇਂਡੂ ਔਰਤਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਨਵੀਂ ਦਿਸ਼ਾ ਦੇਣ ਲਈ ਪ੍ਰੇਰਿਤ ਕਰੇਗਾ।ਇਸ ਸ਼ੁਭ ਆਰੰਭ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਸਾਰਿਆਂ ਨੇ ਇਸ ਗੱਲ ‘ਤੇ ਖੁਸ਼ੀ ਜ਼ਾਹਰ ਕੀਤੀ ਕਿ “ਪਹਿਲ ਮਾਰਟ” ਰਾਹੀਂ ਪੇਂਡੂ ਔਰਤਾਂ ਦੀ ਮਿਹਨਤ ਅਤੇ ਕਲਾ ਸਿੱਧੇ ਸ਼ਹਿਰਾਂ ਤੱਕ ਪਹੁੰਚੇਗੀ ਅਤੇ ਉਨ੍ਹਾਂ ਨੂੰ ਬਿਹਤਰ ਬਜ਼ਾਰ ਉਪਲਬਧ ਹੋਵੇਗਾ।ਪੰਜਾਬ ਸਰਕਾਰ ਦੀ ਇਹ ਪਹਿਲ ਪੇਂਡੂ ਭਾਈਚਾਰਿਆਂ ਵਿੱਚ ਆਰਥਿਕ ਤਰੱਕੀ, ਆਤਮ-ਨਿਰਭਰਤਾ ਅਤੇ ਸਮਾਜਿਕ ਬਦਲਾਅ ਦੀ ਲਹਿਰ ਪੈਦਾ ਕਰੇਗੀ। ਇਹ ਨਾ ਸਿਰਫ਼ ਆਜੀਵਿਕਾ ਨੂੰ ਸੁਰੱਖਿਅਤ ਕਰੇਗੀ, ਸਗੋਂ ਨਿਰੰਤਰ ਵਿਕਾਸ ਦੀ ਦਿਸ਼ਾ ਵਿੱਚ ਵੀ ਇੱਕ ਮਜ਼ਬੂਤ ਕਦਮ ਸਾਬਤ ਹੋਵੇਗੀ।“ਪਹਿਲ ਮਾਰਟ” ਦੀ ਸ਼ੁਰੂਆਤ ਇਸ ਤੱਥ ਨੂੰ ਹੋਰ ਮਜ਼ਬੂਤ ਕਰਦੀ ਹੈ ਕਿ ਮਾਨ ਸਰਕਾਰ ਹਰ ਪੰਜਾਬੀ, ਖਾਸ ਕਰਕੇ ਔਰਤਾਂ ਅਤੇ ਪੇਂਡੂਆਂ ਨੂੰ, ਇੱਕ ਬਿਹਤਰ ਅਤੇ ਸਵੈ-ਨਿਰਭਰ ਭਵਿੱਖ ਦੇਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਨਾਟਕ ‘ਦ ਹਿਡਨ ਟਰੁੱਥ’ ਦੀ ਪੇਸ਼ਕਾਰੀ

Bathinda News: ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਮਿਊਂਸਪਲ ਕਾਰਪੋਰੇਸ਼ਨ ਬਠਿੰਡਾ ਦੇ ਸਹਿਯੋਗ ਨਾਲ ਚੱਲ ਰਹੇ 14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਨਾਟਕ ‘ਦ ਹਿਡਨ ਟਰੁੱਥ’ ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿਖੇ ਖੇਡਿਆ ਗਿਆ। ਅਖ਼ਤਰ ਅਲੀ ਵੱਲੋਂ ਲਿਖੇ ਇਸ ਨਾਟਕ ਨੂੰ ਰੰਗ ਆਧਾਰ ਨਾਟਯ ਸੰਸਥਾ ਕੁਰੂਕਸ਼ੇਤਰ ਦੀ ਟੀਮ ਨੇ ਅਮਰਦੀਪ ਜਾਂਗਰਾ ਦੇ ਨਿਰਦੇਸ਼ਨ ਹੇਠ ਪੇਸ਼ ਕੀਤਾ।ਸੁਕਰਾਤ ਦੀ ਫਿ਼ਲਾਸਫ਼ੀ ਦਰਸਾਉਂਦੇ ਇਸ ਨਾਟਕ ਦੌਰਾਨ ਆਡੀਟੋਰੀਅਮ ਨਿਰੰਤਰ ਤਾੜੀਆਂ ਨਾਲ਼ ਗੂੰਜਦਾ ਰਿਹਾ। ਧਰਮ ਅਤੇ ਰਾਜਨੀਤੀ ਵਰਗੇ ਗੰਭੀਰ ਵਿਸ਼ਿਆਂ ਨਾਲ਼ ਸੰਜੋਏ ਇਸ ਦੋ-ਪਾਤਰੀ ਨਾਟਕ ਨੂੰ ਅਦਾਕਾਰਾਂ ਨੇ ਆਪਣੀ ਬਾਕਮਾਲ ਅਦਾਕਾਰੀ ਨਾਲ਼ ਚਾਰ ਚੰਨ ਲਾ ਦਿੱਤੇ ।

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਸਤਿਕਾਰਿਤ ਮਹਿਮਾਨਾਂ ਵਜੋਂ ਸ. ਜਗਰੂਪ ਗਿੱਲ ਵਿਧਾਇਕ ਵਿਧਾਨ ਸਭਾ ਹਲਕਾ ਬਠਿੰਡਾ ਅਤੇ ਸ਼੍ਰੀ ਰਾਕੇਸ਼ ਕੁਮਾਰ ਪੁਰੀ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ ਸ਼ਾਮਿਲ ਹੋਏ। ਨਾਟਿਅਮ ਦੇ ਸਰਪ੍ਰਸਤ ਡਾ.ਕਸ਼ਿਸ਼ ਗੁਪਤਾ ਅਤੇ ਡਾ. ਪੂਜਾ ਗੁਪਤਾ ਸਾਂਝੇ ਤੌਰ ‘ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ। ਇਸ ਮੌਕੇ ਬੋਲਦਿਆਂ ਵਿਧਾਇਕ ਸ. ਜਗਰੂਪ ਗਿੱਲ ਨੇ ਨਾਟਿਅਮ ਪੰਜਾਬ ਨੂੰ ਇਸ ਨਾਟ-ਉਤਸਵ ਲਈ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਨਾਟ ਕਲਾ ਨਾਲ ਜੋੜਨ ਦਾ ਸਿਹਰਾ ਡਾਇਰੈਕਟਰ ਕੀਰਤੀ ਕਿਰਪਾਲ, ਡਾ. ਕਸ਼ਿਸ਼ ਗੁਪਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਜਾਂਦਾ ਹੈ।

ਇਹ ਵੀ ਪੜ੍ਹੋ Amritsar Police ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਸ਼੍ਰੀ ਰਾਕੇਸ਼ ਕੁਮਾਰ ਪੁਰੀ ਨੇ ਕਿਹਾ ਵੱਖ-ਵੱਖ ਰੰਗਾਂ ਦੇ ਨਾਟਕਾਂ ਰਾਹੀਂ ਸਮਾਜ ਨੂੰ ਸੇਧ ਦੇਣ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।ਅੰਤ ਵਿੱਚ ਨਾਟਿਅਮ ਡਾਇਰੈਕਟਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਸਮੂਹ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ 15 ਦਿਨਾਂ ਇਸ ਨਾਟ-ਉਤਸਵ ਵਿੱਚ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਲਈ ਅਪੀਲ ਕੀਤੀ ।ਨਾਟ-ਉਤਸਵ ਦੌਰਾਨ 7:00 ਤੋਂ 7:40 ਤੱਕ ਓਪਨ ਮਾਈਕ ਅਤੇ ਇਸ ਤੋਂ ਬਾਅਦ 7:40 ‘ਤੇ ਨਾਟਕ ਸ਼ੁਰੂ ਹੋਵੇਗਾ। ਇਸ ਥੀਏਟਰ ਫੈਸਟੀਵਲ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਨਾਟ-ਮੰਡਲੀਆਂ 15 ਨਾਟਕ ਪੇਸ਼ ਕਰਨਗੀਆਂ ਅਤੇ ਹਰ ਨਾਟਕ ਦਾ ਰੰਗ ਵੇਖਣਯੋਗ ਹੋਵੇਗਾ।

ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਮੰਚ ਸੰਚਾਲਕ ਦੀ ਭੂਮਿਕਾ ਡਾ. ਸੰਦੀਪ ਸਿੰਘ ਮੋਹਲਾਂ ਅਤੇ ਸ਼੍ਰੀ ਗੁਰਮੀਤ ਧੀਮਾਨ ਨੇ ਸਾਂਝੇ ਰੂਪ ‘ਚ ਨਿਭਾਈ ਨੇ।ਇਸ ਦੌਰਾਨ ਸ਼੍ਰੀ ਨੀਰਜ ਸਿੰਗਲਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ, ਮਸ਼ਹੂਰ ਨਿਊਰੋਲੋਜਿਸਟ ਡਾ. ਰੌਨਿਲ ਕੌਸ਼ਲ, ਸ. ਮਨਜੋਤ ਸਿੰਘ ਨਾਇਬ ਤਹਿਸੀਲਦਾਰ, ਸ. ਪੁਖਰਾਜ ਸਿੰਘ ਸਬ-ਰਜਿਸਟਰਾਰ ਤਹਿਸੀਲ ਬਠਿੰਡਾ, ਨਾਟਿਅਮ ਦੇ ਪ੍ਰਧਾਨ ਰਿੰਪੀ ਕਾਲੜਾ, ਈਵੈਂਟ ਕੋਆਰਡੀਨੇਟਰ ਗੁਰਨੂਰ ਸਿੰਘ,ਆਰ. ਪੀ. ਸੀ. ਕਾਲਜ ਬਠਿੰਡਾ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਡਾ. ਜਸਪਾਲ ਰੋਮਾਣਾ,ਸਮੂਹ ਅਦਾਕਾਰ ਨਾਟਿਅਮ ਗਰੁੱਪ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਹਸਤੀਆਂ ਵਿੱਚੋਂ ਜਸਪਾਲ ਮਾਨਖੇੜਾ,ਅਮਰਜੀਤ ਜੀਤ, ਲੱਛਮਣ ਮਲੂਕਾ ਅਤੇ ਹਰਦੀਪ ਤੱਗੜ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

0

👉ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
SAS Nagar News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਦੇਣ ਵਾਲੇ ਇਸ ਸੰਸਥਾ ਦੇ 57 ਕੈਡਿਟਾਂ ਵਿੱਚੋਂ 47 ਕੈਡਿਟਾਂ ਨੇ 82.45 ਫੀਸਦੀ ਦੀ ਸ਼ਾਨਦਾਰ ਸਫਲਤਾ ਦਰ ਨਾਲ ਪ੍ਰੀਖਿਆ ਪਾਸ ਕੀਤੀ ਹੈ।

ਇਹ ਵੀ ਪੜ੍ਹੋ ਰੇਲਵੇ ਡਰਾਮਾਟਿਕ ਕਲੱਬ ਵੱਲੋਂ ਰੇਲਵੇ ਗ੍ਰਾਉੰਡ ਵਿੱਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ

ਇਹ ਸੰਸਥਾ ਵੱਲੋਂ ਐਨ.ਡੀ.ਏ. (I) ਜਾਂ ਐਨ.ਡੀ.ਏ. (II) ਪ੍ਰੀਖਿਆਵਾਂ ਲਈ ਪ੍ਰਾਪਤ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਸਫਲਤਾ ਦਰ ਹੈ।ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਐਸ.ਐਸ.ਬੀ. ਇੰਟਰਵਿਊ ਅਤੇ ਟ੍ਰੇਨਿੰਗ ਲਈ ਸ਼ੁਭਕਾਮਨਾਵਾਂ।”ਨਤੀਜਿਆਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ, ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾਇਰਡ) ਅਜੈ ਐਚ ਚੌਹਾਨ, ਵੀ.ਐਸ.ਐਮ. ਨੇ ਕਿਹਾ ਕਿ ਕੈਡਿਟ ਹੁਣ ਜਲਦ ਹੀ ਆਪਣਾ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਦੇਣਗੇ। ਉਨ੍ਹਾਂ ਨੇ ਸੰਸਥਾ ਦੇ ਸਟਾਫ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਨੌਂ ਵਿੱਚੋਂ ਸੱਤ ਕੈਡਿਟ ਏ.ਐਫ.ਸੀ.ਏ.ਟੀ. ਪ੍ਰੀਖਿਆ ਪਾਸ ਕਰ ਚੁੱਕੇ ਹਨ, ਜਿਸ ਦੇ ਨਤੀਜੇ ਹਾਲ ਹੀ ਵਿੱਚ ਡੀ-ਕਲਾਸੀਫਾਈਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਇਸ ਦੇ 179 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

0

Rupnagar News:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਭੱਲੜੀ ਨੇੜੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ-ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਦੱਸਿਆ ਕਿ 511 ਮੀਟਰ ਲੰਬਾ ਇਹ ਪੁਲ ਭੱਲੜੀ ਨੂੰ ਮਹਿੰਦਪੁਰ-ਖੇੜਾ ਕਲਮੋਟ ਨਾਲ ਜੋੜੇਗਾ, ਜਿਸ ਨਾਲ ਖੇੜਾ ਕਲਮੋਟ, ਭੰਗਲਾ ਅਤੇ ਮਾਜਰੀ ਵਰਗੇ ਸਰਹੱਦੀ ਖੇਤਰਾਂ ਨਾਲ ਸੰਪਰਕ ਵਧੇਗਾ।ਇਸ ਮੌਕੇ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਦੋ ਹੋਰ ਪੁਲਾਂ ਦਾ ਨੀਂਹ ਪੱਥਰ ਰੱਖਣ ਸਬੰਧੀ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕਲਿਤਰਾਂ ਤੋਂ ਪਲਾਸੀ ਤੱਕ 20 ਕਰੋੜ ਰੁਪਏ ਦੀ ਲਾਗਤ ਵਾਲੇ 333 ਮੀਟਰ ਲੰਬੇ ਪੁਲ ਦਾ ਨੀਂਹ ਪੱਥਰ 4 ਅਕਤੂਬਰ ਨੂੰ ਰੱਖਿਆ ਜਾਵੇਗਾ ਅਤੇ ਬੇਲਾ ਧਿਆਨੀ ਤੋਂ ਪਲਾਸੀ ਤੱਕ 12 ਕਰੋੜ ਰੁਪਏ ਦੀ ਲਾਗਤ ਵਾਲੇ 180 ਮੀਟਰ ਲੰਬੇ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ‘ਤੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ ਰੇਲਵੇ ਡਰਾਮਾਟਿਕ ਕਲੱਬ ਵੱਲੋਂ ਰੇਲਵੇ ਗ੍ਰਾਉੰਡ ਵਿੱਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ

ਇਹ ਨਵੇਂ ਪੁਲ ਸੰਪਰਕ ਵਿੱਚ ਕਾਫ਼ੀ ਸੁਧਾਰ ਕਰਨਗੇ, ਜਿਸ ਨਾਲ ਅੰਦਰੂਨੀ ਖੇਤਰਾਂ ਦੇ ਵਸਨੀਕ 15 ਮਿੰਟਾਂ ਦੇ ਅੰਦਰ ਮੁੱਖ ਮਾਰਗਾਂ ਤੱਕ ਪਹੁੰਚ ਸਕਣਗੇ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਆਲੇ-ਦੁਆਲੇ 11 ਕਿਲੋਮੀਟਰ ਤੱਕ ਫੈਲੀਆਂ ਸੜਕਾਂ ਨੂੰ ਵੀ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਚੰਗਰ ਖੇਤਰ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 80 ਕਰੋੜ ਰੁਪਏ ਦੀ ਲਿਫਟ ਸਿੰਚਾਈ ਯੋਜਨਾ ਪ੍ਰਗਤੀ ਅਧੀਨ ਹੈ, ਜਿਸ ਨਾਲ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਮਿਲੇਗਾ।ਉਨ੍ਹਾਂ ਅੱਗੇ ਦੱਸਿਆ ਕਿ ਇਸ ਖੇਤਰ ਵਿੱਚ ਖੇਡਾਂ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ 25 ਨਵੇਂ ਖੇਡ ਮੈਦਾਨ ਬਣਾਏ ਜਾਣਗੇ। ਇਹ ਵਿਕਾਸ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਸੈਰ-ਸਪਾਟਾ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਇਹ ਵੀ ਪੜ੍ਹੋ ਸਰਦੀਆਂ ਦੇ ਇਸ ਸੀਜ਼ਨ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਫੁੱਲ ਖਿੜਕੇ ਸ਼ਹਿਰ ਦੀ ਸੁੰਦਰਤਾ ਵਿੱਚ ਕਰਨਗੇ ਵਾਧਾ: ਮੇਅਰ ਮਹਿਤਾ

ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਨੂੰ ਬਲਾਕ ਦਾ ਦਰਜਾ ਦਿੱਤਾ ਗਿਆ ਹੈ ਅਤੇ ਨਯਾ ਨੰਗਲ ਵਿਖੇ ਇੱਕ ਨਵਾਂ ਪੁਲਿਸ ਸਟੇਸ਼ਨ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਪ੍ਰੋਜੈਕਟਾਂ ਵਿੱਚ 20 ਪਿੰਡਾਂ ਲਈ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਅਤੇ ਨੰਗਲ ਸ਼ਹਿਰ ਲਈ ਇੱਕ ਵਿਆਪਕ ਪੀਣ ਵਾਲੇ ਪਾਣੀ ਸਬੰਧੀ ਪ੍ਰੋਜੈਕਟ, ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨੰਗਲ ਫਲਾਈਓਵਰ ਦਾ ਮੁੱਦਾ ਹੱਲ ਹੋ ਗਿਆ ਹੈ, ਜਿਸ ਨਾਲ ਕੀਰਤਪੁਰ ਸਾਹਿਬ-ਨੰਗਲ ਕੌਮੀ ਰਾਜਮਾਰਗ ‘ਤੇ ਕੰਮ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਇਲਾਵਾ, 20-25 ਪਿੰਡਾਂ ਦੇ ਬੱਚਿਆਂ ਨੂੰ ਲਾਭ ਪਹੁੰਚਾਉਣ ਲਈ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਲਟੀ-ਸਪੈਸ਼ਲਿਟੀ ਪਾਰਕ ਵਿਖੇ 8-10 ਖੇਡਾਂ ਲਈ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਸਾ ਨੰਗਲ ਪਿੰਡ ਵਿੱਚ ਰੋਜ਼ਾਨਾ ਆਉਣ-ਜਾਣ ਵਾਲਿਆਂ ਦੀ ਸਹੂਲਤ ਲਈ 6 ਕਰੋੜ ਦੀ ਲਾਗਤ ਵਾਲਾ ਇੱਕ ਅੰਤਰਰਾਸ਼ਟਰੀ ਪੱਧਰ ਦਾ ਅਤਿ-ਆਧੁਨਿਕ ਫੁੱਟਬ੍ਰਿਜ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਹਾਦਸਿਆਂ ਨੂੰ ਰੋਕਣ ਲਈ ਭਰਤਗੜ੍ਹ ਵਿਖੇ ਰਾਸ਼ਟਰੀ ਰਾਜਮਾਰਗ `ਤੇ ਇੱਕ ਸਰਵਿਸ ਲੇਨ ਬਣਾਈ ਜਾ ਰਹੀ ਹੈ ਅਤੇ ਹਲਕੇ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਅਜੋਲੀ ਵਿਖੇ ਇੱਕ ਸਸਪੈਂਸ਼ਨ ਬ੍ਰਿਜ ਵੀ ਬਣਾਇਆ ਜਾ ਰਿਹਾ ਹੈ। ਸ. ਬੈਂਸ ਨੇ ਭਰੋਸਾ ਪ੍ਰਗਟਾਇਆ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ-ਅੰਦਰ ਇਸ ਖੇਤਰ ਨੂੰ ਪੰਜਾਬ ਵਿੱਚ ਮੋਹਰੀ ਬਣਾਉਣਗੇ ਇਸ ਤੋਂ ਇਲਾਵਾ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਆਪਕ ਯੋਜਨਾ ਵੀ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਦੇ ਅੰਦਰ, ਹਲਕੇ ਨਾਲ ਸਬੰਧਤ ਕੀਤੇ ਗਏ ਵਿਕਾਸ ਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਭਰਾ ਅਤੇ ਇਲਾਕੇ ਨੇ ਆਪਣੇ ਪੁੱਤਰ ਦੇ ਰੂਪ ਵਿੱਚ ਮੈਨੂੰ ਮਾਣ ਨਾਲ ਵਿਧਾਨ ਸਭਾ ਵਿੱਚ ਭੇਜਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਕਰਕੇ ਮੈਨੂੰ ਮਹੱਤਵਪੂਰਨ ਜਿ਼ੰਮੇਵਾਰੀਆਂ ਸੌਂਪੀਆਂ।

ਇਹ ਵੀ ਪੜ੍ਹੋ ਵੋਕਲ ਫਾਰ ਲੋਕਲ, ਆਤਮਨਿਰਭਰਤਾ ਅਤੇ ਸਵਦੇਸ਼ੀ ਨਾਲ ਬਣੇਗਾ ਵਿਕਸਿਤ ਭਾਰਤ – ਨਾਇਬ ਸਿੰਘ ਸੈਣੀ

ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਸ਼ੀਰਵਾਦ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਹੁਣ ਵਿਕਾਸ ਦੀ ਇੱਕ ਨਵੀਂ ਲਹਿਰ ਸ਼ੁਰੂ ਹੋ ਗਈ ਹੈ ਅਤੇ ਖੇਤਰ ਦਾ ਸਮੁੱਚਾ ਵਿਕਾਸ ਯਕੀਨੀ ਬਣਾਇਆ ਜਾਵੇਗਾ।ਖੇਤਰ ਦੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਸ. ਬੈਂਸ ਨੇ ਕਿਹਾ ਕਿ ਹੜ੍ਹਾਂ ਦੌਰਾਨ ਉਨ੍ਹਾਂ ਨੇ “ਆਪ੍ਰੇਸ਼ਨ ਰਾਹਤ” ਚਲਾਇਆ ਅਤੇ ਨਹਿਰਾਂ, ਦਰਿਆਵਾਂ ਦੇ ਕਿਨਾਰਿਆਂ ਅਤੇ ਧਾਰਮਿਕ ਥਾਵਾਂ ਦੀ ਰਾਖੀ ਕਰਦਿਆਂ ਮਿਸਾਲੀ ਕੰਮ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਭਨਾਮ ਵਿੱਚ ਇੱਕ ਮਾਡਲ ਸਕੂਲ ਸਥਾਪਤ ਕੀਤਾ ਗਿਆ ਹੈ, ਜੋ ਭਵਿੱਖ ਵਿੱਚ ਪਛੜੇ ਇਲਾਕਿਆਂ ਦੇ ਬੱਚਿਆਂ ਲਈ ਅਫਸਰ ਬਣਨ ਦਾ ਰਾਹ ਪੱਧਰਾ ਕਰੇਗਾ। ਖੇਤਰ ਦਾ ਚਿਹਰਾ ਬਦਲ ਰਿਹਾ ਹੈ, ਅਤੇ ਇਹ ਵਿਕਾਸ ਯਾਤਰਾ ਲੋਕਾਂ ਦੀਆਂ ਇੱਛਾਵਾਂ ਨੂੰ ਖੰਭ ਦੇ ਰਹੀ ਹੈ।
ਸ. ਬੈਂਸ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਲੋਕਾਂ ਨੂੰ ਚੁਣਿਆ ਜੋ ਸੂਬੇ ਅਤੇ ਦੇਸ਼ ਵਿੱਚ ਉੱਚ ਅਹੁਦਿਆਂ `ਤੇ ਕਾਬਜ਼ ਸਨ, ਪਰ ਬਦਕਿਸਮਤੀ ਨਾਲ ਉਹ ਹਮੇਸ਼ਾ ਆਪਣੀਆਂ ਜਿੰਮੇਵਾਰੀਆਂ ਤੋਂ ਭੱਜਦੇ ਰਹੇ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੇ ਕਦੇ ਵੀ ਇਸ ਖੇਤਰ ਦੀ ਸਾਰ ਨਹੀਂ ਲਈ।

ਇਹ ਵੀ ਪੜ੍ਹੋ ਹਰਿਆਣਾ ਨੂੰ ਹਰਾ-ਭਰਿਆ, ਸਾਫ ਅਤੇ ਖੁਸ਼ਹਾਲ ਬਨਾਉਣ ਲਈ ਸਰਕਾਰ ਵਚਨਬੱਧ – ਨਾਇਬ ਸਿੰਘ ਸੈਣੀ

ਸਥਿਤੀ ਇੰਨੀ ਬਦਤਰ ਹੋ ਗਈ ਸੀ ਕਿ ਹਿਮਾਚਲ ਸਰਹੱਦ `ਤੇ ਰਹਿਣ ਵਾਲੇ ਪਿੰਡ ਦੇ ਲੋਕ ਨੇ ਹਿਮਾਚਲ ਵਿੱਚ ਰਲੇਵੇਂ ਦੀ ਮੰਗ ਵੀ ਕਰਨ ਲਗ ਪਏ ਸਨ।ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਦੇ ਆਲੇ-ਦੁਆਲੇ ਦੇ ਪਿੰਡ ਅਜੇ ਵੀ ਪੀਣ ਵਾਲੇ ਪਾਣੀ ਲਈ ਤਰਸਦੇ ਹਨ। ਸਿੰਚਾਈ ਦੀ ਘਾਟ ਕਾਰਨ 400 ਏਕੜ ਖੇਤੀਯੋਗ ਜ਼ਮੀਨ ਬੰਜਰ ਹੋ ਗਈ ਹੈ। ਸਾਡੀਆਂ ਨਦੀਆਂ ਦੇਸ਼ ਭਰ ਵਿੱਚ ਪਾਣੀ ਦੀ ਸਪਲਾਈ ਕਰਦੀਆਂ ਹਨ, ਫਿਰ ਵੀ ਸਾਡੀ ਆਪਣੀ ਜ਼ਮੀਨ ਪਿਆਸੀ ਰਹਿੰਦੀ ਹੈ। ਇਹ ਖੇਤਰ ਮਹਾਨ ਧਾਰਮਿਕ ਸ਼ਖਸੀਅਤਾਂ ਦੁਆਰਾ ਬਣਾਏ ਗਏ ਪੁਲਾਂ ਨਾਲ ਜੁੜੇ ਹੋਏ ਹਨ, ਪਰ ਪਿਛਲੀਆਂ ਸਰਕਾਰਾਂ ਨੇ ਇਸ ਖੇਤਰ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਹੀ ਰਾਜ ਕੀਤਾ, ਸਰਕਾਰੀ ਖਜ਼ਾਨੇ ਦੀ ਬਜਾਏ ਆਪਣੇ ਖਜ਼ਾਨੇ ਭਰੇ। ਪਿੰਡ ਭੱਲੜੀ ਵਿਖੇ ਹਾਈ ਲੈਵਲ ਪੁਲ ਦੇ ਨੀਂਹ ਪੱਥਰ ਰੱਖਣ ਮੌਕੇ ਸੈਂਕੜੇ ਲੋਕ ਹਾਜ਼ਰ ਸਨ। ਸ. ਹਰਜੋਤ ਬੈਂਸ ਨੂੰ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਕਈ ਪੰਚਾਇਤ ਮੈਂਬਰਾਂ ਨੇ ਸਨਮਾਨਿਤ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।\

 

ਪੰਜਾਬ ਬਣਿਆ ਗਲੋਬਲ ਨਿਵੇਸ਼ ਕੇਂਦਰ;ਅੰਤਰਰਾਸ਼ਟਰੀ ਕੰਪਨੀਆਂ ਦਾ ਵਧਿਆ ਵਿਸ਼ਵਾਸ,ਨੌਜਵਾਨਾਂ ਲਈ ਰੁਜ਼ਗਾਰ, ਅਤੇ ਕਾਰੋਬਾਰਾਂ ਲਈ ਨਵੇਂ ਮੌਕੇ

0

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਨੇ ਆਪਣੀ ਵਿਸ਼ਵਵਿਆਪੀ ਮੌਜੂਦਗੀ ਨੂੰ ਮਜ਼ਬੂਤ ​​ਕੀਤਾ ਹੈ। ਹੁਣ ਨਾ ਸਿਰਫ਼ ਭਾਰਤ ਦਾ “ਅੰਨਦਾਤਾ” (ਭੋਜਨ ਪ੍ਰਦਾਤਾ) ਸਗੋਂ ਇਸਦਾ “ਨਿਵੇਸ਼ ਪ੍ਰਦਾਤਾ” ਵੀ, ਪੰਜਾਬ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ। ਜਪਾਨ, ਸੰਯੁਕਤ ਰਾਜ, ਜਰਮਨੀ, ਯੂਨਾਈਟਿਡ ਕਿੰਗਡਮ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਪ੍ਰਮੁੱਖ ਦੇਸ਼ਾਂ ਤੋਂ ਵਧ ਰਹੇ ਨਿਵੇਸ਼ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਦਾ ਸਪੱਸ਼ਟ ਸਬੂਤ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ “ਉਦਯੋਗ-ਪਹਿਲਾਂ” ਨੀਤੀਆਂ ਨੇ ਇੱਕ ਨਿਵੇਸ਼-ਅਨੁਕੂਲ ਵਾਤਾਵਰਣ ਬਣਾਇਆ ਹੈ ਜੋ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਦਾ ਹੈ।

ਇਹ ਵੀ ਪੜ੍ਹੋ ਸਰਦੀਆਂ ਦੇ ਇਸ ਸੀਜ਼ਨ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਫੁੱਲ ਖਿੜਕੇ ਸ਼ਹਿਰ ਦੀ ਸੁੰਦਰਤਾ ਵਿੱਚ ਕਰਨਗੇ ਵਾਧਾ: ਮੇਅਰ ਮਹਿਤਾ

ਉਨ੍ਹਾਂ ਕਿਹਾ ਕਿ ਮਾਰਚ 2022 ਤੋਂ, ਪੰਜਾਬ ਨੂੰ ₹1.23 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ। ਇਹ ਅੰਕੜੇ ਨਾ ਸਿਰਫ਼ ਆਰਥਿਕ ਤਾਕਤ ਨੂੰ ਦਰਸਾਉਂਦੇ ਹਨ ਬਲਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਆਰਾਮ ਤੋਂ ਰੁਜ਼ਗਾਰ ਪ੍ਰਦਾਨ ਕਰਕੇ ਪਰਿਵਾਰਾਂ ਨੂੰ ਮਜ਼ਬੂਤ ​​ਕਰਨ ਦਾ ਵਾਅਦਾ ਵੀ ਕਰਦੇ ਹਨ। ਇਸ ਗਲੋਬਲ ਟਰੱਸਟ ਦੀ ਇੱਕ ਠੋਸ ਉਦਾਹਰਣ ਡੀ ਹਿਊਸ ਹੈ, ਜੋ ਕਿ 100 ਸਾਲ ਪੁਰਾਣੀ ਡੱਚ ਕੰਪਨੀ ਹੈ, ਜਿਸਨੇ ਰਾਜਪੁਰਾ ਵਿੱਚ ₹150 ਕਰੋੜ ਦਾ ਇੱਕ ਅਤਿ-ਆਧੁਨਿਕ ਪਲਾਂਟ ਸਥਾਪਤ ਕੀਤਾ ਹੈ। 2023 ਵਿੱਚ ਨੀਂਹ ਪੱਥਰ ਸਮਾਗਮ ਤੋਂ ਬਾਅਦ ਸਿਰਫ਼ ਦੋ ਸਾਲਾਂ ਵਿੱਚ ਉਤਪਾਦਨ ਸ਼ੁਰੂ ਕਰਨਾ ਪੰਜਾਬ ਵਿੱਚ ਕਾਰੋਬਾਰੀ ਵਿਕਾਸ ਦੀ ਤੇਜ਼ ਰਫ਼ਤਾਰ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਇਹ ਪਲਾਂਟ 300 ਤੋਂ ਵੱਧ ਸਿੱਧੇ ਤੌਰ ‘ਤੇ ਨੌਕਰੀਆਂ ਪੈਦਾ ਕਰੇਗਾ ਅਤੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਲੱਖਾਂ ਲੋਕਾਂ ਨੂੰ ਅਸਿੱਧੇ ਤੌਰ ‘ਤੇ ਵਪਾਰਕ ਮੌਕੇ ਪ੍ਰਦਾਨ ਕਰੇਗਾ। ਮਾਨ ਸਰਕਾਰ ਨੇ ਰਾਜ ਨੂੰ “ਕਾਰੋਬਾਰ ਕਰਨ ਦੀ ਸੌਖ” ਦਰਜਾਬੰਦੀ ਦੇ ਸਿਖਰ ‘ਤੇ ਰੱਖਣ ਲਈ ਕਈ ਕ੍ਰਾਂਤੀਕਾਰੀ ਸੁਧਾਰ ਲਾਗੂ ਕੀਤੇ ਹਨ। “ਫਾਸਟਟ੍ਰੈਕ ਪੰਜਾਬ ਪੋਰਟਲ” ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ, ਜੋ ਔਫਲਾਈਨ ਅਰਜ਼ੀਆਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੈ। ਇਸ ਤੋਂ ਇਲਾਵਾ, “ਪੰਜਾਬ ਰਾਈਟ ਟੂ ਬਿਜ਼ਨਸ ਐਕਟ” ਦੇ ਤਹਿਤ, ₹125 ਕਰੋੜ ਤੱਕ ਦੇ ਟਰਨਓਵਰ ਵਾਲੀਆਂ ਯੋਗ ਇਕਾਈਆਂ ਨੂੰ ਸਿਰਫ਼ ਪੰਜ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਦਿੱਤੀ ਜਾਂਦੀ ਹੈ। ਪੰਜਾਬ 45 ਦਿਨਾਂ ਦੇ ਅੰਦਰ ਮੁੱਖ ਲਾਇਸੈਂਸਾਂ ਲਈ ਸਮਾਂ-ਬੱਧ ਅਨੁਮਤੀਆਂ, ਮੰਗ ਪ੍ਰਵਾਨਗੀਆਂ, ਐਸਕੇਲੇਸ਼ਨ ਪ੍ਰਕਿਰਿਆਵਾਂ ਅਤੇ ਵਧਾਈ ਗਈ ਵੈਧਤਾ ਪੇਸ਼ ਕਰਨ ਵਾਲਾ ਪਹਿਲਾ ਰਾਜ ਬਣ ਗਿਆ ਹੈ।

ਇਹ ਵੀ ਪੜ੍ਹੋ ਵੋਕਲ ਫਾਰ ਲੋਕਲ, ਆਤਮਨਿਰਭਰਤਾ ਅਤੇ ਸਵਦੇਸ਼ੀ ਨਾਲ ਬਣੇਗਾ ਵਿਕਸਿਤ ਭਾਰਤ – ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਅਤੇ ਇਸਦੀ ਉਪਜਾਊ ਧਰਤੀ ‘ਤੇ “ਕੁਝ ਵੀ ਉੱਗ ਸਕਦਾ ਹੈ”। ਔਖੇ ਸਮੇਂ ਦੀਆਂ ਮੁਸ਼ਕਲਾਂ ਦੇ ਬਾਵਜੂਦ, ਇੱਥੋਂ ਦਾ ਉਦਯੋਗ ਹੁਣ ਪੂਰੀ ਤਰ੍ਹਾਂ ਮਜ਼ਬੂਤ ​​ਅਤੇ ਵਿਕਸਤ ਹੈ। ਇਸਦਾ ਸਬੂਤ ਇਸ ਤੱਥ ਤੋਂ ਮਿਲਦਾ ਹੈ ਕਿ ਭਾਰਤ ਦੇ ਕੁੱਲ ਭੂਮੀ ਖੇਤਰ ਦਾ ਸਿਰਫ 1.5% ਹੋਣ ਦੇ ਬਾਵਜੂਦ, ਪੰਜਾਬ ਦੇਸ਼ ਦੇ ਜੀਡੀਪੀ ਵਿੱਚ 3% ਦਾ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਇਹ ਪ੍ਰਾਪਤੀ ਸਰਕਾਰ ਦੇ ਉਦਯੋਗ-ਪੱਖੀ ਪਹੁੰਚ ਅਤੇ ਪੰਜਾਬ ਦੇ ਹਿੰਮਤੀ ਲੋਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਪੰਜਾਬ ਹੁਣ ਖੇਤੀਬਾੜੀ ਜਾਂ ਰਵਾਇਤੀ ਉਦਯੋਗਾਂ ਤੱਕ ਸੀਮਤ ਨਹੀਂ ਹੈ; ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਪਾਰਟਸ, ਆਈਟੀ, ਸੈਰ-ਸਪਾਟਾ ਅਤੇ ਫਿਲਮ ਉਦਯੋਗ ਵੀ ਤੇਜ਼ੀ ਨਾਲ ਵਿਕਾਸ ਕਰ ਰਹੇ ਹਨ।

ਇਹ ਵੀ ਪੜ੍ਹੋ ਹਰਿਆਣਾ ਨੂੰ ਹਰਾ-ਭਰਿਆ, ਸਾਫ ਅਤੇ ਖੁਸ਼ਹਾਲ ਬਨਾਉਣ ਲਈ ਸਰਕਾਰ ਵਚਨਬੱਧ – ਨਾਇਬ ਸਿੰਘ ਸੈਣੀ

ਪੰਜਾਬ ਆਪਣੀ ਉਦਯੋਗਿਕ ਸੰਭਾਵਨਾ ਨੂੰ ਹੋਰ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ ਵਿੱਚ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕ ਬਣਾਉਣ ਲਈ ਸਭ ਤੋਂ ਵਧੀਆ ਪਲੇਟਫਾਰਮ ਹੈ। ਇਕੱਠੇ ਮਿਲ ਕੇ, ਅਸੀਂ ਪੰਜਾਬ ਵਿੱਚ ਇੱਕ ਟਿਕਾਊ, ਸਮਾਵੇਸ਼ੀ ਅਤੇ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਮਾਹੌਲ ਬਣਾ ਸਕਦੇ ਹਾਂ।” ਪੰਜਾਬ ਹੁਣ ਅੰਤਰਰਾਸ਼ਟਰੀ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨਵੇਂ ਕਾਰੋਬਾਰਾਂ ਲਈ ਖੁੱਲ੍ਹੇ ਮੌਕੇ ਪ੍ਰਦਾਨ ਕਰਦਾ ਹੈ। ਆਪਣੀਆਂ ਲਚਕਦਾਰ ਨੀਤੀਆਂ, ਅਮੀਰ ਸਰੋਤਾਂ ਅਤੇ ਨਿਵੇਸ਼ਕ-ਅਨੁਕੂਲ ਪਹੁੰਚ ਕਾਰਨ ਸੂਬਾ ਵਿਸ਼ਵ ਪੱਧਰ ‘ਤੇ ਇੱਕ ਪ੍ਰਮੁੱਖ ਨਿਵੇਸ਼ ਕੇਂਦਰ ਬਣ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025! ਪਰਾਲੀ ਹੁਣ ‘ਹਰਾ ਸੋਨਾ’, ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

0

Punjab News:ਜਿਵੇਂ ਕਿ ਉੱਤਰੀ ਭਾਰਤ ਝੋਨੇ ਦੀ ਕਟਾਈ ਤੋਂ ਬਾਅਦ ਦੇ ਧੂੰਏਂ ਦੇ ਪ੍ਰਭਾਵ ਦਾ ਸਾਹਮਣਾ ਕਰਨ ਲਈ ਤਿਆਰ ਹੈ, ਪੰਜਾਬ ਸਰਕਾਰ ਨੇ ਆਪਣੀ ਐਕਸ਼ਨ ਪਲਾਨ 2025 ਸ਼ੁਰੂ ਕੀਤੀ ਹੈ, ਜਿਸ ਵਿੱਚ ਪਰਾਲੀ ਸਾੜਨ ਦੀ ਪੁਰਾਣੀ ਪ੍ਰਥਾ ਨੂੰ ਖਤਮ ਕਰਨ ਦੀ ਆਪਣੀ ਵਚਨਬੱਧਤਾ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ, ਇਹ ਪਹਿਲ ਨਾ ਸਿਰਫ਼ ਪ੍ਰਦੂਸ਼ਣ ਨੂੰ ਰੋਕੇਗੀ ਬਲਕਿ ਕਿਸਾਨਾਂ ਲਈ ਨਵੇਂ ਆਰਥਿਕ ਮੌਕੇ ਵੀ ਖੋਲ੍ਹੇਗੀ। ਡੈਲੋਇਟ ਨਾਲ ਹਾਲ ਹੀ ਵਿੱਚ ਹੋਏ ਇੱਕ ਸਮਝੌਤਾ ਪੱਤਰ (ਐਮਓਯੂ) ਨੇ ਧੂੰਏਂ ਦੀ ਬਜਾਏ ਪਰਾਲੀ ਨੂੰ ‘ਹਰੇ ਸੋਨੇ’ ਵਿੱਚ ਬਦਲਣ ਦਾ ਰਾਹ ਪੱਧਰਾ ਕੀਤਾ ਹੈ। ਪਿਛਲੇ ਸਾਲ ਪਟਿਆਲਾ ਦੇ 17 ਪਿੰਡਾਂ ਵਿੱਚ ਕੀਤੇ ਗਏ ਇੱਕ ਪਾਇਲਟ ਪ੍ਰੋਜੈਕਟ ਨੇ ਅੱਗ ਦੀਆਂ ਘਟਨਾਵਾਂ ਨੂੰ 80 ਪ੍ਰਤੀਸ਼ਤ ਤੋਂ ਵੱਧ ਘਟਾ ਕੇ ਇਸ ਮਾਡਲ ਦੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ, ਅਤੇ ਹੁਣ ਇਹ ਕ੍ਰਾਂਤੀ ਪੂਰੇ ਪੰਜਾਬ ਵਿੱਚ ਫੈਲਣ ਲਈ ਤਿਆਰ ਹੈ।ਇਹ ਸਮਝੌਤਾ ਤਕਨੀਕੀ ਸਹਾਇਤਾ ਤੋਂ ਵੱਧ ਹੈ – ਇਹ ਕਿਸਾਨਾਂ ਨੂੰ ਸਸ਼ਕਤ ਬਣਾਉਣ ਦਾ ਇੱਕ ਮਿਸ਼ਨ ਹੈ।

ਇਹ ਵੀ ਪੜ੍ਹੋ ਸਰਦੀਆਂ ਦੇ ਇਸ ਸੀਜ਼ਨ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਫੁੱਲ ਖਿੜਕੇ ਸ਼ਹਿਰ ਦੀ ਸੁੰਦਰਤਾ ਵਿੱਚ ਕਰਨਗੇ ਵਾਧਾ: ਮੇਅਰ ਮਹਿਤਾ

ਸਰਕਾਰ ਦਾ 500 ਕਰੋੜ ਰੁਪਏ ਦਾ ਐਕਸ਼ਨ ਪਲਾਨ 2025 ਪਰਾਲੀ ਨੂੰ ਬਾਇਓਐਨਰਜੀ, ਜੈਵਿਕ ਖਾਦ ਅਤੇ ਬਿਜਲੀ ਉਤਪਾਦਨ ਵਿੱਚ ਬਦਲ ਕੇ ਕਿਸਾਨਾਂ ਦੀ ਆਮਦਨ ਵਧਾਉਣ ਦਾ ਵਾਅਦਾ ਕਰਦਾ ਹੈ। ਕੇਂਦਰ ਸਰਕਾਰ ਦੇ 150 ਕਰੋੜ ਰੁਪਏ ਦੇ ਫੰਡ ਨਾਲ, 15,000 ਤੋਂ ਵੱਧ ਮਸ਼ੀਨਾਂ, ਜਿਵੇਂ ਕਿ ਸੁਪਰ ਸੀਡਰ ਅਤੇ ਬੇਲਰ, ਕਿਫਾਇਤੀ ਦਰਾਂ ‘ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਕਲਪਨਾ ਕਰੋ, ਤੁਹਾਡੀ ਪਰਾਲੀ, ਜੋ ਪਹਿਲਾਂ ਧੂੰਏਂ ਵਿੱਚ ਜਾਂਦੀ ਸੀ, ਹੁਣ ਤੁਹਾਡੇ ਬੈਂਕ ਖਾਤੇ ਵਿੱਚ ਪੈਸੇ ਲਿਆਏਗੀ ਅਤੇ ਖੇਤੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖੇਗੀ!ਪਿਛਲੇ ਸਾਲ ਦੀ ਸਫਲਤਾ, ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 80 ਪ੍ਰਤੀਸ਼ਤ ਦੀ ਕਮੀ ਆਈ (36,551 ਤੋਂ 10,479), ਇਸ ਸਾਲ ਦੀ ਯੋਜਨਾ ਨੂੰ ਹੋਰ ਮਜ਼ਬੂਤ ​​ਕਰਦੀ ਹੈ। ਸਰਕਾਰ ਦਾ ਟੀਚਾ 4,367 ਸਬਸਿਡੀ ਵਾਲੀਆਂ ਨਵੀਆਂ ਮਸ਼ੀਨਾਂ ਤਾਇਨਾਤ ਕਰਨਾ ਅਤੇ 1,500 ਕਸਟਮ ਹਾਇਰਿੰਗ ਸੈਂਟਰਾਂ (CHCs) ਨੂੰ ਮਜ਼ਬੂਤ ​​ਕਰਨਾ ਹੈ।

ਇਹ ਵੀ ਪੜ੍ਹੋ ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਮਹੱਤਵਪੂਰਨ ਗੱਲ ਇਹ ਹੈ ਕਿ 7.06 ਮਿਲੀਅਨ ਟਨ ਪਰਾਲੀ ਨੂੰ ਐਕਸ-ਸੀਟੂ ਪ੍ਰਬੰਧਨ ਰਾਹੀਂ ਪਾਵਰ ਪਲਾਂਟਾਂ, ਬਾਇਓਗੈਸ ਯੂਨਿਟਾਂ ਅਤੇ ਬਾਲਣ ਵਿੱਚ ਬਦਲਿਆ ਜਾਵੇਗਾ। ਡੇਲੋਇਟ ਦੀ ਸਹਾਇਤਾ ਨਾਲ, ਬਾਇਓਮਾਸ ਪਾਵਰ ਪ੍ਰੋਜੈਕਟ ਅਤੇ ਬਾਇਓਗੈਸ ਪਲਾਂਟ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਕਿਸਾਨ ਆਪਣੀ ਪਰਾਲੀ ਵੇਚ ਸਕਣਗੇ ਅਤੇ ਚੰਗੀ ਕੀਮਤ ਕਮਾ ਸਕਣਗੇ। ਇੱਕ ਅੰਦਾਜ਼ੇ ਅਨੁਸਾਰ, 19 ਮਿਲੀਅਨ ਟਨ ਪਰਾਲੀ ਦੀ ਸਹੀ ਵਰਤੋਂ ਲੱਖਾਂ ਕਿਸਾਨਾਂ ਲਈ ਸਾਲਾਨਾ ਲੱਖਾਂ ਰੁਪਏ ਦੀ ਵਾਧੂ ਆਮਦਨ ਪੈਦਾ ਕਰ ਸਕਦੀ ਹੈ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਪਿੰਡ ਪੱਧਰੀ ਮੀਟਿੰਗਾਂ ਅਤੇ ਘਰ-ਘਰ ਜਾਗਰੂਕਤਾ ਮੁਹਿੰਮਾਂ ਰਾਹੀਂ ਕਈ ਸੂਚਨਾ, ਸਿੱਖਿਆ ਅਤੇ ਸੰਚਾਰ (IEC) ਗਤੀਵਿਧੀਆਂ ਚਲਾਈਆਂ ਜਾਣਗੀਆਂ। ਪ੍ਰੇਰਨਾਦਾਇਕ ਵੀਡੀਓ ਅਤੇ “ਉਨਤ ਸਿੰਘ” ਮਾਸਕੌਟ ਵਾਲੀਆਂ ਡਿਜੀਟਲ ਜਾਗਰੂਕਤਾ ਵੈਨਾਂ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡਾਂ ਦਾ ਦੌਰਾ ਕਰਨਗੀਆਂ।

ਇਹ ਵੀ ਪੜ੍ਹੋ ਵੋਕਲ ਫਾਰ ਲੋਕਲ, ਆਤਮਨਿਰਭਰਤਾ ਅਤੇ ਸਵਦੇਸ਼ੀ ਨਾਲ ਬਣੇਗਾ ਵਿਕਸਿਤ ਭਾਰਤ – ਨਾਇਬ ਸਿੰਘ ਸੈਣੀ

ਟੀ-ਸ਼ਰਟਾਂ, ਕੈਲੰਡਰ, ਕੱਪ ਅਤੇ ਨਵੀਨਤਾਕਾਰੀ ਨਾਅਰਿਆਂ ਵਾਲੇ ਟੋਟ ਬੈਗ ਵਰਗੇ ਵਪਾਰਕ ਸਮਾਨ ਵੀ ਵੰਡੇ ਜਾਣਗੇ।” ਉਨ੍ਹਾਂ ਇਹ ਵੀ ਕਿਹਾ ਕਿ “ਇਸ ਪ੍ਰੋਗਰਾਮ ਦੇ ਤਹਿਤ, ਖੇਤੀਬਾੜੀ ਉਪਕਰਣਾਂ ਦੀ ਆਸਾਨ ਬੁਕਿੰਗ ਅਤੇ ਸ਼ਡਿਊਲਿੰਗ ਲਈ ‘ਕ੍ਰਿਸ਼ੀ ਯੰਤਰ ਸਾਥੀ’ (KYS) ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਜਾ ਰਹੀ ਹੈ।” ਸਰਕਾਰ 3,333 ਪਿੰਡਾਂ ਅਤੇ 296 ਬਲਾਕ-ਪੱਧਰੀ ਪ੍ਰੋਗਰਾਮਾਂ ਵਿੱਚ ਕੈਂਪਾਂ ਰਾਹੀਂ ਜਾਗਰੂਕਤਾ ਫੈਲਾਏਗੀ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡੇਲੋਇਟ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, “ਪਰਾਲੀ ਸਾੜਨ ਤੋਂ ਪੈਦਾ ਹੋਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ‘ਤੇ ਗੰਭੀਰ ਪ੍ਰਭਾਵ ਪਾਉਂਦਾ ਹੈ, ਸਾਡੇ ਨਾਗਰਿਕਾਂ ਵਿੱਚ ਸਾਹ ਅਤੇ ਹੋਰ ਸਿਹਤ ਸਮੱਸਿਆਵਾਂ ਨੂੰ ਵਧਾਉਂਦਾ ਹੈ। ਪਟਿਆਲਾ ਵਿੱਚ ਪ੍ਰਾਪਤ ਸਫਲਤਾ ਵਾਤਾਵਰਣ ਅਤੇ ਸਾਡੇ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਇੱਕ ਵਿਹਾਰਕ ਮਾਡਲ ਪੇਸ਼ ਕਰਦੀ ਹੈ।” ਉਨ੍ਹਾਂ ਅੱਗੇ ਕਿਹਾ, “ਡੇਲੋਇਟ ਨਾਲ ਸਾਡੀ ਭਾਈਵਾਲੀ ਇੱਕ ਹਰਾ, ਖੁਸ਼ਹਾਲ ਅਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ ਹਰਿਆਣਾ ਨੂੰ ਹਰਾ-ਭਰਿਆ, ਸਾਫ ਅਤੇ ਖੁਸ਼ਹਾਲ ਬਨਾਉਣ ਲਈ ਸਰਕਾਰ ਵਚਨਬੱਧ – ਨਾਇਬ ਸਿੰਘ ਸੈਣੀ

ਰਾਜ ਭਰ ਵਿੱਚ ਇਨ੍ਹਾਂ ਪ੍ਰਭਾਵਸ਼ਾਲੀ ਰਣਨੀਤੀਆਂ ਨੂੰ ਲਾਗੂ ਕਰਕੇ, ਅਸੀਂ ਪਟਿਆਲਾ ਵਿੱਚ ਪ੍ਰਾਪਤ ਸਫਲਤਾ ਨੂੰ ਦੁਹਰਾਉਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਟਿਕਾਊ ਹੱਲ ਪ੍ਰਦਾਨ ਕਰਨ ਲਈ ਦ੍ਰਿੜ ਹਾਂ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਜਨਤਕ ਸਿਹਤ ਦੀ ਰੱਖਿਆ ਹੋਵੇਗੀ।” ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, 15 ਤੋਂ 27 ਸਤੰਬਰ, 2025 ਤੱਕ ਅੱਗ ਲੱਗਣ ਦੀਆਂ ਸਿਰਫ਼ 82 ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਕਿ ਪਿਛਲੇ ਸਾਲ ਨਾਲੋਂ 16 ਪ੍ਰਤੀਸ਼ਤ ਘੱਟ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਕਿਸਾਨ ਸਾਡਾ ਮਾਣ ਹਨ। ਅਸੀਂ ਪਰਾਲੀ ਨੂੰ ਸਮੱਸਿਆ ਨਹੀਂ, ਸਗੋਂ ਇੱਕ ਮੌਕਾ ਮੰਨਦੇ ਹਾਂ। ਇਹ ਐਕਸ਼ਨ ਪਲਾਨ 2025 ਨਾ ਸਿਰਫ਼ ਪੰਜਾਬ ਦੀ ਹਵਾ ਨੂੰ ਸਾਫ਼ ਕਰੇਗਾ ਬਲਕਿ ਹਰ ਕਿਸਾਨ ਨੂੰ ਆਰਥਿਕ ਤੌਰ ‘ਤੇ ਵੀ ਸਸ਼ਕਤ ਕਰੇਗਾ।” ਇਹ ਯੋਜਨਾ 500,000 ਏਕੜ ‘ਤੇ ਚੌਲਾਂ ਦੀ ਸਿੱਧੀ ਬਿਜਾਈ (DSR) ਨੂੰ ਉਤਸ਼ਾਹਿਤ ਕਰਨ ਸਮੇਤ, ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ 20.5 ਮਿਲੀਅਨ ਟਨ ਪਰਾਲੀ ਦਾ ਪ੍ਰਬੰਧਨ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਰੇਲਵੇ ਡਰਾਮਾਟਿਕ ਕਲੱਬ ਵੱਲੋਂ ਰੇਲਵੇ ਗ੍ਰਾਉੰਡ ਵਿੱਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ

0

Bathinda News:ਰੇਲਵੇ ਡਰਾਮਾਟਿਕ ਕਲੱਬ ਵੱਲੋਂ ਰੇਲਵੇ ਗ੍ਰਾਉੰਡ ਵਿੱਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਬਤੌਰ ਮੁੱਖ ਮਹਿਮਾਨ ਪਹੁੰਚੇ, ਜਿਨ੍ਹਾਂ ਨੇ ਦਰਸ਼ਕਾਂ ਨਾਲ ਮੁਲਾਕਾਤ ਕੀਤੀ ਅਤੇ ਪੂਜਾ ਰਸਮ ਅਦਾ ਕੀਤੀ। ਸ਼੍ਰੀ ਅਮਰਜੀਤ ਮਹਿਤਾ ਨੇ ਕੁੰਭਕਰਨ ਤੇ ਮੇਘਨਾਥ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਰਾਵਣ ਦੇ ਪੁਤਲੇ ਦਹਿਨ ਦਾ ਰਸ਼ਮੀ ਆਗਾਜ਼ ਕੀਤਾ।

ਇਹ ਵੀ ਪੜ੍ਹੋ ਸਰਦੀਆਂ ਦੇ ਇਸ ਸੀਜ਼ਨ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਫੁੱਲ ਖਿੜਕੇ ਸ਼ਹਿਰ ਦੀ ਸੁੰਦਰਤਾ ਵਿੱਚ ਕਰਨਗੇ ਵਾਧਾ: ਮੇਅਰ ਮਹਿਤਾ

ਇਸ ਮੌਕੇ ‘ਤੇ ਮੇਅਰ ਦੇ ਨਾਨੀ ਜੀ, ਮਾਤਾ ਸ਼੍ਰੀ ਸ੍ਰੀਮਤੀ ਬਬੀਤਾ ਮਹਿਤਾ, ਮਾਮਾ ਸ਼੍ਰੀ ਕਮਲ ਓਹਰੀ, ਮਾਮੀ ਸ਼੍ਰੀ ਸ੍ਰੀਮਤੀ ਮਮਤਾ ਓਹਰੀ ਸਮੇਤ ਪੂਰੇ ਪਰਿਵਾਰ ਨੇ ਹਿੱਸਾ ਲਿਆ। ਇਸ ਤਿਉਹਾਰ ਦੌਰਾਨ ਸ਼੍ਰੀ ਅਸ਼ਵਨੀ ਬੰਟੀ, ਸ਼੍ਰੀ ਰਾਜਨ ਅਮਰਦੀਪ ਸਿੰਘ, ਸ਼੍ਰੀ ਉਮੇਸ਼ ਗੋਗੀ, ਸ਼੍ਰੀ ਰਤਨ ਰਾਹੀ, ਸ਼੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ਼੍ਰੀ ਰਾਣਾ ਰਣਦੀਪ ਸਿੰਘ, ਸ਼੍ਰੀ ਸਾਧੂ ਸਿੰਘ, ਸ਼੍ਰੀ ਵਿਪਿਨ ਮਿੱਤੂ, ਸ਼੍ਰੀ ਬਲਦੇਵ ਸਿੰਘ, ਸ਼੍ਰੀ ਸੁਖਬੀਰ ਸਿੰਘ ਸਿੱਧੂ ਮੋਹਣੀ, ਸ਼੍ਰੀ ਜਸਵਿੰਦਰ ਸਿੰਘ ਬਰਾੜ, ਸ਼੍ਰੀ ਸੁਨੀਲ ਕੁਮਾਰ, ਸ਼੍ਰੀ ਹਰਮਨ ਸਿੰਘ ਸਮੇਤ ਸ਼੍ਰੀ ਮਹਿਤਾ ਦੀ ਸਮੂਹ ਟੀਮ ਤੇ ਪਤਵੰਤੇ ਸੱਜਣਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਰਦੀਆਂ ਦੇ ਇਸ ਸੀਜ਼ਨ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਫੁੱਲ ਖਿੜਕੇ ਸ਼ਹਿਰ ਦੀ ਸੁੰਦਰਤਾ ਵਿੱਚ ਕਰਨਗੇ ਵਾਧਾ: ਮੇਅਰ ਮਹਿਤਾ

0

👉ਇੱਕ ਏਕੜ ਖੇਤਰ ਵਿੱਚ ਸਰਦੀਆਂ ਦੇ ਫੁੱਲਾਂ ਦੀ ਪਨੀਰੀ ਰੋਪਣ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਸ਼ੁਭ ਆਰੰਭ
Bathinda News:ਅੱਜ ਮਹਾਂਨਗਰ ਦੇ ਵੱਖ ਵੱਖ ਖੇਤਰਾਂ ਵਿੱਚ ਫਲਾਵਰ ਮੈਨ ਆਫ ਇੰਡੀਆ ਡਾਕਟਰ ਰਾਮ ਜੀ ਜੈਮਲ ਵੱਲੋਂ ਟ੍ਰੀ ਲਵਰ ਸੁਸਾਇਟੀ ਦੇ ਯਤਨਾਂ ਸਦਕਾ ਇੱਕ ਮਹੱਤਵਪੂਰਨ ਹਰਾ-ਭਰਾ ਉਪਰਾਲਾ ਕੀਤਾ ਗਿਆ। ਸ਼ਹਿਰ ਦੇ ਇੱਕ ਏਕੜ ਖੇਤਰ ਵਿੱਚ ਸਰਦੀਆਂ ਦੇ ਫੁੱਲਾਂ ਦੀ ਕਰੀਬ 4 ਕਰੋੜ ਪਨੀਰੀ ਰੋਪੀ ਗਈ। ਇਸ ਵਿਸ਼ਾਲ ਕਾਰਜ਼ ਦਾ ਰਸਮੀ ਉਦਘਾਟਨ ਸੁਸ਼ਾਂਤ ਸਿਟੀ 2 ਤੋਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਟ੍ਰੀ ਲਵਰ ਸੁਸਾਇਟੀ ਵਲੋਂ ਕੀਤਾ ਗਿਆ ਉਕਤ ਕਾਰਜ਼ ਸ਼ਲਾਘਾਯੋਗ ਕਦਮ ਹੈ।

ਇਹ ਵੀ ਪੜ੍ਹੋ ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਉਨ੍ਹਾਂ ਕਿਹਾ ਕਿ ਇਸ ਉਦਮ ਨਾਲ ਬਠਿੰਡਾ ਰੰਗ-ਬਰੰਗੇ ਫੁੱਲਾਂ ਨਾਲ ਸਜੇਗਾ ਅਤੇ ਲੋਕਾਂ ਵਿੱਚ ਪ੍ਰਕ੍ਰਿਤੀ ਪ੍ਰੇਮ ਦੀ ਭਾਵਨਾ ਪੈਦਾ ਹੋਵੇਗੀ। ਸਰਦੀਆਂ ਦੇ ਇਸ ਸੀਜ਼ਨ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਫੁੱਲ ਖਿੜਕੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨਗੇ।ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਫੁੱਲਾਂ ਦੀ ਖੁਸ਼ਬੂ ਅਤੇ ਰੰਗ-ਬਰੰਗੀ ਰੌਣਕ ਨਾਲ ਸਿਰਫ਼ ਬਠਿੰਡਾ ਮਹਿਕੇਗਾ ਹੀ ਨਹੀਂ, ਸਗੋਂ ਤਿਤਲੀਆਂ ਅਤੇ ਮਧੂ ਮੱਖੀਆਂ ਵਰਗੇ ਪਰਾਗਣ ਵਾਲੇ ਜੀਵਾਂ ਨੂੰ ਵੀ ਪ੍ਰਾਕ੍ਰਿਤਿਕ ਵਾਤਾਵਰਣ ਮਿਲੇਗਾ। ਇਹ ਜੀਵ ਨਾ ਸਿਰਫ਼ ਫੁੱਲਾਂ ਦੀ ਸੋਭਾ ਵਧਾਉਂਦੇ ਹਨ, ਸਗੋਂ ਖੇਤੀਬਾੜੀ ਅਤੇ ਪੌਦਿਆਂ ਦੇ ਵਾਧੇ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ ਵੋਕਲ ਫਾਰ ਲੋਕਲ, ਆਤਮਨਿਰਭਰਤਾ ਅਤੇ ਸਵਦੇਸ਼ੀ ਨਾਲ ਬਣੇਗਾ ਵਿਕਸਿਤ ਭਾਰਤ – ਨਾਇਬ ਸਿੰਘ ਸੈਣੀ

ਇਸ ਮੌਕੇ ‘ਤੇ ਟ੍ਰੀ ਲਵਰ ਸੋਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਹ ਫੁੱਲਾਂ ਦੀ ਪਨੀਰੀ ਜਨਤਾ ਵਾਸਤੇ ਮੁਫ਼ਤ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਹਰ ਨਾਗਰਿਕ ਆਪਣੇ ਘਰ, ਗਲੀ, ਮੁਹੱਲੇ ਤੇ ਪਾਰਕਾਂ ਨੂੰ ਖਿੜਦੇ ਫੁੱਲਾਂ ਨਾਲ ਰੌਸ਼ਨ ਕਰ ਸਕੇ।ਇਸ ਉਪਰਾਲੇ ਨਾਲ ਬਠਿੰਡਾ ਨਾ ਸਿਰਫ਼ ਫੁੱਲਾਂ ਦੀ ਰੌਣਕ ਨਾਲ ਮਹਿਕੇਗਾ, ਸਗੋਂ ਲੋਕਾਂ ਵਿੱਚ ਵਾਤਾਵਰਣ ਅਤੇ ਪਰਾਗਣ ਕਰਨ ਵਾਲੇ ਜੀਵਾਂ ਦੀ ਸੰਭਾਲ ਲਈ ਸੱਜਾਗਤਾ ਵੀ ਵਧੇਗੀ। ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਡਾਕਟਰ ਰਾਮ ਜੀ ਜੈਮਲ ਦਾ ਫੁੱਲਾਂ ਦੇ ਹਾਰ ਪਹਿਨਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵੀ ਫੁੱਲਾਂ ਦੇ ਬੀਜਾਂ ਦਾ ਆਪਣੇ ਹੱਥੀਂ ਛਿੜਕਾਅ ਕੀਤਾ। ਇਸ ਦੌਰਾਨ ਟ੍ਰੀ ਲਵਰ ਸੁਸਾਇਟੀ ਦੇ ਸਮੂਹ ਅਹੁਦੇਦਾਰ, ਸੁਸ਼ਾਂਤ ਸਿਟੀ 2 ਦੇ ਪਤਵੰਤੇ ਸੱਜਣ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

0

👉877.05 ਕਰੋੜ ਦੀ ਲਾਗਤ ਨਾਲ ਕਈ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਮੁਕੰਮਲ
Chandigarh News: ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਿਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਅਤੇ 8 ਪੁੱਲਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ ਜਿਸ ਉੱਤੇ 104.28 ਕਰੋੜ ਦਾ ਖਰਚਾ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ।ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 503.02 ਕਰੋੜ ਰੁਪਏ ਦਾ ਕੁੱਲ ਖਰਚਾ ਕੀਤਾ ਗਿਆ।ਵਿੱਤੀ ਸਾਲ 2025-26 ਦੌਰਾਨ 840.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 663.00 ਕਰੋੜ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 342 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 212 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।

ਇਹ ਵੀ ਪੜ੍ਹੋ ਪਤੰਜਲੀ ਯੋਗ ਪੀਠ ਦੇ ਮੁਖੀ ਬਾਬਾ ਰਾਮ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੈਬਨਿਟ ਮੰਤਰੀ ਨੇ ਦੱਸਿਆ ਮੱਦ ਨੰਬਰ 5054 ਅਧੀਨ ਵਿੱਤੀ ਸਾਲ 2024-25 ਦੌਰਾਨ 10 ਪੁੱਲਾਂ ਦੀ ਉਸਾਰੀ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 48.29 ਕਰੋੜ ਰੁਪਏ ਦਾ ਕੁੱਲ ਖਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੋਰਾਨ 31 ਨੰ: ਪੁਲਾਂ ਦੀ ਉਸਾਰੀ ਤੇ 155.00 ਕਰੋੜ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 31 ਨੰ: ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਕੀਮ ਅਧੀਨ 16.39 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।ਸਰਦਾਰ ਈ.ਟੀ.ਉ. ਨੇ ਦੱਸਿਆ ਕਿ ਸੀ.ਆਰ.ਆਈ.ਐਫ਼ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 147.68 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ। ਇਨ੍ਹਾਂ ਕੰਮਾਂ ਤੇ ਕੁੱਲ 141.80 ਕਰੋੜ ਰੁਪਏ ਦਾ ਖਰਚਾ ਕੀਤਾ ਗਿਆ। ਇਸ ਤੋਂ ਇਲਾਵਾ ਵਿੱਤੀ ਸਾਲ 2025-26 ਦੋਰਾਨ 95 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 3 ਨੰ: ਪੁਲ ਤੇ 190.00 ਕਰੋੜ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 10 ਕਿਲੋਮੀਟਰ ਅਤੇ 2 ਨੰ: ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਕੀਮ ਅਧੀਨ 23.05 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1906275